ਤਾਜਾ ਖ਼ਬਰਾਂ


ਸਰਦੂਲ ਸਿਕੰਦਰ ਦੇ ਘਰ ਵੱਡੀ ਗਿਣਤੀ 'ਚ ਪੁੱਜਿਆ ਕਲਾਕਾਰਾਂ ਦਾ ਵੱਡਾ ਹਜੂਮ
. . .  7 minutes ago
ਭੜੀ, 25 ਫਰਵਰੀ (ਭਰਪੂਰ ਸਿੰਘ ਹਵਾਰਾ)- ਸਰਦੂਲ ਸਿਕੰਦਰ ਦੀਆਂ ਸਪੁਰਦ-ਏ-ਖਾਕ ਦੀਆਂ ਰਸਮਾਂ 'ਚ ਸ਼ਾਮਲ ਹੋਣ ਲਈ ਸੰਤਾ-ਬੰਤਾ, ਗੁਰਵਿੰਦਰ ਬਰਾੜ, ਸਚਿਵ ਆਹੂਜਾ...
ਕੇਂਦਰ ਸਰਕਾਰ ਵੱਲੋਂ ਅੰਨਦਾਤਾ ਕਿਸਾਨ ਨੂੰ ਅੱਤਵਾਦੀ ਕਹਿਣਾ ਅਤਿ ਨਿੰਦਣਯੋਗ-ਸੰਜੈ ਸਿੰਘ
. . .  17 minutes ago
ਨਾਭਾ, 25 ਫਰਵਰੀ (ਅਮਨਦੀਪ ਸਿੰਘ ਲਵਲੀ)- ਕੇਂਦਰ ਦੀ ਸਰਕਾਰ ਵਲੋਂ ਅੰਨਦਾਤਾ ਕਿਸਾਨ ਨੂੰ ਖ਼ਾਲਿਸਤਾਨੀ, ਪਾਕਿਸਤਾਨੀ, ਵੱਖਵਾਦੀ ਅਤੇ ਅੱਤਵਾਦੀ ਕਹਿ ਕੇ ਬਦਨਾਮ ਕੀਤੇ ਜਾਣਾ ਅਤਿ ਨਿੰਦਣਯੋਗ ਹੈ। ਇਹ ਵਿਚਾਰ...
ਭਾਰਤ ਲਿਆਂਦਾ ਜਾਵੇਗਾ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ, ਲੰਡਨ ਦੀ ਅਦਾਲਤ ਨੇ ਹਵਾਲਗੀ ਦੀ ਦਿੱਤੀ ਮਨਜ਼ੂਰੀ
. . .  3 minutes ago
ਲੰਡਨ, 25 ਫਰਵਰੀ- ਪੰਜਾਬ ਨੈਸ਼ਨਲ ਬੈਂਕ 'ਚ ਕਰੀਬ 2 ਅਰਬ ਡਾਲਰ 'ਚ ਧੋਖਾਧੜੀ ਮਾਮਲੇ 'ਚ ਲੋੜੀਂਦੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਪਟੀਸ਼ਨ ਨੂੰ ਅੱਜ ਲੰਡਨ ਦੀ ਅਦਾਲਤ ਨੇ ਠੁਕਰਾ ਦਿੱਤਾ। ਅਦਾਲਤ...
ਅਹਿਮਦਾਬਾਦ ਟੈਸਟ ਮੈਚ : ਭਾਰਤ ਦੀ ਟੀਮ ਪਹਿਲੀ ਪਾਰੀ ਦੌਰਾਨ 145 ਦੌੜਾਂ 'ਤੇ ਆਲ ਆਊਟ
. . .  33 minutes ago
ਪਿੰਡ ਖੇੜੀ ਨੌਧ ਸਿੰਘ ਦੇ ਦੁਕਾਨਦਾਰਾਂ ਨੇ ਸਰਦੂਲ ਸਿਕੰਦਰ ਦੇ ਅਕਾਲ ਚਲਾਣੇ ਕਾਰਨ ਅਫ਼ਸੋਸ ਵਜੋਂ ਦੁਕਾਨਾਂ ਕੀਤੀਆਂ ਬੰਦ
. . .  35 minutes ago
ਭੜੀ, 25 ਫਰਵਰੀ (ਭਰਪੂਰ ਸਿੰਘ ਹਵਾਰਾ)- ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਅਕਾਲ ਚਲਾਣੇ ਵਜੋਂ ਪਿੰਡ ਪਿੰਡ ਖੇੜੀ ਨੌਧ ਸਿੰਘ ਦੇ ਦੁਕਾਨਦਾਰਾਂ ਅੱਜ ਬੰਦ ਰੱਖੀਆਂ ਹਨ। ਦੱਸਣਯੋਗ ਹੈ ਕਿ ਹੁਣ ਤੋਂ...
ਪਿੰਡ ਭੜੀ ਵਿਖੇ ਪਹੁੰਚੀ ਸਰਦੂਲ ਸਿਕੰਦਰ ਸਿੰਘ ਦੀ ਅੰਤਿਮ ਯਾਤਰਾ
. . .  38 minutes ago
ਭੜੀ, 25 ਫਰਵਰੀ (ਭਰਪੂਰ ਸਿੰਘ ਹਵਾਰਾ)- ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਪਿੰਡ ਭੜੀ ਵਿਖੇ ਪਹੁੰਚ ਚੁੱਕੀ ਹੈ। ਇਸ ਮੌਕੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਕਿਸਾਨ ਯੂਨੀਅਨ ਰਾਜੇਵਾਲ ਦੇ ਅਹੁਦੇਦਾਰ...
ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਲਈ ਨਰਿੰਦਰ ਮੋਦੀ ਕੋਇੰਬਟੂਰ ਪਹੁੰਚੇ
. . .  1 minute ago
ਕੋਇੰਬਟੂਰ, 25 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਲਈ ਤਾਮਿਲਨਾਡੂ ਦੇ ਕੋਇੰਬਟੂਰ ਪਹੁੰਚ ਗਏ...
ਸਰਦੂਲ ਸਿਕੰਦਰ ਦੀਆਂ ਅੰਤਿਮ ਰਸਮਾਂ 'ਚ ਸ਼ਾਮਲ ਹੋਏ ਗੁਰਦਾਸ ਮਾਨ ਅਤੇ ਭਗਵੰਤ ਮਾਨ
. . .  about 1 hour ago
ਖੰਨਾ, 25 ਫਰਵਰੀ- ਸਰਦੂਲ ਸਿਕੰਦਰ ਦੀਆਂ ਸਪੁਰਦ-ਏ-ਖਾਕ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਲਈ ਗੁਰਦਾਸ ਮਾਨ ਪਿੰਡ ਖੇੜੀ ਨੌਧ ਸਿੰਘ ਪਹੁੰਚੇ ਹਨ। ਉਨ੍ਹਾਂ ਪਰਿਵਾਰ ਨਾਲ ਦੁੱਖ ਵੀ ਵੰਡਾਇਆ...
ਬਾਲ ਅਧਿਕਾਰ ਕਮਿਸ਼ਨ ਨੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਪੇਪਰ ਆਨਲਾਈਨ ਲੈਣ ਦੀ ਪੰਜਾਬ ਸਰਕਾਰ ਨੂੰ ਕੀਤੀ ਸਿਫ਼ਾਰਿਸ਼
. . .  about 1 hour ago
ਚੰਡੀਗੜ੍ਹ, 25 ਫਰਵਰੀ- ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਅੱਜ ਪੰਜਾਬ ਸਰਕਾਰ ਨੂੰ ਸਿਫ਼ਾਰਿਸ਼ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸੂਬੇ 'ਚ ਪ੍ਰੀ ਨਰਸਰੀ ਤੋਂ ਲੈ ਕੇ 8ਵੀਂ ਜਮਾਤ ਤੱਕ...
ਸੋਸ਼ਲ ਮੀਡੀਆ ਅਤੇ ਓ. ਟੀ. ਟੀ. ਪਲੇਟਫ਼ਾਰਮ ਲਈ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼
. . .  about 1 hour ago
ਨਵੀਂ ਦਿੱਲੀ, 25 ਫਰਵਰੀ- ਭਾਰਤ ਸਰਕਾਰ ਨੇ ਅੱਜ ਸੋਸ਼ਲ ਮੀਡੀਆ ਓ. ਟੀ. ਟੀ. ਪਲੇਟਫ਼ਾਰਮਾਂ ਅਤੇ ਨਿਊਜ਼ ਪੋਰਟਲਾਂ ਲਈ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ। ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਅਤੇ ਪ੍ਰਕਾਸ਼ ਜਾਵੜੇਕਰ...
ਤੇਲ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ 'ਚ 'ਆਪ' ਵਲੋਂ ਕੋਟਕਪੂਰਾ 'ਚ ਰੋਸ ਪ੍ਰਦਰਸ਼ਨ
. . .  about 2 hours ago
ਕੋਟਕਪੂਰਾ, 25 ਫਰਵਰੀ (ਮੋਹਰ ਗਿੱਲ)- ਦਿਨ-ਬ-ਦਿਨ ਵਧ ਰਹੀਆਂ ਤੇਲ, ਰਸੋਈ ਗੈਸ ਦੀਆਂ ਕੀਮਤਾਂ ਦੇ ਵਿਰੋਧ 'ਚ ਕੋਟਕਪੂਰਾ 'ਚ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਕੇਂਦਰ ਅਤੇ ਸੂਬਾ ਸਰਕਾਰਾਂ...
ਡਿਜੀਟਲ ਮੀਡੀਆ 'ਚ ਕੋਈ ਬੰਧਨ ਨਹੀਂ ਹੈ- ਪ੍ਰਕਾਸ਼ ਜਾਵੜੇਕਰ
. . .  about 2 hours ago
ਉਮਰ ਦੇ ਹਿਸਾਬ ਨਾਲ ਕੰਟੈਂਟ ਦਾ ਵਰਗੀਕਰਨ ਹੋਵੇਗਾ- ਪ੍ਰਕਾਸ਼ ਜਾਵੜੇਕਰ
. . .  about 2 hours ago
ਪੈਰੇਂਟਲ ਲਾਕ ਦੀ ਸਹੂਲਤ ਦੇਣੀ ਪਏਗੀ- ਪ੍ਰਕਾਸ਼ ਜਾਵੜੇਕਰ
. . .  about 2 hours ago
3 ਮਹੀਨਿਆਂ 'ਚ ਕਾਨੂੰਨ ਲਾਗੂ ਕਰਾਂਗੇ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸਭ ਤੋਂ ਪਹਿਲਾਂ ਪੋਸਟ ਪਾਉਣ ਦੀ ਜਾਣਕਾਰੀ ਦੇਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਇਤਰਾਜ਼ਯੋਗ ਪੋਸਟ 24 ਘੰਟਿਆਂ 'ਚ ਹਟਾਉਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਹਰ ਮਹੀਨੇ ਸ਼ਿਕਾਇਤ ਅਤੇ ਕਾਰਵਾਈ ਦੀ ਰਿਪੋਰਟ ਦੇਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਨੋਡਲ ਅਧਿਕਾਰੀ ਦੀ ਨਿਯੁਕਤੀ ਕਰਨੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਯੂ., ਯੂ. ਏ. 7 ਅਤੇ ਯੂ. ਏ. 13 ਵਰਗੀਆਂ ਸ਼੍ਰੇਣੀਆਂ ਬਣਨਗੀਆਂ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਤਿੰਨ ਪੱਧਰ 'ਤੇ ਨਿਗਰਾਨੀ ਮੈਕੇਨਿਜ਼ਮ ਬਣੇਗਾ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸੋਸ਼ਲ ਮੀਡੀਆ ਲਈ ਗਾਈਡਲਾਈਨਜ਼ ਤੈਅ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸੋਸ਼ਲ ਮੀਡੀਆ ਦੀ ਵਰਤੋਂ ਅੱਤਵਾਦੀ ਵੀ ਕਰ ਰਹੇ ਹਨ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਅਸੀਂ ਸੋਸ਼ਲ ਮੀਡੀਆ ਦੀ ਗਲਤ ਵਰਤੋਂ ਦੇ ਵਿਰੁੱਧ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਨਫ਼ਰਤ ਫੈਲਾਉਣ ਲਈ ਹੋ ਰਹੀ ਹੈ ਸੋਸ਼ਲ ਮੀਡੀਆ ਵਰਤੋਂ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਸਮੱਸਿਆ ਸੁਲਝਾਉਂਦੇ ਵਕਤ ਪੱਤੀਆਂ ਨੋਚਣ ਦੀ ਬਜਾਏ ਜੜ੍ਹਾਂ ਨੂੰ ਪੁੱਟੋ। -ਐਂਥਨੀ ਜੇ.ਡੀ. ਅਜੈਲੋ

ਕਪੂਰਥਲਾ / ਫਗਵਾੜਾ

551ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਲਈ ਸਮੂਹ ਧਾਰਮਿਕ ਜਥੇਬੰਦੀਆਂ ਤੇ ਸਭਾ ਸੁਸਾਇਟੀਆਂ ਦੀ ਮੀਟਿੰਗ

ਸੁਲਤਾਨਪੁਰ ਲੋਧੀ, 23 ਨਵੰਬਰ (ਨਰੇਸ਼ ਹੈਪੀ, ਥਿੰਦ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵਿਸ਼ਵ ਪੱਧਰ 'ਤੇ 28, 29 ਤੇ 30 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਜੰਗੀ ਪੱਧਰ 'ਤੇ ਚੱਲ ਰਹੀਆਂ ਹਨ | ਇਹ ਵਿਚਾਰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਇਲਾਕੇ ਦੀਆਂ ਧਾਰਮਿਕ ਜਥੇਬੰਦੀਆਂ ਤੇ ਸਭਾ ਸੁਸਾਇਟੀਆਂ ਨਾਲ ਹੋਈ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਕਮੇਟੀ ਸ੍ਰੀ ਅੰਮਿ੍ਤਸਰ ਦੇ ਮੁੱਖ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਪ੍ਰਗਟ ਕਰਦਿਆਂ ਸਮੂਹ ਸੰਤਾਂ ਮਹਾਂਪੁਰਸ਼ਾਂ, ਧਾਰਮਿਕ ਜਥੇਬੰਦੀਆਂ, ਸਭਾ ਸੁਸਾਇਟੀਆਂ ਤੇ ਗੁਰੂ ਨਾਨਕ ਨਾਮ ਲੇਵਾ ਸਮੂਹ ਸੰਗਤਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ | ਇਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਜਥੇ. ਸਰਵਣ ਸਿੰਘ ਕੁਲਾਰ ਨੇ ਸਮੂਹ ਜਥੇਬੰਦੀਆਂ ਦਾ ਮਿਲ ਰਹੇ ਸਹਿਯੋਗ ਲਈ ਧੰਨਵਾਦ ਕੀਤਾ | ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ ਤੇ ਹੈੱਡ ਗ੍ਰੰਥੀ ਗੁਰਪ੍ਰੀਤ ਸਿੰਘ ਨੇ ਸਮਾਗਮ ਦੀ ਰੂਪ ਰੇਖਾ ਬਿਆਨ ਕਰਦੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ 28 ਨਵੰਬਰ ਦੀ ਰਾਤ 8 ਵਜੇ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਧਾਰਮਿਕ ਨਾਟਕ ਖੇਡੇ ਜਾਣਗੇ ਤੇ ਇਸੇ ਦਿਨ ਦੇਰ ਰਾਤ ਨੂੰ 2.30 ਵਜੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ 30 ਦੀ ਦੇਰ ਰਾਤ 1: 40 ਵਜੇ ਭੋਗ ਪਾਏ ਜਾਣਗੇ | 29 ਨੂੰ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ ਤੇ ਸ਼ਾਮ ਤੋਂ ਭਾਈ ਮਰਦਾਨਾ ਜੀ ਦੀਵਾਨ ਹਾਲ 'ਚ ਲਗਾਤਾਰ ਦੀਵਾਨ ਸਜਣਗੇ | ਇਸ ਮੌਕੇ ਇੰਜੀ. ਸਵਰਨ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਹਰਜਿੰਦਰ ਸਿੰਘ, ਭਾਈ ਕਸ਼ਮੀਰ ਸਿੰਘ, ਸਰਬਜੀਤ ਸਿੰਘ ਧੂੰਦਾ, ਜਥੇ. ਪਰਮਿੰਦਰ ਸਿੰਘ ਖ਼ਾਲਸਾ, ਜਥੇ. ਗੁਰਦਿਆਲ ਸਿੰਘ ਖ਼ਾਲਸਾ, ਭਾਈ ਕੰਵਲਨੈਣ ਸਿੰਘ ਕੇਨੀ, ਭਾਈ ਮਨਦੀਪ ਸਿੰਘ ਖਿੰਡਾ ਮਾਛੀਜੋਆ, ਡਾ. ਨਿਰਵੈਲ ਸਿੰਘ ਧਾਲੀਵਾਲ, ਜਰਨੈਲ ਸਿੰਘ, ਭੁਪਿੰਦਰ ਸਿੰਘ, ਰਣਜੀਤ ਸਿੰਘ ਠੱਟਾ, ਜਥੇ. ਹਰਜਿੰਦਰ ਸਿੰਘ ਖ਼ਾਲਸਾ, ਸੁਖਦੇਵ ਸਿੰਘ, ਸੂਰਤ ਸਿੰਘ ਮਿਰਜਾਪੁਰ, ਸਮੁੰਦਰ ਸਿੰਘ ਢਿੱਲੋਂ, ਸੋਢੀ ਸਿੰਘ , ਜਥੇਦਾਰ ਸਵਰਨ ਸਿੰਘ, ਜਥੇਦਾਰ ਸੂਬਾ ਸਿੰਘ, ਜਥੇ. ਸਰਵਣ ਸਿੰਘ, ਜਸਕਰਨਬੀਰ ਸਿੰਘ ਗੋਲਡੀ, ਸੰਤੋਖ ਸਿੰਘ, ਜਥੇ ਰਘਬੀਰ ਸਿੰਘ, ਡਾ. ਗੁਰਦੇਵ ਸਿੰਘ ਜੋਸਨ, ਗੁਰਪ੍ਰੀਤ ਸਿੰਘ, ਬੀਬੀ ਬਲਜੀਤ ਕੌਰ, ਦਰਸ਼ਨ ਸਿੰਘ, ਇੰਦਰਜੀਤ ਸਿੰਘ, ਪਰਮਜੀਤ ਕੌਰ, ਨਵਜੋਤ ਸਿੰਘ, ਜਥੇਦਾਰ ਜਗੀਰ ਸਿੰਘ ਢਿੱਲੋਂ , ਗੁਰਪ੍ਰਤਾਪ ਸਿੰਘ, ਮਨਜੀਤ ਸਿੰਘ ਤੇ ਮਲਕੀਤ ਸਿੰਘ ਆਦਿ ਹਾਜ਼ਰ ਸਨ |

ਬਸਪਾ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਧਰਨਾ 27 ਨੂੰ

ਕਪੂਰਥਲਾ, 23 ਨਵੰਬਰ (ਵਿ. ਪ੍ਰ.)-ਬਹੁਜਨ ਸਮਾਜ ਪਾਰਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹਲਕਾ ਪ੍ਰਧਾਨ ਜਸਵਿੰਦਰ ਸਿੰਘ ਬਿੱਟਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਤਰਸੇਮ ਸਿੰਘ ਥਾਪਰ, ਜ਼ਿਲ੍ਹਾ ਇੰਚਾਰਜ ਹਰਿੰਦਰ ਸ਼ੀਤਲ, ...

ਪੂਰੀ ਖ਼ਬਰ »

ਦਿੱਲੀ ਚੱਲੋ ਅੰਦੋਲਨ ਲਈ ਦੁਆਬੇ ਦੇ ਕਿਸਾਨਾਂ 'ਚ ਭਾਰੀ ਉਤਸ਼ਾਹ

ਫਗਵਾੜਾ, 23 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਕੇਂਦਰੀ ਖੇਤੀ ਕਾਨੰੂਨਾਂ ਖ਼ਿਲਾਫ਼ ਸਮੁੱਚੇ ਦੇਸ ਦੇ ਕਿਸਾਨਾਂ ਵਲੋਂ ਦਿੱਲੀ ਚੱਲੋ ਅੰਦੋਲਨ ਅਧੀਨ ਕਿਸਾਨ ਖੇਤੀ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵੱਲ ਚਾਲੇ ਪਾਵੇਗਾ ਅੰਦੋਲਨ ਨੂੰ ਕਾਮਯਾਬ ਕਰਨ ਲਈ ਦੁਆਬਾ ...

ਪੂਰੀ ਖ਼ਬਰ »

ਡੀ. ਆਈ. ਜੀ. ਖੱਟੜਾ ਨੇ ਲਿਆ ਫਗਵਾੜਾ ਰੇਲਵੇ ਸਟੇਸ਼ਨ ਦਾ ਜਾਇਜ਼ਾ

ਫਗਵਾੜਾ, 23 ਨਵੰਬਰ (ਹਰੀਪਾਲ ਸਿੰਘ, ਤਰਨਜੀਤ ਸਿੰਘ ਕਿੰਨੜਾ)-ਕਿਸਾਨ ਜਥੇਬੰਦੀਆਂ ਦੀ ਸਹਿਮਤੀ ਤੋਂ ਬਾਅਦ ਪੰਜਾਬ ਵਿਚ ਰੇਲ ਆਵਾਜਾਈ ਨੂੰ ਸੁਚਾਰੂ ਰੂਪ ਵਿਚ ਚਲਾਉਣ ਨੂੰ ਲੈ ਕੇ ਅੱਜ ਡੀ. ਆਈ. ਜੀ. ਜਲੰਧਰ ਰੇਂਜ ਰਣਬੀਰ ਸਿੰਘ ਖੱਟੜਾ ਨੇ ਫਗਵਾੜਾ ਰੇਲਵੇ ਸਟੇਸ਼ਨ ਦਾ ...

ਪੂਰੀ ਖ਼ਬਰ »

ਮੀਡੀਆ ਵਲੋਂ ਦਿੱਤੀ ਫੀਡ ਬੈਕ ਨੂੰ ਪ੍ਰਸ਼ਾਸਨਿਕ ਸੁਧਾਰਾਂ ਲਈ ਵਰਤੋਂ 'ਚ ਲਿਆਂਦਾ ਜਾਵੇਗਾ- ਕੰਵਰਦੀਪ ਕੌਰ

ਕਪੂਰਥਲਾ, 23 ਨਵੰਬਰ (ਅਮਰਜੀਤ ਕੋਮਲ)-ਮੀਡੀਆ ਸਮਾਜ ਦੀਆਂ ਅੱਖਾਂ ਤੇ ਕੰਨ੍ਹ ਹਨ ਤੇ ਉਨ੍ਹਾਂ ਵਲੋਂ ਦਿੱਤੀ ਗਈ ਫੀਡ ਬੈਕ ਨੂੰ ਪ੍ਰਸ਼ਾਸਨਿਕ ਸੁਧਾਰਾਂ ਲਈ ਵਰਤੋਂ ਵਿਚ ਲਿਆਂਦਾ ਜਾਵੇਗਾ | ਇਹ ਗੱਲ ਕੰਵਰਦੀਪ ਕੌਰ ਐੱਸ. ਅੱੈਸ. ਪੀ. ਕਪੂਰਥਲਾ ਨੇ ਅੱਜ ਸਥਾਨਕ ਪੁਲਿਸ ਲਾਈਨ ...

ਪੂਰੀ ਖ਼ਬਰ »

'ਪ੍ਰਵਾਸੀ ਪੰਜਾਬੀਆਂ ਦਾ ਪੰਜਾਬ ਦੀ ਸਿਆਸਤ 'ਤੇ ਪ੍ਰਭਾਵ' ਮੁੱਦੇ 'ਤੇ ਪੱਤਰਕਾਰ ਮੰਚ ਵਲੋਂ ਵੈਬੀਨਾਰ

ਫਗਵਾੜਾ, 23 ਨਵੰਬਰ (ਤਰਨਜੀਤ ਸਿੰਘ ਕਿੰਨੜਾ)-'ਪ੍ਰਵਾਸੀ ਪੰਜਾਬੀਆਂ ਨੇ ਪੰਜਾਬ ਦੀ ਰਾਜਨੀਤੀ ਨੂੰ ਸਦਾ ਗੂੜਾ ਪ੍ਰਭਾਵਤ ਕੀਤਾ ਹੈ | ਇਸ ਦਾ ਪੁਖ਼ਤਾ ਤੇ ਇਤਿਹਾਸਕ ਪ੍ਰਮਾਣ ਗਦਰ ਲਹਿਰ ਹੈ ਜਿਸ ਨੇ ਆਜ਼ਾਦੀ ਦੀ ਪਹਿਲੀ ਲੜਾਈ ਦਾ ਮੁੱਢ ਬੰਨਿ੍ਹਆ | ਪ੍ਰਵਾਸੀ ਪੰਜਾਬੀਆਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 4 ਮਾਮਲੇ ਆਏ ਸਾਹਮਣੇ

ਕਪੂਰਥਲਾ, 23 ਨਵੰਬਰ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨਾਲ ਸਬੰਧਿਤ 4 ਮਾਮਲੇ ਸਾਹਮਣੇ ਆਏ ਹਨ, ਜਦਕਿ ਅੱਜ 1252 ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ | ਜਿਨ੍ਹਾਂ ਵਿਚ ਕਪੂਰਥਲਾ ਤੋਂ 230, ਫਗਵਾੜਾ ਤੋਂ 153, ਭੁਲੱਥ ਤੋਂ 53, ਸੁਲਤਾਨਪੁਰ ਲੋਧੀ ਤੋਂ 94, ਬੇਗੋਵਾਲ ਤੋਂ 100, ...

ਪੂਰੀ ਖ਼ਬਰ »

ਨਡਾਲਾ ਤੋਂ ਬਾਹਰ ਕੱਢੇ ਗਏ ਡੇਰੇ ਮੁੜ ਹੱਦ 'ਚ ਹੋਣਗੇ ਸ਼ਾਮਿਲ

ਨਡਾਲਾ, 23 ਨਵੰਬਰ (ਮਨਜਿੰਦਰ ਸਿੰਘ ਮਾਨ)-ਸਾਲ 2015 ਵਿਚ ਨਗਰ ਪੰਚਾਇਤ ਨਡਾਲਾ ਦੇ ਗਠਨ ਵੇਲੇ ਨਗਰ ਦੀ ਹੱਦ 'ਚੋਂ ਗ਼ਲਤ ਤਰੀਕੇ ਨਾਲ ਬਾਹਰ ਰੱਖੇ ਗਏ ਡੇਰੇ ਤੇ ਰਾਏਪੁਰ ਅਰਾਈਆਂ ਪਿੰਡ ਦੇ ਰਸਤੇ ਵਿਚ ਪੈਂਦੀ ਇਕ ਕਾਲੋਨੀ ਮੁੜ ਨਗਰ ਪੰਚਾਇਤ ਦੀ ਹੱਦ ਵਿਚ ਸ਼ਾਮਲ ਕੀਤੇ ਜਾਣਗੇ, ...

ਪੂਰੀ ਖ਼ਬਰ »

ਨਗਰ ਨਿਗਮ ਦੀ ਹਦੂਦ 'ਚ ਜੰਗੀ ਪੱਧਰ 'ਤੇ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ-ਰਾਣਾ ਗੁਰਜੀਤ ਸਿੰਘ

ਕਪੂਰਥਲਾ, 23 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਨਗਰ ਨਿਗਮ ਅਧੀਨ ਆਉਂਦੇ ਖੇਤਰਾਂ ਵਿਚ ਵਿਕਾਸ ਕੰਮ ਜੰਗੀ ਪੱਧਰ 'ਤੇ ਕਰਵਾਏ ਜਾ ਰਹੇ ਹਨ | ਇਹ ਗੱਲ ਰਾਣਾ ਗੁਰਜੀਤ ਸਿੰਘ ਕਾਂਗਰਸੀ ਵਿਧਾਇਕ ਹਲਕਾ ਕਪੂਰਥਲਾ ਨੇ ਅੱਜ ਸ਼ੇਖੂਪੁਰ ਵਿਚ 1 ਕਰੋੜ 82 ਲੱਖ ਰੁਪਏ ਦੀ ਲਾਗਤ ਨਾਲ ...

ਪੂਰੀ ਖ਼ਬਰ »

ਰੇਤ ਦੀਆਂ ਭਰੀਆਂ ਟਰਾਲੀਆਂ ਧੁੱਸੀ ਬੰਨ੍ਹ ਤੇ ਿਲੰਕ ਸੜਕਾਂ ਨੂੰ ਕਰ ਰਹੀਆਂ ਖਸਤਾ

ਫੱਤੂਢੀਂਗਾ, 23 ਨਵੰਬਰ (ਬਲਜੀਤ ਸਿੰਘ)-ਪਿਛਲੀ ਪੰਜਾਬ 'ਚ ਰਹੀ ਅਕਾਲੀ-ਭਾਜਪਾ ਸਰਕਾਰ ਸਮੇਂ ਰੇਤ ਬੱਜਰੀ ਦੀ ਹੁੰਦੀ ਰਹੀ ਨਾਜਾਇਜ਼ ਮਾਈਨਿੰਗ ਸਮੇਂ ਲੋਕਾਂ ਨੂੰ ਸੋਨੇ ਦੇ ਭਾਅ ਰੇਤ ਮਿਲਦੀ ਸੀ ਤੇ ਗ਼ਰੀਬ ਵਿਅਕਤੀ ਨੂੰ ਘਰ ਬਣਾਉਣ ਲਈ ਰੇਤ ਮਹਿੰਗੇ ਭਾਅ ਮਿਲਣ ਕਰਕੇ ...

ਪੂਰੀ ਖ਼ਬਰ »

ਗੁਰਪ੍ਰਤਾਪ ਸਿੰਘ ਖ਼ੁਸ਼ਹਾਲਪੁਰ ਨੈਸ਼ਨਲ ਕੋਆਪ੍ਰੇਟਿਵ ਯੂਨੀਅਨ ਆਫ ਇੰਡੀਆ ਦੇ ਦੂਜੀ ਵਾਰ ਡਾਇਰੈਕਟਰ ਬਣੇ

ਬਟਾਲਾ, 23 ਨਵੰਬਰ (ਕਾਹਲੋਂ)-ਨੈਸ਼ਨਲ ਕੋਆਰਪ੍ਰੇਟਿਵ ਯੂਨੀਅਨ ਆਫ ਇੰਡੀਆ ਨਵੀਂ ਦਿੱਲੀ ਵਿਖੇ ਬੀਤੇ ਦਿਨੀਂ ਹੋਈ ਮੀਟਿੰਗ 'ਚ ਯੂਨੀਅਨ ਦੀ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ, ਜਿਸ 'ਚ ਸ੍ਰੀ ਦਲੀਪ ਸਿੰਘ ਸਿੰਘਾਨੀ ਸਾਬਕਾ ਲੋਕ ਸਭਾ ਮੈਂਬਰ ਨੂੰ ਚੇਅਰਮੈਨ, ਸਾਬਕਾ ...

ਪੂਰੀ ਖ਼ਬਰ »

ਲਾਇਨ ਕਲੱਬ ਬੇਗੋਵਾਲ ਫ਼ਤਹਿ ਦੀ ਮੀਟਿੰਗ

ਬੇਗੋਵਾਲ, 23 ਨਵੰਬਰ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਫ਼ਤਹਿ ਦੀ ਬੋਰਡ ਆਫ਼ ਡਾਇਰੈਕਟਰ ਦੀ ਮੀਟਿੰਗ ਕਲੱਬ ਪ੍ਰਧਾਨ ਸੁਖਵਿੰਦਰ ਸਿੰਘ ਬਿੱਲਾ ਦੀ ਅਗਵਾਈ ਹੇਠ ਬੇਗੋਵਾਲ ਵਿਚ ਹੋਈ, ਜਿਸ ਵਿਚ ਕਲੱਬ ਵਲੋਂ ਕਰਵਾਏ ਜਾਣ ਵਾਲੇ ਕੰਮਾਂ ਬਾਰੇ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਜ਼ਿਲ੍ਹਾ ਸਹਿਕਾਰੀ ਯੂਨੀਅਨ ਦੇ ਦਫ਼ਤਰ 'ਚ ਹੋਇਆ ਸਮਾਗਮ

ਕਪੂਰਥਲਾ, 23 ਨਵੰਬਰ (ਵਿ. ਪ੍ਰ.)-ਸਹਿਕਾਰੀ ਸਭਾਵਾਂ ਵਿਚ ਸਹਿਕਾਰਤਾ ਵਿਭਾਗ ਵਲੋਂ ਜਾਗਰੂਕਤਾ ਕੈਂਪ ਲਗਾ ਕੇ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਵਿਭਾਗ ਦੀਆਂ ਕਰਜ਼ਾ ਸਕੀਮਾਂ, ਭਾਈ ਘਨੱਈਆ ਸਿਹਤ ਸੇਵਾ ਸਕੀਮ, ਸੈੱਲਫ ਹੈਲਪ ਗਰੁੱਪ ਬਾਰੇ ਜਾਣਕਾਰੀ ਦਿੱਤੀ ਜਾ ਰਹੀ ...

ਪੂਰੀ ਖ਼ਬਰ »

ਮੌਲੀ ਵਿਖੇ ਸਹਿਕਾਰੀ ਸਪਤਾਹ ਦੇ ਜਸ਼ਨਾਂ ਦੀ ਲੜੀ ਤਹਿਤ ਜਾਗਰੂਕਤਾ ਕੈਂਪ ਲਗਾਇਆ

ਫਗਵਾੜਾ, 23 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸਰਬ ਭਾਰਤੀ 67ਵੇਂ ਸਹਿਕਾਰੀ ਸਪਤਾਹ ਦੇ ਜਸ਼ਨਾ ਦੀ ਲੜੀ ਤਹਿਤ ਜਾਗਰੂਕਤਾ ਕੈਂਪ ਦੀ ਮੌਲੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਰਵਿਸ ਲਿਮ: ਮੌਲੀ ਵਿਚ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਕਪੂਰਥਲਾ ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਜਲੰਧਰ-ਫਿਰੋਜ਼ਪੁਰ ਤੇ ਜਲੰਧਰ-ਅੰਮਿ੍ਤਸਰ ਰੇਲਵੇ ਸੈਕਸ਼ਨ 'ਤੇ ਅੱਧੀ ਦਰਜਨ ਮਾਲ ਗੱਡੀਆਂ ਚੱਲੀਆਂ

ਕਪੂਰਥਲਾ, 23 ਨਵੰਬਰ (ਅਮਰਜੀਤ ਕੋਮਲ)-ਰੇਲਵੇ ਵਲੋਂ ਪੰਜਾਬ ਵਿਚ ਰੇਲ ਗੱਡੀਆਂ ਬਹਾਲ ਕਰਨ ਲਈ ਕੀਤੀ ਗਈ ਯੋਜਨਾਬੰਦੀ ਤਹਿਤ ਅੱਜ 7 ਵਜੇ ਤੋਂ ਬਾਅਦ ਜਲੰਧਰ ਰੇਲਵੇ ਸਟੇਸ਼ਨ ਤੋਂ ਵਾਇਆ ਕਪੂਰਥਲਾ-ਫਿਰੋਜ਼ਪੁਰ ਤੇ ਜਲੰਧਰ ਤੋਂ ਵਾਇਆ ਢਿਲਵਾਂ-ਅੰਮਿ੍ਤਸਰ ਰੇਲਵੇ ਸੈਕਸ਼ਨ ...

ਪੂਰੀ ਖ਼ਬਰ »

ਨੌਜਵਾਨਾਂ ਨੇ ਖੇਤਾਂ 'ਚ ਘੁੰਮਦਾ ਜੰਗਲੀ ਸਾਂਬਰ ਕਾਬੂ ਕਰਕੇ ਵਣ ਜੀਵ ਸੁਰੱਖਿਆ ਵਿਭਾਗ ਦੇ ਹਵਾਲੇ ਕੀਤਾ

ਨਡਾਲਾ, 23 ਨਵੰਬਰ (ਮਾਨ)-ਪਿੰਡ ਮਾਡਲ ਟਾਊਨ ਦੇ ਉੱਦਮੀ ਨੌਜਵਾਨਾਂ ਨੇ ਪਿੰਡ ਦੇ ਨੇੜੇ ਖੇਤਾਂ ਵਿਚ ਘੁੰਮਦੇ ਜੰਗਲੀ ਸਾਂਬਰ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਹਰਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਪਿੰਡ ਮਾਡਲ ਟਾਊਨ, ਤਲਵਾੜਾ ਤੇ ਦਮੂਲੀਆਂ ਦੇ ਖੇਤਾਂ ਵਿਚ ਸਵੇਰ ਤੋਂ ...

ਪੂਰੀ ਖ਼ਬਰ »

ਲੋਕਾਂ ਨੂੰ ਜਾਗਰੂਕ ਕਰਨ ਲਈ ਚੇਤਨਾ ਰੈਲੀ ਕੱਢੀ

ਸੁਲਤਾਨਪੁਰ ਲੋਧੀ, 23 ਨਵੰਬਰ (ਹੈਪੀ, ਥਿੰਦ)-ਸੀ. ਡੀ. ਪੀ. ਓ. ਸੁਲਤਾਨਪੁਰ ਲੋਧੀ ਰਾਜੀਵ ਢਾਂਡਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਤੇ ਸਰਕਲ ਸੁਪਰਵਾਈਜ਼ਰ ਪਰਮਜੀਤਪੁਰ ਬੀਬੀ ਹਰਚੰਦ ਕੌਰ ਦੀ ਅਗਵਾਈ ਹੇਠ ਇਕ ਜਨ ਚੇਤਨਾ ਰੈਲੀ ਕੱਢੀ ਗਈ | ਇਸ ਮੌਕੇ ਉਨ੍ਹਾਂ ਬੇਔਲਾਦ ਜੋੜਿਆਂ, ...

ਪੂਰੀ ਖ਼ਬਰ »

ਦਿੱਲੀ ਰੋਸ ਰੈਲੀ ਵਿਚ ਜਾਣ ਸਬੰਧੀ ਕਿਰਤੀ ਕਿਸਾਨ ਯੂਨੀਅਨ ਵਲੋਂ ਮੀਟਿੰਗ

ਭੰਡਾਲ ਬੇਟ, 23 ਨਵੰਬਰ (ਜੋਗਿੰਦਰ ਸਿੰਘ ਜਾਤੀਕੇ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਕਾਲੇ ਕਾਨੰੂਨਾਂ ਖ਼ਿਲਾਫ਼ 26 ਨਵੰਬਰ ਨੂੰ ਦਿੱਲੀ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਖ਼ਿਲਾਫ਼ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਹੋਣ ...

ਪੂਰੀ ਖ਼ਬਰ »

ਹਲਕੇ 'ਚ ਚੱਲ ਰਹੇ ਵਿਕਾਸ ਕੰਮਾਂ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾਵੇ- ਧਾਲੀਵਾਲ

ਫਗਵਾੜਾ, 23 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਸਥਾਨਿਕ ਰੈਸਟ ਹਾਊਸ ਵਿਚ ਲੋਕ ਨਿਰਮਾਣ,ਨਿਗਮ ਅਧਿਕਾਰੀਆਂ ਤੇ ਠੇਕੇਦਾਰ ਨਾਲ ਮੀਟਿੰਗ ਕਰ ਹਲਕੇ ਵਿਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ | ਮੀਟਿੰਗ ਵਿਚ ...

ਪੂਰੀ ਖ਼ਬਰ »

ਸਾਰੇ ਵਿਸ਼ਵ ਨੇ ਮੰਨਿਆ ਇੰਦਰਾ ਗਾਂਧੀ ਦੀ ਲੀਡਰਸ਼ਿਪ ਦਾ ਲੋਹਾ-ਧਾਲੀਵਾਲ

ਫਗਵਾੜਾ, 23 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਜੈਅੰਤੀ 'ਤੇ ਉਨ੍ਹਾਂ ਨੂੰ ਨਮਨ ਕਰਨ ਲਈ ਬਲਾਕ ਕਾਂਗਰਸ ਫਗਵਾੜਾ ਨੇ ਪ੍ਰਧਾਨ ਸੰਜੀਵ ਬੁੱਗਾ ਦੀ ਅਗਵਾਈ ਵਿਚ ਸਿਟੀ ਕਲੱਬ ਵਿਚ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ 29 ਨੂੰ

ਬੇਗੋਵਾਲ, 23 ਨਵੰਬਰ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਰਾਇਲ ਬੰਦਗੀ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਰਛਪਾਲ ਸਿੰਘ ਬੱਚਾਜੀਵੀ ਦੀ ਅਗਵਾਈ ਹੇਠ ਹੋਈ ਜਿਸ ਵਿਚ ਕਲੱਬ ਵਲੋਂ ਅੱਖਾਂ ਦੇ ਕੈਂਪ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਪ੍ਰਧਾਨ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਹੋਈ ਮੀਟਿੰਗ

ਭੰਡਾਲ ਬੇਟ, 23 ਨਵੰਬਰ (ਜੋਗਿੰਦਰ ਸਿੰਘ ਜਾਤੀਕੇ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਕਾਲੇ ਕਾਨੰੂਨਾਂ ਖ਼ਿਲਾਫ਼ 26 ਨਵੰਬਰ ਨੂੰ ਦਿੱਲੀ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਖ਼ਿਲਾਫ਼ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਹੋਣ ...

ਪੂਰੀ ਖ਼ਬਰ »

ਦਲਿਤ ਕੇਸਾਂ ਦੇ ਜਲਦ ਨਿਪਟਾਰੇ ਸਬੰਧੀ ਮਾਨ ਨੇ ਫਾਸਟ ਟਰੈਕ ਅਦਾਲਤਾਂ ਦੇ ਗਠਨ ਦੀ ਕੀਤੀ ਅਪੀਲ

ਫਗਵਾੜਾ, 23 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਪੰਜਾਬ 'ਚ ਦਲਿਤਾਂ ਨਾਲ ਹੋਣ ਵਾਲੇ ਅਪਰਾਧਾਂ ਦੇ ਕੇਸਾਂ ਦੇ ਜਲਦ ਨਿਪਟਾਰੇ ਲਈ ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਲੜਾਈ ਦੇ ਮਾਮਲੇ ਨੂੰ ਲੈ ਕੇ ਐੱਸ. ਐੱਸ. ਪੀ. ਪਾਸੋਂ ਕੀਤੀ ਇਨਸਾਫ਼ ਦੀ ਮੰਗ

ਸੁਲਤਾਨਪੁਰ ਲੋਧੀ, 23 ਨਵੰਬਰ (ਹੈਪੀ, ਥਿੰਦ)-ਹਰਜੀਤ ਕੌਰ ਤੇ ਉਸ ਦੇ ਪਤੀ ਮੱਖਣ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਲਾਟੀਆਂਵਾਲ ਨੇ ਇਕ ਦਰਖਾਸਤ ਦੇ ਕੇ ਜ਼ਿਲ੍ਹਾ ਪੁਲਿਸ ਮੁਖੀ ਕਪੂਰਥਲਾ ਪਾਸੋਂ ਨਿਆਂ ਦੀ ਗੁਹਾਰ ਲਗਾਈ ਹੈ | ਆਪਣੀ ਦਰਖਾਸਤ ਵਿਚ ਹਰਜੀਤ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਸੂਬੇ ਦੀਆਂ ਛੇ ਨਾਮਵਰ ਕਬੱਡੀ ਟੀਮਾਂ ਭਾਗ ਲੈਣਗੀਆਂ: ਬਲਕਾਰ ਸਿੰਘ ਹਰਨਾਮਪੁਰ
ਪ੍ਰਕਾਸ਼ ਪੁਰਬ ਮੌਕੇ ਕਬੱਡੀ ਟੂਰਨਾਮੈਂਟ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ ਹੋਵੇਗਾ-ਵਿਧਾਇਕ ਚੀਮਾ

ਸੁਲਤਾਨਪੁਰ ਲੋਧੀ, 23 ਨਵੰਬਰ (ਹੈਪੀ, ਥਿੰਦ) ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਕਬੱਡੀ ਟੂਰਨਾਮੈਂਟ ਸਬੰਧੀ ਇਕ ਵਿਸ਼ੇਸ਼ ਮੀਟਿੰਗ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਵਿਧਾਇਕ ਚੀਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਕਬੱਡੀ ਟੂਰਨਾਮੈਂਟ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ ਹੋਵੇਗਾ-ਵਿਧਾਇਕ ਚੀਮਾ

ਸੁਲਤਾਨਪੁਰ ਲੋਧੀ, 23 ਨਵੰਬਰ (ਹੈਪੀ, ਥਿੰਦ) ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਕਬੱਡੀ ਟੂਰਨਾਮੈਂਟ ਸਬੰਧੀ ਇਕ ਵਿਸ਼ੇਸ਼ ਮੀਟਿੰਗ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਵਿਧਾਇਕ ਚੀਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੁਰਦੀਪ ਸਿੰਘ ਗਿੱਲ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵਜੋਂ ਅਹੁਦਾ ਸੰਭਾਲਿਆ

ਕਪੂਰਥਲਾ, 23 ਨਵੰਬਰ (ਅਮਰਜੀਤ ਕੋਮਲ)-ਸਕੂਲ ਮੁਖੀਆਂ ਤੇ ਅਧਿਆਪਕਾਂ ਦੇ ਸਹਿਯੋਗ ਨਾਲ ਸਕੂਲਾਂ ਵਿਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ ਤੇ ਉਨ੍ਹਾਂ ਦੀ ਕੋਸ਼ਿਸ਼ ਹੋਵੇਗੀ ਕਿ ਜ਼ਿਲ੍ਹੇ ਨੇ ਸਿੱਖਿਆ ਦੇ ਖੇਤਰ ਵਿਚ ਜੋ ਮੱਲ੍ਹਾਂ ਮਾਰੀਆਂ ...

ਪੂਰੀ ਖ਼ਬਰ »

'ਆਪ' ਕਿਸਾਨਾਂ ਦੇ ਸੰਘਰਸ਼ 'ਚ ਡਟ ਕੇ ਖੜ੍ਹੀ ਹੋਵੇਗੀ- ਲੁਬਾਣਾ

ਨਡਾਲਾ 23 ਨਵੰਬਰ (ਮਾਨ)-ਕੇਂਦਰ ਦੀ ਮੋਦੀ ਸਰਕਾਰ ਦੁਆਰਾ ਲਿਆਂਦੇ ਖੇਤੀ ਕਾਨੂੰਨ ਕਿਸਾਨ, ਮਜ਼ਦੂਰ ਤੇ ਵਪਾਰੀ ਵਿਰੋਧੀ ਹਨ | ਇਸ ਲਈ ਆਮ ਆਦਮੀ ਪਾਰਟੀ ਕਿਸਾਨਾਂ ਦੁਆਰਾ ਕੀਤੇ ਜਾ ਰਹੇ ਸੰਘਰਸ਼ ਵਿਚ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਤਾਂਕਿ ਕਿਸਾਨਾਂ ਦੇ ਸੰਘਰਸ਼ ਨੂੰ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਸੇਵਕ ਸਭਾ ਨਡਾਲਾ ਵਲੋਂ ਕੀਰਤਨ ਸਮਾਗਮ

ਨਡਾਲਾ, 23 ਨਵੰਬਰ (ਮਨਜਿੰਦਰ ਸਿੰਘ ਮਾਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਵਸ ਦੀ ਖ਼ੁਸ਼ੀ ਵਿਚ ਗੁਰੂ ਮਿਸ਼ਨ ਸੇਵਕ ਸਭਾ ਨਡਾਲਾ ਵਲੋਂ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਚ ਸਾਲਾਨਾ ਕੀਰਤਨ ਤੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਸਭਾ ਦੇ ...

ਪੂਰੀ ਖ਼ਬਰ »

ਪਿੰਡ ਬੂੜੇਵਾਲ ਦੇ ਚੌਗਿਰਦੇ ਦੀ ਕੀਤੀ ਸਫ਼ਾਈ

ਤਲਵੰਡੀ ਚੌਧਰੀਆਂ, 23 ਨਵੰਬਰ (ਪਰਸਨ ਲਾਲ ਭੋਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪਿੰਡ ਬੂੜੇਵਾਲ ਦੇ ਸਰਪੰਚ ਆਤਮਾ ਰਾਮ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੇ ਸਾਰੇ ਚੌਗਿਰਦੇ ਦੀ ਸਫ਼ਾਈ ਮੁਹਿੰਮ ਸ਼ੁਰੂ ਕੀਤੀ ...

ਪੂਰੀ ਖ਼ਬਰ »

ਮਨਸੂਰਵਾਲ ਦੋਨਾ 'ਚ ਵਿਸ਼ਾਲ ਜਾਗਰਣ ਕਰਵਾਇਆ

ਕਪੂਰਥਲਾ, 23 ਨਵੰਬਰ (ਵਿ. ਪ੍ਰ.)-ਮਾਂ ਚਿੰਤਪੁਰਨੀ ਮੰਦਰ ਮਨਸੂਰਵਾਲ ਦੋਨਾ ਵਿਖੇ 14ਵਾਂ ਵਿਸ਼ਾਲ ਸਾਲਾਨਾ ਜਾਗਰਣ ਕਰਵਾਇਆ ਗਿਆ, ਜਿਸ ਵਿਚ ਰਾਜਨ ਐਾਡ ਪਾਰਟੀ ਕਰਤਾਰਪੁਰ ਵਾਲੇ, ਖ਼ੁਸ਼ਪ੍ਰੀਤ ਐਾਡ ਪਾਰਟੀ ਕਰਤਾਰਪੁਰ ਵਾਲਿਆਂ ਦੀ ਭਜਨ ਮੰਡਲੀਆਂ ਨੇ ਮਾਤਾ ਦੀ ਮਹਿਮਾ ਦਾ ...

ਪੂਰੀ ਖ਼ਬਰ »

ਹੁਨਰ ਵਿਕਾਸ ਦਾ ਕੋਰਸ ਕਰਨ ਵਾਲੇ ਸਿੱਖਿਆਰਥੀਆਂ ਨੂੰ ਏ. ਡੀ. ਸੀ. ਨੇ ਸਰਟੀਫਿਕੇਟ ਵੰਡੇ

ਕਪੂਰਥਲਾ, 23 ਨਵੰਬਰ (ਵਿ. ਪ੍ਰ.)-ਹੁਨਰ ਵਿਕਾਸ ਤਹਿਤ ਕੋਰਸ ਕਰਨ ਵਾਲੇ ਸਿੱਖਿਆਰਥੀਆਂ ਨੂੰ ਐੱਸ. ਪੀ. ਆਂਗਰਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਸਰਟੀਫਿਕੇਟ ਤਕਸੀਮ ਕੀਤੇ | ਉਨ੍ਹਾਂ ਸਰਟੀਫਿਕੇਟ ਪ੍ਰਾਪਤ ਕਰਨ ਵਾਲੇ ਸਿੱਖਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ | ਵਧੀਕ ...

ਪੂਰੀ ਖ਼ਬਰ »

ਚੀਮਾ ਪੰਜਾਬ ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਕਾਨੂੰਨੀ ਸਲਾਹਕਾਰ ਤੇ ਢੋਟ ਮੀਤ ਪ੍ਰਧਾਨ ਬਣੇ

ਕਪੂਰਥਲਾ, 23 ਨਵੰਬਰ (ਵਿ.ਪ੍ਰ.)-ਪੰਜਾਬ ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਵੰਤ ਸਿੰਘ ਕੰਗ ਨੇ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਦੀਪ ਸਿੰਘ ਘੁੰਮਣ, ਮੀਤ ਪ੍ਰਧਾਨ ਅਜੀਤ ਸਿੰਘ ਕੋਟ ਤੇ ਪ੍ਰੈੱਸ ਸਕੱਤਰ ਜਸਪ੍ਰੀਤ ਸਿੰਘ ਵਾਲੀਆ ਮਨਸੂਰਵਾਲ ਨਾਲ ਸਲਾਹ ...

ਪੂਰੀ ਖ਼ਬਰ »

ਅਨਿਲ ਸ਼ਰਮਾ ਨੂੰ ਜੀਵਨ ਬੀਮਾ ਸ਼ਾਖਾ ਵਲੋਂ ਨਿੱਘੀ ਵਿਦਾਇਗੀ

ਫਗਵਾੜਾ, 23 ਨਵੰਬਰ (ਤਰਨਜੀਤ ਸਿੰਘ ਕਿੰਨੜਾ)–ਭਾਰਤੀ ਜੀਵਨ ਬੀਮਾ ਸ਼ਾਖਾ ਫਗਵਾੜਾ ਵਿਖੇ ਕਰੀਬ 30 ਸਾਲ ਬਤੌਰ ਵਿਕਾਸ ਅਫ਼ਸਰ ਸੇਵਾ ਨਿਭਾ ਕੇ ਵਲੰਟਰੀ ਰਿਟਾਇਰਮੈਂਟ ਲੈਣ 'ਤੇ ਅਨਿਲ ਸ਼ਰਮਾ ਨੂੰ ਅੱਜ ਇਕ ਪ੍ਰਭਾਵਸ਼ਾਲੀ ਸਭਾ ਵਿਖੇ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਪੋਰਟਸ ਕਲੱਬ ਦੀ ਮੀਟਿੰਗ 25 ਨੂੰ

ਬੇਗੋਵਾਲ, 23 ਨਵੰਬਰ (ਸੁਖਜਿੰਦਰ ਸਿੰਘ)-ਗੁਰੂ ਗੋਬਿੰਦ ਸਿੰਘ ਸਪੋਰਟਸ ਐਾਡ ਕਲਚਰਲ ਕਲੱਬ ਦੀ ਇਕ ਜ਼ਰੂਰੀ ਮੀਟਿੰਗ ਕਲੱਬ ਦੇ ਪ੍ਰਧਾਨ ਜੋਗਿੰਦਰ ਸਿੰਘ ਅਜੈਬ ਦੀ ਅਗਵਾਈ ਹੇਠ ਐੱਸ. ਪੀ. ਐੱਸ. ਖ਼ਾਲਸਾ ਸਕੂਲ ਬੇਗੋਵਾਲ 'ਚ 25 ਨਵੰਬਰ ਸ਼ਾਮ 4 ਵਜੇ ਹੋਵੇਗੀ | ਇਸ ਸਬੰਧੀ ...

ਪੂਰੀ ਖ਼ਬਰ »

ਨਡਾਲਾ ਪਾਵਰਕਾਮ ਦਫ਼ਤਰ ਆਓ ਤੇ 15 ਰੁ ਦਾ ਐੱਲ. ਈ. ਡੀ ਬਲਬ ਲੈ ਜਾਓ- ਐੱਸ. ਡੀ. ਓ.

ਨਡਾਲਾ, 23 ਨਵੰਬਰ (ਮਾਨ)-ਨਡਾਲਾ ਵਿਖੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਬਿੱਲ ਮਾਫ਼ੀ ਵਾਲੇ ਖਪਤਕਾਰਾਂ ਨੂੰ ਇਕ ਸਕੀਮ ਤਹਿਤ 15 ਰੁਪਏ ਦਾ ਐੱਲ. ਈ. ਡੀ. ਬਲਬ ਦਿੱਤੇ ਜਾਣਗੇ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐੱਸ. ਡੀ. ਓ ਨਡਾਲਾ ਮਨਿੰਦਰਜੀਤ ਸਿੰਘ ਨੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸੇਵਾ ਬੇਗੋਵਾਲ ਵਲੋਂ ਅਨਾਥ ਆਸ਼ਰਮ 'ਚ ਰਾਸ਼ਨ ਤੇ ਖਾਣ ਪੀਣ ਦੀ ਸਮੱਗਰੀ ਦਿੱਤੀ

ਬੇਗੋਵਾਲ, 23 ਨਵੰਬਰ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਸੇਵਾ ਵਲੋਂ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਮੁਲਤਾਨੀ ਦੀ ਅਗਵਾਈ ਹੇਠ ਸੇਵਾ ਦੇ ਮਨਸ਼ੇ ਨਾਲ ਅਨਾਥ ਆਸ਼ਰਮ ਬੇਗੋਵਾਲ 'ਚ ਰਹਿ ਰਹੇ ਮੰਦਬੁੱਧੀ ਦੇ ਬੱਚਿਆਂ ਲਈ ਖਾਣ ਪੀਣ ਦੀ ਸਮੱਗਰੀ ਤੇ ਰਾਸ਼ਨ ...

ਪੂਰੀ ਖ਼ਬਰ »

ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਜਾਣ ਸਬੰਧੀ ਮੀਟਿੰਗ

ਫੱਤੂਢੀਂਗਾ, 23 ਨਵੰਬਰ (ਬਲਜੀਤ ਸਿੰਘ)-ਗੁਰਦੁਆਰਾ ਗੁਰਸਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਲੀਡਰ ਸਿੰਘ, ਸੰਤ ਬਾਬਾ ਚਰਨ ਦਾਸ ਉਦਾਸੀਨ ਖੈੜਾ ਬੇਟ ਦੇ ਮੁੱਖ ਸੇਵਾਦਾਰ ਮਹੰਤ ਮਹਾਤਮਾ ਮੁਨੀ ਜੀ, ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲਿਆਂ ਦੀ ਅਗਵਾਈ ਵਿਚ ਗੁਰਦੁਆਰਾ ...

ਪੂਰੀ ਖ਼ਬਰ »

ਮਹਿਮਦਵਾਲ ਵਿਖੇ ਸਾਲਾਨਾ ਜੋੜ ਮੇਲਾ 29 ਨੂੰ , ਪੋਸਟਰ ਜਾਰੀ

ਫੱਤੂਢੀਂਗਾ, 23 ਨਵੰਬਰ (ਬਲਜੀਤ ਸਿੰਘ)-ਬਾਬਾ ਸ੍ਰੀ ਚੰਦ ਜੀ ਦੇ ਅਸਥਾਨ ਪਿੰਡ ਮਹਿਮਦਵਾਲ ਵਿਖੇ 18ਵਾਂ ਸਾਲਾਨਾ ਜੋੜ ਮੇਲਾ ਅਤੇ ਕਬੱਡੀ ਟੂਰਨਾਮੈਂਟ 29 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੇਲਾ ਪ੍ਰਬੰਧਕ ਕਮੇਟੀ ਅਤੇ ਮੁੱਖ ਸੇਵਾਦਾਰ ...

ਪੂਰੀ ਖ਼ਬਰ »

551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਦਰਸ਼ਨੀ ਮੈਚ ਕਰਵਾਇਆ

ਫਗਵਾੜਾ, 23 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਸ੍ਰੀ ਗੁਰੂ ਹਰਿ ਰਾਇ ਸਪੋਰਟਸ ਅਕੈਡਮੀ ਪਲਾਹੀ ਵਲੋਂ ਗ੍ਰਾਮ ਪੰਚਾਇਤ ਪਲਾਹੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿ ਰਾਇ ਸਟੇਡੀਅਮ ਪਲਾਹੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ...

ਪੂਰੀ ਖ਼ਬਰ »

ਸ਼ਾਹ ਸੁਲਤਾਨ ਕਿ੍ਕਟ ਕਲੱਬ ਵਲੋਂ ਕਰਵਾਏ ਗਏ ਜੂਨੀਅਰ ਕਿ੍ਕਟ ਮੈਚ

ਸੁਲਤਾਨਪੁਰ ਲੋਧੀ, 23 ਨਵੰਬਰ (ਨਰੇਸ਼ ਹੈਪੀ, ਥਿੰਦ)-ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸ਼ਾਹ ਸੁਲਤਾਨ ਕਿ੍ਕਟ ਕਲੱਬ ਵਲੋਂ ਹਰ ਸਾਲ ਸੂਬਾ ਪੱਧਰੀ ਕਿ੍ਕਟ ਟੂਰਨਾਮੈਂਟ ਕਰਵਾਏ ਜਾਂਦੇ ਹਨ ਅਤੇ ਪਿਛਲੇ ਦੋ ਸਾਲਾਂ ਤੋਂ ਜੂਨੀਅਰ ਵਰਗ ਦੇ ਬੱਚਿਆਂ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX