ਤਾਜਾ ਖ਼ਬਰਾਂ


ਆਈ .ਪੀ. ਐੱਲ. 2021: ਚੇਨਈ ਨੇ ਪੰਜਾਬ ਨੂੰ ਹਰਾਇਆ
. . .  47 minutes ago
ਸਮਾਣਾ : ਐੱਸ. ਐਚ. ਓ. ਕਰਨਵੀਰ , ਮੁਨਸ਼ੀ ਮੱਖਣ ਅਤੇ ਇੱਕ ਹੋਮ ਗਾਰਡ ਦਾ ਸਿਪਾਹੀ ਵਿਜੀਲੈਂਸ ਵਲੋਂ ਰੰਗੇ ਹੱਥੀ ਗ੍ਰਿਫਤਾਰ
. . .  about 1 hour ago
ਯੁਨਾਈਟਡ ਕਿੰਗਡਮ ਦੇ ਗ੍ਰਹਿ ਮੰਤਰੀ ਨੇ ਨੀਰਵ ਮੋਦੀ ਦੀ ਹਵਾਲਗੀ ਨੂੰ ਦਿੱਤੀ ਮਨਜ਼ੂਰੀ - ਸੀਬੀਆਈ ਅਧਿਕਾਰੀ
. . .  about 1 hour ago
ਗਾਜ਼ੀਪੁਰ ਬਾਰਡਰ 'ਤੇ ਭਾਰੀ ਤੁਫਾਨ ਨੇ ਨੁਕਸਾਨੇ ਕਿਸਾਨਾਂ ਦੇ ਟੈਂਟ
. . .  about 2 hours ago
ਆਈ .ਪੀ. ਐੱਲ. 2021:ਪੰਜਾਬ ਨੇ ਚੇਨਈ ਨੂੰ 107 ਦੌੜਾਂ ਦਾ ਦਿੱਤਾ ਟੀਚਾ
. . .  about 2 hours ago
 
ਮੰਦਬੁੱਧੀ ਧੀ ਨੂੰ ਜ਼ਹਿਰੀਲੀ ਚੀਜ਼ ਦੇਣ ਉਪਰੰਤ ਬਜ਼ੁਰਗ ਪਿਤਾ ਵੱਲੋਂ ਖੁਦਕੁਸ਼ੀ
. . .  about 2 hours ago
ਬੁਢਲਾਡਾ , 16 ਅਪ੍ਰੈਲ (ਸਵਰਨ ਸਿੰਘ ਰਾਹੀ)- ਜ਼ਿਲ੍ਹਾ ਮਾਨਸਾ ਦੀ ਤਹਿਸੀਲ ਬੁਢਲਾਡਾ ਦੇ ਪਿੰਡ ਬਖਸ਼ੀਵਾਲਾ ਵਿਖੇ ਆਪਣੀ ਨੌਜਵਾਨ ਮੰਦਬੁੱਧੀ ਧੀ ਦੇ ਭਵਿੱਖ ਨੂੰ ਲੈ ਕੇ ਚਿੰਤਤ ਬਜ਼ੁਰਗ ਪਿਓ ਵੱਲੋਂ ਆਪਣੀ ਧੀ ਨੂੰ ਜ਼ਹਿਰੀਲੀ ਚੀਜ਼ ਦੇਣ ਉਪਰੰਤ ਖੁਦ ਵੀ ਖੁਦਕੁਸ਼ੀ ...
ਆਈ .ਪੀ. ਐੱਲ. 2021: ਪੰਜਾਬ ਨੇ 8 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ’ਤੇ 28 ਦੌੜਾਂ ਬਣਾਈਆਂ
. . .  about 3 hours ago
ਆਈ .ਪੀ. ਐੱਲ. 2021:ਪੰਜਾਬ ਦੇ 2.0 ਓਵਰਾਂ ਵਿਚ 1 ਵਿਕਟ ਦੇ ਨੁਕਸਾਨ ’ਤੇ 7 ਦੌੜਾਂ
. . .  about 3 hours ago
ਆਈ .ਪੀ. ਐੱਲ. 2021:ਚੇਨਈ ਸੁਪਰ ਕਿੰਗਜ਼ ਨੇ ਪੰਜਾਬ ਕਿੰਗਜ਼ ਖਿਲਾਫ ਟਾਸ ਜਿੱਤ ਕੇ ਫੀਲਡਿੰਗ ਕਰਨ ਦਾ ਕੀਤਾ ਫੈਸਲਾ
. . .  about 3 hours ago
ਭਾਰੀ ਹਨ੍ਹੇਰੀ ਵਿਚ ਲੱਗੀ ਅੱਗ, ਕਈ ਪਿੰਡਾਂ ਦੀ ਕਰੀਬ ਡੇਢ ਸੌ ਏਕੜ ਤੋਂ ਵੱਧ ਕਣਕ ਸੜ ਕੇ ਸਵਾਹ
. . .  about 4 hours ago
ਦੋਰਾਹਾ, 16 ਅਪ੍ਰੈਲ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)– ਅੱਜ ਸ਼ਾਮ ਨੂੰ ਆਈ ਭਾਰੀ ਹਨ੍ਹੇਰੀ ਪਿੰਡ ਸੀਲੋਂ, ਲਾਪਰਾਂ ਤੇ ਗਿੱਦੜੀ ਦੇ ਕਿਸਾਨਾਂ ਦੀ ਜੁਆਕਾਂ ਵਾਂਗ ਪਾਲੀ ਕਣਕ ਲਈ ਕਾਲ ਬਣ ਕੇ ਆਈ। ਐਸ.ਐਚ.ਓ, ਦੋਰਾਹਾ ਤੇ ...
ਨਵੀਂ ਦਿੱਲੀ : ਪ੍ਰਕਾਸ਼ ਜਾਵੜੇਕਰ ਕੋਰੋਨਾ ਪਾਜ਼ੀਟਿਵ
. . .  about 4 hours ago
10 ਵੀਂ, 12 ਵੀਂ ਆਈ.ਸੀ.ਐਸ.ਈ. ਕਲਾਸ ਦੀ ਪ੍ਰੀਖਿਆ ਮੁਲਤਵੀ, ਜੂਨ ਵਿਚ ਫੈਸਲਾ
. . .  about 4 hours ago
ਅੰਮ੍ਰਿਤਸਰ 'ਚ ਕੋਰੋਨਾ ਦੇ 412 ਨਵੇਂ ਮਾਮਲੇ ਆਏ ਸਾਹਮਣੇ, 7 ਮਰੀਜ਼ਾਂ ਨੇ ਤੋੜਿਆ ਦਮ
. . .  about 4 hours ago
ਅੰਮ੍ਰਿਤਸਰ, 1 ਅਪ੍ਰੈਲ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 412 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 25924 ਹੋ ਗਏ ਹਨ, ਜਿਨ੍ਹਾਂ 'ਚੋਂ 3623 ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦੇ 73 ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 73 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 20, ਮਲੋਟ 19, ਗਿੱਦੜਬਾਹਾ ...
ਜ਼ਿਲ੍ਹੇ ’ਚ 204 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 3 ਦੀ ਮੌਤ
. . .  about 4 hours ago
ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 204 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15949 ਅਤੇ 3 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 661 ਹੋ ਗਈ ...
ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ
. . .  about 4 hours ago
ਗੁਰਦਾਸਪੁਰ ,16 ਅਪ੍ਰੈਲ (ਸੁਖਵੀਰ ਸਿੰਘ ਸੈਣੀ) - ਸਥਾਨਕ ਸ਼ਹਿਰ ਦੀ ਦੀ 7 ਨੰਬਰ ਸਕੀਮ ਦੇ ਬਾਹਰ ਜ਼ਮੀਨੀ ਮਾਮਲੇ ਨੂੰ ਲੈ ਕੇ ਦੋ ਧਿਰਾਂ ਵਿਚ ਹੋਏ ਝਗੜੇ ਦੌਰਾਨ ਚੱਲੀ ਗੋਲੀ ਸੰਬੰਧੀ ਖਬਰ ਪ੍ਰਾਪਤ ਹੋਈ ਹੈ । ਇਸ ਮੌਕੇ ’ਤੇ ਪੁਲਿਸ ਨੇ ਪਹੁੰਚ ਕੇ ...
ਦਿਹਾੜੀਦਾਰ ਮਜ਼ਦੂਰ ਦੀ 1 ਕਰੋੜ ਦੀ ਨਿਕਲੀ ਲਾਟਰੀ
. . .  about 5 hours ago
ਪਠਾਨਕੋਟ ,16 ਅਪ੍ਰੈਲ {ਚੌਹਾਨ}- ਪੰਜਾਬ ਸਟੇਟ ਡੀਅਰ ਹਫ਼ਤਾਵਾਰੀ ਲਾਟਰੀ ਪਿੰਡ ਅਖਰੋਟਾ ਨਿਵਾਸੀ ਬੋਧ ਰਾਜ ਦੀ 1 ਕਰੋੜ ਦੀ ਨਿਕਲੀ ਹੈ । ਬੋਧ ਰਾਜ ਨੇ ਖ਼ੁਸ਼ ਹੁੰਦਿਆਂ ਕਿਹਾ ਕਿ ਉਹ ਇਕ ਮਜ਼ਦੂਰ ਹੈ , ਲਾਟਰੀ ਨਿਕਲਣ ...
ਸਾਢੇ 7 ਖੇਤ ਕਣਕ ਸ਼ਾਰਟ ਸਰਕਟ ਨਾਲ ਸੜਕੇ ਸੁਆਹ
. . .  about 5 hours ago
ਜੰਡਿਆਲਾ ਮੰਜਕੀ ,16 ਅਪ੍ਰੈਲ (ਸੁਰਜੀਤ ਸਿੰਘ ਜੰਡਿਆਲਾ)- ਨਜ਼ਦੀਕੀ ਪਿੰਡ ਸਮਰਾਏ ਵਿਚ ਇੱਕ ਕਿਸਾਨ ਦੀ ਪੱਕ ਕੇ ਤਿਆਰ ਖੜ੍ਹੀ ਕਣਕ ਦੇ ਸਾਢੇ ਸੱਤ ਖੇਤ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸੜ ...
ਨਗਰ ਨਿਗਮ ਕਪੂਰਥਲਾ ਦੀ ਚੋਣ - ਕੁਲਵੰਤ ਕੌਰ ਮੇਅਰ, ਰਾਹੁਲ ਕੁਮਾਰ ਸੀਨੀਅਰ ਡਿਪਟੀ ਮੇਅਰ ਤੇ ਮਾਸਟਰ ਵਿਨੋਦ ਸੂਦ ਡਿਪਟੀ ਮੇਅਰ ਬਣੇ
. . .  about 5 hours ago
ਕਪੂਰਥਲਾ, 16 ਅਪ੍ਰੈਲ (ਅਮਰਜੀਤ ਕੋਮਲ, ਦੀਪਕ ਬਜਾਜ) - ਨਗਰ ਨਿਗਮ ਕਪੂਰਥਲਾ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਅੱਜ ਨਗਰ ਕੌਂਸਲ ਦੇ ਦਫ਼ਤਰ 'ਚ ਸਰਬਸੰਮਤੀ...
ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ, ਆਏ 65 ਹੋਰ ਕਰੋਨਾ ਪਾਜ਼ੀਟਿਵ ਮਾਮਲੇ
. . .  about 5 hours ago
ਮੋਗਾ, 16 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ ਹੈ ਅਤੇ ਅੱਜ ਜ਼ਿਲ੍ਹੇ ਵਿਚ 65 ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ...
ਮੀਂਹ ’ਚ ਭਿੱਜੀ ਕਣਕ, ਕਿਸਾਨਾਂ ਦਾ ਦਿਲ ਟੁੱਟਿਆ
. . .  about 5 hours ago
ਮਲੋਟ, 16 ਅਪ੍ਰੈਲ (ਅਜਮੇਰ ਸਿੰਘ ਬਰਾੜ)-ਅੱਜ ਮਲੋਟ ’ਚ ਪਏ ਇਕ ਘੰਟਾ ਮੀਂਹ ਕਾਰਨ ਦਾਣਾ ਮੰਡੀ ’ਚ ਪਈ ਕਣਕ ਨੂੰ ਭਿਜਦਾ ਦੇਖ ਕਿਸਾਨਾਂ ਦਾ ਦਿਲ ਟੁੱਟ ਗਿਆ। ਮਲੋਟ ਦੀ ਦਾਣਾ ਮੰਡੀ ’ਚ ਖੁੱਲ੍ਹੇ ਆਸਮਾਨ ਹੇਠਾਂ ਪਈ ਵੱਡੀ ਮਾਤਰਾ ’ਚ ...
8 ਏਕੜ ਕਣਕ ਸੜ ਕੇ ਸੁਆਹ
. . .  about 6 hours ago
ਨਵਾਂਸ਼ਹਿਰ, 16 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਨਜ਼ਦੀਕੀ ਪਿੰਡ ਮਹਾਲੋਂ ਵਿਖੇ ਪਾਵਰ ਕਾਮ ਵਲੋਂ ਲਗਾਏ ਹੋਏ ਜੀ.ਓ. ਸਵਿੱਚ ’ਚੋਂ ਨਿਕਲੇ ਬਿਜਲੀ ਦੇ ਚੰਗਿਆੜਿਆਂ ਕਾਰਣ 8 ਏਕੜ ਕਣਕ ਸੜ ਕੇ ਸੁਆਹ ਹੋ ਗਈ। ਅੱਗ ’ਤੇ ਕਾਬੂ ...
ਅਮਰਜੀਤ ਸਿੰਘ ਟੀਟੂ ਪੰਜਾਬ ਟਰੇਡਰਜ਼ ਬੋਰਡ ਦੇ ਉਪ ਚੇਅਰਮੈਨ ਬਣੇ
. . .  about 6 hours ago
ਸੰਗਰੂਰ 16 ਅਪ੍ਰੈਲ (ਧੀਰਜ ਪਸ਼ੋਰੀਆ ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਸੰਗਰੂਰ ਦੇ ਸਾਬਕਾ ਕੌਂਸਲਰ ਅਮਰਜੀਤ ਸਿੰਘ ਟੀਟੂ ਨੂੰ...
ਇਕਬਾਲ ਸਿੰਘ ਢਿੱਲੋਂ ਨਗਰ ਕੌਂਸਲ ਕੋਟਫੱਤਾ ਦੇ ਮੀਤ ਪ੍ਰਧਾਨ ਬਣੇ
. . .  about 6 hours ago
ਕੋਟਫੱਤਾ,16 ਅਪ੍ਰੈਲ (ਰਣਜੀਤ ਸਿੰਘ ਬੁੱਟਰ) - ਕੋਟਫੱਤਾ ਨਗਰ ਕੌਂਸਲ ਦੀ ਪ੍ਰਧਾਨਗੀ ਦੇ ਮਜ਼ਬੂਤ ਦਾਅਵੇਦਾਰ ਮੰਨੇ ਜਾਂਦੇ ਇਕਬਾਲ ਸਿੰਘ ਢਿੱਲੋਂ ਨੂੰ ਆਖ਼ਰ ਅੱਜ ਮੀਤ ਪ੍ਰਧਾਨ ਦੇ ...
ਜੈਤੋ ਵਿਚ 12 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ 'ਤੇ ਚੁੱਕਿਆ ਗਿਆ ਅਹਿਮ ਕਦਮ
. . .  about 6 hours ago
ਜੈਤੋ,(ਫਰੀਦਕੋਟ) 16 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਉਪ ਮੰਡਲ ਮੈਜਿਸਟਰੇਟ ਜੈਤੋ ਡਾ. ਮਨਦੀਪ ਕੌਰ ਨੇ ਦੱਸਿਆ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਆਦੇਸ਼ਾਂ 'ਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਕੱਤਕ ਸੰਮਤ 552
ਿਵਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਖੰਨਾ / ਸਮਰਾਲਾ

ਮਾਛੀਵਾੜਾ-ਕੁਹਾੜਾ ਟੁੱਟੀ ਸੜਕ ਦਾ 4 ਸਾਲਾ ਤੋਂ ਸੰਤਾਪ ਹੰਢਾ ਰਹੇ ਇਲਾਕੇ ਦੇ ਲੋਕ

ਮਾਛੀਵਾੜਾ ਸਾਹਿਬ, 26 ਅਕਤੂਬਰ (ਸੁਖਵੰਤ ਸਿੰਘ ਗਿੱਲ) - ਕਹਿਣ ਨੂੰ ਤਾਂ ਪੰਜਾਬ ਸਰਕਾਰ ਨਿੱਤ ਦਿਨ ਆਪਣੀਆਂ ਉਪਲਬਧੀਆਂ ਗਿਣਾਉਂਦੀ ਨਹੀਂ ਥੱਕਦੀ ਪਰ ਪਿਛਲੇ 4 ਸਾਲਾ ਤੋਂ ਇਲਾਕੇ ਦੇ 200 ਪਿੰਡਾਂ ਦੇ ਲੋਕਾਂ ਲਈ ਮੌਤ ਦਾ ਖੌਅ ਬਣੀ ਮਾਛੀਵਾੜਾ-ਕੁਹਾੜਾ 19 ਕਿੱਲੋਮੀਟਰ ਲੰਮੀ ਸੜਕ ਦੀ ਬਦਹਾਲੀ ਤੋਂ ਲੋਕਾਂ ਨੂੰ ਨਿਜਾਤ ਦਿਵਾਉਣ ਵਿਚ ਨਾਕਾਮ ਸਾਬਤ ਹੋਈ ਦਿਖਾਈ ਦੇ ਰਹੀ ਹੈ | ਇਕ ਸਾਲ ਪਹਿਲਾਂ ਸੜਕ ਦੇ ਨਿਰਮਾਣ ਦਾ ਸ਼ੁਰੂ ਹੋਇਆ ਕੰਮ ਸਰਕਾਰ ਵਲੋਂ ਠੇਕੇਦਾਰ ਨੂੰ ਅਦਾਇਗੀ ਨਾ ਕਰਨ ਕਾਰਨ ਵਿਚਾਲੇ ਲਟਕ ਚੁੱਕਾ ਹੈ ਜੋ ਅੱਜ ਤੱਕ ਸ਼ੁਰੂ ਨਹੀਂ ਹੋ ਸਕਿਆ | ਕੁਹਾੜਾ-ਮਾਛੀਵਾੜਾ ਸੜਕ ਨਾ ਸਿਰਫ਼ ਬੇਟ ਖ਼ਿੱਤੇ ਦੇ ਪੇਂਡੂ ਲੋਕਾਂ ਨੂੰ ਹੀ ਲੁਧਿਆਣਾ ਸ਼ਹਿਰ ਨਾਲ ਜੋੜਦੀ ਹੈ ਸਗੋਂ ਇਸ ਉੱਪਰ ਲੱਗੀਆਂ ਫ਼ੈਕਟਰੀਆਂ ਆਉਣ-ਜਾਣ ਲਈ ਸਫ਼ਰ ਕਰਨ ਵਾਲਿਆਂ ਦੀ ਵੀ ਵੱਡੀ ਗਿਣਤੀ ਹੈ | ਟੋਇਆ, ਖੱਡਿਆਂ ਤੇ ਟੁੱਟੀਆਂ ਪੁਲੀਆਂ ਉੱਪਰੋਂ ਦੀ ਲੰਘ ਕੇ ਸਫ਼ਰ ਕਰਨ ਵਾਲੇ ਕਈ ਲੋਕ ਤਾਂ ਆਪਣੀਆਂ ਕੀਮਤੀ ਜਾਨਾਂ ਵੀ ਗਵਾ ਚੁੱਕੇ ਹਨ, ਜਿਸ ਕਾਰਨ ਕਈਆਂ ਦੇ ਘਰਾਂ ਵਿਚ ਕਮਾਉਣ ਵਾਲਾ ਵੀ ਕੋਈ ਨਹੀਂ ਰਿਹਾ ਪਰ ਮਜ਼ਾਲ ਹੈ ਕਿ ਸੱਤਾ ਧਿਰ ਦੇ ਆਗੂ ਜਾਂ ਪ੍ਰਸ਼ਾਸਨ ਇਸ ਸੜਕ ਦੀ ਹੋਂਦ ਦਾ ਮੁੜ ਨਿਰਮਾਣ ਕਰਾਉਣ ਲਈ ਗੰਭੀਰ ਹੋਇਆ ਹੋਵੇ | ਕਈ ਰੋਜ਼ਾਨਾ ਹੀ ਇਸ ਸੜਕ ਤੋਂ ਆਪਣੀ ਜਾਨ ਜੋਖ਼ਮ 'ਚ ਪਾ ਕੇ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਦਾ ਤਾਂ ਕਹਿਣਾ ਸੀ ਕਿ ਅਸੀਂ ਖ਼ੁਦ ਹੀ ਨਿਕੰਮੇ ਲੀਡਰਾਂ ਨੂੰ ਵੋਟ ਪਾ ਕੇ ਚੁਣਿਆ, ਜਿਸ ਦਾ ਖ਼ਮਿਆਜ਼ਾ ਭੁਗਤ ਰਹੇ ਹਾਂ | ਇਸ ਸੜਕ ਦੀ ਹਾਲਤ ਇੰਨੀ ਮਾੜੀ ਹੋ ਚੁੱਕੀ ਹੈ ਕਿ ਇਰਾਕ ਤੋਂ ਕੁਹਾੜੇ ਤੱਕ ਦੀ ਸੜਕ 'ਚ ਪਏ ਟੋਇਆ ਕਾਰਨ ਵਜੂਦ ਹੀ ਖ਼ਤਮ ਹੋ ਚੁੱਕਾ ਹੈ, ਹੋਰ ਤਾਂ ਹੋਰ ਸੜਕ ਦੇ ਟੇਢੇਵਾਲ ਅੱਡੇ ਕੋਲ ਪੁਲੀ ਟੁੱਟਣ ਕਾਰਨ ਸੜਕ 'ਚ ਪਏ ਵੱਡੇ ਟੋਏ ਤੋਂ ਲੋਕਾਂ ਨੂੰ ਬਚਾਉਣ ਲਈ ਨੇੜੇ ਦੇ ਬਸ਼ਿੰਦਿਆਂ ਵਲੋਂ ਇਕ ਡੰਡਾ ਗੱਡ ਖ਼ਤਰੇ ਦਾ ਸੰਕੇਤ ਲਗਾਇਆ ਗਿਆ ਹੈ ਜਦਕਿ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਆਪਣੀ ਇਹ ਜ਼ਿੰਮੇਵਾਰੀ ਦਿਖਾਈ ਨਹੀਂ ਦਿੱਤੀ | ਜਦੋਂ ਇਸ ਸੰਬੰਧੀ ਵਿਭਾਗ ਦੇ ਅਧਿਕਾਰੀਆਂ ਤੋਂ ਪੱਖ ਜਾਣਨ ਲਈ ਯਤਨ ਕੀਤਾ ਗਿਆ ਤਾਂ ਉਨ੍ਹਾਂ ਨਾਲ ਸੰਪਰਕ ਨਾ ਹੋ ਸਕਿਆ |

ਮੈਡੀਕਲ ਸਿੱਖਿਆ ਮੰਤਰੀ ਵਲੋਂ ਇਕਾਈ ਹਸਪਤਾਲ 'ਚ ਐਡਵਾਂਸ ਔਰਥੋਪੈਡਿਕ ਇੰਸਟੀਚਿਊਟ ਦਾ ਉਦਘਾਟਨ

ਪਾਇਲ, 26 ਅਕਤੂਬਰ (ਨਿਜ਼ਾਮਪੁਰ)-ਉਚੇਰੀ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵਲੋਂ ਇਕਾਈ ਹਸਪਤਾਲ ਲੁਧਿਆਣਾ ਵਿਖੇ ਐਡਵਾਂਸ ਔਰਥੋਪੈਡਿਕ ਇੰਸਟੀਚਿਊਟ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਦੇਸਾਂ ਵਿਦੇਸ਼ਾਂ ਵਿਚੋਂ ...

ਪੂਰੀ ਖ਼ਬਰ »

ਚੇਅਰਮੈਨ ਝੋਰੜਾਂ ਨੇ ਕੰਡਿਆਂ ਦਾ ਨਾਪਤੋਲ ਚੈੱਕ ਕੀਤਾ

ਹਠੂਰ, 26 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਮਾਰਕੀਟ ਕਮੇਟੀ ਹਠੂਰ ਵਲੋਂ ਅੱਜ ਚੇਅਰਮੈਨ ਤਰਲੋਚਨ ਸਿੰਘ ਝੋਰੜਾਂ ਦੀ ਅਗਵਾਈ ਅਤੇ ਸੈਕਟਰੀ ਸੁਭਾਸ਼ ਕੁਮਾਰ ਦੀ ਦੇਖ-ਰੇਖ ਹੇਠ ਹਠੂਰ ਮੰਡੀ 'ਚ ਆੜ੍ਹਤੀਆਂ ਦੇ ਕੰਡੇ ਚੈੱਕ ਕੀਤੇ ਗਏ | ਇਸ ਮੌਕੇ ਪ੍ਰੈੱਸ ਨਾਲ ਗੱਲਬਾਤ ...

ਪੂਰੀ ਖ਼ਬਰ »

ਪੰਜਾਬ 'ਚ ਮਾਲ ਗੱਡੀਆਂ ਨੂੰ ਬੰਦ ਕਰਨਾ ਮੋਦੀ ਸਰਕਾਰ ਦੀ ਵੱਡੀ ਸਾਜਿਸ਼-ਮੁੱਲਾਂਪੁਰ

ਰਾਏਕੋਟ, 26 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੇ ਫ਼ਸਲਾਂ ਦੀ ਐੱਮ.ਐੱਸ.ਪੀ. ਖ਼ਤਮ ਕਰਨ ਦੀਆਂ ਵਿਉਂਤਾਂ ਤੇ ਕਾਰਪੋਰੇਟ ਘਰਾਣਿਆਂ ਨੂੰ ਸਥਾਪਿਤ ਕਰਨ ਦੀਆਂ ਕੋਸ਼ਿਸ਼ਾਂ 'ਤੇ ਕਿਸਾਨਾਂ ਨੇ ਰੇਲਵੇ ਟਰੈਕਾਂ ਨੂੰ ਜਾਮ ਕੀਤਾ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਵੀਡੀਓ ਕਾਨਫ਼ਰੰਸ 'ਚ ਮਹਿਤਾ, ਪਾਠਕ ਤੇ ਨਾਗਪਾਲ ਹੋਏ ਸ਼ਾਮਿਲ

ਖੰਨਾ, 26 ਅਕਤੂਬਰ (ਹਰਜਿੰਦਰ ਸਿੰਘ ਲਾਲ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਸ਼ਹਿਰੀ ਵਾਤਾਵਰਨ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਦੌਰਾਨ ਪੰਜਾਬ ਭਰ ਦੇ ਕੌਾਸਲਰਾਂ ਨਾਲ ਵੀਡੀਓ ਕਾਨਫ਼ਰਸਿੰਗ ਕੀਤੀ | ਇਸ ਵਿਚ ਖੰਨਾ ਨਗਰ ਕੌਾਸਲ ਦੇ ਸਾਬਕ ਪ੍ਰਧਾਨ ...

ਪੂਰੀ ਖ਼ਬਰ »

ਭਗਵਾਨ ਵਾਲਮੀਕ ਦਾ ਪ੍ਰਗਟ ਦਿਵਸ ਮਨਾਉਣ ਬਾਰੇ ਵਿਚਾਰ-ਵਟਾਂਦਰਾ

ਖੰਨਾ, 26 ਅਕਤੂਬਰ (ਹਰਜਿੰਦਰ ਸਿੰਘ ਲਾਲ)-ਭਗਵਾਨ ਵਾਲਮੀਕੀ ਮੰਦਰ ਧਰਮਸ਼ਾਲਾ ਪ੍ਰਬੰਧਕ ਕਮੇਟੀ ਦੀ ਇਕ ਮੀਟਿੰਗ ਭਗਵਾਨ ਵਾਲਮੀਕੀ ਮੰਦਰ ਗਊਸ਼ਾਲਾ ਰੋਡ ਵਿਖੇ ਹੋਈ | ਮੀਟਿੰਗ ਵਿਚ 31 ਅਕਤੂਬਰ ਨੂੰ ਮਨਾਏ ਜਾਣ ਵਾਲੇ ਪ੍ਰਗਟ ਦਿਵਸ ਦੇ ਸਬੰਧ ਵਿਚ ਵਿਚਾਰ ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਆਨਲਾਈਨ ਕੁਇਜ਼ ਮੁਕਾਬਲੇ 'ਚ ਰਾਮਗੜ੍ਹ ਸਕੂਲ ਦੀਆਂ ਵਿਦਿਆਰਥਣਾਂ ਜੇਤੂ

ਕੁਹਾੜਾ, 26 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਬਲਾਕ ਪੱਧਰੀ ਆਨਲਾਈਨ ਸਮਾਜਿਕ ਸਿੱਖਿਆ, ਅੰਗਰੇਜ਼ੀ, ਸਾਇੰਸ ਅਤੇ ਗਣਿਤ ਵਿਸ਼ਿਆਂ ਦੇ ਕੁਇਜ਼ ਮੁਕਾਬਲਿਆਂ ਵਿਚ ਮਾਂਗਟ ਬਲਾਕ-3 ਅਧੀਨ ਪੈਂਦੇ ਸਰਕਾਰੀ ਕੰਨਿਆ ਹਾਈ ਸਮਾਰਟ ...

ਪੂਰੀ ਖ਼ਬਰ »

ਵਿਧਾਇਕ ਧੀਮਾਨ ਨੇ ਸੀਵਰੇਜ ਦੇ ਕੰਮ ਦਾ ਕੀਤਾ ਉਦਘਾਟਨ

ਅਹਿਮਦਗੜ੍ਹ, 26 ਅਕਤੂਬਰ (ਪੁਰੀ) -ਪਿਛਲੇ ਲੰਮੇ ਸਮੇਂ ਤੋਂ ਸ਼ਹਿਰ ਅੰਦਰ ਗੰਦੇ ਪਾਣੀ ਦੀ ਨਿਕਾਸੀ ਦੀ ਮੰਗ ਕਰਦੇ ਆ ਰਹੇ ਲੋਕਾਂ ਅੱਜ ਉਸ ਸਮੇਂ ਰਾਹਤ ਮਹਿਸੂਸ ਕੀਤੀ ਜਦੋਂ ਹਲਕਾ ਵਿਧਾਇਕ ਸ. ਸੁਰਜੀਤ ਸਿੰਘ ਧੀਮਾਨ ਨੇ 4.5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੀਵਰੇਜ ...

ਪੂਰੀ ਖ਼ਬਰ »

ਕੁਇਜ਼ ਮੁਕਾਬਲੇ 'ਚ ਘੁੰਗਰਾਲੀ ਰਾਜਪੂਤਾਂ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਬੀਜਾ, 26 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਵਲੋਂ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਵਿਗਿਆਨ, ਹਿਸਾਬ, ਅੰਗਰੇਜ਼ੀ, ਸਮਾਜਿਕ ਸਿੱਖਿਆ ਵਿਸ਼ਿਆਂ ਦਾ ਬਲਾਕ ਪੱਧਰੀ ਕੁਇਜ਼ ਮੁਕਾਬਲਾ ...

ਪੂਰੀ ਖ਼ਬਰ »

ਕੱੁਟਮਾਰ ਕਰਕੇ ਮੁੰਦਰੀ ਤੇ 18000 ਦੀ ਨਕਦੀ ਖੋਹੀ

ਕੁਹਾੜਾ, 26 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਥਾਣਾ ਕੰੂਮ ਕਲਾਂ ਦੀ ਪੁਲਿਸ ਵਲੋਂ ਵਿਅਕਤੀ ਦੀ ਡਾਂਗਾਂ ਨਾਲ ਕੁੱਟਮਾਰ ਕਰਨ ਤਹਿਤ ਦੋ ਔਰਤਾਂ ਸਮੇਤ ਚਾਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਅਨੁਸਾਰ ਸ਼ਿਕਾਇਤ ਕਰਤਾ ਨੇ ਪੁਲਿਸ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਖੰਨਾ ਸੰਸਥਾ ਵਲੋਂ ਆਈਲੈਟਸ ਲਈ ਕਲਾਸਾਂ ਸ਼ੁਰੂ-ਡੱਲਾ

ਖੰਨਾ, 26 ਅਕਤੂਬਰ (ਹਰਜਿੰਦਰ ਸਿੰਘ ਲਾਲ)-ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਦੀ ਖੰਨਾ ਸੰਸਥਾ ਆਪਣੀਆਂ ਪਾਰਦਰਸ਼ੀ ਅਤੇ ਵਚਨਬੱਧ ਸੇਵਾਵਾਂ ਨਾਲ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਗੱਲਬਾਤ ਦੌਰਾਨ ਕੰਪਨੀ ਦੇ ਐਮ. ਡੀ. ਗੁਰਮਿਲਾਪ ਸਿੰਘ ਡੱਲਾ ਨੇ ...

ਪੂਰੀ ਖ਼ਬਰ »

ਨਾਈਟਿੰਗੇਲ ਕਾਲਜ ਆਫ਼ ਐਜੂਕੇਸ਼ਨ ਨਾਰੰਗਵਾਲ ਦਾ ਬੀ ਐਾਡ (ਸਮੈਸਟਰ ਚੌਥੇ) ਦਾ ਨਤੀਜਾ ਸ਼ਾਨਦਾਰ ਰਿਹਾ

ਜੋਧਾਂ, 26 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਪੰਜਾਬ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ. ਐਡ ਸਮੈਸਟਰ ਚੌਥੇ ਦੇ ਨਤੀਜੇ ਵਿਚੋਂ ਨਾਈਟਿੰਗੇਲ ਕਾਲਜ ਆਫ਼ ਐਜੂਕੇਸ਼ਨ ਨਾਰੰਗਵਾਲ ਦਾ ਨਤੀਜਾ 100 ਫ਼ੀਸਦੀ ਰਿਹਾ | ਯੂਨੀਵਰਸਿਟੀ ਪ੍ਰੀਖਿਆ ਵਿਚ ਬੈਠੇ ਸਾਰੇ ਵਿਦਿਆਰਥੀ ...

ਪੂਰੀ ਖ਼ਬਰ »

ਪੁਨੀਤ ਇੰਗਲਿਸ਼ ਡਾਟ ਕਾਮ ਦੇ 4 ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਖੰਨਾ, 26 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸ਼ਹਿਰ ਅਤੇ ਇਲਾਕੇ ਵਿਚ ਆਈਲੈਟਸ ਦੇ ਸ਼ਾਨਦਾਰ ਨਤੀਜਿਆਂ ਲਈ ਮਸ਼ਹੂਰ ਸੰਸਥਾ ਪੁਨੀਤ ਇੰਗਲਿਸ਼ ਡਾਟ ਕਾਮ ਨੇ 23 ਅਕਤੂਬਰ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਾਬਤ ਕੀਤਾ ਹੈ ਕਿ ਇੰਸਟੀਚਿਊਟ ਵਿਚ ਵਿਦਿਆਰਥੀਆਂ ...

ਪੂਰੀ ਖ਼ਬਰ »

ਪੰਜਾਬੀ ਲੇਖਿਕਾ ਬਲਬੀਰ ਕੌਰ ਰਾਮਗੜ੍ਹ ਸਿਵੀਆਂ ਦੀ ਪਲੇਠੀ ਪੁਸਤਕ ਪਹਿਲੀ ਪਰਵਾਜ਼ ਜਾਰੀ

ਮਲੌਦ, 26 ਅਕਤੂਬਰ (ਸਹਾਰਨ ਮਾਜਰਾ)-ਪੰਜਾਬੀ ਭਾਸ਼ਾ ਅਤੇ ਸਭਿਆਚਾਰ ਸਾਨੂੰ ਵਿਰਸੇ ਵਿਚੋਂ ਮਿਲੇ ਹਨ¢ ਜਿਸ ਨਾਲ ਸਾਡੀ ਦੁਨੀਆਂ ਦੇ ਹਰ ਮੁਲਕ ਵਿਚ ਵੱਖਰੀ ਪਹਿਚਾਣ ਬਣੀ ਹੈ¢ ਇਸ ਲਈ ਬਹੁਤ ਅਹਿਮ ਅਤੇ ਜ਼ਰੂਰੀ ਹੈ ਕਿ ਜਿਹੜੇ ਲੋਕ ਇਸ ਸ਼ਾਨਾਮੱਤੇ ਇਤਿਹਾਸ ਨੂੰ ਸਾਂਭਣ ਦਾ ...

ਪੂਰੀ ਖ਼ਬਰ »

ਵਿਅਕਤੀ ਵਲੋਂ ਔਰਤ ਦੀ ਕੁੱਟਮਾਰ

ਖੰਨਾ, 26 ਅਕਤੂਬਰ (ਮਨਜੀਤ ਸਿੰਘ ਧੀਮਾਨ)- ਪੈਸਿਆਂ ਨੂੰ ਦੇਣ ਤੋਂ ਨਾ ਕਰਨ ਤੇ ਇਕ ਵਿਅਕਤੀ ਵਲੋਂ ਔਰਤ ਦੀ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਦਾਖ਼ਲ ਮਨਜੀਤ ਕੌਰ ਪਤਨੀ ਗਿੰਨੀ ਕੁਮਾਰ ਵਾਸੀ ਜੀ. ਟੀ .ਬੀ. ਨਗਰ ਲਲਹੇੜੀ ਰੋੜ ਨੇ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਖੰਨਾ ਤੇ ਪਾਇਲ ਵਲੋਂ ਇਲਾਕੇ ਦੇ ਪਿੰਡਾਂ 'ਚ ਸਾੜੇ ਗਏ ਮੋਦੀ ਤੇ ਸ਼ਾਹ ਦੇ ਪੁਤਲੇ

ਖੰਨਾ, 26 ਅਕਤੂਬਰ (ਹਰਜਿੰਦਰ ਸਿੰਘ ਲਾਲ)- ਕੇਂਦਰ ਸਰਕਾਰ ਵਲੋਂ ਬਣਾਏ 3 ਖੇਤੀ ਕਾਨੂੰਨਾਂ, ਲੇਬਰ ਸੋਧ ਬਿੱਲ-2020, ਬਿਜਲੀ ਸੋਧ ਬਿੱਲ-2020 ਨੂੰ ਰੱਦ ਕਰਵਾਉਣ ਲਈ ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਖੰਨਾ ਤੇ ਪਾਇਲ ਵਲੋਂ ਇਲਾਕੇ ਦੇ ਪਿੰਡਾਂ ਘੁੰਗਰਾਲੀ ਰਾਜਪੂਤਾਂ ਅਤੇ ...

ਪੂਰੀ ਖ਼ਬਰ »

ਪਿੰਡ ਮਲਕਪੁਰ ਵਿਖੇ ਚੌਥਾ ਡੇ-ਨਾਈਟ ਵਾਲੀਬਾਲ ਟੂਰਨਾਮੈਂਟ ਕਰਵਾਇਆ

ਖੰਨਾ, 26 ਅਕਤੂਬਰ (ਧੀਮਾਨ)- ਗ੍ਰਾਮ ਪੰਚਾਇਤ ਤੇ ਐੱਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਪਿੰਡ ਮਲਕਪੁਰਾ ਵਿਖੇ ਚੌਥਾ ਡੇ-ਨਾਈਟ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ 36 ਟੀਮਾਂ ਨੇ ਭਾਗ ਲਿਆ | ਖੇਡਾਂ 'ਚ ਲਲਹੋੜੀ (ਭਵਾਨੀਗੜ੍ਹ) ਦੀ ਟੀਮ ਨੇ ਪਹਿਲਾ ਸਥਾਨ ਹਾਸਲ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਇਕੱਤਰਤਾ ਹੋਈ

ਮਾਛੀਵਾੜਾ ਸਾਹਿਬ, 26 ਅਕਤੂਬਰ (ਸੁਖਵੰਤ ਸਿੰਘ ਗਿੱਲ) - ਪੰਜਾਬੀ ਸਾਹਿਤ ਸਭਾ ਸ਼੍ਰੀ ਭੈਣੀ ਸਾਹਿਬ ਦੀ ਮਹੀਨਾਵਾਰ ਸਾਹਿਤਕ ਇਕੱਤਰਤਾ ਸਕੂਲ ਦੀ ਲਾਇਬ੍ਰੇਰੀ ਵਿਚ ਹੋਈ | ਸ਼ੁਰੂਆਤ ਵਿਚ ਪੰਜਾਬੀ ਗਾਇਕ ਗੁਰਜੀਤ ਦੇ ਨਵੇਂ ਗੀਤ 'ਇੱਕ ਗੀਤ ਤੇਰੇ ਲਈ' ਦਾ ਪੋਸਟਰ ਰਿਲੀਜ਼ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਜ਼ਖਮੀ

ਖੰਨਾ, 26 ਅਕਤੂਬਰ (ਮਨਜੀਤ ਸਿੰਘ ਧੀਮਾਨ)- ਸਥਾਨਕ ਜੰਡੀ ਮੰਦਰ ਨੇੜੇ ਮੋਟਰਸਾਈਕਲ ਤੇ ਕਾਰ ਦੀ ਹੋਈ ਟੱਕਰ 'ਚ ਮੋਟਰਸਾਈਕਲ ਸਵਾਰ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਮਨਪ੍ਰੀਤ ਸਿੰਘ 17 ਸਾਲ ਵਾਸੀ ਸਰਹਿੰਦ ਜੋ ਆਪਣੇ ਮੋਟਰਸਾਈਕਲ 'ਤੇ ਆਪਣੇ ਦੋਸਤ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ ਤੇ ਸਬ ਡਵੀਜ਼ਨਾਂ ਵਿਖੇ 12 ਦਸੰਬਰ ਨੂੰ ਰਾਸ਼ਟਰੀ ਲੋਕ ਅਦਾਲਤਾਂ ਲਾਈਆਂ ਜਾਣਗੀਆਂ-ਸੁਖੀਜਾ

ਖੰਨਾ, 26 ਅਕਤੂਬਰ (ਹਰਜਿੰਦਰ ਸਿੰਘ ਲਾਲ)- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਲੁਧਿਆਣਾ ਸ੍ਰੀਮਤੀ ਪ੍ਰੀਤੀ ਸੁਖੀਜਾ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਤੇ ਇਸ ਦੀਆਂ ਸਬ ਡਵੀਜ਼ਨਾਂ ਵਿਖੇ 12 ਦਸੰਬਰ, 2020 ਦਿਨ ਸਨਿੱਚਰਵਾਰ ਨੂੰ ਰਾਸ਼ਟਰੀ ਲੋਕ ਅਦਾਲਤਾਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਘਿਨਾਉਣੀਆਂ ਸਾਜ਼ਿਸ਼ਾਂ ਖ਼ਿਲਾਫ਼ ਧਰਨਾ 26ਵੇਂ ਦਿਨ 'ਚ ਦਾਖਲ

ਸਮਰਾਲਾ, 26 ਅਕਤੂਬਰ (ਕੁਲਵਿੰਦਰ ਸਿੰਘ)- ਸਮਰਾਲਾ ਦੇ ਰੇਲਵੇ ਸਟੇਸ਼ਨ 'ਤੇ ਲੱਗੇ ਧਰਨੇ 'ਚ ਲੋਕ ਲਗਾਤਾਰ ਪਹੁੰਚ ਕਿ ਕੇਂਦਰ ਸਰਕਾਰ ਖ਼ਿਲਾਫ਼ ਵੱਧ ਤੋਂ ਵੱਧ ਰੋਸ ਪ੍ਰਦਰਸ਼ਨ ਕਰ ਰਹੇ ਹਨ | ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਗਟ ਸਿੰਘ ਕੋਟ ...

ਪੂਰੀ ਖ਼ਬਰ »

ਰਾਸ਼ਟਰੀ ਰਾਜਮਾਰਗ ਦੇ ਪੁਲ ਦਾ ਕੁਝ ਹਿੱਸਾ ਧਸਿਆ, ਲੱਗਿਆ ਜਾਮ

ਖੰਨਾ, 26 ਅਕਤੂਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)- ਖੰਨਾ ਦੇ ਬੱਸ ਸਟੈਂਡ ਦੇ ਸਾਹਮਣੇ ਨੈਸ਼ਨਲ ਹਾਈਵੇ (ਜੀ.ਟੀ.ਰੋਡ ) ਦੇ ਪੁਲ ਦਾ ਕੁੱਝ ਹਿੱਸਾ ਅਚਾਨਕ ਧਸ ਗਿਆ ਹੈ, ਇਸ ਦੌਰਾਨ ਹਾਦਸੇ ਤੋਂ ਬਚਾਅ ਰਿਹਾ. ਸੋਮਾ ਕੰਪਨੀ ਦੇ ਅਧਿਕਾਰੀ ਸੰਤੋਸ਼ ਕੁਮਾਰ ਨੇ ਦੱਸਿਆ ...

ਪੂਰੀ ਖ਼ਬਰ »

ਐਸ.ਸੀ./ਬੀ.ਸੀ. ਖਪਤਕਾਰਾਂ ਨੂੰ ਬਿਜਲੀ ਬਿੱਲਾਂ 'ਚ ਮਿਲ ਰਹੀ ਰਿਆਇਤ ਬੰਦ ਕਰਨ ਦੀ ਨਿਖੇਧੀ

ਖੰਨਾ, 26 ਅਕਤੂਬਰ (ਹਰਜਿੰਦਰ ਸਿੰਘ ਲਾਲ)- ਪਾਵਰਕਾਮ ਸਬ ਯੂਨਿਟ ਭੜੀ ਵਿਖੇ ਅਨੁਸੂਚਿਤ ਜਾਤੀ ਤੇ ਪਿਛੜੀ ਸ਼੍ਰੇਣੀ ਕਰਮਚਾਰੀ ਫੈਡਰੇਸ਼ਨ ਦੀ ਇਕ ਮੀਟਿੰਗ ਹੋਈ ਜਿਸ ਵਿਚ ਐਸ.ਸੀ./ਬੀ.ਸੀ. ਖਪਤਕਾਰਾਂ ਨੂੰ ਬਿਜਲੀ ਬਿੱਲਾਂ ਵਿਚ ਮਿਲ ਰਹੀ ਰਿਆਇਤ ਨੂੰ ਨਾਜਾਇਜ਼ ਤੌਰ 'ਤੇ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੇ ਚੇਅਰਮੈਨ ਰਸੂਲੜਾ ਦੀ ਅਗਵਾਈ 'ਚ ਆੜ੍ਹਤੀਆਂ ਦੇ ਕੰਡਿਆਂ ਦੀ ਜਾਂਚ

ਖੰਨਾ, 26 ਅਕਤੂਬਰ (ਹਰਜਿੰਦਰ ਸਿੰਘ ਲਾਲ)- ਅੱਜ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਚ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਦੀਪ ਸਿੰਘ ਰਸੂਲੜਾ ਦੀ ਅਗਵਾਈ ਵਿਚ ਅਨਾਜ ਮੰਡੀ ਦੇ ਕੰਡਿਆਂ ਦੀ ਜਾਂਚ ਕੀਤੀ ਗਈ¢ ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਸਕੱਤਰ ...

ਪੂਰੀ ਖ਼ਬਰ »

ਪਿੰਡ ਘੁੰਗਰਾਲੀ ਦੀ ਪੁਰਾਤਨ ਮਸੀਤ ਨੂੰ ਢਾਹੁਣ ਦਾ ਮਾਮਲਾ ਐੱਸ. ਐੱਸ. ਪੀ. ਖੰਨਾ ਕੋਲ ਪੁੱਜਿਆ

ਬੀਜਾ, 26 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)- ਨਜ਼ਦੀਕੀ ਪਿੰਡ ਘੁੰਗਰਾਲੀ ਰਾਜਪੂਤਾਂ ਵਿਖੇ ਬਣੀ ਪੁਰਾਤਨ ਮਸੀਤ ਨੂੰ ਪਿੰਡ ਦੇ 2 ਵਿਅਕਤੀਆਂ ਵਲੋਂ ਢਾਹੁਣ ਦਾ ਮਾਮਲਾ ਚਰਚਾ ਵਿਚ ਹੈ | ਪੰਜਾਬ ਵਕਫ ਬੋਰਡ ਖੰਨਾ ਦੇ ਅਧਿਕਾਰੀ ਮੁਹੰਮਦ ਅਲੀ ਵਲੋਂ ਖੰਨਾ ਦੇ ਐੱਸ. ਐੱਸ. ਪੀ. ...

ਪੂਰੀ ਖ਼ਬਰ »

ਬੀਜਾ ਦੇ ਅਕਾਲੀ ਅਹੁਦੇਦਾਰਾਂ ਨੇ ਬੂਟਾ ਸਿੰਘ ਰਾਏਪੁਰ ਲਈ ਵਿਧਾਨ ਸਭਾ ਖੰਨਾ ਦੀ ਟਿਕਟ ਮੰਗੀ

ਬੀਜਾ, 26 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)- ਅਕਾਲੀ ਦਲ ਬਾਦਲ ਕਸਬਾ ਬੀਜਾ ਦੇ ਅਹੁਦੇਦਾਰਾਂ ਤੇ ਸਰਗਰਮ ਵਰਕਰਾਂ ਵਲੋਂ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਹਲਕਾ ਖੰਨਾ ਦੇ ਕੋਆਰਡੀਨੇਟਰ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ਰਾਏਪੁਰ ਉਚੇਚੇ ...

ਪੂਰੀ ਖ਼ਬਰ »

ਦੋਰਾਹਾ ਸ਼ਹਿਰ 'ਚ ਧੂਮਧਾਮ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ

ਦੋਰਾਹਾ, 26 ਅਕਤੂਬਰ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)- ਦਸਹਿਰੇ ਦਾ ਤਿਉਹਾਰ ਦੋਰਾਹਾ ਸ਼ਹਿਰ ਵਿਖੇ ਸ੍ਰੀ ਰਾਮ ਨਾਟਕ ਕਲੱਬ ਦੋਰਾਹਾ ਵਲੋਂ ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਬੰਤ ਸਿੰਘ ਦੋਬੁਰਜੀ ਤੇ ਸਾਬਕਾ ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ ਸ਼ਰਮਾ ਦੀ ਸਾਂਝੀ ਅਗਵਾਈ ...

ਪੂਰੀ ਖ਼ਬਰ »

ਵਾਈ. ਓ. ਆਈ. ਦੇ ਕੌਮੀ ਪ੍ਰਧਾਨ ਕਪੂਰ ਦੀ ਸੁਖਬੀਰ ਨਾਲ ਮੁਲਾਕਾਤ, ਦਿੱਲੀ ਦੀ ਨਵੀਂ ਟੀਮ ਐਲਾਨੀ

ਖੰਨਾ, 26 ਅਕਤੂਬਰ (ਹਰਜਿੰਦਰ ਸਿੰਘ ਲਾਲ)- ਯੂਥ ਆਰਗੇਨਾਈਜੇਸ਼ਨ ਆਫ਼ ਇੰਡੀਆ (ਵਾਈ. ਓ. ਆਈ.) ਦੇ ਕੌਮੀ ਪ੍ਰਧਾਨ ਜਤਿੰਦਰ ਕਪੂਰ ਦੀ ਅਗਵਾਈ ਵਿਚ ਇਕ ਵਫ਼ਦ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਪੀ. ਏ. ਯੂ. ਵਲੋਂ ਲਗਾਤਾਰ ਸੰਜੀਦਾ ਯਤਨ ਜਾਰੀ-ਰਜਿਸਟਰਾਰ

ਲੁਧਿਆਣਾ, 26 ਅਕਤੂਬਰ (ਪੁਨੀਤ ਬਾਵਾ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਰਾਜਿੰਦਰ ਸਿੰਘ ਸਿੱਧੂ ਨੇ ਅੱਜ ਕਿਹਾ ਕਿ ਯੂਨੀਵਰਸਿਟੀ ਦੀਆਂ ਮੁਲਾਜ਼ਮ ਜਥੇਬੰਦੀਆਂ ਵਲੋਂ ਜੋ ਸੰਘਰਸ਼ ਕੀਤਾ ਜਾ ਰਿਹਾ ਹੈ, ਉਸ ਬਾਰੇ ਉਹ ਦੱਸਣਾ ਚਾਹੁੰਦੇ ਹਨ ਕਿ ਕੋਰੋਨਾ ...

ਪੂਰੀ ਖ਼ਬਰ »

ਅਰਸ਼ਦੀਪ ਕੌਰ ਨੇ ਐਮ. ਐਸ. ਸੀ. (ਆਈ. ਟੀ.) ਦੇ ਨਤੀਜੇ 'ਚ 6ਵਾਂ ਸਥਾਨ ਹਾਸਲ ਕੀਤਾ

ਲੁਧਿਆਣਾ, 26 ਅਕਤੂਬਰ (ਪੁਨੀਤ ਬਾਵਾ)- ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਦੀ ਅਰਸ਼ਦੀਪ ਕੌਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਮ.ਐਸ.ਸੀ.(ਆਈ.ਟੀ.) ਸਮੈਸਟਰ ਚੌਥਾ ਦੇ ਐਲਾਨੇ ਗਏ ਨਤੀਜੇ ਵਿਚੋਂ 89.13 ਫ਼ੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋਂ 6ਵਾਂ ਤੇ ...

ਪੂਰੀ ਖ਼ਬਰ »

ਸੁਰੱਖਿਅਤ ਖੇਤੀ ਬਾਰੇ ਪੀ. ਏ. ਯੂ. 'ਚ ਆਨਲਾਈਨ ਸਿਖਲਾਈ ਕੋਰਸ

ਲੁਧਿਆਣਾ, 26 ਅਕਤੂਬਰ (ਪੁਨੀਤ ਬਾਵਾ)- ਹੁਨਰ ਵਿਕਾਸ ਕੇਂਦਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਸਬਜ਼ੀਆਂ ਤੇ ਫ਼ਲਾਂ ਦੀ ਸੁਰੱਖਿਅਤ ਖੇਤੀ ਬਾਰੇ 2 ਰੋਜ਼ਾ ਆਨਲਾਈਨ ਸਿਖਲਾਈ ਕੋਰਸ ਕਰਵਾਇਆ ਗਿਆ ਜਿਸ ਦਾ ਮਕਸਦ ਸੁਰੱਖਿਅਤ ਖੇਤੀ ਨਾਲ ਸਬੰਧਤ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦਾ ਤਸਕਰ ਗਾਂਜੇ ਸਮੇਤ ਗਿ੍ਫ਼ਤਾਰ

ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਸਾਢੇ ਛੇ ਕਿਲੋ ਗਾਂਜਾ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਦੀ ...

ਪੂਰੀ ਖ਼ਬਰ »

ਵਿਕਾਸ ਦੇ ਦਾਅਵੇ ਕਰਨ ਵਾਲੀ ਕਾਂਗਰਸ ਸਰਕਾਰ ਹਰ ਫਰੰਟ 'ਤੇ ਫੇਲ੍ਹ-ਗਿਆਸਪੁਰਾ

ਢੰਡਾਰੀ ਕਲਾਂ, 26 ਅਕਤੂਬਰ (ਪਰਮਜੀਤ ਸਿੰਘ ਮਠਾੜੂ)- ਸੜਕਾਂ, ਸੀਵਰੇਜ਼ ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਸਮਾਜ ਦਾ ਹਰ ਵਰਗ ਕਾਂਗਰਸ ਸਰਕਾਰ ਤੋਂ ਦੁਖੀ ਨਜ਼ਰ ਆ ਰਿਹਾ ਹੈ | ਹਰ ਜਗ੍ਹਾ ਸੜਕਾਂ ਟੁੱਟੀਆਂ ਪਈਆਂ ਹਨ ਅਤੇ ਗੰਦਗੀ ਦੇ ਢੇਰ ਲੱਗੇ ਦਿਖਾਈ ਦੇ ਰਹੇ ...

ਪੂਰੀ ਖ਼ਬਰ »

ਮਾਈਟੋਨ ਹੇਅਰਿੰਗ ਏਡ ਸੈਂਟਰ ਵਲੋਂ ਲੁਧਿਆਣਾ 'ਚ ਸਸਤੀਆਂ ਕੰਨ ਮਸ਼ੀਨਾਂ ਦਾ ਵਿਸ਼ੇਸ਼ ਜਾਂਚ ਕੈਂਪ ਸ਼ੁਰੂ

ਲੁਧਿਆਣਾ, 26 ਅਕਤੂਬਰ (ਭੁਪਿੰਦਰ ਸਿੰਘ ਬਸਰਾ)- ਮੌਜੂਦਾ ਸਮੇਂ ਵਿਚ ਭੱਜ-ਨਠ ਅਤੇ ਰੁਝੇਵਿਆਂ ਭਰੇ ਜੀਵਨ ਦੌਰਾਨ ਸ਼ੋਰ-ਸ਼ਰਾਬੇ ਤੇ ਮੌਬਾਈਲ ਫੋਨ ਦੀ ਵੱਧ ਵਰਤੋਂ ਕਾਰਨ ਲੋਕਾਂ ਦੀ ਸੁਨਣ ਸਮਰਥਾ ਤੇਜ਼ੀ ਨਾਲ ਪ੍ਰਭਾਵਿਤ ਹੋ ਰਹੀ ਹੈ | ਇਹ ਸਮਸਿਆਂ ਵਡੇਰੀ ਉਮਰ ਦੇ ਲੋਕਾਂ ...

ਪੂਰੀ ਖ਼ਬਰ »

ਲੁਧਿਆਣਾ, ਖੰਨਾ, ਜਗਰਾਂਉ, ਸਮਰਾਲਾ ਤੇ ਪਾਇਲ 'ਚ ਰਾਸ਼ਟਰੀ ਲੋਕ ਅਦਾਲਤਾਂ 12 ਨੂੰ

ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ, ਖੰਨਾ, ਜਗਰਾਉਂ, ਸਮਰਾਲਾ ਅਤੇ ਪਾਇਲ ਵਿਚ ਰਾਸ਼ਟਰੀ ਲੋਕ ਅਦਾਲਤਾਂ 12 ਦਸੰਬਰ ਨੂੰ ਲਗਾਈਆਂ ਜਾਣਗੀਆਂ | ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ਼੍ਰੀਮਤੀ ਪ੍ਰੀਤੀ ਸਖੂਜਾ ਨੇ ਦੱਸਿਆ ਕਿ ਲੋਕ ...

ਪੂਰੀ ਖ਼ਬਰ »

ਖੇਤੀ ਬਿੱਲਾਂ ਦੀ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ ਮੁੜ ਵਿਰੋਧਤਾ

ਲੁਧਿਆਣਾ, 26 ਅਕਤੂਬਰ (ਕਵਿਤਾ ਖੁੱਲਰ)- ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਸ਼ਹੀਦਾਂ (ਫ਼ੇਰੂਮਾਨ) ਢੋਲੇਵਾਲ ਚੌਕ ਵਿਖੇ ਸਾਬਕਾ ਮੰਤਰੀ ਪੰਜਾਬ ਜਥੇਦਾਰ ਹੀਰਾ ਸਿੰਘ ਗਾਬੜ੍ਹੀਆ ਦੀ ਅਗਵਾਈ ਵਿਚ ਹੋਈ ...

ਪੂਰੀ ਖ਼ਬਰ »

ਮੋਦੀ ਦਾ ਖੇਤੀ ਕਾਨੂੰਨਾਂ ਸੰਬੰਧੀ ਹਿਟਲਰ ਵਾਂਗ ਤਾਨਾਸ਼ਾਹੀ ਰਵੱਈਆ ਲੋਕ ਵਿਰੋਧੀ-ਬਾਜਵਾ

ਹੰਬੜਾਂ, 26 ਅਕਤੂਬਰ (ਹਰਵਿੰਦਰ ਸਿੰਘ ਮੱਕੜ)-ਮੋਦੀ ਸਰਕਾਰ ਦਾ ਕਿਸਾਨਾਂ ਦੇ ਖ਼ਿਲਾਫ਼ ਅੜੀਅਲ ਰੁਖ ਦੇਸ਼ 'ਚ ਅਸ਼ਾਂਤੀ ਦਾ ਮਾਹੌਲ ਪੈਦਾ ਕਰ ਰਿਹਾ ਹੈ | ਖੇਤੀ ਕਾਨੂੰਨਾਂ ਸੰਬੰਧੀ ਮੋਦੀ ਵਲੋਂ ਬਿਆਨ ਦੇਣਾ ਕਿ ਖੇਤੀ ਕਾਨੂੰਨਾਂ ਨੂੰ ਹਰ ਹਾਲਤ ਵਿੱਚ ਲਾਗੂ ਕੀਤਾ ...

ਪੂਰੀ ਖ਼ਬਰ »

ਪਿੰਡ ਮਲਕਪੁਰ ਬੇਟ 'ਚ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਦਸਹਿਰਾ ਮਨਾਇਆ

ਹੰਬੜਾਂ, 26 ਅਕਤੂਬਰ (ਜਗਦੀਸ਼ ਸਿੰਘ ਗਿੱਲ)-ਕੇਂਦਰ ਸਰਕਾਰ ਵਲੋਂ ਜਾਰੀ ਖੇਤੀ ਬਿੱਲਾਂ ਨੂੰ ਖਤਮ ਕਰਵਾਉਣ ਲਈ ਚਲ ਰਹੇ ਕਿਸਾਨ ਸੰਘਰਸ਼ ਤਹਿਤ ਕਸਬਾ ਹੰਬੜਾਂ ਅਤੇ ਆਸ-ਪਾਸ ਦੇ ਇਲਾਕੇ ਵਿਚ ਬੀਤੇ ਦਿਨ ਦਸਹਿਰੇ ਦੀਆਂ ਰੌਣਕਾਂ ਫ਼ਿੱਕੀਆਂ ਰਹੀਆਂ | ਪਿੰਡ ਮਲਕਪੁਰ ਬੇਟ ...

ਪੂਰੀ ਖ਼ਬਰ »

ਕੰਗਣਵਾਲ ਵਾਸੀਆਂ ਨੇ ਨਿੱਕਾ ਪ੍ਰਧਾਨ ਨੂੰ ਕੀਤਾ ਸਨਮਾਨਤ

ਢੰਡਾਰੀ ਕਲਾਂ, 26 ਅਕਤੂਬਰ (ਪਰਮਜੀਤ ਸਿੰਘ ਮਠਾੜੂ)- ਵਾਰਡ ਨੰਬਰ 28 ਕੰਗਣਵਾਲ ਵਿਖੇ ਇਲਾਕਾ ਨਿਵਾਸੀਆਂ ਨੇ ਕਾਂਗਰਸ ਪਾਰਟੀ (ਦਿਹਾਤੀ) ਜ਼ਿਲ੍ਹਾ ਲੁਧਿਆਣਾ ਦੇ ਵਾਈਸ ਪ੍ਰਧਾਨ ਮਹਿੰਦਰ ਸਿੰਘ ਨਿੱਕਾ ਪ੍ਰਧਾਨ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਗਨੇਸ਼ ...

ਪੂਰੀ ਖ਼ਬਰ »

ਕੇਂਦਰ ਸਰਕਾਰ ਅੜੀਅਲ ਰਵੱਈਆ ਛੱਡ ਕੇ ਕਿਸਾਨ ਮਸਲਿਆਂ ਦਾ ਕੋਈ ਹੱਲ ਕੱਢੇ-ਆਦਿਆ

ਲੁਧਿਆਣਾ, 26 ਅਕਤੂਬਰ (ਕਵਿਤਾ ਖੁੱਲਰ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਪੰਜਾਬ ਦੇ ਕਿਸਾਨਾਂ 'ਚ ਭਾਰੀ ਰੋਹ ਪਾਇਆ ਜਾ ਰਿਹਾ ਹੈ ਤੇ ਲਗਭਗ ਇਕ ਮਹੀਨੇ ਤੋਂ ਕਿਸਾਨ ਅਤੇ ਕਿਸਾਨ ਹਿਤੈਸ਼ੀ ਜਥੇਬੰਦੀਆਂ ਦੇ ਆਗੂ ਆਪਣੇ ...

ਪੂਰੀ ਖ਼ਬਰ »

ਚੰਦਰ ਸ਼ੇਖਰ ਆਜ਼ਾਦ 'ਤੇ ਹੋਏ ਹਮਲੇ ਦੀ ਕਾਰਵਾਈ ਦੀ ਨਿਰਪੱਖ ਜਾਂਚ ਹੋਵੇ-ਲਵਲੀ

ਲੁਧਿਆਣਾ, 26 ਅਕਤੂਬਰ (ਕਵਿਤਾ ਖੁੱਲਰ)- ਅੱਜ ਇੱਥੇ ਆਜ਼ਾਦ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਰਾਜੀਵ ਕੁਮਾਰ ਲਵਲੀ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਐਡਵੋਕੇਟ ਚੰਦਰ ਸ਼ੇਖਰ ਆਜ਼ਾਦ 'ਤੇ ਬੁਲੰਦ ਸ਼ਹਿਰ 'ਚ ਹੋਏ ਕਾਤਲਾਨਾ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆਂ ਕਰਦੇ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ (ਫ਼ੇਰੂਮਾਨ) ਵਿਖੇ ਗੁਰਮਤਿ ਸਮਾਗਮ ਕਰਵਾਏ

ਲੁਧਿਆਣਾ, 26 ਅਕਤੂਬਰ (ਕਵਿਤਾ ਖੁੱਲਰ)- ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ (ਫ਼ੇਰੂਮਾਨ) ਢੋਲੇਵਾਲ ਵਿਖੇ ਹਫ਼ਤਾਵਾਰੀ ਵਿਸ਼ੇਸ ਅਨਮੋਲ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਤੇ ਸਤਿਕਾਰ ਸਹਿਤ ਕਰਵਾਏ ਗਏ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX