ਭੁਲੱਥ, 26 ਅਕਤੂਬਰ (ਮਨਜੀਤ ਸਿੰਘ ਰਤਨ)-ਪੰਜਾਬ ਦੇ ਅਧਿਆਪਕਾਂ ਦੀ ਸਿਰਮੌਰ ਜਥੇਬੰਦੀ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ (ਪੰਜਾਬ) ਬਲਾਕ ਭੁਲੱਥ ਦੀ ਇਕਾਈ ਨੇ ਆਹਲੂਵਾਲੀਆ ਕਮੇਟੀ ਦੀਆਂ ਸਿਫ਼ਾਰਸ਼ਾਂ ਦੇ ਵਿਰੁੱਧ ਬੀ.ਪੀ.ਈ.ਓ. ਦਫ਼ਤਰ ਭੁਲੱਥ ਵਿਖੇ ਰੋਸ ਧਰਨਾ ਦਿੱਤਾ ਤੇ ਇਸ ਮੌਕੇ 'ਤੇ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ ਗਿਆ | ਧਰਨੇ ਦੀ ਅਗਵਾਈ ਬਲਾਕ ਪ੍ਰਧਾਨ ਰੋਸ਼ਨ ਲਾਲ ਵਲੋਂ ਕੀਤੀ ਗਈ ਤੇ ਉਨ੍ਹਾਂ ਨੇ ਜਿੱਥੇ ਕਮੇਟੀ ਦੀਆਂ ਸਿਫ਼ਾਰਸ਼ਾਂ ਦੀ ਜ਼ੋਰਦਾਰ ਨਿਖੇਧੀ ਕੀਤੀ, ਉੱਥੇ ਹੀ ਕਿਹਾ ਕਿ ਪੰਜਾਬ ਦੇ ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਜਾਰੀ ਕਰਕੇ ਲਾਗੂ ਕੀਤੀ ਜਾਵੇ ਤੇ ਪੰਜਾਬ ਦੇ ਮੁਲਾਜ਼ਮਾਂ ਦੀਆਂ ਬਕਾਇਆ ਡੀ.ਏ. ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ | ਇਸ ਮੌਕੇ 'ਤੇ ਡੀ.ਟੀ.ਐਫ. ਦੇ ਸਕੱਤਰ ਬੀਰ ਸਿੰਘ ਸਿੱਧੂ ਦੁਆਰਾ ਚਿਤਾਵਨੀ ਦਿੱਤੀ ਗਈ ਕਿ ਆਹਲੂਵਾਲੀਆ ਕਮੇਟੀ ਭੰਗ ਕੀਤੀ ਜਾਵੇ ਤੇ ਆਹਲੂਵਾਲੀਆ ਕਮੇਟੀ ਦੁਆਰਾ ਕੀਤੀਆਂ ਸਿਫ਼ਾਰਸ਼ਾਂ ਰੱਦ ਕੀਤੀਆਂ ਜਾਣ | ਆਪਣੇ ਸੰਬੋਧਨ ਵਿਚ ਅਧਿਆਪਕ ਆਗੂ ਰਜਿੰਦਰ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਉੱਪਰ ਲਾਗੂ ਕੀਤੀ ਗਈ ਪੈਨਸ਼ਨ ਸਕੀਮ ਰੱਦ ਕੀਤੀ ਜਾਵੇ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ | ਇਸ ਸਮੇਂ ਬੀ.ਪੀ.ਈ.ਓ. ਰਜਿੰਦਰ ਸਿੰਘ ਨੂੰ ਇਕ ਮੰਗ ਪੱਤਰ ਵੀ ਦਿੱਤਾ ਗਿਆ | ਧਰਨੇ ਨੂੰ ਬਲਵਿੰਦਰ ਸਿੰਘ ਬਰਿਆਰ, ਜਗਤਾਰ ਸਿੰਘ, ਠਾਕੁਰ ਸਿੰਘ, ਪਲਵਿੰਦਰ ਸਿੰਘ, ਰਾਜਪਾਲ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ | ਇਸ ਮੌਕੇ 'ਤੇ ਬਲਵਿੰਦਰ ਸਿੰਘ ਸਲਾਮਤਪੁਰ, ਰਕੇਸ਼ ਕੁਮਾਰ ਬੇਗੋਵਾਲ, ਮਲਕੀਤ ਸਿੰਘ, ਵਰਿੰਦਰ, ਚਰਨਜੀਤ ਸਿੰਘ, ਗੁਰਦਿਆਲ ਸਿੰਘ, ਨਰਿੰਦਰਪਾਲ ਸਿੰਘ, ਵਿਸ਼ਾਲ ਬਜਾਜ, ਸੋਹਨ ਲਾਲ, ਅਵਤਾਰ ਸਿੰਘ, ਰਵਿੰਦਰ ਕੁਮਾਰ, ਓਾਕਾਰ ਸਿੰਘ, ਸੁਖਵੰਤ ਸਿੰਘ, ਜੋਗਿੰਦਰ ਸਿੰਘ ਅਵਾਣ, ਦਵਿੰਦਰ ਸਿੰਘ ਭੱਟੀ, ਨਿਸ਼ਾਨ ਸਿੰਘ, ਅਸ਼ੋਕ ਕੁਮਾਰ, ਸਵਰਨ ਸਿੰਘ ਭਦਾਸ, ਹਰਜਿੰਦਰ ਸਿੰਘ, ਰਜਿੰਦਰ ਵਰਮਾ ਅਤੇ ਹੋਰ ਹਾਜ਼ਰ ਸਨ |
ਕਪੂਰਥਲਾ, 26 ਅਕਤੂਬਰ (ਅਮਰਜੀਤ ਕੋਮਲ)-ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜ ਸਮੇਂ ਸਿਰ ਮੁਕੰਮਲ ਕੀਤੇ ਜਾਣ | ਇਹ ਗੱਲ ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ 'ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ...
ਤਲਵੰਡੀ ਚੌਧਰੀਆਂ, 26 ਅਕਤੂਬਰ (ਪਰਸਨ ਲਾਲ ਭੋਲਾ)-ਕਾਂਗਰਸ ਇੱਕ ਸੈਕੂਲਰ ਪਾਰਟੀ ਹੈ ਜੋ ਸਭ ਧਰਮਾਂ, ਜਾਤਾਂ ਤੇ ਅਮੀਰ ਗ਼ਰੀਬ ਦਾ ਬਰਾਬਰ ਦਾ ਸਤਿਕਾਰ ਕਰਦੀ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਨਵਤੇਜ ਸਿੰਘ ਚੀਮਾ ਨੇ ਪਿੰਡ ਤਲਵੰਡੀ ਚੌਧਰੀਆਂ ਦੀ ਸ਼ੈਲਰ ਕਲੋਨੀ ਵਿਚ ਡਾ. ...
ਖਲਵਾੜਾ, 26 ਅਕਤੂਬਰ (ਮਨਦੀਪ ਸਿੰਘ ਸੰਧੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰੀ ਦੁਨੀਆ 'ਚ ਵੱਸਦੇ ਸਿੱਖਾਂ 'ਚ ਆਪਣੀ ਹੋਂਦ ਨੂੰ ਕਾਇਮ ਰੱਖਣ ਲਈ ਸਿੱਖ ਮਸਲਿਆਂ ਨੂੰ ਲਮਕਾਉਣ ਦੀ ਬਜਾਏ ਜਲਦੀ ਤੋਂ ਜਲਦੀ ਹੱਲ ਕਰੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਥਕ ...
ਫਗਵਾੜਾ, 26 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਜਲਾਲਪੁਰ ਵਿਖੇ ਜਬਰ ਜਨਾਹ ਤੇ ਕਤਲ ਦੀ ਸ਼ਿਕਾਰ ਹੋਈ ਛੇ ਸਾਲਾ ...
ਜਲੰਧਰ, 26 ਅਕਤੂਬਰ (ਰਣਜੀਤ ਸਿੰਘ ਸੋਢੀ)- ਕੋਵਿਡ-19 ਮਹਾਂਮਾਰੀ ਦੌਰਾਨ ਪੜ੍ਹਾਈ ਤੋਂ ਪ੍ਰਭਾਵਿਤ ਵਿਦਿਆਰਥੀਆਂ ਨੂੰ ਐਲ. ਪੀ. ਯੂ. ਹਮੇਸ਼ਾ ਸਮੇਂ ਸਮੇਂ 'ਤੇ ਸ਼ਖ਼ਸੀਅਤਾਂ ਨੂੰ ਵਿਦਿਆਰਥੀਆਂ ਦੇ ਰੂ-ਬਰੂ ਕਰਦਾ ਰਹਿੰਦਾ ਹੈ, ਇਸੇ ਲੜੀ ਤਹਿਤ ਪੁਡੂਚੇਰੀ ਦੇ ਉਪ ਰਾਜਪਾਲ ...
ਕਪੂਰਥਲਾ, 26 ਅਕਤੂਬਰ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਅੱਜ 36 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਬਲਾਕ ਢਿਲਵਾਂ ਅਧੀਨ ਆਉਂਦੇ ਪਿੰਡ ਮਨਸੂਰਵਾਲ ਬੇਟ ਦੀ ਇਕ 37 ਸਾਲਾ ਔਰਤ ਦੀ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਖੇ ਇਲਾਜ ਦੌਰਾਨ ਮੌਤ ਹੋ ਗਈ | ਅੱਜ ਪਾਜ਼ੀਟਿਵ ...
ਕਪੂਰਥਲਾ, 26 ਅਕਤੂਬਰ (ਸਡਾਨਾ)-ਥਾਣਾ ਸਦਰ ਅਧੀਨ ਆਉਂਦੇ ਪਿੰਡ ਰਜ਼ਾਪੁਰ ਨੇੜੇ ਅਣਪਛਾਤੇ ਲੁਟੇਰੇ ਪਿਸਤੌਲ ਤੇ ਤੇਜ਼ਧਾਰ ਹਥਿਆਰਾਂ ਦਿਖਾ ਕੇ ਇਕ ਔਰਤ ਪਾਸੋਂ ਵਾਲੀਆਂ ਤੇ ਨਗਦੀ ਖੋਹ ਕੇ ਫ਼ਰਾਰ ਹੋ ਗਏ | ਆਪਣੀ ਸ਼ਿਕਾਇਤ ਵਿਚ ਪਰਮਜੀਤ ਸਿੰਘ ਵਾਸੀ ਮੁਹੱਲਾ ...
ਫਗਵਾੜਾ, 26 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਦੇ ਬੰਗਾ ਰੋਡ ਵਿਖੇ ਬਿਜਲੀ ਘਰ ਦੇ ਨਜ਼ਦੀਕ ਸੜਕ ਕਿਨਾਰੇ ਉੱਗੇ ਸਰਕੰਡਿਆਂ ਨੂੰ ਲੱਗੀ ਅੱਗ ਉੱਪਰ ਫਾਇਰਬਿ੍ਗੇਡ ਦੀ ਟੀਮ ਵਲੋਂ ਤੁਰੰਤ ਪੁੱਜ ਕੇ ਕਾਬੂ ਪਾ ਲੈਣ ਨਾਲ ਅੱਜ ਵੱਡਾ ਹਾਦਸਾ ਹੋਣ ਤੋਂ ਟਲ ਗਿਆ | ਮੌਕੇ ...
ਫਗਵਾੜਾ, 26 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਜ਼ਿਲ੍ਹਾ ਹੁਸ਼ਿਆਰਪੁਰ ਅਧੀਨ ਉੜਮੁੜ ਟਾਂਡਾ ਦੇ ਪਿੰਡ ਜਲਾਲਪੁਰ 'ਚ ਛੇ ਸਾਲਾ ਮਾਸੂਮ ਬੱਚੀ ਨਾਲ ਹੋਏ ਜਬਰ ਜਨਾਹ ਅਤੇ ਕਤਲ ਕਾਂਡ ਦੀ ਨਿਖੇਧੀ ਕਰਦੇ ਹੋਏ ਬਸਪਾ ਦੇ ਨੌਜਵਾਨ ਆਗੂ ਅਰੁਣ ਸੁਮਨ ਨੇ ਕਿਹਾ ਕਿ ਜਿਸ ਤਰ੍ਹਾਂ ...
ਫਗਵਾੜਾ, 26 ਅਕਤੂਬਰ (ਚਾਵਲਾ)-ਗੁਰੂ ਹਰਿਗੋਬਿੰਦ ਨਗਰ ਰੈਜ਼ੀਡੈਂਟਸ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਅਸ਼ੋਕ ਡੀਲਕਸ ਨੇ ਪਾਵਰਕਾਮ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਮੁਹੱਲੇ 'ਚ ਬਿਜਲੀ ਦੀ ਸਪਲਾਈ ਵਿਚ ਸੁਧਾਰ ਲਿਆਂਦਾ ਜਾਵੇ, ਕਿਉਂਕਿ ਰੋਜ਼ਾਨਾ ਬਿਜਲੀ ਕਈ ਵਾਰ ...
ਖਲਵਾੜਾ, 26 ਅਕਤੂਬਰ (ਮਨਦੀਪ ਸਿੰਘ ਸੰਧੂ)-9 ਨਵੰਬਰ ਨੂੰ ਫਗਵਾੜਾ ਦੇ ਬਾਈਪਾਸ 'ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬੀਬੀ ਜਗੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲਗਾਏ ਜਾ ਰਹੇ ਰੋਸ ਧਰਨੇ ਦੇ ਸਬੰਧ 'ਚ ਫਗਵਾੜਾ ਹਲਕੇ ਦਾ ...
ਢਿਲਵਾਂ, 26 ਅਕਤੂਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਸਮੂਹ ਸਾਧ ਸੰਗਤ ਢਿਲਵਾਂ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 30 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਤਪ ਅਸਥਾਨ ਬਾਬਾ ਪ੍ਰਤਾਪ ਸਿੰਘ ਢਿਲਵਾਂ ਵਿਖੇ ਬਹੁਤ ਸ਼ਰਧਾਪੂਰਵਕ ...
ਫੱਤੂਢੀਂਗਾ, 26 ਅਕਤੂਬਰ (ਬਲਜੀਤ ਸਿੰਘ)-ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਲੰਬਾ ਸੰਘਰਸ਼ ਕਰਕੇ ਇਨ੍ਹਾਂ ਕਿਸਾਨ ਮਾਰੂ ਬਿੱਲ ਨੂੰ ਰੱਦ ਕਰਵਾਉਣ ਲਈ ਪਿੰਡ-ਪਿੰਡ ਜਾ ਕੇ ਹਰ ਵਰਗ ਦੇ ਲੋਕਾਂ ...
ਸੁਲਤਾਨਪੁਰ ਲੋਧੀ, 26 ਅਕਤੂਬਰ (ਨਰੇਸ਼ ਹੈਪੀ, ਥਿੰਦ)-ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਰਾਜੀਵ ਢਾਂਡਾ ਦੀ ਦੇਖ ਰੇਖ ਹੇਠ ਮੁਹੱਲਾ ਰਾਜਪੂਤਾਂ ਆਂਗਣਵਾੜੀ ਸੈਂਟਰ ਵਿਖੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ | ਵੋਟਰ ਜਾਗਰੂਕਤਾ ਕੈਂਪ ਦੌਰਾਨ ਸਰਕਲ ...
ਬੇਗੋਵਾਲ, 26 ਅਕਤੂਬਰ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਡਾਇਮੰਡ ਬੰਦਗੀ ਨੇ ਆਪਣੀਆਂ ਸਮਾਜ ਸੇਵੀ ਗਤੀਵਿਧੀਆਂ ਨੂੰ ਅੱਗੇ ਕਲੱਬ ਦੇ ਪ੍ਰਧਾਨ ਰਾਜਵਿੰਦਰ ਸਿੰਘ ਜੈਦ ਦੀ ਅਗਵਾਈ ਹੇਠ ਇਕ ਪ੍ਰਵਾਸੀ ਮਜ਼ਦੂਰ ਦੇ ਆਪ੍ਰੇਸ਼ਨ ਲਈ ਸਹਾਇਤਾ ਰਾਸ਼ੀ ਦਿੱਤੀ | ਇਸ ...
ਫਗਵਾੜਾ, 26 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਸਾਬਕਾ ਕੈਬਨਿਟ ਮੰਤਰੀ ਸੋਹਨ ਸਿੰਘ ਠੰਡਲ ਤੇ ਦੋਆਬਾ ਜ਼ੋਨ ਦੇ ਪ੍ਰਧਾਨ ਦਰਸ਼ਨ ਸਿੰਘ ਕੋਟ ਕਰਾਰ ਖ਼ਾਨ ਨੇ ਦੱਸਿਆ ਕਿ 9 ਨਵੰਬਰ ਨੂੰ ਫਗਵਾੜਾ 'ਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਖ਼ਿਲਾਫ਼ ਬਹੁਤ ਵੱਡਾ ਰੋਸ ਧਰਨਾ ...
ਕਪੂਰਥਲਾ, 26 ਅਕਤੂਬਰ (ਵਿ.ਪ੍ਰ.)-ਸਥਾਨਕ ਮੁਹੱਲਾ ਮਹਿਤਾਬਗੜ੍ਹ 'ਚ ਪੀਰਾਂ ਦੇ ਮੇਲੇ ਦੌਰਾਨ ਝੰਡੇ ਦੀ ਰਸਮ ਬਸਪਾ ਦੇ ਜ਼ਿਲ੍ਹਾ ਇੰਚਾਰਜ ਹਰਿੰਦਰ ਸ਼ੀਤਲ ਨੇ ਅਦਾ ਕੀਤੀ | ਉਨ੍ਹਾਂ ਕਿਹਾ ਕਿ ਸਾਨੂੰ ਗੁਰੂਆਂ ਪੀਰਾਂ ਵਲੋਂ ਦਰਸਾਏ ਮਾਰਗ 'ਤੇ ਚੱਲਦਿਆਂ ਮਨੁੱਖਤਾ ਦੇ ਭਲੇ ...
ਸੁਲਤਾਨਪੁਰ ਲੋਧੀ, 26 ਅਕਤੂਬਰ (ਥਿੰਦ, ਹੈਪੀ)-ਪੰਜਾਬ ਮਿਲਕਫ਼ੈਡ ਦੇ ਚੇਅਰਮੈਨ ਕੈਪਟਨ ਹਰਮਿੰਦਰ ਸਿੰਘ ਨਸੀਰਪੁਰ ਵਲੋਂ ਕੀਤੇ ਗਏ ਵਿਸ਼ੇਸ਼ ਯਤਨਾਂ ਸਦਕਾ ਪ੍ਰਵਾਸੀ ਭਾਰਤੀ ਦਰਸ਼ਨ ਸਿੰਘ ਯੂ.ਐਸ.ਏ ਦੇ ਸਹਿਯੋਗ ਨਾਲ ਕੈਪਟਨ ਹਰਮਿੰਦਰ ਸਿੰਘ ਨੇ ਪਿੰਡ ਸੇਖਮਾਂਗਾ ...
ਸੁਲਤਾਨਪੁਰ ਲੋਧੀ, 26 ਅਕਤੂਬਰ (ਹੈਪੀ, ਥਿੰਦ)-ਨਰਿੰਦਰ ਮੋਦੀ ਨੇ ਸਮੁੱਚੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਤੇ ਦੇਸ਼ ਦੇ ਅੰਨਦਾਤਾ ਦੀ ਸਰਕਾਰੇ ਦਰਬਾਰੇ ਕੋਈ ਸੁਣਵਾਈ ਨਹੀਂ ਹੋ ਰਹੀ | ਇਹ ਸ਼ਬਦ ਪਿੰਡ ਅੰਮਿ੍ਤਪੁਰ ਵਿਖੇ ਨਰਿੰਦਰ ...
ਕਪੂਰਥਲਾ, 26 ਅਕਤੂਬਰ (ਵਿ.ਪ੍ਰ.)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਦੇ ਸਟਾਫ਼ ਮੈਂਬਰਾਂ ਦਾ ਅੱਜ ਕੋਰੋਨਾ ਟੈੱਸਟ ਰੂਰਲ ਮੈਡੀਕਲ ਅਫ਼ਸਰ ਡਾ: ਅਮਨਪ੍ਰੀਤ ਕੌਰ ਤੇ ਹੈਲਥ ਅਫ਼ਸਰ ਸੰਦੀਪ ਗਾਂਧੀ ਦੀ ਅਗਵਾਈ 'ਚ ਸਿਹਤ ਵਿਭਾਗ ਦੀ ਟੀਮ ਨੇ ਕੀਤਾ | ...
ਸੁਲਤਾਨਪੁਰ ਲੋਧੀ, 26 ਅਕਤੂਬਰ (ਥਿੰਦ, ਹੈਪੀ)-ਡੈਮੋਕ੍ਰੇਟਿਕ ਟੀਚਰ ਫ਼ਰੰਟ ਪੰਜਾਬ ਦੇ ਸੱਦੇ 'ਤੇ ਸੁਲਤਾਨਪੁਰ ਲੋਧੀ ਤੋਂ ਜਥੇਬੰਦੀ ਦੇ ਆਗੂ ਹਰਪ੍ਰੀਤ ਪਾਲ ਸਿੰਘ ਦੀ ਅਗਵਾਈ ਹੇਠ ਕੇਂਦਰੀ ਤਨਖ਼ਾਹ ਪੈਟਰਨ ਲਾਗੂ ਕਰਨ ਦੇ ਵਿਰੋਧ 'ਚ ਮੁੱਖ ਮੰਤਰੀ ਪੰਜਾਬ ਦੇ ਨਾਂਅ ...
ਤਲਵੰਡੀ ਚੌਧਰੀਆਂ, 26 ਅਕਤੂਬਰ (ਪਰਸਨ ਲਾਲ ਭੋਲਾ)-ਨੌਜਵਾਨ ਵਾਲਮੀਕਿ ਸਭਾ ਤਲਵੰਡੀ ਚੌਧਰੀਆਂ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਡਾ. ਭੀਮ ਰਾਓ ਅੰਬੇਡਕਰ ਦਾ ਆਦਮ ਕੱਦ ਬੁੱਤ ਸਥਾਪਤ ਕੀਤਾ ਗਿਆ ਜਿਸ ਦਾ ਰੀਬਨ ਕੱਟ ਕੇ ਉਦਘਾਟਨ ਕਰਨ ਦੀ ਰਸਮ ਹਲਕਾ ਵਿਧਾਇਕ ਨਵਤੇਜ ...
ਫਗਵਾੜਾ, 26 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਆਜ਼ਾਦ ਰੰਗਮੰਚ, ਫਗਵਾੜਾ ਵਲੋਂ ਕਲਾ ਭਵਨ ਨਾਟਘਰ, ਫਗਵਾੜਾ ਵਿਖੇ ਪ੍ਰਸਿੱਧ ਨਾਟਕਕਾਰ ਡਾ. ਦੇਵਿੰਦਰ ਕੁਮਾਰ ਦਾ ਲਿਖਿਆ ਨਾਟਕ ਅੰਨ੍ਹੀ ਜੂਹ ਦਾ ਚਾਨਣ ਖੇਡਿਆ ਗਿਆ | ਇਸ ਦਾ ਨਿਰਦੇਸ਼ਨ ਰਣਜੀਤ ਕੁਮਾਰ (ਗਮਨੂੰ) ਨੇ ਕੀਤਾ | ...
ਕਪੂਰਥਲਾ, 26 ਅਕਤੂਬਰ (ਵਿ.ਪ੍ਰ.)-ਮੁੱਖ ਚੋਣ ਅਧਿਕਾਰੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਚੋਣ ਸ਼ਾਖਰਤਾ ਸਬੰਧੀ ਆਨਲਾਈਨ ਕੁਇਜ਼ ਮੁਕਾਬਲਾ 27 ਅਕਤੂਬਰ ਨੂੰ ਦੁਪਹਿਰ ਡੇਢ ਵਜੇ ਤੋਂ 2 ਵਜੇ ਤੱਕ ਕਰਵਾਇਆ ਜਾਵੇਗਾ | ਦੀਪਤੀ ਉੱਪਲ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ...
ਸੁਲਤਾਨਪੁਰ ਲੋਧੀ, 26 ਅਕਤੂਬਰ (ਨਰੇਸ਼ ਹੈਪੀ, ਥਿੰਦ)-ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਵਲੋਂ ਸਥਾਨਕ ਤਲਵੰਡੀ ਚੌਾਕ ਵਿਖੇ ਇਕ ਵਿਸ਼ੇਸ਼ ਕੈਂਪ ਪ੍ਰਧਾਨ ਲਾਇਨ ਮਨਦੀਪ ਸਿੰਘ ਚੰਦੀ ਦੀ ਅਗਵਾਈ ਹੇਠ ਲਗਾ ਕੇ ਕਲੱਬ ਦੇ ਸਮੂਹ ਮੈਂਬਰਾਂ ਨੇ ਸੜਕ ਤੋਂ ਲੰਘ ਰਹੇ ਹਰ ...
ਰਾਹੋਂ, 26 ਅਕਤੂਬਰ (ਬਲਬੀਰ ਸਿੰਘ ਰੂਬੀ)-ਕਿਰਤੀ ਕਿਸਾਨ ਯੂਨੀਅਨ ਤੇ ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ ਵਲੋਂ ਕਸਬਾ ਰਾਹੋਂ ਵਿਖੇ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਦੇ 350ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਕਾਨਫ਼ਰੰਸ ਕੀਤੀ ਗਈ | ਕਾਨਫ਼ਰੰਸ 'ਚ ...
ਨਡਾਲਾ, 26 ਅਕਤੂਬਰ (ਮਾਨ)-ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਨਡਾਲਾ ਦੀ ਗਰਾੳਾੂਡ 'ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀਆਂ, ਕਬੱਡੀ ਪ੍ਰਮੋਟਰਾਂ ਤੇ ਹੋਰ ਖੇਡ ਪ੍ਰੇਮੀਆ ਵਲੋਂ ਸੰਤ ਮਾਝਾ ਸਿੰਘ ਖੇਡ ਕਲੱਬ ਨਡਾਲਾ ਦੇ ਝੰਡੇ ਹੇਠ, ਸੰਤ ਬਾਬਾ ਰੋਸ਼ਨ ਸਿੰਘ ਮਸਕੀਨ ...
ਫਗਵਾੜਾ, 26 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਸਮੂਹ ਵਾਲਮੀਕਿ ਭਾਈਚਾਰੇ ਵਲੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ 'ਚ ਭਗਵਾਨ ਵਾਲਮੀਕਿ ਤੀਰਥ ਅੰਮਿ੍ਤਸਰ ਤੋਂ ਪਾਵਨ ਅਖੰਡ ਜੋਤ ਲਿਆ ਕੇ ਪਲਾਹੀ ਗੇਟ ਮੰਦਰ 'ਚ ਸਥਾਪਤ ਕੀਤੀ ਗਈ | ਇਸ ਮੌਕੇ ਸਮੂਹ ਮੁਹੱਲਾ ...
ਸਿਧਵਾਂ ਦੋਨਾ, 24 ਅਕਤੂਬਰ (ਅਵਿਨਾਸ਼ ਸ਼ਰਮਾ)-ਸਿਵਲ ਸਰਜਨ ਕਪੂਰਥਲਾ ਡਾ: ਸੁਰਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਭਰਮਿੰਦਰ ਬੈਂਸ, ਡਾ: ਰਾਜੀਵ ਭਗਤ ਤੇ ਐਸ.ਐਮ.ਓ. ਕਾਲਾ ਸੰਘਿਆਂ ਡਾ: ਰੀਟਾ ਦੀ ਰਹਿਨੁਮਾਈ ਹੇਠ ਮੈਡੀਕਲ ਅਫ਼ਸਰ ...
ਫਗਵਾੜਾ, 26 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਪੰਜਾਬੀ ਕਾਲਮਨਵੀਸ ਪੱਤਰਕਾਰ ਮੰਚ ਵਲੋਂ ਭਖਦੇ ਮੁੱਦਿਆਂ ਬਾਰੇ ਵੈੱਬੀਨਾਰ ਕਰਨ ਦੇ ਸਿਲਸਿਲੇ ਨੂੰ ਅੱਗੇ ਤੋਰਦਿਆਂ ਐਤਕੀਂ ਕੋਰੋਨਾ ਸੰਕਟ : 'ਕਿਸਾਨ ਅੰਦੋਲਨ ਬਨਾਮ ਭਾਰਤੀ ਸੰਵਿਧਾਨ, ਫੈਡਰਲਿਜਮ ਤੇ ਲੋਕਤੰਤਰ' ...
ਕਪੂਰਥਲਾ, 26 ਅਕਤੂਬਰ (ਵਿ.ਪ੍ਰ.)-ਡੈਮੋਕਰੈਟਿਕ ਟੀਚਰ ਫ਼ਰੰਟ ਪੰਜਾਬ ਦੇ ਸੱਦੇ 'ਤੇ ਡੀ.ਟੀ.ਐਫ. ਦੇ ਬਲਾਕ ਕਪੂਰਥਲਾ 2 ਦੇ ਬਲਾਕ ਪ੍ਰਧਾਨ ਅਨਿਲ ਸ਼ਰਮਾ ਤੇ ਸਕੱਤਰ ਅਮਨਪ੍ਰੀਤ ਸਿੰਘ ਦੀ ਅਗਵਾਈ 'ਚ ਜਥੇਬੰਦੀ ਦੇ ਆਗੂਆਂ ਨੇ ਬੀ.ਪੀ.ਈ.ਓ. ਕਪੂਰਥਲਾ 2 ਕੁਲਵੰਤ ਕੌਰ ਨੂੰ ਪੰਜਾਬ ...
ਢਿਲਵਾਂ, 26 ਅਕਤੂਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਮੁੱਖ ਦਾਣਾ ਮੰਡੀ ਢਿਲਵਾਂ ਸਮੇਤ ਮਾਰਕੀਟ ਕਮੇਟੀ ਢਿਲਵਾਂ ਅਧੀਨ ਆਉਂਦੀਆਂ ਹੋਰਨਾਂ ਮੰਡੀਆਂ 'ਚੋਂ 25 ਅਕਤੂਬਰ ਤੱਕ ਝੋਨੇ ਦੀ ਕੁੱਲ ਖ਼ਰੀਦ 7 ਲੱਖ 51 ਹਜ਼ਾਰ 128 ਕੁਇੰਟਲ ਕੀਤੀ ਜਾ ਚੁੱਕੀ ਹੈ | ਇਸ ਸਬੰਧੀ ਮਾਰਕੀਟ ...
ਜਲੰਧਰ, 26 ਅਕਤੂਬਰ (ਮੇਜਰ ਸਿੰਘ)-ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਪੰਜਾਬ ਵਿਚ ਢੋਆ-ਢੁਆਈ ਲਈ ਰੇਲ ਪਟੜੀਆਂ ਖੋਲ੍ਹ ਦੇਣ ਦੇ ਬਾਵਜੂਦ ਵੀ ਕੇਂਦਰ ਸਰਕਾਰ ਵਲੋਂ ਮਾਲ ਗੱਡੀਆਂ ਦੀ ਆਵਾਜਾਈ ਨੂੰ ਰੋਕ ਦੇਣ ਦੇ ਫ਼ੈਸਲੇ ਦੀ ਸਖ਼ਤ ਆਲੋਚਨਾ ਕਰਦਿਆਂ ਮੋਦੀ ਸਰਕਾਰ ਵਲੋਂ ...
ਕਪੂਰਥਲਾ, 26 ਅਕਤੂਬਰ (ਸਡਾਨਾ)-ਮਾਤਾ ਭੱਦਰਕਾਲੀ ਮੰਦਿਰ ਸ਼ੇਖੂਪੁਰ ਨੇੜੇ ਨੌਜਵਾਨਾਂ ਨੂੰ ਤੰਦਰੁਸਤ ਰੱਖਣ ਦੇ ਮਨੋਰਥ ਨਾਲ ਤੇ ਨਸ਼ਿਆਂ ਤੋਂ ਦੂਰ ਕਰਨ ਲਈ ਬ੍ਰਦਰਜ਼ ਜਿੰਮ ਖੋਲਿ੍ਹਆ ਗਿਆ | ਜਿਸ ਦਾ ਉਦਘਾਟਨ ਨਸ਼ਾ ਛੁਡਾਓ ਕੇਂਦਰ ਦੇ ਇੰਚਾਰਜ ਡਾ: ਸੰਦੀਪ ਭੋਲਾ, ...
ਭੁਲੱਥ, 26 ਅਕਤੂਬਰ (ਮਨਜੀਤ ਸਿੰਘ ਰਤਨ)-ਐਸ.ਐਚ.ਓ. ਅਮਨਪ੍ਰੀਤ ਕੌਰ ਵਲੋਂ ਥਾਣਾ ਭੁਲੱਥ ਵਿਖੇ ਬੂਟੇ ਲਗਾਏ ਗਏ | ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡੀ ਸਿਹਤ ਅਤੇ ਵਾਤਾਵਰਣ ਦੀ ਸ਼ੁੱਧਤਾ ਵਾਸਤੇ ਹਰਿਆਲੀ ਦੀ ਬਹੁਤ ਜ਼ਰੂਰਤ ਹੈ ਅਤੇ ਹਰਿਆਲੀ ਤਾਂ ਹੀ ਹੋ ਸਕਦੀ ਹੈ ਜੇਕਰ ਹਰੇ ...
ਕਪੂਰਥਲਾ, 26 ਅਕਤੂਬਰ (ਸਡਾਨਾ, ਬਜਾਜ)-ਦੁਸਹਿਰੇ ਦੇ ਤਿਉਹਾਰ ਮੌਕੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਬਜਰੰਗ ਦਲ ਵਲੋਂ ਅੱਤਵਾਦ ਤੇ ਦੇਸ਼ ਵਿਰੋਧੀ ਆਗੂਆਂ ਖ਼ਿਲਾਫ਼ ਰੋਸ ਵਿਖਾਵਾ ਕੀਤਾ ਗਿਆ | ਸਥਾਨਕ ਸਨਾਤਨ ਧਰਮ ਸਭਾ ਦੇ ਬਾਹਰ ਫਾਰੁਖ ਅਬਦੁੱਲਾ, ਮਹਿਬੂਬਾ ਮੁਫ਼ਤੀ ਤੇ ...
ਸੁਲਤਾਨਪੁਰ ਲੋਧੀ, 26 ਅਕਤੂਬਰ (ਪ.ਪ ਰਾਹੀਂ)-ਕੈਪਟਨ ਸਰਕਾਰ ਵਲੋਂ ਪੰਜਾਬ ਅੰਦਰ ਲਾਗੂ ਕੀਤੇ ਗਏ ਕੇਂਦਰੀ ਤਨਖ਼ਾਹ ਪੈਟਰਨ ਨੂੰ ਲੈ ਕੇ ਮੁਲਾਜ਼ਮਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਰੋਸ ਦੇ ਚੱਲਦਿਆਂ ਡੀ.ਟੀ.ਐਫ ਵਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ 3 ...
ਬੇਗੋਵਾਲ, 26 ਅਕਤੂਬਰ (ਸੁਖਜਿੰਦਰ ਸਿੰਘ)-ਪਿੰਡ ਨੰਗਲ ਲੁਬਾਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਪਿ੍ੰਸੀਪਲ ਵਜੋਂ ਸੇਵਾਵਾਂ ਨਿਭਾਅ ਰਹੇ ਪਿੰ੍ਰਸੀਪਲ ਵਜ਼ੀਰ ਸਿੰਘ ਨੂੰ ਉਨ੍ਹਾਂ ਦੀ 39 ਸਾਲ ਦੀ ਬੇਦਾਗ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ ਦਿੱਤੀ ਗਈ | ਇਸ ...
ਕਪੂਰਥਲਾ, 26 ਅਕਤੂਬਰ (ਸਡਾਨਾ)-ਜੈ ਦੁਰਗਾ ਜਗਰਾਤਾ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਨਰਾਤਿਆਂ ਨੂੰ ਸਮਰਪਿਤ ਮਾਤਾ ਦੀ ਚੌਾਕੀ ਕਰਵਾਈ ਗਈ ਤੇ ਦੁਰਗਾ ਭਜਨ ਮੰਡਲੀ ਨੇ ਮਹਾਂਮਾਈ ਦੀ ਮਹਿਮਾ ਦਾ ਗੁਣਗਾਨ ਕੀਤਾ | ਇਸ ਮੌਕੇ ਰਾਘਵ ਗਰੁੱਪ ਵਲੋਂ ਭਗਵਾਨ ਸ਼ਿਵ ਦੇ ਰੂਪ 'ਚ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX