ਤਾਜਾ ਖ਼ਬਰਾਂ


ਮਨ ਕੀ ਬਾਤ : ਮਨੀਪੁਰ ਦੇ ਉਖਰਲ 'ਚ ਸੇਬ ਦੀ ਖੇਤੀ ਵੱਧ ਫੁਲ ਰਹੀ ਹੈ, ਕਿਸਾਨਾਂ ਨੂੰ ਮਿਲ ਰਿਹਾ ਲਾਭ - ਮੋਦੀ
. . .  6 minutes ago
ਮਨ ਕੀ ਬਾਤ ਪ੍ਰੋਗਰਾਮ ਰਾਹੀਂ ਨੌਜਵਾਨਾਂ ਦੇ ਮਨ ਨੂੰ ਜਾਣਨ ਦਾ ਮਿਲਦਾ ਹੈ ਮੌਕਾ - ਮੋਦੀ
. . .  17 minutes ago
ਮਨ ਕੀ ਬਾਤ : ਖਾਦੀ ਖ਼ਰੀਦਣਾ ਹੈ ਜਨਸੇਵਾ, ਸਥਾਨਕ ਬੁਣਕਰਾਂ ਨੂੰ ਲਾਭ ਮਿਲਦਾ ਹੈ- ਮੋਦੀ
. . .  19 minutes ago
ਮਨ ਕੀ ਬਾਤ : ਦੇਸ਼ ਦੇ ਵਿਕਾਸ ਲਈ ਇੱਕਜੁੱਟ ਹੋਵੋ, ਬੁਣਕਰਾਂ ਦਾ ਸਮਰਥਨ ਕਰੋ - ਮੋਦੀ
. . .  21 minutes ago
ਮਨ ਕੀ ਬਾਤ : 15 ਅਗਸਤ ਨੂੰ ਵੱਧ ਤੋਂ ਵੱਧ ਲੋਕ ਰਾਸ਼ਟਰਗਾਨ ਗਾਉਣ - ਮੋਦੀ
. . .  22 minutes ago
ਮਨ ਕੀ ਬਾਤ : ਅੰਮ੍ਰਿਤ ਮਹਾਂਉਤਸਵ 'ਚ ਹਿੱਸਾ ਲਿਆ ਜਾਵੇ, ਸੁਤੰਤਰਤਾ ਸੈਨਾਨੀਆਂ ਨੂੰ ਯਾਦ ਕੀਤਾ ਜਾਵੇ - ਮੋਦੀ
. . .  23 minutes ago
ਮਨ ਕੀ ਬਾਤ : ਕਾਰਗਿਲ ਦੇ ਵੀਰਾਂ ਨੂੰ ਨਮਸਕਾਰ ਕੀਤਾ ਜਾਵੇ, ਜਵਾਨਾਂ ਦੀ ਬਹਾਦਰੀ ਦੀਆਂ ਕਹਾਣੀਆਂ ਪੜ੍ਹੀਆਂ ਜਾਣ - ਮੋਦੀ
. . .  26 minutes ago
ਮਨ ਕੀ ਬਾਤ : ਦੇਸ਼ ਭਗਤੀ ਦੀ ਭਾਵਨਾ ਸਾਨੂੰ ਜੋੜਦੀ ਹੈ, ਖਿਡਾਰੀਆਂ ਦਾ ਹੌਸਲਾ ਵਧਾਉਣ ਜ਼ਰੂਰੀ - ਮੋਦੀ
. . .  28 minutes ago
ਪ੍ਰਧਾਨ ਮੰਤਰੀ ਮੋਦੀ ਵਲੋਂ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  31 minutes ago
ਟੋਕੀਓ ਉਲੰਪਿਕ 'ਚ ਸਾਨੀਆ ਮਿਰਜ਼ਾ ਤੇ ਅੰਕਿਤਾ ਰੈਨਾ ਦੀ ਜੋੜੀ ਨੇ ਕੀਤਾ ਨਿਰਾਸ਼
. . .  32 minutes ago
ਟੋਕੀਓ, 25 ਜੁਲਾਈ - ਟੋਕੀਓ ਉਲੰਪਿਕ ਟੈਨਿਸ ਦੇ ਮਹਿਲਾ ਡਬਲਜ਼ ਮੁਕਾਬਲੇ ਵਿਚ ਭਾਰਤ ਦੀ ਸਾਨੀਆ ਮਿਰਜ਼ਾ ਤੇ ਅੰਕਿਤਾ ਰੈਨਾ ਦੀ ਜੋੜੀ ਦਾ ਸਫ਼ਰ ਪਹਿਲੇ ਮੈਚ ਤੋਂ ਬਾਅਦ ਖ਼ਤਮ ਹੋ ਗਿਆ ਹੈ। ਯੁਕਰੇਨ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਆਏ 39 ਹਜ਼ਾਰ 972 ਕੋਰੋਨਾ ਕੇਸ
. . .  about 1 hour ago
ਨਵੀਂ ਦਿੱਲੀ, 25 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 39 ਹਜ਼ਾਰ 972 ਕੋਵਿਡ19 ਦੇ ਮਾਮਲੇ ਦਰਜ ਹੋਏ ਹਨ। ਇਸ ਦੌਰਾਨ 535 ਮਰੀਜ਼ਾਂ ਦੀ ਮੌਤ...
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 2 hours ago
ਸ੍ਰੀਨਗਰ, 25 ਜੁਲਾਈ - ਜੰਮੂ ਕਸ਼ਮੀਰ ਦੇ ਕੁਲਗਾਮ ਵਿਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਸ ਮੁੱਠਭੇੜ ਵਿਚ ਇਕ ਅੱਤਵਾਦੀ...
ਅੱਜ 11ਵਜੇ ਫਿਰ ਹੋਵੇਗੀ ਮੋਦੀ ਕੇ 'ਮਨ ਕੀ ਬਾਤ'
. . .  about 3 hours ago
ਨਵੀਂ ਦਿੱਲੀ, 25 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਹੋਣਗੇ। ਇਹ 'ਮਨ ਕੀ ਬਾਤ' ਦਾ 79ਵਾਂ...
ਪੀ.ਵੀ. ਸਿੰਧੂ ਨੇ ਜਿੱਤਿਆ ਆਪਣਾ ਪਹਿਲਾ ਮੈਚ
. . .  about 3 hours ago
ਟੋਕੀਓ, 25 ਜੁਲਾਈ - ਟੋਕੀਓ ਉਲੰਪਿਕ ਵਿਚ ਵਿਸ਼ਵ ਦੀ ਚੋਟੀ ਦੀ ਬੈਡਮਿੰਟਨ ਭਾਰਤੀ ਖਿਡਾਰਨ ਪੀ.ਵੀ. ਸਿੰਧੂ ਨੇ ਆਪਣਾ ਪਹਿਲਾ ਮੈਚ ਜਿੱਤ ਲਿਆ ਹੈ। ਪੀ.ਵੀ. ਸਿੰਧੂ ਨੇ ਇਜ਼ਰਾਈਲ...
ਅੱਜ ਦਾ ਵਿਚਾਰ
. . .  about 3 hours ago
ਮਨੀਪੁਰ ਦੇ ਮੁੱਖ ਮੰਤਰੀ ਵਲੋਂ ਮੀਰਾਬਾਈ ਚਾਨੂੰ ਨੂੰ ਇਕ ਕਰੋੜ ਦਾ ਇਨਾਮ
. . .  1 day ago
ਨਿਊ ਅੰਮ੍ਰਿਤਸਰ ਗੋਲਡਨ ਗੇਟ ਵਿਖੇ ਰਾਮ ਸਿੰਘ ਰਾਣਾ ਦਾ ਕਿਸਾਨਾਂ ਵਲੋਂ ਸ਼ਾਨਦਾਰ ਸਵਾਗਤ
. . .  1 day ago
ਸੁਲਤਾਨਵਿੰਡ, 24 ਜੁਲਾਈ (ਗੁਰਨਾਮ ਸਿੰਘ ਬੁੱਟਰ) - ਸਿੰਘੂ ਬਾਰਡਰ 'ਤੇ ਸਥਿਤ ਗੋਲਡਨ ਹੱਟ ਦੇ ਮਾਲਕ ਰਾਮ ਸਿੰਘ ਰਾਣਾ ਅੱਜ ਸ੍ਰੀ ਦਰਬਾਰ ਸਾਹਿਬ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਕਿਸਾਨ ਸੰਘਰਸ਼ ਪੰਜਾਬ ਦੇ ਸੁਲਤਾਨਵਿੰਡ ਇਕਾਈ ਪ੍ਰਧਾਨ ਗੁਰਭੇਜ ਸਿੰਘ ਸੋਨੂੰ ਮਾਹਲ...
ਵਿਧਾਇਕ ਬਾਵਾ ਹੈਨਰੀ ਦੇ ਦਫ਼ਤਰ 'ਚ ਚੱਲੀ ਗੋਲੀ, ਇਕ ਵਿਅਕਤੀ ਜ਼ਖ਼ਮੀ
. . .  1 day ago
ਜਲੰਧਰ, 24 ਜੁਲਾਈ - ਜਲੰਧਰ ਦੇ ਉਤਰੀ ਹਲਕੇ ਦੇ ਵਿਧਾਇਕ ਅਵਤਾਰ ਸਿੰਘ ਸੰਗੜਾ ਜੂਨੀਅਰ ਹੈਨਰੀ ਦੇ ਦਫ਼ਤਰ ਵਿਚ ਅੱਜ ਦੋ ਧਿਰਾਂ ਵਿਚਕਾਰ ਰਾਜ਼ੀਨਾਮੇ ਲਈ ਲੋਕ ਇਕੱਠੇ ਹੋਏ ਸਨ ਪ੍ਰੰਤੂ ਅਚਾਨਕ ਦੋਵਾਂ ਧਿਰਾਂ ਵਿਚ ਬਹਿਸਬਾਜ਼ੀ...
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ
. . .  1 day ago
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ...
ਅਮਰ ਨੂਰੀ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਬਣੀ ਨਵੀਂ ਪ੍ਰਧਾਨ
. . .  1 day ago
ਖੰਨਾ, 24 ਜੁਲਾਈ (ਹਰਜਿੰਦਰ ਸਿੰਘ ਲਾਲ) - ਅੱਜ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਇਕ ਮੀਟਿੰਗ ਵਿਚ ਅੰਤਰਰਾਸ਼ਟਰੀ ਗਾਇਕ ਸਰਦੂਲ ਸਿਕੰਦਰ ਦੀ ਪਤਨੀ ਅਮਰ ਨੂਰੀ ਨੂੰ ਪ੍ਰਧਾਨ ਚੁਣ ਲਿਆ ਗਿਆ। ਗੌਰਤਲਬ ਹੈ ਕਿ ਪਹਿਲਾਂ ਇਸ...
ਸਿੱਧੂ ਕੈਬਨਿਟ ਮੰਤਰੀ ਆਸ਼ੂ ਦੇ ਘਰ ਪੁੱਜੇ
. . .  1 day ago
ਲੁਧਿਆਣਾ, 24 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਦੇਰ ਸ਼ਾਮ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਕੁਲਜੀਤ ਸਿੰਘ ਨਾਗਰਾ...
ਸਿਹਤ ਵਿਭਾਗ ਦੇ ਸਟਾਫ਼ ਦੀ ਵੱਡੀ ਅਣਗਹਿਲੀ, ਔਰਤ ਨੂੰ ਇਕੋ ਵਕਤ ਦੇ ਦਿੱਤੀਆਂ ਕੋਵਿਡਸ਼ੀਲਡ ਦੀਆਂ ਦੋਵੇਂ ਖ਼ੁਰਾਕਾਂ
. . .  1 day ago
ਪਠਾਨਕੋਟ, 24 ਜੁਲਾਈ (ਚੌਹਾਨ) - ਪਠਾਨਕੋਟ ਜ਼ਿਲ੍ਹੇ ਵਿਚ ਸਿਹਤ ਵਿਭਾਗ ਦੇ ਸਟਾਫ਼ ਵਲੋਂ ਵੱਡੀ ਅਣਗਹਿਲੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਕਮਿਊਨਿਟੀ ਹੈਲਥ ਸੈਂਟਰ ਬਧਾਣੀ ਵਿਖੇ ਇਕ ਔਰਤ ਨੂੰ ਕੋਵਿਡ ਦੀਆਂ ਇਕ ਸਮੇਂ ਦੋ ਖੁਰਾਕਾਂ ਲਗਾ ਦਿੱਤੀਆਂ ਗਈਆਂ। ਟੀਕਾਕਰਨ ਲਈ ਆਈ ਔਰਤ...
ਜਲੰਧਰ ਵਿਚ ਦਿਹਾੜੇ ਲੁਟੇਰਿਆਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ
. . .  1 day ago
ਜਲੰਧਰ, 24 ਜੁਲਾਈ - ਜਲੰਧਰ ਦੇ ਗੜਾ ਰੋਡ 'ਤੇ ਸਥਿਤ ਮਨੀਪੁਰਮ ਗੋਲਡ ਲੋਨ ਦਫ਼ਤਰ ਵਿਚ ਦਿਨ ਦਿਹਾੜੇ ਲੁਟੇਰਿਆਂ ਵਲੋਂ ਲੁੱਟ...
ਫਗਵਾੜਾ ਵਿਖੇ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ
. . .  1 day ago
ਜਲੰਧਰ, 24 ਜੁਲਾਈ - ਫਗਵਾੜਾ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ ਹੋ ...
ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਲਈ ਕੀਤਾ ਨਕਦ ਇਨਾਮ ਦੇਣ ਦਾ ਐਲਾਨ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਟੋਕਿਓ ਵਿਚ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਨੂੰ ਨਕਦ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552

ਮਾਨਸਾ

ਦੁਸਹਿਰੇ ਦੇ ਤਿਉਹਾਰ ਮੌਕੇ ਮਾਨਸਾ ਜ਼ਿਲ੍ਹੇ 'ਚ ਕਿਸਾਨਾਂ ਵਲੋਂ ਮੋਦੀ ਦੇ ਦਿਓ-ਕੱਦ ਪੁਤਲੇ ਸਾੜੇ ਗਏ


ਬਲਵਿੰਦਰ ਸਿੰਘ ਧਾਲੀਵਾਲ
ਮਾਨਸਾ, 25 ਅਕਤੂਬਰ - ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਸੰਘਰਸ਼ ਦੇ 25ਵੇਂ ਦਿਨ ਦੁਸਹਿਰੇ ਦੇ ਤਿਉਹਾਰ ਮੌਕੇ ਜਿੱਥੇ ਜ਼ਿਲ੍ਹੇ ਦੇ ਸ਼ਹਿਰਾਂ/ਕਸਬਿਆਂ ਦੇ ਨਾਲ ਹੀ ਕਈ ਪਿੰਡਾਂ 'ਚ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜ੍ਹ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਉੱਥੇ ਉਨ੍ਹਾਂ ਅੰਡਾਨੀਆਂ, ਅੰਬਾਨੀਆਂ ਤੇ ਹੋਰ ਕਾਰਪੋਰੇਟ ਘਰਾਣਿਆਂ ਦੇ ਪੁਤਲਿਆਂ ਨੂੰ ਵੀ ਫ਼ੂਕਿਆ | ਰੋਸ ਪ੍ਰਦਰਸ਼ਨਾਂ ਦੀ ਵਿਸ਼ੇਸ਼ਤਾ ਇਹ ਸੀ ਕਿ ਕਈ ਥਾਵਾਂ 'ਤੇ ਵਪਾਰੀ ਵਰਗ ਦੇ ਆਗੂਆਂ ਤੋਂ ਇਲਾਵਾ ਮਜ਼ਦੂਰ ਆਗੂ ਵੀ ਜੋਸ਼ ਨਾਲ ਸ਼ਾਮਿਲ ਹੋਏ |
ਕਿਸਾਨ ਜਥੇਬੰਦੀ ਉਗਰਾਹਾਂ ਵਲੋਂ ਪ੍ਰਧਾਨ ਮੰਤਰੀ ਦਾ ਦਿਓ ਕੱਦ ਪੁਤਲਾ ਫ਼ੂਕਿਆ
ਸਥਾਨਕ ਸ਼ਹਿਰ ਦੇ ਖ਼ਾਲਸਾ ਹਾਈ ਸਕੂਲ ਦੇ ਖੇਡ ਮੈਦਾਨ 'ਚ ਇਸ ਵਾਰ ਹਿੰਦੂ ਭਾਈਚਾਰੇ ਵਲੋਂ ਰਾਮ ਲੀਲਾ ਨਾ ਮਨਾਉਣ ਕਰ ਕੇ ਰਾਵਣ ਤੇ ਹੋਰਨਾਂ ਦੇ ਪੁਤਲੇ ਨਹੀਂ ਸਾੜੇ ਗਏ ਬਲਕਿ ਵਪਾਰਕ ਜਥੇਬੰਦੀ ਦੇ ਆਗੂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਕੀਤੇ ਗਏ ਰੋਸ ਪ੍ਰਦਰਸ਼ਨ 'ਚ ਸ਼ਾਮਿਲ ਹੋਏ | ਇਸ ਜਥੇਬੰਦੀ ਨੇ ਪ੍ਰਧਾਨ ਮੰਤਰੀ ਦਾ 25 ਫੁੱਟ ਦਿਓ ਕੱਦ ਪੁਤਲਾ ਫ਼ੂਕ ਕੇ ਕੇਂਦਰ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ | ਉਨ੍ਹਾਂ ਕਿਹਾ ਕਿ ਮੋਦੀ ਕਾਲਯੁੱਗ ਦਾ ਰਾਵਣ ਹੈ, ਨੇ ਕਾਲੇ ਕਾਨੂੰਨ ਲਿਆ ਕੇ ਕਿਸਾਨਾਂ ਦੇ ਨਾਲ ਆੜ੍ਹਤੀਆਂ, ਮਜ਼ਦੂਰਾਂ ਤੇ ਹਰ ਵਰਗ ਨੂੰ ਮਾਰ ਪਾਈ ਹੈ | ਕਿਸਾਨਾਂ ਤੇ ਹੋਰਾਂ ਨਾਲ ਖਚਾ-ਖਚ ਭਰੇ ਮੈਦਾਨ 'ਚ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਦੁਸਹਿਰੇ ਵਾਲਾ ਦਿਨ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ, ਆੜਤੀਆਂ, ਪੈਸਟੀਸਾਈਡਜ਼ ਐਸੋਸੀਏਸ਼ਨਾਂ ਨੇ ਰਲ ਕੇ ਮੋਦੀ ਦੇ ਵੱਡੇ ਪੁਤਲੇ ਨੂੰ ਅੱਗ ਦੀ ਭੇਟ ਕੀਤਾ | ਉਨ੍ਹਾਂ ਕਿਹਾ ਕਿ ਮੋਦੀ ਦੇ ਨਵੇਂ ਫੈਸਲਿਆਂ ਨਾਲ ਕਿਸਾਨਾਂ ਸਮੇਤ 70 ਫੀਸਦੀ ਕਾਰੋਬਾਰ ਨਸ਼ਟ ਹੋ ਜਾਣਗੇ | ਆੜਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਮੁਨੀਸ਼ ਬੱਬੀ, ਪੈਸਟੀਸਾਈਡਜ਼ ਯੂਨੀਅਨ ਦੇ ਤਰਸੇਮ ਮਿੱਢਾ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਦੀ ਨੀਤੀ ਆਮ ਕਾਰੋਬਾਰਾਂ ਨੂੰ ਤਬਾਹ ਕਰਕੇ ਸਿਰਫ ਅਡਾਨੀਆਂ/ਅੰਬਾਨੀਆਂ ਦੀ ਚਾਂਦੀ ਬਣਾਉਣ ਦੀ ਹੈ, ਜਿਸਨੂੰ ਬਰਦਾਸ਼ਤ ਕਰਨਾ ਬਹੁਤ ਔਖਾ ਹੈ | ਉਨ੍ਹਾਂ ਕਿਹਾ ਕਿਸਾਨ/ਮਜ਼ਦੂਰਾਂ/ਆੜ੍ਹਤੀਆਂ ਤੇ ਆਮ ਦੁਕਾਨਦਾਰਾਂ ਕੋਲ ਮੋਦੀ ਸਰਕਾਰ ਖਿਲਾਫ ਲਕੀਰ ਖਿੱਚ ਕੇ ਲੜਾਈ ਲੜਨ ਤੋਂ ਸਿਵਾਏ ਹੋਰ ਕੋਈ ਰਸਤਾ ਨਹੀਂ ਬਚਿਆ | ਇਸ ਮੌਕੇ ਇੰਦਰਜੀਤ ਸਿੰਘ ਝੱਬਰ, ਮਹਿੰਦਰ ਸਿੰਘ ਰੁਮਾਣਾ, ਉਤਮ ਸਿੰਘ ਰਾਮਾਂਨੰਦੀ ਨੇ ਵੀ ਸੰਬੋਧਨ ਕੀਤਾ |
ਧਰਨੇ ਦੇ ਚੱਲਦਿਆਂ ਮੋਦੀ ਦਾ ਪੁਤਲਾ ਸਾੜਿਆ-
30 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਸਥਾਨਕ ਰੇਲਵੇ ਸਟੇਸ਼ਨ ਨੇੜੇ ਖੇਤੀ ਕਾਨੂੰੂਨਾਂ ਖ਼ਿਲਾਫ਼ ਧਰਨਾ 25ਵੇਂ ਦਿਨ ਵੀ ਜਾਰੀ ਰਿਹਾ | ਪ੍ਰਧਾਨ ਮੰਤਰੀ ਦਾ ਪੁਤਲਾ ਸਾੜਨ ਮੌਕੇ ਬੁਲਾਰਿਆਂ ਨੇ ਕਿਹਾ ਕਿ ਕਾਨੂੰਨ ਵਾਪਸ ਕਰਵਾਉਣ ਲਈ ਆਰ ਪਾਰ ਦੀ ਲੜਾਈ ਲੜੀ ਜਾਵੇਗੀ | ਸੰਬੋਧਨ ਕਰਦਿਆਂ ਕਿਸਾਨ ਆਗੂ ਹਰਦੇਵ ਸਿੰਘ ਕੋਟਧਰਮੂ, ਕਿ੍ਸ਼ਨ ਚੌਹਾਨ, ਗੁਰਦੇਵ ਸਿੰਘ ਦਲੀਏਵਾਲੀ, ਤੇਜ ਸਿੰਘ ਚਕੇਰੀਆਂ, ਬਾਬੂ ਸਿੰਘ ਜੌੜਕੀਆਂ, ਛੱਜੂ ਰਾਮ ਰਿਸ਼ੀ, ਰੁਲਦੂ ਸਿੰਘ ਮਾਨਸਾ, ਜਲੌਰ ਸਿੰਘ, ਐਡਵੋਕੇਟ ਬਲਵੀਰ ਕੌਰ, ਭਜਨ ਸਿੰਘ ਘੁੰਮਣ ਆਗੂਆਂ ਨੇ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਮਾਏਦਾਰਾਂ ਦੇ ਝੋਲੀ ਚੁੱਕ ਬਣ ਚੁੱਕੇ ਹਨ ਅਤੇ ਉਹ ਦੇਸ਼ ਨੂੰ ਰਾਮ-ਰਾਜ ਦਾ ਬਣਾਉਣ ਲਈ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ |
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ-
ਅੱਜ ਦੁਸਹਿਰੇ ਮੌਕੇ ਨਰਿੰਦਰ ਮੋਦੀ ਅਤੇ ਸਾਥੀ ਕਾਰਪੋਰੇਟਾਂ ਗੌਤਮ ਅਡਾਨੀ ਤੇ ਮੁਕੇਸ਼ ਅੰਬਾਨੀ ਦੇ ਪੁਤਲੇ ਫੁਕ ਕੇ ਮਨਾਇਆ ਗਿਆ | ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਭਰਾਤਰੀ ਜਥੇਬੰਦੀ ਦੇ ਸਹਿਯੋਗ ਨਾਲ ਅਨਾਜ ਮੰਡੀ ਚ ਕਈ ਘੰਟੇ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਆਦਮ-ਕੱਦ ਪੁਤਲਿਆਂ ਨੂੰ ਅਗਨੀ ਭੇਟ ਕੀਤਾ | ਜਥੇਬੰਦੀ ਦੇ ਜ਼ਿਲ੍ਹਾ ਆਗੂ ਜੋਗਿੰਦਰ ਸਿੰਘ ਦਿਆਲਪੁਰਾ, ਜਗਸੀਰ ਸਿੰਘ ਦੋਦੜਾ, ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਭੱਠਲ, ਪ੍ਰੇਮ ਸਿੰਘ ਦੋਦੜਾ, ਆਸ਼ਾ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਕੋਰ ਸੁੱਖੀ ਆਦਿ ਨੇ ਕਿਹਾ ਕਿ ਇਤਿਹਾਸ 'ਚ ਪਹਿਲੀ ਵਾਰ ਹੈ ਕਿ ਜਦੋਂ ਦੁਸਹਿਰਾੇ ਮੋਦੀ ਤੇ ਉਸ ਦੇ ਸਾਥੀ ਕਾਰਪੋਰੇਟਾਂ ਦੇ ਪੁਤਲੇ ਫੂਕ ਕੇ ਮਨਾਇਆ ਜਾ ਰਿਹਾ ਹੈ |
ਮੋਦੀ- ਅੰਬਾਨੀ-ਅਡਾਨੀ ਤਿੱਕੜੀ ਦੇ ਬੁੱਤ ਸਾੜਿਆ
ਇੱਥੋਂ ਦੇ ਰਿਲਾਇੰਸ ਪੰਪ 'ਤੇ 30 ਕਿਸਾਨ ਜਥੇਬੰਦੀਆਂ ਨੇ ਵੀ ਸ਼ਹਿਰ 'ਚ ਰੋਸ ਪ੍ਰਦਰਸ਼ਨ ਕਰਦਿਆਂ ਡਾ: ਬੀ. ਆਰ. ਅੰਬੇਦਕਰ ਚੌਕ ਵਿਖੇ ਮੋਦੀ-ਅੰਬਾਨੀ-ਅਡਾਨੀ ਤਿੱਕੜੀ ਦੇ ਬੁੱਤ ਸਾੜਿਆ ਗਿਆ | ਕਿਸਾਨ ਆਗੂਆਂ ਸਤਪਾਲ ਸਿੰਘ ਬਰ੍ਹੇ, ਪ੍ਰਸ਼ੋਤਮ ਸਿੰਘ ਗਿੱਲ, ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਜਸਕਰਨ ਸਿੰਘ ਸ਼ੇਰਖਾਂਵਾਲਾ, ਦਰਸ਼ਨ ਸਿੰਘ ਗੁਰਨੇ, ਬਬਲੀ ਅਟਵਾਲ ਤੇ ਆੜ੍ਹਤੀਆ ਐਸੋਸੀਏਸ਼ਨ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਪ੍ਰੇਮ ਸਿੰਘ ਦੋਦੜਾ ਆਦਿ ਨੇ ਸੰਬੋਧਨ ਕੀਤਾ | ਇਸ ਮੌਕੇ ਤਰੁਣਜੀਤ ਸਿੰਘ ਮੰਦਰਾਂ, ਨਛੱਤਰ ਸਿੰਘ ਅਹਿਮਦਪੁਰ, ਹਰਿੰਦਰ ਸਿੰਘ ਸੋਢੀ, ਡਾ: ਤੇਜਾ ਸਿੰਘ ਗੁਰਨੇ ਖ਼ੁਰਦ, ਸੁਰਜੀਤ ਸਿੰਘ ਮੰਦਰਾਂ, ਮੇਜਰ ਸਿੰਘ ਰੱਲੀ, ਤੇਜ ਰਾਮ ਆਦਿ ਮੌਜੂਦ ਸਨ |
ਸਰਦੂਲਗੜ੍ਹ ਤੋਂ ਪ੍ਰਕਾਸ਼ ਸਿੰਘ ਜ਼ੈਲਦਾਰ ਅਨੁਸਾਰ-
ਕਿਸਾਨ ਜਥੇਬੰਦੀਆਂ ਵਲੋਂ ਸਥਾਨਕ ਚੌੜਾ ਬਾਜ਼ਾਰ ਦੇ ਸਾਹਮਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਅੰਬਾਨੀ ਤੇ ਅਡਾਨੀ ਦੇ ਪੁਤਲੇ ਸਾੜ ਕੇ ਦੁਸਹਿਰਾ ਮਨਾਇਆ ਗਿਆ | ਕਿਸਾਨ ਆਗੂ ਜਗਰਾਜ ਸਿੰਘ ਹੀਰਕੇ,ਮਲੂਕ ਸਿੰਘ ਹੀਰਕੇ, ਕਾਮਰੇਡ ਸੱਤਪਾਲ ਚੋਪੜਾ, ਸਾਥੀ ਆਤਮਾ ਰਾਮ, ਤੋਤਾ ਸਿੰਘ, ਮੰਗਤ ਰਾਮ ਕਰੰਡੀ, ਜਸਵੰਤ ਸਿੰਘ ਮਾਨਖੇੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਤੱਕ ਆਰਡੀਨੈਂਸ ਵਾਪਸ ਨਹੀਂ ਲਏ ਜਾਂਦੇ ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ |
ਭਾਕਿਯੂ ਏਕਤਾ (ਉਗਰਾਹਾਂ) ਨੇ ਵੱਖਰੇ ਤੌਰ 'ਤੇ ਸਾੜਿਆ ਪੁਤਲਾ
ਰਿਲਾਇੰਸ ਪੰਪ ਤੇ ਧਰਨਾ ਦੇ ਰਹੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਸਰਕਾਰੀ ਸੈਕੰਡਰੀ ਸਕੂਲ ਦੇ ਮੈਦਾਨ ਅੰਦਰ ਖੇਤੀ ਬਿੱਲਾਂ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ | ਇਲਾਕੇ ਦੇ ਪਿੰਡਾਂ 'ਚੋਂ ਵੱਡੀ ਗਿਣਤੀ 'ਚ ਕਿਸਾਨਾਂ ਨੇ ਸ਼ਮੂਲੀਅਤ ਕਰਦੇ ਹੋਏ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਬਲਾਕ ਪ੍ਰਧਾਨ ਜਗਜੀਤ ਸਿੰਘ, ਬਲਾਕ ਸਕੱਤਰ ਬਿੰਦਰ ਸਿੰਘ, ਨਾਜ਼ਰ ਸਿੰਘ, ਲੀਲਾ ਸਿੰਘ ਸਿੰਘ, ਬਿੰਦਰ ਸਿੰਘ, ਨਰਿੰਦਰ ਕੌਰ ਹਾਜ਼ਰ ਸਨ |
ਬਰੇਟਾ ਤੋਂ ਰਵਿੰਦਰ ਕੌਰ ਮੰਡੇਰ/ਜੀਵਨ ਸ਼ਰਮਾ ਅਨੁਸਾਰ-
ਕੇਂਦਰੀ ਭਾਜਪਾ ਸਰਕਾਰ ਵਲੋਂ ਜਾਰੀ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਬਰੇਟਾ ਸਟੇਸ਼ਨ ਤੇ ਪਾਰਕਿੰਗ ਵਾਲੀ ਜਗ੍ਹਾ ਤੇ ਲਗਾਇਆ ਧਰਨਾ ਜਾਰੀ ਹੈ | ਬੁਲਾਰਿਆਂ ਨੇ ਕਿਹਾ ਕਿ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੰਮਾ ਸੰਘਰਸ਼ ਲੜਿਆ ਜਾਵੇਗਾ | ਇਸ ਮੌਕੇ ਕੁਲਵੰਤ ਸਿੰਘ ਕਿਸ਼ਨਗੜ੍ਹ, ਰਾਮਫਲ ਸਿੰਘ ਚੱਕ ਅਲੀਸ਼ੇਰ, ਰਾਜੇਸ਼ ਕੁਮਾਰ ਬਰੇਟਾ, ਗੁਰਤੇਜ ਸਿੰਘ ਬਰ੍ਹੇ, ਸੀਤਾ ਰਾਮ ਗੋਬਿੰਦਪੁਰਾ, ਸਾਧੂ ਸਿੰਘ ਕੁਲਾਣਾ, ਤਾਰਾ ਚੰਦ ਬਰੇਟਾ, ਦਰਸ਼ਨ ਸਿੰਘ ਮੰਘਾਣੀਆ, ਰਾਮਫਲ ਸਿੰਘ ਬਹਾਦਰਪੁਰ, ਭਾਈ ਪ੍ਰਦੀਪ ਸਿੰਘ ਚਾਂਦਪੁਰਾ, ਸ਼ੰਭੂ ਮੰਡੇਰ, ਜਗਵਿੰਦਰ ਸਿੰਘ ਧਰਮਪੁਰਾ, ਚਮਕੌਰ ਸਿੰਘ ਕਿਸ਼ਨਗੜ੍ਹ ਨੇ ਧਰਨੇ ਨੂੰ ਸੰਬੋਧਨ ਕੀਤਾ |
ਰਿਲਾਇੰਸ ਪੰਪ ਦਾ ਘਿਰਾਓ ਜਾਰੀ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਰਿਲਾਇੰਸ ਪੰਪ ਬਰੇਟਾ ਦਾ ਘਿਰਾਓ ਜਾਰੀ ਹੈ | ਬੁਲਾਰਿਆਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰਾਂ ਨੂੰ ਠੱਪ ਰੱਖਿਆ ਜਾਵੇਗਾ | ਇਸ ਮੌਕੇ ਸੁਖਪਾਲ ਸਿੰਘ ਗੋਰਖਨਾਥ, ਮੇਜਰ ਸਿੰਘ ਗੋਬਿੰਦਪੁਰਾ, ਅਮਰੀਕ ਸਿੰਘ ਗੋਰਖਨਾਥ, ਰੂਪ ਸਿੰਘ ਦਿਆਲਪੁਰਾ, ਚਰਨਜੀਤ ਸਿੰਘ ਬਹਾਦਰਪੁਰ, ਕਰਮ ਸਿੰਘ ਸ਼ੇਖੂਪੁਰ ਖੁਡਾਲ, ਤੇਜ ਕੌਰ ਬਹਾਦਰਪੁਰ, ਸਰੋਜ ਕੌਰ ਦਿਆਲਪੁਰਾ, ਕਾਕਾ ਸਿੰਘ ਗੋਰਖਨਾਥ ਨੇ ਸੰਬੋਧਨ ਕੀਤਾ |

ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ 81 ਐਕਟਿਵ ਕੇਸ

ਮਾਨਸਾ, 25 ਅਕਤੂਬਰ (ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਅੱਜ ਕੋਰੋਨਾ ਦਾ ਕੋਈ ਵੀ ਨਵਾਂ ਕੇਸ ਸਾਹਮਣੇ ਨਹੀਂ ਆਇਆ ਬਲਕਿ 4 ਪੀੜਤ ਸਿਹਤਯਾਬ ਹੋਏ ਹਨ | ਇਸ ਵਕਤ 81 ਐਕਟਿਵ ਕੇਸ ਹਨ | ਸਿਹਤ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਲਏ ਗਏ 159 ਨਮੂਨਿਆਂ ਸਮੇਤ ਗਿਣਤੀ 41,769 ਹੋ ਗਈ ...

ਪੂਰੀ ਖ਼ਬਰ »

ਬਰੇਟਾ ਤੇ ਬੁਢਲਾਡਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ

ਬਰੇਟਾ, 25 ਅਕਤੂਬਰ (ਜੀਵਨ ਸ਼ਰਮਾ)- ਸਥਾਨਕ ਸ਼ਹਿਰ 'ਚ ਰਾਮਲੀਲਾ ਦੀ ਸਮਾਪਤੀ 'ਤੇ ਰਾਮਾ ਨਾਟਕ ਕਲੱਬ ਵਲੋਂ ਦੁਸਹਿਰੇ ਮੌਕੇ ਰਾਵਣ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਭਗਵਾਨ ਰਾਮ ਚੰਦਰ ਜੀ ਨੂੰ ਸਮਰਪਿਤ ਝਾਕੀਆਂ ਕੱਢੀਆਂ ਗਈਆਂ ਤੇ ਛੋਟੇ ਬੱਚਿਆਂ ਦੀਆਂ ਖੇਡਾਂ ਵੀ ...

ਪੂਰੀ ਖ਼ਬਰ »

ਕਿਸਾਨਾਂ ਨੇ ਮੋਦੀ ਦਾ ਪੁਤਲਾ ਫ਼ੂਕ ਕੇ ਮਨਾਇਆ ਦੁਸਹਿਰਾ

ਭਾਗੀਵਾਂਦਰ, 25 ਅਕਤੂਬਰ (ਮਹਿੰਦਰ ਸਿੰਘ ਰੂਪ)- ਕਿਸਾਨ ਸੰਘਰਸ਼ ਕਮੇਟੀ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਕਿਸਾਨਾਂ ਵਲੋਂ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਪਿਛਲੇ ਦਿਨਾਂ ਤੋਂ ਰੇਲਵੇ ਅਤੇ ...

ਪੂਰੀ ਖ਼ਬਰ »

ਪਿੰਡਾਂ ਵਿਚ ਵੀ ਦੁਸਹਿਰਾ ਪੂਜਨ ਸ਼ਰਧਾ ਨਾਲ ਕੀਤਾ ਗਿਆ

ਸੀਂਗੋ ਮੰਡੀ, 25 ਅਕਤੂਬਰ (ਪਿ੍ੰਸ ਗਰਗ)-ਅੱਸੂ ਦੇ ਸ਼ੁੱਭ ਨਵਰਾਤਿਆਂ ਤੇ ਚੱਲਦਿਆਂ ਅਸ਼ਟਮੀ ਨੂੰ ਮਾਤਾ ਦੁਰਗਾ ਦੀ ਪੂਜਾ ਬੜੇ ਹੀ ਸ਼ਰਧਾ ਨਾਲ ਕੀਤੀ ਗਈ ਤੇ ਨਿੱਕੀਆਂ ਨਿੱਕੀਆਂ ਕੰਨਿ੍ਹਆਂ ਨੂੰ ਆਪਣੇ ਗ੍ਰਹਿ ਸੱਦਾ ਦੇ ਕੇ ਕੰਜਕ ਪੂਜਨ ਕੀਤਾ ਗਿਆ |ਇਨ੍ਹਾਂ ਨਵਰਾਤਿਆਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਸਿਰਫ਼ ਬਿਆਨਬਾਜ਼ੀ ਤੱਕ ਹੀ ਸੀਮਤ-ਮਲੂਕਾ

ਭਗਤਾ ਭਾਈਕਾ, 25 ਅਕਤੂਬਰ (ਸੁਖਪਾਲ ਸਿੰਘ ਸੋਨੀ)- ਸੂਬੇ ਅੰਦਰ ਕਾਂਗਰਸ ਦੀਆਂ ਕਿਸਾਨ, ਮਜ਼ਦੂਰ, ਮੁਲਾਜ਼ਮ, ਵਪਾਰੀ ਅਤੇ ਆਮ ਵਰਗ ਦੇ ਵਿਰੋਧੀ ਨੀਤੀਆਂ ਕਾਰਨ ਦਿਨ-ਬ-ਦਿਨ ਸ਼੍ਰੋਮਣੀ ਅਕਾਲੀ ਦਲ ਦੀ ਲਹਿਰ ਮਜ਼ਬੂਤ ਹੋ ਰਹੀ ਹੈ | ਸੂਬੇ ਦੇ ਲੋਕ ਕਾਂਗਰਸ ਸਰਕਾਰ ਦੀਆਂ ...

ਪੂਰੀ ਖ਼ਬਰ »

ਥਰਮਲ ਲਹਿਰਾ ਦੇ ਠੇਕਾ ਮੁਲਾਜ਼ਮਾਂ ਵਲੋਂ ਕਿਸਾਨ ਯੂਨੀਅਨ ਦੇ ਧਰਨੇ 'ਚ ਭਰਵੀਂ ਸ਼ਮੂਲੀਅਤ

ਲਹਿਰਾ ਮੁਹੱਬਤ, 25 ਅਕਤੂਬਰ (ਸੁਖਪਾਲ ਸਿੰਘ ਸੁੱਖੀ/ਭੀਮ ਸੈਨ ਹਦਵਾਰੀਆ)- ਸਥਾਨਕ ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਦੇ ਠੇਕਾ ਮੁਲਾਜ਼ਮਾਂ ਦੀ ਜਥੇਬੰਦੀ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਬੈਨਰ ਹੇਠ ਅੱਜ ਕਿਸਾਨੀ ਸੰਘਰਸ਼ ਵਿਚ ਸ਼ਮੂਲੀਅਤ ਕਰਨ ਲਈ ਮੁਲਾਜ਼ਮ ...

ਪੂਰੀ ਖ਼ਬਰ »

ਰਵਿੰਦਰਪਾਲ ਸਿੰਘ ਆਹਲੂਵਾਲੀਆ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਮਾਨਸਾ, 25 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅੰਮਿ੍ਤਸਰ ਹਰਜੀਤ ਸਿੰਘ ਖਾਲਸਾ ਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਜੁਆਇੰਟ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ ਦੇ ਵੱਡੇ ਭਰਾ ਅਤੇ ਰਵਿੰਦਰਪਾਲ ਸਿੰਘ ਆਹਲੂਵਾਲੀਆ ...

ਪੂਰੀ ਖ਼ਬਰ »

ਵਿਜੈ ਦਸਮੀ ਦੇ ਤਿਉਹਾਰ ਮੌਕੇ ਸ਼ੋਭਾ ਯਾਤਰਾ ਕੱਢੀ

ਬੁਢਲਾਡਾ, 25 ਅਕਤੂਬਰ (ਰਾਹੀ)- ਅੱਜ ਇਥੇ ਵਿਜੈ ਦਸਵੀਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ ਸ੍ਰੀ ਰਾਮ ਲੀਲਾ ਕਮੇਟੀ ਵਲੋਂ ਸ਼ਹਿਰ ਅੰਦਰ ਸ਼ੋਭਾਂ ਯਾਤਰਾ ਕੱਢੀ ਗਈ ਜਿਸ ਵਿਚ ਸ੍ਰੀ ਰਾਮ ਚੰਦਰ, ਸੀਤਾ ਅਤੇ ਲਕਛਮਣ ਦੀਆਂ ਝਾਕੀਆਂ ਖਿੱਚ ਦਾ ਕੇਂਦਰ ਰਹੀਆਂ | ਇਸ ਸ਼ੋਭਾ ...

ਪੂਰੀ ਖ਼ਬਰ »

ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਵਲੋਂ ਚੋਣ

ਮਾਨਸਾ, 25 ਅਕਤੂਬਰ (ਸ. ਰਿ.)- ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਦੀ ਚੋਣ ਬਲਵਿੰਦਰ ਸਿੰਘ, ਰਘਵੀਰ ਸਿੰਘ ਮਾਨ, ਬਾਜ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਸਰਬਸੰਮਤੀ ਨਾਲ ਨੁਮਾਇੰਦਾ ਪੰਜਾਬ ਚਤਿੰਦਰ ਕੁਮਾਰ ਸ਼ਰਮਾ, ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ...

ਪੂਰੀ ਖ਼ਬਰ »

ਦੇਸ਼ ਦੇ ਅਜੋਕੇ ਰਾਵਣ ਨਰਿੰਦਰ ਮੋਦੀ ਤੇ ਕੇਂਦਰ ਸਰਕਾਰ ਦਾ ਅੰਤ ਨੇੜੇ-ਬਰਿੰਦਰ ਸਿੰਘ ਢਿੱਲੋਂ

ਮਾਨਸਾ, 25 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਯੂਥ ਕਾਂਗਰਸ ਵਲੋਂ ਦੁਸਹਿਰੇ ਦੇ ਤਿਉਹਾਰ ਮੌਕੇ ਬਾਬਾ ਜੋਗੀ ਪੀਰ ਰੱਲਾ ਦੇ ਸਥਾਨ ਤੋਂ ਮਾਨਸਾ ਸ਼ਹਿਰ ਤੱਕ ਮੋਟਰਸਾਈਕਲ ਮਾਰਚ ਕੱਢਿਆ ਗਿਆ | ਸਥਾਨਕ ਰਮਦਿੱਤੇ ਵਾਲਾ ਚੌਾਕ ਵਿਖੇ ਕਾਂਗਰਸ ਪਾਰਟੀ ਵਲੋਂ ...

ਪੂਰੀ ਖ਼ਬਰ »

ਪੜ੍ਹੇ-ਲਿਖੇ ਤੇ ਰਾਜਸੀ ਸੂਝ ਰੱਖਣ ਵਾਲੇ ਲੋਕਾਂ ਦਾ ਪਿੰਡ ਜਵਾਹਰਕੇ

ਗੁਰਚੇਤ ਸਿੰਘ ਫੱਤੇਵਾਲੀਆ 94177-74558 ਮਾਨਸਾ- ਸਥਾਨਕ ਸ਼ਹਿਰ ਦੇ ਬਿਲਕੁਲ ਨਜ਼ਦੀਕ ਵਸਿਆ ਜਵਾਹਰਕੇ ਪੜ੍ਹੇ ਲਿਖੇ ਤੇ ਰਾਜਸੀ ਸੂਝ ਰੱਖਣ ਵਾਲੇ ਲੋਕਾਂ ਦਾ ਪਿੰਡ ਹੈ | ਲਗਪਗ 500 ਸਾਲ ਪਹਿਲਾਂ ਵਸੇ ਇਸ ਪਿੰਡ ਨੂੰ ਮਾਣ ਹੈ ਕਿ ਇੱਥੋਂ ਦੇ ਜੰਮਪਲ ਹਰਭਜਨ ਸਿੰਘ ਪੰਜਾਬ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX