ਚੰਡੀਗੜ੍ਹ, 20 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪੁਲਿਸ ਸਟੇਸ਼ਨ 39 ਦੀ ਟੀਮ ਨੇ ਝਪਟਮਾਰੀ ਅਤੇ ਵਾਹਨ ਚੋਰੀ ਦੇ ਮਾਮਲਿਆਂ 'ਚ ਸ਼ਾਮਿਲ ਇਕ ਲੜਕੇ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਗਿ੍ਫ਼ਤਾਰੀ ਨਾਲ ਤਿੰਨ ਮਾਮਲੇ ਸੁਲਝੇ ਹਨ | ਪੁਲਿਸ ਸਟੇਸ਼ਨ ਸੈਕਟਰ 39 ਦੇ ਐਸ.ਐਚ.ਓ. ਇੰਸਪੈਕਟਰ ਅਮਨਜੋਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੁਲਿਸ ਟੀਮ ਵਲੋਂ ਗਿ੍ਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਸੈਕਟਰ 40 ਦੇ ਰਹਿਣ ਵਾਲੇ ਕਮਲ ਵਰਮਾ (25) ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਸੈਕਟਰ 37 ਦੇ ਰਹਿਣ ਵਾਲੇ ਅਨੂਪ ਸ਼ਰਮਾ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ 7 ਅਗਸਤ 2020 ਦੀ ਸਵੇਰ ਉਹ ਸੈਰ ਲਈ ਘਰ ਤੋਂ ਨਿਕਲਿਆ ਸੀ ਪਰ ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਲੜਕਿਆਂ ਨੇ ਸੈਕਟਰ 37-ਬੀ ਦੇ ਟੀ-ਪੁਆਇੰਟ ਨੇੜੇ ਉਸ ਦੀ ਚੇਨ ਝਪਟ ਲਈ ਅਤੇ ਮੌਕੇ ਤੋਂ ਫ਼ਰਾਰ ਹੋ ਗਏ | ਅਜਿਹੇ ਹੀ ਇਕ ਹੋਰ ਮਾਮਲੇ ਦੀ ਸ਼ਿਕਾਇਤ ਸੈਕਟਰ 38-ਏ ਦੇ ਰਹਿਣ ਵਾਲੇ ਮੁਨੀਸ਼ ਜੱਗੀ ਨੇ ਵੀ ਪੁਲਿਸ ਨੂੰ ਦਿੱਤੀ ਸੀ, ਜਿਸ ਵਿਚ ਉਨ੍ਹਾਂ ਨੇ ਦੱਸਿਆ ਕਿ 28 ਸਤੰਬਰ 2020 ਦੀ ਸ਼ਾਮ ਉਹ ਆਪਣੇ ਘਰ ਸਾਹਮਣੇ ਫ਼ੋਨ 'ਤੇ ਗੱਲ ਕਰ ਰਹੇ ਸਨ ਜਿਸ ਦੌਰਾਨ ਦੋ ਲੜਕੇ ਉਨ੍ਹਾਂ ਦੀ ਚੇਨ ਝਪਟ ਕੇ ਫ਼ਰਾਰ ਹੋ ਗਏ | ਇਸ ਦੇ ਇਲਾਵਾ ਪੁਲਿਸ ਨੂੰ ਸੈਕਟਰ 40-ਏ ਦੇ ਰਹਿਣ ਵਾਲੇ ਸੁਖਪ੍ਰੀਤ ਕੁਮਾਰ ਨੇ ਆਪਣਾ ਯਾਮਹਾ ਮੋਟਰਸਾਈਕਲ ਚੋਰੀ ਹੋਣ ਸਬੰਧੀ ਵੀ ਸ਼ਿਕਾਇਤ ਦਿੱਤੀ ਸੀ | ਪੁਲਿਸ ਨੇ ਤਿੰਨੇ ਮਾਮਲੇ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਹੋਈ ਸੀ ਜਿਸ ਦੌਰਾਨ 19 ਨਵੰਬਰ ਨੂੰ ਏਐਸਆਈ ਮਹਾਬੀਰ ਸਿੰਘ ਨੂੰ ਸੂਚਨਾ ਮਿਲੀ ਕਿ ਵਾਹਨ ਚੋਰੀ ਅਤੇ ਝਪਟਮਾਰੀ ਦੀਆਂ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦਾ ਨਾਮ ਕਮਲ ਵਰਮਾ ਹੈ ਜੋ ਸੈਕਟਰ 39/40 ਲਾਈਟ ਪੁਆਇੰਟ ਵੱਲ ਆਵੇਗਾ | ਪੁਲਿਸ ਨੇ ਤੁਰੰਤ ਕਾਰਵਾਈ ਕਰਕੇ ਕਮਲ ਵਰਮਾ ਨੂੰ ਕਾਬੂ ਕਰ ਲਿਆ | ਪੁਲਿਸ ਨੇ ਮੁਲਜ਼ਮ ਕੋਲੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਕਰ ਲਿਆ | ਪੁੱਛਗਿੱਛ ਦੌਰਾਨ ਮੁਲਜ਼ਮ ਤੋਂ ਝਪਟੀਆਂ ਹੋਈਆਂ ਦੋ ਚੇਨਾਂ ਦੀ ਬਰਾਮਦ ਹੋਈਆਂ ਹਨ | ਅਦਾਲਤ ਵਲੋਂ ਉਸ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ |
ਚੰਡੀਗੜ੍ਹ, 20 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਜਲ ਸਰੋਤ ਵਿਭਾਗ ਵਲੋਂ ਹਾੜੀ ਦੀਆਂ ਫ਼ਸਲਾਂ ਵਾਸਤੇ 22 ਨਵੰਬਰ ਤੋਂ 29 ਨਵੰਬਰ ਤੱਕ ਨਹਿਰਾਂ ਵਿਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ | ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਪਟਿਆਲਾ ਫੀਡਰ, ਅਬੋਹਰ ਬ੍ਰਾਂਚ, ...
ਐੱਸ. ਏ. ਐੱਸ. ਨਗਰ, 20 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਦਿ੍ਸ਼ਟੀਕੋਣ ਪੈਦਾ ਕਰਨ ਲਈ ਨਿਵੇਕਲਾ ਉਪਰਾਲਾ ਕਰਦਿਆਂ 'ਰਾਸ਼ਟਰੀ ਅਵਿਸ਼ਕਾਰ ਅਭਿਆਨ' ਤਹਿਤ 23 ਨਵੰਬਰ ਤੋਂ ਲੈ ਕੇ 28 ਨਵੰਬਰ ਤੱਕ ਵਿਗਿਆਨ ...
ਚੰਡੀਗੜ੍ਹ, 20 ਨਵੰਬਰ (ਅਜੀਤ ਬਿਊਰੋ)- ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਨਾਬਾਰਡ ਵਲੋਂ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ. ਐਸ. ਸੀ. ਏ. ਡੀ. ਬੀ.) ਨੂੰ 750 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਨੂੰ ਮਨਜ਼ੂਰੀ ...
ਚੰਡੀਗੜ੍ਹ, 20 ਨਵੰਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਖੇ ਕੋਰੋਨਾ ਵਾਇਰਸ ਦੇ ਅੱਜ 150 ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ ਇਕ ਮਰੀਜ਼ ਦੀ ਮੌਤ ਹੋ ਗਈ | ਸਿਹਤ ਵਿਭਾਗ ਅਨੁਸਾਰ ਸੈਕਟਰ-25 ਨਿਵਾਸੀ 40 ਸਾਲਾ ਵਿਅਕਤੀ ਦੀ ਪੀ.ਜੀ.ਆਈ. ਵਿਚ ਮੌਤ ਹੋ ਗਈ | ਉਹ ਕੋਰੋਨਾ ਦੇ ...
ਚੰਡੀਗੜ੍ਹ, 20 ਨਵੰਬਰ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਦੇ ਸੀਨੀਅਰ ਅਫ਼ਸਰਾਂ ਅਤੇ ਸੀਬੀਆਈ ਦੇ ਸਾਬਕਾ ਸਪੈਸ਼ਲ ਡਾਇਰੈਕਟਰ ਦੇ ਖ਼ਿਲਾਫ਼ ਗੰਭੀਰ ਦੋਸ਼ ਲਾਉਣ ਵਾਲੀ ਇਕ ਡੈਂਟਿਸਟ ਦੀ ਪਟੀਸ਼ਨ 'ਤੇ ਆਪਣਾ ਫ਼ੈਸਲਾ ਬਹਿਸ ਸੁਣਨ ਤੋਂ ...
ਚੰਡੀਗੜ੍ਹ, 20 ਨਵੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਟੀਚਰ ਐਸੋਸੀਏਸ਼ਨ (ਪੂਟਾ) ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਉਪ ਕੁਲਪਤੀ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਪੂਟਾ ਮੈਂਬਰਾਂ ਨੇ ਕਿਹਾ ਕਿ ਉਪ ਕੁਲਪਤੀ ਵਲੋਂ ਅਧਿਆਪਕਾਂ ਦੀਆਂ ...
ਚੰਡੀਗੜ੍ਹ, 20 ਨਵੰਬਰ (ਬਿ੍ਜੇਂਦਰ ਗੌੜ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡਾਇਰੈਕਟਰ ਰੂਰਲ ਡਿਵੈਲਪਮੈਂਟ ਐਾਡ ਪੰਚਾਇਤ, ਪੰਜਾਬ ਅਤੇ ਆਈ.ਏ.ਐਸ. ਅਫ਼ਸਰ ਮਨਪ੍ਰੀਤ ਸਿੰਘ ਚਟਵਾਲ ਨੂੰ ਉਸ ਮਾਮਲੇ ਵਿਚ ਨੋਟਿਸ ਜਾਰੀ ਕੀਤਾ ਹੈ ਜਿਸ ਵਿਚ ਦੋਸ਼ ਲਾਇਆ ਗਿਆ ਹੈ ਕਿ ਪੰਜਾਬ ...
ਐੱਸ. ਏ. ਐੱਸ. ਨਗਰ, 20 ਨਵੰਬਰ (ਰਾਣਾ)-ਵਾਟਰ ਸਪਲਾਈ ਸਕੀਮ ਕਜੌਲੀ ਫੇਜ਼-4 ਦੀ ਪਾਇਪ ਲਾਈਨ ਵਿਚ ਪਿੰਡ ਮੜੌਲੀ ਨੇੜੇ ਅਚਾਨਕ ਲੀਕੇਜ਼ ਹੋਣ ਕਾਰਨ ਅੱਜ 21 ਨਵੰਬਰ ਨੂੰ ਮੁਹਾਲੀ ਦੇ ਕਈ ਖੇਤਰਾਂ ਅੰਦਰ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ/ਸ ...
ਐੱਸ. ਏ. ਐੱਸ. ਨਗਰ, 20 ਨਵੰਬਰ (ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਵਾਇਰਸ ਦੇ 151 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ 61 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਹ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਮੁਹਾਲੀ ਡਾ. ਗੁਰਿੰਦਰਬੀਰ ਸਿੰਘ ਨੇ ...
ਖਰੜ, 20 ਨਵੰਬਰ (ਗੁਰਮੁੱਖ ਸਿੰਘ ਮਾਨ)-ਖਰੜ ਦੇ ਗੁੱਗਾ ਮਾੜੀ ਮੁਹੱਲੇ 'ਚੋਂ ਇਕ ਕੁਆਲਿਸ ਗੱਡੀ ਚੋਰੀ ਹੋ ਗਈ, ਜਿਸ ਦੇ ਚਲਦਿਆਂ ਸਿਟੀ ਪੁਲਿਸ ਖਰੜ ਵਲੋਂ ਨਾਲ ਲੱਗਦੇ ਮਕਾਨਾਂ ਅਤੇ ਸੜਕਾਂ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਖੰਗਾਲੇ ਜਾ ਰਹੇ ਹਨ | ਸਾਬਕਾ ਕੌਾਸਲਰ ਜੈ ...
ਚੰਡੀਗੜ੍ਹ, 20 ਨਵੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨਾ ਕਰਵਾਏ ਜਾਣ ਦੇ ਵਿਰੋਧ ਵਿਚ ਮੌਜੂਦਾ ਅਤੇ ਸਾਬਕਾ ਵਿਦਿਆਰਥੀਆਂ ਵਲੋਂ ਸਟੂਡੈਂਟ ਸੈਂਟਰ 'ਤੇ ਇਕੱਠੇ ਹੋ ਕੇ ਮੋਮਬੱਤੀ ਮਾਰਚ ਕੱਢਿਆ ਗਿਆ | ਇਸ ਵਿਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ...
ਚੰਡੀਗੜ੍ਹ, 20 ਨਵੰਬਰ (ਅਜੀਤ ਬਿਊਰੋ)-ਲੁਧਿਆਣਾ ਦੀ ਔਰਤ ਵਲੋਂ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਲਗਾਏ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਅੱਜ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਉਪ ਨੇਤਾ ਅਤੇ ਜਗਰਾਉਂ ਤੋਂ ਵਿਧਾਇਕ ਸਰਬਜੀਤ ...
ਚੰਡੀਗੜ੍ਹ, 20 ਨਵੰਬਰ (ਅਜੀਤ ਬਿਊਰੋ)- ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਸੂਬੇ ਦੇ ਮੱਛੀ ਪਾਲਕਾਂ ਨੂੰ ਵਧਾਈ ਦਿੰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਤਿ੍ਪਤ ਬਾਜਵਾ ਨੇ ਕਿਹਾ ਕਿ ਰਾਜ ਮੱਛੀ ਪਾਲਣ ਦੇ ਖੇਤਰ ਵਿਚ ਲਗਾਤਾਰ ਤਰੱਕੀ ਕਰ ਰਿਹਾ ਹੈ | ...
ਚੰਡੀਗੜ, 20 ਨਵੰਬਰ (ਅ.ਬ.)-ਸਵੱਛਤਾ, ਕਲਿਆਣ ਅਤੇ ਪੋਸ਼ਣ ਨੂੰ ਵਿਸ਼ੇਸ਼ ਅਧਿਕਾਰ ਨਹੀਂ ਬਲਕਿ ਮੂਲ ਅਧਿਕਾਰ ਬਣਾਉਣ ਦੀ ਆਰਬੀ ਦੀ ਲੜਾਈ ਦੇ ਇਕ ਹਿੱਸੇ ਦੇ ਰੂਪ 'ਚ, ਆਰਬੀ ਦੇ ਹਾਰਪਿਕ ਦਾ ਮਿਸ਼ਨ ਪਾਣੀ ਅਭਿਆਨ ਭਾਰਤ ਵਿਚ ਜਲ ਸੰਕਟ ਅਤੇ ਸਵੱਛਤਾ ਦੇ ਮੁੱਦੇ 'ਤੇ ਕੇਂਦਰਿਤ ...
ਚੰਡੀਗੜ੍ਹ, 20 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 52/53 ਨੂੰ ਵੰਡਦੀ ਸੜਕ ਨੇੜੇ ਝਪਟਮਾਰੀ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਪਿੰਡ ਕਜਹੇੜੀ ਦੇ ਰਹਿਣ ਵਾਲੇ ਚੰਦਰ ਕੇਸ਼ ਵਰਮਾ ਨੇ ਪੁਲਿਸ ਨੂੰ ਦਿੱਤੀ ਹੈ | ...
ਚੰਡੀਗੜ੍ਹ, 20 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 5 ਆਈ.ਏ.ਐੱਸ. ਅਤੇ 10 ਐੱਚ.ਸੀ.ਐੱਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਪਲਵਲ ਦੀ ਜ਼ਿਲ੍ਹਾ ਨਗਰ ਕਮਿਸ਼ਨਰ ਮੋਨਿਕਾ ਗੁਪਤਾ ਨੂੰ ਪਲਵਲ ਦਾ ਵਧੀਕ ...
ਜ਼ੀਰਕਪੁਰ, 20 ਨਵੰਬਰ (ਹੈਪੀ ਪੰਡਵਾਲਾ)-ਜ਼ੀਰਕਪੁਰ-ਪਟਿਆਲਾ ਸੜਕ 'ਤੇ ਵਾਪਰੇ ਹਾਦਸੇ 'ਚ ਬਜ਼ੁਰਗ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਜਸਮੇਰ ਸਿੰਘ (65) ਵਾਸੀ ਪਿੰਡ ਨਾਰਾਇਣਗੜ੍ਹ ਝੂੰਗੀਆਂ ਵਜੋਂ ਹੋਈ | ਪੁਲਿਸ ਨੇ ਬੱਸ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ...
ਜ਼ੀਰਕਪੁਰ, 20 ਨਵੰਬਰ (ਅਵਤਾਰ ਸਿੰਘ)-ਚੰਡੀਗੜ੍ਹ-ਜ਼ੀਰਕਪੁਰ ਸੜਕ 'ਤੇ ਸਥਿਤ ਸ਼ਰਾਬ ਦੇ ਠੇਕੇ ਦੇ ਨੇੜੇ ਇਕ ਵਿਅਕਤੀ ਵਲੋਂ ਆਪਣੀ ਇਮਾਰਤ ਦਾ ਨਕਸ਼ਾ ਪਾਸ ਦੱਸ ਕੇ ਕਥਿਤ ਤੌਰ 'ਤੇ ਨਾਜਾਇਜ਼ ਉਸਾਰੀ ਕੀਤੀ ਜਾ ਰਹੀ ਹੈ | ਇਸ ਨਾਜਾਇਜ਼ ਉਸਾਰੀ ਸਬੰਧੀ ਸਾਰੀ ਜਾਣਕਾਰੀ ਹੋਣ ...
ਐੱਸ. ਏ. ਐੱਸ. ਨਗਰ, 20 ਨਵੰਬਰ (ਕੇ. ਐੱਸ. ਰਾਣਾ)-ਸਮਾਰਟ ਵਿਲੇਜ਼ ਸਕੀਮ ਤਹਿਤ ਵਿਧਾਨ ਸਭਾ ਹਲਕਾ ਮੁਹਾਲੀ ਦੇ ਪਿੰਡਾਂ ਵਿਚ 31.44 ਕਰੋੜ ਰੁ. ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਇਸੇ ਲੜੀ ਤਹਿਤ ਹਲਕਾ ਵਿਧਾਇਕ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ...
ਮੁੱਲਾਂਪੁਰ ਗਰੀਬਦਾਸ, 20 ਨਵੰਬਰ (ਦਿਲਬਰ ਸਿੰਘ ਖੈਰਪੁਰ)-ਨੇੜਲੇ ਪਿੰਡ ਭੜੌਜੀਆਂ ਵਿਖੇ ਕਿਰਾਏ ਦੇ ਮਕਾਨ ਵਿਚ ਰਹਿ ਰਹੀ ਵਿਧਵਾ ਔਰਤ ਨੇ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਮੁੱਖ ਮਾਰਗ 'ਤੇ ਖੂਬ ਹੰਗਾਮਾ ਕੀਤਾ | ਸਭ ਤੋਂ ਪਹਿਲਾਂ ਘਰ ਦੇ ਸਾਮਾਨ ਨੂੰ ਅੱਗ ਲਗਾਈ, ...
ਐੱਸ. ਏ. ਐੱਸ. ਨਗਰ, 20 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਇਕ 14 ਸਾਲਾ ਲੜਕੀ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਧਾਰਾ 376 ਅਤੇ ਪੋਕਸੋ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ | ਮੁਲਜ਼ਮ ਦੀ ਪਛਾਣ ਰਾਮਪਾਲ ਵਜੋਂ ਹੋਈ ਹੈ ਅਤੇ ...
ਲਾਲੜੂ, 20 ਨਵੰਬਰ (ਰਾਜਬੀਰ ਸਿੰਘ)-ਪੰਜਾਬ ਰਾਜ ਪੰਚਾਇਤ ਪ੍ਰੀਸ਼ਦ ਦੇ ਪ੍ਰਧਾਨ ਅਤੇ 'ਆਪ' ਆਗੂ ਕੁਲਜੀਤ ਸਿੰਘ ਰੰਧਾਵਾ ਨੇ ਨਗਰ ਕੌਾਸਲ ਲਾਲੜੂ ਦੇ ਵਾਰਡ ਨੰ. 14 ਦੀ ਫੇਰੀ ਦੌਰਾਨ ਕਿਹਾ ਕਿ ਭਾਵੇਂ ਲਾਲੜੂ ਨੂੰ ਨਗਰ ਕੌਾਸਲ ਦਾ ਦਰਜਾ ਮਿਲੇ ਨੂੰ ਕਈ ਸਾਲ ਬੀਤ ਚੁੱਕੇ ਹਨ, ਪਰ ...
ਐੱਸ. ਏ. ਐੱਸ. ਨਗਰ, 20 ਨਵੰਬਰ (ਬੈਨੀਪਾਲ)-ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਵਲੋਂ ਜਰਨੈਲ ਸਿੰਘ ਸਹਾਇਕ ਡਾਇਰੈਕਟਰ ਦਫ਼ਤਰ ਡੀ. ਪੀ. ਆਈ. (ਸ. ਸ.) ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਵਜੋਂ ਜ਼ਿੰਮੇਵਾਰੀ ਸੌਾਪੀ ਗਈ ਹੈ, ਜਦਕਿ ਪਹਿਲੇ ਜ਼ਿਲ੍ਹਾ ...
ਪੰਚਕੂਲਾ, 20 ਨਵੰਬਰ (ਕਪਿਲ)-ਪੰਚਕੂਲਾ ਦੇ ਖੜਕ ਮੰਗੋਲੀ ਵਿਚ ਇਕ ਵਿਅਕਤੀ ਨੇ ਆਪਣੇ ਕਮਰੇ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ | ਮਿ੍ਤਕ ਰਜਤ ਆਟੋ ਚਲਾਉਂਦਾ ਸੀ ਅਤੇ ਕਾਫ਼ੀ ਸਮੇਂ ਤੋਂ ਆਪਣੇ ਬੱਚਿਆਂ ਨਾਲ ਇਕੱਲਾ ਰਹਿ ਰਿਹਾ ਸੀ | ਘਟਨਾ ਦੀ ਸੂਚਨਾ ਮਿਲਣ 'ਤੇ ਸਥਾਨਕ ...
ਲਾਲੜੂ, 20 ਨਵੰਬਰ (ਰਾਜਬੀਰ ਸਿੰਘ)-ਕਿਸਾਨ ਜਥੇਬੰਦੀਆਂ ਵਲੋਂ ਅੱਜ ਦੱਪਰ ਟੋਲ ਪਲਾਜ਼ਾ 'ਤੇ ਕਿਸਾਨਾਂ ਤੇ ਨੌਜਵਾਨਾਂ ਨਾਲ ਮਿਲ ਕੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਹਰਜੀਤ ਗਰੇਵਾਲ ਦਾ ਪੁਤਲਾ ਸਾੜਿਆ ਗਿਆ | ਕਿਸਾਨ ਜਥੇਬੰਦੀਆਂ ਵਲੋਂ ਰੇਲਵੇ ਲਾਈਨ ਨੇੜੇ ਦਿੱਤਾ ਜਾ ...
ਚੰਡੀਗੜ੍ਹ, 20 ਨਵੰਬਰ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਪੀੜਤ ਦੀ ਮੈਡੀਕੋ-ਲੀਗਲ ਰਿਪੋਰਟ ਤਿੰਨ ਸਿਵਲ ਹਸਪਤਾਲਾਂ ਵਲੋਂ ਤਿਆਰ ਨਾ ਕਰਨ ਦੇ ਮਾਮਲੇ ਵਿਚ ਜਾਂਚ ਦੇ ਆਦੇਸ਼ ਦਿੱਤੇ ਹਨ | ਅਦਾਲਤ ਨੇ ਕਿਹਾ ਕਿ ਜੁਡੀਸ਼ੀਅਲ ਆਦੇਸ਼ਾਂ ਦੇ ਤਹਿਤ ਇਸ ...
ਐੱਸ. ਏ. ਐੱਸ. ਨਗਰ, 20 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)-ਆਮ ਆਦਮੀ ਪਾਰਟੀ ਦੇ ਹਲਕਾ ਮੁਹਾਲੀ ਤੋਂ ਸਰਗਰਮ ਆਗੂ ਗੁਰਤੇਜ ਸਿੰਘ ਪੰਨੂੰ ਵਲੋਂ ਅੱਜ ਵੱਖ-ਵੱਖ ਥਾਵਾਂ 'ਤੇ ਹੋਈਆਂ ਮੀਟਿੰਗਾਂ ਦੌਰਾਨ ਵਰਕਰਾਂ ਤੇ ਆਮ ਲੋਕਾਂ ਨਾਲ ਵਿਚਾਰ ਸਾਂਝੇ ਕੀਤੇ ਗਏ | ਇਸ ਦੌਰਾਨ ...
ਲਾਲੜੂ, 20 ਨਵੰਬਰ (ਰਾਜਬੀਰ ਸਿੰਘ)-ਪਿੰਡ ਬਸੌਲੀ ਦੇ ਵਸਨੀਕ ਜ਼ਿਲ੍ਹਾ ਪ੍ਰੀਸ਼ਦ ਮੁਹਾਲੀ ਦੇ ਸਾਬਕਾ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਬਸੌਲੀ ਨੇ ਆਪਣੀ ਮਰਹੂਮ ਮਾਤਾ ਬੀਬੀ ਹਰਜੀਤ ਕੌਰ ਦੀ ਇੱਛਾ ਪੂਰੀ ਕਰਦੇ ਹੋਏ ਆਪਣੇ ਲੜਕੇ ਨੂੰ ਵਹੁਟੀ ਲਿਆਉਣ ਲਈ ਡੋਲੀ ਵਾਲੀ ...
ਕੁਰਾਲੀ, 20 ਨਵੰਬਰ (ਹਰਪ੍ਰੀਤ ਸਿੰਘ)-ਸਿਟੀ ਪੁਲਿਸ ਨੇ ਅਚਾਨਕ ਘਰ ਤੋਂ ਲਾਪਤਾ ਹੋਈ ਇਕ ਮਾਸੂਮ ਬੱਚੀ ਨੂੰ ਕੁਝ ਸਮੇਂ ਅੰਦਰ ਹੀ ਲੱਭ ਕੇ ਪਰਿਵਾਰ ਦੇ ਹਵਾਲੇ ਕਰ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦਿਆ ਸਥਾਨਕ ਸਿਟੀ ਥਾਣਾ ਪੁਲਿਸ ਦੇ ਐਸ. ਐਚ. ਓ. ਗੁਰਪ੍ਰੀਤ ਸਿੰਘ ਨੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX