ਪਟਿਆਲਾ, 20 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)- ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਸਰਕਾਰੀ, ਅਰਧ ਸਰਕਾਰੀ, ਕੰਟਰੈਕਟ, ਆਊਟ ਸੋਰਸ ਤੇ ਡੈਲੀਵੇਜਿਸ ਸੈਂਕੜੇ ਕਾਮਿਆਂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਘੇਰਨ ਦੀ ਕੋਸ਼ਿਸ਼ ਕੀਤੀ | ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਿਲਕੁਲ ਨਾਲ ਪੋਲੋ ਗਰਾਊਾਡ ਕੋਲ ਪਹਿਲਾਂ ਤੋਂ ਤੈਨਾਤ ਵੱਡੀ ਗਿਣਤੀ 'ਚ ਤੈਨਾਤ ਪੁਲਿਸ ਫੋਰਸ ਨੇ ਇਨ੍ਹਾਂ ਨੂੰ ਰੋਕ ਲਿਆ | ਬੱਸ ਅੱਡੇ ਕੋਲ ਧਰਨਾ ਦੇ ਕੇ ਰੋਸ ਮਾਰਚ ਕਰਦਿਆ ਇੱਥੇ ਪਹੁੰਚੇ ਇਨ੍ਹਾਂ ਮੁਲਾਜ਼ਮਾਂ ਤੋਂ ਮੁੱਖ ਸਕੱਤਰ, ਮੁੱਖ ਮੰਤਰੀ ਤੇ ਸਾਂਸਦ ਸ੍ਰੀਮਤੀ ਪ੍ਰਨੀਤ ਕੌਰ ਦੇ ਨਾਂਅ ਦਿੱਤਾ ਮੰਗ ਪੱਤਰ ਤਹਿਸੀਲਦਾਰ ਰਣਜੀਤ ਸਿੰਘ ਵਲੋਂ ਲੈ ਲਿਆ ਗਿਆ | ਮੁਲਾਜ਼ਮ ਆਗੂ ਦਰਸ਼ਨ ਸਿੰਘ ਲੁਬਾਣਾ, ਵੇਦ ਪ੍ਰਕਾਸ਼, ਬਲਜਿੰਦਰ ਸਿੰਘ, ਬਲਕਾਰ ਸਿੰਘ ਨੇ ਦੱਸਿਆ ਕਿ ਘੇਰਾਉ ਦਾ ਕਾਰਨ ਵੱਖ-ਵੱਖ ਵਿਭਾਗਾਂ 'ਚ ਕੰਮ ਕਰਦੇ ਕੰਟਰੈਕਟ, ਪਾਰਟ ਟਾਈਮ, ਆਊਟ ਸੋਰਸ ਆਦਿ ਕਾਮਿਆਂ ਨੂੰ ਪੱਕੇ ਨਾ ਕਰਨਾ, ਦਰਜਾ ਚਾਰ ਕਾਮਿਆਂ, ਸੇਵਾਮੁਕਤ ਮੁਲਾਜ਼ਮਾਂ ਦੀਆਂ 4 ਸਾਲਾਂ ਤੋਂ ਲਮਕ ਅਵਸਥਾ 'ਚ ਪਈਆਂ ਮੰਗਾਂ ਵਾਲਾ ਸਰਕਾਰ ਵੱਲ ਧਿਆਨ ਨਾ ਦੇਣਾ ਦੱਸਿਆ ਗਿਆ | ਆਗੂਆਂ ਨੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਨੂੰ ਕਿਸਾਨਾਂ ਦੇ ਨਾਲ-ਨਾਲ ਮੁਲਾਜ਼ਮਾਂ ਦੇ ਰੋਸ ਦਾ ਸਾਹਮਣਾ ਆਉਂਦੀਆਂ ਵਿਧਾਨ ਸਭਾਈ ਚੋਣਾਂ ਦੌਰਾਨ ਕਰਨਾ ਪਵੇਗਾ, ਕਿਉਂਕਿ ਸਰਕਾਰ ਵਲੋਂ 2017 ਦੀਆਂ ਵਿਧਾਨ ਸਭਾਈ ਚੋਣਾਂ ਮੌਕੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨ ਲਏ ਜਾਣ ਦਾ ਵਾਅਦਾ ਕੀਤਾ ਸੀ | ਇਥੇ ਖ਼ਾਸ ਤੌਰ 'ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਮੈਨੇਜਮੈਂਟ ਖ਼ਿਲਾਫ਼ ਦਿੱਤੇ ਗਏ ਮੰਗ ਪੱਤਰ 'ਚ ਜ਼ਿਕਰ ਕੀਤਾ ਗਿਆ | ਇਸ ਮੌਕੇ ਜਸਪਾਲ ਸਿੰਘ ਫ਼ਤਹਿਗੜ੍ਹ ਸਾਹਿਬ, ਜਸਵਿੰਦਰ ਪਾਲ ਉਘੀ ਕਪੂਰਥਲਾ, ਕਿ੍ਸ਼ਨ ਪ੍ਰਸ਼ਾਦ ਚੰਡੀਗੜ੍ਹ, ਜੋਗਿੰਦਰ ਸਿੰਘ ਅੰਮਿ੍ਤਸਰ, ਅਜੀਤ ਸਿੰਘ ਗੁਰਦਾਸਪੁਰ, ਜਗਮੋਹਨ ਨੌਲੱਖਾ, ਜੋਰਾ ਸਿੰਘ ਲੁਧਿਆਣਾ, ਰਾਜ ਕੁਮਾਰ ਰੰਗਾ, ਜਗਸੀਰ ਸਿੰਘ, ਸਰਬਜੀਤ ਸਿੰਘ, ਨਛੱਤਰ ਸਿੰਘ ਭਾਣਾ, ਚਮਨ ਲਾਲ ਸੰਗੇਲੀਆ, ਦੁੱਲੀਆ ਰਾਮ, ਕੁਲਵਿੰਦਰ ਸਿੰਘ, ਉਤਮ ਸਿੰਘ ਬਾਗੜੀ ਆਦਿ ਹਾਜ਼ਰ ਸਨ |
ਪਟਿਆਲਾ, 20 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ ਜ਼ਿਲ੍ਹੇ 'ਚ ਸੜਕੀ ਹਾਦਸਿਆਂ ਦੇ ਕਾਰਨਾਂ ਨੂੰ ਦੂਰ ਕਰਨ ਲਈ ਪਟਿਆਲਾ ਪੁਲਿਸ ਵਲੋਂ ਹੋਰਨਾਂ ਵਿਭਾਗ ਅਤੇ ਸਿਵਲ ਸੁਸਾਈਟੀਜ਼ ਨਾਲ ਮਿਲ ਕੇ ਸੜਕੀ ਹਾਦਸਿਆਂ ਦੇ ਹੱਲ ਲਈ ਟੀਮਾਂ (ਏ.ਆਰ.ਟੀ) ਦਾ ਗਠਨ ਕੀਤਾ ਗਿਆ ਹੈ, ...
ਰਾਜਪੁਰਾ, 20 ਨਵੰਬਰ (ਜੀ.ਪੀ. ਸਿੰਘ)- ਥਾਣਾ ਸਦਰ ਦੀ ਪੁਲਿਸ ਨੇ ਇਕ ਲੀਕਰ ਐਾਡ ਵਾਇਨ ਕੰਪਨੀ ਦੇ ਕਰਿੰਦੇ ਤੋਂ ਹਜ਼ਾਰਾਂ ਰੁਪਏ ਅਤੇ ਮੋਬਾਈਲ ਫ਼ੋਨ ਦੀ ਖੋਹ ਕਰਕੇ ਫਰਾਰ ਹੋਣ ਦੇ ਦੋਸ਼ ਹੇਠ 10 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...
ਪਟਿਆਲਾ, 20 ਨਵੰਬਰ (ਧਰਮਿੰਦਰ ਸਿੰਘ ਸਿੱਧੂ)- ਥਾਣਾ ਅਰਬਨ ਅਸਟੇਟ ਦੀ ਪੁਲਿਸ ਕੋਲ ਮਹਿਕ ਖੁਰਾਨਾ ਵਾਸੀ ਨਿਊ ਮੋਤੀ ਬਾਗ਼ ਪਟਿਆਲਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਜਦੋਂ ਉਹ ਆਪਣੀ ਕਾਰ ਸਕੋਡਾ ਰੈਪਿਡ 'ਤੇ ਸਵਾਰ ਹੋ ਕੇ ਆਈ.ਟੀ.ਬੀ.ਪੀ. ਚੌਕ ਚੌਰਾ ਮੋੜ 'ਤੇ ਜਾ ਰਹੀ ਸੀ ਤਾਂ ...
ਪਟਿਆਲਾ, 20 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਥਾਣਾ ਤਿ੍ਪੜੀ ਦੀ ਪੁਲਿਸ ਕੋਲ ਸ਼ਿਕਾਇਤਕਰਤਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਜਦੋਂ ਉਹ ਅਤੇ ਉਸ ਦੀ ਪਤਨੀ 11 ਵਜੇ ਘਰ ਵਾਪਸ ਆਏ ਤਾਂ ਉਨ੍ਹਾਂ ਦੀ ਨਾਬਾਲਗ ਲੜਕੀ ਵਿਚ ਨਹੀਂ ਸੀ, ਜਿਸ ਦੀ ਕਾਫ਼ੀ ਭਾਲ ਕਰਨ 'ਤੇ ਨਾ ਮਿਲਣ 'ਤੇ ...
ਪਟਿਆਲਾ, 20 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਅੱਜ ਮੁੰਡਿਆਂ ਦੇ ਹੋਸਟਲ ਹੋਮੀ ਭਾਬਾ ਹੋਸਟਲ ਨੰਬਰ ਚਾਰ ਦੇ ਪਿਛਲੇ ਪਾਸੇ ਅੱਗ ਲੱਗ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਹੋਸਟਲ ਦੇ ਪਿਛਲੇ ਪਾਸੇ ਸੁੱਟੇ ਹੋਏ ਕੂੜੇ ...
ਸਮਾਣਾ, 20 ਨਵੰਬਰ (ਹਰਵਿੰਦਰ ਸਿੰਘ ਟੋਨੀ)- ਗੁਆਂਢੀ ਵਲੋਂ ਆਪਣੇ ਘਰ ਦੇ ਗੁਸਲਖ਼ਾਨੇ ਵਿਚ ਟਾਇਲੈਟ ਬਣਾਉਣ ਦੀ ਯੋਜਨਾ ਨੂੰ ਲੈ ਕੇ ਗ਼ੁੱਸੇ ਵਿਚ ਆਏ ਗੁਆਂਢੀ ਵਲੋਂ ਆਪਸੀ ਝਗੜੇ ਦੇ ਬਾਅਦ ਫਾਇਰਿੰਗ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਉਥੇ ਹਾਜ਼ਰ ਇਕ ...
ਖਮਾਣੋਂ, 20 ਨਵੰਬਰ (ਮਨਮੋਹਣ ਸਿੰਘ ਕਲੇਰ)- ਸਿੱਖਿਆ ਵਿਭਾਗ ਪੰਜਾਬ ਵਲੋਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਵਤਾਰ ਸਿੰਘ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਦੇ ਅਹੁਦੇ ਤੇ ਨਿਯੁਕਤ ਹੋਣ ਤੇ ਸੁਆਗਤ ਕਰਦੇ ਹੋਏ ਜ਼ਿਲ੍ਹਾ ਕੋਆਰਡੀਨੇਟਰ ਜਗਤਾਰ ਸਿੰਘ ...
ਬਨੂੜ, 20 ਨਵੰਬਰ (ਭੁਪਿੰਦਰ ਸਿੰਘ)-ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ ਉੱਤੇ ਅੱਜ ਮੁਹਾਲੀ ਸਰਕਲ ਵਲੋਂ ਬਨੂੜ ਵਿਖੇ ਚੇਤਨਾ ਕਨਵੈਨਸ਼ਨ ਕੀਤੀ | ਇਸ ਕਨਵੈਨਸਨ ਦਾ ਮੁੱਖ ਮਕਸਦ ਪਾਵਰਕੌਮ ਦੀ ਮੈਨੇਜਮੈਂਟ ਵਲੋਂ ਮੁਲਾਜ਼ਮਾਂ ਨਾਲ ਕੀਤੇ ਸਮਝੌਤੇ ਸੰਬੰਧੀ ...
ਪਟਿਆਲਾ, 20 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗ ਵੋਟਰਾਂ ਦੀਆਂ 100 ਫ਼ੀਸਦੀ ਵੋਟਾਂ ਬਣਾਉਣ ਦਾ ਟੀਚਾ ਪੂਰਾ ਕਰਨ ਲਈ ਜ਼ਿਲ੍ਹਾ ਪਟਿਆਲਾ ਦੇ ਅਧੀਨ ਆਉਂਦੇ 8 ਵਿਧਾਨ ਸਭਾ ਹਲਕਿਆਂ 'ਚ ਜ਼ਿਲ੍ਹਾ ਸਵੀਪ ਸੈੱਲ ਵਲੋਂ ...
ਡਕਾਲਾ, 20 ਨਵੰਬਰ (ਪਰਗਟ ਸਿੰਘ ਬਲਬੇੜ੍ਹਾ)- ਸ਼੍ਰੋਮਣੀ ਅਕਾਲੀ ਦਲ (ਬ) ਨੇ ਹਲਕਾ ਸਨੌਰ 'ਚ ਪਾਰਟੀ ਦੀ ਮਜ਼ਬੂਤੀ ਲਈ ਕਸਬਾ ਬਲਬੇੜ੍ਹਾ ਵਿਖੇ ਕੀਤੇ ਪ੍ਰੋਗਰਾਮ ਦੌਰਾਨ ਸਰਕਲ ਦੇ ਅਹੁਦੇਦਾਰਾਂ ਦਾ ਐਲਾਨ ਹਲਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਲੋਂ ਕੀਤਾ ਗਿਆ, ...
ਓਧਰ ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਵਲੋਂ ਵੀ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ, ਪੰਜਾਬ ਅਤੇ ਤਿ੍ਪਤ ਰਾਜਿੰਦਰ ਸਿੰਘ ਬਾਜਵਾ, ਉਚੇਰੀ ਸਿੱਖਿਆ ਮੰਤਰੀ ਨੂੰ ਪੰਜਾਬੀ ਯੂਨੀਵਰਸਿਟੀ ਦੇ ਕਾਰਜਕਾਰੀ ਉਪ-ਕੁਲਪਤੀ ਦਾ ਚਾਰਜ ਦੇਣ ਸਬੰਧੀ ਇਕ ਪੱਤਰ ...
ਪਟਿਆਲਾ, 20 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵਿੱਤੀ ਸੰਕਟ ਕਰਕੇ ਪਿਛਲੇ ਕਾਫ਼ੀ ਸਮੇਂ ਤੋਂ ਧਰਨੇ ਅਤੇ ਰੋਸ ਮੁਜ਼ਾਹਰੇ ਹੋ ਰਹੇ ਹਨ | ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋਫੈਸਰ ਬੀ.ਐਸ. ਘੁੰਮਣ ਦਾ ਆਪਣੇ ਅਹੁਦੇ ਤੋਂ ਅਸਤੀਫ਼ਾ ...
ਪਟਿਆਲਾ, 20 ਨਵੰਬਰ (ਧਰਮਿੰਦਰ ਸਿੰਘ ਸਿੱਧੂ)- ਮੁਲਾਜ਼ਮ ਅਤੇ ਪੈਨਸ਼ਨਰਜ਼ ਤਾਲਮੇਲ ਸੰਘਰਸ਼ ਕਮੇਟੀ, ਪੰਜਾਬ ਸਟੇਟ ਪਾਵਰ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੀ ਅੱਜ ਮੈਨੇਜਮੈਂਟ ਨਾਲ ਹੋਈ ਮੀਟਿੰਗ ਵਿਚ ਕਿਸੇ ਵੀ ਮੰਗ ਬਾਰੇ ਸਾਰਥਿਕ ਹੱਲ ਨਹੀਂ ਨਿਕਲਿਆ ਅਤੇ ...
ਦੇਵੀਗੜ੍ਹ, 20 ਨਵੰਬਰ (ਰਾਜਿੰਦਰ ਸਿੰਘ ਮੌਜੀ)- ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਮਕੈਨੀਕਲ ਵਿਭਾਗ ਵਲੋਂ ਵਿਸ਼ਵ ਪਖਾਨਾ ਦਿਵਸ ਮੌਕੇ ਸਵੱਛ ਭਾਰਤ ਮਿਸ਼ਨ-2 ਤਹਿਤ ਪਿੰਡ ਦੁੱਧਨਸਾਧਾਂ ਵਿਖੇ ਚਲੋ ਸਾਂਝੇ ਪਖਾਨੇ ਬਣਾਈਏ ਦੇ ਸਬੰਧ ਵਿਚ ਸਾਂਝੇ ਪਖਾਨੇ ਬਣਾਉਣ ਦੀ ...
ਪਟਿਆਲਾ, 20 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)- ਲੰਘੇ ਦਿਨੀਂ ਪੰਜਾਬ ਭਾਜਪਾ ਦੇ ਆਗੂ ਹਰਜੀਤ ਸਿੰਘ ਗਰੇਵਾਲ ਵਲੋਂ ਸਿੱਖਾਂ ਦੇ ਸਰਬ ਉੱਚ ਸਥਾਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਭਾਈ ਹਰਪ੍ਰੀਤ ਸਿੰਘ ਖ਼ਿਲਾਫ਼ ਕੀਤੀ ਗਈ ਬੇਤੁਕੀ ਬਿਆਨਬਾਜ਼ੀ ਨਾਲ ਸਮੁੱਚੇ ...
ਪਟਿਆਲਾ, 20 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਪਟਿਆਲਾ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਧਰਨਾ ਦੇ ਕੇ ਰੋਸ ਮਾਰਚ ਕਰਕੇ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ | ਜ਼ਿਲ੍ਹਾ ...
ਪਟਿਆਲਾ, 20 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)- ਲਗਾਤਾਰ ਚੌਥੇ ਦਿਨ ਵੀ ਇੰਪਲਾਈਜ਼ ਵੈੱਲਫੇਅਰ ਜੁਆਇੰਟ ਐਕਸ਼ਨ ਕਮੇਟੀ ਰਾਜਿੰਦਰਾ ਹਸਪਤਾਲ, ਮੈਡੀਕਲ ਕਾਲਜ, ਡੈਂਟਲ ਕਾਲਜ ਅਤੇ ਆਯੁਰਵੈਦਿਕ ਕਾਲਜ ਦੇ ਦਰਜਾ ਚਾਰ ਕਰਮਚਾਰੀਆਂ ਨੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ...
ਪਟਿਆਲਾ, 20 ਨਵੰਬਰ (ਗੁਰਵਿੰਦਰ ਸਿੰਘ ਔਲਖ)- ਜ਼ਿਲੇ੍ਹ 'ਚ ਅੱਜ 65 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜੀਟਿਵ ਆਈ ਹੈ ਜਦੋਂ ਕਿ ਇਕ ਵਿਅਕਤੀ ਦੀ ਮੌਤ ਹੋ ਗਈ, ਇਸ ਬਾਰੇ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜ਼ਿਲੇ੍ਹ 'ਚ 1795 ਦੇ ਕਰੀਬ ...
ਪਟਿਆਲਾ, 20 ਨਵੰਬਰ (ਗੁਰਵਿੰਦਰ ਸਿੰਘ ਔਲਖ)- ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਸਾਹਮਣੇ ਬੈਠੇ ਕੋਵਿਡ-19 ਵਲੰਟੀਅਰ ਸਟਾਫ਼ ਦਾ ਧਰਨਾ ਅੱਜ ਤੀਜੇ ਦਿਨ ਵਿਚ ਸ਼ਾਮਲ ਹੋ ਗਿਆ | ਇਨ੍ਹਾਂ ਵਲੰਟੀਅਰਜ਼ ਵਲੋਂ ਪੰਜਾਬ ਸਰਕਾਰ ਦੀਆਂ ਨੀਤੀਆਂ ਦੇ ਖ਼ਿਲਾਫ਼ ਭੀਖ ਮੰਗ ਅਤੇ ...
ਪਟਿਆਲਾ, 20 ਨਵੰਬਰ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰਾਜਿੰਦਰ ਅਗਰਵਾਲ ਵਲੋਂ ਬੀਰਜੀ ਦਸੌਾਧੀ ਰਾਮ ਅਪਾਹਜ ਆਸ਼ਰਮ ਅਤੇ ਪੂਰਨ ਬਾਲ ਨਿਕੇਤਨ ਦਾ ਅਚਾਨਕ ਨਿਰੀਖਣ ਕੀਤਾ ਗਿਆ | ਇਸ ਮੌਕੇ ...
ਡਕਾਲਾ, 20 ਨਵੰਬਰ (ਪਰਗਟ ਸਿੰਘ ਬਲਬੇੜ੍ਹਾ)-ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵਲੋਂ 26-27 ਨਵੰਬਰ ਨੂੰ ਦਿੱਲੀ 'ਚ ਦਿੱਤੇ ਜਾਣ ਵਾਲੇ ਧਰਨੇ ਦੇ ਸਬੰਧ 'ਚ ਪਿੰਡਾਂ 'ਚ ਲਾਮਬੰਦੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਦਿੱਲੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX