ਮਲੋਟ, 26 ਅਕਤੂਬਰ (ਅਜਮੇਰ ਸਿੰਘ ਬਰਾੜ, ਪਾਟਿਲ)-ਕਿਸਾਨਾਂ ਅਤੇ ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਮਿਲ ਕੇ ਅੱਜ ਅਬੋਹਰ ਫ਼ਾਜ਼ਿਲਕਾ ਚੌਾਕ ਮਲੋਟ ਵਿਖੇ ਆਵਾਜਾਈ ਠੱਪ ਕਰਕੇ ਰੋਸ ਧਰਨਾ ਦਿੱਤਾ ਅਤੇ ਮੰਗ ਕੀਤੀ ਕਿ ਝੋਨੇ ਦੀ ਵਿਕਰੀ ਮੌਕੇ 1 ਕੁਇੰਟਲ ਪਿੱਛੇ ਢਾਈ ਕਿੱਲੋ ਕਾਟ ਕੱਟਣੀ ਬੰਦ ਕੀਤੀ ਜਾਵੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੰਧੂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਜ਼ਿਲ੍ਹਾ ਜਨਰਲ ਸਕੱਤਰ ਮਨਜੀਤ ਸਿੰਘ, ਸਾਂਝਾ ਮੰਚ ਮਲੋਟ ਦੇ ਕਨਵੀਨਰ ਸੱਤਪਾਲ ਮੋਹਲਾਂ ਤੇ ਹੋਰ ਬੁਲਾਰਿਆਂ ਨੇ ਕਿਹਾ ਕਿ ਪਿੰਡ ਰੱਤਾ ਖੇੜਾ, ਭੁਲੇਰੀਆਂ, ਕਰਮਪੱਟੀ ਪਿੰਡਾਂ ਵਿਚ ਹਾਈ ਬਿ੍ਡ ਝੋਨੇ ਦੀ ਵਿਕਰੀ ਪਿੱਛੇ ਸ਼ੈਲਰਾਂ ਵਾਲੇ 1 ਕੁਇੰਟਲ ਪਿੱਛੇ ਢਾਈ ਕਿੱਲੋ ਦੀ ਕਾਟ ਕੱਟ ਰਹੇ ਹਨ | ਬੁਲਾਰਿਆਂ ਤੋਂ ਇਲਾਵਾ ਪਿੰਡ ਰੱਤਾਖੇੜਾ ਦੇ ਆਗੂ ਤੇਗਾ ਸਿੰਘ ਨੇ ਵਿਸਥਾਰ 'ਚ ਦੱਸਿਆ ਉਨ੍ਹਾਂ ਦੇ ਪਿੰਡ ਵਿਚ ਖ਼ਰੀਦ ਕੇਂਦਰ 'ਤੇ ਝੋਨੇ ਦੀ ਚੁਕਾਈ ਨਹੀਂ ਹੋ ਰਹੀ, ਕਿਉਂਕਿ ਸ਼ੈਲਰਾਂ ਵਾਲੇ ਕਾਟ ਕੱਟਣ ਲਈ ਆਖ ਰਹੇ ਹਨ | ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸਾਨਾਂ ਉੱਤੇ ਆੜ੍ਹਤੀਆਂ ਰਾਹੀਂ ਸ਼ੈਲਰਾਂ ਵਾਲੇ ਜ਼ੋਰ ਪਾਉਂਦੇ ਹਨ ਕਿ ਹਾਈ ਬਿ੍ਡ ਦੀ ਖ਼ਰੀਦ ਉੱਤੇ ਢਾਈ ਕਿੱਲੋ ਦੀ ਕਾਟ ਦਿੱਤੀ ਜਾਵੇ | ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਨੇ ਦਾਅਵਾ ਕੀਤਾ ਕਿ ਹਾਈ ਬਿ੍ਡ ਝੋਨਾ ਕੱਸ ਵਿਚ ਪੂਰਾ ਹੈ, ਕੁਆਲਟੀ, ਲੰਬਾਈ ਅਤੇ ਰੰਗ ਪੱਖੋਂ ਵੀ ਕੋਈ ਘਾਟ ਨਹੀਂ ਪਰ ਫ਼ਿਰ ਵੀ ਕਾਟ ਕਿਉਂ ਕੱਟੀ ਜਾ ਰਹੀ ਹੈ | ਇਸ ਮੌਕੇ ਮਾਰਕਫੈੱਡ ਦੇ ਅਧਿਕਾਰੀ ਨੇ ਮੌਕੇ 'ਤੇ ਦੱਸਿਆ ਕਿ ਉਹ ਬਿਨਾਂ ਕਿਸੇ ਵਿਤਕਰੇ ਦੇ ਖ਼ਰੀਦ ਕਰ ਰਹੇ ਹਨ ਅਤੇ ਅੱਜ ਵੀ 2000 ਗੱਟੇ ਦੀ ਖ਼ਰੀਦ ਕੀਤੀ ਗਈ ਹੈ | ਮੌਕੇ 'ਤੇ ਪਹੁੰਚੇ ਤਹਿਸੀਲਦਾਰ ਸੁਖਵੀਰ ਕੌਰ ਨੇ ਕਿਸਾਨਾਂ ਨੂੰ ਧਰਨਾ ਖ਼ਤਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਨਾਇਬ ਤਹਿਸੀਲਦਾਰ ਜੇ.ਪੀ.ਸਿੰਘ ਢਿੱਲੋਂ ਨੂੰ ਮੌਕੇ 'ਤੇ ਪੜਤਾਲ ਕਰਕੇ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ | ਇਸ ਮੌਕੇ ਐਸ.ਐਚ.ਓ ਸਿਟੀ ਵਿਸ਼ਨ ਲਾਲ, ਐਸ.ਐਚ.ਓ ਥਾਣਾ ਸਦਰ ਸ: ਮਲਕੀਤ ਸਿੰਘ ਪੁਲਿਸ ਪਾਰਟੀ ਸਮੇਤ ਹਾਜ਼ਰ ਸਨ |
ਮਲੋਟ, 26 ਅਕਤੂਬਰ (ਅਜਮੇਰ ਸਿੰਘ ਬਰਾੜ)- ਡੀ. ਐਸ. ਪੀ. ਸ: ਭੁਪਿੰਦਰ ਸਿੰਘ ਰੰਧਾਵਾ ਤੇ ਥਾਣਾ ਸਿਟੀ ਮਲੋਟ ਦੇ ਐਸ. ਐਚ. ਓ. ਵਿਸ਼ਨ ਲਾਲ ਦੀ ਅਗਵਾਈ 'ਚ ਥਾਣਾ ਸਿਟੀ ਪੁਲਿਸ ਨੇ 400 ਗ੍ਰਾਮ ਅਫ਼ੀਮ ਅਤੇ 12 ਬੋਰ ਦੀ ਬੰਦੂਕ ਸਣੇ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ...
ਕੋਟਕਪੂਰਾ, 26 ਅਕਤੂਬਰ (ਮੋਹਰ ਸਿੰਘ ਗਿੱਲ)-ਸਥਾਨਕ ਸ਼ਹਿਰ ਦੇ ਇਕ ਨਾਗਰਿਕ ਨੇ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੂੰ ਬਿਆਨ ਦੇ ਕੇ ਦੱਸਿਆ ਕਿ ਉਸ ਦੀ 14 ਸਾਲਾ ਨਾਬਾਲਗ ਲੜਕੀ ਨੂੰ ਕੋਈ ਨਾਮਾਲੂਮ ਵਿਅਕਤੀ ਵਰਗਲਾ ਕੇ ਕਿੱਧਰੇ ਲੈ ਗਿਆ ਹੈ | ਕਾਫ਼ੀ ਪੜਤਾਲ ...
ਫ਼ਰੀਦਕੋਟ, 26 ਅਕਤੂਬਰ (ਸਰਬਜੀਤ ਸਿੰਘ)-ਪਿੰਡ ਚਹਿਲ ਦੇ ਸਰਕਾਰੀ ਮਿਡਲ ਸਕੂਲ 'ਚੋਂ ਰਾਤ ਸਮੇਂ ਕੰਪਿਊਟਰ ਦਾ ਕੀਮਤੀ ਸਾਮਾਨ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਸਕੂਲ ਦੇ ਅਧਿਆਪਕ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ...
ਮੰਡੀ ਬਰੀਵਾਲ, 26 ਅਕਤੂਬਰ (ਨਿਰਭੋਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਬਰੀਵਾਲਾ ਦੇ ਜਨਰਲ ਸਕੱਤਰ ਦਲਜੀਤ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕੁਝ ਦਿਨ ਪਹਿਲਾਂ ਕੁਝ ਵਿਅਕਤੀ ਵਲੋਂ ਉਨ੍ਹਾਂ ਦੇ ਪਰਿਵਾਰ ਨਾਲ ਧੱਕੇਸ਼ਾਹੀ ਕੀਤੀ ਅਤੇ ਰਾਤ ...
ਮੰਡੀ ਬਰੀਵਾਲ, 26 ਅਕਤੂਬਰ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਸਵਰਨ ਸਿੰਘ ਪੁੱਤਰ ਮੰਗਾ ਸਿੰਘ ਵਾਸੀ ਸੱਕਾਂਵਾਲੀ ਤੋਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਦੇ ਵਿਰੁੱਧ ਐਕਸਾਈਜ਼ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ | ਏ.ਐਸ.ਆਈ. ਰਾਜਾ ਸਿੰਘ ਪੁਲਿਸ ...
ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪਿਛਲੇ 2 ਸਾਲਾਂ ਤੋਂ ਲਗਾਤਾਰ ਭਾਰਤ ਵਿਚ ਖੇਡ ਜਗਤ ਦੀ ਵੱਕਾਰੀ ਮਾਕਾ ਟਰਾਫ਼ੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਜਿਤਾਉਣ ਦੇ ਸ਼ਿਲਪਕਾਰ ਮਰਹੂਮ ਖੇਡ ਨਿਰਦੇਸ਼ਕ ਡਾ: ਪਰਮਿੰਦਰ ਸਿੰਘ ਆਹਲੂਵਾਲੀਆ ਦੇ ...
ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 15 ਵਿਅਕਤੀ ਨਵੇਂ ਕੋਰੋਨਾ ਪਾਜ਼ੀਟਿਵ ਪਾਏ ਗਏ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ 6, ਮਲੋਟ 3, ਗਿੱਦੜਬਾਹਾ 1, ਫੁੱਲੂਖੇੜਾ 2, ਕਿੱਲਿਆਂਵਾਲੀ 2 ਅਤੇ ਸਰਾਵਾਂ ਬੋਦਲਾ 1 ...
ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ (ਹਰਮਹਿੰਦਰ ਪਾਲ)- ਕੇਂਦਰ ਸਰਕਾਰ ਵਲੋਂ ਪਾਸੇ ਕੀਤੇ ਗਏ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪੂਰੇ ਦੇਸ਼ 'ਚ ਕਿਸਾਨਾਂ ਦੇ ਨਾਲ-ਨਾਲ ਸਮੂਹ ਜਥੇਬੰਦੀਆਂ ਤੇ ਮਜ਼ਦੂਰ ਯੂਨੀਅਨਾਂ 'ਚ ਰੋਸ ਵਧਦਾ ਜਾ ਰਿਹਾ ਹੈ ਅਤੇ ਹਰੇਕ ਜਗ੍ਹਾ ਤੇ ਇਨ੍ਹਾਂ ...
ਗਿੱਦੜਬਾਹਾ, 26 ਅਕਤੂਬਰ (ਬਲਦੇਵ ਸਿੰਘ ਘੱਟੋਂ)- ਅੱਜ ਗਿੱਦੜਬਾਹਾ ਦੀ ਨਵੀਂ ਅਨਾਜ ਮੰਡੀ 'ਚ ਝੋਨੇ ਦੀ ਚੁਕਾਈ ਨੂੰ ਲੈ ਕੇ ਕੈਂਟਰ ਯੂਨੀਅਨ ਵਲੋਂ ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ...
ਸਮਾਲਸਰ, 26 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)- ਪਿੰਡ ਬੰਬੀਹਾ ਭਾਈ ਵਿਖੇ ਕਿਸਾਨਾਂ, ਮਜ਼ਦੂਰਾਂ ਦੀ ਭਰਵੀਂ ਇਕੱਤਰਤਾ ਹੋਈ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਪਿੰਡ ਇਕਾਈ ਦੀ ਚੋਣ ਕੀਤੀ ਗਈ ਜਿਸ ਵਿਚ ਸਰਬਸੰਮਤੀ ਨਾਲ ਬਾਬਾ ਸੁਖਦੇਵ ਸਿੰਘ ...
ਜੈਤੋ, 26 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਸੱਦੇ 'ਤੇ ਇਕਾਈ ਜੈਤੋ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ ਗਿਆ | ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਬਰਾੜ ਦੀ ...
ਫ਼ਰੀਦਕੋਟ, 26 ਅਕਤੂਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਮੇਤ ਵਾਈਸ ਪ੍ਰਧਾਨ, ਸਕੱਤਰ, ਜੁਆਇੰਟ ਸਕੱਤਰ ਅਤੇ ਖ਼ਜ਼ਾਨਚੀ ਦੇ ਅਹੁਦਿਆਂ ਦੀ ਚੋਣ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ ਸੀ | ਨਾਮਜ਼ਦਗੀ ਦੇ ਅੰਤਿਮ ਦਿਨ ...
ਫ਼ਰੀਦਕੋਟ, 26 ਅਕਤੂਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀਆਂ ਸਮੂਹ ਗੈਰ ਸਰਕਾਰੀ ਸੰਸਥਾਵਾਂ ਦੇ ਵਫ਼ਦ ਨੇ ਅੱਜ ਸ਼ਹਿਰ ਵਿਚ ਫ਼ੈਲੀ ਗੰਦਗੀ, ਨਾਜਾਇਜ਼ ਕਬਜ਼ਿਆਂ ਅਤੇ ਵਿਕਰਾਲ ਰੂਪ 'ਚ ਫ਼ੈਲ ਰਹੀ ਡੇਂਗੂ ਵਰਗੀ ਭਿਆਨਕ ਬਿਮਾਰੀ ਦੇ ਪ੍ਰਕੋਪ ਤੋਂ ਬਚਾਅ ਲਈ ਏ.ਡੀ.ਸੀ. ...
ਕੋਟਕਪੂਰਾ, 26 ਅਕਤੂਬਰ (ਮੋਹਰ ਗਿੱਲ, ਮੇਘਰਾਜ)-ਡੈਮੋਕ੍ਰੇਟਿਕ ਟੀਚਰ ਫ਼ਰੰਟ ਪੰਜਾਬ ਦੇ ਸੱਦੇ 'ਤੇ ਡੀ.ਟੀ.ਐਫ਼ ਬਲਾਕ ਕੋਟਕਪੂਰਾ ਵਲੋਂ ਬਲਾਕ ਪ੍ਰਧਾਨ ਰਵਿੰਦਰ ਸਿੰਘ ਅਤੇ ਸਕੱਤਰ ਹਰਵਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ...
ਕੋਟਕਪੂਰਾ, 26 ਅਕਤੂਬਰ (ਮੋਹਰ ਗਿੱਲ, ਮੇਘਰਾਜ)- ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਮੁਖੀ ਐਸ. ਐਚ. ਓ ਬੇਅੰਤ ਕੌਰ ਨੇ ਪਿੰਡ ਵਾੜਾ ਦਰਾਕਾ ਵਿਖੇ ਕਿਸਾਨਾਂ ਨਾਲ ਇਕ ਵਿਸ਼ੇਸ਼ ਮਿਲਣੀ ਕਰਕੇ ਉਨ੍ਹਾਂ ਨੂੰ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ ਖੂੰਹਦ ਨੂੰ ਅੱਗ ਨਾ ...
ਜੈਤੋ, 26 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਪੰਜਾਬ ਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਵੀਡਿਓ ਕਾਨਫ਼ਰੰਸ ਰਾਹੀਂ ਪੰਜਾਬ ਦੇ ਸਾਰੇ ਸ਼ਹਿਰਾਂ 'ਚ ਸ਼ਹਿਰੀ ਵਾਤਾਵਰਨ ਪ੍ਰੋਗਰਾਮ ਫੇਜ਼-2 ਦੇ ਕੰਮਾਂ ਦੀ ਸ਼ੁਰੂਆਤ ਸਬੰਧੀ ਵਰਚੂਅਲ ਮੀਟਿੰਗ ਕੀਤੀ ਗਈ ...
ਫ਼ਰੀਦਕੋਟ, 26 ਅਕਤੂਬਰ (ਸਰਬਜੀਤ ਸਿੰਘ)- ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਇਥੋਂ ਦੇ ਇਕ ਕਮਿਸ਼ਨ ਏਜੰਟ ਅਤੇ ਇਕ ਹੋਰ ਵਿਅਕਤੀ ਵਿਰੁੱਧ ਇਕ ਕਿਸਾਨ ਨਾਲ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਹਾਲ ਦੀ ਘੜੀ ਪੁਲਿਸ ਵਲੋਂ ਕਿਸੇ ਦੀ ਵੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX