ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤ ਦੇਣ ਲਈ ਦਿਨ-ਰਾਤ ਇਕ ਕਰ ਕੇ ਕੰਮ ਕਰ ਰਹੀ ਹੈ ਤੇ ਹਲਕਾ ਫ਼ਤਹਿਗੜ੍ਹ ਸਾਹਿਬ ਵਿਖੇ ਸੜਕਾਂ ਦੀ ਕਾਇਆ ਕਲਪ ਕਰਨ ਲਈ ਕਰੋੜਾਂ ਰੁਪਏ ਖ਼ਰਚੇ ਜਾ ਰਹੇ ਹਨ | ਇਹ ਪ੍ਰਗਟਾਵਾ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸ਼ਮਸ਼ਾਨ ਘਾਟ ਚੌਾਕ ਤੋਂ ਵਾਇਆ ਅਮਨ ਕਾਲੋਨੀ, ਬੈਂਕ ਕਾਲੋਨੀ ਤੋਂ ਪੁਰਾਣੇ ਓਵਰਬਿ੍ਜ ਸਰਹਿੰਦ ਨੂੰ ਜਾਂਦੀ ਸੜਕ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਇਸ ਸੜਕ 'ਤੇ ਕਰੀਬ 25 ਲੱਖ ਰੁਪਏ ਖ਼ਰਚ ਕੇ ਵਿਸ਼ੇਸ਼ ਮੁਰੰਮਤ ਕਰਵਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਸੜਕ ਦੀ ਮੁਰੰਮਤ ਹੋਣ ਨਾਲ ਲੋਕਾਂ ਦੀ ਸਾਲਾਂ ਬੱਧੀ ਮੰਗ ਪੂਰੀ ਹੋਈ ਹੈ | ਉਨ੍ਹਾਂ ਕਿਹਾ ਕਿ ਇਤਿਹਾਸਕ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ ਨੂੰ ਵੀ ਆਵਾਜਾਈ ਸਬੰਧੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਭਾਸ਼ ਸੂਦ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਲਸ਼ਨ ਰਾਏ ਬੌਬੀ, ਸਾਬਕਾ ਕੌਾਸਲਰ ਸੁੰਦਰ ਲਾਲ, ਅੰਮਿ੍ਤਪਾਲ ਸਿੰਘ ਜੱਗੀ, ਗੁਰਸ਼ਰਨ ਸਿੰਘ ਬਿੱਟੂ, ਮਨਦੀਪ ਸਿੰਗਲਾ, ਸਰਪੰਚ ਰਾਜਵਿੰਦਰ ਸਿੰਘ ਲਾਡੀ, ਪ੍ਰਦੀਪ ਨੰਦਾ, ਕੁਲਜੀਤ ਸਿੰਘ ਮਾਲੀ, ਬਲਦੇਵ ਚੰਦ, ਕਪਤਾਨ ਸਿੰਘ, ਮਦਨ ਗੋਪਾਲ ਵਰਮਾ, ਕੁਲਵਿੰਦਰ ਸਿੰਘ ਟਿਵਾਣਾ, ਨਰਿੰਦਰ ਕੁਮਾਰ ਆਦਿ ਹਾਜ਼ਰ ਸਨ |
ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਬਲਜਿੰਦਰ ਸਿੰਘ)-ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਇਕ ਪੈੱ੍ਰਸ ਬਿਆਨ 'ਚ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਦੇ ਹੱਲ ਬਾਰੇ ਫ਼ੈਸਲੇ ਦੀ ਬਜਾਏ, ਉਲਟਾ ...
ਬਸੀ ਪਠਾਣਾਂ, 26 ਅਕਤੂਬਰ (ਗੁਰਬਚਨ ਸਿੰਘ ਰੁਪਾਲ)-ਬਸੀ ਪਠਾਣਾਂ ਮਾਰਕੀਟ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਨੋਗਾਵਾਂ ਨੇ ਕਿਹਾ ਹੈ ਕਿ ਕੈਪਟਨ ਸਰਕਾਰ ਵਲੋਂ ਖੇਤੀ ਲਈ ਬਿਜਲੀ, ਖਾਦਾਂ ਅਤੇ ਪਾਣੀ ਸਹੂਲਤਾਂ ਸਹੀ ਢੰਗ ਨਾਲ ਮੁਹੱਈਆ ਕੀਤੇ ਜਾਣ ਦੇ ਨਤੀਜੇ ਵਜੋਂ ਇਸ ਵਾਰ ...
ਬਸੀ ਪਠਾਣਾਂ, 26 ਅਕਤੂਬਰ (ਐੱਚ.ਐੱਸ. ਗੌਤਮ)-ਮਾਰਕੀਟ ਕਮੇਟੀ ਬਸੀ ਪਠਾਣਾਂ ਦੇ ਚੇਅਰਮੈਨ ਸਤਬੀਰ ਸਿੰਘ ਨੌਗਾਵਾਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੇ ਸਕੱਤਰ ਵਲੋਂ ਇਕ ਪੱਤਰ ਜਾਰੀ ਕਰਕੇ ਇਹ ਹਦਾਇਤ ਕੀਤੀ ਗਈ ਹੈ ਕਿ ਫ਼ਲ ਅਤੇ ...
ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਬਲਜਿੰਦਰ ਸਿੰਘ)-ਆਮ ਆਦਮੀ ਪਾਰਟੀ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਇੰਚਾਰਜ ਰਸ਼ਪਿੰਦਰ ਸਿੰਘ ਰਾਜਾ ਨੇ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੂੰ ਯੂਥ ਵਿੰਗ ਦੇ ਸੂਬਾ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੌਾਪੇ ਜਾਣ ...
ਖਮਾਣੋਂ, 26 ਅਕਤੂਬਰ (ਮਨਮੋਹਣ ਸਿੰਘ ਕਲੇਰ)-ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਿਧਾਨ ਸਭਾ 'ਚ ਪਾਸ ਕੀਤੇ ਗਏ ਖੇਤੀ ਕਾਨੰੂਨਾਂ ਸਬੰਧੀ ਕਿਸਾਨਾਂ ਸਮੇਤ ਪੰਜਾਬ ਦੀ ਜਨਤਾ ਨੂੰ ਗੰੁਮਰਾਹ ਕੀਤਾ ਗਿਆ ਹੈ ਜਦਕਿ ਇਹ ਖੇਤੀ ਕਾਨੰੂਨ ਰੱਦ ਕਰਨ ਸਬੰਧੀ ਕੋਈ ਵਿਸ਼ੇਸ਼ ...
ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਬਲਜਿੰਦਰ ਸਿੰਘ)-ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵਲੋਂ ਸੂਬੇ ਦੇ ਲੋਕਾਂ ਨੂੰ ਬਿਜਲੀ ਤੇ ਹੋਰ ਪ੍ਰੇਸ਼ਾਨੀਆਂ ਦੇ ਸੰਭਾਵੀ ਖ਼ਤਰੇ ਤੋਂ ਬਚਾਉਣ ਲਈ ਰੇਲ ਰੋਕੋ ਅੰਦੋਲਨ ਦੌਰਾਨ ਮਾਲ ਗੱਡੀਆਂ ਨੂੰ ...
ਖਮਾਣੋਂ, 26 ਅਕਤੂਬਰ (ਮਨਮੋਹਣ ਸਿੰਘ ਕਲੇਰ)-ਦੁਸਹਿਰੇ ਵਾਲੀ ਐਤਵਾਰ ਦੀ ਰਾਤ ਨੂੰ ਭਾਂਬਰੀ ਤੋਂ ਬਿਲਾਸਪੁਰ ਸੜਕ ਦਰਮਿਆਨ ਇਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ | ਮਰਨ ਵਾਲੇ ਦੀ ਪਛਾਣ ਸਤਵੀਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਖੰਨਾ ਵਜੋਂ ਹੋਈ ਹੈ | ਖਮਾਣੋਂ ...
ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਬਲਜਿੰਦਰ ਸਿੰਘ)-ਸਰਹਿੰਦ ਮੰਡੀ ਵਿਖੇ ਵੱਡੇ ਪੱਧਰ 'ਤੇ ਭਗਵਾਨ ਵਾਲਮੀਕਿ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਰਡ ਜਾਰੀ ਕੀਤਾ ਗਿਆ | ਇਸ ਸਮੇਂ ਮੁੱਖ ਮੰਤਰੀ ਨੇ ਕਾਰਡ ਜਾਰੀ ਕਰਦਿਆਂ ਕਿਹਾ ...
ਮੰਡੀ ਗੋਬਿੰਦਗੜ੍ਹ, 26 ਅਕਤੂਬਰ (ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਦੇ ਯੈਸ ਬੈਂਕ ਦੇ ਨੇੜੇ ਸੀ. ਆਈ. ਏ. ਸਟਾਫ਼ ਸਰਹਿੰਦ ਦੀ ਟੀਮ ਵਲੋਂ ਨਾਕਾਬੰਦੀ ਕਰਕੇ ਇਕ ਕਾਰ ਦੀ ਤਲਾਸ਼ੀ ਲੈਣ 'ਤੇ ਉਸ ਵਿਚੋਂ 26 ਪੇਟੀਆਂ (312 ਬੋਤਲਾਂ) ਨਜਾਇਜ਼ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ...
ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਬੇਰੁਜ਼ਗਾਰ ਹੁਨਰਮੰਦ ਨੌਜਵਾਨਾਂ ਲਈ ਸਵੈ-ਰੁਜ਼ਗਾਰ ਸਥਾਪਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਤਹਿਤ ਗਵਰਨਿੰਗ ਕੌਾਸਲ ਦੀ ਮੀਟਿੰਗ ਕੀਤੀ ਗਈ ਤੇ ਵੱਖ-ਵੱਖ ...
ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਬਲਜਿੰਦਰ ਸਿੰਘ)-ਸੀ. ਆਈ. ਏ. ਸਰਹਿੰਦ ਵਲੋਂ 2 ਵਿਅਕਤੀਆਂ ਨੂੰ ਅੱਧਾ ਕਿੱਲੋ ਅਫ਼ੀਮ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਸੀ. ਆਈ. ਏ. ਸਟਾਫ਼ ਸਰਹਿੰਦ ਵਿਖੇ ਤਾਇਨਾਤ ਸਹਾਇਕ ਥਾਣੇਦਾਰ ...
ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਬਲਜਿੰਦਰ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੰੂਹਦ ਨਾ ਸਾੜਨ ਬਾਰੇ ਪ੍ਰੇਰਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਪਰਾਲੀ ਨੂੰ ਸਾਂਭਣ ਵਾਲੀਆਂ ਖੇਤੀ ਮਸ਼ੀਨਾਂ ...
ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਬਲਜਿੰਦਰ ਸਿੰਘ)ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਵੱਖ-ਵੱਖ ਗਤੀਵਿਧੀਆਂ ਰਾਹੀਂ ਆਮ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਪ੍ਰਤੀ ਜਾਗਰੂਕ ਕੀਤੇ ਜਾਣ ਦੇ ਯਤਨਾਂ ਸਦਕਾ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ...
ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫ਼ਤਹਿਗੜ੍ਹ ਸਾਹਿਬ ਦੇ ਇਲੈਕਟ੍ਰਾਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਵਿਭਾਗ ਵਲੋਂ ਇੰਟਰਨੈੱਟ ਆਫ਼ ਥਿੰਗਸ ਵਿਸ਼ੇ 'ਤੇ ਆਨ-ਲਾਈਨ ਵੈਬੀਨਾਰ ਕਮ ਐਲੂਮਨੀ ...
ਸੰਘੋਲ, 26 ਅਕਤੂਬਰ (ਗੁਰਨਾਮ ਸਿੰਘ ਚੀਨਾ)-ਪੰਜਾਬ ਯੂਥ ਕਾਂਗਰਸ ਆਈ. ਟੀ. ਸੈੱਲ ਦੇ ਚੇਅਰਮੈਨ ਕੁਲਦੀਪ ਸਿੰਘ ਸਿੱਧੂਪੁਰ ਵਲੋਂ ਅਨਾਜ ਮੰਡੀ ਸੰਘੋਲ ਦਾ ਦੌਰਾ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਆੜ੍ਹਤੀਆਂ ਤੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ...
ਜਖਵਾਲੀ, 26 ਅਕਤੂਬਰ (ਨਿਰਭੈ ਸਿੰਘ)-ਦੁਸਹਿਰੇ ਦੇ ਤਿਉਹਾਰ ਮੌਕੇ ਪਿੰਡ ਲਟੌਰ ਵਿਖੇ ਕਿਸਾਨ ਅਤੇ ਮਜ਼ਦੂਰਾਂ ਨੇ ਕਾਲੇ ਕਾਨੂੰਨ ਦੇ ਵਿਰੋਧ 'ਚ ਮੋਦੀ ਦਾ ਪੁਤਲਾ ਫੂਕਿਆ | ਇਸ ਮੌਕੇ ਕਿਸਾਨ ਆਗੂ ਗਿਆਨ ਸਿੰਘ, ਸਾਬਕਾ ਸਰਪੰਚ ਮਨਜੀਤ ਸਿੰਘ, ਜਸਪਾਲ ਸਿੰਘ, ਆਪ ਆਗੂ ਸਤੀਸ਼ ...
ਬਸੀ ਪਠਾਣਾਂ, 26 ਅਕਤੂਬਰ (ਐੱਚ.ਐੱਸ. ਗੌਤਮ)-ਸ੍ਰੀ ਰਾਮ ਲੀਲ੍ਹਾ ਕਮੇਟੀ ਬਸੀ ਪਠਾਣਾਂ ਵਲੋਂ ਦੁਸ਼ਹਿਰੇ ਦੇ ਮੌਕੇ 'ਤੇ ਕਟਹਿਰੇ ਮੁਹੱਲੇ ਤੋਂ ਲੈ ਕੇ ਦੁਸਹਿਰਾ ਮੈਦਾਨ ਤੱਕ ਸ਼ੋਭਾ ਯਾਤਰਾ ਕੱਢ ਕੇ ਬਦੀ 'ਤੇ ਨੇਕੀ ਦੀ ਜਿੱਤ ਦਾ ਸੰਦੇਸ਼ ਲੋਕਾਂ ਨੂੰ ਦਿੱਤਾ ਗਿਆ | ਇਸ ...
ਬਸੀ ਪਠਾਣਾਂ, 26 ਅਕਤੂਬਰ (ਰਵਿੰਦਰ ਮੌਦਗਿਲ)-ਦਿਵਿਆਂਗਾਂ ਨੂੰ ਰੇਲਵੇ ਵਿਭਾਗ ਦਾ ਪਾਸਾ ਵੱਟ ਰਵੱਈਆ ਰਾਸ ਨਹੀਂ ਆ ਰਿਹਾ ਹੈ, ਜਿਸ ਦੇ ਚੱਲਦੇ ਪ੍ਰੇਸ਼ਾਨ ਦਿਵਿਆਂਗਾਂ ਨੇ ਪੱਤਰ ਰਾਹੀਂ ਰੇਲਵੇ ਮੰਤਰੀ ਨੂੰ ਮਦਦ ਦੀ ਗੁਹਾਰ ਲਗਾਈ ਹੈ | ਕਨਫੈਡਰੇਸ਼ਨ ਫ਼ਾਰ ਚੈਲੇਂਜ ਦੇ ...
ਬਸੀ ਪਠਾਣਾਂ, 26 ਅਕਤੂਬਰ (ਗੁਰਬਚਨ ਸਿੰਘ ਰੁਪਾਲ)-ਸ਼੍ਰੋਮਣੀ ਅਕਾਲੀ ਦਲ (ਡੀ) ਦੇ ਸੀਨੀਅਰ ਆਗੂ ਅਤੇ ਸਾਬਕਾ ਅਕਾਲੀ ਵਿਧਾਇਕ ਜਸਟਿਸ ਨਿਰਮਲ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸਤਿਕਾਰ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਦਰਮਿਆਨ ਹੋਏ ਟਕਰਾਓ ਬਾਰੇ ...
ਸੰਘੋਲ, 26 ਅਕਤੂਬਰ (ਗੁਰਨਾਮ ਸਿੰਘ ਚੀਨਾ)-ਆਮ ਆਦਮੀ ਪਾਰਟੀ ਦੁਆਰਾ ਹਲਕਾ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੂੰ ਯੂਥ ਵਿੰਗ ਦਾ ਸੂਬਾ ਪ੍ਰਧਾਨ ਬਣਾਏ ਜਾਣ 'ਤੇ 'ਆਪ' ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਸਬੰਧੀ ਗੁਰਵਿੰਦਰ ਸਿੰਘ ਗਿੰਦੀ, ...
ਬਸੀ ਪਠਾਣਾਂ, 26 ਅਕਤੂਬਰ (ਗੁਰਬਚਨ ਸਿੰਘ ਰੁਪਾਲ)-ਹਲਕਾ ਵਿਧਾਇਕ ਦੇ ਬਿਹਾਰ ਚੋਣਾਂ 'ਚ ਰੁੱਝੇ ਹੋਣ ਕਾਰਨ ਵਿਕਾਸ ਕਾਰਜਾਂ ਦੀ ਕਮਾਨ ਉਨ੍ਹਾਂ ਦੀ ਧਰਮ ਪਤਨੀ ਗੁਰਪ੍ਰੀਤ ਕੌਰ ਨੇ ਸੰਭਾਲ ਲਈ ਹੈ | ਸਥਾਨਕ ਮਾਰਕੀਟ ਕਮੇਟੀ ਕੰਪਲੈਕਸ ਵਿਖੇ ਅੱਜ ਗੁਰਪ੍ਰੀਤ ਕੌਰ ਨੇ ਲੋਕ ...
ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਬਲਜਿੰਦਰ ਸਿੰਘ)ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ ਵਲੋਂ 'ਭਗਤ ਨਾਮਦੇਵ ਜੀ ਦੇ ਜੀਵਨ, ਬਾਣੀ ਅਤੇ ਵਿਚਾਰਧਾਰਾ' ਵਿਸ਼ੇ 'ਤੇ ਵੈਬੀਨਾਰ ਕਰਵਾਇਆ ...
ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਦੇ ਫਲੈਗਸ਼ਿਪ ਮਿਸ਼ਨ ਘਰ-ਘਰ ਰੁਜ਼ਗਾਰ 'ਚ ਮੱੁਖ ਭੂਮਿਕਾ ਨਿਭਾਅ ਰਹੇ ਰੁਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਦੇ ਨਾਂਅ 'ਚ ਸਰਕਾਰ ਵਲੋਂ ਤਬਦੀਲੀ ਕੀਤੀ ਗਈ ਹੈ | ਇਹ ਤਬਦੀਲੀ ਹੁਨਰ ਵਿਕਾਸ ਮਿਸ਼ਨ ਨੂੰ ...
ਖਮਾਣੋਂ, 26 ਅਕਤੂਬਰ (ਮਨਮੋਹਣ ਸਿੰਘ ਕਲੇਰ)-ਮਨੁੱਖੀ ਅਧਿਕਾਰ ਮੰਚ ਦੀ ਮੀਟਿੰਗ ਮਾਲਵਾ ਰੈਸਟੋਰੈਂਟ ਵਿਖੇ ਹਰਭਜਨ ਸਿੰਘ ਜੱਲੋਵਾਲ ਉੱਪ ਚੇਅਰਮੈਨ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਵੱਖ-ਵੱਖ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਇਸ ਚੋਣ ਵੇਲੇ ਸੁਖਵਿੰਦਰ ਕੌਰ ...
ਜਖਵਾਲੀ, 26 ਅਕਤੂਬਰ (ਨਿਰਭੈ ਸਿੰਘ)-ਇਤਿਹਾਸਕ ਪਿੰਡ ਚਨਾਰਥਲ ਕਲਾਂ ਵਿਖੇ ਮਨਾਏ ਜਾਂਦੇ ਤਿੰਨ ਰੋਜ਼ਾ ਦੁਸਹਿਰੇ ਦੇ ਅੰਤਿਮ ਦਿਨ ਰੇਲਵੇ ਸਟੇਸ਼ਨ 'ਤੇ ਪਿਛਲੇ 24 ਦਿਨਾਂ ਤੋਂ ਧਰਨੇ 'ਤੇ ਬੈਠੀਆਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨ ...
ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਬਲਜਿੰਦਰ ਸਿੰਘ)ਗੁਰੂ ਘਰ ਪ੍ਰਬੰਧ ਸੁਧਾਰ ਲਹਿਰ ਦੇ ਵਫ਼ਦ ਵਲੋਂ ਵੱਖ-ਵੱਖ ਪੰਥਕ ਮੁੱਦਿਆਂ ਨੂੰ ਲੈ ਕੇ ਭਾਈ ਰਤਨ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ...
ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਰਾਜਿੰਦਰ ਸਿੰਘ)-ਚੋਣਾਂ ਨੂੰ ਕੇਵਲ ਵੋਟ ਬਣਾਉਣ ਅਤੇ ਵੋਟ ਪਾਉਣ ਤੱਕ ਸੀਮਤ ਰੱਖਣ ਦੀ ਥਾਂ ਚੋਣ ਪ੍ਰਕਿਰਿਆ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਲੜੀ ਤਹਿਤ ...
ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਮਨਪ੍ਰੀਤ ਸਿੰਘ)-ਸੂਬੇ ਦੀ ਕਾਂਗਰਸ ਸਰਕਾਰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਲੋਕਾਂ ਨੂੰ ਵੀ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ, ਜਿਸ ਦੇ ਤਹਿਤ ਪਿੰਡ ਭਮਾਰਸੀ ਜੇਰ੍ਹ ਵਿਖੇ 7 ਲੱਖ ਰੁਪਏ ਦੀ ਲਾਗਤ ਨਾਲ ਪਾਰਕ ਦਾ ...
ਪਾਤੜਾਂ, 26 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਸਿਵਲ ਇਨਫਰਮਿਸ਼ਨ ਡਵੀਜ਼ਨਲ ਫਾਊਾਡੇਸ਼ਨ ਦੀ ਇਕ ਮੀਟਿੰਗ ਸੂਬਾ ਪ੍ਰਧਾਨ ਅੰਮਿ੍ਤਪਾਲ ਸਿੰਘ ਚੰਦੜ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ | ਇਸ ਮੌਕੇ ਸੀਮਾ ਕੌਰ ...
ਪਟਿਆਲਾ, 26 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਜਸਟਿਸ ਰਾਜੇਸ਼ ਭਾਰਦਵਾਜ ਅੱਜ ਪਰਿਵਾਰ ਸਮੇਤ ਇਤਿਹਾਸਕ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਤੇ ਸਪੁੱਤਰ ਵੀ ਨਾਲ ਸਨ | ...
ਸਨੌਰ, 26 ਅਕਤੂਬਰ (ਸੋਖਲ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਲੋਕ ਸਭਾ ਮੈਂਬਰ ਪਟਿਆਲਾ ਪ੍ਰਨੀਤ ਕੌਰ ਦੇ ਯਤਨਾਂ ਸਦਕਾ ਕਾਂਗਰਸ ਪਾਰਟੀ ਦੇ ਸਨੌਰ ਹਲਕਾ ਮੁਖੀ ਹਰਿੰਦਰਪਾਲ ਸਿੰਘ ਹੈਰੀ ਮਾਨ ਨੇ ਅੱਜ ਸਥਾਨਕ ਨਗਰ ਕੌਾਸਲ ਦਫ਼ਤਰ ਵਿਖੇ ...
ਘਨੌਰ, 26 ਅਕਤੂਬਰ (ਜਾਦਵਿੰਦਰ ਸਿੰਘ ਜੋਗੀਪੁਰ)-ਦੇਸ਼ ਦੀ ਕਿਸਾਨੀ ਨੂੰ ਬਚਾਉਣ ਲਈ ਜਿਵੇਂ ਪੂਰਾ ਦੇਸ਼ ਕਿਸਾਨ ਦੀ ਪਿੱਠ 'ਤੇ ਖੜ੍ਹਾ ਹੈ, ਉਸੇ ਤਰ੍ਹਾਂ ਹੀ ਸਭ ਨਾਲੋਂ ਵੱਡੀਆਂ ਜ਼ਿੰਮੇਵਾਰ ਸ਼ਖ਼ਸੀਅਤਾਂ 'ਚ ਗਿਣੇ ਜਾਣ ਵਾਲੇ ਪੰਜਾਬ ਦੇ ਗਵਰਨਰ ਅਤੇ ਦੇਸ਼ ਦੇ ...
ਪਟਿਆਲਾ, 26 ਅਕਤੂਬਰ (ਮਨਦੀਪ ਸਿੰਘ ਖਰੋੜ)-ਦੁਸਹਿਰੇ ਵਾਲੇ ਦਿਨ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਕਾਰਕੁਨਾਂ ਆਪਣੀ ਮੰਗਾਂ ਮਨਵਾਉਣ ਲਈ ਮੌਤੀ ਮਹਿਲ ਵੱਲ ਕੂਚ ਕਰਨ ਸਮੇਂ ਪੁਲਿਸ ਨਾਲ ਧੱਕਾਮੁੱਕੀ ਦੌਰਾਨ ਹੌਲਦਾਰ ਦੀ ਵਰਦੀ ਪਾੜਨ ਦੇ ਦੋਸ਼ਾਂ ਤਹਿਤ ਥਾਣਾ ਯੂਨੀਅਨ ...
ਸਨੌਰ, 26 ਅਕਤੂਬਰ (ਸੋਖਲ)-ਸਨੌਰ ਰੋਡ ਸਥਿਤ ਕੋਲਡ ਸਟੋਰ 'ਚ ਕਿਸਾਨਾਂ ਵਲੋਂ ਸਟੋਰ ਕੀਤਾ ਹੋਇਆ ਕਰੋੜਾਂ ਰੁਪਏ ਦਾ ਆਲੂ ਦਾ ਬੀਜ ਖ਼ਰਾਬ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਮੌਕੇ ਕਿਸਾਨਾਂ ਵਲੋਂ ਕੋਲਡ ਸਟੋਰ ਪ੍ਰਬੰਧਕਾਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ...
ਰਾਜਪੁਰਾ, 26 ਅਕਤੂਬਰ (ਰਣਜੀਤ ਸਿੰਘ)-ਰਾਜਪੁਰਾ ਵਿਖੇ ਵੱਖ-ਵੱਖ ਥਾਵਾਂ 'ਤੇ 2 ਕਰੋੜ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ | ਇਸ ਮੌਕੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਅਤੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਮਿਲਟੀ ਕੰਬੋਜ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਵਿਧਾਇਕ ਕੰਬੋਜ ...
ਭਾਦਸੋਂ, 26 ਅਕਤੂਬਰ (ਪ੍ਰਦੀਪ ਦੰਦਰਾਲਾ)-ਪਟਿਆਲਾ ਭਾਦਸੋਂ ਰੋਡ 'ਤੇ ਪੈਂਦੇ ਅਤੇ ਸਿੱਧ ਪੀਠ ਪ੍ਰਾਚੀਨ ਮੰਦਿਰ ਮਾਤਾ ਹਿੰਗਲਾਜ ਦੰਦਰਾਲਾ ਖਰੋੜ ਜੋ ਕਿ ਪੂਰੇ ਭਾਰਤ 'ਚ ਸਿਰਫ਼ ਇਕ ਮੰਦਿਰ ਵਿਖੇ ਨਵਰਾਤਰਿਆਂ ਦੇ ਸਬੰਧ ਵਿਚ ਅਸ਼ਟਮੀ ਦਾ ਦਿਹਾੜਾ ਬਹੁਤ ਹੀ ਸ਼ਰਧਾ ...
ਨਾਭਾ, 26 ਅਕਤੂਬਰ (ਕਰਮਜੀਤ ਸਿੰਘ)- ਆਮ ਆਦਮੀ ਪਾਰਟੀ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ, ਹਲਕਾ ਆਗੂ ਜੱਸੀ ਸੋਹੀਆਂ ਵਾਲਾ ਤੇ ਵਰਿੰਦਰ ਬਿੱਟੂ ਨੇ ਸਾਂਝੇ ਤੌਰ 'ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਟਿ੍ਕ ਸਕਾਲਰਸ਼ਿਪ ਵਜ਼ੀਫ਼ਾ ਫ਼ੰਡ ...
ਨਾਭਾ, 26 ਅਕਤੂਬਰ (ਕਰਮਜੀਤ ਸਿੰਘ)-ਸਾਧੂ ਸਿੰਘ ਧਰਮਸੋਤ ਨੂੰ 64 ਕਰੋੜ ਵਜ਼ੀਫ਼ਾ ਘੁਟਾਲੇ 'ਚ ਕੈਪਟਨ ਸਰਕਾਰ ਵਲੋਂ ਕਲੀਨ ਚਿੱਟ ਦਿੱਤੇ ਜਾਣ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਜ਼ਿਲ੍ਹਾ ਪਟਿਆਲਾ ਦੀ ਸਮੁੱਚੀ ਆਪ ਲੀਡਰਸ਼ਿਪ ਵਲੋਂ ਸਾਧੂ ਸਿੰਘ ਧਰਮਸੋਤ ਦੀ ਨਾਭਾ ਰਿਹਾਇਸ਼ ...
ਸਮਾਣਾ, 26 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਭਾਰਤੀ ਸਟੇਟ ਬੈਂਕ ਸਮਾਣਾ ਦੀ ਸ਼ਾਖਾ (ਏ.ਡੀ.ਬੀ.) ਦੁਆਰਾ ਪਿੰਡ ਗਾਜੀਸਲਾਰ ਵਿਖੇ ਸਰਪੰਚ ਕਰਮਜੀਤ ਰਾਜਲਾ ਦੇ ਯਤਨਾਂ ਸਦਕਾ ਪਿੰਡ 'ਚ ਗਾਹਕ ਸੇਵਾ ਕੇਂਦਰ ਖੋਲਿ੍ਹਆ ਗਿਆ, ਜਿਸ ਦਾ ਉਦਘਾਟਨ ਏ. ਡੀ. ਬੀ. ਬ੍ਰਾਂਚ ਮੈਨੇਜਰ ਸੰਦੀਪ ...
ਨਾਭਾ, 26 ਅਕਤੂਬਰ (ਕਰਮਜੀਤ ਸਿੰਘ)-ਨਾਭਾ ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ ਹੇਠ ਸਥਾਨਕ ਦਫ਼ਤਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿੱਥੇ ਸਮੂਹ ਅਹੁਦੇਦਾਰ ਤੇ ਵਰਕਰ ਸ਼ਾਮਿਲ ਹੋਏ ਅਤੇ ਆਉਣ ਵਾਲੀ 2 ਨਵੰਬਰ ਨੂੰ ਨਾਭਾ ਵਿਖੇ ਕਿਸਾਨੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX