ਤਾਜਾ ਖ਼ਬਰਾਂ


ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਲਈ ਨਰਿੰਦਰ ਮੋਦੀ ਕੋਇੰਬਟੂਰ ਪਹੁੰਚੇ
. . .  22 minutes ago
ਕੋਇੰਬਟੂਰ, 25 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਲਈ ਤਾਮਿਲਨਾਡੂ ਦੇ ਕੋਇੰਬਟੂਰ ਪਹੁੰਚ ਗਏ...
ਸਰਦੂਲ ਸਿਕੰਦਰ ਦੀਆਂ ਅੰਤਿਮ ਰਸਮਾਂ 'ਚ ਸ਼ਾਮਲ ਹੋਏ ਗੁਰਦਾਸ ਮਾਨ ਅਤੇ ਭਗਵੰਤ ਮਾਨ
. . .  57 minutes ago
ਖੰਨਾ, 25 ਫਰਵਰੀ- ਸਰਦੂਲ ਸਿਕੰਦਰ ਦੀਆਂ ਸਪੁਰਦ-ਏ-ਖਾਕ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਲਈ ਗੁਰਦਾਸ ਮਾਨ ਪਿੰਡ ਖੇੜੀ ਨੌਧ ਸਿੰਘ ਪਹੁੰਚੇ ਹਨ। ਉਨ੍ਹਾਂ ਪਰਿਵਾਰ ਨਾਲ ਦੁੱਖ ਵੀ ਵੰਡਾਇਆ...
ਬਾਲ ਅਧਿਕਾਰ ਕਮਿਸ਼ਨ ਨੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਪੇਪਰ ਆਨਲਾਈਨ ਲੈਣ ਦੀ ਪੰਜਾਬ ਸਰਕਾਰ ਨੂੰ ਕੀਤੀ ਸਿਫ਼ਾਰਿਸ਼
. . .  about 1 hour ago
ਚੰਡੀਗੜ੍ਹ, 25 ਫਰਵਰੀ- ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਅੱਜ ਪੰਜਾਬ ਸਰਕਾਰ ਨੂੰ ਸਿਫ਼ਾਰਿਸ਼ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸੂਬੇ 'ਚ ਪ੍ਰੀ ਨਰਸਰੀ ਤੋਂ ਲੈ ਕੇ 8ਵੀਂ ਜਮਾਤ ਤੱਕ...
ਸੋਸ਼ਲ ਮੀਡੀਆ ਅਤੇ ਓ. ਟੀ. ਟੀ. ਪਲੇਟਫ਼ਾਰਮ ਲਈ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼
. . .  about 1 hour ago
ਨਵੀਂ ਦਿੱਲੀ, 25 ਫਰਵਰੀ- ਭਾਰਤ ਸਰਕਾਰ ਨੇ ਅੱਜ ਸੋਸ਼ਲ ਮੀਡੀਆ ਓ. ਟੀ. ਟੀ. ਪਲੇਟਫ਼ਾਰਮਾਂ ਅਤੇ ਨਿਊਜ਼ ਪੋਰਟਲਾਂ ਲਈ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ। ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਅਤੇ ਪ੍ਰਕਾਸ਼ ਜਾਵੜੇਕਰ...
ਤੇਲ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ 'ਚ 'ਆਪ' ਵਲੋਂ ਕੋਟਕਪੂਰਾ 'ਚ ਰੋਸ ਪ੍ਰਦਰਸ਼ਨ
. . .  about 1 hour ago
ਕੋਟਕਪੂਰਾ, 25 ਫਰਵਰੀ (ਮੋਹਰ ਗਿੱਲ)- ਦਿਨ-ਬ-ਦਿਨ ਵਧ ਰਹੀਆਂ ਤੇਲ, ਰਸੋਈ ਗੈਸ ਦੀਆਂ ਕੀਮਤਾਂ ਦੇ ਵਿਰੋਧ 'ਚ ਕੋਟਕਪੂਰਾ 'ਚ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਕੇਂਦਰ ਅਤੇ ਸੂਬਾ ਸਰਕਾਰਾਂ...
ਡਿਜੀਟਲ ਮੀਡੀਆ 'ਚ ਕੋਈ ਬੰਧਨ ਨਹੀਂ ਹੈ- ਪ੍ਰਕਾਸ਼ ਜਾਵੜੇਕਰ
. . .  about 1 hour ago
ਉਮਰ ਦੇ ਹਿਸਾਬ ਨਾਲ ਕੰਟੈਂਟ ਦਾ ਵਰਗੀਕਰਨ ਹੋਵੇਗਾ- ਪ੍ਰਕਾਸ਼ ਜਾਵੜੇਕਰ
. . .  about 1 hour ago
ਪੈਰੇਂਟਲ ਲਾਕ ਦੀ ਸਹੂਲਤ ਦੇਣੀ ਪਏਗੀ- ਪ੍ਰਕਾਸ਼ ਜਾਵੜੇਕਰ
. . .  about 1 hour ago
3 ਮਹੀਨਿਆਂ 'ਚ ਕਾਨੂੰਨ ਲਾਗੂ ਕਰਾਂਗੇ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਸਭ ਤੋਂ ਪਹਿਲਾਂ ਪੋਸਟ ਪਾਉਣ ਦੀ ਜਾਣਕਾਰੀ ਦੇਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਇਤਰਾਜ਼ਯੋਗ ਪੋਸਟ 24 ਘੰਟਿਆਂ 'ਚ ਹਟਾਉਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਹਰ ਮਹੀਨੇ ਸ਼ਿਕਾਇਤ ਅਤੇ ਕਾਰਵਾਈ ਦੀ ਰਿਪੋਰਟ ਦੇਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਨੋਡਲ ਅਧਿਕਾਰੀ ਦੀ ਨਿਯੁਕਤੀ ਕਰਨੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਯੂ., ਯੂ. ਏ. 7 ਅਤੇ ਯੂ. ਏ. 13 ਵਰਗੀਆਂ ਸ਼੍ਰੇਣੀਆਂ ਬਣਨਗੀਆਂ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਤਿੰਨ ਪੱਧਰ 'ਤੇ ਨਿਗਰਾਨੀ ਮੈਕੇਨਿਜ਼ਮ ਬਣੇਗਾ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸੋਸ਼ਲ ਮੀਡੀਆ ਲਈ ਗਾਈਡਲਾਈਨਜ਼ ਤੈਅ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸੋਸ਼ਲ ਮੀਡੀਆ ਦੀ ਵਰਤੋਂ ਅੱਤਵਾਦੀ ਵੀ ਕਰ ਰਹੇ ਹਨ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਅਸੀਂ ਸੋਸ਼ਲ ਮੀਡੀਆ ਦੀ ਗਲਤ ਵਰਤੋਂ ਦੇ ਵਿਰੁੱਧ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਨਫ਼ਰਤ ਫੈਲਾਉਣ ਲਈ ਹੋ ਰਹੀ ਹੈ ਸੋਸ਼ਲ ਮੀਡੀਆ ਵਰਤੋਂ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਭਾਰਤ 'ਚ ਵਪਾਰ ਲਈ ਸੋਸ਼ਲ ਮੀਡੀਆ ਦਾ ਸਵਾਗਤ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸੋਸ਼ਲ ਮੀਡੀਆ. ਓ. ਟੀ. ਟੀ., ਨਿਊਜ਼ ਪੋਰਟਲਾਂ ਲਈ ਸਰਕਾਰ ਵਲੋਂ ਨਵੇਂ ਨਿਯਮ ਜਾਰੀ
. . .  about 2 hours ago
ਤਰਨਤਾਰਨ 'ਚ ਕਿਸਾਨ ਜਥੇਬੰਦੀਆਂ ਨੇ ਦਿੱਲੀ ਦੇ ਸ਼ਹੀਦਾਂ ਨੂੰ ਸਮਰਪਿਤ ਮਹਾ ਰੈਲੀ ਦਾ ਕੀਤਾ ਆਯੋਜਨ
. . .  about 2 hours ago
ਤਰਨਤਾਰਨ, 25 ਫਰਵਰੀ (ਹਰਿੰਦਰ ਸਿੰਘ/ਵਿਕਾਸ ਮਰਵਾਹਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਦਿੱਲੀ ਦੇ ਸ਼ਹੀਦਾਂ ਨੂੰ ਸਮਰਪਿਤ ਇਕ ਮਹਾ ਰੈਲੀ ਦਾ ਆਯੋਜਨ ਤਰਨਤਾਰਨ ਦੀ ਸਥਾਨਕ ਦਾਣਾ ਮੰਡੀ ਵਿਖੇ ਕੀਤਾ...
ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ 'ਚ ਵੱਡੀ ਗਿਣਤੀ 'ਚ ਪਹੁੰਚੇ ਪੰਜਾਬੀ ਕਲਾਕਾਰ
. . .  about 2 hours ago
ਖੰਨਾ, 25 ਫਰਵਰੀ (ਹਰਜਿੰਦਰ ਲਾਲ)- ਮਰਹੂਮ ਜਨਾਬ ਸਰਦੂਲ ਸਿਕੰਦਰ ਦੀ ਅਲਵਿਦਾ ਯਾਤਰਾ 'ਚ ਹਰਭਜਨ ਮਾਨ, ਬੱਬੂ ਮਾਨ, ਜਸਬੀਰ ਜੱਸੀ, ਪੰਮੀ ਬਾਈ, ਸਰਦਾਰ ਅਲੀ, ਕਮਲ ਖਾਨ, ਬਾਈ ਜੀ ਕੁਟੀਆ ਵਾਲੇ...
ਬਜਟ ਇਜਲਾਸ ਵਿਚਾਲੇ ਪੰਜਾਬ ਸਰਕਾਰ ਨੇ 1 ਮਾਰਚ ਨੂੰ ਸੱਦੀ ਕੈਬਨਿਟ ਦੀ ਬੈਠਕ
. . .  about 2 hours ago
ਚੰਡੀਗੜ੍ਹ, 25 ਫਰਵਰੀ- ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਮਾਰਚ ਤੋਂ ਸ਼ੁਰੂ ਹੋਵੇਗਾ। ਇਸ ਵਿਚਾਲੇ ਪੰਜਾਬ ਸਰਕਾਰ ਵਲੋਂ 1 ਮਾਰਚ ਨੂੰ ਪੰਜਾਬ ਕੈਬਨਿਟ ਦੀ ਬੈਠਕ ਵੀ ਸੱਦੀ ਗਈ ਹੈ। ਇਹ ਬੈਠਕ ਦੁਪਹਿਰ ਇਕ...
ਖੰਨਾ ਵਾਸੀਆਂ ਵਲੋਂ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਸਮੇਂ ਕੀਤੀ ਜਾ ਰਹੀ ਹੈ ਫੁੱਲਾਂ ਦੀ ਵਰਖਾ
. . .  about 2 hours ago
ਖੰਨਾ, 25 ਫਰਵਰੀ- ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਸਮੇਂ ਤਾਂ-ਤਾਂ ਖੰਨਾ ਵਾਸੀਆਂ ਵਲੋਂ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਸਰਦੂਲ ਸਿਕੰਦਰ ਨੂੰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 14 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਸੰਗਰੂਰ

ਬਜ਼ੁਰਗ ਨੂੰ ਅੱਗ 'ਚ ਸੁੱਟ ਕੇ ਸਾੜਨ ਦਾ ਮਾਮਲਾ

ਐਸ.ਸੀ. ਕਮਿਸ਼ਨ ਦੀ ਮੈਂਬਰ ਪਰਮਜੀਤ ਕੌਰ ਵਲੋਂ ਘਟਨਾ ਵਾਲੀ ਥਾਂ ਦਾ ਦੌਰਾ

ਸੰਦੌੜ, 27 ਨਵੰਬਰ (ਗੁਰਪ੍ਰੀਤ ਸਿੰਘ ਚੀਮਾ, ਜਸਵੀਰ ਸਿੰਘ ਜੱਸੀ)-ਥਾਣਾ ਸੰਦੌੜ ਅਧੀਨ ਪੈਂਦੇ ਪਿੰਡ ਕਸਬਾ ਭੁਰਾਲ ਵਿਖੇ ਲੰਘੀ 23 ਨਵੰਬਰ ਇਕ ਜਗ੍ਹਾ ਦੇ ਰੌਲੇ ਨੂੰ ਲੈ ਕੇ ਕੁਝ ਵਿਅਕਤੀਆਂ ਵਲੋਂ ਇਕ ਭੱਠਾ ਮਜ਼ਦੂਰ ਬਜ਼ੁਰਗ ਗੁਰਮੇਲ ਸਿੰਘ ਪੁੱਤਰ ਰੁਲਦਾ ਸਿੰਘ ਨੂੰ ਅੱਗ 'ਚ ਸੁੱਟ ਕੇ ਸਾੜ ਦੇਣ ਦੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੀ ਹਰਕਤ 'ਚ ਆ ਗਿਆ ਹੈ | ਇਸ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਮੈਂਬਰ ਪਰਮਜੀਤ ਕੌਰ ਨੇ ਪਿੰਡ ਕਸਬਾ ਭੁਰਾਲ ਪਹੁੰਚ ਕੇ ਉਸ ਥਾਂ ਦਾ ਦੌਰਾ ਕੀਤਾ ਜਿਥੇ ਉਸ ਬਜ਼ੁਰਗ ਨੂੰ ਮੱਚਦੀ ਅੱਗ 'ਚ ਸੁੱਟਿਆ ਗਿਆ ਸੀ | ਇਥੇ ਆਉਣ ਤੋਂ ਪਹਿਲਾਂ ਮੈਂਬਰ ਪਰਮਜੀਤ ਕੌਰ ਨੇ ਹਸਪਤਾਲ 'ਚ ਦਾਖਲ ਬਜ਼ੁਰਗ ਗੁਰਮੇਲ ਸਿੰਘ ਦੀ ਸਿਹਤ ਦਾ ਹਾਲ-ਚਾਲ ਵੀ ਪੁੱਛਿਆ | ਇਥੇ ਉਨ੍ਹਾਂ ਨੇ ਘਟਨਾ ਸਬੰਧੀ ਮੌਕੇ 'ਤੇ ਹਾਜ਼ਰ ਡੀ. ਐਸ. ਪੀ. ਮਲੇਰਕੋਟਲਾ ਪਵਨਜੀਤ ਸਿੰਘ ਤੋਂ ਸਾਰੀ ਜਾਣਕਾਰੀ ਇਕੱਤਰ ਕੀਤੀ | ਡੀ. ਐਸ. ਪੀ ਪਵਨਜੀਤ ਸਿੰਘ ਨੇ ਉਨ੍ਹਾਂ ਨੂੰ ਮਾਮਲੇ ਸਬੰਧੀ ਪੁਲਿਸ ਵਲੋਂ ਕੀਤੀ ਗਈ ਹੁਣ ਤੱਕ ਦੀ ਕਾਰਵਾਈ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ 'ਚ 4 ਵਿਅਕਤੀਆਂ ਸਮੇਤ 20 ਅਣਪਛਾਤਿਆਂ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਵੀ ਕੀਤਾ ਹੈ | ਮੈਂਬਰ ਪਰਮਜੀਤ ਕੌਰ ਨੇ ਸੰਦੌੜ ਪੁਲਿਸ ਵਲੋਂ ਮਾਮਲੇ 'ਚ ਕੀਤੀ ਗਈ ਕਾਰਵਾਈ 'ਤੇ ਤਸੱਲੀ ਪ੍ਰਗਟਾਉਂਦੇ ਹੋਏ ਪੁਲਿਸ ਨੂੰ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੇ ਮਾਮਲੇ ਦੀ ਮੁਕੰਮਲ ਰਿਪੋਰਟ 8 ਦਸੰਬਰ ਤੱਕ ਪੁੱਜਦੀ ਕਰਨ ਦੇ ਆਦੇਸ਼ ਦਿੱਤੇ | ਉਨ੍ਹਾਂ ਨੇ ਜ਼ੇਰੇ ਇਲਾਜ ਉਕਤ ਬਜ਼ੁਰਗ ਦੇ ਸਹੀ ਇਲਾਜ ਬਾਰੇ ਵੀ ਪ੍ਰਸ਼ਾਸਨਿਕ ਅਧਿਕਾਰੀ ਨੂੰ ਆਦੇਸ਼ ਦਿੱਤਾ | ਇਸ ਮੌਕੇ ਐਸ. ਡੀ. ਐਮ. ਵਿਕਰਮਜੀਤ ਸਿੰਘ ਪਾਂਥੇ, ਥਾਣਾ ਸੰਦੌੜ ਦੇ ਐਸ. ਐਚ. ਓ. ਇੰਸਪੈਕਟਰ ਕੁਲਵੰਤ ਸਿੰਘ, ਬਹੁਜਨ ਸਮਾਜ ਟਰੇਡ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਜੋਰਾ ਸਿੰਘ ਚੀਮਾ, ਪਟਵਾਰੀ ਬਲਵਿੰਦਰ ਸਿੰਘ ਸਮੇਤ ਕਈ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ | ਜ਼ਿਕਰਯੋਗ ਹੈ ਕਿ ਇਕ ਜਗ੍ਹਾ ਦੇ ਰੌਲ਼ੇ ਨੂੰ ਲੈ ਕੇ ਕੁਝ ਵਿਅਕਤੀਆਂ ਵਲੋਂ ਉਕਤ ਬਜ਼ੁਰਗ ਗੁਰਮੇਲ ਸਿੰਘ ਦੀ ਕੁੱਲੀ ਨੂੰ ਅੱਗ ਲਗਾ ਦਿੱਤੀ ਸੀ ਤੇ ਇਸ ਦਾ ਵਿਰੋਧ ਕਰਨ 'ਤੇ ਉਨ੍ਹਾਂ ਵਿਅਕਤੀਆਂ ਨੇ ਬਜ਼ੁਰਗ ਨੂੰ ਚੁੱਕ ਕੇ ਅੱਗ 'ਚ ਸੁੱਟ ਦਿੱਤਾ ਸੀ ਜਿਸ ਕਾਰਨ ਬਜ਼ੁਰਗ ਕਾਫੀ ਝੁਲਸ ਗਿਆ ਸੀ |

ਕੋਆਪ੍ਰੇਟਿਵ ਸੁਸਾਇਟੀ ਮਲੇਰਕੋਟਲਾ 'ਤੇ ਢੀਂਡਸਾ ਧੜੇ ਦਾ ਕਬਜ਼ਾ

ਮਲੇਰਕੋਟਲਾ, 27 ਨਵੰਬਰ (ਮੁਹੰਮਦ ਹਨੀਫ਼ ਥਿੰਦ)-ਹਰ ਚੋਣ 'ਚ 2 ਵਿਧਾਨ ਸਭਾ ਹਲਕਿਆਂ ਦੇ ਰਾਜਨੀਤਕ ਆਗੂਆਂ ਲਈ ਨਵੀਆਂ ਸਿਆਸੀ ਦਿਸ਼ਾਵਾਂ ਤੈਅ ਕਰਨ ਵਾਲੀ ਦੀ ਕੋਆਪਰੇਟਿਵ ਮਾਰਕੀਟਿੰਗ ਪ੍ਰੋਸੈਸਿੰਗ ਸੁਸਾਇਟੀ ਮਲੇਰਕੋਟਲਾ ਦੀ ਹੋਈ ਚੋਣ ਦੌਰਾਨ ਢੀਂਡਸਾ ਧੜੇ ਨੇ ਆਪਣੀ ...

ਪੂਰੀ ਖ਼ਬਰ »

ਕੈਂਬਿ੍ਜ ਇੰਟਰਨੈਸ਼ਨਲ ਸਕੂਲ ਵਿਚ ਮਨਾਇਆ ਪ੍ਰਕਾਸ਼ ਪੁਰਬ

ਸੰਗਰੂਰ, 27 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਕੈਂਬਿ੍ਜ ਇੰਟਰਨੈਸ਼ਨਲ ਸਕੂਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ ਹੈ | ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਜਥੇ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸੁਖਮਨੀ ਸਾਹਿਬ ...

ਪੂਰੀ ਖ਼ਬਰ »

ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਕਰਵਾਏ

ਸੰਗਰੂਰ, 27 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਗੁਰਦੁਆਰਾ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਪ੍ਰਬੰਧਕ ਕਮੇਟੀ ਸੰਗਰੂਰ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਸਦਕਾ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਕਰਵਾਏ ਗਏ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

ਸੰਗਰੂਰ ਵਿਖੇ ਗਾਰਮੈਂਟਸ ਦੀ ਦੁਕਾਨ 'ਚੋਂ ਲੱਖਾਂ ਦਾ ਕੱਪੜਾ ਚੋਰੀ

ਸੰਗਰੂਰ, 27 ਨਵੰਬਰ (ਅਮਨਦੀਪ ਸਿੰਘ ਬਿੱਟਾ)-ਬੀਤੀ ਰਾਤ ਸੰਗਰੂਰ 'ਚ ਦੋ ਚੋਰੀਆਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਚੋਰੀ ਦੀ ਪਹਿਲੀ ਵੱਡੀ ਵਾਰਦਾਤ ਸੰਗਰੂਰ-ਲੁਧਿਆਣਾ ਮਾਰਗ 'ਤੇ ਭਾਰਤ ਗੈਸ ਏਜੰਸੀ ਦੇ ਬਿਲਕੁਲ ਨਾਲ ਸਥਿਤ ਅਰੋੜਾ ਗਾਰਮੈਂਟਸ ਦੀ ਦੁਕਾਨ 'ਤੇ ਹੋਈ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੀ ਪ੍ਰਧਾਨ ਵਜੋਂ ਚੋਣ ਸਿੱਖੀ ਸਿਧਾਂਤਾ ਦੇ ਉਲਟ-ਅੰਮਿ੍ਤਸਰ ਦਲ

ਲੌਾਗੋਵਾਲ, 27 ਨਵੰਬਰ (ਵਿਨੋਦ, ਖੰਨਾ)-ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਲਾਇਆ ਗਿਆ ਧਰਨਾ ਅੱਜ 67ਵੇਂ ਦਿਨ 'ਚ ਪ੍ਰਵੇਸ਼ ਕਰ ਗਿਆ ਹੈ | ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਪਾਰਟੀ ...

ਪੂਰੀ ਖ਼ਬਰ »

9ਵੀਂ ਜਮਾਤ ਦੀ ਵਿਦਿਆਰਥਣ ਨੂੰ ਸਕੂਲ ਜਾਂਦਿਆ ਅਗਵਾ ਕਰਨ ਦੀ ਕੋਸ਼ਿਸ਼

ਅਮਰਗੜ੍ਹ, 27 ਨਵੰਬਰ (ਸੁਖਜਿੰਦਰ ਸਿੰਘ ਝੱਲ, ਜਤਿੰਦਰ ਮਾਨਵੀ)-ਥਾਣਾ ਅਮਰਗੜ੍ਹ ਅਧੀਨ ਪੈਂਦੇ ਪਿੰਡ ਬਨਭੌਰਾ ਵਿਖੇ 9ਵੀਂ ਜਮਾਤ 'ਚ ਪੜ੍ਹਦੀ ਵਿਦਿਆਰਥਣ ਨੂੰ ਸਕੂਲ ਜਾਂਦੇ ਸਮੇਂ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪਿੰਡ ਵਾਸੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਟਰਾਂਸਫ਼ਾਰਮਰ 'ਚੋਂ ਤਾਂਬਾ ਤੇ ਤੇਲ ਚੋਰੀ

ਲਹਿਰਾਗਾਗਾ, 27 ਨਵੰਬਰ (ਗਰਗ, ਢੀਂਡਸਾ)-ਲਹਿਰਾਗਾਗਾ ਇਲਾਕੇ ਦੇ ਆਸ-ਪਾਸ ਦੇ ਪਿੰਡਾਂ 'ਚ ਟਰਾਂਸਫ਼ਾਰਮਰ 'ਚੋਂ ਤਾਂਬਾ ਤੇ ਤੇਲੀ ਚੋਰੀ ਕਰਨ ਦੀਆਂ ਘਟਨਾਵਾਂ ਵਾਪਰਨੀਆਂ ਸ਼ੁਰੂ ਹੋ ਗਈਆਂ ਹਨ | ਲੰਘੀ ਰਾਤ ਚੋਰ ਪਿੰਡ ਕੋਟੜਾ ਲਹਿਲ ਦੇ ਘੱਗਰ ਬਰਾਂਚ ਨਹਿਰ ਨੇੜੇ ਗੁਰਦੇਵ ...

ਪੂਰੀ ਖ਼ਬਰ »

ਆੜ੍ਹਤੀਆਂ ਨੇ ਕਿਸਾਨਾਂ ਦਾ ਦਿੱਤਾ ਸਾਥ

ਲਹਿਰਾਗਾਗਾ, 27 ਨਵੰਬਰ (ਸੂਰਜ ਭਾਨ ਗੋਇਲ)-ਆੜ੍ਹਤੀਆ ਜ਼ਿਲ੍ਹਾ ਪ੍ਰਧਾਨ ਸੰਜੇ ਸਿੰਗਲਾ ਨੇ ਦੱਸਿਆ ਕਿ ਲਹਿਰਾਗਾਗਾ ਤੋਂ ਸੁਰੇਸ਼ ਜਵਾਹਰਵਾਲੇ, ਸਤੀਸ਼ ਮਿੰਟੂ, ਨਰਾਤਾ ਰਾਮ ਫਤਿਹਗੜ੍ਹ, ਪ੍ਰਮੋਦ ਕੁਮਾਰ ਤੇ ਹੋਰ ਆੜ੍ਹਤੀਆਂ ਵੀ ਕਿਸਾਨਾਂ ਵਲੋਂ ਦਿੱਲੀ ਚੱਲੋ ਮੁਹਿੰਮ ...

ਪੂਰੀ ਖ਼ਬਰ »

ਮਾਲਵਾ ਖੇਤਰ ਯੋਧਿਆਂ ਦੀ ਧਰਤੀ-ਜਗਬੀਰ ਬਰਾੜ

ਲਹਿਰਾਗਾਗਾ, 27 ਨਵੰਬਰ (ਸੂਰਜ ਭਾਨ ਗੋਇਲ)-ਜਸਵੰਤ ਸਿੰਘ ਮਿੱਠੂ ਇਕ ਨਿੱਘੇ ਸੁਭਾਅ ਵਾਲੀ ਸ਼ਖ਼ਸੀਅਤ ਤੇ ਚੰਗੇ ਖਿਡਾਰੀ ਸਨ | ਇਸ ਗੱਲ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਤੇ ਚੇਅਰਮੈਨ ਜਲ ਸਰੋਤ ਬੋਰਡ ਪੰਜਾਬ ਜਗਵੀਰ ਸਿੰਘ ਬਰਾੜ ਨੇ ਪਿੰਡ ਸੰਗਤਪੁਰਾ ਵਿਖੇ ਜਸਵੰਤ ਸਿੰਘ ...

ਪੂਰੀ ਖ਼ਬਰ »

ਸਰਬਸੰਮਤੀ ਨਾਲ ਡਰਾਅ ਸਿਸਟਮ ਰਾਹੀਂ ਵਿਦਿਆਰਥੀਆਂ ਦੀ ਚੋਣ

ਲਹਿਰਾਗਾਗਾ, 27 ਨਵੰਬਰ (ਅਸ਼ੋਕ ਗਰਗ)-ਕੋਵਿਡ-19 ਕਾਰਨ ਨੌਵੀਂ ਤੋਂ 12ਵੀਂ ਤੱਕ ਸਕੂਲ 7 ਮਹੀਨੇ ਬੰਦ ਰਹੇ ਜਿਸ ਕਾਰਨ ਵਿਦਿਆਰਥੀ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਤੋਂ ਵਾਂਝੇ ਰਹੇ | ਹਰ ਸਾਲ ਕਲਾਸਾਂ ਨੂੰ ਲੀਡ ਕਰਨ ਵਾਲੇ ਕਲਾਸ ਲੀਡਰਾਂ ਦੀ ਚੋਣ ਵੋਟਾਂ ਰਾਹੀਂ ਹੁੰਦੀ ਸੀ ...

ਪੂਰੀ ਖ਼ਬਰ »

ਰਾਹੁਲਇੰਦਰ ਨੇ ਖੱਟੜ ਸਰਕਾਰ ਵਲੋਂ ਕਿਸਾਨਾਂ 'ਤੇ ਕੀਤੇ ਲਾਠੀਚਾਰਜ ਦੀ ਕੀਤੀ ਨਿਖੇਧੀ

ਲਹਿਰਾਗਾਗਾ, 27 ਨਵੰਬਰ (ਅਸ਼ੋਕ ਗਰਗ)-ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਸਪੁੱਤਰ ਰਾਹੁਲਇੰਦਰ ਸਿੰਘ ਸਿੱਧੂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਦਿੱਲੀ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਸਰਕਾਰ ...

ਪੂਰੀ ਖ਼ਬਰ »

ਅੱਜ ਬਿਜਲੀ ਬੰਦ ਰਹੇਗੀ

ਮਲੇਰਕੋਟਲਾ, 27 ਨਵੰਬਰ (ਮੁਹੰਮਦ ਹਨੀਫ਼ ਥਿੰਦ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਵੰਡ ਮੰਡਲ ਮਲੇਰਕੋਟਲਾ) ਦੇ ਸੀਨੀਅਰ ਕਾਰਜਕਾਰੀ ਇੰਜੀਨੀਅਰ ਆਮਿਰ ਅਸ਼ਰਫ਼ ਨੇ ਇਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ 66 ਕੇ. ਵੀ. ਮਲੇਰਕੋਟਲਾ ਲਾਈਨ/ਗਰਿੱਡ ਦੀ ਜਨਰਲ ...

ਪੂਰੀ ਖ਼ਬਰ »

ਕੇਜਰੀਵਾਲ ਸਰਕਾਰ ਕਿਸਾਨਾਂ ਦੀ ਮਦਦ ਕਰੇਗੀ-ਭਗਵੰਤ ਮਾਨ

ਸੰਗਰੂਰ, 27 ਨਵੰਬਰ (ਧੀਰਜ ਪਸ਼ੌਰੀਆ)-ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦਿੱਲੀ ਦੀ ਰਾਮਲੀਲਾ ਗਰਾਊਾਡ 'ਚ ਪਹੁੰਚਣ ਵਾਲੇ ਕਿਸਾਨਾਂ ਦੀ ਹਰ ਤਰ੍ਹਾਂ ਦੀ ਜਿਵੇਂ ਰਹਿਣ-ਸਹਿਣ, ਖਾਣ-ਪੀਣ, ਮੈਡੀਕਲ ਸਹੂਲਤਾਂ ਆਦਿ ਦੀ ਮਦਦ ਕਰੇਗੀ | ਕਿਸਾਨ ਅੰਦੋਲਨ 'ਚ ਸ਼ਾਮਿਲ ਹੋਣ ਲਈ ...

ਪੂਰੀ ਖ਼ਬਰ »

ਪ੍ਰੋ: ਗੱਜਣਮਾਜਰਾ ਦਾ ਕੁੱਪ ਖ਼ੁਰਦ ਦੇ ਵਾਸੀਆਂ ਵਲੋਂ ਸਨਮਾਨ

ਕੁੱਪ ਕਲਾਂ, 27 ਨਵੰਬਰ (ਮਨਜਿੰਦਰ ਸਿੰਘ ਸਰੌਦ)-ਨੇੜਲੇ ਪਿੰਡ ਕੁੱਪ ਖ਼ੁਰਦ ਵਿਖੇ ਆਮ ਆਦਮੀ ਪਾਰਟੀ ਦੇ ਪੰਜਾਬ ਪੱਧਰੀ ਆਗੂ ਤੇ ਕਿਸਾਨ ਵਿੰਗ ਪੰਜਾਬ ਦੇ ਉਪ ਪ੍ਰਧਾਨ ਪ੍ਰੋ: ਜਸਵੰਤ ਸਿੰਘ ਗੱਜਣਮਾਜਰਾ ਦਾ ਪਾਰਟੀ ਵਲੋਂ ਉਪ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ 'ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਇਕ ਕੋਰੋਨਾ ਮਰੀਜ਼ ਦੀ ਮੌਤ, 5 ਨਵੇਂ ਮਾਮਲੇ

ਸੰਗਰੂਰ, 27 ਨਵੰਬਰ (ਧੀਰਜ਼ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ ਦੇ ਧੂਰੀ ਕਸਬੇ ਦੇ 85 ਸਾਲਾ ਬਜ਼ੁਰਗ ਜੋ ਕੋਰੋਨਾ ਵਾਇਰਸ ਤੋਂ ਪੀੜਤ ਸੀ ਦੀ ਅੱਜ ਅਮਰ ਹਸਪਤਾਲ ਪਟਿਆਲਾ ਵਿਖੇ ਮੌਤ ਹੋ ਗਈ ਹੈ | ਇਸ ਮੌਤ ਨਾਲ ਜ਼ਿਲ੍ਹੇ 'ਚ ਕੋਰੋਨਾ ਮੌਤਾਂ ਦੀ ਗਿਣਤੀ 185 ਹੋ ਗਈ ਹੈ | ਅੱਜ ਕੋਰੋਨਾ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਨੂੰ ਵੱਖ-ਵੱਖ ਵਰਗਾਂ ਤੇ ਜਥੇਬੰਦੀਆਂ ਵਲੋਂ ਮਿਲਿਆ ਸਮਰਥਨ

ਸੰਗਰੂਰ, 27 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਆਮ ਆਦਮੀ ਪਾਰਟੀ ਦੇ ਆਗੂ ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਕਿਹਾ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਤੇ ਦਿੱਲੀ ਪੁਲਿਸ ਵਲੋਂ ਰੋਕਣਾ ਲੋਕਤੰਤਰ ਦੀ ਹੱਤਿਆ ਹੈ | ਅੱਜ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਨੂੰ ਪ੍ਰਧਾਨ ਬਣਾਉਣ 'ਤੇ ਕੀਤਾ ਖ਼ੁਸ਼ੀ ਦਾ ਪ੍ਰਗਟਾਵਾ

ਸੰਦੌੜ, 27 ਨਵੰਬਰ (ਜਸਵੀਰ ਸਿੰਘ ਜੱਸੀ)-ਬੀਬੀ ਜਗੀਰ ਕੌਰ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਤੀਜੀ ਵਾਰ ਪ੍ਰਧਾਨ ਲਗਾਉਣ 'ਤੇ ਇਲਾਕਾ ਸੰਦੌੜ ਦੇ ਅਕਾਲੀ ਆਗੂਆਂ ਅਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਹੈ | ਸਰਕਲ ਪ੍ਰਧਾਨ ਤਰਸੇਮ ਸਿੰਘ ਭੂਦਨ, ਸਰਕਲ ਦਿਹਾਤੀ ...

ਪੂਰੀ ਖ਼ਬਰ »

ਪੁਲਿਸ ਨੇ ਜੰਡਾਲੀ ਕਲਾਂ ਬੇਅਦਬੀ ਮਾਮਲੇ ਨੂੰ ਸੁਲਝਾਉਣ ਦਾ ਕੀਤਾ ਦਾਅਵਾ

ਕੁੱਪ ਕਲਾਂ, 27 ਨਵੰਬਰ (ਮਨਜਿੰਦਰ ਸਿੰਘ ਸਰੌਦ)-ਥਾਣਾ ਸਦਰ ਅਹਿਮਦਗੜ੍ਹ ਦੀ ਪੁਲਿਸ ਨੇ ਨੇੜਲੇ ਪਿੰਡ ਜੰਡਾਲੀ ਕਲਾਂ ਵਿਖੇ ਇਕ ਵਿਅਕਤੀ ਨੂੰ ਬੀਤੇ ਦਿਨੀਂ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਸਬੰਧੀ ਗਿ੍ਫ਼ਤਾਰ ਕਰਨ ਤੋਂ ਬਾਅਦ ਕੀਤੀ ਕਾਰਵਾਈ ਦੌਰਾਨ ਵੱਡੀ ਮਾਤਰਾ 'ਚ ...

ਪੂਰੀ ਖ਼ਬਰ »

ਦਿੱਲੀ ਯੂਥ ਕਾਂਗਰਸ ਦਫ਼ਤਰ ਵਿਖੇ ਕਿਸਾਨਾਂ ਦੀ ਰਿਹਾਇਸ਼ ਤੇ ਹੋਰ ਪ੍ਰਬੰਧਾਂ ਦਾ ਕਾਂਗੜਾ ਨੇ ਕੀਤਾ ਦਾਅਵਾ

ਸੰਗਰੂਰ, 27 ਨਵੰਬਰ (ਅਮਨਦੀਪ ਸਿੰਘ ਬਿੱਟਾ)-ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਸਾਜਨ ਕਾਂਗੜਾ ਨੇ ਕਿਹਾ ਕਿ ਹੱਕੀ ਮੰਗਾਂ ਲਈ ਦਿੱਲੀ ਵਿਖੇ ਪੱਕਾ ਮੋਰਚਾ ਲਗਾਉਣ ਜਾ ਰਹੇ ਕਿਸਾਨਾਂ ਲਈ ਇੰਡੀਅਨ ਯੂਥ ਕਾਂਗਰਸ ਦੇ ਦਫ਼ਤਰ ਰਾਇਸੀਨਾ ਰੋਡ ਨਵੀਂ ਦਿੱਲੀ ਵਿਖੇ ...

ਪੂਰੀ ਖ਼ਬਰ »

ਕੋਵਿਡ 19 ਸਬੰਧੀ ਕੀਤਾ ਜਾਗਰੂਕ

ਜਖੇਪਲ, 27 ਨਵੰਬਰ (ਮੇਜਰ ਸਿੰਘ ਸਿੱਧੂ)-ਬਾਬਾ ਪਰਮਾਨੰਦ ਕੰਨਿਆ ਮਹਾਂਵਿਦਿਆਲਾ ਜਖੇਪਲ ਵਿਖੇ ਪਿ੍ੰ: ਡਾ. ਉਂਕਾਰ ਸਿੰਘ ਦੀ ਅਗਵਾਈ 'ਚ ਕੋਵਿਡ 19 ਸਬੰਧੀ ਜਾਗਰੂਕਤਾ ਲੈਕਚਰ ਕਰਵਾਇਆ ਗਿਆ | ਪ੍ਰੋਗਰਾਮ 'ਚ ਡਾ: ਜਸਪਾਲ ਸਿੰਘ ਮਾਤਾ ਸੁੰਦਰੀ ਕਾਲਜ ਮਾਨਸਾ ਮੁੱਖ ਮਹਿਮਾਨ ਦੇ ...

ਪੂਰੀ ਖ਼ਬਰ »

ਸੜਕ ਕਿਨਾਰੇ ਦਰੱਖਤ ਨਾਲ ਟਕਰਾ ਕੇ ਨੌਜਵਾਨ ਜ਼ਖ਼ਮੀ

ਸੰਦੌੜ, 27 ਨਵੰਬਰ (ਜਸਵੀਰ ਸਿੰਘ ਜੱਸੀ)-ਨੇੜਲੇ ਪਿੰਡ ਕੁਠਾਲਾ ਵਿਖੇ ਇਕ 35 ਸਾਲਾ ਨੌਜਵਾਨ ਦੇ ਸੜਕ ਕਿਨਾਰੇ ਦਰੱਖ਼ਤ ਨਾਲ ਟਕਰਾ ਕੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮੌਕੇ 'ਤੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿੰਡ ਮਾਹਮਦਪੁਰ ਦਾ ਇਹ ਨੌਜਵਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX