ਜਲੰਧਰ, 26 ਅਕਤੂਬਰ (ਮੇਜਰ ਸਿੰਘ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪੰਜਾਬ 'ਚ ਸਭ ਪਟੜੀਆਂ ਖੋਲ੍ਹ ਦੇਣ ਦੇੇ ਬਾਵਜੂਦ ਮਾਲ ਗੱਡੀਆਂ ਚਲਣੋਂ ਰੋਕ ਦੇਣ ਦੇ ਫ਼ੈਸਲੇ ਨਾਲ ਕੇਂਦਰ ਸਰਕਾਰ ਦੀ ਪੰਜਾਬ ਪ੍ਰਤੀ ਨੀਤੀ ਦਾ ਹੀ ਪਰਦਾਫਾਸ਼ ਹੋਇਆ ਹੈ | ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਨੇ ਦੱਸਿਆ ਕਿ ਦੇਵੀਦਾਸਪੁਰਾ 'ਚ 33 ਦਿਨਾਂ ਤੋਂ ਚੱਲ ਰਿਹਾ ਪੱਕਾ ਮੋਰਚਾ ਹੁਣ ਮੌਸਮ 'ਚ ਠੰਢ ਕਾਰਨ ਜੰਡਿਆਲਾ ਰੇਲਵੇ ਸਟੇਸ਼ਨ ਉੱਪਰ ਤਬਦੀਲ ਕਰ ਦਿੱਤਾ ਹੈ ਪਰ ਮਾਲ ਗੱਡੀਆਂ ਦੇ ਲੰਘਣ ਲਈ ਪਟੜੀ ਖ਼ਾਲੀ ਛੱਡੀ ਹੋਈ ਹੈ | ਇਸ ਤੋਂ ਇਲਾਵਾ ਅੰਮਿ੍ਤਸਰ-ਬਠਿੰਡਾ ਹਾਈਵੇ ਉਪਰਲੇ ਸ਼ੇਰੋਂ ਟੋਲ ਪਲਾਜ਼ਾ ਤੇ ਕਪੂਰਥਲਾ ਦੇ ਰਿਲਾਇੰਸ ਸ਼ਾਪਿੰਗ ਮਾਲ ਅੱਗੇ ਵੀ ਧਰਨੇ ਚੱਲ ਰਹੇ ਹਨ | ਉਨ੍ਹਾਂ ਕਿਹਾ ਕਿ ਮਾਲ ਗੱਡੀਆਂ ਰੋਕਣਾ ਤੇ ਪੰਜਾਬ ਦਾ ਜੀ.ਐੱਸ.ਟੀ. ਦਾ ਹਿੱਸਾ ਜਾਰੀ ਨਾ ਕਰਨਾ ਇਹੀ ਸੰਕੇਤ ਦਿੰਦਾ ਹੈ ਕਿ ਮੋਦੀ ਸਰਕਾਰ ਘੇਰਾਬੰਦੀ ਕਰਕੇ ਪੰਜਾਬ ਨੂੰ ਸਬਕ ਸਿਖਾਉਣ ਦੇ ਰਾਹ ਤੁਰ ਪਈ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਫਿਰਕੂ ਤੇ ਦਲਿਤ ਪੱਤਾ ਖੇਡਣ ਦੇ ਨਾਲ ਜ਼ਰੂਰੀ ਵਸਤਾਂ ਕੋਲਾ, ਖਾਦਾਂ ਆਦਿ ਦੀ ਖੇਪ ਰੋਕ ਕੇ ਪੰਜਾਬ ਵਿਚ ਗੜਬੜ ਕਰਾਉਣਾ ਚਾਹੁੰਦੀ ਹੈ | ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਸਾਰੇ ਵਰਗ ਤੇ ਜਨਤਾ ਕੇਂਦਰ ਤੇ ਪੰਜਾਬ ਸਰਕਾਰ ਦੇ ਮਨਸੂਬੇ ਕਿਸੇ ਵੀ ਕੀਮਤ ਉੱਤੇ ਕਾਮਯਾਬ ਨਹੀਂ ਹੋਣ ਦੇਣਗੇ ਤੇ ਕਿਸਾਨ ਅੰਦੋਲਨ ਹੋਰ ਨਵੀਆਂ ਬੁਲੰਦੀਆਂ ਛੂੰਹਦਾ ਹੋਇਆ, ਕੇਂਦਰ ਸਰਕਾਰ ਨੂੰ ਉਕਤ ਤਿੰਨੇ ਕਾਨੂੰਨ ਵਾਪਸ ਲੈਣ ਨੂੰ ਮਜਬੂਰ ਕਰ ਦੇਵੇਗਾ ਤੇ ਪ੍ਰਧਾਨ ਮੰਤਰੀ ਮੋਦੀ ਤੇ ਭਾਜਪਾ ਦੇ ਸੀਨੀਅਰ ਆਗੂਆਂ ਵਲੋਂ ਕਿਸਾਨਾਂ ਨੂੰ ਵਿਚੋਲੀਆ ਦੱਸਣ ਤੇ ਜ਼ਰੂਰੀ ਵਸਤਾਂ ਦੀ ਆਵਾਜਾਈ ਰੋਕਣ ਦੇ ਫ਼ੈਸਲੇ ਘਬਰਾਹਟ ਦੀ ਨਿਸ਼ਾਨੀ ਹੈ ਤੇ ਇਸ ਤੋਂ ਸਾਫ਼ ਦਿਸਦਾ ਹੈ ਕਿ ਮੋਦੀ ਸਰਕਾਰ ਅੰਦਰੋਂ ਹਿੱਲ ਗਈ ਹੈ | ਕਿਸਾਨ ਆਗੂਆਂ ਨੇ ਇਸ ਮੌਕੇ ਜ਼ੋਰਦਾਰ ਮੰਗ ਕੀਤੀ ਕਿ ਉਕਤ ਕਾਨੂੰਨ ਰੱਦ ਕੀਤੇ ਜਾਣ, ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਵਿਚ ਪਾਸ ਕੀਤੀਆਂ ਉਕਤ ਖੇਤੀ ਕਾਨੂੰਨ ਦੀਆਂ ਤਰਮੀਮਾਂ ਰੱਦ ਕੀਤੀਆਂ ਜਾਣ |
ਅੰਮਿ੍ਤਸਰ/ਦੋਰਾਂਗਲਾ, 26 ਅਕਤੂਬਰ (ਰੇਸ਼ਮ ਸਿੰਘ, ਚੱਕਰਾਜਾ)-ਅੰਤਰ ਜ਼ਿਲ੍ਹਾ ਗੈਂਗਸਟਰ ਸੁਖਦੀਪ ਸਿੰਘ ਘੁੱਦਾ ਤੇ ਉਸ ਦੇ ਦੋ ਸਾਥੀਆਂ ਨੂੰ ਗੁਰਦਾਸਪੁਰ ਪੁਲਿਸ ਵਲੋਂ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ, ਜਿਨ੍ਹਾਂ ਪਾਸੋਂ ਪੁਲਿਸ ਨੇ 2 ਕਾਰਾਂ, ਤਿੰਨ ਪਿਸਤੌਲ ਸਮੇਤ ...
ਚੰਡੀਗੜ੍ਹ, 26 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਅੱਜ ਪੰਜਾਬ ਪੁਲਿਸ ਦੇ ਐਸ.ਪੀ. ਪੱਧਰ ਦੇ 9 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਜਾਰੀ ਹੁਕਮਾਂ ਅਨੁਸਾਰ ਰਜਿੰਦਰ ਸਿੰਘ ਨੂੰ ਡੀ.ਸੀ.ਪੀ. ਸੁਰੱਖਿਆ ਅਤੇ ਅਪਰੇਸ਼ਨ ਲੁਧਿਆਣਾ ਦੇ ਨਾਲ ਡੀ.ਸੀ.ਪੀ. ਪੀ.ਬੀ.ਆਈ. ਦਾ ਵਾਧੂ ...
ਅੰਮਿ੍ਤਸਰ, 26 ਅਕਤੂਬਰ (ਰੇਸ਼ਮ ਸਿੰਘ)- ਅੰਮਿ੍ਤਸਰ ਪੁਲਿਸ ਵਲੋਂ ਨਾਜਾਇਜ਼ ਅਸਲਾ ਰੱਖਣ ਦੇ ਦੋਸ਼ ਚਰਚਿਤ ਮਾਮਲੇ 'ਚ ਗਿ੍ਫ਼ਤਾਰ ਕੀਤੇ ਮਾਨ ਸਿੰਘ ਨਿਹੰਗ ਸਮੇਤ 7 ਸਿੱਖ ਨੌਜਵਾਨਾਂ ਨੂੰ ਯੂ.ਏ.ਪੀ.ਏ. ਐਕਟ ਦੇ ਦੋਸ਼ਾਂ ਤੋਂ ਅੱਜ ਇੱਥੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ...
ਅੰਮਿ੍ਤਸਰ, 26 ਅਕਤੂਬਰ (ਹਰਮਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਬੈਠਕ ਅੱਜ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਅਗਵਾਈ 'ਚ ਕਮੇਟੀ ਦੇ ਅੰਮਿ੍ਤਸਰ ਸਥਿਤ ਮੁੱਖ ਦਫ਼ਤਰ ਵਿਖੇ ਹੋਈ, ਜਿਸ 'ਚ ਬੀਤੇ ਦਿਨ ਹੋਏ ਹਮਲੇ ...
ਅੰਮਿ੍ਤਸਰ, 26 ਅਕਤੂਬਰ (ਜਸਵੰਤ ਸਿੰਘ ਜੱਸ)- 328 ਲਾਪਤਾ ਪਾਵਨ ਸਰੂਪ ਮਾਮਲੇ 'ਚ ਡਾ: ਈਸ਼ਰ ਸਿੰਘ ਜਾਂਚ ਕਮਿਸ਼ਨ ਦੀ ਰਿਪੋਰਟ 'ਚ ਦੋਸ਼ੀ ਪਾਏ ਗਏ ਸ਼੍ਰੋਮਣੀ ਕਮੇਟੀ ਕਰਮਚਾਰੀਆਂ ਨੂੰ ਸਜ਼ਾਵਾਂ ਦੇਣ ਦਾ ਮਾਮਲਾ ਇਕ ਵਾਰ ਫਿਰ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਕਮੇਟੀ ...
ਸੰਗਰੂਰ, 26 ਅਕਤੂਬਰ (ਧੀਰਜ ਪਸ਼ੌਰੀਆ)- ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਾਅਵਿਆਂ ਮੁਤਾਬਿਕ ਕੋਰੋਨਾ ਕਾਲ ਦੌਰਾਨ ਸਰਕਾਰੀ ਸਕੂਲਾਂ 'ਚ ਪਹਿਲੀ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਵਿਦਿਆਰਥੀਆਂ ਦੇ ਦਾਖ਼ਲਿਆਂ 'ਚ 15 ਤੋਂ 20 ਪ੍ਰਤੀਸ਼ਤ ਤੱਕ ਦਾ ਵਾਧਾ ਹੋਇਆ ਹੈ, ਜਿਸ ਦੀ ...
ਬਿਲਗਾ, 26 ਅਕਤੂਬਰ (ਮਨਜਿੰਦਰ ਸਿੰਘ ਜੌਹਲ)- ਇੱਥੋਂ ਨਜ਼ਦੀਕੀ ਪਿੰਡ ਮੋ ਸਾਹਿਬ ਦੇ ਇਕ 40 ਸਾਲਾ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਗਾਡਰ ਨਾਲ ਫਾਹਾ ਲੈ ਲਿਆ | ਥਾਣਾ ਬਿਲਗਾ ਦੇ ਐਸ.ਐੱਚ.ਓ. ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ...
ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਬੱਚੇ ਅਗਵਾ ਕਰਨ ਉਪਰੰਤ ਉਨ੍ਹਾਂ ਤੋਂ ਭੀਖ ਮੰਗਵਾਉਣ ਵਾਲੇ ਇਕ ਗਰੋਹ ਦਾ ਪਰਦਾਫਾਸ਼ ਕਰਦਿਆਂ ਉਸ ਦੇ ਮੁਖੀ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਨੇ ਉਸ ਦੇ ਕਬਜ਼ੇ 'ਚੋਂ ਅਗਵਾ ...
ਲੁਧਿਆਣਾ, 26 ਅਕਤੂਬਰ (ਪੁਨੀਤ ਬਾਵਾ)- ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕੇਂਦਰ ਸਰਕਾਰ ਤੇ ਖ਼ਾਸਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਕਿਸਾਨਾਂ ਧਰਨਿਆਂ 'ਚ ਹਿੱਸਾ ਲੈ ਕੇ ਬੋਲਣ ਵਾਲੇ ਗਾਇਕਾਂ ਤੇ ਕਲਾਕਾਰਾਂ 'ਤੇ ਕੇਂਦਰ ਨੇ ਆਪਣੀ ਬਾਜ਼ ਅੱਖ ...
ਬਾਬਾ ਬਕਾਲਾ ਸਾਹਿਬ, 26 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਸਵੇਰੇ ਬਾਬਾ ਬਕਾਲਾ ਸਾਹਿਬ ਵਿਖੇ ਘਰੋਂ ਭੱਜ ਕੇ ਆਏ ਇਕ ਪ੍ਰੇਮੀ ਜੋੜੇ ਵਲੋਂ ਜ਼ਹਿਰ ਖਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕ ਦੀ ਪਹਿਚਾਣ ...
ਤਰਨ ਤਾਰਨ, 26 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਲੋੜੀਂਦੇ ਦੋਸ਼ੀਆਂ ਨੂੰ ਕਾਬੂ ਕਰਨ ਗਈ ਪੁਲਿਸ ਪਾਰਟੀ 'ਤੇ ਹਮਲਾ ਕਰ ਕੇ ਦੋਸ਼ੀ ਨੂੰ ਪੁਲਿਸ ਪਾਸੋਂ ਛੁਡਾ ਕੇ ਫ਼ਰਾਰ ਕਰਨ ਅਤੇ ...
ਬਠਿੰਡਾ, 26 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਪੁਲਿਸ ਵਲੋਂ ਲੁੱਟਾਂ ਖੋਹਾਂ ਕਰਨ ਵਾਲੇ ਦੋ ਵੱਖ-ਵੱਖ ਗਰੋਹਾਂ ਦੇ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਵੱਡੀ ਗਿਣਤੀ 'ਚ ਅਸਲਾ, ਦੋ ਕਾਰਾਂ ਤੇ ਮੋਟਰ ਸਾਈਕਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਇਸ ...
ਟੱਲੇਵਾਲ, 26 ਅਕਤੂਬਰ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਚੂੰਘਾ ਵਿਖੇ ਬੀਤੀ ਦੇਰ ਰਾਤ ਇਕ ਨਸ਼ੇੜੀ ਨੌਜਵਾਨ ਵਲੋਂ ਆਪਣੀ ਪਤਨੀ ਦੀ ਕੁੱਟਮਾਰ ਕਰਨ ਉਪਰੰਤ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ | ਥਾਣਾ ਮੁਖੀ ਜਸਵਿੰਦਰ ਸਿੰਘ ਅਤੇ ...
ਐੱਸ.ਏ.ਐੱਸ. ਨਗਰ, 26 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਤੇ 12ਵੀਂ ਸ਼੍ਰੇਣੀ ਦੀਆਂ ਅਕਤੂਬਰ 2020 ਪ੍ਰੀਖਿਆਵਾਂ ਅੱਜ ਅਮਨ-ਅਮਾਨ ਨਾਲ ਆਰੰਭ ਹੋ ਗਈਆਂ ਹਨ | ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਸੋਮਵਾਰ ਨੂੰ 10ਵੀਂ ਸ਼੍ਰੇਣੀ ਦੇ ...
ਚੰਡੀਗੜ੍ਹ, 26 ਅਕਤੂਬਰ (ਅ.ਬ.)- ਪੰਜਾਬ 'ਚ ਕੁਝ ਥਾਵਾਂ 'ਤੇ ਦੁਸਹਿਰੇ ਵਾਲੇ ਦਿਨ ਰਾਵਣ ਦੀ ਥਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਜਾਣ 'ਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਅਜਿਹਾ ਕਰ ਕੇ ਪੰਜਾਬ ਸਰਕਾਰ ਸੂਬੇ ਦਾ ਮਾਹੌਲ ਖ਼ਰਾਬ ਕਰਨਾ ...
ਚੰਡੀਗੜ੍ਹ, 26 ਅਕਤੂਬਰ (ਅ.ਬ.)- ਸਾਬਕਾ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਪੰਜਾਬ 'ਚ ਤੀਜੇ ਮੈਗਾ ਫੂਡ ਪਾਰਕ ਦਾ ਕੰਮਕਾਜ ਸ਼ੁਰੂ ਹੋਣ ਨਾਲ ਕਿਸਾਨਾਂ ਨੂੰ ਲਾਭ ਮਿਲੇਗਾ ਤੇ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਮਿਲੇਗਾ | ...
ਚੰਡੀਗੜ੍ਹ, 26 ਅਕਤੂਬਰ (ਅ.ਬ.)- ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਕਹਿ ਕੇ ਪੰਜਾਬੀਆਂ ਨੂੰ ਧੋਖਾ ਦਿੱਤਾ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਵਿਧਾਨ ਸਭਾ 'ਚ ਲਏ ਆਪਣੇ ਸਟੈਂਡ ਤੋਂ ਪਿੱਛੇ ਹਟ ਗਿਆ ਹੈ ਅਤੇ ...
ਅੰਮਿ੍ਤਸਰ, 26 ਅਕਤੂਬਰ (ਹਰਮਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਧਾਰਮਿਕ ਬੁਲਾਰੇ ਭਾਈ ਮੋਹਕਮ ਸਿੰਘ ਨੇ ਸਮੁੱਚੇ ਖ਼ਾਲਸਾ ਪੰਥ ਵਲੋਂ ਸ਼੍ਰੋਮਣੀ ਕਮੇਟੀ ਵਲੋਂ 328 ਪਾਵਨ ਪਾਵਨ ਸਰੂਪਾਂ ਦੇ ਸਬੰਧ 'ਚ ਸ਼ਾਂਤਮਈ ਰੋਸ ਧਰਨੇ 'ਤੇ ਬੈਠੇ ਸਤਿਕਾਰ ਕਮੇਟੀ ...
ਅੰਮਿ੍ਤਸਰ, 26 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਇਮਰਾਨ ਖਾਨ ਦੀ ਸਰਕਾਰ ਨੂੰ ਸੱਤਾ 'ਚੋਂ ਹਟਾਉਣ ਦੇ ਇਰਾਦੇ ਨਾਲ ਹੋਂਦ 'ਚ ਆਈ ਪਾਕਿਸਤਾਨ ਡੈਮੋਕਰੈਟਿਕ ਮੂਵਮੈਂਟ ਪਾਰਟੀ ਵਲੋਂ ਬਲੋਚਿਸਤਾਨ 'ਚ ਆਯੋਜਿਤ ਤੀਜੀ ਰੈਲੀ 'ਚ ਜਮੀਅਤ ਉਲੇਮਾ-ਏ-ਪਾਕਿਸਤਾਨ ਦੇ ਨੇਤਾ ...
ਸੁਰਿੰਦਰ ਕੋਛੜ
ਅੰਮਿ੍ਤਸਰ, 26 ਅਕਤੂਬਰ -ਪਾਕਿਸਤਾਨ ਦੇ ਬੇਦਖ਼ਲ ਹੋਏ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਵਿਰੋਧੀ ਪਾਰਟੀਆਂ ਵਲੋਂ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਸਰਕਾਰ ਵਿਰੁੱਧ ਕੀਤੀ ਤੀਜੀ ਵਿਸ਼ਾਲ ਸਾਂਝੀ ਰੈਲੀ ਦੌਰਾਨ ਸੰਬੋਧਨ ਕਰਦਿਆਂ ...
ਟਾਂਡਾ ਉੜਮੁੜ, 26 ਅਕਤੂਬਰ (ਦੀਪਕ ਬਹਿਲ)- ਸ਼੍ਰੋਮਣੀ ਅਕਾਲੀ ਦਲ (ਡੀ) ਦੀ ਮੀਟਿੰਗ ਅੱਜ ਗ੍ਰੇਟ ਪੰਜਾਬ ਸੈਲੀਬ੍ਰੇਸ਼ਨ ਵਿਖੇ ਸੂਬਾਈ ਆਗੂ ਸ. ਮਨਜੀਤ ਸਿੰਘ ਦਸੂਹਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪਾਰਟੀ ਨਾਲ ਸਬੰਧਿਤ ਕਈ ਸੀਨੀਅਰ ਆਗੂ ਮੌਜੂਦ ਰਹੇ | ਇਸ ਮੀਟਿੰਗ 'ਚ ...
ਪਟਿਆਲਾ, 26 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਪੰਜਾਬ ਰਾਹੀਂ ਸਾਹਿਤਕਾਰਾਂ ਅਤੇ ਵੱਖ-ਵੱਖ ਕਲਾਕਾਰਾਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਦਿੱਤੇ ਜਾਂਦੇ ਸ਼ੋ੍ਰਮਣੀ ਸਾਹਿਤਕਾਰ ਅਤੇ ਪੰਜਾਬੀ ਸਾਹਿਤ ਰਤਨ ਪੁਰਸਕਾਰਾਂ ਤੋਂ ...
ਚੰਡੀਗੜ੍ਹ 26 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਸ ਬਿਆਨ ਕਿ ਹੁਣ ਕਿਸਾਨ ਘੋਲ ਨੂੰ ...
ਅੰਮਿ੍ਤਸਰ, 26 ਅਕਤੂਬਰ (ਸੁਰਿੰਦਰ ਕੋਛੜ)- ਲਾਹੌਰ ਦੇ ਦਿਆਲ ਸਿੰਘ ਰਿਸਰਚ ਐਾਡ ਕਲਚਰਲ ਫੋਰਮ ਵਲੋਂ ਅੱਜ 'ਇਸਲਾਮੀ ਮੁਲਕ ਪਾਕਿਸਤਾਨ 'ਚ ਸਿੱਖ ਇਤਿਹਾਸਕ ਗੁਰਦੁਆਰਿਆਂ ਦੀ ਸਾਂਭ ਸੰਭਾਲ' ਵਿਸ਼ੇ 'ਤੇ ਕੌਮਾਂਤਰੀ ਵੈੱਬੀਨਾਰ ਕਰਵਾਇਆ ਗਿਆ | ਵੈੱਬੀਨਾਰ ਦਾ ਆਗਾਜ਼ ...
ਅਟਾਰੀ, 26 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)- ਪਾਕਿਸਤਾਨ ਜੇਲ੍ਹ 'ਚ ਕੈਦ ਦੀ ਸਜ਼ਾ ਕੱਟ ਰਹੇ ਭਾਰਤੀ ਨਾਗਰਿਕ ਸਤੀਸ਼ ਭੋਗ ਸਪੁੱਤਰ ਨਵਰਿਤੀ ਭੋਗ, ਕਾਡੀਬਲ ਆਂਦਰਾ ਪ੍ਰਦੇਸ਼, ਬਿਗਆਨ ਕੁਮਾਰ ਸਪੁੱਤਰ ਗਨਸ਼ਾਮ ਕੁਮਾਰ, ਰਾਏਪੁਰ ਛੱਤੀਸਗੜ੍ਹ, ਬਿਰਜੂ ਸਪੁੱਤਰ ...
ਅੰਮਿ੍ਤਸਰ, 26 ਅਕਤੂਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੀ ਪੰਜਾਬ ਅਸੈਂਬਲੀ ਦੇ ਪਾਰਲੀਮਾਨੀ ਸਕੱਤਰ ਐਮ.ਪੀ.ਏ. ਮਹਿੰਦਰਪਾਲ ਸਿੰਘ ਦੇ ਭਰਾ ਅਤੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਵੇਲ ਸਿੰਘ ਦੇ ਵੱਡੇ ਪੁੱਤਰ ਅਮਰਜੀਤ ਸਿੰਘ ...
ਚੰਡੀਗੜ੍ਹ, 26 ਅਕਤੂਬਰ (ਬਿਊਰੋ ਚੀਫ਼)-ਪੰਜਾਬ ਵਿਚ ਅੱਜ ਕੋਰੋਨਾ ਦੇ 336 ਨਵੇਂ ਮਾਮਲੇ ਸਾਹਮਣੇ ਆਏੇ ਅਤੇ ਸਭ ਤੋਂ ਵੱਧ 58 ਜਲੰਧਰ ਤੇ 55 ਐਸ.ਏ.ਐਸ. ਨਗਰ ਮੋਹਾਲੀ ਵਿਖੇ ਨਵੇਂ ਕੇਸ ਆਏ, ਜਦੋਂ ਕਿ ਕਪੂਰਥਲਾ ਵਿਚ 31, ਬਠਿੰਡਾ 'ਚ 28, ਲੁਧਿਆਣਾ 'ਚ 24, ਗੁਰਦਾਸਪੁਰ ਤੇ ਹੁਸ਼ਿਆਰਪੁਰ 'ਚ ...
ਲੰਡਨ, 26 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਇਕ ਅਦਾਲਤ ਨੇ ਭਾਰਤ ਦੇ ਭਗੌੜੇ ਕਾਰੋਬਾਰੀ ਨੀਰਵ ਮੋਦੀ ਦੀ ਜ਼ਮਾਨਤ ਅਰਜ਼ੀ ਨੂੰ ਸੱਤਵੀਂ ਵਾਰ ਰੱਦ ਕਰ ਦਿੱਤਾ ਹੈ | ਨੀਰਵ ਮੋਦੀ 'ਤੇ ਭਾਰਤ 'ਚ ਪੰਜਾਬ ਨੈਸ਼ਨਲ ਬੈਂਕ ਨਾਲ 14,000 ਕਰੋੜ ਰੁਪਏ ਤੋਂ ਵੱਧ ਦੀ ...
ਨਵੀਂ ਦਿੱਲੀ, 26 ਅਕਤੂਬਰ (ਏਜੰਸੀ)- ਸੁਪਰੀਮ ਕੋਰਟ ਨੇ ਸਰਕਾਰੀ ਬੰਗਲਿਆਂ ਲਈ ਸਾਬਕਾ ਮੁੱਖ ਮੰਤਰੀਆਂ ਵਲੋਂ ਕਥਿਤ ਤੌਰ 'ਤੇ ਕਿਰਾਏ ਦੀ ਅਦਾਇਗੀ ਨਾ ਕਰਨ ਦੇ ਮਾਮਲੇ 'ਚ ਕੇਂਦਰੀ ਮੰਤਰੀ ਰਮੇਸ਼ ਪੋਖਰਿਆਲ ਖ਼ਿਲਾਫ਼ ਉੱਤਰਾਖੰਡ ਹਾਈ ਕੋਰਟ ਦੀ ਮਾਣਹਾਨੀ ਦੀ ਕਾਰਵਾਈ 'ਤੇ ...
ਦਿੱਲੀ, 26 ਅਕਤੂਬਰ (ਪੀ.ਟੀ.ਆਈ.)-ਸੈਨਾ ਦੇ ਉੱਚ ਕਮਾਂਡਰਾਂ ਨੇ ਇੱਥੇ ਸ਼ੁਰੂ ਹੋਈ ਚਾਰ ਰੋਜ਼ਾ ਕਾਨਫਰੰਸ ਦੇ ਪਹਿਲੇ ਦਿਨ 13 ਲੱਖ ਦੀ ਤਦਾਦ ਵਾਲੀ ਸ਼ਕਤਸ਼ਾਲੀ ਸੈਨਾ ਨਾਲ ਸਬੰਧਿਤ ਮਨੁੱਖੀ ਸੋ੍ਰਤ ਪ੍ਰਬੰਧਨ ਸਮੇਤ ਕਈ ਮੁੱਦਿਆਂ 'ਤੇ ਵਿਆਪਕ ਚਰਚਾ ਕੀਤੀ | ਮੰਗਲਵਾਰ ਨੂੰ ...
ਜਗਰਾਉਂ, 26 ਅਕਤੂਬਰ (ਜੋਗਿੰਦਰ ਸਿੰਘ)- ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਖੇਤੀ ਬਿੱਲਾਂ ਦੇ ਮੁੱਦੇ 'ਤੇ ਮੋਦੀ ਸਰਕਾਰ ਵਲੋਂ ਪੰਜਾਬ ਨੂੰ ਆਉਣ ਵਾਲੀਆਂ ਮਾਲ ਗੱਡੀਆਂ ਰੋਕਣ ਦੇ ਜੁਬਾਨੀ ਲਏ ਫ਼ੈਸਲੇ 'ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ...
ਜਲੰਧਰ, 26 ਅਕਤੂਬਰ (ਮੇਜਰ ਸਿੰਘ)-ਦਲਿਤ ਸਰੋਕਾਰ ਵਿਸ਼ੇ ਉੱਪਰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਇਸ ਵੇਲੇ ਲੋੜ ਡਾ: ਅੰਬੇਡਕਰ ਤੇ ਕਾਸ਼ੀ ਰਾਮ ਦੀਆਂ ...
ਨਵੀਂ ਦਿੱਲੀ, 26 ਅਕਤੂਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਊਰਜਾ ਖੇਤਰ 'ਚ ਹਾਲ ਹੀ ਵਿਚ ਕੀਤੇ ਗਏ ਸੁਧਾਰਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਭਾਰਤ ਵਿਸ਼ਵ ਦੀ ਊਰਜਾ ਮੰਗ ਨੂੰ ਰਫ਼ਤਾਰ ਦੇਵੇਗਾ | 'ਸੇਰਾ ਵੀਕ' ਦੇ ਭਾਰਤ ਊਰਜਾ ਮੰਚ ਨੂੰ ਸੰਬੋਧਨ ...
ਨਵੀਂ ਦਿੱਲੀ, 26 ਅਕਤੂਬਰ (ਏਜੰਸੀ)-ਭਾਜਪਾ ਨੇ ਉੱਤਰ ਪ੍ਰਦੇਸ਼ ਤੇ ਉੱਤਰਾਖੰਡ 'ਚ ਹੋਣ ਵਾਲੀਆਂ ਰਾਜ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ | ਭਾਜਪਾ ਨੇ ਯੂ. ਪੀ. ਤੋਂ 8 ਅਤੇ ਉੱਤਰਾਖੰਡ ਤੋਂ ਆਪਣੇ ਇਕ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ | ਇਸ ਮਹੀਨੇ ...
ਨਵੀਂ ਦਿੱਲੀ, 26 ਅਕਤੂਬਰ (ਏਜੰਸੀ)-ਚੋਣ ਕਮਿਸ਼ਨ ਨੇ ਸੋਮਵਾਰ ਨੂੰ ਕਿਹਾ ਕਿ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਨੇਤਾ ਕਮਲਨਾਥ ਨੇ ਚੋਣ ਪ੍ਰਚਾਰ ਦੌਰਾਨ ਭਾਜਪਾ ਦੀ ਮਹਿਲਾ ਉਮੀਦਵਾਰ ਲਈ 'ਆਈਟਮ' ਸ਼ਬਦ ਵਰਤ ਕੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ | ...
ਸੰਗਰੂਰ, 26 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)- ਵੀਜ਼ਾ ਗਾਈਡੈਂਸ ਦੇ ਕੇ ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ ਦੇ ਲਈ ਸੰਗਰੂਰ, ਮੁਹਾਲੀ ਵਿਖੇ ਵਿਦੇਸ਼ ਜਾਣ ਦੇ ਸੁਪਨੇ ਸਾਕਾਰ ਕਰਵਾ ਰਹੀ ਸੰਸਥਾ ਪੈਰਾਗੋਨ ਗਰੁੱਪ ਨੇ ਇਕ ਹੋਰ ਯੂ.ਕੇ. ਦਾ ਸਟੱਡੀ ਵੀਜ਼ਾ ਹਾਸਲ ਕਰਵਾਉਣ ਦਾ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX