ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਬਾਗ਼ਬਾਨੀ ਵਿਭਾਗ ਵਲੋਂ ਸਮੂਹ ਬਲਾਕਾਂ ਵਿਚ ਫ਼ਲਾਂ, ਸਬਜ਼ੀਆਂ, ਫੁੱਲਾਂ ਤੇ ਖੁੰਬਾਂ ਦੀ ਕਾਸ਼ਤ ਨੂੰ ਪ੍ਰਫੂਲਿਤ ਕਰਨ ਲਈ ਕਿਸਾਨਾਂ ਨੂੰ ਇਨ੍ਹਾਂ ਫ਼ਸਲਾਂ ਦੀ ਕਾਸ਼ਤ ਲਈ ਪ੍ਰੇਰਿਤ ਕੀਤਾ ਜਾਂਦਾ ਹੈ | ਇਸ ਸਬੰਧੀ ਨਵੀਨਤਮ ਤਕਨੀਕਾਂ ਬਾਰੇ ਜਾਣੂ ਕਰਵਾਇਆ ਜਾਂਦਾ ਹੈ ਤੇ ਵਿੱਤੀ ਸਹਾਇਤਾ ਤਹਿਤ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਅਨੁਸਾਰ ਸਬਸਿਡੀ ਵੀ ਮੁਹੱਈਆ ਕਰਵਾਈ ਜਾਂਦੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਬਾਗ਼ਾਂ ਹੇਠ ਕੁੱਲ ਰਕਬਾ 1550 ਹੈਕਟੇਅਰ ਹੈ, ਜਿਸ ਵਿਚੋਂ ਮੁੱਖ ਤੌਰ 'ਤੇ ਨਾਖ ਹੇਠ 921 ਹੈਕਟੇਅਰ, ਕਿੰਨੂ ਹੇਠ 121 ਹੈਕਟੇਅਰ ਤੇ ਅਮਰੂਦ ਹੇਠਾਂ 336 ਹੈਕਟੇਅਰ ਰਕਬਾ ਆਉਂਦਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਸਬਜ਼ੀਆਂ ਹੇਠ ਕੁੱਲ ਰਕਬਾ 7334 ਹੈਕਟੇਅਰ ਹੈ, ਜਿਸ ਵਿਚ ਮੁੱਖ ਤੌਰ 'ਤੇ ਆਲੂ ਹੇਠ 1794 ਹੈਕਟੇਅਰ, ਮਟਰਾਂ ਹੇਠ 2252 ਹੈਕਟੇਅਰ, ਮਿਰਚਾਂ ਹੇਠ 564 ਹੈਕਟੇਅਰ ਤੇ ਟਮਾਟਰ ਹੇਠ 490 ਹੈਕਟੇਅਰ ਰਕਬਾ ਹੈ | ਜ਼ਿਲ੍ਹਾ ਤਰਨ ਤਾਰਨ ਵਿਚ ਕੁੱਲ ਦੋ ਪੌਲੀਹਾਊਸ ਹਨ, ਜਿਨ੍ਹਾਂ ਦਾ ਰਕਬਾ 8000 ਵਰਗ ਮੀਟਰ ਹੈ | ਇਸ ਤੋਂ ਇਲਾਵਾ ਜ਼ਿਲ੍ਹਾ ਤਰਨ ਤਾਰਨ ਵਿਚ ਫੁੱਲਾਂ ਹੇਠ ਕੁੱਲ ਰਕਬਾ 9 ਹੈਕਟੇਅਰ ਹੈ, ਜਿਸ ਵਿਚ ਮੁੱਖ ਤੌਰ 'ਤੇ ਗੇਂਦਾ 8 ਹੈਕਟੇਅਰ ਰਕਬੇ ਹੇਠਾਂ ਹੈ ਅਤੇ ਅਲਾਦੀਨਪੁਰ, ਕੋਟ ਮੁਹੰਮਦ ਖਾਂ, ਫਰੰਦੀਪੁਰ, ਕੁੜੀਵਲਾਹ, ਜਗਤਪੁਰਾ ਆਦਿ ਪਿੰਡਾਂ ਵਿਚ ਫੁੱਲਾਂ ਦੀ ਕਾਸ਼ਤ ਸੁਚੱਜੇ ਢੰਗ ਨਾਲ ਕੀਤੀ ਜਾ ਰਹੀ ਹੈ | ਜ਼ਿਲ੍ਹਾ ਤਰਨ ਤਾਰਨ ਵਿਚ ਕੁੱਲ 10 ਕੋਲਡ ਸਟੋਰ ਹਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਬਲਾਕਾਂ ਵਿਚ ਸਵੈ-ਰੋਜ਼ਗਾਰ ਤਹਿਤ ਮੱਖੀ ਪਾਲਣ, ਫਲਾਂ, ਫੁੱਲਾਂ, ਸਬਜ਼ੀਆਂ ਤੇ ਖੁੰਬਾਂ ਆਦਿ ਦੀ ਟ੍ਰੇਨਿੰਗ ਦੁਆ ਕੇ ਸਹਾਇਕ ਧੰਦਿਆਂ ਨੂੰ ਪ੍ਰਫੂਲਿਤ ਕੀਤਾ ਜਾਂਦਾ ਹੈ ਤੇ ਕੌਮੀ ਬਾਗਬਾਨੀ ਮਿਸ਼ਨ ਸਕੀਮ ਤਹਿਤ ਵੱਖ-ਵੱਖ ਮੱਦਾਂ ਅਧੀਨ ਜਿਵੇਂ ਕਿ ਬਾਗ ਲਗਾਉਣ ਲਈ, ਬਾਗਬਾਨੀ ਸੰਦ (ਰੋਟਰੀ ਵੀਡਰ, ਪਾਵਰ ਸਪਰੇ ਪੰਪ ਆਦਿ) ਦੀ ਖ੍ਰੀਦ ਕਰਨ ਉਪਰੰਤ ਜਿਮੀਂਦਾਰ ਨੂੰ ਵਿਭਾਗ ਵਲੋਂ ਸਬਸਿਡੀ ਦਿੱਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਪੋਲੀ ਹਾਊਸ ਉੱਪਰ 467.50 ਰੁਪਏ ਪ੍ਰਤੀ ਵਰਗ ਮੀਟਰ ਸਬਸਿਡੀ ਦਿੱਤੀ ਜਾਂਦੀ ਹੈ | ਸ਼ਹਿਦ ਦੀਆਂ ਮੱਖੀਆਂ ਪਾਲਣ ਦੇ ਚਾਹਵਾਨ ਮੱਖੀ ਪਾਲਕਾਂ ਨੂੰ ਵਿਭਾਗ ਵਲੋਂ ਖੇਤੀਬਾੜੀ ਵਿਭਾਗ/ਕਿ੍ਸ਼ੀ ਵਿਗਿਆਨ ਕੇਂਦਰ ਤੋਂ ਟ੍ਰੇਨਿੰਗ ਦਵਾਉਣ ਉਪਰੰਤ ਸ਼ਹਿਦ ਦੀਆਂ ਮੱਖੀਆਂ ਦੇ ਬਕਸਿਆਂ ਉੱਪਰ 1600 ਰੁਪਏ ਪ੍ਰਤੀ ਬਕਸਾ (ਸਮੇਤ 8 ਫਰੇਮ) 40 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ | ਵਿਭਾਗ ਵਲੋਂ ਗਰਮੀ ਰੁੱਤ ਅਤੇ ਸਰਦੀ ਰੁੱਤ ਦੇ ਸਬਜ਼ੀ ਬੀਜਾਂ ਦੀਆਂ ਕਿੱਟਾਂ ਤਿਆਰ ਕਰ ਕੇ ਜ਼ਿਮੀਂਦਾਰਾਂ ਨੂੰ ਵਾਜਬ ਰੇਟਾਂ 'ਤੇ ਮੁਹੱਈਆ ਕਰਵਾਈਆਂ ਜਾਂਦੀਆ ਹਨ | ਬਾਗਬਾਨੀ ਵਿਭਾਗ ਵਲੋਂ ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਜ਼ਿਮੀਂਦਾਰਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਸਿਫ਼ਾਰਸ਼ਾਂ ਮੁਤਾਬਿਕ ਬੂਟਿਆਂ ਦੀ ਕਾਂਟ-ਛਾਂਟ, ਬਾਗਬਾਨੀ ਫ਼ਸਲਾਂ ਵਿਚ ਕੀੜਿਆਂ ਦੀ ਰੋਕਥਾਮ ਲਈ ਸਪਰੇ ਤੇ ਖ਼ਾਦਾਂ ਆਦਿ ਸਬੰਧੀ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ ਜਾਂਦੀ ਹੈ | ਜ਼ਿਲ੍ਹੇ ਵਿਚ ਸਰਕਾਰੀ ਬਾਗ ਤੇ ਨਰਸਰੀ, ਫਤਿਆਬਾਦ ਦਾ ਕੁੱਲ ਰਕਬਾ 25 ਏਕੜ ਹੈ | ਸਰਕਾਰੀ ਬਾਗ ਤੇ ਨਰਸਰੀ ਫਤਿਆਬਾਦ ਵਿਚ ਨਵੇਂ ਬਾਗ ਲਗਾਉਣ ਲਈ ਫ਼ਲਦਾਰ ਬੂਟੇ ਤਿਆਰ ਕਰ ਕੇ ਸਰਕਾਰੀ ਰੇਟਾਂ ਅਨੁਸਾਰ ਸਪਲਾਈ ਕੀਤੇ ਜਾਂਦੇ ਹਨ |
ਭਿੱਖੀਵਿੰਡ, 23 ਨਵੰਬਰ (ਬੌਬੀ)-ਭਾਵੇਂਕਿ ਪੰਜਾਬ ਦੀ ਕੈਪਟਨ ਸਰਕਾਰ ਪੰਜਾਬ ਦਾ ਕਿਸਾਨੀ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਪੰਜਾਬ ਦੇ ਕਿਸਾਨਾਂ ਨਾਲ ਕਰਕੇ ਸੱਤਾ ਵਿਚ ਆਈ ਸੀ, ਪਰ ਇਸ ਦੇ ਉਲਟ ਪੁਲਿਸ ਥਾਣਾ ਕੱਚਾ ਪੱਕਾ ਦੀ ਪੁਲਿਸ ਆੜ੍ਹਤੀਏ ਦੇ ਪੈਸਿਆਂ ਦੇ ਕਿਸਾਨ ਨਾਲ ...
ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)-ਸਰਦੀ ਦੇ ਮੌਸਮ 'ਚ ਸਾਨੂੰ ਛੋਟੇ ਬੱਚਿਆਂ ਦਾ ਖਾਸ ਖਿਆਲ ਰੱਖਣ ਦੀ ਜ਼ਰੂਰਤ ਹੈ ਕਿਉਂਕਿ ਇਸ ਮੌਸਮ ਵਿਚ ਵਾਇਰਸ ਤੇ ਬੈਕਟੀਰੀਆ ਬਹੁਤ ਤੇਜ਼ੀ ਨਾਲ ਬੱਚਿਆਂ 'ਤੇ ਹਮਲਾ ਕਰਦੇ ਹਨ, ਜਿਸ ਕਾਰਨ ਬੱਚਿਆਂ ਨੂੰ ਸਰਦੀ, ਜੁਕਾਮ, ਬੁਖਾਰ, ਨੱਕ ...
ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਾਟੀਜਨ ਤੇ ਟਰੂਨੈੱਟ ਵਿਧੀ ਰਾਹੀਂ 89,181 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ...
ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀ. ਪੀ. ਐੱਫ. ਇੰਪਲਾਈਜ਼ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਸਾਂਝੇ ਪਲੇਟਫਾਰਮ ਐੱਨ. ਪੀ. ਐੱਸ. ਯੂ. ਦੇ ਝੰਡੇ ਥੱਲੇ ਪੰਜਾਬ ਭਰ ਵਿਚ ਜ਼ਿਲ੍ਹਾ ਪੱਧਰ 'ਤੇ ਪੰਜਾਬ ...
ਸਰਾਏ ਅਮਾਨਤ ਖਾਂ, 23 ਨਵੰਬਰ (ਨਰਿੰਦਰ ਸਿੰਘ ਦੋਦੇ)-ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਹਵੇਲੀਆਂ 'ਚ ਤੇਜ਼ ਰਫ਼ਤਾਰ ਫੌਰਚੂਨਰ ਗੱਡੀ ਨੇ ਬੱਚੇ ਨੂੰ ਕੁਚਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮਿ੍ਤਕ ਬੱਚੇ ਦੇ ਪਿਤਾ ਸੋਹਣ ...
ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)-ਸਿੱਖਿਆ ਵਿਭਾਗ ਵਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਿੱਖਿਆ ਵਿਭਾਗ ਵਲੋਂ ਸਮੇਂ-ਸਮੇਂ ਤੇ ਅਫ਼ਸਰਾਂ ਦੀ ਨਿਯੁਕਤੀ ਨਵੇਂ ਸਥਾਨਾਂ 'ਤੇ ਕੀਤੀ ਜਾਂਦੀ ਹੈ, ਜਿਸ ਤਹਿਤ ਵਿਭਾਗ ਵਲੋਂ ਸੁਸ਼ੀਲ ਕੁਮਾਰ ਨੂੰ ਜ਼ਿਲ੍ਹਾ ...
ਤਰਨ ਤਾਰਨ, 23 ਨਵੰਬਰ (ਪਰਮਜੀਤ ਜੋਸ਼ੀ)-ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਮਿਤੀ 25 ਨਵੰਬਰ ਨੂੰ ਦੁਪਹਿਰ 12 ਵਜੇ 'ਸੰਵਿਧਾਨ, ਲੋਕਤੰਤਰ ਤੇ ਅਸੀਂ' ਵਿਸ਼ੇ 'ਤੇ ਇਕ ਆ-ਲਾਈਨ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ...
ਤਰਨ ਤਾਰਨ, 23 ਨਵੰਬਰ (ਲਾਲੀ ਕੈਰੋਂ)-ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਡੀਪੂ ਤਰਨ ਤਾਰਨ ਦੀ ਮੀਟਿੰਗ ਸੂਬਾ ਚੇਅਰਮੈਨ ਸਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸੂਬਾ ਕੈਸ਼ੀਅਰ ਬਲਜਿੰਦਰ ਸਿੰਘ, ਸੀ: ...
ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)-ਦੋ ਦਲਿਤ ਨੌਜਵਾਨਾਂ ਨੂੰ ਚੋਰੀ ਦੇ ਝੂਠੇ ਕੇਸ 'ਚ ਨਾਮਜ਼ਦ ਕਰਨ ਦੇ ਮਾਮਲੇ 'ਚ ਪੁਲਿਸ ਥਾਣਾ ਸਰਾਏ ਅਮਾਨਤ ਖਾਂ ਵਿਰੁੱਧ ਸ਼ਿਕਾਇਤ ਪੰਜਾਬ ਰਾਜ ਐੱਸ. ਸੀ. ਕਮਿਸ਼ਨ ਕੋਲ ਪੁੱਜ ਗਈ ਹੈ | ਇਸ ਸਾਰੇ ਮਾਮਲੇ 'ਤੇ ਕੀਤੀ ਜਾ ਰਹੀ ਕਾਨੂੰਨੀ ...
ਅੰਮਿ੍ਤਸਰ, 23 ਨਵੰਬਰ (ਰੇਸ਼ਮ ਸਿੰਘ)-ਮੈਡੀਕਲ ਸਿੱਖਿਆ ਤੇ ਖ਼ੋਜ ਮੰਤਰੀ ਸ੍ਰੀ ਓ.ਪੀ ਸੋਨੀ ਵੀ ਕੋਰੋਨਾਗ੍ਰਸਤ ਪਾਏ ਗਏ ਹਨ ਜਿਸ ਉਪਰੰਤ ਉਨ੍ਹਾਂ ਖੁਦ ਨੂੰ ੂ ਆਪਣੇ ਇੱਥੇ ਘਰ ਰਾਣੀ ਕਾ ਬਾਗ ਵਿਖੇ ਇਕਾਂਤਵਾਸ ਕਰ ਲਿਆ ਹੈ | ਸ੍ਰੀ ਸੋਨੀ ਵਲੋਂ ਕਰਵਾਏ ਟੈਸਟ ਦੀ ਰਿਪੋਰਟ ...
ਰਾਮ ਤੀਰਥ, 23 ਨਵੰਬਰ (ਧਰਵਿੰਦਰ ਸਿੰਘ ਔਲਖ)-ਸਿੱਖ ਕੌਮ ਦੇ ਉੱਚ ਕੋਟੀ ਦੇ ਪ੍ਰਚਾਰਕ, ਸ਼੍ਰੋਮਣੀ ਢਾਡੀ, ਲੰਬਾ ਸਮਾਂ ਸ਼ੋ੍ਰਮਣੀ ਕਮੇਟੀ ਮੈਂਬਰ ਰਹੇ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਇੰਟਰਨੈਸ਼ਨਲ ਢਾਡੀ ਸਭਾ ਦੇ ਪ੍ਰਧਾਨ ਗਿਆਨੀ ਬਲਦੇਵ ਸਿੰਘ ਐਮ. ਏ. ਨੂੰ ਅੱਜ ਉਸ ...
ਵੇਰਕਾ, 23 ਨਵੰਬਰ (ਪਰਮਜੀਤ ਸਿੰਘ ਬੱਗਾ)-ਗੁਰੂ ਤੇਗ ਬਹਾਦਰ ਨਗਰ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਐਕਟਿਵਾ ਚੋਰੀ ਕਰਨ ਵਾਲੇ ਇਕ ਨੌਜਵਾਨ ਨੂੰ ਹਿਰਾਸਤ ਵਿਚ ਲੈ ਕੇ ਚੋਰੀ ਕੀਤੀਆਂ ਦੋ ਐਕਟਿਵਾ ਸਕੂਟਰ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ | ਚੌਕੀ ਇੰਚਾਰਜ ਏ. ਐੱਸ. ਆਈ. ...
ਫਤਿਆਬਾਦ, 23 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਡੀ. ਸੀ. ਤਰਨ ਤਾਰਨ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਤਿਆਬਾਦ ਵਿਖੇ ਪੋਲਿੰਗ ਬੂਥਾਂ 'ਤੇ ਨਵੀਂਆਂ ਵੋਟਾਂ ਬਨਾਉਣ ਅਤੇ ਵੋਟਾਂ ਦੀ ਸੁਧਾਈ ਲਈ ਕੈਂਪ ਮਾਸਟਰ ਲਖਵਿੰਦਰ ...
ਵੇਰਕਾ, 23 ਨਵੰਬਰ (ਪਰਮਜੀਤ ਸਿੰਘ ਬੱਗਾ)-ਪੰਜਾਬ ਦੇ ਸਾਬਕਾ ਵਜ਼ੀਰ ਅਤੇ ਹਲਕਾ ਪੂਰਬੀ ਦੇ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਅੱਜ ਇਤਿਹਾਸਕ ਨਗਰ ਵੇਰਕਾ ਦਾ ਦੌਰਾ ਕਰਨ ਦੌਰਾਨ ਆਖਿਆ ਕਿ ਕੇਂਦਰ ਨੇ ਖੇਤੀ ਕਨੂੰਨ ਲਾਗੂ ਕਰਕੇ ਸਾਡੇ ਵਜ਼ੂਦ 'ਤੇ ਹਮਲਾ ਕੀਤਾ ਜਿਸ ਦੇ ...
ਅੰਮਿ੍ਤਸਰ, 23 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ ਅਣਮਿੱਥੇ ਸਮੇਂ ਲਈ ਲਗਾਇਆ ਗਿਆ ਧਰਨਾ ਅੱਜ 54ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ, ...
ਅੰਮਿ੍ਤਸਰ, 23 ਨਵੰਬਰ-(ਹਰਮਿੰਦਰ ਸਿੰਘ)-ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਲੱਗੇ ਲੋਹੇ ਦੇ ਜੰਗਲਿਆਂ ਦੀ ਜਗ੍ਹਾ ਸਟੀਲ ਦੇ ਜੰਗਲੇ ਲਗਾਉਣ ਦੀ ਸੇਵਾ ਅੱਜ ਮੁਕੰਮਲ ਹੋ ਗਈ | ਇਹ ਸੇਵਾ ਬਾਬਾ ਪ੍ਰਦੀਪ ਸਿੰਘ ਬੋਰੇਵਾਲ ਬੱਧਨੀ ਵਾਲਿਆਂ ਵਲੋਂ ਕਰਵਾਈ ਗਈ ਹੈ | ਇਸ ਦੇ ...
ਗੋਇੰਦਵਾਲ ਸਾਹਿਬ, 23 ਨਵੰਬਰ (ਸਕੱਤਰ ਸਿੰਘ ਅਟਵਾਲ)-ਗ੍ਰਾਮ ਪੰਚਾਇਤ ਪਿੰਡ ਝੰਡੇਰ ਮਹਾਂਪੁਰਖਾਂ ਦੇ ਸਰਪੰਚ ਗੁਰਪ੍ਰੀਤ ਗੋਪੀ ਵਲੋਂ ਲਾਭਪਾਤਰੀਆਂ ਨੂੰ ਕਣਕ ਤੇ ਛੋਲਿਆਂ ਦੀ ਵੰਡ ਕੀਤੀ ਗਈ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਪਿੰਡ ਦੇ ...
ਪੱਟੀ, 23 ਨਵੰਬਰ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਪੱਟੀ ਸ਼ਹਿਰ 'ਚ ਗੰਦੇ ਪਾਣੀ ਦੀ ਨਿਕਾਸੀ ਦਾ ਪੁਖ਼ਤਾ ਪ੍ਰਬੰਧਕ ਕਰਨ ਲਈ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੇ ਅਣਥੱਕ ਯਤਨਾਂ ਸਦਕਾ ਪਿਛਲੇ ਹਫ਼ਤੇ ਵਕਫ਼ ਬੋਰਡ ਦੀ ਜਗ੍ਹਾ ਦੀ ਰਜਿਸਟਰੀ ਨਗਰ ਕੌਾਸਲ ਪੱਟੀ ...
ਅਮਰਕੋਟ, 23 ਨਵੰਬਰ (ਗੁਰਚਰਨ ਸਿੰਘ ਭੱਟੀ)-ਪੰਜਾਬ ਕੇਸਰੀ ਰਹੇ ਪਹਿਲਵਾਨ ਸੰਤੋਖ ਸਿੰਘ ਬਹਾਦਰ ਨਗਰ ਦੇ ਪਿੰਡ ਦੀ ਖੇਡ ਗਰਾਊਾਡ 'ਚ ਦਹਾਕਿਆਂ ਬਾਅਦ ਨੌਜਵਾਨ ਗੁਰਜੀਤ ਸਿੰਘ ਸੇਖੋਂ ਵਲੋਂ ਨੌਜਵਾਨਾਂ ਦੀਆਂ ਮਿਹਨਤਾ ਕਰਵਾ ਕੇ ਚੰਗੇ ਖਿਡਾਰੀ ਪੈਦਾ ਕਰਨ ਦੀ ਕੋਸ਼ਿਸ਼ ...
ਖੇਮਕਰਨ, 23 ਨਵੰਬਰ (ਰਾਕੇਸ਼ ਬਿੱਲਾ)-ਪਾਵਰਕਾਮ ਕਾਮ ਸਬ ਡਵੀਜ਼ਨ ਖੇਮਕਰਨ ਵਿਖੇ ਬੀ. ਸੀ. ਤੇ ਐੱਸ. ਸੀ. ਖਪਤਕਾਰਾਂ ਨੂੰ ਐੱਲ. ਈ. ਡੀ. ਬਲਬ ਵੰਡੇ ਗਏ | ਇਹ ਬਲੱਬ ਵੰਡਦਿਆਂ ਐੱਸ. ਡੀ. ਓ. ਮਲਕੀਤ ਸਿੰਘ ਨੇ ਕਿਹਾ ਕਿ ਇਨ੍ਹਾਂ ਬਲੱਬਾਂ ਨਾਲ ਜਿਥੇ ਰੋਸ਼ਨੀ ਜਿਆਦਾ ਹੋਵੇਗੀ, ਉਥੇ ...
ਖੇਮਕਰਨ, 23 ਨਵੰਬਰ (ਰਾਕੇਸ਼ ਬਿੱਲਾ)-ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਭੂਰਾ ਕੋਹਨਾ ਵਿਚ ਪੜ੍ਹਦੇ ਬੱਚਿਆਂ ਨੂੰ ਸਰਕਾਰ ਤਰਫੋਂ ਆਈਆਂ ਗਰਮ ਵਰਦੀਆਂ ਵੰਡੀਆਂ ਗਈਆਂ | ਕੋਰੋਨਾ ਕਾਰਨ ਬੱਚੇ ਸਕੂਲ ਨਹੀਂ ਆ ਸਕਦੇ | ਇਸ ਕਾਰਨ ਵਰਦੀਆਂ ਬੱਚਿਆਂ ਦੇ ਮਾਪਿਆਂ ਨੂੰ ਪਿੰਡ ...
ਪੱਟੀ, 23 ਨਵੰਬਰ (ਕੁਲਵਿੰਦਰਪਾਲ ਸਿੰਘ/ਬੋਨੀ ਕਾਲੇਕੇ)-ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੱਟੀ ਅਤੇ ਬਾਲ ਵਿਕਾਸ ਪੱਟੀ ਵਿਚ ਸ੍ਰੀ ਸੱਤਿਆ ਸਾਈਾ ਬਾਬਾ ਦਾ ਜਨਮ ਦਿਨ ਧੂਮ-ਧਾਮ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਜੋਤੀ ਪ੍ਰਜਵਲਿਤ ਕਰ ਕੇ ਕੀਤੀ ਗਈ | ...
ਤਰਨ ਤਾਰਨ, 23 ਨਵੰਬਰ (ਵਿਕਾਸ ਮਰਵਾਹਾ)-ਸਿਟੀਜਨ ਕੌਾਸਲ ਤਰਨ ਤਾਰਨ ਵਲੋਂ 13 ਦਸੰਬਰ ਨੂੰ ਕਰਵਾਏ ਜਾ ਰਹੇ 7 ਸਮੂਹਿਕ ਅਨੰਦ ਕਾਰਜਾਂ ਸੰਬੰਧੀ ਲੜਕੀ-ਲੜਕੇ ਦੇ ਪਰਿਵਾਰਾਂ ਨੂੰ ਵਿਸ਼ੇਸ਼ ਹਦਾਇਤ ਦੇਣ ਲਈ ਇਕ ਜ਼ਰੂਰੀ ਮੀਟਿੰਗ ਦਫ਼ਤਰ ਵਿਖੇ ਅਵਤਾਰ ਸਿੰਘ ਤਨੇਜਾ ਦੀ ...
ਝਬਾਲ, 23 ਨਵੰਬਰ (ਸੁਖਦੇਵ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਲੰਮੇ ਸਮੇਂ ਤੋਂ ਵਿੱਢੇ ਸਘੰਰਸ਼ ਦੀ ਲੜੀ ਤਹਿਤ 26, 27 ਨਵੰਬਰ ਨੂੰ ਦਿੱਲੀ ਵਿਖੇ ਦਿੱਤੇ ਜਾ ਰਹੇ ਧਰਨੇ ਦੀਆਂ ਕਿਸਾਨਾਂ ...
ਖੇਮਕਰਨ, 23 ਨਵੰਬਰ (ਰਾਕੇਸ਼ ਬਿੱਲਾ)-ਕਿਸਾਨ ਯੂਨੀਅਨ ਪੰਜਾਬ ਦੀ ਇਕ ਮੀਟਿੰਗ ਸਰਹੱਦੀ ਪਿੰਡ ਕਾਲੀਆਂ ਸਕੱਤਰਾ ਵਿਖੇ ਹੋਈ | ਮੀਟਿੰਗ ਵਿਚ ਪਿੰਡ ਦੇ ਵੱਡੀ ਗਿਣਤੀ 'ਚ ਕਿਸਾਨਾਂ ਨੇ ਖ਼ੇਤੀਬਾੜੀ ਕਾਨੂੰਨਾਂ ਵਿਰੁੱਧ 26 ਨੂੰ ਦਿੱਲੀ ਦੇ ਧਰਨੇ ਵਿਚ ਵੱਧ ਤੋਂ ਵੱਧ ਸ਼ਾਮਿਲ ...
ਰਈਆ, 23 ਨਵੰਬਰ (ਸ਼ਰਨਬੀਰ ਸਿੰਘ ਕੰਗ)-ਸੀਨੀਅਰ ਕਾਂਗਰਸੀ ਆਗੂ ਗੁਲਜਾਰ ਸਿੰਘ ਖੋਜਕੀਪੁਰ ਜਿਨ੍ਹਾਂ ਦਾ ਬੀਤੇ ਦਿਨ ਅਚਾਨਕ ਦਿਹਾਂਤ ਹੋ ਗਿਆ ਉਨ੍ਹਾਂ ਨਮਿਤ ਰਖਾਏ ਅਖੰਡ ਪਾਠ ਦਾ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਇਆ ਗਿਆ | ਉਪਰੰਤ ਗੁਰਦੁਆਰਾ ਪੱਤੀ ਢਿੱਲੋਂ ਵਿਖੇ ...
ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)-ਖੇਤ ਮਜ਼ਦੂਰ ਸਭਾ ਦੇ ਪ੍ਰਧਾਨ ਕਾਮਰੇਡ ਸੰਤੋਖ ਸਿੰਘ ਸੰਘੇੜਾ ਤੇ ਜਰਨਲ ਸਕੱਤਰ ਕਾਮਰੇਡ ਦੇਵੀ ਕੁਮਾਰੀ ਸਰਹਾਲੀ ਕਲਾ ਨੇ ਕਿਹਾ ਕਿ ਪੰਜਾਬ ਖੇਤ ਮਜ਼ਦੂਰ ਸਭਾ 26 ਨਵੰਬਰ ਨੂੰ ਕੇਂਦਰੀ ਟਰੇਡ ਯੂਨੀਅਨਾਂ ਵਲੋਂ ਕੀਤੀ ਜਾ ਰਹੀ ਆਮ ...
ਖਾਲੜਾ, 23 ਨਵੰਬਰ (ਜੱਜਪਾਲ ਸਿੰਘ ਜੱਜ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਪੰਜ ਮੈਂਬਰੀ ਕਮੇਟੀ ਵਲੋਂ 26, 27 ਨਵੰਬਰ ਨੂੰ ਦਿੱਲੀ ਕੂਚ ਕਰਨ ਦੀਆਂ ਤਿਆਰੀਆਂ ਮੁਕੰਮ ਕਰ ਲਈਆ ਗਈਆਂ ਹਨ ਤੇ ਇਸ ਸੰਬੰਧੀ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ...
ਫਤਿਆਬਾਦ, 23 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਦੁਕਾਨਦਾਰਾਂ ਤੇ ਵਪਾਰੀਆਂ ਤੋਂ ਇਲਾਵਾ ਹਰ ਵਰਗ ਵਲੋਂ ਸ਼ੁਰੂ ਕੀਤਾ ਗਿਆ ਸੰਘਰਸ਼ ਜੋ ਕਿ ਅੱਜ ਸਾਰੇ ਦੇਸ਼ ਵਿਚ ...
ਭਿੱਖੀਵਿੰਡ, 23 ਨਵੰਬਰ (ਬੌਬੀ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜ਼ੋਨ ਭਾਈ ਤਾਰੂ ਸਿੰਘ ਜੀ ਪੂਹਲਾ ਭਿੱਖੀਵਿੰਡ ਦੀ ਮੀਟਿੰਗ ਦਿਲਬਾਗ ਸਿੰਘ ਪਹੂਵਿੰਡ ਦੀ ਪ੍ਰਧਾਨਗੀ ਹੇਠ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਅਸਥਾਨ ਨਗਰ ਪਹੂਵਿੰਡ ਵਿਖੇ ਕੀਤੀ ਗਈ | ...
ਸ਼ਾਹਬਾਜ਼ਪੁਰ, 23 ਨਵੰਬਰ (ਪਰਦੀਪ ਬੇਗੇਪੁਰ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬਾਬਾ ਸੁਰਜਨ ਦੀ ਮੀਟਿੰਗ ਪ੍ਰਧਾਨ ਰੇਸ਼ਮ ਸਿੰਘ ਘੁਰਕਵਿੰਡ ਤੇ ਸੀਨੀ: ਮੀਤ ਪ੍ਰਧਾਨ ਨਰੰਜਨ ਸਿੰਘ ਬਗਰਾੜੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ 'ਚ ਕਿਸਾਨ-ਮਜ਼ਦੂਰ ...
ਤਰਨ ਤਾਰਨ, 23 ਨਵੰਬਰ (ਵਿਕਾਸ ਮਰਵਾਹਾ)-ਆਮ ਲੋਕਾਂ ਦੇ ਝਗੜਿਆਂ ਨੂੰ ਆਪਸੀ ਰਜਾਮੰਦੀ ਨਾਲ ਨਿਪਟਾਉਣ ਲਈ 12 ਦਸੰਬਰ ਨੂੰ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਸ਼ੈਸ਼ਨ ਅਦਾਲਤ ਤਰਨ ਤਾਰਨ ਵਿਖੇ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਗੁਰਬੀਰ ਸਿੰਘ ...
ਤਰਨ ਤਾਰਨ, 23 ਨਵੰਬਰ (ਵਿਕਾਸ ਮਰਵਾਹਾ)-ਲੰਮੇ ਸਮੇਂ ਤੋਂ ਤਰਨ ਤਾਰਨ ਸ਼ਹਿਰ ਵਾਸੀਆਂ ਦੀ ਜ਼ਿਲ੍ਹਾ ਪੁਲਿਸ ਕੋਲੋਂ ਖਾਸ ਮੰਗ ਸੀ ਕਿ ਤਰਨ ਤਾਰਨ ਸ਼ਹਿਰ ਦੀ ਟ੍ਰੈਫ਼ਿਕ ਸਮੱਸਿਆਂ 'ਚ ਸੁਧਾਰ ਲਿਆਂਦਾ ਜਾ ਸਕੇ ਤਾਂ ਜੋ ਰਾਹਗੀਰਾਂ ਨੂੰ ਤੇ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ...
ਫਤਿਆਬਾਦ, 23 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਪ੍ਰਦੇਸ ਕਾਂਗਰਸ ਦੇ ਵਰਕਿੰਗ ਕਮੇਟੀ ਦੇ ਮੈਂਬਰ ਪ੍ਰਦੀਪ ਕੁਮਾਰ ਚੋਪੜਾ ਦੇ ਦਫ਼ਤਰ ਫਤਿਆਬਾਦ ਵਿਖੇ ਤਰਨ ਤਾਰਨ ਮਾਰਕੀਟ ਕਮੇਟੀ ਦੇ ਚੇਅਰਮੈਨ ਸੁਬੇਗ ਸਿੰਘ ਧੁੰਨ ਤੇ ਖਡੂਰ ਸਾਹਿਬ ਮਾਰਕੀਟ ਕਮੇਟੀ ਦੇ ...
ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)-ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਪਿੰਡ ਪੱਖੋਕੇ ਵਿਖੇ ਕਿਸਾਨਾਂ-ਮਜ਼ਦੂਰਾਂ ਦੀ ਵਿਸ਼ਾਲ ਕਾਨਫ਼ਰੰਸ ਬੁੱਧ ਸਿੰਘ ਪੱਖੋਕੇ, ਕੁਲਵੰਤ ਸਿੰਘ ਬਾਗੜੀਆ, ਕਰਮ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ ਬੋਲਦਿਆਂ ...
ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)-ਅਮਰਜੀਤ ਸਿੰਘ ਪੁੱਤਰ ਗੋਪਾਲ ਸਿੰਘ ਵਾਸੀ ਕੱਚਾ ਪੱਕਾ ਤਹਿਸੀਲ ਪੱਟੀ ਜ਼ਿਲ੍ਹਾ ਤਰਨਤਾਰਨ ਦਾ ਰਹਿਣ ਵਾਲਾ ਹੈ | ਪਿਛਲੇ ਤਿੰਨ ਸਾਲਾਂ ਤੋਂ ਪਰਾਲੀ ਨਾ ਸਾੜ ਕੇ ਵਾਤਾਵਰਣ 'ਚ ਪੈਦਾ ਹੋਣ ਵਾਲੀਆਂ ਜ਼ਹਿਰੀਲਆਂ ਗੈਸਾਂ, ਧੂੜ ਦੇ ...
ਅੰਮਿ੍ਤਸਰ, 23 ਨਵੰਬਰ (ਹਰਮਿੰਦਰ ਸਿੰਘ)-ਫੇਸਬੁੱਕ 'ਤੇ ਚਲ ਰਹੇ 'ਭੋਲੇਨਾਥ ਕੇ ਦੀਵਾਨੇ ਹੈ ਹਮ' ਨਾਮਕ ਪੇਜ ਤੇ ਅਸ਼ਲੀਲ ਤਸਵੀਰਾਂ ਅਤੇ ਹੋਰ ਸਮੱਗਰੀ ਪੋਸਟ ਕੀਤੇ ਜਾਣ 'ਤੇ ਭਾਜਪਾ ਆਈ. ਟੀ. ਐਾਡ ਸੋਸ਼ਲ ਮੀਡੀਆ ਸੈੱਲ ਵਲੋਂ ਇਤਰਾਜ਼ ਪ੍ਰਗਟ ਕਰਦੇ ਹੋਏ ਪੁਲਿਸ ਨੂੰ ਇਹ ...
ਹਰਸਾ ਛੀਨਾ, 23 ਨਵੰਬਰ (ਕੜਿਆਲ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਮਹਿਲਾਂਵਾਲਾ ਵਿਖੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸਵਿੰਦਰ ਸਿੰਘ ਮਹਿਲਾਂਵਾਲਾ ਦੀ ਪ੍ਰਧਾਨਗੀ ਹੇਠ ਕਿਸਾਨ ਮਜ਼ਦੂਰਾਂ ਦੀ ਮੀਟਿੰਗ ਹੋਈ ਜਿਸ ਵਿਚ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ...
ਅਜਨਾਲਾ, 23 ਨਵੰਬਰ (ਐਸ. ਪ੍ਰਸ਼ੋਤਮ)-ਇੱਥੇ ਭਗਤ ਨਾਮਦੇਵ ਕਾਲੋਨੀ ਵਿਖੇ ਸਥਿਤ ਗੁਰਦੁਆਰਾ ਸਾਹਿਬ ਭਗਤ ਸ੍ਰੀ ਨਾਮਦੇਵ ਵਿਖੇ ਸ਼੍ਰੋਮਣੀ ਭਗਤ ਸ੍ਰੀ ਨਾਮਦੇਵ ਦਾ 750ਵਾਂ ਜਨਮ ਦਿਹਾੜਾ 25 ਨਵੰਬਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਜਾਣ ਸਬੰਧੀ ਸ੍ਰੀ ਗੁਰੂ ਗ੍ਰੰਥ ...
ਮਜੀਠਾ, 23 ਨਵੰਬਰ (ਸਹਿਮੀ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਅਰਬਨ ਸਰਕਲ ਦੀ ਮੀਟਿੰਗ ਪ੍ਰਧਾਨ ਮਲਕੀਅਤ ਸਿੰਘ ਸੈਂਸਰਾ ਦੀ ਪ੍ਰਧਾਨਗੀ ਹੇਠ ਮਜੀਠਾ ਵਿਖੇ ਹੋਈ | ਮੀਟਿੰਗ ਵਿਚ ਹੋਏ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਸਰਕਲ ਸਕੱਤਰ ਕਿ੍ਸ਼ਨ ਸਿੰਘ ਜੇਠੂਵਾਲ ਨੇ ...
ਅਜਨਾਲਾ, 23 ਨਵੰਬਰ (ਐਸ. ਪ੍ਰਸ਼ੋਤਮ)-ਹਲਕੇ ਦੇ ਵੱਖ-ਵੱਖ ਕਾਂਗਰਸੀ ਆਗੂਆਂ ਤੇ ਕਾਰਕੁੰਨਾਂ ਨਾਲ ਪ੍ਰਸਤਾਵਿਤ ਨਗਰ ਪੰਚਾਇਤ/ਨਗਰ ਕੌਾਸਲ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਭਖਦੇ ਮਸਲਿਆਂ ਸਬੰਧੀ ਜਾਗਰੂਕ ਕਰਨ ਉਪਰੰਤ ਇੱਥੇ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ...
ਅੰਮਿ੍ਤਸਰ, 23 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਬਾਬਾ ਦੀਪ ਸਿੰਘ ਅੰਗਹੀਣ ਐਸੋਸੀਏਸ਼ਨ ਪੰਜਾਬ ਵਲੋਂ ਸੂਬਾ ਪ੍ਰਧਾਨ ਗੁਰਮੀਤ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ, ਜਿਸ 'ਚ ਅੰਗਹੀਣਾਂ ਦੀਆਂ ਲੋੜਾਂ ਅਤੇ ਬੇਰੁਜ਼ਗਾਰੀ 'ਤੇ ਵਿਚਾਰ-ਚਰਚਾ ਕਰਦਿਆਂ ਕਿਹਾ ਕਿ ...
ਟਾਂਗਰਾ, 23 ਨਵੰਬਰ (ਹਰਜਿੰਦਰ ਸਿੰਘ ਕਲੇਰ)-ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵਲੋਂ 26-27 ਨਵੰਬਰ ਨੂੰ 'ਦਿੱਲੀ ਚਲੋ' ਅੰਦੋਲਨ ਦੀ ਤਿਆਰੀ ਲਈ ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਛੱਜਲਵੱਡੀ ਵਿਖੇ ਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਇਲਾਕਾ ਕਮੇਟੀ ਦੀ ਮੀਟਿੰਗ ਕੀਤੀ ...
ਸੁਲਤਾਨਵਿੰਡ, 23 ਨਵੰਬਰ (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ ਦੇ ਨੇੜਲੇ ਪਿੰਡ ਸੁਲਤਾਨਵਿੰਡ ਇਲਾਕੇ ਅੰਦਰ ਆਉਂਦੇ ਪੁਲ ਤਾਰਾਂ ਵਾਲਾ ਤੋਂ ਸੁਲਤਾਨਵਿੰਡ ਅੱਪਰ ਦੁਆਬ ਨਹਿਰ ਤੱਕ ਜਾਂਦੀ ਸੜਕ ਵਿਚਕਾਰ ਬਣੇ ਫੁੱਟਪਾਥ 'ਤੇ ਉੱਗੀਆਂ ਝਾੜੀਆਂ ਹਾਦਸਿਆਂ ਨੂੰ ਸੱਦਾ ਦੇ ...
ਵੇਰਕਾ, 23 ਨਵੰਬਰ (ਪਰਮਜੀਤ ਸਿੰਘ ਬੱਗਾ)-ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਵੇਰਕਾ ਫੇਰੀ ਦੌਰਾਨ ਪੱਤੀ ਜ਼ੈਲਦਾਰਾਂ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ (ਸ਼ਹਿਰੀ) ਟਰਾਂਸਪੋਰਟਸ ਸੈੱਲ ਦੇ ਪ੍ਰਧਾਨ ਧਰਮਬੀਰ ਸਿੰਘ ...
ਰਾਮ ਤੀਰਥ, 23 ਨਵੰਬਰ (ਧਰਵਿੰਦਰ ਸਿੰਘ ਔਲਖ)-ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ 29-30 ਨਵੰਬਰ ਨੂੰ ਹੋਣ ਵਾਲੇ ਉਤਰੀ ਭਾਰਤ ਦੇ ਪ੍ਰਸਿੱਧ ਮੇਲੇ ਜਿਸ ਵਿਚ ਦੇਸ਼ਾਂ-ਵਿਦੇਸ਼ਾਂ 'ਚੋਂ ਹਜ਼ਾਰਾਂ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚਦੇ ਹਨ, ਵਿਖੇ ਸ਼ਰਧਾਲੂਆਂ ਦੀ ਆਮਦ ਇਕ ...
ਨਵਾਂ ਪਿੰਡ, 23 ਨਵੰਬਰ (ਜਸਪਾਲ ਸਿੰਘ)-3 ਕਿਸਾਨ ਮਾਰੂ ਕਾਨੂੰਨਾਂ ਦੇ ਵਿਰੋਧ 'ਚ ਕੁੱਲ ਹਿੰਦ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਖੇ ਕੀਤੀ ਗਈ ਬੈਠਕ 'ਚ 26 ਅਤੇ 27 ਨਵੰਬਰ ਨੂੰ ਦਿੱਲੀ ਘੇਰਨ ਦੇ ਲਈ ਲਏ ਗਏ ਫ਼ੈਸਲੇ ਦੀ ਲੋਅ 'ਚ ਜ਼ਿਲ੍ਹਾ ਅੰਮਿ੍ਤਸਰ ਸਬਜ਼ੀ ਕਿਸਾਨ ਸੰਗਠਨ ...
ਬੱਚੀਵਿੰਡ, 23 ਨਵੰਬਰ (ਬਲਦੇਵ ਸਿੰਘ ਕੰਬੋ)-ਛੱਪੜ ਦੇ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਪਿੰਡ ਸਾਰੰਗੜੇ ਦੀ ਇਕ ਚੌਥਾਈ ਅਬਾਦੀ ਨਰਕ ਭਰਿਆ ਜੀਵਨ ਭੋਗਣ ਲਈ ਮਜਬੂਰ ਹੈ | ਬਾਬਾ ਬਾਰਾ ਸਿੰਘ, ਸੇਵਾ ਸਿੰਘ ਅਤੇ ਮੱਸਾ ਸਿੰਘ ਨੇ ਦੱਸਿਆ ਕਿ ਜਿਸ ਛੱਪੜ ਵਿਚ ਪਿੰਡ ਦੇ ਵੱਡੇ ...
ਜੰਡਿਆਲਾ ਗੁਰੂ, 23 ਨਵੰਬਰ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 61ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX