ਮਾਨਸਾ, 20 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਜ਼ਿਲ੍ਹੇ 'ਚ ਰੋਸ ਪ੍ਰਦਰਸ਼ਨ 52ਵੇਂ ਦਿਨ ਵੀ ਜਾਰੀ ਹਨ | ਬਣਾਂਵਾਲੀ ਥਰਮਲ ਪਲਾਂਟ ਤੋਂ ਇਲਾਵਾ ਬੁਢਲਾਡਾ ਤੇ ਬਰੇਟਾ ਵਿਖੇ ਰਿਲਾਇੰਸ ਪੰਪਾਂ ਅਤੇ ਮਾਨਸਾ ਤੇ ਬੁਢਲਾਡਾ ਵਿਖੇ ਭਾਜਪਾ ਆਗੂਆਂ ਦੇ ਘਿਰਾਓ ਵੀ ਜਾਰੀ ਰਿਹਾ | ਕਿਸਾਨਾਂ ਨੇ ਮਾਨਸਾ ਤੇ ਬੁਢਲਾਡਾ ਵਿਖੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਮੋਰਚੇ ਲਗਾ ਕੇ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ | ਕਿਸਾਨ ਆਗੂ ਮੰਗ ਕਰ ਰਹੇ ਹਨ ਕਿ ਕਿਸਾਨ, ਮਜ਼ਦੂਰ, ਆੜ੍ਹਤੀਆਂ ਤੇ ਹੋਰ ਵਰਗਾਂ ਲਈ ਘਾਤਕ ਸਿੱਧ ਹੋਣ ਵਾਲੇ ਇਹ ਖੇਤੀ ਕਾਨੂੰਨ ਤੇ ਬਿਜਲੀ ਬਿੱਲ 2020 ਨੂੰ ਤੁਰੰਤ ਰੱਦ ਕੀਤਾ ਜਾਵੇ | ਸਥਾਨਕ ਰੇਲਵੇ ਸਟੇਸ਼ਨ ਦੇ ਨੇੜੇ ਪਾਰਕਿੰਗ 'ਚ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਖੇਡ ਕੇ ਆਮ ਵਰਗਾਂ ਦਾ ਕਚੂਮਰ ਕੱਢਣ 'ਤੇ ਤੁਲੀ ਹੋਈ ਹੈ | ਆਗੂਆਂ ਨੇ ਕਿ 26 ਤੇ 27 ਨਵੰਬਰ ਦੀ ਦਿੱਲੀ ਨੂੰ ਘੇਰਨ ਦੀਆਂ ਤਿਆਰੀਆਂ ਪੂਰੇ ਜ਼ੋਰਾਂ-ਸ਼ੋਰਾਂ 'ਤੇ ਚੱਲ ਰਹੀਆਂ ਹਨ | ਉਨ੍ਹਾਂ ਕਿਹਾ ਕਿ ਜਿੰਨੀ ਦੇਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਲਿਆ ਜਾਂਦਾ, ਓਨਾ ਚਿਰ ਕਿਸਾਨ ਅੰਦੋਲਨ ਜਾਰੀ ਰਹੇਗਾ | ਧਰਨੇ ਨੂੰ ਰੁਲਦੂ ਸਿੰਘ ਮਾਨਸਾ, ਮਹਿੰਦਰ ਸਿੰਘ ਭੈਣੀਬਾਘਾ, ਕੁਲਵਿੰਦਰ ਸਿੰਘ, ਤੇਜ ਸਿੰਘ ਚਕੇਰੀਆਂ, ਨਿਰਮਲ ਸਿੰਘ ਝੰਡੂਕੇ, ਗੁਰਤੇਜ ਸਿੰਘ ਪਟਵਾਰੀ, ਰਤਨ ਭੋਲਾ, ਧੰਨਾ ਮੱਲ ਗੋਇਲ, ਬਲਵਿੰਦਰ ਸ਼ਰਮਾ ਖਿਆਲਾ, ਇਕਬਾਲ ਸਿੰਘ ਮਾਨਸਾ, ਜਸਵੀਰ ਕੌਰ ਨੱਤ, ਉਗਰ ਸਿੰਘ ਮਾਨਸਾ, ਨਿਰਮਲ ਸਿੰਘ ਝੰਡੂਕੇ, ਤੇਜ ਸਿੰਘ ਚਕੇਰੀਆਂ, ਸੁਖਚਰਨ ਸਿੰਘ ਦਾਨੇਵਾਲੀਆ ਆਦਿ ਨੇ ਸੰਬੋਧਨ ਕੀਤਾ |
ਭਾਜਪਾ ਆਗੂ ਤੇ ਬਣਾਂਵਾਲੀ ਥਰਮਲ ਦਾ ਘਿਰਾਓ
ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਭਾਰਤੀ ਜਨਤਾ ਪਾਰਟੀ ਦੇ ਸੂਬਾਈ ਆਗੂ ਐਡਵੋਕੇਟ ਸੂਰਜ ਕੁਮਾਰ ਛਾਬੜਾ ਦੇ ਘਰ ਦਾ ਘਿਰਾਓ ਜਾਰੀ ਰੱਖਿਆ | ਜਥੇਬੰਦੀ ਵਲੋਂ ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ ਅੱਗੇ ਵੀ ਰੋਸ ਪ੍ਰਦਰਸ਼ਨ ਕੀਤਾ | ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਜਾਰੀ ਕੀਤੇ ਆਰਡੀਨੈਂਸਾਂ ਤੋਂ ਬਾਅਦ ਸੰਘਰਸ਼ ਸ਼ੁਰੂ ਹੋਇਆ ਸੀ, ਹੁਣ ਆਰਡੀਨੈਂਸ ਤੋਂ ਬਣੇ ਕਾਨੂੰਨ ਜਦੋਂ ਤੱਕ ਰੱਦ ਨੀ ਹੁੰਦੇ, ਉਦੋਂ ਤੱਕ ਕਿਸਾਨ ਅੰਦੋਲਨ ਜਾਰੀ ਰਹੇਗਾ ¢ ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਮੰਗਾਂ ਮੰਨਣ ਤੱਕ ਜਾਰੀ ਰਹੇਗਾ | ਇਸ ਮੌਕੇ ਭਾਨ ਸਿੰਘ ਬਰਨਾਲਾ, ਜਗਸੀਰ ਸਿੰਘ ਜਵਾਹਰਕੇ, ਭੋਲਾ ਸਿੰਘ ਮਾਖਾ, ਜਸਵਿੰਦਰ ਕੌਰ ਝੇਰਿਆਂਵਾਲੀ ਆਦਿ ਹਾਜ਼ਰ ਸਨ ¢
ਕਿਸਾਨ ਜਥੇਬੰਦੀਆਂ ਵਲੋਂ ਧਰਨੇ ਜਾਰੀ
ਬਰੇਟਾ ਤੋਂ ਜੀਵਨ ਸ਼ਰਮਾ/ਰਵਿੰਦਰ ਕੌਰ ਮੰਡੇਰ ਅਨੁਸਾਰ- ਸਥਾਨਕ ਰੇਲਵੇ ਸਟੇਸ਼ਨ ਦੇ ਨੇੜੇ ਪਾਰਕਿੰਗ 'ਚ ਖੇਤੀ ਕਾਨੰੂਨਾਂ ਖ਼ਿਲਾਫ਼ ਕਿਸਾਨਾਂ ਵਲੋਂ ਦਾ ਧਰਨਾ ਜਾਰੀ ਹੈ | ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੂੰ ਕਿਸਾਨਾਂ ਦੇ ਸੰਘਰਸ਼ ਸਾਹਮਣੇ ਝੁਕਣਾ ਹੀ ਪਵੇਗਾ | ਕਾਲ਼ੇ ਖੇਤੀ ਕਾਨੰੂਨਾਂ ਨੂੰ ਵਾਪਸ ਕਰਵਾਉਣ ਤੱਕ ਕਿਸਾਨ ਸੰਘਰਸ਼ ਕਰਦੇ ਰਹਿਣਗੇ ਅਤੇ ਅਖੀਰ ਜਿੱਤ ਸੰਘਰਸ਼ ਦੀ ਹੀ ਹੋਵੇਗੀ | ਆਗੂਆਂ ਨੇ ਕਿਹਾ ਕਿ ਆਉਣ ਵਾਲ਼ੇ ਦਿਨਾਂ 'ਚ ਮੋਦੀ ਸਰਕਾਰ ਦੇ ਨੱਕ ਵਿਚ ਦਮ ਕਰ ਦਿੱਤਾ ਜਾਵੇਗਾ |
ਮਾਰਕੀਟ ਕਮੇਟੀ ਦਫ਼ਤਰ ਮੂਹਰੇ ਧਰਨਾ
ਸਥਾਨਕ ਮਾਰਕੀਟ ਕਮੇਟੀ ਦਫ਼ਤਰ ਅੱਗੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਇਲਾਕੇ ਅੰਦਰ ਬਾਹਰੋਂ ਝੋਨਾ ਵੱਡੀ ਤਾਦਾਦ 'ਚ ਪੁੱਜ ਰਿਹਾ ਹੈ ਪਰ ਮਾਰਕੀਟ ਕਮੇਟੀ ਵਲੋਂ ਬਣਦੀ ਕਾਰਵਾਈ ਨਹੀਂ ਕੀਤੀ ਜਾ ਰਹੀ | ਆਗੂਆਂ ਨੇ ਕਿਹਾ ਕਿ ਪਿਛਲੇ ਦੇਰ ਸ਼ਾਮ ਬਾਹਰੋਂ ਆਈ ਝੋਨੇ ਦੀ ਟਰਾਲੀ ਬਿਨਾਂ ਕਾਰਵਾਈ ਕੀਤੇ ਛੱਡ ਦਿੱਤੀ ਗਈ ਜਦਕਿ ਇਹ ਝੋਨਾ ਕਿਸੇ ਸ਼ੈਲਰ ਵਿਚ ਪਹੁੰਚਣਾ ਸੀ | ਸੰਪਰਕ ਕਰਨ 'ਤੇ ਮਾਰਕੀਟ ਕਮੇਟੀ ਸਕੱਤਰ ਅਮਨ ਮੰਗਲਾ ਨੇ ਦੱਸਿਆ ਕਿ ਇਸ ਮਾਮਲੇ ਦੀ ਪੜਤਾਲ ਤੋਂ ਬਾਅਦ ਹੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਇਸ ਮੌਕੇ ਆਗੂ ਤਾਰਾ ਚੰਦ ਬਰੇਟਾ, ਰਾਮਫਲ ਸਿੰਘ ਚੱਕ ਅਲੀਸ਼ੇਰ, ਸੀਤਾ ਰਾਮ ਗੋਬਿੰਦਪੁਰਾ, ਜਸਕਰਨ ਸਿੰਘ ਭਾਵਾ, ਰਾਮਫਲ ਸਿੰਘ ਬਹਾਦਰਪੁਰ, ਬਿੱਕਰ ਸਿੰਘ ਭਾਵਾ, ਜਗਰੂਪ ਸਿੰਘ ਮੰਘਾਣੀਆਂ, ਰਾਣੀ ਕੌਰ ਕਿਸ਼ਨਗੜ੍ਹ, ਨਵਨੀਤ ਕੌਰ ਬਰੇਟਾ, ਵਸਾਵਾ ਸਿੰਘ, ਚਮਕੌਰ ਸਿੰਘ ਕਿਸ਼ਨਗੜ੍ਹ, ਗੁਰਮੇਲ ਸਿੰਘ ਕਿਸ਼ਨਗੜ੍ਹ, ਦਸੌਧਾ ਸਿੰਘ ਬਹਾਦਰਪੁਰ ਨੇ ਸੰਬੋਧਨ ਕੀਤਾ |
ਰਿਲਾਇੰਸ ਪੰਪ ਦਾ ਘਿਰਾਓ ਜਾਰੀ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਰਿਲਾਇੰਸ ਪੈਟਰੋਲ ਪੰਪ ਦਾ ਘਿਰਾਓ ਜਾਰੀ ਹੈ | ਆਗੂਆਂ ਨੇ ਕਿਹਾ ਕਿ ਜਥੇਬੰਦੀ ਵਲੋਂ ਕਾਰਪੋਰੇਟ ਘਰਾਣਿਆਂ ਦੇ ਵਪਾਰਕ ਸਥਾਨਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ, ਜਦੋਂ ਤੱਕ ਮੋਦੀ ਸਰਕਾਰ ਕਾਲ਼ੇ ਕਾਨੰੂਨ ਵਾਪਸ ਨਹੀਂ ਲੈਂਦੀ | ਉਨ੍ਹਾਂ ਕਿਹਾ ਕਿ ਆਉਣ ਵਾਲ਼ੇ ਦਿਨਾਂ 'ਚ ਇਹ ਸੰਘਰਸ਼ ਹੋਰ ਵੀ ਤੇਜ਼ ਹੋਵੇਗਾ | ਇਸ ਮੌਕੇ ਆਗੂ ਮੇਵਾ ਸਿੰਘ ਖੁਡਾਲ਼, ਲੀਲਾ ਸਿੰਘ ਕਿਸ਼ਨਗੜ, ਸੁਖਪਾਲ ਸਿੰਘ, ਚਰਨਜੀਤ ਸਿੰਘ ਬਹਾਦਰਪੁਰ, ਸੁਖਦੇਵ ਸਿੰਘ ਕਿਸ਼ਨਗੜ੍ਹ, ਲਖਵਿੰਦਰ ਕੌਰ ਦਿਆਲਪੁਰਾ, ਸਤਵੀਰ ਕੌਰ ਖੁਡਾਲ਼ ਕਲਾਂ ਆਦਿ ਨੇ ਸੰਬੋਧਨ ਕੀਤਾ |
ਮਾਨਸਾ, 20 ਨਵੰਬਰ (ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਅੱਜ ਇਕ ਹੋਰ ਮੌਤ ਹੋ ਗਈ ਹੈ | ਮਿ੍ਤਕ ਬਜ਼ੁਰਗ (78) ਬਲਾਕ ਬੁਢਲਾਡਾ ਨਾਲ ਸਬੰਧਿਤ ਹੈ ਜੋ ਕਿ ਲੁਧਿਆਣਾ ਦੇ ਹਸਪਤਾਲ ਵਿਖੇ ਜ਼ੇਰੇ ਇਲਾਜ ਸੀ | ਇਸੇ ਦੌਰਾਨ 6 ਪੀੜਤ ਸਿਹਤਯਾਬ ਵੀ ਹੋਏ ਹਨ ਜਦਕਿ 22 ਨਵੇਂ ਕੇਸ ਵੀ ...
ਬੁਢਲਾਡਾ, 20 ਨਵੰਬਰ (ਸਵਰਨ ਸਿੰਘ ਰਾਹੀ)- ਹਲਕਾ ਬੁਢਲਾਡਾ ਦੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਪਟਵਾਰੀ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੇਲ ਕੌਰ ਦੇ ਬੇਟੇ ਮਨਿੰਦਰਜੀਤ ਸਿੰਘ ਦੇ ਵਿਆਹ ਦੀ ਖ਼ੁਸ਼ੀ 'ਚ ਪਰਿਵਾਰ ਵਲੋਂ ਹੋਰਨਾਂ ਵਿਖਾਵਿਆਂ ਨੂੰ ਛੱਡ ...
ਮਾਨਸਾ, 20 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਪ੍ਰਬੰਧਕੀ ਕੰਪਲੈਕਸ ਨੇੜੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਹਿੰਦਰਪਾਲ ਦੀ ਅਗਵਾਈ 'ਚ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਇਕ ...
ਮਾਨਸਾ, 20 ਨਵੰਬਰ (ਸ. ਰਿ.)- ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮਾਨਸਾ ਅਮਨਦੀਪ ਸਿੰਘ ਨੇ ਪੈਨਲ ਵਕੀਲਾਂ ਨਾਲ ਮੀਟਿੰਗ ਕੀਤੀ | ਇਸ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਸਾਲ ਦੀ ਪਹਿਲੀ ਕੌਮੀ ਲੋਕ ਅਦਾਲਤ ...
ਗੁਰਚੇਤ ਸਿੰਘ ਫੱਤੇਵਾਲੀਆ
ਮਾਨਸਾ, 20 ਨਵੰਬਰ-ਸਾਬਕਾ ਕੇਂਦਰੀ ਕੈਬਨਿਟ ਮੰਤਰੀ ਤੇ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੀਆਂ 358.02 ਕਿੱਲੋਮੀਟਰ ਲੰਬਾਈ ਦੀਆਂ 35 ਸੜਕਾਂ ਦੇ ਨਵ-ਨਿਰਮਾਣ ਨੂੰ ਮਨਜ਼ੂਰੀ ਦੇ ਕੇ ਕੇਂਦਰ ਸਰਕਾਰ ਕੋਲ ਭੇਜ ...
ਮਾਨਸਾ, 20 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪਿੰਡ ਖ਼ਿਆਲਾ ਕਲਾਂ ਦੀ ਸਹਿਕਾਰੀ ਬੈਂਕ ਸ਼ਾਖਾ ਵਿਖੇ ਪਨਕੋਫੈੱਡ ਅਤੇ ਡੀ. ਸੀ. ਯੂ ਮਾਨਸਾ ਵਲੋਂ 67ਵੇਂ ਸਰਵ ਭਾਰਤੀ ਸਹਿਕਾਰੀ ਸਪਤਾਹ ਮਨਾਇਆ ਗਿਆ | ਕਰਨੈਲ ਸਿੰਘ ਸਿੱਧੂ ਮੈਨੇਜਰ ਮੁੱਖ ਦਫ਼ਤਰ ਮਾਨਸਾ ਦੀ ਦੇਖ-ਰੇਖ 'ਚ ...
ਮਾਨਸਾ 20 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪਿੰਡ ਸੱਦਾ ਸਿੰਘ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਾਵਿੱਤਰੀ ਬਾਈ ਫੂਲੇ ਪਾਰਕ 'ਚ ਬੱਚਿਆਂ ਵਲੋਂ ਕਹਾਣੀਕਾਰ ਦਰਸ਼ਨ ਜੋਗਾ ਦੀ ਅਨੁਵਾਦਿਤ ਬਾਲ ਪੁਸਤਕ 'ਚਲਾਕ ਬਾਜ਼' ਨੂੰ ਜਾਰੀ ਕੀਤਾ ਗਿਆ | ਸੈਂਟਰ ਹੈੱਡ ...
ਬੋਹਾ, 20 ਨਵੰਬਰ (ਰਮੇਸ਼ ਤਾਂਗੜੀ)-ਸੂਬਾਈ ਸੰਵਿਧਾਨਕ ਅਧਿਕਾਰਾਂ ਦੀ ਅਣਦੇਖੀ ਕਰ ਕੇ ਕੇਂਦਰ ਦੀ ਫਾਸ਼ੀਵਾਦੀ ਮੋਦੀ ਸਰਕਾਰ ਵਲੋਂ ਠੋਸੇ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਅਤੇ ਖੇਤੀ 'ਤੇ ਨਿਰਭਰ ਲੋਕਾਂ ਦਾ ਗ਼ੁੱਸਾ ਦਿਨੋ-ਦਿਨ ਪ੍ਰਚੰਡ ਹੁੰਦਾ ਜਾ ਰਿਹਾ ਹੈ | ਉਹ ...
ਸੁਨੀਲ ਮਨਚੰਦਾ 98156-30809 ਬੁਢਲਾਡਾ, - ਇੱਥੋਂ 5 ਕਿੱਲੋਮੀਟਰ ਦੀ ਦੂਰ 219 ਸਾਲ ਪਹਿਲਾਂ ਵਸੇ ਪਿੰਡ ਰੱਲੀ ਦਾ ਇਤਿਹਾਸ ਲਾ-ਮਿਸਾਲ ਹੈ | ਪਿੰਡ ਦਾ ਮੁੱਢ ਮੱਲ ਅਤੇ ਬਾਬਲ ਪੱਤੀ ਦੇ ਲੋਕਾਂ ਵਲੋਂ ਬੰਨਿ੍ਹਆਂ ਗਿਆ ਹੈ | ਇਹ ਪਿੰਡ ਰੱਲਾ ਤੋਂ ਮਹਾਰਾਜਾ ਪਟਿਆਲਾ ਸਾਹਿਬ ਸਿੰਘ ਦੀ ...
ਮਾਨਸਾ, 20 ਨਵੰਬਰ (ਵਿ. ਪ੍ਰ.)- ਪੰਜਾਬ ਨੰਬਰਦਾਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਅੰਮਿ੍ਤਪਾਲ ਸਿੰਘ ਗੁਰਨੇ ਦੀ ਪ੍ਰਧਾਨਗੀ ਹੇਠ ਇੱਥੇ ਕੀਤੀ ਗਈ | ਸੰਬੋਧਨ ਕਰਦਿਆਂ ਬੁਲਾਰਿਆਂ ਨੇ ਨੰਬਰਦਾਰ ਭਵਨ ਉੱਪਰ ਵਾਰ-ਵਾਰ ਹੁੰਦੇ ਨਾਜਾਇਜ਼ ...
ਬੁਢਲਾਡਾ, 20 ਨਵੰਬਰ (ਸੁਨੀਲ ਮਨਚੰਦਾ)- ਖੇਤੀ ਕਾਨੂੰਨਾਂ 'ਤੇ ਸੂਬਾ ਅਤੇ ਕੇਂਦਰ ਸਰਕਾਰ ਦਰਮਿਆਨ ਚੱਲ ਰਹੇ ਮਤਭੇਦਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਅਸੀਂ ਕਾਰਪੋਰੇਟਰਾਂ ਦੇ ਖ਼ਿਲਾਫ਼ ਨਹੀਂ ਪਰ ਕਿਸਾਨਾਂ ਦੇ ...
ਮਾਨਸਾ, 20 ਨਵੰਬਰ (ਵਿ. ਪ੍ਰ.)- ਪੰਜਾਬ ਸਕਿੱਲ ਡਿਵੈੱਲਪਮੈਂਟ ਮਿਸ਼ਨ ਮਾਨਸਾ ਵਲੋਂ ਜ਼ਿਲ੍ਹਾ ਕਾਰਜਕਾਰੀ ਕਮੇਟੀ ਦੀ ਮੀਟਿੰਗ ਕੀਤੀ ਗਈ, ਜਿਸ 'ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸੁਖਪ੍ਰੀਤ ਸਿੰਘ ਸਿੱਧੂ ਨੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX