ਬਰਨਾਲਾ, 26 ਅਕਤੂਬਰ (ਧਰਮਪਾਲ ਸਿੰਘ)-ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵਲੋਂ ਉਲੀਕਿਆ ਗਿਆ ਸਾਂਝਾ ਸੰਘਰਸ਼ ਅੱਜ 26ਵੇਂ ਦਿਨ ਵਿਚ ਦਾਖਲ ਹੋ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਭਾਕਿਯੂ ਏਕਤਾ ਡਕੌਾਦਾ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ, ਭਾਕਿਯੂ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ, ਭਾਕਿਯੂ ਸਿੱਧੂਪੁਰ ਦੇ ਨਛੱਤਰ ਸਿੰਘ ਸਹੌਰ, ਪੰਜਾਬ ਕਿਸਾਨ ਯੂਨੀਅਨ ਦੇ ਜੱਗਾ ਸਿੰਘ ਬਦਰਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪਵਿੱਤਰ ਸਿੰਘ ਲਾਲੀ, ਰਾਜੇਵਾਲ ਦੇ ਨਿਰਭੈ ਸਿੰਘ ਗਿਆਨੀ, ਕੁਲ ਹਿੰਦ ਕਿਸਾਨ ਸਭਾ (ਸਾਂਬਰ) ਦੇ ਉਜਾਗਰ ਸਿੰਘ ਬੀਹਲਾ, ਕੁਲ ਹਿੰਦ ਕਿਸਾਨ ਸਭਾ ਦੇ ਨਿਰੰਜਨ ਸਿੰਘ ਠੀਕਰੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਵਿਚ ਮਾਲ ਗੱਡੀਆਂ ਰੋਕ ਕੇ ਕਿਸਾਨਾਂ ਦੇ ਜ਼ਖ਼ਮਾਂ 'ਤੇ ਲੂਣ ਭੁੱਕਣ ਵਾਲਾ ਕੰਮ ਕੀਤਾ ਹੈ | ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਦੇ ਜਾਰੀ ਕੀਤੇ ਤਿੰਨੇ ਖੇਤੀ ਵਿਰਧੀ ਬਿੱਲ ਅਤੇ ਬਿਜਲੀ ਸੋਧ ਬਿਲ-2020 ਰੱਦ ਕਰਨ ਤੋਂ ਬਾਅਦ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿਚ ਰੱਖਦਿਆਂ ਸਿਰਫ਼ ਮਾਲ ਗੱਡੀਆਂ ਲੰਘਣ ਦੀ ਇਜਾਜ਼ਤ ਦੇ ਦਿੱਤੀ ਸੀ ਪਰ ਕੇਂਦਰ ਸਰਕਾਰ ਨੇ 23 ਅਕਤੂਬਰ ਨੂੰ ਰੇਲਵੇ ਦੇ ਉੱਚ ਅਧਿਕਾਰੀਆਂ ਨੂੰ ਪੰਜਾਬ ਅੰਦਰ ਮਾਲ ਗੱਡੀਆਂ ਬੰਦ ਕਰਨ ਦੇ ਜ਼ੁਬਾਨੀ ਫ਼ਰਮਾਨ ਜਾਰੀ ਕਰ ਦਿੱਤੇ ਹਨ | ਕੇਂਦਰ ਸਰਕਾਰ ਨੇ ਜੋ ਗੱਡੀਆਂ ਪੰਜਾਬ ਵਿਚ ਮੌਜੂਦ ਹਨ, ਨੂੰ ਵਾਪਸ ਬੁਲਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ | ਉਨ੍ਹਾਂ ਕਿਹਾ ਕਿ ਮੋਦੀ ਨੇ ਭਰਮ ਪਾਲਿਆ ਹੈ ਕਿ ਕਿਸਾਨ ਡੀ.ਏ.ਪੀ ਅਤੇ ਯੂਰੀਆ ਦੀ ਥੁੜ ਕਾਰਨ ਸੰਘਰਸ਼ ਨੂੰ ਵਾਪਸ ਲੈ ਲੈਣਗੇ | 27 ਅਕਤੂਬਰ ਨੂੰ ਕੁਲ ਹਿੰਦ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ਖੇਤੀ ਬਿੱਲਾਂ ਖ਼ਿਲਾਫ਼ ਮੁਲਕ ਭਰ ਦੀਆਂ 250 ਤੋਂ ਵਧੇਰੇ ਕਿਸਾਨ ਜਥੇਬੰਦੀਆਂ ਵਲੋਂ ਜੋ ਵੀ ਸੰਘਰਸ਼ ਦਾ ਫ਼ੈਸਲਾ ਕੀਤਾ ਜਾਵੇਗਾ ਉਸ ਨੂੰ ਵੀ ਪੂਰੀ ਤਨਦੇਹੀ ਨਾਲ ਲਾਗੂ ਕਰ ਕੇ ਕੇਂਦਰ ਨੂੰ ਕਾਲੇ ਕਾਨੂੰਨ ਵਾਪਸ ਲੈਣ ਲਈ ਮਜਬੂਰ ਕੀਤਾ ਜਾਵੇਗਾ | ਇਸ ਮੌਕੇ ਕਿਸਾਨ ਆਗੂ ਅਮਰਜੀਤ ਕੌਰ, ਪ੍ਰੇਮਪਾਲ ਕੌਰ, ਗੁਰਧਿਆਨ ਸਿੰਘ ਸਹਿਜੜਾ, ਬਲਵਿੰਦਰ ਸਿੰਘ ਦੁੱਗਲ, ਚੇਅਰਮੈਨ ਸਿਕੰਦਰ ਸਿੰਘ ਰਾਜਗੜ੍ਹ, ਗੁਰਦੇਵ ਸਿੰਘ ਮਾਂਗੇਵਾਲ, ਰਣਧੀਰ ਸਿੰਘ ਸੇਖਾ, ਹਰਮੰਡਲ ਸਿੰਘ ਜੋਧਪੁਰ, ਮੋਹਣ ਸਿੰਘ ਰੂੜੇਕੇ, ਜਗਰਾਜ ਸਿੰਘ ਹਰਦਾਸਪੁਰਾ, ਭੋਲਾ ਸਿੰਘ ਛੰਨਾਂ, ਕੁਲਵੰਤ ਸਿੰਘ ਭਦੌੜ, ਪਰਮਿੰਦਰ ਸਿੰਘ ਹੰਡਿਆਇਆ, ਕੁਲਵਿੰਦਰ ਸਿੰਘ ਉੱਪਲੀ ਅਤੇ ਬਾਬੂ ਸਿੰਘ ਖੁੱਡੀ ਕਲਾਂ ਆਦਿ ਹਾਜ਼ਰ ਸਨ |
ਬਰਨਾਲਾ, (ਧਰਮਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਲੱਖੀ ਕਾਲੋਨੀ ਬਰਨਾਲਾ ਵਿਖੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਦੀ ਰਿਹਾਇਸ਼ ਅੱਗੇ ਧਰਨੇ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜੀ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਬਰਨਾਲਾ ਦੇ ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ, ਜ਼ਿਲ੍ਹਾ ਆਗੂ ਜਰਨੈਲ ਸਿੰਘ ਬਦਰਾ, ਕੁਲਵਿੰਦਰ ਸਿੰਘ ਭੈਣੀ ਮਹਿਰਾਜ, ਤੇਜ ਸਿੰਘ ਦਰਾਜ਼ ਅਤੇ ਸੁਖਜੀਤ ਕੌਰ ਧਾਲੀਵਾਲ ਨੇ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਕਾਬਜ਼ ਕਰਨਾ ਚਾਹੁੰਦੀ ਹੈ ਪਰ ਨਰਿੰਦਰ ਮੋਦੀ ਦੇ ਮਨਸੂਬੇ ਪੂਰੇ ਨਹੀਂ ਹੋਣ ਦੇਣਗੇ ਭਾਵੇਂ ਉਨ੍ਹਾਂ ਨੂੰ ਕਿੰਨੀਆਂ ਵੱਡੀਆਂ ਕੁਰਬਾਨੀਆਂ ਕਿਉਂ ਨਾ ਦੇਣੀਆਂ ਪੈਣ | ਇਸ ਮੌਕੇ ਕਿ੍ਪਾਲ ਸਿੰਘ, ਦਰਸ਼ਨ ਸਿੰਘ, ਕਿਰਨਜੀਤ ਕੌਰ, ਗੁਰਨਾਮ ਸਿੰਘ, ਕਰਨ ਸਿੰਘ ਖੁੱਡੀ ਕਲਾਂ, ਗੁਰਜੰਟ ਸਿੰਘ, ਅਮਰਜੀਤ ਕੌਰ, ਮਲਕੀਤ ਕੌਰ, ਮਹਿੰਦਰ ਕੌਰ, ਜਸਪਾਲ ਕੌਰ, ਪ੍ਰੀਤਮ ਕੌਰ, ਗੁਰਦੀਪ ਕੋਰ, ਪਰਮਜੀਤ ਕੌਰ, ਜਗਸੀਰ ਸਿੰਘ ਸੂਚ, ਜਵਾਲਾ ਸਿੰਘ ਰਾਮਣਵਾਸੀਆ ਆਦਿ ਹਾਜ਼ਰ ਸਨ |
ਇਸੇ ਤਰਾਂ ਸਥਾਨਕ ਬਾਜਾਖਾਨਾ ਰੋਡ 'ਤੇ ਸਥਿਤ ਰਿਲਾਇੰਸ ਸਮਾਰਟ ਸੁਪਰ ਸਟੋਰ ਅੱਗੇ ਦਿੱਤਾ ਜਾ ਰਿਹਾ ਰੋਸ ਧਰਨਾ 26ਵੇਂ ਦਿਨ ਵਿਚ ਸ਼ਾਮਿਲ ਹੋ ਗਿਆ | ਧਰਨੇ ਨੂੰ ਇਕਾਈ ਪ੍ਰਧਾਨ ਜਸਵੀਰ ਸਿੰਘ ਕਰਮਗੜ੍ਹ, ਇਕਾਈ ਪ੍ਰਧਾਨ ਮੇਜਰ ਸਿੰਘ ਸੰਘੇੜਾ, ਮੁਖ਼ਤਿਆਰ ਸਿੰਘ, ਬਲਵੀਰ ਸਿੰਘ ਅਤੇ ਸਵਰਨ ਸਿੰਘ ਸੰਘੇੜਾ ਨੇ ਸੰਬੋਧਨ ਕੀਤਾ | ਇਸ ਮੌਕੇ ਮਹਿੰਦਰ ਸਿੰਘ, ਮਨਜੀਤ ਸਿੰਘ, ਹਰਬੰਸ ਸਿੰਘ, ਲਛਮਣ ਸਿੰਘ, ਨਿਰੰਜਨ ਸਿੰਘ, ਸੁਖਦੇਵ ਸਿੰਘ ਮੱਲ੍ਹੀ, ਦਲੀਪ ਸਿੰਘ, ਗੁਰਮੇਲ ਸਿੰਘ, ਬਲਵਿੰਦਰ ਸਿੰਘ, ਸੇਵਕ ਸਿੰਘ, ਜਸਵੰਤ ਸਿੰਘ, ਦਰਸ਼ਨ ਸਿੰਘ ਫਰਵਾਹੀ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ |
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਵਲੋਂ ਸਥਾਨਕ ਹੰਡਿਆਇਆ ਰੋਡ 'ਤੇ ਏਸਰ ਪੈਟਰੋਲ ਪੰਪ ਅਤੇ ਡੀ. ਮਾਰਟ ਸ਼ਾਪਿੰਗ ਮੌਲ ਅੱਗੇ ਧਰਨੇ ਦੇ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ | ਬਲਾਕ ਪ੍ਰਧਾਨ ਪਰਮਿੰਦਰ ਹੰਡਿਆਇਆ, ਇਕਾਈ ਪ੍ਰਧਾਨ ਜਗਰਾਜ ਸਿੰਘ ਹਮੀਦੀ, ਬੰਤ ਸਿੰਘ, ਗੁਰਜੰਟ ਸਿੰਘ, ਸਮਰਜੀਤ ਸਿੰਘ ਅਸਪਾਲ ਕਲਾਂ, ਅਜਮੇਰ ਸਿੰਘ, ਗੁਲਜਾਰਾ ਸਿੰਘ ਅਤੇ ਚਮਕੌਰ ਸਿੰਘ ਚਹਿਲ ਨੇ ਧਰਨੇ ਨੂੰ ਸੰਬੋਧਨ ਕੀਤਾ | ਇਸ ਮੌਕੇ ਅਰਸ਼ਦੀਪ ਸਿੰਘ, ਜੋਗਿੰਦਰ ਸਿੰਘ, ਬਲਵੀਰ ਸਿੰਘ, ਮੱਘਰ ਸਿੰਘ, ਗੁਰਜੰਟ ਸਿੰਘ, ਬਲਦੇਵ ਸਿੰਘ, ਦਰਸ਼ਨ ਸਿੰਘ, ਮਹਿੰਦਰ ਸਿੰਘ, ਸਾਧੂ ਸਿੰਘ, ਨਛੱਤਰ ਸਿੰਘ, ਹਰਨੇਕ ਸਿੰਘ, ਬਹਾਦਰ ਸਿੰਘ, ਗੋਰਾ ਸਿੰਘ, ਬੱਗਾ ਸਿੰਘ, ਆਤਮਾ ਸਿੰਘ ਆਦਿ ਹਾਜ਼ਰ ਸਨ |
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮਹਿਲ ਕਲਾਂ ਇਕਾਈ ਵਲੋਂ ਸਥਾਨਕ ਰਾਏਕੋਟ ਰੋਡ 'ਤੇ ਪਿੰਡ ਸੰਘੇੜਾ ਤੇ ਭੱਦਲਵੱਢ ਦੇ ਵਿਚਕਾਰ ਲੱਗੇ ਰਿਲਾਇੰਸ ਪੰਪ 'ਤੇ ਅਣਮਿਥੇ ਸਮੇਂ ਲਈ ਲਾਏ ਪੱਕੇ ਮੋਰਚੇ ਦੇ 26ਵੇਂ ਧਰਨਾ ਜਾਰੀ ਰੱਖਦਿਆਂ ਕੇਂਦਰ ਸਰਕਾਰ ਖ਼ਿਲਾਫ਼ ਰੋਹ ਭਰਪੂਰ ਨਾਅਰੇਬਾਜੀ ਕੀਤੀ | ਧਰਨੇ ਨੂੰ ਬਲਾਕ ਪ੍ਰਧਾਨ ਜੱਜ ਸਿੰਘ ਗਹਿਲ, ਲਾਭ ਸਿੰਘ ਗੁੰਮਟੀ, ਮੀਤ ਪ੍ਰਧਾਨ ਹਰਜੀਤ ਸਿੰਘ ਦੀਵਾਨੇ, ਉਦੈ ਸਿੰਘ ਹਮੀਦੀ ਨੇ ਸੰਬੋਧਨ ਕੀਤਾ | ਇਸ ਮੌਕੇ ਬਲਵਿੰਦਰ ਸਿੰਘ ਗੁਰਮ, ਬੂਟਾ ਸਿੰਘ, ਕੇਵਲ ਸਿੰਘ ਹਮੀਦੀ, ਗੁਰਦੀਪ ਸਿੰਘ ਖ਼ਾਲਸਾ, ਰਜਿੰਦਰ ਸਿੰਘ ਵਜੀਦਕੇ ਕਲਾਂ, ਅਮਰਜੀਤ ਸਿੰਘ, ਹਾਕਮ ਸਿੰਘ, ਗੁਰਮੇਲ ਕੌਰ ਹਮੀਦੀ, ਨਸੀਬ ਕੌਰ, ਕਰਮਜੀਤ ਕੌਰ, ਅੰਗਰੇਜ਼ ਕੌਰ, ਨਰਿੰਦਰ ਕੌਰ, ਸੰਦੀਪ ਕੌਰ, ਮਨਦੀਪ ਕੌਰ, ਪਰਮਜੀਤ ਕੌਰ ਆਦਿ ਹਾਜ਼ਰ ਸਨ |
ਰੂੜੇਕੇ ਕਲਾਂ, (ਗੁਰਪ੍ਰੀਤ ਸਿੰਘ ਕਾਹਨੇਕੇ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਦੀ ਅਗਵਾਈ ਵਿਚ ਬਰਨਾਲਾ-ਮਾਨਸਾ ਮੁੱਖ ਮਾਰਗ ਉਪਰ ਏਸਰ ਕੰਪਨੀ ਦੇ ਪੈਟਰੋਲ ਪੰਪ 'ਤੇ ਲਗਾਤਾਰ 26ਵੇਂ ਦਿਨ ਰੋਸ ਧਰਨਾ ਦੇ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਧਰਨੇ ਨੂੰ ਸੰਬੋਧਨ ਕਰਦਿਆਂ ਗੁਰਮੀਤ ਸਿੰਘ ਧੌਲਾ, ਪ੍ਰਧਾਨ ਬਲਜਿੰਦਰ ਸਿੰਘ, ਕਵੀਸ਼ਰ ਰੂਪ ਸਿੰਘ ਧੌਲਾ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਖੇਤੀ ਸਬੰਧੀ ਪਾਸ ਕੀਤੇ ਕਾਲੇ ਕਾਨੂੰਨ ਵਾਪਸ ਨਾ ਲਏ ਤਾਂ ਕੇਂਦਰ ਸਰਕਾਰ ਦਾ ਅੰਤ ਹੋਣ ਲਈ ਬਹੁਤਾ ਸਮਾਂ ਨਹੀਂ ਲੱਗੇਗਾ | ਇਸ ਮੌਕੇ ਜਗਸੀਰ ਸਿੰਘ ਰੂੜੇਕੇ, ਕੁਲਵੰਤ ਸਿੰਘ ਕਾਹਨੇਕੇ, ਸਾਧੂ ਸਿੰਘ ਧੂਰਕੋਟ, ਜਗਸੀਰ ਸਿੰਘ ਬਦਰਾ, ਗੁਰਦੀਪ ਸਿੰਘ ਰੂੜੇਕੇ ਤੋਂ ਇਲਾਵਾ ਵੱਡੀ ਗਿਣਤੀ ਔਰਤਾਂ ਹਾਜ਼ਰ ਸਨ |
ਟੱਲੇਵਾਲ, (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਭੋਤਨਾ ਦੀ ਅਗਵਾਈ ਵਿਚ ਏਸਰ ਪੰਪ 'ਤੇ ਚੱਲ ਰਹੇ ਧਰਨੇ ਦੌਰਾਨ ਅੱਜ 26ਵੇਂ ਦਿਨ ਵਿਚ ਦਾਖ਼ਲ ਹੋ ਗਿਆ ਅਤੇ ਇਲਾਕੇ ਦੇ 18 ਪਿੰਡਾਂ ਦੇ ਲੋਕਾਂ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਗੁਰਚਰਨ ਸਿੰਘ ਭਦੌੜ, ਮੱਖਣ ਸਿੰਘ ਭਦੌੜ, ਭੋਲਾ ਸਿੰਘ, ਗੁਰਨਾਮ ਸਿੰਘ ਭੋਤਨਾ, ਰਾਜਵਿੰਦਰ ਸਿੰਘ ਚੀਮਾ, ਹਰਦੇਵ ਸਿੰਘ ਜੰਗੀਆਣਾ, ਗੁਰਮੇਲ ਸਿੰਘ ਚੰੂਘਾਂ, ਇੰਦਰਜੀਤ ਸਿੰਘ ਈਸ਼ਰ ਸਿੰਘ ਵਾਲਾ, ਗੁਰਮੇਲ ਸਿੰਘ ਦਰਾਕਾ ਪੱਤੀ, ਮਹਿੰਦਰ ਸਿੰਘ ਚੰੂਘਾਂ, ਹੈੱਡ ਮਾਸਟਰ ਰਣਜੀਤ ਸਿੰਘ ਟੱਲੇਵਾਲ, ਜਰਨੈਲ ਸਿੰਘ ਟੱਲੇਵਾਲ, ਹਰਪ੍ਰੀਤ ਸਿੰਘ ਰਾਮਗੜ੍ਹ, ਕਰਮਾ ਸਿੰਘ ਮੱਝੂਕੇ, ਜੱਸਾ ਸਿੰਘ ਸੰਧੂ ਕਲਾਂ, ਰਾਜਵਿੰਦਰ ਸਿੰਘ ਮੱਲ੍ਹੀਆਂ, ਲਵਪ੍ਰੀਤ ਸਿੰਘ ਪੱਖੋਕੇ, ਬੂਟਾ ਸਿੰਘ ਮੱਲ੍ਹੀਆਂ, ਗੁਰਪ੍ਰੀਤ ਸਿੰਘ ਸ਼ਹਿਣਾ, ਭੀਮਾ ਸਿੰਘ ਮੌੜ, ਬਿੰਦਰ ਸਿੰਘ ਭੋਤਨਾ, ਜੀਤ ਸਿੰਘ ਸੇਖੋਂ, ਗੁਲਾਬ ਸਿੰਘ ਈਸ਼ਰ ਸਿੰਘ ਵਾਲਾ, ਪਿ੍ਤਪਾਲ ਕੌਰ, ਕੁਲਦੀਪ ਕੌਰ ਖ਼ਾਲਸਾ, ਅਮਰਜੀਤ ਕੌਰ, ਜਗਇੰਦਰ ਕੌਰ, ਜਸਵਿੰਦਰ ਕੌਰ, ਸਰਬਜੀਤ ਕੌਰ, ਰਣਜੀਤ ਕੌਰ, ਸਿਮਰਨਜੀਤ ਕੌਰ, ਮੁਖ਼ਤਿਆਰ ਕੌਰ ਤੋਂ ਇਲਾਵਾ ਵੱਖ-ਵੱਖ ਪਿੰਡਾਂ ਤੋਂ ਆਗੂ ਹਾਜ਼ਰ ਸਨ |
ਮਹਿਲ ਕਲਾਂ, (ਅਵਤਾਰ ਸਿੰਘ ਅਣਖੀ)-ਟੋਲ ਪਲਾਜ਼ਾ ਮਹਿਲ ਕਲਾਂ ਵਿਖੇ ਚੱਲ ਰਿਹਾ ਕਿਸਾਨ ਮੋਰਚਾ ਅੱਜ 26ਵੇਂ ਦਿਨ 'ਚ ਦਾਖ਼ਲ ਹੋ ਚੁੱਕਾ ਹੈ | ਇਸ ਮੌਕੇ ਬਲਾਕ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ, ਮੀਤ ਪ੍ਰਧਾਨ ਭਾਗ ਸਿੰਘ ਕੁਰੜ, ਭਿੰਦਰ ਸਿੰਘ ਮੂੰਮ, ਜਮਹੂਰੀ ਕਿਸਾਨ ਸਭਾ ਦੇ ਅਮਰਜੀਤ ਕੁੱਕੂ ਨੇ ਕਿਹਾ ਕਿ ਕਿਸਾਨ ਵਿਰੋਧੀ ਕਾਨੂੰਨ ਬਣਾ ਕੇ ਮੋਦੀ ਸਰਕਾਰ ਦੇਸ਼ ਦਾ ਅੰਨ ਭੰਡਾਰ ਭਰਨ ਵਾਲੇ ਕਿਸਾਨ ਨਾਲ ਸਰਾਸਰ ਧੱਕੇਸ਼ਾਹੀ ਕਰ ਰਹੀ ਹੈ, ਜਿਸ ਕਾਰਨ ਸਮੁੱਚੇ ਕਿਸਾਨਾਂ ਅੰਦਰ ਕੇਂਦਰ ਵਿਰੁੱਧ ਰੋਹ ਪਾਇਆ ਜਾ ਰਿਹਾ ਹੈ | ਮਾ: ਅਮਰਜੀਤ ਸਿੰਘ ਮਹਿਲ ਕਲਾਂ, ਜਗਤਾਰ ਸਿੰਘ ਕਲਾਲ ਮਾਜਰਾ, ਜਥੇ: ਅਜਮੇਰ ਸਿੰਘ ਮਹਿਲ ਕਲਾਂ, ਬਾਬਾ ਸ਼ੇਰ ਸਿੰਘ ਨੇ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ 5 ਨਵੰਬਰ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ | ਇਸ ਮੌਕੇ ਕੁਲਦੀਪ ਸਿੰਘ ਗਿੱਲ, ਸਰਬਜੀਤ ਸਿੰਘ ਸੰਭੂ, ਮੰਗਤ ਸਿੰਘ ਸਿੱਧੂ, ਮਲਕੀਤ ਸਿੰਘ ਈਨਾ, ਭਿੰਦਰ ਸਿੰਘ ਸਹੌਰ, ਗਿਆਨੀ ਕਰਮ ਸਿੰਘ, ਅਜਮੇਰ ਸਿੰਘ ਕਾਲਸਾਂ, ਸੁਖਮਿੰਦਰ ਸਿੰਘ ਗਿੱਲ, ਬਲਦੇਵ ਸਿੰਘ ਔਜਲਾ, ਗੁਲਬੰਤ ਸਿੰਘ ਔਲਖ, ਜਗਸੀਰ ਸਿੰਘ ਖ਼ਾਲਸਾ, ਸੁਖਦੇਵ ਸਿੰਘ ਮਠਾੜੂ, ਜਗਜੀਤ ਸਿੰਘ ਟਿਵਾਣਾ, ਭੋਲਾ ਸਿੰਘ ਕਾਉਂਕਾ, ਸੁਖਦੇਵ ਸਿੰਘ ਰਾਗੀ, ਜਗਸੀਰ ਸਿੰਘ ਕੈਲ਼ਾ, ਨੰਬਰਦਾਰ ਮਹਿੰਦਰ ਸਿੰਘ, ਸੇਵਕ ਸਿੰਘ ਛਾਪਾ, ਗੁਰਦੀਪ ਸਿੰਘ ਟਿਵਾਣਾ, ਕੁਲਵਿੰਦਰ ਸਿੰਘ ਸੋਢਾ ਆਦਿ ਹਾਜ਼ਰ ਸਨ | ਇਸ ਮੌਕੇ ਬਲਿਹਾਰ ਗੋਬਿੰਦਗੜ੍ਹ, ਰਾਮ ਸਿੰਘ ਹਠੂਰ, ਕਾ: ਆਤਮਾ ਸਿੰਘ, ਪਰਮਜੀਤ ਸਿੰਘ ਪੰਮਾ ਨੇ ਲੋਕਪੱਖੀ ਗੀਤ ਪੇਸ਼ ਕੀਤੇ |
ਟੱਲੇਵਾਲ, 26 ਅਕਤੂਬਰ (ਸੋਨੀ ਚੀਮਾ)-ਵਿਸ਼ਵ ਪ੍ਰਸਿੱਧ ਸੰਸਥਾ ਕਲਮ ਫਾਊਾਡੇਸ਼ਨ ਵਲੋਂ ਹੋਰ ਸਹਿਯੋਗੀ ਸਾਹਿਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਛੇਵੀਂ ਵਿਸ਼ਵ ਪੰਜਾਬੀ ਕਾਨਫ਼ਰੰਸ 19 ਅਤੇ 20 ਜੂਨ ...
ਭਦੌੜ, 26 ਅਕਤੂਬਰ (ਬੱਤਾ, ਕਲਸੀ)-ਸਫ਼ਾਈ ਮਜ਼ਦੂਰ ਯੂਨੀਅਨ ਦੀ ਇੱਥੇ ਮੀਟਿੰਗ ਹੋਈ ਜਿਸ ਵਿਚ 11 ਮੈਂਬਰੀ ਕਮੇਟੀ ਦਾ ਗਠਨ ਕਰ ਕੇ ਚੋਣ ਕੀਤੀ ਗਈ | ਜਿਸ ਵਿਚ ਪ੍ਰਧਾਨ ਰਾਜ ਮੋਹਨ, ਮੁਕੇਸ਼ ਕੁਮਾਰ ਅਤੇ ਸੰਦੀਪ ਕੁਮਾਰ ਜ਼ਿਲ੍ਹਾ ਮੈਂਬਰ, ਵੀਰ ਸਿੰਘ ਵਾਇਸ ਪ੍ਰਧਾਨ, ਰਮੇਸ਼ ...
ਬਰਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ ਵਿਚ ਜਿੱਥੇ ਪਿਛਲੇ ਦਿਨਾਂ ਤੋਂ ਕੋਰੋਨਾ ਵਾਇਰਸ ਦੇ ਕੇਸਾਂ ਵਿਚ ਭਾਰੀ ਕਮੀ ਆਈ ਹੈ ਉਥੇ ਅੱਜ ਜ਼ਿਲ੍ਹੇ ਵਿਚ ਕੋਈ ਨਵਾਂ ਕੇਸ ਨਹੀਂ ਆਇਆ ਜਦਕਿ 5 ਹੋਰ ਮਰੀਜ਼ ਸਿਹਤਯਾਬ ਹੋਏ ਹਨ ਜੋ ...
ਰੂੜੇਕੇ ਕਲਾਂ, 26 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਦਵਿੰਦਰ ਫਾੳਾੂਡੇਸ਼ਨ ਦੇ ਸਰਪ੍ਰਸਤ ਦਵਿੰਦਰ ਸਿੰਘ ਬੀਹਲਾ ਨੇ ਭੁੱਲਰ ਸਕੂਲ ਧੌਲਾ ਦੇ ਗਰਾਊਾਡ ਵਿਖੇ ਤਿਆਰੀ ਕਰਦੇ ਖਿਡਾਰੀ ਵਿਦਿਆਰਥੀਆਂ ਨੂੰ ਖੇਡਾਂ ਦਾ ਲੋੜੀਂਦਾ ...
ਟੱਲੇਵਾਲ, 26 ਅਕਤੂਬਰ (ਸੋਨੀ ਚੀਮਾ)-ਭਾਈ ਹਰਜਿੰਦਰ ਸਿੰਘ ਭੀਖੀ ਵਾਲੇ ਦੇ ਜਥੇ ਵਲੋਂ ਸਿੱਖ ਵਿਰਾਸਤ ਸੰਭਾਲ ਮਿਸ਼ਨ ਤਹਿਤ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਪਾਤਿਸ਼ਾਹੀ ਛੇਵੀਂ ਭੋਤਨਾ ਵਿਖੇ 7 ਸਾਲ ਉਮਰ ਤੋਂ ਲੈ ਕੇ 25 ਸਾਲ ਤੱਕ ਵਿਦਿਆਰਥੀਆਂ ਦੇ ਵਿੱਦਿਅਕ ...
ਮਹਿਲ ਕਲਾਂ, 26 ਅਕਤੂਬਰ (ਤਰਸੇਮ ਸਿੰਘ ਚੰਨਣਵਾਲ)-ਸ: ਬਲਰਾਜ ਸਿੰਘ ਹਾਂਸ ਅਤੇ ਬਲਜਿੰਦਰ ਸਿੰਘ ਹਾਂਸ ਦੇ ਸਤਿਕਾਰਯੋਗ ਪਿਤਾ ਅਤੇ ਨੌਜਵਾਨ ਆਗੂ ਅਰਸ਼ਦੀਪ ਸਿੰਘ ਸਰਦਾਰ ਦੇ ਦਾਦਾ ਰਣਜੀਤ ਸਿੰਘ ਸਰਦਾਰ ਵਜੀਦਕੇ ਖ਼ੁਰਦ ਦੀ ਬੇਵਕਤੀ ਮੌਤ ਨਾਲ ਹਾਂਸ ਪਰਿਵਾਰ ਨੂੰ ...
ਟੱਲੇਵਾਲ, 26 ਅਕਤੂਬਰ (ਸੋਨੀ ਚੀਮਾ)-ਜਾਨਾਂ ਦੇ ਖੋਅ ਬਣੇ ਬੀਹਲਾ ਨਹਿਰ ਦੇ ਪੁਲ ਕੋਲ 70-80 ਫੁੱਟ ਡੂੰਘੇ ਟੋਏ ਨੂੰ ਭਰਨ ਸਬੰਧੀ ਉਕਤ ਪਿੰਡਾਂ ਅਤੇ ਆਗੂਆਂ ਦੀਆਂ ਆਸਾਂ ਨੂੰ ਉਸ ਸਮੇਂ ਬੂਰ ਪੈਣ ਦੇ ਅਸਾਰ ਬਣ ਗਏ ਜਦੋਂ ਨਹਿਰੀ ਵਿਭਾਗ ਦੇ ਅਧਿਕਾਰੀਆਂ ਵਲੋਂ ਨਹਿਰ ਦੀ ਬੰਦੀ ...
ਤਪਾ ਮੰਡੀ, 26 ਅਕਤੂਬਰ (ਪ੍ਰਵੀਨ ਗਰਗ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਮਾਰੂ ਬਿੱਲਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਅੰਦਰ-ਖਾਤੇ ਲਾਗੂ ਕਰ ਚੁੱਕੀ ਹੈ ਅਤੇ ਵਿਧਾਨ ਸਭਾ 'ਚ ਬਿੱਲ ਪੇਸ਼ ਕਰ ਕੇ ਸੂਬੇ ਦੇ ਕਿਸਾਨਾਂ ਨੂੰ ਗੁੰਮਰਾਹ ਕੀਤਾ ...
ਰੂੜੇਕੇ ਕਲਾਂ, 26 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਕਾਹਨੇਕੇ ਦੇ ਛੱਪੜਾਂ ਦੀ ਸਫ਼ਾਈ ਲਈ ਟਰਾਈਡੈਂਟ ਗਰੁੱਪ ਵਲੋਂ ਗ੍ਰਾਮ ਪੰਚਾਇਤ ਨੂੰ 50 ਹਜ਼ਾਰ ਰੁਪਏ ਦਾ ਚੈਕ ਭੇਟ ਕਰਦਿਆਂ ਗਰੁੱਪ ਦੇ ਅਧਿਕਾਰੀ ਰੁਪਿੰਦਰ ਗੁਪਤਾ ਨੇ ਦੱਸਿਆ ਕਿ ਗਰੁੱਪ ਦੇ ਐਮ.ਡੀ. ...
ਤਪਾ ਮੰਡੀ, 26 ਅਕਤੂਬਰ (ਪ੍ਰਵੀਨ ਗਰਗ)-ਪਿੰਡ ਘੁੰਨਸ ਵਿਖੇ ਪੰਜਾਬ ਕਿਸਾਨ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜੱਗਾ ਸਿੰਘ ਬਦਰਾ ਅਤੇ ਬਲਾਕ ਪ੍ਰਧਾਨ ਬਾਰਾ ਸਿੰਘ ਦੀ ਅਗਵਾਈ ਹੇਠ ਸੰਤ ਅਤਰ ਸਿੰਘ ਜੀ ਅੰਦਰਲਾ ਗੁਰਦੁਆਰਾ ਸਾਹਿਬ ਵਿਖੇ ਹੋਈ | ਜਿਸ ਵਿਚ ਸਮੂਹ ...
ਭਦੌੜ, 26 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੀਰੀ ਪੀਰੀ ਖਾਲਸਾ ਕਾਲਜ ਭਦੌੜ ਦੇ ਬੀ.ਏ. ਅਤੇ ਬੀ.ਸੀ.ਏ. ਭਾਗ ਪਹਿਲਾ ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪਿ੍ੰਸੀਪਲ ਪ੍ਰੋ: ਮਲਵਿੰਦਰ ਸਿੰਘ ਨੇ ਦੱਸਿਆ ਕਿ ਬੀ.ਏ. ਭਾਗ ਪਹਿਲਾ ਦੇ ਸਮੈਸਟਰ ਦੀ ...
ਬਰਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਵਿਧਾਨ ਸਭਾ ਵਿਚ ਲਿਆਂਦੇ ਗਏ ਖੇਤੀ ਬਿੱਲਾਂ ਅਤੇ ਐਮ.ਐਸ.ਪੀ. ਪ੍ਰਤੀ ਕਾਂਗਰਸ ਸਰਕਾਰ ਵਲੋਂ ਕਿਸਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ...
ਬਰਨਾਲਾ, 26 ਅਕਤੂਬਰ (ਧਰਮਪਾਲ ਸਿੰਘ)-ਪੰਜਾਬ ਨੰਬਰਦਾਰ ਯੂਨੀਅਨ ਸਬ-ਤਹਿਸੀਲ ਮਹਿਲ ਕਲਾਂ ਇਕਾਈ ਦੇ (ਸਮਰਾ) ਗਰੁੱਪ ਦੇ ਸਮੂਹ ਨੰਬਰਦਾਰਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਧਾਨ ਨੰਬਰਦਾਰ ਗੱਜਣ ਸਿੰਘ ਧਨੌਲਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ...
ਟੱਲੇਵਾਲ, 26 ਅਕਤੂਬਰ (ਸੋਨੀ ਚੀਮਾ)-ਮਾਰਕੀਟ ਕਮੇਟੀ ਭਦੌੜ ਅਧੀਨ ਆਉਂਦੀਆਂ ਮੰਡੀਆਂ ਵਿਚ ਕਿਸੇ ਵੀ ਕਿਸਾਨ ਜਾਂ ਆੜ੍ਹਤੀਆਂ ਵਰਗ ਨੂੰ ਅਜੇ ਤੱਕ ਕੋਈ ਸਮੱਸਿਆ ਨਹੀਂ | ਇਹ ਸ਼ਬਦ ਮਾਰਕਫੈਡ ਭਦੌੜ ਦੇ ਇੰਸਪੈਕਟਰ ਬੂਟਾ ਸਿੰਘ ਅਤੇ ਮਾਰਕੀਟ ਕਮੇਟੀ ਭਦੌੜ ਦੇ ...
ਮਹਿਲ ਕਲਾਂ, 26 ਅਕਤੂਬਰ (ਅਣਖੀ)-ਪਿੰਡ ਕੁਰੜ ਵਿਖੇ ਕੈਪਟਨ ਸਰਕਾਰ ਵਲੋਂ ਜਾਰੀ ਸਮਾਰਟ ਕਾਰਡ ਨਾ ਵੰਡੇ ਜਾਣ ਨੂੰ ਲੈ ਕੇ ਲੋਕਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੇ ਆਗੂ ਭਾਗ ਸਿੰਘ ਕੁਰੜ ਦੀ ਅਗਵਾਈ 'ਚ ਫੂਡ ਸਪਲਾਈ ਦਫ਼ਤਰ ਮਹਿਲ ਕਲਾਂ ਦਾ ਘਿਰਾਓ ਕੀਤਾ ਗਿਆ | ਇਸ ...
ਬਰਨਾਲਾ, 26 ਅਕਤੂਬਰ (ਅਸ਼ੋਕ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ: ਸਰਬਜੀਤ ਸਿੰਘ ਤੂਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀਮਤੀ ਹਰਕੰਵਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਵਲੋਂ ਸਰੀਰਕ ਸਿੱਖਿਆ ਵਿਸ਼ੇ ਦੇ ਕਰਵਾਏ ਜਾ ਰਹੇ ਸੂਬਾ ਪੱਧਰੀ ਆਨਲਾਈਨ ...
ਰੂੜੇਕੇ ਕਲਾਂ, 26 ਅਕਤੂਬਰ (ਗੁਰਪ੍ਰੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਅਧਿਆਪਕ ਦਲ ਦੇ ਸੀਨੀਅਰ ਆਗੂ ਸੇਵਾ ਅਧਿਆਪਕ ਰਾਮ ਸਿੰਘ ਰੂੜੇਕੇ ਖ਼ੁਰਦ ਦੀ ਧਰਮ ਪਤਨੀ ਬੀਬੀ ਚਰਨਜੀਤ ਕੌਰ ਦਾ ਦਿਹਾਂਤ ਹੋ ਗਿਆ | ਪਰਿਵਾਰ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ...
ਬਰਨਾਲਾ, 26 ਅਕਤੂਬਰ (ਰਾਜ ਪਨੇਸਰ)-ਆਈ.ਪੀ.ਐਲ. ਦੇ ਕ੍ਰਿਕਟ ਮੈਚਾਂ ਵਿਚ ਸੱਟਾ ਲਗਾਉਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਥਾਣਾ ਸਿਟੀ-1 ਵਿਚ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਦੇ ਸਹਾਇਕ ਥਾਣੇਦਾਰ ਰਣਧੀਰ ਸਿੰਘ ਨੇ ਦੱਸਿਆ ਕਿ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX