ਤਾਜਾ ਖ਼ਬਰਾਂ


ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਸਵੇਰੇ 11 ਵਜੇ ਚੰਡੀਗੜ੍ਹ 'ਚ ਕਰਨਗੇ ਪ੍ਰੈੱਸ ਕਾਨਫ਼ਰੰਸ
. . .  8 minutes ago
ਨਵੀਂ ਦਿੱਲੀ,26 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਸਵੇਰੇ 11 ਵਜੇ ਚੰਡੀਗੜ੍ਹ ਵਿਚ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਨਗੇ। ਸਮਾਗਮ ਦਾ ਸਿੱਧਾ ਪ੍ਰਸਾਰਨ ਉਨ੍ਹਾਂ ਦੇ ਫੇਸ ਬੁੱਕ ....
⭐ਮਾਣਕ - ਮੋਤੀ⭐
. . .  25 minutes ago
⭐ਮਾਣਕ - ਮੋਤੀ⭐
ਐਨ.ਸੀ.ਬੀ. ਅਧਿਕਾਰੀ ਸਮੀਰ ਵਾਨਖੇੜੇ ਦਿੱਲੀ ਪਹੁੰਚੇ, ਭਲਕੇ ਮਿਲ ਸਕਦੇ ਹਨ ਏਜੰਸੀ ਦੇ ਡੀ.ਜੀ. ਨੂੰ
. . .  1 day ago
ਮੰਤਰੀ ਨਰਿੰਦਰ ਮੋਦੀ 28 ਅਕਤੂਬਰ ਨੂੰ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਲੈਣਗੇ ਹਿੱਸਾ
. . .  1 day ago
ਨਵੀਂ ਦਿੱਲੀ, 25 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰੂਨੇਈ ਦੇ ਸੁਲਤਾਨ ਦੇ ਸੱਦੇ 'ਤੇ 28 ਅਕਤੂਬਰ ਨੂੰ ਹੋਣ ਵਾਲੇ 18ਵੇਂ ਆਸੀਆਨ -ਭਾਰਤ ਸੰਮੇਲਨ ਵਿਚ ਹਿੱਸਾ ਲੈਣਗੇ। ਇਸ ਸੰਮੇਲਨ ਦੌਰਾਨ ਆਸੀਆਨ ਦੇਸ਼ਾਂ ਦੇ ਰਾਜ ...
ਬੇਅਦਬੀ ਮਾਮਲੇ ’ਚ ਸੱਚਾ ਸੌਦਾ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਰੰਟ ਜਾਰੀ
. . .  1 day ago
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ, ਸਰਜਬੀਤ ਸਿੰਘ) -ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਏ ਸਰੂਪ ਅਤੇ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਦਰਜ ਹੋਏ ...
ਮੁੰਬਈ ਐਨ.ਡੀ.ਪੀ.ਐਸ. ਅਦਾਲਤ ਨੇ ਕਰੂਜ਼ ਡਰੱਗਜ਼ ਕੇਸ ‘ਚ ਦਖਲਅੰਦਾਜ਼ੀ ਵਿਰੁੱਧ ਐਨ.ਸੀ.ਬੀ. ਦੀ ਪਟੀਸ਼ਨ 'ਤੇ ਹਾਈ ਕੋਰਟ ਜਾਣ ਲਈ ਕਿਹਾ
. . .  1 day ago
ਜੰਮੂ-ਕਸ਼ਮੀਰ: ਪੁਲਵਾਮਾ ਦੇ ਕਾਕਪੋਰਾ ਇਲਾਕੇ 'ਚ ਅੱਤਵਾਦੀਆਂ ਨੇ ਪੁਲਿਸ ਚੌਕੀ 'ਤੇ ਗ੍ਰੇਨੇਡ ਨਾਲ ਕੀਤਾ ਹਮਲਾ
. . .  1 day ago
ਚੰਡੀਗੜ੍ਹ : 8 ਉੱਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਜੰਮੂ –ਕਸ਼ਮੀਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼੍ਰੀਨਗਰ ਦੀ ਡਲ ਝੀਲ ਵਿਖੇ ਸ਼ਿਕਾਰਾ ਉਤਸਵ 'ਚ ਲਿਆ ਹਿੱਸਾ
. . .  1 day ago
ਮਨੋਜ ਬਾਜਪਾਈ ਨੇ ਭੋਂਸਲੇ ਲਈ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ
. . .  1 day ago
ਨਵੀਂ ਦਿੱਲੀ , 25 ਅਕਤੂਬਰ-ਪਦਮ ਸ਼੍ਰੀ ਵਿਜੇਤਾ ਅਤੇ ਭਾਰਤੀ ਸਿਨੇਮਾ ਦੇ ਉੱਤਮ ਅਭਿਨੇਤਾ ਮਨੋਜ ਵਾਜਪਾਈ ਨੇ 67ਵੇਂ ਰਾਸ਼ਟਰੀ ਫਿਲਮ ਅਵਾਰਡਾਂ ਵਿਚ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ।ਅਭਿਨੇਤਾ ਮਨੋਜ ਬਾਜਪਾਈ ਨੂੰ ...
ਕਿਸਾਨ ਜਥੇਬੰਦੀਆਂ ਨੇ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਕੀਤਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ ( ਮਨਪ੍ਰੀਤ ਸਿੰਘ ਸੈਣੀ) - ਕਿਸਾਨ ਜਥੇਬੰਦੀਆਂ ਵਲੋਂ ਅੱਜ ਵੱਖ-ਵੱਖ ਪਿੰਡਾਂ 'ਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਝੋਨੇ ਦੀ ਫ਼ਸਲ ਦੇ ਖ਼ਰਾਬੇ ਨੂੰ ਲੈ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ...
ਹੰਸ ਰਾਜ ਜੋਸਨ ਵਲੋਂ ਮੀਂਹ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) - ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਵਲੋਂ ਮੰਡੀ ਲਾਧੂਕਾ ਦੇ ਨਾਲ ਲਗਦੇ ਪਿੰਡ ਜਮਾਲਕੇ, ਲੱਖੇ ਕੜਾਹੀਆ, ਧੁਨਕੀਆਂ, ਲਾਧੂਕਾ...
ਮਿਲਕ ਪਲਾਂਟ ਲੁਧਿਆਣਾ ਦੀ ਚੋਣ ਵਿਚ ਕਾਗਜ਼ ਰੱਦ ਹੋਣ ਦੇ ਕਾਰਨ ਅਕਾਲੀਆਂ ਨੇ ਲਗਾਇਆ ਧਰਨਾ
. . .  1 day ago
ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ) - ਵੇਰਕਾ ਮਿਲਕ ਪਲਾਂਟ ਲੁਧਿਆਣਾ ਦੀ ਚੋਣ ਲਈ ਅੱਜ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ, ਜਿਸ ਦੌਰਾਨ 6 ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਹੋਣ ਤੋਂ ਬਾਅਦ ਅਕਾਲੀਆਂ ਨੇ ਰੋਸ ਵਜੋਂ ਉਮੀਦਵਾਰਾਂ ਨਾਲ ਧਰਨਾ ਲਗਾ ਕੇ ਰੋਸ...
ਮਮਤਾ ਦੀ ਮੌਜੂਦਗੀ ਵਿਚ ਯੂ.ਪੀ. ਦੇ ਦੋ ਕਾਂਗਰਸੀ ਆਗੂ ਟੀ.ਐਮ.ਸੀ. ਵਿਚ ਹੋਏ ਸ਼ਾਮਿਲ
. . .  1 day ago
ਸਿਲੀਗੁੜੀ, 25 ਅਕਤੂਬਰ - ਉੱਤਰ ਪ੍ਰਦੇਸ਼ ਦੇ ਦੋ ਸੀਨੀਅਰ ਕਾਂਗਰਸੀ ਆਗੂ ਸੋਮਵਾਰ ਨੂੰ ਉੱਤਰੀ ਬੰਗਾਲ ਦੇ ਸਿਲੀਗੁੜੀ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ ਹੋ ਗਏ...
ਉੱਤਰਾਖੰਡ : ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ - ਮੁੱਖ ਮੰਤਰੀ ਧਾਮੀ
. . .  1 day ago
ਦੇਹਰਾਦੂਨ, 25 ਅਕਤੂਬਰ - ਉੱਤਰਾਖੰਡ ਵਿਚ ਪਏ ਭਾਰੀ ਮੀਂਹ ਕਾਰਨ ਕਾਫੀ ਨੁਕਸਾਨ ਹੋਇਆ ਹੈ | ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਸਾਡੀਆਂ ਤੁਰੰਤ ਕਾਰਵਾਈਆਂ ਕਾਰਨ ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ...
ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ਕਾਨੂੰਨ ਰੱਦ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਚੰਨੀ ਦਾ ਕਹਿਣਾ ਸੀ ਕਿ ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ...
ਪੰਜਾਬ ਦੇ ਹਿੱਤਾਂ ਲਈ ਸਾਰੇ ਅਹੁਦੇ ਕੁਰਬਾਨ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਪੰਜਾਬ ਦੇ ਹਿੱਤਾਂ ਲਈ ਸਾਰੇ ...
ਕੇਂਦਰ ਦੇ ਬੀ.ਐੱਸ.ਐੱਫ. ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵੀ ਜਾਵਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੈਬਨਿਟ ਦੀ ਬੈਠਕ ਬੁਲਾ ਕੇ ਸਪੈਸ਼ਲ ਸੈਸ਼ਨ...
ਸੂਬੇ ਦੇ ਅੰਦਰ ਸੂਬਾ ਬਣਾਇਆ ਜਾ ਰਿਹਾ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ...
ਕੌਣ ਕਹਿੰਦਾ ਹੈ ਰਾਸ਼ਟਰਪਤੀ ਸ਼ਾਸਨ ਨਹੀਂ ਲੱਗਿਆ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕੌਣ ਕਹਿੰਦਾ ਹੈ ਕਿ ਰਾਸ਼ਟਰਪਤੀ ਸ਼ਾਸਨ ਨਹੀਂ...
ਬੀ.ਐੱਸ.ਐੱਫ. ਦੀ ਪਰਿਭਾਸ਼ਾ ਬਦਲੀ ਜਾ ਰਹੀ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਬੀ. ਐੱਸ. ਐੱਫ ਦੀ ਪਰਿਭਾਸ਼ਾ ਬਦਲੀ ਜਾ ਰਹੀ ਹੈ ...
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੂੰ ਇਹ ਨੋਟੀਫਿਕੇਸ਼ਨ ਵਾਪਸ ...
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ
. . .  1 day ago
ਫ਼ਾਜ਼ਿਲਕਾ, 25 ਅਕਤੂਬਰ (ਪ੍ਰਦੀਪ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਸੜਕੀ ਆਵਾਜਾਈ ਰੋਕਦਿਆਂ ਧਰਨਾ ਸ਼ੁਰੂ ਕਰ...
ਪੰਜਾਬ ਦੀ ਤਰ੍ਹਾਂ ਅਸੀਂ ਵੀ ਬੀ.ਐਸ.ਐਫ.ਦੇ ਅਧਿਕਾਰ ਖੇਤਰ ਦਾ ਕਰ ਰਹੇ ਹਾਂ ਵਿਰੋਧ - ਮਮਤਾ ਬੈਨਰਜੀ
. . .  1 day ago
ਸਿਲੀਗੁੜੀ, 25 ਅਕਤੂਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ ਹੈ ਕਿ ਪੰਜਾਬ ਦੀ ਤਰ੍ਹਾਂ, ਅਸੀਂ ਵੀ ਬੀ.ਐਸ.ਐਫ. ਦੇ ਅਧਿਕਾਰ ਖੇਤਰ ਦਾ ਵਿਰੋਧ ਕਰ ਰਹੇ ਹਾਂ ਜੋ ਹਾਲ ਹੀ ਵਿਚ ਵਧਾਇਆ ਗਿਆ ਹੈ ...
ਸਰਬ ਪਾਰਟੀ ਮੀਟਿੰਗ ਖ਼ਤਮ
. . .  1 day ago
ਚੰਡੀਗੜ੍ਹ, 25 ਅਕਤੂਬਰ - ਚੰਡੀਗੜ੍ਹ ਵਿਚ ਚੱਲ ਰਹੀ ਸਰਬ ਪਾਰਟੀ ਮੀਟਿੰਗ ਖ਼ਤਮ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552

ਰਾਸ਼ਟਰੀ-ਅੰਤਰਰਾਸ਼ਟਰੀ

ਬਿ੍ਟਿਸ਼ ਕੋਲੰਬੀਆ 'ਚ ਐੱਨ.ਡੀ.ਪੀ. ਦੀ ਬਣੇਗੀ ਸਰਕਾਰ

8 ਪੰਜਾਬੀ ਬਣੇ ਵਿਧਾਇਕ-ਸੁਲਤਾਨਪੁਰ ਲੋਧੀ ਦੇ ਅਮਨਦੀਪ ਸਿੰਘ ਬਣੇ ਸੂਬੇ ਦੇ ਪਹਿਲੇ ਦਸਤਾਰਧਾਰੀ ਵਿਧਾਇਕ

ਐਬਟਸਫੋਰਡ, 25 ਅਕਤੂਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੀਆਂ ਅੱਜ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਵੋਟਰਾਂ ਨੇ ਨਿਊ ਡੈਮੋਕ੍ਰੈਟਿਕ ਪਾਰਟੀ ਦੇ ਹੱਕ ਵਿਚ ਫ਼ਤਵਾ ਦਿੱਤਾ ਹੈ | ਐੱਨ.ਡੀ.ਪੀ. ਨੂੰ 55, ਲਿਬਰਲ 29 ਤੇ ਗਰੀਨ ਪਾਰਟੀ ਨੂੰ 3 ਸੀਟਾਂ ਮਿਲੀਆਂ ਹਨ | ਸੂਬੇ ਦੀ 42ਵੀਂ 87 ਮੈਂਬਰੀ ਵਿਧਾਨ ਸਭਾ ਲਈ ਵੋਟਾਂ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਪਾਈਆਂ ਗਈਆਂ | ਡਾਕ ਰਾਹੀ ਪਾਈਆਂ ਵੋਟਾਂ ਦੀ ਗਿਣਤੀ 6 ਨਵੰਬਰ ਨੂੰ ਹੋਵੇਗੀ | ਐੱਨ.ਡੀ.ਪੀ. ਆਗੂ ਜੌਹਨ ਹੌਰਗਨ ਸੂਬੇ ਦੇ ਅਗਲੇ ਮੁੱਖ ਮੰਤਰੀ ਹੋਣਗੇ | ਇਨ੍ਹਾਂ ਚੋਣਾਂ ਵਿਚ 24 ਪੰਜਾਬੀ ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਸਨ, ਜਿਨ੍ਹਾਂ 'ਚੋਂ 8 ਪੰਜਾਬੀ ਉਮੀਦਵਾਰ ਚੋਣ ਜਿੱਤਣ ਵਿਚ ਕਾਮਯਾਬ ਰਹੇ ਹਨ | 3 ਪੰਜਾਬਣਾਂ ਸਮੇਤ ਅੱਠੇ ਉਮੀਦਵਾਰ ਐੱਨ.ਡੀ.ਪੀ. ਦੇ ਹਨ | ਲਿਬਰਲ ਪਾਰਟੀ ਦੇ ਸਾਰੇ ਪੰਜਾਬੀ ਉਮੀਦਵਾਰ ਚੋਣ ਹਾਰ ਗਏ ਹਨ | ਜ਼ਿਲ੍ਹਾ ਕਪੂਰਥਲਾ ਦੇ ਸ਼ਹਿਰ ਸੁਲਤਾਨਪੁਰ ਲੋਧੀ ਦੇ ਜੰਮਪਲ ਅਮਨਦੀਪ ਸਿੰਘ ਨੂੰ ਬਿ੍ਟਿਸ਼ ਕੋਲੰਬੀਆ ਦਾ ਪਹਿਲਾ ਦਸਤਾਰਧਾਰੀ ਸਿੱਖ ਵਿਧਾਇਕ ਬਣਨ ਦਾ ਮਾਣ ਪ੍ਰਾਪਤ ਹੋਇਆ ਹੈ | ਉੱਘੇ ਵਕੀਲ ਤੇ ਐੱਨ.ਡੀ.ਪੀ. ਉਮੀਦਵਾਰ ਅਮਨਦੀਪ ਸਿੰਘ ਨੇ ਰਿਚਮੰਡ ਕੁਈਨਬਰੋ ਵਿਧਾਨ ਸਭਾ ਹਲਕੇ ਤੋਂ ਆਪਣੇ ਵਿਰੋਧੀ ਜ਼ਿਲ੍ਹਾ ਜਲੰਧਰ ਦੇ ਪਿੰਡ ਜੰਡਿਆਲਾ ਦੇ ਲਿਬਰਲ ਉਮੀਦਵਾਰ ਜਸਪ੍ਰੀਤ ਸਿੰਘ ਜਸ ਜੌਹਲ ਨੂੰ ਹਰਾਇਆ | ਸਰੀ-ਪੈਨੋਰਾਮਾ ਤੋਂ ਜਲੰਧਰ ਦੇ ਪਿੰਡ ਪੱਬਵਾਂ ਦੀ ਜੰਮਪਲ ਤੇ ਐੱਨ.ਡੀ.ਪੀ. ਉਮੀਦਵਾਰ ਜੋਗਿੰਦਰ ਕੌਰ ਜਿੰਨੀ ਸਿਮਜ਼ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਬਰਿਆਰ ਦੇ ਜੰਮਪਲ ਲਿਬਰਲ ਉਮੀਦਵਾਰ ਡਾ. ਗੁਲਜ਼ਾਰ ਸਿੰਘ ਚੀਮਾ ਨੂੰ ਹਰਾਇਆ | ਸਰੀ-ਨਿਊਟਨ ਹਲਕੇ ਤੋਂ ਫਗਵਾੜਾ ਨੇੜਲੇ ਪਿੰਡ ਹਰਦਾਸਪੁਰ ਦੇ ਜੰਮਪਲ ਤੇ ਐੱਨ.ਡੀ.ਪੀ. ਉਮੀਦਵਾਰ ਹਰਕੰਵਲ ਸਿੰਘ ਹੈਰੀ ਬੈਂਸ ਨੇ ਲਿਬਰਲ ਉਮੀਦਵਾਰ ਤੇ ਮੰਡੀ ਅਹਿਮਦਗੜ੍ਹ ਨੇੜਲੇ ਪਿੰਡ ਛਪਾਰ ਦੇ ਪਾਲ ਬੋਪਾਰਾਏ ਨੂੰ ਹਰਾਇਆ | ਸਰੀ ਫਲੀਟਵੱੁਡ ਹਲਕੇ ਤੋਂ ਐੱਨ.ਡੀ.ਪੀ. ਉਮੀਦਵਾਰ ਤੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਦਿਉਣ ਦੇ ਜੰਮਪਲ ਜਗਰੂਪ ਬਰਾੜ ਨੇ ਅਬੋਹਰ ਦੇ ਲਿਬਰਲ ਉਮੀਦਵਾਰ ਗੈਰੀ ਥਿੰਦ ਨੂੰ ਹਰਾਇਆ | ਸਰੀ-ਗਰੀਨਟਿੰਬਰਜ਼ ਵਿਧਾਨ ਸਭਾ ਹਲਕੇ ਤੋਂ ਐੱਨ.ਡੀ.ਪੀ. ਉਮੀਦਵਾਰ ਤੇ ਜਗਰਾਉਂ ਨੇੜਲੇ ਪਿੰਡ ਭੰਮੀਪੁਰਾ ਦੀ ਰਚਨਾ ਸਿੰਘ ਨੇ ਲਿਬਰਲ ਉਮੀਦਵਾਰ ਦਿਲਰਾਜ ਅਟਵਾਲ ਨੂੰ ਹਰਾਇਆ | ਡੈਲਟਾ ਨੌਰਥ ਤੋਂ ਐੱਨ.ਡੀ.ਪੀ. ਉਮੀਦਵਾਰ ਤੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਭਾਗੋਵਾਲ ਦੇ ਰਵਿੰਦਰ ਸਿੰਘ ਰਵੀ ਕਾਹਲੋਂ ਨੇ ਜ਼ਿਲ੍ਹਾ ਜਲੰਧਰ ਦੇ ਪਿੰਡ ਸੁੰਨੜ ਖੁਰਦ ਦੇ ਜਤਿੰਦਰ ਸਿੰਘ ਜੱਟ ਸੁੰਨੜ ਨੂੰ ਹਰਾਇਆ | ਬਰਨਬੀ ਐਡਮੰਡਜ਼ ਹਲਕੇ ਤੋਂ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਗਹੌਰ ਦੇ ਜੰਮਪਲ ਤੇ ਐੱਨ.ਡੀ.ਪੀ. ਉਮੀਦਵਾਰ ਰਾਜ ਚੌਹਾਨ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਦੀ ਧੀ ਤੇ ਲਿਬਰਲ ਉਮੀਦਵਾਰ ਤਿ੍ਪਤਜੀਤ ਕੌਰ ਅਟਵਾਲ ਨੂੰ ਹਰਾਇਆ | ਵੈਨਕੂਵਰ ਹੇਸਟਿੰਗ ਹਲਕੇ ਤੋਂ ਲੁਧਿਆਣਾ ਨਾਲ ਸਬੰਧਿਤ ਉੱਘੀ ਵਕੀਲ ਤੇ ਐੱਨ.ਡੀ.ਪੀ. ਉਮੀਦਵਾਰ ਨਿੱਕੀ ਸ਼ਰਮਾ ਪਹਿਲੀ ਵਾਰ ਵਿਧਾਇਕਾ ਬਣੀ ਹੈ | ਚੋਣ ਹਾਰਨ ਵਾਲੇ ਪੰਜਾਬੀਆਂ ਵਿਚ ਗੜ੍ਹਸ਼ੰਕਰ ਨੇੜਲੇ ਪਿੰਡ ਮੋਰਾਂਵਾਲੀ ਦੇ ਪ੍ਰੀਤ ਰਾਏ ਐੱਨ.ਡੀ.ਪੀ. ਕੈਨੇਡੀਅਨ ਜੰਮਪਲ ਇੰਦਰ ਜੌਹਲ ਐੱਨ.ਡੀ.ਪੀ., ਜ਼ਿਲ੍ਹਾ ਲੁਧਿਆਣਾ ਦੇ ਪਿੰਡ ਵਲੀਪੁਰ ਕਲਾਂ ਦੇ ਬਲਦੇਵ ਸਿੰਘ ਦੇਵ ਹਾਂਸ, ਜ਼ਿਲ੍ਹਾ ਲੁਧਿਆਣਾ ਦੇ ਪਿੰਡ ਨਾਰੰਗਵਾਲ ਦੇ ਡੇਵਿਡ ਗਰੇਵਾਲ ਦੋਵੇਂ ਲਿਬਰਲ ਉਮੀਦਵਾਰ ਅਤੇ ਬੀ.ਸੀ. ਵਿਜ਼ਨ ਪਾਰਟੀ ਦੇ ਜੈਗ ਭੰਡਾਰੀ ਜਲੰਧਰ ਤੇ ਮਲੇਰਕੋਟਲਾ ਨੇੜਲੇ ਪਿੰਡ ਸਲਾਰ ਦੀ ਸੁਖਵਿੰਦਰ ਕੌਰ ਸੁੱਖੀ ਗਿੱਲ ਤੇ ਇਕੋ-ਇਕ ਆਜ਼ਾਦ ਉਮੀਦਵਾਰ ਮਾਈਕ ਭੰਗੂ ਦੇ ਨਾਂਅ ਵਰਨਣਯੋਗ ਹਨ | ਜੌਹਨ ਹੌਰਗਨ ਦੀ ਵਜ਼ਾਰਤ ਵਿਚ 3 ਪੰਜਾਬੀਆਂ ਦੇ ਕੈਬਨਿਟ ਮੰਤਰੀ ਬਣਨ ਦੀ ਸੰਭਾਵਨਾ ਹੈ |

ਟਰੰਪ ਵਲੋਂ ਭਾਰਤ ਨੂੰ 'ਗੰਦਾ' ਕਹਿਣਾ ਸ਼ਰਮਨਾਕ- ਜੋ ਬਾਈਡਨ

ਜਿੱਤਦੇ ਹਾਂ ਤਾਂ ਭਾਰਤ ਨਾਲ ਸਬੰਧ ਹੋਰ ਉਚਾਈਆਂ 'ਤੇ ਲਿਜਾਵਾਂਗੇ

ਸਿਆਟਲ, 25 ਅਕਤੂਬਰ (ਹਰਮਨਪ੍ਰੀਤ ਸਿੰਘ)-ਅਮਰੀਕਾ ਦੇ ਸਾਬਕਾ ਉੱਪ-ਰਾਸ਼ਟਰਪਤੀ ਅਤੇ ਡੈਮੋਕ੍ਰੇਟਿਕ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਜੋ ਬਾਈਡਨ ਨੇ ਅਤੇ ਉਨ੍ਹਾਂ ਦੀ ਉੱਪ-ਰਾਸ਼ਟਰਪਤੀ ਦੀ ਉਮੀਦਵਾਰ ਕਮਲਾ ਹੈਰਿਸ ਨੇ ਰਾਸ਼ਟਰਪਤੀ ਟਰੰਪ ਦੀ ਉਸ ਟਿੱਪਣੀ ...

ਪੂਰੀ ਖ਼ਬਰ »

ਇਟਲੀ 'ਚ ਗੁਰਦੁਆਰਾ ਗੁਰੂ ਰਾਮਦਾਸ ਨਿਵਾਸ ਕਿਆਂਪੋ ਪ੍ਰਬੰਧਕ ਕਮੇਟੀ ਦੀ ਚੋਣ

ਵੀਨਸ (ਇਟਲੀ), 25 ਅਕਤੂਬਰ (ਹਰਦੀਪ ਸਿੰਘ ਕੰਗ)-ਇਟਲੀ ਦੇ ਵਿਚੈਂਸਾ ਜ਼ਿਲ੍ਹੇ 'ਚ ਸਥਿਤ ਗੁਰਦੁਆਰਾ ਗੁਰੂ ਰਾਮਦਾਸ ਨਿਵਾਸ ਕਿਆਂਪੋ ਦੀ ਗੁਰਦੁਆਰਾ ਪ੍ਰਬੰਧ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਹੋ ਗਈ ਹੈ | ਨਵੀਂ ਕਮੇਟੀ 'ਚ ਅਹੁਦੇਦਾਰਾਂ ਦੀ ਵੰਡ ਦੇ ਅਨੁਸਾਰ ਪਰਮਜੀਤ ਸਿੰਘ ...

ਪੂਰੀ ਖ਼ਬਰ »

ਅਮਰੀਕੀ ਇਮੀਗ੍ਰੇਸ਼ਨ ਵਲੋਂ ਪ੍ਰੈਕਟੀਕਲ ਟ੍ਰੇਨਿੰਗ ਘੁਟਾਲੇ 'ਚ 11 ਭਾਰਤੀ ਵਿਦਿਆਰਥੀ ਗਿ੍ਫ਼ਤਾਰ

ਸੈਕਰਾਮੈਂਟੋ, 25 ਅਕਤੂਬਰ (ਹੁਸਨ ਲੜੋਆ ਬੰਗਾ)- ਅਮਰੀਕੀ ਇਮੀਗ੍ਰੇਸ਼ਨ ਤੇ ਕਸਟਮਜ਼ ਇਨਫੋਰਸਮੈਂਟ (ਆਈ.ਸੀ.ਈ.) ਨੇ ਅਮਰੀਕਾ 'ਚ ਟਿਕੇ ਰਹਿਣ ਲਈ ਆਪਸ਼ਨਲ ਪ੍ਰੈਕਟੀਕਲ ਟਰੇਨਿੰਗ ਪ੍ਰੋਗਰਾਮ (ਓ.ਪੀ.ਟੀ.) ਦੀ ਗਲਤ ਵਰਤੋਂ ਦੇ ਮਾਮਲੇ 'ਚ 15 ਗੈਰ ਪ੍ਰਵਾਸੀ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਛੇੜਛਾੜ ਦੇ ਮਾਮਲੇ 'ਚ ਨਵਾਜ਼ੂਦੀਨ ਸਦੀਕੀ ਦੀ ਗਿ੍ਫ਼ਤਾਰੀ 'ਤੇ ਰੋਕ

ਨਵੀਂ ਦਿੱਲੀ, 25 ਅਕਤੂਬਰ (ਏਜੰਸੀ)- ਇਲਾਹਾਬਾਦ ਹਾਈਕੋਰਟ ਨੇ ਅਦਾਕਾਰ ਨਵਾਜ਼ੂਸਦੀਕੀ ਦੀ ਪਤਨੀ ਆਲੀਆ ਦੁਆਰਾ ਦਾਇਰ ਛੇੜਛਾੜ ਦੇ ਮਾਮਲੇ 'ਚ ਅਦਾਕਾਰ ਦੀ ਗਿ੍ਫਤਾਰੀ 'ਤੇ ਰੋਕ ਲਗਾ ਦਿੱਤੀ ਹੈ | ਸਦੀਕੀ ਦੇ ਵਕੀਲ ਜ਼ਫਰ ਜ਼ੈਦੀ ਨੇ ਇਹ ਜਾਣਕਾਰੀ ਦਿੱਤੀ | ਜ਼ੈਦੀ ਨੇ ਕਿਹਾ ...

ਪੂਰੀ ਖ਼ਬਰ »

ਦਿੱਲੀ ਦੇ ਰਿਕਸ਼ਾ ਚਾਲਕ ਦਾ ਬੇਟਾ ਕਮਲ ਸਿੰਘ ਲੰਡਨ 'ਚ ਕਰ ਰਿਹੈ ਕਮਾਲਾਂ

ਲੰਡਨ, 25 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਦਿੱਲੀ ਦੇ ਈ ਰਿਕਸ਼ਾ ਚਾਲਕ ਦਾ ਬੇਟਾ ਕਮਲ ਸਿੰਘ ਆਪਣੇ ਹੁਨਰ ਅਤੇ ਦਮ ਨਾਲ ਲੰਡਨ ਸਥਿਤ ਵਿਸ਼ਵ ਪ੍ਰਸਿੱਧ 'ਇੰਗਲਿਸ਼ ਨੈਸ਼ਨਲ ਬੇਲੇ ਸਕੂਲ' (ਈ ਐਨ ਬੀ ਐਸ) ਵਿਚ ਦਾਖਲਾ ਲੈ ਕੇ ਨਵਾਂ ਇਤਿਹਾਸ ਸਿਰਜਨ ਲਈ ਅੱਗੇ ਵੱਧ ਰਿਹਾ ...

ਪੂਰੀ ਖ਼ਬਰ »

ਜਦੋਂ ਬੇਘਰੇ ਨੂੰ ਸਿੱਖ ਨੇ ਨੌਕਰੀ ਦੇ ਕੇ ਨਵੀਂ ਜ਼ਿੰਦਗੀ ਦਿੱਤੀ

ਲੰਡਨ, 25 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੋਰੋਨਾ ਤਾਲਾਬੰਦੀ ਦੌਰਾਨ ਲੰਡਨ ਦੀ ਨੈਸ਼ਨਲ ਪੋਰਟਰੇਟ ਗੈਲਰੀ ਦੇ ਬਾਹਰ ਸੌਣ ਵਾਲੇ ਇਕ ਬੇਘਰੇ ਨੂੰ ਵਿੰਡਸਬਰੀ ਦੇ ਰਹਿਣ ਵਾਲੇ ਕਾਰੋਬਾਰੀ ਸਿੱਖ ਹਰਿੰਦਰ ਸਿੰਘ ਨੇ ਨੌਕਰੀ ਦੇ ਕੇ ਨਵੀਂ ਜਿੰਦਗੀ ਦਿੱਤੀ ਹੈ। 21 ...

ਪੂਰੀ ਖ਼ਬਰ »

ਫ਼ਸਵੀਂ ਟੱਕਰ ਵਾਲੇ ਸੂਬਿਆਂ 'ਚ ਬਾਈਡਨ ਨੇ ਟਰੰਪ ਲਈ ਪੈਦਾ ਕੀਤਾ ਖਤਰਾ

ਚੋਣ ਸਰਵੇਖਣਾਂ 'ਚ ਬਾਈਡਨ ਟਰੰਪ ਤੋਂ ਕਾਫੀ ਅੱਗੇ

ਸਾਨ ਫਰਾਂਸਿਸਕੋ, 25 ਅਕਤੂਬਰ (ਐੱਸ.ਅਸ਼ੋਕ ਭੌਰਾ)- ਅਮਰੀਕੀ ਚੋਣਾਂ 3 ਨਵੰਬਰ ਨੂੰ ਹੋ ਰਹੀਆਂ ਹਨ ਅਤੇ ਇਸ ਦੌਰਾਨ ਰਿਪਬਲਿਕਨ ਉਮੀਦਵਾਰ ਰਾਸ਼ਟਰਪਤੀ ਟਰੰਪ ਅਤੇ ਡੈਮੋਕ੍ਰੇਟਿਕ ਉਮੀਦਵਾਰ ਜੋ ਬਾਈਡਨ ਵਿਚ ਕਾਂਟੇ ਦੀ ਟੱਕਰ ਵਾਲੇ ਸੂਬਿਆਂ ਵਿਚ ਸਖਤ ਚੋਣ ਝੜਪ ਹੋਣ ਦੇ ...

ਪੂਰੀ ਖ਼ਬਰ »

ਆਸਟ੍ਰੇਲੀਆ ਦੀ ਪੀ.ਆਰ. ਲੈਣ ਵਿਚ ਭਾਰਤੀ ਮੋਹਰੀ

* 2019-20 'ਚ 25,000 ਤੋਂ ਵੱਧ ਬਣੇ ਭਾਰਤੀ ਮੂਲ ਦੇ ਆਸਟ੍ਰੇਲੀਅਨ ਪੱਕੇ ਰਿਹਾਇਸ਼ੀ

ਸਿਡਨੀ, 25 ਅਕਤੂਬਰ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ ਵਿਚ ਪੀ.ਆਰ. ਲੈਣ ਵਾਲਿਆਂ ਵਿਚ ਚੀਨ ਨੂੰ ਪਛਾੜ ਕੇ ਭਾਰਤ ਫਿਰ ਤੋਂ ਪਹਿਲੇ ਨੰਬਰ 'ਤੇ ਆਇਆ ਹੈ | 2019-2020 ਦੀ ਗੱਲ ਕਰੀਏ ਤਾਂ ਆਸਟ੍ਰੇਲੀਆ ਵਿਚ 25,6981 ਭਾਰਤੀ ਲੋਕਾਂ ਨੂੰ ਪੱਕੀ ਰੈਜ਼ੀਡੈਂਸੀ ਦਿੱਤੀ ਗਈ ਹੈ | ਇਸ ਸੂਚੀ ਦੀ ...

ਪੂਰੀ ਖ਼ਬਰ »

ਗਲੈਨਵੁੱਡ ਗੁਰਦੁਆਰਾ ਸਾਹਿਬ ਵਿਚ ਲੰਗਰ ਹਾਲ ਫਿਰ ਤੋਂ ਸ਼ੁਰੂ

ਸਿਡਨੀ, 25 ਅਕਤੂਬਰ (ਹਰਕੀਰਤ ਸਿੰਘ ਸੰਧਰ)-ਗੁਰਦੁਆਰਾ ਗਲੈਨਵੁੱਡ ਸਾਹਿਬ 'ਚ ਕੋਰੋਨਾ ਕਰਕੇ ਲੰਗਰ ਹਾਲ ਨੂੰ ਬੰਦ ਕਰ ਦਿੱਤਾ ਸੀ ਪਰ ਹੁਣ ਦੁਬਾਰਾ ਤੋਂ ਪਾਬੰਦੀਆਂ ਘਟਣ 'ਤੇ ਰੌਣਕਾਂ ਪਰਤ ਆਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਸਤਨਾਮ ਬਾਜਵਾ ਤੇ ਮੋਹਨ ...

ਪੂਰੀ ਖ਼ਬਰ »

ਬਿ੍ਸਬੇਨ ਸਿੱਖ ਟੈਂਪਲ 'ਚ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਮਨਾਇਆ

ਬਿ੍ਸਬੇਨ, 25 ਅਕਤੂਬਰ (ਮਹਿੰਦਰਪਾਲ ਸਿੰਘ ਕਾਹਲੋਂ)-ਆਸਟ੍ਰੇਲੀਆ ਦੇ ਸ਼ਹਿਰ ਬਿ੍ਸਬੇਨ ਦੇ ਸਿੱਖ ਟੈਂਪਲ ਵਿਖੇ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਬੀਤੇ ਸ਼ੁੱਕਰਵਾਰ ਤੋਂ ਆਰੰਭ ਹੋਏ ਪਾਠ ਦੇ ਭੋਗ ਪਾਏ ਗਏ | ਉਪਰੰਤ ਕੀਰਤਨ ਕੀਤਾ ਗਿਆ ...

ਪੂਰੀ ਖ਼ਬਰ »

ਬੋਰਿਸ ਜੌਹਨਸਨ ਨੂੰ ਸਕਾਟਿਸ਼ ਲੋਕਾਂ ਦੇ ਦਿਲ ਤੇ ਦਿਮਾਗ ਜਿੱਤਣੇ ਪੈਣਗੇ

ਗਲਾਸਗੋ, 25 ਅਕਤੂਬਰ (ਹਰਜੀਤ ਸਿੰਘ ਦੁਸਾਂਝ)- ਯੂ.ਕੇ. ਵਿਚ ਟੋਰੀ ਪਾਰਟੀ ਸਰਕਾਰ ਚਲਾ ਰਹੀ ਅਤੇ ਸਕਾਟਲੈਂਡ ਵਿਚ ਸਕਾਟਿਸ਼ ਨੈਸ਼ਨਲ ਪਾਰਟੀ ਦੀ ਸਰਕਾਰ ਹੈ | ਯੂ.ਕੇ. ਨੇ 31 ਦਸੰਬਰ 2020 ਨੂੰ ਯੂਰਪੀਅਨ ਸੰਘ ਨਾਲੋਂ ਅਲੱਗ ਹੋ ਜਾਣਾ ਹੈ ਅਤੇ ਲੋਕਾਂ ਨੇ 2016 ਵਿਚ ਬ੍ਰੈਗਜਿਟ ਤਹਿਤ ...

ਪੂਰੀ ਖ਼ਬਰ »

ਸ਼ਿਕਾਗੋ 'ਚ ਕਾਲੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਵਾਲਾ ਪੁਲਿਸ ਅਧਿਕਾਰੀ ਬਰਖਾਸਤ

ਸੈਕਰਾਮੈਂਟੋ, 25 ਅਕਤੂਬਰ (ਹੁਸਨ ਲੜੋਆ ਬੰਗਾ)- ਮੰਗਲਵਾਰ ਰਾਤ ਨੂੰ ਇਕ ਕਾਰ ਉਪਰ ਗੋਲੀਆਂ ਚਲਾ ਕੇ ਕਾਲੇ ਨੌਜਵਾਨ ਮਾਰਸੇਲਿਸ ਸਟਿਨੈਟ ਦੀ ਹੱਤਿਆ ਕਰਨ ਤੇ ਉਸ ਦੀ ਮਿੱਤਰ ਕੁੜੀ ਟਫਾਰਾ ਵਿਲੀਅਮਜ਼ ਨੂੰ ਜ਼ਖਮੀ ਕਰਨ ਵਾਲੇ ਅਧਿਕਾਰੀ ਜਿਸ ਨੂੰ ਘਟਨਾ ਦੇ ਬਾਅਦ ਛੁੱਟੀ ...

ਪੂਰੀ ਖ਼ਬਰ »

ਕਿ੍ਸਮਸ ਤੋਂ ਪਹਿਲਾਂ ਵੈਕਸੀਨ ਦੇਣ ਲਈ ਯੂ.ਕੇ. ਦੇ ਸਿਹਤ ਵਿਭਾਗ ਵਲੋਂ ਤਿਆਰੀ

ਲੰਡਨ, 25 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. 'ਚ ਕਿ੍ਸਮਸ ਤੋਂ ਪਹਿਲਾਂ ਕੋਰੋਨਾ ਵੈਕਸੀਨ ਦੇਣ ਲਈ ਸਿਹਤ ਵਿਭਾਗ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਭਾਵੇਂ ਸਰਕਾਰ ਨੇ ਜਨਤਕ ਤੌਰ 'ਤੇ ਅਜੇ ਇਸ ਦਾ ਐਲਾਨ ਨਹੀਂ ਕੀਤਾ ਪਰ ਸਥਾਨਿਕ ਅੰਗਰੇਜ਼ੀ ...

ਪੂਰੀ ਖ਼ਬਰ »

ਕਿਆਂਪੋ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਵੀਨਸ (ਇਟਲੀ), 25 ਅਕਤੂਬਰ (ਹਰਦੀਪ ਸਿੰਘ ਕੰਗ)- ਗੁਰਦੁਆਰਾ ਗੁਰੂ ਰਾਮਦਾਸ ਨਿਵਾਸ ਕਿਆਂਪੋ(ਵਿਚੈਂਸਾ) ਵਿਖੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਕਥਾਵਾਚਕ ਭਾਈ ਸੁਰਜੀਤ ਸਿੰਘ ਖੰਡੇ ਵਾਲਿਆਂ ਦੁਆਰਾ ...

ਪੂਰੀ ਖ਼ਬਰ »

ਲੋਕ ਡਿਜੀਟਲ ਕਿ੍ਸਮਸ ਲਈ ਤਿਆਰ ਰਹਿਣ- ਪ੍ਰੋ: ਲੀਚ

ਗਲਾਸਗੋ, 25 ਅਕਤੂਬਰ (ਹਰਜੀਤ ਸਿੰਘ ਦੁਸਾਂਝ)- ਸਕਾਟਲੈਂਡ ਵਿਚ ਕੋਵਿਡ-19 ਦਾ ਪਸਾਰਾ ਜਾਰੀ ਹੈ ¢ ਸਕਾਟਲੈਂਡ ਵਿਚ ਕੋਰੋਨਾ ਕੇਸਾਂ ਦੀ ਗਿਣਤੀ 55000 ਤਾੋ ਉੱਪਰ ਹੈ ਤੇ 4500 ਦੇ ਕਰੀਬ ਕੋਰੋਨਾ ਨਾਲ ਜਾਨਾਂ ਜਾ ਚੁੱਕੀਆਂ ਹਨ ਅਤੇ ਰੋਜ਼ਾਨਾ ਸੈਂਕੜੇ ਨਵੇਂ ਕੇਸ ਆ ਰਹੇ ਹਨ¢ ...

ਪੂਰੀ ਖ਼ਬਰ »

ਸਾਊਥਾਲ ਗੈਸ ਧਮਾਕੇ ਕਾਰਨ ਬੰਦ ਕੀਤੀ ਕਿੰਗ ਸਟਰੀਟ ਦਾ ਕੁਝ ਹਿੱਸਾ ਖੋਲਿ੍ਹਆ

ਲੰਡਨ, 25 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਾਊਥਾਲ ਦੀ ਕਿੰਗ ਸਟਰੀਟ 'ਤੇ ਹੋਏ ਸ਼ੱਕੀ ਗੈਸ ਧਮਾਕੇ ਤੋਂ ਬੰਦ ਕੀਤੇ ਇਲਾਕੇ ਦੇ ਕੁੱਝ ਹਿੱਸੇ ਨੂੰ ਖੋਲ੍ਹ• ਦਿੱਤਾ ਗਿਆ ਹੈ | ਪੁਲਿਸ ਨੇ ਕਿਹਾ ਹੈ ਕਿ ਖੋਲ•ੇ੍ਹ ਗਏ ਇਲਾਕੇ ਵਿਚ ਦੁਕਾਨਦਾਰ ਦੁਕਾਨਾਂ ਮੁੜ ਖੋਲ੍ਹ• ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਮੁਫਤ ਖਾਣਾ ਬੰਦ ਕਰਨ 'ਤੇ ਸ੍ਰੀ ਗੁਰੂ ਸਿੰਘ ਸਭਾ ਤੇ ਸਥਾਨਕ ਭਾਈਚਾਰਾ ਕਰੇਗਾ ਸੇਵਾ

ਲੰਡਨ, 25 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਸਰਕਾਰ ਵਲੋਂ ਸਕੂਲੀ ਬੱਚਿਆਂ ਨੂੰ ਮੁਫਤ ਖਾਣਾ ਨਾ ਦੇਣ ਦੇ ਫੈਸਲੇ ਤੋਂ ਬਾਅਦ ਈਲਿੰਗ ਕੌਾਸਲ ਦੇ ਲੋੜਵੰਦ ਪਰਿਵਾਰਾਂ ਲਈ ਭੋਜਣ ਤਿਆਰ ਕਰਨ ਲਈ ਧਾਰਮਿਕ ਸੰਸਥਾਵਾਂ ਅਤੇ ਕਾਰੋਬਾਰੀ ਅੱਗੇ ਆਏ ਹਨ | ਜਿਸ ਵਿਚ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਦਿੱਤੇ ਜਾਂਦੇ ਮੁਫਤ ਭੋਜਨ ਸਬੰਧੀ ਸਰਕਾਰ ਦੇ ਫੈਸਲੇ ਦੀ ਭਾਰੀ ਆਲੋਚਨਾ

ਫੁੱਟਬਾਲ ਖਿਡਾਰੀ ਮਾਰਕਸ ਰਸ਼ਫੋਰਡ ਵਲੋਂ ਵਿੱਢੀ ਦਸਤਖ਼ਤੀ ਮੁਹਿੰਮ ਨੂੰ 8 ਲੱਖ ਤੋਂ ਵੱਧ ਲੋਕਾਂ ਦਾ ਸਮਰਥਨ

ਲੰਡਨ, 25 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਦੇ ਸਕੂਲਾਂ ਵਿਚ ਲੋੜਵੰਦ ਬੱਚਿਆਂ ਨੂੰ ਮੁਫਤ ਭੋਜਨ ਮੁਹੱਈਆ ਨਾ ਕਰਵਾਉਣ ਦੇ ਫੈਸਲੇ ਨਾਲ ਸਰਕਾਰ ਨੂੰ ਭਾਰੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪ੍ਰਸਿੱਧ ਫੁੱਟਬਾਲ ਖਿਡਾਰੀ ਮਾਰਕਸ ਰਸ਼ਫੋਰਡ ਵਲੋਂ ...

ਪੂਰੀ ਖ਼ਬਰ »

ਬਰਤਾਨੀਆ ਦੀ ਸਭ ਤੋਂ ਬਜ਼ੁਰਗ ਮਹਿਲਾ 112 ਸਾਲਾ ਜੋਨ ਹੋਕਵਾਰਡ ਦੀ ਮੌਤ

ਲੰਡਨ, 25 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੀ ਸਭ ਤੋਂ ਬਜ਼ੁਰਗ ਮਹਿਲਾ 112 ਸਾਲਾ ਜੋਨ ਹੋਕਵਾਰਡ ਦੀ ਮੌਤ ਹੋ ਗਈ ਹੈ | ਜੋਨ ਦਾ ਜਨਮ 29 ਮਾਰਚ 1908 ਨੂੰ ਹੋਇਆ ਸੀ | ਜੋਨ ਨੇ ਆਪਣਾ ਜਨਮ ਦਿਨ ਵਿਸ਼ਵ ਦੇ ਸਭ ਤੋਂ ਬਜੁਰਗ ਵਿਅਕਤੀ ਬਾਬ ਵੇਟਨ ਨਾਲ ਸਾਂਝਾਂ ਕੀਤਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX