ਤਾਜਾ ਖ਼ਬਰਾਂ


ਭਾਕਿਯੂ (ਏਕਤਾ ਉਗਰਾਹਾਂ) ਵਲੋਂ 27 ਫਰਵਰੀ ਨੂੰ ਦਿੱਲੀ ਜਾਣ ਲਈ ਤਿਆਰੀਆਂ ਮੁਕੰਮਲ
. . .  8 minutes ago
ਚੰਡੀਗੜ੍ਹ, 25 ਫਰਵਰੀ (ਵਿਕਰਮਜੀਤ ਸਿੰਘ ਮਾਨ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 27 ਫਰਵਰੀ ਨੂੰ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਟਿਕਰੀ ਬਾਰਡਰ ਦਿੱਲੀ ਵਿਖੇ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ...
ਸਰਦੂਲ ਸਿਕੰਦਰ ਦੇ ਘਰ ਵੱਡੀ ਗਿਣਤੀ 'ਚ ਪੁੱਜਿਆ ਕਲਾਕਾਰਾਂ ਦਾ ਵੱਡਾ ਹਜੂਮ
. . .  18 minutes ago
ਭੜੀ, 25 ਫਰਵਰੀ (ਭਰਪੂਰ ਸਿੰਘ ਹਵਾਰਾ)- ਸਰਦੂਲ ਸਿਕੰਦਰ ਦੀਆਂ ਸਪੁਰਦ-ਏ-ਖਾਕ ਦੀਆਂ ਰਸਮਾਂ 'ਚ ਸ਼ਾਮਲ ਹੋਣ ਲਈ ਸੰਤਾ-ਬੰਤਾ, ਗੁਰਵਿੰਦਰ ਬਰਾੜ, ਸਚਿਵ ਆਹੂਜਾ...
ਕੇਂਦਰ ਸਰਕਾਰ ਵੱਲੋਂ ਅੰਨਦਾਤਾ ਕਿਸਾਨ ਨੂੰ ਅੱਤਵਾਦੀ ਕਹਿਣਾ ਅਤਿ ਨਿੰਦਣਯੋਗ-ਸੰਜੈ ਸਿੰਘ
. . .  28 minutes ago
ਨਾਭਾ, 25 ਫਰਵਰੀ (ਅਮਨਦੀਪ ਸਿੰਘ ਲਵਲੀ)- ਕੇਂਦਰ ਦੀ ਸਰਕਾਰ ਵਲੋਂ ਅੰਨਦਾਤਾ ਕਿਸਾਨ ਨੂੰ ਖ਼ਾਲਿਸਤਾਨੀ, ਪਾਕਿਸਤਾਨੀ, ਵੱਖਵਾਦੀ ਅਤੇ ਅੱਤਵਾਦੀ ਕਹਿ ਕੇ ਬਦਨਾਮ ਕੀਤੇ ਜਾਣਾ ਅਤਿ ਨਿੰਦਣਯੋਗ ਹੈ। ਇਹ ਵਿਚਾਰ...
ਭਾਰਤ ਲਿਆਂਦਾ ਜਾਵੇਗਾ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ, ਲੰਡਨ ਦੀ ਅਦਾਲਤ ਨੇ ਹਵਾਲਗੀ ਦੀ ਦਿੱਤੀ ਮਨਜ਼ੂਰੀ
. . .  14 minutes ago
ਲੰਡਨ, 25 ਫਰਵਰੀ- ਪੰਜਾਬ ਨੈਸ਼ਨਲ ਬੈਂਕ 'ਚ ਕਰੀਬ 2 ਅਰਬ ਡਾਲਰ 'ਚ ਧੋਖਾਧੜੀ ਮਾਮਲੇ 'ਚ ਲੋੜੀਂਦੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਪਟੀਸ਼ਨ ਨੂੰ ਅੱਜ ਲੰਡਨ ਦੀ ਅਦਾਲਤ ਨੇ ਠੁਕਰਾ ਦਿੱਤਾ। ਅਦਾਲਤ...
ਅਹਿਮਦਾਬਾਦ ਟੈਸਟ ਮੈਚ : ਭਾਰਤ ਦੀ ਟੀਮ ਪਹਿਲੀ ਪਾਰੀ ਦੌਰਾਨ 145 ਦੌੜਾਂ 'ਤੇ ਆਲ ਆਊਟ
. . .  44 minutes ago
ਪਿੰਡ ਖੇੜੀ ਨੌਧ ਸਿੰਘ ਦੇ ਦੁਕਾਨਦਾਰਾਂ ਨੇ ਸਰਦੂਲ ਸਿਕੰਦਰ ਦੇ ਅਕਾਲ ਚਲਾਣੇ ਕਾਰਨ ਅਫ਼ਸੋਸ ਵਜੋਂ ਦੁਕਾਨਾਂ ਕੀਤੀਆਂ ਬੰਦ
. . .  46 minutes ago
ਭੜੀ, 25 ਫਰਵਰੀ (ਭਰਪੂਰ ਸਿੰਘ ਹਵਾਰਾ)- ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਅਕਾਲ ਚਲਾਣੇ ਵਜੋਂ ਪਿੰਡ ਪਿੰਡ ਖੇੜੀ ਨੌਧ ਸਿੰਘ ਦੇ ਦੁਕਾਨਦਾਰਾਂ ਅੱਜ ਬੰਦ ਰੱਖੀਆਂ ਹਨ। ਦੱਸਣਯੋਗ ਹੈ ਕਿ ਹੁਣ ਤੋਂ...
ਪਿੰਡ ਭੜੀ ਵਿਖੇ ਪਹੁੰਚੀ ਸਰਦੂਲ ਸਿਕੰਦਰ ਸਿੰਘ ਦੀ ਅੰਤਿਮ ਯਾਤਰਾ
. . .  49 minutes ago
ਭੜੀ, 25 ਫਰਵਰੀ (ਭਰਪੂਰ ਸਿੰਘ ਹਵਾਰਾ)- ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਪਿੰਡ ਭੜੀ ਵਿਖੇ ਪਹੁੰਚ ਚੁੱਕੀ ਹੈ। ਇਸ ਮੌਕੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਕਿਸਾਨ ਯੂਨੀਅਨ ਰਾਜੇਵਾਲ ਦੇ ਅਹੁਦੇਦਾਰ...
ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਲਈ ਨਰਿੰਦਰ ਮੋਦੀ ਕੋਇੰਬਟੂਰ ਪਹੁੰਚੇ
. . .  about 1 hour ago
ਕੋਇੰਬਟੂਰ, 25 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਲਈ ਤਾਮਿਲਨਾਡੂ ਦੇ ਕੋਇੰਬਟੂਰ ਪਹੁੰਚ ਗਏ...
ਸਰਦੂਲ ਸਿਕੰਦਰ ਦੀਆਂ ਅੰਤਿਮ ਰਸਮਾਂ 'ਚ ਸ਼ਾਮਲ ਹੋਏ ਗੁਰਦਾਸ ਮਾਨ ਅਤੇ ਭਗਵੰਤ ਮਾਨ
. . .  about 1 hour ago
ਖੰਨਾ, 25 ਫਰਵਰੀ- ਸਰਦੂਲ ਸਿਕੰਦਰ ਦੀਆਂ ਸਪੁਰਦ-ਏ-ਖਾਕ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਲਈ ਗੁਰਦਾਸ ਮਾਨ ਪਿੰਡ ਖੇੜੀ ਨੌਧ ਸਿੰਘ ਪਹੁੰਚੇ ਹਨ। ਉਨ੍ਹਾਂ ਪਰਿਵਾਰ ਨਾਲ ਦੁੱਖ ਵੀ ਵੰਡਾਇਆ...
ਬਾਲ ਅਧਿਕਾਰ ਕਮਿਸ਼ਨ ਨੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਪੇਪਰ ਆਨਲਾਈਨ ਲੈਣ ਦੀ ਪੰਜਾਬ ਸਰਕਾਰ ਨੂੰ ਕੀਤੀ ਸਿਫ਼ਾਰਿਸ਼
. . .  about 1 hour ago
ਚੰਡੀਗੜ੍ਹ, 25 ਫਰਵਰੀ- ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਅੱਜ ਪੰਜਾਬ ਸਰਕਾਰ ਨੂੰ ਸਿਫ਼ਾਰਿਸ਼ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸੂਬੇ 'ਚ ਪ੍ਰੀ ਨਰਸਰੀ ਤੋਂ ਲੈ ਕੇ 8ਵੀਂ ਜਮਾਤ ਤੱਕ...
ਸੋਸ਼ਲ ਮੀਡੀਆ ਅਤੇ ਓ. ਟੀ. ਟੀ. ਪਲੇਟਫ਼ਾਰਮ ਲਈ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼
. . .  about 2 hours ago
ਨਵੀਂ ਦਿੱਲੀ, 25 ਫਰਵਰੀ- ਭਾਰਤ ਸਰਕਾਰ ਨੇ ਅੱਜ ਸੋਸ਼ਲ ਮੀਡੀਆ ਓ. ਟੀ. ਟੀ. ਪਲੇਟਫ਼ਾਰਮਾਂ ਅਤੇ ਨਿਊਜ਼ ਪੋਰਟਲਾਂ ਲਈ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ। ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਅਤੇ ਪ੍ਰਕਾਸ਼ ਜਾਵੜੇਕਰ...
ਤੇਲ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ 'ਚ 'ਆਪ' ਵਲੋਂ ਕੋਟਕਪੂਰਾ 'ਚ ਰੋਸ ਪ੍ਰਦਰਸ਼ਨ
. . .  about 2 hours ago
ਕੋਟਕਪੂਰਾ, 25 ਫਰਵਰੀ (ਮੋਹਰ ਗਿੱਲ)- ਦਿਨ-ਬ-ਦਿਨ ਵਧ ਰਹੀਆਂ ਤੇਲ, ਰਸੋਈ ਗੈਸ ਦੀਆਂ ਕੀਮਤਾਂ ਦੇ ਵਿਰੋਧ 'ਚ ਕੋਟਕਪੂਰਾ 'ਚ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਕੇਂਦਰ ਅਤੇ ਸੂਬਾ ਸਰਕਾਰਾਂ...
ਡਿਜੀਟਲ ਮੀਡੀਆ 'ਚ ਕੋਈ ਬੰਧਨ ਨਹੀਂ ਹੈ- ਪ੍ਰਕਾਸ਼ ਜਾਵੜੇਕਰ
. . .  about 2 hours ago
ਉਮਰ ਦੇ ਹਿਸਾਬ ਨਾਲ ਕੰਟੈਂਟ ਦਾ ਵਰਗੀਕਰਨ ਹੋਵੇਗਾ- ਪ੍ਰਕਾਸ਼ ਜਾਵੜੇਕਰ
. . .  about 2 hours ago
ਪੈਰੇਂਟਲ ਲਾਕ ਦੀ ਸਹੂਲਤ ਦੇਣੀ ਪਏਗੀ- ਪ੍ਰਕਾਸ਼ ਜਾਵੜੇਕਰ
. . .  about 2 hours ago
3 ਮਹੀਨਿਆਂ 'ਚ ਕਾਨੂੰਨ ਲਾਗੂ ਕਰਾਂਗੇ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸਭ ਤੋਂ ਪਹਿਲਾਂ ਪੋਸਟ ਪਾਉਣ ਦੀ ਜਾਣਕਾਰੀ ਦੇਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਇਤਰਾਜ਼ਯੋਗ ਪੋਸਟ 24 ਘੰਟਿਆਂ 'ਚ ਹਟਾਉਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਹਰ ਮਹੀਨੇ ਸ਼ਿਕਾਇਤ ਅਤੇ ਕਾਰਵਾਈ ਦੀ ਰਿਪੋਰਟ ਦੇਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਨੋਡਲ ਅਧਿਕਾਰੀ ਦੀ ਨਿਯੁਕਤੀ ਕਰਨੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਯੂ., ਯੂ. ਏ. 7 ਅਤੇ ਯੂ. ਏ. 13 ਵਰਗੀਆਂ ਸ਼੍ਰੇਣੀਆਂ ਬਣਨਗੀਆਂ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਤਿੰਨ ਪੱਧਰ 'ਤੇ ਨਿਗਰਾਨੀ ਮੈਕੇਨਿਜ਼ਮ ਬਣੇਗਾ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸੋਸ਼ਲ ਮੀਡੀਆ ਲਈ ਗਾਈਡਲਾਈਨਜ਼ ਤੈਅ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸੋਸ਼ਲ ਮੀਡੀਆ ਦੀ ਵਰਤੋਂ ਅੱਤਵਾਦੀ ਵੀ ਕਰ ਰਹੇ ਹਨ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਅਸੀਂ ਸੋਸ਼ਲ ਮੀਡੀਆ ਦੀ ਗਲਤ ਵਰਤੋਂ ਦੇ ਵਿਰੁੱਧ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 14 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਪੰਜਾਬ / ਜਨਰਲ

ਹੁਣ ਦਿੱਲੀਏ ਤੈਨੂੰ 'ਕੱਠ ਪ੍ਰੇਸ਼ਾਨ ਕਰੂਗਾ...

ਡੱਬਵਾਲੀ, 27 ਨਵੰਬਰ (ਇਕਬਾਲ ਸਿੰਘ ਸ਼ਾਂਤ)-ਵੱਡੇ ਕਾਡਰ ਵਾਲੀ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਅੱਜ ਬੈਰੀਕੇਡ ਤੋੜ ਕੇ ਦਿੱਲੀ ਵੱਲ ਕਦਮ ਵਧਾਉਣ ਨਾਲ ਖੇਤੀ ਬਿੱਲਾਂ 'ਤੇ ਮੋਦੀ ਸਰਕਾਰ ਵਲੋਂ ਬੈਕਫੁੱਟ 'ਤੇ ਜਾਣ ਦਾ ਮੁੱਢ ਬੱਝਿਆ ਗਿਆ | ਇਥੇ ਬਠਿੰਡਾ-ਡੱਬਵਾਲੀ ਸਰਹੱਦ 'ਤੇ ਹਜ਼ਾਰਾਂ ਕਿਸਾਨਾਂ ਦੇ ਰੋਹ ਤੇ ਹੌਾਸਲੇ ਭਰੇ ਜਜ਼ਬੇ ਨਾਲ ਮਿੱਥੇ ਸਮੇਂ ਤੋਂ ਪਹਿਲੇ ਹਰਿਆਣਾ ਪੁਲਿਸ ਦੇ ਪੱਥਰਾਂ ਤੇ ਬੈਰੀਕੇਡਾਂ ਨੂੰ ਮਿੱਟੀ 'ਚ ਰੋਲ ਦਿੱਤਾ ਗਿਆ | ਭਖਵੇਂ ਲੋਕ ਰੋਹ ਦੇ ਮੂਹਰੇ ਹਰਿਆਣਾ ਪੁਲਿਸ ਸੜਕ ਵਿਚਕਾਰ ਖੜ੍ਹਾਏ ਦੋਵੇਂ ਟਰੱਕ-ਟਰਾਲੇ ਪਾਸੇ ਕਰਨ ਨੂੰ ਮਜ਼ਬੂਰ ਹੋ ਗਈ, ਜਿਸ ਮਗਰੋਂ ਪੰਜਾਬ ਦੇ ਹਜ਼ਾਰਾਂ ਕਿਸਾਨ ਮੋਦੀ ਤੇ ਖੱਟਰ ਸਰਕਾਰ ਖ਼ਿਲਾਫ਼ ਨਾਅਰੇ ਲਗਾਉਂਦੇ ਹੋਏ ਹਰਿਆਣਾ 'ਚ ਦਾਖ਼ਲ ਹੋ ਗਏ | ਇਸ ਘਟਨਾਕ੍ਰਮ ਦੌਰਾਨ ਕਿਸਾਨਾਂ ਦੇ ਪਹਿਲੇ ਹੱਲੇ ਨੂੰ ਰੋਕਣ ਲਈ ਹਰਿਆਣਾ ਪੁਲਿਸ ਵਲੋਂ ਇਕ ਵਾਰ ਕਾਫ਼ੀ ਜ਼ੋਰ-ਅਜਮਾਇਸ਼ ਕੀਤੀ ਗਈ | ਡੀ.ਐਸ.ਪੀ. ਕੁਲਦੀਪ ਸਿੰਘ ਬੈਣੀਵਾਲ ਨੇ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡ 'ਤੇ ਚੜ੍ਹ ਕੇ ਮੋਰਚਾ ਸੰਭਾਲਣ ਦੀ ਕੋਸ਼ਿਸ਼ ਕੀਤੀ ਪਰ ਉਹ ਸਫ਼ਲ ਨਾ ਹੋ ਸਕੇ | ਉਸ ਮਗਰੋਂ ਪਲਾਂ 'ਚ ਪੁਲਿਸ ਬੇਵੱਸ ਹੋ ਕੇ ਮੂਕ ਦਰਸ਼ਕ ਭੂਮਿਕਾ 'ਚ ਆ ਗਈ | ਜ਼ਿਕਰਯੋਗ ਹੈ ਕਿ ਬੈਰੀਕੇਡ ਤੋੜਨ ਤੋਂ ਪਹਿਲਾਂ ਕਿਸਾਨ ਆਗੂ ਝੰਡਾ ਸਿੰਘ ਜੇਠੂਕੇ ਤੇ ਸ਼ੰਗਾਰਾ ਸਿੰਘ ਮਾਨ ਨੇ ਸਟੇਜ ਤੋਂ ਹਰਿਆਣਾ ਪੁਲਿਸ ਨੂੰ ਪਾਸੇ ਹਟ ਜਾਣ ਜਾਂ ਟਾਕਰੇ 'ਚ ਹੋਣ ਵਾਲੇ ਨੁਕਸਾਨ ਲਈ ਤਿਆਰ ਰਹਿਣ ਦੀ ਚਿਤਾਵਨੀ ਦਿੱਤੀ ਸੀ | ਹੱਦ ਟੁੱਟਣ 'ਤੇ ਕਿਸਾਨ ਕਾਫ਼ਲੇ ਜੋਸ਼-ਖਰੋਸ਼ ਤੇ ਭੰਗੜੇ ਨਗਾੜਿਆਂ ਨਾਲ ਦਿੱਲੀ ਵੱਲ ਕੂਚ ਕਰਦੇ ਰਹੇ ਤੇ ਡੀਵਾਇਡਰ 'ਤੇ ਖੜ੍ਹੀ ਪੁਲਿਸ ਦੇਖਦੀ ਰਹਿ ਗਈ | ਕਈ ਪੁਲਿਸ ਮੁਲਾਜਮ ਤਾਂ ਕਿਸਾਨ ਕਾਫ਼ਲੇ ਦੀ ਵੀਡੀਓਗਰਾਫ਼ੀ 'ਚ ਜੁਟੇ ਵਿਖਾਈ ਦਿੱਤੇ | ਇਸ ਤੋਂ ਪਹਿਲਾਂ ਪੁਲਿਸ ਨੇ ਕਿਸਾਨਾਂ ਤੇ ਪੁਲਿਸ ਵਿਚਕਾਰ ਸੰਭਾਵੀ ਟਕਰਾਅ ਦੇ ਮੱਦੇਨਜ਼ਰ ਦੁਕਾਨਾਂ ਬੰਦ ਕਰਵਾ ਦਿੱਤੀਆਂ ਸਨ | ਖੱਟਰ ਸਰਕਾਰ ਦੀਆਂ ਵੱਡੀ ਰੋਕਾਂ ਤੇ ਨਾਕੇਬੰਦੀਆਂ ਨੂੰ ਦਰਕਿਨਾਰ ਕਰਦੇ ਦਿੱਲੀ ਨੂੰ ਜਾਣ ਵਾਲੇ ਕਰੀਬ ਦੋ ਹਜ਼ਾਰ ਕਿਸਾਨੀ ਵਾਹਨ ਅਤੇ ਕਾਫ਼ਲਿਆਂ ਦੀ ਲੜੀ ਕਰੀਬ ਦੋ ਘੰਟੇ ਤੱਕ ਡੱਬਵਾਲੀ ਨੂੰ ਲੰਘਦੀ ਰਹੀ | ਇਤਿਹਾਸਕ ਜਥੇਬੰਦਕ ਜਲੌਅ ਨੂੰ ਵੇਖਣ ਲਈ ਡੱਬਵਾਲੀ ਦੇ ਸੈਂਕੜੇ ਲੋਕ ਸੜਕਾਂ ਕੰਢੇ ਤੇ ਇਮਾਰਤਾਂ 'ਤੇ ਡਟੇ ਰਹੇ | ਇਨ੍ਹਾਂ ਕਿਸਾਨਾਂ 'ਚ ਰਾਜਸਥਾਨ ਤੋਂ ਸੰਤਬੀਰ ਸਿੰਘ, ਹਰਿਆਣਾ ਤੋਂ ਅਨਮੋਲ ਸਿੰਘ ਦੇਸੂਜੋਧਾ, ਮਾਝੇ ਤੋਂ ਗੁਰਬਾਜ ਸਿੰਘ ਸਿੰਧਵਾਂ ਦੀ ਅਗਵਾਈ ਹੇਠ ਪੰਜ ਮੈਂਬਰੀ ਕਿਸਾਨ ਸੰਘਰਸ਼ ਕਮੇਟੀ ਦੇ ਜਥੇ ਵੀ ਸ਼ਾਮਿਲ ਸਨ | ਜ਼ਿਕਰਯੋਗ ਹੈ ਕਿ ਸਮੁੱਚੇ ਘਟਨਾਕ੍ਰਮ 'ਚ ਕਿਸਾਨ ਰੋਹ ਦੇ ਨੱਕੇ ਮੋੜਨ ਲਈ ਲਗਾਈਆਂ ਸਰਕਾਰੀ ਰੋਕਾਂ ਹੁਣ ਖੁਦ ਮੋਦੀ ਤੇ ਖੱਟਰ ਸਰਕਾਰ ਨੂੰ ਪੁੱਠੀਆਂ ਪੈਂਦੀਆਂ ਨਜ਼ਰ ਆ ਰਹੀਆਂ ਹਨ | ਭਾਕਿਯੂ ਏਕਤਾ ਉਗਰਾਹਾਂ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਹੁਣ ਇਹ ਕਾਫ਼ਲਾ ਦਿੱਲੀ ਪੁੱਜ ਕੇ ਰੁਕੇਗਾ | ਜ਼ਿਕਰਯੋਗ ਹੈ ਕਿ ਭਾਕਿਯੂ ਏਕਤਾ ਉਗਰਾਹਾਂ ਪੰਜਾਬ ਦੀ ਸਭ ਤੋਂ ਵਿਸ਼ਾਲ ਕਾਡਰ ਵਾਲੀ ਕਿਸਾਨ ਯੂਨੀਅਨ ਹੈ | ਜਥੇਬੰਦੀ ਦੇ ਸਿਰ ਕਈ ਵੱਡੇ ਘੋਲ ਨੂੰ ਬੜੀ ਸ਼ਿੱਦਤ ਅਤੇ ਦਲੇਰੀ ਨਾਲ ਜਿੱਤਣ ਦਾ ਸਿਹਰਾ ਹੈ | ਭਾਕਿਯੂ ਏਕਤਾ ਉਗਰਾਹਾਂ ਦੇ ਦੋ ਲੱਖ ਸਰਗਰਮ ਕਾਰਕੁੁਨਾਂ ਦਾ ਜੁੱਸਾ ਤੇ ਨੌਜਵਾਨੀ ਕਾਡਰ ਜੋਸ਼ ਹੈ | ਅਜਿਹੇ ਹਾਲਾਤਾਂ 'ਚ ਹੋਰਨਾਂ ਜਥੇਬੰਦੀਆਂ ਸਮੇਤ ਭਾਕਿਯੂ ਏਕਤਾ ਉਗਰਾਹਾਂ ਦੇ ਦਿੱਲੀ ਵੱਲ ਵਧਣ ਨਾਲ ਖੇਤੀ ਬਿੱਲਾਂ ਖ਼ਿਲਾਫ਼ ਸੰਘਰਸ਼ ਨੂੰ ਹੋਰ ਮਜ਼ਬੂਤੀ ਮਿਲਣ ਅਤੇ ਕੇਂਦਰ ਸਰਕਾਰ ਲਈ ਬੈਕ ਫੁਟ 'ਤੇ ਜਾਣ ਦਾ ਮੁੱਢ ਬੱਝਿਆ ਗਿਆ ਹੈ |
ਕਾਫ਼ਲੇ ਦੇ ਜੋਸ਼ ਨੂੰ ਦੂਣ ਸਵਾਇਆ ਕਰ ਰਹੇ ਵੀਰ-ਰਸ ਗੀਤ
ਦਿੱਲੀ ਜਾਣ ਵਾਲੇ ਟਰੈਕਟਰ-ਟਰਾਲੀਆਂ 'ਤੇ ਉੱਚੀ ਅਵਾਜ਼ਾਂ 'ਚ ਲੱਗੇ ਸਪੀਕਰਾਂ 'ਤੇ ਚੱਲਦੇ 'ਦਿੱਲੀਏ ਨੀਂ ਕੱਠ ਤੈਨੂੰ ਪਰੇਸ਼ਾਨ ਕਰੂਗਾ', 'ਅਸੀਂ ਜਿੱਤਾਂਗੇ ਜ਼ਰੂਰ, ਜੰਗ ਜਾਰੀ ਰੱਖਿਓ' ਜਿਹੇ ਅਨੇਕਾਂ ਵੀਰ-ਰਸ ਦੇ ਪੰਜਾਬੀ ਗੀਤ ਕਿਸਾਨ ਕਾਫ਼ਲੇ ਦੇ ਜੋਸ਼ ਨੂੰ ਦੂਣ ਸਵਾਇਆ ਕਰ ਰਹੇ ਸਨ | ਇਨ੍ਹਾਂ ਕਾਫ਼ਲਿਆਂ 'ਚ ਔਰਤਾਂ, ਬੱਚੇ ਤੇ ਵੱਡੇ ਬਾਬੇ ਵੀ ਮੌਜੂਦ ਸਨ | ਨੌਜਵਾਨ ਲੜਕੇ ਗਾਣਿਆਂ ਦੀ ਅਵਾਜ਼ 'ਤੇ ਨਾਅਰੇ ਮਾਰਦੇ ਹੋਏ ਮੋਦੀ ਸਰਕਾਰ ਨੂੰ ਲਲਕਾਰ ਰਹੇ ਸਨ | ਇਸ ਦੌਰਾਨ ਹਰਿਆਣਵੀ ਕਿਸਾਨਾਂ ਦੇ ਨਿਸ਼ਾਨੇ 'ਤੇ ਮੋਦੀ ਅਤੇ ਖੱਟਰ ਦੇ ਇਲਾਵਾ ਦੁਸ਼ਯੰਤ ਚੌਟਾਲਾ ਵੀ ਰਿਹਾ |
ਕਿਸਾਨ ਕਾਫ਼ਲੇ ਦੇ ਨਾਲ-ਨਾਲ ਚੱਲ ਰਿਹਾ ਸ਼ੋ੍ਰਮਣੀ ਕਮੇਟੀ ਦਾ ਲੰਗਰ ਕੈਂਪ
ਦਿੱਲੀ ਵੱਲ ਵਧਦੇ ਸੰਘਰਸ਼ੀ ਕਿਸਾਨਾਂ ਨੂੰ ਲੰਗਰ ਛਕਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਨੇ ਡੱਬਵਾਲੀ-ਦਿੱਲੀ ਕੌਮੀ ਸੜਕ 'ਤੇ ਲੰਗਰ ਕੈਂਪਾਂ ਦੀ ਸੇਵਾ ਨਿਭਾਈ | ਲਗਾਤਾਰ ਦੂਸਰੇ ਦਿਨ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ, ਸ੍ਰੀ ਤਖ਼ਤ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਕਈ ਵਾਹਨਾਂ 'ਤੇ ਲੰਗਰ ਭੇਜਿਆ, ਜਿਸਨੂੰ ਦਰਬਾਰ ਸ੍ਰੀ ਮੁਕਤਸਰ ਸਾਹਿਬ ਦੇ ਮੈਨੇਜਰ ਸੁਮੇਰ ਸਿੰਘ, ਮੈਨੇਜਰ ਪਰਮਜੀਤ ਸਿੰਘ ਤੇ ਮੈਨੇਜਰ ਲਖਵੀਰ ਸਿੰਘ ਦੀ ਅਗਵਾਈ ਹੇਠ ਕਮੇਟੀ ਸੇਵਾਦਾਰ ਡੱਬਵਾਲੀ ਤੋਂ ਹਿਸਾਰ ਤੱਕ ਕਿਸਾਨ ਕਾਫ਼ਲੇ ਨੂੰ ਲੰਗਰ ਛਕਾਉਂਦੇ ਹੋਏ ਗਏ | ਸੁਮੇਰ ਸਿੰਘ ਨੇ ਕਿਹਾ ਕਿ ਕਮੇਟੀ ਵਲੋਂ ਵੱਖ-ਵੱਖ ਗੁਰੂਘਰਾਂ ਜਰੀਏ ਦਿੱਲੀ ਤੱਕ ਕਿਸਾਨਾਂ ਲਈ ਦਿੱਲੀ ਲੰਗਰ ਸੇਵਾ ਨਿਰਵਿਘਨ ਜਾਰੀ ਰਹੇਗੀ |

ਅੱਜ ਵੀ ਪਹਿਲੀ ਔਰਤ ਪ੍ਰਧਾਨ ਹੋਣ ਦਾ ਮਾਣ ਹਾਸਲ

ਅੰਮਿ੍ਤਸਰ, 27 ਨਵੰਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)-ਸ਼੍ਰੋਮਣੀ ਕਮੇਟੀ ਦੇ ਪਿਛਲੇ ਦੋ ਦਹਾਕਿਆਂ ਦੌਰਾਨ ਚੌਥੀ ਵਾਰ ਪ੍ਰਧਾਨ ਚੁਣੇ ਗਏ ਬੀਬੀ ਜਗੀਰ ਕੌਰ ਨੂੰ ਸ਼ੋ੍ਰਮਣੀ ਕਮੇਟੀ ਦੇ ਪਹਿਲੀ ਤੇ ਇਕਲੌਤੀ ਔਰਤ ਪ੍ਰਧਾਨ ਹੋਣ ਦਾ ਮਾਣ ਅੱਜ ਵੀ ਪ੍ਰਾਪਤ ਹੈ | ਉਹ ...

ਪੂਰੀ ਖ਼ਬਰ »

ਕਿਸਾਨਾਂ ਦੇ ਕਈ ਕਿੱਲੋਮੀਟਰ ਲੰਬੇ ਕਾਫ਼ਲੇ ਨੂੰ ਦੇਖ ਖ਼ੁਦ ਪਿੱਛੇ ਹਟੀ ਹਰਿਆਣਾ ਪੁਲਿਸ

ਸੰਗਰੂਰ, ਖਨੌਰੀ, ਨਿਰਵਾਣਾ 27 ਨਵੰਬਰ (ਦਮਨਜੀਤ ਸਿੰਘ, ਬਲਵਿੰਦਰ ਥਿੰਦ, ਰਮੇਸ਼ ਕੁਮਾਰ)- ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ 26 ਅਤੇ 27 ਨਵੰਬਰ ਨੂੰ 'ਦਿੱਲੀ ਚੱਲੋ' ਦੇ ਦਿੱਤੇ ਸੱਦੇ ਦੇ ਚਲਦਿਆਂ ਬੀਤੇ ਕੱਲ੍ਹ ਭਾਵੇਂ ਸ਼ੰਬੂ ਸਰਹੱਦ ...

ਪੂਰੀ ਖ਼ਬਰ »

ਦੇਸ਼ ਲਈ ਜਾਨ ਵਾਰ ਗਿਆ 22 ਸਾਲ ਦਾ ਸੁਖਬੀਰ ਸਿੰਘ

ਫ਼ਤਿਆਬਾਦ, 27 ਨਵੰਬਰ (ਹਰਵਿੰਦਰ ਸਿੰਘ ਧੂੰਦਾ)¸ ਪਿੰਡ ਖੁਵਾਸਪੁਰ ਦੇ ਜ਼ਿਮੀਂਦਾਰ ਕੁਲਵੰਤ ਸਿੰਘ ਦਾ ਸਪੁੱਤਰ ਸੁਖਬੀਰ ਸਿੰਘ (22) ਦੋ ਸਾਲ ਪਹਿਲਾਂ ਹੀ ਫ਼ੌਜ 'ਚ ਭਰਤੀ ਹੋਇਆ ਸੀ ਅਤੇ 4 ਮਹੀਨੇ ਪਹਿਲਾ ਵੱਡੀ ਭੈਣ ਦਵਿੰਦਰ ਕੌਰ ਦੇ ਵਿਆਹ 'ਤੇ ਪਿੰਡ ਛੁੱਟੀ ਕੱਟਣ ਆਇਆ ਸੀ | ...

ਪੂਰੀ ਖ਼ਬਰ »

ਸੁਖਦੇਵ ਸਿੰਘ ਢੀਂਡਸਾ ਨੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਲਿਖਿਆ ਪੱਤਰ

ਚੰਡੀਗੜ੍ਹ, ਨਵੰਬਰ 27 (ਅ.ਬ.)- ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸ਼ਾਂਤਮਈ ਤਰੀਕੇ ਨਾਲ ਦਿੱਲੀ ਜਾ ਰਹੇ ਕਿਸਾਨਾਂ 'ਤੇ ਕੇਂਦਰ ਤੇ ਹਰਿਆਣਾ ਸਰਕਾਰ ਵਲੋਂ ਢਾਹੇ ਗਏ ਤਸ਼ੱਦਦ ਵਿਰੁੱਧ ਸ਼ੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ...

ਪੂਰੀ ਖ਼ਬਰ »

5 ਆਈ.ਏ.ਐਸ., 1 ਆਈ.ਪੀ.ਐਸ. ਤੇ 1 ਪੀ.ਸੀ.ਐਸ. ਅਧਿਕਾਰੀ ਦਾ ਤਬਾਦਲਾ

ਚੰਡੀਗੜ੍ਹ, 27 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਹੁਕਮ ਜਾਰੀ ਕਰਦਿਆਂ 5 ਆਈ.ਏ.ਐਸ., 1 ਆਈ.ਪੀ.ਐਸ. ਅਤੇ 1 ਪੀ.ਸੀ.ਐਸ. ਅਧਿਕਾਰੀ ਦਾ ਤਬਾਦਲਾ ਕਰ ਦਿੱਤਾ ਹੈ | ਆਈ.ਏ.ਐਸ. ਅਧਿਕਾਰੀਆਂ ਵਿਚ ਵੀ.ਕੇ. ਜੰਜੂਆ ਨੂੰ ਵਧੀਕ ਮੁੱਖ ਸਕੱਤਰ ਲੇਬਰ (ਵਧੀਕ ਮੁੱਖ ਸਕੱਤਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਨਿਗਮ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 27 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਨੇ 9 ਨਗਰ ਨਿਗਮਾਂ, 109 ਨਗਰ ਕੌਾਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦੀ ਤਿਆਰੀ ਖਿੱਚ ਲਈ ਹੈ | ਇਸ ਸਬੰਧ ਵਿਚ ਸਥਾਨਕ ਸਰਕਾਰਾਂ ਵਿਭਾਗ ਦੇ ਚੋਣ ਦਫ਼ਤਰ ਨੇ ਪੰਜਾਬ ਚੋਣ ਕਮਿਸ਼ਨ ਨੂੰ ਇਕ ਪੱਤਰ ...

ਪੂਰੀ ਖ਼ਬਰ »

ਬੈਂਸ ਖ਼ਿਲਾਫ਼ ਜਬਰ ਜਨਾਹ ਦੀ ਸ਼ਿਕਾਇਤ ਦੇਣ ਵਾਲੀ ਮਹਿਲਾ ਦੀ ਪਟੀਸ਼ਨ 'ਤੇ ਸਰਕਾਰ ਨੂੰ ਨੋਟਿਸ

ਚੰਡੀਗੜ੍ਹ, 27 ਨਵੰਬਰ (ਬਿ੍ਜੇਂਦਰ ਗੌੜ)- ਲੋਕ ਇਨਸਾਫ਼ ਪਾਰਟੀ ਦੇ ਨੇਤਾ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ 'ਤੇ ਜਬਰ ਜਨਾਹ ਦਾ ਦੋਸ਼ ਲਗਾਉਣ ਵਾਲੀ ਮਹਿਲਾ ਦੀ ਪਟੀਸ਼ਨ 'ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ, ਸਬੰਧਤ ਪ੍ਰਮੁੱਖ ਸਕੱਤਰ, ਕਮਿਸ਼ਨਰ ਆਫ਼ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਕੋਰੋਨਾ ਕਾਰਨ ਦਸੰਬਰ ਦੇ ਕੇਸਾਂ ਦੀ ਸੁਣਵਾਈ ਮੁਲਤਵੀ

ਚੰਡੀਗੜ੍ਹ, 27 ਨਵੰਬਰ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਰਾਜ ਵਿਚ ਇਕ ਵਾਰ ਫੇਰ ਕੋਰੋਨਾ ਵਾਇਰਸ ਦੇ ਕੇਸ ਵਧਣ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅਹਿਮ ਆਦੇਸ਼ ਜਾਰੀ ਕੀਤੇ ਹਨ | ਹਾਈਕੋਰਟ ਨੇ ਦਸੰਬਰ ਵਿਚ ਫਿਕਸ ਕੀਤੇ ਗਏ ਸਾਰੇ ਕੇਸਾਂ ਦੀ ਸੁਣਵਾਈ ...

ਪੂਰੀ ਖ਼ਬਰ »

ਸ਼ੰਭੂ ਬੈਰੀਅਰ 'ਤੇ ਕਿਸਾਨਾਂ ਨੇ ਹਰਿਆਣਾ ਪੁਲਿਸ ਨੂੰ ਫੇਰ ਪਾਈਆਂ ਭਾਜੜਾਂ

ਰਾਜਪੁਰਾ, 27 ਨਵੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)- ਅੱਜ ਫੇਰ ਪੰਜਾਬ ਦੇ ਕਿਸਾਨ ਹਰਿਆਣਾ ਪੁਲਿਸ ਨੂੰ ਭਾਜੜਾਂ ਪਾਉਂਦਿਆਂ ਪੁਲਿਸ ਪ੍ਰਸ਼ਾਸਨ ਵਲੋਂ ਪੰਜਾਬ ਤੋਂ ਗਏ ਕਿਸਾਨਾਂ ਨੂੰ ਰੋਕਣ ਲਈ ਪੰਜਾਬ-ਹਰਿਆਣਾ ਸਰਹੱਦ 'ਤੇ ਕੱਲ੍ਹ ਨਾਲੋਂ ਜ਼ਿਆਦਾ ਲਗਾਈਆਂ ਰੋਕਾਂ ਨੂੰ ...

ਪੂਰੀ ਖ਼ਬਰ »

ਦਿੱਲੀ ਧਰਨੇ 'ਚ ਜਾ ਰਹੇ ਮਾਨਸਾ ਜ਼ਿਲੇ੍ਹ ਦੇ ਇਕ ਕਿਸਾਨ ਦੀ ਸੜਕ ਹਾਦਸੇ 'ਚ ਮੌਤ, ਇਕ ਜ਼ਖ਼ਮੀ

ਮਾਨਸਾ, 27 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ, ਬਲਵਿੰਦਰ ਸਿੰਘ ਧਾਲੀਵਾਲ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਧਰਨੇ 'ਚ ਸ਼ਾਮਿਲ ਹੋਣ ਜਾ ਰਹੇ ਮਾਨਸਾ ਜ਼ਿਲੇ੍ਹ ਦੇ ਪਿੰਡ ਖਿਆਲੀ ਚਹਿਲਾਂਵਾਲੀ ਦੇ ਇਕ ਨੌਜਵਾਨ ਕਿਸਾਨ ਦੀ ਸੜਕ ਹਾਦਸੇ 'ਚ ਮੌਤ ਤੇ ਇਕ ਦੇ ਜ਼ਖ਼ਮੀ ...

ਪੂਰੀ ਖ਼ਬਰ »

ਸਰਕਾਰ ਬਿਨਾਂ ਫੀਸ ਵਸੂਲੇ 10ਵੀਂ ਤੇ 12ਵੀਂ ਦੀ ਪ੍ਰੀਖਿਆ ਲਵੇ-ਹਰਜਿੰਦਰ ਸਿੰਘ

ਜਲੰਧਰ, 27 ਨਵੰਬਰ (ਅ.ਬ)-ਪੰਜਾਬ ਸਰਕਾਰ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਦੇ ਹੱਕ ਦੀ ਗੱਲ ਕਰਦੀ ਸੀ ਪਰ ਹੁਣ ਪੰਜਾਬ ਸਰਕਾਰ ਦੇ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ 'ਤੇ ਭਾਰੀ ਦਾਖ਼ਲਾ ਫੀਸ ਲਗਾ ਦਿੱਤੀ ...

ਪੂਰੀ ਖ਼ਬਰ »

ਪੰਜਾਬ ਦੇ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਅਦਾਲਤ ਦੀ ਮਾਣਹਾਨੀ ਮਾਮਲੇ 'ਚ ਨੋਟਿਸ

ਚੰਡੀਗੜ੍ਹ, 27 ਨਵੰਬਰ (ਬਿ੍ਜੇਂਦਰ ਗੌੜ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਦਾਲਤ ਦੀ ਮਾਣਹਾਨੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ ਦੇ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੀਰੁੱਧ ਤਿਵਾਰੀ, ਸਿੱਖਿਆ ਵਿਭਾਗ ਦੇ ਸਕੱਤਰ ਕਿ੍ਸ਼ਨ ਕੁਮਾਰ ਤੇ ਡਾਇਰੈਕਟਰ ਜਨਰਲ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਛੇਤੀ ਹੱਲ ਕਰੇ-ਸਤਿਗੁਰ ਉਦੇ ਸਿੰਘ

ਲੁਧਿਆਣਾ, 27 ਨਵੰਬਰ (ਕਵਿਤਾ ਖੁੱਲਰ)- ਨਾਮਧਾਰੀ ਸਤਿਗੁਰੂ ਜਗਜੀਤ ਸਿੰਘ ਦੇ 100ਵੇਂ ਪ੍ਰਕਾਸ਼ ਵਰ•ੇ ਨੂੰ ਸਮਰਪਿਤ ਚੱਲ ਰਹੇ ਸ਼ਤਾਬਦੀ ਸਮਾਗਮਾਂ ਦੇ ਤੀਸਰੇ ਦਿਨ ਦਰਸ਼ਨ ਕਰਨ ਲਈ ਪੁੱਜੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਕੌਮੀ ਪ੍ਰਧਾਨ ਅਲੋਕ ਕੁਮਾਰ ਨੂੰ ਸੰਬੋਧਨ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਵਲੋਂ ਕੌਮੀ ਮਾਰਗਾਂ ਦੀ ਪੁਟਾਈ ਕਰਨ, ਭਾਰੀ ਕੰਕਰੀਟ ਦੇ ਬਲਾਕ ਖੜ੍ਹੇ ਕਰਨ ਤੇ ਕੰਡਿਆਲੀ ਤਾਰ ਲਗਾਉਣ ਦੀ ਕਾਰਵਾਈ ਬਣੀ ਚਰਚਾ ਦਾ ਵਿਸ਼ਾ

ਚੰਡੀਗੜ੍ਹ, 27 ਨਵੰਬਰ (ਹਰਕਵਲਜੀਤ ਸਿੰਘ)- ਪੰਜਾਬ ਤੋਂ ਦਿੱਲੀ ਵੱਲ ਕੂਚ ਕਰਨ ਵਾਲੇ ਕਿਸਾਨਾਂ ਨੂੰ ਹਰਿਆਣਾ ਵਿਚ ਰੋਕਣ ਲਈ ਨੈਸ਼ਨਲ ਹਾਈਵੇਅ ਤੇ ਦੂਜੀਆਂ ਸੜਕਾਂ 'ਤੇ ਜਿਵੇਂ ਰੋਕਾਂ ਖੜ੍ਹੀਆਂ ਕੀਤੀਆਂ ਗਈਆਂ, ਕੰਡਿਆਲੀ ਤਾਰ ਲਗਾਈ ਗਈ ਤੇ ਕਰੇਨਾਂ ਨਾਲ ਕੰਕਰੀਟ ਦੇ ...

ਪੂਰੀ ਖ਼ਬਰ »

ਬਾਬਾ ਜਸਵੰਤ ਸਿੰਘ ਦੀਆਂ ਪੰਥਕ ਸੇਵਾਵਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ- ਬਾਬਾ ਹਰਨਾਮ ਸਿੰਘ ਖਾਲਸਾ

ਲੁਧਿਆਣਾ, 27 ਨਵੰਬਰ (ਕਵਿਤਾ ਖੁੱਲਰ)- ਗੁਰਦੁਆਰਾ ਨਾਨਕਸਰ ਸਾਹਿਬ ਦੇ ਮੁੱਖ ਸੇਵਾਦਾਰ ਸੱਚਖੰਡ ਵਾਸੀ ਬਾਬਾ ਜਸਵੰਤ ਸਿੰਘ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਨਾਨਕਸਰ ਸਮਰਾਲਾ ਚੌਕ ਵਿਖੇ ਹੋਈ, ਜਿਸ ਵਿਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਸੰਗਤਾਂ ਨੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿ ਪੁੱਜੇ ਜਥੇ ਦਾ ਨਿੱਘਾ ਸਵਾਗਤ

ਅੰਮਿ੍ਤਸਰ, 27 ਨਵੰਬਰ (ਸੁਰਿੰਦਰ ਕੋਛੜ)- ਸ੍ਰੀ ਨਨਕਾਣਾ ਸਾਹਿਬ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ 'ਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥਾ ਲੀਡਰ ਅਮਰਜੀਤ ਸਿੰਘ ਭਲਾਈਪੁਰ, ਡਿਪਟੀ ਲੀਡਰ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਦੇ 812 ਨਵੇਂ ਮਾਮਲੇ, 28 ਹੋਰ ਮੌਤਾਂ

ਚੰਡੀਗੜ੍ਹ, 27 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਵਾਇਰਸ ਕਾਰਨ ਜਿਥੇ ਅੱਜ 28 ਹੋਰ ਮੌਤਾਂ ਹੋ ਗਈਆਂ, ਉਥੇ 812 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ | ਅਜ ਹੋਈਆਂ ਮੌਤਾਂ 'ਚੋਂ 4 ਜਲੰਧਰ, 3 ਲੁਧਿਆਣਾ, 4 ਪਟਿਆਲਾ, 3 ਹਿੁਸ਼ਆਰਪੁਰ, 1 ...

ਪੂਰੀ ਖ਼ਬਰ »

ਮੋਦੀ-ਖੱਟਰ ਦੀ ਤਾਨਾਸ਼ਾਹੀ ਖ਼ਿਲਾਫ਼ ਕਨਵੈਨਸ਼ਨ ਕੱਲ੍ਹ-ਪਾਸਲਾ

ਜਲੰਧਰ, 27 ਨਵੰਬਰ (ਜਸਪਾਲ ਸਿੰਘ)-ਫਾਸੀ ਹਮਲਿਆਂ ਵਿਰੋਧੀ ਫਰੰਟ 'ਚ ਸ਼ਾਮਿਲ ਪਾਰਟੀਆਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਲਿਆਂਦੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਖ਼ਿਲਾਫ਼ ਲੋਕ ਯੁੱਧ ਦਾ ਰੂਪ ਅਖਤਿਆਰ ਕਰ ਗਏ ਦੇਸ਼ ਵਿਆਪੀ ...

ਪੂਰੀ ਖ਼ਬਰ »

ਸਾਬਕਾ ਵਿਧਾਇਕਾ ਤੇ ਉਸ ਦੇ ਰਿਸ਼ਤੇਦਾਰ ਖ਼ਿਲਾਫ਼ ਦਰਜ ਕੇਸ ਰੱਦ ਕਰਨ ਤੋਂ ਹਾਈਕੋਰਟ ਦਾ ਇਨਕਾਰ

ਚੰਡੀਗੜ੍ਹ, 27 ਨਵੰਬਰ (ਬਿ੍ਜੇਂਦਰ ਗੌੜ)- ਅੱਜ ਤੋਂ 8 ਸਾਲ ਪਹਿਲਾਂ ਪੰਜਾਬ ਦੀ ਸਾਬਕਾ ਵਿਧਾਇਕ ਗੁਰਇਕਬਾਲ ਕੌਰ ਦੇ ਰਿਸ਼ਤੇਦਾਰ ਨੂੰ ਵਿਧਾਇਕਾ ਦੇ ਫ਼ਰਜ਼ੀ ਸਟਿੱਕਰ ਦੇ ਮਾਮਲੇ 'ਚ ਫੜਨ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵਿਧਾਇਕ ਤੇ ਉਸ ਦੇ ...

ਪੂਰੀ ਖ਼ਬਰ »

ਦਿੱਲੀ ਜਾ ਰਹੇ ਕਿਸਾਨਾਂ ਦਾ ਰਾਹ ਰੋਕਣਾ ਜਮਹੂਰੀਅਤ ਦਾ ਘਾਣ- ਸੰਤ ਗਿ: ਹਰਨਾਮ ਸਿੰਘ ਖ਼ਾਲਸਾ

ਚੌਕ ਮਹਿਤਾ, 27 ਨਵੰਬਰ (ਜਗਦੀਸ਼ ਸਿੰਘ ਬਮਰਾਹ)- ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਖੇਤੀ ਸਬੰਧੀ ਕਾਨੂੰਨਾਂ ਦੇ ਖ਼ਿਲਾਫ਼ ਜਮਹੂਰੀਅਤ ਤਰੀਕੇ ਨਾਲ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਔਰਤ ਨਾਲ ਸਮੂਹਿਕ ਜਬਰ ਜਨਾਹ

ਸਮਾਣਾ, 27 ਨਵੰਬਰ (ਹਰਵਿੰਦਰ ਸਿੰਘ ਟੋਨੀ)- 36 ਸਾਲਾ ਇਕ ਔਰਤ ਨਾਲ ਚਾਰ ਵਿਅਕਤੀਆਂ ਵਲੋਂ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਘੱਗਾ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਂਦਿਆਂ ਪੀੜਤਾ ਨੇ ਦੱਸਿਆ ਕਿ ਉਹ ਰੈਡੀਮੇਡ ਕੱਪੜਾ ਵੇਚਣ ਦਾ ਕੰਮ ਕਰਦੀ ਹੈ, ਜਿਸ ਕਾਰਨ ਉਸ ...

ਪੂਰੀ ਖ਼ਬਰ »

ਕੋਟਕਪੂਰਾ ਗੋਲੀਕਾਂਡ: ਜਾਂਚ ਟੀਮ ਨੇ ਸੁਣਵਾਈ ਸ਼ੁਰੂ ਕਰਨ ਲਈ ਦਿੱਤੀ ਅਰਜ਼ੀ

ਫ਼ਰੀਦਕੋਟ, 27 ਜਨਵਰੀ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਵਿਖੇ ਅਕਤੂਬਰ 2015 ਨੂੰ ਵਾਪਰੇ ਗੋਲੀਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਇਸ ਮਾਮਲੇ 'ਚ ਜ਼ਮਾਨਤ ਲੈਣ ਵਾਲੇ ਪੁਲਿਸ ਅਧਿਕਾਰੀਆਂ ਤੇ ਸਿਆਸੀ ਆਗੂਆਂ 'ਤੇ ਇਸ ਮਾਮਲੇ ਦੇ ਗਵਾਹਾਂ ...

ਪੂਰੀ ਖ਼ਬਰ »

ਅਕਾਲੀ ਦਲ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਅੱਜ

ਚੰਡੀਗੜ੍ਹ, 27 ਨਵੰਬਰ (ਐਨ.ਐਸ.ਪਰਵਾਨਾ)- ਸ਼ੋ੍ਰਮਣੀ ਅਕਾਲੀ ਦਲ ਕੋਰ ਕਮੇਟੀ ਦੀ 28 ਨਵੰਬਰ ਨੂੰ ਬਾਅਦ ਦੁਪਹਿਰ 2 ਵਜੇ ਇਥੇ ਹੰਗਾਮੀ ਮੀਟਿੰਗ ਬੁਲਾਈ ਗਈ ਹੈ, ਜਿਸ ਵਿਚ ਪੰਜਾਬ ਵਿਸ਼ੇਸ਼ ਤੌਰ 'ਤੇ ਕਿਸਾਨ ਅੰਦੋਲਨ ਤੋਂ ਉਤਪੰਨ ਗੰਭੀਰ ਸਥਿਤੀ 'ਤੇ ਵਿਚਾਰ-ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਬੀ.ਐੱਸ.ਐਫ. ਵਲੋਂ 7 ਪੈਕੇਟ ਹੈਰੋਇਨ ਬਰਾਮਦ

ਮਮਦੋਟ, 27 ਨਵੰਬਰ (ਸੁਖਦੇਵ ਸਿੰਘ ਸੰਗਮ)- ਮਮਦੋਟ ਸਥਿਤ ਬੀ.ਐੱਸ.ਐਫ. ਵਲੋਂ ਸਰਹੱਦੀ ਖੇਤਰ ਵਿਚੋਂ 7 ਪੈਕਟ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਹਿੰਦ-ਪਾਕਿ ਸਰਹੱਦੀ ਜਗਦੀਸ਼ ਚੌਕੀ 'ਤੇ ਤਾਇਨਾਤ 29 ਬਟਾਲੀਅਨ ਦੇ ਜਵਾਨਾਂ ਵਲੋਂ ਹੈਰੋਇਨ ਤਸਕਰਾਂ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਸੁੰਦਰ ਲਿਖਾਈ ਮੁਕਾਬਲੇ ਦੇ ਨਤੀਜੇ ਦਾ ਐਲਾਨ

ਪੋਜੇਵਾਲ ਸਰਾਂ, 27 ਨਵੰਬਰ (ਨਵਾਂਗਰਾਈਾ)- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ 'ਚ ਤੇ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਦੀ ...

ਪੂਰੀ ਖ਼ਬਰ »

ਖਹਿਰਾ ਵਲੋਂ ਬੀਬੀ ਜਗੀਰ ਕੌਰ ਨੂੰ ਸ਼ੋ੍ਰਮਣੀ ਕਮੇਟੀ ਪ੍ਰਧਾਨ ਥਾਪੇ ਜਾਣ ਦੀ ਨਿੰਦਾ

ਚੰਡੀਗੜ੍ਹ, 27 ਨਵੰਬਰ (ਮਨਜੋਤ ਸਿੰਘ ਜੋਤ)- ਵਿਰੋਧੀ ਧਿਰ ਦੇ ਸਾਬਕਾ ਨੇਤਾ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਥੇ ਬਿਆਨ ਜਾਰੀ ਕਰਦੇ ਹੋਏ ਬੀਬੀ ਜਗੀਰ ਕੌਰ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਬਾਦਲਾਂ ਦੀ ਸਖ਼ਤ ...

ਪੂਰੀ ਖ਼ਬਰ »

ਹਾਈਕੋਰਟ ਨੇ 28 ਨਵੰਬਰ ਤੋਂ ਲੈ ਕੇ 23 ਦਸੰਬਰ ਤੱਕ ਦੇ ਕੇਸਾਂ ਦੀ ਸੁਣਵਾਈ ਵਧਾ ਕੇ ਮਾਰਚ 2021 ਕੀਤੀ

ਫ਼ਿਰੋਜ਼ਪੁਰ, 27 ਨਵੰਬਰ (ਰਾਕੇਸ਼ ਚਾਵਲਾ ਕਾਨੂੰਨੀ ਪ੍ਰਤੀਨਿਧੀ)- ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚਲਦਿਆਂ ਜੱਜਾਂ, ਵਕੀਲਾਂ, ਸਟਾਫ਼ ਤੇ ਪ੍ਰਾਰਥੀਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ 28 ਨਵੰਬਰ ਤੋਂ ਲੈ ਕੇ 23 ਦਸੰਬਰ ...

ਪੂਰੀ ਖ਼ਬਰ »

ਕਿਸਾਨਾਂ ਦੀ ਆਵਾਜ਼ ਸੁਣੇ ਮੋਦੀ ਸਰਕਾਰ-ਰਾਜਾ ਵੜਿੰਗ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਤੇ ਗਿੱਦੜਬਾਹਾ ਹਲਕੇ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੋਦੀ ਸਰਕਾਰ ਵਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਦੀ ਪਟੀਸ਼ਨ ਕਮੇਟੀ ਵਲੋਂ ਨੰਗਲ-ਭਾਖੜਾ ਡੈਮ ਬਹੁਪੱਖੀ ਯੋਜਨਾ ਦਾ ਦੌਰਾ

ਨੰਗਲ, 27 ਨਵੰਬਰ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਵਿਧਾਨ ਸਭਾ ਦੀ ਪਟੀਸ਼ਨ ਕਮੇਟੀ ਵਲੋਂ ਚੇਅਰਮੈਨ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਦੀ ਅਗਵਾਈ ਹੇਠ ਅੱਜ ਉੱਤਰੀ ਭਾਰਤ ਵਿਚ ਹਰੀਕ੍ਰਾਂਤੀ ਦੀ ਪ੍ਰਤੀਕ ਬਹੁਪੱਖੀ ਨੰਗਲ-ਭਾਖੜਾ ਡੈਮ ਯੋਜਨਾ ਦਾ ਦੌਰਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਪੰਜਾਬ 'ਚ ਰੇਲ ਯਾਤਰਾ ਸਬੰਧੀ ਰੇਲਵੇ ਵਿਭਾਗ ਵਲੋਂ ਅਹਿਮ ਫ਼ੈਸਲੇ

ਫ਼ਿਰੋਜ਼ਪੁਰ, 27 ਨਵੰਬਰ (ਕੁਲਬੀਰ ਸਿੰਘ ਸੋਢੀ)- ਰੇਲਵੇ ਵਿਭਾਗ ਵਲੋਂ ਪੰਜਾਬ 'ਚ ਕਿਸਾਨ ਅੰਦੋਲਨ ਦੇ ਕਾਰਨ ਹੇਠ ਲਿਖੀਆਂ ਰੇਲ ਗੱਡੀਆਂ ਰੱਦ/ਥੋੜੇ੍ਹ ਸਮੇਂ ਲਈ ਬੰਦ ਤੇ ਰੂਟ 'ਚ ਤਬਦੀਲੀ ਆਦਿ ਬਾਰੇ ਅਹਿਮ ਫ਼ੈਸਲਾ ਲੈ ਕੇ ਜਾਣਕਾਰੀ ਜਨਤਕ ਕੀਤੀ ਹੈ | ਰੇਲ ਗੱਡੀ ਨੰਬਰ 05531 ...

ਪੂਰੀ ਖ਼ਬਰ »

ਜਥੇ: ਦਰਸ਼ਨ ਸਿੰਘ ਸ਼ੇਰਖਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ਮ ਕਮੇਟੀ ਮੈਂਬਰ ਨਿਯੁਕਤ

ਫ਼ਿਰੋਜ਼ਪੁਰ, 27 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਹੋਈ ਚੋਣ 'ਚ ਜਥੇਦਾਰ ਦਰਸ਼ਨ ਸਿੰਘ ਸ਼ੇਰਖਾਂ ਨੂੰ ਅੰਤਿ੍ਮ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ਇਲਾਕੇ ਅੰਦਰ ਖੁਸ਼ੀ ਦੀ ...

ਪੂਰੀ ਖ਼ਬਰ »

ਮਾਨਸਾ ਜ਼ਿਲੇ੍ਹ ਨੂੰ ਸ਼ੋ੍ਰਮਣੀ ਗੁਰਦੁਆਰਾ ਕਮੇਟੀ 'ਚ ਮਿਲੀ ਅਹਿਮ ਨੁਮਾਇੰਦਗੀ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 27 ਨਵੰਬਰ- ਸ਼ੋ੍ਰਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਨਵੇਂ ਹੋਂਦ 'ਚ ਆਏ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਕਾਰਨ ਮਾਨਸਾ ਜ਼ਿਲੇ੍ਹ 'ਚ ਅਕਾਲੀ ਆਗੂਆਂ ਤੇ ਵਰਕਰਾਂ ਦਾ ਦੋਵੇਂ ਦਲਾਂ 'ਚ ਪਿਛਲੇ ਸਮੇਂ ਤੋਂ ਸਤਿਕਾਰ ਵੀ ਵਧਿਆ ਹੋਇਆ ...

ਪੂਰੀ ਖ਼ਬਰ »

ਭਾਰਤੀ ਅਰਥਵਿਵਸਥਾ ਦੂਜੀ ਤਿਮਾਹੀ ਦੌਰਾਨ ਉਮੀਦ ਤੋਂ ਤੇਜ਼ੀ ਨਾਲ ਵਾਪਸ ਪਰਤੀ

ਨਵੀਂ ਦਿੱਲੀ, 27 ਨਵੰਬਰ (ਏਜੰਸੀ)- ਭਾਰਤ ਦੀ ਅਰਥ ਵਿਵਸਥਾ ਜੁਲਾਈ-ਸਤੰਬਰ ਦੀ ਤਿਮਾਹੀ (ਕਿਊ 2) ਦੌਰਾਨ ਉਮੀਦ ਤੋਂ ਤੇਜ਼ੀ ਨਾਲ ਮੁੜ ਬਹਾਲ ਹੋਈ ਹੈ ਕਿਉਂਕਿ ਨਿਰਮਾਣ ਕਾਰਜਾਂ 'ਚ ਵਾਧਾ ਹੋਣ ਨਾਲ ਜੀ.ਡੀ.ਪੀ. ਕਲਾਕ 'ਚ 7.5 ਫ਼ੀਸਦੀ ਦੀ ਗਿਰਾਵਟ ਘੱਟ ਹੋ ਗਈ ਹੈ ਅਤੇ ਖਪਤਕਾਰਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX