ਤਾਜਾ ਖ਼ਬਰਾਂ


ਅਹਿਮਦਾਬਾਦ ਟੈਸਟ ਮੈਚ : ਭਾਰਤ ਦੀ ਟੀਮ ਪਹਿਲੀ ਪਾਰੀ ਦੌਰਾਨ 145 ਦੌੜਾਂ 'ਤੇ ਆਲ ਆਊਟ
. . .  5 minutes ago
ਪਿੰਡ ਖੇੜੀ ਨੌਧ ਸਿੰਘ ਦੇ ਦੁਕਾਨਦਾਰਾਂ ਨੇ ਸਰਦੂਲ ਸਿਕੰਦਰ ਦੇ ਅਕਾਲ ਚਲਾਣੇ ਕਾਰਨ ਅਫ਼ਸੋਸ ਵਜੋਂ ਦੁਕਾਨਾਂ ਕੀਤੀਆਂ ਬੰਦ
. . .  7 minutes ago
ਭੜੀ, 25 ਫਰਵਰੀ (ਭਰਪੂਰ ਸਿੰਘ ਹਵਾਰਾ)- ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਅਕਾਲ ਚਲਾਣੇ ਵਜੋਂ ਪਿੰਡ ਪਿੰਡ ਖੇੜੀ ਨੌਧ ਸਿੰਘ ਦੇ ਦੁਕਾਨਦਾਰਾਂ ਅੱਜ ਬੰਦ ਰੱਖੀਆਂ ਹਨ। ਦੱਸਣਯੋਗ ਹੈ ਕਿ ਹੁਣ ਤੋਂ...
ਪਿੰਡ ਭੜੀ ਵਿਖੇ ਪਹੁੰਚੀ ਸਰਦੂਲ ਸਿਕੰਦਰ ਸਿੰਘ ਦੀ ਅੰਤਿਮ ਯਾਤਰਾ
. . .  10 minutes ago
ਭੜੀ, 25 ਫਰਵਰੀ (ਭਰਪੂਰ ਸਿੰਘ ਹਵਾਰਾ)- ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਪਿੰਡ ਭੜੀ ਵਿਖੇ ਪਹੁੰਚ ਚੁੱਕੀ ਹੈ। ਇਸ ਮੌਕੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਕਿਸਾਨ ਯੂਨੀਅਨ ਰਾਜੇਵਾਲ ਦੇ ਅਹੁਦੇਦਾਰ...
ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਲਈ ਨਰਿੰਦਰ ਮੋਦੀ ਕੋਇੰਬਟੂਰ ਪਹੁੰਚੇ
. . .  33 minutes ago
ਕੋਇੰਬਟੂਰ, 25 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਲਈ ਤਾਮਿਲਨਾਡੂ ਦੇ ਕੋਇੰਬਟੂਰ ਪਹੁੰਚ ਗਏ...
ਸਰਦੂਲ ਸਿਕੰਦਰ ਦੀਆਂ ਅੰਤਿਮ ਰਸਮਾਂ 'ਚ ਸ਼ਾਮਲ ਹੋਏ ਗੁਰਦਾਸ ਮਾਨ ਅਤੇ ਭਗਵੰਤ ਮਾਨ
. . .  about 1 hour ago
ਖੰਨਾ, 25 ਫਰਵਰੀ- ਸਰਦੂਲ ਸਿਕੰਦਰ ਦੀਆਂ ਸਪੁਰਦ-ਏ-ਖਾਕ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਲਈ ਗੁਰਦਾਸ ਮਾਨ ਪਿੰਡ ਖੇੜੀ ਨੌਧ ਸਿੰਘ ਪਹੁੰਚੇ ਹਨ। ਉਨ੍ਹਾਂ ਪਰਿਵਾਰ ਨਾਲ ਦੁੱਖ ਵੀ ਵੰਡਾਇਆ...
ਬਾਲ ਅਧਿਕਾਰ ਕਮਿਸ਼ਨ ਨੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਪੇਪਰ ਆਨਲਾਈਨ ਲੈਣ ਦੀ ਪੰਜਾਬ ਸਰਕਾਰ ਨੂੰ ਕੀਤੀ ਸਿਫ਼ਾਰਿਸ਼
. . .  about 1 hour ago
ਚੰਡੀਗੜ੍ਹ, 25 ਫਰਵਰੀ- ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਅੱਜ ਪੰਜਾਬ ਸਰਕਾਰ ਨੂੰ ਸਿਫ਼ਾਰਿਸ਼ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸੂਬੇ 'ਚ ਪ੍ਰੀ ਨਰਸਰੀ ਤੋਂ ਲੈ ਕੇ 8ਵੀਂ ਜਮਾਤ ਤੱਕ...
ਸੋਸ਼ਲ ਮੀਡੀਆ ਅਤੇ ਓ. ਟੀ. ਟੀ. ਪਲੇਟਫ਼ਾਰਮ ਲਈ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼
. . .  about 1 hour ago
ਨਵੀਂ ਦਿੱਲੀ, 25 ਫਰਵਰੀ- ਭਾਰਤ ਸਰਕਾਰ ਨੇ ਅੱਜ ਸੋਸ਼ਲ ਮੀਡੀਆ ਓ. ਟੀ. ਟੀ. ਪਲੇਟਫ਼ਾਰਮਾਂ ਅਤੇ ਨਿਊਜ਼ ਪੋਰਟਲਾਂ ਲਈ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ। ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਅਤੇ ਪ੍ਰਕਾਸ਼ ਜਾਵੜੇਕਰ...
ਤੇਲ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ 'ਚ 'ਆਪ' ਵਲੋਂ ਕੋਟਕਪੂਰਾ 'ਚ ਰੋਸ ਪ੍ਰਦਰਸ਼ਨ
. . .  about 1 hour ago
ਕੋਟਕਪੂਰਾ, 25 ਫਰਵਰੀ (ਮੋਹਰ ਗਿੱਲ)- ਦਿਨ-ਬ-ਦਿਨ ਵਧ ਰਹੀਆਂ ਤੇਲ, ਰਸੋਈ ਗੈਸ ਦੀਆਂ ਕੀਮਤਾਂ ਦੇ ਵਿਰੋਧ 'ਚ ਕੋਟਕਪੂਰਾ 'ਚ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਕੇਂਦਰ ਅਤੇ ਸੂਬਾ ਸਰਕਾਰਾਂ...
ਡਿਜੀਟਲ ਮੀਡੀਆ 'ਚ ਕੋਈ ਬੰਧਨ ਨਹੀਂ ਹੈ- ਪ੍ਰਕਾਸ਼ ਜਾਵੜੇਕਰ
. . .  about 2 hours ago
ਉਮਰ ਦੇ ਹਿਸਾਬ ਨਾਲ ਕੰਟੈਂਟ ਦਾ ਵਰਗੀਕਰਨ ਹੋਵੇਗਾ- ਪ੍ਰਕਾਸ਼ ਜਾਵੜੇਕਰ
. . .  about 2 hours ago
ਪੈਰੇਂਟਲ ਲਾਕ ਦੀ ਸਹੂਲਤ ਦੇਣੀ ਪਏਗੀ- ਪ੍ਰਕਾਸ਼ ਜਾਵੜੇਕਰ
. . .  about 2 hours ago
3 ਮਹੀਨਿਆਂ 'ਚ ਕਾਨੂੰਨ ਲਾਗੂ ਕਰਾਂਗੇ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸਭ ਤੋਂ ਪਹਿਲਾਂ ਪੋਸਟ ਪਾਉਣ ਦੀ ਜਾਣਕਾਰੀ ਦੇਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਇਤਰਾਜ਼ਯੋਗ ਪੋਸਟ 24 ਘੰਟਿਆਂ 'ਚ ਹਟਾਉਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਹਰ ਮਹੀਨੇ ਸ਼ਿਕਾਇਤ ਅਤੇ ਕਾਰਵਾਈ ਦੀ ਰਿਪੋਰਟ ਦੇਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਨੋਡਲ ਅਧਿਕਾਰੀ ਦੀ ਨਿਯੁਕਤੀ ਕਰਨੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਯੂ., ਯੂ. ਏ. 7 ਅਤੇ ਯੂ. ਏ. 13 ਵਰਗੀਆਂ ਸ਼੍ਰੇਣੀਆਂ ਬਣਨਗੀਆਂ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਤਿੰਨ ਪੱਧਰ 'ਤੇ ਨਿਗਰਾਨੀ ਮੈਕੇਨਿਜ਼ਮ ਬਣੇਗਾ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸੋਸ਼ਲ ਮੀਡੀਆ ਲਈ ਗਾਈਡਲਾਈਨਜ਼ ਤੈਅ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸੋਸ਼ਲ ਮੀਡੀਆ ਦੀ ਵਰਤੋਂ ਅੱਤਵਾਦੀ ਵੀ ਕਰ ਰਹੇ ਹਨ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਅਸੀਂ ਸੋਸ਼ਲ ਮੀਡੀਆ ਦੀ ਗਲਤ ਵਰਤੋਂ ਦੇ ਵਿਰੁੱਧ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਨਫ਼ਰਤ ਫੈਲਾਉਣ ਲਈ ਹੋ ਰਹੀ ਹੈ ਸੋਸ਼ਲ ਮੀਡੀਆ ਵਰਤੋਂ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਭਾਰਤ 'ਚ ਵਪਾਰ ਲਈ ਸੋਸ਼ਲ ਮੀਡੀਆ ਦਾ ਸਵਾਗਤ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸੋਸ਼ਲ ਮੀਡੀਆ. ਓ. ਟੀ. ਟੀ., ਨਿਊਜ਼ ਪੋਰਟਲਾਂ ਲਈ ਸਰਕਾਰ ਵਲੋਂ ਨਵੇਂ ਨਿਯਮ ਜਾਰੀ
. . .  about 2 hours ago
ਤਰਨਤਾਰਨ 'ਚ ਕਿਸਾਨ ਜਥੇਬੰਦੀਆਂ ਨੇ ਦਿੱਲੀ ਦੇ ਸ਼ਹੀਦਾਂ ਨੂੰ ਸਮਰਪਿਤ ਮਹਾ ਰੈਲੀ ਦਾ ਕੀਤਾ ਆਯੋਜਨ
. . .  about 2 hours ago
ਤਰਨਤਾਰਨ, 25 ਫਰਵਰੀ (ਹਰਿੰਦਰ ਸਿੰਘ/ਵਿਕਾਸ ਮਰਵਾਹਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਦਿੱਲੀ ਦੇ ਸ਼ਹੀਦਾਂ ਨੂੰ ਸਮਰਪਿਤ ਇਕ ਮਹਾ ਰੈਲੀ ਦਾ ਆਯੋਜਨ ਤਰਨਤਾਰਨ ਦੀ ਸਥਾਨਕ ਦਾਣਾ ਮੰਡੀ ਵਿਖੇ ਕੀਤਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 14 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਦਿੱਲੀ / ਹਰਿਆਣਾ

ਘੱਗਰ ਪੁਲ ਸਮੇਤ ਸਾਰੇ ਬੈਰੀਗੇਡਾਂ ਨੂੰ ਤੋੜ ਕੇ ਕਿਸਾਨਾਂ ਨੇ ਕੀਤਾ ਦਿੱਲੀ ਵੱਲ ਕੂਚ

ਸਿਰਸਾ, 27 ਨਵੰਬਰ (ਪਰਦੀਪ ਸਚਦੇਵਾ)- ਹਰਿਆਣਾ ਪੁਲਿਸ ਵਲੋਂ ਪੰਜਾਬ-ਹਰਿਆਣਾ ਦੀ ਹੱਦ 'ਤੇ ਡੱਬਵਾਲੀ 'ਚ ਲਾਏ ਬੇਰੀਗੇਡ ਤੋੜਣ ਤੋਂ ਬਾਅਦ ਕਿਸਾਨਾਂ ਨੇ ਪਿੰਡ ਖੈਰੇਕਾਂ ਕੋਲ ਘੱਗਰ ਪੁਲ 'ਤੇ ਲਾਇਆ ਬੈਰੀਗੇਡ ਤੋੜ ਕੇ ਦਿੱਲੀ ਵੱਲ ਕੂਚ ਕੀਤਾ | ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀ ਰਾਤ ਜੇਸੀਬੀ ਨਾਲ ਭਾਰੀ ਪੱਥਰ ਤੇ ਮਿੱਟੀ ਦੀਆਂ ਟਰਾਲੀਆਂ ਨਾਲ ਕਿਸਾਨਾਂ ਦਾ ਰਾਹ ਰੋਕਣ ਦੀ ਕੋਸ਼ਿਸ਼ ਕੀਤੀ ਪਰ ਕਿਸਾਨਾਂ ਨੇ ਜੇ ਸੀ ਬੀ ਨਾਲ ਲਾਏ ਗਏ ਭਾਰੀ ਪੱਥਰਾਂ ਨੂੰ ਹੱਥਾਂ ਨਾਲ ਕੁਝ ਹੀ ਮਿੰਟਾਂ ਵਿੱਚ ਪਾਸੇ ਕਰ ਕੇ ਦਿੱਲੀ ਜਾਣ ਦਾ ਰਾਹ ਬਣਾ ਲਿਆ | ਸਿਰਸਾ ਤੋਂ ਵੀ ਵੱਡੀ ਗਿਣਤੀ 'ਚ ਕਿਸਾਨ ਪੰਜਾਬ ਦੇ ਕਿਸਾਨੀ ਜਥਿਆਂ ਨਾਲ ਰਲ ਕੇ ਦਿੱਲੀ ਵੱਲ ਤੁਰ ਗਏ ਹਨ | ਸਿਰਸਾ ਤੋਂ ਅਨੇਕ ਕਿਸਾਨ ਪਹਿਲਾਂ ਹੀ ਦਿੱਲੀ ਪਹੁੰਚੇ ਹੋਏ ਹਨ | ਪੰਜਾਬ ਤੇ ਹਰਿਆਣਾ ਦੀ ਹੱਦ 'ਤੇ ਡੱਬਵਾਲੀ 'ਚ ਲਾਏ ਗਏ ਬੈਰੀਗੇਡ ਤੋੜਣ ਤੋਂ ਬਾਅਦ ਕਿਸਾਨਾਂ ਨੇ ਘੱਗਰ ਪੁਲ 'ਤੇ ਲਾਏ ਗਏ ਬੇਰੀਗੇਡਾਂ ਨੂੰ ਮਿੰਟਾਂ ਸਕਿੰਟਾਂ ਵਿੱਚ ਤੋੜ ਦਿੱਤਾ ਅਤੇ ਦਿੱਲੀ ਵੱਲ ਜਾਣ ਦਾ ਰਾਹ ਸਾਫ ਕਰ ਲਿਆ | ਕਿਸਾਨਾਂ ਦੇ ਡੱਬਵਾਲੀ ਤੋਂ ਅੱਗੇ ਚੱਲਣ 'ਤੇ ਹਰਿਆਣਾ ਦੇ ਕਿਸਾਨਾਂ ਨੇ ਪੰਜਾਬ ਦੇ ਕਿਸਾਨਾਂ ਲਈ ਕਈ ਥਾਵਾਂ 'ਤੇ ਚਾਹ-ਪਾਣੀ ਤੇ ਲੰਗਰ ਦਾ ਪ੍ਰਬੰਧ ਕੀਤਾ ਹੋਇਆ ਸੀ | ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਸਿਰਸਾ ਨੇੜੇ ਪਿੰਡ ਖੈਰੇਕਾਂ ਘੱਗਰ ਪੁਲ ਦੇ ਉੱਤੇ ਭਾਰੀਆਂ ਰੁਕਾਵਟਾਂ ਖੜ੍ਹੀਆਂ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ ਪਰ ਇਨਾਂ ਕੋਸ਼ਿਸ਼ਾਂ ਨੂੰ ਕਿਸਾਨਾਂ ਨੇ ਫੇਲ੍ਹ ਕਰ ਦਿੱਤਾ | ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜੇਸੀਬੀ ਮਸ਼ੀਨਾਂ ਨਾਲ ਭਾਰੀ ਪੱਥਰ ਅਤੇ ਵੱਡੀਆਂ ਪਾਈਪਾਂ ਸੜਕ ਦੇ ਵਿਚਾਲੇ ਲਾਈਆਂ ਗਈਆਂ ਸਨ | ਮਿੱਟੀਆਂ ਦੀਆਂ ਕਈ ਟਰਾਲੀਆਂ ਸੜਕ 'ਤੇ ਸੁੱਟ ਕੇ ਰਾਹ ਰੋਕਣ ਦੀ ਕੋਸ਼ਿਸ਼ ਕੀਤੀ ਗਈ | ਜਿਥੇ ਕਿਸਾਨਾਂ ਨੇ ਭਾਰੀ ਪੱਥਰਾਂ ਨੂੰ ਹੱਥਾਂ ਨਾਲ ਚੁੱਕ ਕੇ ਪਾਸੇ ਸੁੱਟ ਦਿੱਤਾ ਉਥੇ ਹੀ ਮਿੱਟੀ ਦੇ ਢੇਰਾਂ ਨੂੰ ਹੱਥਾਂ ਅਤੇ ਕਹੀਆਂ ਨਾਲ ਮਿੰਟਾਂ 'ਚ ਖਿਲਾਰ ਕੇ ਆਪਣੇ ਟਰੈਕਟ ਟਰਾਲੀਆਂ ਲਈ ਰਾਹ ਬਣਾ ਲਿਆ ਸੀ | ਪੁਲਿਸ ਇਕ ਪਾਸੇ ਖੜ੍ਹੇ ਹੋ ਕੇ ਕਿਸਾਨਾਂ ਦੀ ਕਾਰਵਾਈ ਵੇਖਦੀ ਹੀ ਰਹਿ ਗਈ | ਜਿਹੜੇ ਮਿੱਟੀ ਦੇ ਢੇਰ ਤੇ ਪਾਈਪਾਂ ਪੁਲਿਸ ਨੇ ਸਾਰੀ ਰਾਤ ਮਿਹਨਤ ਕਰਕੇ ਲਾਏ ਸਨ, ਕਿਸਾਨਾਂ ਨੇ ਉਨ੍ਹਾਂ ਨੂੰ ਹਟਾਉਣ ਲਈ ਦਸ ਤੋਂ ਪੰਦਰਾਂ ਮਿੰਟ ਹੀ ਲਾਏ | ਕਿਸਾਨਾਂ ਨਾਲ ਵੱਡੀ ਗਿਣਤੀ 'ਚ ਮਹਿਲਾਵਾਂ ਵੀ ਸ਼ਾਮਿਲ ਸਨ | ਸਿਰਸਾ ਤੋਂ ਵੀ ਵੱਡੀ ਗਿਣਤੀ 'ਚ ਕਿਸਾਨ ਪੰਜਾਬ ਦੇ ਕਿਸਾਨਾਂ ਨਾਲ ਰਲ ਕੇ ਅੱਗੇ ਦਿੱਲੀ ਵੱਲ ਕੂਚ ਕਰ ਗਏ |

ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਇਸਤਰੀ ਵਿੰਗ ਵਲੋਂ ਬੀਬੀ ਰਪਵਿੰਦਰ ਕੌਰ ਲੁਧਿਆਣਾ ਸ਼ਹਿਰੀ ਦੀ ਪ੍ਰਧਾਨ ਨਿਯੁਕਤ

ਲੁਧਿਆਣਾ, 27 ਨਵੰਬਰ (ਕਵਿਤਾ ਖੁੱਲਰ)- ਮਨੁੱਖੀ ਕਾਰਜਾਂ ਨੂੰ ਸਮਰਪਿਤ ਭਾਈ ਘੱਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭਾਈ ਘੱਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਇਸਤਰੀ ਵਿੰਗ ਦੀ ...

ਪੂਰੀ ਖ਼ਬਰ »

ਬੈਂਕ ਇੰਪਲਾਈਜ਼ ਯੂਨੀਅਨ ਵਲੋਂ ਟਰੇਡ ਯੂਨੀਅਨਾਂ ਦੇ ਬੰਦ ਦੇ ਸੱਦੇ 'ਤੇ ਵਿਸ਼ਾਲ ਰੋਸ ਰੈਲੀ

ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)- ਆਲ ਇੰਡੀਆ ਬੈਂਕ ਇੰਪਲਾਈਜ਼ ਯੂਨੀਅਨ ਤੇ ਹੋਰ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਪੀ.ਬੀ.ਅੇਫ.ਈ. ਲੁਧਿਆਣਾ ਵਲੋਂ ਕੈਨਰਾ ਬੈਂਕ ਭਾਰਤ ਨਗਰ ਚੌਾਕ ਦੇ ਸਾਹਮਣੇ ਇਕ ਵਿਸ਼ਾਲ ਰੈਲੀ ਕੀਤੀ | ਜਿਸ ਵਿਚ ਪੰਜਾਬ ਬੈਂਕ ਕਰਮਚਾਰੀ ਸੰਘ ਦੇ ...

ਪੂਰੀ ਖ਼ਬਰ »

ਬਾਗੀ ਤਿ੍ਣਾਮੂਲ ਆਗੂ ਸੁਭੇਂਦੁ ਅਧਿਕਾਰੀ ਨੇ ਦਿੱਤਾ ਅਸਤੀਫ਼ਾ

ਕੋਲਕਾਤਾ, 27 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)-ਨੰਦੀਗ੍ਰਾਮ ਇਲਾਕੇ ਦੇ ਤਿ੍ਣਾਮੂਲ ਆਗੂ ਅਤੇ ਰਾਜ ਦੇ ਹੁਗਲੀ ਰਿਵਰ ਬੋਰਡ ਕਮਿਸ਼ਨ ਦੇ ਚੇਅਰਮੈਨ, ਰਾਜ ਦੇ ਟ੍ਰਾਂਸਪੋਰਟ ਅਤੇ ਸਿੰਚਾਈ ਮੰਤਰੀ ਸੁਭੇਂਦੁ ਅਧਿਕਾਰੀ ਨੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ | ...

ਪੂਰੀ ਖ਼ਬਰ »

ਕਾਨੂੰਨੀ ਜਾਗਰੂਕਤਾ ਕੈਂਪ ਲਾਇਆ

ਰਤੀਆ, 27 ਨਵੰਬਰ (ਬੇਅੰਤ ਕੌਰ ਮੰਡੇਰ)- ਹਰਿਆਣਾ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਸਬ ਡਵੀਜ਼ਨਲ ਜੁਡੀਸ਼ੀਅਲ ਮੈਜਿਸਟਰੇਟ ਸ੍ਰੀ ਪਵਨ ਕੁਮਾਰ ਦੀ ਅਗਵਾਈ ਵਿਚ ਐਡਵੋਕੇਟ ਸ਼੍ਰੀ ਦੀਪਕ ਨਾਇਕ, ਬਾਰ ਐਸੋਸੀਏਸ਼ਨ ਦੇ ਵਿੱਤ ਸਕੱਤਰ ਮੁਕੇਸ਼ ਬਤਰਾ ਅਤੇ ਐਡਵੋਕੇਟ ਅਸ਼ੋਕ ...

ਪੂਰੀ ਖ਼ਬਰ »

ਗ੍ਰਾਮੀਣ ਬੈਂਕ ਸ਼ਾਖਾ ਬੜੋਪਲ ਨੇ ਫ਼ਤਿਹਾਬਾਦ 'ਚ ਖ਼ੂਨਦਾਨ ਕੈਂਪ ਲਗਾਇਆ

ਫ਼ਤਿਹਾਬਾਦ, 27 ਨਵੰਬਰ (ਹਰਬੰਸ ਸਿੰਘ ਮੰਡੇਰ)-ਹਰਿਆਣਾ ਗ੍ਰਾਮੀਣ ਬੈਂਕ ਬੜੋਪਾਲ ਸ਼ਾਖਾ ਨੇ ਅੱਜ ਆਪਣੇ ਦਸਵੇਂ ਸਾਲ ਦੇ ਸਰਬੋਤਮ ਸਮਾਰੋਹ ਦੇ ਲਈ ਖ਼ੂਨਦਾਨ ਕੈਂਪ ਲਗਾਇਆ¢ ਕੈਂਪ ਦਾ ਉਦਘਾਟਨ ਬੈਂਕ ਦੇ ਖੇਤਰੀ ਮੈਨੇਜਰ ਸੀ ਜੇ ਖੁਰਾਣਾ ਅਤੇ ਸਰਪੰਚ ਜੋਗਿੰਦਰ ਪੂਨੀਆ ...

ਪੂਰੀ ਖ਼ਬਰ »

ਸਿਰਸਾ ਜ਼ਿਲ੍ਹੇ 'ਚ ਕਰੋਨਾ ਨਾਲ ਇਕ ਦੀ ਮੌਤ

ਸਿਰਸਾ, 27 ਨਵੰਬਰ (ਪਰਦੀਪ ਸਚਦੇਵਾ)-ਸਿਰਸਾ ਜ਼ਿਲ੍ਹੇ ਵਿਚ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ | ਅੱਜ ਇੱਕ ਹੋਰ ਵਿਅਕਤੀ ਦੀ ਮੌਤ ਕਰੋਨਾ ਨਾਲ ਹੋ ਜਾਣ 'ਤੇ ਕਰੋਨਾ ਮਰਨ ਵਾਲਿਆਂ ਦੀ ਗਿਣਤੀ 105 ਹੋ ਗਈ ਹੈ | ਜ਼ਿਲ੍ਹਾ 'ਚ ਅੱਜ 41 ਨਵੇਂ ਕਰੋਨਾ ...

ਪੂਰੀ ਖ਼ਬਰ »

ਮਜਬ੍ਹੀ ਸਿੱਖ ਸਮਾਜ ਦਾ ਤੀਜਾ ਸਾਲਾਨਾ ਚੇਤਨਾ ਸਮਾਗਮ 6 ਨੂੰ

ਸਿਰਸਾ, 27 ਨਵੰਬਰ (ਪਰਦੀਪ ਸਚਦੇਵਾ)-ਮਜਬ੍ਹੀ ਸਿੱਖ ਵੈਲਫੇਅਰ ਐਸੋਸੀਏਸ਼ਨ ਦੀ ਇਕ ਮੀਟਿੰਗ ਖੈਰਪੁਰ ਕਾਲੋਨੀ ਸਥਿਤ ਐਸੋਸੀਏਸ਼ਨ ਦੇ ਮੁੱਖ ਦਫ਼ਤਰ ਵਿੱਚ ਹੋਈ | ਇਸ ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ ਐਸੋਸੀਏਸ਼ਨ ਦੇ ਪ੍ਰਧਾਨ ਮਾਸਟਰ ...

ਪੂਰੀ ਖ਼ਬਰ »

ਸੀਵਰੇਜ ਦੀ ਸਫਾਈ ਨਾ ਹੋਣ ਕਾਰਨ ਗੰਦਾ ਪਾਣੀ ਗਲੀ 'ਚ ਫੈਲਿਆ, ਲੋਕ ਪ੍ਰੇਸ਼ਾਨ

ਏਲਨਾਬਾਦ, 27 ਨਵੰਬਰ (ਜਗਤਾਰ ਸਮਾਲਸਰ)- ਸ਼ਹਿਰ ਦੀ ਮੁਮੇਰਾ ਰੋਡ ਵਾਰਡ ਨੰਬਰ 7 ਬਹਾਲ ਸਿੰਘ ਚੱਕੀ ਵਾਲੀ ਗਲੀ ਵਿੱਚ ਸੀਵਰੇਜ ਲਗਪਗ 2 ਮਹੀਨੇ ਤੋਂ ਰੁਕੇ ਹੋਏ ਹਨ ਜਿਸ ਕਾਰਨ ਇਸ ਗਲੀ ਵਿੱਚ ਰਹਿਣ ਵਾਲੇ ਲੋਕਾਂ ਲਈ ਆਪਣੇ ਘਰਾਂ ਤੱਕ ਆਉਣਾ-ਜਾਣਾ ਵੀ ਮੁਸ਼ਕਲ ਹੋ ਚੁੱਕਿਆ ਹੈ ...

ਪੂਰੀ ਖ਼ਬਰ »

9ਵੇਂ ਦਿਨ ਵੀ ਜਾਰੀ ਰਿਹਾ ਬਿਜਲੀ ਨਿਗਮ ਦੇ ਠੇਕਾ ਕਰਮਚਾਰੀਆਂ ਦਾ ਧਰਨਾ

ਸਿਰਸਾ, 27 ਨਵੰਬਰ (ਪਰਦੀਪ ਸਚਦੇਵਾ)-ਬਿਜਲੀ ਨਿਗਮ ਵਲੋਂ ਹਟਾਏ ਗਏ ਠੇਕਾ ਕਰਮਚਾਰੀਆਂ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਐਕਸੀਅਨ ਦਫ਼ਤਰ ਅੱਗੇ ਕਰਮਚਾਰੀਆਂ ਦਾ ਧਰਨਾ ਅੱਜ 9ਵੇਂ ਦਿਨ ਵੀ ਜਾਰੀ ਰਿਹਾ | ਇਸ ਦੌਰਾਨ ਕਰਮਚਾਰੀਆਂ ਨੇ ਨਿਗਮ ਪ੍ਰਸ਼ਾਸਨ ਦੇ ਖਿਲਾਫ਼ ਜੋਰਦਾਰ ...

ਪੂਰੀ ਖ਼ਬਰ »

ਹੀਰੋ ਮੋਟੋਕਾਰਪ ਨੇ ਹਿਮਾਚਲ ਦੇ ਸਿਹਤ ਵਿਭਾਗ ਨੂੰ ਦਿੱਤੇ ਚਾਰ ਹੋਰ ਫਸਟ ਰਿਸਪਾਂਡਰ ਵਾਹਨ

ਜਲੰਧਰ, 27 ਨਵੰਬਰ (ਅ.ਬ)-ਹੀਰੋ ਮੋਟੋਕਾਰਪ ਨੇ ਅੱਜ ਸ਼ਿਮਲਾ 'ਚ ਸਿਹਤ ਤੇ ਪਰਿਵਾਰ ਕਲਿਆਣ ਵਿਭਾਗ, ਹਿਮਾਚਲ ਪ੍ਰਦੇਸ਼ ਨੂੰ 4 ਫਸਟ ਰਿਸਪਾਂਡਰ ਵਾਹਨ ਸੌਾਪੇ | ਇਹ ਕਦਮ ਕੋਵਿਡ-19 ਨਾਲ ਲੜਾਈ ਲਈ ਕੀਤੇ ਜਾ ਰਹੇ ਯਤਨਾਂ ਲਈ ਕੰਪਨੀ ਦੀ ਕਾਰਪੋਰੇਟ ਸੋਸ਼ਲ ਰਿਸਪਾਂਸੀਬਿਲਿਟੀ ...

ਪੂਰੀ ਖ਼ਬਰ »

ਨੌਜਵਾਨ ਦੀ ਦਲੇਰੀ ਸਦਕਾ ਲੁਟੇਰੇ ਲੁੱਟ ਦੇ ਮਕਸਦ ਵਿਚ ਹੋਏ ਨਾਕਾਮ

ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਹਾਦਰ ਕੇ ਰੋਡ 'ਤੇ ਨੌਜਵਾਨ ਦੀ ਦਲੇਰੀ ਸਦਕਾ ਦੋ ਹਥਿਆਰਬੰਦ ਲੁਟੇਰੇ ਲੁੱਟ ਦੇ ਮਕਸਦ ਵਿਚ ਕਾਮਯਾਬ ਨਹੀਂ ਹੋ ਸਕੇ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ...

ਪੂਰੀ ਖ਼ਬਰ »

ਕੇਂਦਰੀ ਟਰੇਡ ਯੂਨੀਅਨ ਦੇ ਸੱਦੇ 'ਤੇ ਲੁਧਿਆਣਾ 'ਚ ਯੂਨੀਅਨਾਂ ਵਲੋਂ ਰੋਸ ਰੈਲੀਆਂ ਤੇ ਮੁਜ਼ਾਹਰੇ

ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)- ਕੇਂਦਰੀ ਟ੍ਰੇਡ ਯੂਨੀਅਨਾਂ ਦੇ ਸੱਦੇ 'ਤੇ ਇੰਟਕ, ਏਟਕ, ਸੀਟੂ ਤੇ ਸੀ. ਟੀ. ਯੂ. ਪੰਜਾਬ ਵਲੋ ਮੋਦੀ ਸਰਕਾਰ ਦੀਆਂ ਮਜ਼ਦੂਰ, ਮੁਲਾਜ਼ਮ, ਕਿਸਾਨ ਤੇ ਲੋਕ ਵਿਰੋਧੀ ਨੀਤੀਆਂ ਅਤੇ ਕਾਰਪੋਰੇਟ ਪੱਖੀ ਨੀਤੀਆਂ ਦੇ ਖਿਲਾਫ਼ ਲੁਧਿਆਣਾ ਵਿਖੇ ...

ਪੂਰੀ ਖ਼ਬਰ »

ਭਾਜਪਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਸਿੰਘਲ ਵਲੋਂ ਲੁਧਿਆਣਾ ਕੇਂਦਰੀ ਦੇ 2 ਮੰਡਲਾਂ ਦੇ ਅਹੁਦੇਦਾਰਾਂ ਦਾ ਐਲਾਨ

ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)- ਭਾਰਤੀ ਜਨਤਾ ਪਾਰਟੀ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਪੁਸ਼ਪਿੰਦਰ ਸਿੰਘਲ ਵਲੋਂ ਭਾਜਪਾ ਹਾਈਕਮਾਂਡ ਤੇ ਜ਼ਿਲ੍ਹਾ ਲੁਧਿਆਣਾ ਦੇ ਸਹਿ-ਇੰਚਾਰਜ ਵਿਪਨ ਮਹਾਜਨ ਨਾਲ ਸਲਾਹ ਕਰਕੇ ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਦੇ 2 ਮੰਡਲਾਂ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਡੇਰਾ ਕੁਚੀਆ ਤੋਂ ਨਗਰ ਕੀਰਤਨ ਸਜਾਇਆ

ਗੁਹਲਾ ਚੀਕਾ, 27 ਨਵੰਬਰ (ਓ.ਪੀ. ਸੈਣੀ)- ਅੱਜ ਗੁਰਦੁਆਰਾ ਸਿੰਘ ਸਭਾ ਡੇਰਾ ਕੁਚੀਆ 'ਚ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ | ਪਾਲਕੀ ਸਾਹਿਬ ਦੇ ਪਿੱਛੇ ਭਾਰੀ ਗਿਣਤੀ ਵਿਚ ਸੰਗਤ ਸਤਿਨਾਮ ਵਾਹਿਗੁਰੂ ਦਾ ਜਾਪ ...

ਪੂਰੀ ਖ਼ਬਰ »

ਵਿਆਹਾਂ 'ਚ 50 ਤੋਂ ਉੱਪਰ ਲੋਕ ਹੋਣ 'ਤੇ ਕੀਤੀ ਜਾ ਰਹੀ ਹੈ ਕਾਰਵਾਈ

ਨਵੀਂ ਦਿੱਲੀ, 27 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕੋਰੋਨਾ ਕਾਲ ਵਿਚ ਵੀ ਵਿਆਹ ਹੋ ਰਹੇ ਹਨ | ਵਿਆਹਾਂ ਪ੍ਰਤੀ ਆਉਣ ਵਾਲੇ ਮਹਿਮਾਨਾਂ ਅਤੇ ਵਿਆਹ ਵਾਲੇ ਘਰ ਵਾਲਿਆਂ ਦੀ ਗਿਣਤੀ ਅਕਸਰ 50 ਤੋਂ ਉੱਪਰ ਹੋ ਰਹੀ ਹੈ, ਜਿਸ ਕਰਕੇ ਵਿਆਹ ਕਰਨ ਵਾਲਿਆਂ ਦੇ ਉੱਪਰ ਕਾਰਵਾਈ ...

ਪੂਰੀ ਖ਼ਬਰ »

ਕੇਂਦਰੀ ਗੁਪਤਚਰ ਵਲੋਂ ਸੰਵਿਧਾਨ ਦਿਵਸ 'ਤੇ ਔਰਤਾਂ ਦੇ ਮੌਲਿਕ ਅਧਿਕਾਰ ਪ੍ਰਤੀ ਹੋਈ ਗੋਸ਼ਟੀ

ਨਵੀਂ ਦਿੱਲੀ, 27 ਨਵੰਬਰ (ਬਲਵਿੰਦਰ ਸਿੰਘ ਸੋਢੀ)-ਕੇਂਦਰੀ ਗੁਪਤਚਰ ਸਿੱਖਿਆ ਸੰਸਥਾਨ ਗਾਜ਼ੀਆਬਾਦ ਵਲੋਂ ਸੰਵਿਧਾਨ ਦਿਵਸ ਪ੍ਰਤੀ ਇਕ ਗੋਸ਼ਟੀ ਕੀਤੀ ਗਈ | ਸੰਸਥਾ ਦੇ ਨਿਰਦੇਸ਼ਕ ਅੰਬਰ ਕਿਸ਼ੋਰ ਝਾਅ ਨੇ ਇਸ ਮੌਕੇ ਭਾਰਤ ਦੇ ਸੰਵਿਧਾਨ ਦੀ ਜਾਣਕਾਰੀ ਅਧਿਕਾਰੀਆਂ ਤੇ ...

ਪੂਰੀ ਖ਼ਬਰ »

ਅਨੰਦ ਵਿਹਾਰ ਟਰਮੀਨਲ ਦੇ 2 ਪਲੇਟਫਾਰਮਾਂ ਤੇ ਰੇਲਵੇ ਨੇ ਕੋਚ ਖੜ੍ਹੇ ਕੀਤੇ

ਨਵੀਂ ਦਿੱਲੀ, 27 ਨਵੰਬਰ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੇ ਮਾਮਲੇ ਵਧ ਜਾਣ ਤੇ ਰੇਲਵੇ ਨੇ ਫਿਰ ਆਪਣੇ ਆਈਸੋਲੇਸ਼ਨ ਕੋਚ ਤਿਆਰ ਕਰ ਦਿੱਤੇ ਹਨ ਤਾਂ ਜੋ ਇਨ੍ਹਾਂ ਵਿਚ ਕੋਰੋਨਾ ਦੇ ਮਰੀਜ਼ਾਂ ਨੂੰ ਰੱਖ ਕੇ ਇਲਾਜ ਕੀਤਾ ਜਾਵੇ | ਅਨੰਦ ਵਿਹਾਰ ਟਰਮੀਨਲ ਦੇ 2 ਪਲੇਟਫਾਰਮ ਤੇ ...

ਪੂਰੀ ਖ਼ਬਰ »

ਗਹਿਣਿਆਂ ਦਾ ਬੈਗ ਖੋਹ ਕੇ ਲੁਟੇਰੇ ਹੋਏ ਫ਼ਰਾਰ

ਨਵੀਂ ਦਿੱਲੀ, 27 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਕਰਾਵਲ ਨਗਰ ਦੇ ਇਲਾਕੇ ਵਿਚ ਮੋਟਰਸਾਈਕਲ ਸਵਾਰਾਂ ਨੇ ਲਾੜੇ ਦੇ ਨਾਨੇ ਤੋਂ ਗਹਿਣਿਆਂ ਦਾ ਬੈਗ ਖੋਹ ਲਿਆ ਜਿਸ ਵਿਚ ਪੈਸਿਆਂ ਤੋਂ ਇਲਾਵਾ ਸ਼ਗਨ ਦੇ ਲਿਫ਼ਾਫ਼ੇ ਸਨ | ਪੁਲਿਸ ਨੇ ਝਪਟਮਾਰੀ ਦਾ ਮਾਮਲਾ ਦਰਜ ਕਰ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਔਰਤ ਹੈਰੋਇਨ ਸਮੇਤ ਗਿ੍ਫ਼ਤਾਰ

ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਇਕ ਔਰਤ ਨੂੰ ਗਿ੍ਫਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੀ ਔਰਤ ਦੀ ਸ਼ਨਾਖਤ ਅਮਰਜੀਤ ਕੌਰ ਪਤਨੀ ਰੇਸ਼ਮ ਲਾਲ ...

ਪੂਰੀ ਖ਼ਬਰ »

ਡੀਪੂਆਂ ਦੇ ਰਾਸ਼ਨ ਵੰਡਣ ਲਈ ਦਿੱਤੇ ਜਾ ਰਹੇ ਨੇ ਟੋਕਨ

ਨਵੀਂ ਦਿੱਲੀ, 27 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਗ਼ਰੀਬ ਲੋਕਾਂ ਨੂੰ ਰਾਸ਼ਨ ਕਾਰਡ ਦੇ ਜ਼ਰੀਏ ਰਾਸ਼ਨ ਵੰਡਿਆ ਜਾ ਰਿਹਾ ਹੈ, ਜਿਸ 'ਚ ਕਣਕ ਤੇ ਚੌਲ ਮੁਫ਼ਤ ਦਿੱਤੇ ਜਾ ਰਹੇ ਹਨ | ਇਹ ਰਾਸ਼ਨ ਵੱਖ-ਵੱਖ ਇਲਾਕਿਆਂ ਦੇ ਡੀਪੂਆਂ ਰਾਹੀਂ ਲੋਕਾਂ ਨੂੰ ਦਿੱਤਾ ਜਾ ਰਿਹਾ ...

ਪੂਰੀ ਖ਼ਬਰ »

ਲਗਦੇ ਟ੍ਰੈਫ਼ਿਕ ਜਾਮ ਤੋਂ ਲੋਕ ਪ੍ਰੇਸ਼ਾਨ-ਦਿੱਲੀ ਸਰਕਾਰ ਨੇ 9 ਸਟੇਡੀਅਮਾਂ ਨੂੰ ਜੇਲ੍ਹ ਬਣਾਉਣ ਪ੍ਰਤੀ ਕੀਤਾ ਇਨਕਾਰ

ਨਵੀਂ ਦਿੱਲੀ, 27 ਨਵੰਬਰ (ਬਲਵਿੰਦਰ ਸਿੰਘ ਸੋਢੀ)-ਕਿਸਾਨਾਂ ਦੇ 'ਦਿੱਲੀ ਚਲੋ ਮਾਰਚ' ਨੂੰ ਵੇਖਦੇ ਹੋਏ ਹਰਿਆਣਾ ਤੋਂ ਰਾਸ਼ਟਰੀ ਰਾਜਧਾਨੀ ਨੂੰ ਜੋੜਨ ਵਾਲੇ ਮਾਰਗਾਂ ਨੂੰ ਦਿੱਲੀ ਪੁਲਿਸ ਦੁਆਰਾ ਬੰਦ ਕੀਤਾ ਗਿਆ ਹੈ, ਜਿਸ ਕਰਕੇ ਥਾਂ-ਥਾਂ 'ਤੇ ਟਰੈਫ਼ਿਕ ਜਾਮ ਦੀ ਸਥਿਤੀ ...

ਪੂਰੀ ਖ਼ਬਰ »

ਪੰਜਾਬ 'ਚ ਬਾਹਰੀ ਸੂਬਿਆਂ ਤੋਂ ਆਏ ਝੋਨੇ/ਚੌਲ ਦੇ ਕਰੋੜਾਂ ਰੁਪਏ ਦੇ ਘੁਟਾਲੇ ਦਾ ਭੇਤ ਖੁੱਲ੍ਹਣ ਲੱਗਾ

ਰਾਮਪੁਰਾ ਫੂਲ, 27 ਨਵੰਬਰ (ਨਰਪਿੰਦਰ ਸਿੰਘ ਧਾਲੀਵਾਲ)- ਪੰਜਾਬ 'ਚ ਬਾਹਰੀ ਸੂਬਿਆਂ ਤੋਂ ਆਏ ਝੋਨੇ/ ਚੌਲ ਦੇ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਦੇ ਭੇਤ ਖੁੱਲਣੇ ਸ਼ੁਰੂ ਹੋ ਗਏ ਹਨ | ਦੱਸਣਾ ਬਣਦਾ ਹੈ ਕਿ ਆੜਤੀਆਂ, ਸੈਲਰ ਮਾਲਕਾਂ ਤੇ ਅਧਿਕਾਰੀਆਂ ਵਲੋਂ ਕਾਗਜਾਂ 'ਚ ਫਰਜੀ ...

ਪੂਰੀ ਖ਼ਬਰ »

ਵਿਆਹ ਬੰਧਨ 'ਚ ਬੱ ਝੇ ਪਹਿਲਵਾਨ ਬਜਰੰਗ ਪੂਨੀਆ ਤੇ ਸੰਗੀਤਾ ਫੋਗਾਟ

ਨਵੀਂ ਦਿੱਲੀ, 27 ਨਵੰਬਰ (ਏਜੰਸੀ)- ਪਹਿਲਵਾਨ ਬਜਰੰਗ ਪੂਨੀਆ ਤੇ ਸੰਗੀਤਾ ਫੋਗਾਟ ਬੀਤੇ ਦਿਨ ਹਰਿਆਣਾ ਦੇ ਪਿੰਡ ਬਿਲਾਲੀ 'ਚ ਇਕ ਛੋਟੇ ਸਮਾਰੋਹ ਦੌਰਾਨ ਵਿਆਹ ਬੰਝਨ 'ਚ ਬੱਝ ਗਏ | ਬਜਰੰਗ ਪੂਨੀਆ ਨੇ ਇੰਸਟਾਗ੍ਰਾਮ 'ਤੇ ਲਿਖਿਆ, ਅੱਜ ਮੈਂ ਆਪਣਾ ਜੀਵਨ ਸਾਥੀ ਚੁਣਿਆ ਹੈ ਅਤੇ ...

ਪੂਰੀ ਖ਼ਬਰ »

13 ਸਾਲ ਦੀ ਲੰਬੀ ਉਡੀਕ ਤੋਂ ਬਾਅਦ ਵੀ 34ਵੀਆਂ ਨੈਸ਼ਨਲ ਖੇਡਾਂ 2007 ਦੇ ਤਗਮੇ ਜੇਤੂਆਂ ਦੀ ਝੋਲੀ ਖੇਡ ਇਨਾਮੀ ਰਾਸ਼ੀ ਤੋਂ ਖਾਲੀ

ਜਲੰਧਰ, 27 ਨਵੰਬਰ (ਸਾਬੀ)- ਸਿਆਣਿਆਂ ਦਾ ਕਥਨ ਹੈ, ਕਿ 'ਬਾਰਾਂ ਸਾਲਾਂ ਬਾਅਦ ਤਾਂ ਰੂੜੀ ਦੀ ਵੀ ਸੁਣੀ ਜਾਂਦੀ ਹੈ' ਪਰ ਪੰਜਾਬ ਸਰਕਾਰ ਦੇ ਖੇਡ ਵਿਭਾਗ ਨੇ 34ਵੀਆਂ ਨੈਸ਼ਨਲ ਖੇਡਾਂ 2007 ਦੇ 104 ਤਗਮੇ ਜੇਤੂਆਂ ਨੂੰ ਇਨਾਮੀ ਰਾਸ਼ੀ ਦੇਣ ਤੋਂ ਬਾਹਰ ਕਰ ਕੇ ਨਿਰਾਸ਼ਾ ਦੇ ਆਲਮ 'ਚ ਡੋਬ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX