ਜੰਡਿਆਲਾ ਗੁਰੂ, 27 ਨਵੰਬਰ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 65ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਨਿਰੰਤਰ ਜਾਰੀ ਹੈ ਅਤੇ ਕਿਸਾਨ ਨਵੇਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਪੂਰੀ ਤਰ੍ਹਾਂ ਅੜੇ ਹੋਏ ਹਨ | ਉੱਥੇ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜੰਡਿਆਲਾ ਗੁਰੂ ਦੇ ਤਰਨਤਾਰਨ ਬਾਈਪਾਸ ਤੋਂ ਅੱਜ ਟਰੈਕਟਰ ਟਰਾਲੀਆਂ ਤੇ ਜੀਪਾਂ ਦਾ ਵਿਸ਼ਾਲ ਕਾਫਲਾ ਦਿੱਲੀ ਲਈ ਰਵਾਨਾ ਹੋਇਆ | ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ, ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਕਿਸਾਨ ਆਗੂ ਸਵਿੰਦਰ ਸਿੰਘ ਚੁਤਾਲਾ, ਲਖਵਿੰਦਰ ਸਿੰਘ ਵਰਿਆਮਨੰਗਲ ਅਤੇ ਰਣਜੀਤ ਸਿੰਘ ਕਲੇਰਬਾਲਾ ਨੇ ਕਿਹਾ ਕਿ ਕਿਸਾਨਾਂ ਦੇ ਹੌਾਸਲੇ ਪੂਰੀ ਤਰ੍ਹਾਂ ਬੁਲੰਦ ਹਨ ਅਤੇ ਸਾਡਾ ਸੰਘਰਸ਼ ਸ਼ਾਂਤਮਈ ਢੰਗ ਨਾਲ ਨਿਰੰਤਰ ਜਾਰੀ ਹੈ | ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਹਰ ਹਾਲਤ ਵਿਚ ਪਹੁੰਚਾਂਗੇ | ਉਨ੍ਹਾਂ ਕਿਹਾ ਕਿ ਹਰਿਆਣਾ ਦੀ ਖੱਟੜ ਸਰਕਾਰ ਵਲੋਂ ਕਿਸਾਨਾਂ ਦੇ ਅੰਦੋਲਨ ਤੋਂ ਘਬਰਾ ਕੇ ਹਿੰਸਾ, ਤਸ਼ੱਦਦ ਕਿਸਾਨ ਅੰਦੋਲਨ ਨਾਲ ਕੀਤਾ ਜਾ ਰਿਹਾ ਹੈ ਉਸਦੇ ਵਿਰੁੱਧ ਪੰਜਾਬ ਪੱਧਰੀ ਅਰਥੀਆਂ ਖੱਟੜ ਤੇ ਮੋਦੀ ਸਰਕਾਰ ਦੀਆਂ ਫੂਕੀਆਂ ਜਾਣਗੀਆਂ |
ਅਜਨਾਲਾ, 27 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-25 ਨਵੰਬਰ ਨੂੰ ਅਜੀਤ ਵਿਚ 'ਬੱਚੇ ਮਾਪਿਆਂ ਨੂੰ ਲਵਾਰਿਸ ਛੱਡ ਕੇ ਕਰ ਜਾਂਦੇ ਹਨ ਕਿਨਾਰਾ' ਸਿਰਲੇਖ ਹੇਠ ਛਪੀ ਖਬਰ ਦਾ ਅੱਜ ਉਸ ਸਮੇਂ ਅਸਰ ਦੇਖਣ ਨੂੰ ਮਿਲਿਆ ਜਦੋਂ ਪਿਛਲੇ 6 ਸਾਲਾਂ ਤੋਂ ਖੁੱਲ੍ਹੇ ਅਸਮਾਨ ਹੇਠ ਜੀਵਨ ਬਸਰ ...
ਅੰਮਿ੍ਤਸਰ, 27 ਨਵੰਬਰ (ਰੇਸ਼ਮ ਸਿੰਘ)-ਕਿਰਾਏ ਦੇ ਮਕਾਨ 'ਚ ਰਹਿ ਰਹੇ ਇਕ ਪ੍ਰਵਾਸੀ ਮਜ਼ਦੂਰ ਦਾ ਸ਼ਰਾਬ ਦੇ ਨਸ਼ੇ 'ਚ ਉਸ ਦੇ ਦੋ ਸਾਥੀਆਂ ਵਲੋਂ ਹੀ ਕਤਲ ਕਰ ਦਿੱਤਾ ਗਿਆ ਜਿਨ੍ਹਾਂ 'ਚੋਂ ਇਕ ਨੂੰ ਪੁਲਿਸ ਵਲੋਂ ਗਿ੍ਫਤਾਰ ਕਰ ਲਿਆ ਗਿਆ ਹੈ ਜਦਕਿ ਦੂਜਾ ਭੱਜ ਨਿਕਲਿਆ | ਇਹ ...
ਵੇਰਕਾ, 27 ਨਵੰਬਰ (ਪਰਮਜੀਤ ਸਿੰਘ ਬੱਗਾ)- ਅੰਮਿ੍ਤਸਰ ਦੇ ਥਾਣਾ ਸਦਰ ਖੇਤਰ 'ਚ ਗੈਂਗਸਟਰਾਂ ਦੀ ਆਪਸੀ ਦੁਸ਼ਮਣੀ ਦੇ ਚਲਦਿਆਂ ਅੱਜ ਚਿੱਟੇ ਦਿਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵਲੋਂ ਬਾਜ਼ਾਰ 'ਚ ਖੜੇ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਹੈ | ...
ਅੰਮਿ੍ਤਸਰ, 27 ਨਵੰਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਡੀ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਬਹੁਤ ਸਾਰੇ ਮੈਂਬਰ ਜੋ ਜਾਗਦੀ ਜ਼ਮੀਰ ਵਾਲੇ ਹਨ, ਸ੍ਰੀ ਗੁਰੂ ਗ੍ਰੰਥ ...
ਅੰਮਿ੍ਤਸਰ, 27 ਨਵੰਬਰ (ਹਰਮਿੰਦਰ ਸਿੰਘ)-ਨਾਜਾਇਜ਼ ਕਬਜ਼ੇ ਹਟਾਉਣ ਸਬੰਧੀ ਨਗਰ ਨਿਗਮ ਅੰਮਿ੍ਤਸਰ ਵਲੋਂ ਹਰ ਰੋਜ਼ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਅਤੇ ਟ੍ਰੈਫਿਕ ਪੁਲਿਸ ਵਲੋਂ ਹੱਥਾਂ ਵਿਚ ਚਲਾਨ ਕਿਤਾਬਾਂ ਫੜ੍ਹਕੇ ਲੋਕਾਂ ਨੂੰ ਦਬਕੇ ਮਾਰੇ ਜਾਂਦੇ ਹਨ ਪਰ ...
ਅੰਮਿ੍ਤਸਰ, 27 ਨਵੰਬਰ (ਰੇਸ਼ਮ ਸਿੰਘ)-ਕੋਰੋਨਾ ਦੇ ਵੱਧ ਰਹੇ ਮਾਮਲਿਆਂ ਤਹਿਤ ਅੱਜ 68 ਮਾਮਲੇ ਨਵੇਂ ਸਾਹਮਣੇ ਆਏ ਹਨ ਜਦਕਿ ਦੋ ਔਰਤ ਮਰੀਜ਼ਾਂ ਸਣੇ ਤਿੰਨ ਹੋਰ ਵਿਅਕਤੀਆਂ ਦੀ ਕੋਰੋਨਾ ਨਾਲ ਮੌਤ ਹੋਈ ਹੈ | ਇਸ ਦੇ ਨਾਲ ਅੱਜ 48 ਮਰੀਜ਼ ਕੋਰੋਨਾ ਮੁਕਤ ਹੋ ਕੇ ਸਿਹਤਯਾਬ ਵੀ ਹੋਏ ...
ਅੰਮਿ੍ਤਸਰ, 27 ਨਵੰਬਰ (ਜੱਸ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ਼ੋ੍ਰਮਣੀ ਕਮੇਟੀ, ਸ੍ਰੀ ਗੁਰੂ ਨਾਨਕ ਗੁਰਪੁਰਬ ਕਮੇਟੀ ਤੇ ਸਿੱਖ ਸੰਗਤਾਂ ਵਲੋਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਕੱਲ 28 ਨਵੰਬਰ ਦੁਪਹਿਰ 12 ...
ਹਰਸਾ ਛੀਨਾ, 27 ਨਵੰਬਰ (ਕੜਿਆਲ)-ਜ਼ਿਲ੍ਹਾ ਯੋਜਨਾ ਬੋਰਡ ਅੰਮਿ੍ਤਸਰ ਦੇ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਜਨਰਲ ਸਕੱਤਰ ਯੂਥ ਕਾਂਗਰਸ ਪੰਜਾਬ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਕੀਤੇ ਵਾਅਦਿਆਂ ਮੁਤਾਬਕ ਪਿੰਡਾਂ ਦੇ ...
ਅੰਮਿ੍ਤਸਰ, 27 ਨਵੰਬਰ (ਹਰਮਿੰਦਰ ਸਿੰਘ)-ਖੇਤੀ ਕਨੂੰਨਾਂ ਦੇ ਵਿਰੋਧ ਵਿਚ ਕਿਸਾਨ ਸੰਘਰਸ਼ ਤਹਿਤ ਕਿਸਾਨਾਂ ਵਲੋਂ ਦਿੱਲੀ ਵਿਖੇ ਦਿੱਤੇ ਜਾਣ ਵਾਲੇ ਧਰਨੇ ਨੂੰ ਰੋਕਣ ਲਈ ਕੇਂਦਰ ਦੀ ਮੋਦੀ ਸਰਕਾਰ ਦੇ ਇਸ਼ਾਰੇ 'ਤੇ ਦਿੱਲੀ ਪੁਲਿਸ ਅਤੇ ਹਰਿਆਣਾ ਸਰਕਾਰ ਵਲੋਂ ਅਪਣਾਏ ...
ਟਾਂਗਰਾ, 27 ਨਵੰਬਰ (ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਗਹਿਰਾ ਝਟਕਾ ਲੱਗਾ ਜਦੋਂ ਸਾਬਕਾ ਬਲਾਕ ਸੰਮਤੀ ਮੈਂਬਰ 4 ਦਰਜਨ ਦੇ ਕਰੀਬ ਪਰਿਵਾਰਾਂ ਸਮੇਤ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ...
ਅੰਮਿ੍ਤਸਰ, 27 ਨਵੰਬਰ (ਰੇਸ਼ਮ ਸਿੰਘ)-ਗਲੀ 'ਚ ਲਾਏ ਨਿੰਮ ਦੇ 2 ਰੁੱਖਾਂ ਨੂੰ ਗਲੀ 'ਚ ਰਹਿੰਦੇ ਇਕ ਪੁਲਿਸ ਮੁਲਾਜ਼ਮ ਨੂੰ ਕੱਟਣਾ ਉਸ ਵੇਲੇ ਮਹਿੰਗਾ ਪੈ ਗਿਆ ਜਦੋਂ ਕਿ ਔਰਤ ਨੇ ਉਸ ਖ਼ਿਲਾਫ਼ ਨਾ ਕੇਵਲ ਜੰਗਲਾਤ ਵਿਭਾਗ ਸਗੋਂ ਪੁਲਿਸ ਨੂੰ ਵੀ ਸ਼ਿਕਾਇਤ ਕਰਕੇ ਪੁਲਿਸ ...
ਬਾਬਾ ਬਕਾਲਾ ਸਾਹਿਬ¸ਮਾਤਾ ਜੋਗਿੰਦਰ ਕੌਰ ਭੰਗੂ ਦਾ ਜਨਮ ਪਿਤਾ ਚੰਨਣ ਸਿੰਘ ਦੇ ਗ੍ਰਹਿ, ਮਾਤਾ ਬਸੰਤ ਕੌਰ ਦੀ ਕੁੱਖੋਂ ਪਿੰਡ ਮੁੁੱਛਲ (ਅੰਮਿ੍ਤਸਰ) ਵਿਖੇ 1938 ਨੂੰ ਹੋਇਆ | ਮਾਤਾ ਜੋਗਿੰਦਰ ਕੌਰ ਦਾ ਵਿਆਹ 1955 ਨੂੰ ਕਰਮ ਸਿੰਘ ਭੰਗੂ ਪਟਵਾਰੀ, ਵਾਸੀ ਦਨਿਆਲ ਤਹਿਸੀਲ ਬਾਬਾ ...
ਚੌਗਾਵਾਂ 27 ਨਵੰਬਰ (ਗੁਰਬਿੰਦਰ ਸਿੰਘ ਬਾਗੀ)-ਚੌਗਾਵਾਂ ਤੋਂ ਅਜਨਾਲਾ, ਵਣੀਏਕੇ ਤੱਕ 28 ਕਿਲੋਮੀਟਰ ਮੇਨ ਸੜਕ ਜਿਸ ਦੀ ਹਾਲਤ ਪਿਛਲੇ 8 ਸਾਲਾਂ ਤੋਂ ਖਸਤਾ ਹੋਈ ਪਈ ਹੈ ਅਤੇ ਇਸ ਦੇ ਰੂਟ ਉਪਰ ਵਾਹਣ ਚਲਣੇ ਬੰਦ ਹੋ ਗਏ ਹਨ, ਇਲਾਕੇ ਦੇ 40 ਤੋਂ ਉਪਰ ਪਿੰਡਾਂ ਦੇ ਲੋਕਾਂ ਨੂੰ ਇਸ ...
ਰਣਜੀਤ ਸਿੰਘ ਜੋਸਨ 97817 41111 ਜੰਡਿਆਲਾ ਗੁਰੂ- ਤਰਨਤਾਰਨ ਰੋਡ 'ਤੇ ਵੱਸਿਆ ਪਿੰਡ ਬੰਡਾਲਾ ਕਿਸੇ ਜਾਣਕਾਰੀ ਦਾ ਮੁਥਾਜ ਨਹੀਂ | ਇਸੇ ਹੀ ਪਿੰਡ ਦੇ ਜੰਮਪਲ ਮਰਹੂਮ ਸਰਦੂਲ ਸਿੰਘ ਬੰਡਾਲਾ ਇਕ ਸਾਧਾਰਨ ਪਰਿਵਾਰ ਨਾਲ ਸਬੰਧਿਤ ਹੋਣ ਦੇ ਬਾਵਜੂਦ ਵਕਾਲਤ ਕਰਨ ਉਪਰੰਤ ਕਾਂਗਰਸ ...
ਵੇਰਕਾ, 27 ਨਵੰਬਰ (ਪਰਮਜੀਤ ਸਿੰਘ ਬੱਗਾ)-ਥਾਣਾ ਵੇਰਕਾ ਖੇਤਰ 'ਚ ਅੱਜ ਸਵੇਰੇ ਗੋਲੀ ਮਾਰ ਕੇ ਕਤਲ ਕੀਤੇ ਇਕ ਵਿਅਕਤੀ ਜਿਸ ਦੀ ਪਹਿਚਾਣ ਨਹੀਂ ਹੋ ਸਕੀ, ਦੀ ਲਾਸ਼ ਪੁਲਿਸ ਨੇ ਕਣਕ ਦੇ ਖੇਤਾਂ 'ਚੋਂ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਨਿਸ਼ਾਨ ਸਿੰਘ ਨੇ ਦੱਸਿਆ ...
ਅੰਮਿ੍ਤਸਰ, 27 ਨਵੰਬਰ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਾਗ ਲਰਨਿੰਗ ਵਿਭਾਗ ਵਲੋਂ ਸਵੈ-ਰੁਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਵਿਖੇ ਦਸਵੀਂ/ਬਾਰ੍ਹਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨਾਂ ਉਮਰ ਹੱਦ ਦੇ) ਨੂੰ ਆਤਮ-ਨਿਰਭਰ ਬਣਾਉਣ ਲਈ ...
ਅਜਨਾਲਾ, 27 ਨਵੰਬਰ (ਐਸ. ਪ੍ਰਸ਼ੋਤਮ)-ਅੱਜ ਇੱਥੇ ਐਸ.ਡੀ.ਐਮ. ਅਜਨਾਲਾ ਡਾ: ਦੀਪਕ ਭਾਟੀਆ ਦੀ ਪ੍ਰਧਾਨਗੀ ਹੇਠ ਬੰਧੂਆ ਮਜ਼ਦੂਰੀ ਕੇਸਾਂ ਸਬੰਧੀ ਸਬ ਡਵੀਜਲ ਪੱਧਰੀ ਵਿਜੀਲੈਂਸ ਕਮੇਟੀ 'ਚ ਸ਼ਾਮਿਲ ਸਰਕਾਰੀ ਅਧਿਕਾਰੀਆਂ ਤੇ ਗੈਰ ਸਰਕਾਰੀ ਮੈਂਬਰਾਂ ਦੀ ਮੀਟਿੰਗ ਹੋਈ | ਜਿਸ ...
ਅਜਨਾਲਾ, 27 ਨਵੰਬਰ (ਐਸ. ਪ੍ਰਸ਼ੋਤਮ)-ਗੁਰਦੁਆਰਾ ਸਿੰਘ ਸਭਾ (ਕਾਲਿਆਂ ਵਾਲਾ ਖ਼ੂਹ) ਅਜਨਾਲਾ ਵਿਖੇ 4 ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ 28 ਤੇ 29 ਨਵੰਬਰ ਨੂੰ ਸਜਾਏ ਜਾਣ ਵਾਲੇ ਸਾਲਾਨਾ 12ਵੇਂ ਗੁਰਮਤਿ ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਪ੍ਰਧਾਨ ...
ਅੰਮਿ੍ਤਸਰ, 27 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਹਰਿੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਆਪਣਾ ਹੱਕ ਮੰਗਣ ਲਈ ਦਿੱਲੀ ਜਾ ਰਹੇ ਪੰਜਾਬ ਦੇ ਕਿਸਾਨਾਂ 'ਤੇ ਹਰਿਆਣਾ ਤੇ ...
ਬਾਬਾ ਬਕਾਲਾ ਸਾਹਿਬ, 27 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰੂ ਤੇਗ ਬਹਾਦਰ ਹਾਕੀ ਸਪੋਰਟਸ ਕਲੱਬ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸਵਰਨ ਸਿੰਘ ਕਾਲਾ ਨੂੰ ਉਸ ਵਕਤ ਭਾਰੀ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਨੌਜਵਾਨ ਸਾਲੇ ਰਛਪਾਲ ਸਿੰਘ ਪੁੱਤਰ ਜੋਗਿੰਦਰ ਸਿੰਘ, ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX