ਤਾਜਾ ਖ਼ਬਰਾਂ


ਉਮੀਦ ਹੈ ਕਿ ਅੱਜ ਦੀ ਬੈਠਕ 'ਚ ਕਿਸਾਨ ਸਕਾਰਾਤਕਮ ਸੋਚਣਗੇ ਅਤੇ ਅੰਦੋਲਨ ਦਾ ਰਾਹ ਛੱਡਣਗੇ- ਤੋਮਰ
. . .  28 minutes ago
ਨਵੀਂ ਦਿੱਲੀ, 5 ਦਸੰਬਰ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਲਗਾਤਾਰ ਅੰਦੋਲਨ ਕਰ ਰਹੇ ਹਨ। ਇਸੇ ਵਿਚਾਲੇ ਅੱਜ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਇਕ ਵਾਰ ਫਿਰ ਗੱਲਬਾਤ...
ਕੜਾਕੇ ਦੀ ਠੰਢ 'ਚ ਅੱਜ ਵੀ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ ਕਿਸਾਨ
. . .  about 1 hour ago
ਨਵੀਂ ਦਿੱਲੀ, 5 ਦਸੰਬਰ- ਖੇਤੀ ਕਾਨੂੰਨਾਂ ਦੇ ਵਿਰੁੱਧ ਦਿੱਲੀ ਦੀਆਂ ਸਰਹੱਦਾਂ 'ਤੇ ਅੱਜ 10ਵੇਂ ਦਿਨ ਵੀ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਲਗਾਤਾਰ ਕੜਾਕੇ ਦੀ ਠੰਢ...
ਕਿਸਾਨਾਂ ਦੇ ਹੱਕ 'ਚ ਆਪਣੇ ਸਨਮਾਨ ਵਾਪਸ ਕਰਨ ਲਈ ਥੋੜ੍ਹੀ ਦੇਰ ਤੱਕ ਦਿੱਲੀ ਰਵਾਨਾ ਹੋਣਗੇ ਪੰਜਾਬ ਦੇ ਖਿਡਾਰੀ
. . .  about 1 hour ago
ਜਲੰਧਰ, 5 ਦਸੰਬਰ- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਸਬੰਧੀ ਕੇਂਦਰ ਸਰਕਾਰ 'ਤੇ ਹੋਰ ਦਬਾਅ ਬਣਾਉਣ ਲਈ ਦੇਸ਼ ਲਈ ਖੇਡਣ ਵਾਲੇ ਪੰਜਾਬ ਦੇ ਵੱਡੇ ਖਿਡਾਰੀਆਂ ਅੱਜ ਆਪਣਾ ਸਨਮਾਨ ਵਾਪਸ ਕਰਨ...
ਕੇਂਦਰ ਨਾਲ ਅੱਜ ਹੋਣ ਵਾਲੀ ਬੈਠਕ 'ਚ ਕਿਸਾਨਾਂ ਨੇ ਕੋਈ ਹੱਲ ਨਿਕਲਣ ਦੀ ਪ੍ਰਗਟਾਈ ਉਮੀਦ
. . .  about 2 hours ago
ਨਵੀਂ ਦਿੱਲੀ, 5 ਦਸੰਬਰ- ਅੱਜ ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਪੰਜਵੇਂ ਦੌਰ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਇਸ ਬੈਠਕ ਬਾਰੇ ਗੱਲਬਾਤ ਕਰਦਿਆਂ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ...
ਅੱਜ ਹੋਵੇਗੀ ਕੇਂਦਰ ਅਤੇ ਕਿਸਾਨਾਂ ਵਿਚਾਲੇ ਪੰਜਵੇਂ ਦੌਰ ਦੀ ਬੈਠਕ
. . .  about 2 hours ago
ਨਵੀਂ ਦਿੱਲੀ, 5 ਦਸੰਬਰ- ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ 'ਤੇ ਕਰੀਬ ਹਫ਼ਤੇ ਭਰ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਲਗਾਤਾਰ ਜ਼ੋਰ ਫੜਦਾ ਜਾ ਰਿਹਾ ਹੈ। ਇਸੇ ਵਿਚਾਲੇ...
ਅੱਜ ਦਾ ਵਿਚਾਰ
. . .  about 2 hours ago
ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਉੱਤਮ ਕੁਮਾਰ ਰੈਡੀ ਨੇ ਤੇਲੰਗਾਨਾ ‘ਚ ਪਾਰਟੀ ਦੀ ਮਾੜੀ ਕਾਰਗੁਜ਼ਾਰੀ ਨੂੰ ਲੈ ਕੇ ਦਿੱਤਾ ਅਸਤੀਫਾ
. . .  1 day ago
ਪਿੰਡ ਉਦੋਕੇ ਵਿਚ ਨਸ਼ੇੜੀ ਵਲੋਂ ਖੇਤਾਂ ਵਿੱਚ ਕੰਮ ਕਰਦੇ ਮਜ਼ਦੂਰ ਦੀ ਬੇਰਹਿਮੀ ਨਾਲ ਕਤਲ , ਦੋਸ਼ੀ ਕਾਬੂ
. . .  1 day ago
ਮੱਤੇਵਾਲ ,04 ਦਸੰਬਰ (ਗੁਰਪ੍ਰੀਤ ਸਿੰਘ ਮੱਤੇਵਾਲ) - ਥਾਣਾ ਮੱਤੇਵਾਲ ਅਧੀਨ ਪੈਂਦੇ ਨਜ਼ਦੀਕੀ ਪਿੰਡ ਉਦੋਕੇ ਕਲਾਂ ਵਿਚ ਇਕ ਵਿਅਕਤੀ ਵੱਲੋਂ ਖੇਤਾਂ ਵਿਚ ਕੰਮ ਕਰ ਰਹੇ ਇਕ ਮਜ਼ਦੂਰ ਦੀ ਬੇਰਹਿਮੀ ਨਾਲ ...
ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਦੋਗਲੇ ਚਿਹਰੇ ਵਾਲਾ ਅਤੇ ਝੂਠਾ- ਸੁਖਬੀਰ
. . .  1 day ago
ਚੰਡੀਗੜ੍ਹ , 4 ਦਸੰਬਰ - ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਦੋਗਲੇ ਚਿਹਰੇ ਵਾਲਾ ਅਤੇ ਝੂਠਾ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਜੀ ਬਾਦਲ ਨੇ ਕਿਹਾ ਕਿ "ਕੈਪਟਨ ਖੁਦ ਨੂੰ ਅਤੇ ਆਪਣੇ ...
ਅਸੀਂ ਭਾਰਤ ਵਿਚ ਲਗਾਤਾਰ ਜਾਣਕਾਰੀ ਅਤੇ ਆਈ ਟੀ ‘ਤੇ ਜ਼ੋਰ ਦੇ ਰਹੇ ਹਾਂ -ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵਵਿਆਪੀ ਆਰਥਿਕਤਾ ਵਿਚ ਤੁਹਾਡਾ ਯੋਗਦਾਨ ਬਹੁਤ ਮਹੱਤਵਪੂਰਨ ਹੈ-ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਦਿਆਰਥੀ ਦੇਸ਼ ਦਾ ਭਵਿੱਖ , ਸਾਨੂੰ ਇਨ੍ਹਾਂ 'ਤੇ ਮਾਣ -ਪ੍ਰਧਾਨ ਮੰਤਰੀ ਮੋਦੀ
. . .  1 day ago
ਤੁਸੀਂ ਮਨੁੱਖਤਾ ਦੀ ਸੇਵਾ ਕਰ ਰਹੇ ਹੋ- ਪ੍ਰਧਾਨ ਮੰਤਰੀ ਮੋਦੀ
. . .  1 day ago
ਪੈਨਆਈਆਈਟੀ ਗਲੋਬਲ ਸੰਮੇਲਨ ਵਿਚ ਪ੍ਰਧਾਨ ਮੰਤਰੀ ਮੋਦੀ ਦਾ ਮੁੱਖ ਭਾਸ਼ਣ
. . .  1 day ago
ਤੇਲੰਗਾਨਾ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਭਰੋਸਾ ਜਤਾਇਆ-ਅਮਿਤ ਸ਼ਾਹ
. . .  1 day ago
ਸੇਵਾਮੁਕਤ ਕਮਾਂਡੈਂਟ ਰਾਏ ਸਿੰਘ ਧਾਲੀਵਾਲ ਵਲੋਂ ਵੀ ਰਾਸ਼ਟਰਪਤੀ ਪੁਲਿਸ ਮੈਡਲ ਵਾਪਸ ਕਰਨ ਦਾ ਐਲਾਨ
. . .  1 day ago
ਬੁਢਲਾਡਾ ,4 ਦਸੰਬਰ (ਸਵਰਨ ਸਿੰਘ ਰਾਹੀ) - ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਚ ਜਾਰੀ ਕਿਸਾਨ ਅੰਦੋਲਨ ਦੇ ਹੱਕ ਚ ਪੰਜਾਬ ਹੋਮਗਾਰਡ ਚੋਂ ਹਾਲ ਹੀ ਸੇਵਾਮੁਕਤ ਹੋਏ ਕਮਾਂਡੈਂਟ ਰਾਏ ਸਿੰਘ ਧਾਲੀਵਾਲ ...
ਹਰਦੀਪ ਸਿੰਘ ਭੁੱਲਰ ਵੱਲੋਂ ਕਿਸਾਨ ਮਾਰੂ ਬਿੱਲਾਂ ਦੇ ਰੋਸ ਵਜੋਂ ਅਰਜਨ ਐਵਾਰਡ ਵਾਪਸ ਕਰਨ ਦਾ ਫ਼ੈਸਲਾ
. . .  1 day ago
ਛੇਹਰਟਾ,4 ਦਸੰਬਰ(ਵਡਾਲੀ) -ਅਰਜਨ ਐਵਾਰਡੀ ਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਰਿਟਾਇਰ ਇੰਸਪੈਕਟਰ ਹਰਦੀਪ ਸਿੰਘ ਭੁੱਲਰ ਨੇ ਆਪਣੇ ਗ੍ਰਹਿ ਸੰਧੂ ਕਲੋਨੀ ਛੇਹਰਟਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ...
ਔਰਤ ਨੇ ਐੱਸ.ਐੱਸ.ਪੀ. ਦਫ਼ਤਰ 'ਚ ਜ਼ਹਿਰ ਖਾਧਾ - ਹਾਲਤ ਗੰਭੀਰ
. . .  1 day ago
ਬਟਾਲਾ, 4 ਦਸੰਬਰ (ਸਚਲੀਨ ਸਿੰਘ ਭਾਟੀਆ)-ਸ੍ਰੀ ਹਰਗੋਬਿੰਦਪੁਰ ਦੇ ਨਜ਼ਦੀਕ ਪਿੰਡ ਮਾੜੀ ਪੰਨਵਾਂ ਦੀ ਰਹਿਣ ਵਾਲੀ ਇਕ ਔਰਤ ਨੇ ਇਨਸਾਫ਼ ਨਾ ਮਿਲਣ 'ਤੇ ਅੱਜ ਐੱਸ.ਐੱਸ.ਪੀ. ਬਟਾਲਾ ਦੇ ਦਫ਼ਤਰ ਅੰਦਰ ਦੇਰ ਸ਼ਾਮ ਜ਼ਹਿਰ ਖਾ ...
ਚੰਡੀਗੜ੍ਹ : ਕੁਝ ਰਾਜਨੀਤਿਕ ਪਾਰਟੀਆਂ ਅੰਦੋਲਨ ਦੇ ਵਿਚਕਾਰ ਰਾਜਨੀਤਿਕ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀਆਂ - ਕੈਪਟਨ
. . .  1 day ago
ਚੰਡੀਗੜ੍ਹ : ਕਾਂਗਰਸ ਕਿਸਾਨਾਂ ਦੇ ਨਾਲ ਡਟ ਕੇ ਖੜੀ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ : ਮੈਨੂੰ ਖੁਸ਼ੀ ਹੈ ਕਿ ਸਾਰਾ ਪੰਜਾਬ ਆਪਣੇ ਕਿਸਾਨਾਂ ਦੇ ਹੱਕਾਂ ਦੀ ਲੜਾਈ ਵਿਚ ਦ੍ਰਿੜਤਾ ਨਾਲ ਖੜਾ ਹੈ - ਕੈਪਟਨ
. . .  1 day ago
ਚੰਡੀਗੜ੍ਹ : ਪ੍ਰਕਾਸ਼ ਸਿੰਘ ਬਾਦਲ ਨੂੰ ਪਦਮ ਵਿਭੂਸ਼ਨ ਕਿਹੜੀ ਜੰਗ ਲਈ ਦਿੱਤਾ ਕੀਤੀ - ਕੈਪਟਨ
. . .  1 day ago
ਚੰਡੀਗੜ੍ਹ : ਅਮਿਤ ਸ਼ਾਹ ਨਾਲ ਮੀਟਿੰਗ ਦੌਰਾਨ ਮੈਂ ਨੈਸ਼ਨਲ ਸੁਰੱਖਿਆ ਦੀ ਗੱਲ ਕੀਤੀ - ਕੈਪਟਨ
. . .  1 day ago
ਚੰਡੀਗੜ੍ਹ : ਕੇਜਰੀਵਾਲ ਨੇ ਤਿੰਨ ਖੇਤੀ ਬਿੱਲਾਂ ਨੂੰ ਮਨਜ਼ੂਰੀ ਕਿਉਂ ਦਿੱਤੀ? - ਕੈਪਟਨ
. . .  1 day ago
ਚੰਡੀਗੜ੍ਹ : ਹਰਸਿਮਰਤ ਬਾਦਲ ਨੇ ਕੈਬਨਿਟ ਵਿੱਚ ਬੈਠ ਕੇ ਆਰਡੀਨੈਂਸ ਪਾਸ ਕੀਤਾ -ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552
ਿਵਚਾਰ ਪ੍ਰਵਾਹ: ਲਾਲਚ ਦਾ ਪਿਆਲਾ ਪੀ ਕੇ ਮਨੁੱਖ ਅੱਤਿਆਚਾਰੀ ਤੇ ਪਾਗਲ ਹੋ ਜਾਂਦਾ ਹੈ। -ਸ਼ੇਖ ਸ਼ਾਅਦੀ

ਸ੍ਰੀ ਮੁਕਤਸਰ ਸਾਹਿਬ

ਦੁਸਹਿਰੇ ਦੇ ਰਵਾਇਤੀ ਤਿਉਹਾਰ ਮੌਕੇ ਦਿੱਤਾ ਹੱਕੀ ਸੰਘਰਸ਼ੀ ਦਾ ਪੱਲਾ ਫੜਨ ਦਾ ਹੋਕਾ

ਮੰਡੀ ਕਿੱਲਿਆਂਵਾਲੀ 25 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਅੱਜ ਦੁਸਹਿਰੇ ਵਾਲੇ ਦਿਨ ਸੰਘਰਸ਼ ਦਾ ਰੋਹਲਾ ਰੰਗ ਵੇਖਣ ਨੂੰ ਮਿਲਿਆ, ਜਦ ਮੰਡੀ ਕਿੱਲਿਆਂਵਾਲੀ ਦੀ ਦਾਣਾ ਮੰਡੀ ਵਿਚ ਲੰਬੀ ਬਲਾਕ ਦੇ ਨਾਲ-ਨਾਲ ਹਰਿਆਣਾ ਅਤੇ ਰਾਜਸਥਾਨ ਦੇ ਪਿੰਡਾਂ 'ਚੋਂ ਵਹੀਰਾਂ ਬੰਨ੍ਹ ਕੇ ਆਏ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ, ਬਿਜਲੀ ਕਾਮਿਆਂ, ਦੁਕਾਨਦਾਰਾਂ ਸਮੇਤ ਸਭਨਾਂ ਵਰਗਾਂ ਦੇ ਲੋਕਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੱਦੇ 'ਤੇ ਕਿਸਾਨ ਤੇ ਲੋਕ ਵਿਰੋਧੀ ਖੇਤੀ ਕਾਨੂੰਨਾਂ ਖ਼ਿਲਾਫ਼ ਕਾਰਪੋਰੇਟਰਾਂ, ਸਾਮਰਾਜੀਆਂ ਤੇ ਨਰਿੰਦਰ ਮੋਦੀ ਦੀ ਤਿੱਕੜੀ ਦੇ ਦਿਓ ਕੱਦ ਪੁਤਲੇ ਫੂਕਣ ਤੋਂ ਪਹਿਲਾਂ ਵਿਸ਼ਾਲ ਰੋਸ ਰੈਲੀ ਵਿਚ ਸ਼ਮੂਲੀਅਤ ਕੀਤੀ | ਰੈਲੀ ਵਿਚ ਮੰਚ ਤੋਂ ਪੇਸ਼ ਕੀਤੇ ਗਏ ਨਾਟਕਾਂ, ਗੀਤਾਂ, ਕਵਿਤਾਵਾਂ ਵਿਚ ਲੋਕ ਕਵੀ ਸੰਤ ਰਾਮ ਉਦਾਸੀ ਅਤੇ ਪਾਸ ਦੇ ਗੂੰਜਦੇ ਬੋਲ ਜਾਗਣ, ਉੱਠਣ ਦੀ ਬਾਤ ਪਾਉਂਦੇ ਰਹੇ | ਰੈਲੀ ਨੂੰ ਸੰਬੋਧਨ ਕਰਦਿਆਂ ਭਾਕਿਯੂ ਏਕਤਾ ਉਗਰਾਹਾਂ ਦੇ ਸੂਬਾਈ ਆਗੂ ਸ਼ਿੰਗਾਰਾ ਸਿੰਘ ਮਾਨ ਨੇ ਆਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਖੇਤੀ ਕਾਨੂੰਨ ਪਾਸ ਕਰਕੇ ਕਿਸਾਨਾਂ ਦੀ ਖ਼ੂਨ ਪਸੀਨੇ ਦੀ ਕਿਰਤ ਨੂੰ ਅੰਡਾਨੀ, ਅੰਬਾਨੀ ਜਿਹੇ ਕਾਰਪੋਰੇਟ ਘਰਾਣਿਆਂ ਕੋਲ ਗਿਰਵੀ ਰੱਖਣਾ ਚਾਹੁੰਦੀ ਹੈ, ਜਿਸ ਨੂੰ ਪੰਜਾਬ ਦੇ ਜੁਝਾਰੂ ਕਿਸਾਨ ਹਰਗਿਜ ਪ੍ਰਵਾਨ ਨਹੀਂ ਕਰਨਗੇ | ਇਸ ਮੌਕੇ ਬੋਲਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਆਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਿਸਾਨਾਂ ਦੇ ਦਿਨੋਂ-ਦਿਨ ਮਘ ਰਹੇ ਸੰਘਰਸ਼ ਨੂੰ ਕਦੇ ਵਿਰੋਧੀ ਸਿਆਸੀ ਪਾਰਟੀਆਂ ਤੇ ਕਦੇ ਵਿਚੋਲਿਆਂ ਦਾ ਸੰਘਰਸ਼ ਦੱਸਣ ਵਾਲੀ ਬਿਆਨਬਾਜ਼ੀ ਨੂੰ ਘਟੀਆ, ਹੋਛੀ ਤੇ ਗੈਰ ਵਿਗਿਆਨਕ ਕਰਾਰ ਦਿੰਦਿਆਂ ਆਖਿਆ ਕਿ ਪ੍ਰਧਾਨ ਮੰਤਰੀ ਦੀਆਂ ਅੱਖਾਂ 'ਚ ਉੱਤਰਿਆ ਕਾਰਪੋਰੇਟੀ ਮੋਤੀਆ ਉਨ੍ਹਾਂ ਨੂੰ ਕਿਸਾਨ ਦਿਸਣ ਹੀ ਨਹੀਂ ਦੇ ਰਿਹਾ | ਰੋਸ ਰੈਲੀ ਵਿਚ ਬੋਲਦਿਆਂ ਅਨਮੋਲ ਸਿੰਘ ਦੇਸੂ ਯੋਧਾ, ਕੁਲਵਿੰਦਰ ਸਿੰਘ ਸੰਤਪੁਰਾ, ਜਸਵੀਰ ਭਾਟੀ ਅਤੇ ਗੁਰਪਾਸ਼ ਸਿੰਘ ਸਿੰਘਵਾਲਾ ਨੇ ਆਖਿਆ ਕਿ ਮੋਦੀ ਹਕੂਮਤ ਵੱਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਨੂੰਨ ਕਿਸਾਨਾਂ ਦੀ ਮੌਤ ਦੇ ਵਾਰੰਟ ਹੋਣ ਦੇ ਨਾਲ-ਨਾਲ ਜਨਤਕ ਵੰਡ ਪ੍ਰਣਾਲੀ ਦਾ ਭੋਗ ਪਾਉਣ ਰਾਹੀਂ ਪੇਂਡੂ ਤੇ ਸ਼ਹਿਰੀ ਗ਼ਰੀਬਾਂ ਨੂੰ ਭੁੱਖਮਰੀ, ਕੰਗਾਲੀ ਦੇ ਮੂੰਹ 'ਚ ਤੁੰਨਣ ਵਾਲੇ ਹਨ | ਕੇਂਦਰੀ ਹਕੂਮਤ ਦਾ ਠੇਕਾ ਖੇਤੀ ਕਾਨੂੰਨ ਜਿੱਥੇ ਕਿਸਾਨਾਂ ਨੂੰ ਖੇਤਾਂ ਚੋਂ ਬਾਹਰ ਕੱਢੇਗਾ ਉੱਥੇ ਦੇਸੀ ਵਿਦੇਸ਼ੀ ਕਾਰਪੋਰੇਟ ਕੰਪਨੀਆਂ ਨੂੰ ਖੇਤਾਂ ਤੇ ਕਾਬਜ਼ ਹੋਣ ਦੇ ਨਵੇਂ ਰਾਹ ਖੋਲ੍ਹੇਗਾ | ਆਗੂਆਂ ਨੇ ਐਲਾਨ ਕੀਤਾ ਕਿ ਉਹ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਸਾਹ ਲੈਣਗੇ | ਰੋਸ ਰੈਲੀ ਨੂੰ ਹੋਰਨਾਂ ਤੋਂ ਇਲਾਵਾ ਡਾ. ਮਨਜਿੰਦਰ ਪੱਪੀ,ਭੁਪਿੰਦਰ ਸਿੰਘ ਚੰਨੂੰ, ਕੁਲਦੀਪ ਖੁੱਡੀਆਂ, ਗੁਰਦੀਪ ਕਾਮਰਾ, ਜਗਤਾਰ ਸਿੰਘ ਸਿੰਘੇਵਾਲਾ, ਮਹਿੰਦਰ ਸਿੰਘ ਖੁੱਡੀਆਂ, ਕਿ੍ਸ਼ਨਾ ਰਾਣੀ, ਕੁਲਵੰਤ ਰਾਏ ਸ਼ਰਮਾ, ਜਗਦੀਪ ਖੁੱਡੀਆਂ, ਸੁਖਦਰਸ਼ਨ ਸਿੰਘ,ਇਸ ਮੌਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ, ਟੀ. ਐੱਸ. ਯੂ. ਠੇਕਾ ਮੁਲਾਜ਼ਮਾਂ, ਡੀ. ਟੀ. ਐਫ., ਤਰਕਸ਼ੀਲ ਸੁਸਾਇਟੀ,ਵਪਾਰ ਮੰਡਲ, ਆੜ੍ਹਤੀਆਂ ਐਸੋਸੀਏਸ਼ਨ, ਕਰਿਆਨਾ ਮਰਚੈਂਟਸ ਤੋਂ ਆਏ ਵਰਕਰ ਤੇ ਆਗੂ ਵੱਡੀ ਗਿਣਤੀ ਵਿਚ ਮੌਜੂਦ ਸਨ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਭਰਾਤਰੀ ਜਥੇਬੰਦੀਆਂ ਵੱਲੋਂ ਮੋਦੀ ਸਰਕਾਰ ਤੇ ਉਸਦੇ ਭਾਈਵਾਲ ਕਾਰਪੋਰੇਟ ਘਰਾਣਿਆਂ ਦੇ ਵਿਸਾਲ ਪੁਤਲੇ ਨੂੰ ਹਜ਼ਾਰਾਂ ਲੋਕਾਂ ਦੇ ਇਕੱਠ ਵਿਚ ਅੱਗ ਦੇ ਹਵਾਲੇ ਕੀਤਾ ਗਿਆ |

ਦੁਸਹਿਰੇ ਮੌਕੇ ਭਾਕਿਯੂ ਏਕਤਾ ਉਗਰਾਹਾਂ ਤੇ ਖੇਤ ਮਜ਼ਦੂਰ ਯੂਨੀਅਨ ਨੇ ਰਾਵਣ ਦੀ ਥਾਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਖੇਤ ਮਜ਼ਦੂਰ ਯੂਨੀਅਨਾਂ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਦੁਸਹਿਰ ਵਾਲੇ ਦਿਨ ਰਾਵਣ ਦੀ ਥਾਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਜ਼ੋਰਦਾਰ ...

ਪੂਰੀ ਖ਼ਬਰ »

ਦੁਸਹਿਰੇ ਵਾਲੇ ਦਿਨ ਬਰੀਵਾਲਾ ਦੇ ਬਾਜ਼ਾਰ 'ਚ ਮੱਧਮ ਰਹੀ ਰੌਣਕ

ਮੰਡੀ ਬਰੀਵਾਲਾ, 25 ਅਕਤੂਬਰ (ਨਿਰਭੋਲ ਸਿੰਘ)-ਦੁਸਹਿਰੇ ਵਾਲੇ ਦਿਨ ਬਰੀਵਾਲਾ ਦੇ ਬਾਜ਼ਾਰਾਂ ਵਿਚ ਰੌਣਕ ਬਹੁਤ ਘੱਟ ਨਜ਼ਰ ਆ ਰਹੀ ਸੀ | ਭਾਵੇਂ ਦੁਸਹਿਰੇ ਵਾਲੇ ਦਿਨ ਲੋਕਾਂ ਵਿਚ ਭਾਰੀ ਉਤਸ਼ਾਹ ਹੁੰਦਾ ਹੈ ਅਤੇ ਲੋਕ ਬਾਜ਼ਾਰ ਵਿਚ ਆ ਕੇ ਖ਼ਰੀਦੋ-ਫ਼ਰੋਖ਼ਤ ਕਰਦੇ ਹਨ, ਪਰ ...

ਪੂਰੀ ਖ਼ਬਰ »

65 ਗ੍ਰਾਮ ਹੈਰੋਇਨ ਸਮੇਤ ਇਕ ਜਣਾ ਗਿ੍ਫ਼ਤਾਰ

ਲੰਬੀ, 25 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਨੰੂ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਕਿ ਜਦੋਂ ਐਸ.ਟੀ.ਐਫ਼ ਦੇ ਇੰਚਾਰਜ ਐਸ.ਆਈ ਗੁਰਮੇਜ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ 65 ਗ੍ਰਾਮ ...

ਪੂਰੀ ਖ਼ਬਰ »

ਗਿੱਦੜਬਾਹਾ 'ਚ ਮੋਦੀ ਤੇ ਕਾਰਪੋਰੇਟਰਾਂ ਦਾ ਪੁਤਲਾ ਫ਼ੂਕ ਕੇ ਮਨਾਇਆ ਦੁਸਹਿਰਾ

ਗਿੱਦੜਬਾਹਾ, 25 ਅਕਤੂਬਰ (ਬਲਦੇਵ ਸਿੰਘ ਘੱਟੋਂ, ਪਰਮਜੀਤ ਸਿੰਘ ਥੇੜ੍ਹੀ)-ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਵਿਚ ਗਿੱਦੜਬਾਹਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਡਾਨੀ, ਅੰਬਾਨੀ ਅਤੇ ਹੋਰ ...

ਪੂਰੀ ਖ਼ਬਰ »

ਸਰਹੱਦੀ ਲੰਬੀ ਹਲਕੇ ਦੇ ਪਿੰਡਾਂ ਵਿਚ ਨਾਜਾਇਜ਼ ਸ਼ਰਾਬ ਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਬੇਰੋਕ ਜਾਰੀ

ਲੰਬੀ, 25 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਨਸ਼ੀਲੇ ਪਦਾਰਥਾਂ ਦੀ ਸਮਗਲਿੰਗ ਬੰਦ ਕਰਵਾਉਣ ਦੇ ਦਾਅਵਿਆਂ ਦੇ ਬਾਵਜੂਦ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਹੱਦੀ ਹਲਕਾ ਲੰਬੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਨਾਜਾਇਜ਼ ਸ਼ਰਾਬ ਅਤੇ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਡਾ: ਬੀ.ਆਰ. ਅੰਬੇਡਕਰ ਮਾਰਗ ਵਿਖੇ ਮੰਦਰ ਸਿੰਘ ਸਰਾਏਨਾਗਾ ਜ਼ਿਲ੍ਹਾ ਪ੍ਰਧਾਨ ਬਸਪਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਰਾਵਣ, ਮੇਘਨਾਦ ਤੇ ਕੁੰਭਕਰਨ ਦੇ ਪੁਤਲੇ ਫੂਕੇ

ਮਲੋਟ, 25 ਅਕਤੂਬਰ (ਪਾਟਿਲ)-ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਮਲੋਟ ਦੇ ਵਿਧਾਇਕ ਸ: ਅਜਾਇਬ ਸਿੰਘ ਭੱਟੀ ਨੇ ਅੱਜ ਦੁਸਹਿਰੇ ਮੌਕੇ ਮਲੋਟ ਵਿਖੇ ਕਰਵਾਏ ਸਮਾਗਮ ਦੌਰਾਨ ਰਾਵਣ, ਮੇਘਨਾਦ ਅਤੇ ਕੁੰਭਕਰਨ ਦੇ ਪੁਤਲੇ ਫੂਕ ਕੇ ਦੁਸਹਿਰੇ ਦਾ ਤਿਉਹਾਰ ਮਨਾਇਆ | ਇਸ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਵੱਖ-ਵੱਖ ਪਿੰਡਾਂ 'ਚ ਫੂਕੇ ਮੋਦੀ ਦੇ ਪੁਤਲੇ

ਮੰਡੀ ਲੱਖੇਵਾਲੀ, 25 ਅਕਤੂਬਰ (ਮਿਲਖ ਰਾਜ)-ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖ਼ਿਲਾਫ਼ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਕਿਸਾਨ ਸੰਗਠਨਾਂ ਅਤੇ ਖੇਤ ਮਜ਼ਦੂਰਾਂ ਵਲੋਂ ਮੋਦੀ ਦੇ ਪੁਤਲੇ ਫੂਕੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਮਾਨਸਾ) ਇਕਾਈ ਭਾਰੂ ਦੀ ਚੋਣ

ਗਿੱਦੜਬਾਹਾ, 25 ਅਕਤੂਬਰ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ (ਮਾਨਸਾ) ਪੰਜਾਬ ਬਲਾਕ ਗਿੱਦੜਬਾਹਾ ਦੇ ਪਿੰਡ ਭਾਰੂ ਵਿਖੇ ਜ਼ਿਲ੍ਹਾ ਮੀਤ ਪ੍ਰਧਾਨ ਲਖਬੀਰ ਸਿੰਘ ਕੋਟਭਾਈ ਦੀ ਅਗਵਾਈ ਹੇਠ ਇਕ ਮੀਟਿੰਗ ਹੋਈ | ਜਿਸ ਵਿਚ ਬਲਾਕ ਸਲਾਹਕਾਰ ਜਸਪਾਲ ਸਿੰਘ ਪਾਲੀ ਅਤੇ ...

ਪੂਰੀ ਖ਼ਬਰ »

ਦੁਰਗਾ ਅਸਟਮੀ ਦੇ ਸਬੰਧ 'ਚ ਮੰਦਰ ਵਿਚ ਕਰਵਾਈ ਚੌਕੀ

ਕੋਟ ਈਸੇ ਖਾਂ, 25 ਅਕਤੂਬਰ (ਯਸ਼ਪਾਲ ਗੁਲਾਟੀ/ ਗੁਰਮੀਤ ਸਿੰਘ ਖ਼ਾਲਸਾ)-ਸ਼ਹਿਰ ਦੇ ਸ਼੍ਰੀ ਵੈਸ਼ਨੋ ਦੁਰਗਾ ਭਜਨ ਮੰਡਲੀ ਮੰਦਰ ਮੇਨ ਬਾਜ਼ਾਰ ਕੋਟ ਈਸੇ ਖਾਂ ਵਿਖੇ ਦੁਰਗਾ ਅਸਟਮੀ ਦੇ ਸਬੰਧ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਾਤਾ ਦੀ ਚੌਾਕੀ ਕਰਵਾਈ ਗਈ | ਇਸ ਚੌਾਕੀ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਲੈਂਟਰ ਪਾਇਆ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਭੱੁਟੀਵਾਲਾ ਦੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਤਿਆਰ ਕੀਤੀ ਗਈ ਹੈ, ਜਿਸ ਦਾ ਲੈਂਟਰ ਅੱਜ ਪਾਇਆ ਗਿਆ | ਇਸ ਮੌਕੇ ਸਮੂਹ ਪਿੰਡ ਵਾਸੀਆਂ ਨੇ ਵੱਧ-ਚੜ੍ਹ ਕੇ ਸੇਵਾ ਕੀਤੀ | ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ, ਅਡਾਨੀ ਤੇ ਅੰਬਾਨੀ ਦਾ ਪੁਤਲਾ

ਕੋਟ ਈਸੇ ਖਾਂ, 25 ਅਕਤੂਬਰ (ਯਸ਼ਪਾਲ ਗੁਲਾਟੀ/ ਗੁਰਮੀਤ ਸਿੰਘ ਖ਼ਾਲਸਾ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਮੋਗਾ ਦੇ ਪਿੰਡਾਂ ਵਿਚ ਦੁਸਹਿਰੇ 'ਤੇ ਰਾਵਣ ਰੂਪੀ ਬਦੀ ਦਾ ਰੂਪ ਦੇਸ਼ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਨਿਲ ਅੰਬਾਨੀ ਤੇ ਗੌਤਮ ...

ਪੂਰੀ ਖ਼ਬਰ »

ਬ੍ਰਾਹਮਣ ਭਾਈਚਾਰੇ ਨੇ ਕਿਸਾਨ ਅੰਦੋਲਨ ਵਿਚ ਪੁੱਜ ਕੇ ਸਹਾਇਤਾ ਰਾਸ਼ੀ ਦਿੱਤੀ

ਨਿਹਾਲ ਸਿੰਘ ਵਾਲਾ, 25 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਬ੍ਰਾਹਮਣ ਸਭਾ ਪੰਜਾਬ ਦੇ ਸਮੂਹ ਭਾਈਚਾਰੇ ਵਲੋਂ ਵੀ ਕਿਸਾਨਾਂ ਦੇ ਅੰਦੋਲਨ ਵਿਚ ਡਟਣ ਦਾ ਫ਼ੈਸਲਾ ਕੀਤਾ ਗਿਆ ਹੈ | ਸਥਾਨਕ ਸ਼ਹਿਰ ਦੇ ਬਾਘਾ ਪੁਰਾਣਾ ਰੋਡ 'ਤੇ ਰਿਲਾਇੰਸ ਪੰਪ ਅੱਗੇ ਪਿਛਲੇ ਕਈ ਦਿਨਾਂ ਤੋਂ ...

ਪੂਰੀ ਖ਼ਬਰ »

ਭਾਜਪਾ ਆਗੂ ਦੇ ਘਰ ਤੋਂ ਪਾਰਟੀ ਦਾ ਝੰਡਾ ਲਾਹੁਣ ਦੀ ਧਮਕੀ ਮਿਲੀ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚੇ ਦੇ ਸਾਬਕਾ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਭੰਗੇਵਾਲਾ ਨੇ ਦੱਸਿਆ ਕਿ ਉਹ ਘਰ ਵਿਚ ਮੌਜੂਦ ਨਹੀਂ ਸੀ, ਇਸ ਮਗਰੋਂ ਉਨ੍ਹਾਂ ਦੇ ਗ੍ਰਹਿ ਵਿਖੇ ਦੋ ਵਿਅਕਤੀ ਪਹੁੰਚੇ ਅਤੇ ...

ਪੂਰੀ ਖ਼ਬਰ »

ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 6 ਲੱਖ 50 ਹਜ਼ਾਰ ਠੱਗੇ

ਮੋਗਾ, 25 ਅਕਤੂਬਰ (ਗੁਰਤੇਜ ਸਿੰਘ)-ਸਥਾਨਕ ਸ਼ਹਿਰ ਦੇ ਨਾਮਦੇਵ ਨਗਰ ਨਿਵਾਸੀ ਇਕ ਵਿਅਕਤੀ ਦੇ ਲੜਕੇ ਨੂੰ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 6 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰ ਕੇ ਧੋਖਾਧੜੀ ਕਰਨ ਦੇ ਦੋਸ਼ 'ਚ ਪੁਲਿਸ ਵਲੋਂ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ...

ਪੂਰੀ ਖ਼ਬਰ »

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੀ ਸਰਕਾਰ ਕਿਸਾਨ ਹਿਤੈਸ਼ੀ-ਜਸਵੀਰ ਬਰਾੜ ਖੋਟੇ

ਮੋਗਾ, 25 ਅਕਤੂਬਰ (ਗੁਰਤੇਜ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੰੂਨ ਜੋ ਕਿ ਪੰਜਾਬ ਦੇ ਕਿਸਾਨਾਂ ਨਾਲ ਸਭ ਤੋਂ ਵੱਡਾ ਵਿਸ਼ਵਾਸਘਾਤ ਹੈ ਅਤੇ ਜਿੱਥੇ ਅੱਜ ਸਮੁੱਚੇ ਪੰਜਾਬ ਦਾ ਕਿਸਾਨ ਇਨ੍ਹਾਂ ਖੇਤੀ ਕਾਨੰੂਨਾਂ ਖ਼ਿਲਾਫ਼ ਸੜਕਾਂ 'ਤੇ ਉਤਰ ਕੇ ...

ਪੂਰੀ ਖ਼ਬਰ »

ਪਿੰਡ ਖੋਖਰ ਵਿਚ ਰਾਜਨਾਥ ਤੇ ਮੋਦੀ ਦੇ ਸਾੜੇ ਪੁਤਲੇ

ਮੰਡੀ ਬਰੀਵਾਲਾ, 25 ਅਕਤੂਬਰ (ਨਿਰਭੋਲ ਸਿੰਘ)-ਪਿੰਡ ਖੋਖਰ ਵਿਚ ਕਿਸਾਨ ਜਥੇਬੰਦੀਆਂ, ਗ੍ਰਾਮ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਨੇ ਦੇਸ਼ ਦੇ ਪ੍ਰਧਾਨ ਨਰਿੰਦਰ ਮੋਦੀ ਮੰਤਰੀ, ਕੈਬਨਿਟ ਮੰਤਰੀ ਰਾਜਨਾਥ ਸਿੰਘ ਤੇ ਅਮਿਤਸ਼ਾਹ ਦੇ ਪੁਤਲੇ ਸਾੜੇ | ਇਸ ਸਮੇਂ ਖੇਤਾ ਸਿੰਘ ਨੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਪਾਜ਼ੀਟਿਵ 1 ਮਰੀਜ਼ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਇਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਮੌਤ ਹੋ ਗਈ ਹੈ, ਜਦਕਿ 6 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ 4, ਗਿੱਦੜਬਾਹਾ 1 ਅਤੇ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਤੇ ਹੋਰਾਂ ਦੇ ਪੁਤਲੇ ਫੂਕ ਕੇ ਮਨਾਇਆ ਦੁਸਹਿਰਾ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਅੱਜ ਦੁਸਹਿਰੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਜਾਰੀ ਪੱਤਰ ਦੇ ਵੱਡੇ ਵਿਰੋਧ ਤੋਂ ਮਗਰੋਂ ਸੋਧ ਕੇ ਜਾਰੀ ਕੀਤੇ ਪੱਤਰ ਨੂੰ ਸਿੱਖਿਆ ਵਿਭਾਗ ਦੇ ਨਵੇਂ ਭਰਤੀ ਹੋਣ ਵਾਲੇ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਲਈ ਮਾਰੂ ...

ਪੂਰੀ ਖ਼ਬਰ »

ਪਿੰਡ ਸੰਗੂਧੌਣ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਸੰਗੂਧੌਣ ਵਿਖੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ...

ਪੂਰੀ ਖ਼ਬਰ »

ਕਿਸਾਨ ਸੁਖਪ੍ਰੀਤ ਸਿੰਘ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਦਾ ਕਰ ਰਿਹੈ ਸੁਚੱਜੇ ਢੰਗ ਨਾਲ ਨਿਪਟਾਰਾ

ਮਲੋਟ, 25 ਅਕਤੂਬਰ (ਪਾਟਿਲ)-ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਪਰਾਲੀ ਦੇ ਸੁਚੱਜੇ ਨਿਪਟਾਰੇ ਲਈ ਪਿੰਡ-ਪਿੰਡ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ...

ਪੂਰੀ ਖ਼ਬਰ »

ਜੂਨੀਅਰ ਇੰਜੀਨੀਅਰਜ਼ ਡਵੀਜ਼ਨ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਕੌਾਸਿਲ ਆਫ਼ ਜੂਨੀਅਰ ਇੰਜੀਨੀਅਰਜ਼ ਡਵੀਜ਼ਨ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੀ ਚੋਣ ਇੰਜ: ਹਰਿੰਦਰ ਸਿੰਘ ਸਰਕਲ ਸਕੱਤਰ ਦੀ ਨਿਗਰਾਨੀ ਹੇਠ ਸਰਬਸੰਮਤੀ ਨਾਲ ਹੋਈ | ਇਸ ਮੌਕੇ ਇੰਜ: ਗੁਰਮੀਤ ਸਿੰਘ ਏ.ਏ.ਈ. ...

ਪੂਰੀ ਖ਼ਬਰ »

ਜਗਦੀਪ ਸਿੰਘ ਸੰਧੂ 'ਆਪ' ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਸੰਧੂ ਨੂੰ ਪਾਰਟੀ ਵਲੋਂ ਵੱਡੀ ਜ਼ਿੰਮੇਵਾਰੀ ਦਿੰਦਿਆਂ ਪਾਰਟੀ ਯੂਥ ਵਿੰਗ ਦਾ ਸੂਬਾਈ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ...

ਪੂਰੀ ਖ਼ਬਰ »

ਫੋਟੋਗ੍ਰਾਫਰ ਦੀ ਲਾਸ਼ ਮਹਾਂਬੱਧਰ ਕੋਲੋਂ ਮਿਲੀ

ਮੰਡੀ ਲੱਖੇਵਾਲੀ, 25 ਅਕਤੂਬਰ (ਮਿਲਖ ਰਾਜ)-ਪੁਲਿਸ ਥਾਣਾ ਲੱਖੇਵਾਲੀ ਦੀ ਹਦੂਦ ਅੰਦਰ ਪੈਂਦੇ ਪਿੰਡ ਮਹਾਂਬੱਧਰ ਵਿਖੇ ਫੋਟੋਗ੍ਰਾਫੀ ਅਤੇ ਡਰੋਨ ਅਪਰੇਟਰ ਵਜੋਂ ਕੰਮ ਕਰਦੇ ਇਕ ਨੌਜਵਾਨ ਦੀ ਲਾਸ਼ ਭੇਦਭਰੀ ਹਾਲਤ ਵਿਚ ਮਿਲਣ ਨਾਲ ਪੂਰੇ ਇਲਾਕੇ ਵਿਚ ਸਨਸਨੀ ਫੈਲ ਗਈ | ...

ਪੂਰੀ ਖ਼ਬਰ »

ਰਾਸ਼ਟਰੀ ਪੱਧਰ ਦੇ ਕੁਇਜ਼ 'ਚ ਛਾਏ ਆਈ. ਆਈ. ਟੀ. ਦੇ ਵਿਦਿਆਰਥੀ

ਮਲੋਟ, 25 ਅਕਤੂਬਰ (ਪਾਟਿਲ)-ਡੀ. ਏ. ਵੀ. ਮਲੋਟ ਦੇ ਫਿਜ਼ਿਕਸ ਵਿਭਾਗ ਦੁਆਰਾ ਬੀਤੇ ਦਿਨ ਆਈ. ਆਈ. ਐਸ. ਈ. ਆਰ ਮੁਹਾਲੀ ਦੇ ਸਹਿਯੋਗ ਨਾਲ ਇਕ ਰਾਸ਼ਟਰੀ ਪੱਧਰ ਦਾ ਫਿਜ਼ਿਕਸ ਕੁਇਜ਼ ਕਰਵਾਇਆ ਗਿਆ | ਇਹ ਸ਼ਲਾਘਾਯੋਗ ਕੁਇਜ਼ ਪ੍ਰੋਗਰਾਮ ਡਾ: ਏਕਤਾ ਖੋਸਲਾ ਪਿ੍ੰਸੀਪਲ ਡੀ.ਏ.ਵੀ. ...

ਪੂਰੀ ਖ਼ਬਰ »

ਮਲੋਟ 'ਚ ਵਿਕਾਸ ਕਾਰਜਾਂ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਭੱਟੀ

ਮਲੋਟ, 25 ਅਕਤੂਬਰ (ਪਾਟਿਲ)-ਮਲੋਟ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਵਾਰਡ ਨੰਬਰ 23, 24, 25, 26, ਅਤੇ 27 ਵਿਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਯੋਜਨਾਬੱਧ ਢੰਗ ਨਾਲ ਪੁਲ ਹੇਠਾਂ ਰੇਹੜੀਆਂ ਲਾਉਣ 'ਤੇ ਹੋਈ ਸਹਿਮਤੀ

ਮਲੋਟ, 25 ਅਕਤੂਬਰ (ਪਾਟਿਲ)-ਬੀਤੇ ਦਿਨਾਂ ਤੋਂ ਰੇਲਵੇ ਓਵਰਬਿ੍ਜ ਹੇਠਾਂ ਸਬਜ਼ੀ, ਫ਼ਲਾਂ ਦੀਆਂ ਰੇਹੜੀਆਂ ਲਾਉਣ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਅਤੇ ਰੇਹੜੀ ਯੂਨੀਅਨ ਵਿਚਕਾਰ ਭਖਿਆ ਮਾਮਲਾ ਸ਼ਹਿਰ ਦੇ ਕਾਂਗਰਸੀ ਆਗੂਆਂ ਦੁਆਰਾ ਆਪਸੀ ਗੱਲਬਾਤ ਰਾਹੀਂ ਸੁਲਾਹ ਕਰਵਾਉਣ ...

ਪੂਰੀ ਖ਼ਬਰ »

ਐਮੀਨੈਂਟ ਐਜੂਕੇਸ਼ਨਿਸ਼ ਨਾਲ ਸਨਮਾਨਿਤ ਡਾ: ਉੱਪਲ ਨੇ ਵਿਸ਼ਵ ਪੱਧਰ 'ਤੇ ਚਮਕਾਇਆ ਮਲੋਟ ਦਾ ਨਾਂਅ

ਮਲੋਟ, 25 ਅਕਤੂਬਰ (ਪਾਟਿਲ)-ਲੇਖਕ 'ਤੇ ਪ੍ਰਸਿੱਧ ਅਕਾਦਮਿਕ ਸ਼ਖ਼ਸੀਅਤ ਡਾ: ਰਾਜਿੰਦਰ ਕੁਮਾਰ ਉੱਪਲ ਦਾ ਨਾਂਅ ਵਰਲਡ ਬੁੱਕ ਆਫ਼ ਰਿਕਾਰਡਜ਼ ਯੂ.ਕੇ. ਵਿਚ ਦਰਜ ਕੀਤਾ ਗਿਆ ਹੈ | ਉਹ ਮੌਜੂਦਾ ਸਮੇਂ ਵਿਚ ਮਲੋਟ ਦੇ ਡੀ.ਏ.ਵੀ ਕਾਲਜ ਵਿਚ ਅਰਥ-ਸ਼ਾਸਤਰ ਵਿਭਾਗ ਦੇ ਮੁਖੀ ਹਨ | ...

ਪੂਰੀ ਖ਼ਬਰ »

ਫੋਟੋਗ੍ਰਾਫਰ ਦੀ ਲਾਸ਼ ਮਹਾਂਬੱਧਰ ਕੋਲੋਂ ਮਿਲੀ

ਮੰਡੀ ਲੱਖੇਵਾਲੀ, 25 ਅਕਤੂਬਰ (ਮਿਲਖ ਰਾਜ)-ਪੁਲਿਸ ਥਾਣਾ ਲੱਖੇਵਾਲੀ ਦੀ ਹਦੂਦ ਅੰਦਰ ਪੈਂਦੇ ਪਿੰਡ ਮਹਾਂਬੱਧਰ ਵਿਖੇ ਫੋਟੋਗ੍ਰਾਫੀ ਅਤੇ ਡਰੋਨ ਅਪਰੇਟਰ ਵਜੋਂ ਕੰਮ ਕਰਦੇ ਇਕ ਨੌਜਵਾਨ ਦੀ ਲਾਸ਼ ਭੇਦਭਰੀ ਹਾਲਤ ਵਿਚ ਮਿਲਣ ਨਾਲ ਪੂਰੇ ਇਲਾਕੇ ਵਿਚ ਸਨਸਨੀ ਫੈਲ ਗਈ | ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਨੇ ਕੀਤੀ ਮੀਟਿੰਗ

ਦੋਦਾ, 25 ਅਕਤੂਬਰ (ਰਵੀਪਾਲ)-ਨੰਬਰਦਾਰਾ ਯੂਨੀਅਨ ਸਬ ਤਹਿਸੀਲ ਦੋਦਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਨੰਬਰਦਾਰ ਜਗਸੀਰ ਸਿੰਘ ਦੀ ਪ੍ਰਧਾਨਗੀ ਹੇਠ ਡੇਰਾ ਬਾਬਾ ਧਿਆਨ ਦਾਸ ਦੋਦਾ ਵਿਖੇ ਕੀਤੀ ਗਈ, ਜਿਸ 'ਚ ਭਖਦੇ ਮਸਲੇ ਕਿਰਸਾਨੀ ਦੇ ਹਿੱਤਾਂ ਦੇ ਖ਼ਿਲਾਫ਼ ਮੋਦੀ ਸਰਕਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX