ਬਟਾਲਾ, 26 ਨਵੰਬਰ (ਕਾਹਲੋਂ)- ਅੱਜ ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਸਮੂਹ ਕਰਮਚਾਰੀਆਂ ਨੇ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਬੱਸ ਸਟੈਂਡ ਬਟਾਲਾ 'ਤੇ ਸੁਰਜੀਤ ਸਿੰਘ ਘੋੜੇਵਾਹ ਸੂਬਾ ਮੀਤ ਪ੍ਰਧਾਨ (ਏਟਕ) ਅਤੇ ਬਲਜੀਤ ਸਿੰਘ ਗਿੱਲ ਸੂਬਾਈ ਜਨਰਲ ਸਕੱਤਰ (ਕੰਟਰੈਕਟ ਵਰਕਰ ਯੂਨੀਅਨ) ਦੀ ਅਗਵਾਈ ਹੇਠ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ ਅਤੇ ਰੋਸ ਰੈਲੀ ਕੀਤੀ ਗਈ | ਇਸ ਮੌਕੇ ਬੁਲਾਰਿਆਂ ਨੇ ਮੋਦੀ ਸਰਕਾਰ ਦੀਆਂ ਮੁਲਾਜ਼ਮ, ਮਜ਼ਦੂਰ ਅਤੇ ਕਿਸਾਨ ਵਿਰੋਧੀ ਨੀਤੀਆਂ ਦੀ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਰੋਡਵੇਜ਼ ਬੱਸਾਂ ਨੂੰ ਖਤਮ ਕਰ ਕੇ ਨਿੱਜੀਕਰਨ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ | ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਕੋਰੋਨਾ ਦੀ ਆੜ ਹੇਠ ਪਬਲਿਕ ਅਦਾਰਿਆਂ ਨੂੰ ਖਤਮ ਕਰ ਕੇ ਕਾਰਪੋਰੇਟ ਅਦਾਰਿਆਂ ਨੂੰ ਖ਼ਜ਼ਾਨਾ ਲੁਟਾਇਆ ਜਾ ਰਿਹਾ ਹੈ, ਬੇਰੁਜ਼ਗਾਰੀ ਅਤੇ ਭੁੱਖਮਰੀ ਸਿਖਰਾਂ 'ਤੇ ਹੈ, ਪੂਰੇ ਦੇਸ਼ ਦਾ ਕਿਸਾਨ ਸੜਕਾਂ 'ਤੇ ਮੁਜ਼ਾਹਰੇ ਕਰ ਰਿਹਾ ਹੈ, ਪ੍ਰੰਤੂ ਕੇਂਦਰ ਸਰਕਾਰ ਨੇ ਅੜੀਅਲ ਵਤੀਰਾ ਅਖਤਿਆਰ ਕੀਤਾ ਹੈ | ਇਸ ਮੌਕੇ ਗੁਰਚਰਨ ਸਿੰਘ ਸੰਧੂ ਸੂਬਾਈ ਚੇਅਰਮੈਨ (ਏਟਕ) ਨੇ ਕਿਹਾ ਕਿ ਮੋਦੀ ਸਰਕਾਰ ਕਿਰਤ ਕਾਨੂੰਨਾਂ ਵਿਚ ਸੋਧ ਕਰ ਕੇ ਮੁਲਾਜ਼ਮ, ਮਜ਼ਦੂਰਾਂ ਨਾਲ ਨਾਇਨਸਾਫ਼ੀ ਕਰ ਰਹੀ ਹੈ | ਵੱਖ-ਵੱਖ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਦੇ ਹੋਏ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦੇ ਹਾਂ ਕਿ ਜੇਕਰ ਕਿਸਾਨ ਵਿਰੋਧੀ ਬਿੱਲ ਵਾਪਸ ਲਾ ਲਏ ਤਾਂ ਦੇਸ਼ ਦੇ ਹਾਲਾਤ ਖਰਾਬ ਕਰਨ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੋਵੇਗੀ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਿਛਲੇ 4 ਸਾਲਾਂ ਤੋਂ ਮੁਲਾਜ਼ਮ ਮਾਰੂ ਨੀਤੀਆਂ ਲਾਗੂ ਕਰ ਰਹੀ ਹੈ ਅਤੇ ਤਨਖਾਹਾਂ 'ਤੇ ਕੱਟ ਲਾ ਰਹੀ ਹੈ, ਪ੍ਰੰਤੂ ਵਿਧਾਇਕਾਂ ਤੇ ਮੰਤਰੀਆਂ ਦੀਆਂ ਤਨਖਾਹਾਂ ਅਤੇ ਪੈਨਸ਼ਨਾਂ 'ਤੇ ਖ਼ਜ਼ਾਨਾ ਲੁਟਾਇਆ ਜਾ ਰਿਹਾ ਹੈ | ਰੋਸ ਰੈਲੀ ਵਿਚ ਜਤਿੰਦਰ ਸਿੰਘ, ਇਕਬਾਲ ਸਿੰਘ, ਮਲਕੀਤ ਸਿੰਘ ਏਟਕ, ਪਰਮਜੀਤ ਕੋਹਾੜ, ਜਗਦੀਪ ਸਿੰਘ, ਰਾਜਿੰਦਰ ਸਿੰਘ ਕੰਟਰੈਕਟਰ ਵਰਕਰਜ਼ ਯੂਨੀਅਨ, ਜਸਬੀਰ ਸਿੰਘ ਘਣੀਆਂ, ਭੁਪਿੰਦਰ ਸਿੰਘ, ਸਮਸ਼ੇਰ ਸਿੰਘ ਕਰਮਚਾਰੀ ਦਲ, ਰਵਿੰਦਰ ਸਿੰਘ, ਸਤਿੰਦਰ ਸਿੰਘ, ਹਰਵਿੰਦਰ ਸਿੰਘ ਏਟਕ, ਰਵਿੰਦਰ ਸਿੰਘ ਦਾਲਮ, ਗੁਰਪਾਲ ਸਿੰਘ, ਦਿਨੇਸ਼ ਕੁਮਾਰ ਕੰਡਕਟਰ ਯੂਨੀਅਨ, ਗੁਰਬਖਸ਼ ਸਿੰਘ ਢਿੱਲੋਂ, ਵੇਦ ਪ੍ਰਕਾਸ਼ ਪੈਨਸ਼ਨਰ ਯੂਨੀਅਨ ਆਦਿ ਆਗੂ ਹਾਜ਼ਰ ਸਨ |
ਗੁਰਦਾਸਪੁਰ, 26 ਨਵੰਬਰ (ਪੰਕਜ ਸ਼ਰਮਾ)- ਬੀਤੇ ਦਿਨੀਂ ਕੋਰੋਨਾ ਕਾਲ ਵਿਚ ਮਜ਼ਦੂਰਾਂ ਲਈ ਬਣੇ 44 ਤਰ੍ਹਾਂ ਦੇ ਕਾਨੂੰਨਾਂ ਨੂੰ ਭੰਗ ਕਰਕੇ 4 ਕੋਡਾਂ ਵਿਚ ਤਬਦੀਲ ਕਰਨ ਦੇ ਵਿਰੋਧ 'ਚ 26 ਨਵੰਬਰ ਨੂੰ ਦੇਸ਼ ਪੱਧਰ 'ਤੇ ਵੱਖ-ਵੱਖ ਟਰੇਡ ਯੂਨੀਅਨ ਵਲੋਂ ਇਕ ਰੋਜ਼ਾ ਹੜਤਾਲ ਦਾ ਸੱਦਾ ...
ਘੁਮਾਣ, 26 ਨਵੰਬਰ (ਬੰਮਰਾਹ, ਬਾਵਾ)- ਖੇਤੀ ਕਾਨੂੰਨਾਂ ਦੇ ਵਿਰੋਧ ਵਜੋਂ ਕਸਬਾ ਘੁਮਾਣ ਤੋਂ ਕਿਸਾਨ ਜਥੇਬੰਦੀਆਂ ਦੇ ਆਗੂ ਕਿਸਾਨ ਜਥੇਬੰਦੀਆਂ ਦੀ ਹਮਾਇਤ ਕਰਨ ਅਤੇ ਮੋਰਚੇ ਵਿਚ ਸ਼ਾਮਿਲ ਹੋਣ ਲਈ ਦਿੱਲੀ ਲਈ ਚਾਲੇ ਪਾਏ | ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ...
ਗੁਰਦਾਸਪੁਰ, 26 ਨਵੰਬਰ (ਸੁਖਵੀਰ ਸਿੰਘ ਸੈਣੀ)-ਗੁਰਦਾਸਪੁਰ ਜ਼ਿਲ੍ਹੇ ਅੰਦਰ ਅੱਜ 14 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਸਿਵਲ ਸਰਜਨ ਡਾ: ਵਰਿੰਦਰ ਜਗਤ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ 205958 ਸ਼ੱਕੀ ਮਰੀਜ਼ਾਂ ਦੇ ਕੋਰੋਨਾ ਟੈਸਟ ਕੀਤੇ ਗਏ ਹਨ, ਜਿਨ੍ਹਾਂ 'ਚੋਂ ...
ਗੁਰਦਾਸਪੁਰ, 26 ਨਵੰਬਰ (ਭਾਗਦੀਪ ਸਿੰਘ ਗੋਰਾਇਆ)- ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਸਦਰ ਦੀ ਪੁਲਿਸ ਵਲੋਂ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਇਸ ਸਬੰਧੀ ਸੁਖਵਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਬਥਵਾਲਾ ਬੇਰੀਆਂ ਨੇ ਅਪ੍ਰੈਲ 2019 ...
ਹਰਚੋਵਾਲ, 26 ਨਵੰਬਰ (ਰਣਜੋਧ ਸਿੰਘ ਭਾਮ)-ਮਾਝਾ ਕਿਸਾਨ ਸੰਘਰਸ਼ ਦੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਔਲਖ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨ ਬੱਸਾਂ, ਟਰੱਕਾਂ ਅਤੇ ਗੱਡੀਆਂ 'ਚ ਦਿੱਲੀ ਧਰਨੇ ਲਈ ਰਵਾਨਾ ਹੋਏ | ਇਸ ਮੌਕੇ ਪ੍ਰਧਾਨ ਬਲਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਮਾਝਾ ...
ਬਟਾਲਾ, 26 ਨਵੰਬਰ (ਕਾਹਲੋਂ)- ਕੇਂਦਰੀ ਟਰੇਡ ਯੂਨੀਅਨ ਦੇ ਸੱਦੇ 'ਤੇ ਏਟਕ, ਸੀਟੂ, ਏਕਟੂ ਤੇ ਸੀ.ਟੀ.ਯੂ. ਪੰਜਾਬ ਦੇ ਵਰਕਰਾਂ ਨੇ ਸਥਾਨਕ ਸੁੱਖਾ ਸਿੰਘ-ਮਹਿਤਾਬ ਸਿੰਘ ਪਾਰਕ ਵਿਚ ਰੈਲੀ ਕਰ ਕੇ ਬਾਜ਼ਾਰਾਂ ਵਿਚ ਪ੍ਰਦਰਸ਼ਨ ਕੀਤਾ ਤੇ ਗਾਂਧੀ ਚੌਕ ਵਿਖੇ ਜਾਮ ਲਾਇਆ | ਰੈਲੀ ਦੀ ...
ਬਟਾਲਾ, 26 ਨਵੰਬਰ (ਕਾਹਲੋਂ)- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂ ਮਨਦੀਪ ਸਿੰਘ ਖੱਖ ਤੇ ਹਰਦੀਪ ਸਿੰਘ ਨਾਨੋਵਾਲੀਆ ਨੇ ਦੇਸ਼ ਵਿਆਪੀ ਹੜਤਾਲ ਅਤੇ ਕਿਸਾਨੀ ਸੰਘਰਸ਼ ਦੇ ਸਮਰਥਨ ਵਿਚ ਤਹਿਸੀਲਦਾਰ ਬਟਾਲਾ ਦੇ ਦਫ਼ਤਰ ਸਾਹਮਣੇ ਦਿੱਤੇ ਧਰਨੇ ਦੌਰਾਨ ਕਿਹਾ ਕਿ ...
ਦੋਰਾਂਗਲਾ, 26 ਨਵੰਬਰ (ਚੱਕਰਾਜਾ) -ਕੇਂਦਰ ਸਰਕਾਰ ਵਲੋਂ ਬਿਜਲੀ ਅਦਾਰਿਆਂ ਨੰੂ ਤੋੜ ਕੇ ਨਿੱਜੀਕਰਨ ਕਰਨ ਦੀਆਂ ਨੀਤੀਆਂ ਤਹਿਤ ਯੂ.ਟੀ. ਚੰਡੀਗੜ੍ਹ ਦੇ ਬਿਜਲੀ ਅਦਾਰੇ ਨੂੰ ਤੋੜ ਕੇ ਨਿੱਜੀਕਰਨ ਕਰਨ ਦੇ ਵਿਰੋਧ 'ਚ ਹਿੰਦੁਸਤਾਨ ਦੀਆਂ 10 ਫੈਡਰੇਸ਼ਨਾਂ ਤੇ ਐਨ.ਸੀ.ਸੀ., ਈ.ਈ.ਈ. ...
ਗੁਰਦਾਸਪੁਰ, 26 ਨਵੰਬਰ (ਭਾਗਦੀਪ ਸਿੰਘ ਗੋਰਾਇਆ)- ਬੀਤੇ ਕੱਲ੍ਹ ਦੁਪਹਿਰ ਸਮੇਂ ਇਕ ਅਣਪਛਾਤੀ ਕਾਰ ਵਲੋਂ ਐਕਟਿਵਾ ਚਾਲਕ ਨੂੰ ਟੱਕਰ ਮਾਰ ਦਿੱਤੀ ਗਈ ਜਿਸ ਵਿਚ ਐਕਟਿਵਾ ਸਵਾਰ ਦੀ ਇਕ ਪ੍ਰਾਈਵੇਟ ਹਸਪਤਾਲ ਵਿਖੇ ਇਲਾਜ ਦੌਰਾਨ ਮੌਤ ਹੋ ਗਈ | ਇਸ ਸਬੰਧੀ ਥਾਣਾ ਸਦਰ ਵਿਖੇ ...
ਗੁਰਦਾਸਪੁਰ, 26 ਨਵੰਬਰ (ਭਾਗਦੀਪ ਸਿੰਘ ਗੋਰਾਇਆ)-ਪਿਛਲੇ ਦਿਨੀਂ ਇਕ ਮੋਟਰਸਾਈਕਲ ਸਵਾਰ ਵਲੋਂ ਸਾਈਕਲ ਸਵਾਰ ਨੂੰ ਟੱਕਰ ਮਾਰ ਕੇ ਗੰਭੀਰ ਜ਼ਖ਼ਮੀ ਕਰਨ 'ਤੇ ਥਾਣਾ ਸਿਟੀ ਵਿਖੇ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਇਸ ਸਬੰਧੀ ਥਾਣਾ ਸਿਟੀ ਵਿਖੇ ਤਾਇਨਾਤ ਏ.ਐਸ.ਆਈ. ਅਜੇ ਰਾਜਨ ...
ਪੁਰਾਣਾ ਸ਼ਾਲਾ, 26 ਨਵੰਬਰ (ਅਸ਼ੋਕ ਸ਼ਰਮਾ)-ਗਾਜ਼ੀਕੋਟ ਤੇ ਚੰਦਰਭਾਨ ਵਿਚਕਾਰ ਪੈਂਦੀ ਸੇਮ ਨਹਿਰ 'ਤੇ ਪੁਲ ਮਨਜ਼ੂਰ ਹੋਇਆ ਅੱਧਾ ਸਾਲ ਬੀਤ ਗਿਆ ਹੈ, ਪਰ ਅਜੇ ਤੱਕ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਕੰਮ ਸ਼ੁਰੂ ਨਹੀਂ ਕਰਵਾਇਆ ਜਿਸ ਕਰਕੇ ਇਲਾਕੇ ਦੇ ਲੋਕ ਮਹਿਕਮੇ ...
ਗੁਰਦਾਸਪੁਰ, 26 ਨਵੰਬਰ (ਸੁਖਵੀਰ ਸਿੰਘ ਸੈਣੀ)- ਬਾਬਾ ਬਾਲਕ ਨਾਥ ਕਾਲੋਨੀ ਵਾਰਡ ਨੰਬਰ-11 ਵਿਖੇ ਨਵੇਂ ਬਣੇ ਸੀਵਰੇਜ਼ ਦਾ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਉਦਘਾਟਨ ਕੀਤਾ ਗਿਆ | ਇਸ ਮੌਕੇ ਮਿਲਕ ਪਲਾਂਟ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਬਲਜੀਤ ਸਿੰਘ ...
ਦੀਨਾਨਗਰ, 26 ਨਵੰਬਰ (ਸ਼ਰਮਾ)-ਟੈਕਨੀਕਲ ਸਰਵਿਸਜ਼ ਯੂਨੀਅਨ ਵਲੋਂ ਜਾਇੰਟ ਫੋਰਮ ਦੇ ਸੱਦੇ 'ਤੇ ਕਰਮਚਾਰੀਆਂ ਵਲੋਂ ਮੁਖਤਿਆਰ ਸਿੰਘ ਦੀ ਪ੍ਰਧਾਨਗੀ ਵਿਚ ਗੇਟ ਰੈਲੀ ਕੀਤੀ ਗਈ | ਸਰਕਲ ਸਕੱਤਰ ਰਵੀ ਦਾਸ ਸੈਣੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਸਰਕਾਰ ਕਰਮਚਾਰੀਆਂ ...
ਗੁਰਦਾਸਪੁਰ, 26 ਨਵੰਬਰ (ਗੁਰਪ੍ਰਤਾਪ ਸਿੰਘ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਦੇਸ਼ ਵਿਆਪੀ ਹੜਤਾਲ ਵਿਚ ਹਿੱਸਾ ਲੈਂਦੇ ਹੋਏ ਜ਼ਿਲ੍ਹਾ ਪੱਧਰ 'ਤੇ ਝੰਡੇ ਅਤੇ ਬੈਨਰ ਲੈ ਕੇ ਜ਼ਿਲ੍ਹਾ ਪ੍ਰਧਾਨ ਵਰਿੰਦਰ ਕੌਰ ਦੀ ...
ਗੁਰਦਾਸਪੁਰ, 26 ਨਵੰਬਰ (ਭਾਗਦੀਪ ਸਿੰਘ ਗੋਰਾਇਆ, ਗੁਰਪ੍ਰਤਾਪ ਸਿੰਘ)-ਕਾਲੇ ਕਾਨੰੂਨ ਖ਼ਿਲਾਫ਼ ਜਿੱਥੇ ਕਿਸਾਨ ਮੋਦੀ ਸਰਕਾਰ ਵਿਰੁੱਧ ਡਟੇ ਹੋਏ ਹਨ, ਉੱਥੇ ਹੀ ਹੁਣ ਬਾਕੀ ਜਥੇਬੰਦੀਆਂ ਵੀ ਕਿਸਾਨਾਂ ਦੇ ਹੱਕ ਵਿਚ ਉਤਰਦੀਆਂ ਦਿਖਾਈ ਦੇ ਰਹੀਆਂ ਹਨ | ਇਸ ਦੇ ਚੱਲਦਿਆਂ ਅੱਜ ...
ਕਾਦੀਆਂ, 26 ਨਵੰਬਰ (ਕੁਲਵਿੰਦਰ ਸਿੰਘ)-ਟਰੇਡ ਯੂਨੀਅਨਾਂ ਵਲੋਂ ਦੇਸ਼ ਵਿਆਪੀ ਬੰਦ ਦਾ ਸੱਦਾ ਦਿੱਤਾ ਸੀ, ਉੱਥੇ ਪੰਜਾਬ ਦੀਆਂ ਕਈ ਮੁਲਾਜ਼ਮ ਜਥੇਬੰਦੀਆਂ ਵਲੋਂ ਹੜਤਾਲ ਦੇ ਸੱਦੇ 'ਤੇ ਆਪਣੀਆਂ ਹੱਕੀ ਮੰਗਾਂ ਨੂੰ ਮੁੱਖ ਰੱਖਦਿਆਂ ਹੜਤਾਲ ਵਿਚ ਸ਼ਾਮਿਲ ਹੋ ਕੇ ਰੋਸ ...
ਗੁਰਦਾਸਪੁਰ, 26 ਨਵੰਬਰ (ਗੁਰਪ੍ਰਤਾਪ ਸਿੰਘ)- ਕਾਲੇ ਕਾਨੰੂਨਾਂ ਦੇ ਖ਼ਿਲਾਫ ਕਿਸਾਨਾਂ ਵਲੋਂ ਦਿੱਤਾ ਜਾ ਰਿਹਾ ਰੇਲ ਰੋਕੋ ਧਰਨਾ ਅੱਜ 57ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਦੱਸਿਆ ਕਿ ਕਿਸਾਨ ਲੱਖਾਂ ਦੀ ਗਿਣਤੀ ਵਿਚ ਟਰੈਕਟਰਾਂ ਅਤੇ ਹੋਰ ...
ਗੁਰਦਾਸਪੁਰ, 26 ਨਵੰਬਰ (ਪੰਕਜ ਸ਼ਰਮਾ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੰੂਨਾਂ ਖ਼ਿਲਾਫ਼ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਵਿਚ ਦਿੱਤੇ ਜਾ ਰਹੇ ਰੋਸ ਧਰਨੇ ਵਿਚ ਸਮੂਹ ਪੰਜਾਬੀਆਂ ਨੂੰ ਕਿਸਾਨ ਜਥੇਬੰਦੀਆਂ ਦਾ ਸਾਥ ਦੇਣ ਦੀ ਅਪੀਲ ਕਰਦੇ ...
ਗੁਰਦਾਸਪੁਰ, 26 ਨਵੰਬਰ (ਭਾਗਦੀਪ ਸਿੰਘ ਗੋਰਾਇਆ)-ਸਥਾਨਕ ਰਾਮ ਦੱਤ ਸਿੰਘ ਹਾਲ ਵਿਖੇ ਭੂ ਮਾਫ਼ੀਆ ਤੋਂ ਚਰਚਾਂ, ਕਬਰਸਤਾਨਾਂ, ਵਿੱਦਿਅਕ ਤੇ ਸਿਹਤ ਸੰਸਥਾਵਾਂ ਨਾਲ ਸਬੰਧਿਤ ਜ਼ਮੀਨਾਂ ਨੂੰ ਵੇਚਣ ਤੋਂ ਬਚਾਇਆ ਜਾਵੇ | ਇਸੇ 'ਤੇ ਇਕ ਸੈਮੀਨਾਰ ਦਾ ਮਸੀਹ ਏਕਤਾ ਸੰਘਰਸ਼ ...
ਦੀਨਾਨਗਰ, 26 ਨਵੰਬਰ (ਜਸਬੀਰ ਸਿੰਘ ਸੰਧੂ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਕਾਲਜ ਦੇ ਐਨ.ਸੀ.ਸੀ ਤੇ ਐਨ.ਐਸ.ਐਸ ਵਿਭਾਗ ਵਲੋਂ ਪਿ੍ੰਸੀਪਲ ਰਤਨਾ ਸ਼ਰਮਾ ਦੀ ਪ੍ਰਧਾਨਗੀ ਹੇਠ ਸੰਵਿਧਾਨ ਦਿਵਸ ਮੌਕੇ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਕਾਲਜ ਦੀਆਂ ਵਿਦਿਆਰਥਣਾਂ ...
ਡੇਰਾ ਬਾਬਾ ਨਾਨਕ, 26 ਨਵੰਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਪਿੰਡਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਗਈ ਸਮਾਰਟ ਵਿਲੇਜ ਯੋਜਨਾ ਤਹਿਤ ਪਿੰਡ ਖੋਦੇਬੇਟ ਵਿਖੇ ਸਰਪੰਚ ਸੁਖਜਿੰਦਰ ਸਿੰਘ ਦੀ ਅਗਵਾਈ 'ਚ ਕਰਵਾਏ ਗਏ ਇਕ ਪ੍ਰਭਾਵਸ਼ਾਲੀ ਸਮਾਗਮ ...
ਕੋਟਲੀ ਸੂਰਤ ਮੱਲ੍ਹੀ, 26 ਨਵੰਬਰ (ਕੁਲਦੀਪ ਸਿੰਘ ਨਾਗਰਾ)-'ਦਿੱਲੀ ਚਲੋ' ਪ੍ਰੋਗਰਾਮ ਦੌਰਾਨ ਹਰਿਆਣਾ ਪੁਲਿਸ ਵਲੋਂ ਕਿਸਾਨਾਂ ਦੇ ਰਸਤੇ ਰੋਕ ਕੇ ਪਾਣੀਆਂ ਦੀਆਂ ਬੁਛਾੜਾਂ ਮਾਰਨ ਤੇ ਲਾਠੀਚਾਰਜ ਕਰਨ ਦੀ ਨਿਖੇਧੀ ਕਰਦਿਆਂ ਜ਼ਿਲ੍ਹਾ ਕਮਿਉਨਿਸਟ ਆਗੂ ਕਾਮਰੇਡ ਗੁਲਜਾਰ ...
ਸ੍ਰੀ ਹਰਿਗੋਬਿੰਦਪੁਰ, 26 ਨਵੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਆਗੂ ਡਾ: ਕਮਲਜੀਤ ਸਿੰਘ ਕੇ.ਜੇ. ਅਤੇ ਐਡਵੋਕੇਟ ਨਿਸ਼ਾਨ ਸਿੰਘ ਬੋਲੇਵਾਲ ਵਲੋਂ ਹਲਕੇ ਦੇ ਪਾਰਟੀ ਵਲੰਟੀਅਰਾਂ ਸਮੇਤ ਨਵ-ਨਿਯੁਕਤ ਕਿਸਾਨ ਵਿੰਗ ਪੰਜਾਬ ...
ਘੁਮਾਣ, 26 ਨਵੰਬਰ (ਬੰਮਰਾਹ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਪੂਰੀ ਦੁਨੀਆ ਵਿਚ ਮਨਾਇਆ ਜਾਵੇਗਾ | ਇਹ ਪ੍ਰਗਟਾਵਾ ਬਾਬਾ ਸੁਖਦੇਵ ਸਿੰਘ ਬੇਦੀ 16ਵੀਂ ਸੰਤਾਨ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕੀਤਾ | ਉਨ੍ਹਾਂ ਦੱਸਿਆ ਕਿ ...
ਬਟਾਲਾ, 26 ਨਵੰਬਰ (ਕਾਹਲੋਂ)-ਸਿਹਤ ਵਿਭਾਗ ਵਲੋਂ ਅੱਜ ਬਟਾਲਾ ਕਚਹਿਰੀ ਕੰਪਲੈਕਸ ਵਿਖੇ ਕੋਵਿਡ-19 ਦੇ ਟੈਸਟ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਪਹੁੰਚੇ | ਮਾਤਾ ...
ਤਲਵੰਡੀ ਰਾਮਾਂ, 26 ਨਵੰਬਰ (ਹਰਜਿੰਦਰ ਸਿੰਘ ਖਹਿਰਾ)-ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਦੇਣ ਅਤੇ ਘਰ-ਘਰ ਵਿਚ ਸਿਹਤ ਸੁਰੱਖਿਆ ਨੂੰ ਬਹਾਲ ਰੱਖਣ ਲਈ ਤਲਵੰਡੀ ਰਾਮਾਂ 'ਚ 20 ਲੱਖ 60 ਹਜ਼ਾਰ ਦੀ ਕੀਮਤ ਨਾਲ ਬਣਨ ਵਾਲੀ ਸਿਹਤ ਡਿਸਪੈਂਸਰੀ ਜ਼ਿਲ੍ਹਾ ਪ੍ਰੀਸ਼ਦ ਦਾ ...
ਬਟਾਲਾ, 26 ਨਵੰਬਰ (ਕਾਹਲੋਂ)-ਦਿੱਲੀ ਚਲੋ ਪ੍ਰੋਗਰਾਮ ਦੌਰਾਨ ਹਰਿਆਣਾ ਸਰਕਾਰ ਵਲੋਂ ਅੜਿੱਕੇ ਡਾਹੁਣ ਤੇ ਹਰਿਆਣਾ ਪੁਲਿਸ ਵਲੋਂ ਕਿਸਾਨਾਂ ਦੇ ਰਸਤੇ ਰੋਕ ਕੇ ਪਾਣੀਆਂ ਦੀਆਂ ਬੁਛਾੜਾਂ ਮਾਰਨ 'ਤੇ ਲਾਠੀਚਾਰਜ ਕਰਨ ਦੀ ਅਕਾਲੀ ਆਗੂਆਂ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ...
ਧਾਰੀਵਾਲ, 26 ਨਵੰਬਰ (ਸਵਰਨ ਸਿੰਘ)-ਪੁਲਿਸ ਥਾਣਾ ਧਾਰੀਵਾਲ ਦੀ ਪੁਲਿਸ ਨੇ ਛਾਪੇਮਾਰੀ ਕਰ ਕੇ ਵੱਡੀ ਮਾਤਰਾ ਵਿਚ ਦੇਸੀ ਸ਼ਰਾਬ ਫੜੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ. ਮਨਜੀਤ ਸਿੰਘ ਨੱਤ ਨੇ ਦੱਸਿਆ ਕਿ ਹਰਭਜਨ ਸਿੰਘ ਨੇ ਪਿੰਡ ਲੇਹਲ ਵਿਖੇ ਛਾਪੇਮਾਰੀ ਕਰ ...
ਬਟਾਲਾ, 26 ਨਵੰਬਰ (ਕਾਹਲੋਂ)- ਯਾਤਰੀ ਤੇ ਮਾਲ ਗੱਡੀਆਂ ਚੱਲਣ ਨਾਲ ਬਟਾਲਾ ਦੀ ਲੋਹਾ ਸਨਅਤ ਨੂੰ ਵੱਡੀ ਰਾਹਤ ਮਿਲੀ ਹੈ | ਰੇਲ ਗੱਡੀਆਂ ਸ਼ੁਰੂ ਕਰਨ ਦੇ ਐਲਾਨ ਦੇ ਨਾਲ ਹੀ ਬਟਾਲਾ ਵਿਚ ਪਿਗ ਆਇਰਨ ਦੇ ਰੇਟ ਵਿਚ 700 ਰੁਪਏ ਪ੍ਰਤੀ ਟਨ ਦੀ ਕਮੀ ਆ ਗਈ ਹੈ, ਜਦਕਿ ਅਗਲੇ ਕੁਝ ਦਿਨਾਂ ...
ਫਤਹਿਗੜ੍ਹ ਚੂੜੀਆਂ, 26 ਨਵੰਬਰ (ਧਰਮਿੰਦਰ ਸਿੰਘ ਬਾਠ)-ਮਾਝਾ ਯੂਥ ਅਕਾਲੀ ਦਲ ਦੇ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਨੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ 'ਤੇ ਹਰਿਆਣਾ ਦੀ ਖੱਟੜ ਸਰਕਾਰ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ | ਇਸ ਸਬੰਧੀ ਰਵੀਕਰਨ ਸਿੰਘ ਕਾਹਲੋਂ ਨੇ ...
ਬਟਾਲਾ, 26 ਨਵੰਬਰ (ਬੁੱਟਰ)-ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਵਲੋਂ ਬਟਾਲਾ ਮੁੱਖ ਦਫਤਰ ਵਿਚ ਹੜਤਾਲ ਕਰ ਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਸਰਕਾਰ ਦੀਆਂ ਮਾਰੂ ਨੀਤੀਆਂ ਦੀ ਆਲੋਚਨਾ ਕੀਤੀ, ਜਿਸ ਵਿਚ ਮੁਲਾਜ਼ਮਾਂ ਨੇ ਵਧ-ਚੜ੍ਹ ਕੇ ...
ਘੁਮਾਣ, 26 ਨਵੰਬਰ (ਬੰਮਰਾਹ)-ਦੇਸ਼ ਵਿਆਪੀ ਹੜਤਾਲ ਦੌਰਾਨ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿਚ ਕੇਂਦਰੀ ਟ੍ਰੇਡ ਯੂਨੀਅਨਾਂ ਤੇ ਜਥੇਬੰਦੀਆਂ ਦੇ ਸੱਦੇ 'ਤੇ ਪੀ.ਐੱਸ.ਪੀ.ਸੀ.ਐੱਲ. ਘੁਮਾਣ ਉਪ ਮੰਡਲ ਦੇ ਮੁਲਾਜ਼ਮਾਂ ਵਲੋਂ ਹੜਤਾਲ ਕਰਦਿਆਂ ਕੇਂਦਰ ਸਰਕਾਰ ...
ਪੁਰਾਣਾ ਸ਼ਾਲਾ, 26 ਨਵੰਬਰ (ਅਸ਼ੋਕ ਸ਼ਰਮਾ)-ਮਾਰਕੀਟ ਕਮੇਟੀ ਦੀਨਾਨਗਰ ਅੰਦਰ ਪੈਂਦੇ ਪਿੰਡ ਚੇਚੀਆਂ ਛੋੜੀਆਂ ਅਤੇ ਚੂਹੜਪੁਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਹਰਵਿੰਦਰ ਸਿੰਘ ਭੱਟੀ ਚੇਅਰਮੈਨ ਬਲਾਕ ਸੰਮਤੀ ਦੀਨਾਨਗਰ ਨੇ ਲਿਆ | ਉਨ੍ਹਾਂ ਦੱਸਿਆ ਕਿ ਹਲਕਾ ...
ਫਤਹਿਗੜ੍ਹ ਚੂੜੀਆਂ, 26 ਨਵੰਬਰ (ਧਰਮਿੰਦਰ ਸਿੰਘ ਬਾਠ)-ਹਰਿਆਣਾ ਸਰਕਾਰ ਵਲੋਂ ਕਿਸਾਨਾਂ 'ਤੇ ਕੀਤੇ ਗਏ ਤਸ਼ੱਦਦ ਦੀ ਨਗਰ ਕੌਸਲ ਦੇ ਸਾਬਕਾ ਮੀਤ ਪ੍ਰਧਾਨ ਰਜਿੰਦਰ ਸਿੰਘ ਬਿੰਦੂ ਨੇ ਸਖਤ ਸ਼ਬਦਾਂ 'ਚ ਨਿਖੇਧੀ ਕੀਤੀ | ਇਸ ਸਬੰਧੀ ਰਜਿੰਦਰ ਸਿੰਘ ਬਿੰਦੂ ਨੇ ਕਿਹਾ ਕਿ ...
ਗੁਰਦਾਸਪੁਰ, 26 ਨਵੰਬਰ (ਸੁਖਵੀਰ ਸਿੰਘ ਸੈਣੀ)-ਸਥਾਨਕ ਸ਼ਹਿਰ ਦੇ ਜੇਲ੍ਹ ਰੋਡ ਪੁੱਡਾ ਇਨਕਲੇਵ ਸਥਿਤ ਪਲੈਨਟ ਵੀਜ਼ਾ ਹੱਬ ਵਲੋਂ ਪੜ੍ਹਾਈ ਵਿਚ ਗੈਪ ਵਾਲੇ ਵਿਦਿਆਰਥੀਆਂ ਦੇ ਧੜਾਧੜ ਸਟੱਡੀ ਵੀਜ਼ੇ ਲਗਵਾਏ ਜਾ ਰਹੇ ਹਨ ਜਿਸ ਤਹਿਤ ਸੰਸਥਾ ਵਲੋਂ ਢਾਈ ਸਾਲ ਦਾ ਗੈਪ ਤੇ ਦੋ ...
ਪੁਰਾਣਾ ਸ਼ਾਲਾ, 26 ਨਵੰਬਰ (ਅਸ਼ੋਕ ਸ਼ਰਮਾ)-ਮਨਸੋਤਰਾ ਬਰਾਦਰੀ ਦੀ ਸਾਲਾਨਾ ਮੇਲ 30 ਨਵੰਬਰ ਨੂੰ ਮਨਾਈ ਜਾ ਰਹੀ ਹੈ | ਇਸ ਸਬੰਧੀ ਉਘੇ ਲੇਖਕ ਬਰਿੰਦਰ ਮਨਸੋਤਰਾ, ਸਾਬਕਾ ਡਿਪਟੀ ਕਮਾਂਡਰ ਬੀ.ਐਸ.ਐਫ ਤੇ ਨਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਹ ਦਿਹਾੜਾ ਹਰ ਸਾਲ ਸ੍ਰੀ ...
ਧਾਰੀਵਾਲ, 26 ਨਵੰਬਰ (ਜੇਮਸ ਨਾਹਰ)-ਪੰਜਾਬ ਮੈਡੀਕਲ ਲੈਬ ਟੈਕਨੀਸ਼ੀਅਨ ਐਸੋਸੀਏਸ਼ਨ ਦੇ ਸੂਬਾ ਪੰਜਾਬ ਪ੍ਰਧਾਨ ਰਕੇਸ਼ ਵਿਲੀਅਮ ਤਰੀਜਾ ਨਗਰ ਵਲੋਂ ਬਠਿੰਡਾ ਬਲੱਡ ਬੈਂਕ ਘਟਨਾਕ੍ਰਮ ਗਰਮਾਏ ਮਾਮਲੇ ਦੀ ਹਕੀਕਤ ਜਾਨਣ ਲਈ ਵੱਖ-ਵੱਖ ਐਸੋਸੀਏਸ਼ਨਾਂ ਦੀ ਮੰਗ 'ਤੇ ਘਟਨਾ ...
ਘੁਮਾਣ, 26 ਨਵੰਬਰ (ਬੰਮਰਾਹ, ਬਾਵਾ)- ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 750 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਤਪਿਆਣਾ ਸਾਹਿਬ ਵਿਖੇ ਰਖਵਾਏ ਅਖੰਡ ਪਾਠ ਦੇ ਭੋਗ ਸਵੇਰੇ 10 ਵਜੇ ਪਾਏ ਗਏ | ਸ਼ਾਮ 5 ਤੋਂ ਰਾਤ 11 ਵਜੇ ਤੱਕ ਕੀਰਤਨ ਸਮਾਗਮ ਕਰਵਾਏ ਗਏ, ਜਿਨ੍ਹਾਂ ...
ਘੁਮਾਣ, 26 ਨਵੰਬਰ (ਬੰਮਰਾਹ, ਬਾਵਾ)- ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 750 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ਤਾਬਦੀ ਸਮਾਗਮ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਵਿਖੇ ਸ੍ਰੀ ਨਾਮਦੇਵ ਦਰਬਾਰ ਘੁਮਾਣ ਵਿਖੇ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਕਰਵਾਏ ਗਏ | ਸ੍ਰੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX