ਗੁਰਦਾਸਪੁਰ, 25 ਨਵੰਬਰ (ਭਾਗਦੀਪ ਸਿੰਘ ਗੋਰਾਇਆ)-ਅੱਜ ਕਸਬਾ ਪੰਡੋਰੀ ਮਹੰਤਾਂ ਦੇ ਨਜ਼ਦੀਕ ਪੈਂਦੇ ਪਿੰਡ ਲਾਹੜੀ ਭੱਠੇ 'ਤੇ ਟਰਾਲੀਆਂ ਭਰਨ ਦਾ ਕੰਮ ਕਰਦੇ ਮਜ਼ਦੂਰਾਂ 'ਤੇ ਭੱਠੇ ਦੀ ਕੰਧ ਡਿੱਗਣ ਕਾਰਨ 6 ਮਜ਼ਦੂਰਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਇਸ ਸਬੰਧੀ ਸਿਵਲ ਹਸਪਤਾਲ ਵਿਖੇ ਭੱਠੇ ਦੇ ਮੁਨਸ਼ੀ ਅਜੇ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੇ ਭੱਠੇ 'ਤੇ ਮਜ਼ਦੂਰੀ ਦਾ ਕੰਮ ਕਰਦੇ ਮਜ਼ਦੂਰ ਇੱਟਾਂ ਵਾਲੀ ਟਰਾਲੀ ਭਰ ਰਹੇ ਸਨ ਕਿ ਅਚਾਨਕ ਭੱਠੇ ਦੀ ਕੰਧ ਟਰਾਲੀ ਵਿਚ ਖੜ੍ਹੇ 8 ਮਜ਼ਦੂਰਾਂ 'ਤੇ ਡਿੱਗ ਗਈ | ਉਨ੍ਹਾਂ ਕਿਹਾ ਇਨ੍ਹਾਂ 'ਚੋਂ 6 ਮਜ਼ਦੂਰ ਲਕਸ਼ਮੀ ਪਤਨੀ ਹਰੀ ਰਾਮ, ਰਾਹੁਲ ਪੁੱਤਰ ਰਾਜਾ ਬਾਬੂ, ਸੁਮਨ ਪਤਨੀ ਰਾਜਾ ਬਾਬੂ, ਆਰਤੀ ਪਤਨੀ ਰਾਜੂ, ਹਰੀ ਰਾਮ ਪੁੱਤਰ ਰਾਮ ਅਵਤਾਰ ਤੇ ਇਕ ਛੋਟੀ ਬੱਚੀ ਮੁਸਕਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੰੂ ਜ਼ਖ਼ਮੀ ਹਾਲਤ 'ਚ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ ਤੇ ਤਕਰੀਬਨ ਸਾਰੇ ਹੀ ਮਜ਼ਦੂਰਾਂ ਨੂੰ ਮਾਮੂਲੀ ਸੱਟਾਂ ਹੀ ਲੱਗੀਆਂ ਹਨ |
ਦੀਨਾਨਗਰ, 25 ਨਵੰਬਰ (ਸੰਧੂ, ਸੋਢੀ, ਸ਼ਰਮਾ)-ਸਹਿਕਾਰੀ ਖੰਡ ਮਿੱਲ ਪਨਿਆੜ ਦੀਨਾਨਗਰ ਦੇ ਪਿੜਾਈ ਸੀਜ਼ਨ ਦਾ ਉਦਘਾਟਨ ਅੱਜ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਪੰਜਾਬ ਅਰੁਣਾ ਚੌਧਰੀ, ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ...
ਬਟਾਲਾ, 25 ਨਵੰਬਰ (ਕਾਹਲੋਂ)-ਹਾਈਵੇ ਦੇ ਉਜਾੜੇ ਤੋਂ ਪ੍ਰਭਾਵਿਤ ਭੂਮੀ ਮਾਲਕਾਂ ਵਲੋਂ ਪਿਛਲੇ ਦਿਨਾਂ ਤੋਂ ਸਰਕਾਰ ਵਲੋਂ ਨਿਰਧਾਰਤ ਕੀਮਤਾਂ ਨੂੰ ਰੱਦ ਕਰਦਿਆਂ ਸੰਘਰਸ਼ ਦਾ ਬਿਗਲ ਵਜਾਇਆ ਹੋਇਆ ਹੈ | ਇਸ ਸਬੰਧੀ ਲੋਕਾਂ ਦੇ ਰੋਸ ਨੂੰ ਸ਼ਾਂਤ ਕਰਨ ਲਈ ਐੱਸ.ਡੀ.ਐੱਮ. ...
ਗੁਰਦਾਸਪੁਰ, 25 ਨਵੰਬਰ (ਸੁਖਵੀਰ ਸਿੰਘ ਸੈਣੀ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿਚ ਵਾਰਡ ਅਟੈਂਡੈਂਟ ਦੀਆਂ 800 ਆਸਾਮੀਆਂ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫਰੀਦਕੋਟ ਵਲੋਂ 28 ਨਵੰਬਰ ਨੂੰ ਲਈ ਜਾਣ ਵਾਲੀ ਪ੍ਰੀਖਿਆ ਰੱਦ ਕਰਨ ਸਬੰਧੀ ਪੱਤਰ ਜਾਰੀ ...
ਗੁਰਦਾਸਪੁਰ, 25 ਨਵੰਬਰ (ਭਾਗਦੀਪ ਸਿੰਘ ਗੋਰਾਇਆ)- ਥਾਣਾ ਸਦਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੰੂ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਬਲਕਾਰ ਸਿੰਘ ਨੇ ਦੱਸਿਆ ਕਿ ਕਿਸੇ ਖ਼ਾਸ ਮੁਖ਼ਬਰ ਦੀ ਇਤਲਾਹ 'ਤੇ ਜਦੋਂ ਏ.ਐਸ.ਆਈ ...
ਗੁਰਦਾਸਪੁਰ, 25 ਨਵੰਬਰ (ਸੁਖਵੀਰ ਸਿੰਘ ਸੈਣੀ)-ਗੁਰਦਾਸਪੁਰ ਜ਼ਿਲ੍ਹੇ ਅੰਦਰ 28 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਇਸ ਸਬੰਧੀ ਗੱਲਬਾਤ ਕਰਦੇ ਹੋਏ ਸਿਵਲ ਸਰਜਨ ਡਾ: ਵਰਿੰਦਰ ਜਗਤ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ 2,02,254 ਸ਼ੱਕੀ ਮਰੀਜ਼ਾਂ ਦੇ ...
ਬਟਾਲਾ, 25 ਨਵੰਬਰ (ਕਾਹਲੋਂ)-ਪੰਜਾਬ ਦੇ ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੇ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਵਿਕਾਸ ਕਾਰਜਾਂ ਲਈ 6 ਕਰੋੜ 2 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੂੰ ਦਿੱਤੇ | ਕੈਬਨਿਟ ਮੰਤਰੀ ਬਾਜਵਾ ਵਲੋਂ ...
ਗੁਰਦਾਸਪੁਰ, 25 ਨਵੰਬਰ (ਆਰਿਫ਼) -ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਗੁਰਦਾਸਪੁਰ ਤੇਜਿੰਦਰਪਾਲ ਸਿੰਘ ਸੰਧੂ ਵਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਕੋਈ ਵੀ ਵਿਅਕਤੀ ਜਾਂ ਸਮੂਹ ਵਿਅਕਤੀ ਸਬ ਡਵੀਜ਼ਨ ਡੇਰਾ ਬਾਬਾ ਨਾਨਕ ਵਿਖੇ ਕਿਸੇ ਪਬਲਿਕ ਥਾਂ 'ਤੇ ਕੋਈ ਵੀ ਲਾਇਸੈਂਸੀ/ਗੈਰ ...
ਬਟਾਲਾ, 25 ਨਵੰਬਰ (ਕਾਹਲੋਂ)- ਨਵੇਂ ਖੇਤੀਬਾੜੀ ਸੁਧਾਰ ਕਾਨੂੰਨ ਨੂੰ ਲੈ ਕੇ ਜਿੱਥੇ ਕਿਸਾਨ ਆਰ-ਪਾਰ ਦੀ ਲੜਾਈ ਲੜ ਰਹੇ ਹਨ, ਉੱਥੇ ਨਾਲ ਹੀ ਇਸ ਸੰਘਰਸ਼ ਆੜ੍ਹਤੀ, ਮੁਨੀਮ ਤੇ ਮਜ਼ਦੂਰ ਭਾਈਚਾਰਾ ਵੀ ਪੱਬਾਂ ਭਾਰ ਹੋ ਕੇ ਸੰਘਰਸ਼ ਦੀ ਹਮਾਇਤ ਕਰ ਰਿਹਾ ਹੈ | 26-27 ਨਵੰਬਰ ਦੇ ...
ਕਿਲ੍ਹਾ ਲਾਲ ਸਿੰਘ, 25 ਨਵੰਬਰ (ਬਲਬੀਰ ਸਿੰਘ)- ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਦੇ ਰਹਿਨੁਮਾਈ ਪਿੰਡ ਦਾ ਕੋਈ ਵੀ ਵਿਕਾਸ ਅਧੂਰਾ ਨਹੀਂ ਰਹਿਣ ਦਿੱਤਾ ਜਾਵੇਗਾ | ਇਹ ਪ੍ਰਗਟਾਵਾ ਸੀਨੀਅਰ ...
ਬਟਾਲਾ, 25 ਨਵੰਬਰ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਕਿਸਾਨਾਂ ਦੇ ਹੱਕ 'ਚ ਚੱਟਾਨ ਵਾਂਗ ਖੜ੍ਹਾ ਰਿਹਾ ਹੈ ਤੇ ਰਹੇਗਾ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਮਨਦੀਪ ਸਿੰਘ ਸੰਧੂ ਨੇ ਸਾਥੀਆਂ ਸਮੇਤ ਕੀਤਾ | ਉਨ੍ਹਾਂ ਕਿਹਾ ਕਿ ...
ਬਟਾਲਾ, 25 ਨਵੰਬਰ (ਕਾਹਲੋਂ)- ਬਟਾਲਾ ਸ਼ਹਿਰ ਨੂੰ ਕੂੜਾ ਮੁਕਤ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ 'ਮੇਰਾ ਕੂੜਾ ਮੇਰੀ ਜ਼ਿੰਮੇਵਾਰੀ' ਮੁਹਿੰਮ ਦੀ ਸ਼ੁਰੂਆਤ ਸਬੰਧੀ ਡਿਪਟੀ ਵੋਹਰਾ ਨੇ ਕਿਹਾ ਕਿ ਇਹ ਮੁਹਿੰਮ ਬਟਾਲਾ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਵਿਚ ਬਹੁਤ ਕਾਰਗਰ ...
ਕਾਲਾ ਅਫਗਾਨਾ, 25 ਨਵੰਬਰ (ਅਵਤਾਰ ਸਿੰਘ ਰੰਧਾਵਾ)-ਕੇਂਦਰ ਸਰਕਾਰ ਵਲੋਂ ਬਣਾਏ ਗਏ ਕਾਲੇ ਕਾਨੂੰਨ ਰੱਦ ਨਾ ਹੋਏ ਤਾਂ ਕਿਸਾਨੀ ਸਮੇਤ ਬਹੁਤ ਕੁਝ ਤਬਾਹ ਹੋ ਜਾਵੇਗਾ, ਜਿਸ ਕਰ ਕੇ ਬਿਨਾਂ ਕਿਸੇ ਮੱਤਭੇਦ ਦੇ ਚੱਲ ਰਹੇ ਸੰਘਰਸ਼ ਦਾ ਹਿੱਸਾ ਬਣਨ ਦੀ ਹਰ ਇਕ ਵਿਅਕਤੀ ਨੂੰ ਲੋੜ ...
ਧਾਰੀਵਾਲ, 25 ਨਵੰਬਰ (ਜੇਮਸ ਨਾਹਰ)-ਪਿੰਡ ਕਲਿਆਣਪੁਰ ਵਿਖੇ ਸਰਗਰਮ ਕਾਂਗਰਸੀ ਆਗੂ ਬਿੱਲਾ ਮਸੀਹ ਵਲੋਂ ਵਿਧਾਨ ਸਭਾ ਹਲਕਾ ਕਾਦੀਆਂ ਦੀ ਰਹਿਨੁਮਾਈ ਕਰ ਰਹੇ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਦੀ ਅਗਵਾਈ ਹੇਠ ਪਿੰਡਾਂ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਅਹਿਮ ...
ਧਾਰੀਵਾਲ, 25 ਨਵੰਬਰ (ਜੇਮਸ ਨਾਹਰ, ਰਮੇਸ਼ ਨੰਦਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਲਾਕ ਧਾਰੀਵਾਲ ਦੇ ਅਕਾਲੀ ਵਰਕਰਾਂ ਵਲੋਂ ਹਲਕਾ ਕਾਦੀਆਂ ਦੇ ਸੀਨੀਅਰ ਨੇਤਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਗੁਰਇਕਬਾਲ ਸਿੰਘ ...
ਵਡਾਲਾ ਬਾਂਗਰ, 25 ਨਵੰਬਰ (ਮਨਪ੍ਰੀਤ ਸਿੰਘ ਘੁੰਮਣ)-ਸਥਾਨਕ ਕਸਬੇ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੀ ਮੀਟਿੰਗ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਕਸਬਾ ਵਡਾਲਾ ਬਾਂਗਰ ਦੇ ਹੋਣਹਾਰ ...
ਡੇਹਰੀਵਾਲ ਦਰੋਗਾ, 25 ਨਵੰਬਰ (ਹਰਦੀਪ ਸਿੰਘ ਸੰਧੂ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ, ਜਰਨਲ ਸਕੱਤਰ ਹਰਦੀਪ ਸਿੰਘ ਨਾਨੋਵਾਲੀਆ ਨੇ ਦੇਸ਼ ਦੀਆਂ ਟਰੇਡ ਯੂਨੀਅਨਾਂ ਦੇ ਸੱਦੇ 'ਤੇ 26 ਨਵੰਬਰ ਨੂੰ ਹੋ ਰਹੀ ਦੇਸ਼ ...
ਵਡਾਲਾ ਗ੍ਰੰਥੀਆਂ, 25 ਨਵੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਨਜ਼ਦੀਕੀ ਪਿੰਡ ਸ਼ਾਹਬਾਦ ਵਿਖੇ ਨਿਊ ਏਕਤਾ ਕਲੱਬ ਜਾਗਰਣ ਕਮੇਟੀ ਵਲੋਂ 16ਵਾਂ ਸਾਲਾਨਾ ਭਗਵਤੀ ਜਾਗਰਣ ਕਰਵਾਇਆ ਗਿਆ, ਜਿਸ ਵਿਚ ਗਾਇਕ ਅਮਨ ਸ਼ਹਿਜ਼ਾਦਾ ਅਤੇ ਪਾਰਟੀ ਵਲੋਂ ਭੇਟਾਂ ਨਾਲ ਹਾਜ਼ਰੀ ਲਗਵਾਈ | ...
ਵਡਾਲਾ ਬਾਂਗਰ, 25 ਨਵੰਬਰ (ਮਨਪ੍ਰੀਤ ਸਿੰਘ ਘੁੰਮਣ)-ਸਥਾਨਕ ਕਸਬੇ ਵਿਚ ਕੇਂਦਰ ਸਰਕਾਰ ਵਲੋਂ ਨਿਟਕੋਨ ਲਿਮੀਟਡ ਕੰਪਨੀ ਨਾਲ ਮਿਲ ਕੇ ਸ਼ੁਰੂ ਕੀਤੀ ਐਸ.ਸੀ. ਪਰਿਵਾਰ ਨਾਲ ਸਬੰਧਿਤ ਲੜਕੀਆਂ ਲਈ ਸਿਲਾਈ ਕੇਂਦਰ ਦਾ ਉਦਘਾਟਨ ਕੀਤਾ ਗਿਆ | ਇਹ ਕੇਂਦਰ ਕੈਬਨਿਟ ਮੰਤਰੀ ...
ਊਧਨਵਾਲ, 25 ਨਵਬੰਰ (ਪਰਗਟ ਸਿੰਘ)- ਸਬ-ਸਟੇਸ਼ਨ ਊਧਨਵਾਲ ਦੇ ਐਸ.ਡੀ.ਓ. ਬਲਵਿੰਦਰ ਸਿੰਘ ਨੇ ਪਿੰਡ ਮਨੇਸ ਦੀ ਸਰਪੰਚ ਪਰਮਜੀਤ ਕੌਰ, ਵਣ ਰੇਂਜ ਅਫ਼ਸਰ ਜਗਦੇਵ ਸਿੰਘ ਬਿੱਟੂ ਦੀ ਅਗਵਾਈ ਹੇਠ ਕੈਂਪ ਲਾ ਕੇ 200 ਯੂਨਿਟ ਮੁਆਫ਼ੀ ਵਾਲੇ ਪਰਿਵਾਰਾਂ ਨੂੰ 15-15 ਦੇ ਹਿਸਾਬ ਨਾਲ ਬਲਬ ...
ਤਿੱਬੜ, 25 ਨਵੰਬਰ (ਭੁਪਿੰਦਰ ਸਿੰਘ ਬੋਪਾਰਾਏ)- ਕੇਂਦਰ ਤੇ ਸੂਬਾ ਸਰਕਾਰਾਂ ਵਲੋਂ ਆਪਣੇ ਨਾਗਰਿਕਾਂ ਨੰੂ ਦਿੱਤੀਆਂ ਜਾਣ ਵਾਲੀਆਂ ਸੁੱਖ ਸਹੂਲਤਾਂ ਲੋੜਵੰਦਾਂ ਤੱਕ ਪੁੱਜਣ ਵਿਚ ਸਬੰਧਿਤ ਦਫ਼ਤਰੀ ਬਾਬੂਆਂ, ਅਧਿਕਾਰੀਆਂ ਦੀਆਂ ਅਣਗਹਿਲੀਆਂ ਅਤੇ ਗ਼ਲਤੀਆਂ ਕਰਕੇ ਆਮ ...
ਗੁਰਦਾਸਪੁਰ, 25 ਨਵੰਬਰ (ਭਾਗਦੀਪ ਸਿੰਘ ਗੋਰਾਇਆ)-ਥਾਣਾ ਸਦਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੰੂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐਸ. ਆਈ. ਗੁਰਸ਼ਰਨ ਸਿੰਘ ਨੇ ਦੱਸਿਆ ਕਿ ਕਿਸੇ ਖ਼ਾਸ ਮੁਖ਼ਬਰ ਦੀ ਇਤਲਾਹ ...
ਪੁਰਾਣਾ ਸ਼ਾਲਾ, 25 ਨਵੰਬਰ (ਅਸ਼ੋਕ ਸ਼ਰਮਾ)-ਕੇਂਦਰ ਸਰਕਾਰ ਨੇ ਕਾਲੇ ਕਾਨੂੰਨ ਬਣਾ ਕੇ ਕਿਸਾਨਾਂ ਨਾਲ ਸਿੱਧੇ ਤੌਰ 'ਤੇ ਧੋਖਾ ਕੀਤਾ ਹੈ ਤੇ ਹੁਣ ਡੀਪੂ ਯੂਨੀਅਨ ਗੁਰਦਾਸਪੁਰ ਨੇ ਕਿਸਾਨਾਂ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ | ਇਹ ਪ੍ਰਗਟਾਵਾ ਨਰਿੰਦਰ ਕੁਮਾਰ ਸ਼ਰਮਾ ਉਪ ...
ਨੌਸ਼ਹਿਰਾ ਮੱਝਾ ਸਿੰਘ, 25 ਨਵੰਬਰ (ਤਰਸੇਮ ਸਿੰਘ ਤਰਾਨਾ)-ਕੈਪਟਨ ਸਰਕਾਰ ਵਲੋਂ ਕੀਤੇ ਚੋਣ ਵਾਅਦੇ ਮੁਤਾਬਿਕ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ਹਲਕਾ ਬਟਾਲਾ ਤਹਿਤ ਆਉਂਦੇ ਪਿੰਡਾਂ ਅੰਦਰ ਸਰਕਾਰ ਵਲੋਂ ਪ੍ਰਾਪਤ ਗ੍ਰਾਂਟਾਂ ਦੀ ਯੋਗ ਵਰਤੋਂ ...
ਗੁਰਦਾਸਪੁਰ, 25 ਨਵੰਬਰ (ਭਾਗਦੀਪ ਸਿੰਘ ਗੋਰਾਇਆ)-ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਕਾਰਨ ਪਿਛਲੇ ਦੋ ਕੁ ਮਹੀਨਿਆਂ ਤੋਂ ਰੇਲ ਆਵਾਜਾਈ ਮੁਕੰਮਲ ਬੰਦ ਰਹਿਣ ਕਾਰਨ ਜਿੱਥੇ ਪੰਜਾਬ ਅੰਦਰ ਡਾਇਆ ਅਤੇ ਯੂਰੀਆ ਖਾਦ ਦੀ ਭਾਰੀ ਕਮੀ ਆ ਗਈ ਸੀ, ਉੱਥੇ ਹੀ ਹੁਣ ਰੇਲ ਗੱਡੀਆਂ ਚਲਾਉਣ ...
ਗੁਰਦਾਸਪੁਰ, 25 ਨਵੰਬਰ (ਭਾਗਦੀਪ ਸਿੰਘ ਗੋਰਾਇਆ)-ਥਾਣਾ ਸਿਟੀ ਦੀ ਪੁਲਿਸ ਵਲੋਂ ਇਕ ਵਿਅਕਤੀ ਨੰੂ ਚਰਸ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਹਰਮੇਸ਼ ਕੁਮਾਰ ਨੇ ਦੱਸਿਆ ਕਿ ਕਿਸੇ ਖ਼ਾਸ ਮੁਖ਼ਬਰ ਦੀ ਇਤਲਾਹ 'ਤੇ ਪੁਲਿਸ ਨੇ ...
ਗੁਰਦਾਸਪੁਰ, 25 ਨਵੰਬਰ (ਭਾਗਦੀਪ ਸਿੰਘ ਗੋਰਾਇਆ)-ਅੱਜ ਪਿੰਡ ਭੋਪਰ ਸੈਦਾਂ ਤੋਂ ਗੁਰਦਾਸਪੁਰ ਸ਼ਹਿਰ ਨੂੰ ਆ ਰਹੇ ਵਿਅਕਤੀ ਦੀ ਮੋਪਡ ਸਵਾਰ ਲੜਕੀ ਨਾਲ ਟਕਰਾਉਣ ਕਾਰਨ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ | ਇਸ ਸਬੰਧੀ ਸਿਵਲ ਹਸਪਤਾਲ ਵਿਖੇ ਮੋਟਰਸਾਈਕਲ ਸਵਾਰ ਦੇ ਪਿਤਾ ...
ਪੁਰਾਣਾ ਸ਼ਾਲਾ, 25 ਨਵੰਬਰ (ਅਸ਼ੋਕ ਸ਼ਰਮਾ)-ਪੰਜਾਬ ਅੰਦਰ ਵਿਕਾਸ ਕੰਮ ਪਹਿਲ ਦੇ ਆਧਾਰ 'ਤੇ ਕਰਵਾਏ ਜਾ ਰਹੇ ਹਨ ਅਤੇ ਵਿਧਾਨ ਸਭਾ ਹਲਕੇ ਦੇ ਪਿੰਡਾਂ ਨੰੂ ਸ਼ਹਿਰਾਂ ਵਾਂਗ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਇਹ ਪ੍ਰਗਟਾਵਾ ਹਲਕਾ ਵਿਧਾਇਕਾ ਤੇ ਕੈਬਨਿਟ ਮੰਤਰੀ ...
ਗੁਰਦਾਸਪੁਰ, 25 ਨਵੰਬਰ (ਸੁਖਵੀਰ ਸਿੰਘ ਸੈਣੀ)-ਸਥਾਨਕ ਸ਼ਹਿਰ ਦੇ ਬਟਾਲਾ ਰੋਡ ਸਥਿਤ ਗਲੋਬਲ ਮਾਈਗ੍ਰੇਸ਼ਨ ਦੇ ਰੋਜ਼ਾਨਾ ਹੀ ਆਸਟ੍ਰੇਲੀਆ ਦੇ ਸਟੱਡੀ ਵੀਜ਼ੇ ਆ ਰਹੇ ਹਨ ਜਿਸ ਤਹਿਤ ਸੰਸਥਾ ਵਲੋਂ ਇਕ ਹੋਰ ਵਿਦਿਆਰਥੀ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ ਗਿਆ ਹੈ ...
ਪੁਰਾਣਾ ਸ਼ਾਲਾ, 25 ਨਵੰਬਰ (ਅਸ਼ੋਕ ਸ਼ਰਮਾ)-ਪਿੰਡ ਬਿਆਨਪੁਰ ਤੋਂ ਚੋਂਤਾ ਅਤੇ ਧਰਮਾਈ ਤੋਂ ਦੀਨਾਨਗਰ ਨੰੂ ਜਾਣ ਵਾਲੀ ਸੜਕ ਦੀ ਮੁਰੰਮਤ ਬੰਦ ਹੋਣ ਕਰਕੇ ਇਲਾਕੇ ਦੇ ਲੋਕ ਕਾਫ਼ੀ ਪ੍ਰੇਸ਼ਾਨ ਹਨ ਅਤੇ ਸੜਕ ਖ਼ਰਾਬ ਹੋਣ ਕਰਕੇ ਸੜਕ ਹਾਦਸਿਆਂ ਦਾ ਕਾਰਨ ਬਣੀ ਹੋਈ ਹੈ | ਇਸ ...
ਕਲਾਨੌਰ, 25 ਨਵੰਬਰ (ਪੁਰੇਵਾਲ)-ਨੇੜਲੇ ਪਿੰਡ ਮੌੜ 'ਚ ਸਰਪੰਚ ਜੋਗਿੰਦਰ ਸਿੰਘ ਦੀ ਅਗਵਾਈ 'ਚ ਮਾਰਕਿਟ ਕਮੇਟੀ ਕਲਾਨੌਰ ਦੇ ਡਾਇਰੈਕਟਰ ਸੁਖਜਿੰਦਰ ਸਿੰਘ ਕਾਹਲੋਂ ਵਲੋਂ ਨਾਨਕ ਬਗੀਚੀ ਦੀ ਸ਼ੁਰੂਆਤ ਕੀਤੀ ਗਈ | ਉਪਰੰਤ ਡਾਇਰੈਕਟਰ ਕਾਹਲੋਂ ਨੇ ਕਿਹਾ ਕਿ ਵਾਤਾਵਰਨ ਦੀ ...
ਧਾਰੀਵਾਲ, 25 ਨਵੰਬਰ (ਸਵਰਨ ਸਿੰਘ)-ਇਥੋਂ ਨਜ਼ਦੀਕ ਰਾਣਾ ਸਵਰਾਜ ਯੂਨੀਵਰਸਲ ਆਈ.ਟੀ.ਆਈ. ਅਤੇ ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਵਿਖੇ ਚੇਅਰਮੈਨ ਡਾ. ਐਸ.ਐਸ. ਛੀਨਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਫੁੱਲਾਂ ਦੀ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਗਲਦੌਦੀ, ਗੁੱਟਾ, ...
ਧਾਰੀਵਾਲ, 25 ਨਵੰਬਰ (ਸਵਰਨ ਸਿੰਘ) -ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਸਿੱਖ ਪੰਥ ਦੇ ਨਾਮਵਰ ਕਥਾਵਾਚਕ ਭਾਈ ਸਰਬਜੀਤ ਸਿੰਘ ਲੁਧਿਆਣਾ ਵਾਲੇ ਨਤਮਸਤਕ ਹੋਏ | ਉਨ੍ਹਾਂ ਨਾਲ ਕੰਵਲਜੀਤ ਸਿੰਘ ਚਾਹਲ, ਪ੍ਰਭਜੋਤ ਸਿੰਘ ਦੂਲਾਨੰਗਲ, ਸੁਖਨੰਦਨ ਸਿੰਘ ...
ਬਟਾਲਾ, 25 ਨਵੰਬਰ (ਕਾਹਲੋਂ)- ਬਾਬਾ ਸੰਤ ਬਾਬਾ ਤੇਜਾ ਸਿੰਘ ਨਾਮਧਾਰੀ ਨਿਕੋੜੇ ਵਾਲੇ ਅਤੇ ਉਨ੍ਹਾਂ ਦੇ ਚਰਨ ਸੇਵਕ ਸੰਤ ਬਾਬਾ ਹਰਭਜਨ ਸਿੰਘ ਭਾਗੋਵਾਲ ਵਾਲਿਆਂ ਦੀ ਬਰਸੀ ਸਬੰਧੀ ਸਮਾਗਮਾਂ ਦੇ ਪ੍ਰਬੰਧਾਂ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ | ਬਰਸੀ ਸਮਾਗਮਾਂ ...
ਕਾਹਨੂੰਵਾਨ, 25 ਨਵੰਬਰ (ਜਸਪਾਲ ਸਿੰਘ ਸੰਧੂ)-ਸਥਾਨਕ ਕਸਬੇ ਦੇ ਵਿਕਾਸ ਲਈ ਹਲਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਪੰਚਾਇਤ ਨੂੰ 25 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਭੇਟ ਕੀਤਾ ਗਿਆ ਤੇ ਕਾਹਨੂੰਵਾਨ ਵਾਸੀਆਂ ਨੂੰ ਭਰੋਸਾ ਦਿੱਤਾ ਗਿਆ ਕਿ ਕਸਬੇ ਵਿਕਾਸ ਵਿਚ ਕੋਈ ...
ਬਟਾਲਾ, 25 ਨਵੰਬਰ (ਕਾਹਲੋਂ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਵਿਖੇ ਵਿਦਿਆਰਥੀਆਂ ਵਿਚ ਫ਼ਿਰਕੂ, ਸਦਭਾਵਨਾ ਦੀ ਭਾਵਨਾ ਪੈਦਾ ਕਰਨ ਲਈ ਕੌਮੀ ਫ਼ਿਰਕੂ ਸਦਭਾਵਨਾ ਸੰਗਠਨ ਨਵੀਂ ਦਿੱਲੀ ਦੇ ਪ੍ਰੋਗਰਾਮ ਤਹਿਤ ਝੰਡਾ ਦਿਵਸ ਭਾਈ ਘਨੱਈਆ ਜੀ ਸਮਾਜ ਸੇਵਾ ਕਲੱਬ ...
ਬਟਾਲਾ, 25 ਨਵੰਬਰ (ਕਾਹਲੋਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਅਹੁਦੇਦਾਰ ਤੇ ਅੰਤਿ੍ੰਗ ਕਮੇਟੀ ਦੇ ਮੈਂਬਰਾਂ ਦੀ 27 ਨਵੰਬਰ ਨੂੰ ਚੋਣ ਹੋਣ ਜਾ ਰਹੀ ਹੈ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਅਹੁਦੇਦਾਰਾਂ ਅਤੇ ਅੰਤਿ੍ੰਗ ਕਮੇਟੀ ਦੇ ਮੈਂਬਰਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX