ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  14 minutes ago
ਅੱਜ ਦਾ ਵਿਚਾਰ
ਸੀਨੀਅਰ ਪੱਤਰਕਾਰ ਮੇਜਰ ਸਿੰਘ ਨਹੀਂ ਰਹੇ
. . .  30 minutes ago
ਜਲੰਧਰ : (06/03/21) ਅਜੀਤ ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ...
ਜੰਮੂ ਕਸ਼ਮੀਰ ‘ਚ ਪੁਲਿਸ ਅਤੇ ਸੈਨਾ ਦੇ ਸਾਂਝੇ ਅਭਿਆਨ ‘ਚ ਹਥਿਆਰ ਬਰਾਮਦ , ਇੱਕ ਗ੍ਰਿਫਤਾਰ
. . .  1 day ago
ਨਵੀਂ ਦਿੱਲੀ, 5 ਮਾਰਚ- ਜੰਮੂ-ਕਸ਼ਮੀਰ ‘ਚ ਪੁਲਿਸ ਅਤੇ ਭਾਰਤੀ ਫੌਜ ਦੇ ਸਾਂਝੇ ਸਰਚ ਅਭਿਆਨ ਵਿੱਚ ਅੱਜ ਇੱਕ ਵਿਅਕਤੀ ਰਿਆਜ਼ ਅਹਿਮਦ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਨੇ ਖੁਲਾਸਾ ਕੀਤਾ ਕਿ ਉਸ ਨੇ ਇੱਕ ਲੁਕਵੀਂ ਜਗ੍ਹਾ ਵਿੱਚ ਹਥਿਆਰ ...
ਕੋਚ ਡਾ. ਨਿਕੋਲਾਇ ਸਨਸਰੇਵ ਦਾ ਪਟਿਆਲੇ ‘ਚ ਅਚਾਨਕ ਦੇਹਾਂਤ
. . .  1 day ago
ਬਿਹਾਰ: ਗੋਪਾਲਗੰਜ ਜ਼ਹਿਰੀਲੀ ਸ਼ਰਾਬ ਮਾਮਲੇ ਚ 9 ਨੂੰ ਫਾਂਸੀ ਅਤੇ 4 ਔਰਤਾਂ ਨੂੰ ਉਮਰ ਕੈਦ
. . .  1 day ago
ਨਵੀਂ ਦਿੱਲੀ, 5 ਮਾਰਚ - ਬਿਹਾਰ ਦੇ ਗੋਪਾਲਗੰਜ ਦੇ ਮਸ਼ਹੂਰ ਖਜੂਰਬਾਣੀ ਸ਼ਰਾਬ ਮਾਮਲੇ ਵਿੱਚ ਗੋਪਾਲਗੰਜ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਲਵਕੁਸ਼ ਕੁਮਾਰ ਦੀ ਵਿਸ਼ੇਸ਼ ਅਦਾਲਤ ਨੇ 13 ਦੋਸ਼ੀ ਪਾਏ ਅਤੇ 9 ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਜਦਕਿ ...
ਦਿੱਲੀ ਗੁਰਦੁਆਰਾ ਕਮੇਟੀ ਨੇ ਕਿਸਾਨਾਂ ਖਿਲਾਫ ਨਫ਼ਰਤ ਫੈਲਾਉਣ ਲਈ ਕੰਗਣਾ ਰਣੌਤ ਖਿਲਾਫ ਪਟਿਆਲਾ ਹਾਊਸ ਕੋਰਟ ‘ਚ ਕੇਸ ਕੀਤਾ ਦਾਇਰ
. . .  1 day ago
ਨਵੀਂ ਦਿੱਲੀ, 5 ਮਾਰਚ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਟਿਆਲਾ ਹਾਊਸ ਕੋਰਟ ਵਿਚ ਫਿਲਮ ਅਦਾਕਾਰਾ ਕੰਗਣਾ ਰਣੌਤ ਦੇ ਖਿਲਾਫ ਕੇਸ ਦਾਇਰ ਕੀਤਾ ਹੈ। ਇਹ ਕੇਸ ਉਸ ਵੱਲੋਂ ਕਿਸਾਨਾਂ ਖਿਲਾਫ ਕੀਤੇ ਗਏ ਟਵੀਟ ਨੂੰ ਲੈ ਕੇ ਦਾਇਰ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਸਿੱਧ ਪੰਜਾਬੀ ਗਾਇਕ ਗੋਲਡਨ ਸਟਾਰ ਮਲਕੀਤ ਸਿੰਘ
. . .  1 day ago
ਅੰਮ੍ਰਿਤਸਰ, 5 ਮਾਰਚ (ਜੱਸ)-ਪ੍ਰਸਿੱਧ ਪੰਜਾਬੀ ਗਾਇਕ ਗੋਲਡਨ ਸਟਾਰ ਮਲਕੀਤ ਸਿੰਘ ਯੂ. ਕੇ. ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਪਰਿਵਾਰਕ ਸੁੱਖ ਸ਼ਾਂਤੀ ਅਤੇ ਦੁਨੀਆਂ ਨੂੰ ਕੋਰੋਨਾ ਸੰਕਟ ਤੋਂ ਰਾਹਤ ...
ਹੌਲਦਾਰ ਨਾਇਕ ਗੁਰਜੰਟ ਸਿੰਘ ਚਾਇਨਾ ਬਾਰਡਰ ‘ਤੇ ਹੋਏ ਸ਼ਹੀਦ
. . .  1 day ago
ਫਤਹਿਗੜ੍ਹ ਸਾਹਿਬ 5 ਮਾਰਚ -(ਜਤਿੰਦਰ ਸਿੰਘ ਰਾਠੌਰ) -ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਰਾਏਪੁਰ ਅਰਾਇਆ ਹਲਕਾ ਅਮਲੋਹ ਤੋਂ ਹੌਲਦਾਰ ਨਾਇਕ ਗੁਰਜੰਟ ਸਿੰਘ ਚਾਇਨਾ ਬਾਰਡਰ ਤੇ ਸ਼ਹੀਦ ਹੋ ...
ਮੁਕੇਸ਼ ਅੰਬਾਨੀ ਦੇ ਘਰ ਦੇ ਬਾਹਰੋਂ ਮਿਲੀ ਸ਼ੱਕੀ ਕਾਰ ਦੇ ਮਾਲਕ ਦੀ ਮੌਤ
. . .  1 day ago
ਮੁੰਬਈ, 5 ਮਾਰਚ- ਕੁਝ ਦਿਨ ਪਹਿਲਾਂ ਦੇਸ਼ ਦੇ ਸਭ ਤੋਂ ਅਮੀਰ ਉਦਯੋਗਪਤੀ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਘਰ 'ਐਂਟਲੀਆ' ਬਾਹਰ ਦੇ ਇਕ ਕਾਰ ਮਿਲੀ ਸੀ, ਜਿਸ 'ਚ ਵਿਸਫੋਟਕ ਪਦਾਰਥ...
ਰਈਆ ਵਿਖੇ ਕਲਯੁਗੀ ਪੁੱਤਰ ਵਲੋਂ ਘੋਟਣਾ ਮਾਰ ਕੇ ਮਾਂ ਦਾ ਕਤਲ
. . .  1 day ago
ਰਈਆ (ਅੰਮ੍ਰਿਤਸਰ), 5 ਮਾਰਚ (ਸ਼ਰਨਬੀਰ ਸਿੰਘ ਕੰਗ)- ਅੱਜ ਸਥਾਨਕ ਕਸਬੇ ਅੰਦਰ ਜੀ. ਟੀ. ਰੋਡ 'ਤੇ ਚੀਮਾਬਾਠ ਮੋੜ ਦੇ ਸਾਹਮਣੇ ਇਕ ਘਰ 'ਚ ਇਕ ਕਲਯੁਗੀ ਪੁੱਤਰ ਵਲੋਂ ਆਪਣੀ ਹੀ ਮਾਂ ਦੇ...
ਫ਼ਿਰੋਜ਼ਪੁਰ 'ਚ ਦੋ ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
. . .  1 day ago
ਫ਼ਿਰੋਜ਼ਪੁਰ, 5 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸੀ. ਆਈ. ਏ. ਸਟਾਫ਼ ਫ਼ਿਰੋਜ਼ਪੁਰ ਨੇ ਬੀ. ਐਸ. ਐਫ.ઠਨਾਲ ਚਲਾਏ ਸਾਂਝੇ ਆਪਰੇਸ਼ਨ...
ਐਸ. ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ, ਕਿਸਾਨਾਂ ਨੇ ਕੀਤਾ ਜ਼ਬਰਦਸਤ ਵਿਰੋਧ
. . .  1 day ago
ਰਾਮ ਤੀਰਥ, 5 ਮਾਰਚ (ਧਰਵਿੰਦਰ ਸਿੰਘ ਔਲਖ)- ਐਸ. ਸੀ. ਦੇ ਨਵੇਂ ਬਣੇ ਚੇਅਰਮੈਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਅੱਜ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋਣ ਲਈ ਪਹੁੰਚੇ, ਜਿੱਥੇ ਭਾਜਪਾ ਜ਼ਿਲ੍ਹਾ ਦਿਹਾਤੀ...
ਗੁਲਜ਼ਾਰ ਸਿੰਘ ਰਾਣੀਕੇ ਵਲੋਂ ਐਸ. ਸੀ. ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
. . .  1 day ago
ਚੰਡੀਗੜ੍ਹ, 5 ਮਾਰਚ- ਸ਼੍ਰੋਮਣੀ ਅਕਾਲੀ ਦਲ ਦੇ ਐਸ. ਸੀ. ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਾਣੀਕੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ 2 ਮਰੀਜ਼ਾਂ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 1 ਮਰੀਜ਼ ਪਿੰਡ ਆਲਮਵਾਲਾ ਅਤੇ 1 ਮਰੀਜ਼...
ਗੋਲਡਨ ਗੇਟ ਨਿਊ ਅੰਮ੍ਰਿਤਸਰ ਤੋਂ ਕਿਸਾਨਾਂ-ਮਜ਼ਦੂਰਾਂ ਦਾ ਜਥਾ ਦਿੱਲੀ ਮੋਰਚੇ ਲਈ ਰਵਾਨਾ
. . .  1 day ago
ਸੁਲਤਾਨਵਿੰਡ, 5 ਮਾਰਚ (ਗੁਰਨਾਮ ਸਿੰਘ ਬੁੱਟਰ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਦਾ ਇਕ ਵੱਡਾ ਜਥਾ ਅੱਜ ਜਥੇਬੰਦੀ ਦੇ ਸੂਬਾ...
ਕੈਪਟਨ ਵਲੋਂ ਇਕ ਸੀਨੀਅਰ ਪੁਲਿਸ ਅਧਿਕਾਰੀ ਦੀ ਕਮਾਨ ਹੇਠ ਇਨਫੋਰਸਮੈਂਟ ਡਾਇਰੈਕਟੋਰੇਟ ਮਾਈਨਿੰਗ ਦੇ ਗਠਨ ਦਾ ਐਲਾਨ
. . .  1 day ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਤੋਂ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਵਾਅਦੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਸੀਨੀਅਰ ਪੁਲਿਸ...
ਕੈਪਟਨ ਨੇ ਮੁਹਾਲੀ ਦੇ ਸਿਵਲ ਹਸਪਤਾਲ 'ਚ ਲਵਾਇਆ ਕੋਰੋਨਾ ਦਾ ਟੀਕਾ
. . .  1 day ago
ਮੁਹਾਲੀ, 5 ਮਾਰਚ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁਹਾਲੀ ਦੇ ਸਿਵਲ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਪਹਿਲੀ ਖ਼ੁਰਾਕ ਲਈ। ਟੀਕਾ ਲਵਾਉਣ ਤੋਂ ਬਾਅਦ ਮੁੱਖ ਮੰਤਰੀ...
ਪੰਜਾਬ 'ਚ ਕਿਸਾਨਾਂ ਲਈ ਜਾਰੀ ਰਹੇਗੀ ਮੁਫ਼ਤ ਬਿਜਲੀ ਸਪਲਾਈ- ਕੈਪਟਨ
. . .  1 day ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਧਾਨ ਸਭਾ 'ਚ ਐਲਾਨ ਕੀਤਾ ਕਿ ਪੰਜਾਬ 'ਚ ਕਿਸਾਨਾਂ ਲਈ ਮੁਫ਼ਤ ਅਤੇ ਉਦਯੋਗਾਂ ਨੂੰ ਸਬਸਿਡੀ ਵਾਲੀ...
ਗਲਵਾਨ ਘਾਟੀ 'ਚ ਸ਼ਹੀਦ ਹੋਏ ਜਵਾਨਾਂ ਵਾਂਗ ਹੀ ਪੰਜਾਬੀ ਕਿਸਾਨ ਦੇਸ਼ ਭਗਤ - ਕੈਪਟਨ
. . .  1 day ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ) - ਰਾਜਪਾਲ ਦੇ ਸੰਬੋਧਨ 'ਤੇ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਲੀਡਰਾਂ ਵਲੋਂ ਕਿਸਾਨਾਂ 'ਤੇ ਕੀਤੀਆਂ ਗਈਆਂ ਟਿੱਪਣੀਆਂ 'ਤੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਵਿਰੋਧੀ ਨਹੀਂ ਹਨ...
ਅੰਮ੍ਰਿਤਸਰ 'ਚ ਕਿਸਾਨਾਂ ਵਲੋਂ ਸ਼ਵੇਤ ਮਲਿਕ ਅਤੇ ਵਿਜੇ ਸਾਂਪਲਾ ਦਾ ਕੀਤਾ ਗਿਆ ਵਿਰੋਧ
. . .  1 day ago
ਅੰਮ੍ਰਿਤਸਰ, 5 ਮਾਰਚ (ਰਾਜੇਸ਼ ਸ਼ਰਮਾ)- ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਪਹੁੰਚੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਖੇਤੀ ਕਾਨੂੰਨਾਂ ਨੂੰ ਲੈ ਕੇ ਜ਼ਬਰਦਸਤ ਵਿਰੋਧ ਕੀਤਾ ਗਿਆ। ਇਸ ਮੌਕੇ ਕਿਸਾਨ...
ਬਜਟ ਇਜਲਾਸ : ਸਦਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੰਬੋਧਨ ਜਾਰੀ, ਡਰੱਗ ਅਤੇ ਨਸ਼ਿਆਂ ਦੇ ਮੁੱਦੇ 'ਤੇ ਦੱਸ ਰਹੇ ਹਨ ਸਰਕਾਰ ਦੀ ਪ੍ਰਾਪਤੀ
. . .  1 day ago
ਟਾਈਮ ਮੈਗਜ਼ੀਨ ਦੇ ਕਵਰ ਪੇਜ 'ਤੇ ਨਜ਼ਰ ਆਈਆਂ ਕਿਸਾਨ ਅੰਦੋਲਨ 'ਚ ਸ਼ਾਮਿਲ ਔਰਤਾਂ
. . .  1 day ago
ਨਵੀਂ ਦਿੱਲੀ, 5 ਮਾਰਚ- ਅਮਰੀਕਾ ਦੀ ਟਾਈਮ ਮੈਗਜ਼ੀਨ ਨੇ ਆਪਣੇ ਮਾਰਚ ਦੇ ਐਡੀਸ਼ਨ 'ਚ ਕਵਰ ਪੇਜ 'ਤੇ ਉਨ੍ਹਾਂ ਭਾਰਤੀ ਮਹਿਲਾਵਾਂ ਨੂੰ ਥਾਂ ਦਿੱਤੀ ਹੈ, ਜਿਹੜੀਆਂ ਕਿਸਾਨਾਂ ਅੰਦੋਲਨ 'ਚ ਸ਼ਾਮਿਲ ਹੋਈਆਂ ਸਨ। ਮੈਗਜ਼ੀਨ...
ਬਜਟ ਇਜਲਾਸ : ਖੇਤੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਨੂੰ ਲੈ ਕੇ ਕੈਪਟਨ ਨੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ 'ਤੇ ਸਾਧੇ ਤਿੱਖੇ ਨਿਸ਼ਾਨੇ
. . .  1 day ago
ਬਜਟ ਇਜਲਾਸ : ਕਿਸਾਨਾਂ ਅੰਦੋਲਨ ਦੌਰਾਨ ਹੋਈਆਂ ਮੌਤਾਂ ਨੂੰ ਲੈ ਕੇ ਹਰਿਆਣਾ ਦੇ ਖੇਤੀ ਮੰਤਰੀ ਵਲੋਂ ਦਿੱਤੇ ਬਿਆਨ ਦੀ ਕੈਪਟਨ ਵਲੋਂ ਨਿਖੇਧੀ
. . .  1 day ago
ਬਜਟ ਇਜਲਾਸ : ਮੁੜ ਸ਼ੁਰੂ ਹੋਇਆ ਕੈਪਟਨ ਦਾ ਸੰਬੋਧਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 13 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ 'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। ਵੱਲਭ ਭਾਈ ਪਟੇਲ

ਫਾਜ਼ਿਲਕਾ / ਅਬੋਹਰ

ਦੇਸ਼-ਵਿਆਪੀ ਹੜਤਾਲ ਤਹਿਤ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਨੇ ਕੀਤੀ ਹੜਤਾਲ

ਫ਼ਾਜ਼ਿਲਕਾ, 26 ਨਵੰਬਰ (ਦਵਿੰਦਰ ਪਾਲ ਸਿੰਘ)-ਸਮੂਹ ਜਥੇਬੰਦੀਆਂ ਵਲੋਂ ਦੇਸ਼ ਵਿਆਪੀ ਹੜਤਾਲ ਦੇ ਦਿੱਤੇ ਗਏ ਸੱਦੇ ਤਹਿਤ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਫ਼ਾਜ਼ਿਲਕਾ ਵਲੋਂ ਹੜਤਾਲ ਕੀਤੀ ਗਈ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਧਰਨਾ ਲਗਾਇਆ ਗਿਆ | ਇਸ ਮੌਕੇ ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਵਲੋਂ ਸਾਮਰਾਜੀ, ਵਿਸ਼ਵੀਕਰਨ ਅਤੇ ਨਵੀਆਂ ਆਰਥਿਕ ਨੀਤੀਆਂ ਤਹਿਤ ਆਰਥਿਕ ਸੁਧਾਰਾਂ ਦੇ ਨਾਂਅ ਅਤੇ ਕੋਰੋਨਾ ਵਾਈਰਸ ਦੀ ਆੜ ਤਹਿਤ ਸਮੂਹ ਕਾਨੂੰਨਾਂ ਦੀ ਲੋਕ ਵਿਰੋਧੀ ਸੋਧਾਂ ਕਰ ਕੇ ਨਵੇਂ ਖੇਤੀ ਕਾਨੂੰਨ, ਬਿਜਲੀ ਸੋਧ ਕਾਨੂੰਨ 2020, ਨਵੇਂ ਕਿਰਤ ਕਾਨੂੰਨਾਂ ਸਮੇਤ ਹੋਰ ਕਾਲੇ ਕਾਨੂੰਨ ਧੱਕੇ ਨਾਲ ਲੋਕਾਂ ਸਿਰ ਮੜੇ੍ਹ ਜਾ ਰਹੇ ਹਨ | ਸਮੂਹ ਸਰਕਾਰੀ ਅਦਾਰਿਆਂ, ਜਿਵੇਂ ਕਿ ਸਰਕਾਰੀ ਥਰਮਲ, ਬਿਜਲੀ, ਪਾਣੀ, ਸਿਹਤ, ਸਿੱਖਿਆ, ਬੀਮਾ, ਟਰਾਂਸਪੋਰਟ, ਬੈਂਕਾਂ, ਏਅਰਪੋਰਟ ਆਦਿ ਕਾਰਪੋਰੇਟ ਘਰਾਨਿਆਂ ਹਵਾਲੇ ਕਰਨ ਦੀ ਨੀਅਤ ਨਾਲ ਪੂਰਨ ਨਿੱਜੀਕਰਨ ਕੀਤਾ ਜਾ ਰਿਹਾ ਹੈ | ਉਨ੍ਹਾਂ ਲੰਮੇ ਸਮੇਂ ਤੋਂ ਚੱਲ ਰਹੇ ਠੇਕੇ ਦੇ ਆਧਾਰ ਤੇ ਕਾਮਿਆਂ ਨੂੰ ਪੱਕਾ ਕਰਨ, ਛਾਂਟੀ ਕੀਤੇ ਕਾਮਿਆਂ ਨੂੰ ਬਹਾਲ ਕਰਨ ਅਤੇ 2016 ਐਕਟ ਵਿਚ ਰਹਿੰਦੀਆਂ ਕੈਟਾਗਰੀਆਂ ਨੂੰ ਵਿਚ ਰੱਖ ਕੇ ਲਾਗੂ ਕਰਨ ਦੀ ਮੰਗ ਕੀਤੀ | ਇਸ ਮੌਕੇ ਅਮਰੀਕ ਸਿੰਘ, ਗੁਰਵਿੰਦਰ ਸਿੰਘ, ਸੁਖਚੈਨ ਸਿੰਘ, ਬਲਵਿੰਦਰ ਸਿੰਘ ਨੂਰਸਮੰਦ, ਸ਼ਿਵ ਸ਼ੰਕਰ, ਅਜੇ ਕੁਮਾਰ, ਨਿਰਮਲ ਕੁਮਾਰ, ਸੁਨੀਲ ਕੁਮਾਰ ਆਦਿ ਹਾਜ਼ਰ ਸਨ |

ਕੇਂਦਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਸਫ਼ਾਈ ਸੇਵਕ ਯੂਨੀਅਨ ਨੇ ਕੀਤੀ ਹੜਤਾਲ

ਅਬੋਹਰ, 26 ਨਵੰਬਰ (ਕੁਲਦੀਪ ਸਿੰਘ ਸੰਧੂ)-ਕੇਂਦਰ ਦੇ ਕਿਸਾਨ, ਮਜ਼ਦੂਰ ਤੇ ਮੁਲਾਜ਼ਮ ਵਿਰੁੱਧ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੱਜ ਨਗਰ ਨਿਗਮ ਸਫ਼ਾਈ ਸੇਵਕ ਯੂਨੀਅਨ ਨੇ ਇਕ ਦਿਨਾ ਹੜਤਾਲ ਕਰਦੇ ਹੋਏ ਸਰਕਾਰ ਦੀਆਂ ਗ਼ਲਤ ਨੀਤੀਆਂ ਦੀ ਨਿਖੇਧੀ ਕੀਤੀ | ਯੂਨੀਅਨ ਦੇ ...

ਪੂਰੀ ਖ਼ਬਰ »

ਰਾਜਸਥਾਨ ਤੋਂ ਚੂਰਾ ਪੋਸਤ ਲਿਆਉਂਦੇ ਤਿੰਨ ਜਣੇ ਕਾਬੂ

ਬੱਲੂਆਣਾ, 26 ਨਵੰਬਰ (ਸੁਖਜੀਤ ਸਿੰਘ ਬਰਾੜ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਚੂਰਾ ਪੋਸਤ ਸਣੇ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਤਿੰਨ ਵਿਅਕਤੀ ਰਾਜਸਥਾਨ ਤੋਂ ਚੂਰਾ ਪੋਸਤ ਲਿਆ ਕੇ ਵੇਚਣ ਦੇ ਆਦੀ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ 'ਚ 21 ਵਿਅਕਤੀ ਹੋਰ ਕੋਰੋਨਾ ਦਾ

ਸ਼ਿਕਾਰ ਫ਼ਾਜ਼ਿਲਕਾ, 26 ਨਵੰਬਰ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਵਾਈਰਸ ਦੇ 21 ਕੇਸ ਸਾਹਮਣੇ ਆਏ ਹਨ | ਜਿਸ ਕਾਰਨ ਜ਼ਿਲ੍ਹਾ ਭਰ ਵਿਚ ਐਕਟਿਵ ਕੇਸਾਂ ਦੀ ਗਿਣਤੀ 211 ਹੋ ਗਈ ਹੈ | ਜਦੋਂਕਿ ਅੱਜ 7 ਵਿਅਕਤੀਆਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ | ਸਿਹਤ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਨੇ ਦਿੱਤਾ ਧਰਨਾ

ਫ਼ਾਜ਼ਿਲਕਾ, 26 ਨਵੰਬਰ (ਅਮਰਜੀਤ ਸ਼ਰਮਾ)-ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਸਬ ਡਵੀਜ਼ਨ ਫ਼ਾਜ਼ਿਲਕਾ ਦੇ ਪੇਂਡੂ ਡਾਕ ਸੇਵਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਧਾਨ ਜਸਵਿੰਦਰ ਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਮੁੱਖ ਡਾਕਘਰ ਦੇ ਬਾਹਰ ਰੋਸ ਧਰਨਾ ਦਿੱਤਾ | ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਕੀਤਾ ਰੋਸ ਪ੍ਰਦਰਸ਼ਨ

ਫ਼ਾਜ਼ਿਲਕਾ, 26 ਨਵੰਬਰ(ਦਵਿੰਦਰ ਪਾਲ ਸਿੰਘ)-ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਫ਼ਾਜ਼ਿਲਕਾ ਵਲੋਂ ਬਲਾਕ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਵੱਖ-ਵੱਖ ਅਦਾਰਿਆਂ ਦੇ ਨਿੱਜੀਕਰਨ ਦੇ ਵਿਰੁੱਧ ਟੀ. ਐੱਸ. ਯੂ. ਨੇ ਕੀਤੀ ਹੜਤਾਲ

ਅਬੋਹਰ, 26 ਨਵੰਬਰ (ਕੁਲਦੀਪ ਸਿੰਘ ਸੰਧੂ)-ਸਰਕਾਰ ਵਲੋਂ ਵੱਖ-ਵੱਖ ਅਦਾਰਿਆਂ ਨੂੰ ਪ੍ਰਾਈਵੇਟ ਕੀਤੇ ਜਾਣ ਦੇ ਵਿਰੁੱਧ ਅੱਜ ਟੈਕਨੀਕਲ ਸਰਵਿਸ ਯੂਨੀਅਨ ਮੰਡਲ ਅਬੋਹਰ ਦੇ ਕਾਮਿਆਂ ਨੇ ਇਕ ਦਿਨਾ ਹੜਤਾਲ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ...

ਪੂਰੀ ਖ਼ਬਰ »

ਘਰੋਂ ਸਾਮਾਨ ਚੋਰੀ ਕਰਨ ਦੇ ਦੋਸ਼ 'ਚ 9 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 26 ਨਵੰਬਰ (ਅਮਰਜੀਤ ਸ਼ਰਮਾ)-ਥਾਣਾ ਸਿਟੀ ਪੁਲਿਸ ਨੇ ਚੋਰੀ ਦੇ ਇਕ ਮਾਮਲੇ ਵਿਚ 9 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਪ੍ਰੇਮ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਨਵੀਂ ਹੌਜ ਉਰਫ਼ ਗੰਧੜ ਨੇ ਦੱਸਿਆ ਕਿ ਉਸ ਦੇ ...

ਪੂਰੀ ਖ਼ਬਰ »

ਔਰਤ ਦੀ ਕੀਤੀ ਕੁੱਟਮਾਰ ਕਰਨ ਦੇ ਮਾਮਲੇ 'ਚ ਦਰਜਨ ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਬੱਲੂਆਣਾ, 26 ਨਵੰਬਰ (ਸੁਖਜੀਤ ਸਿੰਘ ਬਰਾੜ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਪੁਰਾਣੀ ਰੰਜਸ਼ ਦੇ ਚੱਲਦੇ ਔਰਤ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਦਰਜਨ ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਬਹਾਵਵਾਲਾ ਦੀ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ...

ਪੂਰੀ ਖ਼ਬਰ »

ਬੀ. ਐੱਸ. ਐਫ. ਵਲੋਂ 6 ਕਰੋੜ ਦੀ ਕੀਮਤ ਦੀ ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 26 ਨਵੰਬਰ (ਤਪਿੰਦਰ ਸਿੰਘ)- ਬੀ.ਐੱਸ.ਐਫ. ਵਲੋਂ ਇਕ ਕਿਸਾਨ ਤੋਂ ਇੱਕ ਕਿਲੋ ਦੋ ਸੌ ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਮਨਜੀਤ ਸਿੰਘ ਪੁੱਤਰ ਕੁਲਬੀਰ ਸਿੰਘ ਵਾਸੀ ਹਬੀਬ ਵਾਲਾ ਜੋ ਕਿ ਜਗਦੀਸ਼ ਚੌਾਕੀ ਕੰਡਿਆਲੀ ਤਾਰ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਫੂਕਿਆ ਹਰਿਆਣਾ ਸਰਕਾਰ ਦਾ ਪੁਤਲਾ

ਫ਼ਿਰੋਜ਼ਪੁਰ, 26 ਨਵੰਬਰ (ਕੁਲਬੀਰ ਸਿੰਘ ਸੋਢੀ)- ਕੇਂਦਰ ਸਰਕਾਰ ਵਿਰੁੱਧ ਦਿੱਲੀ ਧਰਨਾ ਲਾਉਣ ਜਾਣ ਸਮੇਂ ਹਰਿਆਣਾ ਪੁਲਿਸ ਵਲੋਂ ਕਿਸਾਨਾਂ 'ਤੇ ਪਾਣੀ ਦੀਆਂ ਬੁਛਾੜਾਂ ਛੱਡਣ ਕਾਰਨ ਕਿਸਾਨ ਜਥੇਬੰਦੀਆਂ ਵਿਚ ਹਰਿਆਣਾ ਸਰਕਾਰ ਖਿਲਾਫ਼ ਰੋਸ ਵੱਧ ਗਿਆ ਹੈ | ਜਿਸ ਦੇ ਚੱਲਦੇ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵਲੋਂ ਰੋਸ ਮਾਰਚ

ਫ਼ਿਰੋਜ਼ਪੁਰ, 26 ਨਵੰਬਰ (ਤਪਿੰਦਰ ਸਿੰਘ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਵਿਗਿਆਨਿਕ) ਵਲੋਂ ਦੇਸ਼ ਦੀਆਂ ਪ੍ਰਮੁੱਖ 10 ਟ੍ਰੇਡੀਅਨ ਅਤੇ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੇ ਸੱਦੇ 'ਤੇ ਕੇਂਦਰ ਸਰਕਾਰ ਅਤੇ ਰਾਜਾਂ ਦੀਆਂ ਮੁਲਾਜ਼ਮ ...

ਪੂਰੀ ਖ਼ਬਰ »

ਤਿੰਨ ਬੱਚਿਆਂ ਦੇ ਬਾਪ ਵਲੋਂ ਘਰ 'ਚ ਫਾਹਾ ਲੈ ਕੇ ਖ਼ੁਦਕੁਸ਼ੀ

ਤਲਵੰਡੀ ਭਾਈ, 26 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਦੇ ਵਾਰਡ ਨੰਬਰ 6 ਵਿਖੇ ਤਿੰਨ ਬੱਚਿਆਂ ਦੇ ਬਾਪ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਲੈਣ ਦਾ ਸਮਾਚਾਰ ਹੈ | ਇਸ ਸਬੰਧੀ ਅੰਮਿ੍ਤਪਾਲ ਸਿੰਘ ਉਰਫ਼ ਗੱਗੀ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਥੰਮ੍ਹਣ ਹਾਲ ...

ਪੂਰੀ ਖ਼ਬਰ »

ਰੋਡਵੇਜ਼ ਤੇ ਪਨਬੱਸ ਕਾਮਿਆਂ ਵਲੋਂ ਚੱਕਾ ਜਾਮ ਕਰ ਕੇ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 26 ਨਵੰਬਰ (ਤਪਿੰਦਰ ਸਿੰਘ)- ਟਰੇਡ ਯੂਨੀਅਨਾਂ ਦੇ ਭਾਰਤ ਬੰਦ ਦੇ ਸੱਦੇ 'ਤੇ ਦੇਸ਼ ਵਿਆਪੀ ਹੜਤਾਲ ਅਤੇ ਕਿਸਾਨਾਂ ਦੀ ਹਮਾਇਤ ਅਤੇ ਨਾਲ ਰੋਡਵੇਜ਼ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼ ਦੀ ਐਕਸ਼ਨ ਕਮੇਟੀ ਅਤੇ ਪੰਜਾਬ ਕੰਟਰੈਕਟ ...

ਪੂਰੀ ਖ਼ਬਰ »

ਜ਼ੀਰਾ ਨੇੜੇ ਵਾਪਰੇ ਸੜਕ ਹਾਦਸੇ 'ਚ ਭੈਣ-ਭਰਾ ਦੀ ਮੌਤ

ਜ਼ੀਰਾ/ਕੱੁਲਗੜ੍ਹੀ, 26 ਨਵੰਬਰ (ਮਨਜੀਤ ਸਿੰਘ ਢਿੱਲੋਂ, ਜੋਗਿੰਦਰ ਸਿੰਘ ਕੰਡਿਆਲ, ਸੁਖਜਿੰਦਰ ਸਿੰਘ ਸੰਧੂ)- ਜ਼ੀਰਾ-ਫ਼ਿਰੋਜ਼ਪੁਰ ਰੋਡ 'ਤੇ ਸਥਿਤ ਪਿੰਡ ਚੂਚਕ ਵਿੰਡ ਨਜ਼ਦੀਕ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਦੌਰਾਨ ਟਰਾਲੇ ਹੇਠ ਆਉਣ ਕਾਰਨ ਭੈਣ-ਭਰਾ ਦੀ ਮੌਕੇ 'ਤੇ ਹੀ ...

ਪੂਰੀ ਖ਼ਬਰ »

ਗੁਰਦੀਪ ਸਿੰਘ ਢਿੱਲੋਂ ਵਲੋਂ ਗਰਾਮ ਪੰਚਾਇਤ ਝਾੜੀ ਵਾਲਾ ਨੂੰ ਗਰਾਂਟ ਦਾ ਚੈੱਕ

ਗੁਰੂਹਰਸਹਾਏ, 26 ਨਵੰਬਰ (ਹਰਚਰਨ ਸਿੰਘ ਸੰਧੂ)- ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਹਲਕਾ ਗੁਰੂਹਰਸਹਾਏ ਦ ਪਿੰਡਾਂ ਅੰਦਰ ਬਹੁਪੱਖੀ ਵਿਕਾਸ ਕਰਵਾਉਣ ਲਈ ਪੰਚਾਇਤ ਨੂੰ ਗਰਾਂਟਾਂ ਦੇ ਚੈੱਕ ਨਿਰੰਤਰ ਦਿੱਤੇ ਜਾ ਰਹੇ ਹਨ | ਰਾਣਾ ਸੋਢੀ ਨੇ 15ਵੇਂ ਵਿੱਤ ...

ਪੂਰੀ ਖ਼ਬਰ »

ਮਾਮਲਾ ਮਹਿਲਾ ਨਾਲ ਜਬਰ ਜਨਾਹ ਦਾ ਪੰਜਾਬ ਪੁਲਿਸ ਵਲੋਂ ਉੱਘੇ ਉਦਯੋਗਪਤੀ ਵੀ. ਪੀ. ਸਿੰਘ ਦੀ ਰਿਹਾਇਸ਼ 'ਤੇ ਗਿ੍ਫ਼ਤਾਰੀ ਲਈ ਛਾਪੇਮਾਰੀ

ਫ਼ਿਰੋਜ਼ਪੁਰ, 26 ਨਵੰਬਰ (ਤਪਿੰਦਰ ਸਿੰਘ)- ਪੰਜਾਬ ਪੁਲਿਸ ਵਲੋਂ ਡੀ.ਐੱਸ.ਪੀ. ਦੀ ਅਗਵਾਈ ਹੇਠ ਇਕ ਔਰਤ ਨਾਲ ਜਬਰ ਜ਼ਨਾਹ ਕਰਨ ਦੇ ਮਾਮਲੇ 'ਚ ਉੱਘੇ ਉਦਯੋਗਪਤੀ ਵਰਿੰਦਰਪਾਲ ਸਿੰਘ ਉਰਫ਼ ਵੀ.ਪੀ. ਸਿੰਘ ਦੀ ਪਾਇਨੀਅਰ ਕਾਲੋਨੀ ਸਥਿਤ ਰਿਹਾਇਸ਼ 'ਤੇ ਛਾਪੇਮਾਰੀ ਕੀਤੀ ਗਈ | ...

ਪੂਰੀ ਖ਼ਬਰ »

ਕੋਰੋਨਾ ਦੇ 10 ਹੋਰ ਮਿਲੇ ਨਵੇਂ ਮਾਮਲੇ ਤੇ ਇਕ ਨੇ ਤੋੜਿਆ ਦਮ

ਫ਼ਿਰੋਜ਼ਪੁਰ, 26 ਨਵੰਬਰ (ਜਸਵਿੰਦਰ ਸਿੰਘ ਸੰਧੂ)-ਦੁਨੀਆ 'ਚ ਫੈਲੀ ਕੋਰੋਨਾ ਨੁਮਾ ਮਹਾਂਮਾਰੀ ਦੇ ਖ਼ਾਤਮੇ ਲਈ ਸਿਹਤ ਵਿਭਾਗ ਵਲੋਂ ਚੁੱਕੇ ਕਦਮਾਂ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਅੱਜ ਲਏ ਗਏ ਟੈੱਸਟਾਂ ਦੀਆਂ ਆਈਆਂ ਰਿਪੋਰਟਾਂ 'ਚ 10 ਜਣਿਆਂ ਦੀ ਰਿਪੋਰਟ ...

ਪੂਰੀ ਖ਼ਬਰ »

ਬੱਸ ਸਟੈਂਡ ਜ਼ੀਰਾ 'ਚ ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਾਂ ਨੇ ਕੀਤਾ ਰੋਸ ਵਿਖਾਵਾ

ਜ਼ੀਰਾ, 26 ਨਵੰਬਰ (ਮਨਜੀਤ ਸਿੰਘ ਢਿੱਲੋਂ)- ਵੱਖ-ਵੱਖ ਜਥੇਬੰਦੀਆਂ ਵਲੋਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਕੀਤੀ ਗਈ ਦੇਸ਼ ਵਿਆਪੀ ਹੜਤਾਲ ਤੇ ਕਿਸਾਨੀ ਸੰਘਰਸ਼ ਦਾ ਸਮਰਥਨ ਕਰਦਿਆਂ ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਬੱਸ ਸਟੈਂਡ ਜ਼ੀਰਾ ...

ਪੂਰੀ ਖ਼ਬਰ »

ਤਲਵੰਡੀ ਭਾਈ-ਹਰਾਜ ਰੋਡ ਨੂੰ ਅਪਗ੍ਰੇਡ ਕਰ ਕੇ ਚੌੜਾ ਕਰਨ ਦਾ ਕੰਮ ਸ਼ੁਰੂ

ਤਲਵੰਡੀ ਭਾਈ, 26 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਮੰਡੀਕਰਨ ਬੋਰਡ ਵਲੋਂ ਇਲਾਕੇ ਦੇ ਲੋਕਾਂ ਦੀ ਚਿਰੋਕਣੀ ਮੰਗ ਦੇ ਚੱਲਦਿਆਂ ਤਲਵੰਡੀ ਭਾਈ-ਹਰਾਜ ਰੋਡ ਨੂੰ ਅਪਗ੍ਰੇਡ ਕਰਨ ਕੀਤੇ ਜਾਣ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਦਾ ਨਿਰਮਾਣ ਕਾਰਜ ਆਰੰਭ ਹੋ ਗਿਆ ਹੈ | ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਕਿਸਾਨੀ ਹਿੱਤਾਂ ਲਈ ਪਾ ਰਿਹੈ ਵਿਸ਼ੇਸ਼ ਯੋਗਦਾਨ-ਸਤਨਾਮ ਸਿੰਘ

ਮੁੱਦਕੀ, 26 ਨਵੰਬਰ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੀ ਧਾਰਮਿਕ ਸੰਸਥਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਕਿਸਾਨੀ ਹਿੱਤਾਂ ਲਈ ਵਿਸ਼ੇਸ਼ ਯੋਗਦਾਨ ਪਾ ਰਹੀ ਹੈ | ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਬਾਸੀ ਨੇ ਜਾਣਕਾਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX