ਚੰਡੀਗੜ੍ਹ, 27 ਨਵੰਬਰ (ਵਿਕਰਮਜੀਤ ਸਿੰਘ ਮਾਨ)-ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂ.ਟੀ. ਦੀ ਚੰਡੀਗੜ੍ਹ ਇਕਾਈ ਵਲੋਂ ਕਨਵੀਨਰ ਗੁਰਮੇਲ ਸਿੰਘ ਸਿੱਧੂ ਦੀ ਅਗਵਾਈ ਹੇਠ ਕਿਸਾਨਾਂ ਦੇ ਸੰਘਰਸ਼ ਦੇ ਸਮਰਥਨ ਵਿੱਚ ਅੱਜ ਸੈਕਟਰ 17 ਵਿਖੇ ਜ਼ਬਰਦਸਤ ਧਰਨਾ ਦੇ ਕੇ ਕੇਂਦਰ ਸਰਕਾਰ ਵਿਰੁੱਧ ਰੋਸ ਦਾ ਪ੍ਰਗਟਾਵਾ ਕੀਤਾ ਗਿਆ¢ ਇਸ ਦੌਰਾਨ ਬੁਲਾਰਿਆਂ ਨੇ ਐਲਾਨ ਕੀਤਾ ਕਿ ਜੇਕਰ ਆਉਂਦੇ ਦਿਨਾਂ ਵਿੱਚ ਕਿਸਾਨ ਵਿਰੋਧੀ ਕਾਨੂੰਨ ਰੱਦ ਨਾ ਕੀਤੇ ਗਏ ਤਾਂ ਇਹ ਸੰਘਰਸ਼ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿੱਚ ਵੀ ਕੀਤਾ ਜਾਵੇਗਾ ਅਤੇ ਜੇਕਰ ਲੋੜ ਪਈ ਤਾਂ ਦਿੱਲੀ ਵੱਲ ਕੂਚ ਕੀਤਾ ਜਾਵੇਗਾ¢ ਬੁਲਾਰਿਆਂ ਨੇ ਕਿਸਾਨ ਵਿਰੋਧੀ ਬਿੱਲ ਤੁਰੰਤ ਵਾਪਸ ਲੈਣ ਦੀ ਮੰਗ ਰੱਖੀ ਅਤੇ ਕਿਸਾਨਾਂ ਨੂੰ ਖੁੱਲ੍ਹਾ ਸਮਰਥਨ ਦੇਣ ਦਾ ਐਲਾਨ ਕੀਤਾ¢ ਬੁਲਾਰਿਆਂ ਨੇ ਕਿਹਾ ਕਿ ਕਿਸਾਨਾਂ ਦੀ ਮੰਗ ਹੈ ਕਿ ਕਿਸਾਨ ਵਿਰੋਧੀ ਬਿੱਲ ਵਾਪਸ ਲਏ ਜਾਣ ਪ੍ਰੰਤੂ ਮੋਦੀ ਸਰਕਾਰ ਦਾ ਅੜੀਅਲ ਅਤੇ ਤਾਨਾਸ਼ਾਹੀ ਵਤੀਰਾ ਭਾਰਤ ਦੀ ਰੀੜ੍ਹ ਦੀ ਹੱਡੀ ਅਤੇ ਅੰਨਦਾਤੇ ਦੀ ਸੁਣਵਾਈ ਨਾ ਕਰਕੇ, ਲੋਕਤੰਤਰ ਦਾ ਘਾਣ ਕਰਕੇ ਸ਼ਰੇਆਮ ਡਿਕਟੇਟਰਸ਼ਿਪ ਕਰ ਰਹੀ ਹੈ¢ ਕਿਸਾਨ ਅਤੇ ਮਜ਼ਦੂਰ ਵਰਗ ਪਹਿਲਾਂ ਹੀ ਅੱਤ ਦੀ ਮਹਿੰਗਾਈ ਅਤੇ ਅਨੇਕਾਂ ਸਮਾਜਿਕ ਬੇਨਿਯਮੀਆਂ ਦਾ ਸ਼ਿਕਾਰ ਗੁਰਬਤ ਦੀ ਡੰਗ ਟਪਾਊ ਜ਼ਿੰਦਗੀ ਬਤੀਤ ਕਰ ਰਿਹਾ ਹੈ¢ ਲੱਖਾਂ ਕਿਸਾਨ-ਮਜ਼ਦੂਰ ਕਰਜ਼ੇ ਦੀ ਨਮੋਸ਼ੀ ਨਾ ਸਹਿੰਦਿਆਂ ਖੁਦਕੁਸ਼ੀਆਂ ਕਰ ਰਹੇ ਹਨ¢ ਸੱਤਾਧਾਰੀ ਰਾਜਸੀ ਪਾਰਟੀਆਂ ਵਲੋਂ ਰਾਜਨੀਤੀ ਦਾ ਵਪਾਰੀਕਰਨ ਕਰਕੇ ਆਪਣੇ ਰਿਸ਼ਤੇਦਾਰਾਂ ਅਤੇ ਚਾਪਲੂਸਾਂ ਦੇ ਭੜੋਲੇ ਭਰੇ ਜਾ ਰਹੇ ਹਨ ਜਿਸ ਕਰਕੇ ਛੋਟੇ ਕਾਮੇ ਦੁਕਾਨਦਾਰ, ਛੋਟੇ ਕਰਮਚਾਰੀ, ਠੇਕੇਦਾਰ ਪ੍ਰਣਾਲੀ ਦੇ ਸ਼ਿਕਾਰ ਦੇਸ਼ ਦਾ ਸਰਮਾਇਆ ਸੇਵਾਮੁਕਤ ਸੁਰੱਖਿਆ ਸੇਵਾਵਾਂ ਦੇ ਪੈਨਸ਼ਨਰਜ਼ ਰਾਜ ਸਰਕਾਰ ਦੇ ਪੈਨਸ਼ਨ ਬਿਰਧ ਅਵਸਥਾ ਵਿੱਚ ਜਿੱਥੇ ਸਮਾਜਿਕ ਤਾਣੇ-ਬਾਣੇ ਅਤੇ ਬਿਮਾਰੀਆਂ ਤੋਂ ਪੀੜਤ ਹਨ ਉੱਥੇ ਹੀ ਆਰਥਿਕ ਮੰਦਹਾਲੀ ਸਹਿੰਦੇ ਹੋਏ ਰਾਜਸੀ ਅੱਤਿਆਚਾਰ ਤੋਂ ਵੀ ਦੁਖੀ ਹਨ¢ ਉਨ੍ਹਾਂ ਆਮ ਲੋਕਾਂ ਨੂੰ ਸੁਚੇਤ ਕੀਤਾ ਕਿ ਕੇਂਦਰ ਸਰਕਾਰ ਦੇ ਲੋਕ ਵਿਰੋਧੀ ਕਾਨੂੰਨ ਸਿੱਧੇ, ਅਸਿੱਧੇ ਤੌਰ 'ਤੇ ਸਾਡੇ ਹਰੇਕ ਵਰਗ ਵਾਸਤੇ ਮਾਰੂ ਹਨ ਕਿਉਂਕਿ ਖੇਤੀ ਜਿੱਥੇ ਸਾਡੇ ਦੇਸ਼ ਦੇ ਵਪਾਰ ਅਤੇ ਕਾਰੋਬਾਰ ਦਾ ਆਧਾਰ ਹੈ, ਉੱਥੇ ਹੀ ਕਰੋੜਾਂ ਲੋਕਾਂ ਨੂੰ ਖਾਧ ਪਦਾਰਥ ਜਿਵੇਂ ਅਨਾਜ, ਦੁੱਧ, ਸਬਜ਼ੀਆਂ, ਫ਼ਲ ਆਦਿ ਮਨੁੱਖੀ ਜੀਵਨ ਦੀਆਂ ਮੁੱਢਲੀਆਂ ਜ਼ਰੂਰਤਾਂ ਹਨ¢ ਇਸ ਲਈ ਇਹ ਸਮਾਜ ਦਾ ਸਾਂਝਾ ਮਸਲਾ ਹੈ ਕਿ ਕਿਸਾਨ ਵਿਰੋਧੀ ਖੇਤੀ ਬਿਲ ਅਤੇ ਬਿਜਲੀ ਆਰਡੀਨੈਂਸ ਵਾਪਸ ਲਏ ਜਾਣ¢ ਰੋਸ ਧਰਨੇ ਵਿੱਚ ਗੁਰਮੇਲ ਸਿੰਘ ਸਿੱਧੂ, ਕੁਲਦੀਪ ਸਿੰਘ ਕੰਗ, ਜਸਵਿੰਦਰ ਸਿੰਘ ਕਾਈਨੌਰ, ਅਮਰਜੀਤ ਸਿੰਘ ਉਦਯੋਗ ਵਿਭਾਗ, ਬਲਵਿੰਦਰ ਕੌਰ, ਮਨਿੰਦਰ ਸਿੰਘ, ਕਮਲਜੀਤ ਕੌਰ ਭਾਟੀਆ, ਜਗਦੇਵ ਕੌਲ, ਰਣਜੀਤ ਸਿੰਘ ਹੰਸ, ਧਰਮਿੰਦਰ ਸਿੰਘ ਰਾਹੀ, ਸ਼ਮਸ਼ੇਰ ਸਿੰਘ ਹਾਊਸਿੰਗ ਬੋਰਡ, ਮਨਜੀਤ ਸਿੰਘ ਸਿੱਧੂ, ਏਟਕ ਤੋਂ ਰਾਜ ਕੁਮਾਰ, ਇੰਦਰਦੀਪ ਸਿੰਘ ਲਾਂਬਾ, ਕਮਲਜੀਤ ਕੌਰ ਗਿੱਲ ਵਿੱਤ ਵਿਭਾਗ, ਗੁਰਵਿੰਦਰ ਸਿੰਘ, ਜਗਜੀਵਨ ਸਿੰਘ ਟਰਾਂਸਪੋਰਟ ਵਿਭਾਗ ਆਦਿ ਨੇ ਸੰਬੋਧਨ ਕਰਦਿਆਂ ਕੇਂਦਰ ਵਿਚਲੀ ਮੋਦੀ ਸਰਕਾਰ ਖ਼ਿਲਾਫ਼ ਖੁੱਲ੍ਹ ਕੇ ਭੜਾਸ ਕੱਢੀ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ |
ਚੰਡੀਗੜ੍ਹ, 27 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸ਼ਹਿਰੀ ਅਤੇ ਗ੍ਰਾਮ ਆਯੋਜਨਾ ਵਿਭਾਗ ਵਲੋਂ ਜ਼ਿਲ੍ਹਾ ਪੰਚਕੂਲਾ ਦੇ ਪਿੰਡ ਬਕਸ਼ੀਵਾਲਾ ਵਿਚ ਖੇਤੀਬਾੜੀ ਯੋਗ ਜ਼ਮੀਨ 'ਤੇ ਬਿਨਾਂ ਮਨਜ਼ੂਰੀ ਪਲਾਟ ਕੱਟਣ ਅਤੇ ਫਾਰਮ ਹਾਊਸ ਬਣਾਉਣ ਦੇ ਮਾਮਲੇ ਵਿਚ ਸੀਐਮ ...
ਚੰਡੀਗੜ੍ਹ, 27 ਨਵੰਬਰ (ਬਿ੍ਜੇਂਦਰ ਗੌੜ)-ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸਮਰਥਨ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲਾਂ ਦੇ ਲਾਇਰਸ ਇਨ ਸੋਲੀਡੇਰਿਟੀ ਵਿਦ ਫਾਰਮਰਜ਼ (ਐਲ.ਐਸ.ਐਫ.) ਦੇ ਬੈਨਰ ਹੇਠ ਸ਼ੁੱਕਰਵਾਰ ਨੂੰ ਇਕ ...
ਚੰਡੀਗੜ੍ਹ, 27 ਨਵੰਬਰ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦੇ ਅੱਜ 106 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਸ਼ਹਿਰ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦਾ ਕੁੱਲ ਅੰਕੜਾ 17157 ਤੱਕ ਪੁੱਜ ਗਿਆ ਹੈ ਅਤੇ ਸਰਗਰਮ ਮਾਮਲੇ 1190 ਹੋ ਗਏ ਹਨ ਜਦ ਠੀਕ ਹੋਣ ਉਪਰੰਤ ...
ਚੰਡੀਗੜ੍ਹ, 27 ਨਵੰਬਰ (ਮਨਜੋਤ ਸਿੰਘ ਜੋਤ)-ਮਾਲ ਵਿਭਾਗ ਅਤੇ ਸਬ ਰਜਿਸਟਰਾਰ ਦਫ਼ਤਰ, ਯੂ.ਟੀ. ਨੂੰ ਡਿਜੀਟਲਾਈਜੇਸ਼ਨ ਕਰਨ ਸਬੰਧੀ ਸਮੀਖਿਆ ਬੈਠਕ ਡਿਪਟੀ ਕਮਿਸ਼ਨਰ ਮਨਦੀਪ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਡਿਜੀਟਲਾਈਜੇਸ਼ਨ ਦੇ ਕੰਮ ਦੀ ਮੌਜੂਦਾ ਸਥਿਤੀ ...
ਚੰਡੀਗੜ੍ਹ, 27 ਨਵੰਬਰ (ਬਿ੍ਜੇਂਦਰ ਗੌੜ)-ਅੰਮਿ੍ਤਸਰ-ਕਲਕੱਤਾ ਇੰਟੈਗ੍ਰੇਟਿਡ ਕਾਰੀਡੋਰ ਪ੍ਰੋਜੈਕਟ ਨੂੰ ਲੈ ਕੇ ਇੰਟੈਗ੍ਰੇਟਿਡ ਮੈਨੂਫੈਕਚਰਿੰਗ ਕਲਸਟਰ (ਆਈਐਮਸੀ) ਲਈ ਐਕਵਾਇਰ ਕੀਤੀ ਗਈ ਜ਼ਮੀਨ ਦੇ ਮਾਮਲੇ ਵਿਚ ਮੁਆਵਜ਼ੇ ਦੀ ਰਕਮ ਜਾਰੀ ਕਰਨ ਦੀ ਕਾਰਵਾਈ ਨੂੰ ...
ਚੰਡੀਗੜ੍ਹ, 27 ਨਵੰਬਰ (ਅਜੀਤ ਬਿਊਰੋ)-ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਦਸੰਬਰ ਮਹੀਨੇ ਸ਼ੁਰੂ ਹੋਣ ਵਾਲੇ 'ਸਹੀਦੀ ਜੋੜ ਮੇਲ' ਨੂੰ ਮੁੱਖ ਰੱਖਦੇ ਹੋਏ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਦਿਸ਼ਾ ...
ਚੰਡੀਗੜ੍ਹ, 27 ਨਵੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੇ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਹੋਣ ਦੀ ਆਸ ਬੱਝ ਗਈ ਹੈ | ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਕੈਬਨਿਟ ਸਬ ਕਮੇਟੀ ਦੀ ਮੀਟਿੰਗ 4 ਦਸੰਬਰ ਨੂੰ ...
ਚੰਡੀਗੜ੍ਹ, 27 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 50 ਦੀ ਰਹਿਣ ਵਾਲੀ ਇਕ ਲੜਕੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ ਲੱਖਾਂ ਦੀ ਠੱਗੀ ਮਾਰਨ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਸਬੰਧਤ ਮਾਮਲੇ ਦੀ ਸ਼ਿਕਾਇਤ ਲੜਕੀ ਦੀ ਮਾਂ ਨੇ ਪੁਲਿਸ ਨੂੰ ਦਿੱਤੀ ...
ਚੰਡੀਗੜ੍ਹ, 27 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 44 ਵਿਚ ਇਕ ਰਾਹ ਜਾਂਦੀ ਲੜਕੀ ਦਾ ਪਰਸ ਅਣਪਛਾਤਾ ਵਿਅਕਤੀ ਝਪਟ ਕੇ ਫ਼ਰਾਰ ਹੋ ਗਿਆ | ਪੁਲਿਸ ਨੇ ਮਾਮਲਾ ਦਰਜ ਕਰਕੇ ਝਪਟਮਾਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਮਿਲੀ ਜਾਣਕਾਰੀ ਅਨੁਸਾਰ ਪੀੜਤ ਨੇ ਦੱਸਿਆ ਕਿ ...
ਚੰਡੀਗੜ੍ਹ, 27 ਨਵੰਬਰ (ਅਜੀਤ ਬਿਊਰੋ)-ਪੰਜਾਬ ਆਈ.ਏ.ਐੱਸ. ਆਫੀਸਰਜ਼ ਐਸੋਸੀਏਸ਼ਨ ਵਲੋਂ ਪੰਜਾਬ ਕਾਡਰ ਦੇ ਤਿੰਨ ਸੀਨੀਅਰ ਆਈ.ਏ.ਐੱਸ. ਅਧਿਕਾਰੀਆਂ, ਜੋ 30 ਨਵੰਬਰ ਨੂੰ ਸੇਵਾਮੁਕਤ ਹੋ ਰਹੇ ਹਨ, ਨੂੰ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-2 ਵਿਖੇ ਨਿੱਘੀ ਵਿਦਾਇਗੀ ਦਿੱਤੀ ਗਈ | ...
ਚੰਡੀਗੜ੍ਹ, 27 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਸੰਵਿਧਾਨ ਦਿਵਸ ਦੇ ਮੌਕੇ 'ਤੇ ਕਿਸਾਨ ਅੰਦੋਲਨ ਨੂੰ ਕੁਚਲਨ ਲਈ ਭਾਜਪਾ-ਜੇ.ਜੇ.ਪੀ ਗਠਜੋੜ ਸਰਕਾਰ ਵਲੋਂ ਅਪਣਾਈ ਗਈ ਨੀਤੀ ਦੀ ...
ਜ਼ੀਰਕਪੁਰ, 27 ਨਵੰਬਰ (ਹੈਪੀ ਪੰਡਵਾਲਾ)-ਢਕੌਲੀ ਪੁਲਿਸ ਨੇ 10 ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਮੁਲਜ਼ਮ ਦੀ ਪਛਾਣ ਰਣਜੀਤ ਸਿੰਘ (34) ਮੂਲ ਵਾਸੀ ਸੰਗਰੂਰ ਅਤੇ ਹਾਲ ਵਾਸੀ ਸਰਕਾਰੀ ਕੁਆਰਟਰ ਕੇ ਏਰੀਆ (ਆਰਮੀ ...
ਚੰਡੀਗੜ੍ਹ, 27 ਨਵੰਬਰ (ਵਿਕਰਮਜੀਤ ਸਿੰਘ ਮਾਨ)-ਸੀਪੀਆਈ (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਧੱਕੇਸ਼ਾਹੀ ਨਾਲ ਪਾਸ ਕੀਤੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਨੂੰ 26-27 ਨਵੰਬਰ ਦੇ ਦਿੱਲੀ ...
ਚੰਡੀਗੜ੍ਹ, 27 ਨਵੰਬਰ (ਅਜੀਤ ਬਿਊਰੋ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਗੁਰਦੁਆਰਾ ਸ੍ਰੀ ਸਿੰਘ ਸਭਾ ਸੈਕਟਰ-37ਸੀ, ਚੰਡੀਗੜ੍ਹ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਵੀ ਦਰਬਾਰ ...
ਚੰਡੀਗੜ੍ਹ, 27 ਨਵੰਬਰ (ਅਜੀਤ ਬਿਊਰੋ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਮਿਸ਼ਨ ਫ਼ਤਿਹ ਤਹਿਤ 22 ਆਈ.ਈ.ਸੀ. ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਇਹ ਵੈਨਾਂ ...
ਚੰਡੀਗੜ੍ਹ, 27 ਨਵੰਬਰ (ਅਜੀਤ ਬਿਊਰੋ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ਼ਹਿਰ ਦੀਆਂ 2 ਸਮਾਜ ਸੇਵੀ ਸੰਸਥਾਵਾਂ ਓਾਕਾਰ ਚੈਰੀਟੇਬਲ ਟਰੱਸਟ ਅਤੇ ਦਾ ਲਾਸਟ ਬੈਂਚਰ ਵਲੋਂ ਸੈਕਟਰ-47 ਵਿਚ ਸਥਿਤ ਕੁਸ਼ਟ ਆਸ਼ਰਮ ਅਤੇ ...
ਚੰਡੀਗੜ੍ਹ, 27 ਨਵੰਬਰ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਕਾਂਗਰਸ ਵਲੋਂ ਪਾਰਟੀ ਦੇ ਸੀਨੀਅਰ ਨੇਤਾ ਅਹਿਮਦ ਪਟੇਲ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨੂੰ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਪ੍ਰਦੀਪ ਛਾਬੜਾ ਨੇ ਕਿਹਾ ਕਿ ...
ਚੰਡੀਗੜ੍ਹ, 27 ਨਵੰਬਰ (ਐਨ.ਐਸ.ਪਰਵਾਨਾ)-ਹਰਿਆਣਾ ਰਾਜ ਚੋਣ ਕਮਿਸ਼ਨ ਨੇ ਨਗਰ ਪਰੀਸ਼ਦ ਦੇ ਚੇਅਰਮੈਨ ਲਈ ਚੋਣ ਖ਼ਰਚ ਸੀਮਾ 15 ਲੱਖ ਰੁਪਏ ਅਤੇ ਨਗਰ ਪਾਲਿਕਾ ਦੇ ਚੇਅਰਮੈਨ ਲਈ 10 ਲੱਖ ਰੁਪਏ ਨਿਰਧਾਰਤ ਕੀਤੀ ਹੈ | ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਇਸ ਸਬੰਧ ਵਿਚ ਜਾਣਕਾਰੀ ...
ਚੰਡੀਗੜ੍ਹ, 27 ਨਵੰਬਰ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਕੇਸ ਦੀ ਸੁਣਵਾਈ ਕਰਦਿਆਂ ਇਹ ਸਪਸ਼ਟ ਕੀਤਾ ਹੈ ਕਿ ਕੋਈ ਵੀ ਵਿਅਕਤੀ ਜੋ ਕੇਸ ਦੀ ਸੁਣਵਾਈ ਦਾ ਹਿੱਸਾ ਨਾ ਹੋਵੇ ਉਹ ਜੁਡੀਸ਼ੀਅਲ ਆਦੇਸ਼ਾਂ ਨੂੰ ਰਿਵਿਊ ਜਾਂ ਰਿਕਾਲ ਕਰਨ ਦੀ ਮੰਗ ਨਹੀਂ ਕਰ ...
ਡੇਰਾਬੱਸੀ, 27 ਨਵੰਬਰ (ਗੁਰਮੀਤ ਸਿੰਘ)-ਨਗਰ ਕੌਾਸਲ ਵਰਕਰ ਯੂਨੀਅਨ ਏਟਕ ਡੇਰਾਬੱਸੀ ਦੇ ਕਰੀਬ 150 ਸਫ਼ਾਈ ਕਰਮਚਾਰੀਆਂ ਦੀ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ | ਅੱਜ ਵੀ ਸਫ਼ਾਈ ਕਰਮਚਾਰੀ ਕੌਾਸਲ ਦਫ਼ਤਰ ਦੇ ਬਾਹਰ ਲਗਾਏ ਧਰਨੇ ਦੌਰਾਨ ਕੌਾਸਲ ਅਧਿਕਾਰੀ ਦਾ ਪਿੱਟ ...
ਪੰਚਕੂਲਾ, 27 ਨਵੰਬਰ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 71 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 39 ਮਰੀਜ਼ ਪੰਚਕੂਲਾ ਦੇ ਵਸਨੀਕ ਹਨ, ਜਦਕਿ 32 ਪੰਚਕੂਲਾ ਤੋਂ ਬਾਹਰ ਦੇ ਖੇਤਰਾਂ ਨਾਲ ਸਬੰਧਿਤ ਹਨ | ਇਹ ਜਾਣਕਾਰੀ ਸਾਂਝੀ ਕਰਦਿਆਂ ਪੰਚਕੂਲਾ ਦੀ ਸਿਵਲ ...
ਐੱਸ. ਏ. ਐੱਸ. ਨਗਰ, 27 ਨਵੰਬਰ (ਕੇ. ਐੱਸ. ਰਾਣਾ)-ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਜ਼ੀਰਕਪੁਰ ਮੰਡਲ ਦੀ ਮੀਟਿੰਗ ਮਹਿਲਾ ਮੋਰਚਾ ਪ੍ਰਧਾਨ ਚਾਰੂ ਢੀਂਗਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਰੇਸ਼ਮਾ ਨੂੰ ਮੀਤ ਪ੍ਰਧਾਨ ਅਤੇ ਅੰਜੂ ਰਾਣੀ ਨੂੰ ਮੰਡਲ ਸਕੱਤਰ ...
ਲਾਲੜੂ, 27 ਨਵੰਬਰ (ਰਾਜਬੀਰ ਸਿੰਘ)-ਨਗਰ ਕੌਾਸਲ ਲਾਲੜੂ ਦੇ ਵਾਰਡ ਨੰ. 4 ਵਿਚ ਪੈਂਦੀ ਅਮਰਪੁਰੀ ਕਾਲੋਨੀ ਵਿਚ ਦਿਨ-ਦਿਹਾੜੇ ਚੋਰ ਘਰ ਦਾ ਤਾਲਾ ਤੋੜ ਕੇ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ ਹੋ ਗਏ | ਥਾਣਾ ਲਾਲੜੂ ਦੇ ਐੱਸ. ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ...
ਐੱਸ. ਏ. ਐੱਸ. ਨਗਰ, 27 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਦਿੱਲੀ ਜਾ ਰਹੇ ਕਿਸਾਨਾਂ ਖ਼ਿਲਾਫ਼ ਹਰਿਆਣਾ ਪੁਲਿਸ ਤੇ ਦਿੱਲੀ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਨਿੰਦਣਯੋਗ ਹੈ | ਇਹ ਵਿਚਾਰ ਪ੍ਰਗਟਾਉਂਦਿਆਂ ਸਮਾਜ ਸੇਵੀ ਤੇ ਉੱਘੇ ਖੇਡ ਪ੍ਰਮੋਟਰ ਨਰਿੰਦਰ ਸਿੰਘ ਕੰਗ ਨੇ ...
ਐੱਸ.ਏ.ਐੱਸ. ਨਗਰ, 27 ਨਵੰਬਰ (ਕੇ. ਐੱਸ. ਰਾਣਾ)- ਸਥਾਨਕ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਹਾੜੀ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਕਿਸਾਨਾਂ ਨੂੰ ਵਧੀਆ ਕੁਆਲਿਟੀ ਦੀ ਖੇਤੀ ਸਮੱਗਰੀ ਉਪਲੱਬਧ ਕਰਵਾਉਣ ਦੇ ਉਦੇਸ਼ ਤਹਿਤ ਰਾਜੇਸ਼ ਵਸ਼ਿਸ਼ਟ ਡਾਇਰੈਕਟਰ ...
ਐੱਸ. ਏ. ਐੱਸ. ਨਗਰ, 27 ਨਵੰਬਰ (ਕੇ. ਐੱਸ. ਰਾਣਾ)-ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਸ਼ਹਿਰ ਦੁਨੀਆਂ ਦੇ ਸੁੰਦਰ ਸ਼ਹਿਰਾਂ 'ਚ ਆਉਂਦਾ ਹੈ, ਇਸ ਸ਼ਹਿਰ ਦੀ ਸੁੰਦਰਤਾ ਨੂੰ ਹੋਰ ਵਧਾਉਣ ਅਤੇ ਸ਼ਹਿਰੀਆਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ 86 ਕਰੋੜ 37 ਲੱਖ ਰੁਪਏ ਖਰਚ ...
ਐੱਸ. ਏ. ਐੱਸ. ਨਗਰ, 27 ਨਵੰਬਰ (ਕੇ. ਐੱਸ. ਰਾਣਾ)- ਨੈਸ਼ਨਲ ਇੰਸਟੀਚਿਊਟ ਆਫ਼ ਟੈਕਨੀਕਲ ਟੀਚਰਜ਼ ਟ੍ਰੇਨਿੰਗ ਐਾਡ ਰਿਸਰਚ (ਐਨ. ਆਈ. ਟੀ. ਟੀ. ਟੀ. ਆਰ.) ਵਲੋਂ ਅੱਜ ਆਪਣਾ 53ਵਾਂ ਸਾਲਾਨਾ ਦਿਵਸ ਮਨਾਇਆ | ਇਸ ਮੌਕੇ ਕੋਵਿਡ-19 ਮਹਾਂਮਾਰੀ ਨੂੰ ਧਿਆਨ ਵਿਚ ਰੱਖਦਿਆਂ ਆਨਲਾਈਨ ਢੰਗ ਨਾਲ ...
ਐੱਸ. ਏ. ਐੱਸ. ਨਗਰ 27 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)-ਬੁੱਢਾ ਦਲ ਦੇ ਸੱਤਵੇਂ ਜਥੇਦਾਰ ਬਾਬਾ ਹਨੂੰਮਾਨ ਸਿੰਘ ਅਤੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ 'ਚ ਸੁਸ਼ੋਭਿਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ...
ਮਾਜਰੀ, 27 ਨਵੰਬਰ (ਕੁਲਵੰਤ ਸਿੰਘ ਧੀਮਾਨ)-ਬਲਾਕ ਮਾਜਰੀ ਦੇ ਸਰਕਾਰੀ ਦਫ਼ਤਰ ਪਟਵਾਰਖਾਨਾ, ਸੀ. ਡੀ. ਪੀ. ਓ ਦਫ਼ਤਰ, ਕਾਨੂੰਨਗੋ ਦਫ਼ਤਰ ਸਮੇਤ ਟਾਈਪਿਸਟਾਂ ਲਈ ਬਣੇ ਪਖਾਨਿਆਂ ਦੀ ਸਫਾਈ ਨਾ ਹੋਣ ਕਰਕੇ ਗੰਦਗੀ ਦੀ ਭਰਮਾਰ ਹੈ ਜੋ ਕਿ ਸਵੱਛ ਭਾਰਤ ਮੁਹਿੰਮ ਤੇ ਸਰਕਾਰੀ ...
ਐੱਸ. ਏ. ਐੱਸ. ਨਗਰ, 27 ਨਵੰਬਰ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਦੀ ਭੂ-ਮਾਫੀਆ ਨਾਲ ਮਿਲੀਭੁਗਤ ਕਾਰਨ ਇਥੋਂ ਨੇੜਲੇ ਪਿੰਡ ਰਾਏਪੁਰ ਤੇ ਦਾਊਾ ਅੰਦਰ ਧੜੱਲੇ ਨਾਲ ਨਾਜਾਇਜ਼ ਕਾਲੋਨੀਆਂ ਦੀ ਉਸਾਰੀ ਹੋ ਰਹੀ ਹੈ | ਇਨ੍ਹਾਂ ਕਾਲੋਨੀਆਂ ਵਿਚ ਬਿਲਡਰਾਂ/ਡਿਵੈਲਪਰਾਂ ਵਲੋਂ ਪਾਣੀ ...
ਲਾਲੜੂ, 27 ਨਵੰਬਰ (ਰਾਜਬੀਰ ਸਿੰਘ)-1990 ਵਾਲੇ ਦਹਾਕੇ ਵਿਚ ਲਾਲੜੂ ਖੇਤਰ ਅੰਦਰ ਸ਼ੁਰੂ ਹੋਇਆ ਉਦਯੋਗੀਕਰਨ ਹੁਣ ਇਸ ਇਲਾਕੇ ਦੇ ਲੋਕਾਂ ਲਈ ਸ਼ਰਾਪ ਬਣਨਾ ਸ਼ੁਰੂ ਹੋ ਗਿਆ ਹੈ | ਖੇਤਰ ਅੰਦਰ ਵੱਖ-ਵੱਖ ਫੈਕਟਰੀਆਂ ਦੀਆਂ ਚਿਮਨੀਆਂ ਤੋਂ ਉੱਡਦੀ ਸੁਆਹ (ਰਾਖ) ਹੁਣ ਲੋਕਾਂ ਲਈ ...
ਚੰਡੀਗੜ੍ਹ, 27 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਸਕੱਤਰ ਵਿਜੈ ਵਰਧਨ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਵੱਖ-ਵੱਖ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਪ੍ਰੀਖਿਆਰਥੀਆਂ ਲਈ ਜ਼ਿਲ੍ਹਾ ਤੇ ਬਲਾਕ ਪੱਧਰ ਦੀ ਲਾਇਬ੍ਰੇਰੀ ਵਿਚ ਪੜ੍ਹਾਈ ...
ਚੰਡੀਗੜ੍ਹ, 27 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪੁਲਿਸ ਸਟੇਸ਼ਨ ਮਲੋਆ ਦੀ ਟੀਮ ਨੇ ਇਕ ਵਿਅਕਤੀ ਨੂੰ 7 ਗਰਾਮ ਸਮੈਕ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਵੈਭਵ ਸ਼ਰਮਾ ਵਜੋਂ ਹੋਈ ਹੈ ਜੋ ਸਮਾਣਾ ਪਟਿਆਲਾ ਦਾ ਰਹਿਣ ਵਾਲਾ ਹੈ | ਪੁਲਿਸ ਟੀਮ ਨੇ ...
ਐੱਸ. ਏ. ਐੱਸ. ਨਗਰ, 27 ਨਵੰਬਰ (ਜਸਬੀਰ ਸਿੰਘ ਜੱਸੀ)-ਸਥਾਨਕ ਸੈਕਟਰ-78/79 ਦੇ ਨਜ਼ਦੀਕ ਕਾਰ ਦੀ ਰਫਤਾਰ ਤੇਜ਼ ਹੋਣ ਕਾਰਨ ਕਾਰ ਡਿਵਾਈਡਰ ਨਾਲ ਜਾ ਟਕਰਾਈ ਇਸ ਹਾਦਸੇ 'ਚ ਕਾਰ ਸਵਾਰ ਨੌਜਵਾਨ ਹਰਜਿੰਦਰ ਸਿੰਘ ਵਾਸੀ ਪਿੰਡ ਭਾਗੋਮਾਜਰਾ ਦੀ ਮੌਤ ਹੋ ਗਈ, ਜਦਕਿ ਉਸ ਦੇ ਨਾਲ ਦਾ ਸਾਥੀ ...
ਐੱਸ. ਏ. ਐੱਸ. ਨਗਰ, 27 ਨਵੰਬਰ (ਕੇ. ਐੱਸ. ਰਾਣਾ)-ਸਿੱਖਾਂ ਦੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬਣਨ 'ਤੇ ਬੀਬੀ ਜਗੀਰ ਕੌਰ ਨੂੰ ਵਧਾਈ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਕਰਮਬੀਰ ਸਿੰਘ ਗੁਲੂ ਗੋਰਾਇਆ ਨੇ ਕਿਹਾ ਕਿ ਉਹ ਆਸ ...
ਐੱਸ. ਏ. ਐੱਸ. ਨਗਰ, 27 ਨਵੰਬਰ (ਕੇ. ਐੱਸ. ਰਾਣਾ)-ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਸ਼ਹਿਰ ਅੰਦਰ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ | ਇਸੇ ਲੜੀ ਤਹਿਤ ਅੱਜ ਸ਼ਹਿਰ ਦੇ ਵਾਰਡ ਨੰ. 21 ਅੰਦਰ ਸੀਨੀਅਰ ਕਾਂਗਰਸੀ ਆਗੂ ...
ਲਾਲੜੂ, 27 ਨਵੰਬਰ (ਰਾਜਬੀਰ ਸਿੰਘ)-ਦਿੱਲੀ-ਚੰਡੀਗੜ੍ਹ ਕੌਮੀ ਮਾਰਗ ਨੂੰ ਝਾਰਮੜੀ ਬੈਰੀਅਰ 'ਤੇ ਹਰਿਆਣਾ ਪੁਲਿਸ ਨੇ ਸ਼ੁੱਕਰਵਾਰ ਨੂੰ ਮੁੜ ਬੈਰੀਕੇਡਿੰਗ ਕਰਕੇ ਪੂਰੀ ਤਰ੍ਹਾਂ ਬੰਦ ਕਰ ਦਿੱਤਾ, ਜਿਸ ਨੂੰ ਦੇਰ ਸ਼ਾਮ ਖੋਲਿ੍ਹਆ ਗਿਆ | ਉਕਤ ਮਾਰਗ ਰਾਹੀਂ ਕਿਸੇ ਵੀ ਵਾਹਨ ...
ਐੱਸ. ਏ. ਐੱਸ. ਨਗਰ, 27 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)-ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਨੂੰ ਸਮਰਪਿਤ ਗਾਇਕਾ ਅਸੀਸ ਕੌਰ ਦੇ ਦੋ ਧਾਰਮਿਕ ਗੀਤ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਵਲੋਂ ਰਿਲੀਜ਼ ਕੀਤੇ ਗਏ | ਇਨ੍ਹਾਂ ਗੀਤਾਂ ਦੀ ਧੁੰਨ, ਲੇਖਣ ਅਤੇ ਗਾਇਨ ਅਸੀਸ ...
ਐੱਸ. ਏ. ਐੱਸ. ਨਗਰ, 27 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਸੈਕਟਰ-82 'ਚ ਇਕ ਵਿਅਕਤੀ ਵਲੋਂ ਮਸਾਜ ਸੈਂਟਰ ਦੀ ਆੜ 'ਚ ਚਲਾਏ ਜਾ ਰਹੇ ਦੇਹ-ਵਪਾਰ ਦੇ ਧੰਦੇ ਦਾ ਪਰਦਾਫਾਸ਼ ਕਰਦਿਆਂ ਪੁਲਿਸ ਨੇ 1 ਵਿਅਕਤੀ ਸਮੇਤ 7 ਲੜਕੀਆਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ...
ਖਰੜ, 27 ਨਵੰਬਰ (ਜੰਡਪੁਰੀ)-ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਸਵਰਨਜੀਤ ਕੌਰ ਵਲੋਂ ਅੱਜ ਸੰਜੀਵਨੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਸਵਰਨਜੀਤ ਕੌਰ ਨੇ ਇਸ ਹੰਭਲੇ ਬਦਲੇ ਕਲੀਨਿਕ ਦੇ ਪ੍ਰਬੰਧਕਾਂ ਦੀ ਸ਼ਲਾਘਾ ਵੀ ਕੀਤੀ | ਇਸੇ ਦੌਰਾਨ ਕਲੀਨਿਕ ...
ਖਰੜ, 27 ਨਵੰਬਰ (ਗੁਰਮੁੱਖ ਸਿੰਘ ਮਾਨ)- ਕਿਸਾਨਾਂ ਵਲੋਂ ਅੱਜ ਭਾਗੋਮਾਜਰਾ ਟੋਲ ਪਲਾਜ਼ਾ ਤੋਂ ਦਿੱਲੀ ਲਈ ਰਵਾਨਾ ਹੋਣ ਮੌਕੇ ਕਿਸਾਨ ਆਗੂਆਂ ਨੂੰ ਕਿਸਾਨੀ ਸੰਘਰਸ਼ ਲਈ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਖਰੜ ਤੋਂ ਮੁੱਖ ਸੇਵਾਦਾਰ ਰਣਜੀਤ ਸਿੰਘ ਗਿੱਲ ਵਲੋਂ 1 ...
ਐੱਸ. ਏ. ਐੱਸ. ਨਗਰ, 27 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਕੋਵਿਡ-19 ਕਾਰਨ ਬੰਦ ਪਏ ਪ੍ਰਾਈਵੇਟ ਸਕੂਲਾਂ ਤੇ ਉਨ੍ਹਾਂ ਦੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਤੋਂ ਆਰਥਿਕ ਪੈਕੇਜ਼ ਦੇਣ ਦੀ ਮੰਗ ਕਰਦਿਆਂ ਮਾਨਤਾ ਪ੍ਰਾਪਤ ਐਫੀਲੀਏਟਿਡ ਸਕੂਲ ਐਸੋਸੀਏਸ਼ਨ ਯੂ. ਕੇ. ਪੰਜਾਬ ...
ਐੱਸ. ਏ. ਐੱਸ. ਨਗਰ, 27 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਵਿਵਾਦਤ ਸ਼ਖਸੀਅਤ ਬੀਬੀ ਜਗੀਰ ਕੌਰ ਭੁਲੱਥ ਨੂੰ ਤੀਜੀ ਵਾਰ ਸਿੱਖਾਂ ਦੀ ਵਕਾਰੀ ਤੇ ਮਹਾਨ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬਣਨ 'ਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਯੂਥ ...
ਐੱਸ. ਏ. ਐੱਸ. ਨਗਰ, 27 ਨਵੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਵਾਇਰਸ ਦੇ 156 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ 1 ਮਰੀਜ਼ ਦੀ ਮੌਤ ਹੋ ਗਈ ਹੈ ਅਤੇ 7 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਹ ਜਾਣਕਾਰੀ ਸਾਂਝੀ ਕਰਦਿਆਂ ਸਿਵਲ ...
ਐੱਸ. ਏ. ਐੱਸ. ਨਗਰ, 27 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)-ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੀ ਚਰਨ-ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ਼-8 ਮੁਹਾਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਇਕੱਤਰਤਾ ਸਮਾਗਮ ਭਲਕੇ ...
ਐੱਸ. ਏ. ਐੱਸ. ਨਗਰ, 27 ਨਵੰਬਰ (ਕੇ. ਐੱਸ. ਰਾਣਾ)- ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਲਾਅ ਵਲੋਂ ਸੰਵਿਧਾਨ ਦਿਵਸ ਮਨਾਇਆ ਗਿਆ, ਜਿਸ ਦੌਰਾਨ ਇਕ ਐਕਸਪਰਟ ਟਾਕ ਦਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਯੂਨੀਵਰਸਟੀ ਸਕੂਲ ਆਫ਼ ਲਾਅ ਦੀ ਸਹਾਇਕ ਪ੍ਰੋ. ਜੋਤੀ ਮੰਗਲ ਨੇ ਜਿਥੇ ਆਏ ...
ਚੰਡੀਗੜ੍ਹ, 27 ਨਵੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਖੇ ਗੁਰੂ ਨਾਨਕ ਸਿੱਖ ਅਧਿਐਨ ਵਿਭਾਗ ਵਲੋਂ ਆਪਣੇ 50 ਸਾਲ ਪੂਰੇ ਹੋਣ ਮੌਕੇ ਅੰਤਰਰਾਸ਼ਟਰੀ ਵੈਬੀਨਾਰ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਯੂਨੀਵਰਸਿਟੀਆਂ ਅਤੇ ਅਕਾਦਮਿਕ ਖੋਜ ਸੰਸਥਾਵਾਂ ਤੋਂ ...
ਐੱਸ. ਏ. ਐੱਸ. ਨਗਰ, 27 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੀ ਬਦਲਦੀ ਨੁਹਾਰ ਅਤੇ ਉਚੇਰੇ ਹੋ ਰਹੇ ਮਿਆਰਾਂ ਨੂੰ ਵੱਡਾ ਹੁਲਾਰਾ ਮਿਲ ਰਿਹਾ ਹੈ, ਜਿਸ ਦੀ ਝਲਕ ਅੱਜ 'ਮਾਪੇ-ਅਧਿਆਪਕ' ਮਿਲਣੀਆਂ ...
ਡੇਰਾਬੱਸੀ, 27 ਨਵੰਬਰ (ਗੁਰਮੀਤ ਸਿੰਘ)- ਉਤਰਾਂਚਲ ਸਭਾ ਡੇਰਾਬੱਸੀ ਵਲੋਂ ਭਗਵਾਨ ਸ੍ਰੀ ਬਦਰੀਨਾਥ ਮੰਦਰ ਵਿਖੇ ਹਰ ਸਾਲ ਦੀ ਤਰ੍ਹਾਂ ਮਾਤਾ ਤੁਲਸੀ ਅਤੇ ਭਗਵਾਨ ਸ਼ਾਲੀਗ੍ਰਾਮ ਦਾ ਵਿਆਹ ਧੂਮਧਾਮ ਨਾਲ ਕਰਵਾਇਆ ਗਿਆ¢ ਇਸ ਮੌਕੇ ਉੱਤਰਾਖੰਡ ਨਾਲ ਸਬੰਧਿਤ ਸ਼ਰਧਾਲੂਆਂ ਅਤੇ ...
ਮਾਜਰੀ, 27 ਨਵੰਬਰ (ਕੁਲਵੰਤ ਸਿੰਘ ਧੀਮਾਨ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਨਵੀਂ ਹੋਈ ਚੌਣ ਦੌਰਾਨ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ ਨੂੰ ਐਗਜੀਕਿਊਟਿਵ ਦਾ ਮੈਂਬਰ ਬਨਾਉਣ 'ਤੇ ਸ਼ੋ੍ਰਮਣੀ ਅਕਾਲੀ ਦਲ ਦੇ ...
ਐੱਸ. ਏ. ਐੱਸ. ਨਗਰ, 27 ਨਵੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਅੱਜ ਕੋਵਿਡ-19 ਦੀ ਸੰਭਾਵੀ ਦੂਜੀ ਲਹਿਰ ਦੇ ਪ੍ਰਬੰਧਨ ਲਈ ਸੂਬੇ ਦੇ ਸੀਨੀਅਰ ਡਾਕਟਰਾਂ ਅਤੇ ਅਫ਼ਸਰਸ਼ਾਹੀ ਵਲੋਂ ਸਥਾਨਕ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ...
ਜ਼ੀਰਕਪੁਰ, 27 ਨਵੰਬਰ (ਅਵਤਾਰ ਸਿੰਘ)- ਜ਼ੀਰਕਪੁਰ ਨਗਰ ਕੌਾਸਲ ਦੇ ਦਫ਼ਤਰ ਵਿਚ ਜਨਮ ਤੇ ਮੌਤ ਦੀ ਰਜਿਸਟ੍ਰੇਸ਼ਨ ਬ੍ਰਾਂਚ ਦੇ ਕਰਮਚਾਰੀ ਕੋਰੋਨਾ ਪਾਜ਼ੀਟਿਵ ਆਉਣ ਕਾਰਨ ਕਾਰਜਸਾਧਕ ਅਫ਼ਸਰ ਵਲੋਂ ਇਸ ਬ੍ਰਾਂਚ ਦੇ ਕਮਰੇ ਨੂੰ 7 ਦਿਨ ਲਈ ਸੀਲ ਕਰ ਦਿੱਤਾ ਗਿਆ ਹੈ | ਮਿਲੀ ...
ਕੁਰਾਲੀ, 27 ਨਵੰਬਰ (ਹਰਪ੍ਰੀਤ ਸਿੰਘ)- ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਸਕੂਲੀ ਸਿੱਖਿਆ ਵਿਚ ਮਾਪਿਆਂ ਦੀ ਭਾਗੀਦਾਰੀ ਯਕੀਨੀ ਬਨਾਉਣ ਦੇ ਮਨੋਰਥ ਨਾਲ ਇਲਾਕੇ ਦੇ ਸਕੂਲਾਂ ਵਿਚ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਸਿੱਖਿਆ ਵਿਭਾਗ ਵਲੋਂ ਕੀਤੇ ਉਪਰਾਲੇ ਤਹਿਤ ...
ਐੱਸ. ਏ. ਐੱਸ. ਨਗਰ, 27 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਵਿਚ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿਚ ਗੁਣਾਤਮਿਕ ਸਿੱਖਿਆ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਨੇ ਵਿਭਾਗ ਦੇ ਅਧਿਕਾਰੀਆਂ ਤੇ ਸਕੂਲ ...
ਖਰੜ, 27 ਨਵੰਬਰ (ਜੰਡਪੁਰੀ)-ਅੱਜ ਖਰੜ ਦੇ ਵਾਰਡ ਨੰਬਰ 6/7 ਦੇ ਯੋਗ ਲਾਭਪਤਾਰੀਆਂ ਨੂੰ ਹਰਬੰਸ ਸਿੰਘ ਟੈਂਟ ਵਾਲਿਆਂ ਵਲੋਂ ਨੀਲੇ ਕਾਰਡ ਵੰਡੇ ਗਏ | ਇਸ ਮੌਕੇ ਹਰਬੰਸ ਸਿੰਘ ਨੇ ਦੱਸਿਆ ਕਿ ਕਾਂਗਰਸ ਸਰਕਾਰ ਵਲੋਂ ਮਿਲਣ ਵਾਲੀਆਂ ਸਹੂਲਤਾਂ ਦਾ ਲਾਭ ਨੀਲੇ ਕਾਰਡ ਧਾਰਕ ਉੱਠਾ ...
ਖਰੜ, 27 ਨਵੰਬਰ (ਗੁਰਮੁੱਖ ਸਿੰਘ ਮਾਨ)- ਵਿੱਦਿਆ ਵੈਲੀ ਸਕੂਲ ਖਰੜ ਵਿਖੇ ਸੰਵਿਧਾਨ ਦਿਵਸ ਭਾਰਤ ਦੇ ਸੰਵਿਧਾਨ ਨੂੰ ਅਪਣਾਉਣ ਦੇ ਸਬੰਧ ਵਿਚ ਆਨਲਾਈਨ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਸਟਾਫ਼ ਅਤੇ ਬੱਚਿਆਂ ਨੇ ਭਾਗ ਲਿਆ | ਸਮਾਗਮ ਦੀ ਸਪੀਕਰ ਗੁਰਚਰਨਜੀਤ ਕੌਰ ...
ਖਰੜ, 27 ਨਵੰਬਰ (ਗੁਰਮੁੱਖ ਸਿੰਘ ਮਾਨ)- ਸਤਿਗੁਰ ਮਾਤਾ ਸੁਦਿਕਸ਼ਾ ਮਹਾਰਾਜ ਦੇ ਆਦੇਸ਼ਾਂ ਅਨੁਸਾਰ ਸੰਤ ਨਿਰੰਕਾਰੀ ਸਤਿਸੰਗ ਭਵਨ ਸੈਦਪੁਰ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ, ਜਿਸਦਾ ਉਦਘਾਟਨ ਸ਼ਾਖਾ ਦੇ ਮੁਖੀ ਸੁਖਦੇਵ ਸਿੰਘ ਵਲੋਂ ਕੀਤਾ ਗਿਆ | ਖਰੜ ਸ਼ਾਖਾ ਦੇ ਮੁਖੀ ...
ਖਰੜ, 27 ਨਵੰਬਰ (ਗੁਰਮੁੱਖ ਸਿੰਘ ਮਾਨ)- ਭਾਜਪਾ ਦੇ ਵਾਰਡ ਨੰ. 16 ਤੋਂ ਭਾਜਪਾ ਦੇ ਉਮੀਦਵਾਰ ਰਾਮ ਗੋਪਾਲ ਦੀ ਅਗਵਾਈ ਵਿਚ ਮੀਟਿੰਗ ਹੋਈ ਸੀ | ਜ਼ਿਲ੍ਹਾ ਵਿਚ ਮੰਡਲ ਪ੍ਰਧਾਨ ਪਵਨ ਕੁਮਾਰ ਮਨੋਚਾ, ਜ਼ਿਲ੍ਹਾ ਜਨਰਲ ਸਕੱਤਰ ਨਰਿੰਦਰ ਸਿੰਘ ਰਾਣਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ...
ਖਰੜ, 27 ਨਵੰਬਰ (ਜੰਡਪੁਰੀ)-ਪੰਜਾਬ ਦੀ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਸੰਮਤੀ ਮੈਂਬਰ ਗਗਨ ਸਿੰਘ ਅਤੇ ਸਰਪੰਚ ਰਾਣਾ ਜਤਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਮਗਰ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਪਿੰਡ ਮਗਰ ਸਮੇਤ ਗੱਬੇਮਾਜਰਾ, ਨੱਗਲ, ਰਸਨਹੇੜੀ ਅਤੇ ...
ਖਰੜ, 27 ਨਵੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਅੱਜ ਗੋਲਡ ਹੋਮਜ਼ ਇਨਕਲੇਵ ਖਰੜ ਵਿਖੇ ਕੈਂਪ ਲਗਾਇਆ ਗਿਆ | ਡੇਅਰੀ ਟੈਕਨੋਲੋਜਿਸਟ ਦਰਸ਼ਨ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ 31 ਦੁੱਧ ਦੇ ਖਪਤਕਾਰਾਂ ...
ਐੱਸ. ਏ. ਐੱਸ. ਨਗਰ, 27 ਨਵੰਬਰ (ਕੇ. ਐੱਸ. ਰਾਣਾ)-ਪੰਜਾਬੀ ਟਰੱਕ ਆਪ੍ਰੇਟਰਾਂ ਵਲੋਂ ਮਾਲ ਰੇਲ ਗੱਡੀਆਂ ਦੀ ਆਵਾਜਾਈ ਦੇ ਮੁੜ ਸ਼ੁਰੂ ਹੋਣ ਦਾ ਭਰਵਾਂ ਸਵਾਗਤ ਕੀਤਾ ਗਿਆ ਹੈ ਕਿਉਂਕਿ ਮਾਲ ਰੇਲ ਗੱਡੀਆਂ ਦੀ ਆਵਾਜਾਈ ਠੱਪ ਹੋਣ ਕਾਰਨ ਟਰੱਕ ਆਪ੍ਰੇਟਰਾਂ ਨੂੰ ਭਾਰੀ ਨੁਕਸਾਨ ਦਾ ...
ਚੰਡੀਗੜ੍ਹ, 27 ਨਵੰਬਰ (ਅਜੀਤ ਬਿਊਰੋ)-ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਈ-ਕਾਰਡ ਬਨਾਉਣ ਵਾਲੀ ਏਜੰਸੀ ਅਤੇ ਸਰਬੱਤ ਸਿਹਤ ਯੋਜਨਾ ਵਿੱਚ ਹਿੱਸਾ ਪਾਉਣ ਵਾਲੇ ਵਿਭਾਗਾਂ ਜਿਵੇਂ ਪੰਜਾਬ ਮੰਡੀ ਬੋਰਡ ਅਤੇ ਕਿਰਤ ਵਿਭਾਗ ਨਾਲ ਇੱਕ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX