ਤਾਜਾ ਖ਼ਬਰਾਂ


ਆਸ਼ਿਕੀ ਪ੍ਰਸਿੱਧੀ ਅਦਾਕਾਰ ਰਾਹੁਲ ਰਾਏ ਨੂੰ ਬ੍ਰੇਨ ਸਟ੍ਰੋਕ , ਹਸਪਤਾਲ ਦਾਖਲ ਕਰਵਾਇਆ ਗਿਆ
. . .  1 day ago
ਮੁੰਬਈ, 29 ਨਵੰਬਰ - ਅਭਿਨੇਤਾ ਰਾਹੁਲ ਰਾਏ ਬ੍ਰੇਨ ਸਟ੍ਰੋਕ ਹੋਣ 'ਤੇ ਮੁੰਬਈ ਦੇ ਨਾਨਾਵਤੀ ਹਸਪਤਾਲ' ‘ਚ ਦਾਖਲ ਕਰਵਾਇਆ ਗਿਆ । 1990 ਦੀ ਫਿਲਮ 'ਆਸ਼ਿਕੀ' ਫੇਮ ਅਦਾਕਾਰ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ...
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜੀਤਾ ਤੂਤ ਦੀ ਕਰੰਟ ਲੱਗਣ ਨਾਲ ਹੋਈ ਮੌਤ
. . .  1 day ago
ਕੁੱਲਗੜ੍ਹੀ ,29 ਨਵੰਬਰ ( ਸੁਖਜਿੰਦਰ ਸਿੰਘ ਸੰਧੂ ) -ਫਿਰੋਜ਼ਪੁਰ ਮੋਗਾ ਮਾਰਗ ‘ਤੇ ਪਿੰਡ ਆਲੇ ਵਾਲਾ ਦੇ ਨਜ਼ਦੀਕ ਹਰਿਆਲੀ ਪੈਟਰੋਲ ਪੰਪ ‘ਤੇ ਕੰਮ ਕਰਦੇ ਚਾਰ ਮੁਲਾਜ਼ਮ ਨੂੰ ਬਿਜਲੀ ਦਾ ਕਰੰਟ ਲੱਗ ਗਿਆ ।ਇਹ ਪੰਪ ਦੇ ਮੁਲਾਜ਼ਮ ...
ਬਰਫਬਾਰੀ ਅਤੇ ਤੂਫਾਨ ਕਾਰਨ ਫਸੇ 5 ਯਾਤਰੀਆਂ ਨੂੰ ਬਚਾਇਆ
. . .  1 day ago
ਜੰਮੂ-ਕਸ਼ਮੀਰ , 29 ਨਵੰਬਰ- ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨਜ਼ (ਬੀ.ਆਰ.ਓ.) ਨੇ ਅੱਜ ਸ਼੍ਰੀਨਗਰ-ਸੋਨਮਾਰਗ ਸੜਕ 'ਤੇ ਜ਼ੋਜਿਲਾ ਪਾਸ' ਤੇ ਬਰਫਬਾਰੀ ਅਤੇ ਤੂਫਾਨ ਕਾਰਨ ਫਸੇ 5 ਯਾਤਰੀਆਂ ਨੂੰ ਬਚਾਇਆ ਹੈ ...
ਅਠ ਯਾਤਰੀਆਂ ਤੋਂ 1.57 ਕਰੋੜ ਰੁਪਏ ਮੁੱਲ ਦਾ 3.15 ਕਿੱਲੋਗ੍ਰਾਮ ਸੋਨਾ ਕੀਤਾ ਜ਼ਬਤ
. . .  1 day ago
ਚੇਨਈ , 29 ਨਵੰਬਰ - ਅਠ ਯਾਤਰੀਆਂ ਤੋਂ ਕਸਟਮਜ਼ ਐਕਟ ਤਹਿਤ 1.57 ਕਰੋੜ ਰੁਪਏ ਮੁੱਲ ਦਾ 3.15 ਕਿੱਲੋਗ੍ਰਾਮ ਸੋਨਾ ਜ਼ਬਤ ਕੀਤਾ ਗਿਆ, ਜੋ ਦੁਬਈ ਤੋਂ 28 ਨਵੰਬਰ ਅਤੇ 29 ਨਵੰਬਰ ਨੂੰ ਚੇਨਈ ਅੰਤਰਰਾਸ਼ਟਰੀ ...
ਕਾਰ-ਪਿਕਅੱਪ ਹਾਦਸੇ ਵਿਚ ਮਰਦ-ਔਰਤ ਖੇਤ ਮਜ਼ਦੂਰਾਂ ਸਮੇਤ 15 ਜ਼ਖ਼ਮੀ
. . .  1 day ago
ਮੰਡੀ ਕਿੱਲਿਆਂਵਾਲੀ, 29 ਨਵੰਬਰ (ਇਕਬਾਲ ਸਿੰਘ ਸ਼ਾਂਤ)-ਅੱਜ ਦੇਰ ਸ਼ਾਮ ਲੰਬੀ-ਗਿੱਦੜਬਾਹਾ ਮੁੱਖ ਮਾਰਗ ’ਤੇ ਪਿੰਡ ਲਾਲਬਾਈ ਨੇੜੇ ਕਾਰ ਅਤੇ ਪਿਕਅੱਪ ਵਿਚ ਟੱਕਰ ਹੋਣ ਕਰਕੇ ਰਾਜਸਥਾਨ ਤੋਂ ਪਰਤ ...
ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸੁਖਾਵੇਂ ਸਮਾਜ ਦੀ ਸਿਰਜਣਾ ਲਈ ਮਾਰਗ ਦਰਸ਼ਨ- ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 29 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਧਰਮ ਦੇ ਬਾਨੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ 551ਵੇਂ ਪ੍ਰਕਾਸ਼ ...
ਰਾਜਨੀਤਕ ਰੰਗ ਨਾ ਦੇ ਕੇ ਕਿਸਾਨਾਂ ਦਾ ਮਸਲਾ ਹੱਲ ਕੀਤਾ ਜਾਵੇ - ਕਪਿਲ ਸ਼ਰਮਾ
. . .  1 day ago
ਮੁੰਬਈ , 29 ਨਵੰਬਰ - ਪ੍ਰਸਿੱਧ ਕਾਮੇਡੀਅਨ ਕਪਿਲ ਸ਼ਰਮਾ ਨੇ ਕਿਹਾ ਹੈ ਕਿ ਰਾਜਨੀਤਕ ਰੰਗ ਨਾ ਦੇ ਕੇ ਕਿਸਾਨਾਂ ਦਾ ਮਸਲਾ ਹੱਲ ਕੀਤਾ ਜਾਵੇ । ਅਸੀਂ ਸਾਰੇ ਦੇਸ਼ ਵਾਸੀ ਕਿਸਾਨਾਂ ਦੇ ਨਾਲ ਹਾਂ । ਇਹ ਸਾਡੇ ਅੰਨਦਾਤਾ ...
ਹਾਲੀਵੁੱਡ ਦੇ ਮਸ਼ਹੂਰ ਅਦਾਕਾਰ ਡੇਵਿਡ ਚਾਰਲਸ ਦਾ ਦਿਹਾਂਤ
. . .  1 day ago
ਨਵੀਂ ਦਿੱਲੀ, 29 ਨਵੰਬਰ - ਮਸ਼ਹੂਰ ਹਾਲੀਵੁੱਡ ਅਭਿਨੇਤਾ ਡੇਵਿਡ ਚਾਰਲਸ ਪ੍ਰੌਸ ਦਾ ਦਿਹਾਂਤ ਹੋ ਗਿਆ । ਡੇਵਿਡ ਚਾਰਲਸ 85 ਸਾਲ ਦੇ ਸਨ । ਡੇਵਿਡ ਪ੍ਰੌਸ ਇੱਕ ਕਲਾਕਾਰ ਦੇ ਨਾਲ ਨਾਲ ਇੱਕ ਮਸ਼ਹੂਰ ਬ੍ਰਿਟਿਸ਼ ਬਾਡੀ ਬਿਲਡਰ ...
ਜੇਲ੍ਹ ਜਾਣ ਦੀ ਬਜਾਏ ਮੁੱਖ ਮਾਰਗ ਜਾਮ ਕਰਨ ਲਈ ਦਿੱਲੀ ਦਾ ਕਰਾਂਗੇ ਘਿਰਾਓ - ਕਿਸਾਨ ਆਗੂ
. . .  1 day ago
ਨਵੀਂ ਦਿੱਲੀ, 29 ਨਵੰਬਰ - ਦਿੱਲੀ ਦੀ ਸਿੰਘੂ ਸਰਹੱਦ 'ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਸਾਨ ਆਗੂ ਨੇ ਕਿਹਾ ਕਿ ਜਿਸ ਸਥਿਤੀ ਬਾਰੇ ਸਰਕਾਰ ਦੁਆਰਾ ਗੱਲਬਾਤ ਕੀਤੀ ਗਈ ਸੀ, ਅਸੀਂ ਇਸ ਨੂੰ ਕਿਸਾਨ ...
ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਅੱਜ 105 ਨਵੇਂ ਮਰੀਜ਼ ਸਾਹਮਣੇ ਆਏ , 4 ਮਰੀਜ਼ਾਂ ਨੇ ਦਮ ਤੋੜਿਆ
. . .  1 day ago
ਲੁਧਿਆਣਾ,29 ਨਵੰਬਰ {ਸਲੇਮਪੁਰੀ }- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ...
ਧਰਮਸ਼ਾਲਾ ‘ਚ ਉਡਾਣ ਭਰਨ ਦੌਰਾਨ ਪੈਰਾਗਲਾਈਡਰ ਕਰੈਸ਼, ਵਿਦੇਸ਼ੀ ਪਾਇਲਟ ਦੀ ਮੌਤ
. . .  1 day ago
ਧਰਮਸ਼ਾਲਾ, 29 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਚ ਪੈਰਾਗਲਾਈਡਿੰਗ ਦੌਰਾਨ ਇੱਕ ਪੈਰਾਗਲਾਈਡਰ ਦੇ ਕਰੈਸ਼ ਹੋਣ ਨਾਲ ਇੱਕ ਵਿਦੇਸ਼ੀ ਪਾਇਲਟ ਦੀ ਮੌਤ ਹੋ ਗਈ । ਮ੍ਰਿਤਕ ਪਾਇਲਟ ਫਰਾਂਸ ਦੇ ਸੇਵਿਲੇ ਦਾ ...
ਅਸੀਂ ਸਿਰਫ ਤਾਂ ਹੀ ਜਾਵਾਂਗੇ ਜੇ ਗ੍ਰਹਿ ਮੰਤਰੀ ਬਿਨਾਂ ਸ਼ਰਤ ਮੀਟਿੰਗ ਬੁਲਾਉਣ - ਕਿਸਾਨ ਆਗੂ
. . .  1 day ago
ਨਵੀਂ ਦਿੱਲੀ, 29 ਨਵੰਬਰ - ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਦਾ ਕਹਿਣਾ ਹੈ ਕਿ ਅਸੀਂ ਫੈਸਲਾ ਲਿਆ ਹੈ ਕਿ ਸਾਰੀਆਂ ਸਰਹੱਦਾਂ ਅਤੇ ਸੜਕਾਂ ਇਸ ਤਰ੍ਹਾਂ ਬਲਾਕ ਰਹਿਣਗੀਆਂ। ਗ੍ਰਹਿ ਮੰਤਰੀ ਨੇ ਇਕ ਸ਼ਰਤ ਰੱਖੀ ਸੀ ...
ਗੜ੍ਹਸ਼ੰਕਰ ਤੇ ਜੋਧਾਂ ਵਿਖੇ 551ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
. . .  1 day ago
ਗੜ੍ਹਸ਼ੰਕਰ, ਜੋਧਾਂ, 29 ਨਵੰਬਰ (ਧਾਲੀਵਾਲ , ਗੁਰਵਿੰਦਰ ਸਿੰਘ ਹੈਪੀ) - ਗੜ੍ਹਸ਼ੰਕਰ ਵਿਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੜ੍ਹਸ਼ੰਕਰ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਂ ਪਿਆਰਿਆਂ ਦੀ ...
ਸਰਹੱਦੀ ਖੇਤਰ 'ਚ ਕਰੋੜਾਂ ਦੀ ਹੈਰੋਇਨ ਸਮੇਤ ਇੱਕ ਕਾਬੂ
. . .  1 day ago
ਭਿੰਡੀ ਸੈਦਾਂ , ਅਜਨਾਲਾ 29 ਨਵੰਬਰ (ਪ੍ਰਿਤਪਾਲ ਸਿੰਘ ਸੂਫ਼ੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵੱਲੋਂ ਸਰਹੱਦੀ ਖੇਤਰ ਵਿੱਚੋਂ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ...
ਇੱਕ ਕਰੋੜ 11 ਲੱਖ ਸੈਲਾਨੀਆਂ ਨੂੰ ਸਫਲਤਾ ਪੂਰਵਕ ਦਰਸ਼ਨ ਕਰਵਾ ਕੇ ਵਿਰਾਸਤ-ਏ-ਖਾਲਸਾ 10ਵੇਂ ਵਰ੍ਹੇ 'ਚ ਪ੍ਰਵੇਸ਼
. . .  1 day ago
ਸ੍ਰੀ ਅਨੰਦਪੁਰ ਸਾਹਿਬ , 29 ਨਵੰਬਰ{ ਜੇ ਐਸ ਨਿੱਕੂਵਾਲ}-ਸਫਲਤਾ ਪੂਰਵਕ ਬੀਤੇ 9 ਸਾਲਾਂ ‘ਚ ਇੱਕ ਕਰੋੜ 11 ਲੱਖ ਸੈਲਾਨੀਆਂ ਨੂੰ ਦਰਸ਼ਨ ਕਰਵਾ ਚੁੱਕੇ ਵਿਸ਼ਵ ਪਰ੍ਸਿੱਧ ਵਿਰਾਸਤ-ਏ-ਖਾਲਸਾ ਨੇ 10ਵੇਂ ਵਰ੍ਹੇ 'ਚ ਪ੍ਰਵੇਸ਼ ਕਰ ਲਿਆ ...
ਬਿਹਾਰ: ਸੁਰੱਖਿਆ ਬਲਾਂ ਨੇ ਗਯਾ ਵਿਚ ਹਥਿਆਰ ਅਤੇ ਗੋਲਾ ਬਾਰੂਦ ਕੀਤਾ ਬਰਾਮਦ
. . .  1 day ago
ਸਿਡਨੀ ਦੂਸਰਾ ਵਨਡੇ : ਭਾਰਤ 17 ਓਵਰਾਂ ਤੋਂ ਬਾਅਦ 2 ਵਿਕਟਾਂ ਦੇ ਨੁਕਸਾਨ 'ਤੇ 108 ਦੌੜਾਂ 'ਤੇ
. . .  1 day ago
ਪੰਜਾਬੀ ਗਾਇਕ ਕੰਵਰ ਗਰੇਵਾਲ ਤੇ ਹਰਫ਼ ਚੀਮਾ ਅੰਦੋਲਨਕਾਰੀ ਕਿਸਾਨਾਂ ਲਈ ਲੰਗਰ ਤਿਆਰ ਕਰਦੇ ਹੋਏ
. . .  1 day ago
ਪੰਜਾਬੀ ਗਾਇਕ ਕੰਵਰ ਗਰੇਵਾਲ ਤੇ ਹਰਫ਼ ਚੀਮਾ ਅੰਦੋਲਨਕਾਰੀ ਕਿਸਾਨਾਂ ਲਈ ਲੰਗਰ ਤਿਆਰ ਕਰਦੇ ਹੋਏ...
ਭਲਕੇ ਦਿੱਲੀ ਬਾਰਡਰ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾਇਆ ਜਾਵੇਗਾ
. . .  1 day ago
ਨਵੀਂ ਦਿੱਲੀ, 29 ਨਵੰਬਰ - ਖੇਤੀ ਕਾਨੂੰਨਾਂ ਦੇ ਵਿਰੋਧ ਕਰ ਰਹੇ ਕਿਸਾਨਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸੱਦੇ ਨੂੰ ਠੁਕਰਾ ਦਿੱਤਾ। ਦਿੱਲੀ ਦੇ ਸਾਰੇ ਬਾਰਡਰ ਸੀਲ ਕਰ ਦਿੱਤੇ ਗਏ ਹਨ। ਭਲਕੇ ਦਿੱਲੀ ਬਾਰਡਰ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ...
ਪ੍ਰਧਾਨ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਮੁਜ਼ਾਹਰਾ ਕਰਦੇ ਆਪ ਵਿਧਾਇਕਾਂ ਦੀ ਪੁਲਿਸ ਅਤੇ ਫ਼ੌਜ ਦੇ ਜਵਾਨਾਂ ਨੇ ਕੀਤੀ ਖਿੱਚ ਧੂਹ
. . .  1 day ago
ਬੀਣੇਵਾਲ , 29 ਨਵੰਬਰ (ਬੈਜ ਚੌਧਰੀ) - ਕਿਸਾਨ ਅੰਦੋਲਨ ਦੇ ਪੱਖ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਸਾਹਮਣੇ ਰੋਸ ਮੁਜ਼ਾਹਰਾ ਕਰਨ ਪਹੁੰਚੇ ਪੰਜਾਬ ਦੇ ਆਪ ਵਿਧਾਇਕਾਂ ਦੀ ਪੁਲਿਸ ਅਤੇ ਫ਼ੌਜ ਦੇ ਜਵਾਨਾਂ ਨੇ ਚੰਗੀ ਤਰ੍ਹਾਂ ਖਿੱਚ ਧੂਹ ਕੀਤੀ ਬਾਅਦ ਵਿਚ ਪੁਲਿਸ ਵਿਧਾਇਕਾਂ ਨੂੰ ਗ੍ਰਿਫ਼ਤਾਰ...
ਟਿਕਰੀ ਬਾਰਡਰ 'ਤੇ ਟਿੱਕੇ ਹੋਏ ਹਨ ਕਿਸਾਨ, ਵਰਤਾਇਆ ਜਾ ਰਿਹੈ ਲੰਗਰ
. . .  1 day ago
ਕਿਸਾਨ ਕਾਫ਼ਲੇ ਦੇ ਨਾਲ, 29 ਨਵੰਬਰ (ਨਾਇਬ ਸਿੱਧੂ) - ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਅੰਦੋਲਨ ਜਾਰੀ ਹੈ। ਹਰਿਆਣਾ ਦਿੱਲੀ ਬਾਰਡਰ ਸਥਿਤ ਟਿਕਰੀ ਬਾਰਡਰ ਵਿਖੇ ਕਿਸਾਨਾਂ ਵੱਲੋਂ ਲੰਗਰ ਦੀ ਸੇਵਾ...
ਸੜਕ ਹਾਦਸੇ 'ਚ ਵਿਦਿਆਰਥਣ ਦੀ ਮੌਤ, ਕਈ ਜ਼ਖਮੀ
. . .  1 day ago
ਭੀਖੀ (ਮਾਨਸਾ), 29 ਨਵੰਬਰ (ਬਲਦੇਵ ਸਿੰਘ ਸਿੱਧੂ) - ਅੱਜ ਸਵੇਰੇ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਸਕਰੀਨਿੰਗ ਟੈਸਟ ਦੇਣ ਜਾ ਰਹੀਆਂ ਵਿਦਿਆਰਥਣਾਂ ਦੀ ਟਵੇਰਾ ਕਾਰ ਦੀ ਟਰਾਲੇ ਨੂੰ ਟੱਕਰ ਹੋਣ ਕਾਰਨ ਇਕ ਵਿਦਿਆਰਥਣ ਦੀ ਮੌਤ ਹੋ ਗਈ ਹੈ ਤੇ ਕੁੱਝ ਗੰਭੀਰ ਰੂਪ ਵਿਚ ਜ਼ਖਮੀ ਦੱਸੀ ਜਾ ਰਹੀਆਂ...
ਸਿਡਨੀ ਦੂਸਰਾ ਇਕ ਦਿਨਾਂ ਮੈਚ : ਆਸਟਰੇਲੀਆ ਨੇ 50 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 389 ਦੌੜਾਂ, ਭਾਰਤ ਨੂੰ ਮਿਲਿਆ ਵਿਸ਼ਾਲ ਟੀਚਾ
. . .  1 day ago
ਸਿਡਨੀ ਦੂਸਰਾ ਇਕ ਦਿਨਾਂ ਮੈਚ : ਆਸਟਰੇਲੀਆ ਨੇ 50 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 389 ਦੌੜਾਂ, ਭਾਰਤ ਨੂੰ ਮਿਲਿਆ ਵਿਸ਼ਾਲ...
ਸੁਲਤਾਨਪੁਰ ਲੋਧੀ ਵਿਖੇ ਸਜਾਏ ਜਾ ਰਹੇ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ਤੇ ਨਿੱਘਾ ਸਵਾਗਤ
. . .  1 day ago
ਸੁਲਤਾਨ ਪੁਰ ਲੋਧੀ 29 ਨਵੰਬਰ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਨਰੇਸ਼ ਹੈਪੀ, ਲਾਡੀ) ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸਜਾਏ ਜਾ ਰਹੇ ਮਹਾਨ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ਤੇ ਨਿੱਘਾ ਸਵਾਗਤ...
ਦਿੱਲੀ 'ਚ ਕਿਸਾਨਾਂ ਦੀ ਆਮਦ ਕਾਰਨ ਕਈ ਕਈ ਕਿੱਲੋਮੀਟਰ ਤੱਕ ਲੱਗੇ ਲੰਬੇ ਜਾਮ
. . .  1 day ago
ਨਵੀਂ ਦਿੱਲੀ, 29 ਨਵੰਬਰ (ਦਮਨਜੀਤ ਸਿੰਘ) - ਜੀਂਦ ਰੋਹਤਕ ਦੇ ਰਸਤੇ ਲੱਖਾਂ ਕਿਸਾਨਾਂ ਦੇ ਦਿੱਲੀ ਪਹੁੰਚਣ ਨਾਲ ਇਸ ਸਮੇਂ ਦਿੱਲੀ ਵਿਚ ਵੱਡੀ ਟਰੈਫ਼ਿਕ ਸਮੱਸਿਆ ਦੇਖਣ ਨੂੰ ਮਿਲ ਰਹੀ ਹੈ। ਇਸ ਸਮੇਂ ਦਿੱਲੀ ਦੇ ਬਾਹਰੀ ਇਲਾਕਿਆਂ ਤੋਂ ਲੈ ਕੇ ਅੰਦਰੂਨੀ ਇਲਾਕਿਆਂ ਵਿਚ ਕਈ ਕਈ ਕਿੱਲੋਮੀਟਰ ਤੱਕ ਦੇ ਲੰਬੇ ਜਾਮ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਿਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਸ੍ਰੀ ਮੁਕਤਸਰ ਸਾਹਿਬ

ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਹੋਈ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ)-ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਦੀ ਅਗਵਾਈ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਚੀਰਾ ਰਹਿਤ ਨਸਬੰਦੀ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ: ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਵਧ ਰਹੀ ਮਹਿੰਗਾਈ ਦੇ ਕਾਰਨ ਹਰੇਕ ਮਨੁੱਖ ਨੂੰ ਆਪਣਾ ਪਰਿਵਾਰ ਛੋਟਾ ਰੱਖਣਾ ਚਾਹੀਦਾ, ਤਾਂ ਜੋ ਆਪਾਂ ਆਪਣੇ ਬੱਚਿਆਂ ਦੀ ਵਧੀਆ ਪ੍ਰਵਰਿਸ਼ ਦੇ ਨਾਲ-ਨਾਲ ਉਨ੍ਹਾਂ ਨੂੰ ਮਿਆਰੀ ਪੱਧਰ ਦੀਆਂ ਸਾਰੀਆਂ ਸਹੂਲਤਾਂ ਦੇ ਸਕੀਏ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਧੀਨ ਪਰਿਵਾਰ ਨਿਯੋਜਨ ਦੀਆਂ ਸਹੂਲਤਾਂ ਸਰਕਾਰੀ ਸਿਹਤ ਕੇਂਦਰਾਂ 'ਤੇ ਮੁਫ਼ਤ ਉਪਲਬਧ ਕਰਵਾਉਣ ਤੋਂ ਇਲਾਵਾ ਆਸ਼ਾ ਵਰਕਰਾਂ ਰਾਹੀਂ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਦੇ ਵੀ ਯਤਨ ਕੀਤੇ ਜਾ ਰਹੇ ਹਨ, ਜਦਕਿ ਸਿਹਤ ਅਮਲੇ ਵਲੋਂ ਲੋਕਾਂ ਨੂੰ ਵਧ ਰਹੀ ਆਬਾਦੀ ਦੇ ਬੁਰੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਤੋਂ ਇਲਾਵਾ ਪਰਿਵਾਰ ਨਿਯੋਜਨ ਦੀਆਂ ਸੇਵਾਵਾਂ ਨੂੰ ਹਾਸਲ ਕਰਨ ਲਈ ਵੀ ਆਮ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ | ਇਸ ਸਮੇਂ ਡਾ: ਰੰਜੂ ਸਿੰਗਲਾ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ 21 ਤੋਂ 27 ਨਵੰਬਰ ਤੱਕ ਸਿਹਤ ਵਿਭਾਗ ਦਾ ਸਮੂਹ ਸਟਾਫ਼ ਯੋਗ ਜੋੜਿਆਂ ਨੂੰ ਪ੍ਰੇਰਿਤ ਕਰ ਰਹੇ ਹਨ ਅਤੇ 28 ਨਵੰਬਰ ਤੋਂ 4 ਦਸੰਬਰ ਤੱਕ ਚੀਰਾ ਰਹਿਤ ਨਸਬੰਦੀ ਦੇ ਸਪੈਸ਼ਲ ਕੈਂਪ ਲਾਏ ਜਾਣਗੇ ਅਤੇ ਇਹ ਕੈਂਪ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਐੱਨ.ਐੱਸ.ਵੀ. (ਚੀਰਾ ਰਹਿਤ ਨਸਬੰਦੀ) ਦੇ ਵਿਸ਼ੇਸ਼ ਕੈਂਪ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ, ਸਿਵਲ ਹਸਪਤਾਲ ਮਲੋਟ, ਸਿਵਲ ਹਸਪਤਾਲ ਗਿੱਦੜਬਾਹਾ, ਸੀ.ਐੱਚ.ਸੀ. ਲੰਬੀ ਅਤੇ ਸੀ.ਐੱਚ.ਸੀ. ਬਰੀਵਾਲਾ ਵਿਖੇ ਲਾਏ ਜਾਣਗੇ | ਉਨ੍ਹਾਂ ਪਰਿਵਾਰ ਨਿਯੋਜਨ ਦੇ ਸਾਧਨ ਅੰਤਰਾ ਟੀਕਾ ਅਤੇ ਛਾਇਆ ਗਰਭ ਨਿਰੋਧਕ ਗੋਲੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਬੱਚਿਆਂ ਵਿਚ ਵਿੱਥ ਪਾਉਣ ਲਈ ਕਾਪਰ-ਟੀ ਵਰਤਣ ਦੀ ਵੀ ਸਲਾਹ ਦਿੱਤੀ | ਉਨ੍ਹਾਂ ਅਪੀਲ ਕੀਤੀ ਕਿ ਉਹ ਪਰਿਵਾਰ ਨਿਯੋਜਨ ਦੇ ਤਰੀਕਿਆਂ ਸਬੰਧੀ ਆਪਣੇ ਪਰਿਵਾਰ ਦੇ ਮੈਂਬਰ, ਦੋਸਤਾਂ, ਰਿਸ਼ਤੇਦਾਰਾਂ ਅਤੇ ਖ਼ਾਸ ਕਰਕੇ ਨਵੇਂ ਵਿਆਹੇ ਜੋੜਿਆਂ ਨੂੰ ਦੋ ਬੱਚਿਆਂ ਵਿਚ ਘੱਟੋ-ਘੱਟ 3 ਸਾਲ ਦਾ ਅੰਤਰ ਰੱਖਣ ਲਈ ਜ਼ਰੂਰ ਜਾਗਰੂਕ ਕਰਨ | ਇਸ ਸਮੇਂ ਸਮੂਹ ਸੰਸਥਾਵਾਂ ਤੋਂ ਸਟਾਫ਼ ਨਰਸਾਂ, ਐੱਲ.ਐੱਚ.ਵੀਜ਼. ਅਤੇ ਮਲਟੀਪਰਪਜ਼ ਹੈਲਥ ਵਰਕਰ ਹਾਜ਼ਰ ਸਨ |

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਮੁੱਖ ਮੰਤਰੀ ਦੇ ਨਾਂਅ ਭੇਜਿਆ ਮੰਗ-ਪੱਤਰ

ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਵਫ਼ਦ ਵਲੋਂ ਅੱਜ ਸੂਬਾ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ...

ਪੂਰੀ ਖ਼ਬਰ »

ਵਿਧਾਇਕ ਰਾਜਾ ਵੜਿੰਗ ਨੇ ਹਲਕੇ 'ਚ ਵੱਖ-ਵੱਖ ਥਾਵਾਂ 'ਤੇ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ

ਗਿੱਦੜਬਾਹਾ, 20 ਨਵੰਬਰ (ਬਲਦੇਵ ਸਿੰਘ ਘੱਟੋਂ)-ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ਹਲਕਾ ਗਿੱਦੜਬਾਹਾ ਨੇ ਬੀਤੇ ਦਿਨ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨਾਲ ਮੀਟਿੰਗਾਂ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਹਲਕੇ ਦੇ ਵਿਕਾਸ ਲਈ ਵੱਖ-ਵੱਖ ਥਾਵਾਂ 'ਤੇ ਕੰਮ ਚੱਲ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਦਫ਼ਤਰ ਗਿੱਦੜਬਾਹਾ ਵਿਖੇ ਸਵੈ-ਰੁਜ਼ਗਾਰ ਮੇਲਾ

ਗਿੱਦੜਬਾਹਾ, 20 ਨਵੰਬਰ (ਬਲਦੇਵ ਸਿੰਘ ਘੱਟੋਂ)-ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਅਤੇ ਨੈਸ਼ਨਲ ਕੈਰੀਅਰ ਸਰਵਿਸ ਅਧੀਨ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਲੋਂ ਸਥਾਨਕ ਬੀ.ਡੀ.ਪੀ.ਓ. ਦਫ਼ਤਰ ਵਿਖੇ ਸਵੈ-ਰੁਜ਼ਗਾਰ ਮੇਲਾ ਲਗਾਇਆ ਗਿਆ | ਇਸ ਮੇਲੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਨਾਲ ਇਕ ਹੋਰ ਮਰੀਜ਼ ਦੀ ਮੌਤ, 17 ਨਵੇਂ ਮਾਮਲੇ

ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ ਇਕ ਹੋਰ ਮਰੀਜ਼ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਇਹ ਮਰੀਜ਼ ਗਿੱਦੜਬਾਹਾ ਨਾਲ ਸਬੰਧਿਤ ਸੀ | ਇਸ ਤੋਂ ਇਲਾਵਾ 17 ਨਵੇਂ ਪਾਜ਼ੀਟਿਵ ਮਾਮਲੇ ...

ਪੂਰੀ ਖ਼ਬਰ »

ਭਾਕਿਯੂ ਵਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਪਰਚੇ ਦਰਜ ਨਾ ਕਰਨ ਦੀ ਅਪੀਲ

ਲੰਬੀ, 20 ਨਵੰਬਰ (ਮੇਵਾ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲੰਬੀ ਵਲੋਂ ਮੁੱਖ ਮਾਰਗ ਨੰ: 9 ਤੇ ਕੀਤੇ ਟ੍ਰੈਫਿਕ ਜਾਮ ਅਤੇ ਰੋਸ ਧਰਨੇ ਦੀ ਸਮਾਪਤੀ ਤੋਂ ਖ਼ਾਸਕਰ ਨਾਇਬ ਤਹਿਸੀਲਦਾਰ ਲੰਬੀ ਅਰਜਿੰਦਰ ਸਿੰਘ ਅਤੇ ਕਰਨਦੀਪ ਸਿੰਘ ਐਸ.ਐਚ.ਓ. ਲੰਬੀ ਨੂੰ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਆਨਲਾਈਨ ਮੁਕਾਬਲੇ

ਮਲੋਟ, 20 ਨਵੰਬਰ (ਪਾਟਿਲ, ਬਰਾੜ)-ਸਹਿ-ਵਿੱਦਿਅਕ ਸੰਸਥਾ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਵਿਦਿਆਰਥੀਆਂ ਦੇ ਕਵਿਤਾ ਉਚਾਰਨ, ਕਵਿਤਾ, ਲੇਖਣ, ਨਿਬੰਧ ਲੇਖਣ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਵਿਚ ਵਿਦਿਆਰਥੀਆਂ ਦੀ ਭਰਪੂਰ ਸ਼ਮੂਲੀਅਤ ਰਹੀ | ...

ਪੂਰੀ ਖ਼ਬਰ »

ਯੂਰੀਆ ਖਾਦ ਦੀ ਕਿੱਲਤ ਪੂਰੀ ਕੀਤੀ ਜਾਵੇ-ਕਿਸਾਨ ਆਗੂ

ਮੰਡੀ ਬਰੀਵਾਲਾ, 20 ਨਵੰਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਬਰੀਵਾਲਾ ਦੇ ਜਨਰਲ ਸਕੱਤਰ ਦਲਜੀਤ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਰੀਆ ਖਾਦ ਦੀ ਕਮੀ ਕਾਰਨ ਕਿਸਾਨ ਬੇਹੱਦ ਪੇ੍ਰਸ਼ਾਨ ਹਨ | ਉਨ੍ਹਾਂ ਕਿਹਾ ਕਿ ਕਣਕ ਅਤੇ ਆਲੂ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਮੁਕਤੀਸਰ ਵੈੱਲਫੇਅਰ ਕਲੱਬ ਦਾ ਸਨਮਾਨ

ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਿਛਲੇ ਕਈ ਸਾਲਾਂ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਸਮਾਜ ਸੇਵਾ ਦੇ ਖੇਤਰ 'ਚ ਆਪਣੀ ਅਹਿਮ ਭੂਮਿਕਾ ਨਿਭਾਅ ਰਹੇ ਮੁਕਤੀਸਰ ਵੈੱਲਫੇਅਰ ਕਲੱਬ ਦਾ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਵਲੋਂ ਪ੍ਰਸ਼ੰਸਾ ਪੱਤਰ ਦੇ ...

ਪੂਰੀ ਖ਼ਬਰ »

ਬਾਬਾ ਵਣਪੀਰ ਦੀ ਦਰਗਾਹ 'ਤੇ ਸੁਸਾਇਟੀ ਮੈਂਬਰਾਂ ਨੇ ਲੰਗਰ ਲਗਾਇਆ

ਰੁਪਾਣਾ, 20 ਨਵੰਬਰ (ਜਗਜੀਤ ਸਿੰਘ)-ਬਾਬਾ ਵਣਪੀਰ ਸੇਵਾ ਸੁਸਾਇਟੀ ਰੁਪਾਣਾ ਦੇ ਮੈਂਬਰਾਂ ਨੇ ਨਗਰ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਰੋਡ ਉੱਪਰ ਸਥਿਤ ਬਾਬਾ ਜੀ ਦੀ ਦਰਗਾਹ ਤੇ ਮੇਲਾ ਕਰਵਾਇਆ, ਜਿਸ ਦੀ ਸ਼ੁਰੂਆਤ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਮਲੋਟ ਦੀ ਹੋਈ ਮੀਟਿੰਗ

ਮਲੋਟ, 20 ਨਵੰਬਰ (ਪਾਟਿਲ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਪ੍ਰਧਾਨ ਹਰਦੀਪ ਸਿੰਘ ਸਰਾਵਾਂ ਬੋਦਲਾਂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕਈ ਕਿਸਾਨ ਆਗੂ ਇਕੱਠੇ ਹੋਏ ਅਤੇ ਮਤੇ ਪਾਸ ਕੀਤੇ ਗਏ | ਕਿਸਾਨ ਆਗੂਆਂ ਨੇ ਕਿਹਾ ਕਿ ਜੋ ਸਰਕਾਰ ਨੇ ਨਰਮੇ ਦੀ ਖ਼ਰੀਦ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਿਖੇ ਕਾਨੂੰਨੀ ਸੇਵਾਵਾਂ ਸਬੰਧੀ ਵੈਬੀਨਾਰ

ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਲੀਗਲ ਲਿਟਰੇਸੀ ਕਲੱਬ ਵਲੋਂ ਲੀਗਲ ਸਰਵਿਸਿਜ਼ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਇਕ ਰੋਜ਼ਾ ਵੈਬੀਨਾਰ ਕਰਵਾਇਆ ਗਿਆ | ਲੀਗਲ ਲਿਟਰੇਸੀ ਕਲੱਬ ਦੇ ...

ਪੂਰੀ ਖ਼ਬਰ »

ਐਡਵਰਡਗੰਜ ਦੀ ਮਲਕੀਅਤੀ ਥਾਂ 'ਤੇ ਸਿਆਸਤ ਨਾ ਕੀਤੀ ਜਾਵੇ-ਚੇਅਰਮੈਨ ਮਹਾਸ਼ਾ

ਮਲੋਟ, 20 ਨਵੰਬਰ (ਅਜਮੇਰ ਸਿੰਘ ਬਰਾੜ)-ਐਡਵਰਡਗੰਜ ਪਬਲਿਕ ਵੈੱਲਫੇਅਰ ਐਸੋਸੀਏਸ਼ਨ ਮਲੋਟ ਵਲੋਂ ਆਪਣੀ ਯੂਕੋ ਬੈਂਕ ਦੇ ਸਾਹਮਣੇ ਵਾਲੀ ਪਾਰਕਿੰਗ ਵਿਚ ਪਹਿਲਾਂ ਹੀ ਆਰਜ਼ੀ ਤੌਰ 'ਤੇ ਲਗਪਗ 250 ਸੁਕੇਅਰ ਫੁੱਟ ਏਰੀਏ ਵਿਚ ਬਣੇ ਸ਼ੈੱਡ ਨੂੰ ਬਕਾਇਦਾ ਤੌਰ 'ਤੇ ਦੁਕਾਨ ਵਜੋਂ ...

ਪੂਰੀ ਖ਼ਬਰ »

ਸੀ.ਪੀ.ਐਫ. ਯੂਨੀਅਨ ਵਲੋਂ ਜ਼ਿਲ੍ਹਾ ਪੱਧਰੀ ਅਰਥੀ ਫ਼ੂਕ ਮੁਜ਼ਾਹਰੇ ਸਬੰਧੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੀ.ਪੀ.ਐਫ. ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਗੁਰਮੇਲ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਨਹਿਰ ਕਾਲੋਨੀ ਬਠਿੰਡਾ ਰੋਡ ਵਿਖੇ ਹੋਈ, ਜਿਸ ਵਿਚ ਪੰਜਾਬ ਬਾਡੀ ਵਲੋਂ ਦਿੱਤੇ ਗਏ ਸੱਦੇ ਅਨੁਸਾਰ ...

ਪੂਰੀ ਖ਼ਬਰ »

ਮਹੀਨਾਵਾਰ ਪੈਨਸ਼ਨ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਅਤੇ ਉੱਘੇ ਸਮਾਜ ਸੇਵਕ ਡਾ: ਐੱਸ.ਪੀ. ਸਿੰਘ ਉਬਰਾਏ ਦੀ ਅਗਵਾਈ ਹੇਠ ਵੱਡੀ ਪੱਧਰ 'ਤੇ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ | ਇਸ ਲੜੀ ਤਹਿਤ ਅੱਜ ਟਰੱਸਟ ਦੀ ਸ੍ਰੀ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ 'ਤੇ ਗੁਰੂ ਨਾਨਕ ਦੇਵ ਜੀ ਚੌਕ ਮਲੋਟ ਨੂੰ ਖ਼ੂਬਸੂਰਤ ਢੰਗ ਨਾਲ ਸਜਾਇਆ ਜਾਵੇਗਾ-ਡਾ: ਗਿੱਲ

ਮਲੋਟ, 20 ਨਵੰਬਰ (ਪਾਟਿਲ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਵਿਸ਼ਵ ਪੱਧਰ 'ਤੇ 30 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ, ਤਾਂ ਜੋ ਗੁਰੂ ਸਾਹਿਬ ਜੀ ਦੇ ਉਪਦੇਸ਼ ਨੂੰ ਘਰ-ਘਰ ਪਹੁੰਚਾਇਆ ਜਾ ਸਕੇ | ਡਾ: ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ਕੋਆਰਡੀਨੇਟਰ ...

ਪੂਰੀ ਖ਼ਬਰ »

ਮਨਬੀਰ ਖੁੱਡੀਆਂ 'ਆਪ' ਲੰਬੀ ਹਲਕੇ ਦੇ ਪ੍ਰਧਾਨ ਨਿਯੁਕਤ

ਮਲੋਟ, 20 ਨਵੰਬਰ (ਪਾਟਿਲ)-ਸਿਆਸੀ ਗਲਿਆਰਿਆਂ 'ਚ ਇਕ ਨਿਵੇਕਲੀ ਪਹਿਚਾਣ ਬਣਾਉਣ ਵਾਲੇ ਮਨਬੀਰ ਖੁੱਡੀਆਂ ਨੂੰ ਆਮ ਆਦਮੀ ਪਾਰਟੀ ਦਾ ਲੰਬੀ ਹਲਕੇ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਇੰਚਾਰਜ ਜਰਨੈਲ ...

ਪੂਰੀ ਖ਼ਬਰ »

ਸਾਧੂ ਸਿੰਘ ਮੱਲਣ ਨਮਿਤ ਅੰਤਿਮ ਅਰਦਾਸ ਕੱਲ੍ਹ

ਦੋਦਾ, 20 ਨਵੰਬਰ (ਰਵੀਪਾਲ)-ਰਣਜੋਧ ਸਿੰਘ ਬਰਾੜ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦ ਉਨ੍ਹਾਂ ਦੇ ਪਿਤਾ ਸ: ਸਾਧੂ ਸਿੰਘ ਬਰਾੜ (70) ਪੁੱਤਰ ਸਵ: ਖੇਤਾ ਸਿੰਘ ਬਰਾੜ ਵਾਸੀ ਪਿੰਡ ਮੱਲਣ ਦਾ ਪਿਛਲੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ, ਜਿਸ 'ਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ...

ਪੂਰੀ ਖ਼ਬਰ »

ਅਮਨਪ੍ਰੀਤ ਸਿੰਘ ਭੱਟੀ ਨੇ ਆਵਾਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਚੈੱਕ ਤਕਸੀਮ ਕੀਤੇ

ਮਲੋਟ, 20 ਨਵੰਬਰ (ਅਜਮੇਰ ਸਿੰਘ ਬਰਾੜ)-ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਲਾਭਪਾਤਰੀਆਂ ਨੂੰ ਮਕਾਨ ਬਣਾਉਣ ਲਈ ਦਿੱਤੀ ਜਾ ਰਹੀ ਆਰਥਿਕ ਸਹਾਇਤਾ ਤਹਿਤ ਅੱਜ ਮਲੋਟ ਵਿਖੇ ਲੋੜਵੰਦਾਂ ਪਰਿਵਾਰਾਂ ਚੈੱਕ ਤਕਸੀਮ ਕੀਤੇ ਗਏ | ...

ਪੂਰੀ ਖ਼ਬਰ »

ਰਾਮਗੜ੍ਹੀਆ ਅਕਾਲ ਜਥੇਬੰਦੀ ਵਲੋਂ ਹੋਣਹਾਰ ਬੇਟੀਆਂ ਦਾ ਸਨਮਾਨ

ਦੋਦਾ, 20 ਨਵੰਬਰ (ਰਵੀਪਾਲ)-ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਵਲੋਂ ਹਰਜੀਤ ਸਿੰਘ ਰਾਮਗੜ੍ਹੀਆ ਦੇ ਨਿਰਦੇਸ਼ਾਂ ਅਨੁਸਾਰ ਦੀਵਾਲੀ ਅਤੇ ਵਿਸ਼ਵਕਰਮਾ ਦਿਵਸ 'ਤੇ ਚੰਗੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੀਆਂ ਹੋਣਹਾਰ ਬੇਟੀਆਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ | ਇਸ ...

ਪੂਰੀ ਖ਼ਬਰ »

ਸੋਸ਼ਲ ਮੀਡੀਆ ਰਾਹੀਂ ਹੁੰਦੀ ਧੋਖਾਧੜੀ ਤੋਂ ਬਚਣ ਲਈ ਸੁਚੇਤ ਰਹਿਣਾ ਜ਼ਰੂਰੀ-ਐਸ.ਪੀ. ਗੁਰਮੇਲ ਸਿੰਘ

ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਡੀ.ਸੁਡਰਵਿਲੀ ਦੀ ਨਿਗਰਾਨੀ ਹੇਠ ਜ਼ਿਲ੍ਹਾ ਪੁਲਿਸ ਜਿਥੇ ਆਪਣੀ ਡਿਊਟੀ ਰਾਤ ਦਿਨ ਕਰ ਰਹੀ ਹੈ, ਉੱਥੇ ਹੀ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਆਨਲਾਈਨ ਅਤੇ ਆਫ਼ ਲਾਇਨ ਹੋ ...

ਪੂਰੀ ਖ਼ਬਰ »

ਨਛੱਤਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਮੰਡੀ ਬਰੀਵਾਲਾ, 20 ਨਵੰਬਰ (ਨਿਰਭੋਲ ਸਿੰਘ)-ਨਛੱਤਰ ਸਿੰਘ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਸਰਾਏਨਾਗਾ 'ਚ ਹੋਈ | ਇਸ ਮੌਕੇ ਮਾਨਵ ਭਲਾਈ ਸੰਸਥਾ ਦੇ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਰਾਜਾ ਵੜਿੰਗ ਵਲੋਂ ਦਾਣਾ ਮੰਡੀਆਂ 'ਚ ਸੁਚੱਜੇ ਪ੍ਰਬੰਧਨ ਲਈ ਮੁੱਖ ਮੰਤਰੀ ਦਾ ਧੰਨਵਾਦ

ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ)-ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਵਿਖੇ ਰਿਕਾਰਡ ਤੋੜ ਝੋਨੇ ਦੀ ਆਮਦ ਉਪਰੰਤ ਇਸ ਦੀ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵਲੋਂ ਸੁਚੱਜੇ ...

ਪੂਰੀ ਖ਼ਬਰ »

'ਉਮੀਦ' ਵਲੋਂ ਅੱਖਾਂ ਦਾ ਆਪ੍ਰੇਸ਼ਨ ਅਤੇ ਚੈੱਕਅਪ ਕੈਂਪ ਭਲਕੇ-ਐਡ. ਸਿੰਗਲਾ

ਗਿੱਦੜਬਾਹਾ, 20 ਨਵੰਬਰ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਦੀ ਸਮਾਜ ਸੇਵੀ ਸੰਸਥਾ 'ਉਮੀਦ' ਐੱਨ.ਜੀ.ਓ. ਵਲੋਂ ਅੱਖਾਂ ਦਾ ਆਪ੍ਰੇਸ਼ਨ ਅਤੇ ਚੈੱਕਅਪ ਕੈਂਪ ਗਿੱਦੜਬਾਹਾ ਦੇ ਪੁਰਾਣਾ ਸਿਨੇਮਾ ਰੋਡ 'ਤੇ ਮਾਤਾ ਸੰਤੋਸ਼ੀ ਹਸਪਤਾਲ ਵਿਚ 22 ਨਵੰਬਰ ਦਿਨ ਐਤਵਾਰ ਨੂੰ ਸਵੇਰੇ 9 ...

ਪੂਰੀ ਖ਼ਬਰ »

ਕਾਮਨਾ ਰੱਖਣੀ ਹੈ ਤਾਂ ਪ੍ਰਭੂ ਦੀ ਰੱਖੋ-ਸਵਾਮੀ ਕਮਲਾਨੰਦ ਗਿਰੀ

ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਸ੍ਰੀ ਰਾਮ ਭਵਨ ਵਿਖੇ ਚੱਲ ਰਹੇ ਸਲਾਨਾ ਕੱਤਕ ਮਹਾਂਉਤਸਵ ਦੌਰਾਨ ਪ੍ਰਵਚਨ ਕਰਦੇ ਹੋਏ ਸ੍ਰੀ ਕਲਿਆਣ ਕਮਲ ਆਸ਼ਰਮ ਹਰਿਦੁਆਰ ਦੇ ਸਵਾਮੀ ਕਮਲਾਨੰਦ ਗਿਰੀ ਜੀ ਨੇ ਕਿਹਾ ਇਕ ਦਿਨ ਅਜਿਹਾ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਖ਼ਾਲੀ ਅਸਾਮੀਆਂ ਤੁਰੰਤ ਭਰਨ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਸਕੱਤਰ ਵਲੋਂ ਜਾਰੀ ਪੱਤਰ ਅਨੁਸਾਰ ਪਹਿਲੀ ਵਾਰ ਸਿੱਖਿਆ ਵਿਭਾਗ ਨੇ ਮੰਨਿਆ ਹੈ ਕਿ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਮਹਿਸੂਸ ਹੋ ਰਹੀ ਹੈ | ਇਸ ਘਾਟ ਨੂੰ ਦੂਰ ਕਰਨ ਲਈ ਅਧਿਆਪਕਾਂ ਦੀ ਭਰਤੀ ਦੀ ਲੋੜ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX