ਫ਼ਿਰੋਜ਼ਪੁਰ, 23 ਨਵੰਬਰ (ਤਪਿੰਦਰ ਸਿੰਘ)- 2004 ਤੋਂ ਬਾਅਦ ਸਰਕਾਰੀ ਨੌਕਰੀ ਵਿਚ ਭਰਤੀ ਹੋਏ ਸਰਕਾਰੀ ਮੁਲਾਜ਼ਮਾਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦੇ ਸੀ.ਪੀ.ਐਫ ਕਰਮਚਾਰੀ ਯੂਨੀਅਨ ਪੰਜਾਬ ਅਤੇ ਪੁਰਾਣੀ ਪੈਨਸ਼ਨ ਸੰਘਰਸ਼ ਬਹਾਲ ਕਮੇਟੀ ਵਲੋਂ ਸਾਂਝੇ ਤੌਰ 'ਤੇ ਐਨ.ਪੀ.ਐੱਸ.ਈ.ਯੂ ਦੇ ਝੰਡੇ ਹੇਠ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਭਾਂਗਰ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਦੇ ਸਾਹਮਣੇ ਪੰਜਾਬ ਸਰਕਾਰ ਦਾ ਅਰਥੀ ਫ਼ੂਕ ਮੁਜ਼ਾਹਰਾ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ | ਇਕੱਠ ਨੂੰ ਸੰਬੋਧਨ ਕਰਦਿਆਂ ਜਗਸੀਰ ਸਿੰਘ ਭਾਂਗਰ ਜ਼ਿਲ੍ਹਾ ਪ੍ਰਧਾਨ, ਸੋਨੂੰ ਕਸ਼ਯਪ ਜਨਰਲ ਸਕੱਤਰ ਸੀ.ਪੀ.ਐਫ ਕਰਮਚਾਰੀ ਯੂਨੀਅਨ, ਇੰਦਰਜੀਤ ਸਿੰਘ ਢਿੱਲੋਂ, ਸੀਨੀਅਰ ਮੀਤ ਪ੍ਰਧਾਨ, ਪਵਨ ਸ਼ਰਮਾ ਖ਼ਜ਼ਾਨਚੀ, ਮਨੋਹਰ ਲਾਲ ਜ਼ਿਲ੍ਹਾ ਪ੍ਰਧਾਨ ਪੀ.ਐੱਸ.ਐਮ.ਐੱਸ.ਯੂ. ਪਿੱਪਲ ਸਿੰਘ ਸਿੱਧੂ ਜ਼ਿਲ੍ਹਾ ਜਨਰਲ ਸਕੱਤਰ, ਅਜੀਤ ਸਿੰਘ ਸੋਢੀ ਜ਼ਿਲ੍ਹਾ ਪ੍ਰਧਾਨ ਪੈਨਸ਼ਨਰ ਐਸੋਸੀਏਸ਼ਨ, ਓਮ ਪ੍ਰਕਾਸ਼ ਸੂਬਾਈ ਮੀਤ ਪ੍ਰਧਾਨ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ, ਪ੍ਰਦੀਪ ਵਿਨਾਇਕ ਜ਼ਿਲ੍ਹਾ ਖ਼ਜ਼ਾਨਚੀ, ਸੋਨਾ ਸਿੰਘ ਫੂਡ ਸਪਲਾਈ, ਹਰਮੀਤ ਸਿੰਘ ਵਿਦਿਆਰਥੀ ਜ਼ਿਲ੍ਹਾ ਪ੍ਰਧਾਨ ਕਾਨੂੰਗੋ ਐਸੋਸੀਏਸ਼ਨ, ਦੀਦਾਰ ਸਿੰਘ ਮੁੱਦਕੀ ਸੂਬਾਈ ਅਧਿਆਪਕ ਆਗੂ, ਹਰਦੀਪ ਸਿੰਘ ਸੰਧੂ ਡੀ.ਟੀ.ਐਫ., ਸਰਬਜੀਤ ਸਿੰਘ ਭਾਵੜਾ, ਗੁਰਜੀਤ ਸਿੰਘ ਸੋਢੀ ਸਾਂਝਾ ਅਧਿਆਪਕ ਮੰਚ, ਕਿਸ਼ਨ ਚੰਦ ਜਾਗੋਵਾਲੀਆ ਜ਼ਿਲ੍ਹਾ ਪ੍ਰਧਾਨ ਪ.ਸ.ਸ.ਫ, ਜੁਗਲ ਕਿਸ਼ੋਰ ਆਨੰਦ ਪ੍ਰਧਾਨ ਸੀ.ਪੀ.ਐਫ. ਕਰਮਚਾਰੀ ਯੂਨੀਅਨ ਲੋਕ ਨਿਰਮਾਣ ਵਿਭਾਗ, ਗੁਰਜੀਤ ਸਿੰਘ ਸੰਧੂ ਤਹਿਸੀਲ ਪ੍ਰਧਾਨ ਸੀ.ਪੀ.ਐਫ. ਕਰਮਚਾਰੀ ਯੂਨੀਅਨ ਜ਼ੀਰਾ, ਦਲਵਿੰਦਰ ਸਿੰਘ ਖੇਤੀਬਾੜੀ ਵਿਭਾਗ, ਡਾ: ਪ੍ਰਦੀਪ ਰਾਣਾ ਅਤੇ ਭੁਪਿੰਦਰਪਾਲ ਸਿੰਘ ਜ਼ਿਲ੍ਹਾ ਪ੍ਰਧਾਨ ਡਰਾਫਟਸਮੈਨ ਐਸੋਸੀਏਸ਼ਨ ਨੇ ਐਨ.ਪੀ.ਐੱਸ. ਪੈਨਸ਼ਨ ਸਕੀਮ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਸਰਕਾਰ ਦੀਆਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾ ਕੇ ਮੁਲਾਜ਼ਮ ਮਾਰੂ ਨੀਤੀਆਂ ਅਪਣਾਉਣ ਦੀਆਂ ਕੋਝੀਆਂ ਚਾਲਾਂ ਨੂੰ ਬਰਦਾਸ਼ਤ ਨਾ ਕਰਨ ਦੀ ਚਿਤਾਵਨੀ ਦਿੱਤੀ | ਉਕਤ ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਮੰਗ ਨੂੰ ਨਜ਼ਰਅੰਦਾਜ਼ ਕਰਨਾ ਸੂਬਾ ਸਰਕਾਰ ਨੂੰ ਭਾਰੀ ਪਵੇਗਾ | ਇਸ ਮੌਕੇ ਰਾਜਦੀਪ ਸਿੰਘ ਸੋਢੀ ਬਲਾਕ ਪ੍ਰਧਾਨ ਸੀ.ਪੀ.ਐਫ. ਕਰਮਚਾਰੀ ਯੂਨੀਅਨ ਗੁਰੂਹਰਸਹਾਏ, ਵਿਪਨ ਲੋਟਾ, ਨਰੇਸ਼ ਸੈਣੀ ਖੇਤੀਬਾੜੀ ਵਿਭਾਗ, ਵਰੁਨ ਕੁਮਾਰ ਪ੍ਰਧਾਨ ਸਿੱਖਿਆ ਵਿਭਾਗ ਮਨਿਸਟਰੀਅਲ ਯੂਨੀਅਨ, ਚੰਦਨ ਰਾਣਾ ਸਿਹਤ ਵਿਭਾਗ, ਅਮਨਦੀਪ ਸਿੰਘ, ਹਰਪ੍ਰੀਤ ਸਿੰਘ ਦੁੱਗਲ ਖ਼ਜ਼ਾਨਾ ਦਫ਼ਤਰ, ਜਸਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਕਰਮਚਾਰੀ ਦਲ, ਗੌਰਵ ਅਰੋੜਾ ਪੀ.ਡਬਲਿਊ.ਡੀ., ਸ਼ੀਤਲ ਅਸੀਜਾ ਲੋਕ ਨਿਰਮਾਣ ਵਿਭਾਗ, ਹਰਭਗਵਾਨ ਜ਼ਿਲ੍ਹਾ ਪ੍ਰੀਸ਼ਦ, ਸਿਮਰਨਜੀਤ ਸਿੰਘ ਫਾਰੈਸਟ ਗਾਰਡ ਯੂਨੀਅਨ, ਸਿਮਰਨਜੀਤ ਸਿੰਘ ਨਹਿਰੀ ਪਟਵਾਰ ਯੂਨੀਅਨ, ਏਕਮ ਜੀਤ ਸਿੰਘ ਰੈਵੀਨਿਊ ਪਟਵਾਰ ਯੂਨੀਅਨ, ਸੁਨੀਲ ਕੰਬੋਜ ਈ.ਟੀ.ਟੀ. ਯੂਨੀਅਨ, ਰਾਜਿੰਦਰ ਸਿੰਘ ਰਾਜਾ, ਰੇਸ਼ਮ ਸਿੰਘ ਬੀ.ਐੱਡ ਫ਼ਰੰਟ ਘੱਲ ਖੁਰਦ, ਤਲਵਿੰਦਰ ਸਿੰਘ ਈ.ਟੀ.ਟੀ. ਘੱਲ ਖੁਰਦ, ਗੁਰਮੁਖ ਸਿੰਘ ਜੂਨੀਅਰ ਇੰਜੀਨੀਅਰ ਐਸੋਸੀਏਸ਼ਨ, ਬਲਕਾਰ ਸਿੰਘ ਮਾੜੀ ਮੇਘਾ, ਮਹਿੰਦਰ ਸਿੰਘ ਧਾਲੀਵਾਲ ਆਦਿ ਮੁਲਾਜ਼ਮ ਆਗੂਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੈਂਕੜੇ ਮੁਲਾਜ਼ਮਾਂ ਪੂਰੇ ਜੋਸ਼ ਨਾਲ ਇਸ ਰੋਸ ਮੁਜ਼ਾਹਰੇ ਵਿਚ ਹਿੱਸਾ ਲਿਆ |
ਫ਼ਿਰੋਜ਼ਪੁਰ, 23 ਨਵੰਬਰ (ਕੁਲਬੀਰ ਸਿੰਘ ਸੋਢੀ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਮਾਰੂ ਬਿੱਲਾਂ ਨੂੰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਦਿੱਲੀ ਵਿਖੇ ਧਰਨੇ ਸਬੰਧੀ ਕਿਸਾਨ ਜਥੇਬੰਦੀ ਲੱਖੋਵਾਲ ਵਲੋਂ ਲਗਾਤਾਰ ਬੈਠਕ ਕਰਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ...
ਫ਼ਿਰੋਜ਼ਪੁਰ, 23 ਨਵੰਬਰ (ਤਪਿੰਦਰ ਸਿੰਘ)- ਤੀਸਰੇ ਮਯੰਕ ਸ਼ਰਮਾ ਐਕਸੀਲੈਂਸ ਅਵਾਰਡ ਦਾਸ ਐਾਡ ਬਰਾਊਨ ਵਰਲਡ ਸਕੂਲ ਵਿਖੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸੂਬਾਈ, ਉੱਤਰੀ ਜ਼ੋਨ ਅਤੇ ਰਾਸ਼ਟਰੀ ਪੱਧਰ 'ਤੇ ਚੋਟੀ ਦੇ 109 ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ ...
ਫ਼ਿਰੋਜ਼ਪੁਰ, 23 ਨਵੰਬਰ (ਰਾਕੇਸ਼ ਚਾਵਲਾ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਮੋਹਾਲੀ ਦੇ ਨਿਰਦੇਸ਼ਾਂ ਤਹਿਤ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਫ਼ਿਰੋਜ਼ਪੁਰ ਅਮਨ ਪ੍ਰੀਤ ਸਿੰਘ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਵਲੋਂ ਅੱਜ ...
ਜ਼ੀਰਾ, 23 ਨਵੰਬਰ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਆਧੁਨਿਕ ਤਕਨੀਕ ਨਾਲ ਤਿਆਰ ਕੀਤੇ ਗਏ 11 ਪਿੰਡਾਂ ਦੇ ਮਾਡਲ ਆਂਗਣਵਾੜੀ ਸੈਂਟਰਾਂ ਦਾ ਉਦਘਾਟਨ ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ...
ਮਮਦੋਟ, 23 ਨਵੰਬਰ (ਸੁਖਦੇਵ ਸਿੰਘ ਸੰਗਮ)- ਮਮਦੋਟ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਾਮਲੇ ਦੀ ਤਫ਼ਤੀਸ਼ ਕਰ ਰਹੇ ਸਬ ਇੰਸਪੈਕਟਰ ਸੁਖਪਾਲ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜਤਿੰਦਰ ਸਿੰਘ ਪੁਲਿਸ ਪਾਰਟੀ ...
ਜ਼ੀਰਾ, 23 ਨਵੰਬਰ (ਜੋਗਿੰਦਰ ਸਿੰਘ ਕੰਡਿਆਲ)- ਹਲਕਾ ਜ਼ੀਰਾ ਵਿਖੇ ਅਕਾਲੀ ਦਲ ਵਰਕਰ ਮੀਟਿੰਗ ਦੌਰਾਨ ਸਮੂਹ ਸਰਕਲ ਪ੍ਰਧਾਨਾਂ ਵਲੋਂ ਸਮੂਹਿਕ ਰੂਪ ਵਿਚ ਅਵਤਾਰ ਸਿੰਘ ਜ਼ੀਰਾ ਹਲਕਾ ਇੰਚਾਰਜ ਜ਼ੀਰਾ ਦੀ ਪ੍ਰਧਾਨਗੀ ਹੇਠ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ...
ਜ਼ੀਰਾ, 23 ਨਵੰਬਰ (ਜੋਗਿੰਦਰ ਸਿੰਘ ਕੰਡਿਆਲ)- ਦਿੱਲੀ ਦਾ ਘਿਰਾਓ ਕਰਨ ਸਬੰਧੀ ਮਿਤੀ 26 ਨਵੰਬਰ ਨੂੰ ਜਾ ਰਹੇ ਕਿਸਾਨਾਂ ਵਲੋਂ ਟਰੈਕਟਰ-ਟਰਾਲੀਆਂ ਆਦਿ ਸਾਧਨ ਤਿਆਰ ਕੀਤੇ ਜਾ ਰਹੇ ਹਨ ਤਾਂ ਜੋ ਇਸ ਧਰਨੇ ਵਿਚ ਭਾਰੀ ਸ਼ਮੂਲੀਅਤ ਕੀਤੀ ਜਾ ਸਕੇ, ਪਰੰਤੂ ਅਕਾਲੀ-ਕਾਂਗਰਸ ਤੋਂ ...
ਮਮਦੋਟ, 23 ਨਵੰਬਰ (ਸੁਖਦੇਵ ਸਿੰਘ ਸੰਗਮ)- ਆਲ ਇੰਡੀਆ ਰਾਇ ਸਿੱਖ ਸਮਾਜ ਸੁਧਾਰ ਸਭਾ ਵਲੋਂ ਪੰਜਾਬ ਪੱਧਰੀ ਮੀਟਿੰਗ ਮੰਦਰ ਮਾਤਾ ਨਹਿਰਾਂ ਵਾਲੀ ਮਮਦੋਟ ਵਿਖੇ ਪੰਜਾਬ ਪ੍ਰਧਾਨ ਕਾਮਰੇਡ ਹੰਸਾ ਸਿੰਘ ਦੀ ਰਹਿਨੁਮਾਈ ਹੇਠ ਕੀਤੀ ਗਈ | ਮੀਟਿੰਗ ਵਿਚ ਰਾਏ ਸਿੱਖ ਬਰਾਦਰੀ ਤੋਂ ...
ਜ਼ੀਰਾ, 23 ਨਵੰਬਰ (ਮਨਜੀਤ ਸਿੰਘ ਢਿੱਲੋਂ)- ਸਮਾਜਿਕ ਨਿਆਂ ਅਧਿਕਾਰਿਤਾ ਮੰਤਰਾਲਾ ਭਾਰਤ ਸਰਕਾਰ ਦੇ ਵਿਸ਼ੇਸ਼ ਸਹਿਯੋਗ ਨਾਲ ਜ਼ੀਰਾ ਦੀ ਸਮਾਜ ਸੇਵੀ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਮੁਫ਼ਤ ਵਿਕਲਾਂਗ ਸਹਾਇਤਾ ਕੈਂਪ ਮਿਤੀ 25 ਨਵੰਬਰ ਨੂੰ ਸਵੇਰੇ 10 ਵਜੇ ਤੋਂ ...
ਫ਼ਿਰੋਜ਼ਪੁਰ, 23 ਨਵੰਬਰ (ਤਪਿੰਦਰ ਸਿੰਘ)- ਸਿਹਤ ਵਿਭਾਗ ਪੰਜਾਬ ਸਟੈਨੋ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ ਹੋਈ, ਜਿਸ ਵਿਚ ਸਟੈਨੋ ਕੈਟਾਗਰੀ ਦੀਆਂ ਪਦ-ਉੱਨਤੀਆਂ ਕਰਵਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਸਬੰਧੀ ਪ੍ਰਧਾਨ ਬੂਟਾ ਸਿੰਘ ਨੇ ਦੱਸਿਆ ਕਿ 15-3-15 ...
ਗੁਰੂਹਰਸਹਾਏ, 23 ਨਵੰਬਰ (ਹਰਚਰਨ ਸਿੰਘ ਸੰਧੂ)- ਥਾਣਾ ਗੁਰੂਹਰਸਹਾਏ ਪੁਲਿਸ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਮੋਹਨ ਕੇ ਉਤਾੜ ਵਿਖੇ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਵਿਰੁੱਧ ਪਰਚਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਸਹਾਇਕ ਥਾਣੇਦਾਰ ਮਲਕੀਤ ਕੁਮਾਰ ਅਨੁਸਾਰ ...
ਅਬੋਹਰ, 23 ਨਵੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-2 ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੇ ਦੇ ਵਰਤੋਂ ਵਿਚ ਆਉਣ ਵਾਲੀਆਂ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਵਿਨੋਦ ਕੁਮਾਰ ਕੁਮਾਰ ...
ਖੂਈਆਂ ਸਰਵਰ, 23 ਨਵੰਬਰ (ਵਿਵੇਕ ਹੂੜੀਆ)-ਨਜ਼ਦੀਕੀ ਪਿੰਡ ਜੰਡਵਾਲਾ ਹਨੂਵੰਤਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਇਕ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ਸਮਾਰੋਹ ਵਿਚ ਚੰਡੀਗੜ੍ਹ ਦੇ ਵਪਾਰੀ ਚੌਧਰੀ ਨਵੀਨ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ...
ਮੰਡੀ ਘੁਬਾਇਆ, 23 ਨਵੰਬਰ (ਅਮਨ ਬਵੇਜਾ)-ਜਲਾਲਾਬਾਦ ਦੇ ਵਿਧਾਇਕ ਰਮਿੰਦਰ ਸਿੰਘ ਆਵਲਾ ਦੇ ਯਤਨਾਂ ਸਦਕਾ ਅਤੇ ਉਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ੋਨ ਇੰਚਾਰਜ ਡਾ: ਸੁਸ਼ੀਲ ਸ਼ੰਟੀ ਕਪੂਰ ਨੇ ਅੱਜ ਬਾਰਡਰ ਪੱਟੀ ਦੇ ਤਕਰੀਬਨ ਦਰਜਨ ਪਿੰਡਾਂ 'ਚ ਖ਼ੁਦ ਜਾ ਕੇ ...
ਅਬੋਹਰ, 23 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਨਰ ਸੇਵਾ ਨਰਾਇਣ ਸੇਵਾ ਸੰਸਥਾ ਦੇ ਸਹਿਯੋਗ ਨਾਲ ਵਕੀਲਾਂ ਦੇ ਚੈਂਬਰਾਂ ਵਿਚ ਡੇਂਗੂ ਦੀ ਰੋਕਥਾਮ ਲਈ ਦਵਾਈ ਦਾ ਛਿੜਕਾਅ ਕਰਵਾਇਆ ਗਿਆ | ਸੰਸਥਾ ਦੇ ਸੇਵਾਦਾਰ ਜਗਦੇਵ ਸਿੰਘ ਤੇ ਲਖਵਿੰਦਰ ਸਿੰਘ ਨੇ ਟੈਂਕੀ ਰਾਹੀਂ ਸਾਰੇ ...
ਮੱਲਾਂਵਾਲਾ, 23 ਨਵੰਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ | ਜਾਂਚ ਅਧਿਕਾਰੀ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ...
ਫ਼ਿਰੋਜ਼ਪੁਰ, 23 ਨਵੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਸੂਬੇ 'ਚ ਬਣਾਏ ਗਏ ਨਵੇਂ 107 ਸਿਹਤ ਕੇਂਦਰਾਂ ਦਾ ਬੀਤੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਨਲਾਈਨ ਉਦਘਾਟਨ ਕਰਨ ਤੋਂ ਇਲਾਵਾ ਪਿੰਡ ਬਾਰੇ ਕੇ ਅੰਦਰ ਸਥਾਪਿਤ ਸਿਹਤ ਕੇਂਦਰ ਦਾ ਸਿਵਲ ...
ਫ਼ਿਰੋਜ਼ਪੁਰ, 23 ਨਵੰਬਰ (ਜਸਵਿੰਦਰ ਸਿੰਘ ਸੰਧੂ)- ਦੁਨੀਆ 'ਚ ਫੈਲੀ ਕੋਰੋਨਾ ਨੁਮਾ ਮਹਾਂਮਾਰੀ ਨੇ ਜਿੱਥੇ 9 ਹੋਰ ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲੈਣ ਦੀ ਖ਼ਬਰ ਹੈ, ਉਥੇ ਇਲਾਜ ਅਧੀਨ ਚੱਲ ਰਹੇ ਮਰੀਜ਼ਾਂ ਵਿਚੋਂ ਹੋਰ 2 ਵਿਅਕਤੀਆਂ ਦੀ ਜਾਨ ਵੀ ਲੈ ਲਈ ਹੈ, ਜਿਸ ਦੀ ...
ਫ਼ਿਰੋਜ਼ਪੁਰ, 23 ਨਵੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਲੋੜਵੰਦ ਗ਼ਰੀਬਾਂ ਦੇ ਚੁੱਲ੍ਹੇ ਬਲਦੇ ਰੱਖਣ ਲਈ ਮੁਹੱਈਆ ਕਰਵਾਏ ਜਾਂਦੇ ਰਾਸ਼ਨ ਪ੍ਰਾਪਤੀ ਸਮੇਂ ਉਨ੍ਹਾਂ ਨੂੰ ਆਉਂਦੀਆਂ ਮੁਸ਼ਕਿਲਾਂ ਦੇ ਹੱਲ ਕੱਢਦਿਆਂ ਸਮਾਰਟ ਰਾਸ਼ਨ ਕਾਰਡ ਸਕੀਮ ਸ਼ੁਰੂ ...
ਗੁਰੂਹਰਸਹਾਏ, 23 ਨਵੰਬਰ (ਹਰਚਰਨ ਸਿੰਘ ਸੰਧੂ)- ਸ਼ਹਿਰ ਦੇ ਰਿਜੀ ਰਿਜ਼ੋਰਟਸ ਪੈਲੇਸ 'ਚ ਵਰਕਰ ਮੀਟਿੰਗ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੈਂਬਰ ਲੋਕ ਸਭਾ ਫ਼ਿਰੋਜ਼ਪੁਰ ਵਲੋਂ ਗੁਰੂਹਰਸਹਾਏ ਦੇ ਨਵੇਂ ਬਣੇ ਵੱਖ-ਵੱਖ ਸਰਕਲਾਂ ਦੇ ...
ਫ਼ਿਰੋਜ਼ਪੁਰ, 23 ਨਵੰਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਸੈਸ਼ਨ ਅਦਾਲਤ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਜ਼ਖ਼ਮੀ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਮਨਜ਼ੂਰ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਆਰਿਫ਼ ਕੇ ਪੁਲਿਸ ਵਲੋਂ ਦਰਜ ਮਾਮਲੇ ...
ਫ਼ਿਰੋਜ਼ਪੁਰ, 23 ਨਵੰਬਰ (ਤਪਿੰਦਰ ਸਿੰਘ)- ਦੇਸ਼ ਦੀਆਂ ਟਰੇਡ ਯੂਨੀਅਨਾਂ ਦੇ ਸੱਦੇ 'ਤੇ 26 ਨਵੰਬਰ ਨੂੰ ਹੋ ਰਹੀ ਦੇਸ਼ ਵਿਆਪੀ ਹੜਤਾਲ ਦੇ ਸਮਰਥਨ ਵਿਚ ਹੜਤਾਲ ਕਰਦਿਆਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਧਰਨਾ ਦੇਣ ਉਪਰੰਤ ਰੋਸ ਮਾਰਚ ਕਰਨ ਦਾ ਐਲਾਨ ਕਰਦੇ ਹੋਏ ...
ਗੁਰੂਹਰਸਹਾਏ, 23 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਹਲਕੇ ਦੇ ਸਮੂਹ ਪਿੰਡਾਂ ਅੰਦਰ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਚਹੰੁਮੁਖੀ ਵਿਕਾਸ ਕਰਵਾਉਣ ਲਈ ਪੰਚਾਇਤਾਂ ਨੂੰ ਗ੍ਰਾਂਟ ਤਕਸੀਮ ਕੀਤੇ ਜਾਣ ਦੀ ਲੜੀ ਤਹਿਤ ਗ੍ਰਾਮ ਪੰਚਾਇਤ ਪਿੰਡ ...
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਰੋਨਾ ਵਾਇਰਸ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਅੰਦਰ ਹੁਣ ਤੱਕ 3249 ਕੋਰੋਨਾ ਮਰੀਜ਼ ਠੀਕ ਹੋ ਕੇ ਘਰ ਪਰਤੇ ਚੁੱਕੇ ਹਨ | ਉਨ੍ਹਾਂ ਕਿਹਾ ਕਿ ...
ਅਬੋਹਰ, 23 ਨਵੰਬਰ (ਕੁਲਦੀਪ ਸਿੰਘ ਸੰਧੂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਤੇ ਸਮਾਜ ਸੇਵੀ ਵਿਪਨ ਦੀ ਮੌਜੂਦਗੀ ਵਿਚ ਜ਼ਰੂਰਤਮੰਦਾਂ 23 ਹਜ਼ਾਰ ਪੈਨਸ਼ਨ ਰਾਸ਼ੀ ਦੇ ਚੈੱਕ ਭੇਟ ਕੀਤੇ ਗਏ | ਜਾਣਕਾਰੀ ਦਿੰਦੇ ਹੋਏ ਸੰਸਥਾ ਪੈੱ੍ਰਸ ਸਕੱਤਰ ਰਾਘਵ ...
ਖੂਈਆਂ ਸਰਵਰ, 23 ਨਵੰਬਰ (ਵਿਵੇਕ ਹੂੜੀਆ)-ਸੁਰਿੰਦਰ ਜਾਖੜ ਇਫਕੋ ਟਰੱਸਟ ਅਤੇ ਪੰਜਕੋਸੀ ਸਪੋਰਟਸ ਸੁਸਾਇਟੀ ਵਲ਼ੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਨੇਕਾਂ ਟੂਰਨਾਮੈਂਟ ਕਰਵਾਏ ਜਾ ਰਹੇ ਹਨ | ਇਸੇ ਕੜੀ ਤਹਿਤ ਅੱਜ ਸੁਰਿੰਦਰ ਜਾਖੜ ਇਫਕੋ ਟਰੱਸਟ ਅਤੇ ...
ਜਲਾਲਾਬਾਦ, 23 ਨਵੰਬਰ (ਕਰਨ ਚੁਚਰਾ)-ਸਥਾਨਕ ਨਵੇਂ ਬਾਰ ਰੂਮ 'ਚ ਬਾਰ ਐਸੋਸੀਏਸ਼ਨ ਜਲਾਲਾਬਾਦ ਵਲ਼ੋਂ ਸਾਕੇਤ ਬਜਾਜ ਦੀ ਰਹਿਨੁਮਾਈ ਹੇਠ ਇਕ ਸਾਦਾ ਪ੍ਰੋਗਰਾਮ ਕਰਵਾਇਆ ਗਿਆ | ਜਿਸ 'ਚ ਰਮਿੰਦਰ ਆਵਲਾ ਵਿਧਾਇਕ ਜਲਾਲਾਬਾਦ ਬਤੌਰ ਮੁੱਖ ਮਹਿਮਾਨ ਵਜੋਂ ਪਹੁੰਚੇ | ਇਸ ਮੌਕੇ ...
ਜਲਾਲਾਬਾਦ, 23 ਨਵੰਬਰ (ਕਰਨ ਚੁਚਰਾ)-ਸਥਾਨਕ ਨਵੇਂ ਬਾਰ ਰੂਮ 'ਚ ਬਾਰ ਐਸੋਸੀਏਸ਼ਨ ਜਲਾਲਾਬਾਦ ਵਲ਼ੋਂ ਸਾਕੇਤ ਬਜਾਜ ਦੀ ਰਹਿਨੁਮਾਈ ਹੇਠ ਇਕ ਸਾਦਾ ਪ੍ਰੋਗਰਾਮ ਕਰਵਾਇਆ ਗਿਆ | ਜਿਸ 'ਚ ਰਮਿੰਦਰ ਆਵਲਾ ਵਿਧਾਇਕ ਜਲਾਲਾਬਾਦ ਬਤੌਰ ਮੁੱਖ ਮਹਿਮਾਨ ਵਜੋਂ ਪਹੁੰਚੇ | ਇਸ ਮੌਕੇ ...
ਮੰਡੀ ਲਾਧੂਕਾ, 23 ਨਵੰਬਰ (ਰਾਕੇਸ਼ ਛਾਬੜਾ)-ਮੰਡੀ ਦੇ ਆਰ.ਟੀ.ਆਈ. ਵਰਕਰ ਅਸ਼ਵਨੀ ਗਿਰਧਰ ਨੇ ਪੰਜਾਬ ਵਿਚ ਮਾਦਾ ਭਰੂਣ ਹੱਤਿਆ ਨੂੰ ਰੋਕਣ ਲਈ ਨਿੱਜੀ ਕੰਪਨੀ ਨੂੰ ਠੇਕਾ ਦੇਣ ਅਤੇ ਸਿਹਤ ਵਿਭਾਗ ਦੇ ਅਫ਼ਸਰਾਂ ਵਲ਼ੋਂ ਇਹ ਕੰਮ ਨਾ ਕੀਤੇ ਜਾਣ ਦੀ ਉੱਚ ਪੱਧਰੀ ਜਾਂਚ ਦੀ ਮੰਗ ...
ਜਲਾਲਾਬਾਦ, 23 ਨਵੰਬਰ (ਜਤਿੰਦਰ ਪਾਲ ਸਿੰਘ)-ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਪ੍ਰਧਾਨ ਪਰਮਜੀਤ ਸਿੰਘ ਸੋਹਣਾ ਸਾਂਦੜ ਦੀ ਪ੍ਰਧਾਨਗੀ ਹੇਠ ਪੀ.ਡਬਲਯੂ ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਜਲਾਲਾਬਾਦ ਦੀ ਮੀਟਿੰਗ ਹੋਈ | ਮੀਟਿੰਗ ਵਿਚ ਹਾਜ਼ਰ ...
ਜਲਾਲਾਬਾਦ, 23 ਨਵੰਬਰ (ਜਤਿੰਦਰ ਪਾਲ ਸਿੰਘ)-ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਪ੍ਰਧਾਨ ਪਰਮਜੀਤ ਸਿੰਘ ਸੋਹਣਾ ਸਾਂਦੜ ਦੀ ਪ੍ਰਧਾਨਗੀ ਹੇਠ ਪੀ.ਡਬਲਯੂ ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਜਲਾਲਾਬਾਦ ਦੀ ਮੀਟਿੰਗ ਹੋਈ | ਮੀਟਿੰਗ ਵਿਚ ਹਾਜ਼ਰ ...
ਮੰਡੀ ਲਾਧੂਕਾ, 23 ਨਵੰਬਰ (ਰਾਕੇਸ਼ ਛਾਬੜਾ)-ਮੰਡੀ ਦੇ ਆਰ.ਟੀ.ਆਈ. ਵਰਕਰ ਅਸ਼ਵਨੀ ਗਿਰਧਰ ਨੇ ਪੰਜਾਬ ਵਿਚ ਮਾਦਾ ਭਰੂਣ ਹੱਤਿਆ ਨੂੰ ਰੋਕਣ ਲਈ ਨਿੱਜੀ ਕੰਪਨੀ ਨੂੰ ਠੇਕਾ ਦੇਣ ਅਤੇ ਸਿਹਤ ਵਿਭਾਗ ਦੇ ਅਫ਼ਸਰਾਂ ਵਲ਼ੋਂ ਇਹ ਕੰਮ ਨਾ ਕੀਤੇ ਜਾਣ ਦੀ ਉੱਚ ਪੱਧਰੀ ਜਾਂਚ ਦੀ ਮੰਗ ...
ਫ਼ਾਜ਼ਿਲਕਾ, 23 ਨਵੰਬਰ (ਅਮਰਜੀਤ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਮੀਟਿੰਗ ਜਨਰਲ ਸਕੱਤਰ ਅਤੇ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਸੂਬਾ ਪ੍ਰਧਾਨ ਨੇ ਕਿਹਾ ਕਿ ਮੋਦੀ ਸਰਕਾਰ ...
ਅਬੋਹਰ, 23 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)- ਫਾਜ਼ਿਲਕਾ ਪੁਲਿਸ ਵਲੋਂ ਪੁਲਿਸ ਕਪਤਾਨ ਅਵਨੀਤ ਕੌਰ ਸਿੱਧੂ ਦੇ ਵਿਸ਼ੇਸ਼ ਉੱਦਮ ਸਦਕਾ ਸੁਚੇਤ ਪੰਜਾਬੀ ਗਰੁੱਪ ਬਠਿੰਡਾ ਦੇ ਸਹਿਯੋਗ ਨਾਲ ਇੱਥੋਂ ਦੇ ਡੀ.ਏ.ਵੀ ਕਾਲਜ ਵਿਚ ਤਿੰਨ ਰੋਜ਼ਾ ਸੈੱਲਫ਼ ਡਿਫੈਂਸ ਟਰੇਨਿੰਗ ...
ਅਬੋਹਰ, 23 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)- ਫਾਜ਼ਿਲਕਾ ਪੁਲਿਸ ਵਲੋਂ ਪੁਲਿਸ ਕਪਤਾਨ ਅਵਨੀਤ ਕੌਰ ਸਿੱਧੂ ਦੇ ਵਿਸ਼ੇਸ਼ ਉੱਦਮ ਸਦਕਾ ਸੁਚੇਤ ਪੰਜਾਬੀ ਗਰੁੱਪ ਬਠਿੰਡਾ ਦੇ ਸਹਿਯੋਗ ਨਾਲ ਇੱਥੋਂ ਦੇ ਡੀ.ਏ.ਵੀ ਕਾਲਜ ਵਿਚ ਤਿੰਨ ਰੋਜ਼ਾ ਸੈੱਲਫ਼ ਡਿਫੈਂਸ ਟਰੇਨਿੰਗ ...
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਇਕ ਜਨਵਰੀ 2004 ਤੋਂ ਬਾਅਦ ਭਰਤੀ ਹੋਏ ਨਵੀਂ ਪੈਨਸ਼ਨ ਸਕੀਮ ਅਧੀਨ ਐਨ.ਪੀ.ਐੱਸ. ਕਰਮਚਾਰੀਆਂ ਦੀ ਸਰਕਾਰ ਵਲ਼ੋਂ ਪੁਰਾਣੀ ਪੈਨਸ਼ਨ ਖ਼ਤਮ ਕਰਨ ਦੇ ਵਿਰੋਧ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਲਈ ...
ਅਬੋਹਰ, 23 ਨਵੰਬਰ (ਕੁਲਦੀਪ ਸਿੰਘ ਸੰਧੂ)-ਅਬੋਹਰ ਦੀ ਕਿੰਨੂ ਮੰਡੀ ਨੂੰ ਬੰਦ ਕਰਵਾਉਣ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲ਼ੋਂ ਕਿਸਾਨਾਂ ਤੇ ਬਾਗ਼ਬਾਨਾਂ ਦੇ ਸਹਿਯੋਗ ਨਾਲ ਬੀਤੀ ਰਾਤ ਤੋਂ ਸਥਾਨਕ ਕਿੰਨੂ ਮੰਡੀ ਦੇ ਗੇਟ 'ਤੇ ਅਣਮਿਥੇ ਸਮੇਂ ਦਾ ਧਰਨਾ ...
ਅਬੋਹਰ,23 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਅਖਿਲ ਭਾਰਤੀ ਬ੍ਰਾਹਮਣ ਜਨ ਕਲਿਆਣ ਸਮਿਤੀ ਦੀ ਤਿਵਾਰੀਗੰਜ ਸਥਿਤ ਰਾਸ਼ਟਰੀ ਦਫ਼ਤਰ ਵਿਚ ਹੋਈ ਬੈਠਕ ਦੌਰਾਨ ਅਬੋਹਰ ਨਿਵਾਸੀ ਯੋਗੇਸ਼ ਸ਼ਰਮਾ ਨੂੰ ਕਲਿਆਣ ਸਮਿਤੀ ਦਾ ਪੰਜਾਬ ਪ੍ਰਧਾਨ ਬਣਾਇਆ ਗਿਆ ਹੈ | ਰਾਸ਼ਟਰੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX