ਤਾਜਾ ਖ਼ਬਰਾਂ


ਸਰਦੂਲ ਸਿਕੰਦਰ ਦੀਆਂ ਅੰਤਿਮ ਰਸਮਾਂ 'ਚ ਸ਼ਾਮਲ ਹੋਏ ਗੁਰਦਾਸ ਮਾਨ ਅਤੇ ਭਗਵੰਤ ਮਾਨ
. . .  17 minutes ago
ਖੰਨਾ, 25 ਫਰਵਰੀ- ਸਰਦੂਲ ਸਿਕੰਦਰ ਦੀਆਂ ਸਪੁਰਦ-ਏ-ਖਾਕ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਲਈ ਗੁਰਦਾਸ ਮਾਨ ਪਿੰਡ ਖੇੜੀ ਨੌਧ ਸਿੰਘ ਪਹੁੰਚੇ ਹਨ। ਉਨ੍ਹਾਂ ਪਰਿਵਾਰ ਨਾਲ ਦੁੱਖ ਵੀ ਵੰਡਾਇਆ...
ਬਾਲ ਅਧਿਕਾਰ ਕਮਿਸ਼ਨ ਨੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਪੇਪਰ ਆਨਲਾਈਨ ਲੈਣ ਦੀ ਪੰਜਾਬ ਸਰਕਾਰ ਨੂੰ ਕੀਤੀ ਸਿਫ਼ਾਰਿਸ਼
. . .  22 minutes ago
ਚੰਡੀਗੜ੍ਹ, 25 ਫਰਵਰੀ- ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਅੱਜ ਪੰਜਾਬ ਸਰਕਾਰ ਨੂੰ ਸਿਫ਼ਾਰਿਸ਼ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸੂਬੇ 'ਚ ਪ੍ਰੀ ਨਰਸਰੀ ਤੋਂ ਲੈ ਕੇ 8ਵੀਂ ਜਮਾਤ ਤੱਕ...
ਸੋਸ਼ਲ ਮੀਡੀਆ ਅਤੇ ਓ. ਟੀ. ਟੀ. ਪਲੇਟਫ਼ਾਰਮ ਲਈ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼
. . .  32 minutes ago
ਨਵੀਂ ਦਿੱਲੀ, 25 ਫਰਵਰੀ- ਭਾਰਤ ਸਰਕਾਰ ਨੇ ਅੱਜ ਸੋਸ਼ਲ ਮੀਡੀਆ ਓ. ਟੀ. ਟੀ. ਪਲੇਟਫ਼ਾਰਮਾਂ ਅਤੇ ਨਿਊਜ਼ ਪੋਰਟਲਾਂ ਲਈ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ। ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਅਤੇ ਪ੍ਰਕਾਸ਼ ਜਾਵੜੇਕਰ...
ਤੇਲ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ 'ਚ 'ਆਪ' ਵਲੋਂ ਕੋਟਕਪੂਰਾ 'ਚ ਰੋਸ ਪ੍ਰਦਰਸ਼ਨ
. . .  49 minutes ago
ਕੋਟਕਪੂਰਾ, 25 ਫਰਵਰੀ (ਮੋਹਰ ਗਿੱਲ)- ਦਿਨ-ਬ-ਦਿਨ ਵਧ ਰਹੀਆਂ ਤੇਲ, ਰਸੋਈ ਗੈਸ ਦੀਆਂ ਕੀਮਤਾਂ ਦੇ ਵਿਰੋਧ 'ਚ ਕੋਟਕਪੂਰਾ 'ਚ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਕੇਂਦਰ ਅਤੇ ਸੂਬਾ ਸਰਕਾਰਾਂ...
ਡਿਜੀਟਲ ਮੀਡੀਆ 'ਚ ਕੋਈ ਬੰਧਨ ਨਹੀਂ ਹੈ- ਪ੍ਰਕਾਸ਼ ਜਾਵੜੇਕਰ
. . .  about 1 hour ago
ਉਮਰ ਦੇ ਹਿਸਾਬ ਨਾਲ ਕੰਟੈਂਟ ਦਾ ਵਰਗੀਕਰਨ ਹੋਵੇਗਾ- ਪ੍ਰਕਾਸ਼ ਜਾਵੜੇਕਰ
. . .  about 1 hour ago
ਪੈਰੇਂਟਲ ਲਾਕ ਦੀ ਸਹੂਲਤ ਦੇਣੀ ਪਏਗੀ- ਪ੍ਰਕਾਸ਼ ਜਾਵੜੇਕਰ
. . .  about 1 hour ago
3 ਮਹੀਨਿਆਂ 'ਚ ਕਾਨੂੰਨ ਲਾਗੂ ਕਰਾਂਗੇ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਸਭ ਤੋਂ ਪਹਿਲਾਂ ਪੋਸਟ ਪਾਉਣ ਦੀ ਜਾਣਕਾਰੀ ਦੇਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਇਤਰਾਜ਼ਯੋਗ ਪੋਸਟ 24 ਘੰਟਿਆਂ 'ਚ ਹਟਾਉਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਹਰ ਮਹੀਨੇ ਸ਼ਿਕਾਇਤ ਅਤੇ ਕਾਰਵਾਈ ਦੀ ਰਿਪੋਰਟ ਦੇਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਨੋਡਲ ਅਧਿਕਾਰੀ ਦੀ ਨਿਯੁਕਤੀ ਕਰਨੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਯੂ., ਯੂ. ਏ. 7 ਅਤੇ ਯੂ. ਏ. 13 ਵਰਗੀਆਂ ਸ਼੍ਰੇਣੀਆਂ ਬਣਨਗੀਆਂ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਤਿੰਨ ਪੱਧਰ 'ਤੇ ਨਿਗਰਾਨੀ ਮੈਕੇਨਿਜ਼ਮ ਬਣੇਗਾ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਸੋਸ਼ਲ ਮੀਡੀਆ ਲਈ ਗਾਈਡਲਾਈਨਜ਼ ਤੈਅ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਸੋਸ਼ਲ ਮੀਡੀਆ ਦੀ ਵਰਤੋਂ ਅੱਤਵਾਦੀ ਵੀ ਕਰ ਰਹੇ ਹਨ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਅਸੀਂ ਸੋਸ਼ਲ ਮੀਡੀਆ ਦੀ ਗਲਤ ਵਰਤੋਂ ਦੇ ਵਿਰੁੱਧ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਨਫ਼ਰਤ ਫੈਲਾਉਣ ਲਈ ਹੋ ਰਹੀ ਹੈ ਸੋਸ਼ਲ ਮੀਡੀਆ ਵਰਤੋਂ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਭਾਰਤ 'ਚ ਵਪਾਰ ਲਈ ਸੋਸ਼ਲ ਮੀਡੀਆ ਦਾ ਸਵਾਗਤ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਸੋਸ਼ਲ ਮੀਡੀਆ. ਓ. ਟੀ. ਟੀ., ਨਿਊਜ਼ ਪੋਰਟਲਾਂ ਲਈ ਸਰਕਾਰ ਵਲੋਂ ਨਵੇਂ ਨਿਯਮ ਜਾਰੀ
. . .  about 1 hour ago
ਤਰਨਤਾਰਨ 'ਚ ਕਿਸਾਨ ਜਥੇਬੰਦੀਆਂ ਨੇ ਦਿੱਲੀ ਦੇ ਸ਼ਹੀਦਾਂ ਨੂੰ ਸਮਰਪਿਤ ਮਹਾ ਰੈਲੀ ਦਾ ਕੀਤਾ ਆਯੋਜਨ
. . .  about 1 hour ago
ਤਰਨਤਾਰਨ, 25 ਫਰਵਰੀ (ਹਰਿੰਦਰ ਸਿੰਘ/ਵਿਕਾਸ ਮਰਵਾਹਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਦਿੱਲੀ ਦੇ ਸ਼ਹੀਦਾਂ ਨੂੰ ਸਮਰਪਿਤ ਇਕ ਮਹਾ ਰੈਲੀ ਦਾ ਆਯੋਜਨ ਤਰਨਤਾਰਨ ਦੀ ਸਥਾਨਕ ਦਾਣਾ ਮੰਡੀ ਵਿਖੇ ਕੀਤਾ...
ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ 'ਚ ਵੱਡੀ ਗਿਣਤੀ 'ਚ ਪਹੁੰਚੇ ਪੰਜਾਬੀ ਕਲਾਕਾਰ
. . .  about 1 hour ago
ਖੰਨਾ, 25 ਫਰਵਰੀ (ਹਰਜਿੰਦਰ ਲਾਲ)- ਮਰਹੂਮ ਜਨਾਬ ਸਰਦੂਲ ਸਿਕੰਦਰ ਦੀ ਅਲਵਿਦਾ ਯਾਤਰਾ 'ਚ ਹਰਭਜਨ ਮਾਨ, ਬੱਬੂ ਮਾਨ, ਜਸਬੀਰ ਜੱਸੀ, ਪੰਮੀ ਬਾਈ, ਸਰਦਾਰ ਅਲੀ, ਕਮਲ ਖਾਨ, ਬਾਈ ਜੀ ਕੁਟੀਆ ਵਾਲੇ...
ਬਜਟ ਇਜਲਾਸ ਵਿਚਾਲੇ ਪੰਜਾਬ ਸਰਕਾਰ ਨੇ 1 ਮਾਰਚ ਨੂੰ ਸੱਦੀ ਕੈਬਨਿਟ ਦੀ ਬੈਠਕ
. . .  about 1 hour ago
ਚੰਡੀਗੜ੍ਹ, 25 ਫਰਵਰੀ- ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਮਾਰਚ ਤੋਂ ਸ਼ੁਰੂ ਹੋਵੇਗਾ। ਇਸ ਵਿਚਾਲੇ ਪੰਜਾਬ ਸਰਕਾਰ ਵਲੋਂ 1 ਮਾਰਚ ਨੂੰ ਪੰਜਾਬ ਕੈਬਨਿਟ ਦੀ ਬੈਠਕ ਵੀ ਸੱਦੀ ਗਈ ਹੈ। ਇਹ ਬੈਠਕ ਦੁਪਹਿਰ ਇਕ...
ਖੰਨਾ ਵਾਸੀਆਂ ਵਲੋਂ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਸਮੇਂ ਕੀਤੀ ਜਾ ਰਹੀ ਹੈ ਫੁੱਲਾਂ ਦੀ ਵਰਖਾ
. . .  about 1 hour ago
ਖੰਨਾ, 25 ਫਰਵਰੀ- ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਸਮੇਂ ਤਾਂ-ਤਾਂ ਖੰਨਾ ਵਾਸੀਆਂ ਵਲੋਂ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਸਰਦੂਲ ਸਿਕੰਦਰ ਨੂੰ...
ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਬੂਲੇਪੁਰ ਤੋਂ ਖੰਨੇ ਵਲ ਚੱਲੀ
. . .  about 2 hours ago
ਖੰਨਾ, 25 ਫਰਵਰੀ (ਹਰਜਿੰਦਰ ਸਿੰਘ ਲਾਲ)- ਜਨਾਬ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਬੂਲੇਪੁਰ ਤੋਂ ਖੰਨੇ ਵੱਲ ਨੂੰ ਚੱਲ ਚੁੱਕੀ ਹੈ। ਇਸ ਸਮੇਂ ਉਹ ਐਸਐਸਪੀ ਦਫ਼ਤਰ ਖੰਨਾ ਦੇ ਅੱਗੇ ਤੋਂ ਬੱਸ ਸਟੈਂਡ ਵੱਲ ਨੂੰ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਸਮੱਸਿਆ ਸੁਲਝਾਉਂਦੇ ਵਕਤ ਪੱਤੀਆਂ ਨੋਚਣ ਦੀ ਬਜਾਏ ਜੜ੍ਹਾਂ ਨੂੰ ਪੁੱਟੋ। -ਐਂਥਨੀ ਜੇ.ਡੀ. ਅਜੈਲੋ

ਪੰਜਾਬ / ਜਨਰਲ

ਪਹਿਲੀ ਵਾਰ ਔਰਤਾਂ ਦੀ ਕਿਸਾਨ ਸੰਘਰਸ਼ 'ਚ ਵੱਡੀ ਸ਼ਮੂਲੀਅਤ

ਮੇਜਰ ਸਿੰਘ
ਜਲੰਧਰ, 23 ਨਵੰਬਰ-ਪੰਜਾਬ ਦੇ ਕਿਸਾਨ ਸੰਘਰਸ਼ ਵਿਚ ਪਹਿਲੀ ਵਾਰ ਔਰਤਾਂ ਵੱਡੀ ਗਿਣਤੀ 'ਚ ਸ਼ਮੂਲੀਅਤ ਕਰ ਰਹੀਆਂ ਹਨ | ਮਾਲਵਾ ਖੇਤਰ ਦੇ ਪਿੰਡਾਂ 'ਚ ਵੱਡੀ ਪੱਧਰ 'ਤੇ ਔਰਤਾਂ ਇਕੱਤਰ ਹੋ ਕੇ ਮੁਜ਼ਾਹਰੇ ਤੇ ਸਰਕਾਰ ਦੇ ਪਿੱਟ ਸਿਆਪੇ ਕਰਦੀਆਂ ਹਨ | ਪੇਂਡੂ ਖੇਤਰ 'ਚ ਹਰੇ ਤੇ ਕੇਸਰੀ ਦੁਪੱਟਿਆ ਦਾ ਹੜ੍ਹ ਆਇਆ ਨਜ਼ਰ ਆਉਂਦਾ ਹੈ, ਜਦ ਇਹ ਔਰਤਾਂ ਕਿਸਾਨ ਯੂਨੀਅਨਾਂ ਦੇ ਝੰਡੇ ਚੁੱਕੀ ਖੇਤੀ ਕਾਨੂੰਨਾਂ ਵਿਰੁੱਧ ਨਾਅਰੇ ਮਾਰਦੀਆਂ ਹਨ | ਇਹ ਵੀ ਪਹਿਲੀ ਵਾਰ ਹੈ ਕਿ ਪੇਂਡੂ ਖੇਤਰ ਦੀਆਂ ਕਿਸਾਨ ਔਰਤਾਂ ਵੀ ਖੇਤੀ ਵਿਰੋਧੀ ਬਣਾਏ ਕਾਨੂੰਨਾਂ ਬਾਰੇ ਵਿਚਾਰ-ਵਟਾਂਦਰਾ ਕਰਦੀਆਂ ਹਨ ਤੇ ਮਰਦ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਚੱਲ ਰਹੀਆਂ ਹਨ | ਮਾਲਵਾ ਖੇਤਰ ਦੇ ਪਟਿਆਲਾ, ਸੰਗਰੂਰ, ਮਾਨਸਾ, ਬਠਿੰਡਾ, ਮੋਗਾ, ਫ਼ਰੀਦਕੋਟ ਤੇ ਮੁਕਤਸਰ ਜ਼ਿਲਿ੍ਹਆਂ ਵਿਚ ਕਿਸਾਨ ਸੰਘਰਸ਼ ਲਈ ਔਰਤਾਂ 'ਚ ਵੱਖਰਾ ਹੀ ਚਾਅ ਪਾਇਆ ਜਾ ਰਿਹਾ ਹੈ | ਇਨ੍ਹਾਂ ਜ਼ਿਲਿ੍ਹਆਂ ਦੇ ਆਗੂਆਂ ਨੇ ਠੰਢ ਦੇ ਵਧਣ ਕਰਕੇ ਕਿਸਾਨਾਂ ਨੂੰ ਲਿਜਾਣ ਲਈ ਮਿੰਨੀ ਬੱਸਾਂ ਦਾ ਪ੍ਰਬੰਧ ਕੀਤਾ ਹੈ | ਟਰਾਲੀਆਂ ਵਿਚ ਖਾਣ-ਪੀਣ ਤੇ ਰਿਹਾਇਸ਼ ਦੇ ਪ੍ਰਬੰਧ ਲਈ ਸਾਮਾਨ ਲਿਜਾਇਆ ਜਾ ਰਿਹਾ ਹੈ | ਮੋਗਾ ਜ਼ਿਲ੍ਹੇ ਦੇ ਪਿੰਡ ਬੁੱਟਰ ਦੀਆਂ ਔਰਤਾਂ ਨੇ ਰੋਹ ਭਰਿਆ ਮੁਜ਼ਾਹਰਾ ਕਰਦਿਆਂ ਤਹੱਈਆ ਕੀਤਾ ਹੈ ਕਿ ਉਹ ਵੀ ਕਿਸਾਨ ਮੁਹਿੰਮ 'ਦਿੱਲੀ ਚੱਲੋ' 'ਚ ਵਧ ਚੜ੍ਹ ਕੇ ਹਿੱਸਾ ਲੈਣਗੀਆਂ ਤੇ ਜਿੱਥੇ ਧਰਨਾ ਲੱਗਿਆ, ਉੱਥੇ ਹੀ ਬੈਠ ਕੇ ਰੋਸ ਮੁਜ਼ਾਹਰੇ ਕਰਨਗੀਆਂ | ਇਸ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਸੱਦੇ ਉੱਪਰ 'ਪਿੰਡ ਜਗਾਓ ਪਿੰਡ ਹਿਲਾਓ' ਮੁਹਿੰਮ ਤਹਿਤ ਅੱਜ ਵੀ ਔਰਤਾਂ ਨੇ 12 ਜ਼ਿਲਿ੍ਹਆਂ ਦੇ 318 ਦੇ ਕਰੀਬ ਪਿੰਡਾਂ 'ਚ ਨੁੱਕੜ ਨਾਟਕ, ਝੰਡਾ ਮਾਰਚ, ਮਸ਼ਾਲ ਮਾਰਚ ਤੇ ਮੁਜ਼ਾਹਰੇ ਕੀਤੇ | ਪਿੰਡ ਪੱਧਰ ਤੱਕ ਏਨੀ ਵਿਸ਼ਾਲ ਲਾਮਬੰਦੀ ਵੀ ਪਹਿਲੀ ਵਾਰ ਹੀ ਕਿਸੇ ਸੰਘਰਸ਼ 'ਚ ਹੁੰਦੀ ਦੇਖੀ ਜਾ ਰਹੀ ਹੈ | ਇਸ ਕਰਕੇ ਪਿੰਡ-ਪਿੰਡ ਵਧੇਰੇ ਸਰਗਰਮੀ ਦਾ ਪ੍ਰਭਾਵ ਇਹ ਹੈ ਕਿ ਘਰੇਲੂ ਕੰਮ 'ਚ ਉਲਝੀਆਂ ਔਰਤਾਂ ਵੀ ਇਸ ਸੰਘਰਸ਼ ਨਾਲ ਆ ਜੁੜੀਆਂ ਹਨ ਤੇ ਹੁਣ ਉਨ੍ਹਾਂ ਨੂੰ ਵੀ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਆਪਣੀ ਹੋਂਦ ਲਈ ਸੰਘਰਸ਼ ਜਾਪਣ ਲੱਗ ਪਿਆ ਹੈ | ਮਾਝਾ ਖੇਤਰ ਦੇ ਤਰਨ ਤਾਰਨ ਤੇ ਅੰਮਿ੍ਤਸਰ ਜ਼ਿਲਿ੍ਹਆਂ ਵਿਚ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸਮਾਗਮਾਂ 'ਚ ਔਰਤਾਂ ਦੀ ਭਰਵੀਂ ਹਾਜ਼ਰੀ ਰਹਿੰਦੀ ਰਹੀ ਹੈ ਤੇ ਉਨ੍ਹਾਂ ਨੇ ਹੁਣ 'ਦਿੱਲੀ ਚਲੋ' ਲਈ ਵੀ ਕਮਰਕੱਸੇ ਕਰ ਲਏ ਹਨ |
ਹਰਿਆਣਾ ਸਰਹੱਦ 'ਤੇ ਰੋਕਣ ਦਾ ਖ਼ਦਸ਼ਾ
ਕਿਸਾਨ ਯੂਨੀਅਨਾਂ ਦੇ ਆਗੂਆਂ ਨੂੰ ਖਦਸ਼ਾ ਹੈ ਕਿ ਕੇਂਦਰ ਸਰਕਾਰ ਕੋਰੋਨਾ ਵਾਇਰਸ ਦੇ ਬਹਾਨੇ ਕਿਸਾਨ ਸੰਘਰਸ਼ ਨੂੰ ਔਝੜੇ ਪਾਉਣ ਲਈ ਹਰਿਆਣਾ ਸਰਹੱਦ ਉੱਪਰ ਹੀ ਰੋਕਣ ਦਾ ਯਤਨ ਕਰੇਗੀ | ਕਿਸਾਨ ਜਥੇਬੰਦੀਆਂ ਨੇ ਸ਼ੰਭੂ ਤੋਂ ਲੈ ਕੇ ਡੱਬਵਾਲੀ ਤੱਕ 8 ਦੇ ਕਰੀਬ ਲਾਂਘਿਆ ਰਾਹੀਂ ਹਰਿਆਣਾ 'ਚ ਦਾਖ਼ਲ ਹੋ ਕੇ ਦਿੱਲੀ ਜਾਣ ਦਾ ਪ੍ਰੋਗਰਾਮ ਉਲੀਕਿਆ ਹੋਇਆ ਹੈ | ਬੀ.ਕੇ.ਯੂ. (ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਉਹ ਸਰਕਾਰ ਨਾਲ ਕਿਸੇ ਵੀ ਟਕਰਾਅ ਵਿਚ ਨਹੀਂ ਪੈਣਗੇ ਤੇ ਜਿੱਥੇ ਵੀ ਪੁਲਿਸ ਰੋਕੇਗੀ, ਉੱਥੇ ਹੀ ਧਰਨੇ ਮਾਰ ਕੇ ਬੈਠ ਜਾਣਗੇ ਤੇ ਇਹ ਧਰਨੇ ਅਣਮਿੱਥੇ ਸਮੇਂ ਲਈ ਹੋਣਗੇ | 30 ਕਿਸਾਨ ਜਥੇਬੰਦੀਆਂ ਦੇ ਮੰਚ ਦੇ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਦੀ ਥਾਂ ਟਕਰਾਅ ਵਾਲੇ ਮਾਹੌਲ ਪੈਦਾ ਕਰ ਰਹੀ ਹੈ ਤੇ ਜੇਕਰ ਕਿਸਾਨਾਂ ਨੂੰ ਹਰਿਆਣਾ ਸਰਹੱਦ ਉੱਪਰ ਰੋਕਿਆ ਗਿਆ ਤਾਂ ਇਹ ਬੇਹੱਦ ਅਫ਼ਸੋਸਨਾਕ ਗੱਲ ਹੋਵੇਗੀ | ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਦੇਸ਼ ਦੇ ਲੋਕਾਂ ਤੇ ਸਰਕਾਰ ਨੂੰ ਪੁਚਾਉਣ ਜਾ ਰਹੇ ਹਾਂ | ਉਨ੍ਹਾਂ ਕਿਹਾ ਕਿ ਅਸੀਂ ਸ਼ਾਂਤਮਈ ਧਰਨੇ ਲਾਵਾਂਗੇ ਤੇ ਸਰਕਾਰ ਨੂੰ ਮੰਗਾਂ ਮੰਨਣ ਲਈ ਮਜ਼ਬੂਰ ਕਰਾਂਗੇ |

ਪਾਕਿ ਸਰਕਾਰ ਤੇ ਵਿਰੋਧੀ ਧਿਰ ਵਿਚਾਲੇ ਵਧਿਆ ਟਕਰਾਅ

ਅੰਮਿ੍ਤਸਰ, 23 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਵਿਰੋਧੀ ਦਲਾਂ 'ਤੇ ਰੋਕ ਦੇ ਬਾਵਜੂਦ ਇਮਰਾਨ ਖ਼ਾਨ ਸਰਕਾਰ ਖ਼ਿਲਾਫ਼ ਲੰਘੇ ਦਿਨ ਐਤਵਾਰ ਨੂੰ ਪਿਸ਼ਾਵਰ 'ਚ ਇਕ ਵੱਡੀ ਰੈਲੀ ਕੀਤੀ ਗਈ ਅਤੇ ਨਾਲ ਹੀ 26 ਨਵੰਬਰ ਨੂੰ ਲਰਕਾਨਾ 'ਚ ਵਿਸ਼ਾਲ ਵਿਰੋਧੀ ਰੈਲੀ ਕਰਨ ਦਾ ਐਲਾਨ ...

ਪੂਰੀ ਖ਼ਬਰ »

ਚੰਦੂਮਾਜਰਾ ਨੇ ਰੈਲੀਆਂ ਦਾ ਦੌਰ ਆਰੰਭਿਆ, ਪ੍ਰੋਗਰਾਮ ਤੋਂ ਪਾਰਟੀ ਲੀਡਰਸ਼ਿਪ ਅਣਜਾਣ

ਗੁਰਪ੍ਰੀਤ ਸਿੰਘ ਚੱਠਾ ਪਟਿਆਲਾ, 23 ਨਵੰਬਰ-ਜ਼ਿਲ੍ਹਾ ਪਟਿਆਲਾ ਦੇ ਹਲਕੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਸਿਆਸੀ ਗਲਿਆਰਿਆਂ 'ਚ ਚਰਚਾ ਦਾ ਵਿਸ਼ਾ ਬਣ ਗਈਆਂ ਹਨ | ਭਾਵੇਂ ਪ੍ਰੇਮ ...

ਪੂਰੀ ਖ਼ਬਰ »

ਰਾਜਾਸਾਂਸੀ ਦੇ ਇਤਿਹਾਸਕ ਤਲਾਬ ਦੀ ਹਾਲਤ ਹੋਈ ਖ਼ਸਤਾ

ਸੁਰਿੰਦਰ ਕੋਛੜ ਅੰਮਿ੍ਤਸਰ, 23 ਨਵੰਬਰ - ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਵਡੇਰਿਆਂ ਵਲੋਂ ਸੰਨ 1068 ਦੇ ਕਰੀਬ ਆਬਾਦ ਕੀਤੇ ਅੰਮਿ੍ਤਸਰ ਦੇ ਇਤਿਹਾਸਕ ਕਸਬਾ ਰਾਜਾਸਾਂਸੀ ਵਿਖੇ ਗੁਰਦੁਆਰਾ ਬਾਬਾ ਬੀਰ ਸਿੰਘ ਨੌਰੰਗਾਬਾਦੀ (ਗੁਰਦੁਆਰਾ ਦਮਦਮਾ ਸਾਹਿਬ) ਨਾਲ ...

ਪੂਰੀ ਖ਼ਬਰ »

ਪੰਜਾਬ 'ਚ ਇਸ ਵਾਰ ਜ਼ਿਆਦਾ ਸਮਾਂ ਠੰਢ ਦਾ ਮੌਸਮ ਰਹਿਣ ਦੀ ਸੰਭਾਵਨਾ

ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁ ਧਿਆਣਾ ਦੇ ਮੌਸਮ ਵਿਭਾਗ ਨੇ ਭਵਿੱਖਬਾਣੀ ਕਰਦਿਆਂ ਐਲਾਨ ਕੀਤਾ ਹੈ ਕਿ ਇਸ ਵਾਰ ਪੰਜਾਬ 'ਚ ਪਿਛਲੇ ਸਾਲ ਦੇ ਮੁਕਾਬਲੇ ਜ਼ਿਆਦਾ ਤੇ ਲੰਮਾ ਸਮਾਂ ਠੰਢ ਰਹੇਗੀ | ਇਹ ਸਾਰਾ ਕੁੱਝ ਪੱਛਮੀ ਚੱਕਰਵਾਤਾਂ ...

ਪੂਰੀ ਖ਼ਬਰ »

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਲਈ ਦਿੱਲੀ ਨਾ ਗਏ ਕੈਪਟਨ

ਹਰਕਵਲਜੀਤ ਸਿੰਘ ਚੰਡੀਗੜ੍ਹ, 23 ਨਵੰਬਰ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੋਮਵਾਰ ਸਵੇਰੇ ਆਪਣਾ ਦਿੱਲੀ ਜਾਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ, ਜਿੱਥੇ ਕਿ ਉਨ੍ਹਾਂ ਵਲੋਂ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਜਾਣੀ ਸੀ | ...

ਪੂਰੀ ਖ਼ਬਰ »

ਯੂਰੀਏ ਦੀ ਕਮੀ ਕਣਕ ਦੇ ਝਾੜ ਨੂੰ ਪ੍ਰਭਾਵਿਤ ਕਰੇਗੀ

ਪਟਿਆਲਾ, 23 ਨਵੰਬਰ, (ਭਗਵਾਨ ਦਾਸ)-ਅਕਤੂਬਰ ਦੇ ਮਹੀਨੇ ਤੇ ਨਵਬੰਰ ਸ਼ੁਰੂ 'ਚ ਬੀਜੀ ਕਣਕ ਨੂੰ ਯੂਰੀਏ ਦੀ ਪਹਿਲੀ ਖੁਰਾਕ ਪਾਉਣੀ ਲੋੜੀਂਦੀ ਹੈ | ਪੀ.ਏ.ਯੂ. ਵਲੋਂ 110 ਕਿਲੋ ਪ੍ਰਤੀ ਏਕੜ ਯੂਰੀਆ ਕਣਕ ਨੂੰ ਪਾਉਣ ਦੀ ਸਿਫ਼ਾਰਸ਼ ਕੀਤੀ ਗਈ ਹੈ | ਜੋ ਤਿੰਨ ਕਿਸ਼ਤਾਂ 'ਚ ਪਾਈਆਂ ...

ਪੂਰੀ ਖ਼ਬਰ »

ਭਾਈ ਦਿਆ ਸਿੰਘ ਲਾਹੌਰੀਆ ਨੂੰ ਸ਼ੋ੍ਰਮਣੀ ਕਮੇਟੀ ਨੇ ਕੀਤਾ ਸਨਮਾਨਿਤ

ਅੰਮਿ੍ਤਸਰ, 23 ਨਵੰਬਰ (ਹਰਮਿੰਦਰ ਸਿੰਘ)-ਲੰਮੇ ਅਰਸੇ ਤੋਂ ਭਾਰਤ ਦੀਆਂ ਜ਼ੇਲ੍ਹਾਂ 'ਚ ਨਜ਼ਰਬੰਦ ਚੱਲੇ ਆ ਰਹੇ ਭਾਈ ਦਿਆ ਸਿੰਘ ਲਾਹੌਰੀਆ ਨੇ ਪੈਰੋਲ 'ਤੇ ਛੱੁਟੀ ਆਉਣ ਤੋਂ ਬਾਅਦ ਅੱਜ ਆਪਣੇ ਪਰਿਵਾਰ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ...

ਪੂਰੀ ਖ਼ਬਰ »

ਆਕਾਸ਼ਵਾਣੀ ਜਲੰਧਰ ਦੇ ਪ੍ਰਸਾਰਨ ਜਾਰੀ ਰਹਿਣਗੇ

ਜਲੰਧਰ, 23 ਨਵੰਬਰ (ਅਜੀਤ ਬਿਊਰੋ)-ਆਕਾਸ਼ਵਾਣੀ ਜਲੰਧਰ ਦੇ ਪ੍ਰਸਾਰਨ ਬੰਦ ਹੋ ਰਹੇ ਹਨ ਸਬੰਧੀ ਆਕਾਸ਼ਵਾਣੀ ਜਲੰਧਰ ਵਲੋਂ ਆਪ ਸਭ ਦੀ ਸੂਚਨਾ ਲਈ ਦੱਸਿਆ ਜਾਂਦਾ ਹੈ ਕਿ 100x2 ਕਿੱਲੋਵਾਟ ਦਾ ਮੀਡੀਅਮ ਵੇਵ ਟਰਾਂਸਮੀਟਰ ਖਸਤਾ ਹਾਲਤ 'ਚ ਹੋਣ ਕਰ ਕੇ ਸੇਵਾ ਤੋਂ ਹਟਾ ਦਿੱਤਾ ਗਿਆ ...

ਪੂਰੀ ਖ਼ਬਰ »

ਪਹਿਲੀ ਵਾਰ ਵੋਟ ਪਾਉਣ ਵੇਲੇ ਵੱਡੀ ਜ਼ਿੰਮੇਵਾਰੀ ਦਾ ਹੋਇਆ ਸੀ ਅਹਿਸਾਸ-ਸੋਨੂੰ ਸੂਦ

ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)-ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਸੂਬੇ ਦੇ ਬਣਾਏ ਆਈਕਾਨ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਨੌਜਵਾਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ...

ਪੂਰੀ ਖ਼ਬਰ »

ਡੀ.ਜੀ.ਪੀ. ਦਿਨਕਰ ਗੁਪਤਾ ਵਲੋਂ ਬਠਿੰਡਾ ਦਾ ਦੌਰਾ, ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਬਠਿੰਡਾ, 23 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਪੁਲਿਸ ਦੇ ਡੀ.ਜੀ.ਪੀ. ਸ੍ਰੀ ਦਿਨਕਰ ਗੁਪਤਾ ਨੇ ਅੱਜ ਬਠਿੰਡਾ ਦਾ ਦੌਰਾ ਕੀਤਾ | ਉਹ ਝੀਲਾਂ ਨਜ਼ਦੀਕ ਗੈੱਸਟ ਹਾਊਸ ਪੁੱਜੇ ਜਿੱਥੇ ਉਨ੍ਹਾਂ ਮਾਲਵਾ ਖੇਤਰ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਵੱਖ-ਵੱਖ ਮਾਮਲਿਆਂ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਦੇ 748 ਨਵੇਂ ਮਾਮਲੇ, 17 ਮੌਤਾਂ

ਚੰਡੀਗੜ੍ਹ, 23 ਨਵੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦੇ ਨਵੇਂ ਮਾਮਲਿਆਂ 'ਚ ਉਛਾਲ ਦੇਖਣ ਨੂੰ ਮਿਲ ਰਿਹਾ ਹੈ | ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 17 ਹੋਰ ਮੌਤਾਂ ਹੋ ਗਈਆਂ, ਉਥੇ 731 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ...

ਪੂਰੀ ਖ਼ਬਰ »

ਗੁਰਪ੍ਰਤਾਪ ਸਿੰਘ ਖ਼ੁਸ਼ਹਾਲਪੁਰ ਨੈਸ਼ਨਲ ਕੋਆਪ੍ਰੇਟਿਵ ਯੂਨੀਅਨ ਆਫ ਇੰਡੀਆ ਦੇ ਦੂਜੀ ਵਾਰ ਡਾਇਰੈਕਟਰ ਬਣੇ

ਬਟਾਲਾ, 23 ਨਵੰਬਰ (ਕਾਹਲੋਂ)-ਨੈਸ਼ਨਲ ਕੋਆਰਪ੍ਰੇਟਿਵ ਯੂਨੀਅਨ ਆਫ ਇੰਡੀਆ ਨਵੀਂ ਦਿੱਲੀ ਵਿਖੇ ਬੀਤੇ ਦਿਨੀਂ ਹੋਈ ਮੀਟਿੰਗ 'ਚ ਯੂਨੀਅਨ ਦੀ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ, ਜਿਸ 'ਚ ਸ੍ਰੀ ਦਲੀਪ ਸਿੰਘ ਸਿੰਘਾਨੀ ਸਾਬਕਾ ਲੋਕ ਸਭਾ ਮੈਂਬਰ ਨੂੰ ਚੇਅਰਮੈਨ, ਸਾਬਕਾ ...

ਪੂਰੀ ਖ਼ਬਰ »

ਜਬਰ ਜਨਾਹ ਮਾਮਲਾ-ਬੈਂਸ ਭਰਾ ਸਮੇਤ ਜਾਂਚ ਅਧਿਕਾਰੀ ਸਾਹਮਣੇ ਪੇਸ਼

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਸ ਦਾ ਭਰਾ ਕਰਮਜੀਤ ਸਿੰਘ ਬੈਂਸ ਅੱਜ ਰਾਤ ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਅਤੇ ਉਨ੍ਹਾਂ ਨੇ ...

ਪੂਰੀ ਖ਼ਬਰ »

ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਪਰਿਵਾਰ ਸਮੇਤ ਮਾਤਾ ਨੈਣਾ ਦੇਵੀ ਦਰਬਾਰ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਜੇ. ਐਸ. ਨਿੱਕੂਵਾਲ)-ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ ਹਿਮਾਚਲ ਪ੍ਰਦੇਸ਼ ਦੇ ਵਿਸ਼ਵ ਪ੍ਰਸਿੱਧ ਸ਼ਕਤੀ ਪੀਠ ਮਾਤਾ ਸ੍ਰੀ ਨੈਣਾਂ ਦੇਵੀ ਦੇ ਦਰਬਾਰ 'ਚ ਅੱਜ ਪਰਿਵਾਰਕ ਮੈਂਬਰਾਂ ਸਮੇਤ ਨਤਮਸਤਕ ਹੋਏ ਅਤੇ ਪੂਜਾ-ਅਰਚਨਾ ਕੀਤੀ ਤੇ ...

ਪੂਰੀ ਖ਼ਬਰ »

ਗਾਇਕਾਂ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਲੋਕਾਂ ਨੂੰ ਕਿਸਾਨ ਜਥੇਬੰਦੀਆਂ ਨਾਲ ਦਿੱਲੀ ਚੱਲਣ ਦੀ ਅਪੀਲ

ਚੰਡੀਗੜ੍ਹ, 23 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ 26-27 ਨਵੰਬਰ ਨੂੰ ਦਿੱਲੀ ਕੂਚ ਕਰਨ ਦੇ ਫ਼ੈਸਲੇ ਨੂੰ ਲੈ ਕੇ ਅੱਜ ਪੰਜਾਬੀ ਗਾਇਕਾਂ ਨੇ ਲੋਕਾਂ ਨੂੰ ਲੱਖਾਂ ਦੀ ਗਿਣਤੀ 'ਚ ਕਿਸਾਨਾਂ ਨਾਲ ਮਿਲ ਕੇ ਦਿੱਲੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੂੰ ਬੇਅਦਬੀ ਮਾਮਲਿਆਂ ਦੀ ਜਾਂਚ ਕਰਨ ਦੀ ਸ਼ਕਤੀ-ਹਾਈਕੋਰਟ

ਚੰਡੀਗੜ੍ਹ, 23 ਨਵੰਬਰ (ਬਿ੍ਜੇਂਦਰ ਗੌੜ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੋਮਵਾਰ ਨੂੰ ਇਕ ਵਾਰੀ ਫਿਰ ਦੁਹਰਾਇਆ ਕਿ ਪੰਜਾਬ ਸਰਕਾਰ ਨੂੰ ਬੇਅਦਬੀ ਮਾਮਲਿਆਂ ਦੀ ਜਾਂਚ ਕਰਨ ਦੀ ਸ਼ਕਤੀ ਹੈ | ਮਾਮਲੇ 'ਚ ਇਕ ਮੁਲਜ਼ਮ ਦੀ ਨਜ਼ਰਸਾਨੀ ਪਟੀਸ਼ਨ ਨੂੰ ਖ਼ਾਰਜ ਕਰਦਿਆਂ ...

ਪੂਰੀ ਖ਼ਬਰ »

ਪੰਜਾਬ ਭਾਜਪਾ ਆਗੂਆਂ ਵਲੋਂ ਪਾਰਟੀ ਦੇ ਸੂਬਾ ਇੰਚਾਰਜ ਦੁਸ਼ਯੰਤ ਗੌਤਮ ਨਾਲ ਮੁਲਾਕਾਤ

ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)-ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਸੀਨੀਅਰ ਭਾਜਪਾ ਆਗੂਆਂ ਨੇ ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਭਾਜਪਾ ਇੰਚਾਰਜ ਤੇ ਰਾਜ ਸਭਾ ਮੈਂਬਰ ਦੁਸ਼ਯੰਤ ਕੁਮਾਰ ਗੌਤਮ ਨਾਲ ਮੁਲਾਕਾਤ ਕੀਤੀ | ਭਾਜਪਾ ਆਗੂਆਂ ਨੇ ...

ਪੂਰੀ ਖ਼ਬਰ »

ਇਕ ਵਰ੍ਹੇ ਤੋਂ ਧਾਰਮਿਕ ਸਮਾਰੋਹਾਂ 'ਚ ਸ਼ਾਮਿਲ ਨਹੀਂ ਹੋ ਸਕੇ ਭਾਰਤ-ਪਾਕਿ ਦੇ ਨਾਗਰਿਕ

ਅੰਮਿ੍ਤਸਰ, 23 ਨਵੰਬਰ (ਸੁਰਿੰਦਰ ਕੋਛੜ)-ਭਾਰਤ ਤੇ ਪਾਕਿਸਤਾਨ ਵਿਚਾਲੇ ਵਿਗੜਦੇ ਤੇ ਠੰਢੇ ਪੈ ਰਹੇ ਰਿਸ਼ਤਿਆਂ ਦਾ ਸਿੱਧਾ ਪ੍ਰਭਾਵ ਦੋਵੇਂ ਦੇਸ਼ਾਂ ਵਿਚਾਲੇ ਚਲਣ ਵਾਲੇ ਵਪਾਰ, ਨਾਗਰਿਕਾਂ ਦੀ ਆਵਾਜਾਈ, ਬੱਸ ਤੇ ਰੇਲ ਸੇਵਾਵਾਂ ਸਮੇਤ ਧਾਰਮਿਕ ਯਾਤਰਾਵਾਂ 'ਤੇ ਵੀ ਪਿਆ ...

ਪੂਰੀ ਖ਼ਬਰ »

ਤਾਲਾਬੰਦੀ ਕਾਰਨ ਪਾਕਿ 'ਚ ਫਸੇ 110 ਭਾਰਤੀ ਨਾਗਰਿਕ ਵਤਨ ਪਰਤੇ

ਅਟਾਰੀ, 23 ਨਵੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਕੋਰੋਨਾ ਮਹਾਂਮਾਰੀ ਕਾਰਨ ਲਾਗੂ ਤਾਲਾਬੰਦੀ ਦੌਰਾਨ ਭਾਰਤ ਤੋਂ ਪਾਕਿਸਤਾਨ ਆਪਣੇ ਰਿਸ਼ਤੇਦਾਰਾਂ ਕੋਲ ਹੀ ਫਸੇ 110 ਭਾਰਤੀ ਨਾਗਰਿਕ ਅੱਜ ਅੰਤਰਰਾਸ਼ਟਰੀ ਵਾਹਗਾ-ਅਟਾਰੀ ਸਰਹੱਦ ਰਸਤੇ ਆਪਣੇ ਵਤਨ ਪਰਤ ਆਏ | ਭਾਰਤੀ ...

ਪੂਰੀ ਖ਼ਬਰ »

ਪੰਜਾਬ ਲੋਕ ਸੇਵਾ ਕਮਿਸ਼ਨ ਦੇ 3 ਮੈਂਬਰਾਂ ਦੀ ਚੋਣ ਲਈ 190 ਉਮੀਦਵਾਰ ਮੈਦਾਨ 'ਚ

ਚੰਡੀਗੜ੍ਹ, 23 ਨਵੰਬਰ (ਐਨ.ਐਸ. ਪਰਵਾਨਾ)-ਪੰਜਾਬ ਲੋਕ ਸੇਵਾ ਕਮਿਸ਼ਨ ਦੇ ਤਿੰਨ ਮੈਂਬਰਾਂ ਦੀ ਚੋਣ ਲਈ 190 ਉਮੀਦਵਾਰਾਂ ਨੇ ਅਪਲਾਈ ਕੀਤਾ ਹੈ, ਜਿਸ 'ਚ ਕਈ ਪੀ.ਸੀ.ਐਸ. ਸੇਵਾਮੁਕਤ ਅਧਿਕਾਰੀ ਵੀ ਉਮੀਦਵਾਰ ਹਨ, ਜਿਨ੍ਹਾਂ ਦੀ ਚੋਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਮੁੱਖ ...

ਪੂਰੀ ਖ਼ਬਰ »

ਕਿਸਾਨਾਂ ਦੇ ਹੜ੍ਹ ਨੂੰ ਰੋਕ ਨਹੀਂ ਸਕੇਗੀ ਮੋਦੀ ਸਰਕਾਰ-ਰਾਜੇਵਾਲ

ਖੰਨਾ, 23 ਨਵੰਬਰ (ਹਰਜਿੰਦਰ ਸਿੰਘ ਲਾਲ)-ਕਿਸਾਨ ਅੰਦੋਲਨ ਦੇ 26 ਤੇ 27 ਨਵੰਬਰ ਦੇ ਦਿੱਲੀ-ਚੱਲੋ ਪ੍ਰੋਗਰਾਮ ਲਈ ਸਾਰੇ ਪੰਜਾਬ 'ਚੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ¢ ਕਿਸਾਨਾਂ 'ਚ ਅਥਾਹ ਜੋਸ਼ ਹੈ ਅਤੇ ਉਹ ਲਗਾਤਾਰ ਚਲਣ ਵਾਲੇ ਇਸ ਧਰਨੇ ਲਈ ਹਰ ਪਿੰਡ 'ਚ ਰਾਸ਼ਨ, ਲੱਕੜਾਂ ਤੇ ...

ਪੂਰੀ ਖ਼ਬਰ »

ਦਿੱਲੀ ਘੇਰਾਬੰਦੀ ਨੂੰ ਸਫ਼ਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਵਲੋਂ ਮੀਟਿੰਗ

ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦੇਸ਼ ਦੀਆਂ 500 ਕਿਸਾਨ ਜਥੇਬੰਦੀਆਂ ਵਲੋਂ 26-27 ਨਵੰਬਰ ਨੂੰ ਦਿੱਲੀ ਦੀ ਘੇਰਾਬੰਦੀ ਕੀਤੀ ਜਾ ਰਹੀ ਹੈ, ਜਿਸ ਨੂੰ ਸਫ਼ਲ ਬਣਾਉਣ ਲਈ ਤੇ ਤਿਆਰੀਆਂ ਸਬੰਧੀ ਅੱਜ ਭਾਰਤੀ ਕਿਸਾਨ ...

ਪੂਰੀ ਖ਼ਬਰ »

ਕੇਂਦਰ ਤੇ ਰਾਜ ਸਰਕਾਰ ਕਿਸਾਨਾਂ ਨੂੰ ਤੁਰੰਤ ਯੂਰੀਆ ਮੁਹੱਈਆ ਕਰਵਾਏ-ਹਰਸਿਮਰਤ

ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)-ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰ ਤੇ ਪੰਜਾਬ ਸਰਕਾਰਾਂ ਨੂੰ ਆਖਿਆ ਕਿ ਉਹ ਸੂਬੇ ਦੇ ਕਿਸਾਨਾਂ ਕੋਲ ਖਾਦਾਂ ਖ਼ਾਸ ਤੌਰ 'ਤੇ ਯੂਰੀਆ ਤੁਰੰਤ ਪੁੱਜਦਾ ਕਰਨ ਕਿਉਂਕਿ ਯੂਰੀਆ ਦੀ ਸਪਲਾਈ 'ਚ ਹੋਰ ਦੇਰੀ ਨਾਲ ...

ਪੂਰੀ ਖ਼ਬਰ »

ਪੰਜਾਬ ਦੇ ਕਿਸਾਨਾਂ ਨੇ ਮੁਲਕ ਦੇ ਕਿਸਾਨਾਂ ਨੂੰ ਰਾਹ ਦਿਖਾਈ-ਪਰਮਿੰਦਰ ਸਿੰਘ ਢੀਂਡਸਾ

ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)-ਖੇਤੀ ਕਾਨੂੰਨਾਂ ਦੇ ਵਿਰੁੱਧ 26 ਨਵੰਬਰ ਨੂੰ ਦਿੱਲੀ-ਚੱਲੋ ਪ੍ਰੋਗਰਾਮ ਦੇ ਤਹਿਤ ਕੂਚ ਕਰਨ ਜਾ ਰਹੇ ਦੇਸ਼ ਭਰ ਦੇ ਕਿਸਾਨਾਂ ਨਾਲ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਆਗੂਆਂ ਨੇ ਵੀ ਕਮਰ ਕੱਸ ਲਈ ਹੈ¢ ਦਿੱਲੀ 'ਚ ਕਿਸਾਨਾਂ ਦੇ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਇਕ ਕਿਸਾਨ ਯੂਨੀਅਨ ਵਲੋਂ ਮੁਸਾਫ਼ਰ ਰੇਲਾਂ ਨਾ ਲੰਘਣ ਦੇ ਫ਼ੈਸਲੇ 'ਤੇ ਚਿੰਤਾ ਜ਼ਾਹਿਰ

ਚੰਡੀਗੜ੍ਹ•, 23 ਨਵੰਬਰ (ਅਜੀਤ ਬਿਊਰੋ)-ਇਕ ਕਿਸਾਨ ਯੂਨੀਅਨ ਵਲੋਂ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਉਨ•ਾਂ ਦੀਆਂ ਮੰਗਾਂ ਪ੍ਰਵਾਨ ਨਾ ਹੋਣ ਤੱਕ ਯਾਤਰੀ ਰੇਲਾਂ ਚੱਲਣ ਦੀ ਆਗਿਆ ਨਾ ਦੇਣ ਬਾਰੇ ਲਏ ਗਏ ਫੈਸਲੇ 'ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

2018 'ਚ ਮੁੱਖ ਮੰਤਰੀ ਦੇ ਪ੍ਰੋਗਰਾਮ 'ਚ ਹੋਏ ਖ਼ਰਚੇ ਦਾ ਭੁਗਤਾਨ ਅਜੇ ਵੀ ਬਕਾਇਆ

ਚੰਡੀਗੜ੍ਹ, 23 ਨਵੰਬਰ (ਵਿਕਰਮਜੀਤ ਸਿੰਘ ਮਾਨ)-ਸਾਲ 2018 'ਚ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲੈਣ ਜ਼ਿਲ੍ਹਾ ਤਰਨ ਤਾਰਨ ਪੁੱਜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਈ ਰੱਖੇ ਪ੍ਰੋਗਰਾਮ ਦੇ ਖਰਚੇ ਦਾ ਬਿੱਲ ਅਜੇ ਵੀ ਬਕਾਇਆ ਖੜ੍ਹਾ ਹੈ | ਮਿਲੀ ਜਾਣਕਾਰੀ ਅਨੁਸਾਰ ਮੁੱਖ ...

ਪੂਰੀ ਖ਼ਬਰ »

ਤਿੰਨ ਦਿਨਾਂ 'ਚ ਪੱਕੇ ਦੰਦ ਲਗਾਉਣ ਦੀ ਵਿਧੀ ਲੰਬੇ ਸਮੇਂ ਲਈ ਕਾਮਯਾਬ- ਡਾ. ਨੈਨਸੀ

ਜਲੰਧਰ, 23 ਨਵੰਬਰ (ਐੱਮ. ਐੱਸ. ਲੋਹੀਆ)-ਸਥਾਨਕ ਨਿਊ ਜਵਾਹਰ ਨਗਰ 'ਚ ਚਲ ਰਹੇ ਹਰਪ੍ਰੀਤ ਅੱਖਾਂ ਤੇ ਦੰਦਾਂ ਦੇ ਕੇਂਦਰ 'ਚ ਲਗਾਏ ਗਏ 'ਫਰੀ ਪੇਸ਼ੈਂਟ ਐਜੂਕੇਸ਼ਨ' ਸੈਮੀਨਾਰ 'ਚ ਸੰਬੋਧਨ ਕਰਦੇ ਹੋਏ ਹਸਪਤਾਲ ਦੀ ਸਹਾਇਕ ਡਾਇਰੈਕਟਰ ਤੇ ਦੰਦਾਂ ਦੀ ਮਾਹਿਰ ਡਾ. ਨੈਨਸੀ ਧਿਮਾਨ ਨੇ ...

ਪੂਰੀ ਖ਼ਬਰ »

ਆਲਵਿੰਨ ਗੈੱਸ ਪੇਪਰਜ਼ ਬਣਿਆ ਬੱਚਿਆਂ ਦੀ ਪਸੰਦ

ਜਲੰਧਰ, 23 ਨਵੰਬਰ (ਅ.ਬ)-ਪੰਜਾਬ ਸਰਕਾਰ ਸਿਹਤ ਤੇ ਭਲਾਈ ਵਿਭਾਗ ਵਲੋਂ 13-07-2020 ਨੂੰ ਕੀਤੀ ਗਈ ਘੋਸ਼ਣਾ ਅਨੁਸਾਰ ਵਾਰਡ ਅਟੈਂਡੈਂਟ ਦੀਆਂ 800 ਖ਼ਾਲੀ ਅਸਾਮੀਆਂ ਭਰਨ ਦੀ ਮਨਜ਼ੂਰੀ ਦਿੱਤੀ ਗਈ ਸੀ | ਇਨ੍ਹਾਂ ਆਸਾਮੀਆਂ ਦੀ ਘੋਸ਼ਣਾ ਤੋਂ ਬਾਅਦ ਕਈ ਵੱਖ-ਵੱਖ ਪ੍ਰਕਾਸ਼ਕਾਂ ਵਲੋਂ ...

ਪੂਰੀ ਖ਼ਬਰ »

ਲੇਖਕ ਡਾ. ਆਸਾ ਸਿੰਘ ਘੁੰਮਣ ਦੀ ਨਵਪ੍ਰਕਾਸ਼ਿਤ ਪੁਸਤਕ 'ਕੱਤਕ ਕਿ ਵਿਸਾਖ? ਕਿ ਦੋਵੇਂ? ਲੋਕ ਅਰਪਿਤ

ਕਪੂਰਥਲਾ, 23 ਨਵੰਬਰ (ਅਮਰਜੀਤ ਸਿੰਘ ਕੋਮਲ)-ਕੇਂਦਰੀ ਪੰਜਾਬੀ ਲੇਖਕ ਸਭਾ ਤੇ ਜਨਵਾਦੀ ਸੰਘ ਅੰਮਿ੍ਤਸਰ ਵਲੋਂ ਪੰਜਾਬੀ ਚਿੰਤਕ ਗਲੋਬਲ ਮੰਚ ਨਡਾਲਾ ਤੇ ਸਿਰਜਣਾ ਕੇਂਦਰ ਕਪੂਰਥਲਾ ਦੇ ਸਹਿਯੋਗ ਨਾਲ ਭਾਈ ਵੀਰ ਸਿੰਘ ਨਿਵਾਸ ਅਸਥਾਨ ਅੰਮਿ੍ਤਸਰ ਵਿਖੇ ਕਰਵਾਏ ਗਏ ਇਕ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਸਹਿਯੋਗ ਨਾਲ ਚੰਡੀਗੜ੍ਹ ਯੂਨੀਵਰਸਿਟੀ ਵਿਖੇ 'ਗੁਰੂ ਨਾਨਕ ਚੇਅਰ' ਦੀ ਸਥਾਪਨਾ

ਐੱਸ.ਏ.ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ 'ਗੁਰੂ ਨਾਨਕ ਚੇਅਰ' ਦੀ ਸਥਾਪਨਾ ਕੀਤੀ ਗਈ, ਜਿਥੇ ਕਿ ਵਿਦਿਆਰਥੀਆਂ ...

ਪੂਰੀ ਖ਼ਬਰ »

ਅਕਾਲੀ ਦਲ ਦੀ ਦਿੱਲੀ ਇਕਾਈ ਤੇ ਗੁਰਦੁਆਰਾ ਕਮੇਟੀ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਕਰਨ- ਸੁਖਬੀਰ

ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਸ਼ੋ੍ਰਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਿਹਾ ਕਿ ਉਹ 26 ਤੇ 27 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਦੇ ਦਿੱਲੀ ...

ਪੂਰੀ ਖ਼ਬਰ »

ਦਿੱਲੀ ਮੋਰਚੇ ਲਈ ਮਾਲਵੇ ਦੇ 9 ਜ਼ਿਲਿ੍ਹਆਂ 'ਚ ਤਿਆਰੀਆਂ ਜ਼ੋਰਾਂ 'ਤੇ

ਡੱਬਵਾਲੀ, 23 ਨਵੰਬਰ (ਇਕਬਾਲ ਸਿੰਘ ਸ਼ਾਂਤ)-ਦਿੱਲੀ ਮੋਰਚੇ ਲਈ ਮਾਲਵੇ ਦੇ 9 ਜ਼ਿਲਿ•ਆਂ ਦੇ ਦੋ ਲੱਖ ਕਿਸਾਨੀ ਕਦਮਾਂ ਦੀਆਂ ਸੰਘਰਸ਼ੀ ਪੈੜਾਂ ਲਈ ਸਰਕਾਰੀ ਰੋਕਾਂ ਲੱਗਣ 'ਤੇ ਜਥੇਬੰਦਕ ਛਾਉਣੀ ਡੱਬਵਾਲੀ 'ਚ ਸੰਭਾਵੀ ਧਰਨੇ ਲਈ ਜ਼ਮੀਨੀ ਤਿਆਰੀਆਂ ਅੰਤਿਮ ਛੋਹਾਂ ਵੱਲ ਵਧ ...

ਪੂਰੀ ਖ਼ਬਰ »

ਵਿਦੇਸ਼ਾਂ 'ਚ ਮੰਗ ਵਧਣ ਨਾਲ ਬਾਸਮਤੀ ਝੋਨੇ ਦੇ ਭਾਅ ਵਧੇ

ਮੂਣਕ, 23 ਨਵੰਬਰ (ਕੇਵਲ ਸਿੰਗਲਾ)-ਈਰਾਨ, ਸਾਊਦੀ ਅਰਬ, ਯੂ.ਏ.ਈ., ਕਵੈਤ ਤੇ ਅਮਰੀਕਾ ਆਦਿ ਦੇਸ਼ਾਂ 'ਚ ਬਾਸਮਤੀ ਚਾਵਲ ਦੀ ਮੰਗ ਵਧ ਜਾਣ ਕਾਰਨ ਅਨਾਜ ਮੰਡੀਆਂ 'ਚ ਬਾਸਮਤੀ ਝੋਨੇ ਦੇ ਭਾਅ ਲਗਾਤਾਰ ਵੱਧ ਰਹੇ ਹਨ ਪਰ ਹੁਣ ਜਦੋਂ ਕਿ 80 ਫ਼ੀਸਦੀ ਤੋਂ ਉਪਰ ਕਿਸਾਨ ਬਾਸਮਤੀ ਝੋਨਾ ਵੇਚ ...

ਪੂਰੀ ਖ਼ਬਰ »

ਵਾਰਡ ਅਟੈਂਡੈਂਟ ਪ੍ਰੀਖਿਆ 28 ਨੂੰ , 800 ਪੋਸਟਾਂ ਲਈ ਡੇਢ ਲੱਖ ਦੇ ਕਰੀਬ ਉਮੀਦਵਾਰ

ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਵਲੋਂ 28 ਨਵੰਬਰ 2020 ਨੂੰ ਵਾਰਡ ਅਟੈਡੈਂਟ ਦੀਆਂ ਤਕਰੀਬਨ 800 ਪੋਸਟਾਂ ਲਈ ਕਰਵਾਈ ਜਾ ਰਹੀ ਪ੍ਰੀਖਿਆ ਲਈ ਯੂਨੀਵਰਸਿਟੀ ਨੂੰ ਡੇਢ ਲੱਖ ਉਮੀਦਵਾਰਾਂ ਨੇ ਅਰਜ਼ੀਆਂ ...

ਪੂਰੀ ਖ਼ਬਰ »

7 ਫਾਰਮੇਸੀ ਕਾਲਜਾਂ ਦੀ ਮਾਨਤਾ ਰੱਦ ਕਰਨ ਲਈ ਹੋਵੇਗੀ ਕਾਰਵਾਈ

ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਵਲੋਂ ਲਹਿਰਾਗਾਗਾ ਵਿਖੇ ਸਥਿਤ ਫਾਰਮੇਸੀ ਕਾਲਜਾਂ 'ਚ ਵਿਦਿਆਰਥੀਆਂ ਤੋਂ ਪੈਸੇ ਲੈ ਕੇ ਨਕਲ ਕਰਵਾਉਣ ਦੇ ਮਾਮਲੇ ਦੀ ਜਾਂਚ ਕਰਵਾਉਣ ਤੋਂ ਬਾਅਦ ਸਮੂਹਿਕ ਨਕਲ ਦਾ ...

ਪੂਰੀ ਖ਼ਬਰ »

'ਖਪਤਕਾਰ ਐਡਵੋਕੇਸੀ ਸੈੱਲ' 'ਚ ਵੀ ਹੋਇਆ ਕਰੇਗੀ ਬਿਜਲੀ ਖਪਤਕਾਰਾਂ ਦੇ ਮਸਲਿਆਂ ਦੀ ਸੁਣਵਾਈ

ਜਲੰਧਰ, 23 ਨਵੰਬਰ (ਸ਼ਿਵ ਸ਼ਰਮਾ)-ਹੁਣ ਪੰਜਾਬ ਬਿਜਲੀ ਅਥਾਰਟੀ ਕਮਿਸ਼ਨ ਨੇ ਖਪਤਕਾਰਾਂ ਨੂੰ ਰਾਹਤ ਦੇਣ ਲਈ ਖਪਤਕਾਰ ਐਡਵੋਕੇਸੀ ਸੈੱਲ ਦਾ ਗਠਨ ਕਰ ਦਿੱਤਾ ਹੈ ਜਿਸ ਦੇ ਤਹਿਤ ਕੋਈ ਵੀ ਬਿਜਲੀ ਖਪਤਕਾਰ ਆਪਣੇ ਮਸਲੇ ਹੱਲ ਹੋਣ 'ਤੇ ਇਸ ਸੈੱਲ 'ਚ ਸ਼ਿਕਾਇਤ ਕਰ ਸਕਦਾ ਹੈ | ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX