ਮਾਨਸਾ, 26 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ 2020 ਨੂੰ ਰੱਦ ਕਰਵਾਉਣ ਲਈ ਜ਼ਿਲੇ੍ਹ 'ਚੋਂ ਹਜ਼ਾਰਾਂ ਦੀ ਗਿਣਤੀ 'ਚ ਕਿਸਾਨਾਂ ਨੇ ਜਿਥੇ ਕਾਫ਼ਲਿਆਂ ਦੇ ਰੂਪ 'ਚ ਦਿੱਲੀ ਵੱਲ ਚਾਲੇ ਪਾ ਦਿੱਤੇ ਉੱਥੇ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ 58ਵੇਂ ਦਿਨ ਵੀ ਕਿਸਾਨਾਂ ਵਲੋਂ ਵੱਖ ਵੱਖ ਥਾਵਾਂ 'ਤੇ ਲਗਾਏ ਧਰਨੇ ਜਾਰੀ ਰਹੇ | ਦਿੱਲੀ ਜਾਣ ਲਈ ਕਿਸਾਨਾਂ 'ਚ ਭਾਰੀ ਉਤਸ਼ਾਹ ਸੀ | ਇਕ ਵਾਰ ਕਿਸਾਨ ਬਾਹਮਣਵਾਲਾ ਹੱਦ ਅਤੇ ਹਾਂਸਪੁਰ ਹੱਦ ਰਾਹੀਂ ਹਰਿਆਣਾ 'ਚ ਦਾਖਲ ਹੋ ਗਏ | ਇਸ ਤੋਂ ਪਹਿਲਾਂ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਹਰਿਆਣਾ ਸਰਕਾਰ ਕਿੰਨੇ ਵੀ ਜੁਲਮ ਢਾਹ ਲਵੇ, ਉਹ ਆਪਣੀਆਂ ਮੰਗਾਂ ਮਨਵਾ ਕੇ ਹੀ ਦਮ ਲਵਾਂਗੇ | ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਜਥੇਬੰਦੀਆਂ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਣਗੀਆਂ |
ਹਰਿਆਣਾ ਸਰਕਾਰ ਵਲੋਂ ਕਿਸਾਨਾਂ 'ਤੇ ਕੀਤਾ ਤਸ਼ੱਦਦ ਅਣਮਨੁੱਖੀ-ਨਕੱਈ
ਅਕਾਲੀ ਆਗੂ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਨੇ ਕਿਹਾ ਕਿ ਹਰ ਇਕ ਨੂੰ ਰੋਸ ਪ੍ਰਗਟ ਕਰਨ ਦਾ ਹੱਕ ਹੈ, ਪਰ ਜਿਸ ਤਰ੍ਹਾਂ ਕੇਂਦਰ ਦੇ ਇਸ਼ਾਰੇ 'ਤੇ ਹਰਿਆਣਾ ਸਰਕਾਰ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਤਸ਼ੱਦਦ ਕਰ ਰਹੀ ਹੈ, ਉਹ ਬਹੁਤ ਹੀ ਨਿੰਦਣਯੋਗ ਹੈ ਅਤੇ ਅਣਮਨੁੱਖੀ ਹੈ | ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਕੇਂਦਰ ਸਰਕਾਰ ਦੇ ਕੁਝ ਨੁਮਾਇੰਦੇ ਕਿਸਾਨਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਅਤੇ ਉਨ੍ਹਾਂ ਦਾ ਹੱਲ ਕੱਢਣ ਲਈ ਪਹਿਲਕਦਮੀ ਕਰਦੇ | ਇਸ ਮੌਕੇ ਬਲਦੇਵ ਸਿੰਘ ਮਾਖਾ, ਜਰਨੈਲ ਸਿੰਘ ਹੋਡਲਾ, ਸੁਰਜੀਤ ਸਿੰਘ ਕੋਟਲੱਲੂ, ਬਲਜੀਤ ਸਿੰਘ ਅਤਲਾ, ਕੁਲਵੰਤ ਸਿੰਘ ਹੀਰੋਂ ਕਲਾਂ, ਭਰਪੂਰ ਸਿੰਘ ਅਤਲਾ ਨੇ ਵੀ ਕਿਸਾਨਾਂ 'ਤੇ ਕੀਤੇ ਤਸ਼ੱਦਦ ਦੀ ਨਿੰਦਾ ਕੀਤੀ |
ਬੁਢਲਾਡਾ ਰਿਲਾਇੰਸ ਤੇਲ ਪੰਪ ਅੱਗੇ ਧਰਨਾ ਜਾਰੀ
ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ- ਸਥਾਨਕ ਰਿਲਾਇੰਸ ਤੇਲ ਪੰਪ 'ਤੇ ਕਿਸਾਨਾਂ ਦਾ ਧਰਨਾ ਜਾਰੀ ਰਿਹਾ | ਸੰਬੋਧਨ ਕਰਦਿਆਂ ਕਿਸਾਨ ਆਗੂ ਸੁਖਦੇਵ ਸਿੰਘ ਬੋੜਾਵਾਲ ਨੇ ਕਿਹਾ ਕਿ ਮੋਦੀ ਸਰਕਾਰ ਕਾਲੇ ਕਾਨੂੰਨ ਲਾਗੂ ਕਰ ਕੇ ਕਿਸਾਨਾਂ ਸਮੇਤ ਹਰ ਵਰਗ ਨੂੰ ਆਰਥਿਕ ਤੌਰ 'ਤੇ ਵੱਡੀ ਸੱਟ ਮਾਰ ਰਹੀ ਹੈ | ਇਸ ਮੌਕੇ ਜਸਕਰਨ ਸਿੰਘ ਸ਼ੇਰਖਾਂ ਵਾਲਾ, ਸਤਪਾਲ ਸਿੰਘ ਬਰ੍ਹੇ, ਦਰਸ਼ਨ ਸਿੰਘ ਗੁਰਨੇ, ਬਲਦੇਵ ਸਿੰਘ ਪਿੱਪਲੀਆਂ, ਜਸਵੰਤ ਸਿੰਘ ਬੀਰੋਕੇ, ਅਮਰੀਕ ਸਿੰਘ ਮੰਦਰਾਂ, ਚਿੜੀਆ ਸਿੰਘ ਗੁਰਨੇ ਨੇ ਵੀ ਸੰਬੋਧਨ ਕੀਤਾ |
ਰੇਲਵੇ ਸਟੇਸ਼ਨ ਨਜ਼ਦੀਕ ਧਰਨਾ ਜਾਰੀ
ਬਰੇਟਾ ਤੋਂ ਰਵਿੰਦਰ ਕੌਰ ਮੰਡੇਰ/ਜੀਵਨ ਸ਼ਰਮਾ ਅਨੁਸਾਰ- ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਥਾਨਕ ਰੇਲਵੇ ਸਟੇਸ਼ਨ ਨੇੜੇ ਧਰਨਾ ਜਾਰੀ ਰਿਹਾ | ਸੰਬੋਧਨ ਕਰਦਿਆਂ ਤਾਰਾ ਚੰਦ ਬਰੇਟਾ ਨੇ ਕਿਹਾ ਕਿ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਕਿਸਾਨਾਂ ਨੂੰ ਹਰਿਆਣਾ ਰਾਹੀਂ ਦਿੱਲੀ ਜਾਣ ਤੋਂ ਰੋਕ ਕੇ ਉਨ੍ਹਾਂ ਤੋਂ ਸੰਵਿਧਾਨਿਕ ਹੱਕ ਖੋਹ ਰਹੀ ਹੈ ਪਰ ਕਿਸਾਨ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਵਾਪਸ ਮੁੜਨਗੇ |
ਆੜ੍ਹਤੀਆ ਦਾ ਕਾਫ਼ਲਾ ਦਿੱਲੀ ਧਰਨੇ ਲਈ ਰਵਾਨਾ
ਸਥਾਨਕ ਮੰਡੀ ਦੇ ਸਮੂਹ ਆੜ੍ਹਤੀਏ ਆਗੂ ਜਤਿੰਦਰ ਮੋਹਨ ਗਰਗ ਦੀ ਅਗਵਾਈ ਵਿਚ ਦਿੱਲੀ ਧਰਨੇ ਲਈ ਰਵਾਨਾ ਹੋਏ | ਉਨ੍ਹਾਂ ਕਿਹਾ ਕਿ ਲੋਕ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਜਥੇਬੰਦੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇਗੀ | ਕਾਫ਼ਲੇ 'ਚ ਮੇਹਰ ਸਿੰਘ ਖੰਨਾ, ਰਾਜੇਸ਼ ਸਿੰਗਲਾ, ਰਾਜ ਮਿੱਤਲ, ਤਾਰਾ ਸਿੰਘ ਜੁਗਲਾਣ, ਬਲਜਿੰਦਰ ਸਿੰਘ ਚੱਕ ਅਲੀਸ਼ੇਰ, ਕਾਲਾ ਜਵੰਧਾ, ਕੇਵਲ ਸ਼ਰਮਾ, ਸੁਰੇਸ਼ ਕੁਮਾਰ, ਸੁਰਜੀਤ ਸਿੰਘ, ਚੰਦਰ ਸ਼ੇਖਰ ਸ਼ਾਮਿਲ ਸਨ |
ਦਿੱਲੀ ਲਈ ਜਥਾ ਰਵਾਨਾ
ਭੀਖੀ ਤੋਂ ਬਲਦੇਵ ਸਿੰਘ ਸਿੱਧੂ/ਗੁਰਿੰਦਰ ਸਿੰਘ ਔਲਖ ਅਨੁਸਾਰ- ਦਿੱਲੀ ਚੱਲੋ ਪ੍ਰੋਗਰਾਮ ਤਹਿਤ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸਕੱਤਰ ਗੁਰਨਾਮ ਸਿੰਘ ਭੀਖੀ ਦੀ ਅਗਵਾਈ 'ਚ ਟਰੈਕਟਰਾਂ-ਟਰਾਲੀਆਂ 'ਚ ਸਵਾਰ ਕਿਸਾਨਾਂ ਦਾ ਜਥਾ ਬੁਢਲਾਡਾ ਰੋਡ ਭੀਖੀ ਤੋਂ ਦਿੱਲੀ ਲਈ ਰਵਾਨਾ ਹੋਇਆ | ਭਾਕਿਯੂ ਕਾਦੀਆਂ ਦੇ ਆਗੂ ਲਾਲ ਸਿੰਘ ਭੀਖੀ, ਗੁਰਚਰਨ ਸਿੰਘ ਭੀਖੀ ਅਤੇ ਤਰਕਸ਼ੀਲ ਆਗੂ ਮੇਘ ਰਾਜ ਰੱਲਾ ਨੇ ਕਿਹਾ ਕਿ ਉਹ ਆਪਣੇ ਨਾਲ ਕਈ ਮਹੀਨਿਆਂ ਦਾ ਰਾਸ਼ਨ ਲਿਜਾ ਰਹੇ ਹਨ ਅਤੇ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਵਾਪਸ ਮੁੜਨਗੇ | ਇਸ ਮੌਕੇ ਸੁੱਖਾ ਸਿੰਘ ਪੰਡਤ, ਬਲਵਿੰਦਰ ਸਿੰਘ ਹੈਪੀ, ਗੁਰਮੇਲ ਸਿੰਘ ਮੇਲੂ, ਅਜੈਬ ਸਿੰਘ ਨੰਬਰਦਾਰ, ਹਰਦੇਵ ਸਿੰਘ ਦੇਬੀ, ਬਲਕਰਨ ਸਿੰਘ ਬੱਲੂ, ਅਜੈਬ ਸਿੰਘ ਭੀਖੀ ਆਦਿ ਸ਼ਾਮਿਲ ਸਨ |
ਕਿਸਾਨ ਜਥੇਬੰਦੀਆਂ ਦਾ ਜਥਾ ਦਿੱਲੀ ਨੂੰ ਰਵਾਨਾ
ਝੁਨੀਰ ਤੋਂ ਰਮਨਦੀਪ ਸਿੰਘ ਸੰਧੂ ਅਨੁਸਾਰ- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿੰਡ ਫੱਤਾ ਮਾਲੋਕਾ, ਕਸਬਾ ਝੁਨੀਰ, ਬਾਜੇਵਾਲਾ ਤੋਂ ਕਿਸਾਨਾਂ ਦੇ ਜਥੇ ਦਿੱਲੀ ਲਈ ਰਵਾਨਾ ਹੋਏ | ਪਿੰਡ ਬਾਜੇਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸਾਰੇ ਮੈਂਬਰ ਦਿੱਲੀ ਲਈ ਰਵਾਨਾ ਹੋ ਗਏ, ਜਿਨ੍ਹਾਂ ਨੂੰ ਹਰੀ ਝੰਡੀ ਦੇ ਕੇ ਸਰਪੰਚ ਪੋਹਲੋਜੀਤ ਸਿੰਘ ਨੇ ਦਿੱਲੀ ਲਈ ਰਵਾਨਾ ਕੀਤਾ | ਇਸ ਮੌਕੇ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਪਿੰਡ ਫੱਤਾ ਮਾਲੋਕਾ ਤੋਂ ਵੀ ਕਿਸਾਨ ਜਥੇਬੰਦੀਆਂ ਲਈ ਵੱਡੀ ਪੱਧਰ 'ਤੇ ਕਿਸਾਨ ਦਿੱਲੀ ਲਈ ਰਵਾਨਾ ਹੋਏ | ਸਰਪੰਚ ਐਡਵੋਕੇਟ ਗੁਰਸੇਵਕ ਸਿੰਘ ਨੇ ਕਿਹਾ ਕਿ ਸਾਡੀ ਸਾਰੀ ਪੰਚਾਇਤ ਕਿਸਾਨ ਜਥੇਬੰਦੀਆਂ ਨਾਲ ਹੈ | ਇਸ ਮੌਕੇ ਭੋਲਾ ਸਿੰਘ ਬਹਿਣੀਵਾਲ, ਨਿਰਮਲ ਸਿੰਘ ਨਿੰਮਾ, ਗੁਰਜੰਟ ਸਿੰਘ, ਜੰਟਾ ਸਿੰਘ, ਜੱਸਾ ਸਿੰਘ, ਮੇਘਾ ਸਿੰਘ ਆਦਿ ਹਾਜ਼ਰ ਸਨ |
ਜੋਗਾ ਤੋਂ ਦਿੱਲੀ ਵੱਲ ਕਾਫ਼ਲਾ ਰਵਾਨਾ
ਜੋਗਾ ਤੋਂ ਹਰਜਿੰਦਰ ਸਿੰਘ ਚਹਿਲ ਅਨੁਸਾਰ- ਕੇਂਦਰ ਸਰਕਾਰ ਵਲੋਂ ਖੇਤੀ ਸਬੰਧੀ ਬਣਾਏ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਦਲਵਾਰਾ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਦੇ ਰਾਜ ਸਿੰਘ ਅਕਲੀਆ ਦੀ ਅਗਵਾਈ 'ਚ 20 ਟਰੈਕਟਰ ਟਰਾਲੀਆਂ ਵਿਚ ਸਵਾਰ ਹੋ ਕੇ ਕਿਸਾਨ ਦਿੱਲੀ ਵੱਲ ਰਵਾਨਾ ਹੋਏ |
ਲਹਿਰਾ ਮੁਹੱਬਤ, 26 ਨਵੰਬਰ (ਭੀਮ ਸੈਨ ਹਦਵਾਰੀਆ)- ਥਰਮਲ ਮੁਲਾਜ਼ਮ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਵਲੋਂ ਅੱਜ ਦੇਸ਼ ਵਿਆਪੀ ਹੜਤਾਲ ਦੇ ਸਮਰਥਨ ਵਿਚ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟ ਕੀਤਾ ਗਿਆ | ਫੈਡਰੇਸ਼ਨ ਦੇ ਪ੍ਰਧਾਨ ਬਲਜੀਤ ਸਿੰਘ ਬਰਾੜ ਬੋਦੀ ਵਾਲਾ ...
ਮਾਨਸਾ, 26 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਸਹਾਰਾ ਰੂਬਲ ਬਲੱਡ ਕਲੱਬ ਮਾਨਸਾ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਅਕਬਰ ਖਾਨ ਪ੍ਰਧਾਨ, ਸੁਰੇਸ਼ ਕੁਮਾਰ ਪਾਈਲਟ ਸਰਪ੍ਰਸਤ, ਪਰਮਜੀਤ ਸਿੰਘ ਬੱਚੀ ਚੇਅਰਮੈਨ, ਹੈਪੂ ਸਿੰਘ ਡਸਕਾ ਉਪ ਪ੍ਰਧਾਨ, ਜਸਕਰਨ ਮਾਨ ਜੱਸੀ ਖ਼ਜ਼ਾਨਚੀ, ...
ਬਠਿੰਡਾ, 26 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸੰਵਿਧਾਨ ਦਿਵਸ ਮੌਕੇ ਜ਼ਿਲ੍ਹੇ ਦੇ ਤਿੰਨ ਸਰਕਾਰੀ ਸਕੂਲਾਂ ਜੱਸੀ ਪੌ ਵਾਲੀ, ਬੁਰਜ ਗਿੱਲ ਅਤੇ ਗਹਿਰੀ ...
ਮਾਨਸਾ, 26 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਸੰਵਿਧਾਨ ਮਨਾਇਆ ਗਿਆ | ਜ਼ਿਲ੍ਹਾ ਯੂਥ ਕੋਆਰਡੀਨੇਟਰ ਸਰਬਜੀਤ ਸਿੰਘ ਨੇ ਯੂਥ ਕਲੱਬਾਂ ਦੇ ਮੈਂਬਰਾਂ ਅਤੇ ਵੱਖ-ਵੱਖ ਬਲਾਕਾਂ ਦੇ ਵਲੰਟੀਅਰਜ਼ ਨੂੰ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹ ਕੇ ...
ਬੁਢਲਾਡਾ, 26 ਨਵੰਬਰ (ਸਵਰਨ ਸਿੰਘ ਰਾਹੀ)- ਭਾਰਤੀ ਸੰਵਿਧਾਨ ਇਕ ਪਵਿੱਤਰ ਗ੍ਰੰਥ ਹੈ, ਜੋ ਬਹੁਲਤਾਵਾਂ ਵਾਲੇ ਭਾਰਤ ਦੇਸ਼ ਵਿਚ ਵੱਖ-ਵੱਖ ਸੱਭਿਆਚਾਰਾਂ, ਬੋਲੀਆਂ ਅਤੇ ਖ਼ਿੱਤਿਆਂ ਲਈ ਬਰਾਬਰ ਮੌਕੇ ਪ੍ਰਦਾਨ ਕਰਦਾ ਹੈ¢ ਭਾਰਤੀ ਸੰਵਿਧਾਨ ਵਿਸ਼ਵ ਦਾ ਸਭ ਤੋਂ ਵੱਡਅਕਾਰੀ ...
ਮਾਨਸਾ, 26 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਗਾਂਜਾ, ਭੁੱਕੀ, ਨਜਾਇਜ਼ ਸ਼ਰਾਬ ਤੇ ਲਾਹਣ ਬਰਾਮਦ 4 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਸੁਰੇਂਦਰ ਲਾਂਬਾ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ...
ਸੰਗਰੂਰ, 26 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਭਾਈ ਗੁਰਦਾਸ ਗੁਰੱਪ ਆਫ਼ ਇੰਸਟੀਚਿਊਸ਼ਨ ਦੇ ਚੇਅਰਮੈਨ ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਪਿੰਡ ਭੱਟੀਵਾਲ ਖ਼ੁਰਦ ਪਹੁੰਚ ਕੇ ਇਕ ਕਿਰਤੀ ਮਜ਼ਦੂਰ ਸੁਖਵਿੰਦਰ ਸਿੰਘ ਦੀ ਆਰਥਿਕ ਸਹਾਇਤਾ ਕੀਤੀ | ਜਪਹਰ ਵੈਲਫੇਅਰ ...
ਸੰਗਰੂਰ, 26 ਨਵੰਬਰ (ਅਮਨਦੀਪ ਸਿੰਘ ਬਿੱਟਾ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਵਲੋਂ ਕੌਮੀ ਪ੍ਰਧਾਨ ਉੂਸ਼ਾ ਰਾਣੀ, ਜ਼ਿਲ੍ਹਾ ਪ੍ਰਧਾਨ ਗੁਰਮੇਲ ਕੌਰ ਤੇ ਜ਼ਿਲ੍ਹਾ ਜਨਰਲ ਸਕੱਤਰ ਸਿੰਦਰ ਕੌਰ ਬੜ੍ਹੀ ਦੀ ਅਗਵਾਈ ਹੇਠ ਦੇਸ਼ ਵਿਆਪੀ ਧਰਨੇ ਦੇ ਸੱਦੇ 'ਤੇ ਜ਼ਿਲ੍ਹਾ ...
ਮਾਨਸਾ, 26 ਨਵੰਬਰ (ਸਟਾਫ਼ ਰਿਪੋਰਟਰ)- ਜੀ.ਐਚ. ਇਮੀਗਰੇਸ਼ਨ ਮਾਨਸਾ ਦੀ ਵਿਦਿਆਰਥਣ ਡਿੰਪਲਦੀਪ ਕੌਰ ਪੁੱਤਰੀ ਬਲਵਿੰਦਰ ਸਿੰਘ ਵਾਸੀ ਮੀਰਪੁਰ ਕਲਾਂ ਨੇ ਆਈਲੈਟਸ ਦੀ ਪ੍ਰੀਖਿਆ 'ਚੋਂ 7.5 ਬੈਂਡ ਪ੍ਰਾਪਤ ਕੀਤੇ ਹਨ | ਸੰਸਥਾ ਦੇ ਐਮ.ਡੀ. ਨਿਰਵੈਰ ਸਿੰਘ ਬੁਰਜ ਹਰੀ ਨੇ ...
ਬੁਢਲਾਡਾ, 26 ਨਵੰਬਰ (ਨਿ. ਪ. ਪ.)- ਪੰਜਾਬੀ ਯੂਨੀਵਰਸਿਟੀ ਵਲੋਂ ਐਲਾਨੇ ਪੀ.ਜੀ.ਡੀ.ਸੀ.ਏ. ਦੇ ਪਹਿਲੇ ਸਮੈਸਟਰ ਦੇ ਨਤੀਜੇ 'ਚ ਗੁਰੂ ਨਾਨਕ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ | ਕੰਪਿਊਟਰ ਸਾਇੰਸ ਵਿਭਾਗ ਮੁਖੀ ਡਾ: ਰੇਖਾ ਕਾਲੜਾ ਨੇ ਦੱਸਿਆ ਕਿ ਕੁੱਲ 48 ਵਿਦਿਆਰਥੀਆਂ ਵਲੋਂ ਇਹ ...
ਲਹਿਰਾ ਮੁਹੱਬਤ, 26 ਨਵੰਬਰ (ਭੀਮ ਸੈਨ ਹਦਵਾਰੀਆ) ਸਰਕਾਰੀ ਐਲੀਮੈਂਟਰੀ ਸਕੂਲ ਲਹਿਰਾ ਮੁਹੱਬਤ ਵਿਖੇ ਸਮੱਗਰਾ ਸਿੱਖਿਆ ਅਭਿਆਨ ਤਹਿਤ ਮਿਲੀ ਗਰਾਂਟ ਰਾਸ਼ੀ ਨਾਲ ਅੱਜ ਨਵੇਂ ਬਣਾਏ ਜਾਣ ਵਾਲੇ ਕਮਰੇ ਤੇ ਵਰਾਂਡੇ ਦਾ ਨੀਂਹ ਪੱਥਰ ਸਾਬਕਾ ਕੌਾਸਲਰਜ਼ ਬਲਦੇਵ ਸਿੰਘ, ...
ਮੌੜ ਮੰਡੀ, 26 ਨਵੰਬਰ (ਗੁਰਜੀਤ ਸਿੰਘ ਕਮਾਲੂ)- ਮੌਜੂਦਾ ਸਮੇਂ ਵਿਚ ਬਣੇ ਹਾਲਾਤਾਂ ਨੂੰ ਦੇਖ ਕੇ ਇਸ ਤਰ੍ਹਾਂ ਪ੍ਰਤੀਤ ਹੋ ਰਿਹਾ ਹੈ ਕਿ ਸਰਕਾਰਾਂ ਬਣਦੀਆਂ ਤਾਂ ਲੋਕਾਂ ਲਈ ਹਨ, ਪਰ ਇਹ ਲੋਕਾਂ ਲਈ ਨਿੱਤ ਨਵੀਂਆਂ ਮੁਸ਼ਕਿਲਾਂ ਖੜ੍ਹੀਆਂ ਕਰਦੀਆਂ ਰਹਿੰਦੀਆਂ ਹਨ¢ ...
ਬਠਿੰਡਾ, 26 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਬਠਿੰਡਾ ਦੇ ਡਿਪਟੀ ਡਾਇਰੈਕਟਰ, ਰਮੇਸ਼ ਚੰਦਰ ਖੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 27 ਨਵੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ...
ਗੁਰਚੇਤ ਸਿੰਘ ਫੱਤੇਵਾਲੀਆ 9417774558 ਮਾਨਸਾ, 26 ਨਵੰਬਰ- ਪਿੰਡ ਗਾਗੋਵਾਲ ਦੀ ਨੀਂਹ 1810 'ਚ ਗਾਗੋ ਨਾਂਅ ਦੇ ਬਜ਼ੁਰਗ ਵਲੋਂ ਰੱਖੀ ਗਈ ਸੀ | ਉਸ ਸਮੇਂ ਹਿੰਦੁਸਤਾਨ 'ਤੇ ਅੰਗਰੇਜ਼ਾਂ ਦਾ ਰਾਜ ਸੀ | ਪਿੰਡ ਦੀ ਜ਼ਮੀਨ ਪਟਿਆਲਾ ਵਾਲੇ ਰਾਜੇ ਦੇ ਅਧੀਨ ਆਉਂਦੀ ਸੀ, ਜਿਸ ਦਾ ਹੱਕ ਉਸ ਨੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX