ਸ਼ਾਹਬਾਦ ਮਾਰਕੰਡਾ, 20 ਨਵੰਬਰ (ਅਵਤਾਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੋਜਾਨਾ ਅੰਮ੍ਰਿਤ ਵੇਲੇ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਅਤੇ ਗੁਰੂ ਨਾਨਕ ਦਰਬਾਰ ਸਾਹਿਬ ਤੋ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿਚ ਸੰਗਤਾਂ ਵੱਡੀ ਗਿਣਤੀ ਵਿਚ ਸ਼ਰਧਾ ਅਤੇ ਉਤਸ਼ਾਹ ਦੇ ਨਾਲ ਕੋਰੋਨਾ ਨੂੰ ਮੁੱਖ ਰੱਖਦੇ ਹੋਏ ਸੋਸਲ ਡਿਸਟੈਂਸ ਦੀ ਪਾਲਣਾ ਕਰਦੇ ਹੋਏ ਹਿੱਸਾ ਲੈ ਰਹੀਆਂ ਹਨ। ਇਸੇ ਲੜੀ ਵਿਚ ਸ਼ੁਕਰਵਾਰ ਨੂੰ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਤੋ ਪ੍ਰਭਾਤ ਫੇਰੀ ਸ੍ਰੀ ਨਿਸ਼ਾਨ ਸਾਹਿਬ ਦੀ ਛੱਤਰ ਛਾਇਆ ਹੇਠ ਸੰਗਤਾਂ ਗਲੀਆਂ-ਮੁਹਲਿਆਂ ਵਿਚ ਸ਼ਬਦ-ਕੀਰਤਨ ਦਾ ਗਾਇਨ ਕਰਦੇ ਹੋਏ ਲਾਡਵਾ ਰੋਡ ਸਥਿਤ ਦਿਲਬਾਗ ਸਿੰਘ ਘੁੰਮਣ ਦੇ ਗ੍ਰਹਿ ਪੁੱਜੀਆਂ। ਪਰਿਵਾਰ ਵਲੋਂ ਪ੍ਰਭਾਤ ਫੇਰੀ ਵਿਚ ਪੁੱਜੀਆਂ ਸੰਗਤਾਂ ਦਾ ਫੁੱਲਾਂ ਦੀ ਵਰਖਾ, ਜੈਕਾਰਿਆਂ ਦੀ ਗੂੰਜ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਗਿਆਨੀ ਗੁਰਪ੍ਰੀਤ ਸਿੰਘ ਨੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਜਦਕਿ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਕੁਲਦੀਪ ਸਿੰਘ ਦੇ ਜਥੇ ਨੇ ਸ਼ਬਦ ਕੀਰਤਨ ਦਾ ਗਾਇਨ ਕੀਤਾ। ਸੇਵਕ ਸਬਦੀ ਜਥੇ ਦੇ ਵੀਰਾਂ ਮੋਹਨ ਸਿੰਘ ਆਨੰਦ, ਜਗੀਰ ਸਿੰਘ, ਗੁਰਪਾਲ ਸਿੰਘ ਸੈਣੀ, ਸੁਰਿੰਦਰ ਸਿੰਘ ਹੰਸ, ਸੁਖਦਰਸ਼ਨ ਸਿੰਘ, ਸ਼ਮਸ਼ੇਰ ਸਿੰਘ ਆਦਿ ਨੇ ਅਤੇ ਬੀਬੀਆਂ ਦੇ ਜਥ ਇੰਦਰਜੀਤ ਕੌਰ ਖਾਲਸਾ, ਹਰਜਿੰਦਰ ਕੌਰ, ਜਸਵੀਰ ਕੌਰ, ਗੁਰਮੀਤ ਕੌਰ, ਪਰਮਜੀਤ ਕੌਰ, ਸਤਨਾਮ ਕੌਰ, ਹਰਭਜਨ ਕੌਰ, ਹਰਜੀਤ ਕੌਰ ਆਰੇਵਾਲੀ ਆਦਿ ਨੇ ਗੁਰਬਾਣੀ ਦੇ ਸ਼ਬਦਾਂ ਦਾ ਗਾਇਨ ਕੀਤਾ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਪਤਵੰਤ ਸਿੰਘ ਜੀ ਨੇ ਕਥਾ ਕਰਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਰੌਸ਼ਨੀ ਪਾਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਆਗੂਆਂ ਵਲੋਂ ਪ੍ਰਭਾਤ ਫੇਰੀ ਦੇ ਆਯੋਜਕ ਦਿਲਬਾਗ ਸਿੰਘ ਘੁੰਮਣ ਨੂੰ ਸਿਰੋਪਾਓ ਅਤੇ ਮੋਮੈਂਟੋ ਭੇਂਟ ਕਰਕੇੇ ਸਨਮਾਨਿਤ ਕੀਤਾ ਗਿਆ। ਦੂਜੇ ਪਾਸੇ ਪ੍ਰਸਿੱਧ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਲੋਂ ਕੱਢੀ ਗਈ ਪ੍ਰਭਾਤ ਫੇਰੀ ਗਲੀ-ਮੁਹੱਲਿਆਂ ਵਿਚ ਸ਼ਬਦ ਕੀਰਤਨ ਦਾ ਗਾਇਨ ਕਰਦੇ ਹੋਏ ਸੁਖਵੰਤ ਸਿੰਘ ਦੇ ਸੱਦੇ 'ਤੇ ਉਨ੍ਹਾਂ ਦੇ ਗ੍ਰਹਿ ਅਰਦਾਸ ਕਰ ਕੇ ਗੁਰਦੁਆਰਾ ਸਾਹਿਬ ਵਿਖੇ ਵਾਪਿਸ ਪੁੱਜੀ। ਇਸ ਮੌਕੇ ਆਯੋਜਿਤ ਦੀਵਾਨ ਵਿਚ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਅਮਰਜੀਤ ਸਿੰਘ ਦੇ ਜਥੇ ਨੇ ਸ਼ਬਦ ਕੀਰਤਨ ਦਾ ਗਾਇਨ ਕੀਤਾ। ਸ਼ਬਦੀ ਜਥੇ ਦੇ ਵੀਰਾਂ ਸੁਖਚੈਨ ਸਿੰਘ, ਭਗਵੰਤ ਸਿੰਘ, ਮਲਕਿੰਦਰ ਸਿੰਘ, ਨਰਿੰਦਰਪਾਲ ਸਿੰਘ ਆਦਿ ਅਤੇ ਬੀਬੀਆਂ ਦੇ ਜਥੇ ਸ਼ਰਨਜੀਤ ਕੌਰ, ਰਾਜ ਕੌਰ ਆਦਿ ਨੇ ਸ਼ਬਦਾਂ ਦਾ ਗਾਇਨ ਕੀਤਾ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਸਾਹਿਬ ਸਿੰਘ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਰੌਸ਼ਨੀ ਪਾਉਂਦੇ ਹੋਏ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਿਖਾਏ ਰਸਤੇ 'ਤੇ ਚੱਲਣ ਦੀ ਪ੍ਰੇਰਣਾ ਕੀਤੀ। ਪ੍ਰਸਿੱਧ ਕਵੀ ਕੁਲਵੰਤ ਸਿੰਘ ਚਾਵਲਾ ਨੇ ਛੋਟੀ ਕਵਿਤਾਵਾਂ ਰਾਹੀਂ ਸ੍ਰੀ ਗੁਰੂ ਨਾਲਕ ਦੇਵ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਮੰਚ ਦਾ ਬਾਖੂਬੀ ਸੰਚਾਲਨ ਕੀਤਾ। ਗਿਆਨੀ ਸਾਹਿਬ ਸਿੰਘ ਵਲੋਂ ਪ੍ਰਭਾਤ ਫੇਰੀ ਦੇ ਆਯੋਜਕ ਸੁਖਵੰਤ ਸਿੰਘ ਨੂੰ ਮੋਮੈਂਟੋ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ।
ਨਵੀਂ ਦਿੱਲੀ, 20 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖ ਕੇ ਹੁਣ ਲੋਕਾਂ ਦੇ ਵਿਚ ਫਿਰ ਡਰ ਪੈਦਾ ਹੋ ਗਿਆ ਹੈ ਜੋ ਕਿ ਪਿਛਲੇ ਦਿਨੀਂ ਕਾਫੀ ਘੱਟ ਹੋ ਗਿਆ ਸੀ ਕਿਉਂਕਿ ਤਿਉਹਾਰਾਂ 'ਚ ਲੋਕਾਂ ਨੇ ਸਮਾਜਿਕ ਦੂਰੀ ਦੀਆਂ ਧੱਜੀਆਂ ...
ਫਤਿਹਾਬਾਦ, 20 ਨਵੰਬਰ (ਹਰਬੰਸ ਸਿੰਘ ਮੰਡੇਰ)-ਸ਼ਹਿਰੀ ਪੁਲਿਸ ਨੇ ਵਿਨੋਦ ਨਿਵਾਸੀ ਹਰਨਾਮ ਸਿੰਘ ਕਲੋਨੀ ਦੀ ਸ਼ਿਕਾਇਤ 'ਤੇ ਦੀਪਕ ਨਿਵਾਸੀ ਫਤਿਹਾਬਾਦ ਖਿਲਾਫ ਲੁੱਟ ਦਾ ਕੇਸ ਦਰਜ ਕੀਤਾ ਗਿਆ ਹੈ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਵਿਨੋਦ ਨੇ ਦੱਸਿਆ ਕਿ ਇਕ ਬਜ਼ੁਰਗ ਵਿਅਕਤੀ ...
ਸਿਰਸਾ, 20 ਨਵੰਬਰ (ਪਰਦੀਪ ਸਚਦੇਵਾ)- ਠੇਕਾ ਬਿਜਲੀ ਕਰਮਚਾਰੀ ਸੰਘ ਹਰਿਆਣਾ ਵੱਲੋਂ ਹਰਿਆਣਾ ਬਿਜਲੀ ਨਿਗਮ ਵਲੋਂ ਹਟਾਏ ਗਏ ਠੇਕਾ ਕਰਮਚਾਰੀਆਂ ਨੂੰ ਡਿਊਟੀ 'ਤੇ ਵਾਪਸ ਲੈਣ ਦੀ ਮੰਗ ਕਰਦੇ ਹੋਏ ਨਿਗਮ ਦੇ ਐਕਸੀਅਨ ਟਰਾਂਸਮਿਸ਼ਨ ਸਿਰਸਾ ਦੇ ਦਫ਼ਤਰ ਦੇ ਬਾਹਰ ਅਣਮਿੱਥੇ ਸਮੇਂ ...
ਕੋਲਕਾਤਾ, 20 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)-ਆਲ ਇੰਡੀਆ ਤ੍ਰਿਣਾਮੂਲ ਕਾਂਗਰਸ ਨੇ ਰਾਜ ਦੇ ਲੋਕਾਂ ਨੂੰ ਭਾਜਪਾ ਤੋਂ ਸੁਰਖਿਅਤ ਰਹਿਣ ਲਈ ਸੋਸ਼ਲ ਮੀਡੀਆ 'ਤੇ ਪ੍ਰਚਾਰ ਸੁਰੂ ਕੀਤਾ ਸੀ। ਸੇਵ ਬੰਗਾਲ ਫ੍ਰਾਮ ਬੀਜੇਪੀ ਡਾਟ ਕਾਮ ਨੂੰ 14 ਲੱਖ ਬੰਦਿਆਂ ਨੇ ਵੇਖਿਆ ਹੈ। 10 ਲੱਖ 59 ...
ਨਵੀਂ ਦਿੱਲੀ, 20 ਨਵੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਪ੍ਰਦੇਸ਼ ਦੇ ਪ੍ਰਧਾਨ ਤੇ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਹਰਮੀਤ ਸਿੰਘ ਕਾਲਕਾ ਨੇ , ਪੰਜਾਬ ਦੇ ਭਾਜਪਾ ਆਗੂ ...
ਸਿਰਸਾ, 20 ਨਵੰਬਰ (ਪਰਦੀਪ ਸਚਦੇਵਾ)- ਜ਼ਿਲ੍ਹਾ ਪੁਲਿਸ ਕਪਤਾਨ ਭੁਪਿੰਦਰ ਸਿੰਘ ਵੱਲੋਂ ਅੱਜ ਸਿਰਸਾ ਜ਼ਿਲ੍ਹਾ ਦੇ ਡੀ ਐਸ ਪੀਜ਼ ਅਤੇ ਥਾਣਾ ਮੁਖੀਆਂ ਨਾਲ ਆਪਣੇ ਦਫ਼ਤਰ ਵਿੱਚ ਮੀਟਿੰਗ ਕੀਤੀ। ਉਨਾਂ ਸਾਰੇ ਪੁਲੀਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜੁਰਮ ਅਤੇ ...
ਨਵੀਂ ਦਿੱਲੀ, 20 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਚਿੜੀਆ ਘਰ ਵਿਚ ਇਕ 15 ਸਾਲਾਂ ਦੇ ਬੰਗਾਲ ਟਾਈਗਰ ਦੀ ਮੌਤ ਹੋ ਗਈ, ਜਿਸ ਦਾ ਨਾਂਅ ਬਿੱਟੂ ਰੱਖਿਆ ਹੋਇਆ ਸੀ | ਇਸ ਦੀ ਮੌਤ ਪ੍ਰਤੀ ਸ਼ੁਰੂ ਦੀ ਜਾਂਚ ਵਿਚ ਦੱਸਿਆ ਜਾ ਰਿਹਾ ਹੈ ਕਿ ਉਸ ਦੀ ਕਿਡਨੀ ਵਿਚ ਖ਼ਰਾਬੀ ਸੀ, ਜਿਸ ...
ਨਵੀਂ ਦਿੱਲੀ, 20 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਰੋਜ਼ਾਨਾ ਕੋਰੋਨਾ ਦੇ ਮਾਮਲੇ ਲਗਾਤਾਰ ਆ ਰਹੇ ਹਨ ਅਤੇ ਰੁਕਣ ਦਾ ਨਾਂਅ ਨਹੀਂ ਲੈ ਰਹੇ | ਇਨ੍ਹਾਂ ਹਾਲਾਤ ਵਿਚ ਦਿੱਲੀ ਅੰਦਰ ਆਈ. ਸੀ. ਯੂ. ਬੈੱਡਾਂ ਵਿਚ ਵਾਧਾ ਕੀਤਾ ਗਿਆ ਹੈ | ਇਸ ਸਮੇਂ 3650 ਦੇ ਕਰੀਬ ਆਈ. ਸੀ. ਯੂ. ...
ਨਵੀਂ ਦਿੱਲੀ, 20 ਨਵੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਾਇੰਟ ਸਕੱਤਰ ਹਰਵਿੰਦਰ ਸਿੰਘ ਕੇ.ਪੀ. ਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਤਿੰਦਰਪਾਲ ਸਿੰਘ ਗੋਲਡੀ ਨੇ ਕਿਹਾ ਹੈ ਕਿ ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵਲੋਂ ...
ਨਵੀਂ ਦਿੱਲੀ, 20 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਪ੍ਰਦੂਸ਼ਣ ਦੀ ਮਾਰ ਅਜੇ ਵੀ ਜਾਰੀ ਹੈ ਅਤੇ ਆਸਮਾਨ 'ਚ ਸਵੇਰੇ ਧੁੰਦ ਦੀ ਪਰਤ ਨਜ਼ਰ ਆ ਰਹੀ ਸੀ | ਜਿਸ ਕਾਰਨ ਲੋਕਾਂ ਦੀਆਂ ਅੱਖਾਂ 'ਚ ਜਲਣ ਹੋ ਰਹੀ ਹੈ ਅਤੇ ਨਾਲ ਹੀ ਗਲਾ ਵੀ ਬੰਦ ਹੋ ਰਿਹਾ ਹੈ | ਕੇਂਦਰੀ ਪ੍ਰਦੂਸ਼ਣ ...
ਨਵੀਂ ਦਿੱਲੀ, 20 ਨਵੰਬਰ (ਜਗਤਾਰ ਸਿੰਘ)-ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਮੌਜੂਦਾ ਦੌਰ 'ਚ ਰੁਜਗਾਰ ਦੇ ਮੌਕੇ ਵਧਾਉਣਾ ਪੂਰੀ ਦੁਨੀਆਂ ਦੇ ਲਈ ਸਭ ਤੋਂ ਵੱਡੀ ਚੁਨੌਤੀ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੂਰੀ ਦੁਨੀਆਂ 'ਚ ਸਭ ਤੋਂ ਜ਼ਿਆਦਾ ...
ਨਵੀਂ ਦਿੱਲੀ, 20 ਨਵੰਬਰ (ਜਗਤਾਰ ਸਿੰਘ) - ਦਿੱਲੀ ਭਾਜਪਾ ਪ੍ਰਦੇਸ਼ ਦਫ਼ਤਰ 'ਚ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਨੇ ਭਾਰਤੀ ਜਨਤਾ ਪਾਰਟੀ ਦੇ ਨਵੇਂ ਨਿਯੁਕਤ ਕੀਤੇ ਗਏ ਦਿੱਲੀ ਮੁਖੀ ਤੇ ਕੌਮੀ ਮੀਤ ਪ੍ਰਧਾਨ ਬੈਜਯੰਤ ਪਾਂਡਾ ਅਤੇ ਸਹਿ ਪ੍ਰਭਾਰੀ ਤੇ ਕੌਮੀ ਮੰਤਰੀ ਡਾ. ...
ਨਵੀਂ ਦਿੱਲੀ, 20 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਮੰਗੋਲਪੁਰੀ ਇਲਾਕੇ 'ਚ 6 ਤੋਂ ਜ਼ਿਆਦਾ ਵਿਅਕਤੀਆਂ ਨੇ ਥਾਣੇ ਦੇ ਕੋਲ ਇਕ ਵਿਅਕਤੀ ਦੀ ਬੇਰਹਿਮੀ ਨਾਲ ਪਿਟਾਈ ਕਰਕੇ ਉਸ ਦੀ ਹੱਤਿਆ ਕਰ ਦਿੱਤੀ | ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲੇ ਵਿਅਕਤੀ ਦਾ ਕਿਸੇ ਨਾਲ ...
ਨਵੀਂ ਦਿੱਲੀ, 20 ਨਵੰਬਰ-(ਬਲਵਿੰਦਰ ਸਿੰਘ ਸੋਢੀ)-ਕੇਂਦਰੀ ਆਰੀਆ ਯੁਵਕ ਪ੍ਰੀਸ਼ਦ ਨੇ ਆਜ਼ਾਦੀ ਸੰਗਰਾਮ ਦੀ ਨਾਇਕਾ ਮਹਾਂਰਾਣੀ ਲਕਸ਼ਮੀ ਬਾਈ ਦੀ 192ਵੀਂ ਜੈਯੰਤੀ ਆਨਲਾਈਨ ਮਨਾਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ | ਕੇਂਦਰੀ ਆਰੀਆ ਯੁਵਕ ਪ੍ਰੀਸ਼ਦ ਦੇ ਰਾਸ਼ਟਰੀ ...
ਚੰਡੀਗੜ੍ਹ, 20 ਨਵੰਬਰ (ਅਜੀਤ ਬਿਊਰੋ)-ਸਾਬਕਾ ਅਕਾਲੀ ਸਰਪੰਚ ਤੇ ਮੌਜੂਦਾ ਕਾਂਗਰਸੀ ਆਗੂ ਗੁਰਦੀਪ ਸਿੰਘ ਰਾਣੋ ਨਾਲ ਸਬੰਧਿਤ ਨਸ਼ਾ ਤਸਕਰੀ ਦੇ ਕੇਸ ਵਿਚ ਹਵਾਲਾ ਦੇ ਰਾਹੀਂ ਕੈਨੇਡਾ, ਅਮਰੀਕਾ ਆਦਿ ਦੇਸ਼ਾਂ ਤੋਂ ਹੁੰਦੀ ਫੰਡਿੰਗ ਦੇ ਖ਼ੁਲਾਸੇ ਤੋਂ ਬਾਅਦ ਆਮ ਆਦਮੀ ...
ਡੱਬਵਾਲੀ, 20 ਨਵੰਬਰ (ਇਕਬਾਲ ਸਿੰਘ ਸ਼ਾਂਤ)-ਰਿਸਾਲਿਆਖੇੜਾ ਵਿਖੇ ਤਾਲਾਬੰਦ ਮਕਾਨ ਵਿਖੇ ਚੋਰ ਦਸ ਹਜ਼ਾਰ ਰੁਪਏ ਦੀ ਚੋਰੀ ਕਰਕੇ ਲੈ ਗਏ | ਸਦਰ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਘਟਨਾ ਸਮੇਂ ਘਰ ਦੇ ਬਾਸ਼ਿੰਦੇ ਰਿਸ਼ਤੇਦਾਰੀ ਵਿੱਚ ਗਏ ...
ਨਵੀਂ ਦਿੱਲੀ , 20 ਨਵੰਬਰ (ਬਲਵਿੰਦਰ ਸਿੰਘ ਸੋਢੀ)¸ ਸਿੱਖ ਨੇਤਾਵਾਂ ਨੂੰ ਇਕ ਦੂਸਰੇ ਤੇ ਘਟੀਆ ਦੋਸ਼ ਲਗਾਉਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ ਜਿਸ ਦੇ ਨਾਲ ਕੌਮ ਨੂੰ ਲਾਭ ਹੋਣ ਦੀ ਥਾਂ ਨੁਕਸਾਨ ਹੋ ਰਿਹਾ ਹੈ ਅਤੇ ਨਾਲ ਹੀ ਮਰਿਆਦਾ ਵੀ ਭੰਗ ਹੋ ਰਹੀ ਹੈ | ਇਨ੍ਹਾਂ ...
ਸਿਰਸਾ, 20 ਨਵੰਬਰ (ਪਰਦੀਪ ਸਚਦੇਵਾ)- ਕਾਲਾਂਵਾਲੀ ਦੇ ਵਿਧਾਇਕ ਸ਼ੀਸ਼ਪਾਲ ਕੇਹਰਵਾਲਾ ਨੇ ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰਪਾਲ ਗੁੱਜਰ ਨੂੰ ਪੱਤਰ ਲਿਖ ਕੇ ਮਾਤਾ ਹਰਕੀ ਦੇਵੀ ਮਹਿਲਾ ਕਾਲਜ ਔਢਾਂ ਵਿਚ ਅਗਲੇ ਸ਼ੈਸਨ ਤੋਂ ਪੰਜਾਬੀ ਐਮ.ਏ. ਦਾ ਕੋਰਸ ਸ਼ੁਰੂ ਕਰਨ ਦੀ ਮੰਗ ...
ਸਿਰਸਾ, 20 ਨਵੰਬਰ (ਪਰਦੀਪ ਸਚਦੇਵਾ)- ਹਰਿਆਣਾ ਕਿਸਾਨ ਸਭਾ ਜ਼ਿਲ੍ਹਾ ਸਿਰਸਾ ਦੀ ਕਾਰਜਕਾਰਣੀ ਦੀ ਮੀਟਿੰਗ ਕਾਮਰੇਡ ਬਲਰਾਜ ਬਣੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸਿਰਸਾ ਸਮੇਤ ਪੂਰੇ ਸੂਬੇ ...
ਕੋਲਕਾਤਾ, 20 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)-ਭਾਰਤੀ ਜਨਤਾ ਪਾਰਟੀ ਵਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੱਛਮੀ ਬੰਗਾਲ 'ਚ ਕਾਨੂੰਨ ਵਿਵਸਥਾ ਦੀ ਹਾਲਤ ਠੀਕ ਨਹੀਂ ਹੈ, ਇਸ ਲਈ ਤੈਅ ਸਮੇਂ ਤੋਂ ਪਹਿਲਾਂ ਹੀ ਰਾਸ਼ਟਰਪਤੀ ਰਾਜ ਲਾਗੂ ਕਰ ਕੇ ਮਮਤਾ ਬੈਨਰਜੀ ਨੂੰ ਸੱਤਾ ਤੋਂ ...
ਫਤਿਹਾਬਾਦ, 20 ਨਵੰਬਰ (ਹਰਬੰਸ ਸਿੰਘ ਮੰਡੇਰ)- ਔਰਤ ਅਤੇ ਬਾਲ ਵਿਕਾਸ ਵਿਭਾਗ ਵਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਮੇਰੀ ਬੇਟੀ ਮੇਰੀ ਪਛਾਣ ਪ੍ਰੋਗਰਾਮ ਪਿੰਡ ਬਿਸਲਾ ਵਿਖੇ ਕੀਤਾ ਗਿਆ¢ ਪ੍ਰੋਗਰਾਮ ਦੀ ਪ੍ਰਧਾਨਗੀ ਉਪ ਮੰਡਲ ਮੈਜਿਸਟਰੇਟ ਕੁਲਭੂਸ਼ਣ ਬੰਸਲ ...
ਯਮੁਨਾਨਗਰ, 20 ਨਵੰਬਰ (ਗੁਰਦਿਆਲ ਸਿੰਘ ਨਿਮਰ)-ਕੋਰੋਨਾ ਦੀ ਮਹਾਂਮਾਰੀ ਕਾਰਨ ਅੱਜ ਸਿੱਖਿਆ ਬਲੈਕ ਬੋਰਡ ਤੋਂ ਸਮਾਰਟ ਬੋਰਡ ਵਿਚ ਤਬਦੀਲ ਹੋ ਗਈ ਹੈ | ਇਸ ਤਕਨੀਕ ਦਾ ਉਪਯੋਗ ਕਰਕੇ ਕਲਾਸ ਰੂਮ ਟੀਚਿੰਗ ਨੂੰ ਮਜ਼ਬੂਤ ਅਤੇ ਰੁਚੀ ਵਾਲਾ ਬਣਾਇਆ ਜਾ ਸਕਦਾ ਹੈ | ਇਨ੍ਹਾਂ ...
ਨਵੀਂ ਦਿੱਲੀ, 20 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸਾਇਬਰ ਸੈੱਲ ਨੇ ਮਿਊਰ ਵਿਹਾਰ ਅਤੇ ਪਾਂਡਵ ਨਗਰ ਵਿਖੇ ਇਕ ਨਕਲੀ ਚਲਾਏ ਜਾ ਰਹੇ ਕਾਲ ਸੈਂਟਰ 'ਤੇ ਛਾਪਾ ਮਾਰ ਕੇ ਆਨਲਾਈਨ ਨੌਕਰੀ ਦਿਵਾਉਣ ਦੇ ਨਾਂਅ 'ਤੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਇਕ ਗਰੋਹ ਦਾ ਪਰਦਾ ਫਾਸ਼ ਕੀਤਾ ਹੈ, ...
ਕਰਨਾਲ, 20 ਨਵੰਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰ ਪਾਲ ਗੱੁਜਰ ਨੇ ਕਿਹਾ ਕਿ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਮੁੱਖ ਰੱਖਦੇ ਹੋਏ ਰਾਜ ਭਰ ਦੇ ਸਾਰੇ ਹੀ ਸਰਕਾਰੀ ਸਕੂਲ ਆਗਾਮੀ 30 ਨਵੰਬਰ ਤੱਕ ਬੰਦ ਰਹਿਣਗੇ | ਉਨ੍ਹਾਂ ਕਿਹਾ ਕਿ ਹਾਲੇ ਰਾਜ ...
ਡੱਬਵਾਲੀ, 20 ਨਵੰਬਰ (ਇਕਬਾਲ ਸਿੰਘ ਸ਼ਾਂਤ)-ਦੇਸ਼ ਦੇ ਕਿਸਾਨਾਂ ਦੇ 26 ਨਵੰਬਰ ਦੇ ਦਿੱਲੀ ਸੰਘਰਸ਼ ਦੇ ਕਦਮਤਾਲ ਦੀ ਹਰਿਆਣਾ ਜ਼ਮੀਨ 'ਤੇ ਪਹਿਲੀ ਪੌੜੀ ਬਣਨ ਵਾਲੇ ਡੱਬਵਾਲੀ ਹਲਕੇ ਦੀ ਕਿਸਾਨੀ ਮੇਜ਼ਬਾਨੀ ਅਤੇ ਸੰਘਰਸ਼ ਦੇ ਦੋਹਰੇ ਫਰਜ਼ਾਂ ਲਈ ਮੈਦਾਨ 'ਚ ਡਟ ਪਈ ਹੈ | ...
ਨਵੀਂ ਦਿੱਲੀ, 20 ਨਵੰਬਰ (ਜਗਤਾਰ ਸਿੰਘ)-ਸਿੱਖ ਬ੍ਰਦਰਹੂਡ ਇੰਟਰਨੈਸ਼ਨਲ ਦੇ ਕੌਮੀ ਪ੍ਰਧਾਨ ਬਖ਼ਸ਼ੀ ਪਰਮਜੀਤ ਸਿੰਘ ਨੇ ਅਪੀਲ ਕੀਤੀ ਹੈ ਕਿ ਅਕਾਲ ਤਖਤ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ , ਸਮੁੱਚੀ ਕੌਮ ਦੇ ਨਾਂਅ ਇਕ ਸੁਨੇਹਾ ਜਾਰੀ ਕਰਨਾ ਚਾਹੀਦਾ ਹੈ, ਜਿਸ ਨਾਲ ...
ਨਵੀਂ ਦਿੱਲੀ, 20 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਚੱਲ ਰਹੀ ਮੈਟਰੋ ਰੇਲ ਪ੍ਰਤੀ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਜੋ ਨਿਯਮ ਨਿਰਧਾਰਤ ਕੀਤੇ ਗਏ ਹਨ | ਉਨ੍ਹਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ | ਮੈਟਰੋ ਸਟੇਸ਼ਨਾਂ ਦੇ ਬਾਹਰ ਲੰਬੀਆਂ-ਲੰਬੀਆਂ ਲਾਈਨਾਂ ਤੋਂ ...
ਡੱਬਵਾਲੀ, 20 ਨਵੰਬਰ (ਇਕਬਾਲ ਸਿੰਘ ਸ਼ਾਂਤ)-ਹਰਿਆਣਾ ਟਰਾਂਸਪੋਰਟ ਵਿਭਾਗ ਨੇ ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਮੌਕੇ ਪੁਲਿਸ ਵਲੋਂ ਜ਼ਬਤ ਵਾਹਨਾਂ ਦੀ ਜੁਰਮਾਨਾ ਰਾਸ਼ੀ ਘਟਾ ਦਿੱਤੀ ਹੈ | ਇਨ੍ਹਾਂ 'ਚ 24 ਮਾਰਚ ਤੋਂ 31 ਮਈ ਤੱਕ ਫ਼ੜੇ ਵਾਹਨ ਸ਼ਾਮਿਲ ਹਨ | ਹੁਣ ਦੁਪਹੀਆ ...
ਸਿਰਸਾ, 20 ਨਵੰਬਰ (ਪਰਦੀਪ ਸਚਦੇਵਾ)- ਸਿਰਸਾ ਜ਼ਿਲ੍ਹਾ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ | ਪਿਛਲੇ ਕੁਝ ਦਿਨਾਂ ਵਿੱਚ ਲਗਭਗ ਦੋ ਦਰਜਨ ਲੋਕ ਕੋਰੋਨਾ ਕਾਰਨ ਆਪਣੀ ਜਾਨ ਗੁਆ ਬੈਠੇ ਹਨ | ਅੱਜ ਵੀ ਕੋਰੋਨਾ ਨਾਲ ਦੋ ਹੋਰ ਵਿਅਕਤੀਆਂ ਦੀ ਮੌਤ ਹੋ ਗਈ ਹੈ | ਜਿਸ ਨਾਲ ਕੋਰੋਨਾ ...
ਐੱਸ.ਏ.ਐੱਸ. ਨਗਰ, 20 ਨਵੰਬਰ (ਕੇ.ਐੱਸ. ਰਾਣਾ)-ਨਰਸਿੰਗ ਟ੍ਰੇਨਿੰਗ ਇੰਸਟੀਚਿਊਟਸ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਅਤੇ ਉੱਘੇ ਸਮਾਜ ਸੇਵੀ ਚਰਨਜੀਤ ਸਿੰਘ ਵਾਲੀਆ ਛਾਤੀ 'ਚ ਇਨਫੈਕਸ਼ਨ ਹੋਣ ਦੇ ਚਲਦਿਆਂ ਪਿਛਲੇ ਕੁਝ ਦਿਨਾਂ ਤੋਂ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਦਾਖ਼ਲ ...
ਐੱਸ.ਏ.ਐੱਸ. ਨਗਰ, 20 ਨਵੰਬਰ (ਜਸਬੀਰ ਸਿੰਘ ਜੱਸੀ)-ਉਦਯੋਗਿਕ ਖੇਤਰ ਵਿਚਲੇ ਫੇਜ਼-8 ਵਿਖੇ ਇਕ ਪਲਾਂਟ 'ਚ ਸਾਮਾਨ ਢੋਹਣ ਵਾਲੀ ਲਿਫਟ 'ਚ ਜਾਣ ਸਮੇਂ ਐਾਗਲ ਦੀ ਪੱਤੀ ਗਰਦਨ 'ਚ ਵੜਨ ਕਾਰਨ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕ ਦੀ ਪਛਾਣ ਅਭਿਸ਼ੇਕ ...
ਚੰਡੀਗੜ੍ਹ, 20 ਨਵੰਬਰ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਕੈਂਡੀਡੇਟ ਦੀ ਉਸ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਜਿਸ ਵਿਚ ਉਸ ਨੇ ਮੰਗ ਕੀਤੀ ਸੀ ਕਿ ਪੰਜਾਬ ਯੂਨੀਵਰਸਿਟੀ ਨੂੰ ਆਦੇਸ਼ ਦਿੱਤੇ ਜਾਣ ਕਿ ਐਲ.ਐਲ.ਐਮ ਵਿਚ ਦਾਖ਼ਲੇ ਨੂੰ ਲੈ ਕੇ ਐਾਟਰੈਂਸ ...
ਐੱਸ.ਏ.ਐੱਸ. ਨਗਰ, 20 ਨਵੰਬਰ (ਜਸਬੀਰ ਸਿੰਘ ਜੱਸੀ)- ਥਾਣਾ ਮਟੌਰ ਅਧੀਨ ਪੈਂਦੇ ਫੇਜ਼-3ਬੀ2 ਵਿਚਲੀ ਪਾਰਕ 'ਚ ਸੈਰ ਕਰ ਰਹੇ 2 ਦੋਸਤਾਂ 'ਤੇ ਉਨ੍ਹਾਂ ਦੇ ਹੀ ਕਾਲਜ 'ਚ ਪੜ੍ਹਦੇ ਇਕ ਵਿਦਿਆਰਥੀ ਵਲੋਂ ਆਪਣੇ ਹੋਰਨਾਂ ਸਾਥੀਆਂ ਦੀ ਸਹਾਇਤਾਂ ਨਾਲ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX