ਫ਼ਰੀਦਕੋਟ, 26 ਨਵੰਬਰ (ਸਰਬਜੀਤ ਸਿੰਘ)-ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਦੇਸ਼ ਵਿਆਪੀ ਹੜਤਾਲ ਤਹਿਤ ਹੜਤਾਲੀ ਮੁਲਾਜ਼ਮਾਂ, ਮਜ਼ਦੂਰਾਂ, ਪੈਨਸ਼ਨਰਾਂ ਅਤੇ ਹੋਰ ਭਰਾਤਰੀ ਜਥੇਬੰਦੀਆਂ ਵਲੋਂ ਅੱਜ ਸਥਾਨਕ ਮੁੱਖ ਬੱਸ ਸਟੈਂਡ 'ਤੇ ਵਿਸ਼ਾਲ ਰੈਲੀ ਕੀਤੀ ਗਈ | ਰੈਲੀ ਨੂੰ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕੀਤਾ ਅਤੇ ਕੇਂਦਰ ਦੀ ਭਾਜਪਾ ਅਗਵਾਈ ਵਾਲੀ ਸਰਕਾਰ ਵਲੋਂ ਕੀਤੇ ਜਾ ਰਹੇ ਹਰ ਖੇਤਰ ਦੇ ਨਿੱਜੀਕਰਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਸਮੇਂ ਸੰਬੋਧਨ ਕਰਦੇ ਹੋਏ ਪੀ.ਆਰ.ਟੀ.ਸੀ. ਮੁਲਾਜ਼ਮ ਆਗੂ ਸੁਖਦੇਵ ਸਿੰਘ ਮੱਲੀ, ਸਿਮਰਜੀਤ ਬਰਾੜ, ਗੁਰਤੇਜ ਸਿੰਘ ਹਰੀ ਨੌਾ, ਬਲਵੀਰ ਸਿੰਘ ਔਲਖ ਅਤੇ ਨਛੱਤਰ ਭਾਣਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਪਿਛਲੇ 70 ਸਾਲਾਂ ਦੌਰਾਨ ਉਸਾਰੀ ਜਨਤਕ ਖੇਤਰ ਦੀ ਸੰਪਤੀ ਅਤੇ ਸਰਕਾਰੀ ਕੰਪਨੀਆਂ ਆਪਣੇ ਚਹੇਤੇ ਸਰਮਾਏਦਾਰਾਂ ਅੰਬਾਨੀ ਤੇ ਅਡਾਨੀ ਨੂੰ ਵੇਚਣ ਤੋਂ ਬਾਜ਼ ਨਾ ਆਈ ਤਾਂ ਇਤਿਹਾਸ ਵਿਚ ਉਸਦਾ ਨਾਂਅ ਕਾਲੇ ਅੱਖਰਾਂ 'ਚ ਲਿਖਿਆ ਜਾਵੇਗਾ ਅਤੇ ਦੇਸ਼ ਦੀ ਜਨਤਾ ਉਸ ਨੂੰ ਕਦੇ ਮੁਆਫ਼ ਨਹੀਂ ਕਰੇਗੀ | ਵੀਰ ਇੰਦਰਜੀਤ ਸਿੰਘ ਪੁਰੀ, ਨਛੱਤਰ ਸਿੰਘ ਭਾਣਾ, ਜਤਿੰਦਰ ਕੁਮਾਰ, ਪਰਦੀਪ ਬਰਾੜ ਅਤੇ ਅਸ਼ੋਕ ਕੌਸ਼ਲ ਨੇ ਵੀ ਸੰਬੋਧਨ ਕੀਤਾ | ਸਮੂਹ ਜਥੇਬੰਦੀਆਂ ਦੇ ਆਗੂਆਂ ਵਲੋਂ ਕਿਸਾਨ ਅੰਦੋਲਨ ਦੀ ਹਮਾਇਤ ਕਰਦੇ ਹੋਏ ਦਿੱਲੀ ਜਾਂਦੇ ਕਿਸਾਨਾਂ ਨੂੰ ਹਰਿਆਣਾ ਸਰਕਾਰ ਵਲੋਂ ਰਸਤੇ 'ਚ ਰੋਕਣ ਦੀ ਨਿਖੇਧੀ ਕੀਤੀ ਗਈ | ਇਸ ਮੌਕੇ ਅਮਰਜੀਤ ਕੌਰ ਰਣਸਿੰਘ ਵਾਲਾ, ਬਲਵਿੰਦਰ ਸ਼ਰਮਾ, ਮਲਕੀਤ ਸਿੰਘ, ਗੁਰਪ੍ਰੀਤ ਔਲਖ, ਗਗਨ ਪਾਹਲਾ, ਇਕਬਾਲ ਸਿੰਘ, ਬੈਂਕ ਮੁਲਾਜ਼ਮ ਆਗੂ ਸੱਤਿਆ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ |
ਫ਼ਰੀਦਕੋਟ, 26 ਨਵੰਬਰ (ਸਤੀਸ਼ ਬਾਗ਼ੀ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਗੁਰਸੇਵਕ ਸਿੰਘ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਪਾਸ ਕੀਤੇ ਗਏ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ | ...
ਕੋਟਕਪੂਰਾ, 26 ਨਵੰਬਰ (ਮੇਘਰਾਜ)-ਅੱਜ ਆੜ੍ਹਤੀਆ ਐਸੋਸੀਏਸ਼ਨ ਕੋਟਕਪੂਰਾ ਦੇ ਪ੍ਰਧਾਨ ਕਿ੍ਸ਼ਨ ਗੋਇਲ ਅਤੇ ਵਰਕਿੰਗ ਕਮੇਟੀ ਵਲੋਂ ਪੰਜਾਬ ਫੈਡਰੇਸ਼ਨ ਦੇ ਪ੍ਰਧਾਨ ਵਿਜੇ ਕਾਲੜਾ ਤੇ ਕਿਸਾਨ ਯੂਨੀਅਨ ਦੇ ਸੱਦੇ 'ਤੇ ਰੋਸ ਵਜੋਂ ਕਿਸਾਨ ਯੂਨੀਅਨ ਵਲੋਂ ਮਿਤੀ 26 ਤੇ 27 ਨਬੰਵਰ ...
ਫ਼ਰੀਦਕੋਟ, 26 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-ਫ਼ਰੀਦਕੋਟ ਬਰਾਂਚ ਬੀ.ਐਸ.ਐਨ.ਐਲ.(ਈ.ਯੂ.) ਨੇ ਸਥਾਨਕ ਬੀ.ਐਸ.ਐਨ.ਐਲ.ਦੇ ਦਫ਼ਤਰ ਅੱਗੇ ਇਕ ਦਿਨ ਦੀ ਹੜਤਾਲ ਕੀਤੀ ਜਿਸ ਵਿਚ ਮੁੱਖ ਮੰਗਾਂ 4 ਜੀ ਸਪਕਟਰਮ ਦੇਣ, 01-01-2017 ਤੋਂ ਪੇਅ ਅਤੇ ਪੈਨਸ਼ਨ ਦੀ ਸੋਧ ਕਰਨ, ਠੇਕੇਦਾਰ ਦੇ ...
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਡਾਕਘਰ ਫ਼ਰੀਦਕੋਟ ਵਿਖੇ ਐਨ.ਐਫ਼.ਪੀ.ਈ. ਦੇ ਸੱਦੇ 'ਤੇ ਆਲ ਇੰਡੀਆ ਪੋਸਟਲ ਇੰਪਲਾਈਜ਼ ਯੂਨੀਅਨ ਵਲੋਂ ਭੁਪਿੰਦਰਪਾਲ ਸਿੰਘ ਪ੍ਰਧਾਨ ਦੀ ਅਗਵਾਈ ਹੇਠ ਮੰਗਾਂ ਨੂੰ ਲੈ ਕੇ ਇਕ ਰੋਜ਼ਾ ਹੜਤਾਲ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦੇ ...
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਸ਼ਹਿਰ ਦੀਆਂ ਇਤਿਹਾਸਕ ਇਮਾਰਤਾਂ ਦਾ ਨਵੀਨੀਕਰਨ ਕਰਕੇ ਪੁਰਾਣੀ ਦਿੱਖ ਬਹਾਲ ਕੀਤੀ ਜਾਵੇਗੀ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਸ਼ਹਿਰ ਦੇ ਵਿਚਕਾਰ ਸਥਿਤ ਘੰਟਾ ਘਰ ਦੀ ਇਮਾਰਤ ਦਾ ...
ਫ਼ਰੀਦਕੋਟ, 26 ਨਵੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ 46 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਿਨ੍ਹਾਂ ਦਾ ਇਕ ਸਾਥੀ ਅਜੇ ਵੀ ਪੁਲਿਸ ਦੀ ਗਿ੍ਫ਼ਤ 'ਚੋਂ ਬਾਹਰ ਹੈ | ਪੁਲਿਸ ਵਲੋਂ ਬਰਾਮਦ ...
ਕੋਟਕਪੂਰਾ, 26 ਨਵੰਬਰ (ਮੋਹਰ ਸਿੰਘ ਗਿੱਲ)-ਸਟੇਟ ਬਾਡੀ ਦੇ ਸੱਦੇ 'ਤੇ ਡਵੀਜ਼ਨ ਕੋਟਕਪੂਰਾ (ਸਰਕਲ ਫ਼ਰੀਦਕੋਟ) ਵਲੋਂ ਕੌਾਸਲ ਆਫ਼ ਜੂਨੀਅਰ ਇੰਜਨੀਅਰਜ਼ ਨੇ ਦੋ ਘੰਟੇ ਰੋਸ ਧਰਨਾ ਦਿੱਤਾ | ਇਸ ਮੌਕੇ ਬੁਲਾਰਿਆਂ ਨੇ ਬਿਜਲੀ ਸੋਧ ਬਿੱਲ 2020 ਰੱਦ ਕਰਨ, ਮੁਲਾਜ਼ਮਾਂ ਲਈ ਪੁਰਾਣੀ ...
ਕੋਟਕਪੂਰਾ, 26 ਨਵੰਬਰ (ਮੋਹਰ ਸਿੰਘ ਗਿੱਲ)-ਬਠਿੰਡਾ ਵਾਸੀ ਡੈਨੀ ਪ੍ਰਸ਼ਾਦ ਦੀ ਸ਼ਿਕਾਇਤ 'ਤੇ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਨੇ ਜਾਇਦਾਦੀ ਮਾਮਲੇ 'ਚ ਦੋ ਔਰਤਾਂ ਸਮੇਤ ਚਾਰ ਵਿਅਕਤੀ ਵਿਰੁੱਧ ਧੋਖਾਧੜੀ ਸਮੇਤ ਹੋਰਨਾਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ...
ਫ਼ਰੀਦਕੋਟ, 26 ਨਵੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਡੋਗਰ ਬਸਤੀ 'ਚੋਂ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ...
ਜੈਤੋ, 26 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸ਼ਿਵਾਲਿਕ ਕਿਡਜ਼ ਸਕੂਲ ਜੈਤੋ ਦੇ ਮੁੱਖ ਅਧਿਆਪਕਾ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਏ.ਆਈ.ਐਸ.ਐਸ.ਐਸ. ਬਨੂੜ (ਚੰਡੀਗੜ੍ਹ) ਵਿਖੇ ਵੱਖ-ਵੱਖ ਸਕੂਲਾਂ ਦੇ 100 ਦੇ ਕਰੀਬ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲਿਆ ਵਿਚੋਂ ...
ਮਲੋਟ, 26 ਨਵੰਬਰ (ਪਾਟਿਲ, ਅਜਮੇਰ ਸਿੰਘ ਬਰਾੜ)-ਟਰੇਡ ਯੂਨੀਅਨ ਜਥੇਬੰਦੀਆਂ ਦੇ ਸੱਦੇ 'ਤੇ ਮਲੋਟ ਡਵੀਜ਼ਨ ਮਲੋਟ ਦੀਆਂ ਬਿਜਲੀ ਮੁਲਾਜ਼ਮ ਜਥੇਬੰਦੀਆਂ ਨੇ ਸਾਂਝੇ ਤੌਰ 'ਤੇ ਇਕ ਰੋਜ਼ਾ ਮੁਕੰਮਲ ਹੜਤਾਲ ਕੀਤੀ | ਇਨ੍ਹਾਂ ਜਥੇਬੰਦੀਆਂ 'ਚ ਸਾਂਝੇ ਫੋਰਮ ਨਾਲ ਸਬੰਧਿਤ ...
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਦੇਸ਼ ਵਿਆਪੀ ਹੜਤਾਲ ਦੇ ਮੱਦੇਨਜ਼ਰ ਅੱਜ ਬੀਮਾ ਕਰਮਚਾਰੀਆਂ ਵਲੋਂ ਸ੍ਰੀ ਮੁਕਤਸਰ ਸਾਹਿਬ ਮੰਡਲ ਦੇ ਦਫ਼ਤਰ ਅੱਗੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ...
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਮਲ ਕੁਮਾਰ ਸੇਤੀਆ ਨੇ ਬੀਤੀ ਸ਼ਾਮ ਆਪਣੇ ਹਫ਼ਤਾ ਵਾਰੀ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ਜ਼ਿਲ੍ਹਾ ਵਾਸੀਆਂ ਦੇ ਰੂ ਬਰੂ ਹੋ ਕੇ ਕੋਰੋਨਾ ਮਹਾਂਮਾਰੀ ਦੀ ਤਾਜ਼ਾ ਸਥਿਤੀ, ਇਸ ਤੋਂ ਬਚਾਅ ...
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜਿੱਥੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ, ਉੱਥੇ ਨਾਲ ਹੀ ਬੇਰੁਜ਼ਗਾਰ ਨੌਜਵਾਨਾਂ ਨੂੰ ਆਪਣਾ ਕੰਮ-ਧੰਦਾ ਸ਼ੁਰੂ ਕਰਵਾਉਣ ਲਈ ...
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦੇ ਪੁਰਾਣੇ ਤੇ ਨਿਧੜਕ ਜਰਨੈਲ ਜਥੇਦਾਰ ਕਸ਼ਮੀਰ ਸਿੰਘ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ | ਉਨ੍ਹਾਂ ਨਮਿਤ ਗੁਰਦੁਆਰਾ ਸਾਹਿਬ ਪਿੰਡ ਕਾਬਲਵਾਲਾ ਵਿਖੇ ਪਾਠ ਦਾ ਭੋਗ ਪਾਇਆ ਗਿਆ ਤੇ ਆਤਮਿਕ ...
ਕੋਟਕਪੂਰਾ, 26 ਨਵੰਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਭਾਰਤ ਦੀਆਂ ਪ੍ਰਮੁੱਖ ਕੇਂਦਰੀ ਟਰੇਡ ਯੂਨੀਅਨਾਂ, ਕੇਂਦਰ ਸਰਕਾਰ ਅਮਤੇ ਰਾਜ ਸਰਕਾਰਾਂ ਦੇ ਮੁਲਾਜ਼ਮਾਂ ਦੀਆਂ ਫੈਡਰੇਸ਼ਨਾਂ ਦੇ ਸੱਦੇ 'ਤੇ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਇਕ ਰੋਜ਼ਾ ਹੜਤਾਲ ਕੀਤੀ ਗਈ ...
ਕੋਟਕਪੂਰਾ, 26 ਨਵੰਬਰ (ਮੋਹਰ ਸਿੰਘ ਗਿੱਲ, ਮੇਘਰਾਜ)-26 ਨਵੰਬਰ ਦਾ ਦਿਨ ਸਾਡੇ ਦੇਸ਼ ਦੇ ਸੰਵਿਧਾਨ ਨੂੰ ਪੂਰਾ ਕਰਨ ਕਰਕੇ ਇਸ ਦਿਨ ਨੂੰ ਸੰਵਿਧਾਨ ਦਿਵਸ ਵਜੋਂ ਮਨਾਇਆ ਜਾਂਦਾ ਹੈ | ਬਾਬਾ ਸਾਹਿਬ ਡਾ. ਭੀਮ ਰਾਉ ਅੰਬੇਡਕਰ ਜੀ ਨੇ ਸਾਡੇ ਦੇਸ਼ ਦੇ ਵਿਸ਼ਾਲ ਸੰਵਿਧਾਨ ਨੂੰ ...
ਬਾਜਾਖਾਨਾ, 26 ਨਵੰਬਰ (ਜੀਵਨ ਗਰਗ)-ਗੁਰਪ੍ਰੀਤ ਸਿੰਘ ਸਾਬਕਾ ਸਰਪੰਚ ਅਤੇ ਨਿਰਮਲ ਸਿੰਘ ਨੂੰ ਉਸ ਵਕਤ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਸਤਿਕਾਰਤ ਮਾਤਾ ਗੁਰਚਰਨ ਕੌਰ ਸਿੱਧੂ ਸਰਪੰਚ ਕੋਠੇ ਬੰਬੀਹਾ (ਦਬੜੀਖਾਨਾ) ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ | ...
ਬਰਗੜੀ, 26 ਨਵੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਸਬ ਡਵੀਜ਼ਨ ਬਰਗਾੜੀ ਦੇ ਸਮੂਹ ਮੁਲਾਜ਼ਮਾਂ ਵਲੋਂ ਸਾਂਝਾ ਫੋਰਮ ਪੰਜਾਬ ਨੈਸ਼ਨਲ ਤਾਲਮੇਲ ਕਮੇਟੀ ਦੇ ਸੱਦੇ 'ਤੇ ਇਕ ਰੋਜ਼ਾ ਹੜਤਾਲ ਕਰਕੇ ਰੋਸ ਰੈਲੀ ਕੀਤੀ ਗਈ | ਬੁਲਾਰਿਆਂ ਨੇ ਕੇਂਦਰ ਸਰਕਾਰ ਦੀਆਂ ਗਲਤ ...
ਕੋਟਕਪੂਰਾ, 26 ਨਵੰਬਰ (ਮੋਹਰ ਸਿੰਘ ਗਿੱਲ)-ਭਾਰਤੀ ਕਿਸਾਨ ਯੁੂਨੀਅਨ ਡਕੌਾਦਾ ਵਲੋਂ ਸਥਾਨਕ ਮੋਗਾ ਸੜਕ 'ਤੇ ਸਥਿਤ ਰਿਲਾਇੰਸ ਪੈਟਰੋਲ ਪੰਪ 'ਤੇ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਤਾ ਜਾ ਰਿਹਾ ਰੋਸ ਧਰਨਾ ਅੱਜ 55ਵੇਂ ਦਿਨ ਵੀ ਜਾਰੀ ਰਿਹਾ | ਇਸ ਦੌਰਾਨ ਕਿਸਾਨਾਂ ...
ਬਰਗਾੜੀ, 26 ਨਵੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਖੇਤੀ ਬਿੱਲਾਂ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਚੱਲ ਰਹੇ ਸੰਘਰਸ਼ ਵਿਚ ਹਿੱਸਾ ਲੈਣ ਵਾਲੇ ਅਨੇਕਾਂ ਕਿਸਾਨਾਂ, ਸਿਆਸੀ ਆਗੂਆਂ, ਆੜ੍ਹਤੀਆਂ, ਦੁਕਾਨਦਾਰਾਂ, ਮੁਲਾਜ਼ਮਾਂ, ਮਜ਼ਦੂਰਾਂ ਆਦਿ ਨੇ ਦਿੱਲੀ ਜਾ ...
ਜੈਤੋ, 26 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਨਗਰ ਕੌਾਸਲ ਜੈਤੋ ਦੀ ਐਸ.ਬੀ.ਐਮ. ਟੀਮ ਵਲੋਂ ਸਵੱਛਤਾ ਸਰਵੇਖਣ 2020-21 ਨੂੰ ਮੁੱਖ ਰੱਖਦੇ ਹੋਏ ਨਗਰ ਕੌਾਸਲ ਜੈਤੋ ਵਿਖੇ ਸਿਟੀਜ਼ਨ ਅਗੇਂਜਮੈਟ ਅਧੀਨ ਉਧਮੀ ਲੋਕਾਂ, ਵਲੰਟੀਅਰ ਆਰਗੇਨਾਈਜੇਸ਼ਨ, ਆਂਗਨਵਾੜੀ ਸੈਂਟਰ ਨਾਲ ਮਿਲਕੇ ...
ਸਾਦਿਕ, 26 ਨਵੰਬਰ (ਆਰ. ਐਸ. ਧੁੰਨਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੀ ਟੀਮ ਵਲੋਂ ਸਾਦਿਕ ਬਲਾਕ 'ਚ ਕੰਮ ਕਰਦੇ ਐਸੋਸੀਏਸ਼ਨ ਦੇ ਮੈਂਬਰਾਂ ਦੇ ਕਲੀਨਿਕਾਂ ਦੀ ਅਚਨਚੇਤ ਚੈਕਿੰਗ ਡਾ. ਕੋਰ ਸਿੰਘ ਸੂਰਘੁਰੀ ਸੀਨੀਅਰ ਮੀਤ ਪ੍ਰਧਾਨ, ਬਲਾਕ ...
ਬਾਜਾਖਾਨਾ, 26 ਨਵੰਬਰ (ਜਗਦੀਪ ਸਿੰਘ ਗਿੱਲ)-ਬਾਜਾਖਾਨਾ ਸਹਿਕਾਰੀ ਸਭਾ ਅਤੇ ਸਹਿਕਾਰੀ ਬੈਂਕ ਦੇ ਬਿੱਲਕੁਲ ਨਾਲ ਦੀ ਲੰਘਦੀ ਚੌਾਕੀ ਵਾਲੀ ਗਲੀ ਜੋ ਕਿ ਜੈਤੋ ਰੋਡ ਤੋਂ ਕਸਬੇ ਵਿਚ ਜਾਂਦੀ ਹੈ ਦੀ ਪੁਲੀ ਪਿਛਲੇ ਕਈ ਸਾਲਾਂ ਤੋਂ ਸਮਾਜ ਸੇਵੀ ਆਗੂਆਂ ਅਤੇ ਪੰਚਾਇਤਾਂ ਦਾ ...
ਫ਼ਰੀਦਕੋਟ, 26 ਨਵੰਬਰ (ਸਤੀਸ਼ ਬਾਗ਼ੀ, ਚਰਨਜੀਤ ਸਿੰਘ ਗੋਂਦਾਰਾ)-ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਅੱਜ ਨਗਰ ਕੌਾਸਲ ਕਰਮਚਾਰੀਆਂ ਨੇ ਹੜਤਾਲ ਕਰਕੇ ਵਿਸ਼ਾਲ ਧਰਨਾ ਦਿੱਤਾ | ਇਸ ਧਰਨੇ ਵਿਚ ਨਿਰਮਾਣ ਮਜ਼ਦੂਰ ਯੂਨੀਅਨ, ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ...
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਦੇ ਲੋਕਾਂ ਨੂੰ ਆਵਾਜਾਈ ਦੀ ਵਧੀਆ ਸਹੂਲਤ ਪ੍ਰਦਾਨ ਕਰਨ ਲਈ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਤਹਿਤ ਜ਼ਿਲ੍ਹੇ ਦੀਆਂ 6 ਸੜਕਾਂ ਦਾ ਨਵੀਨੀਕਰਨ ਕੀਤਾ ਜਾਵੇਗਾ ਜਿਸ 'ਤੇ 68 ਕਰੋੜ ਰੁਪਏ ਦੇ ਕਰੀਬ ਰਾਸ਼ੀ ਖਰਚ ...
ਫ਼ਰੀਦਕੋਟ, 26 ਨਵੰਬਰ (ਸਤੀਸ਼ ਬਾਗ਼ੀ)-ਮੈਡੀਕਲ ਪ੍ਰੈਕਟੀਸ਼ਨਰ ਐਸੋਸ਼ੀਏਸ਼ਨ ਬਲਾਕ ਫ਼ਰੀਦਕੋਟ ਦੀ ਮੀਟਿੰਗ ਡਾ. ਰਸ਼ਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਡਾ. ਜਗਜੀਤ ਸਿੰਘ ਖ਼ਾਲਸਾ ਅਤੇ ਡਾ. ਕੁਲਦੀਪ ਸਿੰਘ ਪੱਖੀ ਦੀ ...
ਫ਼ਰੀਦਕੋਟ, 26 ਨਵੰਬਰ (ਸਟਾਫ਼ ਰਿਪੋਰਟਰ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਫ਼ਰੀਦਕੋਟ ਵਲੋਂ ਬੀ.ਡੀ.ਪੀ.ਓ. ਦਫ਼ਤਰ ਫ਼ਰੀਦਕੋਟ ਵਿਖੇ ਸਵੱਛ ਭਾਰਤ ਮਿਸ਼ਨ (ਗਰਾਮੀਣ) ਫ਼ੇਸ-2 ਤਹਿਤ ਪਿੰਡਾਂ ਦੇ ਕਰਵਾਏ ਜਾਣ ਵਾਲੇ ਕੰਮਾਂ ਸਬੰਧੀ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ...
ਸਾਦਿਕ, 26 ਨਵੰਬਰ (ਆਰ.ਐਸ.ਧੁੰਨਾ)-ਪਿੰਡ ਕਾਨਿਆਂਵਾਲੀ (ਸ੍ਰੀ ਮੁਕਤਸਰ ਸਾਹਿਬ) ਵਿਖੇ ਲੱਗੇ ਥਰੋਬਾਲ ਸਿਖਲਾਈ ਕੈਂਪ ਵਿਚ ਜੂਨੀਅਰ, ਸਬ ਜੂਨੀਅਰ ਅਤੇ ਸੀਨੀਅਰ ਵਰਗ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਖਿਡਾਰੀਆਂ ਨੇ ਹਿੱਸਾ ਲਿਆ | ਇਸ ਕੈਂਪ ਵਿਚ ਡਿਵਾਈਨ ਮਾਤਾ ਗੁਜਰੀ ...
ਬਾਜਾਖਾਨਾ, 26 ਨਵੰਬਰ (ਜਗਦੀਪ ਸਿੰਘ ਗਿੱਲ)-ਕੰਜਿਊਮਰ ਰਾਈਟਸ ਆਰਗੇਨਾਈਜੇਸ਼ਨ (ਸੀ.ਆਰ.ਓ.) ਮਹਿਲਾ ਵਿੰਗ ਦੀ ਮੀਟਿੰਗ ਹੋਈ | ਜਿਸ ਦੀ ਪ੍ਰਧਾਨਗੀ ਪੰਕਜ ਸੂਦ ਨੇ ਕੀਤੀ ਅਤੇ ਨਵੀਨ ਸ਼ਰਮਾ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਸੁਮਨ ਕੌਸ਼ਿਕ ਨੂੰ ਸੋਸ਼ਲ ਮੀਡੀਆ ਪੰਜਾਬ ਦੀ ...
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਅੱਜ ਰਾਸ਼ਟਰੀ ਸੰਵਿਧਾਨ ਦਿਵਸ ਦੇ ਸਬੰਧ ਵਿਚ ਇੱਥੋਂ ਦੇ ਅਸ਼ੋਕਾ ਚੱਕਰ ਹਾਲ ਵਿਚ ਵਿਸ਼ੇਸ਼ ਮੀਟਿੰਗ ਕੀਤੀ ਗਈ | ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਕੀਤੀ | ਇਸ ਮੌਕੇ ਸਮੂਹ ਵਿਭਾਗਾਂ ਦੇ ...
ਮਲੋਟ, 26 ਨਵੰਬਰ (ਅਜਮੇਰ ਸਿੰਘ ਬਰਾੜ)-ਸ਼ਹਿਰ ਵਿਚ ਵਾਪਰ ਰਹੀਆਂ ਚੋਰੀ ਅਤੇ ਲੁੱਟ ਦੀ ਵਾਰਦਾਤਾਂ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ | ਬੀਤੀ ਦੇਰ ਰਾਤ ਵਾਪਰੀ ਘਟਨਾ ਵਿਚ ਅਣਪਛਾਤੇ ਚੋਰ ਤਿਕੋਨੀ ਚੌਾਕ ਦੀ ਇੱਕ ਦੁਕਾਨ ਚੋਂ 10 ਹਜ਼ਾਰ ਦੀ ਨਕਦੀ ਚੋਰੀ ਕਰਕੇ ਲੈ ਗਏ, ...
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਹਾਈ ਸਕੂਲ ਬਰਕੰਦੀ ਦੇ ਅਧਿਆਪਕ ਹਰਸਿਮਰਨਜੀਤ ਸਿੰਘ ਬਰਾੜ ਦੇ ਪਿਤਾ ਸ: ਗੁਰਦੀਪ ਸਿੰਘ ਬਰਾੜ (66) ਸੇਵਾ ਮੁਕਤ ਏ.ਐੱਸ.ਆਈ. ਪੰਜਾਬ ਪੁਲਿਸ ਵਾਸੀ ਪਿੰਡ ਸੰਗੂਧੌਣ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ...
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)- ਦੇਸ਼ ਵਿਆਪੀ ਹੜਤਾਲ ਦੇ ਮੱਦੇਨਜ਼ਰ ਅੱਜ ਸਾਂਝੀ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਪੰਜਾਬ ਰੋਡਵੇਜ਼ ਤੇ ਪਨਬਸ ਦੇ ਕਰਮਚਾਰੀਆਂ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਸ੍ਰੀ ਮੁਕਤਸਰ ਸਾਹਿਬ ...
ਲੰਬੀ, 26 ਨਵੰਬਰ (ਮੇਵਾ ਸਿੰਘ)-ਡਾ: ਜਗਦੀਪ ਚਾਵਲਾ ਐਸ.ਐਮ.ਓ. ਲੰਬੀ ਦੀ ਅਗਵਾਈ ਵਿਚ ਸੀ.ਐਚ.ਸੀ. ਲੰਬੀ ਦੇ ਪਿੰਡ ਥਰਾਜਵਾਲਾ ਵਿਚ ਨਸਬੰਦੀ ਪੰਦ੍ਹਰਵਾੜੇ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਹਰਮਿੰਦਰ ਕੌਰ ਬੀ.ਈ.ਈ. ਅਤੇ ਦੀਆਂ ਰਾਣੀ ਨੇ ਦੱਸਿਆ ਕਿ 21 ਨਵੰਬਰ ...
ਮਲੋਟ, 26 ਨਵੰਬਰ (ਅਜਮੇਰ ਸਿੰਘ ਬਰਾੜ)-ਆਂਗਣਵਾੜੀ ਮੁਲਾਜ਼ਮ ਫੈਡਰੇਸ਼ਨ ਆਫ਼ ਇੰਡੀਆ ਦੇ ਸੱਦੇ 'ਤੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਬਲਾਕ ਪ੍ਰਧਾਨ ਕਿਰਨਜੀਤ ਕੌਰ ਦੀ ਅਗਵਾਈ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਇੱਕ ਮੰਗ ਪੱਤਰ ਮਲੋਟ ਦੇ ...
ਗਿੱਦੜਬਾਹਾ, 26 ਨਵੰਬਰ (ਬਲਦੇਵ ਸਿੰਘ ਘੱਟੋਂ, ਪਰਮਜੀਤ ਸਿੰਘ ਥੇੜ੍ਹੀ)-ਰਾਸ਼ਟਰੀ ਕਾਨੂੰਨੀ ਸੇਵਾ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਗਿੱਦੜਬਾਹਾ ਕੋਰਟ ਕੰਪਲੈਕਸ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ, ਜਿਸ ਦੀ ਪ੍ਰਧਾਨਗੀ ਮਾਨਯੋਗ ਜੱਜ ਮਨਦੀਪ ਸਿੰਘ ...
ਮਲੋਟ, 26 ਨਵੰਬਰ (ਪਾਟਿਲ)-ਸ੍ਰੀ ਸਨਾਤਨ ਧਰਮ ਕ੍ਰਿਸ਼ਨਾ ਮੰਦਰ ਮਲੋਟ ਵਿਖੇ ਸ਼ਰਧਾਲੂਆਂ ਦੁਆਰਾ ਸ਼ਾਮ ਖਾਟੂ ਜੀ ਦਾ ਜਨਮ ਦਿਨ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਸਨਾਤਨ ਧਰਮ ਕਿ੍ਸ਼ਨਾ ਮੰਦਰ ਮਲੋਟ ਦੇ ਪ੍ਰਧਾਨ ਭਾਰਤ ਭੂਸ਼ਨ ਪੱਪੂ ਨੇ ਦੱਸਿਆ ਕਿ ਮੰਦਰ ...
ਮਲੋਟ, 26 ਨਵੰਬਰ (ਪਾਟਿਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਪਿ੍ੰਸੀਪਲ ਸ: ਬਲਜੀਤ ਸਿੰਘ ਦੀ ਅਗਵਾਈ ਵਿਚ ਸਾਇੰਸ ਅਧਿਆਪਕਾਂ ਦੁਆਰਾ ਮਾਪੇ ਅਧਿਆਪਕ ਮਿਲਣੀ ਤੇ ਵਿਗਿਆਨਕ ਪ੍ਰਦਰਸ਼ਨੀ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਸਕੂਲ ...
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਦੇ ਸੱਦੇ 'ਤੇ ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਸ੍ਰੀ ਮੁਕਤਸਰ ਸਾਹਿਬ ਵਲੋਂ ਬਲਾਕ ਪੱਧਰੀ ਰੋਸ ਪ੍ਰਦਰਸ਼ਨ ਬਲਾਕ ਪ੍ਰਧਾਨ ਸ਼ਿੰਦਰਪਾਲ ...
ਗਿੱਦੜਬਾਹਾ, 26 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ਤੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਗਿੱਦੜਬਾਹਾ ਵਲੋਂ ਕਿਸਾਨਾਂ ਦਾ ਸਮਰਥਨ ਕਰਦਿਆਂ ਕੇਂਦਰ ਸਰਕਾਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX