ਰਾਜਪੁਰਾ, 25 ਨਵੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)- ਅੱਜ ਮੁੱਖ ਕੌਮੀ ਸ਼ਾਹ ਮਾਰਗ ਨੰਬਰ 44 'ਤੇ ਪੰਜਾਬ-ਹਰਿਆਣਾ ਦੀ ਸਰਹੱਦ ਘੱਗਰ ਦਰਿਆ 'ਤੇ ਅੰਬਾਲਾ ਪੁਲਿਸ ਨੇ ਸ਼ਾਮ ਤਕ ਕਰੀਬ ਦੋ ਦਰਜਨ ਦੋਪਹੀਆ ਵਾਹਨਾਂ 'ਤੇ ਕਿਸਾਨ ਯੂਨੀਅਨਾਂ ਦੇ ਝੰਡੇ ਲਗਾ ਕੇ ਜਾਂਦੇ ਕਿਸਾਨਾਂ ਨੂੰ ਰੋਕ ਕੇ ਵਾਪਸ ਭੇਜ ਦਿੱਤਾ ਜਿਸ 'ਤੇ ਕਿਸਾਨਾਂ ਨੇ ਹਰਿਆਣਾ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਦੌਰਾਨ ਟਰੱਕਾਂ ਜਾਂ ਟਰੈਕਟਰ ਟਰਾਲੀ 'ਚ ਬਹਿ ਕੇ ਕਿਸਾਨਾਂ ਨੇ ਜਾਣ ਦੀ ਕੋਈ ਕੋਸ਼ਿਸ਼ ਨਹੀਂ ਕੀਤੀ | ਇਸ ਦੌਰਾਨ ਅੱਜ ਇਸ ਮਾਰਗ 'ਤੇ ਆਮ ਵਾਂਗ ਆਵਾਜਾਈ ਚਲਦੀ ਰਹੀ | ਮੌਕੇ 'ਤੇ ਮੌਜੂਦ ਡੀ.ਐੱਸ.ਪੀ. ਮੁਕੇਸ਼ ਕੁਮਾਰ ਅਤੇ ਡੀ.ਐੱਸ.ਪੀ. ਕਮਲਜੀਤ ਸਿੰਘ ਨੇ ਅਣਅਧਿਕਾਰਤ ਤੌਰ 'ਤੇ ਦੱਸਿਆ ਕਿ ਕਿਸਾਨ ਆਪਣੇ ਹੱਕ ਦੀ ਲੜਾਈ ਲੜ ਰਹੇ ਹਨ ਤੇ ਹਰਿਆਣਾ ਪੁਲਿਸ ਦੀ ਇਹਨਾਂ ਨਾਲ ਕੋਈ ਨਿੱਜੀ ਲੜਾਈ ਨਹੀਂ ਹੈ ਪਰ ਸਰਕਾਰ ਦੇ ਹੁਕਮਾਂ ਅਨੁਸਾਰ ਅਮਨ ਸ਼ਾਂਤੀ ਨੂੰ ਬਣਾਈ ਰੱਖਣ ਲਈ ਅੰਬਾਲਾ ਵਿਚ ਧਾਰਾ 144 ਲਗਾ ਦਿੱਤੀ ਗਈ ਹੈ ਤੇ ਕਿਸੇ ਵੀ ਕਿਸਾਨ ਨੂੰ ਹਰਿਆਣਾ ਦੀ ਹੱਦ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ | ਇਸ ਲਈ ਘੱਗਰ ਦਰਿਆ ਜੋ ਕਿ ਪੰਜਾਬ-ਹਰਿਆਣਾ ਦੀ ਸਰਹੱਦ ਹੈ 'ਤੇ 26 ਨਵੰਬਰ ਦੀ ਸਵੇਰ ਤਕ ਪੂਰੀ ਤਰ੍ਹਾਂ ਬੈਰੀਕੇਡਿੰਗ ਕਰਕੇ ਇਸ ਮਾਰਗ ਨੂੰ ਮੁਕੰਮਲ ਤੌਰ 'ਤੇ ਸੀਲ ਕਰ ਦਿੱਤਾ ਜਾਵੇਗਾ | ਇਸ ਦੌਰਾਨ ਵੱਡੀ ਗਿਣਤੀ 'ਚ ਹਰਿਆਣਾ ਪੁਲਿਸ ਅਤੇ ਸੀ.ਆਰ.ਪੀ.ਐਫ. ਦੇ ਜਵਾਨਾਂ ਦੀਆਂ ਗੱਡੀਆਂ ਵਿਚ ਭਾਰੀ ਫੋਰਸ ਪਹੁੰਚਣੀ ਸ਼ੁਰੂ ਹੋ ਗਈ ਹੈ ਤੇ ਕਿਸਾਨਾਂ 'ਤੇ ਪਾਣੀ ਦੀਆਂ ਬੁਛਾੜਾਂ ਪਾਉਣ ਲਈ ਗੱਡੀਆਂ (ਵਾਟਰ ਕੈਨਨ) ਵੀ ਮੌਕੇ 'ਤੇ ਪਹੁੰਚ ਗਈਆਂ ਹਨ |
ਪੰਜਾਬ ਦੇ ਕਿਸਾਨਾਂ ਬਾਰੇ ਖੱਟਰ ਦੁਆਰਾ ਕੀਤੀ ਕੋਈ ਵੀ ਟਿੱਪਣੀ ਬਰਦਾਸ਼ਤ ਨਹੀਂ ਕਰਾਂਗੇ -ਖਨੌੜਾ
ਭਾਦਸੋਂ, (ਪ੍ਰਦੀਪ ਦੰਦਰਾਲਾ)- ਕਾਂਗਰਸ ਪਾਰਟੀ ਦੇ ਸੂਬਾ ਜਨਰਲ ਸਕੱਤਰ ਮਹੰਤ ਹਰਵਿੰਦਰ ਸਿੰਘ ਖਨੌੜਾ ਨੇ ਭਾਦਸੋਂ ਵਿਖੇ ਪੱਤਰਕਾਰਾਂ ਨਾਲ਼ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਦੇ ਕਿਸਾਨ ਨਰਿੰਦਰ ਮੋਦੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਦੁਖੀ ਹੋ ਕੇ ਯੂਰੀਏ ਦੀ ਕਿੱਲਤ ਕਾਰਨ ਹਰਿਆਣੇ 'ਚ ਖਾਦ ਲੈਣ ਗਏ ਸੀ | ਉਨ੍ਹਾਂ ਬਾਰੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਜੋ ਸ਼ਬਦਾਵਲੀ ਵਰਤੀ ਹੈ, ਉਹ ਅਤਿ ਨਿੰਦਣਯੋਗ ਹੈ ਜਿਸ ਨੂੰ ਅਸੀਂ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਾਂਗੇ | ਖਨੌੜਾ ਨੇ ਅੱਗੇ ਕਿਹਾ ਕਿ ਹਰਿਆਣਾ ਪੰਜਾਬ ਦਾ ਸ਼ੁਰੂ ਤੋਂ ਗੂੜਾ ਰਿਸ਼ਤਾ ਰਿਹਾ ਹੈ ਪਰ ਹੁਣ ਮੁੱਖ ਮੰਤਰੀ ਖੱਟਰ ਪੰਜਾਬ ਦੀ ਕਿਸਾਨੀ ਬਾਰੇ ਜੋ ਇਤਰਾਜ਼ਯੋਗ ਟਿੱਪਣੀਆਂ ਕਰ ਰਹੇ ਹਨ, ਉਹ ਸਰਾਸਰ ਗ਼ਲਤ ਹਨ | ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਪੰਜਾਬ ਤੋਂ ਹਰਿਆਣਾ ਸਰਕਾਰ ਪਾਣੀ ਦੀ ਮੰਗ ਕਰ ਰਹੀ ਹੈ | ਦੂਜੇ ਪਾਸੇ ਤੁਸੀਂ ਸਾਡੇ ਕਿਸਾਨਾਂ ਦਾ ਮਜ਼ਾਕ ਉਡਾ ਰਹੇ ਹੋ ਜਿਸ ਨੂੰ ਮੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਤੇ ਸਮੁੱਚੀ ਕਾਂਗਰਸ ਪਾਰਟੀ ਕਿਸੇ ਕੀਮਤ ਬਰਦਾਸ਼ਤ ਨਹੀਂ ਕਰੇਗੀ | ਇਸ ਮੌਕੇ ਸਰਪੰਚ ਨੇਤਰ ਸਿੰਘ, ਸੁਖਵੀਰ ਸਿੰਘ ਪੰਧੇਰ, ਸਰਪੰਚ ਹਰਬੰਸ ਸਿੰਘ ਰੈਸਲ, ਲਾਭ ਸਿੰਘ ਨਿਰਵਾਲ, ਰਾਜਵੀਰ ਸਿੰਘ, ਸਵਰਨ ਸਿੰਘ ਪੰਚ, ਜਸਵਿੰਦਰ ਸਿੰਘ ਮੈਂਬਰ, ਗੋਪਾਲ ਸਿੰਘ, ਜਸਪ੍ਰੀਤ ਸਿੰਘ ਜੱਗੀ ਤੋਂ ਇਲਾਵਾ ਸਮੂਹ ਕਾਂਗਰਸੀ ਵਰਕਰ ਵੱਡੀ ਗਿਣਤੀ 'ਚ ਹਾਜ਼ਰ ਸਨ |
ਕਿਸਾਨ ਯੂਨੀਅਨ ਦਾ ਝੰਡਾ ਲੱਗੇ ਵਾਹਨਾਂ ਦੀ ਐਾਟਰੀ ਬੰਦ
ਡਕਾਲਾ, (ਪਰਗਟ ਸਿੰਘ ਬਲਬੇੜ੍ਹਾ)- ਪੰਜਾਬ ਦੇ ਕਿਸਾਨਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਵਿੱਢਿਆ ਸੰਘਰਸ਼ ਜਿਉਂ ਜਿਉਂ ਤੇਜ਼ ਹੋ ਰਿਹਾ ਹੈ ਉਵੇਂ ਹੀ ਕਿਸਾਨਾਂ ਨੂੰ ਦਿੱਲੀ ਪਹੁੰਚਣ ਤੋਂ ਰੋਕਣ ਲਈ ਹਰਿਆਣਾ ਸਰਕਾਰ ਨੇ ਪੰਜਾਬ ਨਾਲ ਲਗਦੀਆ ਸਰਹੱਦਾਂ ਸੀਲ ਕਰਕੇ ਸਖ਼ਤ ਨਾਕਾਬੰਦੀ ਕਰ ਦਿੱਤੀ ਹੈ ਤੇ ਕਿਸਾਨ ਯੂਨੀਅਨ ਦੇ ਝੰਡੇ ਲੱਗੇ ਵਾਹਨਾਂ ਨੂੰ ਲੰਘਣ ਤੱਕ ਨਹੀਂ ਦਿੱਤਾ ਜਾ ਰਿਹਾ | ਪਟਿਆਲਾ-ਕੈਥਲ ਰਾਜ ਮਾਰਗ 'ਤੇ ਘੱਗਰ ਦਰਿਆ ਕੋਲ ਹਰਿਆਣਾ ਪੁਲਿਸ ਵਲੋਂ ਕੀਤੀ ਨਾਕਾਬੰਦੀ ਦੌਰਾਨ ਪੁਲਿਸ ਅਧਿਕਾਰੀਆਂ ਵਲੋਂ ਲੰਘਣ ਵਾਲੇ ਟਰੈਕਟਰ-ਟਰਾਲੀਆਂ ਦੀ ਵਿਸ਼ੇਸ਼ ਜਾਂਚ ਪੜਤਾਲ ਕਰਨ ਉਪਰੰਤ ਹੀ ਹਰਿਆਣਾ 'ਚ ਦਾਖਲ ਹੋਣ ਦਿੱਤਾ ਜਾ ਰਿਹਾ ਹੈ | ਕਿਸਾਨ ਯੂਨੀਅਨ ਦਾ ਝੰਡਾ ਲੱਗੀ ਗੱਡੀ ਦੇ ਡਰਾਈਵਰ ਨੇ ਭਾਵੇਂ ਲੰਘਣ ਲਈ ਹਰਿਆਣਾ ਪੁਲਿਸ ਅਧਿਕਾਰੀਆਂ ਨੂੰ ਅਪੀਲ ਕੀਤੀ ਪਰ ਲੰਘਣ ਨਹੀਂ ਦਿੱਤਾ ਗਿਆ ਅਤੇ ਵਾਪਸ ਮੋੜ ਦਿੱਤਾ | ਅੱਜ ਜਿੱਥੇ ਬਾਰਡਰ 'ਤੇ ਕੈਥਲ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਵਲੋਂ ਸਥਿਤੀ ਦਾ ਜਾਇਜ਼ਾ ਲਿਆ ਗਿਆ ਉੱਥੇ ਹੀ ਪੰਜਾਬ ਪੁਲਿਸ ਦੇ ਡੀ.ਐੱਸ.ਪੀ. ਸਮਾਣਾ ਜਸਵੰਤ ਸਿੰਘ ਮਾਂਗਟ, ਐੱਸ.ਐੱਚ.ਓ. ਥਾਣਾ ਪਸਿਆਣਾ ਜਸਪ੍ਰੀਤ ਸਿੰਘ ਕਾਹਲੋਂ, ਪੁਲਿਸ ਚੌਕੀ ਰਾਮਨਗਰ ਦੇ ਮੁਖੀ ਸਬ-ਇੰਸਪੈਕਟਰ ਕਰਨੈਲ ਸਿੰਘ ਸਮੇਤ ਹੋਰਨਾਂ ਅਧਿਕਾਰੀਆਂ ਵਲੋਂ ਕਿਸਾਨ ਯੂਨੀਅਨਾਂ ਵਲੋਂ ਕੱਲ੍ਹ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਸਥਿਤੀ ਦਾ ਜਾਇਜ਼ਾ ਲਿਆ ਗਿਆ | ਪੰਜਾਬ ਪੁਲਿਸ ਵਲੋਂ ਵੀ ਬਾਰਡਰ ਨੇੜੇ ਕੰਟਰੋਲ ਰੂਮ ਸਥਾਪਤ ਕਰ ਦਿੱਤਾ ਗਿਆ ਹੈ | ਐੱਸ.ਐੱਚ.ਓ. ਥਾਣਾ ਪਸਿਆਣਾ ਜਸਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਕੰਟਰੋਲ ਰੂਮ ਦਾ ਮਨੋਰਥ ਸਿਰਫ਼ ਇੰਨਾ ਹੀ ਹੈ ਕਿ ਜੇਕਰ ਹਰਿਆਣਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਦਾਖਲ ਨਹੀਂ ਹੋਣ ਦਿੱਤਾ ਤਾਂ ਉਹ ਇੱਥੇ ਹੀ ਧਰਨਾ ਲਗਾਉਣਗੇ ਤੇ ਅਮਨ-ਕਾਨੂੰਨ ਦੀ ਸਥਿਤੀ ਬਹਾਲ ਰੱਖਣ ਲਈ ਮੁੱਖ ਦਫ਼ਤਰ ਨਾਲ ਸੰਪਰਕ 'ਚ ਰਹਿਣਗੇ |
ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਬਾਡਰ ਸੀਲ
ਐਸ.ਪੀ. ਤੇ ਡੀ.ਐਸ.ਪੀ. ਨੇ ਹਰਿਆਣਾ ਬਾਰਡਰ 'ਤੇ ਲਿਆ ਸਥਿਤੀ ਦਾ ਜਾਇਜ਼ਾ
ਦੇਵੀਗੜ੍ਹ, (ਰਾਜਿੰਦਰ ਸਿੰਘ ਮੌਜੀ)- ਅੱਜ ਦੇਵੀਗੜ੍ਹ ਇਲਾਕੇ ਨੇੜੇ ਪੈਂਦੇ ਹਰਿਆਣਾ ਬਾਰਡਰ 'ਤੇ ਐਸ.ਪੀ. ਵਰੁਣ ਸ਼ਰਮਾ ਅਤੇ ਡੀ.ਐਸ.ਪੀ. ਦਿਹਾਤੀ ਅਜੈਪਾਲ ਸਿੰਘ ਨੇ ਸਥਿਤੀ ਦਾ ਜਾਇਜ਼ਾ ਲਿਆ | ਐਸ.ਪੀ. ਵਰੁਣ ਸ਼ਰਮਾ ਨੇ ਕਿਹਾ ਕਿ ਸਰਕਾਰ ਦੇ ਹੁਕਮਾਂ ਅਨੁਸਾਰ ਬਾਡਰ ਸੀਲ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਕਿਸਾਨਾਂ ਦੀ ਸੁਰੱਖਿਆ ਲਈ ਸਖ਼ਤ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਇਸ ਦੌਰਾਨ ਐਮਰਜੈਂਸੀ ਸੇਵਾਵਾਂ 'ਚ ਕਿਸੇ ਕਿਸਮ ਦੀ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਉਨ੍ਹਾਂ ਨਾਲ ਥਾਣਾ ਜੁਲਕਾਂ ਦੇ ਮੁਖੀ ਇੰਸਪੈਕਟਰ ਹਰਮਨਪ੍ਰੀਤ ਸਿੰਘ ਚੀਮਾ ਅਤੇ ਸਹਾਇਕ ਥਾਣੇਦਾਰ ਗੁਰਮੁਖ ਸਿੰਘ ਹਾਜ਼ਰ ਸਨ |
ਪਟਿਆਲਾ, 25 ਨਵੰਬਰ (ਧਰਮਿੰਦਰ ਸਿੰਘ ਸਿੱਧੂ)- ਮੁਲਾਜ਼ਮ ਅਤੇ ਪੈਨਸ਼ਨਰਜ਼ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਸਟੇਟ ਪਾਵਰ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਵਲੋਂ ਦਿਤੇ ਸੱਦੇ 'ਤੇ ਕੁਲਦੀਪ ਸਿੰਘ ਖੰਨਾ, ਅਵਿਨਾਸ਼ ਚੰਦਰ ਸ਼ਰਮਾ, ਪਰਮਜੀਤ ਸਿੰਘ ਦਸੂਹਾ ਅਤੇ ...
ਪਟਿਆਲਾ, 25 ਨਵੰਬਰ (ਮਨਦੀਪ ਸਿੰਘ ਖਰੋੜ)-ਰਾਜਪੁਰਾ ਰੋਡ ਲਾਗੇ ਸਥਿਤ ਬਾਜਵਾ ਕਾਲੋਨੀ ਵਿਖੇ ਇਕ ਬੰਦ ਪਏ ਘਰ 'ਚੋ ਕੋਈ ਸੋਨੇ ਦੇ ਗਹਿਣੇ ਅਤੇ 50 ਹਜ਼ਾਰ ਦੀ ਨਗਦੀ ਕੋਈ ਚੋਰੀ ਕਰਕੇ ਲੈ ਗਿਆ ਹੈ | ਇਸ ਚੋਰੀ ਦੀ ਸ਼ਿਕਾਇਤ ਸਤਪਾਲ ਸਿੰਘ ਨੇ ਥਾਣਾ ਅਰਬਨ ਅਸਟੇਟ 'ਚ ਦਰਜ ਕਰਵਾਈ ...
ਪਟਿਆਲਾ, 25 ਨਵੰਬਰ (ਮਨਦੀਪ ਸਿੰਘ ਖਰੋੜ)- ਪਟਿਆਲਾ ਦੇ 110 ਹੋਰ ਵਿਅਕਤੀਆਂ ਦੀ ਕੋਵਿਡ ਰਿਪੋਰਟ ਪਾਜ਼ੀਟਿਵ ਆਉਣ ਦੇ ਨਾਲ ਜ਼ਿਲੇ੍ਹ 'ਚ ਇਕ ਬਜ਼ੁਰਗ ਦੀ ਕੋਰੋਨਾ ਨਾਲ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਪਟਿਆਲਾ ਸ਼ਹਿਰ ਤੋਂ ਐਸ.ਐਸ.ਟੀ. ਨਗਰ ਦਾ ਰਹਿਣ ਵਾਲਾ 74 ਸਾਲਾ ਪੁਰਸ਼ ...
ਪਟਿਆਲਾ, 25 ਨਵੰਬਰ (ਮਨਦੀਪ ਸਿੰਘ ਖਰੋੜ)- ਇੱਥੋਂ ਦੇ ਪਿੰਡ ਹੂਸੇਨਪੁਰ ਲਾਗੇ ਮੋਟਰਸਾਈਕਲ 'ਤੇ ਜਾ ਰਹੇ ਪਤੀ ਪਤਨੀ ਨੂੰ ਇਕ ਅਣਪਛਾਤੇ ਕਾਰ ਦੇ ਚਾਲਕ ਨੇ ਟੱਕਰ ਮਾਰ ਦਿੱਤੀ, ਇਸ ਹਾਦਸੇ 'ਚ ਔਰਤ ਦੇ ਸੱਟਾਂ ਲੱਗੀਆਂ ਤੇ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ | ਮਿ੍ਤਕ ਦੀ ...
ਪਟਿਆਲਾ, (ਅ.ਸ. ਆਹਲੂਵਾਲੀਆ)-ਸੂਬੇ ਭਰ ਤੋਂ ਸੇਵਾਮੁਕਤ ਤੇ ਮੌਜੂਦਾ ਸਮੇਂ ਪਾਵਰਕਾਮ ਵਿਚ ਸੇਵਾ ਨਿਭਾ ਰਹੇ ਮੁਲਾਜ਼ਮਾਂ ਵਲੋਂ ਅੱਜ ਪਟਿਆਲਾ ਸਥਿਤ ਮੁੱਖ ਦਫ਼ਤਰ ਸਾਹਮਣੇ ਧਰਨਾ ਦੇਣ ਲਈ ਹਜ਼ਾਰਾਂ ਮੁਲਾਜ਼ਮ ਇਕੱਠੇ ਹੋਏ ਸਨ | ਇਨ੍ਹਾਂ ਮੁਲਾਜ਼ਮਾਂ ਦੀ ਧਰਨੇ ਵਿਚ ...
ਪਟਿਆਲਾ, 25 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)- ਅੱਜ ਤੜਕਸਾਰ ਪਟਿਆਲਾ ਰਾਜਪੁਰਾ ਰੋਡ ਤੇ ਸਥਿਤ ਇਕ ਨਿੱਜੀ ਬੂਟਾਂ ਦੇ ਸ਼ੋਅ ਰੂਮ ਵਿਚ ਅੱਗ ਲੱਗ ਗਈ ਜਿਸ ਨੂੰ ਬੁਝਾਉਣ ਲਈ ਫਾਇਰ ਬਿ੍ਗੇਡ ਨੂੰ 12 ਘੰਟਿਆਂ ਦੀ ਮਸ਼ੱਕਤ ਕਰਨੀ ਪਈ | ਅੱਜ ਸਵੇਰੇ 5 ਵਜੇ ਦੇ ਕਰੀਬ ਸ਼ੋਅ ਰੂਮ ਦੀ ...
ਪਟਿਆਲਾ, 25 ਨਵੰਬਰ (ਅ.ਸ. ਆਹਲੂਵਾਲੀਆ)-ਸ਼ਹਿਰ ਦੇ ਡੀ.ਐਮ.ਡਬਲਿਯੂ ਖੇਤਰ ਦੇ ਨਾਲ ਲੱਗਦੇ ਵਿਕਾਸ ਨਗਰ ਦੇ ਨਾਲ ਲਗਦੀ ਜੰਗਲਾਤ ਵਿਭਾਗ ਦੀ 10 ਏਕੜ ਜੰਗਲ ਦੀ ਜ਼ਮੀਨ ਵਸਨੀਕਾਂ ਲਈ ਮੁਸੀਬਤ ਦਾ ਕਾਰਨ ਬਣ ਗਈ ਹੈ | ਇਸ ਨੂੰ ਸਾਫ਼ ਕਰਨ ਤੋਂ ਬਾਅਦ, ਇਸ ਨੂੰ ਨੇਚਰ ਪਾਰਕ ਵਜੋਂ ...
ਪਟਿਆਲਾ, 25 ਨਵੰਬਰ (ਮਨਦੀਪ ਸਿੰਘ ਖਰੋੜ)-ਥਾਣਾ ਤਿ੍ਪੜੀ ਦੀ ਪੁਲਿਸ ਨੇ ਸਥਾਨਕ ਢਿੱਲੋਂ ਹੋਟਲ ਲਾਗੇ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਕਬਜ਼ੇ ਵਿਚੋਂ 200 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ...
ਭੁਨਰਹੇੜੀ, 25 ਨਵੰਬਰ (ਧਨਵੰਤ ਸਿੰਘ)- ਪੰਚਾਇਤ ਸੰਮਤੀ ਭੁਨਰਹੇੜੀ ਨੇ ਇਕ ਵਿਸ਼ੇਸ਼ ਬੈਠਕ ਕਰਕੇ ਕੇਂਦਰ ਸਰਕਾਰ ਦੇ ਖੇਤੀਬਾੜੀ ਸਬੰਧੀ ਬਣੇ ਨਵੇਂ ਕਾਨੂੰਨ ਖ਼ਿਲਾਫ਼ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਹੈ, ਜੋ ਸਰਕਾਰ ਨੂੰ ਭੇਜਿਆ ਜਾਵੇਗਾ | ਸੰਮਤੀ ਉਪ ਚੇਅਰਮੈਨ ਅਮਨ ...
ਪਟਿਆਲਾ, 25 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)- ਬਾਬਾ ਫ਼ਰੀਦ ਸੈਂਟਰ ਫ਼ਾਰ ਸੂਫ਼ੀ ਸਟੱਡੀਜ਼ ਪੰਜਾਬੀ ਯੂਨੀਵਰਸਿਟੀ ਵਲੋਂ ਅੱਠਵੀਂ ਦੋ ਦਿਨਾਂ ਆਨਲਾਈਨ ਸੂਫ਼ੀ ਕਾਨਫ਼ਰੰਸ ਕਰਵਾਈ ਜਾ ਰਹੀ ਹੈ, ਜਿਸ ਦਾ ਵਿਸ਼ਾ 'ਗੁਰੂ ਤੇਗ ਬਹਾਦਰ ਜੀ ਦਾ ਸੰਦੇਸ਼ ਅਤੇ ਸੂਫ਼ੀ ...
ਪਟਿਆਲਾ, 25 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਅਧਿਆਪਕਾਂ, ਕਰਮਚਾਰੀਆਂ ਤੇ ਪੈਨਸ਼ਨਰਾਂ ਵਲੋਂ ਬਣਾਈ ਗਈ ਸਾਂਝੀ ਜੁਆਇੰਟ ਐਕਸ਼ਨ ਕਮੇਟੀ ਜੋ ਕਿ ਯੂਨੀਵਰਸਿਟੀ ਵਿਖੇ ਪੈਨਸ਼ਨਾਂ ਤੇ ਤਨਖ਼ਾਹਾਂ ਦੇ ਸਮੇਂ ਸਿਰ ਭੁਗਤਾਨ, ...
ਪਟਿਆਲਾ, 25 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)- ਕਿਸਾਨ ਮਜ਼ਦੂਰ ਸੰਘਰਸ਼ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਜਗਸੀਰ ਸਿੰਘ ਕਰੜਾ ਨੇ ਦੇਸ਼ ਵਿਦੇਸ਼ 'ਚ ਵਸਦੇ ਸਮੂਹ ਪੰਜਾਬੀਆਂ ਨੂੰ ਪੰਜਾਬ ਦੇ ਵਜੂਦ ਕਿਸਾਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਸਾਥ ਦੇਣ ਦੀ ਅਪੀਲ ਕੀਤੀ ਹੈ ...
ਭਾਦਸੋਂ, 25 ਨਵੰਬਰ (ਗੁਰਬਖਸ਼ ਸਿੰਘ ਵੜੈਚ)- ਪਟਿਆਲਾ ਜ਼ਿਲੇ੍ਹ 'ਚ ਵੱਧ ਸੜਕ ਹਾਦਸੇ ਹੋਣ ਵਾਲੇ 55 ਬਲੈਕ ਸਪਾਟ ਲੱਭੇ ਗਏ ਹਨ ਜਿਨ੍ਹਾਂ 'ਚ ਥਾਣਾ ਭਾਦਸੋਂ ਅਧੀਨ ਦੋ ਬਲੈਕ ਸਪਾਟ ਪਿੰਡ ਸਹੌਲੀ ਦੇ ਚਹਿਲ ਪਾਏ ਗਏ ਹਨ | ਇਨ੍ਹਾਂ ਬਲੈਕ ਸਪਾਟਾਂ ਦੇ ਸੜਕ ਹਾਦਸੇ ਘਟਾਉਣ ਲਈ ...
ਗੂਹਲਾ ਚੀਕਾ, 25 ਨਵੰਬਰ (ਓ.ਪੀ. ਸੈਣੀ)- ਕੇਂਦਰ ਦੀ ਵੱਖਵਾਦੀ ਭਾਜਪਾ ਸਰਕਾਰ ਦੀ ਭਾਈਵਾਲ ਹਰਿਆਣਾ ਭਾਜਪਾ ਦੀ ਖੱਟੜ ਸਰਕਾਰ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੋ ਢਾਈ ਮਹੀਨਿਆਂ ਤੋਂ ਸੰਘਰਸ਼ ਕਰ ਰਹੀਆਂ ਪੰਜਾਬ ਦੀਆਂ ਸੈਂਕੜੇ ਕਿਸਾਨ ...
ਪਟਿਆਲਾ, 25 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬਾਨ ਵਿਖੇ ਸ਼ੋ੍ਰਮਣੀ ਭਗਤ ਨਾਮਦੇਵ ਜੀ ਦਾ 750ਵਾਂ ਜਨਮ ਦਿਹਾੜਾ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰਦੁਆਰਾ ਸ੍ਰੀ ...
ਨਾਭਾ, 25 ਨਵੰਬਰ (ਕਰਮਜੀਤ ਸਿੰਘ)- ਜ਼ਿਲ੍ਹਾ ਪੁਲਿਸ ਮੁਖੀ ਪਟਿਆਲਾ ਵਿਕਰਮਜੀਤ ਦੁੱਗਲ ਹਲਕਾ ਨਾਭਾ ਦੇ ਪਿੰਡ ਰੋਹਟੀ ਬਸਤਾ ਵਿਖੇ ਇਕ ਦੌਰੇ ਦੌਰਾਨ ਪਹੁੰਚੇ ਜਿੱਥੇ ਪੈੱ੍ਰਸ ਕਲੱਬ ਨਾਭਾ ਦੇ ਪ੍ਰਧਾਨ ਹਰਮੀਤ ਸਿੰਘ ਮਾਨ ਦੇ ਨਿਵਾਸ ਵਿਖੇ ਸਿੱਖ ਪ੍ਰਚਾਰਕ ਜਥੇਦਾਰ ...
ਪਟਿਆਲਾ, 25 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਦਾ ਵਫ਼ਦ ਯੂਨੀਵਰਸਿਟੀ ਦੀ ਵਰਤਮਾਨ ਸਥਿਤੀ ਅਤੇ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਅੱਜ ਉਚੇਰੀ ਸਿੱਖਿਆ ਮੰਤਰੀ ਪੰਜਾਬ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੂੰ ਉਨ੍ਹਾਂ ਦੇ ...
ਪਟਿਆਲਾ, 25 ਨਵੰਬਰ (ਗੁਰਵਿੰਦਰ ਸਿੰਘ ਔਲਖ)- ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਭੁਗੋਲ ਅਤੇ ਵਾਤਾਵਰਣ ਵਿਭਾਗ ਵਲੋਂ 'ਧਰਤੀ ਦੀ ਜੀਵਨ ਪ੍ਰਣਾਲੀ 'ਤੇ ਚੁੰਬਕੀ ਖੇਤਰ ਦੇ ਪ੍ਰਭਾਵ' ਵਿਸ਼ੇ 'ਤੇ ਵੈਬੀਨਾਰ ਕਰਵਾਇਆ ਗਿਆ | ਵੈਬੀਨਾਰ ਦੌਰਾਨ ਐਸ.ਏ.ਆਈ.ਏ.ਆਰ.ਡੀ. ਦੇ ...
ਦੇਵੀਗੜ੍ਹ, 25 ਨਵੰਬਰ (ਰਾਜਿੰਦਰ ਸਿੰਘ ਮੌਜੀ)- ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਕਾਂਗਰਸ ਦੇ ਸਕੱਤਰ ਜੋਗਿੰਦਰ ਸਿੰਘ ਕਾਕੜਾ ਨੇ ਕਿਹਾ ਕਿ ਹਲਕਾ ਸਨੌਰ ਦੇ ਮੁਖੀ ਹਰਿੰਦਰਪਾਲ ਸਿੰਘ ਹੈਰੀਮਾਨ ਵਲੋਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ...
ਪਟਿਆਲਾ, 25 ਨਵੰਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਰੀ ਪੱਤਰ ਅਨੁਸਾਰ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਨੂੰ ਬੋਰਡ ਦੀਆਂ ਪ੍ਰੀਖਿਆਵਾਂ ਦੇਣ ਲਈ ਭਾਰੀ ਪ੍ਰੀਖਿਆ ਫੀਸਾਂ ਭਰਨ ਲਈ ਕਿਹਾ ਗਿਆ ਹੈ, ਜਿਸ ...
ਪਟਿਆਲਾ, 25 ਨਵੰਬਰ (ਮਨਦੀਪ ਸਿੰਘ ਖਰੋੜ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਵੱਖ ਵੱਖ ਕੇਸਾਂ 'ਚ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 5 ਪੇਟੀਆਂ ਦੇਸੀ ਸ਼ਰਾਬ ਬਰਾਮਦ ਕੀਤੀ ਹੈ | ਪਹਿਲੇ ਕੇਸ 'ਚ ਸਹਾਇਕ ਥਾਣੇਦਾਰ ...
ਪਾਤੜਾਂ, 25 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ 'ਚ ਇਕ ਸ਼ਰਾਬ ਠੇਕੇਦਾਰ ਦੇ ਪੁੱਤਰ 'ਤੇੇ ਅੱਧਾ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਹਮਲਾ ਕਰ ਦਿੱਤਾ ਗਿਆ, ਉਸ ਦੀ ਕੁੱਟਮਾਰ ਤੋਂ ਬਾਅਦ ਉਸ ਤੋਂ ਨਗਦੀ ਵੀ ਖੋਹ ਲਈ ਗਈ | ਇਸ ਸਬੰਧੀ ਪੁਲਿਸ ਨੇ ਕੇਸ ਦਰਜ ਕਰਨ ਮਗਰੋਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX