ਤਾਜਾ ਖ਼ਬਰਾਂ


8 ਮਾਰਚ ਦੀ ਥਾਂ ਹੁਣ 5 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ
. . .  2 minutes ago
8 ਮਾਰਚ ਦੀ ਥਾਂ ਹੁਣ 5 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ..........................
ਅਰਵਿੰਦ ਕੇਜਰੀਵਾਲ ਨੇ ਗੁਜਰਾਤ ਦੇ ਸੂਰਤ 'ਚ ਕੀਤਾ ਰੋਡ ਸ਼ੋਅ
. . .  1 minute ago
ਸੂਰਤ, 26 ਫਰਵਰੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੁਜਰਾਤ ਦੇ ਸੂਰਤ 'ਚ ਰੋਡ ਸ਼ੋਅ ਕੀਤਾ। ਉਨ੍ਹਾਂ ਕਿਹਾ ਕਿ ਗੁਜਰਾਤ ਦੇ ਲੋਕਾਂ ਨੇ ਕਮਾਲ ਕਰ ਦਿੱਤਾ ਹੈ ਅਤੇ ਸੂਰਤ ਦੇ ਲੋਕਾਂ ਨੇ ਵੱਡਾ ਕਮਾਲ ਕਰ ਦਿਖਾਇਆ...
ਨੌਜਵਾਨ ਦਿਵਸ ਟਿਕਰੀ ਬਾਰਡਰ 'ਤੇ ਪਹੁੰਚੇ ਰਵਿੰਦਰ ਗਰੇਵਾਲ
. . .  39 minutes ago
ਟਿਕਰੀ ਬਾਰਡਰ, 26 ਫਰਵਰੀ- ਅੱਜ ਕਿਸਾਨਾਂ ਵਲੋਂ ਨੌਜਵਾਨ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬੀ ਗਾਇਕ ਰਵਿੰਦਰ ਗਰੇਵਾਲ ਟਿਕਰੀ ਬਾਰਡਰ 'ਤੇ ਪਹੁੰਚੇ ਅਤੇ ਕਿਸਾਨਾਂ ਖ਼ਾਸ ਕਰਕੇ...
21 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਕੋਰੋਨਾ ਵਾਇਰਸ ਦੇ 1000 ਤੋਂ ਘੱਟ ਸਰਗਰਮ ਮਾਮਲੇ- ਕੇਂਦਰੀ ਸਿਹਤ ਮੰਤਰਾਲਾ
. . .  45 minutes ago
ਨਵੀਂ ਦਿੱਲੀ, 26 ਫਰਵਰੀ- ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਕੋਰੋਨਾ ਵਾਇਰਸ ਦੇ 1000 ਤੋਂ ਘੱਟ...
ਹਿਮਾਚਲ ਪ੍ਰਦੇਸ਼ : ਵਿਧਾਨ ਸਭਾ ਦੇ ਬਾਹਰ ਰਾਜਪਾਲ ਨੂੰ ਰੋਕਣ ਦੀ ਕੋਸ਼ਿਸ਼ ਕਰਨ ਵਾਲੇ ਵਿਰੋਧੀ ਧਿਰ ਦੇ 5 ਵਿਧਾਇਕ ਮੁਅੱਤਲ
. . .  about 1 hour ago
ਸ਼ਿਮਲਾ, 26 ਫਰਵਰੀ- ਅੱਜ ਵਿਰੋਧੀ ਧਿਰ ਦੇ ਨੇਤਾਵਾਂ ਨੇ ਵਿਧਾਨ ਸਭਾ ਦੇ ਬਾਹਰ ਰਾਜਪਾਲ ਨੂੰ ਰੋਕਣ ਦੀ ਕੋਸ਼ਿਸ਼ ਕੀਤੀ । ਹਿਮਾਚਲ ਪ੍ਰਦੇਸ਼ ਅਸੈਂਬਲੀ ਨੇ 5 ਵਿਧਾਇਕਾਂ- ਐਲਓਪੀ ਮੁਕੇਸ਼ ਅਗਨੀਹੋਤਰੀ...
ਜੰਡਿਆਲਾ ਗੁਰੂ ਨਜ਼ਦੀਕ ਗਹਿਰੀ ਮੰਡੀ ਵਿਖੇ ਰੇਲ ਰੋਕੋ ਅੰਦੋਲਨ 156ਵੇਂ ਦਿਨ 'ਚ ਦਾਖਲ
. . .  about 1 hour ago
ਜੰਡਿਆਲਾ ਗੁਰੂ, 26 ਫਰਵਰੀ-(ਰਣਜੀਤ ਸਿੰਘ ਜੋਸਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜ਼ਦੀਕ ਗਹਿਰੀ ਮੰਡੀ ਵਿਖੇ ਚੱਲ ਰਿਹਾ ਰੇਲ ਰੋਕੋ ਅੰਦੋਲਨ ਅੱਜ 156ਵੇਂ ਦਿਨ ਵਿਚ ਦਾਖਲ...
ਸੂਰਤ 'ਚ ਜਿੱਤ ਤੋਂ ਬਾਅਦ ਬੋਲੇ ਕੇਜਰੀਵਾਲ, ਕਿਹਾ- ਗੁਜਰਾਤ 'ਚ ਪਹਿਲੀ ਵਾਰ ਕਿਸੇ ਨੇ ਭਾਜਪਾ ਨੂੰ ਦਿਖਾਈ ਅੱਖ
. . .  about 1 hour ago
ਸੂਰਤ, 26 ਫਰਵਰੀ- ਗੁਜਰਾਤ 'ਚ ਸਥਾਨਕ ਚੋਣਾਂ 'ਚ ਬਿਹਤਰ ਪ੍ਰਦਰਸ਼ਨ ਕਰਨ ਅਤੇ ਸੂਰਤ ਨਗਰ ਨਿਗਮ 'ਚ ਮੁੱਖ ਵਿਰੋਧੀ ਪਾਰਟੀ ਦੇ ਤੌਰ 'ਤੇ ਆਮ ਆਦਮੀ ਪਾਰਟੀ ਦੇ ਚੁਣੇ ਜਾਣ ਤੋਂ...
ਬੰਗਾਲ ਦੇ ਲੋਕਾਂ ਨੇ ਟੀਐਮਸੀ ਨੂੰ ਹਰਾਉਣ ਦਾ ਫ਼ੈਸਲਾ ਕੀਤਾ-ਸਮ੍ਰਿਤੀ ਈਰਾਨੀ
. . .  about 1 hour ago
ਨਵੀਂ ਦਿੱਲੀ, 26 ਫਰਵਰੀ- ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਮਮਤਾ ਬੈਨਰਜੀ ਦਾ ਕਾਰਜਕਾਲ ਹਿੰਸਾ ਦਾ ਕਾਰਜਕਾਲ ਰਿਹਾ ਹੈ, ਇਸ ਲਈ ਬੰਗਾਲ ਦੇ ਲੋਕਾਂ ਨੇ ਫ਼ੈਸਲਾ ਲਿਆ ਹੈ ਕਿ ਇਸ ਵਾਰ ਉਹ ਟੀਐਮਸੀ...
ਜੰਮੂ ਪਹੁੰਚੇ ਕਾਂਗਰਸ ਨੇਤਾ ਗ਼ੁਲਾਮ ਨਬੀ ਆਜ਼ਾਦ
. . .  about 2 hours ago
ਸ੍ਰੀਨਗਰ, 26 ਫਰਵਰੀ- ਕਾਂਗਰਸ ਨੇਤਾ ਗ਼ੁਲਾਮ ਨਬੀ ਆਜ਼ਾਦ ਅੱਜ ਜੰਮੂ ਪਹੁੰਚੇ ਹਨ। ਹਾਲ ਹੀ 'ਚ ਉਹ ਰਾਜ ਸਭਾ ਤੋਂ ਇਕ ਸੰਸਦ ਮੈਂਬਰ ਦੇ ਰੂਪ 'ਚ ਸੇਵਾ ਮੁਕਤ ਹੋਏ ਹਨ। ਉਨ੍ਹਾਂ ਦਾ ਕਾਰਜਕਾਲ...
ਦਿੱਲੀ ਧਰਨੇ 'ਚ 18 ਸਾਲਾ ਨੌਜਵਾਨ ਦੀ ਮੌਤ
. . .  about 2 hours ago
ਭਾਦਸੋਂ, 26 ਫਰਵਰੀ (ਗੁਰਬਖ਼ਸ਼ ਸਿੰਘ ਵੜੈਚ)- ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੇ ਸਿੰਘੂ ਬਾਰਡਰ 'ਤੇ ਕਿਸਾਨਾਂ ਵਲੋਂ ਕੀਤੇ ਜਾ ਰਹੇ ਅੰਦੋਲਨ ਦੌਰਾਨ ਥਾਣਾ ਭਾਦਸੋਂ ਅਧੀਨ ਪੈਂਦੇ ਪਿੰਡ ਖੇੜੀ...
ਸੜਕ ਹਾਦਸੇ 'ਚ ਇਕ ਦੀ ਮੌਤ
. . .  about 2 hours ago
ਗੁਰਾਇਆ, 26 ਫਰਵਰੀ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਥਾਣੇ ਦੇ ਨਜ਼ਦੀਕ ਨੈਸ਼ਨਲ ਹਾਈਵੇ 'ਤੇ ਇੱਕ ਕੈਂਟਰ ਅਤੇ ਟਰਾਲੇ ਦੀ ਟੱਕਰ 'ਚ ਟਰਾਲਾ ਡਰਾਈਵਰ ਦੀ ਮੌਕੇ 'ਤੇ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਡਿਊਟੀ...
ਸਿੱਖਿਆ ਵਿਭਾਗ ਨੇ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਨਾਂ ਬਦਲ ਕੇ ਕੀਤੇ ਐਲ. ਕੇ. ਜੀ. ਅਤੇ ਯੂ. ਕੇ. ਜੀ.
. . .  about 2 hours ago
ਚੰਡੀਗੜ੍ਹ, 26 ਫਰਵਰੀ- ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸੂਬੇ 'ਚ ਚੱਲ ਰਹੀਆਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਨਾਂ ਬਦਲਣ ਦਾ ਐਲਾਨ ਕੀਤਾ ਹੈ। ਸਿੱਖਿਆ ਵਿਭਾਗ ਨੇ ਪ੍ਰੀ ਪ੍ਰਾਇਮਰੀ-1 ਜਮਾਤ ਦਾ ਨਾਂ ਬਦਲ...
ਲਾਲ ਕਿਲ੍ਹਾ ਮਾਮਲਾ : ਦੀਪ ਸਿੱਧੂ ਵਲੋਂ ਦਾਇਰ ਪਟੀਸ਼ਨ 'ਤੇ ਅਦਾਲਤ ਨੇ ਸ਼ਾਮੀਂ 4 ਵਜੇ ਤੱਕ ਸੁਰੱਖਿਅਤ ਰੱਖਿਆ ਫ਼ੈਸਲਾ
. . .  about 3 hours ago
ਨਵੀਂ ਦਿੱਲੀ, 26 ਫਰਵਰੀ- 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ 'ਤੇ ਵਾਪਰੇ ਘਟਨਾਕ੍ਰਮ ਦੇ ਸਬੰਧ 'ਚ ਗ੍ਰਿਫ਼ਤਾਰ ਕੀਤੇ ਗਏ ਦੀਪ ਸਿੱਧੂ ਨੇ ਅਦਾਲਤ 'ਚ ਇਕ ਪਟੀਸ਼ਨ ਦਾਇਰ...
ਬਜਟ ਇਜਲਾਸ ਤੋਂ ਪਹਿਲਾਂ ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਰਕਾਰੀਆ ਨੂੰ ਹੋਇਆ ਕੋਰੋਨਾ
. . .  about 3 hours ago
ਜਲੰਧਰ, 26 ਫਰਵਰੀ- ਇਕ ਮਾਰਚ ਤੋਂ ਸ਼ੁਰੂ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਤੋਂ ਪਹਿਲਾਂ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦੀ ਕੋਰੋਨਾ ਰਿਪੋਰਟ...
ਜੰਮੂ 'ਚ ਸ਼ਿਵ ਸੈਨਾ ਨੇ ਸਕੂਟਰੀ ਨੂੰ ਅੱਗ ਲਾ ਕੇ ਕੀਤਾ ਤੇਲ ਦੀਆਂ ਕੀਮਤਾਂ 'ਚ ਵਾਧੇ ਦਾ ਵਿਰੋਧ
. . .  about 3 hours ago
ਸ੍ਰੀਨਗਰ, 26 ਫਰਵਰੀ- ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਵਾਧੇ ਦੇ ਵਿਰੋਧ 'ਚ ਅੱਜ ਸ਼ਿਵ ਸੈਨਾ ਦੇ ਆਗੂਆਂ ਅਤੇ ਵਰਕਰਾਂ ਨੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ...
ਦੇਸ਼ ਵਿਆਪੀ ਬੰਦ ਦੇ ਸੱਦੇ ਦਾ ਫ਼ਿਰੋਜ਼ਪੁਰ 'ਚ ਨਹੀਂ ਕੋਈ ਅਸਰ, ਆਮ ਵਾਂਗ ਖੁੱਲ੍ਹੇ ਬਾਜ਼ਾਰ
. . .  about 4 hours ago
ਫ਼ਿਰੋਜ਼ਪੁਰ, 26 ਫਰਵਰੀ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਜੀ. ਐਸ. ਟੀ. ਦੀਆਂ ਤਰੁੱਟੀਆਂ, ਈ-ਵੇਅ ਬਿੱਲਾਂ ਅਤੇ ਤੇਲ ਕੀਮਤਾਂ 'ਚ ਲਗਾਤਾਰ ਵਾਧੇ ਦੇ ਵਿਰੋਧ 'ਚ ਕਨਫੈਡਰੇਸ਼ਨ ਆਫ਼ ਆਲ ਇੰਡੀਆ...
ਖਾਣਾ ਖਾਣ ਤੋਂ ਬਾਅਦ ਵਿਗੜੀ ਪੰਜਾਬ ਟੈਕਨੀਕਲ ਯੂਨੀਵਰਸਿਟੀ ਕਪੂਰਥਲਾ ਦੇ ਹੋਸਟਲ 'ਚ ਰਹਿੰਦੇ ਕਈ ਵਿਦਿਆਰਥੀਆਂ ਦੀ ਸਿਹਤ
. . .  about 4 hours ago
ਕਪੂਰਥਲਾ, 26 ਫਰਵਰੀ (ਸਡਾਨਾ)- ਪੰਜਾਬ ਟੈਕਨੀਕਲ ਯੂਨੀਵਰਸਿਟੀ ਕਪੂਰਥਲਾ ਦੇ ਹੋਸਟਲ 'ਚ ਰਹਿੰਦੇ 40 ਤੋਂ ਵਧ ਵਿਦਿਆਰਥੀਆਂ ਦੀ ਖਾਣਾ ਖਾਣ ਤੋਂ ਬਾਅਦ ਅੱਜ ਸਿਹਤ ਵਿਗੜ ਗਈ...
ਮਜ਼ਦੂਰ ਆਗੂ ਨੌਦੀਪ ਕੌਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦਿੱਤੀ ਜ਼ਮਾਨਤ
. . .  about 4 hours ago
ਚੰਡੀਗੜ੍ਹ, 26 ਫਰਵਰੀ- ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਜ਼ਦੂਰ ਆਗੂ ਨੌਦੀਪ ਕੌਰ ਉਸ ਦੇ ਵਿਰੁੱਧ ਦਰਜ ਤੀਜੀ ਐਫ. ਆਈ. ਆਰ. 'ਚ ਜ਼ਮਾਨਤ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ...
ਅੱਜ ਸ਼ਾਮੀਂ 4.30 ਵਜੇ ਪ੍ਰੈੱਸ ਕਾਨਫ਼ਰੰਸ ਕਰੇਗਾ ਚੋਣ ਕਮਿਸ਼ਨ, ਬੰਗਾਲ ਸਮੇਤ ਪੰਜ ਸੂਬਿਆਂ 'ਚ ਹੋਵੇਗਾ ਚੋਣ ਤਰੀਕਾਂ ਦਾ ਐਲਾਨ
. . .  about 4 hours ago
ਨਵੀਂ ਦਿੱਲੀ, 26 ਫਰਵਰੀ- ਭਾਰਤੀ ਚੋਣ ਕਮਿਸ਼ਨ ਵਲੋਂ ਅੱਜ ਸ਼ਾਮੀਂ 4.30 ਪ੍ਰੈੱਸ ਕਾਨਫ਼ਰੰਸ ਕੀਤੀ ਜਾਵੇਗੀ। ਇਸ ਪ੍ਰੈੱਸ ਕਾਨਫ਼ਰੰਸ ਦੌਰਾਨ ਚੋਣ ਕਮਿਸ਼ਨ ਪੱਛਮੀ ਬੰਗਾਲ, ਅਸਮ, ਕੇਰਲ, ਤਾਮਿਲਨਾਡੂ ਅਤੇ...
ਅੱਜ ਵੀ ਰਾਹਤ, ਲਗਾਤਾਰ ਤੀਜੇ ਦਿਨ ਵੀ ਨਹੀਂ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
. . .  about 5 hours ago
ਨਵੀਂ ਦਿੱਲੀ, 26 ਫਰਵਰੀ- ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ 'ਚ ਨਰਮੀ ਵਿਚਾਲੇ ਘਰੇਲੂ ਬਾਜ਼ਾਰ 'ਚ ਅੱਜ ਲਗਾਤਾਰ ਤੀਜੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਸਥਿਰਤਾ ਰਹੀ। ਰਾਜਧਾਨੀ ਦਿੱਲੀ...
ਕਿਸਾਨ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤਾ ਸਮਾਪਤ
. . .  about 6 hours ago
ਤਪਾ ਮੰਡੀ, 26 ਫਰਵਰੀ (ਵਿਜੇ ਕੁਮਾਰ)- ਖੇਤੀ ਕਾਨੂੰਨਾਂ ਵਿਰੁੱਧ ਕੀਤੇ ਜਾ ਰਹੇ ਸੰਘਰਸ਼ 'ਚੋਂ ਪਰਤੇ ਨੇੜਲੇ ਪਿੰਡ ਜੈਮਲ ਸਿੰਘ ਵਾਲਾ ਦੇ ਕਿਸਾਨ ਸਤਵੰਤ ਸਿੰਘ ਪੁੱਤਰ ਗੁਰਚਰਨ ਸਿੰਘ (30) ਨੇ ਫਾਹਾ ਲੈ ਕੇ...
ਦਿਨ ਚੜ੍ਹਦੇ ਹੀ ਤਪਾ ਪੁਲਿਸ ਨੇ ਸ਼ਹਿਰ ਦੀ ਬਾਜ਼ੀਗਰ ਬਸਤੀ 'ਚ ਚਲਾਇਆ ਸਰਚ ਅਭਿਆਨ
. . .  about 6 hours ago
ਤਪਾ ਮੰਡੀ,26 ਫਰਵਰੀ (ਪ੍ਰਵੀਨ ਗਰਗ/ਵਿਜੇ ਸ਼ਰਮਾ) ਜ਼ਿਲ੍ਹਾ ਪੁਲੀਸ ਮੁਖੀ ਬਰਨਾਲਾ ਸੰਦੀਪ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ ਤਪਾ ਬਲਜੀਤ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਪੁਲਿਸ ਵਲੋਂ...
ਬਾਲਾਕੋਟ ਏਅਰ ਸਟ੍ਰਾਈਕ ਦੀ ਵਰੇਗੰਢ 'ਤੇ ਮੈਂ ਬੇਮਿਸਾਲ ਹੌਂਸਲੇ ਤੇ ਆਈਏਐਫ ਦੀ ਮਿਹਨਤ ਨੂੰ ਸਲਾਮ ਕਰਦਾ - ਰੱਖਿਆ ਮੰਤਰੀ
. . .  about 7 hours ago
ਤਾਮਿਲਨਾਡੂ:ਪ੍ਰਧਾਨ ਮੰਤਰੀ ਅੱਜ ਡਾ: ਐਮ.ਜੀ.ਆਰ.ਮੈਡੀਕਲ ਯੂਨੀਵਰਸਿਟੀ 'ਚ 33ਵੇਂ ਕਨਵੋਕੇਸ਼ਨ ਨੂੰ ਕਰਨਗੇ ਸੰਬੋਧਨ
. . .  about 7 hours ago
ਚੇਨਈ ,26ਫਰਵਰੀ- ਪ੍ਰਧਾਨ ਮੰਤਰੀ ਮੋਦੀ ਅੱਜ ਤਾਮਿਲਨਾਡੂ ਦੇ ਡਾ: ਐਮ.ਜੀ.ਆਰ.ਮੈਡੀਕਲ ਯੂਨੀਵਰਸਿਟੀ 'ਚ...
ਉੱਤਰ ਪ੍ਰਦੇਸ਼: ਰਾਮਪੁਰ ਵਿੱਚ ਬਜ਼ੁਰਗ ਦੀ ਹੱਤਿਆ
. . .  about 7 hours ago
ਲਖਨਊ , 26 ਫਰਵਰੀ - ਉੱਤਰ ਪ੍ਰਦੇਸ਼ ਰਾਮਪੁਰ ਦੇ ਅਜਿਮਨਗਰ ਥਾਣੇ ਪਿੰਡ ਦੀ ਇੱਕ ਮਸਜਿਦ ਵਿੱਚ ਇੱਕ ਬਜ਼ੁਰਗ ਦੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਸੰਜਮ ਜੀਵਨ ਵਿਚ ਨਵੀਂ ਰੌਸ਼ਨੀ ਪੈਦਾ ਕਰ ਸਕਦਾ ਹੈ। -ਸਾਇਰਸ

ਫ਼ਤਹਿਗੜ੍ਹ ਸਾਹਿਬ

ਸ਼੍ਰੋਮਣੀ ਕਮੇਟੀ ਦੀ ਮਾਲਕੀ ਵਾਲੀ ਵਿਵਾਦਿਤ ਜਗ੍ਹਾ ਦੇ ਮਾਮਲੇ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਨੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਖੋਲਿ੍ਹਆ ਮੋਰਚਾ

ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)- ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਮਾਲਕੀ ਵਾਲੀ ਜਗ੍ਹਾ 'ਤੇ ਪੰਜਾਬ ਸਰਕਾਰ ਤੇ ਪੁਰਾਤਤਵ ਵਿਭਾਗ ਵਲੋਂ ਉਸਾਰੇ ਜਾ ਰਹੇ ਥੀਮ ਪਾਰਕਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਅੱਜ ਪਾਰਟੀ ਵਰਕਰਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਰੋਸ ਧਰਨਾ ਲਗਾ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ | ਇਸ ਮੌਕੇ ਜ਼ਿਲੇ੍ਹ ਦੀ ਲੀਡਰਸ਼ਿਪ ਅਤੇ ਵਰਕਰਾਂ ਨੇ ਇੱਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਤੇ ਹਲਕਾ ਵਿਧਾਇਕ ਨੂੰ ਤਾੜਨਾ ਕੀਤੀ ਕਿ ਉਨ੍ਹਾਂ ਦੀ ਸਿੱਖ ਮਸਲਿਆਂ ਵਿਚ ਦਖ਼ਲ-ਅੰਦਾਜ਼ੀ ਕਦਾਚਿਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਨੂੰ ਜਾਣ ਵਾਲੀ ਸੜਕ 'ਤੇ ਉਸਾਰੇ ਜਾ ਰਹੇ ਪਾਰਕਾਂ ਦਾ ਤਿੱਖਾ ਵਿਰੋਧ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਸਰਕਾਰ ਜਾਂ ਕਿਸੇ ਵਿਅਕਤੀ ਨੂੰ ਕੋਈ ਉਸਾਰੀ ਕਰਨ ਦਾ ਕੋਈ ਹੱਕ ਨਹੀਂ ਹੈ | ਸ. ਭੱਟੀ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ 'ਤੇ ਸ਼ਹੀਦੀ ਜੋੜ ਮੇਲੇ ਦੌਰਾਨ ਲੱਗਣ ਵਾਲੇ ਲੰਗਰਾਂ ਦੀ ਜਗ੍ਹਾ 'ਤੇ ਕਾਂਗਰਸੀ ਵਿਧਾਇਕ ਵਲੋਂ ਸ਼੍ਰੋਮਣੀ ਕਮੇਟੀ ਦੀ ਪ੍ਰਵਾਨਗੀ ਤੋਂ ਬਗੈਰ ਥੀਮ ਪਾਰਕ ਉਸਾਰ ਕੇ ਨਾਜਾਇਜ਼ ਕਬਜ਼ਾ ਕਰਨ ਦੇ ਯਤਨ ਕੀਤੇ ਜਾ ਰਹੇ ਹਨ | ਇਸ ਕਾਰਵਾਈ ਨੂੰ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਨਾ ਹੀ ਇਸ ਜਗ੍ਹਾ 'ਤੇ ਕਿਸੇ ਕਿਸਮ ਦੀ ਕੋਈ ਨਜਾਇਜ਼ ਉਸਾਰੀ ਹੋਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜਦੋਂ ਲੰਗਰਾਂ ਵਾਲੀ ਜਗ੍ਹਾ 'ਤੇ ਹੋ ਰਹੀ ਨਜਾਇਜ਼ ਉਸਾਰੀ ਨੂੰ ਰੋਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮ ਮੌਕੇ 'ਤੇ ਪਹੁੰਚੇ ਤਾਂ ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸੜਕ 'ਤੇ ਧਰਨਾ ਲਗਾ ਕੇ ਪ੍ਰਸ਼ਾਸਨ 'ਤੇ ਦਬਾਅ ਬਣਾਉਂਦੇ ਹੋਏ ਮੁਲਾਜ਼ਮਾਂ ਵਿਰੁੱਧ ਪਰਚਾ ਦਰਜ ਕਰਵਾ ਦਿੱਤਾ | ਸ. ਭੱਟੀ ਨੇ ਕਿਹਾ ਕਿ ਨਾਗਰਾ ਸਮਰਥਕਾਂ ਵਲੋਂ ਸ਼੍ਰੋਮਣੀ ਕਮੇਟੀ ਵਿਰੁੱਧ ਘਟੀਆ ਸ਼ਬਦਾਵਲੀ ਵਰਤ ਕੇ ਕੀਤੀ ਨਾਅਰੇਬਾਜ਼ੀ ਨੂੰ ਕਤਈ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਧਰਨੇ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਕਰਨੈਲ ਸਿੰਘ ਪੰਜੋਲੀ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਚਨਾਰਥਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਗੁਰਦੁਆਰਾ ਸਾਹਿਬਾਨਾਂ ਦੀਆਂ ਜਾਇਦਾਦਾਂ ਉੱਪਰ ਕਬਜ਼ਾ ਕਰਨਾ ਸਿੱਖਾਂ ਦੇ ਮਸਲਿਆਂ ਵਿਚ ਕਾਂਗਰਸ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਸਿੱਧੀ ਦਖ਼ਲ-ਅੰਦਾਜ਼ੀ ਹੈ | ਉਨ੍ਹਾਂ ਕਿਹਾ ਕਿ ਸ਼ਹੀਦੀ ਜੋੜ ਮੇਲ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਹਰ ਸੰਭਵ ਸਹਿਯੋਗ ਦਿੱਤਾ ਜਾਂਦਾ ਰਿਹਾ ਹੈ ਪਰ ਹੁਣ ਸ਼੍ਰੋਮਣੀ ਕਮੇਟੀ ਦੀਆਂ ਜਾਇਦਾਦਾਂ ਉੱਪਰ ਨਜਾਇਜ਼ ਕਬਜ਼ੇ ਕਰਨ ਤੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਵਿਰੁੱਧ ਝੂਠੇ ਮੁਕੱਦਮੇ ਦਰਜ ਕੀਤੇ ਜਾਣ ਦੇ ਰੋਸ ਵਜੋਂ ਜ਼ਿਲ੍ਹਾ ਪ੍ਰਸ਼ਾਸਨ ਦਾ ਬਾਈਕਾਟ ਵੀ ਕੀਤਾ ਜਾ ਸਕਦਾ ਹੈ | ਰੋਸ ਧਰਨੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ, ਗੁਰਬਿੰਦਰ ਸਿੰਘ ਭੱਟੀ ਮੈਂਬਰ ਕੋਰ ਕਮੇਟੀ ਤੇ ਕੌਮੀ ਮੀਤ ਪ੍ਰਧਾਨ ਅਜਾਇਬ ਸਿੰਘ ਜਖਵਾਲੀ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵਿਰੁੱਧ ਦਰਜ ਕੀਤੇ ਨਜਾਇਜ਼ ਪਰਚੇ ਤੁਰੰਤ ਰੱਦ ਕੀਤੇ ਜਾਣ | ਇਸ ਰੋਸ ਧਰਨੇ ਵਿਚ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਬਲਜੀਤ ਸਿੰਘ ਭੁੱਟਾ, ਗੁਰਬਿੰਦਰ ਸਿੰਘ ਭੱਟੀ, ਸ਼ਰਨਜੀਤ ਸਿੰਘ ਚਨਾਰਥਲ, ਜਤਿੰਦਰ ਸਿੰਘ ਧਾਲੀਵਾਲ, ਜਸ਼ਨਦੀਪ ਸਿੰਘ ਭੱਟੀ, ਅਜਾਇਬ ਸਿੰਘ ਜਖਵਾਲੀ, ਐਡਵੋਕੇਟ ਰਾਜਵੀਰ ਸਿੰਘ ਗਰੇਵਾਲ, ਸਰਬਜੀਤ ਸਿੰਘ ਝਿੰਜਰ, ਕਰਮਜੀਤ ਸਿੰਘ ਅੱਤੇਵਾਲੀ, ਕੁਲਦੀਪ ਸਿੰਘ ਸੌਾਢਾ, ਸ਼ੇਰ ਸਿੰਘ ਤੇ ਤਰਲੋਕ ਸਿੰਘ ਬਾਜਵਾ ਸਾਬਕਾ ਪ੍ਰਧਾਨ ਨਗਰ ਕੌਾਸਲ ਸਰਹਿੰਦ, ਕੁਲਦੀਪ ਸਿੰਘ ਸਹੋਤਾ, ਗੁਰਚਰਨ ਸਿੰਘ ਹਰਬੰਸਪੁਰਾ, ਦਿਲਬਾਗ ਸਿੰਘ ਬਾਘਾ, ਸਿਕੰਦਰ ਸਿੰਘ ਬਾਲਪੁਰ, ਪਰਵਿੰਦਰ ਸਿੰਘ ਦਿਓਲ, ਜਸਵੰਤ ਸਿੰਘ ਹਿੰਦੂਪੁਰ, ਬਰਿੰਦਰ ਸਿੰਘ ਬੱਬਲ, ਜਤਿੰਦਰ ਸਿੰਘ ਸਲਾਣਾ, ਨਰਿੰਦਰ ਸਿੰਘ ਖਰੌੜ, ਪੁਨੀਤ ਬਾਵਾ, ਰਾਜਦਵਿੰਦਰ ਸਿੰਘ ਲਾਡੀ, ਕਰਮ ਸਿੰਘ ਮੈਨੇਜਰ, ਬਲਵਿੰਦਰ ਸਿੰਘ ਭਮਾਰਸੀ ਆਦਿ ਵਰਕਰ ਸ਼ਾਮਿਲ ਹੋਏ |
ਅੱਜ ਰਾਣਵਾਂ ਤੋਂ ਦਿੱਲੀ ਲਈ ਚੱਲਣਗੇ ਕਿਸਾਨ- ਕਿਸਾਨ ਆਗੂ
ਖਮਾਣੋਂ, (ਮਨਮੋਹਣ ਸਿੰਘ ਕਲੇਰ)-ਦਿੱਲੀ ਘੇਰਨ ਲਈ ਸਮੁੱਚੀਆਂ ਕਿਸਾਨ ਜਥੇਬੰਦੀਆਂ 26 ਨਵੰਬਰ ਨੂੰ ਖਮਾਣੋਂ ਇਲਾਕੇ 'ਚੋਂ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ ਤੋਂ ਵੱਡੀ ਗਿਣਤੀ 'ਚ ਕਿਸਾਨ ਟਰੈਕਟਰ ਟਰਾਲੀਆਂ ਰਾਹੀਂ ਆਪਣੀ ਰਸਦ ਸਮੇਤ ਦਿੱਲੀ ਲਈ ਰਵਾਨਾ ਹੋਣਗੀਆਂ | ਇਹ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਮਹਿੰਦਰ ਸਿੰਘ ਜਟਾਣਾ, ਕਸ਼ਮੀਰਾ ਸਿੰਘ ਰਾਣਵਾਂ, ਗੁਰਮੁਖ ਸਿੰਘ ਜਟਾਣਾ ਆਦਿ ਆਗੂਆਂ ਨੇ ਦੱਸਿਆ ਕਿ ਇਸ ਸਬੰਧੀ ਸਮੁੱਚੀਆਂ ਜਥੇਬੰਦੀਆਂ ਵਲੋਂ ਪੂਰਨ ਤੌਰ 'ਤੇ ਰੂਪ ਰੇਖਾ ਉਲੀਕ ਲਈ ਗਈ ਹੈ ਜਿਸ ਦੌਰਾਨ ਬੁੱਧਵਾਰ ਸਵੇਰੇ 10 ਵਜੇ ਕਿਸਾਨ ਦਿੱਲੀ ਦੀ ਘੇਰਾਬੰਦੀ ਲਈ ਰਾਣਵਾਂ ਤੋਂ ਰਵਾਨਾ ਹੋਣਗੇ | ਕਿਸਾਨ ਆਗੂਆਂ ਨੇ ਕਿਹਾ ਇਸ ਘੇਰਾਬੰਦੀ ਲਈ ਨੌਜਵਾਨ ਕਿਸਾਨਾਂ ਦੀ ਭਰਵੀਂ ਸ਼ਮੂਲੀਅਤ ਯਕੀਨੀ ਬਣਾਏਗੀ ਤਾਂ ਜੋ ਉਹ ਦਿੱਲੀ ਦਾ ਕਿਲ੍ਹਾ ਫ਼ਤਹਿ ਕਰਕੇ ਵਾਪਸ ਆਉਣ |
ਹਰਿਆਣਾ ਸਰਕਾਰ ਨੂੰ ਕਿਸਾਨਾਂ ਦੇ ਵਿਰੋਧ ਦੀ ਬਜਾਏ ਦੇਣਾ ਚਾਹੀਦਾ ਸਾਥ - ਮਿੰਟੂ
ਅਮਲੋਹ, (ਰਿਸ਼ੂ ਗੋਇਲ)-ਕੇਂਦਰ ਸਰਕਾਰ ਵਲੋਂ ਬਣਾਏ ਨਵੇਂ ਖੇਤੀ ਕਾਨੂੰਨਾਂ ਦਾ ਪੰਜਾਬ ਦੇ ਕਿਸਾਨਾਂ ਵਲੋਂ ਪਿਛਲੇ ਦੋ ਮਹੀਨਿਆਂ ਤੋਂ ਵਿਰੋਧ ਕੀਤਾ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ ਜਿਸ ਕਾਰਨ ਰੋਸ 'ਚ ਆਏ ਕਿਸਾਨਾਂ ਵਲੋਂ ਮਜਬੂਰ ਹੋ ਕੇ ਦਿੱਲੀ ਵਿਖੇ ਕੇਂਦਰ ਸਰਕਾਰ ਨੂੰ ਘੇਰਨ ਲਈ ਪੰਜਾਬ ਵਲੋਂ ਦਿੱਲੀ ਵੱਲ ਚਾਲੇ ਪਾਏ ਜਾ ਰਹੇ ਹਨ ਪਰ ਹਰਿਆਣਾ ਦੀ ਸਰਕਾਰ ਵਲੋਂ ਕਿਸਾਨਾਂ ਨੂੰ ਹਰਿਆਣਾ ਦੇ ਬਾਰਡਰਾਂ 'ਤੇ ਰੋਕਿਆ ਜਾ ਰਿਹਾ ਹੈ ਜਿਸ ਕਾਰਨ ਕਿਸਾਨਾਂ 'ਚ ਹਰਿਆਣਾ ਸਰਕਾਰ ਪ੍ਰਤੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਬਲਾਕ ਸੰਮਤੀ ਮੈਂਬਰ ਬਲਵੀਰ ਸਿੰਘ ਮਿੰਟੂ ਨੇ ਅੱਜ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਹਰਿਆਣਾ 'ਚ ਲੱਖਾਂ ਲੋਕ ਖੇਤੀਬਾੜੀ ਨਾਲ ਸੰਬੰਧਤ ਹਨ, ਇਸ ਲਈ ਹਰਿਆਣਾ ਸਰਕਾਰ ਨੂੰ ਕਿਸਾਨਾਂ ਦਾ ਵਿਰੋਧ ਕਰਨ ਦੀ ਬਜਾਏ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ |
ਕੇਂਦਰ ਤੇ ਹਰਿਆਣਾ ਸਰਕਾਰ ਸਰਹੱਦਾਂ ਸੀਲ ਕਰਕੇ ਕਿਸਾਨ ਅੰਦੋਲਨ ਨੂੰ ਦਬਾਅ ਨਹੀਂ ਸਕਦੀਆਂ-ਪੀਰਮੁਹੰਮਦ
ਫ਼ਤਹਿਗੜ੍ਹ ਸਾਹਿਬ, (ਬਲਜਿੰਦਰ ਸਿੰਘ)- ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਵਲੋਂ 26 ਤੇ 27 ਨਵੰਬਰ ਨੂੰ ਕੀਤੇ ਜਾਣ ਵਾਲੇ ਦਿੱਲੀ ਘਿਰਾਓ ਸਬੰਧੀ ਕੇਂਦਰ ਤੇ ਹਰਿਆਣਾ ਸਰਕਾਰ ਸਰਹੱਦਾਂ ਸੀਲ ਕਰਕੇ ਅਤੇ ਅਣ-ਐਲਾਨੀ ਐਮਰਜੈਂਸੀ ਵਰਗੇ ਹਾਲਾਤ ਪੈਦਾ ਕਰਕੇ ਵੀ ਕਿਸਾਨ ਅੰਦੋਲਨ ਨੂੰ ਦਬਾ ਨਹੀਂ ਸਕਦੀ | ਇਸ ਗੱਲ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਸਾਨਾਂ ਵਲੋਂ ਦਿੱਲੀ ਘਿਰਾਓ ਦੇ ਉਲੀਕੇ ਪੋ੍ਰਗਰਾਮ ਦੀ ਪੂਰਨ ਹਮਾਇਤ ਕਰਦਿਆਂ ਕੀਤਾ | ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਅਤੇ ਹਰਿਆਣਾ ਦੀ ਖੱਟਰ ਸਰਕਾਰ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਗੋਲਮੇਜ਼ ਗੱਲਬਾਤ ਕਰਕੇ ਕਾਲੇ ਕਾਨੂੰਨ ਵਾਪਸ ਲੈ ਕੇ ਦੇਸ਼ ਦੇ ਕਿਸਾਨ ਨੂੰ ਖ਼ੁਸ਼ਹਾਲ ਬਣਾਉਣ ਦਾ ਯਤਨ ਕਰੇ | ਫੈਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਜਗਰੂਪ ਸਿੰਘ ਚੀਮਾ ਨੇ ਕਿਹਾ ਕਿ ਜਥੇਬੰਦੀ ਪਿਛਲੇ ਸਮੇਂ ਤੋਂ ਹੀ ਸਿੱਖਾਂ ਲਈ ਵੱਧ ਅਧਿਕਾਰਾਂ ਅਤੇ ਫੈਡਰਲ ਢਾਂਚੇ ਦੀ ਲੜਾਈ ਲੜ ਰਹੀ ਹੈ ਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਜਾਰੀ ਰੱਖੇਗੀ | ਉਨ੍ਹਾਂ ਕਿਸਾਨ ਜਥੇਬੰਦੀਆਂ ਵਲੋਂ ਲਏ ਫ਼ੈਸਲੇ ਦੀ ਪੂਰਨ ਹਮਾਇਤ ਕਰਦਿਆਂ ਕਿਹਾ ਕਿ ਜਦੋਂ ਤੱਕ ਕਿਸਾਨ ਵਿਰੋਧੀ ਕੇਂਦਰੀ ਖੇਤੀ ਕਾਨੂੰਨਾਂ ਵਾਪਸ ਨਹੀਂ ਲਿਆ ਜਾਂਦਾ, ਫੈਡਰੇਸ਼ਨ ਕਿਸਾਨ ਅੰਦੋਲਨ ਵਿਚ ਸ਼ਾਮਿਲ ਹੋ ਕੇ ਪੂਰਨ ਹਮਾਇਤ ਕਰਦੀ ਰਹੇਗੀ | ਸ. ਚੀਮਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਜਾਣਬੁੱਝ ਕੇ ਕਿਸਾਨਾਂ ਨੂੰ ਖ਼ੱਜਲ-ਖ਼ੁਆਰ ਕਰ ਰਹੀ ਹੈ ਪਰ ਕਿਸਾਨ ਜਥੇਬੰਦੀਆਂ ਸਿਆਣਪ ਅਤੇ ਸ਼ਾਂਤੀਪੂਰਨ ਢੰਗ ਨਾਲ ਅੰਦੋਲਨ ਚਲਾ ਰਹੀਆਂ ਹਨ ਜਿਸ ਕਰਕੇ ਦੇਸ਼ ਦਾ ਹਰ ਵਰਗ ਕਿਸਾਨ ਅੰਦੋਲਨ ਨਾਲ ਜੁੜ ਚੁੱਕਿਆ ਹੈ ਤੇ ਹੁਣ ਇਹ ਅੰਦੋਲਨ ਫ਼ੈਸਲਾਕੁਨ ਸਥਿਤੀ ਵਿਚ ਪਹੁੰਚ ਗਿਆ ਹੈ |

ਸ਼ੋ੍ਰਮਣੀ ਅਕਾਲੀ ਦਲ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਸੰਘਰਸ਼ 'ਚ ਹਰ ਪਹਿਲੂ 'ਤੇ ਨਾਲ ਹੈ- ਗੁਰੂ

ਖਮਾਣੋਂ, 25 ਨਵੰਬਰ (ਮਨਮੋਹਣ ਸਿੰਘ ਕਲੇਰ, ਜੋਗਿੰਦਰ ਪਾਲ)- ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਕੇਂਦਰ ਸਰਕਾਰ ਖ਼ਿਲਾਫ਼ ਚੱਲ ਰਹੇ ਸੰਘਰਸ਼ 'ਚ ਜਿੱਥੇ ਪਹਿਲ ਦੇ ਆਧਾਰ 'ਤੇ ਸ਼ਾਮਿਲ ਹੈ ਉੱਥੇ ਹੀ ਸਮੁੱਚੀ ਪਾਰਟੀ ਉਨ੍ਹਾਂ ਦੇ ਹਰ ਪਹਿਲੂ 'ਤੇ ਨਾਲ ਹੈ ...

ਪੂਰੀ ਖ਼ਬਰ »

ਜ਼ਿਲ੍ਹਾ ਸੈਸ਼ਨ ਜੱਜ ਨੇ ਤਹਿਸੀਲ ਵਿਖੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਅਮਲੋਹ, 25 ਨਵੰਬਰ (ਰਿਸ਼ੂ ਗੋਇਲ)-ਜ਼ਿਲ੍ਹਾ ਸੈਸ਼ਨ ਜੱਜ ਨਿਰਭਉ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅੱਜ ਸਬ ਡਵੀਜ਼ਨਲ ਜੁਡੀਸ਼ੀਅਲ ਮੈਜਿਸਟਰੇਟ ਅਸ਼ੀਸ਼ ਥਥਈ ਤੇ ਜੁਡੀਸ਼ੀਅਲ ਮੈਜਿਸਟਰੇਟ ਫ਼ਸਟ ਕਲਾਸ ਕਰਨਵੀਰ ਸਿੰਘ ਵਲੋਂ ਅੱਜ ਅਦਾਲਤ ਕੰਪਲੈਕਸ ਅਮਲੋਹ ਤੇ ...

ਪੂਰੀ ਖ਼ਬਰ »

ਸਿਲੰਡਰਾਂ ਦਾ ਗੈਰ ਕਾਨੂੰਨੀ ਕਾਰੋਬਾਰ ਕਰਨ ਵਾਲਾ ਕਾਬੂ

ਮੰਡੀ ਗੋਬਿੰਦਗੜ੍ਹ, 25 ਨਵੰਬਰ (ਮੁਕੇਸ਼ ਘਈ)- ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਪ੍ਰੇਮ ਸਿੰਘ ਮੁੱਖ ਅਫ਼ਸਰ ਥਾਣਾ ਗੋਬਿੰਦਗੜ੍ਹ ਨੇ ਗੈਰ ਕਾਨੰੂਨੀ ਕਾਰੋਬਾਰ ਕਰਨ ਵਾਲੇ ਇਕ ਵਿਅਕਤੀ ਨੰੂ ਕਾਬੂ ਕਰਕੇ ਉਸ ਦੇ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਤੇ ਫੈਸੀਲੀਟੇਟਰ ਯੂਨੀਅਨ ਦੀ ਇਕ ਦਿਨਾ ਕਲਮ ਛੋੜ ਹੜਤਾਲ ਅੱਜ

ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਬਲਜਿੰਦਰ ਸਿੰਘ)- ਕੇਂਦਰੀ 10 ਜਥੇਬੰਦੀਆਂ ਦੇ ਸੱਦੇ 'ਤੇ ਆਸ਼ਾ ਵਰਕਰਾਂ ਤੇ ਫੈਸੀਲੀਟੇਟਰ ਯੂਨੀਅਨ ਪੰਜਾਬ ਵਲੋਂ 26 ਨਵੰਬਰ ਨੂੰ ਇਕ ਦਿਨਾਂ ਕੰਮ ਛੋੜ ਹੜਤਾਲ ਕੀਤੀ ਜਾ ਰਹੀ ਹੈ | ਇਹ ਪ੍ਰਗਟਾਵਾ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰ ...

ਪੂਰੀ ਖ਼ਬਰ »

ਨਾਬਾਲਗ ਬੱਚੀ ਦਾ ਵਿਆਹ ਕਰਵਾਉਣ ਦੀ ਕੋਸ਼ਿਸ਼ ਕਰਨ ਵਾਲੇ ਕਾਬੂ

ਮੰਡੀ ਗੋਬਿੰਦਗੜ੍ਹ, 25 ਨਵੰਬਰ (ਮੁਕੇਸ਼ ਘਈ)- ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਨੰੂ ਗੁਪਤ ਸੂਚਨਾ ਮਿਲਣ ਇਕ ਨਾਬਾਲਗ ਬੱਚੀ ਦਾ ਵਿਆਹ ਹੋਣ ਤੋਂ ਰੋਕਿਆ ਗਿਆ | ਥਾਣਾ ਮੁਖੀ ਪ੍ਰੇਮ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਮੌਕਾ 'ਤੇ ਪੁੱਜ ਕੇ ਨਾਬਾਲਗ ਬੱਚੀ ਜਿਸ ਦੀ ...

ਪੂਰੀ ਖ਼ਬਰ »

ਬਾਬਾ ਮਸਤ ਰਾਮ ਦੇ ਨਾਂਅ 'ਤੇ ਸਮਗਰੀ ਮੰਗਣ ਵਾਲਿਆਂ ਤੋਂ ਲੋਕ ਸੁਚੇਤ ਰਹਿਣ- ਬਾਬਾ ਸਵਰਨ ਦਾਸ

ਜਟਾਣਾ ਉੱਚਾ, 25 ਨਵੰਬਰ (ਮਨਮੋਹਣ ਸਿੰਘ ਕਲੇਰ)- ਡੇਰਾ ਬਾਬਾ ਮਸਤ ਰਾਮ ਜਟਾਣਾ ਨੀਵਾਂ ਦੇ ਮੁੱਖ ਗੱਦੀ ਨਸ਼ੀਨ ਬਾਬਾ ਸਵਰਨ ਦਾਸ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡਾਂ ਵਿਚ ਡੇਰੇ ਦੇ ਨਾਂਅ 'ਤੇ ਕੁਝ ਵਿਅਕਤੀਆਂ ਵਲੋਂ ਵੱਖ-ਵੱਖ ਪ੍ਰਕਾਰ ਦੀ ...

ਪੂਰੀ ਖ਼ਬਰ »

ਵਿਧਾਇਕ ਜੀ.ਪੀ. ਨੇ ਕਲੌੜ 'ਚ ਇੰਟਰਲਾਕ ਟਾਈਲਾਂ ਲਗਾਉਣ ਦੀ ਕਰਵਾਈ ਸ਼ੁਰੂਆਤ

ਨੰਦਪੁਰ ਕਲੌੜ, 25 ਨਵੰਬਰ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਅਧੀਨ ਪਿੰਡ ਕਲੌੜ ਵਿਖੇ ਗ੍ਰਾਮ ਪੰਚਾਇਤ ਵਲੋਂ ਮਹਿੰਦਰ ਕੌਰ ਸਰਪੰਚ ਦੀ ਅਗਵਾਈ 'ਚ ਇੰਟਰਲਾਕ ਟਾਈਲਾਂ ਨਾਲ ਗਲੀ ਬਣਾਈ ਗਈ ਹੈ ਜਿਸ ਦਾ ਉਦਘਾਟਨ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਰਿਬਨ ...

ਪੂਰੀ ਖ਼ਬਰ »

ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕਣਾ ਮੋਦੀ ਸਰਕਾਰ ਦਾ ਕਿਸਾਨੀ ਹੱਕਾਂ 'ਤੇ ਡਾਕਾ- ਰਾਜੂ ਖੰਨਾ

ਅਮਲੋਹ, 25 ਨਵੰਬਰ (ਰਿਸ਼ੂ ਗੋਇਲ)- 26 ਤੇ 27 ਨਵੰਬਰ ਨੂੰ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਰੋਸ ਧਰਨਾ ਦੇਣ ਜਾ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਹਰਿਆਣਾ ਬਾਰਡਰ ਨੂੰ ਸੀਲ ਕਰਕੇ ਰੋਕਣਾ ਮੋਦੀ ਸਰਕਾਰ ਦਾ ...

ਪੂਰੀ ਖ਼ਬਰ »

ਦੀਵਾਨ ਟੋਡਰ ਮੱਲ ਦੀ ਜਹਾਜ਼ੀ ਹਵੇਲੀ ਨੂੰ ਸੰਭਾਲਣ ਦੀ ਲੋੜ- ਡਾ: ਹਰਬੰਸ ਲਾਲ

ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਬਲਜਿੰਦਰ ਸਿੰਘ)- ਦੀਵਾਨ ਟੋਡਰ ਮੱਲ ਦੀ ਜਹਾਜ਼ੀ ਹਵੇਲੀ ਸਿੱਖਾਂ ਦੇ ਕੁਰਬਾਨੀਆਂ ਭਰੇ ਮਾਣਮੱਤੇ ਇਤਿਹਾਸ ਨਾਲ ਜੁੜੀ ਇਕ ਵਿਲੱਖਣ ਯਾਦਗਾਰ ਹੈ | ਅਜਿਹੀ ਮਹਾਨ ਸ਼ਖ਼ਸੀਅਤ ਨੂੰ ਰਹਿੰਦੀ ਦੁਨੀਆ ਤੱਕ ਕਦੇ ਭੁਲਾਇਆ ਨਹੀਂ ਜਾ ਸਕਦਾ | ...

ਪੂਰੀ ਖ਼ਬਰ »

'ਆਪ' ਵਲੋਂ ਕਿਸਾਨਾਂ ਦੇ ਦਿੱਲੀ ਕੂਚ ਨੰੂ ਸਮਰਥਨ ਸਬੰਧੀ ਮੀਟਿੰਗ

ਮੰਡੀ ਗੋਬਿੰਦਗੜ੍ਹ, 25 ਨਵੰਬਰ (ਮੁਕੇਸ਼ ਘਈ)- ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਕੱਤਰ ਓਾਕਾਰ ਸਿੰਘ ਚੌਹਾਨ ਦੀ ਅਗਵਾਈ ਹੇਠ ਹਲਕਾ ਅਮਲੋਹ ਦੇ ਪਾਰਟੀ ਵਲੰਟੀਅਰਾਂ ਦੀ ਮੀਟਿੰਗ ਅਮਲੋਹ ਰੋਡ ਵਿਖੇ ਹੋਈ, ਜਿਸ ਵਿਚ ਪਾਰਟੀ ਦੇ ਆਦੇਸ਼ਾਂ ਅਨੁਸਾਰ ਸਾਰੇ ...

ਪੂਰੀ ਖ਼ਬਰ »

ਬਸੀ ਪਠਾਣਾਂ ਦੇ ਪ੍ਰੀਤ ਨਗਰ ਤੇ ਚਾਲੀ ਚੱਕ ਮੁਹੱਲੇ 'ਚ ਸਫ਼ਾਈ ਦੀ ਬਦਤਰ ਹਾਲਤ

ਬਸੀ ਪਠਾਣਾਂ, 25 ਨਵੰਬਰ (ਗੁਰਬਚਨ ਸਿੰਘ ਰੁਪਾਲ) - ਸੀਵਰੇਜ ਦੀ ਮੱਠੀ ਚਾਲ ਕਾਰਨ ਸ਼ਹਿਰ ਦੇ 40 ਚੱਕ ਵਾਲਿਆਂ ਦੇ ਮੁਹੱਲੇ ਅਤੇ ਪ੍ਰੀਤ ਨਗਰ 'ਚ ਸਫ਼ਾਈ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ | ਇਨ੍ਹਾਂ ਖੇਤਰਾਂ 'ਚ ਲੰਮੇ ਅਰਸੇ ਤੋਂ ਸਫ਼ਾਈ ਦਾ ਪ੍ਰਬੰਧ ਠੀਕ ਨਾ ਹੋਣ ...

ਪੂਰੀ ਖ਼ਬਰ »

ਕਿਸਾਨਾਂ ਦੇ ਵੱਡੇ ਇਕੱਠ ਨਾਲ ਦਿੱਲੀ ਲਈ ਰਵਾਨਗੀ ਕੀਤੀ ਜਾਵੇਗੀ- ਕਲੌੜ, ਡਡਿਆਣਾ

ਨੰਦਪੁਰ ਕਲੌੜ, 25 ਨਵੰਬਰ (ਜਰਨੈਲ ਸਿੰਘ ਧੁੰਦਾ)- ਭਾਰਤੀ ਕਿਸਾਨ ਯੂਨੀਅਨ ਵਲੋਂ 26 ਨਵੰਬਰ ਨੂੰ ਦਿੱਲੀ ਜਾਣ ਲਈ ਪਿੰਡਾਂ 'ਚ ਵੱਡੇ ਪੱਧਰ ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸੇ ਲੜੀ ਅਧੀਨ ਬਲਾਕ ਬਸੀ ਪਠਾਣਾਂ ਅਧੀਨ ਪਿੰਡ ਅਬਦੁੱਲਾਪੁਰ ਵਿਖੇ ਭਾਰਤੀ ਕਿਸਾਨ ...

ਪੂਰੀ ਖ਼ਬਰ »

ਘਰਾਂ 'ਚੋਂ ਕਈ ਦਿਨਾਂ ਤੋਂ ਸੱਪ ਨਿਕਲਣ ਕਾਰਨ ਲੋਕਾਂ 'ਚ ਦਹਿਸ਼ਤ

ਬਸੀ ਪਠਾਣਾਂ, 25 ਨਵੰਬਰ (ਗੁਰਬਚਨ ਸਿੰਘ ਰੁਪਾਲ)- ਮੁਹੱਲਾ ਪੁਰਾ ਦੇ ਪੰਜਾਬ ਨੈਸ਼ਨਲ ਬੈਂਕ ਖੇਤਰ 'ਚ ਵੱਸਦੇ ਲੋਕਾਂ ਦੇ ਘਰਾਂ 'ਚੋਂ ਪਿਛਲੇ ਕਈ ਦਿਨਾਂ ਤੋਂ ਸੱਪਾਂ ਦੇ ਨਿਕਲਣ ਕਾਰਨ ਲੋਕਾਂ 'ਚ ਸਹਿਮ ਪਾਇਆ ਜਾ ਰਿਹਾ ਹੈ | ਬੈਂਕ ਦੇ ਨਾਲ ਲਗਦੀ ਇਕ ਗਲੀ 'ਚ ਜਿੱਥੇ ਪਹਿਲਾਂ ...

ਪੂਰੀ ਖ਼ਬਰ »

ਫ਼ਤਹਿਗੜ੍ਹ ਸਾਹਿਬ ਦੀ ਲੀਡਰਸ਼ਿਪ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ

ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਜਥੇਦਾਰ ਜਗਦੀਪ ਸਿੰਘ ਚੀਮਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਵਤਾਰ ਸਿੰਘ ਰਿਆ ਦੀ ਅਗਵਾਈ ਹੇਠ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ...

ਪੂਰੀ ਖ਼ਬਰ »

ਸੂਬਾ ਸਰਕਾਰ ਨੇ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਪਿੰਡਾਂ 'ਚ ਖੇਡ ਮੈਦਾਨ ਬਣਾਏ- ਸੁਭਾਸ਼ ਸੂਦ

ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਮਨਪ੍ਰੀਤ ਸਿੰਘ)- ਸੂਬੇ ਦੇ ਨੌਜਵਾਨ ਨਸ਼ਿਆਂ ਦਾ ਤਿਆਗ ਕਰਕੇ ਖੇਡਾਂ ਵੱਲ ਆਪਣਾ ਧਿਆਨ ਦੇਣ ਤਾਂ ਜੋ ਦੇਸ਼ ਦੇ ਭਵਿੱਖ ਨੂੰ ਸੁਰੱਖਿਅਤ ਕੀਤਾ ਜਾ ਸਕੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ...

ਪੂਰੀ ਖ਼ਬਰ »

ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਲੋਂ 'ਪਲੇਸਮੈਂਟ ਦੇ ਮੌਕਿਆਂ ਲਈ ਤਿਆਰੀ' ਵਿਸ਼ੇ 'ਤੇ ਵੈਬੀਨਾਰ

ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਬਲਜਿੰਦਰ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ (ਪੰਜਾਬ) ਦੇ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਵਲੋਂ ਮਲਟੀ ਨੈਸ਼ਨਲ ਕੰਪਨੀ ਦੁਆਰਾ 'ਪਲੇਸਮੈਂਟ ਦੇ ਮੌਕਿਆਂ ਲਈ ਤਿਆਰੀ' ਵਿਸ਼ੇ 'ਤੇ ...

ਪੂਰੀ ਖ਼ਬਰ »

ਨਰਸਿੰਘਪੁਰਾ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ 1 ਲੱਖ 40 ਹਜ਼ਾਰ ਮੁਨਾਫ਼ੇ ਦੀ ਵੰਡ

ਬਸੀ ਪਠਾਣਾਂ, 25 ਨਵੰਬਰ (ਰਵਿੰਦਰ ਮੌਦਗਿਲ)- ਦੀ ਨਰਸਿੰਘਪੁਰਾ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਪ੍ਰਧਾਨ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਉਚੇਚੇ ਤੌਰ 'ਤੇ ਪਹੰੁਚੇ ਏਰੀਆ ਅਫ਼ਸਰ ਸਤਵਿੰਦਰ ਸਿੰਘ ਚਲਾਕੀ ਨੇ 25 ਮੈਂਬਰਾਂ ਨੂੰ 1 ...

ਪੂਰੀ ਖ਼ਬਰ »

ਥਾਬਲਾਂ ਵਾਸੀਆਂ ਵਲੋਂ ਜ਼ਿਲ੍ਹਾ ਪ੍ਰਧਾਨ ਚੀਮਾ ਦਾ ਸਨਮਾਨ

ਬਸੀ ਪਠਾਣਾਂ, 25 ਨਵੰਬਰ (ਰਵਿੰਦਰ ਮੌਦਗਿਲ)-ਥਾਬਲਾਂ ਵਾਸੀਆਂ ਵਲੋਂ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਸਾਬਕਾ ਸਰਪੰਚ ਬਲਜਿੰਦਰ ਸਿੰਘ ਬਿੱਲਾ ਵਲੋਂ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ ਅਤੇ ਹਲਕਾ ...

ਪੂਰੀ ਖ਼ਬਰ »

ਵਿਸ਼ਵ ਯੂਨੀਵਰਸਿਟੀ ਵਲੋਂ 'ਲਿੰਗ ਬਾਇਸ ਤੇ ਸਟੀਰੀਓਟਾਈਪਿੰਗ' ਵਿਸ਼ੇ 'ਤੇ ਵੈਬੀਨਾਰ

ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਅੰਗਰੇਜ਼ੀ ਵਿਭਾਗ ਵਲੋਂ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ.ਜੀ.ਸੀ.) ਨਵੀਂ ਦਿੱਲੀ ਦੇ ਸਹਿਯੋਗ ਨਾਲ 'ਲਿੰਗ ਬਾਇਸ ਐਾਡ ...

ਪੂਰੀ ਖ਼ਬਰ »

ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਜ਼ਿਲ੍ਹਾ ਕਾਰਜਕਾਰੀ ਕਮੇਟੀ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਬਲਜਿੰਦਰ ਸਿੰਘ)- ਪੰਜਾਬ ਹੁਨਰ ਵਿਕਾਸ ਮਿਸ਼ਨ ਸਬੰਧੀ ਜ਼ਿਲ੍ਹਾ ਕਾਰਜਕਾਰੀ ਕਮੇਟੀ ਦੀ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਅੰਮਿ੍ਤ ਕੌਰ ਗਿੱਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਟੀਕਾਕਰਨ ਸੇਵਾਵਾਂ ਦੇ ਨਾਲ-ਨਾਲ ਕੋਰੋਨਾ ਵਿਰੁੱਧ ਕੀਤਾ ਜਾਗਰੂਕ

ਨੰਦਪੁਰ ਕਲੌੜ, 25 ਨਵੰਬਰ (ਜਰਨੈਲ ਸਿੰਘ ਧੁੰਦਾ)- ਸੀਨੀਅਰ ਮੈਡੀਕਲ ਅਫ਼ਸਰ ਡਾ. ਰੂਬੀ ਦੀ ਅਗਵਾਈ 'ਚ ਸਿਹਤ ਵਿਭਾਗ ਨੇ ਟੀਕਾਕਰਨ ਸੇਵਾਵਾਂ ਦੇ ਨਾਲ ਨਾਲ ਕੋਰੋਨਾ ਸਬੰਧੀ ਜਾਗਰੂਕਤਾ ਦਿੱਤੀ | ਪਰਦੀਪ ਸਿੰਘ ਬਲਾਕ ਐਜੂਕੇਟਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਦਿੱਲੀ ਕੂਚ ਕਰਨ ਵਾਲੇ ਕਿਸਾਨਾਂ ਲਈ ਗੁ: ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਰਿਹਾਇਸ਼ ਦੇ ਕੀਤੇ ਪ੍ਰਬੰਧ

ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਬਲਜਿੰਦਰ ਸਿੰਘ)-ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦੀ ਅਗਵਾਈ ਹੇਠ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਕੇਂਦਰ ਤੇ ਹਰਿਆਣਾ ਸਰਕਾਰ ਅੜਚਣਾਂ ਖੜ੍ਹੀਆਂ ਕਰਕੇ ਉਨ੍ਹਾਂ ਦੇ ਰੋਹ ਦੀ ਲਹਿਰ ...

ਪੂਰੀ ਖ਼ਬਰ »

ਪੀ.ਆਈ.ਐਮ.ਟੀ. ਵਲੋਂ ਇੰਟਰਐਕਟਿਵ ਪ੍ਰੋਗਰਾਮ

ਮੰਡੀ ਗੋਬਿੰਦਗੜ੍ਹ, 25 ਨਵੰਬਰ (ਮੁਕੇਸ਼ ਘਈ)-ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ ਵਲੋਂ ਆਨਲਾਈਨ ਗੂਗਲ ਮੀਟ ਦੇ ਰਾਹੀਂ ਨਵੇਂ ਵਿਦਿਆਰਥੀਆਂ ਲਈ ਇੰਟਰਐਕਟਿਵ ਪੋ੍ਰਗਰਾਮ ਕੀਤਾ ਗਿਆ ਜਿਸ ਵਿਚ ਐਮ.ਬੀ.ਏ. ਅਤੇ ਐਮ.ਸੀ.ਏ. ਦੇ ਨਵੇਂ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਦੇਸ਼ ਦੀ ਆਰਥਿਕਤਾ 'ਚ ਸਹਿਕਾਰਤਾ ਲਹਿਰ ਦਾ ਬਹੁਤ ਵੱਡਾ ਯੋਗਦਾਨ-ਕਟਾਰੀਆ, ਗੋਇਲ

ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਬਲਜਿੰਦਰ ਸਿੰਘ)- ਦੀ ਫ਼ਤਹਿਗੜ੍ਹ ਸਾਹਿਬ ਕੇਂਦਰੀ ਸਹਿਕਾਰੀ ਬੈਂਕ ਲਿਮਟਿਡ ਦਾ 28ਵਾਂ ਆਮ ਇਜਲਾਸ ਬੀਤੇ ਕੱਲ੍ਹ ਇਕ ਨਿੱਜੀ ਹੋਟਲ ਵਿਚ ਡਾਇਰੈਕਟਰ ਅਜੈਬ ਸਿੰਘ ਜਖਵਾਲੀ ਦੀ ਪ੍ਰਧਾਨਗੀ ਹੇਠ ਹੋਇਆ ਜਿਸ ਵਿਚ ਬੈਂਕ ਦੇ ਮੈਨੇਜਿੰਗ ...

ਪੂਰੀ ਖ਼ਬਰ »

1 ਕੋਰੋਨਾ ਪੀੜਤ ਦੀ ਹੋਈ ਮੌਤ, 9 ਨਵੇਂ ਮਾਮਲੇ ਆਏ ਸਾਹਮਣੇ

ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਜਗਜੀਤ ਸਿੰਘ ਵਾਸੀ ਦੀਪ ਨਗਰ ਸਰਹਿੰਦ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ | ਜਦੋਂਕਿ ਜ਼ਿਲ੍ਹੇ ਨਵੇਂ 9 ਕੋਰੋਨਾ ਪੀੜਤਾਂ ਦੀ ਹੋਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX