ਨਡਾਲਾ, 26 ਨਵੰਬਰ (ਮਾਨ)-ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੰੂਨ ਰੱਦ ਕਰਾਉਣ ਲਈ ਕਿਸਾਨ ਜਥੇਬੰਦੀਆਂ ਦਾ ਸੰਘਰਸ਼ ਆਪਣੇ ਚਰਮ 'ਤੇ ਹੈ | ਇਸ ਦੌਰਾਨ ਕਿਸਾਨਾਂ ਵਲੋਂ ਦਿੱਤੇ ਸੱਦੇ 'ਆਓ ਦਿੱਲੀ ਚੱਲੀਏ' ਨੂੰ ਭਰਵਾਂ ਹੁੰਗਾਰਾ ਦੇਣ ਲਈ ਅੱਜ ਨਡਾਲਾ ਤੋ ਨਵ-ਗਠਿਤ ਕਿਸਾਨ ਯੂਨੀਅਨ ਨਡਾਲਾ ਦਾ ਇਕ ਵੱਡਾ ਜੱਥਾ ਸ਼ੰਭੂ ਬਾਰਡਰ ਲਈ ਰਵਾਨਾ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਜਿੰਦਰ ਸਿੰਘ ਸਾਹੀ, ਇੰਦਰਜੀਤ ਸਿੰਘ ਖੱਖ, ਤੇ ਅਵਤਾਰ ਸਿੰਘ ਵਾਲੀਆ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਹਰਗਿਜ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਮੌਕੇ ਪਰਮਜੀਤ ਸਿੰਘ ਕੰਗ, ਹਰਪਾਲ ਸਿੰਘ ਘੁੰਮਣ, ਸੁਖਜਿੰਦਰ ਸਿੰਘ ਜੌਹਲ, ਬਲਵਿੰਦਰ ਸਿੰਘ ਮੁਲਤਾਨੀ, ਹਰਮਨ ਸਿੰਘ ਨਡਾਲਾ, ਸਤਵਿੰਦਰ ਸਿੰਘ ਬੱਬੂ ਵਾਲੀਆ, ਤਰਸੇਮ ਸਿੰਘ ਸਿੱਧੂ, ਸੁਖਬੀਰ ਸਿੰਘ ਢਿੱਲੋਂ, ਅਮਰੀਕ ਸਿੰਘ ਸਾਹੀ, ਜਗਜੀਤ ਸਿੰਘ ਮਾਨ, ਜਰਨੈਲ ਸਿੰਘ ਮੁਲਤਾਨੀ, ਪੇ੍ਰਮ ਸਿੰਘ, ਗੁਰਨਾਮ ਸਿੰਘ ਤੇ ਹੋਰ ਹਾਜ਼ਰ ਸਨ
ਢਿਲਵਾਂ, (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਬੀਤੇ ਕੱਲ੍ਹ ਤੋਂ ਕਿਸਾਨ ਵੱਡੀ ਗਿਣਤੀ 'ਚ ਦਿੱਲੀ ਜਾ ਰਹੇ ਹਨ, ਉੱਥੇ ਅੱਜ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਤੇ ਭਾਰਤੀ ਕਿਸਾਨ ਯੂਨੀਅਨ ਕਪੂਰਥਲਾ ਵਲੋਂ ਸਾਂਝੇ ਤੌਰ 'ਤੇ ਰੋਸ ਧਰਨੇ 'ਚ ਸ਼ਾਮਿਲ ਹੋਣ ਲਈ ਢਿਲਵਾਂ ਤੋਂ ਰਵਾਨਾ ਹੋਏ ਹਨ | ਇਸ ਮੌਕੇ ਬੀ.ਕੇ.ਯੂ. (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਧਾਲੀਵਾਲ ਤੇ ਬੀ.ਕੇ.ਯੂ. ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਨੇ ਕਿਹਾ ਕਿ ਜਿਨ੍ਹਾਂ ਚਿਰ ਉਕਤ ਕਾਨੂੰਨ ਰੱਦ ਨਹੀਂ ਹੁੰਦੇ ਉਨ੍ਹਾਂ ਚਿਰ ਇਹ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਕੁਲਦੀਪ ਸਿੰਘ ਭੰਡਾਲ, ਸਤਨਾਮ ਸਿੰਘ, ਹਰਮਿੰਦਰਜੀਤ ਸਿੰਘ, ਦਿਆਲ ਸਿੰਘ, ਭਜਨ ਸਿੰਘ, ਜੀਤ ਸਿੰਘ, ਫ਼ਕੀਰ ਸਿੰਘ, ਜਸਵਿੰਦਰ ਸਿੰਘ, ਦਲਬੀਰ ਸਿੰਘ ਤਲਵਾੜਾ ਤੇ ਸੁੱਚਾ ਸਿੰਘ ਆਦਿ ਸਮੇਤ ਹੋਰ ਵੀ ਮੌਜੂਦ ਸਨ |
ਕਿਸਾਨ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਵਾਪਸ ਮੁੜਣਗੇ- ਰਸ਼ਪਾਲ ਸਿੰਘ
ਫੱਤੂਢੀਂਗਾ, (ਬਲਜੀਤ ਸਿੰਘ)-ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਨੂੰ ਘੇਰਨ ਸਬੰਧੀ 26 ਤੇ 27 ਨਵੰਬਰ ਦੇ ਐਲਾਨ ਤਹਿਤ ਕਿਰਤੀ ਕਿਸਾਨ ਯੂਨੀਅਨ ਕਪੂਰਥਲਾ ਵਲੋਂ ਫੱਤੂਢੀਂਗਾ ਤੋਂ ਬੱਸਾਂ ਤੇ ਕਾਰਾਂ ਰਾਹੀਂ ਕਿਸਾਨਾਂ ਦਾ ਕਾਫ਼ਲਾ ਕਿਸਾਨ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਰਸ਼ਪਾਲ ਸਿੰਘ ਫਜਲਾਬਾਦ ਤੇ ਹਲਕਾ ਪ੍ਰਧਾਨ ਸੁਲਤਾਨਪੁਰ ਲੋਧੀ ਰਘਬੀਰ ਸਿੰਘ ਦੀ ਅਗਵਾਈ ਵਿਚ ਰਵਾਨਾ ਹੋਇਆ | ਰਵਾਨਾ ਹੋਣ ਤੋਂ ਪਹਿਲਾਂ ਸੰਬੋਧਨ ਕਰਦਿਆਂ ਰਸ਼ਪਾਲ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨਾਲ ਹੁਣ ਦੇਸ਼ ਦੇ ਕਿਸਾਨਾਂ ਦੀ ਸਿੱਧੀ ਟੱਕਰ ਹੋ ਗਈ ਹੈ ਤੇ ਕਿਸਾਨ ਲਾਗੂ ਕੀਤੇ ਖੇਤੀ ਕਾਲੇ ਕਾਨੂੰਨਾਂ ਰੱਦ ਕਰਵਾਉਣ ਤੋਂ ਬਿਨਾਂ ਵਾਪਸ ਨਹੀਂ ਮੁੜਨਗੇ | ਇਸ ਮੌਕੇ ਡਾ. ਸੁਖਦੇਵ ਸਿੰਘ ਮੁਰਾਦਪੁਰ, ਨਿਰਮਲ ਸਿੰਘ, ਮੰਗਲ ਸਿੰਘ, ਬਲਵਿੰਦਰ ਸਿੰਘ ਸੋਢੀ ਖ਼ਾਨਪੁਰ, ਤਰਲੋਕ ਸਿੰਘ ਬੂਹ, ਰਜਿੰਦਰ ਸਿੰਘ, ਦਿਲਜਾਨ ਸਿੰਘ, ਰਜਿੰਦਰ ਸਿੰਘ ਮਝੈਲ, ਸੁਰਿੰਦਰ ਸਿੰਘ ਤੇ ਹੋਰ ਹਾਜ਼ਰ ਸਨ |
ਕਪੂਰਥਲਾ, 26 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਛੱਪੜਾਂ ਦੇ ਨਵੀਨੀਕਰਨ ਤਹਿਤ ਅੱਜ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਰਜਾਪੁਰ, ਆਰੀਆਂਵਾਲ, ਮਾਧੋਝੰਡਾ, ਭੰਡਾਲ ਦੋਨਾ, ਸਿੱਧਵਾਂ ਦੋਨਾਂ ਤੇ ਥਿਗਲੀ ਪਿੰਡਾਂ ਦੀਆਂ ਪੰਚਾਇਤਾਂ ਨੂੰ 1.64 ਕਰੋੜ ਦੀਆਂ ਗ੍ਰਾਂਟਾ ਦੇ ...
ਨਡਾਲਾ, 26 ਨਵੰਬਰ (ਮਾਨ)-ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ 'ਤੇ ਏ.ਐੱਸ.ਪੀ. ਭੁਲੱਥ ਦੇ ਦਿਸ਼ਾ ਨਿਰਦੇਸ਼ਾਂ ਤੇ ਨਡਾਲਾ ਪੁਲਿਸ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਜ਼ੋਰਦਾਰ ਮੁਹਿੰਮ ਅਰੰਭੀ ਹੋਈ ਹੈ | ਇਸ ਸਬੰਧੀ ਐੱਸ.ਐੱਚ.ਓ. ਸੁਭਾਨਪੁਰ ਇੰਸਪੈਕਟਰ ਬਿਕਰਮਜੀਤ ਸਿੰਘ ...
ਕਪੂਰਥਲਾ, 26 ਨਵੰਬਰ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨਾਲ ਸਬੰਧਿਤ 15 ਮਾਮਲੇ ਸਾਹਮਣੇ ਆਏ ਹਨ ਤੇ 1324 ਵਿਅਕਤੀਆਂ ਦੇ ਸੈਂਪਲ ਲੈ ਕੇ ਅੱਜ ਜਾਂਚ ਲਈ ਭੇਜੇ ਗਏ ਹਨ | ਪਾਜ਼ੀਟਿਵ ਆਉਣ ਵਾਲੇ ਮਰੀਜ਼ਾਂ ਵਿਚ ਭੁਲੱਥ, ਜਲੰਧਰ ਕੈਂਟ, ਫਗਵਾੜਾ, ਮਨਸੂਰਵਾਲ ਦੋਨਾ, ਗੋਪਾਲ ...
ਸੁਲਤਾਨਪੁਰ ਲੋਧੀ, 26 ਨਵੰਬਰ (ਹੈਪੀ, ਥਿੰਦ)-ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਤਾਇਨਾਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਸੱਦਾ ਦਿੱਤਾ ਗਿਆ ਕਿ ਉਹ ਪੂਰੀ ਸੇਵਾ ਭਾਵਨਾ ਨਾਲ ਡਿਊਟੀ ਨਿਭਾਉਣ ਅਤੇ ...
ਕਪੂਰਥਲਾ, 26 ਨਵੰਬਰ (ਅਮਰਜੀਤ ਕੋਮਲ)-ਕੇਂਦਰੀ ਟਰੇਡ ਯੂਨੀਅਨਾਂ ਵਲੋਂ ਕੀਤੀ ਜਾ ਰਹੀ ਹੜਤਾਲ ਦਾ ਅੱਜ ਕਪੂਰਥਲਾ ਵਿਚ ਕੋਈ ਅਸਰ ਦੇਖਣ ਨੂੰ ਨਹੀਂ ਮਿਲਿਆ, ਸ਼ਹਿਰ ਦੇ ਬਾਜ਼ਾਰ ਆਮ ਦਿਨਾਂ ਵਾਂਗ ਖੁੱਲੇ ਰਹੇ ਤੇ ਸਰਕਾਰੀ ਬੱਸ ਸੇਵਾ ਨਿਰੰਤਰ ਜਾਰੀ ਰਹੀ। ਹੜਤਾਲ ਦੇ ਸਮਰਥਨ ...
ਕਪੂਰਥਲਾ, 27 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਬਹੁਜਨ ਸਮਾਜ ਪਾਰਟੀ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਮਾੜੀ ਕਾਰਗੁਜ਼ਾਰੀ ਦੇ ਰੋਸ ਵਜੋਂ ਅੱਜ ਡੀ.ਐਸ.ਪੀ. ਸਬ ਡਵੀਜ਼ਨ ਦੇ ਦਫ਼ਤਰ ਮੂਹਰੇ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਤਰਸੇਮ ...
ਤਲਵੰਡੀ ਚੌਧਰੀਆਂ, 26 ਨਵੰਬਰ (ਪਰਸਨ ਲਾਲ ਭੋਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਗੁਰਪੁਰਬ 'ਤੇ ਨਤਮਸਤਕ ਹੋਣ ਲਈ ਨਿਹੰਗ ਸਿੰਘਾਂ ਵਲੋਂ ਗਾਵਾਂ, ਮੱਝਾਂ, ਬੱਕਰੀਆਂ, ਭੇਡਾਂ, ਘੋੜਿਆਂ ਸਮੇਤ ਮਾਝੇ ਦੀ ਧਰਤੀ ਤੋਂ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਬੇਰ ਸਾਹਿਬ ...
ਕਪੂਰਥਲਾ, 26 ਨਵੰਬਰ (ਵਿ.ਪ੍ਰ.)-ਲਾਰਡ ਕ੍ਰਿਸ਼ਨਾ ਐਜੂਕੇਸ਼ਨ ਸੁਸਾਇਟੀ ਦੇ ਫਾਊਾਡਰ ਪ੍ਰਧਾਨ ਇੰਦਰਜੀਤ ਸਿੰਘ ਸਿੱਧੂ ਦੇ ਪਿਤਾ ਹਰਬੰਸ ਸਿੰਘ ਸਿੱਧੂ ਜਿਨ੍ਹਾਂ ਦੇ ਬੀਤੇ ਦਿਨ ਦਿਹਾਂਤ ਹੋ ਗਿਆ ਸੀ ਦਾ ਅੱਜ ਮਨਸੂਰਵਾਲ ਦੋਨਾ ਦੇ ਸ਼ਮਸ਼ਾਨ ਘਾਟ ਵਿਚ ਅੰਤਿਮ ਸਸਕਾਰ ਕਰ ...
ਸੁਲਤਾਨਪੁਰ ਲੋਧੀ, 26 ਨਵੰਬਰ (ਥਿੰਦ, ਹੈਪੀ)-ਸ਼੍ਰੋਮਣੀ ਕਮੇਟੀ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਵਿਦੇਸ਼ੀ ਦੌਰੇ ਤੋਂ ਪਰਤਣ ਬਾਅਦ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ...
ਫਗਵਾੜਾ, 26 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਭਰ ਦੇ ਕਿਸਾਨਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਖੇਤੀ ਕਾਨੂੰਨ ਵਾਪਸ ਲੈਣ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਸਮਰਥਨ ਦਿੰਦਿਆਂ ਫਗਵਾੜਾ ਦੇ ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਦੇ ਅਧਿਆਪਕ ਕਿਸਾਨਾਂ ਦੀ ...
ਕਪੂਰਥਲਾ, 26 ਨਵੰਬਰ (ਅਮਰਜੀਤ ਕੋਮਲ)-ਸ਼ੋ੍ਰਮਣੀ ਪੰਥਕ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚੱਲਦਾ ਵਹੀਰ ਚੱਕਰਵਰਤੀ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96ਕਰੋੜੀ ਵਲੋਂ ਸਮੂਹ ਨਿਹੰਗ ਸਿੰਘ ਦਲ ਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ...
ਫਗਵਾੜਾ, 26 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਦੇਸ਼ ਦੀਆਂ ਦਸ ਰਾਸ਼ਟਰੀ ਯੂਨੀਅਨਾਂ ਦੇ ਪੱਕੇ ਅਤੇ ਕੇਂਦਰ ਤੇ ਰਾਜ ਸਰਕਾਰ ਦੇ ਕਰਮਚਾਰੀਆਂ ਦੀਆਂ ਐਸੋਸੀਏਸ਼ਨਾਂ ਤੋਂ ਇਲਾਵਾ ਫੈਡਰੇਸ਼ਨਾਂ, ਬੀਮਾ, ਬੈਂਕ ਤੇ ਹੋਰ ਸਰਕਾਰੀ ਖੇਤਰ ਦੇ ਕਰਮਚਾਰੀਆਂ ਵਲੋਂ ਅੱਜ ਦਿੱਤੇ ...
ਸੁਲਤਾਨਪੁਰ ਲੋਧੀ, 26 ਨਵੰਬਰ (ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਬੱਡੀ ਦਾ ਮਹਾਂਕੁੰਭ 30 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...
ਸੁਲਤਾਨਪੁਰ ਲੋਧੀ, 26 ਨਵੰਬਰ (ਹੈਪੀ, ਥਿੰਦ)-ਭਗਤ ਫਿਊਲਜ਼ ਡੱਲਾ ਰੋਡ ਸੁਲਤਾਨਪੁਰ ਲੋਧੀ ਵਲੋਂ ਹਰ ਟੂ ਵਹੀਲਰ ਅਤੇ ਫੋਰ ਵਹੀਲਰ ਦੀ ਤੇਲ ਟੈਂਕ ਫੁੱਲ ਕਰਵਾਉਣ 'ਤੇ ਮੌਕੇ 'ਤੇ ਗਿਫਟ ਪ੍ਰਾਪਤ ਕਰੋ | ਇਹ ਜਾਣਕਾਰੀ ਦਿੰਦੇ ਹੋਏ ਦੇਸ਼ ਭਗਤ ਗਰੁੱਪ ਦੇ ਚੇਅਰਮੈਨ ਦਵਿੰਦਰਜੀਤ ...
ਨਡਾਲਾ, 26 ਨਵੰਬਰ (ਮਾਨ)-ਪਾਵਰ ਕਾਮ ਉਪ ਮੰਡਲ ਨਡਾਲਾ ਵਿਖੇ ਟੈਕਨੀਕਲ ਸਰਵਿਸ ਯੂਨੀਅਨ ਵਲੋਂ ਪ੍ਰਧਾਨ ਰਘਬੀਰ ਸਿੰਘ ਦੀ ਅਗਵਾਈ ਹੇਠ ਮੋਦੀ ਸਰਕਾਰ ਦੇ ਕਾਲੇ ਕਾਨੰੂਨਾਂ ਦਾ ਵਿਰੋਧ ਕਰਦਿਆਂ ਕਾਲੇ ਬਿੱਲੇ ਲਗਾ ਕੇ ਰੋਸ ਧਰਨਾ ਦਿੱਤਾ ਗਿਆ ਤੇ ਜ਼ੋਰਦਾਰ ਨਾਅਰੇਬਾਜ਼ੀ ...
ਸੁਲਤਾਨਪੁਰ ਲੋਧੀ, 26 ਨਵੰਬਰ (ਥਿੰਦ)-ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਵਿਖੇ ਸ਼ਾਂਤਮਈ ਵਿਰੋਧ ਪ੍ਰਗਟ ਕਰਨ ਜਾ ਰਹੇ ਕਿਸਾਨਾਂ ਨੂੰ ਰੋਕਣ ਅਤੇ ਉਨ੍ਹਾਂ ਉੱਪਰ ਸਖ਼ਤੀ ਕਰਨ ਦੀ ਹਰਿਆਣਾ ਦੀ ਖੱਟਰ ਸਰਕਾਰ ਵਲੋਂ ਅਪਣਾਈ ਗਈ ਨੀਤੀ ਦਾ ਜ਼ੋਰਦਾਰ ...
ਸੁਲਤਾਨਪੁਰ ਲੋਧੀ, 26 ਨਵੰਬਰ (ਪ.ਪ. ਰਾਹੀ)-ਪੰਜਾਬ ਅੰਦਰ ਪੰਥਕ ਗੜ੍ਹ ਵਜੋਂ ਜਾਣੇ ਜਾਂਦੇ ਹਲਕਾ ਸੁਲਤਾਨਪੁਰ ਲੋਧੀ ਤੋਂ ਜਿੱਤ ਪ੍ਰਾਪਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਹਾਈਕਮਾਂਡ ਨੂੰ ਕਿਸੇ ਸਾਫ਼ ਅਕਸ ਵਾਲੇ ਟਕਸਾਲੀ ਆਗੂ ਅਤੇ ਨਵੇਂ ਚਿਹਰੇ ਨੂੰ ਚੋਣ ਮੈਦਾਨ ਵਿਚ ...
ਫਗਵਾੜਾ, 26 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਫਗਵਾੜਾ ਤੋਂ ਸੀਨੀਅਰ ਅਕਾਲੀ ਆਗੂ ਬੀਬੀ ਕ੍ਰਿਸ਼ਨ ਕੌਰ ਗੁਲਾਟੀ ਨੂੰ ਇਸਤਰੀ ਅਕਾਲੀ ਦਲ ਦਾ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ | ਇਨ੍ਹਾਂ ਦੀ ਨਿਯੁਕਤੀ ਲਈ ਬੀਬੀ ...
ਕਪੂਰਥਲਾ, 26 ਨਵੰਬਰ (ਸਡਾਨਾ, ਬਜਾਜ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਲੋਕਾਂ ਨੂੰ ਉੱਚ ਮਿਆਰ ਦੇ ਵਿਕਾਸ ਕਾਰਜ ਕਰਵਾਕੇ ਦਿੱਤੇ ਜਾਣਗੇ | ਉਕਤ ਸ਼ਬਦਾਂ ਦਾ ...
ਕਪੂਰਥਲਾ, 26 ਨਵੰਬਰ (ਅਮਰਜੀਤ ਕੋਮਲ)-ਮਾਲ ਗੱਡੀਆਂ ਚੱਲਣ ਪਿੱਛੋਂ ਅੱਜ ਜ਼ਿਲ੍ਹਾ ਕਪੂਰਥਲਾ ਲਈ 800 ਮੀਟਰਿਕ ਟਨ ਯੂਰੀਆ ਖਾਦ ਦਾ ਪਹਿਲਾ ਰੇਕ ਜਲੰਧਰ ਰੇਲਵੇ ਸਟੇਸ਼ਨ 'ਤੇ ਲੱਗਾ, ਜਿਸ ਕਾਰਨ ਅਗਲੇ ਇਕ ਦੋ ਦਿਨਾਂ ਵਿਚ ਜ਼ਿਲ੍ਹੇ ਵਿਚ ਯੂਰੀਆ ਖਾਦ ਦੀ ਕਿੱਲਤ ਦੂਰ ਹੋਣ ਦੇ ...
ਸੁਲਤਾਨਪੁਰ ਲੋਧੀ, 26 ਨਵੰਬਰ (ਹੈਪੀ, ਥਿੰਦ)-ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮਨਾਉਣ ਦੀਆਂ ਤਿਆਰੀਆਂ ਸਮੁੱਚੀਆਂ ਸਿੱਖ ਸੰਸਥਾਵਾਂ ਅਤੇ ਸੰਗਤਾਂ ਵਲੋਂ ਵੱਡੇ ਪੱਧਰ 'ਤੇ ਚਲਾਈਆਂ ਜਾ ਰਹੀਆਂ ਹਨ | ...
ਭੁਲੱਥ, 26 ਨਵੰਬਰ (ਮਨਜੀਤ ਸਿੰਘ ਰਤਨ)-ਸੁਖਪਾਲ ਸਿੰਘ ਖਹਿਰਾ ਹਲਕਾ ਭੁਲੱਥ ਦੇ ਵਿਧਾਇਕ ਅਤੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਨੇ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਸੇਵਾ ਸੁਸਾਇਟੀ ਭੁਲੱਥ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ, ਜਿਨ੍ਹਾਂ ਦੇ ਯਤਨਾਂ ਸਦਕਾ ...
ਕਪੂਰਥਲਾ, 26 ਨਵੰਬਰ (ਅਮਰਜੀਤ ਕੋਮਲ)-ਐਜੂਕੇਟ ਪੰਜਾਬ ਪੋ੍ਰਜੈਕਟ ਤੇ ਗੁਰੂ ਨਾਨਕ ਦੇਵ ਮਲਟੀਵਰਸਟੀ ਵਲੋਂ ਭਾਈ ਤਾਰੂ ਸਿੰਘ ਜੀ ਦੇ 300 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਆਨ-ਲਾਈਨ ਕਰਵਾਈ ਗਏ ਪ੍ਰਸ਼ਨੋਤਰੀ ਮੁਕਾਬਲੇ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ...
ਨਡਾਲਾ, 26 ਨਵੰਬਰ (ਮਾਨ)-ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਸੁਸ਼ੀਲ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਖੇਤੀਬਾੜੀ ਅਫ਼ਸਰ ਨਡਾਲਾ ਗੁਰਦੀਪ ਸਿੰਘ ਦੀ ਅਗਵਾਈ 'ਚ ਕਿਸਾਨਾਂ ਨੂੰ ਕਣਕ ਵਿਚ ਗੁੱਲੀ ਡੰਡੇ ਦੀ ਸੁਚੱਜੀ ਰੋਕਥਾਮ ਕਰਨ ਲਈ ਪਿੰਡ ਮਾਨਾਂ ਤਲਵੰਡੀ ਦੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX