ਤਾਜਾ ਖ਼ਬਰਾਂ


ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਜ਼ਿਲ੍ਹੇ ’ਚ ਨਾਈਟ ਕਰਫਿਊ ਲਗਾਉਣ ਦੇ ਹੁਕਮ
. . .  about 2 hours ago
ਟਿਕਰੀ ਬਾਰਡਰ ਤੇ ਰੋਸ ਧਰਨੇ 'ਤੇ ਬੈਠੇ ਪਿੰਡ ਗੰਢੂਆ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 6 ਮਾਰਚ (ਰੁਪਿੰਦਰ ਸਿੰਘ ਸੱਗੂ) - ਟਿਕਰੀ ਬਾਰਡਰ ਤੇ ਕਿਸਾਨੀ ਸੰਘਰਸ਼ ਦੇ ਵਿਚ ਗਏ ਪਿੰਡ ਗੰਢੂਆ ਦੇ ਕਿਸਾਨ ਜਨਕ ਸਿੰਘ ਦੀ ਅੱਜ ਦਿਲ ਦਾ ਦੌਰਾ ਪੈਣ ਕਾਰਨ ਮੌਤ...
ਭਾਜਪਾ ਨੇ ਪੱਛਮੀ ਬੰਗਾਲ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਨੰਦੀਗ੍ਰਾਮ 'ਤੇ ਟਿੱਕੀਆਂ ਹੁਣ ਤੋਂ ਹੀ ਨਜ਼ਰਾਂ
. . .  about 4 hours ago
ਨਵੀਂ ਦਿੱਲੀ, 6 ਮਾਰਚ - ਭਾਜਪਾ ਨੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੀਆਂ 57 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਸਭ ਤੋਂ ਅਹਿਮ ਨਾਮ ਸ਼ੁਭੇਂਦੂ ਅਧਿਕਾਰੀ ਦਾ ਹੈ, ਜੋ ਨੰਦੀਗ੍ਰਾਮ ਤੋਂ ਚੋਣ ਲੜੇਗਾ...
ਮਾਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਫਾਟਕ ਮੈਨ ਦੀ ਮੌਤ
. . .  about 4 hours ago
ਬਹਿਰਾਮ, 6 ਮਾਰਚ {ਨਛੱਤਰ ਸਿੰਘ ਬਹਿਰਾਮ} ਮਾਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਰੇਲਵੇ ਫਾਟਕ ਮੈਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ।ਰੇਲਵੇ ਪੁਲਿਸ ਮਲਾਜਮਾਂ ਅਤੇ ਏ.ਐਸ.ਆਈ...
ਭਾਜਪਾ ਨੇਤਾ ਅਤੇ ਬਾਲੀਵੁੱਡ ਅਦਾਕਾਰਾ ਹੇਮਾ ਮਾਲਿਨੀ ਨੇ ਲਵਾਇਆ ਕੋਰੋਨਾ ਦਾ ਟੀਕਾ
. . .  about 5 hours ago
ਮੁੰਬਈ, 6 ਮਾਰਚ- ਭਾਜਪਾ ਨੇਤਾ ਅਤੇ ਬਾਲੀਵੁੱਡ ਅਦਾਕਾਰਾ ਹੇਮਾ ਮਾਲਿਨੀ ਨੇ ਅੱਜ ਮੁੰਬਈ ਦੇ ਕੂਪਰ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਪਹਿਲੀ...
ਲੰਬੇ ਅਨੁਭਵਾਂ 'ਚੋਂ ਨਿਕਲਿਆ ਸੀ ਪੰਜਾਬੀ ਪੱਤਰਕਾਰ ਮੇਜਰ ਸਿੰਘ- ਛੋਟੇਪੁਰ
. . .  about 5 hours ago
ਕਲਾਨੌਰ, 6 ਮਾਰਚ (ਪੁਰੇਵਾਲ)-ਪੰਜਾਬੀ ਪੱਤਰਕਾਰੀ 'ਚ ਅਹਿਮ ਨਾਂ ਨਾਲ ਜਾਣੇ ਜਾਂਦੇ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦਾ ਇਸ ਤਰ੍ਹਾਂ ਬੇਵਕਤ ਚਲੇ ਜਾਣ ਨਾਲ ਸਮਾਜ ਸਮੇਤ ਪੱਤਰਕਾਰੀ ਖੇਤਰ 'ਚ ਵੱਡਾ ਘਾਟਾ...
ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
. . .  about 5 hours ago
ਪਠਾਨਕੋਟ, 6 ਮਾਰਚ (ਸੰਧੂ)- ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ 'ਰੋਜ਼ਾਨਾ ਅਜੀਤ' ਦੇ ਸੀਨੀਅਰ ਸਟਾਫ਼ ਰਿਪੋਰਟਰ ਮੇਜਰ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ...
ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਇਲਾਕਾ ਲੌਂਗੋਵਾਲ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ
. . .  about 5 hours ago
ਲੌਂਗੋਵਾਲ, 6 ਮਾਰਚ (ਸ. ਸ. ਖੰਨਾ, ਵਿਨੋਦ)- 'ਰੋਜ਼ਾਨਾ ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ, ਜਿਨ੍ਹਾਂ ਦੀ ਬੇਵਕਤੀ ਮੌਤ ਹੋ ਜਾਣ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ, ਜਿਨ੍ਹਾਂ 'ਚ...
ਕੋਰੋਨਾ ਕਾਰਨ 6 ਮਾਰਚ ਤੋਂ ਨਵਾਂਸ਼ਹਿਰ 'ਚ ਵੀ ਲੱਗੇਗਾ ਨਾਈਟ ਕਰਫ਼ਿਊ, ਰਾਤੀਂ 11 ਵਜੇ ਤੋਂ ਸਵੇਰੇ 5 ਵਜੇ ਤੱਕ ਦਾ ਹੋਵੇਗਾ ਸਮਾਂ
. . .  about 5 hours ago
ਨਵਾਂਸ਼ਹਿਰ, 6 ਮਾਰਚ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਨਵਾਂਸ਼ਹਿਰ ਜ਼ਿਲ੍ਹੇ 'ਚ ਕੋਵਿਡ-19 (ਕੋਰੋਨਾ ਵਾਇਰਸ) ਦੇ ਕੇਸਾਂ 'ਚ ਮੁੜ ਤੋਂ ਦਿਨ-ਪ੍ਰਤੀ-ਦਿਨ ਹੋ ਰਹੇ ਵਾਧੇ ਦੇ ਮੱਦੇਨਜ਼ਰ ਲੋਕ ਹਿੱਤ...
ਕਿਸਾਨ ਜੀਤ ਸਿੰਘ ਨੱਥੂਵਾਲਾ ਦੇ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਿਆ ਤਾਂ ਪ੍ਰਸ਼ਾਸਨਿਕ ਦਫ਼ਤਰਾਂ ਮੂਹਰੇ ਲਾਸ਼ ਰੱਖ ਕੇ ਕਰਾਂਗੇ ਸੰਘਰਸ਼- ਕਿਸਾਨ ਆਗੂ
. . .  about 5 hours ago
ਨੱਥੂਵਾਲਾ ਗਰਬੀ, 6 ਮਾਰਚ (ਸਾਧੂ ਰਾਮ ਲੰਗੇਆਣਾ)- ਕਿਸਾਨ ਜੀਤ ਸਿੰਘ ਪੁੱਤਰ ਲਾਲ ਸਿੰਘ ਮਿਸਤਰੀ ਵਾਸੀ ਨੱਥੂਵਾਲਾ ਗਰਬੀ, ਜੋ ਬੀਤੀ 1 ਮਾਰਚ ਨੂੰ ਕੁੰਡਲੀ ਬਾਰਡਰ ਦਿੱਲੀ ਵਿਖੇ ਕਿਸਾਨੀ ਹੱਕਾਂ ਲਈ ਲੜਾਈ ਲੜਦਿਆਂ ਸੜਕ...
ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ ਪ੍ਰਗਟਾਵਾ
. . .  about 5 hours ago
ਬਟਾਲਾ, 6 ਮਾਰਚ (ਕਾਹਲੋਂ)- ਅਦਾਰਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ...
ਕੋਰੋਨਾ ਖ਼ਤਮ ਨਹੀਂ ਹੋਇਆ ਅਤੇ ਹੁਣ ਡੇਂਗੂ ਨੇ ਦਿੱਤੀ ਸਰਹੱਦੀ ਖੇਤਰ 'ਚ ਦਸਤਕ
. . .  about 6 hours ago
ਅਜਨਾਲਾ, 6 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਚੀਨ ਦੇ ਵੂਹਾਨ ਸ਼ਹਿਰ ਤੋਂ ਸ਼ੁਰੂ ਹੋ ਕੇ ਵਿਸ਼ਵ ਭਰ 'ਚ ਫੈਲੇ ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦਾ ਕਹਿਰ ਅਜੇ ਖ਼ਤਮ ਨਹੀਂ ਹੋਇਆ ਸੀ ਕਿ ਠੰਢ ਦਾ ਸੀਜ਼ਨ ਖ਼ਤਮ ਹੁੰਦਿਆਂ...
ਬੀਬੀ ਜਗੀਰ ਕੌਰ ਨੇ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਚਲਾਣੇ 'ਤੇ ਪ੍ਰਗਟਾਇਆ ਦੁੱਖ
. . .  about 6 hours ago
ਅੰਮ੍ਰਿਤਸਰ, 6 ਮਾਰਚ (ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਰੋਜ਼ਾਨਾ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ...
ਪੰਜ ਤੱਤਾਂ 'ਚ ਵਿਲੀਨ ਹੋਏ ਸੀਨੀਅਰ ਪੱਤਰਕਾਰ ਮੇਜਰ ਸਿੰਘ
. . .  about 6 hours ago
ਜਲੰਧਰ, 6 ਮਾਰਚ (ਚਿਰਾਗ਼ ਸ਼ਰਮਾ)- 'ਅਜੀਤ' ਦੇ ਸੀਨੀਅਰ ਪੱਤਰਕਾਰ ਸਵ. ਮੇਜਰ ਸਿੰਘ ਜੀ ਦਾ ਅੰਤਿਮ ਸਸਕਾਰ ਜਲੰਧਰ ਦੇ ਮਾਡਲ ਟਾਊਨ ਸ਼ਮਸ਼ਾਨਘਾਟ 'ਚ ਕਰ ਦਿੱਤਾ ਗਿਆ। ਇਸ ਮੌਕੇ 'ਅਜੀਤ ਪ੍ਰਕਾਸ਼ਨ ਸਮੂਹ' ਦੇ ਮੁੱਖ...
ਆਮ ਆਦਮੀ ਪਾਰਟੀ ਵਲੋਂ ਵਪਾਰ ਵਿੰਗ ਦੇ ਅਹੁਦੇਦਾਰ ਨਿਯੁਕਤ
. . .  about 6 hours ago
ਚੰਡੀਗੜ੍ਹ, 6 ਮਾਰਚ- ਆਮ ਆਦਮੀ ਪਾਰਟੀ ਵਲੋਂ ਅੱਜ ਪਾਰਟੀ ਦੇ ਵਪਾਰ ਵਿੰਗ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ...
ਵਿਸ਼ਵਾਸ ਮਤ 'ਚ ਇਮਰਾਨ ਖ਼ਾਨ ਦੀ ਸਰਕਾਰ ਦੀ ਜਿੱਤ, ਪੱਖ 'ਚ ਪਈਆਂ 178 ਵੋਟਾਂ
. . .  about 6 hours ago
ਇਸਲਾਮਾਬਾਦ, 6 ਮਾਰਚ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਨੈਸ਼ਨਲ ਅਸੈਂਬਲੀ 'ਚ ਬਹੁਮਤ ਹਾਸਲ ਕਰ ਲਿਆ ਹੈ। ਅਵਿਸ਼ਵਾਸ ਪ੍ਰਸਤਾਵ 'ਤੇ ਅੱਜ ਅਸੈਂਬਲੀ 'ਚ ਹੋਈ ਵੋਟਿੰਗ 'ਚ ਉਨ੍ਹਾਂ ਨੇ ਇਹ...
ਚੌਥੇ ਟੈਸਟ ਮੈਚ 'ਚ ਭਾਰਤ ਨੇ ਇੰਗਲੈਂਡ ਨੂੰ ਇਕ ਪਾਰੀ ਅਤੇ 25 ਦੌੜਾਂ ਨਾਲ ਦਿੱਤੀ ਮਾਤ, ਲੜੀ 'ਤੇ 3-1 ਨਾਲ ਕੀਤਾ ਕਬਜ਼ਾ
. . .  about 6 hours ago
ਅਹਿਮਦਾਬਾਦ, 6 ਮਾਰਚ- ਅਹਿਮਦਾਬਾਦ 'ਚ ਖੇਡੇ ਗਏ ਚੌਥੇ ਅਤੇ ਆਖ਼ਰੀ ਟੈਸਟ ਮੈਚ 'ਚ ਭਾਰਤ ਨੇ ਇੰਗਲੈਂਡ ਨੂੰ ਇਕ ਪਾਰੀ ਅਤੇ 25 ਦੌੜਾਂ ਨਾਲ ਹਰਾ ਦਿੱਤਾ। ਇੰਗਲੈਂਡ ਦੀ ਦੂਜੀ ਪਾਰੀ 135 ਦੌੜਾਂ 'ਤੇ...
'ਆਪ' ਵਲੋਂ ਪੱਤਰਕਾਰ ਮੇਜਰ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
. . .  about 7 hours ago
ਜਲੰਧਰ, 6 ਮਾਰਚ- ਆਮ ਆਦਮੀ ਪਾਰਟੀ ਨੇ ਅਦਾਰਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੀ ਹੋਈ ਬੇਵਕਤੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ...
ਐਨ ਆਰ ਆਈ ਕਮਿਸ਼ਨ ਦੇ ਮੈਂਬਰ ਦਲਜੀਤ ਸਹੋਤਾ ਵਲੋਂ ਪੱਤਰਕਾਰ ਮੇਜਰ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
. . .  about 7 hours ago
ਮਾਹਿਲਪੁਰ, 6 ਮਾਰਚ (ਦੀਪਕ ਅਗਨੀਹੋਤਰੀ)- ਅਜੀਤ ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਜੀ ਦੇ ਅਚਾਨਕ ਅਕਾਲ ਚਲਾਣੇ ਤੇ ਐਨ ਆਰ...
ਜਲੰਧਰ ਵਿਚ ਚੱਲੀ ਗੋਲੀ, ਇਕ ਮੌਤ
. . .  about 7 hours ago
ਜਲੰਧਰ, 6 ਮਾਰਚ - ਜਲੰਧਰ ਸਥਿਤ ਸੋਢਲ ਰੋਡ ਦੇ ਪ੍ਰੀਤ ਨਗਰ ਵਿਚ ਅੱਜ ਦੁਪਹਿਰ ਕੁੱਝ ਨੌਜਵਾਨਾਂ ਨੇ ਪੀਵੀਸੀ ਦੁਕਾਨ ਮਾਲਕ ਨੂੰ ਗੋਲੀ ਮਾਰ ਦਿੱਤੀ। ਕਿਹਾ ਜਾ ਰਿਹਾ ਹੈ ਕਿ ਇਸ ਵਾਰਦਾਤ ਵਿਚ ਇਕ ਮੌਤ ਹੋਈ ਹੈ। ਖ਼ਬਰਾਂ ਮੁਤਾਬਿਕ ਰੰਜਸ਼ ਦੇ ਚੱਲਦਿਆਂ...
ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਨਿੱਜਰਪੁਰਾ ਟੋਲ ਪਲਾਜ਼ਾ ਵਿਖੇ ਲਾਇਆ ਧਰਨਾ 153ਵੇਂ ਦਿਨ ਵੀ ਜਾਰੀ
. . .  1 minute ago
ਜੰਡਿਆਲਾ ਗੁਰੂ, 6 ਮਾਰਚ (ਰਣਜੀਤ ਸਿੰਘ ਜੋਸਨ)- ਸੰਯੁਕਤ ਮੋਰਚੇ ਦੇ ਸੱਦੇ 'ਤੇ ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਧਰਨਾ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਨਿੱਜਰਪੁਰਾ ਟੋਲ ਪਲਾਜ਼ਾ ਵਿਖੇ ਲਾਇਆ ਧਰਨਾ...
ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਸ੍ਰੀ ਮੁਕਤਸਰ ਸਾਹਿਬ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 6 ਮਾਰਚ (ਰਣਜੀਤ ਸਿੰਘ ਢਿੱਲੋਂ)- ਰੋਜ਼ਾਨਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਬੇਵਕਤ ਵਿਛੋੜੇ 'ਤੇ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ...
ਪੱਤਰਕਾਰ ਮੇਜਰ ਸਿੰਘ ਦੇ ਘਰ ਪਹੁੰਚੀ ਉਨ੍ਹਾਂ ਦੀ ਮ੍ਰਿਤਕ ਦੇਹ
. . .  about 8 hours ago
ਜਲੰਧਰ, 6 ਮਾਰਚ (ਚਿਰਾਗ਼ ਸ਼ਰਮਾ)- 'ਅਜੀਤ' ਦੇ ਸੀਨੀਅਰ ਪੱਤਰਕਾਰ ਸਵ. ਮੇਜਰ ਸਿੰਘ ਜੀ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਪਹੁੰਚ ਚੁੱਕੀ ਹੈ। ਸ਼ਾਮੀਂ 3:30 ਵਜੇ ਉਨ੍ਹਾਂ ਦੇ ਨਿਵਾਸ ਸਥਾਨ...
ਹਰਿਆਣਾ ਦੇ ਪਲਵਲ 'ਚ ਕਿਸਾਨਾਂ ਨੇ ਜਾਮ ਕੀਤਾ ਕੇ. ਐਮ. ਪੀ. ਹਾਈਵੇ
. . .  about 8 hours ago
ਪਲਵਲ, 6 ਮਾਰਚ- ਕਿਸਾਨ ਅੰਦੋਲਨ ਦੇ 100 ਦਿਨ ਪੂਰੇ ਹੋਣ ਮੌਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਕਿਸਾਨਾਂ ਵਲੋਂ ਹਰਿਆਣਾ ਦੇ ਪਲਵਲ 'ਚ ਕੁੰਡਲੀ-ਮਾਨੇਸਰ-ਪਲਵਲ ਭਾਵ ਕਿ...
ਮਾਛੀਵਾੜਾ 'ਚ ਕੋਰੋਨਾ ਦੇ 5 ਹੋਰ ਮਾਮਲੇ ਆਏ ਸਾਹਮਣੇ
. . .  about 8 hours ago
ਮਾਛੀਵਾੜਾ ਸਾਹਿਬ, 6 ਮਾਰਚ (ਮਨੋਜ ਕੁਮਾਰ)- ਮਾਛੀਵਾੜਾ ਇਲਾਕੇ 'ਚ ਇਕ ਵਾਰ ਫਿਰ ਕੋਰੋਨਾ ਨੇ ਤੇਜ਼ੀ ਨਾਲ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਜਾਣਕਾਰੀ ਅਨੁਸਾਰ ਅੱਜ ਇੱਥੇ 5 ਕੋਰੋਨਾ ਦੇ ਪੰਜ ਹੋਰ ਮਾਮਲੇ ਸਾਹਮਣੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 13 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ 'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। ਵੱਲਭ ਭਾਈ ਪਟੇਲ

ਪੰਜਾਬ / ਜਨਰਲ

ਖਨੌਰੀ ਨੇੜੇ ਬੈਰੀਕੇਡ ਤੋੜ ਕੇ ਹਰਿਆਣੇ 'ਚ ਦਾਖ਼ਲ ਹੋਏ ਨੌਜਵਾਨ ਕਿਸਾਨ

ਖਨੌਰੀ/ਪਾਤੜਾਂ, 26 ਨਵੰਬਰ (ਬਲਵਿੰਦਰ ਸਿੰਘ ਥਿੰਦ, ਰਮੇਸ਼ ਕੁਮਾਰ, ਗੁਰਇਕਬਾਲ ਸਿੰਘ ਖ਼ਾਲਸਾ)- ਸੰਗਰੂਰ-ਦਿੱਲੀ ਮੁੱਖ ਮਾਰਗ 'ਤੇ ਸੰਗਰੂਰ ਜ਼ਿਲ੍ਹੇ ਦੇ ਆਖ਼ਰੀ ਕਸਬੇ ਖਨੌਰੀ ਨਜ਼ਦੀਕ ਪੰਜਾਬ ਹਰਿਆਣਾ ਸੂਬਿਆਂ ਦੀ ਸਰਹੱਦ 'ਤੇ ਹਰਿਆਣਾ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਦੇ ਅੱਜ ਦੇ ਦਿੱਲੀ ਵੱਲ ਨੂੰ ਕੂਚ ਕਰਨ ਦੇ ਦਿਤੇ ਗਏ ਸੱਦੇ ਦੇ ਮੱਦੇਨਜ਼ਰ 25 ਨਵੰਬਰ ਨੂੰ ਮੁੱਖ ਮਾਰਗ 'ਤੇ ਲਗਾਏ ਗਏ ਵੱਡੇ-ਵੱਡੇ ਪੱਥਰਾਂ ਅਤੇ ਬੈਰੀਕੇਡਾਂ ਨੂੰ ਅੱਜ ਕਿਸਾਨ ਜਥੇਬੰਦੀ ਦੇ ਸਮਾਗਮ 'ਚ ਸ਼ਾਮਿਲ ਸੈਂਕੜਿਆਂ ਦੀ ਗਿਣਤੀ ਵਿਚ ਨੌਜਵਾਨਾਂ ਨੇ ਤੋੜ ਦਿਤਾ, ਜਿਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੀ ਸਟੇਜ ਤੋਂ ਵਾਰ-ਵਾਰ ਐਲਾਨ ਕੀਤਾ ਜਾਂਦਾ ਰਿਹਾ ਕਿ ਇਹ ਬੈਰੀਕੇਡ ਤੋੜਨ 'ਚ ਉਨ੍ਹਾਂ ਦੀ ਜਥੇਬੰਦੀ ਦਾ ਕੋਈ ਹੱਥ ਨਹੀਂ ਅਤੇ ਨਾ ਹੀ ਉਨ੍ਹਾਂ ਦਾ ਇਸ ਤਰ੍ਹਾਂ ਬੈਰੀਕੇਡ ਤੋੜ ਕੇ ਦਿੱਲੀ ਵੱਲ ਜਾਣ ਦਾ ਇਰਾਦਾ ਹੈ ਤੇ ਇਸ ਸਾਰੀ ਘਟਨਾ ਨੂੰ ਕਿਸਾਨ ਆਗੂ ਵਿਰੋਧੀਆਂ ਦੀ ਸਾਜ਼ਿਸ਼ ਕਰਾਰ ਦਿੰਦੇ ਰਹੇ | ਜ਼ਿਕਰਯੋਗ ਹੈ ਕਿ ਪਿਛਲੇ ਤਿੰਨ ਦਿਨਾਂ ਤੋਂ ਪੰਜਾਬ-ਹਰਿਆਣਾ ਸੂਬਿਆਂ ਦੀ ਖਨੌਰੀ ਨਜ਼ਦੀਕ ਸਰਹੱਦ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੱਦੇ 'ਤੇ ਕਰੀਬ ਪੰਜ ਜ਼ਿਲਿ੍ਹਆਂ ਦੇ ਕਿਸਾਨ ਇਥੇ ਇਕੱਤਰ ਹੋ ਰਹੇ ਸਨ ਤੇ ਬੀਤੀ ਰਾਤ ਤੇ ਅੱਜ ਸਵੇਰੇ ਤਾਂ ਖਨੌਰੀ ਤੋਂ ਪੰਜਾਬ-ਹਰਿਆਣਾ ਸੂਬਿਆਂ ਦੀ ਸਰਹੱਦ ਤੱਕ ਟਰੈਕਟਰ-ਟਰਾਲੀਆਂ, ਮੋਟਰ ਸਾਈਕਲਾਂ ਅਤੇ ਕਾਰਾਂ ਜੀਪਾਂ ਦਾ ਹੜ੍ਹ ਜਿਹਾ ਹੀ ਆਇਆ ਹੋਇਆ ਸੀ | ਇਸ ਤੋਂ ਪਹਿਲਾਂ ਯੂਨੀਅਨ ਦੀ ਸਟੇਜ ਤੋਂ ਸਵੇਰ ਵੇਲੇ ਹੀ ਭਾਸ਼ਣਾਂ ਦਾ ਦੌਰ ਸ਼ੁਰੂ ਹੋ ਗਿਆ ਤੇ ਇਸੇ ਦੌਰਾਨ ਪ੍ਰਸਿੱਧ ਗਾਇਕ ਕਨਵਰ ਗਰੇਵਾਲ, ਹਰਫ਼ ਚੀਮਾ ਨੇ ਕਿਸਾਨਾਂ ਨੂੰ ਕਿਸਾਨੀ ਸਮੱਸਿਆਵਾਂ ਨਾਲ ਸਬੰਧਿਤ ਗੀਤ ਵੀ ਸੁਣਾਏ, ਜਦਕਿ ਹਰਜੀਤ ਹਰਮਨ ਨੇ ਕਿਸਾਨਾਂ ਨੂੰ ਸੰਬੋਧਨ ਕੀਤਾ | ਇਸੇ ਦੌਰਾਨ ਜਦੋਂ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਆਪਣੇ ਸੰਬੋਧਨ ਦੌਰਾਨ ਹਰਿਆਣਾ ਸਰਕਾਰ ਵਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕੇ ਜਾਣ ਦੇ ਲਈ ਥਾਂ-ਥਾਂ ਰੋਕਾਂ ਲਗਾਏ ਜਾਣ ਦਾ ਹਵਾਲਾ ਦਿੰਦਿਆਂ ਹੋਇਆਂ ਹਾਲੇ ਕੁਝ ਦਿਨ ਇਥੇ ਹੀ ਡੇਰੇ ਲਗਾਏ ਜਾਣ ਦੀ ਗੱਲ ਕਹੀ ਜਾ ਰਹੀ ਸੀ ਤਾਂ ਸਟੇਜ ਦੇ ਆਸ-ਪਾਸ ਖੜੇ ਨੌਜਵਾਨ ਆਪੇ ਤੋਂ ਬਾਹਰ ਹੁੰਦਿਆਂ 'ਦਿੱਲੀ ਚਲੋ' ਦੇ ਨਾਅਰੇ ਲਗਾਉਂਦੇ ਹੋਏ ਬੈਰੀਕੇਡਾਂ ਦੇ ਸਾਹਮਣੇ ਪਹੁੰਚ ਗਏ, ਜਿਨ੍ਹਾਂ ਤੇ ਹਰਿਆਣਾ ਪੁਲਿਸ ਦੇ ਜਵਾਨਾਂ ਨੇ ਪਾਣੀ ਦੀਆਂ ਬੁਛਾਰਾਂ ਕੀਤੀਆਂ | ਜਦੋਂ ਦੂਸਰੀ-ਤੀਸਰੀ ਵਾਰ ਪਾਣੀ ਦੀਆਂ ਬੁਛਾਰਾਂ ਹੋਈਆਂ ਤਾਂ ਨੌਜਵਾਨ ਵੀ ਇੱਟਾਂ-ਰੋੜੇ ਲੈ ਕੇ ਪੁਲਿਸ ਮੁਲਾਜ਼ਮਾਂ ਦੇ ਪਿੱਛੇ ਪੈ ਗਏ, ਜਿਸ ਤੋਂ ਬਾਅਦ ਪੁਲਿਸ ਮੁਲਾਜ਼ਮ ਪਾਣੀ ਦੀਆਂ ਬੁਛਾਰਾਂ ਕਰਨ ਵਾਲੀਆਂ ਗੱਡੀਆਂ ਤੇ ਹੋਰ ਸਾਧਨਾਂ ਨੂੰ ਲੈ ਕੇ ਉਥੋਂ ਫ਼ਰਾਰ ਹੋ ਗਏ | ਇਸ ਦੌਰਾਨ ਪੁਲਿਸ ਦੀਆਂ ਕੁੱਝ ਗੱਡੀਆਂ ਦੀ ਤੋੜ-ਫੋੜ ਵੀ ਕੀਤੇ ਜਾਣ ਦੀਆਂ ਸੂਚਨਾਵਾਂ ਮਿਲੀਆਂ ਹਨ | ਨੌਜਵਾਨਾਂ ਦੇ ਹਮਲੇ ਤੋਂ ਬਾਅਦ ਹਰਿਆਣਾ ਦੇ ਪੁਲਿਸ ਮੁਲਾਜ਼ਮ ਘਟਨਾ ਸਥਾਨ ਤੋਂ ਕਰੀਬ ਅੱਧਾ ਕਿਲੋਮੀਟਰ ਪਿੱਛੇ ਹਟ ਕੇ ਖੜ ਗਏ ਪਰ ਉਥੇ ਕੇਵਲ ਪੁਲਿਸ ਮੁਲਾਜ਼ਮ ਦੀ ਦਿਖਾਈ ਦੇ ਰਹੇ ਸਨ ਪਰ ਉਨ੍ਹਾਂ ਦਾ ਕੋਈ ਵਾਹਨ ਨਹੀਂ ਦਿਖਾਈ ਦੇ ਰਿਹਾ ਸੀ |

ਬਾਹਮਣਵਾਲਾ ਹੱਦ 'ਤੇ ਰੋਕਾਂ ਤੋੜ ਕੇ ਹਰਿਆਣਾ 'ਚ ਦਾਖ਼ਲ ਹੋਏ ਹਜ਼ਾਰਾਂ ਕਿਸਾਨ

ਬੁਢਲਾਡਾ/ਬੋਹਾ/ਸਰਦੂਲਗੜ੍ਹ,ਰਤੀਆ 26 ਨਵੰਬਰ (ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ/ਰਮੇਸ਼ ਤਾਂਗੜੀ/ਪ੍ਰਕਾਸ਼ ਸਿੰਘ ਜ਼ੈਲਦਾਰ/ ਬੇਅੰਤ ਕੌਰ ਮੰਡੇਰ)- ਕਿਸਾਨਾਂ ਨੂੰ ਹਰਿਆਣਾ 'ਚ ਦਾਖਲ ਹੋਣ ਤੋਂ ਰੋਕਣ ਲਈ ਮਾਨਸਾ ਜ਼ਿਲੇ੍ਹ ਦੀ ਤਹਿਸੀਲ ਬੁਢਲਾਡਾ 'ਚ ਪੈਂਦੀ ...

ਪੂਰੀ ਖ਼ਬਰ »

ਬਾਬਾ ਸੀਚੇਵਾਲ ਵਲੋਂ ਕੀਤੇ ਵਾਤਾਵਰਨ ਪੱਖੀ ਕਾਰਜਾਂ ਦੀ ਹਰ ਪਾਸੇ ਚਰਚਾ-ਡਾ: ਹਮਦਰਦ

ਸੁਲਤਾਨਪੁਰ ਲੋਧੀ, 26 ਨਵੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ) - ਉੱਘੇ ਵਾਤਾਵਰਨ ਪ੍ਰੇਮੀ ਪਦਮਸ੍ਰੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵਲੋਂ 'ਅਜੀਤ' ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ: ਬਰਜਿੰਦਰ ਸਿੰਘ ਹਮਦਰਦ ਦੀਆਂ ਦੋ ਪੁਸਤਕਾਂ 'ਪਲੀਤ ...

ਪੂਰੀ ਖ਼ਬਰ »

ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਅੱਜ ਹੋਵੇਗਾ ਸ਼ੋ੍ਰਮਣੀ ਕਮੇਟੀ ਦਾ ਜਨਰਲ ਇਜਲਾਸ

ਜਸਵੰਤ ਸਿੰਘ ਜੱਸ ਅੰਮਿ੍ਤਸਰ, 26 ਨਵੰਬਰ-ਪ੍ਰਮੱੁਖ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲ 2020-21 ਲਈ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤਿੰ੍ਰਗ ਕਮੇਟੀ ਮੈਂਬਰਾਂ ਦੀ ਸਾਲਾਨਾ ਚੋਣ ਲਈ ਭਲਕੇ ਤੇਜਾ ...

ਪੂਰੀ ਖ਼ਬਰ »

ਚੋਣ ਇਜਲਾਸ ਤੋਂ ਪਹਿਲਾਂ ਢੀਂਡਸਾ ਕਰਨਗੇ ਪਾਰਟੀ ਦੇ ਸ਼ੋ੍ਰਮਣੀ ਕਮੇਟੀ ਮੈਂਬਰਾਂ ਨਾਲ ਗੱਲਬਾਤ

ਅੰਮਿ੍ਤਸਰ, (ਜਸਵੰਤ ਸਿੰਘ ਜੱਸ)- ਸ਼ੋ੍ਰਮਣੀ ਕਮੇਟੀ ਦੇ 27 ਨਵੰਬਰ ਨੂੰ ਹੋਣ ਵਾਲੇ ਚੋਣ ਇਜਲਾਸ ਲਈ ਸ਼ੋ੍ਰਮਣੀ ਅਕਾਲੀ ਦਲ ਡੈਮੋਕਰੇਟਿਕ ਵਲੋਂ ਭਲਕੇ ਸ਼ੋ੍ਰਮਣੀ ਕਮੇਟੀ ਦੇ ਚੋਣ ਇਜਲਾਸ ਸਬੰਧੀ ਰਣਨੀਤੀ ਤਿਆਰ ਕਰਨ ਲਈ ਦਲ ਨਾਲ ਸਬੰਧਤ ਸ਼ੋ੍ਰਮਣੀ ਕਮੇਟੀ ਮੈਂਬਰਾਂ ...

ਪੂਰੀ ਖ਼ਬਰ »

ਟਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ ਦੇ ਪਿਤਾ ਸਵ: ਨੌਹਰ ਚੰਦ ਗੁਪਤਾ ਨਮਿਤ ਸ਼ਰਧਾਂਜਲੀ ਸਮਾਗਮ

ਲੁਧਿਆਣਾ, 26 ਨਵੰਬਰ (ਅਜੀਤ ਬਿਊਰੋ)- ਅੰਤਰਰਾਸ਼ਟਰੀ ਪੱਧਰ 'ਤੇ ਪ੍ਰਸਿੱਧ ਸਨਅਤੀ ਅਦਾਰੇ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਤੇ ਪੰਜਾਬ ਯੋਜਨਾ ਬੋਰਡ ਦੇ ਉਪ ਚੇਅਰਮੈਨ ਪਦਮਸ੍ਰੀ ਰਾਜਿੰਦਰ ਗੁਪਤਾ ਤੇ ਆਈ.ਓ.ਐਲ. ਕੰਪਨੀ ਦੇ ਐਮ.ਡੀ. ਵਰਿੰਦਰ ਗੁਪਤਾ ਦੇ ਪਿਤਾ ਸ੍ਰੀ ਨੌਹਰ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਦੀ ਜ਼ਿੰਮੇਵਾਰੀ ਰਵਨੀਤ ਕੌਰ ਨੂੰ ਸੌ ਾਪੀ

ਚੰਡੀਗੜ੍ਹ, 26 ਨਵੰਬਰ (ਅ. ਬ.)-Êਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਡਾ: ਬੀ.ਐਸ. ਘੁੰਮਣ ਦੇ ਅਸਤੀਫੇ ਨੂੰ ਪ੍ਰਵਾਨ ਕਰ ਲਿਆ ਹੈ | ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਜੰਗਲਾਤ ਤੇ ਜੰਗਲੀ ਜੀਵ ਦੇ ...

ਪੂਰੀ ਖ਼ਬਰ »

ਖੱਟਰ ਸਰਕਾਰ ਨੇ ਸੰਵਿਧਾਨ ਦੀਆਂ ਧੱਜੀਆਂ ਉਡਾਈਆਂ-ਸੁਖਬੀਰ

ਅੰਮਿ੍ਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਦਾ ਸ਼ਾਂਤਮਈ ਵਿਰੋਧ ਕਰਨ ਦਿੱਲੀ ਜਾ ਰਹੇ ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਦੀ ਸਰਹੱਦ 'ਤੇ ਰੋਕ ਕੇ ਲਾਠੀਚਾਰਜ ਕਰਨ, ਅੱਥਰੂ ਗੈਸ ਦੇ ਗੋਲੇ ...

ਪੂਰੀ ਖ਼ਬਰ »

ਘੱਗਰ ਦਰਿਆ 'ਚ ਵਗਾਹ ਮਾਰੇ ਬੈਰੀਕੇਡ ਤੇ ਪੱਥਰ

ਪਟਿਆਲਾ/ ਡਕਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਚੱਠਾ, ਪਰਗਟ ਸਿੰਘ ਬਲਬੇੜ੍ਹਾ)- ਹਰਿਆਣਾ ਸਰਕਾਰ ਤੇ ਪ੍ਰਸ਼ਾਸਨ ਵਲੋਂ ਘੱਗਰ ਦਰਿਆ 'ਤੇ ਪੰਜਾਬ ਨਾਲ ਲੱਗਦੀ ਸਰਹੱਦ 'ਤੇ ਲਗਾਏ ਨਾਕੇ ਪੰਜਾਬ ਦੇ ਕਿਸਾਨਾਂ ਨੇ ਹਰਿਆਣਾ ਦੇ ਕਿਸਾਨਾਂ ਦੀ ਮਦਦ ਨਾਲ ਤੋੜ ਕੇ ਵੱਡੇ ਕਾਫ਼ਲੇ ...

ਪੂਰੀ ਖ਼ਬਰ »

ਭਾਕਿਯੂ (ਏਕਤਾ ਉਗਰਾਹਾਂ) ਅੱਜ ਡੱਬਵਾਲੀ ਤੇ ਖਨੌਰੀ 'ਚ ਹਰਿਆਣਵੀ ਨਾਕੇ ਤੋੜ ਕੇ ਦਿੱਲੀ ਨੂੰ ਕਰੇਗੀ ਕੂਚ

ਡੱਬਵਾਲੀ, 26 ਨਵੰਬਰ (ਇਕਬਾਲ ਸਿੰਘ ਸ਼ਾਂਤ)- 'ਦਿੱਲੀ ਚੱਲੋ' ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੀ ਆਰ-ਪਾਰ ਦੇ ਟਾਕਰੇ ਦੇ ਰਾਹ ਪੈ ਗਈ ਹੈ | ਯੂਨੀਅਨ ਦੇ ਨਵੇਂ ਫੈਸਲੇ ਮੁਤਾਬਕ ਜਥੇਬੰਦੀ ਦੇ ਕਾਫਲੇ ਕੱਲ੍ਹ 27 ਨਵੰਬਰ ਨੂੰ ਸਾਢੇ 11 ਵਜੇ ਡੱਬਵਾਲੀ ਤੇ ...

ਪੂਰੀ ਖ਼ਬਰ »

ਅੱਜ ਖਨੌਰੀ ਸਰਹੱਦ ਤੋਂ ਦਿੱਲੀ ਲਈ ਰਵਾਨਾ ਹੋਵੇਗਾ ਕਿਸਾਨਾਂ ਦਾ ਕਾਫਲਾ-ਏਕਤਾ ਉਗਰਾਹਾਂ

ਖਨੌਰੀ, 26 ਨਵੰਬਰ (ਬਲਵਿੰਦਰ ਸਿੰਘ ਥਿੰਦ)- ਭਾਰਤੀ ਕਿਸਾਨ ਯੂਨੀਅਨ ਏਕਤਾ ਊਗਰਾਹਾਂ ਨੇ ਯੂਨੀਅਨ ਦੇ ਨੌਜਵਾਨ ਵਰਕਰਾਂ ਦੇ ਰੋਹ ਨੂੰ ਦੇਖਦਿਆਂ ਹੋਇਆ ਆਪਣੇ ਫੈਸਲੇ ਤੋਂ ਕੁੱਝ ਘੰਟਿਆਂ ਬਾਅਦ ਹੀ ਯੂ ਟਰਨ ਲੈਂਦਿਆਂ ਸੰਗਰੂਰ- ਦਿੱਲੀ ਮੁੱਖ ਮਾਰਗ 'ਤੇ ਸਥਿਤ ਪੰਜਾਬ ...

ਪੂਰੀ ਖ਼ਬਰ »

'ਆਪ' ਦੇ ਅੱਧੀ ਦਰਜਨ ਵਿਧਾਇਕਾਂ ਵਲੋਂ ਦਿੱਲੀ ਵੱਲ ਕੂਚ

ਚੰਡੀਗੜ੍ਹ, 26 ਨਵੰਬਰ (ਐਨ.ਐਸ.ਪਰਵਾਨਾ)-ਆਮ ਆਦਮੀ ਪਾਰਟੀ ਨਾਲ ਸਬੰਧਤ ਪੰਜਾਬ ਦੇ ਅੱਧੀ ਦਰਜ਼ਨ ਵਿਧਾਇਕ ਕੁਲਵੰਤ ਸਿੰਘ ਸੰਧਵਾਂ, ਕੁਲਦੀਪ ਸਿੰਘ ਸੰਦੋਆ, ਅਮਨ ਅਰੋੜਾ ਸੁਨਾਮ, ਮਨਜੀਤ ਸਿੰਘ ਬਿਲਾਸਪੁਰ ਤੇ ਮੀਤ ਹੇਅਰ ਆਦਿ ਵਲੋਂ ਕਿਸਾਨੀ ਜਥੇ ਨਾਲ ਦਿੱਲੀ ਵੱਲ ਨੂੰ ਕੂਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਫਗਵਾੜਾ, 26 ਨਵੰਬਰ (ਹਰੀਪਾਲ ਸਿੰਘ)- ਸਥਾਨਕ ਖੰਡ ਮਿੱਲ ਚੌਕ 'ਚ ਦੇਰ ਰਾਤ ਵਾਪਰੇ ਇਕ ਦਰਦਨਾਕ ਸੜਕ ਹਾਦਸੇ 'ਚ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਸਮੇਤ ਚਾਰ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਦੋ ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ, ਜਿਨ੍ਹਾਂ ਦਾ ਇਲਾਜ ਚੱਲ ...

ਪੂਰੀ ਖ਼ਬਰ »

ਰਾਜਸਥਾਨ ਤੋਂ ਵੀ ਕਿਸਾਨਾਂ ਦਾ ਕਾਫ਼ਲਾ ਦਿੱਲੀ ਲਈ ਰਵਾਨਾ

ਬੱਲੂਆਣਾ, 26 ਨਵੰਬਰ (ਸੁਖਜੀਤ ਸਿੰਘ ਬਰਾੜ)-ਪੰਜਾਬ ਦੇ ਨਾਲ ਲੱਗਦੇ ਸੂਬਾ ਰਾਜਸਥਾਨ ਤੋਂ ਵੀ ਹਜ਼ਾਰਾਂ ਕਿਸਾਨਾਂ ਦਾ ਕਾਫ਼ਲਾ ਗੰਗਾਨਗਰ ਕਿਸਾਨ ਸੰਘ ਦੀ ਅਗਵਾਈ ਹੇਠ ਪੰਜਾਬ ਦੇ ਬੱਲੂਆਣਾ ਹਲਕੇ 'ਚੋਂ ਹੁੰਦਾ ਹੋਇਆ ਡੱਬਵਾਲੀ ਰਾਹੀ ਦਿੱਲੀ ਨੂੰ ਰਵਾਨਾ ਨੂੰ ਹੋਇਆ | ...

ਪੂਰੀ ਖ਼ਬਰ »

ਡੂਮਵਾਲੀ ਸਰਹੱਦ 'ਤੇ ਵੱਡੀ ਗਿਣਤੀ 'ਚ ਮਰਦ-ਔਰਤ ਕਿਸਾਨਾਂ ਵਲੋਂ ਪੱਕਾ ਧਰਨਾ ਸ਼ੁਰੂ

ਡੱਬਵਾਲੀ, 26 ਨਵੰਬਰ (ਇਕਬਾਲ ਸਿੰਘ ਸ਼ਾਂਤ)- ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਨਾ ਜਾਣ ਦੇਣ ਖ਼ਿਲਾਫ਼ ਇਥੇ ਬਠਿੰਡਾ ਰੋਡ 'ਤੇ ਪੰਜਾਬ-ਹਰਿਆਣਾ ਹੱਦ ਉਪਰ ਭਾਕਿਯੂ ਏਕਤਾ ਉਗਰਾਹਾਂ ਦੇ ਹਜ਼ਾਰਾਂ ਮਰਦ-ਔਰਤ ਕਾਰਕੁੰਨਾਂ ਨੇ ਪੱਕਾ ਮੋਰਚਾ-ਕਮ-ਧਰਨਾ ...

ਪੂਰੀ ਖ਼ਬਰ »

ਗੂਹਲਾ ਚੀਕਾ ਦੇ ਰਸਤੇ ਹਰਿਆਣਾ 'ਚ ਹੋਏ ਦਾਖ਼ਲ

ਗੁਹਲਾ ਚੀਕਾ, 26 ਨਵੰਬਰ (ਓ.ਪੀ. ਸੈਣੀ)- ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਦੇ ਦਿੱਲੀ ਪਹੁੰਚਣ ਦੇ ਐਲਾਨ 'ਤੇ ਪੁਲਿਸ ਪ੍ਰਸ਼ਾਸਨ ਤੇ ਅੱਜ ਹਰਿਆਣਾ ਪ੍ਰਸ਼ਾਸਨ ਨੇ ਬਾਹਰਵਾਰ ਘੱਗਰ ਨਦੀ ਦੇ ਪੁਲ 'ਤੇ ਚੀਕਾ-ਪਟਿਆਲਾ ਰੋਡ 'ਤੇ ਪੁਲਿਸ ਪ੍ਰਸ਼ਾਸਨ ਨੇ ਜਿਥੇ ਹਰਿਆਣਾ ਵਿਚ ...

ਪੂਰੀ ਖ਼ਬਰ »

ਟੋਹਾਣਾ-ਮੂਣਕ ਸੜਕ ਤੋਂ ਰੋਕਾਂ ਤੋੜ ਕੇ ਹਰਿਆਣਾ 'ਚ ਦਾਖ਼ਲ ਹੋਏ ਕਿਸਾਨ

ਮੂਣਕ, 26 ਨਵੰਬਰ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ, ਗਮਦੂਰ ਸਿੰਘ ਧਾਲੀਵਾਲ)- ਦਿੱਲੀ ਜਾਣ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਦੇ ਹਜ਼ਾਰਾਂ ਕਿਸਾਨਾਂ ਵਲੋਂ ਹਰਿਆਣਾ ਦੇ ਸ਼ਹਿਰ ਟੋਹਾਣਾ-ਮੂਣਕ ਰੋਡ 'ਤੇ ਸ਼ਮੂਲੀਅਤ ਕੀਤੀ ਗਈ ਸੀ | ਜਦੋਂ ਹਰਿਆਣਾ ਪੁਲਿਸ ਪ੍ਰਸ਼ਾਸਨ ...

ਪੂਰੀ ਖ਼ਬਰ »

ਅੱਥਰੂ ਗੈਸ ਤੇ ਪਾਣੀ ਦੀਆਂ ਬੁਛਾੜਾਂ ਦੀ ਨਹੀਂ ਕੀਤੀ ਪ੍ਰਵਾਹ

ਲਾਲੜੂ, 26 ਨਵੰਬਰ (ਰਾਜਬੀਰ ਸਿੰਘ)- 'ਦਿੱਲੀ ਚੱਲੋ' ਕਿਸਾਨ ਅੰਦੋਲਨ ਦੌਰਾਨ ਅੱਜ ਨੌਜਵਾਨ ਕਿਸਾਨਾਂ ਵਲੋਂ ਦਿਖਾਈ ਗਈ ਦਲੇਰੀ ਕਾਰਨ ਹਰਿਆਣਾ ਪੁਲਿਸ ਵਲੋਂ ਲਗਾਈਆਂ ਰੋਕਾਂ ਕੋਈ ਚੁਨੌਤੀ ਪੇਸ਼ ਨਹੀ ਕਰ ਸਕੀਆਂ | ਕਿਸਾਨੀ ਜੋਸ਼ ਅੱਗੇ ਹਰਿਆਣਾ ਪੁਲਿਸ ਵਲੋਂ ...

ਪੂਰੀ ਖ਼ਬਰ »

ਢੀਂਡਸਾ ਵਲੋਂ ਕਿਸਾਨ ਅੰਦੋਲਨ ਰੋਕਣ ਲਈ ਹਰਿਆਣਾ ਸਰਕਾਰ ਦੀ ਤਿੱਖੀ ਆਲੋਚਨਾ

ਸੰਗਰੂਰ, 26 ਨਵੰਬਰ (ਸੁਖਵਿੰਦਰ ਸਿੰਘ ਫੁੱਲ)- ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਸਾਨ ਅੰਦੋਲਨ ਲਈ ਦਿੱਲੀ ਜਾ ਰਹੇ ਕਿਸਾਨਾਂ ਦਾ ਰਾਹ ਰੋਕਣ ਹਰਿਆਣਾ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ | ਉਨ੍ਹਾਂ ਕਿਹਾ ਹੈ ਕਿ ਅਕਾਲੀ ਦਲ ...

ਪੂਰੀ ਖ਼ਬਰ »

ਜੇ ਤੁਸੀਂ ਆਪਣੇ ਸ਼ਿਕਵੇ ਜਨਤਕ ਤੌਰ 'ਤੇ ਜ਼ਾਹਰ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਕਾਂਗਰਸ ਨੂੰ ਅਲਵਿਦਾ ਆਖ ਸਕਦੇ ਹੋ- ਕੈਪਟਨ

ਚੰਡੀਗੜ੍ਹ, 26 ਨਵੰਬਰ (ਅਜੀਤ ਬਿਊਰੋ)- ਕਾਂਗਰਸ ਅੰਦਰ ਅੰਦਰੂਨੀ ਲੋਕਤੰਤਰ ਦੀ ਘਾਟ ਦੇ ਦੋਸ਼ਾਂ ਨੂੰ ਖ਼ਾਰਜ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਹਰ ਕੋਈ ਆਪਣੇ ਸ਼ਿਕਵੇ ਪਾਰਟੀ ਪ੍ਰਧਾਨ ਜਾਂ ਵਰਕਿੰਗ ਕਮੇਟੀ ਕੋਲ ਉਠਾਉਣ ਲਈ ...

ਪੂਰੀ ਖ਼ਬਰ »

ਪਤਨੀ, ਪੁੱਤਰ, ਨੂੰ ਹ ਤੇ ਪੋਤੇ ਨੂੰ ਕਤਲ ਕਰਨ ਉਪਰੰਤ ਫ਼ਰਾਰ ਹੋਏ ਪ੍ਰਾਪਰਟੀ ਕਾਰੋਬਾਰੀ ਨੇ ਕੀਤੀ ਖ਼ੁੁਦਕੁਸ਼ੀ

ਲੁਧਿਆਣਾ, 26 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੇ ਘੇਰੇ ਅੰਦਰ ਪੈਂਦੇ ਇਲਾਕੇ ਮਿਊਰ ਵਿਹਾਰ 'ਚ ਪਤਨੀ, ਪੁੱਤਰ, ਨੂੰਹ ਤੇ ਪੋਤੇ ਨੂੰ ਕਤਲ ਕਰਨ ਉਪਰੰਤ ਫ਼ਰਾਰ ਹੋਏ ਪ੍ਰਾਪਰਟੀ ਕਾਰੋਬਾਰੀ ਵਲੋਂ ਖ਼ੁਦਕੁਸ਼ੀ ਕਰ ਲਈ ਗਈ ਹੈ | ਜਾਣਕਾਰੀ ਅਨੁਸਾਰ ਮਯੂਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿ ਪਹੁੰਚੇਗਾ ਜਥਾ

ਸੁਰਿੰਦਰ ਕੋਛੜ ਅੰਮਿ੍ਤਸਰ, 26 ਨਵੰਬਰ- ਪਾਕਿਸਤਾਨ ਦੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ 'ਚ ਸ਼ਮੂਲੀਅਤ ਕਰਨ ਲਈ 27 ਨਵੰਬਰ ਨੂੰ ਸਵੇਰੇ 10 ਵਜੇ ਭਾਰਤੀ ਯਾਤਰੂਆਂ ਦਾ ਜਥਾ ਸੜਕ ਰਸਤੇ ...

ਪੂਰੀ ਖ਼ਬਰ »

ਡਾ: ਓਬਰਾਏ ਨੇ ਕਿਸਾਨਾਂ ਲਈ ਭੇਜਿਆ 20 ਟਨ ਦੇ ਕਰੀਬ ਰਾਸ਼ਨ

ਅੰਮਿ੍ਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)- ਪ੍ਰਸਿੱਧ ਸਮਾਜ ਸੇਵੀ ਡਾ: ਐਸ.ਪੀ. ਸਿੰਘ ਓਬਰਾਏ ਦੀ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮੌਜੂਦਾ ਕਿਸਾਨ ਅੰਦੋਲਨ ਦੌਰਾਨ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਲੰਗਰ ਵਾਸਤੇ ਵੱਖ-ਵੱਖ ਥਾਵਾਂ ਤੋਂ 20 ਟਨ ਦੇ ...

ਪੂਰੀ ਖ਼ਬਰ »

ਬਿਜਲੀ ਖੇਤਰ ਦੇ ਹਜ਼ਾਰਾਂ ਲੋਕਾਂ ਨੇ ਨਿੱਜੀਕਰਨ ਦੇ ਵਿਰੋਧ 'ਚ ਕੀਤਾ ਪ੍ਰਦਰਸ਼ਨ

ਸ਼ਿਵ ਸ਼ਰਮਾ ਜਲੰਧਰ, 26 ਨਵੰਬਰ- ਸਰਕਾਰੀ ਖੇਤਰ ਦੇ ਹਜ਼ਾਰਾਂ ਮੁਲਾਜ਼ਮਾਂ ਤੇ ਇੰਜੀਨੀਅਰਾਂ ਨੇ ਬਿਜਲੀ ਸੋਧ ਬਿੱਲ 2020 ਨੂੰ ਵਾਪਸ ਲੈਣ ਦੀ ਮੰਗ, ਮਾਣਕ ਬੋਲੀ ਦਸਤਾਵੇਜ਼ ਨੂੰ ਖ਼ਤਮ ਕਰਨ ਤੇ ਰਾਜਾਂ ਅਤੇ ਕੇਂਦਰ ਸ਼ਾਸਿਤ ਰਾਜਾਂ 'ਚ ਬਿਜਲੀ ਵੰਡ ਕੰਪਨੀਆਂ (ਡਿਸਕਾਮ) ਦੇ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਦੀ ਕਾਰਵਾਈ ਨੂੰ ਵੱਖ-ਵੱਖ ਪਾਰਟੀ ਆਗੂਆਂ ਨੇ ਦੱਸਿਆ ਸੰਵਿਧਾਨਕ ਹੱਕਾਂ ਦਾ ਘਾਣ

ਚੰਡੀਗੜ੍ਹ, 26 ਨਵੰਬਰ (ਵਿਕਰਮਜੀਤ ਸਿੰਘ ਮਾਨ)- ਹਰਿਆਣਾ ਸਰਕਾਰ ਵਲੋਂ ਦਿੱਲੀ ਜਾ ਰਹੇ ਕਿਸਾਨਾਂ ਨਾਲ ਕੀਤੇ ਸਲੂਕ ਦੀ ਚਾਰ ਚੁਫੇਰਿਓਾ ਨਿਖੇਧੀ ਕੀਤੀ ਜਾ ਰਹੀ ਹੈ | ਅੰਨਦਾਤਾ ਨਾਲ ਕੀਤੇ ਮਾੜੇ ਵਿਹਾਰ ਨੂੰ ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਬ), ਅਕਾਲੀ ਦਲ (ਡੀ) ਤੇ ਆਮ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਦੇ 845 ਨਵੇਂ ਮਾਮਲੇ, 26 ਹੋਰ ਮੌਤਾਂ

ਚੰਡੀਗੜ੍ਹ, 26 ਨਵੰਬਰ (ਵਿਕਰਮਜੀਤ ਸਿੰਘ ਮਾਨ)-ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 26 ਹੋਰ ਮੌਤਾਂ ਹੋ ਗਈਆਂ ਤੇ 845 ਨਵੇਂ ਮਾਮਲੇ ਸਾਹਮਣੇ ਆਏ ਹਨ, ਉਥੇ ਹੀ 467 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਤਾਜ਼ਾ ਮੌਤਾਂ ਵਿਚੋਂ 3 ਜਲੰਧਰ, 6 ਲੁਧਿਆਣਾ, 1 ...

ਪੂਰੀ ਖ਼ਬਰ »

ਪੰਜਾਬ 'ਚ ਬਾਹਰੀ ਸੂਬਿਆਂ ਤੋਂ ਆਏ ਝੋਨੇ/ਚੌਲ ਦੇ ਕਰੋੜਾਂ ਰੁਪਏ ਦੇ ਘੁਟਾਲੇ ਦਾ ਭੇਤ ਖੁੱਲ੍ਹਣ ਲੱਗਾ

ਰਾਮਪੁਰਾ ਫੂਲ , 26 ਨਵੰਬਰ (ਨਰਪਿੰਦਰ ਸਿੰਘ ਧਾਲੀਵਾਲ)- ਪੰਜਾਬ 'ਚ ਬਾਹਰੀ ਸੂਬਿਆਂ ਤੋਂ ਆਏ ਝੋਨੇ/ਚੌਲ ਦੇ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਦੇ ਭੇਤ ਖੁੱਲਣੇ ਸ਼ੁਰੂ ਹੋ ਗਏ ਹਨ | ਦੱਸਣਾ ਬਣਦਾ ਹੈ ਕਿ ਆੜਤੀਆਂ, ਸੈਲਰ ਮਾਲਕਾਂ ਤੇ ਅਧਿਕਾਰੀਆਂ ਵਲੋਂ ਕਾਗਜਾਂ 'ਚ ਫਰਜੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX