ਮਾਨਸਾ, 25 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-3 ਖੇਤੀ ਕਾਨੂੰਨਾਂ ਤੇ ਬਿਜਲੀ ਸੋਧ ਬਿੱਲ 2020 ਨੂੰ ਰੱਦ ਕਰਵਾਉਣ ਲਈ ਕਿਸਾਨੀ ਸੰਘਰਸ਼ ਦੇ ਚੱਲਦਿਆਂ ਕਿਸਾਨਾਂ ਵਲੋਂ ਅੱਜ 57ਵੇਂ ਦਿਨ ਵੀ ਜ਼ਿਲ੍ਹੇ 'ਚ ਵੱਖ ਵੱਖ ਥਾਵਾਂ 'ਤੇ ਰੋਸ ਪ੍ਰਦਰਸ਼ਨ ਜਾਰੀ ਰਹੇ | ਧਰਨਿਆਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਭਲਕੇ 26 ਨਵੰਬਰ ਨੂੰ ਦਿੱਲੀ ਰਵਾਨਾ ਹੋਣ ਲਈ ਤੈਅ ਸਮੇਂ ਅਨੁਸਾਰ ਆਪੋ ਆਪਣੇ ਪੁਆਇੰਟਾਂ 'ਤੇ ਪਹੁੰਚਣ | ਦੱਸਣਾ ਬਣਦਾ ਹੈ ਕਿ ਜ਼ਿਲ੍ਹੇ ਦੇ ਕਿਸਾਨ ਵੱਖ ਵੱਖ ਪਿੰਡਾਂ/ਸ਼ਹਿਰਾਂ ਤੋਂ ਵੱਡੇ ਕਾਫ਼ਲਿਆਂ ਨਾਲ ਕਸਬਾ ਬੋਹਾ ਵਿਖੇ ਇਕੱਠੇ ਹੋਣਗੇ ਅਤੇ ਉੱਥੋਂ ਹਜ਼ਾਰਾਂ ਦੀ ਗਿਣਤੀ 'ਚ ਵੱਡਾ ਜਥਾ ਦਿੱਲੀ ਵੱਲ ਰਵਾਨਾ ਹੋਵੇਗਾ | ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਭਲਕੇ 26 ਨਵੰਬਰ ਨੂੰ ਅੰਮਿ੍ਤ ਵੇਲੇ ਕਿਸਾਨ ਬੁਢਲਾਡਾ-ਬਰੇਟਾ ਹੁੰਦੇ ਹੋਏ ਖਨੌਰੀ ਰਸਤੇ ਰਾਹੀਂ ਹਰਿਆਣਾ ਰਾਜ 'ਚ ਦਾਖ਼ਲ ਹੋਣਗੇ | ਉਨ੍ਹਾਂ ਦੱਸਿਆ ਕਿ ਜਥੇਬੰਦੀ ਦੀ ਅਗਵਾਈ 'ਚ ਜ਼ਿਲ੍ਹੇ 'ਚੋਂ 181 ਟਰੈਕਟਰ ਟਰਾਲੀਆਂ, 14 ਬੱਸਾਂ, 8 ਟਰੱਕ ਤੇ ਵੱਡੀ ਗਿਣਤੀ 'ਚ ਪਿਕਅਪ ਡਾਲਿਆਂ ਰਾਹੀਂ ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਦਿੱਲੀ ਵੱਲ ਕੂਚ ਕਰਨਗੇ | ਉੱਧਰ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀ ਨੇ ਦੱਸਿਆ ਕਿ 30 ਕਿਸਾਨ ਜਥੇਬੰਦੀਆਂ ਦੀ ਅਗਵਾਈ 'ਚ ਜ਼ਿਲੇ੍ਹ 'ਚੋਂ ਕਿਸਾਨ ਬੋਹਾ ਵਿਖੇ ਇਕੱਠੇ ਹੋ ਕੇ ਹਰਿਆਣਾ 'ਚ ਦਾਖਲ ਹੋ ਕੇ ਦਿੱਲੀ ਮੋਰਚੇ 'ਚ ਸ਼ਾਮਿਲ ਹੋਣਗੇ | ਕਿਸਾਨ ਆਗੂਆਂ ਨੇ ਕਿਹਾ ਕਿ ਸਾਰੀਆਂ ਤਿਆਰੀਆਂ ਮੁਕੰਮਲ ਹਨ | ਉਨ੍ਹਾਂ ਕਿਹਾ ਕਿ ਜੇਕਰ ਹਰਿਆਣਾ ਸਰਕਾਰ ਨੇ ਕਿਤੇ ਰੋਕ ਲਗਾਈ ਤਾਂ ਉੱਥੇ ਹੀ ਧਰਨਾ ਲਗਾ ਲਿਆ ਜਾਵੇਗਾ ਅਤੇ ਕਿਸਾਨ ਆਗੂਆਂ ਦੀਆਂ ਹਦਾਇਤਾਂ 'ਤੇ ਨਾਕੇਬੰਦੀਆਂ ਤੋੜ ਕੇ ਵੀ ਆਪਣੇ ਮਿਸ਼ਨ ਨੂੰ ਪੂਰਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਸਿਖਰ 'ਤੇ ਹੈ ਅਤੇ ਹੁਣ ਇਹ ਕਾਨੂੰਨ ਵਾਪਸ ਕਰਵਾ ਕੇ ਹੀ ਸਾਹ ਲਿਆ ਜਾਵੇਗਾ |
ਹਰਿਆਣਾ ਸਰਕਾਰ ਦੇ ਮੁੱਖ ਮੰਤਰੀ ਖੱਟਰ ਦੀ ਅਰਥੀ ਸਾੜੀ
ਪੰਜਾਬ ਦੀਆਂ ਇਕੱਤੀ ਕਿਸਾਨ ਜਥੇਬੰਦੀਆਂ ਨੇ ਅੱਜ ਦਿੱਲੀ ਜਾਣ ਦੀਆਂ ਤਿਆਰੀਆਂ ਪਿੰਡਾਂ ਵਿਚ ਪੂਰੀ ਕੀਤੀਆਂ ਜਾ ਰਹੀਆਂ ਹਨ ਪੂਰੀ ਤਰ੍ਹਾਂ ਕੀਤੀਆਂ ਜਾ ਰਹੀਆਂ ਹਨ ਪਰ ਕਿਸਾਨ ਜਥੇਬੰਦੀਆਂ ਨੂੰ ਪਤਾ ਲੱਗਾ ਕਿ ਹਰਿਆਣਾ ਦੀ ਖੱਟਰ ਸਰਕਾਰ ਵਲੋਂ ਰੋਕਾਂ ਲਾਈਆਂ ਜਾ ਰਹੀਆਂ ਹਨ ਤਾਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਖੱਟੜਾ ਦੀ ਤਾਨਾਸ਼ਾਹੀ ਸਰਕਾਰ ਦੀਆਂ ਸਾਰੇ ਪੰਜਾਬ ਵਿਚ ਅਰਥੀਆਂ ਸਾੜੀਆਂ ਗਈਆਂ ਇਸੇ ਤਹਿਤ ਮਾਨਸਾ ਦੇ ਰੇਲਵੇ ਪਲੇਟਫ਼ਾਰਮ ਕੋਲ ਖੱਟਰ ਸਰਕਾਰ ਦੀ ਅਰਥੀ ਸਾੜੀ ਗਈ |
ਲਿਬਰੇਸ਼ਨ ਵਲੋਂ ਖੱਟਰ ਸਰਕਾਰ ਦੀ ਸਖ਼ਤ ਨਿੰਦਾ
ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਨੇ ਪੰਜਾਬ ਦੇ ਅੰਦੋਲਨਕਾਰੀ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ 26-27 ਨਵੰਬਰ ਨੂੰ ਵਿਰੋਧ ਪ੍ਰਦਰਸ਼ਨ ਕਰਨ ਲਈ ਦਿੱਲੀ ਜਾਣੋ ਰੋਕਣ ਲਈ ਹਰਿਆਣਾ 'ਚ ਦਾਖ਼ਲ ਹੋਣ 'ਤੇ ਪਾਬੰਦੀਆਂ ਲਾਉਣ ਅਤੇ ਹਰਿਆਣਾ ਦੇ ਕਿਸਾਨ ਆਗੂਆਂ ਨੂੰ ਗਿ੍ਫ਼ਤਾਰ ਕਰਨ ਬਦਲੇ ਹਰਿਆਣਾ ਦੀ ਖੱਟਰ ਸਰਕਾਰ ਦੀ ਸਖ਼ਤ ਨਿੰਦਾ ਕੀਤੀ ਹੈ¢ ਲਿਬਰੇਸ਼ਨ ਦੇ ਸੂਬਾਈ ਬੁਲਾਰੇ ਕਾਮਰੇਡ ਸੁਖਦਰਸ਼ਨ ਸਿੰਘ ਨੱਤ ਦਾ ਕਹਿਣਾ ਹੈ ਕਿ ਭਾਜਪਾ ਦੀ ਕੇਂਦਰ ਤੇ ਹਰਿਆਣਾ ਸਰਕਾਰ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਇੰਜ ਤਾਨਾਸ਼ਾਹੀ ਢੰਗ ਨਾਲ਼ ਪੰਜਾਬ ਦੇ ਕਿਸਾਨਾਂ ਨੂੰ ਦੇਸ਼ ਦੀ ਰਾਜਧਾਨੀ 'ਚ ਜਾ ਕੇ ਆਪਣੀ ਆਵਾਜ਼ ਉਠਾਉਣੋਂ ਰੋਕਣ ਦੇ ਭਵਿੱਖੀ ਨਤੀਜੇ ਕੀ ਨਿਕਲ ਸਕਦੇ ਹਨ¢
ਤੇਲ ਪੰਪ 'ਤੇ ਮੋਰਚਾ 54ਵੇਂ ਦਿਨ 'ਚ ਦਾਖਲ
ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ- ਖੇਤੀ ਸਬੰਧੀ ਕਾਲੇ ਕਾਨੂੰਨਾਂ ਖ਼ਿਲਾਫ਼ ਸਾਂਝੇ ਤੌਰ 'ਤੇ ਆਰੰਭੇ ਸੰਘਰਸ਼ ਦੇ ਅਗਲੇ ਪੜਾਅ ਵਜੋਂ 26-27 ਨਵੰਬਰ ਦੇ ਦਿੱਲੀ ਚੱਲੋ ਪ੍ਰੋਗਰਾਮ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਚੁੱਕੀਆਂ ਹਨ, ਬੁਢਲਾਡਾ ਇਲਾਕੇ ਵਿਚੋਂ ਹਜ਼ਾਰਾਂ ਕਿਸਾਨ ਕਾਫ਼ਲੇ ਬੰਨ੍ਹ ਕੇ ਦਿੱਲੀ ਵੱਲ ਕੂਚ ਕਰਨਗੇ | ਸਥਾਨਕ ਰਿਲਾਇੰਸ ਤੇਲ ਪੰਪ 'ਤੇ ਧਰਨੇ ਦੌਰਾਨ ਕਿਸਾਨਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਰਥੀ ਸਾੜੀ ਅਤੇ ਮੋਦੀ -ਖੱਟਰ ਸਰਕਾਰ ਖ਼ਿਲਾਫ਼ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ | ਇਸ ਮੌਕੇ 'ਤੇ ਕੁਲਦੀਪ ਸਿੰਘ ਚੱਕ ਭਾਈਕੇ, ਸਤਪਾਲ ਸਿੰਘ ਬਰੇ੍ਹ, ਸਵਰਨ ਸਿੰਘ ਬੋੜਾਵਾਲ, ਅਮਰੀਕ ਸਿੰਘ ਫਫੜੇ ਭਾਈਕੇ, ਸਵਰਨਜੀਤ ਸਿੰਘ ਦਲਿਓ, ਭੁਪਿੰਦਰ ਸਿੰਘ ਗੁਰਨੇ ਕਲਾਂ ਨੇ ਸੰਬੋਧਨ ਕੀਤਾ | ਕਿਸਾਨ ਆਗੂਆਂ ਨੇ ਮੀਂਹ ਦੌਰਾਨ ਇਕੱਤਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰਿਆਣਾ ਸਰਕਾਰ ਵਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੀ ਕਾਰਵਾਈ ਗੈਰ-ਜਮਹੂਰੀ ਅਤੇ ਗੈਰ-ਸੰਵਿਧਾਨਿਕ ਹੈ | ਇਸ ਮੌਕੇ 'ਤੇ ਸੁਖਦੇਵ ਸਿੰਘ ਬੋੜਾਵਾਲ, ਦਰਸ਼ਨ ਸਿੰਘ ਗੁਰਨੇ ਕਲਾਂ, ਜਸਵੰਤ ਸਿੰਘ ਬੀਰੋਕੇ, ਮਹਿੰਦਰ ਸਿੰਘ ਗੁੜੱਦੀ, ਹਰਿੰਦਰ ਸਿੰਘ ਸੋਢੀ, ਪਿਆਰਾ ਸਿੰਘ ਅਹਿਮਦਪੁਰ, ਵਿਦਿਆਰਥੀ ਆਗੂ ਗੁਰਪ੍ਰੀਤ ਸਿੰਘ ਗੁਰਨੇ, ਚਿੜੀਆ ਸਿੰਘ ਆਦਿ ਨੇ ਸੰਬੋਧਨ ਕੀਤਾ |
ਬਾਰ ਕੌਾਸਲ ਵਲੋਂ 26 ਤੇ 27 ਨੂੰ ਕੰਮ ਬੰਦ ਰੱਖਣ ਐਲਾਨ
ਬਾਰ ਐਸੋਸੀਏਸ਼ਨ ਬੁਢਲਾਡਾ ਵੱਲੋਂ ਕਿਸਾਨ ਅੰਦੋਲਨ ਦੇ ਸਮਰਥਨ ਵਿਚ 26 ਅਤੇ 27 ਨੂੰ ਕੰਮ ਬੰਦ ਰੱਖਣ ਦਾ ਮਤਾ ਪਾਸ ਕਰਦਿਆਂ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਬਾਰ ਦਾ ਕੋਈ ਵੀ ਮੈਂਬਰ ਦੋ ਦਿਨ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਕਿਸੇ ਵੀ ਕੋਰਟ ਵਿਚ ਪੇਸ਼ ਨਹੀਂ ਹੋਵੇਗਾ |ਬਾਰ ਦੇ ਜਨਰਲ ਸਕੱਤਰ ਐਡਵੋਕੇਟ ਬਲਕਰਨ ਸਿੰਘ ਬੱਲੀ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਹਰਿਆਣਾ ਦੀ ਖੱਟਰ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਜਾਣ ਲਈ ਲਾਂਘਾ ਨਾ ਦੇਣ ਅਤੇ ਪੰਜਾਬ ਹਰਿਆਣਾ ਦੀਆਂ ਸਰਹੱਦਾਂ ਸੀਲ ਕਰਨ ਦੇ ਗੈਰ ਜਮਹੂਰੀ ਕਦਮ ਦੀ ਨਿਖੇਧੀ ਕਰਦੀ ਹੈ, ਜਿਸ ਨਾਲ ਕਿਸਾਨਾਂ ਦੇ ਸ਼ਾਂਤਮਈ ਸੰਘਰਸ਼ ਕਰਨ ਦੇ ਸੰਵਿਧਾਨਕ ਹੱਕ ਦੀ ਉਲੰਘਣਾ ਹੋ ਰਹੀ ਹੈ | ਇਸ ਮੌਕੇ ਐਡਵੋਕੇਟ ਸੁਧੀਰ ਕੁਮਾਰ, ਸ਼ਿੰਦਰਪਾਲ ਸਿੰਘ ਦਲਿਓਾ, ਜਸਪ੍ਰੀਤ ਸਿੰਘ ਗੁਰਨੇ, ਜਸਵਿੰਦਰ ਸਿੰਘ ਝਿੰਜਰ, ਸੁਰਜੀਤ ਸਿੰਘ ਗਰੇਵਾਲ, ਅਸ਼ੋਕ ਕੁਮਾਰ ਗੋਇਲ, ਸਵਰਨਜੀਤ ਦਲ਼ਿਓ ਆਦਿ ਵਕੀਲ ਹਾਜ਼ਰ ਸਨ |
ਠੰਢ 'ਚ ਵੀ ਕਿਸਾਨਾਂ ਨੇ ਮਘਾਇਆ ਮੋਰਚਾ
ਬਰੇਟਾ ਤੋਂ ਰਵਿੰਦਰ ਕੌਰ ਮੰਡੇਰ/ ਜੀਵਨ ਸ਼ਰਮਾ ਅਨੁਸਾਰ- ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਵਰ੍ਹਦੀ ਕਿਣ-ਮਿਣ ਵਿਚ ਵੀ ਕਿਸਾਨਾਂ ਨੇ ਰੇਲਵੇ ਸਟੇਸ਼ਨ ਨੇੜੇ ਧਰਨਾ ਜਾਰੀ ਰੱਖਿਆ ਅਤੇ ਹਰਿਆਣਾ ਦੀ ਖੱਟਰ ਸਰਕਾਰ ਵਲੋਂ ਕੀਤੀ ਹਰਿਆਣਾ ਹੱਦਾਂ ਦੀ ਸੀਲਿੰਗ ਦਾ ਵਿਰੋਧ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਰਥੀ ਫੂਕੀ | ਇਸ ਮੌਕੇ ਕਿਸਾਨ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਅਤੇ ਹਰਿਆਣਾ ਸਰਕਾਰ ਜਿੰਨੀ ਮਰਜ਼ੀ ਸਖ਼ਤੀ ਕਰ ਲੈਣ, ਉਹ ਦਿੱਲੀ ਜ਼ਰੂਰ ਪਹੁੰਚਣਗੇ | ਦਿੱਲੀ ਪਹੁੰਚ ਕੇ ਮੋਦੀ ਸਰਕਾਰ ਦੇ ਨੱਕ ਵਿਚ ਦਮ ਕਰ ਦੇਣਗੇ | ਉਨ੍ਹਾਂ ਕਿਹਾ ਕਿ ਕੇਂਦਰ ਨਾਲ ਇਹ ਲੜਾਈ ਆਰ ਪਾਰ ਦੀ ਲੜਾਈ ਹੈ ਅਤੇ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਵਾਪਸ ਮੁੜਨਗੇ | ਇਸ ਮੌਕੇ ਕੁਲਵੰਤ ਸਿੰਘ ਕਿਸ਼ਨਗੜ੍ਹ, ਤਾਰਾ ਚੰਦ ਬਰੇਟਾ, ਭੀਮ ਸਿੰਘ ਮੰਡੇਰ, ਤਰਸੇਮ ਸਿੰਘ ਚੱਕ ਅਲੀਸ਼ੇਰ, ਮਾਸਟਰ ਗੁਰਦੀਪ ਸਿੰਘ, ਰਾਮਫਲ ਸਿੰਘ ਬਹਾਦਰਪੁਰ, ਰਾਜ ਸਿੰਘ ਅਕਲੀਆ, ਕੁਲਦੀਪ ਸਿੰਘ ਸਮਾਉਂ, ਜਗਸੀਰ ਸ਼ਰਮਾ ਮੰਡੇਰ, ਸੁਖਦੇਵ ਸਿੰਘ ਬਹਾਦਰਪੁਰ, ਤਰਸੇਮ ਸਿੰਘ ਧਰਮਪੁਰਾ ਆਦਿ ਨੇ ਸੰਬੋਧਨ ਕੀਤਾ |
ਰਿਲਾਇੰਸ ਪੰਪ ਬਰੇਟਾ ਦਾ ਘਿਰਾਓ ਜਾਰੀ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਰਿਲਾਇੰਸ ਪੰਪ ਬਰੇਟਾ ਦਾ ਘਿਰਾਓ ਜਾਰੀ ਹੈ | ਕਿਸਾਨ ਆਗੂ ਜੋਗਿੰਦਰ ਸਿੰਘ ਦਿਆਲਪੁਰਾ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਜਦੋਂ ਤੱਕ ਖੇਤੀ ਸਬੰਧੀ ਕਾਲੇ ਕਾਨੂੰਨ ਰੱਦ ਨਹੀਂ ਕਰਦੀ ਓਦੋਂ ਤੱਕ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰਾਂ ਨੂੰ ਠੱਪ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਭਲਕੇ ਇਲਾਕੇ ਵਿਚੋਂ ਵੱਡੀ ਗਿਣਤੀ ਵਿਚ ਕਿਸਾਨ ਦਿੱਲੀ ਵੱਲ ਕੂਚ ਕਰਨਗੇ | ਇਸ ਮੌਕੇ ਸੁਖਪਾਲ ਸਿੰਘ ਗੋਰਖਨਾਥ, ਬੂਟਾ ਸਿੰਘ ਜਲਵੇੜਾ, ਬਲਦੇਵ ਸਿੰਘ ਦਿਆਲਪੁਰਾ, ਪਿ੍ੰਸ ਦਿਆਲਪੁਰਾ, ਭੋਲਾ ਸਿੰਘ ਦਿਆਲਪੁਰਾ ਨੇ ਵੀ ਸੰਬੋਧਨ ਕੀਤਾ |
ਕਾਲੇ ਕਾਨੂੰਨਾਂ ਦੇ ਵਿਰੋਧ 'ਚ ਬਿਜਲੀ ਮੁਲਾਜ਼ਮਾਂ ਵਲੋਂ ਹੜਤਾਲ ਅੱਜ
ਕੇਂਦਰੀ ਟਰੇਡ ਯੂਨੀਅਨਾਂ ਅਤੇ ਨੈਸ਼ਨਲ ਕੋਆਰਡੀਨੇਸ਼ਨ ਕਮੇਟੀ ਇੰਪਲਾਈਜ਼ ਐਾਡ ਇੰਜੀਨੀਅਰਜ਼ ਦੇ ਸੱਦੇ 'ਤੇ ਕੇਂਦਰ ਸਰਕਾਰ ਲਿਆਂਦੇ ਗਏ ਖੇਤੀ ਕਾਨੰੂਨਾਂ ਦੇ ਵਿਰੋਧ ਵਿਚ ਬਿਜਲੀ ਮੁਲਾਜ਼ਮਾਂ ਵਲੋਂ 26 ਨਵੰਬਰ ਨੂੰ ਦੇਸ਼ ਵਿਆਪੀ ਹੜਤਾਲ ਕੀਤੀ ਜਾ ਰਹੀ ਹੈ | ਜਾਣਕਾਰੀ ਦਿੰਦਿਆਂ ਫੈਡਰੇਸ਼ਨ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਬਰੇਟਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਹ ਕਾਲੇ ਕਾਨੂੰਨ ਕਿਸਾਨਾਂ ਦੇ ਨਾਲ ਨਾਲ ਪੰਜਾਬ ਲਈ ਮਾਰੂ ਸਿੱਧ ਹੋਣਗੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਤੋਂ ਸਾਰੇ ਹੱਕ ਖੋਹ ਕੇ ਕਾਰਪੋਰੇਟ ਘਰਾਣਿਆ ਦੇ ਹੱਥਾਂ ਵਿਚ ਦੇ ਰਹੀ ਹੈ, ਜਿਸ ਦਾ ਵਿਰੋਧ ਕੀਤਾ ਜਾਵੇਗਾ |
ਮਾਨਸਾ, 25 ਨਵੰਬਰ (ਫੱਤੇਵਾਲੀਆ)- ਮਾਨਸਾ ਪੁਲਿਸ ਵਲੋਂ ਇੱਕ ਇਸ਼ਤਿਹਾਰੀ ਭਗੌੜਾ ਮੁਜ਼ਰਮ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਸੁਰੇਂਦਰ ਲਾਂਬਾ ਐਸ. ਐਸ. ਪੀ. ਮਾਨਸਾ ਨੇ ਦੱਸਿਆ ਕਿ ਗਿ੍ਫ਼ਤਾਰ ਕੀਤਾ ਵਿਅਕਤੀ ਮੁਹੰਮਦ ਅਹਿਮਦ ਉਰਫ਼ ਕਾਲਾ ਵਾਸੀ ਉਮੇਰੀ, ਥਾਣਾ ਕਾਠ ...
ਮਾਨਸਾ- ਹਰਬੰਸ ਸਿੰਘ ਦਾ ਜਨਮ 5 ਅਪ੍ਰੈਲ 1964 ਨੂੰ ਪਿਤਾ ਕਰਤਾਰ ਸਿੰਘ ਦੇ ਘਰ ਮਾਤਾ ਗੁਰਦਿਆਲ ਕੌਰ ਦੀ ਕੁੱਖੋਂ ਪਿੰਡ ਮੌੜ ਖ਼ੁਰਦ (ਬਠਿੰਡਾ) ਵਿਖੇ ਹੋਇਆ | ਮੁੱਢਲੀ ਸਿੱਖਿਆ ਪਿੰਡ ਦੇ ਸਕੂਲ ਤੋਂ ਹਾਸਲ ਕਰਨ ਉਪਰੰਤ 10ਵੀਂ ਖ਼ਾਲਸਾ ਸਕੂਲ ਮੌੜ ਮੰਡੀ ਤੋਂ ਕਰ ਕੇ ਆਈ.ਟੀ.ਆਈ. ...
ਮਾਨਸਾ, 25 ਨਵੰਬਰ (ਵਿ. ਪ੍ਰਤੀ.)- ਸਟੇਟ ਬੈਂਕ ਆਫ਼ ਇੰਡੀਆ ਦੀ ਸਵੈ-ਰੁਜ਼ਗਾਰ ਸਿਖਲਾਈ ਸੰਸਥਾ 'ਚ 25 ਸਿੱਖਿਆਰਥੀਆਂ ਨੂੰ ਬੱਕਰੀ ਪਾਲਣ ਦੇ ਕੋਰਸ ਦੀ ਸਿਖਲਾਈ ਦੇ ਕੇ ਸਰਟੀਫਿਕੇਟ ਵੰਡੇ ਗਏ | ਮੁੱਖ ਮਹਿਮਾਨ ਬੀ.ਐਨ. ਪ੍ਰਸ਼ਾਦ ਚੀਫ਼ ਮੈਨੇਜਰ ਐਸ. ਬੀ. ਆਈ. ਆਰ. ਏ. ਸੀ. ਸੀ. ...
ਭੁੱਚੋ ਮੰਡੀ, 25 ਨਵੰਬਰ (ਬਿੱਕਰ ਸਿੰਘ ਸਿੱਧੂ)- ਮੰਡੀ ਦੇ ਗੁਰੂ ਅਰਜਨ ਦੇਵ ਨਗਰ ਵਿਚ ਚੋਰਾਂ ਨੇ ਰਾਤ ਸਮੇਂ ਇਕ ਘਰ ਵਿਚ ਦਾਖਲ ਹੋ ਕੇ 50 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ | ਪੁਲਿਸ ਅਨੁਸਾਰ ਘਰ ਦੇ ਮਾਲਕ ਗੁਰਪਿਆਰ ਸਿੰਘ ਜੋ ਪਰਿਵਾਰ ਸਮੇਤ ਬਾਹਰ ਗਏ ਹੋਏ ਸਨ ਅਤੇ ...
ਰਾਮਾਂ ਮੰਡੀ, 25 ਨਵੰਬਰ (ਤਰਸੇਮ ਸਿੰਗਲਾ)-ਸਥਾਨਕ ਸ੍ਰੀ ਸ਼ਿਆਮ ਮਿੱਤਰ ਮੰਡਲ ਵਲੋਂ ਸ੍ਰੀ ਸ਼ਿਆਮ ਬਾਬਾ ਜੀ ਖਾਟੂ ਧਾਮ ਦੇ ਜਨਮ ਉਤਸਵ ਦੇ ਸਬੰਧ ਵਿਚ ਆਯੋਜਿਤ ਕੀਤੇ ਗਏ ਤੀਸਰੇ ਵਿਸ਼ਾਲ ਸਾਲਾਨਾ ਸਮਾਗਮ ਦੇ ਸਬੰਧ ਵਿਚ ਅੱਜ ਸ੍ਰੀ ਦੁਰਗਾ ਮੰਦਰ ਤੋਂ ਸ਼ੁਰੂ ਕਰਕੇ ...
ਬਠਿੰਡਾ, 25ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸੈਂਟਰਲ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਨੇ ਉਪ ਕੁਲਪਤੀ ਪ੍ਰੋ. ਰਾਘਵੇਂਦਰ ਪੀ. ਤਿਵਾੜੀ ਦੀ ਸਰਪ੍ਰਸਤੀ ਹੇਠ ਬ੍ਰੇਨ ਐਟ ਰਿਸਕਵਿਸ਼ੇ 'ਤੇ ਵੈਬਿਨਾਰ ਕਰਵਾਇਆ ਗਿਆ ਜਿਸ ਵਿਚ ਹੈਦਰਾਬਾਦ ਦੇ ਕੇ.ਆਈ.ਐੱਮ.ਐੱਸ. ...
ਬਠਿੰਡਾ, 25 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਵਿਚ ਅੱਜ ਸਵੇਰ ਤੋਂ ਹੀ ਬਣੀ ਬੱਦਲਵਾਈ ਦੁਪਹਿਰ ਬਾਅਦ ਹਲਕੀ ਤੋਂ ਦਰਮਿਆਨੀ ਵਰਖਾ ਵਿਚ ਬਦਲ ਗਈ | ਇਸ ਨਾਲ ਨਵੰਬਰ ਮਹੀਨੇ ਦੇ ਅਖ਼ੀਰ ਵਿਚ ਤਾਪਮਾਨ ਵਿਚ ਭਾਰੀ ਗਿਰਾਵਟ ਆ ਗਈ | ਤਾਪਮਾਨ ਦੀ ਗਿਰਾਵਟ ਹੋਣ ਨਾਲ ...
ਮਲੇਰਕੋਟਲਾ, 25 ਨਵੰਬਰ (ਪਾਰਸ ਜੈਨ, ਹਨੀਫ਼ ਥਿੰਦ)- ਸਥਾਨਕ ਮਲੇਰਕੋਟਲਾ ਕਲੱਬ ਵਿਖੇ ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ. ਮਲੇਰਕੋਟਲਾ ਕਮ ਚੇਅਰਮੈਨ ਮਲੇਰਕੋਟਲਾ ਕਲੱਬ ਨੇ ਹੱਟਸ ਦਾ ਉਦਘਾਟਨ ਕਰਕੇ ਇਨ੍ਹਾਂ ਨੂੰ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤਾ | ਇਸ ...
ਮਾਨਸਾ, 25 ਨਵੰਬਰ (ਵਿ. ਪ੍ਰਤੀ.)-ਖਾਦ ਐਸੋਸੀਏਸ਼ਨ ਮਾਨਸਾ ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਤਰਸੇਮ ਚੰਦ ਮਿੱਢਾ ਦੀ ਅਗਵਾਈ 'ਚ ਕੀਤੀ ਗਈ | ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਰੇਲ ਟਰੈਕ ਬੰਦ ਹੋਣ ਕਾਰਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਯੂਰੀਆ ਖਾਦ ਦੀ ਘਾਟ ਕਾਰਨ ...
ਮਾਨਸਾ, 25 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਸ਼ਹਿਰ ਦੀ ਜੰਮਪਲ ਹਰਪ੍ਰੀਤ ਕੌਰ ਨੇ ਆਸਟ੍ਰੇਲੀਆ ਦੀ ਗਰਿਫਥ ਯੂਨੀਵਰਸਿਟੀ ਤੋਂ ਮਾਸਟਰ ਆਫ਼ ਇਨਫਰਮੇਸ਼ਨ ਟੈਕਨਾਲੋਜੀ (ਕੰਪਿਊਟਰ ਸਾਇੰਸ) ਦੀ ਪ੍ਰੀਖਿਆ 'ਚੋਂ 6.25/7 ਅੰਕ ਹਾਸਲ ਕਰ ਕੇ ਅਕੈਡਮਿਕ ਐਕਸੀਲੈਂਸ ...
ਬਰੇਟਾ, 25 ਨਵੰਬਰ (ਰਵਿੰਦਰ ਕੌਰ ਮੰਡੇਰ/ਜੀਵਨ ਸ਼ਰਮਾ)-ਕੇਂਦਰ ਸਰਕਾਰ ਸਫ਼ਾਈ ਕਰਮਚਾਰੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕੁੱਝ ਨਹੀਂ ਕਰ ਰਹੀ, ਜਿਸ ਕਾਰਨ ਸਫ਼ਾਈ ਕਰਮਚਾਰੀਆਂ ਦਾ ਗੁਜ਼ਾਰਾ ਮੁਸ਼ਕਿਲ ਨਾਲ ਹੋ ਰਿਹਾ ਹੈ | ਇਹ ਪ੍ਰਗਟਾਵਾ ਸਫ਼ਾਈ ਕਰਮਚਾਰੀ ਕਮਿਸ਼ਨ ...
ਬਲਵਿੰਦਰ ਸਿੰਘ ਧਾਲੀਵਾਲ 98150-97746 ਮਾਨਸਾ- ਇੱਥੋਂ 12 ਕਿੱਲੋਮੀਟਰ ਦੂਰ ਅਤੇ ਮਾਨਸਾ-ਬਠਿੰਡਾ ਮੁੱਖ ਸੜਕ ਤੋਂ 1 ਕਿੱਲੋਮੀਟਰ ਦੀ ਵਿੱਥ 'ਤੇ ਵਸੇ ਪਿੰਡ ਭਾਈ ਦੇਸਾ ਦੀ ਮੋਹੜੀ ਲਗਪਗ 340 ਸਾਲ ਪਹਿਲਾਂ ਭਾਈ ਦੇਸ ਰਾਜ ਨੇ ਬੰਨ੍ਹੀ ਸੀ | ਜਾਣਕਾਰੀ ਅਨੁਸਾਰ ਉਨ੍ਹਾਂ ਦੋ ਵਾਰ ਇਹ ...
ਮਾਨਸਾ, 25 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਦੀ ਇਕੱਤਰਤਾ ਸਥਾਨਕ ਬਾਲ ਭਵਨ ਵਿਖੇ ਹੋਈ ¢ ਸੰਬੋਧਨ ਕਰਦਿਆਂ ਵਿਦਿਆਰਥੀ ਆਗੂ ਹੁਸ਼ਿਆਰ ਸਿੰਘ, ਅਮਿਤੋਜ ਨੇ ਦੱਸਿਆ ਕਿ ਜਥੇਬੰਦੀ ਵਲੋਂ ਵਿਦਿਆਰਥੀਆਂ ਦੀਆਂ ਭਖਵੀਂਆਂ ਮੰਗਾਂ ...
ਮਾਨਸਾ, 25 ਨਵੰਬਰ (ਸਭਿ. ਪ੍ਰਤੀ.)-ਪਿੰਡ ਖੋਖਰ ਕਲਾਂ ਦੀ ਸੰਗਤ ਵਲੋਂ ਸੱਚ-ਖੰਡ ਅਬਚਲ ਨਗਰ ਸ਼੍ਰੀ ਹਜ਼ੂਰ ਸਾਹਿਬ ਵਿਖੇ ਸੰਤ ਬਾਬਾ ਨਿਧਾਨ ਸਿੰਘ ਜੀ ਦੇ ਗੁਰਦੁਆਰਾ ਲੰਗਰ ਸਾਹਿਬ ਲਈ ਰਸਦ ਭੇਜੀ ਗਈ | ਸਰਪੰਚ ਗੁਰਚਰਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ...
ਲੁਧਿਆਣਾ, 25 ਨਵੰਬਰ (ਸਲੇਮਪੁਰੀ)-ਸਮਾਜ ਦੇ ਹਰ ਵਰਗ ਦੇ ਉਨਾਂ ਲੋਕਾਂ ਲਈ ਜਿਨ੍ਹਾਂ ਨੂੰ ਘੱਟ ਸੁਣਾਈ ਦਿੰਦਾ ਹੈ, ਦੇ ਲਈ ਬਠਿੰਡਾ ਸਥਿਤ ਹੋਟਲ ਸਾਗਰ ਜੀ.ਟੀ. ਨੇੜੇ ਹਨੂੰਮਾਨ ਮੂਰਤੀ ਵਿਖੇ 27 ਨਵੰਬਰ ਨੂੰ ਅਤੇ ਮਾਨਸਾ ਸਥਿਤ ਹੋਟਲ ਸੈਲੀਬ੍ਰੇਸ਼ਨ ਗਊਸ਼ਾਲਾ ਰੋਡ ਨੇੜੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX