ਤਾਜਾ ਖ਼ਬਰਾਂ


ਮਨ ਕੀ ਬਾਤ : ਮਨੀਪੁਰ ਦੇ ਉਖਰਲ 'ਚ ਸੇਬ ਦੀ ਖੇਤੀ ਵੱਧ ਫੁਲ ਰਹੀ ਹੈ, ਕਿਸਾਨਾਂ ਨੂੰ ਮਿਲ ਰਿਹਾ ਲਾਭ - ਮੋਦੀ
. . .  5 minutes ago
ਮਨ ਕੀ ਬਾਤ ਪ੍ਰੋਗਰਾਮ ਰਾਹੀਂ ਨੌਜਵਾਨਾਂ ਦੇ ਮਨ ਨੂੰ ਜਾਣਨ ਦਾ ਮਿਲਦਾ ਹੈ ਮੌਕਾ - ਮੋਦੀ
. . .  16 minutes ago
ਮਨ ਕੀ ਬਾਤ : ਖਾਦੀ ਖ਼ਰੀਦਣਾ ਹੈ ਜਨਸੇਵਾ, ਸਥਾਨਕ ਬੁਣਕਰਾਂ ਨੂੰ ਲਾਭ ਮਿਲਦਾ ਹੈ- ਮੋਦੀ
. . .  18 minutes ago
ਮਨ ਕੀ ਬਾਤ : ਦੇਸ਼ ਦੇ ਵਿਕਾਸ ਲਈ ਇੱਕਜੁੱਟ ਹੋਵੋ, ਬੁਣਕਰਾਂ ਦਾ ਸਮਰਥਨ ਕਰੋ - ਮੋਦੀ
. . .  20 minutes ago
ਮਨ ਕੀ ਬਾਤ : 15 ਅਗਸਤ ਨੂੰ ਵੱਧ ਤੋਂ ਵੱਧ ਲੋਕ ਰਾਸ਼ਟਰਗਾਨ ਗਾਉਣ - ਮੋਦੀ
. . .  21 minutes ago
ਮਨ ਕੀ ਬਾਤ : ਅੰਮ੍ਰਿਤ ਮਹਾਂਉਤਸਵ 'ਚ ਹਿੱਸਾ ਲਿਆ ਜਾਵੇ, ਸੁਤੰਤਰਤਾ ਸੈਨਾਨੀਆਂ ਨੂੰ ਯਾਦ ਕੀਤਾ ਜਾਵੇ - ਮੋਦੀ
. . .  22 minutes ago
ਮਨ ਕੀ ਬਾਤ : ਕਾਰਗਿਲ ਦੇ ਵੀਰਾਂ ਨੂੰ ਨਮਸਕਾਰ ਕੀਤਾ ਜਾਵੇ, ਜਵਾਨਾਂ ਦੀ ਬਹਾਦਰੀ ਦੀਆਂ ਕਹਾਣੀਆਂ ਪੜ੍ਹੀਆਂ ਜਾਣ - ਮੋਦੀ
. . .  25 minutes ago
ਮਨ ਕੀ ਬਾਤ : ਦੇਸ਼ ਭਗਤੀ ਦੀ ਭਾਵਨਾ ਸਾਨੂੰ ਜੋੜਦੀ ਹੈ, ਖਿਡਾਰੀਆਂ ਦਾ ਹੌਸਲਾ ਵਧਾਉਣ ਜ਼ਰੂਰੀ - ਮੋਦੀ
. . .  27 minutes ago
ਪ੍ਰਧਾਨ ਮੰਤਰੀ ਮੋਦੀ ਵਲੋਂ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  30 minutes ago
ਟੋਕੀਓ ਉਲੰਪਿਕ 'ਚ ਸਾਨੀਆ ਮਿਰਜ਼ਾ ਤੇ ਅੰਕਿਤਾ ਰੈਨਾ ਦੀ ਜੋੜੀ ਨੇ ਕੀਤਾ ਨਿਰਾਸ਼
. . .  31 minutes ago
ਟੋਕੀਓ, 25 ਜੁਲਾਈ - ਟੋਕੀਓ ਉਲੰਪਿਕ ਟੈਨਿਸ ਦੇ ਮਹਿਲਾ ਡਬਲਜ਼ ਮੁਕਾਬਲੇ ਵਿਚ ਭਾਰਤ ਦੀ ਸਾਨੀਆ ਮਿਰਜ਼ਾ ਤੇ ਅੰਕਿਤਾ ਰੈਨਾ ਦੀ ਜੋੜੀ ਦਾ ਸਫ਼ਰ ਪਹਿਲੇ ਮੈਚ ਤੋਂ ਬਾਅਦ ਖ਼ਤਮ ਹੋ ਗਿਆ ਹੈ। ਯੁਕਰੇਨ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਆਏ 39 ਹਜ਼ਾਰ 972 ਕੋਰੋਨਾ ਕੇਸ
. . .  about 1 hour ago
ਨਵੀਂ ਦਿੱਲੀ, 25 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 39 ਹਜ਼ਾਰ 972 ਕੋਵਿਡ19 ਦੇ ਮਾਮਲੇ ਦਰਜ ਹੋਏ ਹਨ। ਇਸ ਦੌਰਾਨ 535 ਮਰੀਜ਼ਾਂ ਦੀ ਮੌਤ...
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 2 hours ago
ਸ੍ਰੀਨਗਰ, 25 ਜੁਲਾਈ - ਜੰਮੂ ਕਸ਼ਮੀਰ ਦੇ ਕੁਲਗਾਮ ਵਿਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਸ ਮੁੱਠਭੇੜ ਵਿਚ ਇਕ ਅੱਤਵਾਦੀ...
ਅੱਜ 11ਵਜੇ ਫਿਰ ਹੋਵੇਗੀ ਮੋਦੀ ਕੇ 'ਮਨ ਕੀ ਬਾਤ'
. . .  about 3 hours ago
ਨਵੀਂ ਦਿੱਲੀ, 25 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਹੋਣਗੇ। ਇਹ 'ਮਨ ਕੀ ਬਾਤ' ਦਾ 79ਵਾਂ...
ਪੀ.ਵੀ. ਸਿੰਧੂ ਨੇ ਜਿੱਤਿਆ ਆਪਣਾ ਪਹਿਲਾ ਮੈਚ
. . .  about 3 hours ago
ਟੋਕੀਓ, 25 ਜੁਲਾਈ - ਟੋਕੀਓ ਉਲੰਪਿਕ ਵਿਚ ਵਿਸ਼ਵ ਦੀ ਚੋਟੀ ਦੀ ਬੈਡਮਿੰਟਨ ਭਾਰਤੀ ਖਿਡਾਰਨ ਪੀ.ਵੀ. ਸਿੰਧੂ ਨੇ ਆਪਣਾ ਪਹਿਲਾ ਮੈਚ ਜਿੱਤ ਲਿਆ ਹੈ। ਪੀ.ਵੀ. ਸਿੰਧੂ ਨੇ ਇਜ਼ਰਾਈਲ...
ਅੱਜ ਦਾ ਵਿਚਾਰ
. . .  about 3 hours ago
ਮਨੀਪੁਰ ਦੇ ਮੁੱਖ ਮੰਤਰੀ ਵਲੋਂ ਮੀਰਾਬਾਈ ਚਾਨੂੰ ਨੂੰ ਇਕ ਕਰੋੜ ਦਾ ਇਨਾਮ
. . .  1 day ago
ਨਿਊ ਅੰਮ੍ਰਿਤਸਰ ਗੋਲਡਨ ਗੇਟ ਵਿਖੇ ਰਾਮ ਸਿੰਘ ਰਾਣਾ ਦਾ ਕਿਸਾਨਾਂ ਵਲੋਂ ਸ਼ਾਨਦਾਰ ਸਵਾਗਤ
. . .  1 day ago
ਸੁਲਤਾਨਵਿੰਡ, 24 ਜੁਲਾਈ (ਗੁਰਨਾਮ ਸਿੰਘ ਬੁੱਟਰ) - ਸਿੰਘੂ ਬਾਰਡਰ 'ਤੇ ਸਥਿਤ ਗੋਲਡਨ ਹੱਟ ਦੇ ਮਾਲਕ ਰਾਮ ਸਿੰਘ ਰਾਣਾ ਅੱਜ ਸ੍ਰੀ ਦਰਬਾਰ ਸਾਹਿਬ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਕਿਸਾਨ ਸੰਘਰਸ਼ ਪੰਜਾਬ ਦੇ ਸੁਲਤਾਨਵਿੰਡ ਇਕਾਈ ਪ੍ਰਧਾਨ ਗੁਰਭੇਜ ਸਿੰਘ ਸੋਨੂੰ ਮਾਹਲ...
ਵਿਧਾਇਕ ਬਾਵਾ ਹੈਨਰੀ ਦੇ ਦਫ਼ਤਰ 'ਚ ਚੱਲੀ ਗੋਲੀ, ਇਕ ਵਿਅਕਤੀ ਜ਼ਖ਼ਮੀ
. . .  1 day ago
ਜਲੰਧਰ, 24 ਜੁਲਾਈ - ਜਲੰਧਰ ਦੇ ਉਤਰੀ ਹਲਕੇ ਦੇ ਵਿਧਾਇਕ ਅਵਤਾਰ ਸਿੰਘ ਸੰਗੜਾ ਜੂਨੀਅਰ ਹੈਨਰੀ ਦੇ ਦਫ਼ਤਰ ਵਿਚ ਅੱਜ ਦੋ ਧਿਰਾਂ ਵਿਚਕਾਰ ਰਾਜ਼ੀਨਾਮੇ ਲਈ ਲੋਕ ਇਕੱਠੇ ਹੋਏ ਸਨ ਪ੍ਰੰਤੂ ਅਚਾਨਕ ਦੋਵਾਂ ਧਿਰਾਂ ਵਿਚ ਬਹਿਸਬਾਜ਼ੀ...
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ
. . .  1 day ago
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ...
ਅਮਰ ਨੂਰੀ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਬਣੀ ਨਵੀਂ ਪ੍ਰਧਾਨ
. . .  1 day ago
ਖੰਨਾ, 24 ਜੁਲਾਈ (ਹਰਜਿੰਦਰ ਸਿੰਘ ਲਾਲ) - ਅੱਜ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਇਕ ਮੀਟਿੰਗ ਵਿਚ ਅੰਤਰਰਾਸ਼ਟਰੀ ਗਾਇਕ ਸਰਦੂਲ ਸਿਕੰਦਰ ਦੀ ਪਤਨੀ ਅਮਰ ਨੂਰੀ ਨੂੰ ਪ੍ਰਧਾਨ ਚੁਣ ਲਿਆ ਗਿਆ। ਗੌਰਤਲਬ ਹੈ ਕਿ ਪਹਿਲਾਂ ਇਸ...
ਸਿੱਧੂ ਕੈਬਨਿਟ ਮੰਤਰੀ ਆਸ਼ੂ ਦੇ ਘਰ ਪੁੱਜੇ
. . .  1 day ago
ਲੁਧਿਆਣਾ, 24 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਦੇਰ ਸ਼ਾਮ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਕੁਲਜੀਤ ਸਿੰਘ ਨਾਗਰਾ...
ਸਿਹਤ ਵਿਭਾਗ ਦੇ ਸਟਾਫ਼ ਦੀ ਵੱਡੀ ਅਣਗਹਿਲੀ, ਔਰਤ ਨੂੰ ਇਕੋ ਵਕਤ ਦੇ ਦਿੱਤੀਆਂ ਕੋਵਿਡਸ਼ੀਲਡ ਦੀਆਂ ਦੋਵੇਂ ਖ਼ੁਰਾਕਾਂ
. . .  1 day ago
ਪਠਾਨਕੋਟ, 24 ਜੁਲਾਈ (ਚੌਹਾਨ) - ਪਠਾਨਕੋਟ ਜ਼ਿਲ੍ਹੇ ਵਿਚ ਸਿਹਤ ਵਿਭਾਗ ਦੇ ਸਟਾਫ਼ ਵਲੋਂ ਵੱਡੀ ਅਣਗਹਿਲੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਕਮਿਊਨਿਟੀ ਹੈਲਥ ਸੈਂਟਰ ਬਧਾਣੀ ਵਿਖੇ ਇਕ ਔਰਤ ਨੂੰ ਕੋਵਿਡ ਦੀਆਂ ਇਕ ਸਮੇਂ ਦੋ ਖੁਰਾਕਾਂ ਲਗਾ ਦਿੱਤੀਆਂ ਗਈਆਂ। ਟੀਕਾਕਰਨ ਲਈ ਆਈ ਔਰਤ...
ਜਲੰਧਰ ਵਿਚ ਦਿਹਾੜੇ ਲੁਟੇਰਿਆਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ
. . .  1 day ago
ਜਲੰਧਰ, 24 ਜੁਲਾਈ - ਜਲੰਧਰ ਦੇ ਗੜਾ ਰੋਡ 'ਤੇ ਸਥਿਤ ਮਨੀਪੁਰਮ ਗੋਲਡ ਲੋਨ ਦਫ਼ਤਰ ਵਿਚ ਦਿਨ ਦਿਹਾੜੇ ਲੁਟੇਰਿਆਂ ਵਲੋਂ ਲੁੱਟ...
ਫਗਵਾੜਾ ਵਿਖੇ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ
. . .  1 day ago
ਜਲੰਧਰ, 24 ਜੁਲਾਈ - ਫਗਵਾੜਾ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ ਹੋ ...
ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਲਈ ਕੀਤਾ ਨਕਦ ਇਨਾਮ ਦੇਣ ਦਾ ਐਲਾਨ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਟੋਕਿਓ ਵਿਚ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਨੂੰ ਨਕਦ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552

ਕਪੂਰਥਲਾ / ਫਗਵਾੜਾ

ਵੱਖ-ਵੱਖ ਥਾਵਾਂ 'ਤੇ ਦੁਸਹਿਰਾ ਸ਼ਰਧਾ ਨਾਲ ਮਨਾਇਆ

ਕਪੂਰਥਲਾ, 25 ਅਕਤੂਬਰ (ਅਮਰਜੀਤ ਸਿੰਘ ਸਡਾਨਾ, ਦੀਪਕ ਬਜਾਜ)-ਸ੍ਰੀ ਪ੍ਰਤਾਪ ਧਰਮ ਪ੍ਰਚਾਰਨੀ ਸਭਾ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਕੋਰੋਨਾ ਸਬੰਧੀ ਜਾਰੀ ਹਦਾਇਤਾਂ ਨੂੰ ਧਿਆਨ 'ਚ ਰੱਖਦੇ ਹੋਏ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਦੀ ਦੇਖ ਰੇਖ ਹੇਠ ਸਥਾਨਕ ਦੇਵੀ ਤਲਾਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੁੱਝ ਚੋਣਵੀਂਆਂ ਥਾਵਾਂ 'ਤੇ ਹੀ ਧਾਰਮਿਕ ਆਸਥਾ ਦੇ ਮੱਦੇਨਜ਼ਰ ਦੁਸਹਿਰਾ ਅੰਸ਼ਿਕ ਰੂਪ ਵਿਚ ਮਨਾਉਣ ਲਈ ਕਿਹਾ ਗਿਆ ਸੀ | ਜਿਸ ਕਾਰਨ ਸ਼ਹਿਰ 'ਚ ਦੇਵੀ ਤਲਾਬ ਤੇ ਮਸਜਿਦ ਚੌਾਕ ਵਿਖੇ ਦੁਸਹਿਰਾ ਮਨਾਇਆ ਗਿਆ, ਪਰ ਇਨ੍ਹਾਂ ਥਾਵਾਂ 'ਤੇ ਲੋਕਾਂ ਦਾ ਆਮ ਦੁਸਿਹਰੇ ਵਾਂਗ ਹੁੰਦਾ ਇਕੱਠ ਕੋਰੋਨਾ ਕਾਰਨ ਦੇਖਣ ਨੂੰ ਨਹੀਂ ਮਿਲਿਆ | ਸਭਾ ਦੇ ਪ੍ਰਧਾਨ ਵਿਨੋਦ ਕਾਲੀਆ ਦੀ ਅਗਵਾਈ ਹੇਠ ਸਮੂਹ ਮੈਂਬਰਾਂ ਨੇ ਇਸ ਸਮਾਗਮ ਨੂੰ ਕਰਵਾਉਣ ਵਿਚ ਅਹਿਮ ਯੋਗਦਾਨ ਪਾਇਆ ਅਤੇ ਸ਼ਹਿਰ ਵਾਸੀ ਸੰਗਤਾਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ | ਕਮੇਟੀ ਦੇ ਪ੍ਰਧਾਨ ਵਿਨੋਦ ਕਾਲੀਆ ਨੇ ਦੱਸਿਆ ਕਿ 16 ਅਕਤੂਬਰ ਨੂੰ ਝੰਡਾ ਚੜ੍ਹਾਉਣ ਦੀ ਰਸਮ ਨਿਭਾਉਣ ਤੋਂ ਬਾਅਦ ਅੱਜ ਦੁਸਹਿਰੇ ਦਾ ਦਿਹਾੜਾ ਮਨਾਇਆ ਗਿਆ ਹੈ | ਪਹਿਲਾਂ 3 ਬੁੱਤ ਸਾੜੇ ਜਾਂਦੇ ਸਨ, ਜਦਕਿ ਅੱਜ ਸਿਰਫ਼ ਰਾਵਣ ਦਾ ਪੁਤਲਾ ਸਾੜਿਆ ਗਿਆ ਹੈ | ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਵੀ ਸਮੂਹ ਇਲਾਕਾ ਨਿਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ | ਸਮਾਗਮ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਨੂਪ ਕਲਹਣ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਮਨੋਜ ਭਸੀਨ, ਵਿਸ਼ਾਲ ਸੋਨੀ, ਵਿਕਾਸ ਸ਼ਰਮਾ, ਰਜਿੰਦਰ ਕੌੜਾ, ਨਰਿੰਦਰ ਮਨਸੂ, ਰੋਸ਼ੀ ਸਭਰਵਾਲ, ਤਜਿੰਦਰ ਭੰਡਾਰੀ, ਮਨਪ੍ਰੀਤ ਸਿੰਘ ਮਨੀ ਮਾਂਗਟ, ਵਿਨੋਦ ਕਾਲੀਆ, ਰਜੇਸ਼ ਸੂਰੀ, ਰਜਿੰਦਰ ਵਰਮਾ, ਕਿ੍ਸ਼ਨ ਲਾਲ ਸਰਾਫ਼, ਐਡਵੋਕੇਟ ਪਵਨ ਕਾਲੀਆ, ਮੰਗਲ ਸਿੰਘ, ਬਿਸ਼ੰਬਰ ਦਾਸ, ਹਰਵੰਤ ਸਿੰਘ, ਬਲਜਿੰਦਰ ਸਿੰਘ, ਸਤੀਸ਼ ਸ਼ਰਮਾ, ਗੁਲਸ਼ਨ ਲੰੂਬਾ, ਦਵਿੰਦਰ ਕਾਲੀਆ, ਕਮਲਜੀਤ ਸਿੰਘ, ਪਵਨ ਲੰੂਬਾ, ਅਸ਼ੋਕ ਬੱਬਲ ਆਦਿ ਹਾਜ਼ਰ ਸਨ | ਇਸ ਮੌਕੇ ਪ੍ਰਬੰਧਕਾਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਦਾ ਵੀ ਧੰਨਵਾਦ ਕੀਤਾ ਗਿਆ |
ਮਸਜਿਦ ਚੌਾਕ 'ਚ ਧੂਮਧਾਮ ਨਾਲ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ
ਇਸੇ ਤਰ੍ਹਾਂ ਰਾਮ ਲੀਲਾ ਦੁਸਹਿਰਾ ਕਮੇਟੀ ਮਸਜਿਦ ਚੌਾਕ ਵਲੋਂ ਵੀ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਲੋਕਾਂ ਨੇ ਸ਼ਿਰਕਤ ਕੀਤੀ | ਇਸ ਮੌਕੇ ਰਾਮ ਲੀਲਾ ਕਮੇਟੀ ਵਲੋਂ ਰਾਵਣ ਵੱਧ ਦਾ ਮੰਚਨ ਕੀਤਾ ਗਿਆ | ਉਪਰੰਤ ਰਾਵਣ, ਕੁੰਭਕਰਣ ਤੇ ਮੇਘਨਾਥ ਦੇ ਪੁਤਲੇ ਸਾੜੇ ਗਏ | ਸਮਾਗਮ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਨੂਪ ਕਲਹਨ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮਨੋਜ ਭਸੀਨ, ਰਜਿੰਦਰ

ਕੌੜਾ, ਵਿਸ਼ਾਲ ਸੋਨੀ, ਵਿਕਾਸ ਸ਼ਰਮਾ, ਨਰਿੰਦਰ ਮਨਸੂ, ਹੈਪੀ ਅਰੋੜਾ, ਵਿਜੇ ਛਾਬੜਾ, ਸਰਬਜੀਤ ਕਾਲਾ, ਮਾਸਟਰ ਵਿਨੋਦ ਸੂਦ, ਦਵਿੰਦਰਪਾਲ ਸਿੰਘ ਹੰਸਪਾਲ, ਕਰਨ ਮਹਾਜਨ, ਨਰਿੰਦਰ ਮਨਸੂ, ਸ਼ਾਮ ਸੁੰਦਰ ਮੱਲ੍ਹਣ, ਅਸ਼ੋਕ ਗੁਪਤਾ, ਨਰੇਸ਼ ਗੁਪਤਾ, ਪਰਮਿੰਦਰ ਗੁਪਤਾ, ਪਵਨ ਸ਼ਰਮਾ ਆਦਿ ਹਾਜਰ ਹੋਏ
ਕਾਲਾ ਸੰਘਿਆਂ 'ਚ ਦੁਸਹਿਰਾ ਧੂਮ ਧਾਮ ਨਾਲ ਮਨਾਇਆ
ਕਾਲਾ ਸੰਘਿਆਂ, (ਬਲਜੀਤ ਸਿੰਘ ਸੰਘਾ)-ਦੁਸਹਿਰੇ ਦਾ ਤਿਉਹਾਰ ਸਥਾਨਕ ਕਸਬੇ ਦੇ ਸਟੇਡੀਅਮ ਵਿਖੇ ਸਰਕਾਰ ਦੀਆਂ ਕੋਵਿਡ 19 ਸਬੰਧੀ ਦਿੱਤੀਆਂ ਹਦਾਇਤਾਂ ਨੂੰ ਪਾਲਣ ਕਰਦੇ ਹੋਏ ਉਤਸ਼ਾਹ ਨਾਲ ਮਨਾਇਆ ਗਿਆ। ਕਸਬੇ ਦੇ ਨੌਜਵਾਨਾਂ ਵਲੋਂ ਨਿਭਾਏ ਰਾਮ, ਲਕਛਮਣ, ਰਾਵਣ, ਮੇਘਨਾਥ ਤੇ ਕੁੰਭਕਰਨ ਸਮੇਤ ਹੋਰ ਪਾਤਰ ਲੋਕਾਂ ਦੀ ਖਿੱਚ ਦਾ ਕੇਂਦਰ ਬਣੇ। ਇਸ ਮੌਕੇ ਕੁੱਝ ਨੌਜਵਾਨਾਂ ਨੇ ਦੇਸ਼ ਵਿਚ ਹੋ ਰਹੇ ਜਬਰ ਜਨਾਹ ਦੀਆਂ ਪੀੜਤ ਲੜਕੀਆਂ ਨੂੰ ਇਨਸਾਫ ਦਿਵਾਉਣ ਹਿੱਤ ਸੁਨੇਹਾ ਦਿੰਦੀ ਇਕ ਵਿਲੱਖਣ ਕਿਸਮ ਦੀ ਝਾਕੀ ਕੱਢੀ ਤੇ ਨੌਜਵਾਨਾਂ ਦੇ ਜਾਗਰੂਕਤਾ ਵਾਲੇ ਕੀਤੇ ਇਸ ਯਤਨ ਦੀ ਸ਼ਲਾਘਾ ਕੀਤੀ। ਇਸ ਮੌਕੇ ਕਾਂਗਰਸ ਕਪੂਰਥਲਾ ਦਿਹਾਤੀ ਦੇ ਪ੍ਰਧਾਨ ਅਮਰਜੀਤ ਸਿੰਘ ਸੈਦੋਵਾਲ, ਕੁਲਵੰਤ ਰਾਏ ਭੱਲਾ ਸਰਪੰਚ ਥਿਗਲੀ, ਗੁਰਦੀਪ ਸਿੰਘ ਬਿਸ਼ਨਪੁਰ ਮੈਂਬਰ ਬਲਾਕ ਸੰਮਤੀ, ਬਲਵੀਰ ਸਿੰਘ ਬੱਲੀ ਵਾਈਸ ਚੇਅਰਮੈਨ ਬਲਾਕ ਸੰਮਤੀ ਵਿਸ਼ੇਸ਼ ਤੌਰ 'ਤੇ ਪਹੁੰਚੇ। ਦੁਸਹਿਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੇਦ ਪ੍ਰਕਾਸ਼ ਵਾਸਦੇਵ, ਵਾਇਸ ਪ੍ਰਧਾਨ ਡਾ. ਬਲਰਾਮ ਸ਼ਰਮਾ, ਖ਼ਜ਼ਾਨਚੀ ਪੰਕਜ ਸਰਨਾ, ਸੈਕਟਰੀ ਡਾ. ਹਨੀ, ਵਿਸ਼ਾਲ ਜੋਸ਼ੀ ਮਿਠੂ, ਮਾ. ਦਰਸ਼ਨ ਲਾਲ, ਮਾਸਟਰ ਵੈਦ, ਸਤੀਸ਼ ਕੁਮਾਰ, ਮਨਿੰਦਰਪਾਲ ਸਿੰਘ ਮੰਨਾ ਸਰਪੰਚ, ਪਰਮਜੀਤ ਸਿੰਘ ਬੱਸਣ, ਗੁਰਤਾਜ ਸਿੰਘ ਸੰਘਾ, ਡਾ.ਪਰਮਜੀਤ ਪੰਮਾ, ਬੂਟਾ ਪੰਚ, ਮਨਜੀਤ ਸਿੰਘ ਸੋਹਲ, ਬੂਟਾ ਗਿੱਲ ਮੈਂਬਰ ਸੰਮਤੀ, ਕੁਲਦੀਪ ਕੁਮਾਰ ਲੂੰਬਾ, ਸੋਨੂੰ ਵਾਲੀਆ, ਸੋਨੂੰ ਅਗਰਵਾਲ, ਰਾਜੂ ਪੰਡਿਤ, ਰਾਜਨ ਮੜੀਆ, ਪੰਡਿਤ ਰਕੇਸ਼, ਮਾ. ਸ਼ਾਮ ਕੁਮਾਰ, ਪ੍ਰਧਾਨ ਸਾਬੀ ਰਸੂਲਪੁਰੀ, ਡਾ. ਰਾਮ ਲੁਭਾਇਆ ਆਦਿ ਹਾਜ਼ਰ ਸਨ। ਮਨਦੀਪ ਸਿੰਘ ਗਿੱਲ ਐਸ.ਪੀ. ਹੈੱਡਕੁਆਟਰ ਨੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਕਮੇਟੀ ਮੈਂਬਰਾਂ ਤੋਂ ਇਲਾਵਾ ਡੀ. ਐਸ. ਪੀ. ਜੋਗਿੰਦਰ ਸਿੰਘ, ਐਸ.ਐਚ.ਓ. ਗੁਰਦਿਆਲ ਸਿੰਘ ਥਾਣਾ ਸਦਰ ਕਪੂਰਥਲਾ, ਚੌਕੀ ਕਾਲਾ ਸੰਘਿਆਂ ਦੇ ਇੰਚਾਰਜ ਸਬ ਇੰਸਪੈਕਟਰ ਬਲਜਿੰਦਰ ਸਿੰਘ ਭਲਵਾਨ ਸਮੇਤ ਹੋਰ ਪੁਲਿਸ ਮੁਲਾਜ਼ਮਾਂ ਨੂੰ ਵਧੀਆ ਪ੍ਰਬੰਧ ਲਈ ਵਧਾਈ ਦਿੱਤੀ।
ਬਾਬਾ ਗਧੀਆ ਵਿਖੇ ਰਾਵਣ ਦਾ ਪੁਤਲਾ ਫੂਕਿਆ
ਫਗਵਾੜਾ, (ਅਸ਼ੋਕ ਕੁਮਾਰ ਵਾਲੀਆ)-ਬਾਬਾ ਗਧੀਆ ਵੈੱਲਫੇਅਰ ਸੁਸਾਇਟੀ ਬਾਬਾ ਗਧੀਆ ਵਿਖੇ ਰਾਵਣ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ 'ਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਸ਼ਮੂਲੀਅਤ ਕੀਤੀ ਤੇ ਉਨ੍ਹਾਂ ਨੇ ਸਮੂਹ ਦੇਸ਼ ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ 'ਤੇ ਡੀ. ਐਸ.ਪੀ. ਪਰਮਜੀਤ ਸਿੰਘ, ਗੁਰਜੀਤਪਾਲ ਵਾਲੀਆ, ਰਜਿੰਦਰ ਪ੍ਰਭਾਕਰ ਆਦਿ ਹਾਜ਼ਰ ਸਨ।
ਢਿਲਵਾਂ 'ਚ ਦੁਸਹਿਰਾ ਧੂਮਧਾਮ ਨਾਲ ਮਨਾਇਆ
ਢਿਲਵਾਂ, (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ) -ਰਾਮਾ ਕ੍ਰਿਸ਼ਨਾ ਡਰਾਮਾਟਿਕ ਕਲੱਬ ਢਿਲਵਾਂ ਤੇ ਦੁਸਹਿਰਾ ਕਮੇਟੀ ਵਲੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਦੁਸਹਿਰੇ ਦਾ ਤਿਉਹਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢਿਲਵਾਂ ਦੀ ਗਰਾਊਂਡ 'ਚ ਧੂਮਧਾਮ ਨਾਲ ਮਨਾਇਆ ਗਿਆ। ਦੁਸਹਿਰੇ 'ਚ ਵਿਸ਼ੇਸ਼ ਤੌਰ 'ਤੇ ਮੁੱਖ ਮਹਿਮਾਨ ਏ.ਐਸ.ਪੀ. ਅਜੇ ਗਾਂਧੀ, ਅਮਨਦੀਪ ਸਿੰਘ ਗੋਰਾ ਗਿੱਲ ਸੀਨੀਅਰ ਕਾਂਗਰਸੀ ਆਗ, ਜਤਿੰਦਰਜੀਤ ਸਿੰਘ ਡੀ.ਐਸ.ਪੀ. ਕਪੂਰਥਲਾ ਸਨ। ਇਸ ਮੌਕੇ ਮੁੱਖ ਮਹਿਮਾਨ ਏ.ਐਸ.ਪੀ. ਅਜੇ ਗਾਂਧੀ, ਅਮਨਦੀਪ ਸਿੰਘ ਗੋਰਾ ਗਿੱਲ ਸੀਨੀਅਰ ਕਾਂਗਰਸੀ ਆਗੂ ਨੇ ਸਮੂਹ ਦੇਸ਼ ਵਾਸੀਆਂ ਨੂੰ ਦੁਸਹਿਰੇ ਦੀ ਵਧਾਈ ਦਿੱਤੀ। ਇਸ ਮੌਕੇ ਰਾਮਾ ਕ੍ਰਿਸ਼ਨਾ ਡਰਾਮਾਟਿਕ ਕਲੱਬ ਢਿਲਵਾਂ ਤੇ ਦੁਸਹਿਰਾ ਕਮੇਟੀ ਦੇ ਪ੍ਰਧਾਨ ਰਮੇਸ਼ ਕੁਮਾਰ ਬੱਗਾ ਤੇ ਜਨਰਲ ਸੈਕਟਰੀ ਕੁਲਦੀਪ ਪਾਠਕ ਨੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਥਾਣਾ ਮੁਖੀ ਸਬ ਇੰਸਪੈਕਟਰ ਪਰਮਿੰਦਰ ਸਿੰਘ ਥਿੰਦ, ਪਰਮਜੀਤ ਸਿੰਘ ਏ.ਐਸ.ਆਈ., ਕੇਵਲ ਸਿੰਘ ਏ.ਐਸ.ਆਈ, ਐਡਵੋਕੇਟ ਗੁਰਜਿੰਦਰ ਸਿੰਘ ਢਿੱਲੋਂ, ਸ਼ਰਨਜੀਤ ਸਿੰਘ ਪੱਡਾ ਚੇਅਰਮੈਨ ਮਾਰਕੀਟ ਕਮੇਟੀ ਢਿਲਵਾਂ, ਸੁਖਦੀਪ ਸਿੰਘ ਠੇਕੇਦਾਰ, ਸੁਰਿੰਦਰ ਸ਼ਰਮਾ, ਕਰਨ ਬੱਗਾ, ਸੁਮੇਰ ਬੱਗਾ, ਸੰਨੀ ਬੱਗਾ ਬਲਜਿੰਦਰ ਸਿੰਘ ਮੰਗਾ, ਅੰਮ੍ਰਿਤਪਾਲ ਸਿੰਘ ਢਿੱਲੋਂ, ਬਲਜੀਤ ਸਿੰਘ ਢਿੱਲੋਂ, ਰਾਜਕੁਮਾਰ ਅਰੋੜਾ, ਸੰਜੀਵ ਸ਼ਰਮਾ ਕੌਂਸਲਰ, ਬਾਬਾ ਬਲਦੇਵ ਸਿੰਘ ਬਿੱਲਾ, ਨੰਬਰਦਾਰ ਹਰਪ੍ਰੀਤ ਸਿੰਘ, ਕੇਸ਼ਵ ਪਾਠਕ ਆਦਿ ਹਾਜ਼ਰ ਸਨ। ਇਸ ਮੌਕੇ ਢਿਲਵਾਂ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ।
ਸ੍ਰੀ ਰਾਮ ਨੌਮੀ ਦੁਸਹਿਰਾ ਕਮੇਟੀ ਵਲੋਂ ਰੇਲਵੇ ਰੋਡ ਵਿਖੇ ਮਨਾਇਆ ਦੁਸਹਿਰਾ
ਸੁਲਤਾਨਪੁਰ ਲੋਧੀ, (ਨਰੇਸ਼ ਹੈਪੀ, ਥਿੰਦ)-ਸ੍ਰੀ ਰਾਮ ਨੌਮੀ ਦੁਸਹਿਰਾ ਕਮੇਟੀ ਵਲੋਂ ਪ੍ਰਧਾਨ ਰਕੇਸ਼ ਕੁਮਾਰ ਧੀਰ ਦੀ ਅਗਵਾਈ ਹੇਠ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਇਸ ਵਾਰ ਦੁਸਹਿਰੇ ਦਾ ਤਿਉਹਾਰ ਦੁਸਹਿਰਾ ਗਰਾਊਂਡ ਦੀ ਬਜਾਏ ਸਥਾਨਕ ਰੇਲਵੇ ਰੋਡ ਸਥਿਤ ਐਸ.ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀ ਗਰਾਊਂਡ 'ਚ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਵਿਧਾਇਕ ਨਵਤੇਜ ਸਿੰਘ ਚੀਮਾ ਪੁੱਜੇ। ਉਨ੍ਹਾਂ ਪ੍ਰਬੰਧਕ ਕਮੇਟੀ ਵਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਮੂਹ ਸੰਗਤਾਂ ਨੂੰ ਦਸਹਿਰੇ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਪ੍ਰਧਾਨ ਰਕੇਸ਼ ਕੁਮਾਰ ਧੀਰ ਦੀ ਅਗਵਾਈ ਹੇਠ ਵਿਧਾਇਕ ਨਵਤੇਜ ਸਿੰਘ ਚੀਮਾ ਤੇ ਸਾਥੀਆ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਰਾਕੇਸ਼ ਧੀਰ ਤੋਂ ਇਲਾਵਾ ਉਦਯੋਗਪਤੀ ਰਾਜ ਮੋਹਨਪੁਰੀ, ਲਾਲਾ ਅਮਰ ਚੰਦ ਧੀਰ, ਉਮਾ ਦੱਤ ਸ਼ਰਮਾ, ਪ੍ਰਥਮੇਸ਼ ਜੈਨ ਨਰਿੰਦਰ ਨਈਅਰ, ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ ਉਪ ਚੇਅਰਮੈਨ ਹਰਜਿੰਦਰ ਸਿੰਘ ਜਿੰਦਾ, ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦੇ ਚੇਅਰਮੈਨ ਪਰਵਿੰਦਰ ਸਿੰਘ ਪੱਪਾ, ਉਪ ਚੇਅਰਮੈਨ ਦੀਪਕ ਧੀਰ ਰਾਜੂ,ਸਰਪੰਚ ਰਾਜੂ ਢਿੱਲੋਂ, ਗੁਰਨਿਹਾਲ ਸਿੰਘ ਚੀਮਾ, ਡੀ.ਐਸ.ਪੀ. ਸਰਵਨ ਸਿੰਘ ਬਲ, ਐਸ.ਐਚ. ਓ ਸਰਬਜੀਤ ਸਿੰਘ, ਨਾਇਬ ਤਹਿਸੀਲਦਾਰ ਵਿਨੋਦ ਕੁਮਾਰ ਸ਼ਰਮਾ, ਲਾਰਡ ਕ੍ਰਿਸ਼ਨਾ ਦੇ ਐਮ. ਡੀ ਕਰਨ ਧੀਰ, ਹਰਚਰਨ ਸਿੰਘ ਬੱਗਾ, ਸੰਜੀਵ ਮਰਵਾਹਾ, ਅਸ਼ੋਕ ਕੁਮਾਰ ਮੋਗਲਾ, ਤੇਜਵੰਤ ਸਿੰਘ, ਚਰਨ ਕਮਲ ਪਿੰਟਾ, ਨਵਨੀਤ ਸਿੰਘ ਚੀਮਾ, ਨਰਿੰਦਰ ਸਿੰਘ ਪਨੂੰ, ਸੁਰਿੰਦਰਜੀਤ ਸਿੰਘ, ਸੰਦੀਪ ਸਿੰਘ ਕਲਸੀ, ਨਰੇਸ਼ ਕੋਹਲੀ, ਸੰਤਪ੍ਰੀਤ ਸਿੰਘ, ਪੀਏ ਰਵਿੰਦਰ ਰਵੀ, ਪੀ ਏ ਬਲਜਿੰਦਰ ਸਿੰਘ ਆਦਿ ਹਾਜ਼ਰ ਸਨ।
ਰਾਮ ਲੀਲ੍ਹਾ ਕਲੱਬ ਨੇ ਰਸਮਾਂ ਨਿਭਾਅ ਕੇ ਮਨਾਇਆ ਦੁਸਿਹਰਾ
ਨਡਾਲਾ, (ਮਾਨ)-ਕਸਬਾ ਨਡਾਲਾ ਵਿਖੇ ਹਰ ਸਾਲ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਦੁਸਹਿਰੇ ਦਾ ਤਿਉਹਾਰ ਇਸ ਵਾਰ ਕੋਵਿਡ 19 ਕਰਕੇ ਸਿਰਫ਼ ਸਾਦੇ ਢੰਗ ਨਾਲ ਰਸਮਾਂ ਨਿਭਾ ਕੇ ਹੀ ਮਨਾਇਆ ਗਿਆ। ਇਸ ਮੌਕੇ ਰਾਮ ਲੀਲਾ ਕਲੱਬ ਨਡਾਲਾ ਵਲੋਂ ਮਾਤਾ ਰਾਣੀ ਦੇ ਮੰਦਰ ਵਿਖੇ ਦੁਸਹਿਰੇ ਦੀਆਂ ਰਸਮਾਂ ਅਦਾ ਕੀਤੀਆਂ ਗਈਆਂ, ਪੰਡਿਤ ਉਮੇਸ਼ ਕੁਮਾਰ ਸ਼ਾਸਤਰੀ ਨੇ ਮੰਤਰਾਂ ਦਾ ਉਚਾਰਣ ਕਰਕੇ ਹਵਨ-ਯੱਗ ਸੰਪੂਰਨ ਕੀਤਾ। ਇਸ ਮੌਕੇ ਕਲੱਬ ਦੇ ਆਗੂ ਲੱਕੀ ਭਾਰਦਵਾਜ, ਰੋਹਿਤ ਸ਼ਰਮਾ, ਵਿਨੋਦ ਕੁਮਾਰ ਨੇ ਦੱਸਿਆ ਕਿ ਇਸ ਵਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ, ਹਰ ਸਾਲ ਧੂਮਧਾਮ ਨਾਲ ਮਨਾਏ ਜਾਂਦੇ ਦੁਸਹਿਰੇ ਨੂੰ ਬਿਲਕੁਲ ਸਾਦੇ ਢੰਗ ਨਾਲ ਰਸਮਾਂ ਅਦਾ ਕਰਕੇ ਇਹ ਤਿਉਹਾਰ ਮਨਾਇਆ ਗਿਆ। ਇਸ ਮੌਕੇ ਹਰਪ੍ਰੀਤ ਪੰਡਤ, ਸੰਨੀ ਪੰਡਤ, ਨਰਿੰਦਰ ਪਾਲ ਲਹੌਰੀਆ, ਲੱਖਾ ਲਹੌਰੀਆ, ਪਾਸ਼ੂ ਕੁਮਾਰ, ਪੰਡਤ ਕੇਸਰ ਦਾਸ ਦੇਵਗਨ, ਈਨਾ, ਯੋਗੇਸ਼ ਕੁਮਾਰ ਤੇ ਹੋਰ ਹਾਜ਼ਰ ਸਨ।
ਅਰੋੜਿਆਂ ਦੇ ਤਲਾਅ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ
ਫਗਵਾੜਾ, (ਅਸ਼ੋਕ ਕੁਮਾਰ ਵਾਲੀਆ)-ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਅਰੋੜਿਆਂ ਦੇ ਤਲਾਅ ਵਿਖੇ ਦੁਸਹਿਰਾ ਉਤਸਵ ਕਮੇਟੀ ਵਲੋਂ ਦੁਸਹਿਰੇ ਦਾ ਤਿਉਹਾਰ ਤੇ ਛੋਟਾ ਜਿਹਾ ਸਮਾਗਮ ਕੀਤਾ ਗਿਆ। ਇਸ ਮੌਕੇ 'ਤੇ ਰਾਵਣ ਦਾ ਪੁਤਲਾ ਛੋਟਾ ਜਿਹਾ ਬਣਾਕੇ ਸਾੜਿਆ ਗਿਆ। ਇਸ ਮੌਕੇ 'ਤੇ ਦਵਿੰਦਰ ਸਪਰਾ, ਸੰਜੀਵ ਅਰੋੜਾ, ਗੁਰਜੀਤ ਵਿਰਦੀ, ਸੰਜੂ ਚੈਲ, ਪ੍ਰਦੀਪ ਅਹੂਜਾ, ਬੌਬੀ ਅਰੋੜਾ ਪ੍ਰਧਾਨ, ਸਰਿਤਾ ਅਹੂਜਾ, ਗੋਲਡੀ ਅਰੋੜਾ, ਸੰਜੈ ਬੇਦੀ, ਗੋਪਾਲ ਚੋਪੜਾ, ਵਿਪਨ ਗੁਲਾਨੀ, ਕੀਮਤੀ ਸ਼ਰਮਾ ਆਦਿ ਹਾਜ਼ਰ ਸਨ।
ਸ੍ਰੀ ਰਾਮ ਲੀਲ੍ਹਾ ਕਮੇਟੀ ਚੌਕ ਚੇਲਿਆਂ ਵਲੋਂ ਦੁਸਹਿਰੇ ਦਾ ਤਿਉਹਾਰ ਮਨਾਇਆ

ਸੁਲਤਾਨਪੁਰ ਲੋਧੀ, (ਹੈਪੀ, ਥਿੰਦ)-ਸ੍ਰੀ ਰਾਮ ਲੀਲਾ ਕਮੇਟੀ ਚੌਕ ਚੇਲਿਆਂ ਵਲੋਂ ਦੁਸਹਿਰੇ ਦਾ ਤਿਉਹਾਰ ਪ੍ਰਧਾਨ ਪਵਨ ਸੇਠੀ ਦੀ ਅਗਵਾਈ ਹੇਠ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਰਾਮਾ ਨਾਟਕ ਖੇਡਿਆ ਗਿਆ ਜਿਸ ਦੌਰਾਨ ਸ੍ਰੀ ਰਾਮ ਨੇ ਘਮੰਡ ਰੂਪੀ ਰਾਵਣ ਦਾ ਨਾਸ਼ ਕੀਤਾ। ਪ੍ਰਧਾਨ ਪਵਨ ਸੇਠੀ ਨੇ ਸਮੂਹ ਸੰਗਤਾਂ ਨੂੰ ਦੁਸਹਿਰੇ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਕੈਸ਼ੀਅਰ ਇੰਦਰ ਮੋਹਣ ਗੁਪਤਾ, ਓਮ ਪ੍ਰਕਾਸ਼ ਡੋਗਰਾ, ਦੀਪਕ ਭਾਗਰਥ, ਹਨੀ ਪੁਰੀ, ਪੰਡਤ ਐਸ ਕੇ ਸ਼ਰਮਾ, ਜਸਵੰਤ ਸਿੰਘ ਮਾਹਣਾ, ਵਿਸ਼ਾਲ ਅਰੋੜਾ, ਰਿੰਕੂ ਸ਼ਰਮਾ, ਅਜੇ ਧੀਰ, ਮਨੂੰ ਧੀਰ, ਸੰਨੀ ਕਸ਼ਯਪ, ਲਕਸ਼ਮੀ ਲੰਦਨ, ਸ਼ਾਨੂ ਠੁਕਰਾਲ, ਕਾਕਾ ਠੁਕਰਾਲ, ਬਿੱਟੂ ਭਾਗਰਥ, ਸਨੀ ਪੁਰੀ, ਅਮਰਜੀਤ ਕਸ਼ਯਪ, ਸੰਜੇ ਸੇਠੀ, ਮੋਨੂੰ ਕਾਲਾ, ਵਿਕਾਸ ਚੋਪੜਾ, ਅਮਰ ਕੰਡਾ, ਭਰਤ ਕੁਮਾਰ, ਮੋਨੂੰ ਸ਼ਰਮਾ, ਰਿਸ਼ਭ ਪੂਰੀ, ਅਮਨ ਕੋਹਲੀ, ਨਮਨ ਧੀਰ, ਸੋਨੂੰ ਆਦਿ ਹਾਜ਼ਰ ਸਨ।
ਸਿੱਧਵਾਂ ਦੋਨਾ 'ਚ 118ਵਾਂ ਦੁਸਹਿਰਾ ਧੂਮਧਾਮ ਨਾਲ ਮਨਾਇਆ
ਸਿੱਧਵਾਂ ਦੋਨਾ, (ਅਵਿਨਾਸ਼ ਸ਼ਰਮਾ)-ਦੁਸਹਿਰਾ ਕਮੇਟੀ ਸਿੱਧਵਾਂ ਦੋਨਾ ਜ਼ਿਲ੍ਹਾ ਕਪੂਰਥਲਾ ਵਲੋਂ 118ਵਾਂ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਭਗਵਾਨ ਰਾਮ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦਾ ਵਧ ਕਰਨ ਉਪਰੰਤ ਰਾਵਣ ਦੇ ਪੁਤਲੇ ਨੂੰ ਅਗਨੀ ਭੇਟ ਕੀਤਾ। ਇਸ ਵਾਰ ਐਸ.ਐਸ.ਪੀ. ਜਸਪ੍ਰੀਤ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਐਸ.ਪੀ. ਮਨਦੀਪ ਸਿੰਘ ਦੀ ਅਗਵਾਈ ਹੇਠ ਡੀ.ਐਸ.ਪੀ. ਅਸ਼ੋਕ ਕੁਮਾਰ ਦੀ ਨਿਗਰਾਨੀ ਵਿਚ ਸਮੂਹ ਪੁਲਿਸ ਪਾਰਟੀ ਵਲੋਂ ਪੂਰੀ ਤਨਦੇਹੀ ਨਾਲ ਸ਼ਾਂਤਮਈ ਢੰਗ ਨਾਲ ਦੁਸਹਿਰੇ ਨੂੰ ਮਨਾਉਣ ਵਿਚ ਯੋਗਦਾਨ ਪਾਇਆ। ਇਸ ਮੌਕੇ ਕਮੇਟੀ ਪ੍ਰਧਾਨ ਮਾਸਟਰ ਰਾਮ ਰਛਪਾਲ ਨੇ ਪੁਲਿਸ ਕਰਮਚਾਰੀਆਂ ਤੇ ਪੰਚਾਇਤ ਮੈਂਬਰਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਜ਼ਿਲ੍ਹਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਲਵਿੰਦਰ ਸਿੰਘ ਸਿੱਧੂ, ਸਰਪੰਚ ਜਸਵਿੰਦਰ ਸਿੰਘ ਗਿੱਲ, ਸੁਖਵਿੰਦਰ ਸਿੰਘ ਪੰਚ, ਚਰਨਜੀਤ ਸਿੰਘ ਪੰਚ, ਰਵਿੰਦਰ ਸਿੰਘ ਨੰਬਰਦਾਰ, ਨੰਬਰਦਾਰ ਅਵਤਾਰ ਸਿੰਘ ਸਿੱਧੂ, ਮਾਸਟਰ ਵਿਜੇ ਕੁਮਾਰ ਸ਼ਰਮਾ, ਸੁਖਪਾਲ ਸਿੰਘ ਪੰਚ, ਤਜਿੰਦਰਪਾਲ ਸਿੰਘ ਢਿੱਲੋਂ, ਦਲਜੀਤ ਸਿੰਘ ਬਡਿਆਲ, ਗੀਤਕਾਰ ਰਮੇਸ਼ਵਰ ਗੁੱਡੂ, ਰਮੇਸ਼ ਕੁਮਾਰ, ਪ੍ਰਵੀਨ ਕੁਮਾਰ, ਪ੍ਰਵੇਜ਼ ਅਖ਼ਤਰ, ਤਿਲਕ ਸੂਦ, ਰਾਮ ਨਾਥ ਸੋਹਲ, ਲਾਲ ਚੰਦ, ਪ੍ਰਦੀਪ ਸੂਦ, ਰਕੇਸ਼ ਕੁਮਾਰ, ਗੁਰਦੇਵ ਸਿੰਘ ਮਠਾੜੂ, ਰਿੰਕੂ, ਹਰਵਿੰਦਰ ਸਿੰਘ ਵਿਰਦੀ, ਬਾਬਾ ਸੰਦੀਪ ਸਿੰਘ ਆਦਿ ਹਾਜ਼ਰ ਸਨ।

ਵੱਖ-ਵੱਖ ਥਾਵਾਂ 'ਤੇ ਮੋਦੀ, ਅੰਬਾਨੀ ਤੇ ਅਡਾਨੀ ਦੇ ਪੁਤਲੇ ਫੂਕੇ

ਸੁਲਤਾਨਪੁਰ ਲੋਧੀ, 25 ਅਕਤੂਬਰ (ਥਿੰਦ, ਹੈਪੀ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਕਾਲੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਬਲਾਕ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਪਿੰਡਾਂ 'ਚ ਕਿਸਾਨਾਂ ਨੇ ਆਪਣਾ ਰੋਸ ਪ੍ਰਗਟ ਕਰਦਿਆਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 13 ਨਵੇਂ ਮਾਮਲੇ ਆਏ ਸਾਹਮਣੇ-ਇਕ ਔਰਤ ਦੀ ਮੌਤ

ਕਪੂਰਥਲਾ, 25 ਅਕਤੂਬਰ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਸਬੰਧੀ ਅੱਜ 13 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਨਵਾਂ ਠੱਟਾ ਬਲਾਕ ਟਿੱਬਾ ਨਾਲ ਸਬੰਧਿਤ ਇਕ 58 ਸਾਲਾ ਔਰਤ ਦੀ ਕੋਰੋਨਾ ਪਾਜ਼ੀਟਿਵ ਆਉਣ ਉਪਰੰਤ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਖੇ ਮੌਤ ...

ਪੂਰੀ ਖ਼ਬਰ »

ਦਰੱਖ਼ਤ 'ਚ ਮੋਟਰਸਾਈਕਲ ਟਕਰਾਉਣ ਨਾਲ 2 ਲੜਕਿਆਂ ਦੀ ਮੌਤ

ਢਿਲਵਾਂ, 25 ਅਕਤੂਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਬੀਤੀ ਦੇਰ ਰਾਤ ਮੋਟਰਸਾਈਕਲ ਸਵਾਰ ਦੋ ਲੜਕਿਆਂ ਦੀ ਦਰੱਖ਼ਤ 'ਚ ਟੱਕਰ ਹੋ ਜਾਣ ਨਾਲ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ | ਥਾਣਾ ਢਿਲਵਾਂ ਦੇ ਏ.ਐਸ.ਆਈ.ਪਰਮਜੀਤ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਦੋਸ਼ੀ ਗਿ੍ਫ਼ਤਾਰ

ਤਲਵੰਡੀ ਚੌਧਰੀਆਂ, 25 ਅਕਤੂਬਰ (ਪਰਸਨ ਲਾਲ ਭੋਲਾ)-ਤਲਵੰਡੀ ਚੌਧਰੀਆਂ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਡੀ.ਐਸ.ਪੀ. ਸਰਵਣ ਸਿੰਘ ਬੱਲ ਸੁਲਤਾਨਪੁਰ ਲੋਧੀ ਦੀ ਸਰਪ੍ਰਸਤੀ ਤੇ ਐਸ.ਐਚ.ਓ. ਜਸਬੀਰ ਸਿੰਘ ਤਲਵੰਡੀ ਚੌਧਰੀਆਂ ਦੀ ਅਗਵਾਈ 'ਚ ਪੁਲਿਸ ਨੇ ਦੋ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਭੁਲੱਥ, 25 ਅਕਤੂਬਰ (ਸੁਖਜਿੰਦਰ ਸਿੰਘ ਮੁਲਤਾਨੀ)-ਪਾਵਰਕਾਮ ਦੀ ਅਣਗਹਿਲੀ ਕਰਕੇ ਅੱਜ ਇਕ ਪੰਜ ਭੈਣਾਂ ਦੇ ਇਕਲੌਤੇ ਭਰਾ ਦੀ ਕਰੰਟ ਲੱਗਣ ਨਾਲ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ | ਪਿੰਡ ਬਾਗੜੀਆ ਦੀ ਸਰਪੰਚ ਜਸਵੀਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੀ ਮੇਨ ਫਿਰਨੀ ...

ਪੂਰੀ ਖ਼ਬਰ »

ਕਾਰੋਬਾਰੀ ਦੀ ਕੋਠੀ 'ਚੋਂ ਕੀਮਤੀ ਸਾਮਾਨ ਚੋਰੀ

ਫਗਵਾੜਾ, 25 ਅਕਤੂਬਰ (ਹਰੀਪਾਲ ਸਿੰਘ)-ਫਗਵਾੜਾ ਦੇ ਗ੍ਰੀਨ ਪਾਰਕ ਇਲਾਕੇ 'ਚ ਚੋਰ ਇਕ ਕੋਠੀ 'ਚੋਂ ਚੋਰ ਕੀਮਤੀ ਸਮਾਨ ਚੋਰੀ ਕਰਕੇ ਲੈ ਗਏ ਹਨ | ਮਿਲੀ ਜਾਣਕਾਰੀ ਅਨੁਸਾਰ ਕਾਰੋਬਾਰੀ ਓਮ ਪ੍ਰਕਾਸ਼ ਉੱਪਲ ਪੁੱਤਰ ਮੋਹਨ ਲਾਲ ਉੱਪਲ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਦੀ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਤੇ ਟੀਕਿਆਂ ਸਮੇਤ ਕਾਬੂ

ਕਪੂਰਥਲਾ, 25 ਅਕਤੂਬਰ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਤੇ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਗੁਰਦਵਿੰਦਰ ਸਿੰਘ ਨੇ ਨਵਾਂ ਪਿੰਡ ਭੱਠੇ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ੀ ਰੋਹਿਤ ਕੁਮਾਰ ...

ਪੂਰੀ ਖ਼ਬਰ »

ਲਾਹਣ ਸਮੇਤ ਕਾਬੂ- 1 ਫ਼ਰਾਰ

ਕਪੂਰਥਲਾ, 25 ਅਕਤੂਬਰ (ਸਡਾਨਾ)-ਥਾਣਾ ਸਦਰ ਮੁਖੀ ਇੰਸਪੈਕਟਰ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਤੇ ਗਸ਼ਤ ਦੌਰਾਨ ਭਾਰੀ ਮਾਤਰਾ ਵਿਚ ਲਾਹਨ ਬਰਾਮਦ ਕੀਤੀ ਹੈ | ਪ੍ਰਾਪਤ ਵੇਰਵੇ ਅਨੁਸਾਰ ਪਹਿਲੇ ਮਾਮਲੇ 'ਚ ਏ.ਐਸ.ਆਈ. ਪੂਰਨ ...

ਪੂਰੀ ਖ਼ਬਰ »

ਧਰਮਸੋਤ ਵਲੋਂ ਕੈਪਟਨ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਕਰਨ ਦੀ ਬੀਬੀ ਜਗੀਰ ਕੌਰ ਵਲੋਂ ਨਿੰਦਾ

ਬੇਗੋਵਾਲ, 25 ਅਕਤੂਬਰ (ਸੁਖਜਿੰਦਰ ਸਿੰਘ)-ਕਾਂਗਰਸ ਸਰਕਾਰ ਦੇ ਮੰਤਰੀ ਸੱਤਾ ਦੇ ਨਸ਼ੇ 'ਚ ਇੰਨੇ ਚੂਰ ਹੋ ਚੁੱਕੇ ਹਨ ਕਿ ਆਪਣੇ ਆਕਾ ਨੂੰ ਖ਼ੁਸ਼ ਕਰਨ ਲਈ ਦੁਨੀਆ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤੁਲਨਾ ਕੈਪਟਨ ਅਮਰਿੰਦਰ ਸਿੰਘ ਨਾਲ ਕਰੀ ਜਾ ਰਹੇ ਹਨ | ਇਹ ਗੱਲ ...

ਪੂਰੀ ਖ਼ਬਰ »

ਦੁਸਹਿਰੇ ਦੀਆਂ ਨਹੀਂ ਲੱਗੀਆਂ ਰੌਣਕਾਂ

ਨਡਾਲਾ, 25 ਅਕਤੂਬਰ (ਮਾਨ)-ਕੋਰੋਨਾ ਮਹਾਂਮਾਰੀ ਦੇ ਡਰ ਦੇ ਸਾਏ ਹੇਠ ਅੱਜ ਪਹਿਲੀ ਵਾਰ ਦੁਸਹਿਰੇ ਦਾ ਤਿਉਹਾਰ ਫਿੱਕਾ ਰਿਹਾ | ਨਡਾਲਾ 'ਚ ਰਾਵਣ ਦੇ ਪੁਤਲੇ ਨਾ ਸਾੜਨ ਤੇ ਅੱਜ ਮਹੀਨੇ ਦੇ ਆਖ਼ਰੀ ਐਤਵਾਰ ਦੀ ਛੁੱਟੀ ਹੋਣ ਕਰਕੇ ਕਸਬੇ ਵਿਚ ਕੋਈ ਰੌਣਕ ਨਹੀਂ ਵੇਖੀ ਗਈ | ਐਤਵਾਰ ...

ਪੂਰੀ ਖ਼ਬਰ »

ਗਾਇਕ ਅਜੈ ਮਾਨ ਦਾ ਸ਼ਬਦ 'ਪ੍ਰਭੂ ਵਾਲਮੀਕਿ ਜੀ ਪ੍ਰਗਟ ਹੋਏ' ਅੱਜ ਹੋਵੇਗਾ ਰਿਲੀਜ਼

ਕਪੂਰਥਲਾ, 25 ਅਕਤੂਬਰ (ਅ.ਬ.)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਉੱਭਰਦੇ ਗਾਇਕ ਅਜੈ ਮਾਨ ਵਲੋਂ ਗਾਇਆ ਸ਼ਬਦ 'ਪ੍ਰਭੂ ਵਾਲਮੀਕਿ ਜੀ ਪ੍ਰਗਟ ਹੋਏ' ਅੱਜ ਰਿਲੀਜ਼ ਹੋ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗਾਇਕ ਰਾਜ ਸਹੋਤਾ ਨੇ ਦੱਸਿਆ ਕਿ ਇਹ ਸ਼ਬਦ ...

ਪੂਰੀ ਖ਼ਬਰ »

ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਦੀ ਬਰਸੀ ਮਨਾਈ

ਭੁਲੱਥ, 25 ਅਕਤੂਬਰ (ਸੁਖਜਿੰਦਰ ਸਿੰਘ ਮੁਲਤਾਨੀ)-ਸੰਤ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਦੇ ਤਪ ਸਥਾਨ ਗੁਰਦੁਆਰਾ ਸੰਤਸਰ ਕਮਰਾਏ ਵਿਖੇ ਬਾਬਾ ਦਰਸ਼ਨ ਸਿੰਘ ਦੀ ਸਾਲਾਨਾ ਬਰਸੀ ਸ਼ਰਧਾ ਪੂਰਵਕ ਮਨਾਈ ਗਈ | ਸ੍ਰੀ ਆਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਭੋਗ ਉਪਰੰਤ ਭਾਈ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚ ਅੱਵਲ ਰਹੇ ਵਿਦਿਆਰਥੀਆਂ ਦਾ ਸਨਮਾਨ

ਕਪੂਰਥਲਾ, 25 ਅਕਤੂਬਰ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਜੀਵਨ ਜਾਚ ਸੇਵਾ ਸੁਸਾਇਟੀ ਵਲੋਂ ਕਰਵਾਈ ਗਈ ਧਾਰਮਿਕ ਪ੍ਰੀਖਿਆ 'ਚ ਜੇਤੂ ਰਹਿਣ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਗੁਰਦੁਆਰਾ ਸਾਹਿਬ ਪਿੰਡ ਬਿਸ਼ਨਪੁਰ ...

ਪੂਰੀ ਖ਼ਬਰ »

ਪੰਜਾਬ ਸ਼ਹਿਰੀ ਵਾਤਾਵਰਨ ਸੁਧਾਰ ਪ੍ਰੋਗਰਾਮ ਦੇ ਦੂਜੇ ਪੜ੍ਹਾਅ ਦੀ ਸ਼ੁਰੂਆਤ

ਕਪੂਰਥਲਾ, 25 ਅਕਤੂਬਰ (ਸਡਾਨਾ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜ੍ਹਾਅ ਦੀ ਸ਼ੁਰੂਆਤ ਕੀਤੀ ਗਈ | ਸਮਾਗਮ 'ਚ ਮੁੱਖ ਮੰਤਰੀ ਵਲੋਂ ਸੀਵਰੇਜ ਟਰੀਟਮੈਂਟ ਪਲਾਂਟ, 24 ਘੰਟੇ ਪੀਣ ਵਾਲੇ ...

ਪੂਰੀ ਖ਼ਬਰ »

ਸਕਾਲਰਸ਼ਿਪ ਘਪਲੇ ਦੇ ਮੁੱਦੇ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਧਰਨਾ 9 ਨੂੰ -ਬੀਬੀ ਜਗੀਰ ਕੌਰ

ਫਗਵਾੜਾ, 25 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਅਨੁਸੂਚਿਤ ਜਾਤਾਂ ਦੇ ਸਕਾਲਰਸ਼ਿਪ ਦੀ ਵੰਡ 'ਚ ਘਪਲੇ ਦੇ ਮੁੱਦੇ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਫਗਵਾੜਾ ਹਲਕੇ ਦੇ ਵਿਧਾਇਕ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਰੋਸ ...

ਪੂਰੀ ਖ਼ਬਰ »

ਮਾਤਾ ਨੈਣਾ ਦੇਵੀ ਪ੍ਰਬੰਧਕ ਕਮੇਟੀ ਨੇ ਜਗਰਾਤਾ ਕਰਵਾਇਆ

ਸੁਲਤਾਨਪੁਰ ਲੋਧੀ, 25 ਅਕਤੂਬਰ (ਹੈਪੀ, ਥਿੰਦ)-ਮਾਤਾ ਨੈਣਾ ਦੇਵੀ ਪ੍ਰਬੰਧਕ ਕਮੇਟੀ ਵਲੋਂ ਸਾਲਾਨਾ ਜਗਰਾਤਾ ਬੀਤੀ ਰਾਤ ਮਾਤਾ ਨੈਣਾ ਦੇਵੀ ਮੰਦਰ ਸਾਹਮਣੇ ਪੁੱਡਾ ਕਾਲੋਨੀ ਵਿਖੇ ਪ੍ਰਵਾਸੀ ਠੇਕੇਦਾਰਾਂ, ਮਿਸਤਰੀਆਂ ਤੇ ਮਜ਼ਦੂਰਾਂ ਵਲੋਂ ਸਾਂਝੇ ਤੌਰ 'ਤੇ ਸੰਗਤਾਂ ਦੇ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਨੂੰ ਵਿਕਾਸ ਕਾਰਜਾਂ 'ਚ ਵੱਧ ਚੜ੍ਹਕੇ ਯੋਗਦਾਨ ਪਾਉਣਾ ਚਾਹੀਦਾ-ਮੱਲ੍ਹੀ

ਹੁਸੈਨਪੁਰ, 25 ਅਕਤੂਬਰ (ਸੋਢੀ)-ਪਿੰਡ ਨਾਨੋਂ ਮੱਲ੍ਹੀਆਂ ਦੇ ਹਰ ਪ੍ਰਵਾਸੀ ਭਾਰਤੀ ਨੂੰ ਪਿੰਡ 'ਚ ਚੱਲਦੇ ਕਾਰਜਾਂ ਵਿਚ ਵੱਧ ਚੜ੍ਹਕੇ ਯੋਗਦਾਨ ਪਾਉਣਾ ਚਾਹੀਦਾ ਹੈ, ਤਾਂ ਹੀ ਪਿੰਡ ਦੀ ਨੁਹਾਰ ਬਦਲੀ ਜਾ ਸਕਦੀ ਹੈ | ਇਹ ਸ਼ਬਦ ਹਰਜਿੰਦਰ ਸਿੰਘ ਖ਼ਾਲਸਾ ਯੂ. ਕੇ. ਤੇ ...

ਪੂਰੀ ਖ਼ਬਰ »

ਅਕਾਲ ਗਲੈਕਸੀ 'ਚ ਆਨਲਾਈਨ ਡੈਕਲਾਮੇਸ਼ਨ ਮੁਕਾਬਲਾ ਕਰਵਾਇਆ

ਸੁਲਤਾਨਪੁਰ ਲੋਧੀ, 25 ਅਕਤੂਬਰ (ਹੈਪੀ, ਥਿੰਦ)-ਅਕਾਲ ਗਲੈਕਸੀ ਕਾਨਵੈਂਟ ਸਕੂਲ, ਸੁਲਤਾਨਪੁਰ ਲੋਧੀ ਦੇ ਸੀਨੀਅਰ ਵਿੰਗ ਦੇ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦਾ ਆਨਲਾਈਨ ਡੈਕਲਾਮੇਸ਼ਨ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਪੰਜਾਬੀ, ਹਿੰਦੀ ...

ਪੂਰੀ ਖ਼ਬਰ »

ਵਿਧਾਇਕ ਚੀਮਾ ਵਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ

ਸੁਲਤਾਨਪੁਰ ਲੋਧੀ, 25 ਅਕਤੂਬਰ (ਹੈਪੀ, ਥਿੰਦ)-ਪੰਜਾਬ ਮੰਡੀਕਰਨ ਬੋਰਡ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਮੰਡੀਆਂ 'ਚ ਹਰ ਸਹੂਲਤ ਦੇਣ ਲਈ ਵਚਨਬੱਧ ਹੈ ਤਾਂ ਕਿ ਕਿਸੇ ਵੀ ਕਿਸਾਨ, ਆੜ੍ਹਤੀ ਨੂੰ ਮੰਡੀ 'ਚ ਫ਼ਸਲ ਲਿਆਉਣ ਉਪਰੰਤ ਖੱਜਲ-ਖੁਆਰ ਨਾ ਹੋਣਾ ਪਵੇ | ਇਹ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਭੁਲੱਥ, 25 ਅਕਤੂਬਰ (ਮਨਜੀਤ ਸਿੰਘ ਰਤਨ)-ਬਲਵਿੰਦਰ ਸਿੰਘ ਥਿੰਦ ਪਿੰਡ ਖੱਸਣ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੀ ਅੰਤਿਮ ਅਰਦਾਸ ਮੌਕੇ ਵੱਖ ਵੱਖ ਸ਼ਖ਼ਸੀਅਤਾਂ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਸਭ ਤੋਂ ਪਹਿਲਾਂ ਸ੍ਰੀ ਗੁਰੂ ...

ਪੂਰੀ ਖ਼ਬਰ »

ਡੁਮੇਲੀ ਵਿਖੇ ਜਾਗਰਣ ਕਰਵਾਇਆ

ਫਗਵਾੜਾ, 25 ਅਕਤੂਬਰ (ਵਾਲੀਆ, ਕਿੰਨੜਾ)-ਮਾਤਾ ਵੈਸ਼ਨੋ ਦੇਵੀ ਮੰਦਰ ਪਿੰਡ ਡੁਮੇਲੀ ਵਿਖੇ 30ਵਾਂ ਸਾਲਾਨਾ ਮੇਲਾ ਅਤੇ ਭਗਵਤੀ ਜਾਗਰਣ ਗੱਦੀ ਧਰਮ ਦੇਵਾ ਦੀ ਰਹਿਨੁਮਾਈ ਅਤੇ ਮੁੱਖ ਸੇਵਾਦਾਰ ਭਗਤ ਪ੍ਰੀਤਮ ਦਾਸ, ਦੌਲਤ ਰਾਮ ਅਤੇ ਭਗਤ ਸਾਬੀ ਦੀ ਦੇਖਰੇਖ ਹੇਠ ਗ੍ਰਾਮ ਪੰਚਾਇਤ ...

ਪੂਰੀ ਖ਼ਬਰ »

ਵਿਧਾਇਕ ਧਾਲੀਵਾਲ ਵਲੋਂ ਗਲੀਆਂ ਤੇ ਸੜਕ ਦੇ ਕੰਮ ਦਾ ਉਦਘਾਟਨ

ਫਗਵਾੜਾ, 25 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਸ਼ਹਿਰ ਦੇ ਵਾਰਡ ਨੰਬਰ 6 ਵਿਖੇ ਵਿਕਾਸ ਦੇ ਕੰਮਾਂ ਦਾ ਸ਼ੁੱਭ ਆਰੰਭ ਕਰਵਾਇਆ | ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਨਾਲ ਵਿਕਾਸ ਦੇ ਜੋ ਵਾਅਦੇ ਉਨ੍ਹਾਂ ਕੀਤੇ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸ਼ਰਤਾਂ ਨਾਲ ਖੇਤੀਬਾੜੀ ਤੇ ਮਿਸ਼ਰਤ ਵਰਤੋਂ ਵਾਲੀ ਜ਼ਮੀਨ 'ਚ ਉਦਯੋਗਿਕ ਵਿਕਾਸ ਕਰਨ ਦੀ ਹਰੀ ਝੰਡੀ

ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ)- ਸੂਬੇ ਵਿੱਚ ਉਦਯੋਗਿਕ ਵਿਕਾਸ ਅਤੇ ਨਿਵੇਸ਼ ਨੂੰ ਹੋਰ ਹੁਲਾਰਾ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਈ ਮਹੱਤਵਪੂਰਨ ਫ਼ੈਸਲੇ ਲਏ ਜਿਨ੍ਹਾਂ ਵਿੱਚ ਕੁਝ ਸ਼ਰਤਾਂ ਨਾਲ ਖੇਤੀਬਾੜੀ ਅਤੇ ਮਿਸ਼ਰਤ ਵਰਤੋਂ ਵਾਲੀ ...

ਪੂਰੀ ਖ਼ਬਰ »

ਰਹਿੰਦ ਖੰੂਹਦ ਨੂੰ ਅੱਗ ਲਾਉਣ ਵਾਲੇ 78 ਕਿਸਾਨਾਂ ਦੇ ਕੀਤੇ ਚਲਾਨ-ਐਸ.ਡੀ.ਐਮ

ਭੁਲੱਥ, 25 ਅਕਤੂਬਰ (ਸੁਖਜਿੰਦਰ ਸਿੰਘ ਮੁਲਤਾਨੀ)-ਝੋਨੇ ਦੇ ਸੀਜ਼ਨ ਦੇ ਦੌਰਾਨ ਝੋਨਾ ਵੱਢਣ ਤੋਂ ਬਾਅਦ ਕਿਸਾਨਾਂ ਵਲੋਂ ਰਹਿੰਦ ਖੰੂਹਦ ਤੇ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ | ਜਿਸ ਤੇ 78 ਕਿਸਾਨਾਂ ਦੇ ਚਲਾਨ ਕੀਤੇ ਜਾ ਚੁੱਕੇ ਹਨ | ਐਸ.ਡੀ.ਐਮ. ਟੀ ਬੀਨਿਥ ਨੇ ਜਾਣਕਾਰੀ ...

ਪੂਰੀ ਖ਼ਬਰ »

ਗੁਰਪਾਲ ਸਿੰਘ ਇੰਡੀਅਨ ਜ਼ਿਲ੍ਹਾ ਇੰਚਾਰਜ 'ਆਪ' ਵਲੋਂ ਵਲੰਟੀਅਰਾਂ ਨਾਲ ਮੀਟਿੰਗ

ਸੁਲਤਾਨਪੁਰ ਲੋਧੀ, 25 ਅਕਤੂਬਰ (ਪੱਤਰ ਪ੍ਰੇਰਕਾ ਰਾਹੀਂ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਕਪੂਰਥਲਾ ਦੇ ਇੰਚਾਰਜ ਗੁਰਪਾਲ ਸਿੰਘ ਇੰਡੀਅਨ ਵਲੋਂ ਸੁਲਤਾਨਪੁਰ ਲੋਧੀ ਦੇ ਸਾਰੇ ਵਲੰਟੀਅਰਾਂ ਨਾਲ ਮਿਲ ਕੇ ਪਲੇਠੀ ਮੀਟਿੰਗ ਕੀਤੀ ਗਈ | ਜਿਸ ਵਿਚ ਹਲਕਾ ਸੁਲਤਾਨਪੁਰ ਲੋਧੀ ਦੇ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਨਡਾਲਾ 'ਚ ਬਣਨ ਵਾਲੇ ਸਟੇਡੀਅਮ ਦੀ ਆਨਲਾਈਨ ਸ਼ੁਰੂਆਤ ਕਰਵਾਈ

ਨਡਾਲਾ, 25 ਅਕਤੂਬਰ (ਮਾਨ)-ਕਾਂਗਰਸ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਖੇਡਾਂ ਵਾਲੇ ਪਾਸੇ ਲਗਾਉਣ ਲਈ ਹਲਕਾ ਭੁਲੱਥ ਵਿਚ 10 ਪੇਂਡੂ ਮਿੰਨੀ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ | ਅੱਜ ਦੂਜੇ ਪੜਾਅ ਤਹਿਤ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ...

ਪੂਰੀ ਖ਼ਬਰ »

ਇੰਟਰਲਾਕ ਸੜਕ ਦੇ ਨਿਰਮਾਣ ਕਾਰਜ ਦੀ ਗੋਰਾ ਗਿੱਲ ਤੇ ਬੱਚਾਜੀਵੀ ਨੇ ਕਰਵਾਈ ਸ਼ੁਰੂਆਤ

ਬੇਗੋਵਾਲ, 25 ਅਕਤੂਬਰ (ਸੁਖਜਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿੰਡਾਂ ਤੇ ਕਸਬਿਆਂ ਵਿਚ ਵਿਕਾਸ ਕਾਰਜਾਂ ਦੀ ਜੰਗੀ ਪੱਧਰ ਤੇ ਸ਼ੁਰੂਆਤ ਕਰਵਾਈ ਜਾ ਰਹੀ ਹੈ | ਉਸੇ ਤਹਿਤ ਕਸਬਾ ਬੇਗੋਵਾਲ ਵਿਚ 61 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ...

ਪੂਰੀ ਖ਼ਬਰ »

ਦੀ ਬਰਨ ਬਹੁਮੰਤਵੀ ਖੇਤੀਬਾੜੀ ਸਭਾ ਬਰਨਾ ਦੀ ਸਰਬਸੰਮਤੀ ਨਾਲ ਹੋਈ ਚੋਣ

ਫਗਵਾੜਾ, 25 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਦੀ ਬਰਨ ਬਹੁ ਮੰਤਵੀ ਖੇਤੀਬਾੜੀ ਸਭਾ ਬਰਨਾ ਦੀ ਸਰਬਸੰਮਤੀ ਨਾਲ ਹੋਈ ਚੋਣ ਵਿਚ 11 ਡਾਇਰੈਕਟਰ ਚੁਣੇ ਗਏ | ਬੀਤੇ ਦਿਨੀਂ ਰਿਟਰਨਿੰਗ ਅਫ਼ਸਰ ਇੰਦਰਜੀਤ ਸਿੰਘ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਸਿਮਰਨ ਸਿੰਘ ਚੀਮਾ ਦੀ ਦੇਖ ਰੇਖ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX