ਤਾਜਾ ਖ਼ਬਰਾਂ


ਭਾਕਿਯੂ (ਏਕਤਾ ਉਗਰਾਹਾਂ) ਵਲੋਂ 27 ਫਰਵਰੀ ਨੂੰ ਦਿੱਲੀ ਜਾਣ ਲਈ ਤਿਆਰੀਆਂ ਮੁਕੰਮਲ
. . .  8 minutes ago
ਚੰਡੀਗੜ੍ਹ, 25 ਫਰਵਰੀ (ਵਿਕਰਮਜੀਤ ਸਿੰਘ ਮਾਨ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 27 ਫਰਵਰੀ ਨੂੰ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਟਿਕਰੀ ਬਾਰਡਰ ਦਿੱਲੀ ਵਿਖੇ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ...
ਸਰਦੂਲ ਸਿਕੰਦਰ ਦੇ ਘਰ ਵੱਡੀ ਗਿਣਤੀ 'ਚ ਪੁੱਜਿਆ ਕਲਾਕਾਰਾਂ ਦਾ ਵੱਡਾ ਹਜੂਮ
. . .  18 minutes ago
ਭੜੀ, 25 ਫਰਵਰੀ (ਭਰਪੂਰ ਸਿੰਘ ਹਵਾਰਾ)- ਸਰਦੂਲ ਸਿਕੰਦਰ ਦੀਆਂ ਸਪੁਰਦ-ਏ-ਖਾਕ ਦੀਆਂ ਰਸਮਾਂ 'ਚ ਸ਼ਾਮਲ ਹੋਣ ਲਈ ਸੰਤਾ-ਬੰਤਾ, ਗੁਰਵਿੰਦਰ ਬਰਾੜ, ਸਚਿਵ ਆਹੂਜਾ...
ਕੇਂਦਰ ਸਰਕਾਰ ਵੱਲੋਂ ਅੰਨਦਾਤਾ ਕਿਸਾਨ ਨੂੰ ਅੱਤਵਾਦੀ ਕਹਿਣਾ ਅਤਿ ਨਿੰਦਣਯੋਗ-ਸੰਜੈ ਸਿੰਘ
. . .  28 minutes ago
ਨਾਭਾ, 25 ਫਰਵਰੀ (ਅਮਨਦੀਪ ਸਿੰਘ ਲਵਲੀ)- ਕੇਂਦਰ ਦੀ ਸਰਕਾਰ ਵਲੋਂ ਅੰਨਦਾਤਾ ਕਿਸਾਨ ਨੂੰ ਖ਼ਾਲਿਸਤਾਨੀ, ਪਾਕਿਸਤਾਨੀ, ਵੱਖਵਾਦੀ ਅਤੇ ਅੱਤਵਾਦੀ ਕਹਿ ਕੇ ਬਦਨਾਮ ਕੀਤੇ ਜਾਣਾ ਅਤਿ ਨਿੰਦਣਯੋਗ ਹੈ। ਇਹ ਵਿਚਾਰ...
ਭਾਰਤ ਲਿਆਂਦਾ ਜਾਵੇਗਾ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ, ਲੰਡਨ ਦੀ ਅਦਾਲਤ ਨੇ ਹਵਾਲਗੀ ਦੀ ਦਿੱਤੀ ਮਨਜ਼ੂਰੀ
. . .  14 minutes ago
ਲੰਡਨ, 25 ਫਰਵਰੀ- ਪੰਜਾਬ ਨੈਸ਼ਨਲ ਬੈਂਕ 'ਚ ਕਰੀਬ 2 ਅਰਬ ਡਾਲਰ 'ਚ ਧੋਖਾਧੜੀ ਮਾਮਲੇ 'ਚ ਲੋੜੀਂਦੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਪਟੀਸ਼ਨ ਨੂੰ ਅੱਜ ਲੰਡਨ ਦੀ ਅਦਾਲਤ ਨੇ ਠੁਕਰਾ ਦਿੱਤਾ। ਅਦਾਲਤ...
ਅਹਿਮਦਾਬਾਦ ਟੈਸਟ ਮੈਚ : ਭਾਰਤ ਦੀ ਟੀਮ ਪਹਿਲੀ ਪਾਰੀ ਦੌਰਾਨ 145 ਦੌੜਾਂ 'ਤੇ ਆਲ ਆਊਟ
. . .  44 minutes ago
ਪਿੰਡ ਖੇੜੀ ਨੌਧ ਸਿੰਘ ਦੇ ਦੁਕਾਨਦਾਰਾਂ ਨੇ ਸਰਦੂਲ ਸਿਕੰਦਰ ਦੇ ਅਕਾਲ ਚਲਾਣੇ ਕਾਰਨ ਅਫ਼ਸੋਸ ਵਜੋਂ ਦੁਕਾਨਾਂ ਕੀਤੀਆਂ ਬੰਦ
. . .  46 minutes ago
ਭੜੀ, 25 ਫਰਵਰੀ (ਭਰਪੂਰ ਸਿੰਘ ਹਵਾਰਾ)- ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਅਕਾਲ ਚਲਾਣੇ ਵਜੋਂ ਪਿੰਡ ਪਿੰਡ ਖੇੜੀ ਨੌਧ ਸਿੰਘ ਦੇ ਦੁਕਾਨਦਾਰਾਂ ਅੱਜ ਬੰਦ ਰੱਖੀਆਂ ਹਨ। ਦੱਸਣਯੋਗ ਹੈ ਕਿ ਹੁਣ ਤੋਂ...
ਪਿੰਡ ਭੜੀ ਵਿਖੇ ਪਹੁੰਚੀ ਸਰਦੂਲ ਸਿਕੰਦਰ ਸਿੰਘ ਦੀ ਅੰਤਿਮ ਯਾਤਰਾ
. . .  49 minutes ago
ਭੜੀ, 25 ਫਰਵਰੀ (ਭਰਪੂਰ ਸਿੰਘ ਹਵਾਰਾ)- ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਪਿੰਡ ਭੜੀ ਵਿਖੇ ਪਹੁੰਚ ਚੁੱਕੀ ਹੈ। ਇਸ ਮੌਕੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਕਿਸਾਨ ਯੂਨੀਅਨ ਰਾਜੇਵਾਲ ਦੇ ਅਹੁਦੇਦਾਰ...
ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਲਈ ਨਰਿੰਦਰ ਮੋਦੀ ਕੋਇੰਬਟੂਰ ਪਹੁੰਚੇ
. . .  about 1 hour ago
ਕੋਇੰਬਟੂਰ, 25 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਲਈ ਤਾਮਿਲਨਾਡੂ ਦੇ ਕੋਇੰਬਟੂਰ ਪਹੁੰਚ ਗਏ...
ਸਰਦੂਲ ਸਿਕੰਦਰ ਦੀਆਂ ਅੰਤਿਮ ਰਸਮਾਂ 'ਚ ਸ਼ਾਮਲ ਹੋਏ ਗੁਰਦਾਸ ਮਾਨ ਅਤੇ ਭਗਵੰਤ ਮਾਨ
. . .  about 1 hour ago
ਖੰਨਾ, 25 ਫਰਵਰੀ- ਸਰਦੂਲ ਸਿਕੰਦਰ ਦੀਆਂ ਸਪੁਰਦ-ਏ-ਖਾਕ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਲਈ ਗੁਰਦਾਸ ਮਾਨ ਪਿੰਡ ਖੇੜੀ ਨੌਧ ਸਿੰਘ ਪਹੁੰਚੇ ਹਨ। ਉਨ੍ਹਾਂ ਪਰਿਵਾਰ ਨਾਲ ਦੁੱਖ ਵੀ ਵੰਡਾਇਆ...
ਬਾਲ ਅਧਿਕਾਰ ਕਮਿਸ਼ਨ ਨੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਪੇਪਰ ਆਨਲਾਈਨ ਲੈਣ ਦੀ ਪੰਜਾਬ ਸਰਕਾਰ ਨੂੰ ਕੀਤੀ ਸਿਫ਼ਾਰਿਸ਼
. . .  about 1 hour ago
ਚੰਡੀਗੜ੍ਹ, 25 ਫਰਵਰੀ- ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਅੱਜ ਪੰਜਾਬ ਸਰਕਾਰ ਨੂੰ ਸਿਫ਼ਾਰਿਸ਼ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸੂਬੇ 'ਚ ਪ੍ਰੀ ਨਰਸਰੀ ਤੋਂ ਲੈ ਕੇ 8ਵੀਂ ਜਮਾਤ ਤੱਕ...
ਸੋਸ਼ਲ ਮੀਡੀਆ ਅਤੇ ਓ. ਟੀ. ਟੀ. ਪਲੇਟਫ਼ਾਰਮ ਲਈ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼
. . .  about 2 hours ago
ਨਵੀਂ ਦਿੱਲੀ, 25 ਫਰਵਰੀ- ਭਾਰਤ ਸਰਕਾਰ ਨੇ ਅੱਜ ਸੋਸ਼ਲ ਮੀਡੀਆ ਓ. ਟੀ. ਟੀ. ਪਲੇਟਫ਼ਾਰਮਾਂ ਅਤੇ ਨਿਊਜ਼ ਪੋਰਟਲਾਂ ਲਈ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ। ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਅਤੇ ਪ੍ਰਕਾਸ਼ ਜਾਵੜੇਕਰ...
ਤੇਲ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ 'ਚ 'ਆਪ' ਵਲੋਂ ਕੋਟਕਪੂਰਾ 'ਚ ਰੋਸ ਪ੍ਰਦਰਸ਼ਨ
. . .  about 2 hours ago
ਕੋਟਕਪੂਰਾ, 25 ਫਰਵਰੀ (ਮੋਹਰ ਗਿੱਲ)- ਦਿਨ-ਬ-ਦਿਨ ਵਧ ਰਹੀਆਂ ਤੇਲ, ਰਸੋਈ ਗੈਸ ਦੀਆਂ ਕੀਮਤਾਂ ਦੇ ਵਿਰੋਧ 'ਚ ਕੋਟਕਪੂਰਾ 'ਚ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਕੇਂਦਰ ਅਤੇ ਸੂਬਾ ਸਰਕਾਰਾਂ...
ਡਿਜੀਟਲ ਮੀਡੀਆ 'ਚ ਕੋਈ ਬੰਧਨ ਨਹੀਂ ਹੈ- ਪ੍ਰਕਾਸ਼ ਜਾਵੜੇਕਰ
. . .  about 2 hours ago
ਉਮਰ ਦੇ ਹਿਸਾਬ ਨਾਲ ਕੰਟੈਂਟ ਦਾ ਵਰਗੀਕਰਨ ਹੋਵੇਗਾ- ਪ੍ਰਕਾਸ਼ ਜਾਵੜੇਕਰ
. . .  about 2 hours ago
ਪੈਰੇਂਟਲ ਲਾਕ ਦੀ ਸਹੂਲਤ ਦੇਣੀ ਪਏਗੀ- ਪ੍ਰਕਾਸ਼ ਜਾਵੜੇਕਰ
. . .  about 2 hours ago
3 ਮਹੀਨਿਆਂ 'ਚ ਕਾਨੂੰਨ ਲਾਗੂ ਕਰਾਂਗੇ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸਭ ਤੋਂ ਪਹਿਲਾਂ ਪੋਸਟ ਪਾਉਣ ਦੀ ਜਾਣਕਾਰੀ ਦੇਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਇਤਰਾਜ਼ਯੋਗ ਪੋਸਟ 24 ਘੰਟਿਆਂ 'ਚ ਹਟਾਉਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਹਰ ਮਹੀਨੇ ਸ਼ਿਕਾਇਤ ਅਤੇ ਕਾਰਵਾਈ ਦੀ ਰਿਪੋਰਟ ਦੇਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਨੋਡਲ ਅਧਿਕਾਰੀ ਦੀ ਨਿਯੁਕਤੀ ਕਰਨੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਯੂ., ਯੂ. ਏ. 7 ਅਤੇ ਯੂ. ਏ. 13 ਵਰਗੀਆਂ ਸ਼੍ਰੇਣੀਆਂ ਬਣਨਗੀਆਂ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਤਿੰਨ ਪੱਧਰ 'ਤੇ ਨਿਗਰਾਨੀ ਮੈਕੇਨਿਜ਼ਮ ਬਣੇਗਾ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸੋਸ਼ਲ ਮੀਡੀਆ ਲਈ ਗਾਈਡਲਾਈਨਜ਼ ਤੈਅ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸੋਸ਼ਲ ਮੀਡੀਆ ਦੀ ਵਰਤੋਂ ਅੱਤਵਾਦੀ ਵੀ ਕਰ ਰਹੇ ਹਨ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਅਸੀਂ ਸੋਸ਼ਲ ਮੀਡੀਆ ਦੀ ਗਲਤ ਵਰਤੋਂ ਦੇ ਵਿਰੁੱਧ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 14 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਰੂਪਨਗਰ

ਕਿਸਾਨਾਂ 'ਤੇ ਤਸ਼ੱਦਦ ਢਾਹੁਣ ਵਿਰੁੱਧ ਦੁਕਾਨਦਾਰਾਂ ਵਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਨੂਰਪੁਰ ਬੇਦੀ, 27 ਨਵੰਬਰ (ਰਾਜੇਸ਼ ਚੌਧਰੀ ਤਖਤਗੜ )-ਕੇਂਦਰੀ ਖੇਤੀ ਕਾਨੂੰੂਨਾਂ ਦੇ ਵਿਰੋਧ 'ਚ ਦਿੱਲੀ ਲਈ ਕੂਚ ਕਰ ਰਹੇ ਪੰਜਾਬ ਦੇ ਸਮੁੱਚੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕਰਦਿਆਂ ਅੱਜ ਇਕੱਠੇ ਹੋਏ ਨੂਰਪੁਰ ਬੇਦੀ ਦੇ ਭਾਰੀ ਗਿਣਤੀ 'ਚ ਦੁਕਾਨਦਾਰਾਂ ਨੇ ਹਰਿਆਣਾ ਦੀ ਸਰਕਾਰ ਵਲੋਂ ਕਿਸਾਨਾਂ 'ਤੇ ਢਾਹੇ ਗਏ ਤਸ਼ੱਦਦ ਦੇ ਵਿਰੋਧ 'ਚ ਰੋਸ ਜਤਾਇਆ ਤੇ ਨਾਅਰੇਬਾਜ਼ੀ ਕੀਤੀ | ਸਥਾਨਕ ਨੂਰਪੁਰ ਬੇਦੀ-ਰੂਪਨਗਰ ਚੌਕ ਵਿਖੇ ਇਕੱਠੇ ਹੋਏ ਦੁਕਾਨਦਾਰਾਂ ਨੂੰ ਸੰਬੋਧਨ ਕਰਦਿਆਂ ਸੰਘਰਸ਼ਸ਼ੀਲ ਆਗੂ ਅਸ਼ਵਨੀ ਚੱਢਾ, ਲਖਵਿੰਦਰ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਉਕਤ ਖੇਤੀ ਬਿੱਲ ਪਾਸ ਕਰ ਕੇ ਕਿਸਾਨਾਂ ਨੂੰ ਬਰਬਾਦ ਕਰਨਾ ਚਾਹੁੰਦੀ ਹੈ ਤੇ ਕਾਰਪੋਰੇਟ ਘਰਾਨਿਆਂ ਨੂੰ ਲੁੱਟਣ ਦੀ ਖੁੱਲ ਦੇ ਰਹੀ ਹੈ | ਉਨ੍ਹਾਂ ਹਰਿਆਣਾ ਦੀ ਸਰਕਾਰ ਵਲੋਂ ਅੰਦੋਲਨਕਾਰੀ ਕਿਸਾਨਾਂ 'ਤੇ ਅੱਥਰੂ ਗੈਸ ਛੱਡਣ, ਰਸਤੇ 'ਚ ਟੋਏ ਪੁੱਟਣ ਅਤੇ ਪੁਲਸ ਵੱਲੋਂ ਲਾਠੀਆਂ ਵਰਾਉਣ ਦੀ ਜ਼ੋਰਦਾਰ ਨਿੰਦਾ ਕਰਦਿਆਂ ਕਿਹਾ ਕਿ ਇਸ ਵਰਤਾਏ ਲਈ ਕੇਂਦਰ ਸਰਕਾਰ ਨੂੰ ਖ਼ਮਿਆਜ਼ਾ ਭੁਗਤਣਾ ਪਵੇਗਾ | ਉਨ੍ਹਾਂ ਕਿਹਾ ਕਿ ਇੱਕ ਪਾਸੇ ਕੇਂਦਰ ਤੇ ਸੂਬਾ ਸਰਕਾਰਾਂ ਸੰਵਿਧਾਨ ਦਿਵਸ ਮਨਾ ਰਹੀਆਂ ਹਨ ਜਦਕਿ ਦੂਸਰੇ ਪਾਸੇ ਕਿਸਾਨਾਂ 'ਤੇ ਅੱਤਿਆਚਾਰ ਕਰ ਕੇ ਸੰਵਿਧਾਨ ਦਾ ਘਾਣ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦਾ ਬੱਚਾ-ਬੱਚਾ ਕਿਸਾਨਾਂ ਦੇ ਅੰਦੋਲਨ ਨਾਲ ਜੁੜਿਆ ਹੋਇਆ ਹੈ | ਦੁਕਾਨਦਾਰਾਂ ਨੇ ਐਲਾਨ ਕੀਤਾ ਕਿ ਅਗਰ ਕੇਂਦਰ ਸਰਕਾਰ ਉਕਤ ਕਾਨੂੰਨ ਨੂੰ ਰੱਦ ਕਰ ਕੇ ਸਰਕਾਰੀ ਰੇਟ 'ਤੇ ਐੱਮ. ਐੱਸ. ਪੀ. ਰਾਹੀਂ ਝੋਨੇ ਤੇ ਕਣਕ ਦੀ ਖ਼ਰੀਦ ਯਕੀਨੀ ਨਹੀਂ ਬਣਾਉਂਦੀ ਹੈ ਤਾਂ ਸੂਬੇ ਦੇ ਹਰ ਘਰ ਦਾ ਨਾਗਰਿਕ ਕਿਸਾਨ ਅੰਦੋਲਨ ਦਾ ਹਿੱਸਾ ਬਣੇਗਾ | ਇਸ ਮੌਕੇ ਇਕੱਠੇ ਹੋਏ ਦੁਕਾਨਦਾਰਾਂ ਨੇ ਕੇਂਦਰ ਤੇ ਹਰਿਆਣਾ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਤੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਅਸ਼ਵਨੀ ਚੱਢਾ, ਲਖਵਿੰਦਰ ਸਿੰਘ, ਭਾਰਤ ਭੂਸ਼ਣ ਹੈੱਪੀ, ਬਲਵੀਰ ਟਰੈਕਟਰ ਵਰਕਸ, ਦਵਿੰਦਰ ਸਿੰਘ, ਸੰਧੂ ਸੀਡ ਸਟੋਰ, ਕਰਨ ਚੱਢਾ, ਰਾਮਪਾਲ ਮਿਸਤਰੀ, ਦੇਵਰਾਜ, ਕੰਬਲ ਵੈਲਡਿੰਗ, ਸ਼ੋਰਵ ਆੜ੍ਹਤੀ, ਚੰਨੀ, ਗੁਰਪ੍ਰੀਤ ਸੈਣੀ ਸਹਿਤ ਭਾਰੀ ਸੰਖਿਆ 'ਚ ਦੁਕਾਨਦਾਰ ਹਾਜ਼ਰ ਸਨ |

ਮੋਰਿੰਡਾ ਚਰਚ ਨੂੰ ਲੈ ਕੇ ਯੂਨਾਈਟਿਡ ਚਰਚ ਆਫ਼ ਨਾਰਥਨ ਇੰਡੀਆ (ਟੀ. ਏ.) ਨੇ ਅਦਾਲਤ ਦੇ ਫ਼ੈਸਲੇ 'ਤੇ ਸਹਿਮਤੀ ਪ੍ਰਗਟਾਈ

ਮੋਰਿੰਡਾ, 27 ਨਵੰਬਰ (ਪਿ੍ਤਪਾਲ ਸਿੰਘ)-ਮੋਰਿੰਡਾ ਵਿਖੇ ਬਣੀ ਪੁਰਾਤਨ ਚਰਚ ਨੂੰ ਵੇਚਣ ਦਾ ਮਾਮਲਾ ਪਿਛਲੇ ਲੰਮੇ ਸਮੇਂ ਤੋਂ ਚਰਚਾ 'ਚ ਚੱਲ ਰਿਹਾ ਹੈ | ਇਸ ਮਾਮਲੇ ਨੂੰ ਲੈ ਕੇ ਅੱਜ ਯੂਨਾਈਟਿਡ ਚਰਚ ਆਫ਼ ਨਾਰਥਨ ਇੰਡੀਆ (ਟੀ. ਏ.) ਦੇ ਅਹੁਦੇਦਾਰਾਂ ਵੱਲੋਂ ਮੋਰਿੰਡਾ ਚਰਚ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਮੜੌਲੀ ਕਲਾਂ ਵਿਖੇ ਮਾਪੇ ਅਧਿਆਪਕ ਮਿਲਣੀ ਕਾਰਵਾਈ

ਮੋਰਿੰਡਾ, 27 ਨਵੰਬਰ (ਪਿ੍ਤਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬੱਚਿਆਂ ਦੇ ਮਾਪਿਆਂ ਨੂੰ ਜਾਣੂ ਕਰਵਾਉਣ ਦੇ ਮਕਸਦ ਨਾਲ ਸਰਕਾਰੀ ਹਾਈ ਸਕੂਲ ਮੜੌਲੀ ਕਲਾਂ ਵਿਖੇ ਮਾਪੇ ਅਧਿਆਪਕ ਮਿਲਣੀ ...

ਪੂਰੀ ਖ਼ਬਰ »

ਰੂਪਨਗਰ 'ਚ ਸਵੱਛਤਾ ਸਰਵੇਖਣ ਕਰਵਾਇਆ

ਰੂਪਨਗਰ, 27 ਨਵੰਬਰ (ਸਤਨਾਮ ਸਿੰਘ ਸੱਤੀ)- ਸਵੱਛ ਸਰਵੇਖਣ 2021 ਤਹਿਤ ਸ਼ਹਿਰ ਦੇ ਵੱਖ-ਵੱਖ ਸਕੂਲਾਂ, ਹੋਟਲਾਂ ਅਤੇ ਵੱਖ-ਵੱਖ ਕਾਲੋਨੀਆਂ ਦੀ ਸਵੱਛਤਾ ਰੈਕਿੰਗ ਤਹਿਤ ਨਗਰ ਕੌਾਸਲ ਰੂਪਨਗਰ ਦੀ ਟੀਮ ਵਲੋਂ ਚੈਕਿੰਗ ਕੀਤੀ ਗਈ | ਜਿਸ ਤਹਿਤ ਸਬੰਧਿਤ ਅਦਾਰੇ, ਸਕੂਲ ਅਤੇ ਕਲੋਨੀ ...

ਪੂਰੀ ਖ਼ਬਰ »

ਪੁਲਸੀਆ ਤੰਤਰ ਜ਼ਰੀਏ ਕਿਸਾਨਾਂ ਦੇ ਰਾਹ 'ਚ ਰੁਕਾਵਟਾਂ ਪਾਉਣਾ ਮੰਦਭਾਗੀ ਘਟਨਾ-ਗੁਰਕੀਰਤ ਸਿੰਘ ਕੋਟਲੀ

ਨੰਗਲ, 27 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਖੇਤੀ ਕਾਨੰੂਨਾਂ ਖ਼ਿਲਾਫ਼ ਕੇਂਦਰ ਸਰਕਾਰ ਦੇ ਕੰਨਾਂ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਦਿੱਲੀ ਜਾ ਰਹੇ ਕਿਸਾਨਾਂ ਦੇ ਰਾਹਾਂ 'ਚ ਪੁਲਿਸੀਆ ਤੰਤਰ ਜ਼ਰੀਏ ਰੁਕਾਵਟਾਂ ਪਾਉਣਾ ਹਰਿਆਣਾ ਦੀ ਖੱਟਰ ਅਤੇ ਕੇਂਦਰ ਦੀ ਮੋਦੀ ਸਰਕਾਰ ...

ਪੂਰੀ ਖ਼ਬਰ »

ਸਫ਼ਾਈ ਮਜ਼ਦੂਰ ਸੰਘ ਯੂਨੀਅਨ ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਨੇ ਦਿੱਤਾ ਧਰਨਾ ਤੇ ਕੀਤਾ ਮਾਰਚ

ਸ੍ਰੀ ਚਮਕੌਰ ਸਾਹਿਬ, 27 ਨਵੰਬਰ (ਜਗਮੋਹਣ ਸਿੰਘ ਨਾਰੰਗ)- ਸਥਾਨਕ ਨਗਰ ਪੰਚਾਇਤ ਅਧੀਨ ਪਿਛਲੇ ਕੰਟਰੈਕਟ ਬੇਸ 'ਤੇ ਪਿਛਲੇ 12 ਵਰਿ੍ਹਆਂ ਤੋਂ ਕੰਮ ਕਰ ਰਹੇ ਸਫ਼ਾਈ ਸੇਵਕਾਂ ਅਤੇ ਹੋਰ ਮੁਲਾਜ਼ਮਾਂ ਨੇ ਅੱਜ ਸਥਾਨਕ ਗੁ: ਚੌਾਕ ਵਿਚ ਰੋਸ ਮੁਜ਼ਾਹਰਾ ਕੀਤਾ, ਇਸ ਉਪਰੰਤ ਸਮੁੱਚੇ ...

ਪੂਰੀ ਖ਼ਬਰ »

ਗੜ੍ਹੀ ਚਮਕੌਰ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ, ਸਮਾਗਮ 29 ਨੂੰ

ਸ੍ਰੀ ਚਮਕੌਰ ਸਾਹਿਬ, 27 ਨਵੰਬਰ (ਜਗਮੋਹਣ ਸਿੰਘ ਨਾਰੰਗ)-ਅਮਰ ਸ਼ਹੀਦ ਬਾਬਾ ਸੰਗਤ ਸਿੰਘ ਸੇਵਾ ਦਲ ਮੰਡੀ ਗੋਬਿੰਦਗੜ੍ਹ ਵਲੋਂ ਗੜ੍ਹੀ ਚਮਕੌਰ ਦੇ ਸ਼ਹੀਦਾਂ ਦੀ ਯਾਦ ਵਿਚ 29 ਨਵੰਬਰ ਨੂੰ ਕਰਵਾਏ ਜਾਣ ਵਾਲੇ ਸਾਲਾਨਾ ਸਮਾਗਮ ਸਬੰਧੀ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਵਲੋਂ ਰੇਲਵੇ ਅਧਿਕਾਰੀਆਂ ਨਾਲ ਰੇਲਵੇ ਅੰਡਰ ਬਿ੍ਜ ਮੋਰਿੰਡਾ ਦੇ ਨਿਰਮਾਣ ਕਾਰਜ ਦਾ ਮੁਆਇਨਾ

ਮੋਰਿੰਡਾ, 27 ਨਵੰਬਰ (ਕੰਗ)-ਅੱਜ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਰੇਲਵੇ ਅਧਿਕਾਰੀਆਂ ਨਾਲ ਮਿਲ ਕੇ ਰੇਲਵੇ ਅੰਡਰ ਬਿ੍ਜ ਮੋਰਿੰਡਾ ਦੇ ਚੱਲ ਰਹੇ ਨਿਰਮਾਣ ਕਾਰਜ ਦਾ ਮੁਆਇਨਾ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪਿੰਦਰ ਰਾਣਾ ਨੇ ਦੱਸਿਆ ਕਿ ਕੈਬਨਿਟ ...

ਪੂਰੀ ਖ਼ਬਰ »

ਜਥੇਦਾਰ ਅਜਮੇਰ ਸਿੰਘ ਖੇੜਾ ਬਣੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਮੈਂਬਰ

ਮੋਰਿੰਡਾ, 27 ਨਵੰਬਰ (ਕੰਗ)-ਮੋਰਿੰਡਾ ਇਲਾਕੇ ਤੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ ਨੂੰ ਅੱਜ ਸ੍ਰੋਮਣੀ ਕਮੇਟੀ ਦੀ ਅੰਤਰਿਮ ਕਮੇਟੀ ਦਾ ਕਾਰਜਕਾਰੀ ਮੈਂਬਰ ਬਣਾਇਆ ਗਿਆ | ਜਥੇਦਾਰ ਅਜਮੇਰ ਸਿੰਘ ਖੇੜਾ ਵਲੋਂ ਸਿੱਖੀ ਦਾ ...

ਪੂਰੀ ਖ਼ਬਰ »

ਗਿਆਨੀ ਜੈਲ ਸਿੰਘ ਨਗਰ 'ਚੋਂ ਕੂੜਾ ਚੁਕਵਾਉਣ ਦੀ ਮੰਗ

ਰੂਪਨਗਰ, 27 ਨਵੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਸ਼ਹਿਰ ਦੀ ਸੰੁਦਰ ਕਲੋਨੀ 'ਚ ਵਾਟਰ ਵਰਕਸ ਨੇੜੇ ਨਗਰ ਕੌਾਸਲ ਵਲੋਂ ਬਣਾਇਆ ਕੂੜੇ ਦਾ ਯੂਨਿਟ ਗੰਦਗੀ ਫੈਲਾ ਰਿਹਾ ਹੈ ਜਿਸ ਤੋਂ ਪ੍ਰੇਸ਼ਾਨ ਵਸਨੀਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਕੋਲ ਗੁਹਾਰ ਲਾਈ ਹੈ ਕਿ ਇਹ ਯੂਨਿਟ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬਣਨ 'ਤੇ ਅਕਾਲੀਆਂ ਨੇ ਵੰਡੇ ਲੱਡੂ

ਸ੍ਰੀ ਅਨੰਦਪੁਰ ਸਾਹਿਬ, 27 ਨਵੰਬਰ (ਕਰਨੈਲ ਸਿੰਘ)-ਸ਼੍ਰੋਮਣੀ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਦਾ ਪ੍ਰਧਾਨ ਬਣਨ ਦੀ ਖ਼ੁਸ਼ੀ ਵਿਚ ਅੱਜ ਸਥਾਨਕ ...

ਪੂਰੀ ਖ਼ਬਰ »

ਸੈਣੀ ਯੂਥ ਫੈੱਡਰੇਸ਼ਨ ਵਲੋਂ ਸਮਾਜ ਸੇਵੀਆਂ ਦਾ ਸਨਮਾਨ

ਰੂਪਨਗਰ, 27 ਨਵੰਬਰ (ਸਟਾਫ਼ ਰਿਪੋਰਟਰ)-ਸੈਣੀ ਯੂਥ ਫੈਡਰੇਸ਼ਨ ਰੂਪਨਗਰ ਵਲੋਂ ਸਮਾਜ ਸੇਵੀਆਂ ਦਾ ਸਨਮਾਨ ਕੀਤਾ ਜਾ ਗਿਆ | ਹਲਕਾ ਸੁਧਾਰ ਕਮੇਟੀ ਦੇ ਕਨਵੀਨਰ ਨਿਰਮਲ ਸਿੰਘ ਲੋਦੀਮਾਜਰਾ, ਐਨ.ਆਰ.ਆਈ ਇਨਕਲਾਬੀ ਮੰਚ ਦੇ ਕੌਮੀ ਮੀਡੀਆ ਸਕੱਤਰ ਰਣਜੀਤ ਸਿੰਘ ਪਤਿਆਲਾ, ਆਲ ...

ਪੂਰੀ ਖ਼ਬਰ »

ਰਿਆਤ ਬਾਹਰਾ ਯੂਨੀਵਰਸਿਟੀ ਦੇ ਲਾਅ ਸਕੂਲ ਵਲੋਂ ਸੰਵਿਧਾਨ ਦਿਵਸ 'ਤੇ ਮਾਹਿਰਾਂ ਦੀ ਵਿਚਾਰ ਚਰਚਾ

ਰੂਪਨਗਰ, 27 ਨਵੰਬਰ (ਸਤਨਾਮ ਸਿੰਘ ਸੱਤੀ)- ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਲਾਅ ਵੱਲੋਂ ਸੰਵਿਧਾਨ ਦਿਵਸ ਮਨਾਇਆ ਗਿਆ, ਜਿਸ ਦੌਰਾਨ ਮਾਹਿਰਾਂ ਦੀ ਵਿਚਾਰ ਚਰਚਾ ਹੋਈ | ਇਸ ਦੌਰਾਨ ਯੂਨੀਵਰਸਿਟੀ ਸਕੂਲ ਆਫ਼ ਲਾਅ ਦੀ ਸਹਾਇਕ ਪ੍ਰੋਫੈਸਰ ਜੋਤੀ ਮੰਗਲ ਨੇ ਪਹੁੰਚੇ ...

ਪੂਰੀ ਖ਼ਬਰ »

ਕਾਂਗਰਸੀ ਵਿਧਾਇਕ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 27 ਨਵੰਬਰ (ਕਰਨੈਲ ਸਿੰਘ)-ਕਾਂਗਰਸ ਪਾਰਟੀ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਗੁਰਪ੍ਰੀਤ ਸਿੰਘ ਜੀਪੀ, ਸੁਖਪਾਲ ਸਿੰਘ ਭੁੱਲਰ ਅਤੇ ਲਖਵੀਰ ਸਿੰਘ ਲਾਖਾ ਅੱਜ ਆਪਣੇ ਸਾਥੀਆਂ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ...

ਪੂਰੀ ਖ਼ਬਰ »

ਹਰਿਆਣਾ ਦੀ ਖੱਟੜ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਨੇ ਕਿਸਾਨ ਵਿਰੋਧੀ ਚਿਹਰਾ ਕੀਤਾ ਨੰਗਾ-ਵਿਜੇ ਸ਼ਰਮਾ ਟਿੰਕੂ

ਮੋਰਿੰਡਾ, 27 ਨਵੰਬਰ (ਪਿ੍ਤਪਾਲ ਸਿੰਘ)- ਦਿੱਲੀ ਵਿਖੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰੋਸ ਜਤਾਉਣ ਲਈ ਜਾ ਰਹੇ ਕਿਸਾਨਾਂ ਉੱਤੇ ਅੱਥਰੂ ਗੈਸ ਅਤੇ ਵਾਟਰ ਕੈਨਨ ਨਾਲ ਸੰਵਿਧਾਨ ਦਿਵਸ ਵਾਲੇ ਦਿਨ 26 ਨਵੰਬਰ ਨੂੰ ਵਾਰ ਕਰਕੇ ਰੋਕਣ ਦੀ ਅਸਫਲ ਕੋਸ਼ਿਸ਼ ਨੇ ਹਰਿਆਣਾ ਦੀ ਖੱਟੜ ...

ਪੂਰੀ ਖ਼ਬਰ »

ਜਥੇਦਾਰ ਅਜਮੇਰ ਸਿੰਘ ਖੇੜਾ ਨੂੰ ਅੰਤਿ੍ੰਗ ਕਮੇਟੀ ਮੈਂਬਰ ਬਣਾਏ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਮੋਰਿੰਡਾ, 27 ਨਵੰਬਰ ( ਪਿ੍ਤਪਾਲ ਸਿੰਘ)-ਮੋਰਿੰਡਾ ਤੋ ਐਸ. ਜੀ. ਪੀ. ਸੀ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ ਨੂੰ ਸ਼ੋ੍ਰਮਣੀ ਕਮੇਟੀ ਅੰਮਿ੍ਤਸਰ ਦਾ ਅੰਤਿ੍ੰਗ ਮੈਂਬਰ ਬਣਾਏ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾਂ ਕਰਦਿਆਂ ਹਲਕਾ ਸ੍ਰੀ ਚਮਕੌਰ ਦੇ ਇੰਚਾਰਜ ਹਰਮੋਹਣ ਸਿੰਘ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਦੋ ਰੋਜ਼ਾ ਸਿਖਲਾਈ ਕੈਂਪ ਲਗਾਇਆ

ਕੁਰਾਲੀ, 27 ਨਵੰਬਰ (ਹਰਪ੍ਰੀਤ ਸਿੰਘ)- ਸਥਾਨਕ ਸ਼ਹਿਰ ਦੀ ਮਾਡਲ ਟਾਊਨ ਵਿਚਲੇ ਪੰਜਾਬ ਐਗਰੀਕਲਚਰ ਅਤੇ ਸ੍ਰੀ ਗੁਰੂ ਅੰਗਦ ਦੇਵੀ ਵੈਟਨਰੀ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਪਿੰਡਾਂ ਦੇ ਦੁੱਧਾਰੂ ਪਸ਼ੂਆਂ ਵਿਚ ਪੌਸ਼ਟਿਕ ਤੱਤਾਂ ਦੀ ਘਾਟ ...

ਪੂਰੀ ਖ਼ਬਰ »

ਪੀਰ ਫਲਾਹੀ ਵਿਖੇ 7ਵਾਂ ਵਿਸ਼ਾਲ ਕੁਸ਼ਤੀ ਦੰਗਲ

ਬੇਲਾ, 27 ਨਵੰਬਰ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਸ਼ੇਰਗੜ੍ਹ ਬੇਟ ਵਿਖੇ ਡੇਰਾ ਪੀਰ ਬਾਬਾ ਫਲਾਹੀ ਸਾਹਿਬ ਵਿਖੇ ਸਵ. ਬਾਬਾ ਸੰਤੋਖ ਸਿੰਘ ਦੀ ਯਾਦ ਵਿਚ ਬਾਬਾ ਦੀਪਾ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ, ਛਿੰਝ ਕਮੇਟੀ, ਵਾਸੀਆਂ, ਐਨ.ਆਰ. ਆਈ. ਭਰਾਵਾਂ ਅਤੇ ਇਲਾਕਾ ਵਾਸੀਆਂ ...

ਪੂਰੀ ਖ਼ਬਰ »

ਅਵਿਨਾਸ਼ ਰਾਏ ਖੰਨਾ ਨੂੰ ਹਿਮਾਚਲ ਪ੍ਰਦੇਸ਼ ਦਾ ਇੰਚਾਰਜ ਨਿਯੁਕਤ ਕਰਨ 'ਤੇ ਭਾਜਪਾ ਆਗੂਆਂ ਵਲੋਂ ਸਨਮਾਨ

ਨੂਰਪੁਰ ਬੇਦੀ, 27 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)- ਸੀਨੀਅਰ ਭਾਜਪਾ ਆਗੂ ਤੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੂੰ ਭਾਜਪਾ ਹਾਈਕਮਾਨ ਵਲੋਂ ਹਿਮਾਚਲ ਪ੍ਰਦੇਸ਼ ਭਾਜਪਾ ਦਾ ਪ੍ਰਭਾਰੀ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਨਿਯੁਕਤੀ ਉਪਰੰਤ ਜ਼ਿਲ੍ਹਾ ...

ਪੂਰੀ ਖ਼ਬਰ »

ਜਥੇਦਾਰ ਖੇੜਾ ਨੂੰ ਐੱਸ.ਜੀ.ਪੀ.ਸੀ. ਦੇ ਅੰਤਿ੍ਗ ਕਮੇਟੀ ਮੈਂਬਰ ਚੁਣੇ ਜਾਣ 'ਤੇ ਇਲਾਕੇ 'ਚ ਖ਼ੁਸ਼ੀ ਦੀ ਲਹਿਰ

ਪੁਰਖਾਲੀ, 27 ਨਵੰਬਰ (ਅੰਮਿ੍ਤਪਾਲ ਸਿੰਘ)-ਐਸ.ਜੀ.ਪੀ.ਸੀ. ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ ਨੂੰ ਐਸ.ਜੀ.ਪੀ.ਸੀ. ਦੇ ਅਹੁਦੇਦਾਰਾਂ ਦੀ ਹੋਈ ਨਵੀਂ ਚੋਣ ਦੌਰਾਨ ਐਸ. ਜੀ. ਪੀ. ਸੀ. ਦੇ ਅੰਤਿ੍ਗ ਕਮੇਟੀ ਮੈਂਬਰ ਚੁਣੇ ਜਾਣ ਤੇ ਇਲਾਕਾ ਵਾਸੀਆਂ 'ਚ ਭਾਰੀ ਖ਼ੁਸ਼ੀ ਪਾਈ ਜਾ ਰਹੀ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਵਿਖੇ ਮਨਾਇਆ ਐੱਨ.ਸੀ.ਸੀ. ਦਾ ਸਥਾਪਨਾ ਦਿਵਸ

ਸ੍ਰੀ ਅਨੰਦਪੁਰ ਸਾਹਿਬ, 27 ਨਵੰਬਰ (ਕਰਨੈਲ ਸਿੰਘ)- ਸਥਾਨਕ ਐਸ. ਜੀ. ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਨ. ਸੀ. ਸੀ. ਦਾ ਸਥਾਪਨਾ ਦਿਵਸ ਬੜਾ ਉਤਸ਼ਾਹ ਪੂਰਵਕ ਮਨਾਇਆ ਗਿਆ | ਇਸ ਬਾਰੇ ਜਾਣਕਾਰੀ ਦਿੰਦਿਆਂ ਐਨਸੀਸੀ ਅਫ਼ਸਰ ਰਣਜੀਤ ਸਿੰਘ ਨੇ ਦੱਸਿਆ ਕਿ ਸਕੂਲ ਦੇ ...

ਪੂਰੀ ਖ਼ਬਰ »

ਬੇਲਾ ਕਾਲਜ ਨੇ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ

ਬੇਲਾ, 27 ਨਵੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ | ਪਿ੍ੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਹਰ ਸਾਲ 26 ਨਵੰਬਰ ਨੂੰ ਭਾਰਤ ਦਾ ਸੰਵਿਧਾਨ ਅਪਨਾਉਣ ਦੀ ਯਾਦ ਵਿਚ ਇਹ ...

ਪੂਰੀ ਖ਼ਬਰ »

ਝੱਲੀਆਂ ਕਲਾਂ ਸਕੂਲ 'ਚ ਕਰਵਾਇਆ ਇਨਾਮ ਵੰਡ ਸਮਾਗਮ ਤੇ ਅਧਿਆਪਕ ਮਾਪੇ ਮੀਟਿੰਗ

ਸ੍ਰੀ ਚਮਕੌਰ ਸਾਹਿਬ, 27 ਨਵੰਬਰ (ਜਗਮੋਹਣ ਸਿੰਘ ਨਾਰੰਗ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਵਿਖੇ ਬਲਾਕ ਪੱਧਰੀ ਵਿਗਿਆਨ ਪ੍ਰਸ਼ਨੋਤਰੀ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਲਈ ਇਨਾਮ ਵੰਡ ਸਮਾਰੋਹ ਅਤੇ ਅਧਿਆਪਕ ਮਾਪੇ ਮਿਲਣੀ ਪ੍ਰੋਗਰਾਮ ਕਰਵਾਏ ਗਏ | ...

ਪੂਰੀ ਖ਼ਬਰ »

ਤੀਰਥ ਯਾਤਰਾ ਲਈ ਬੱਸ ਰਵਾਨਾ

ਕਾਹਨਪੁਰ ਖੂਹੀ, 27 ਨਵੰਬਰ (ਗੁਰਬੀਰ ਸਿੰਘ ਵਾਲੀਆ)- ਵਿਜੇ ਦਿਵਸ ਦੇ ਸਬੰਧ ਵਿਚ ਦਲਿਤ ਸੁਰਕਸ਼ਾ ਸੈਨਾ ਦੇ ਅਹੁਦੇਦਾਰਾਂ ਅਤੇ ਹੋਰ ਸੰਗਤਾਂ ਨਾਲ ਚੌਥੀ ਅੰਮਿ੍ਤਸਰ ਤੀਰਥ ਯਾਤਰਾ ਦੇ ਲਈ ਜਾਣ ਵਾਲੀ ਬੱਸ ਨੂੰ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੀ ਧਰਮ ਪਤਨੀ ਬੀਬੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ 'ਚ ਸੰਵਿਧਾਨ ਦਿਵਸ ਮਨਾਇਆ

ਸ੍ਰੀ ਚਮਕੌਰ ਸਾਹਿਬ, 27 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਸਮਾਜ ਵਿਗਿਆਨ ਵਿਭਾਗ ਵਲੋਂ ਸੰਵਿਧਾਨ ਦਿਵਸ ਨੂੰ ਸਮਰਪਿਤ ਆਨਲਾਈਨ ਅੰਤਰ-ਕਾਲਜ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਐੱਲ.ਐੱਚ.ਵੀ. ਭੁਪਿੰਦਰ ਕੌਰ ਨੂੰ ਸੇਵਾ-ਮੁਕਤੀ 'ਤੇ ਨਿੱਘੀ ਵਿਦਾਇਗੀ ਪਾਰਟੀ

ਰੂਪਨਗਰ, 27 ਨਵੰਬਰ (ਸਤਨਾਮ ਸਿੰਘ ਸੱਤੀ)- ਸਰਕਾਰੀ ਹਸਪਤਾਲ ਸ੍ਰੀ ਚਮਕੌਰ ਸਾਹਿਬ 'ਚ ਤਾਇਨਾਤ ਐਲ.ਐਚ.ਵੀ. ਭੁਪਿੰਦਰ ਕੌਰ ਨੂੰ 36 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਬਾਅਦ ਹੋਈ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਪਹਿਲਾਂ ਦਫ਼ਤਰ ਵਿਚ, ਉਪਰੰਤ ਮਹਿਫ਼ਲ ...

ਪੂਰੀ ਖ਼ਬਰ »

'ਆਪ' ਦੇ ਬਲਾਕ ਪ੍ਰਧਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 27 ਨਵੰਬਰ (ਜੇ.ਐੱਸ. ਨਿੱਕੂਵਾਲ)-ਆਮ ਆਦਮੀ ਪਾਰਟੀ ਦੇ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਦਵਿੰਦਰ ਸਿੰਘ ਛਿੰਦੂ ਅਤੇ ਬਲਾਕ ਭਨੂਪਲੀ ਦੇ ਪ੍ਰਧਾਨ ਗੁਰਮੀਤ ਸਿੰਘ ਢੇਰ ਵਲੋਂ ਸ਼ੁਕਰਾਨੇ ਵਜੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ 'ਚ ਸ਼ਰਧਾ ਨਾਲ ਮਨਾਇਆ ਸੰਵਿਧਾਨ ਦਿਵਸ

ਸ੍ਰੀ ਅਨੰਦਪੁਰ ਸਾਹਿਬ, 27 ਨਵੰਬਰ (ਕਰਨੈਲ ਸਿੰਘ)-ਉਪ ਮੰਡਲ ਸ੍ਰੀ ਅਨੰਦਪੁਰ ਸਾਹਿਬ ਵਿਚ ਅੱਜ ਸ਼ਰਧਾ ਅਤੇ ਉਤਸ਼ਾਹ ਨਾਲ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਸਬੰਧੀ ਤਹਿਸੀਲ ਕੰਪਲੈਕਸ ਸ੍ਰੀ ਅਨੰਦਪੁਰ ਸਾਹਿਬ ਵਿਚ ਵਿਸ਼ੇਸ਼ ਸਮਾਗਮ ਕੀਤਾ ਗਿਆ ਜਿਸ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਅਧੀਨ ਮਲਹੋਤਰਾ ਕਾਲੋਨੀ ਰੂਪਨਗਰ ਵਿਖੇ ਲਗਾਇਆ ਕੈਂਪ

ਰੂਪਨਗਰ, 27 ਨਵੰਬਰ (ਸਤਨਾਮ ਸਿੰਘ ਸੱਤੀ)- ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਚਲਾਈ ਜਾ ਰਹੀ ਦੁੱਧ ਖ਼ਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਅੱਜ ਮਲਹੋਤਰਾ ਕਲੋਨੀ, ਰੂਪਨਗਰ ਵਿਖੇ ਕੈਂਪ ਲਗਾਇਆ ਗਿਆ | ਇਹ ਜਾਣਕਾਰੀ ਗੁਰਿੰਦਰਪਾਲ ਸਿੰਘ, ਕਾਹਲੋਂ, ਡਿਪਟੀ ਡਾਇਰੈਕਟਰ, ...

ਪੂਰੀ ਖ਼ਬਰ »

ਖੇਡਾਂ ਤੰਦਰੁਸਤ ਸਰੀਰ ਦੇ ਨਾਲ ਮਾਨਸਿਕ ਵਿਕਾਸ ਲਈ ਵੀ ਮਹੱਤਵਪੂਰਨ-ਰਾਣਾ ਕੇ ਪੀ ਸਿੰਘ

ਸ੍ਰੀ ਅਨੰਦਪੁਰ ਸਾਹਿਬ, 27 ਨਵੰਬਰ (ਜੇ. ਐਸ. ਨਿੱਕੂਵਾਲ)-ਖੇਡਾਂ ਤੰਦਰੁਸਤ ਸ਼ਰੀਰ ਦੇ ਨਾਲ ਮਾਨਸਿਕ ਵਿਕਾਸ ਲਈ ਵੀ ਬੇਹੱਦ ਮਹੱਤਵਪੂਰਨ ਹਨ, ਨੌਜਵਾਨਾਂ ਨੂੰ ਖੇਡਾਂ ਵਿਚ ਉਤਸ਼ਾਹ ਨਾਲ ਭਾਗ ਲੈਣਾ ਚਾਹੀਦਾ ਹੈ | ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ...

ਪੂਰੀ ਖ਼ਬਰ »

ਬੇਲਾ ਕਾਲਜ ਨੇ ਅੰਤਰਰਾਸ਼ਟਰੀ ਦਿਵਸ 'ਔਰਤਾਂ ਵਿਰੁੱਧ ਹਿੰਸਾ ਦਾ ਖ਼ਾਤਮਾ' ਮਨਾਇਆ

ਬੇਲਾ, 27 ਨਵੰਬਰ (ਮਨਜੀਤ ਸਿੰਘ ਸੈਣੀ)- ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਸ਼ਿਕਾਇਤ ਨਿਵਾਰਨ ਕਮੇਟੀ (ਲੜਕੀਆਂ/ਮਹਿਲਾਵਾਂ) ਵਲੋਂ ਅੰਤਰਰਾਸ਼ਟਰੀ ਦਿਵਸ ''ਔਰਤਾਂ ਵਿਰੁੱਧ ਹਿੰਸਾ ਦਾ ਖ਼ਾਤਮਾ'' ਮਨਾਇਆ ਗਿਆ | ਕਾਲਜ ਪਿ੍ੰਸੀਪਲ ...

ਪੂਰੀ ਖ਼ਬਰ »

ਅਖਿਲ ਭਾਰਤੀ ਵੀਰ ਗੁੱਜਰ ਮਹਾਂ ਸਭਾ ਵਲੋਂ ਕਮਲ ਕਿਸ਼ੋਰ ਰੋੜੂਆਣਾ ਦਾ ਸਨਮਾਨ

ਨੂਰਪੁਰ ਬੇਦੀ, 27 ਨਵੰਬਰ (ਵਿੰਦਰਪਾਲ ਝਾਂਡੀਆਂ)- ਅਖਿਲ ਭਾਰਤੀ ਵੀਰ ਗੁੱਜਰ ਮਹਾਂ ਸਭਾ ਦੇ ਰਾਸ਼ਟਰੀ ਸਰਪ੍ਰਸਤ ਨਰਿੰਦਰ ਗੁੱਜਰ ਦਿੱਲੀ, ਰਾਸ਼ਟਰੀ ਸੰਗਠਨ ਮੰਤਰੀ ਮਹੇਸ ਲੰੂਬੜ, ਰਿਸ਼ੀ ਰਾਜ, ਮਹੇਸ ਫਾਗੜਾ ਤੇ ਹੋਰ ਰਾਸ਼ਟਰੀ ਨੁਮਾਇੰਦਿਆਂ ਵਲੋਂ ਸਮਾਜ ਪ੍ਰਤੀ ਵਧੀਆ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮ ਰਾਏ ਅਸਥਾਨ ਚੌਾਤਾ ਲਈ ਸਮਾਜ ਸੇਵੀ ਪਰਿਵਾਰ ਵਲੋਂ 61 ਹਜ਼ਾਰ ਰੁਪਏ ਦਾਨ ਵਜੋਂ ਭੇਟ

ਨੂਰਪੁਰ ਬੇਦੀ, 27 ਨਵੰਬਰ (ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਚੌਾਤਾ ਵਿਖੇ ਬਣ ਰਹੇ ਸ੍ਰੀ ਗੁਰੂ ਰਾਮ ਰਾਏ ਦੇ ਦਰਬਾਰ ਅਸਥਾਨ ਲਈ ਪਿੰਡ ਦੇ ਸਮਾਜ ਸੇਵੀ ਤੇ ਟਰਾਂਸਪੋਰਟਰ ਲੇਖ ਰਾਜ ਸੈਣੀ ਦੇ ਪਰਿਵਾਰ ਵਲੋਂ ਇਸ ਸੇਵਾ ਵਿਚ ਯੋਗਦਾਨ ਪਾਉਂਦਿਆਂ 61 ...

ਪੂਰੀ ਖ਼ਬਰ »

ਸਿਆਸੀ ਆਗੂਆਂ ਦੇ ਲਾਰਿਆਂ ਦੀ ਭੇਟ ਚੜ੍ਹ ਕੇ ਰਹਿ ਗਿਆ ਪੁਰਖਾਲੀ-ਬਿੰਦਰਖ ਦਰਮਿਆਨ ਪੈਂਦੀ ਨਦੀ ਦਾ ਪੁਲ

ਪੁਰਖਾਲੀ, 27 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਪੁਰਖਾਲੀ ਤੋਂ ਬਿੰਦਰਖ ਜਾਣ ਵਾਲੀ ਸੜਕ 'ਤੇ ਪੈਂਦੀ ਨਦੀ ਨੂੰ ਅਜੇ ਤੱਕ ਪੁਲ ਨਸੀਬ ਨਾ ਹੋਣ ਕਾਰਨ ਲੋਕ ਪਿਛਲੇ ਕਈ ਦਹਾਕੇ ਤੋਂ ਵੱਡਾ ਸੰਤਾਪ ਭੋਗਦੇ ਆ ਰਹੇ ਹਨ ਤੇ ਪੁਲ ਦੀ ਮੰਗ ਨੂੰ ਲੈ ਕੇ ਸਿਆਸੀ ਆਗੂਆਂ ਅੱਗੇ ਹਾੜ੍ਹੇ ...

ਪੂਰੀ ਖ਼ਬਰ »

ਸੰਵਿਧਾਨ ਦਿਵਸ ਮੌਕੇ ਤਹਿਸੀਲ ਸਟਾਫ਼ ਨੂੰ ਸਹੰੁ ਚੁਕਾਈ

ਨੰਗਲ, 27 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਤਹਿਸੀਲਦਾਰ ਨੰਗਲ ਰਾਮ ਕਿ੍ਸ਼ਨ ਨੇ ਅੱਜ ਪਵਿੱਤਰ ਸੰਵਿਧਾਨ ਦਿਵਸ ਮੌਕੇ ਤਹਿਸੀਲ ਸਟਾਫ਼ ਨੂੰ ਇਮਾਨਦਾਰੀ ਅਤੇ ਸਮਰਪਿਤ ਭਾਵਨਾ ਨਾਲ ਕੰਮ ਕਰਨ ਦੀ ਸਹੰੁ ਚੁਕਾਈ | ਇਸ ਮੌਕੇ 'ਤੇ ਉਨ੍ਹਾਂ ਡਾ. ਬੀ. ਆਰ. ਅੰਬੇਦਕਰ ਨੂੰ ...

ਪੂਰੀ ਖ਼ਬਰ »

ਮੋਰਿੰਡਾ ਇਲਾਕੇ ਦੇ ਕਿਸਾਨ ਪੁੱਜੇ ਦਿੱਲੀ, ਹੌਾਸਲੇ ਬੁਲੰਦ

ਮੋਰਿੰਡਾ, 27 ਨਵੰਬਰ (ਕੰਗ)-ਖੇਤੀ ਬਿੱਲਾਂ ਖ਼ਿਲਾਫ਼ ਦਿੱਲੀ ਵਿਖੇ ਕੇਂਦਰ ਸਰਕਾਰ ਦਾ ਘਿਰਾਓ ਕਰਨ ਲਈ ਮੋਰਿੰਡਾ ਇਲਾਕੇ ਦੇ ਸੈਂਕੜੇ ਕਿਸਾਨਾਂ ਨੇ ਦਿੱਲੀ ਦੇ ਕੁੰਡਲੀ ਬਾਰਡਰ ਵਿਖੇ ਡੇਰੇ ਲਾ ਲਏ ਹਨ | ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਪ੍ਰਧਾਨ ਪਰਮਿੰਦਰ ...

ਪੂਰੀ ਖ਼ਬਰ »

ਨਗਰ ਕੌ ਾਸਲ ਮੋਰਿੰਡਾ 'ਚ ਕੋਰੋਨਾ ਦੀ ਰੋਕਥਾਮ ਨੂੰ ਲੈ ਕੇ ਹੋਈ ਇਕੱਤਰਤਾ

ਮੋਰਿੰਡਾ, 27 ਨਵੰਬਰ (ਕੰਗ)-ਅੱਜ ਨਗਰ ਕੌਾਸਲ ਮੋਰਿੰਡਾ ਵਿਚ ਕੋਰੋਨਾ ਦੀ ਰੋਕਥਾਮ ਨੂੰ ਲੈ ਕੇ ਐੱਸ.ਡੀ.ਐੱਮ. ਮੋਰਿੰਡਾ ਜਸਬੀਰ ਸਿੰਘ ਦੀ ਅਗਵਾਈ ਹੇਠ ਇਕੱਤਰਤਾ ਹੋਈ | ਜਿਸ ਵਿਚ ਮੋਰਿੰਡਾ ਦੀਆਂ ਸੰਸਥਾਵਾਂ ਜਿਵੇਂ ਕਿ ਕੈਮਿਸਟ ਐਸੋਸੀਏਸ਼ਨ, ਵਪਾਰ ਮੰਡਲ, ਆੜ੍ਹਤੀ ...

ਪੂਰੀ ਖ਼ਬਰ »

ਨਗਰ ਕੌਾਸਲ ਸ੍ਰੀ ਅਨੰਦਪੁਰ ਸਾਹਿਬ ਦੇ ਵਾਰਡਾਂ ਦੀ ਰਾਖਵਾਂਕਰਨ ਸਬੰਧੀ ਸੂਚੀ ਜਾਰੀ

ਸ੍ਰੀ ਅਨੰਦਪੁਰ ਸਾਹਿਬ, 27 ਨਵੰਬਰ (ਕਰਨੈਲ ਸਿੰਘ)-ਆਗਾਮੀ ਨਗਰ ਕੌਾਸਲ ਚੋਣਾਂ ਸਬੰਧੀ ਸਥਾਨਕ ਨਗਰ ਕੌਾਸਲ ਦੇ ਵਾਰਡਾਂ ਦੇ ਰਾਖਵਾਂਕਰਨ ਸਬੰਧੀ ਸੂਚੀ ਅੱਜ ਸਰਕਾਰ ਵਲੋਂ ਜਾਰੀ ਕਰ ਦਿੱਤੀ ਗਈ ਹੈ | ਜਿਸ ਨਾਲ ਚੋਣਾਂ ਵਿਚ ਆਪਣੀ ਕਿਸਮਤ ਅਜ਼ਮਾਉਣ ਵਾਲੇ ਕਈ ਰਾਜਸੀ ਲੋਕਾਂ ...

ਪੂਰੀ ਖ਼ਬਰ »

ਬਿਜਲੀ ਨਿੱਜੀਕਰਨ ਦੇ ਵਿਰੋਧ 'ਚ ਬਸਪਾ ਵਲੋਂ ਵਫ਼ਦ ਵਿਸ਼ੇਸ਼ ਸਕੱਤਰ ਨੂੰ ਮਿਲਿਆ

ਚੰਡੀਗੜ੍ਹ, 27 ਨਵੰਬਰ (ਆਰ.ਐਸ.ਲਿਬਰੇਟ)-ਬਹੁਜਨ ਸਮਾਜ ਪਾਰਟੀ ਇਕਾਈ ਚੰਡੀਗੜ੍ਹ ਦਾ ਇਕ ਵਫ਼ਦ ਪਾਰਟੀ ਪ੍ਰਧਾਨ ਸੁਖਦੇਵ ਸੋਨੂੰ ਦੀ ਅਗਵਾਈ ਹੇਠ ਯੂਟੀ ਚੰਡੀਗੜ੍ਹ ਦੇ ਵਿਸ਼ੇਸ਼ ਸਕੱਤਰ (ਇੰਜੀਨੀਅਰਿੰਗ) ਨੂੰ ਮਿਲਿਆ ਅਤੇ ਉਨ੍ਹਾਂ ਨੂੰ ਇਕ ਮੰਗ-ਪੱਤਰ ਸੌਾਪਿਆ | ਇਸ ਮੰਗ ...

ਪੂਰੀ ਖ਼ਬਰ »

86 ਕਰੋੜ 37 ਲੱਖ ਰੁਪਏ ਖਰਚ ਕੇ ਸ਼ਹਿਰ ਦਾ ਕੀਤਾ ਜਾਵੇਗਾ ਸੁੰਦਰੀਕਰਣ-ਬਲਬੀਰ ਸਿੰਘ ਸਿੱਧੂ

ਐੱਸ. ਏ. ਐੱਸ. ਨਗਰ, 27 ਨਵੰਬਰ (ਕੇ. ਐੱਸ. ਰਾਣਾ)-ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਸ਼ਹਿਰ ਦੁਨੀਆਂ ਦੇ ਸੁੰਦਰ ਸ਼ਹਿਰਾਂ 'ਚ ਆਉਂਦਾ ਹੈ, ਇਸ ਸ਼ਹਿਰ ਦੀ ਸੁੰਦਰਤਾ ਨੂੰ ਹੋਰ ਵਧਾਉਣ ਅਤੇ ਸ਼ਹਿਰੀਆਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ 86 ਕਰੋੜ 37 ਲੱਖ ਰੁਪਏ ਖਰਚ ...

ਪੂਰੀ ਖ਼ਬਰ »

ਨੰਗਲ 'ਚ ਨਗਰ ਕੀਰਤਨ ਸਜਾਇਆ

ਨੰਗਲ, 27 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਸਮੂਹ ਸਿੱਖ ਸੰਗਤ ਵਲੋਂ ਗੁਰਦੁਆਰਾ ਘਾਟ ਸਾਹਿਬ ਪ੍ਰਬੰਧਕੀ ਕਮੇਟੀ ਅਤੇ ਗੁਰਦੁਆਰਾ ਕਮੇਟੀ ਪਿੰਡ ਬਰਮਲਾ ਦੇ ਸਹਿਯੋਗ ਨਾਲ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਅਧਿਆਪਕ ਮਾਪੇ ਮਿਲਣੀ

ਨੂਰਪੁਰ ਬੇਦੀ, 27 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਪੰਜਾਬ ਦੇ ਆਦੇਸ਼ਾਂ ਅਤੇ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ (ਐੱਸ.ਸੀ.ਈ.ਆਰ.ਟੀ.) ਦੀਆਂ ਹਦਾਇਤਾਂ ਤਹਿਤ ਅੱਜ ਨੂਰਪੁਰ ਬੇਦੀ ਖੇਤਰ ਦੇ ਵੱਖ-ਵੱਖ ...

ਪੂਰੀ ਖ਼ਬਰ »

ਨਸ਼ਿਆਂ ਖ਼ਿਲਾਫ਼ ਅਤੇ ਲੋਕ ਭਲਾਈ ਸਕੀਮਾਂ ਤਹਿਤ ਜਾਗਰੂਕਤਾ ਕੈਂਪ

ਸ੍ਰੀ ਚਮਕੌਰ ਸਾਹਿਬ, 27 ਨਵੰਬਰ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਬਰਸਾਲਪੁਰ ਵਿਖੇ ਸਥਾਨਕ ਬਲਾਕ ਦਫ਼ਤਰ ਵਲੋਂ ਅੱਜ ਇੱਥੋਂ ਦੇ ਬੀ. ਡੀ. ਪੀ. ਓ ਮੇਜਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਦੇਣ ਲਈ ...

ਪੂਰੀ ਖ਼ਬਰ »

ਆਈ. ਆਈ. ਟੀ. ਰੋਪੜ ਵਿਖੇ ਉਦਯੋਗਿਕ ਅਤੇ ਸੂਚਨਾ ਪ੍ਰਣਾਲੀ (ਆਈ. ਸੀ. ਆਈ. ਆਈ. ਐਸ) 2020 ਅਧੀਨ 15ਵੇਂ (ਆਈ. ਈ. ਈ. ਈ. ਈ.) ਅੰਤਰਰਾਸ਼ਟਰੀ ਸੰਮੇਲਨ ਦੀ ਸ਼ੁਰੂਆਤ

ਰੋਪੜ, 27 ਨਵੰਬਰ (ਸਤਨਾਮ ਸਿੰਘ ਸੱਤੀ)-ਆਈ. ਆਈ. ਟੀ ਰੋਪੜ ਵਿਖੇ 26 ਨਵੰਬਰ ਤੋਂ ਲੈ ਕੇ 28 ਨਵੰਬਰ 2020 ਤੱਕ ਉਦਯੋਗਿਕ ਅਤੇ ਸੂਚਨਾ ਪ੍ਰਣਾਲੀ 2020 (ਆਈ. ਸੀ. ਆਈ. ਆਈ. ਐਸ) ਅਧੀਨ 15ਵੇਂ (ਆਈ. ਈ. ਈ. ਈ. ਈ.) ਅੰਤਰਰਾਸ਼ਟਰੀ ਸੰਮੇਲਨ ਦੌਰਾਨ ਵਿਸ਼ਵ ਭਰ ਦੇ ਅੰਤਰਰਾਸ਼ਟਰੀ ਪੱਧਰ ਤੇ ਪ੍ਰਸਿੱਧ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX