ਤਾਜਾ ਖ਼ਬਰਾਂ


ਭਾਕਿਯੂ (ਏਕਤਾ ਉਗਰਾਹਾਂ) ਵਲੋਂ 27 ਫਰਵਰੀ ਨੂੰ ਦਿੱਲੀ ਜਾਣ ਲਈ ਤਿਆਰੀਆਂ ਮੁਕੰਮਲ
. . .  8 minutes ago
ਚੰਡੀਗੜ੍ਹ, 25 ਫਰਵਰੀ (ਵਿਕਰਮਜੀਤ ਸਿੰਘ ਮਾਨ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 27 ਫਰਵਰੀ ਨੂੰ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਟਿਕਰੀ ਬਾਰਡਰ ਦਿੱਲੀ ਵਿਖੇ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ...
ਸਰਦੂਲ ਸਿਕੰਦਰ ਦੇ ਘਰ ਵੱਡੀ ਗਿਣਤੀ 'ਚ ਪੁੱਜਿਆ ਕਲਾਕਾਰਾਂ ਦਾ ਵੱਡਾ ਹਜੂਮ
. . .  18 minutes ago
ਭੜੀ, 25 ਫਰਵਰੀ (ਭਰਪੂਰ ਸਿੰਘ ਹਵਾਰਾ)- ਸਰਦੂਲ ਸਿਕੰਦਰ ਦੀਆਂ ਸਪੁਰਦ-ਏ-ਖਾਕ ਦੀਆਂ ਰਸਮਾਂ 'ਚ ਸ਼ਾਮਲ ਹੋਣ ਲਈ ਸੰਤਾ-ਬੰਤਾ, ਗੁਰਵਿੰਦਰ ਬਰਾੜ, ਸਚਿਵ ਆਹੂਜਾ...
ਕੇਂਦਰ ਸਰਕਾਰ ਵੱਲੋਂ ਅੰਨਦਾਤਾ ਕਿਸਾਨ ਨੂੰ ਅੱਤਵਾਦੀ ਕਹਿਣਾ ਅਤਿ ਨਿੰਦਣਯੋਗ-ਸੰਜੈ ਸਿੰਘ
. . .  28 minutes ago
ਨਾਭਾ, 25 ਫਰਵਰੀ (ਅਮਨਦੀਪ ਸਿੰਘ ਲਵਲੀ)- ਕੇਂਦਰ ਦੀ ਸਰਕਾਰ ਵਲੋਂ ਅੰਨਦਾਤਾ ਕਿਸਾਨ ਨੂੰ ਖ਼ਾਲਿਸਤਾਨੀ, ਪਾਕਿਸਤਾਨੀ, ਵੱਖਵਾਦੀ ਅਤੇ ਅੱਤਵਾਦੀ ਕਹਿ ਕੇ ਬਦਨਾਮ ਕੀਤੇ ਜਾਣਾ ਅਤਿ ਨਿੰਦਣਯੋਗ ਹੈ। ਇਹ ਵਿਚਾਰ...
ਭਾਰਤ ਲਿਆਂਦਾ ਜਾਵੇਗਾ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ, ਲੰਡਨ ਦੀ ਅਦਾਲਤ ਨੇ ਹਵਾਲਗੀ ਦੀ ਦਿੱਤੀ ਮਨਜ਼ੂਰੀ
. . .  14 minutes ago
ਲੰਡਨ, 25 ਫਰਵਰੀ- ਪੰਜਾਬ ਨੈਸ਼ਨਲ ਬੈਂਕ 'ਚ ਕਰੀਬ 2 ਅਰਬ ਡਾਲਰ 'ਚ ਧੋਖਾਧੜੀ ਮਾਮਲੇ 'ਚ ਲੋੜੀਂਦੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਪਟੀਸ਼ਨ ਨੂੰ ਅੱਜ ਲੰਡਨ ਦੀ ਅਦਾਲਤ ਨੇ ਠੁਕਰਾ ਦਿੱਤਾ। ਅਦਾਲਤ...
ਅਹਿਮਦਾਬਾਦ ਟੈਸਟ ਮੈਚ : ਭਾਰਤ ਦੀ ਟੀਮ ਪਹਿਲੀ ਪਾਰੀ ਦੌਰਾਨ 145 ਦੌੜਾਂ 'ਤੇ ਆਲ ਆਊਟ
. . .  44 minutes ago
ਪਿੰਡ ਖੇੜੀ ਨੌਧ ਸਿੰਘ ਦੇ ਦੁਕਾਨਦਾਰਾਂ ਨੇ ਸਰਦੂਲ ਸਿਕੰਦਰ ਦੇ ਅਕਾਲ ਚਲਾਣੇ ਕਾਰਨ ਅਫ਼ਸੋਸ ਵਜੋਂ ਦੁਕਾਨਾਂ ਕੀਤੀਆਂ ਬੰਦ
. . .  46 minutes ago
ਭੜੀ, 25 ਫਰਵਰੀ (ਭਰਪੂਰ ਸਿੰਘ ਹਵਾਰਾ)- ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਅਕਾਲ ਚਲਾਣੇ ਵਜੋਂ ਪਿੰਡ ਪਿੰਡ ਖੇੜੀ ਨੌਧ ਸਿੰਘ ਦੇ ਦੁਕਾਨਦਾਰਾਂ ਅੱਜ ਬੰਦ ਰੱਖੀਆਂ ਹਨ। ਦੱਸਣਯੋਗ ਹੈ ਕਿ ਹੁਣ ਤੋਂ...
ਪਿੰਡ ਭੜੀ ਵਿਖੇ ਪਹੁੰਚੀ ਸਰਦੂਲ ਸਿਕੰਦਰ ਸਿੰਘ ਦੀ ਅੰਤਿਮ ਯਾਤਰਾ
. . .  49 minutes ago
ਭੜੀ, 25 ਫਰਵਰੀ (ਭਰਪੂਰ ਸਿੰਘ ਹਵਾਰਾ)- ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਪਿੰਡ ਭੜੀ ਵਿਖੇ ਪਹੁੰਚ ਚੁੱਕੀ ਹੈ। ਇਸ ਮੌਕੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਕਿਸਾਨ ਯੂਨੀਅਨ ਰਾਜੇਵਾਲ ਦੇ ਅਹੁਦੇਦਾਰ...
ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਲਈ ਨਰਿੰਦਰ ਮੋਦੀ ਕੋਇੰਬਟੂਰ ਪਹੁੰਚੇ
. . .  about 1 hour ago
ਕੋਇੰਬਟੂਰ, 25 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਲਈ ਤਾਮਿਲਨਾਡੂ ਦੇ ਕੋਇੰਬਟੂਰ ਪਹੁੰਚ ਗਏ...
ਸਰਦੂਲ ਸਿਕੰਦਰ ਦੀਆਂ ਅੰਤਿਮ ਰਸਮਾਂ 'ਚ ਸ਼ਾਮਲ ਹੋਏ ਗੁਰਦਾਸ ਮਾਨ ਅਤੇ ਭਗਵੰਤ ਮਾਨ
. . .  about 1 hour ago
ਖੰਨਾ, 25 ਫਰਵਰੀ- ਸਰਦੂਲ ਸਿਕੰਦਰ ਦੀਆਂ ਸਪੁਰਦ-ਏ-ਖਾਕ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਲਈ ਗੁਰਦਾਸ ਮਾਨ ਪਿੰਡ ਖੇੜੀ ਨੌਧ ਸਿੰਘ ਪਹੁੰਚੇ ਹਨ। ਉਨ੍ਹਾਂ ਪਰਿਵਾਰ ਨਾਲ ਦੁੱਖ ਵੀ ਵੰਡਾਇਆ...
ਬਾਲ ਅਧਿਕਾਰ ਕਮਿਸ਼ਨ ਨੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਪੇਪਰ ਆਨਲਾਈਨ ਲੈਣ ਦੀ ਪੰਜਾਬ ਸਰਕਾਰ ਨੂੰ ਕੀਤੀ ਸਿਫ਼ਾਰਿਸ਼
. . .  about 1 hour ago
ਚੰਡੀਗੜ੍ਹ, 25 ਫਰਵਰੀ- ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਅੱਜ ਪੰਜਾਬ ਸਰਕਾਰ ਨੂੰ ਸਿਫ਼ਾਰਿਸ਼ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸੂਬੇ 'ਚ ਪ੍ਰੀ ਨਰਸਰੀ ਤੋਂ ਲੈ ਕੇ 8ਵੀਂ ਜਮਾਤ ਤੱਕ...
ਸੋਸ਼ਲ ਮੀਡੀਆ ਅਤੇ ਓ. ਟੀ. ਟੀ. ਪਲੇਟਫ਼ਾਰਮ ਲਈ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼
. . .  about 2 hours ago
ਨਵੀਂ ਦਿੱਲੀ, 25 ਫਰਵਰੀ- ਭਾਰਤ ਸਰਕਾਰ ਨੇ ਅੱਜ ਸੋਸ਼ਲ ਮੀਡੀਆ ਓ. ਟੀ. ਟੀ. ਪਲੇਟਫ਼ਾਰਮਾਂ ਅਤੇ ਨਿਊਜ਼ ਪੋਰਟਲਾਂ ਲਈ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ। ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਅਤੇ ਪ੍ਰਕਾਸ਼ ਜਾਵੜੇਕਰ...
ਤੇਲ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ 'ਚ 'ਆਪ' ਵਲੋਂ ਕੋਟਕਪੂਰਾ 'ਚ ਰੋਸ ਪ੍ਰਦਰਸ਼ਨ
. . .  about 2 hours ago
ਕੋਟਕਪੂਰਾ, 25 ਫਰਵਰੀ (ਮੋਹਰ ਗਿੱਲ)- ਦਿਨ-ਬ-ਦਿਨ ਵਧ ਰਹੀਆਂ ਤੇਲ, ਰਸੋਈ ਗੈਸ ਦੀਆਂ ਕੀਮਤਾਂ ਦੇ ਵਿਰੋਧ 'ਚ ਕੋਟਕਪੂਰਾ 'ਚ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਕੇਂਦਰ ਅਤੇ ਸੂਬਾ ਸਰਕਾਰਾਂ...
ਡਿਜੀਟਲ ਮੀਡੀਆ 'ਚ ਕੋਈ ਬੰਧਨ ਨਹੀਂ ਹੈ- ਪ੍ਰਕਾਸ਼ ਜਾਵੜੇਕਰ
. . .  about 2 hours ago
ਉਮਰ ਦੇ ਹਿਸਾਬ ਨਾਲ ਕੰਟੈਂਟ ਦਾ ਵਰਗੀਕਰਨ ਹੋਵੇਗਾ- ਪ੍ਰਕਾਸ਼ ਜਾਵੜੇਕਰ
. . .  about 2 hours ago
ਪੈਰੇਂਟਲ ਲਾਕ ਦੀ ਸਹੂਲਤ ਦੇਣੀ ਪਏਗੀ- ਪ੍ਰਕਾਸ਼ ਜਾਵੜੇਕਰ
. . .  about 2 hours ago
3 ਮਹੀਨਿਆਂ 'ਚ ਕਾਨੂੰਨ ਲਾਗੂ ਕਰਾਂਗੇ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸਭ ਤੋਂ ਪਹਿਲਾਂ ਪੋਸਟ ਪਾਉਣ ਦੀ ਜਾਣਕਾਰੀ ਦੇਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਇਤਰਾਜ਼ਯੋਗ ਪੋਸਟ 24 ਘੰਟਿਆਂ 'ਚ ਹਟਾਉਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਹਰ ਮਹੀਨੇ ਸ਼ਿਕਾਇਤ ਅਤੇ ਕਾਰਵਾਈ ਦੀ ਰਿਪੋਰਟ ਦੇਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਨੋਡਲ ਅਧਿਕਾਰੀ ਦੀ ਨਿਯੁਕਤੀ ਕਰਨੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਯੂ., ਯੂ. ਏ. 7 ਅਤੇ ਯੂ. ਏ. 13 ਵਰਗੀਆਂ ਸ਼੍ਰੇਣੀਆਂ ਬਣਨਗੀਆਂ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਤਿੰਨ ਪੱਧਰ 'ਤੇ ਨਿਗਰਾਨੀ ਮੈਕੇਨਿਜ਼ਮ ਬਣੇਗਾ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸੋਸ਼ਲ ਮੀਡੀਆ ਲਈ ਗਾਈਡਲਾਈਨਜ਼ ਤੈਅ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸੋਸ਼ਲ ਮੀਡੀਆ ਦੀ ਵਰਤੋਂ ਅੱਤਵਾਦੀ ਵੀ ਕਰ ਰਹੇ ਹਨ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਅਸੀਂ ਸੋਸ਼ਲ ਮੀਡੀਆ ਦੀ ਗਲਤ ਵਰਤੋਂ ਦੇ ਵਿਰੁੱਧ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 14 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਫਰੀਦਕੋਟ

ਲੁੱਟ-ਖੋਹ ਗਰੋਹ ਦੇ ਮੁਖੀ ਸਮੇਤ ਚਾਰ ਨੌਜਵਾਨ ਕਾਬੂ

ਫ਼ਰੀਦਕੋਟ, 27 ਨਵੰਬਰ (ਸਰਬਜੀਤ ਸਿੰਘ)-ਸੀ.ਆਈ.ਏ. ਸਟਾਫ਼ ਫ਼ਰੀਦਕੋਟ ਅਤੇ ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਾਂਝੇ ਆਪ੍ਰੇਸ਼ਨ ਸਦਕਾ ਲੁੱਟਾਂ-ਖੋਹਾਂ ਦੀ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਰੋਹ ਦੇ ਮੁਖੀ ਸਮੇਤ ਚਾਰ ਮੈਂਬਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਇਨ੍ਹਾਂ ਤੋਂ ਇਕ 32 ਬੋਰ ਦੇਸੀ ਪਿਸਟਲ ਸਮੇਤ 32 ਬੋਰ ਮੈਗਜ਼ੀਨ ਅਤੇ 5 ਜਿੰਦਾ ਰੌਾਦਾਂ ਤੇ ਦੋ ਬਿਨਾਂ ਨੰਬਰੀ ਦੋ ਪਹੀਆ ਵਾਹਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਮਾਮਲਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਅੱਜ ਸਥਾਨਕ ਪੁਲਿਸ ਲਾਈਨਜ਼ ਵਿਖੇ ਇਕ ਪ੍ਰੈਸ ਕਾਨਫ਼ਰੰਸ ਦੌਰਾਨ ਪੁਲਿਸ ਕਪਤਾਨ ਸੇਵਾ ਸਿੰਘ ਮੱਲ੍ਹੀ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਅਮਨਦੀਪ ਸਿੰਘ ਅਮਨਾ ਆਪਣੇ ਤਿੰਨ ਹੋਰ ਸਾਥੀਆਂ ਨਾਲ ਹਥਿਆਰਾਂ ਦੀ ਨੋਕ 'ਤੇ ਲੁੱਟ ਖੋਹ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਸ਼ਹਿਰ 'ਚ ਸਰਗਰਮ ਹੈ | ਜਿਸ ਤੋਂ ਬਾਅਦ ਸੀ.ਆਈ.ਏ. ਸਟਾਫ਼ ਫ਼ਰੀਦਕੋਟ ਇੰਚਾਰਜ ਇੰਸਪੈਕਟਰ ਦਲਬੀਰ ਸਿੰਘ ਅਤੇ ਥਾਣਾ ਸਿਟੀ, ਫ਼ਰੀਦਕੋਟ ਐਸ.ਐਚ.ਓ. ਇੰਸਪੈਕਟਰ ਗੁਰਵਿੰਦਰ ਸਿੰਘ ਦੀ ਅਗਵਾਈ 'ਚ ਕੀਤੀ ਗਈ ਕਰਵਾਈ ਦੌਰਾਨ ਕੰਮੇਆਣਾ ਗੇਟ ਨਜ਼ਦੀਕ ਨਾਕਾ ਲਾ ਕੇ ਅਮਨਦੀਪ ਸਿੰਘ ਅਮਨਾ, ਸੁਖਦੇਵ ਸਿੰਘ ਉਰਫ਼ ਰਵੀ, ਸੁਖਵਿੰਦਰ ਸਿੰਘ ਉਰਫ ਸੁੱਖਾ ਵਾਸੀਆਨ ਫ਼ਿਰੋਜ਼ਪੁਰ ਅਤੇ ਸਨਮਦੀਪ ਸਿੰਘ ਉਰਫ ਸੰਨੀ ਵਾਸੀ ਸਿਰਸਾ (ਹਰਿਆਣਾ) ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਦੇਸੀ ਪਿਸਟਲ 32 ਬੋਰ, ਇਕ ਮੈਗਜ਼ੀਨ 32 ਬੋਰ ਅਤੇ ਪੰਜ ਜਿੰਦਾ ਰੌਾਦ ਬਰਾਮਦ ਕੀਤੇ ਗਏ | ਉਨ੍ਹਾਂ ਦੱਸਿਆ ਕਿ ਇਨ੍ਹਾਂ ਪਾਸੋਂ ਇਕ ਮੋਟਰਸਾਈਕਲ ਅਤੇ ਇਕ ਐਕਟਿਵਾ ਸਕੂਟਰੀ ਵੀ ਬਰਾਮਦ ਕੀਤੀ ਗਈ | ਉਨ੍ਹਾਂ ਕਿਹਾ ਕਿ ਬਰਾਮਦ ਕੀਤੀ ਗਈ ਸਕੂਟਰੀ ਵੀ ਕਥਿਤ ਤੌਰ 'ਤੇ ਚੋਰੀ ਦੀ ਨਿਕਲੀ ਹੈ | ਪੁਲਿਸ ਕਪਤਾਨ ਨੇ ਦੱਸਿਆ ਕਿ ਕਾਬੂ ਕੀਤੇ ਗਏ ਅਮਨਦੀਪ ਸਿੰਘ ਅਮਨਾ ਵਿਰੁੱਧ ਵੱਖ ਵੱਖ ਜ਼ਿਲਿ੍ਹਆਂ 'ਚ ਇਰਾਦਾ ਕਤਲ ਸਮੇਤ ਹੋਰ ਸੰਗੀਨ ਜੁਰਮਾਂ ਤਹਿਤ ਇਕ ਦਰਜਨ ਦੇ ਕਰੀਬ ਮਾਮਲੇ ਦਰਜ ਹਨ | ਜ਼ਿਲ੍ਹਾ ਪੁਲਿਸ ਮੁਖੀ ਸਵਰਨਦੀਪ ਸਿੰਘ ਨੇ ਕਿਹਾ ਕਿ ਕਾਬੂ ਕੀਤੇ ਗਏ ਲੁੱਟ ਖੋਹ ਗਰੋਹ ਦੇ ਚਾਰਾਂ ਮੈਂਬਰਾਂ ਵਿਰੁੱਧ ਥਾਣਾ ਸਿਟੀ ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਤੋਂ ਪੁੱਛਗਿਛ ਜਾਰੀ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਤੋਂ ਹੋਰ ਵਾਰਦਾਤਾਂ ਬਾਰੇ ਵੀ ਜਾਣਕਾਰੀ ਮਿਲ ਸਕਦੀ ਹੈ | ਇਸ ਮੌਕੇ ਇੰਸਪੈਕਟਰ ਦਲਬੀਰ ਸਿੰਘ, ਇੰਸਪੈਕਟਰ ਗੁਰਵਿੰਦਰ ਸਿੰਘ, ਐਸ.ਆਈ. ਗੁਰਲਾਲ ਸਿੰਘ, ਏ.ਐਸ.ਆਈ. ਸੁਖਦੇਵ ਸਿੰਘ, ਏ.ਐਸ.ਆਈ. ਗੁਰਵਿੰਦਰ ਸਿੰਘ ਅਤੇ ਕਾਂਸਟੇਬਲ ਸਿਮਰਜੀਤ ਸਿੰਘ ਵੀ ਹਾਜ਼ਰ ਸਨ |

ਸਟੇਟ ਬੈਂਕ ਦੀਆਂ ਦੋਵੇਂ ਬਰਾਂਚਾਂ ਦੇ ਮੁਲਾਜ਼ਮਾਂ ਵਲੋਂ ਭਾਰਤ ਭੂਸ਼ਨ ਨੂੰ ਦਿੱਤੀ ਵਿਦਾਇਗੀ ਪਾਰਟੀ

ਜੈਤੋ, 27 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸਟੇਟ ਬੈਂਕ ਆਫ਼ ਇੰਡੀਆ ਦੀ ਬਰਾਂਚ (ਸਥਾਨਕ ਬਿਸ਼ਨੰਦੀ ਬਾਜ਼ਾਰ) 'ਚ ਸੀਨੀਅਰ ਹੈੱਡ ਮੈਸੇਂਜਰ ਭਾਰਤ ਭੂਸ਼ਨ ਦੀ ਸੇਵਾ-ਮੁਕਤੀ 'ਤੇ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸ਼ਹਿਰ ਦੀਆਂ ਦੋਵੇਂ ਬਰਾਂਚਾਂ ਦੇ ਮੁਲਾਜ਼ਮਾਂ ਨੇ ...

ਪੂਰੀ ਖ਼ਬਰ »

ਫ਼ਿਰੋਜ਼ਪੁਰ-ਬਠਿੰਡਾ ਰੇਲਵੇ ਲਾਈਨ 'ਤੇ ਮੁਸਾਫ਼ਰ ਗੱਡੀ ਚਲਾਉਣ ਦੀ ਮੰਗ

ਫ਼ਰੀਦਕੋਟ, 27 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-ਫ਼ਿਰੋਜ਼ਪੁਰ-ਬਠਿੰਡਾ ਰੇਲਵੇ ਲਾਈਨ 'ਤੇ ਭਾਵੇਂ ਬੀਤੇ ਦਿਨੀਂ ਮਾਲ ਗੱਡੀਆਂ ਦੀ ਆਵਾਜਾਈ ਚੱਲ ਪਈ ਹੈ ਪਰ ਅਜੇ ਤੱਕ ਫ਼ਿਰੋਜ਼ਪੁਰ ਤੋਂ ਬਠਿੰਡਾ ਤੱਕ ਕੋਈ ਵੀ ਮੁਸਾਫ਼ਰ ਗੱਡੀ ਨਹੀਂ ਚੱਲੀ | ਸਥਾਨਕ ਸਟੇਸ਼ਨ 'ਤੇ ਰੇਲਵੇ ...

ਪੂਰੀ ਖ਼ਬਰ »

ਏ.ਡੀ.ਸੀ. ਵਿਕਾਸ ਵਲੋਂ ਵੱਖ-ਵੱਖ ਵਿਭਾਗਾਂ ਦੀ ਚੈਕਿੰਗ

ਫ਼ਰੀਦਕੋਟ, 27 ਨਵੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਦੀ ਯੋਗ ਅਗਵਾਈ ਹੇਠ ਸਰਕਾਰੀ ਦਫ਼ਤਰਾਂ ਵਿਚ 100 ਪ੍ਰਤੀਸ਼ਤ ਅਧਿਕਾਰੀਆਂ/ਕਰਮਚਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪ੍ਰੀਤ ਮਹਿੰਦਰ ਸਿੰਘ ...

ਪੂਰੀ ਖ਼ਬਰ »

ਸਤਪਾਲ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਵਜੋਂ ਅਹੁਦਾ ਸੰਭਾਲਿਆ

ਫ਼ਰੀਦਕੋਟ, 27 ਨਵਬੰਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਰਦਲੇ, ਜ਼ਿਲ੍ਹਾ ਰੋਪੜ ਦੇ ਪਿ੍ੰਸੀਪਲ ਸ੍ਰੀ ਸਤਪਾਲ ਨੂੰ ਤਰੱਕੀ ਦੇ ਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਲਗਾਇਆ ਗਿਆ ਹੈ | ਉਨ੍ਹਾਂ ਫ਼ਰੀਦਕੋਟ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਦੁਆਰੇਆਣਾ ਦੀ ਵਿਦਿਆਰਥਣ ਦੀ ਨਵੋਦਿਆ ਸਕੂਲ ਲਈ ਚੋਣ

ਕੋਟਕਪੂਰਾ, 27 ਨਵੰਬਰ (ਮੇਘਰਾਜ, ਮੋਹਰ ਗਿੱਲ)-ਸਰਕਾਰੀ ਪ੍ਰਾਇਮਰੀ ਸਕੂਲ ਦੁਆਰੇਆਣਾ ਦੀ 5ਵੀਂ ਜਮਾਤ ਦੀ ਵਿਦਿਆਥਣ ਮਨਦੀਪ ਕੌਰ ਪੁੱਤਰੀ ਗੁਰਜੰਟ ਸਿੰਘ ਅਤੇ ਕੁਲਵਿੰਦਰ ਕੌਰ ਦੀ ਨਵੋਦਿਆ ਸਕੂਲ ਪਿੰਡ ਕਾਉਣੀ ਲਈ ਚੋਣ ਹੋਈ ਹੈ | ਜਮਾਤ ਇੰਚਾਰਜ ਸਤਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਬਿ੍ਜਿੰਦਰਾ ਕਾਲਜ ਵਿਖੇ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ

ਫ਼ਰੀਦਕੋਟ, 27 ਨਵੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਦੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਵਿਦਿਆਰਥੀਆਂ, ਐਨ.ਐਸ.ਐਸ. ਵਿਭਾਗ ਅਤੇ ਰੈਡ ਰਿਬਨ ਕਲੱਬਾਂ ਦੁਆਰਾ ਸਾਂਝੇ ਰੂਪ ਵਿਚ ਸੰਵਿਧਾਨ ਦਿਵਸ ਮਨਾਇਆ ਗਿਆ | ਇਹ ਪ੍ਰੋਗਰਾਮ ਕਾਰਜਕਾਰੀ ...

ਪੂਰੀ ਖ਼ਬਰ »

ਭਾਈ ਸਿੱਧੂ ਨੇ ਸ਼ਹਿਰ ਦੀਆਂ ਵੱਖ-ਵੱਖ ਗਲ਼ੀਆਂ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਕਰਵਾਇਆ

ਕੋਟਕਪੂਰਾ, 27 ਨਵੰਬਰ (ਮੇਘਰਾਜ)-ਪੰਜਾਬ ਸਰਕਾਰ ਵਲੋਂ ਸ਼ਹਿਰੀ ਤੇ ਪੇਂਡੂ ਹਲਕਿਆਂ ਦੇ ਵਿਕਾਸ ਕੰਮਾਂ ਲਈ ਗ੍ਰਾਟਾਂ ਦਿੱਤੀਆਂ ਜਾ ਰਹੀਆਂ ਹਨ ਜਿਸ ਤਹਿਤ ਕੋਟਕਪੂਰਾ ਸ਼ਹਿਰ ਦੇ ਵੱਖ ਵੱਖ ਵਾਰਡਾਂ ਦੀਆਂ ਗਲ਼ੀਆਂ ਦਾ ਕੰਮ ਸ਼ੁਰੂ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਨਰੈਣ ਨਗਰ-ਭਾਨ ਸਿੰਘ ਵਿਖੇ ਪ੍ਰਕਾਸ਼ ਪੁਰਬ 30 ਨੂੰ

ਫ਼ਰੀਦਕੋਟ, 27 ਨਵੰਬਰ (ਸਤੀਸ਼ ਬਾਗ਼ੀ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਾਹਿਬ ਨਰੈਣ ਨਗਰ-ਭਾਨ ਸਿੰਘ ਕਾਲੋਨੀ ਫ਼ਰੀਦਕੋਟ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ, ਜਿਸ ਤਹਿਤ 28 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦਾ ...

ਪੂਰੀ ਖ਼ਬਰ »

ਉਦਯੋਗਤੀਆਂ ਦੇ ਕੰਮ ਨੂੰ ਸੁਖਾਲਾ ਕਰਨ ਲਈ ਈ ਪੋਰਟਲ ਦਾ ਹੋਵੇਗਾ ਵਿਸ਼ੇਸ਼ ਲਾਭ-ਵਿਮਲ ਸੇਤੀਆ

ਫ਼ਰੀਦਕੋਟ, 27 ਨਵੰਬਰ (ਜਸਵੰਤ ਸਿੰਘ ਪੁਰਬਾ)-ਉਦਯੋਗਤੀਆਂ ਲਈ ਕਾਰੋਬਾਰ ਕਰਨ ਨੂੰ ਸੁਖਾਲਾ ਬਣਾਉਣ ਦੇ ਸੂਬੇ ਦੇ ਉਦੇਸ਼ ਦੀ ਤਰਜ਼ 'ਤੇ ਆਮ ਜਨਤਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੇਵਾਵਾਂ ਦੇਣੀਆਂ ਯਕੀਨੀ ਬਣਾਉਣ ਲਈ ਅਤੇ ਆਪਣੀ ਕੁਸ਼ਲਤਾ ਵਿਚ ਵਾਧਾ ਕਰਨ ਲਈ ਇੰਨਵੈਸਟ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸਿੱਖਿਆ ਵਲੰਟੀਅਰਾਂ ਦੀ ਰੈਗੂਲਰ ਭਰਤੀ ਲਈ ਪ੍ਰਕਿਰਿਆ ਸ਼ੁਰੂ

ਫ਼ਰੀਦਕੋਟ, 27 ਨਵੰਬਰ (ਜਸਵੰਤ ਸਿੰਘ ਪਰਬਾ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਬੀਤੇ ਦਿਨੀਂ ਸਮਾਰਟ ਸਕੂਲ ਮੁਹਿੰਮ ਦੇ ਸਮਾਗਮ ਦੌਰਾਨ ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਰੈਗੂਲਰ ਅਧਿਆਪਕਾਂ ਦੀ ਨਿਯੁਕਤੀ ਕਰਨ ਦੇ ਐਲਾਨ ਨੂੰ ਅਮਲੀ ਰੂਪ ਦਿੰਦਿਆਂ, ...

ਪੂਰੀ ਖ਼ਬਰ »

ਜਨਤਕ ਸਥਾਨ 'ਤੇ ਝਗੜਾ ਕਰਨ ਅਤੇ ਹਵਾਈ ਫ਼ਾਇਰ ਕਰਨ ਦੇ ਦੋਸ਼ਾਂ 'ਚ 2 ਜੇਲ੍ਹ ਵਾਰਡਨ ਤੇ 1 ਸਿਪਾਹੀ ਸਮੇਤ 7 ਵਿਰੁੱਧ ਮਾਮਲਾ ਦਰਜ, ਗਿ੍ਫ਼ਤਾਰ

ਫ਼ਰੀਦਕੋਟ, 27 ਨਵੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਰਿਹਾਇਸ਼ੀ ਸਥਾਨ 'ਤੇ ਲੜਾਈ ਝਗੜੇ ਦੌਰਾਨ ਹੰਗਾਮਾ ਕਰਨ ਅਤੇ ਅਸਲੇ ਨਾਲ ਫਾਇਰ ਕਰਨ ਦੇ ਦੋਸ਼ਾਂ ਤਹਿਤ ਕੇਂਦਰੀ ਮਾਡਰਨ ਜੇਲ੍ਹ ਫ਼ਰੀਦਕੋਟ 'ਚ ਤਾਇਨਾਤ 2 ਵਾਰਡਨਾਂ ਅਤੇ ਇਕ ਸਿਪਾਹੀ ਸਮੇਤ 7 ...

ਪੂਰੀ ਖ਼ਬਰ »

ਬਾਲ ਭਲਾਈ ਕਮੇਟੀ ਦੀ ਮੀਟਿੰਗ

ਫ਼ਰੀਦਕੋਟ, 27 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਲ ਭਲਾਈ ਕਮੇਟੀ ਦੀ ਮੀਟਿੰਗ ਸੁਖਦੇਵ ਸਿੰਘ ਸੱਗੂ ਚੇਅਰਮੈਨ ਦੀ ਪ੍ਰਧਾਨ ਹੇਠ ਹੋਈ | ਉਨ੍ਹਾਂ ਕਿਹਾ ਕਿ ਬੱਚਿਆਂ ਵਲੋਂ ਸ਼ਹਿਰ ਵਿਚ ਭੀਖ ਮੰਗਣਾ ਬਹੁਤ ਵੇਖਣ ਨੂੰ ਮਿਲ ਰਿਹਾ ਹੈ | ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਤੇ ...

ਪੂਰੀ ਖ਼ਬਰ »

ਦਵਾਦਸ਼ੀ ਮੌਕੇ ਸ੍ਰੀ ਰਾਮ ਭਵਨ ਵਿਖੇ ਸ਼ਰਧਾਲੂਆਂ ਵਲੋਂ ਲਹਿਰਾਏ ਗਏ ਝੰਡੇ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਸ੍ਰੀ ਰਾਮ ਭਵਨ ਵਿਖੇ ਸ੍ਰੀ ਕਲਿਆਣ ਕਮਲ ਆਸ਼ਰਮ ਹਰਿਦੁਆਰ ਦੇ ਅਨੰਤ ਸ੍ਰੀ ਵਿਭੂਸ਼ਿਤ 1008 ਮਹਾਂਮੰਡਲੇਸ਼ਵਰ ਸਵਾਮੀ ਕਮਲਾਨੰਦ ਗਿਰੀ ਜੀ ਦੀ ਅਗਵਾਈ ਹੇਠ ਅੱਜ ਦਵਾਦਸ਼ੀ ਧੂਮਧਾਮ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਨੂੰ ਪ੍ਰਧਾਨ ਬਣਾਏ ਜਾਣ 'ਤੇ ਹਰਦੀਪ ਸਿੰਘ ਡਿੰਪੀ ਢਿੱਲੋਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ

ਗਿੱਦੜਬਾਹਾ, 27 ਨਵੰਬਰ (ਬਲਦੇਵ ਸਿੰਘ ਘੱਟੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਾਏ ਜਾਣ ...

ਪੂਰੀ ਖ਼ਬਰ »

ਸ਼ਹਿਰ ਨਿਵਾਸੀਆਂ ਵਲੋਂ ਦਿੱਲੀ ਜਾ ਰਹੇ ਕਿਸਾਨਾਂ ਦੀ ਸਿਹਤਯਾਬੀ ਲਈ ਅਰਦਾਸ

ਕੋਟਕਪੂਰਾ, 27 ਨਵੰਬਰ (ਮੇਘਰਾਜ, ਮੋਹਰ ਗਿੱਲ)-ਪੰਜਾਬ ਦੀ ਹੌਾਦ ਨੂੰ ਬਚਾਉਣ ਲਈ ਦਿੱਲੀ ਜਾ ਰਹੇ ਲੱਖਾਂ ਪੰਜਾਬੀਆਂ ਦੀ ਚੜਦੀਕਲਾ, ਸਿਹਤ ਤੰਦਰੁਸਤੀ ਅਤੇ ਮਿਸ਼ਨ ਦੀ ਕਾਮਯਾਬੀ ਲਈ ਸਥਾਨਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਵਿਖੇ ਅਰਦਾਸ ਕੀਤੀ ਗਈ | ਪੰਜਾਬ ਦੇ ਹਿੱਤਾਂ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੇ ਆਪਣੇ ਨਿੱਜੀ ਹਿਤ ਤਿਆਗ ਕਿਸਾਨ ਸੰਘਰਸ਼ ਦੀ ਅਗਵਾਈ ਕੀਤੀ ਤਾਂ ਜਿੱਤ ਯਕੀਨੀ ਹੋਵੇਗੀ-ਆਗੂ

ਬਰਗਾੜੀ, 27 ਨਵੰਬਰ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਜਦੋਂ ਵੀ ਜਥੇਬੰਦੀਆਂ ਨੇ ਇਕ ਹੋ ਕਿ ਸਮੇਂ ਸਮੇਂ ਦੀਆਂ ਸਰਕਾਰਾਂ ਖ਼ਿਲਾਫ਼ ਸੰਘਰਸ਼ ਲੜੇ ਤਾਂ ਸਰਕਾਰਾਂ ਨੂੰ ਆਖਰ ਲੋਕ ਰੋਹ ਅੱਗੇ ਝੁਕ ਕਿ ਉਨ੍ਹਾਂ ਦੀਆਂ ਜਾਇਜ਼ ...

ਪੂਰੀ ਖ਼ਬਰ »

ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਸਵੈ ਸੇਵੀ ਸੰਸਥਾਵਾਂ ਨਾਲ ਮੀਟਿੰਗ

ਫ਼ਰੀਦਕੋਟ, 27 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਅਤੇ ਨਗਰ ਕੌਾਸਲ ਫ਼ਰੀਦਕੋਟ ਵਲੋਂ ਸਰਕਾਰ ਦੀਆਂ ਹਦਾਇਤਾਂ ਅਤੇ ਨੈਸ਼ਨਲ ਗ੍ਰੀਨ ਟਿ੍ਬਿਊਨਲ ਦੀਆਂ ਗਾਈਡਲਾਈਨਜ਼ ਅਨੁਸਾਰ ਉਪ ਮੰਡਲ ਮੈਜਿਸਟ੍ਰੇਟ ਕਮ ਨਗਰ ਕੌਾਸਲ ਪ੍ਰਸ਼ਾਸਕ ਪੂਨਮ ...

ਪੂਰੀ ਖ਼ਬਰ »

ਕੇਂਦਰੀ ਵਿਦਿਆਲਿਆ ਵਿਖੇ ਸੰਵਿਧਾਨ ਦਿਵਸ ਮਨਾਇਆ

ਫ਼ਰੀਦਕੋਟ, 27 ਨਵੰਬਰ (ਸਤੀਸ਼ ਬਾਗ਼ੀ)-ਸਥਾਨਕ ਕੇਂਦਰੀ ਵਿਦਿਆਲਿਆ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਸਕੂਲ ਪਿ੍ੰਸੀਪਲ ਡਾ. ਹਰਜਿੰਦਰ ਕੌਰ ਨੇ ਡਾ. ਬੀ.ਆਰ. ਅੰਬੇਡਕਰ ਜੀ ਦੀ ਤਸਵੀਰ ਅੱਗੇ ਸ਼ਮ੍ਹਾ ਰੋਸ਼ਨ ਕਰਕੇ ਕੀਤੀ | ਮੰਚ ਦਾ ਸੰਚਾਲਨ ਕਰਦਿਆਂ ...

ਪੂਰੀ ਖ਼ਬਰ »

ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ 'ਚ 1 ਜ਼ਖ਼ਮੀ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਹਰਮਹਿੰਦਰ ਪਾਲ)-ਬੀਤੀ ਦੇਰ ਸ਼ਾਮ 2 ਮੋਟਰਸਾਈਕਲਾਂ ਦੀ ਹੋਈ ਆਪਸੀ ਟੱਕਰ 'ਚ ਇਕ ਵਿਅਕਤੀ ਜ਼ਖਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਨ ਸਹਾਰਾ ਕਲੱਬ ਦੇ ਮੈਂਬਰ ਰਾਜਾ ਸ਼ਰਮਾ ਨੇ ਦੱਸਿਆ ਕਿ ਅਮਨ ਸਿੰਘ ਵਾਸੀ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਜੰਗਲਾਤ ਵਰਕਰਜ਼ ਯੂਨੀਅਨ ਦੀ ਹੋਈ ਮੀਟਿੰਗ

ਗਿੱਦੜਬਾਹਾ, 27 ਨਵੰਬਰ (ਬਲਦੇਵ ਸਿੰਘ ਘੱਟੋਂ)-ਜੰਗਲਾਤ ਵਰਕਰਜ਼ ਯੂਨੀਅਨ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਲਾਲਬਾਈ ਦੀ ਅਗਵਾਈ 'ਚ ਗਿੱਦੜਬਾਹਾ ਵਿਖੇ ਹੋਈ, ਜਿਸ ਵਿਚ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਜੰਗੀਰਾਣਾ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਮਿਸ਼ਨ ਮਲੋਟ ਦੀ ਮੀਟਿੰਗ

ਮਲੋਟ, 27 ਨਵੰਬਰ (ਪਾਟਿਲ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਨਾਮਵਰ ਸੰਸਥਾ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਮਿਸ਼ਨ ਮਲੋਟ ਦੀ ਮੀਟਿੰਗ ਡਾ: ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ਕੁਆਰਡੀਨੇਟਰ ਸਮੂਹ ਸਮਾਜ ਸੇਵੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਜਥੇ: ਨਵਤੇਜ ਸਿੰਘ ਕਾਉਣੀ ਨੂੰ ਅੰਤਿ੍ੰਗ ਕਮੇਟੀ ਮੈਂਬਰ ਬਣਾਉਣ ਦਾ ਸਵਾਗਤ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੀਨੀਅਰ ਅਕਾਲੀ ਆਗੂ ਜਥੇ: ਨਵਤੇਜ ਸਿੰਘ ਕਾਉਣੀ ਨੂੰ ਅੰਤਿ੍ੰਗ ਕਮੇਟੀ ਮੈਂਬਰ ਬਣਾਉਣ 'ਤੇ ਵੱਖ-ਵੱਖ ਆਗੂਆਂ ਨੇ ਸਵਾਗਤ ਕੀਤਾ ਹੈ | ਸ਼ੋ੍ਰਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਪਿੰਡ ਲੱਕੜਵਾਲਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ

ਮਲੋਟ, 27 ਨਵੰਬਰ (ਅਜਮੇਰ ਸਿੰਘ ਬਰਾੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਪਿੰਡ ਲੱਕੜਵਾਲਾ ਵਿਖੇ ਸਜਾਇਆ ਗਿਆ | ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਨਾਲ ਇਕ ਹੋਰ ਮੌਤ, 18 ਨਵੇਂ ਮਾਮਲੇ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ ਇਕ ਹੋਰ ਮਰੀਜ਼ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ 72 ਸਾਲਾਂ ਇਹ ਮਰੀਜ਼ ਪਿੰਡ ਰਣਜੀਤਗੜ੍ਹ ਨਾਲ ਸਬੰਧਿਤ ਸੀ | ਇਸ ਤੋਂ ਇਲਾਵਾ 18 ਨਵੇਂ ...

ਪੂਰੀ ਖ਼ਬਰ »

ਪਿੰਡ 'ਚ ਮਨਰੇਗਾ ਦਾ ਕੰਮ ਚਲਵਾਉਣ ਲਈ ਮਜ਼ਦੂਰਾਂ ਨੇ ਘੇਰਿਆ ਬੀ.ਡੀ.ਪੀ.ਓ. ਦਫ਼ਤਰ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਹਰਮਹਿੰਦਰ ਪਾਲ)-ਪਿੰਡ ਜੰਡੋਕੇ ਦੇ ਮਜ਼ਦੂਰਾਂ ਨੇ ਪਿੰਡ ਵਿਚ ਮਨਰੇਗਾ ਦਾ ਕੰਮ ਚਲਵਾਉਣ ਦੀ ਮੰਗ ਨੂੰ ਲੈ ਕੇ ਬੀ.ਡੀ.ਪੀ.ਓ. ਦਫ਼ਤਰ ਮੂਹਰੇ ਧਰਨਾ ਲਾਇਆ ਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਧਰਨੇ ਦੌਰਾਨ ਸੰਬੋਧਨ ਕਰਦਿਆਂ ਸਭਾ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ

ਮਲੋਟ, 27 ਨਵੰਬਰ (ਪਾਟਿਲ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਹਰੇਕ ਸਾਲ ਗੁਰਦੁਆਰਾ ਗੁਰੂ ਨਾਨਕ ਦੇਵ ਜੀ ਮੁਹੱਲਾ ਕਰਨੈਲ ਸਿੰਘ ਮਲੋਟ ਤੋਂ ਨਗਰ ਕੀਰਤਨ ਸਜਾਇਆ ਜਾਂਦਾ ਹੈ | ਕੋਆਰਡੀਨੇਟਰ ਸਮਾਜ ਸੇਵੀ ਸੰਸਥਾਵਾਂ ਅਤੇ ਗੁ:ਪ੍ਰਧਾਨ ਜਸਬੀਰ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੀ ਟੀਮ ਨੇ ਸਬਜ਼ੀ ਮੰਡੀ 'ਚ ਵਿਕ ਰਹੀ ਸਬਜ਼ੀ ਤੇ ਫਲਾਂ ਦਾ ਕੀਤਾ ਨਿਰੀਖਣ

ਮਲੋਟ, 27 ਨਵੰਬਰ (ਅਜਮੇਰ ਸਿੰਘ ਬਰਾੜ)-ਲੋਕਾਂ ਦੀ ਸਿਹਤ ਨਾਲ ਹੁੰਦੇ ਖਿਲਵਾੜ ਨੂੰ ਰੋਕਣ ਦੇ ਮਕਸਦ ਨਾਲ ਜ਼ਿਲ੍ਹਾ ਡਿਪਟੀ ਕਮਿਸ਼ਨਰ ਐਮ.ਕੇ.ਅਰਵਿੰਦ ਕੁਮਾਰ ਦੇ ਦਿਸ਼-ਨਿਰਦੇਸ਼ਾਂ ਅਤੇ ਐਸ.ਡੀ.ਐਮ ਸ: ਗੋਪਾਲ ਸਿੰਘ ਦੀਆਂ ਹਦਾਇਤਾਂ 'ਤੇ ਮਾਰਕੀਟ ਕਮੇਟੀ ਦੇ ਗੁਰਪ੍ਰੀਤ ...

ਪੂਰੀ ਖ਼ਬਰ »

ਜਥਾ ਦਿੱਲੀ ਰਵਾਨਾ

ਗਿੱਦੜਬਾਹਾ, 27 ਨਵੰਬਰ (ਬਲਦੇਵ ਸਿੰਘ ਘੱਟੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਸਾਬਕਾ ਸੈਨਿਕ ਅੱਜ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਫ਼ਕਰਸਰ ਦੀ ਅਗਵਾਈ ਹੇਠ ਕਿਸਾਨ ਅੰਦੋਲਨ ਦੀ ਹਮਾਇਤ ਵਿਚ ਸ਼ਾਮਿਲ ਹੋਣ ਲਈ ਗਿੱਦੜਬਾਹਾ ਤੋਂ ਦਿੱਲੀ ਲਈ ਰਵਾਨਾ ਹੋਏ ...

ਪੂਰੀ ਖ਼ਬਰ »

ਲੋਕ ਸਾਂਝੇਦਾਰੀ ਕਮਿਊਨਿਟੀ ਓਨਰਸ਼ਿਪ ਮੁਹਿੰਮ ਅਧੀਨ ਜਾਗਰੂਕਤਾ ਕੈਂਪ

ਮਲੋਟ, 27 ਨਵੰਬਰ (ਪਾਟਿਲ)-ਡਾ: ਰੰਜੂ ਸਿੰਗਲਾ ਜ਼ਿਲ੍ਹਾ ਪਰਿਵਾਰ ਭਲਾਈ ਦੀ ਦੇਖ-ਰੇਖ ਵਿਚ ਜ਼ਿਲੇ੍ਹ ਦੇ ਅਰਬਨ ਏਰੀਏ ਅਤੇ ਪੇਂਡੂ ਇਲਾਕੇ ਵਿਚ ਲੋਕ ਸਾਂਝੇਦਾਰੀ ਕਮਿਊਨਿਟੀ ਓਨਰਸ਼ਿਪ ਮੁਹਿੰਮ ਚੱਲ ਰਹੀ ਹੈ | ਇਸੇ ਲੜੀ ਤਹਿਤ ਅੱਜ ਡਾ: ਗੁਰਚਰਨ ਸਿੰਘ ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

ਕੁਝ ਦਿਨਾਂ ਤੋਂ ਲਗਾਤਾਰ ਆ ਰਹੀ ਹੈ ਨਹਿਰਾਂ 'ਚ ਕੇਲੀ

ਮੰਡੀ ਬਰੀਵਾਲਾ, 27 ਨਵੰਬਰ (ਨਿਰਭੋਲ ਸਿੰਘ)-ਪਿਛਲੇ ਕੁਝ ਦਿਨਾਂ ਤੋਂ ਨਹਿਰਾਂ ਦੇ ਪਾਣੀ ਵਿਚ ਲਗਾਤਾਰ ਆ ਰਹੀ ਕੇਲੀ ਪੇ੍ਰਸ਼ਾਨੀਆਂ ਦਾ ਸਬੱਬ ਬਣ ਰਹੀ ਹੈ | ਗੁਰਵਿੰਦਰ ਸਿੰਘ, ਹਰਪ੍ਰਤਾਪ ਸਿੰਘ, ਗੁਰਮੀਤ ਸਿੰਘ ਆਦਿ ਨੇ ਦੱਸਿਆ ਕਿ ਨਹਿਰਾਂ ਵਿਚ ਆ ਰਹੀ ਕੇਲੀ ਨਹਿਰਾਂ ...

ਪੂਰੀ ਖ਼ਬਰ »

ਰੇਲਵੇ ਸੇਵਾਵਾਂ ਮੁੜ ਸ਼ੁਰੂ ਹੋਣ ਨਾਲ ਕਿਸਾਨਾਂ ਨੂੰ ਖਾਦ ਦੀ ਨਹੀਂ ਆਵੇਗੀ ਕੋਈ ਕਮੀ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਯਤਨਾਂ ਤੇ ਕਿਸਾਨਾਂ ਵਲੋਂ ਰੇਲਵੇ ਟਰੈਕਾਂ ਤੇ ਲਗਾਏ ਗਏ ਧਰਨੇ ਨੂੰ ਸਮਾਪਤ ਕਰਨ ਦੀ ਅਪੀਲ ਦੇ ਚੱਲਦਿਆਂ ਪੰਜਾਬ ਵਿਚ ਮੁੜ ਰੇਲਵੇ ਸੇਵਾਵਾਂ ਸ਼ੁਰੂ ਕਰਵਾਉਣ ਤੇ ਅਨਾਜ ਮੰਡੀਆਂ ਵਿਚ ...

ਪੂਰੀ ਖ਼ਬਰ »

ਦਸਮੇਸ਼ ਖ਼ਾਲਸਾ ਕਾਲਜ ਵਲੋਂ ਸ਼ੁਰੂ ਕੀਤੀ ਗਈ ਲੈਕਚਰ ਲੜੀ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਵਲੋਂ ਕੋਰੋਨਾ ਮਹਾਂਮਾਰੀ ਦੇ ਦੌਰ ਵਿਚ ਅਕਾਦਮਿਕ ਲੋੜਾਂ 'ਤੇ ਵਿਦਿਆਰਥੀਆਂ ਤੇ ਆਮ ਲੋਕਾਈ ਅੰਦਰ ਸੰਵਾਦ ਪੈਦਾ ਕਰਨ ਲਈ ਨਿਰੰਤਰ ਆਨਲਾਈਨ ਲੈਕਚਰ ਲੜੀ ਚਲਾਈ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਸਹਾਇਤਾ ਰਾਸ਼ੀ ਦਾ ਚੈੱਕ ਦਿੱਤਾ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਆਪਣੇ ਦਫ਼ਤਰ ਵਿਖੇ ਡੀ.ਆਰ.ਏ.ਬ੍ਰਾਂਚ ਵਿਚ ਸੀਨੀਅਰ ਸਹਾਇਕ ਤੌਰ ਤੇ ਕੰਮ ਕਰਦੇ ਕਰਮਚਾਰੀ ਸਿਮਰਨਜੀਤ ਸਿੰਘ ਦੀ ਪਿਛਲੇ ਦਿਨੀਂ ...

ਪੂਰੀ ਖ਼ਬਰ »

ਸੀ.ਐਚ.ਸੀ.ਆਲਮਵਾਲਾ ਦੇ ਸਟਾਫ਼ ਨੂੰ ਐਸ.ਐਮ.ਓ. ਨੇ ਦਿੱਤੇ ਪ੍ਰਸ਼ੰਸਾ ਪੱਤਰ

ਸੀ.ਐਚ.ਸੀ. ਆਲਮਵਾਲਾ ਵਿਖੇ ਪ੍ਰਸ਼ੰਸਾ ਪੱਤਰ ਦੇਣ ਮੌਕੇ ਹਾਜ਼ਰ ਸਟਾਫ਼ | ਤਸਵੀਰ : ਪਾਟਿਲ ਮਲੋਟ, 27 ਨਵੰਬਰ (ਪਾਟਿਲ)-ਮਿਸ਼ਨ ਫ਼ਤਹਿ ਅਧੀਨ ਕੋਰੋਨਾ ਵਾਇਰਸ ਦੇ ਚੱਲਦਿਆਂ ਸੀ.ਐਚ.ਸੀ.ਆਲਮਵਾਲਾ ਦੇ ਸਟਾਫ਼ ਮੈਂਬਰਾਂ ਵਲੋਂ ਕੋਰੋਨਾ ਖ਼ਿਲਾਫ਼ ਵਧੀਆ ਸੇਵਾਵਾਂ ਦੇਣ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਗਿੱਦੜਬਾਹਾ ਨੇ ਮੋਦੀ ਤੇ ਖੱਟਰ ਦੇ ਪੁਤਲੇ ਫੂਕੇ

ਗਿੱਦੜਬਾਹਾ, 27 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਬਾਰ ਐਸੋਸੀਏਸ਼ਨ ਗਿੱਦੜਬਾਹਾ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਜਾ ਰਹੇ ਕਿਸਾਨਾਂ ਤੇ ਹਰਿਆਣਾ ਵਿਚ ਜਬਰ ਢਾਹੁਦਿਆਂ ਪਾਣੀਆਂ ਦੀਆਂ ਬੁਛਾੜਾਂ ਤੇ ਅੱਥਰੂ ਗੈਸ ਦੇ ਗੋਲੇ ਸੱੁਟੇ ਜਾਣ ਅਤੇ ...

ਪੂਰੀ ਖ਼ਬਰ »

ਗੁ: ਚਰਨ ਕਮਲ ਭੋਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ 29, 30 ਨੂੰ -ਬਾਬਾ ਬਲਜੀਤ ਸਿੰਘ

ਮਲੋਟ, 27 ਨਵੰਬਰ (ਅਜਮੇਰ ਸਿੰਘ ਬਰਾੜ)-ਇਲਾਕੇ ਦੀ ਸੁੱਖ ਸ਼ਾਂਤੀ ਲਈ ਅਤੇ ਸਰਬੱਤ ਦੇ ਭਲੇ ਲਈ ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਪਿੰਡ ਦਾਨੇਵਾਲਾ ਵਿਖੇ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਨੇ ਕੱਢੀ ਜਾਗਰੂਕਤਾ ਰੈਲੀ

ਮਲੋਟ, 27 ਨਵੰਬਰ (ਪਾਟਿਲ)-ਸਹਿ ਵਿੱਦਿਅਕ ਸੰਸਥਾ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਐਨ.ਐਸ.ਐਸ.ਦੇ ਵਿਦਿਆਰਥੀਆਂ ਨੇ ਕੋਵਿਡ-19 ਮਹਾਂਮਾਰੀ ਦੀ ਰੋਕਥਾਮ ਅਤੇ ਬਚਾਅ ਨੂੰ ਧਿਆਨ ਵਿਚ ਰੱਖਦਿਆਂ ਸਮਾਜਿਕ ਫਾਸਲੇ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਪਿੰਡ ਮਲੋਟ ਵਿਚ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਨੂੰ ਸ਼ੋ੍ਰਮਣੀ ਕਮੇਟੀ ਪ੍ਰਧਾਨ ਬਣਾਉਣ ਦਾ ਸਵਾਗਤ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਬੀਬੀ ਜਗੀਰ ਕੌਰ ਦੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ 'ਤੇ ਖ਼ੁਸ਼ੀ ਦਾ ...

ਪੂਰੀ ਖ਼ਬਰ »

ਚੋਣਕਾਰ ਅਫ਼ਸਰ ਰਾਜਪਾਲ ਸਿੰਘ ਨੇ ਵੋਟਰ ਜਾਗਰੂਕਤਾ ਵੈਨ ਨੂੰ ਕੀਤਾ ਰਵਾਨਾ

ਬਾਘਾ ਪੁਰਾਣਾ, 27 ਨਵੰਬਰ (ਬਲਰਾਜ ਸਿੰਗਲਾ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਰਾਜਪਾਲ ਸਿੰਘ ਕਮ ਐਸ. ਡੀ. ਐਮ. ਬਾਘਾ ਪੁਰਾਣਾ ਨੇ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਇਸ ਮੌਕੇ ਉਨ੍ਹਾਂ ਨਾਲ ...

ਪੂਰੀ ਖ਼ਬਰ »

ਲੋਪੋ ਕਾਲਜ ਵਲੋਂ ਸੰਵਿਧਾਨ ਦਿਵਸ ਮਨਾਇਆ

ਨਿਹਾਲ ਸਿੰਘ ਵਾਲਾ, 27 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੀ ਰਹਿਨੁਮਾਈ ਹੇਠ ਪ੍ਰਗਤੀ ਕਰ ਰਹੀ ਸੰਸਥਾ ਸੰਤ ਦਰਬਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਲੋਪੋ ਵਿਖੇ ਇਲੈਕਟਰੋਲ ਲਿਟਰੇਸੀ ਕਲੱਬ ਸੰਵਿਧਾਨ ਦਿਵਸ ਮਨਾਇਆ ਗਿਆ ਜਿਸ 'ਚ ...

ਪੂਰੀ ਖ਼ਬਰ »

ਐਲ.ਆਈ.ਸੀ. ਦੇ ਕਰਮਚਾਰੀਆਂ ਵਲੋਂ ਇਕ ਰੋਜ਼ਾ ਹੜਤਾਲ

ਮੋਗਾ, 27 ਨਵੰਬਰ (ਗੁਰਤੇਜ ਸਿੰਘ)-ਰਾਸ਼ਟਰੀ ਟਰੇਡ ਯੂਨੀਅਨ ਦੇ ਸੱਦੇ 'ਤੇ ਅੱਜ ਫ਼ਿਰੋਜ਼ਪੁਰ ਰੋਡ ਸਥਿਤ ਲਾਈਫ਼ ਇੰਸ਼ੋਰੈਂਸ ਕੰਪਨੀ ਦੇ ਦਫ਼ਤਰ ਸਾਹਮਣੇ ਐਲ.ਆਈ.ਸੀ. ਦੇ ਕਰਮਚਾਰੀਆਂ ਨੇ ਰਾਸ਼ਟਰ ਵਿਆਪੀ ਹੜਤਾਲ ਤਹਿਤ ਇਕ ਦਿਨਾਂ ਹੜਤਾਲ ਕੀਤੀ ਅਤੇ ਕੇਂਦਰ ਸਰਕਾਰ ...

ਪੂਰੀ ਖ਼ਬਰ »

ਪਿੰਡ ਦੀਨਾ ਸਾਹਿਬ 'ਚ ਲਾਈਆਂ ਸੋਲਰ ਸਿਸਟਮ ਲਾਈਟਾਂ

ਸਮਾਧ ਭਾਈ/ਨਿਹਾਲ ਸਿੰਘ ਵਾਲਾ, 27 ਨਵੰਬਰ (ਮਾਣੂੰਕੇ, ਟਿਵਾਣਾ, ਖ਼ਾਲਸਾ)-ਪਾਰਲੀਮੈਂਟ ਮੈਂਬਰ ਮੁਹੰਮਦ ਸਦੀਕ ਦੇ ਯਤਨਾਂ ਸਦਕਾ ਅਤੇ ਬੀਬੀ ਰਾਜਵਿੰਦਰ ਕੌਰ ਭਾਗੀਕੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਦੀ ਅਗਵਾਈ ਹੇਠ ਪਿੰਡ ਦੀਨਾ ਸਾਹਿਬ ਵਿਖੇ ਸੋਲਰ ਲਾਈਟਾਂ ਲਾਉਣ ...

ਪੂਰੀ ਖ਼ਬਰ »

ਸੰਗਤਪੁਰਾ ਦੇ ਮਾਨ ਪਰਿਵਾਰ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਠੱਠੀ ਭਾਈ, 27 ਨਵੰਬਰ (ਜਗਰੂਪ ਸਿੰਘ ਮਠਾੜੂ)-ਪਿੰਡ ਸੰਗਤਪੁਰਾ ਵਾਸੀ ਜੱਗਾ ਸਿੰਘ ਮਾਨ ਦੁਬਈ ਵਾਲੇ ਅਤੇ ਬਲਦੇਵ ਸਿੰਘ ਮਾਨ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਗੁਰਜੰਟ ਸਿੰਘ ਮਾਨ ਦੀ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ...

ਪੂਰੀ ਖ਼ਬਰ »

ਸੰਵਿਧਾਨ ਦਿਵਸ ਮੌਕੇ ਦਿੱਲੀ ਜਾ ਰਹੇ ਅੰਨਦਾਤਾ ਦੀ ਆਵਾਜ਼ ਨੂੰ ਦਬਾਉਣਾ ਲੋਕਤੰਤਰ ਦਾ ਕਤਲ- ਡਾ. ਹਰਜੋਤ ਕਮਲ

ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ)-ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਪਿਛਲੇ ਦੋ ਮਹੀਨੇ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਦੇ ਦਿੱਲੀ ਜਾ ਕੇ ਆਪਣੀ ਆਵਾਜ਼ ਬੁਲੰਦ ਕਰਨ ਲਈ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਵਲੋਂ ਰੋਕਣ ...

ਪੂਰੀ ਖ਼ਬਰ »

ਅਗਾਮੀ ਚੋਣਾਂ 'ਚ ਅਕਾਲੀ ਉਮੀਦਵਾਰਾਂ ਦੀ ਜਿੱਤ 2022 ਸੂਬਾ ਚੋਣਾਂ 'ਚ ਜਿੱਤ ਦਾ ਮੁੱਢ ਬੰਨ੍ਹੇਗੀ-ਮੱਖਣ ਬਰਾੜ

ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਕਾਰਪੋਰੇਸ਼ਨ ਦੀਆ ਚੋਣਾਂ ਸਬੰਧੀ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਵਾਰਡ ਨੰਬਰ 5 ਦੇ ਸਮੂਹ ਅਕਾਲੀ ਅਹੁਦੇਦਾਰਾਂ ਤੇ ਵਰਕਰਾਂ ਨਾਲ ਇਕ ਭਰਵੀਂ ਮੀਟਿੰਗ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

'ਆਪ' ਵਿਧਾਇਕ ਰੂਬੀ ਅਫ਼ਸੋਸ ਕਰਨ ਲਈ ਚਮਕੌਰ ਸਿੰਘ ਦੇ ਗ੍ਰਹਿ ਪਹੁੰਚੇ

ਕੋਟ ਈਸੇ ਖਾਂ, 27 ਨਵੰਬਰ (ਨਿਰਮਲ ਸਿੰਘ ਕਾਲੜਾ)-ਬਿਜਲੀ ਬੋਰਡ ਵਿਚ ਕੈਸ਼ੀਅਰ ਵਜੋਂ ਕੰਮ ਕਰ ਰਹੇ ਚਮਕੌਰ ਸਿੰਘ ਵਾਸੀ ਜਨੇਰ ਜੋ ਬੀਤੇ ਦਿਨੀਂ ਸੜਕ ਹਾਦਸੇ 'ਚ ਸਵਰਗ ਸਿਧਾਰ ਗਏ ਸਨ ਉਨ੍ਹਾਂ ਦੀ ਦੁਖਦਾਈ ਮੌਤ 'ਤੇ ਅਫ਼ਸੋਸ ਕਰਨ ਲਈ ਆਮ ਆਦਮੀ ਪਾਰਟੀ ਦੀ ਹਲਕਾ ਬਠਿੰਡਾ ਤੋਂ ...

ਪੂਰੀ ਖ਼ਬਰ »

ਐਸ. ਐਮ. ਓ. ਠੱਠੀ ਭਾਈ ਨੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ

ਬਾਘਾ ਪੁਰਾਣਾ, 27 ਨਵੰਬਰ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਚੱਲ ਰਹੇ ਚੀਰਾ ਰਹਿਤ ਨਸਬੰਦੀ ਪੰਦ੍ਹਰਵਾੜੇ ਦੇ ਤਹਿਤ ਸਿਵਲ ਸਰਜਨ ਮੋਗਾ ਅਮਰਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚੱਲਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਮੀਤ ਲਾਲ ਦੀ ...

ਪੂਰੀ ਖ਼ਬਰ »

ਬਲਾਕ ਕੋਟ ਈਸੇ ਖਾਂ ਵਿਖੇ ਮਨਾਇਆ ਨਸਬੰਦੀ ਪੰਦ੍ਹਰਵਾੜਾ

ਕੋਟ ਈਸੇ ਖਾਂ, 27 ਨਵੰਬਰ (ਨਿਰਮਲ ਸਿੰਘ ਕਾਲੜਾ)-ਸਿਵਲ ਸਰਜਨ ਮੋਗਾ ਡਾ. ਅਮਨਪ੍ਰੀਤ ਕੌਰ ਬਾਜਵਾ ਅਤੇ ਜ਼ਿਲ੍ਹਾ ਪਰਿਵਾਰ ਨਿਯੋਜਨ ਅਫ਼ਸਰ ਡਾ. ਰੁਪਿੰਦਰ ਕੌਰ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਕੋਟ ਈਸੇ ਖਾਂ ਡਾ. ਰਾਕੇਸ਼ ਕੁਮਾਰ ਬਾਲੀ ...

ਪੂਰੀ ਖ਼ਬਰ »

ਹਰਿਆਣਾ ਦੀ ਖੱਟਰ ਸਰਕਾਰ ਨੇ ਕਿਸਾਨਾਂ 'ਤੇ ਜ਼ੁਲਮ ਢਾਹ ਕੇ ਉਨ੍ਹਾਂ ਦੇ ਰੋਹ ਨੂੰ ਹੋਰ ਪ੍ਰਚੰਡ ਕੀਤਾ-ਜਥੇ. ਮਾਹਲਾ

ਠੱਠੀ ਭਾਈ, 27 ਨਵੰਬਰ (ਜਗਰੂਪ ਸਿੰਘ ਮਠਾੜੂ)-ਕੇਂਦਰ ਸਰਕਾਰ ਵਲੋਂ ਕਿਸਾਨਾਂ ਸਿਰ ਜਬਰੀ ਮੜ੍ਹੇ ਜਾ ਰਹੇ ਕਿਸਾਨ ਵਿਰੋਧੀ ਬਿੱਲਾਂ ਦਾ ਵਿਰੋਧ ਕਰ ਰਹੇ ਪੰਜਾਬ ਦੇ ਕਿਸਾਨਾਂ ਵਲੋਂ ਪਿਛਲੇ ਲਗਾਤਾਰ ਦੋ ਮਹੀਨਿਆਂ ਤੋਂ ਧਰਨੇ ਮੁਜ਼ਾਹਰੇ ਕਰ ਰਹੇ ਪੰਜਾਬ ਦੇ ਕਿਸਾਨਾਂ ...

ਪੂਰੀ ਖ਼ਬਰ »

ਰੇਹੜੀ ਫੜ੍ਹੀ ਵਾਲਿਆਂ ਨੂੰ ਬਿਨਾਂ ਗਰੰਟੀ ਕਰਜ਼ੇ ਦੇਣ ਲਈ ਕਮਿਸ਼ਨਰ ਤੇ ਵਿਧਾਇਕ ਦੀ ਪਤਨੀ ਨੇ ਵੰਡੇ ਕਰਜ਼ ਸਿਫ਼ਾਰਸ਼ੀ ਪੱਤਰ

ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਰੇਹੜੀ ਫੜ੍ਹੀ ਵਾਲਿਆਂ ਨੂੰ ਦੁਬਾਰਾ ਪੈਰਾਂ ਸਿਰ ਕਰਨ ਲਈ ਬਿਨਾਂ ਗਰੰਟੀ 10 ਹਜ਼ਾਰ ਰੁਪਏ ਤੱਕ ਦਾ ਕਰਜ਼ਾ ਮੁਹੱਈਆ ਕਰਵਾਉਣ ਲਈ ਸ਼ਹਿਰ ਦੇ 402 ਰੇਹੜੀ ਫੜ੍ਹੀ ਵਾਲਿਆਂ ਨੂੰ ਨਗਰ-ਨਿਗਮ ਵਿਖੇ ਸਿਫ਼ਾਰਸ਼ੀ ਪੱਤਰ ...

ਪੂਰੀ ਖ਼ਬਰ »

ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ ਪੀ ਤੇ ਐਮ ਡਵੀਜ਼ਨ ਦੇ ਮੈਂਬਰ ਕਿਸਾਨ ਹਮਾਇਤੀ-ਪ੍ਰਧਾਨ ਨੱਥੋਕੇ

ਸਮਾਧ ਭਾਈ, 27 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ ਪੀ ਤੇ ਐਮ ਡਵੀਜ਼ਨ ਮੋਗਾ ਵਲੋਂ ਬਿਜਲੀ ਐਕਟ 2020 ਦੇ ਖ਼ਿਲਾਫ਼, ਕਿਸਾਨਾਂ ਦੇ ਘੋਲ ਦੀ ਹਮਾਇਤ ਵਿਚ ਕਾਲੇ ਬਿੱਲੇ ਲਗਾ ਕੇ ਅਤੇ ਕਾਲੇ ਝੰਡਿਆਂ ਨਾਲ ਘੋਲੀਆਂ ਗਰਿੱਡ 'ਚ ਰੋਸ ਵਿਖਾਵਾ ਕੀਤਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX