ਚੰਡੀਗੜ੍ਹ, 23 ਨਵੰਬਰ (ਆਰ.ਐਸ.ਲਿਬਰੇਟ)-ਚੰਡੀਗੜ੍ਹ ਦੀਆਂ ਮੁਲਾਜ਼ਮ ਜੱਥੇਬੰਦੀਆਂ ਵਲੋਂ ਬਿਜਲੀ ਵਿਭਾਗ ਦੇ ਨਿੱਜੀਕਰਨ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਰਾਜਪਾਲ ਭਵਨ ਵੱਲ ਮਾਰਚ ਕੀਤਾ | ਪ੍ਰਸ਼ਾਸਨ ਵਲੋਂ ਕੋਈ ਵਾਜਬ ਜਵਾਬ ਨਾ ਮਿਲਦਾ ਦੇਖ ਮੌਕੇ 'ਤੇ ਹੀ 26 ਨਵੰਬਰ ਨੂੰ ੂ ਸੰਪੂਰਨ ਹੜਤਾਲ ਦਾ ਐਲਾਨ ਕਰ ਦਿੱਤਾ | ਪ੍ਰਦਰਸ਼ਨਕਾਰੀਆਂ ਨੂੰ ਗਵਰਨਰ ਹਾਊਸ ਵੱਲ ਮਾਰਚ ਨੂੰ ਅਧਵਾਟੇ ਹੀ ਪੁਲਿਸ ਫੋਰਸ ਵਲੋਂ ਵਿਚਕਾਰਲੀ ਸੜਕ 'ਤੇ ਬੈਰੀਕੇਡ ਲਗਾ ਕੇ ਰੋਕ ਲਿਆ ਗਿਆ | ਇਸ ਦੇ ਵਿਰੋਧ ਵਿਚ ਮਲਾਜ਼ਮਾਂ ਨੇ ਸੜਕ 'ਤੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ | ਬਾਅਦ ਵਿਚ ਪ੍ਰਸ਼ਾਸਨ ਦੇ ਨੁਮਾਇੰਦੇ ਨੇ ਮੌਕੇ 'ਤੇ ਪਹੁੰਚੇ ਅਤੇ ਮੰਗ-ਪੱਤਰ ਲਿਆ | ਫਾਸਵਾਕ ਚੇਅਰਮੈਨ ਬਲਜਿੰਦਰ ਸਿੰਘ ਬਿੱਟੂ ਦੀ ਅਗਵਾਈ ਹੇਠ ਚੰਡੀਗੜ੍ਹ ਦੇ ਸਾਰੇ ਸੈਕਟਰਾਂ ਦੀਆਂ ਜੱਥੇਬੰਦੀਆਂ ਦੇ ਨੁਮਾਇੰਦੇ ਪ੍ਰਦਰਸ਼ਨ ਵਿਚ ਸ਼ਾਮਿਲ ਹੋਏ ਹਨ ਅਤੇ ਇਸ ਸੰਘਰਸ਼ ਦੇ ਨਾਲ ਨਾਲ ਚੰਡੀਗੜ੍ਹ ਦੀਆਂ ਸਾਰੀਆਂ ਟਰੇਡ ਯੂਨੀਅਨਾਂ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ | ਪ੍ਰਦਰਸ਼ਨ ਨੂੰ ਗੋਪਾਲ ਦੱਤ ਜੋਸ਼ੀ ਸੰਯੁਕਤ ਸਕੱਤਰ ਅਮਰੀਕ ਸਿੰਘ, ਦਰਸ਼ਨ ਸਿੰਘ, ਪਾਨ ਸਿੰਘ ਆਦਿ ਆਗੂਆਂ ਨੇ ਸੰਬੋਧਨ ਦੌਰਾਨ ਕਿਹਾ ਐਕਟ 2003 ਵਿਚ ਸੋਧਿਆ ਗਿਆ ਬਿਜਲੀ ਬਿੱਲ 2020 ਸੰਸਦ ਵਿਚ ਦਾਖਲ ਨਹੀਂ ਹੋਇਆ ਸੀ, ਇਸ ਤੋਂ ਪਹਿਲਾਂ ਇਹ ਚੰਡੀਗੜ੍ਹ ਵਿਚ ਲਾਗੂ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ | ਬਲਵਿੰਦਰ ਸਿੰਘ ਬਿੱਟੂ, ਫੋਸਵੇਕ ਚੇਅਰਮੈਨ, ਟਰੇਡਰਜ਼ ਐਸੋਸੀਏਸ਼ਨ ਦੇ ਕਮਲਜੀਤ ਸਿੰਘ ਪੰਛੀ, ਕਾਂਗਰਸ ਪਾਰਟੀ ਦੇ ਨੇਤਾ ਅਤੇ ਕੌਾਸਲਰ ਦਵਿੰਦਰ ਸਿੰਘ ਬਬਲਾ, ਰੈਜ਼ੀਡੈਂਟਸ ਵੈੱਲਫੇਅਰ ਦੇ ਆਗੂ ਆਰ.ਐੱਸ. ਗਿੱਲ, ਅਜੀਤ ਸਿੰਘ ਭਾਟੀਆ, ਰਾਜਨ ਪਾਲ ਸਿੰਘ, ਰਾਜਿੰਦਰ ਮੋਹਨ ਕਸ਼ਯਪ, ਪ੍ਰੋ. ਮਨਜੀਤ ਸਿੰਘ ਜੌਹਲ, ਆਦਿ ਨੇ ਹੈਰਾਨੀ ਜ਼ਾਹਿਰ ਕੀਤੀ ਕਿ ਅਰਬਾਂ ਰੁਪਏ ਦੀ ਜ਼ਮੀਨ, ਜਾਇਦਾਦ, ਇਮਾਰਤ ਅਤੇ ਸੰਪਤੀ ਦੀ ਕੀਮਤ 1 ਰੁਪਏ ਪ੍ਰਤੀ ਰੁਪਿਆ ਮਹੀਨਾ ਦੇਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਸਮੁੱਚੀ ਨੀਅਤ ਨੂੰ ਦਰਸਾਉਂਦਾ ਹੈ | ਯੂਟੀ ਕਰਮਚਾਰੀਆਂ ਦੇ ਫੈਡਰੇਸ਼ਨ ਦੇ ਮੁਖੀ ਰਘਬੀਰ ਚੰਦ, ਉਪ ਪਿ੍ੰਸੀਪਲ ਰਾਜਿੰਦਰ ਕਟੋਚ, ਹਰਕੇਸ਼ ਚੰਦ, ਬੋਰਡ ਕਾਰਪੋਰੇਟ ਆਗੂ ਗੁਰਦੀਪ ਸਿੰਘ, ਸੀਟੂ ਦੇ ਮੁਖੀ ਕੁਲਦੀਪ ਸਿੰਘ, ਮਨਮੋਹਨ ਸਿੰਘ, ਭਾਗਮਲ ਰਾਣਾ, ਰਾਮ ਸਰੂਪ, ਆਦਿ ਨੇ ਪ੍ਰਸ਼ਾਸਨ ਦੀ ਨੀਯਤ 'ਤੇ ਦੋਸ਼ ਲਾਇਆ ਕਿ ਪ੍ਰਸ਼ਾਸਨ ਲਾਭਕਾਰੀ ਸੀ | ਬਹੁਜਨ ਸਮਾਜ ਪਾਰਟੀ ਦੇ ਮੁਖੀ ਸੁਖਦੇਵ ਸਿੰਘ ਸੋਨੂੰ, ਮਾਰਕਸਵਾਦੀ ਕਮਿਊਨਿਸਟ ਪਾਰਟੀ ਦੇ ਸਕੱਤਰ ਮੁਹੰਮਦ ਸਹਿਨਾਜ, ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਰਜਿੰਦਰ ਮੋਹਨ ਕਸ਼ਯਪ, ਸੀਪੀਆਈਐਮਐਲ ਦੇ ਕਮਲਜੀਤ ਸਿੰਘ, ਸਮੱਸਿਆ ਹੱਲ ਕਰਨ ਵਾਲੇ ਮਨੋਜ ਸ਼ੁਕਲਾ ਆਦਿ ਨੇ ਸਰਕਾਰ ਦੀ ਨਿੱਜੀਕਰਨ ਦੀ ਨੀਤੀ ਦੀ ਨਿੰਦਾ ਕੀਤੀ ਅਤੇ ਮਜ਼ਦੂਰਾਂ ਦੇ ਸੰਘਰਸ਼ ਅਤੇ ਪ੍ਰਸ਼ਾਸਨ ਦਾ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ ਅਤੇ 26 ਨਵੰਬਰ ਨੂੰ 24 ਘੰਟੇ ਦੀ ਹੜਤਾਲ ਦਾ ਐਲਾਨ ਕੀਤਾ | ਕਾਂਗਰਸ, ਬਹੁਜਨ ਸਮਾਜ ਪਾਰਟੀ, ਆਮ ਆਦਮੀ ਪਾਰਟੀ, ਮਾਰਕਸਵਾਦੀ ਕਮਿਊਨਿਸਟ ਪਾਰਟੀ, ਕਮਿਊਨਿਸਟ ਪਾਰਟੀ ਲਿਬਰੇਸ਼ਨ, ਸਮੱਸਿਆ ਸਮਾਧਾਨ ਆਦਿ ਦੇ ਨੁਮਾਇੰਦਿਆਂ ਸੰਘਰਸ਼ ਵਿੱਚ ਨਾਲ ਸਹਿਯੋਗ ਦਿੱਤਾ ਅਤੇ ਅੱਗੇ ਨਾਲ ਖੜ੍ਹਨ ਦਾ ਭਰੋਸਾ ਦਿੱਤਾ |
ਚੰਡੀਗੜ੍ਹ, 23 ਨਵੰਬਰ (ਬਿ੍ਜੇਂਦਰ ਗੌੜ)-ਬਾਰ ਐਸੋਸੀਏਸ਼ਨ ਪੱਟੀ ਦੀਆਂ ਚੋਣਾਂ ਵਿਚ ਜੇਤੂ ਉਮੀਦਵਾਰਾਂ ਦੇ ਅਹੁਦੇ ਅਤੇ ਚੋਣ ਪ੍ਰਕਿ੍ਆ ਨੂੰ ਚੁਣੌਤੀ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ | ਮਾਮਲੇ ਵਿਚ ਬਾਰ ਐਸੋਸੀਏਸ਼ਨ, ...
ਚੰਡੀਗੜ੍ਹ, 23 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਦਾ ਮੁੱਦਾ ਹੋਰ ਵੀ ਜ਼ਿਆਦਾ ਗੰੁਝਲਦਾਰ ਬਣਦਾ ਜਾ ਰਿਹਾ ਹੈ | ਸੈਨੇਟ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਅਤੇ ਸਿੰਡੀਕੇਟ ਬੈਠਕ ਕਰਨ ਲਈ ਅੱਜ ਸਿੰਡੀਕੇਟ ਮੈਂਬਰ ਜਦੋਂ ਪੰਜਾਬ ...
ਚੰਡੀਗੜ੍ਹ, 23 ਨਵੰਬਰ (ਆਰ. ਐਸ. ਲਿਬਰੇਟ)- ਅੱਜ ਰਾਜ ਬਾਲਾ ਮਲਿਕ ਮੇਅਰ ਚੰਡੀਗੜ੍ਹ ਨੇ ਨਗਰ ਨਿਗਮ ਚੰਡੀਗੜ੍ਹ ਦੇ ਅਧਿਕਾਰੀ ਖੇਤਰ ਵਿਚ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਦੀ ਸੀਨੀਅਰ ਇੰਜੀਨੀਅਰਾਂ ਨਾਲ ਬੈਠਕ ਦੌਰਾਨ ਸਮੀਖਿਆ ਕੀਤੀ | ਇੰਜੀਨੀਅਰਾਂ ਨੇ ਮੇਅਰ ਨੂੰ ...
ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)- ਪੰਜਾਬ ਸਰਕਾਰ ਦੇ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ-2020 ਦੇ ਪਹਿਲੇ ਇਨਾਮ ਦੇ ਇਕ ਜੇਤੂ ਵਲੋਂ ਅੱਜ ਇਨਾਮੀ ਰਾਸ਼ੀ ਪ੍ਰਾਪਤ ਕਰਨ ਲਈ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਗਏ ਹਨ | ਬੁਲਾਰੇ ਨੇ ਦੱਸਿਆ ਕਿ ਇਸ ਵਾਰ ਦੀਵਾਲੀ ਬੰਪਰ ਦਾ 3 ...
ਚੰਡੀਗੜ੍ਹ, 23 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 33 ਵਿਚ ਝਗੜੇ ਦੌਰਾਨ ਇਕ ਵਿਅਕਤੀ ਨੂੰ ਚਾਕੂ ਮਾਰ ਕੇ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਬੁੜੈਲ ਦੇ ਰਹਿਣ ਵਾਲੇ ਪਿੰਟੂ ਨੇ ਪੁਲਿਸ ਨੂੰ ...
ਚੰਡੀਗੜ੍ਹ, 23 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਯੂਪੀ ਦੇ ਇਕ ਵਿਅਕਤੀ ਨੂੰ ਅੱਧਾ ਕਿੱਲੋ ਅਫ਼ੀਮ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ 30 ਸਾਲਾਂ ਦੇ ਬਾਬੂ ਰਾਮ ਵਜੋਂ ਹੋਈ ਹੈ | ਮਿਲੀ ...
ਚੰਡੀਗੜ੍ਹ, 23 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਵਿਚ ਠੰਡ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤੀ ਹੈ ਅਤੇ ਨਵੰਬਰ ਮਹੀਨੇ ਦੇ ਆਖ਼ਰੀ ਦਿਨਾਂ ਵਿਚ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ | ਐਤਵਾਰ ਰਾਤ ਸ਼ਹਿਰ ਦਾ ਹੇਠਲਾ ਤਾਪਮਾਨ 9.6 ਡਿਗਰੀ ਸੈਲਸੀਅਸ ...
ਚੰਡੀਗੜ੍ਹ, 23 ਨਵੰਬਰ (ਆਰ. ਐਸ. ਲਿਬਰੇਟ)- ਅੱਜ ਪਟਾਕੇ ਅਤੇ ਪ੍ਰਦੂਸ਼ਣ ਮੁਕਤ ਦੀਵਾਲੀ ਨੂੰ ਉਤਸ਼ਾਹਿਤ ਕਰਨ ਲਈ ਸਵੈ-ਸੇਵੀ ਸੰਸਥਾ ਯੁਵਸੱਤਾ ਦੇ ਸਹਿਯੋਗ ਨਾਲ ਯੂ ਟੀ ਪ੍ਰਸ਼ਾਸਨ ਦੇ ਵਾਤਾਵਰਣ ਵਿਭਾਗ ਵਲੋਂ ਕਰਵਾਏ ਗਏ ਇੰਟਰ ਸਕੂਲ ਸ਼ਾਰਟ ਮੋਬਾਈਲ ਵੀਡੀਓ ਮੁਕਾਬਲੇ ...
ਚੰਡੀਗੜ੍ਹ, 23 ਨਵੰਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਖੇ ਅੱਜ ਵੱਖ- ਵੱਖ ਖੇਤਰਾਂ ਵਿੱਚੋਂ ਕੋਰੋਨਾ ਵਾਇਰਸ ਦੇ 98 ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ | ਸਿਹਤ ਵਿਭਾਗ ਅਨੁਸਾਰ ਸੈਕਟਰ-52 ਨਿਵਾਸੀ 36 ਸਾਲਾ ਵਿਅਕਤੀ, ਸੈਕਟਰ-41 ਨਿਵਾਸੀ 40 ...
ਚੰਡੀਗੜ੍ਹ, 23 ਨਵੰਬਰ (ਬਿ੍ਜੇਂਦਰ ਗੌੜ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਇਕ ਵਾਰ ਫੇਰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ | ਹਾਈਕੋਰਟ ਨੇ ਚੌਟਾਲਾ ਦੇ ਫਾਰਮ ਹਾਊਸ ਦੇ ਕਬਜ਼ੇ ਦੇ ਮਾਮਲੇ 'ਚ ਦਿੱਲੀ ਦੇ ਐਪੀਲੇਟ ...
ਚੰਡੀਗੜ੍ਹ, 23 ਨਵੰਬਰ (ਮਨਜੋਤ ਸਿੰਘ ਜੋਤ)-ਪੀ.ਜੀ.ਆਈ. ਵਲੋਂ ਐਾਟੀਮਾਈਕਰੋਬਾਇਲ ਜਾਗਰੂਕਤਾ ਹਫ਼ਤਾ ਮਨਾਇਆ ਗਿਆ | ਇਸ ਮੌਕੇ ਬਾਲਗਾਂ ਵਿਚ ਇਨਫੈਕਸ਼ਨ ਦੇ ਪ੍ਰਬੰਧਨ ਸਬੰਧੀ ਐਾਟੀਮਾੲਕ੍ਰੋਬਾਇਲ ਪਾਲਿਸੀ ਜਾਰੀ ਕੀਤੀ ਗਈ | ਪੀ.ਜੀ.ਆਈ. ਦੇ ਡਾਇਰੈਕਟਰ ਵਲੋਂ ਪ੍ਰੋ.ਜਗਤ ...
ਚੰਡੀਗੜ੍ਹ, 23 ਨਵੰਬਰ (ਆਰ.ਐਸ.ਲਿਬਰੇਟ)-ਚੰਡੀਗੜ੍ਹ ਪ੍ਰਸ਼ਾਸਨ ਨੇ ਲਗਾਤਾਰ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਦਾ ਸਹੀ ਅੰਦਾਜ਼ਾ ਲਗਾਉਣ ਦੇ ਉਦੇਸ਼ ਨਾਲ ਕੋਰੋਨਾ ਟੈੱਸਟਾਂ ਦੀਆਂ ਦਰਾਂ ਘਟਾਉਣ ਦਾ ਹੁਕਮ ਜਾਰੀ ਕੀਤਾ ਹੈ | ਜਾਰੀ ਹੁਕਮ ਅਨੁਸਾਰ ਹੁਣ 1200 ਰੁਪਏ ਵਿਚ ਹੋਣ ...
ਚੰਡੀਗੜ੍ਹ, 23 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਪੰਜਾਬ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ 'ਚੋ ਚੋਰੀ ਹੋਈਆਂ ਵਿਰਾਸਤੀ ਕੁਰਸੀਆਂ ਦੇ ਮਾਮਲੇ ਵਿਚ ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਦੋ ਹੋਰ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇੰਸਪੈਕਟਰ ...
ਐੱਸ. ਏ. ਐੱਸ. ਨਗਰ, 23 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਕੂਲ ਸਿੱਖਿਆ ਵਿਭਾਗ ਵਲੋਂ 26 ਨਵੰਬਰ ਤੋਂ ਲੈ ਕੇ 28 ਨਵੰਬਰ ਤੱਕ ਮਾਪੇ-ਅਧਿਆਪਕ ਮਿਲਣੀਆਂ ਕਰਵਾਈਆਂ ਜਾਣਗੀਆਂ | ਪੰਜਾਬ ਦੇ ਲਗਪਗ 19 ਹਜ਼ਾਰ ਸਰਕਾਰੀ ਪ੍ਰਾਇਮਰੀ, ਮਿਡਲ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ 'ਚ ...
ਪੰਚਕੂਲਾ, 23 ਨਵੰਬਰ (ਕਪਿਲ)-ਪੰਚਕੂਲਾ ਦੇ ਕਸਬਾ ਰਾਏਪੁਰਾਣੀ ਦੇ ਪਿੰਡ ਗੜ੍ਹੀ ਕੋਟਾਹਾ ਨੇੜੇ 14 ਲੱਖ ਰੁ. ਦੀ ਲੁੱਟ-ਖੋਹ ਦੀ ਘਟਨਾ 'ਚ ਸ਼ਾਮਿਲ ਮੁੱਖ ਮੁਲਜ਼ਮ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ, ਜੋ ਕਿ ਇਕ ਕੈਂਟਰ ਚਾਲਕ ਹੈ | ਇਸ ਮਾਮਲੇ 'ਚ ਕੈਂਟਰ ਚਾਲਕ ਸਮੇਤ ਉਸ ਦੇ ਇਕ ...
ਐੱਸ. ਏ. ਐੱਸ. ਨਗਰ, 23 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)-ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਤੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ਗੁਰਦੁਆਰਾ ਸਿੰਘ ਸ਼ਹੀਦਾਂ ਢੱਕੀ ਸਾਹਿਬ ਮਨੌਲੀ ਸੈਕਟਰ 82 ਐੱਸ. ਏ. ਐੱਸ. ਨਗਰ (ਨੇੜੇ ਕੌਮਾਂਤਰੀ ਹਵਾਈ ਅੱਡਾ ਮਾਰਗ) ...
ਚੰਡੀਗੜ੍ਹ, 23 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇਕ ਆਈ.ਏ.ਐਸ ਅਧਿਕਾਰੀ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਸ੍ਰੀ ਵਿਜਯੇਂਦਰ ਕੁਮਾਰ, ਪ੍ਰਧਾਨ ਸਕੱਤਰ, ਆਮ ਪ੍ਰਸ਼ਾਸਨ ਵਿਭਾਗ, ਮੁੱਖ ਕਾਰਜਕਾਰੀ ਅਧਿਕਾਰੀ, ...
ਚੰਡੀਗੜ੍ਹ, 23 ਨਵੰਬਰ (ਆਰ.ਐਸ.ਲਿਬਰੇਟ)-ਚੰਡੀਗੜ੍ਹ ਹਾਊਸਿੰਗ ਬੋਰਡ ਵਲੋਂ ਬਿਨੈਕਾਰਾਂ ਨੂੰ ਅਲਾਟਮੈਂਟ ਦੇ ਦੂਸਰੇ ਗੇੜ ਦੇ 448 ਫਲੈਟਾਂ ਲਈ ਕੰਪਿਊਟਰਾਈਜ਼ਡ ਡਰਾਅ 25 ਨਵੰਬਰ ਨੂੰ ਸਵੇਰੇ ਕੱਢੇ ਜਾਣਗੇ | ਡਰਾਅ ਵਿਚ ਸ਼ਾਮਿਲ ਕਰਨ ਵਾਲਿਆਂ ਦੀ ਵੈੱਬਸਾਈਟ 'ਤੇ ਅੱਪਲੋਡ ...
ਚੰਡੀਗੜ੍ਹ, 23 ਨਵੰਬਰ (ਐਨ.ਐਸ. ਪਰਵਾਨਾ)-ਜਨ ਨਾਇਕ ਜਨਤਾ ਪਾਰਟੀ ਦੀ 9 ਦਸੰਬਰ ਨੂੰ 2 ਸਾਲ ਦੀ ਹੋ ਗਈ ਹੈ, ਉਸ ਦਿਨ ਉਹ ਭਿਵਾਨੀ ਵਿਚ ਆਪਣੇ ਜਨਮ ਦਿਨ 'ਤੇ ਇਕ ਰੈਲੀ ਕਰ ਰਹੀ ਹੈ, ਜਿਸ ਨੂੰ ਪ੍ਰਧਾਨ ਡਾਕਟਰ ਅਜੈ ਸਿੰਘ ਚੌਟਾਲਾ ਅਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਅੰਤ ...
ਚੰਡੀਗੜ੍ਹ, 23 ਨਵੰਬਰ (ਮਨਜੋਤ ਸਿੰਘ ਜੋਤ)- ਵਿਦਿਆਰਥੀ ਜਥੇਬੰਦੀ ਐਨ.ਐਸ.ਯੂ.ਆਈ. ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਪੰਜਾਬ ਯੂਨੀਵਰਸਿਟੀ ਵਿਖੇ ਬੀ.ਐੱਸ.ਸੀ. ਤੋਂ ਐੱਮ.ਐੱਸ.ਸੀ. ਵਿੱਚ ਪ੍ਰਮੋਟ ਕੀਤੇ ਜਾਣ ਵਾਲੇ ਵਿਦਿਆਰਥੀਆਂ ਲਈ ਰੱਖੀ ਗਈ 90 ਫੀਸਦੀ ਅੰਕਾਂ ਦੀ ਸ਼ਰਤ ...
ਚੰਡੀਗੜ੍ਹ, 23 ਨਵੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਕੈਸ ਪ੍ਰਮੋਸ਼ਨਾਂ ਲਈ ਸੀਲੈਕਸ਼ਨ/ਸਕਰੀਨਿੰਗ ਕਮੇਟੀਜ਼ ਦੀ ਮੀਟਿੰਗ ਰੱਦ ਕਰਨ ਖ਼ਿਲਾਫ਼ ਪੰਜਾਬ ਯੂਨੀਵਰਸਿਟੀ ਟੀਚਰ ਐਸੋਸੀਏਸ਼ਨ (ਪੂਟਾ) ਵਲੋਂ ਅੱਜ ਚੌਥੇ ਦਿਨ ਵੀ ਉਪ ਕੁਲਪਤੀ ...
ਚੰਡੀਗੜ੍ਹ, 23 ਨਵੰਬਰ (ਆਰ. ਐਸ. ਲਿਬਰੇਟ)- ਅੱਜ ਕੋਆਰਡੀਨੇਸ਼ਨ ਕਮੇਟੀ ਆਫ਼ ਗੌਰਮਿੰਟ ਐਾਡ ਐਮ ਸੀ ਇੰਪਲਾਈਜ਼ ਐਾਡ ਵਰਕਰਜ਼ ਯੂ ਟੀ ਚੰਡੀਗੜ੍ਹ ਦੀ ਅਗਵਾਈ ਹੇਠ ਸੈਕਟਰ 10 ਵਿਚ ਹੌਰਟੀਕਲਚਰ ਇੰਪਲਾਈਜ਼ ਯੂਨੀਅਨ ਨੇ ਯੂ ਟੀ ਪ੍ਸ਼ਾਸਨ ਦੇ ਰਵੱਈਏ ਖ਼ਿਲਾਫ਼ ਪੁਤਲਾ ਫ਼ੂਕ ...
ਚੰਡੀਗੜ੍ਹ, 23 ਨਵੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਭਲਕੇ 24 ਨਵੰਬਰ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਨ ਸਬੰਧੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ | ਪੰਜਾਬ ਯੂਨੀਵਰਸਿਟੀ ਵਲੋਂ ਜਾਰੀ ਨੋਟੀਫ਼ਿਕੇਸ਼ਨ ਮੁਤਾਬਕ ਪੀ.ਯੂ. ...
ਚੰਡੀਗੜ੍ਹ, 23 ਨਵੰਬਰ (ਆਰ. ਐਸ. ਲਿਬਰੇਟ)- ਇਕ ਸਮਾਰੋਹ ਵਿਚ ਪਿੰਡ ਫੇਦਾਂ ਵਾਸੀ ਸਮਾਜ ਸੇਵਕ ਜਸਬੀਰ ਸਿੰਘ ਲਾਡੀ ਆਪਣੇ ਸਾਥੀਆਂ ਸਣੇ ਆਮ ਆਦਮੀ ਪਾਰਟੀ ਸ਼ਾਮਲ ਹੋ ਗਏ ਹਨ | ਸ਼ਾਮਿਲ ਹੋਣ ਵਾਲੇ ਆਗੂਆਂ ਵਿਚ ਪ੍ਰਮੁੱਖ ਨਾਵਾਂ ਵਿਚ ਦਰਸ਼ਨ ਸਿੰਘ ਸੈਣੀ, ਅਮਰਪਾਲ ਸਿੰਘ ...
ਚੰਡੀਗੜ੍ਹ, 23 ਨਵੰਬਰ (ਬਿ੍ਜੇਂਦਰ ਗੌੜ)-'ਕੇਕੇਕੇ' ਮਾਰਕ ਬਿ੍ੱਕਸ ਦੇ ਮਾਲਕਾਂ ਖੰਡੂਜਾ ਭਰਾਵਾਂ ਨੇ ਕੁਝ ਭੱਠਿਆਂ 'ਤੇ ਆਪਣੀ ਇੱਟਾਂ ਦੀ ਡੁਪਲੀਕੇਸੀ ਦਾ ਇਲਜ਼ਾਮ ਲਾਉਂਦਿਆਂ ਚੰਡੀਗੜ੍ਹ ਵਿਖੇ ਸੋਮਵਾਰ ਨੂੰ ਇਕ ਪ੍ਰੈੱਸ ਕਾਨਫ਼ਰੰਸ ਕੀਤੀ | ਕੰਪਨੀ ਦੇ ਮੈਨੇਜਿੰਗ ...
ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)-ਖੇਤੀ ਕਾਨੂੰਨਾਂ ਦੇ ਵਿਰੁੱਧ 26 ਨਵੰਬਰ ਨੂੰ ਉਲੀਕੇ ਗਏ 'ਦਿੱਲੀ ਚੱਲੋ ਪ੍ਰੋਗਰਾਮ' ਦੇ ਤਹਿਤ ਦਿੱਲੀ ਵੱਲ ਕੂਚ ਕਰਨ ਜਾ ਰਹੇ ਕਿਸਾਨਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਆਗੂਆਂ ਨੇ ਵੀ ਦਿੱਲੀ ਜਾਣ ਦੀ ...
ਐੱਸ. ਏ. ਐੱਸ. ਨਗਰ, 23 ਨਵੰਬਰ (ਜਸਬੀਰ ਸਿੰਘ ਜੱਸੀ)-ਮੁਹਾਲੀ ਵਿਜੀਲੈਂਸ ਦੀ ਟੀਮ ਵਲੋਂ ਸ਼ੌਕੀਆਂ ਪੰਛੀ ਰੱਖਣ ਵਾਲੀ ਇਕ ਔਰਤ ਖ਼ਿਲਾਫ਼ ਮਾਮਲਾ ਦਰਜ ਕਰਵਾਉਣ ਦੀ ਧਮਕੀ ਦੇ ਕੇ 50 ਹਜ਼ਾਰ ਰੁ. ਦੀ ਰਿਸ਼ਵਤ ਲੈਣ ਵਾਲੇ ਵਣ ਵਿਭਾਗ ਦੇ ਇਕ ਗਾਰਡ ਨੂੰ ਰਿਸ਼ਵਤ ਦੇ ਪੈਸਿਆਂ ਸਮੇਤ ...
ਜ਼ੀਰਕਪੁਰ, 23 ਨਵੰਬਰ (ਹੈਪੀ ਪੰਡਵਾਲਾ)-ਪੁਲਿਸ ਵਲੋਂ ਜੁਲਾਈ ਮਹੀਨੇ 'ਚ ਨੇੜਲੇ ਪਿੰਡ ਲੋਹਗੜ੍ਹ ਦੇ ਪਾਰਕ ਲਾਗੇ ਗੋਲੀਆਂ ਚਲਾਉਣ ਵਾਲੇ ਮੁੱਖ ਮੁਲਜ਼ਮ ਨੂੰ ਕਾਬੂ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ | ਪੁਲਿਸ ਨੇ ਮੁਲਜ਼ਮ ਕੋਲੋਂ ਨਸ਼ੀਲੀਆਂ ਦਵਾਈਆਂ ਤੇ ਹਥਿਆਰ ...
ਖਰੜ, 23 ਨਵੰਬਰ (ਗੁਰਮੁੱਖ ਸਿੰਘ ਮਾਨ)- ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਖੇਤੀ ਸਬੰਧੀ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਦੇ ਖ਼ਿਲਾਫ਼ 26 ਨਵੰਬਰ ਨੂੰ 'ਦਿੱਲੀ ਦੇ ਘਿਰਾਓ' ਦੇ ਕੀਤੇ ਐਲਾਨ ਅਨੁਸਾਰ ਖਰੜ ਇਲਾਕੇ ਦੇ ਕਿਸਾਨ ਭਾਗੋਮਾਜਰਾ ਟੋਲ ਪਲਾਜ਼ਾ ਤੋਂ ਸਵੇਰੇ 10 ...
ਐੱਸ. ਏ. ਐੱਸ. ਨਗਰ, 23 ਨਵੰਬਰ (ਰਾਣਾ)-ਡਾ. ਰਾਜੇਸ਼ ਕੁਮਾਰ ਰਹੇਜਾ ਜੋ ਕਿ ਰਾਜ ਪੱਧਰ 'ਤੇ ਦਫ਼ਤਰ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਐੱਸ. ਏ. ਐੱਸ. ਨਗਰ ਮੁੱਖ ਦਫ਼ਤਰ ਵਿਖੇ ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ ਵਿਸਥਾਰ) ਪੰਜਾਬ ਵਜੋਂ ਸੇਵਾ ਨਿਭਾ ...
ਐੱਸ .ਏ .ਐੱਸ ਨਗਰ, 23 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)-ਲੋਕ-ਮਾਰੂ ਖੇਤੀ ਬਿੱਲਾਂ ਦੇ ਵਿਰੋਧ ਵਿਚ ਸਮੂਹ ਪੰਜਾਬੀਆਂ ਵਲੋਂ ਪੰਜਾਬ ਤੋਂ ਸ਼ੁਰੂ ਹੋ ਕੇ ਦੇਸ਼ ਭਰ ਵਿਚ ਫੈਲ ਚੁੱਕੇ ਕਿਸਾਨਾਂ ਅਤੇ ਸਮੂਹ ਦੇਸ਼ਵਾਸੀਆਂ ਵਲੋਂ ਕੇਂਦਰ ਦੇ ਹਾਕਮਾਂ ਵਲੋਂ ਪਾਸ ਕੀਤੇ ਤਿੰਨ ...
ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)-ਸਥਾਨਕ ਸੈਕਟਰ-68 ਅਤੇ 69 ਦੇ ਵੱਖ-ਵੱਖ ਕਾਂਗਰਸੀ ਆਗੂਆਂ, ਜਿਨ੍ਹਾਂ 'ਚ ਵੱਖ-ਵੱਖ ਵਾਰਡਾਂ ਤੋਂ ਨਿਗਮ ਚੋਣਾਂ ਲੜ ਰਹੇ ਉਮੀਦਵਾਰ ਵੀ ਸ਼ਾਮਿਲ ਸਨ, ਵਲੋਂ ਵਫ਼ਦ ਦੇ ਰੂਪ 'ਚ ਨਗਰ ਨਿਗਮ ਦੇ ਕਮਿਸ਼ਨਰ ਕਮਲ ਕੁਮਾਰ ਗਰਗ ਨਾਲ ਮੁਲਕਾਤ ...
ਐੱਸ .ਏ .ਐੱਸ ਨਗਰ, 23 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)-ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁੱਭ ਦਿਹਾੜਾ 24 ਨਵੰਬਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ...
ਐੱਸ. ਏ. ਐੱਸ. ਨਗਰ, 23 ਨਵੰਬਰ (ਕੇ.ਐੱਸ. ਰਾਣਾ)- ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਵਾਇਰਸ ਦੇ 158 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ 1 ਮਰੀਜ਼ ਦੀ ਮੌਤ ਹੋ ਗਈ ਹੈ ਅਤੇ 7 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ...
ਚੰਡੀਗੜ੍ਹ, 23 ਨਵੰਬਰ (ਐਨ. ਐਸ. ਪਰਵਾਨਾ)- ਹਰਿਆਣਾ ਵਿਚ ਜਨਤਕ ਹੈਲਥਕੇਅਰ ਸੰਸਥਾਨਾਂ ਵਿਚ ਡਾਕਟਰਾਂ ਦੀ ਜ਼ਰੂਰਤ ਨੂੰ ਪੂਰਾ ਕਰਨ ਲਈ ਸੂਬਾ ਸਰਕਾਰ ਨੇ ਵਿਦਿਆਰਥੀਆਂ ਨੂੰ ਸਰਕਾਰੀ ਸੇਵਾ ਦਾ ਵਿਕਲਪ ਚੁਣਨ ਲਈ ਪ੍ਰੋਤਸ਼ਾਹਿਤ ਕਰਨ ਤਹਿਤ ਇਕ ਅਨੋਖੀ ਨੀਤੀ ਤਿਆਰ ਕੀਤੀ ...
ਖਰੜ, 23 ਨਵੰਬਰ (ਮਾਨ)-ਜਨਤਾ ਚੌਕ ਖਰੜ ਦਾ ਵਸਨੀਕ ਰਾਜੇਸ਼ ਆਨੰਦ ਅਚਾਨਕ ਲਾਪਤਾ ਹੋ ਗਿਆ | ਇਸ ਸਬੰਧੀ ਸਾਰਿਕਾ ਆਨੰਦ ਨੇ ਸਿਟੀ ਪੁਲਿਸ ਖਰੜ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਹੈ ਕਿ ਉਸ ਦਾ ਪਤੀ ਬੀਤੀ 18 ਨਵੰਬਰ ਨੂੰ ਸ਼ਾਮ ਦੇ ਕਰੀਬ 5 ਵਜੇ ਘਰੋਂ ਦਵਾਈ ਲੈਣ ਲਈ ਬਾਜ਼ਾਰ ...
ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੀ ਹਦੂਦ ਅੰਦਰ ਮੁਸਲਿਮ ਭਾਈਚਾਰੇ ਦੀ ਮੁਸਲਿਮ ਕਬਰਿਸਤਾਨ ਸਬੰਧੀ ਦਹਾਕਿਆਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਗਈ | ਹਲਕਾ ਵਿਧਾਇਕ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਯਤਨਾਂ ਸਦਕਾ ਸਥਾਨਕ ...
ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)- ਨਗਰ ਨਿਗਮ ਮੁਹਾਲੀ ਦੀ ਨਵੀਂ ਵਾਰਡਬੰਦੀ ਦੌਰਾਨ ਵਾ. ਨੰ. 8 ਵਿਚ ਸ਼ਾਮਿਲ ਹੋਏ ਨਵੇਂ ਖੇਤਰ ਦੇ ਮੁਹਤਬਰਾਂ ਨਾਲ ਇਸ ਵਾਰਡ ਦੇ ਸਾਬਕਾ ਕੌਾਸਲਰ ਕੁਲਜੀਤ ਸਿੰਘ ਬੇਦੀ ਵਲੋਂ ਮੀਟਿੰਗ ਕੀਤੀ ਗਈ | ਇਸ ਮੌਕੇ ਬੇਦੀ ਵਲੋਂ ਨਿਗਮ ...
ਐੱਸ. ਏ. ਐੱਸ. ਨਗਰ, 23 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਾਲ 2021 'ਚ ਹੋਣ ਵਾਲੀਆਂ ਸਾਲਾਨਾ ਪ੍ਰੀਖਿਆਵਾਂ ਦੌਰਾਨ 10ਵੀਂ ਤੇ 12ਵੀਂ ਸ਼੍ਰੇਣੀ ਦੇ ਰੈਗੂਲਰ ਤੇ ਓਪਨ ਸਕੂਲ ਪ੍ਰਣਾਲੀ ਅਧੀਨ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਲਈ ...
ਡੇਰਾਬੱਸੀ, 23 ਨਵੰਬਰ (ਗੁਰਮੀਤ ਸਿੰਘ)-ਰਾਮਲੀਲਾ ਗਰਾਊਾਡ ਨੇੜੇ ਰਿਹਾਇਸ਼ੀ ਖੇਤਰ ਵਿਚ ਉਸਾਰੀ ਅਧੀਨ ਇਮਾਰਤ ਦੇ ਡਿੱਗਣ ਕਾਰਨ ਮਾਲਕ ਸਮੇਤ ਚਾਰ ਵਿਅਕਤੀਆਂ ਦੀ ਮੌਤ ਹੋਣ ਦੇ ਮਾਮਲੇ ਵਿਚ ਐਸ. ਡੀ. ਐਸ. ਡੇਰਾਬੱਸੀ ਕੁਲਦੀਪ ਬਾਵਾ ਵਲੋਂ ਆਪਣੀ ਜਾਂਚ ਰਿਪੋਰਟ ਡਿਪਟੀ ...
ਖਰੜ, 23 ਨਵੰਬਰ (ਜੰਡਪੁਰੀ)-ਕਿਸਾਨ ਜਥੇਬੰਦੀਆਂ ਦੇ 26 ਨਵੰਬਰ ਦੇ 'ਦਿੱਲੀ ਚੱਲੋ ਪ੍ਰੋਗਰਾਮ' ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੀ ਇਕ ਮੀਟਿੰਗ ਸਾਬਕਾ ਹਲਕਾ ਪ੍ਰਧਾਨ ਹਰਜੀਤ ਸਿੰਘ ਬੰਟੀ ਦੀ ਅਗਵਾਈ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਜੀਤ ਸਿੰਘ ...
ਖਰੜ, 23 ਨਵੰਬਰ (ਗੁਰਮੁੱਖ ਸਿੰਘ ਮਾਨ)- ਬਾਰ ਐਸੋਸੀਏਸ਼ਨ ਖਰੜ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਵਲੋਂ ਅੱਜ ਆਪੋ ਆਪਣੇ ਅਹੁਦੇ ਸੰਭਾਲੇ ਗਏ | ਇਸ ਸਬੰਧੀ ਬਾਰ ਰੂਮ ਖਰੜ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸ਼ਿਲਪੀ ਗੁਪਤਾ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ, ਗਰਿਮਾ ...
ਖਰੜ, 23 ਨਵੰਬਰ (ਜੰਡਪੁਰੀ)-ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵਲੋਂ ਬੀਤੇ ਦਿਨੀਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਹਲਕਾ ਖਰੜ ਅੰਦਰ ਕਾਂਗਰਸ ਪਾਰਟੀ ...
ਐੱਸ. ਏ. ਐੱਸ. ਨਗਰ 23 ਨਵੰਬਰ (ਕੇ. ਐੱਸ. ਰਾਣਾ)-ਪੁਲਿਸ ਕਲੋਨੀ ਫੇਜ਼ 8 ਵਿਖੇ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਦਰਸ਼ਨ ਸਿੰਘ ਡੇਅਰੀ ਟੈਕਨੋਲੋਜਿਸਟ ਵਲੋਂ ਕੈਂਪ ...
ਐੱਸ. ਏ. ਐੱਸ. ਨਗਰ, 23 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੀਆਂ ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲਾਂ ਦੀਆਂ ਜਥੇਬੰਦੀਆਂ 9 ਦੀ ਸਾਂਝੀ ਮੀਟਿੰਗ ਪੀ. ਪੀ. ਐੱਸ. ਓ. ਦੀ ਪਹਿਲ ਕਦਮੀ 'ਤੇ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ. ਪੀ. ਐੱਸ. ਓ. ਦੇ ਸਕੱਤਰ ਜਰਨਲ ...
ਐੱਸ. ਏ. ਐੱਸ. ਨਗਰ, 23 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)-ਆਮ ਆਦਮੀ ਪਾਰਟੀ ਦੇ ਹਲਕਾ ਐੱਸ. ਏ. ਐੱਸ. ਨਗਰ ਤੋਂ ਸਰਗਰਮ ਆਗੂ ਗੁਰਤੇਜ ਸਿੰਘ ਪੰਨੂੰ ਨੇ ਅੱਜ ਵੱਖ-ਵੱਖ ਥਾਵਾਂ 'ਤੇ ਮੀਟਿੰਗਾਂ ਦੌਰਾਨ ਵਿਚਾਰ ਸਾਂਝੇ ਕੀਤੇ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ...
ਐੱਸ. ਏ. ਐੱਸ. ਨਗਰ, 23 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਵਲੋਂ ਨਿਵੇਕਲਾ ਉਪਰਾਲਾ ਕਰਦਿਆਂ 'ਅੱਖਰਕਾਰੀ ਮੁਹਿੰਮ' ਤਹਿਤ 27 ਨਵੰਬਰ ਤੋਂ 5 ਦਸੰਬਰ ਤੱਕ ਅਧਿਆਪਕਾਂ ਦੀ ਸੁੰਦਰ ਲਿਖਾਈ ਲਈ ਬਲਾਕ ਪੱਧਰ 'ਤੇ ਵੈਬੀਨਾਰ ਰਾਹੀਂ 7 ਰੋਜ਼ਾ ਵਰਕਸ਼ਾਪ ਲਗਾਈ ਜਾ ...
ਕੁਰਾਲੀ, 23 ਨਵੰਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੇ ਸਮੂਹ ਪ੍ਰਾਪਰਟੀ ਡੀਲਰ ਯੁਨੀਅਨ ਦੀ ਇਕ ਸਲਾਨਾ ਮੀਟਿੰਗ ਦੁਰਗਾ ਸ਼ਿਵ ਸ਼ਕਤੀ ਮੰਦਰ ਵਿਖੇ ਹੋਈ | ਇਸ ਮੀਟਿੰਗ ਦੌਰਾਨ ਗੁਰੂ ਫਤਹਿ ਗਰੁੱਪ ਦੇ ਐੱਮ. ਡੀ. ਰਵਿੰਦਰ ਸਿੰਘ ਬਿੱਲਾ ਨੂੰ ਸਰਬਸੰਮਤੀ ਨਾਲ ...
ਐੱਸ. ਏ. ਐੱਸ. ਨਗਰ, 23 ਨਵੰਬਰ (ਜਸਬੀਰ ਸਿੰਘ ਜੱਸੀ)-ਐੱਸ. ਟੀ. ਐੱਫ. ਵਲੋਂ ਮਦਨਪੁਰ ਚੌਕ ਫੇਜ਼-2 ਦੇ ਨਜ਼ਦੀਕ ਕੀਤੀ ਨਾਕਾਬੰਦੀ ਦੌਰਾਨ 3 ਕਾਰ ਸਵਾਰਾਂ ਨੂੰ 30 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ | ਉਕਤ ਮੁਲਜ਼ਮਾਂ ਦੀ ਪਛਾਣ ਮਿੰਟੂ, ...
ਖਰੜ, 23 ਨਵੰਬਰ (ਜੰਡਪੁਰੀ)-ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਖਰੜ ਤੋਂ ਕਾਂਗਰਸ ਦੇ ਮੁੱਖ ਸੇਵਾਦਾਰ ਜਗਮੋਹਨ ਸਿੰਘ ਕੰਗ ਵਲੋਂ ਅੱਜ ਪਿੰਡ ਸਵਾੜਾ ਵਿਖੇ ਸਵਾੜਾ, ਝੰਜੇੜੀ, ਮੱਛਲੀ ਕਲਾਂ, ਮੱਛਲੀ ਖੁਦਰ, ਮਜਾਤ, ਟੋਡਰਮਾਜਰਾ, ਚੂਹੜਮਾਜਰਾ, ਸੋਏਮਾਜਰਾ, ਪੱਤੜਾਂ, ਚਡਿਆਲਾ ...
ਖਰੜ, 23 ਨਵੰਬਰ (ਜੰਡਪੁਰੀ)-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਘੜੂੰਆਂ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ, ਜੋ ਕਿ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਦੇ ...
ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)-ਸਥਾਨਕ ਸਰਕਾਰੀ ਆਈ. ਟੀ. ਆਈ. (ਲੜਕੀਆਂ) ਵਲੋਂ ਆਪਣੇ ਕੈਂਪਸ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੰਸਥਾ ਦੇ ਸਮੂਹ ਸਟਾਫ਼ ਅਤੇ ਬੱਚਿਆਂ ਵਲੋਂ ਸੰਸਥਾ ਵਿਚ ਦਾਖ਼ਲ ਹੋਏ ਕਰੀਬ 500 ਸਿਖਿਆਰਥੀਆਂ ਅਤੇ ਭਰਤੀ ਕੀਤੇ ...
ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਫ਼ਸਲ ਦੀ ਖ਼ਰੀਦ ਲਈ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ 'ਤੇ ਖ਼ਰੀਦ ਕੇਂਦਰ ਸਥਾਪਿਤ ਕੀਤੇ ਗਏ ਸਨ, ਜਿਨ੍ਹਾਂ 'ਚ ਕਿਸਾਨਾਂ ਵਲੋਂ ਕਰੀਬ ਇਕ ਮਹੀਨੇ ਦੌਰਾਨ 2,25,232 ਮੀਟਿ੍ਕ ਟਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX