ਫਤਿਆਬਾਦ, 28 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਿਤਾ ਪੁਰਖੀ ਨਗਰ ਗੁ. ਡੇਹਰਾ ਸਾਹਿਬ ਲੁਹਾਰ ਤੋਂ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਰਮਭੂਮੀ ਸ੍ਰੀ ਸੁਲਤਾਨਪੁਰ ਲੋਧੀ ਸਾਹਿਬ ਲਈ ਵਿਸ਼ਾਲ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਵਿਚ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਦੀ ਰਹਿਨਮਾਈ ਹੇਠ ਰਵਾਨਾ ਹੋਇਆ | ਇਸ ਮੌਕੇ ਬਾਬਾ ਨੰਦ ਸਿੰਘ ਮੁੰਡਾ ਪਿੰਡ, ਬਾਬਾ ਕੁਲਵਿੰਦਰ ਸਿੰਘ ਕੋਟੇ ਵਾਲੇ, ਬਾਬਾ ਮੁਖਤਾਰ ਸਿੰਘ ਝੰਡੇਰ ਮਹਾਂਪੁਰਖਾਂ, ਪ੍ਰਧਾਨ ਗੁਰਿੰਦਰ ਸਿੰਘ ਟੋਨੀ ਬ੍ਰਹਮਪੁਰਾ ਅਤੇ ਬਾਬਾ ਮਹਿਤਾ ਕਾਲੂ ਜੀ ਸੇਵਾ ਸੁਸਾਇਟੀ ਦੇ ਮੈਂਬਰਾਂ ਦੇ ਨਾਲ ਐਸ ਜੀ ਪੀ ਸੀ ਦੇ ਮੈਂਬਰ ਜਥੇ ਗੁਰਬਚਨ ਸਿੰਘ ਕਰਮੂਵਾਲਾ ਵੀ ਹਾਜਰ ਸਨ | ਇਹ ਨਗਰ ਕੀਰਤਨ ਅੱਡਾ ਡੇਹਰਾ ਸਾਹਿਬ, ਪੁਲ ਜਾਮਾਰਾਏ, ਪੁਲ ਛਾਪੜੀ ਸਾਹਿਬ ਤੋ ਹੁੰਦੇ ਹੋਏ ਫਤਿਆਬਾਦ ਵਿਖੇ ਪਹੁੰਚਿਆ ਜਿਥੇ ਗੁ. ਗੁਰੂ ਨਾਨਕ ਪੜਾਉ ਸਾਹਿਬ ਦੀ ਕਮੇਟੀ ਦੇ ਮੈਂਬਰਾਂ ਅਤੇ ਪ੍ਰਧਾਨ ਰਤਨ ਸਿੰਘ ਦਿਉਲ ਵਲੋਂ ਪੰਜ ਪਿਆਰਿਆਂ ਅਤੇ ਪ੍ਰਬੰਧਕਾਂ ਨੂੰ ਸਿਰੋਪਾਓ ਦੇ ਕੇ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਭੁਪਿੰਦਰ ਸਿੰਘ ਭਿੰਦਾ, ਮਲਕੀਤ ਸਿੰਘ ਠੇਕੇਦਾਰ, ਜਗਜੀਤ ਸਿੰਘ ਕਾਲੂ, ਪ੍ਰਧਾਨ ਪ੍ਰਮਜੀਤ ਸਿੰਘ ਦਿਉਲ, ਬਾਬਾ ਖੜਕ ਸਿੰਘ, ਜਥੇ ਹਰਦਿਆਲ ਸਿੰਘ, ਤਰਸੇਮ ਸਿੰਘ ਫੌਜੀ, ਪ੍ਰਧਾਨ ਜਗਬੀਰ ਸਿੰਘ, ਡਾ. ਅਵਤਾਰ ਸਿੰਘ ਵੇਈਪੂਈ, ਜਥੇ ਮੇਘ ਸਿੰਘ, ਡਾ. ਗੁਰਮੀਤ ਸਿੰਘ ਰੰਧਾਵਾ, ਗੁਰਚਰਨ ਸਿੰਘ ਪਿ੍ੰਸ, ਬਾਬਾ ਜਸਕਰਨ ਸਿੰਘ, ਜਥੇ ਬਲਦੇਵ ਸਿੰਘ, ਗਿਆਨੀ ਕਰਮ ਸਿੰਘ ਸਾਹਨੀ, ਗਿਆਨੀ ਹਰਪਾਲ ਸਿੰਘ ਜਥੇ ਅਵਤਾਰ ਸਿੰਘ, ਬਾਬਾ ਪਿਆਰਾ ਸਿੰਘ ਲੁਹਾਰ, ਸੁਖਰਾਜ ਸਿੰਘ ਜਾਮਾਰਾਏ, ਬਲਵਿੰਦਰ ਸਿੰਘ ਜਾਮਾਰਾਏ, ਪਿ੍ਤਪਾਲ ਸਿੰਘ ਜਾਮਾਰਾਏ ਅਤੇ ਹੋਰ ਸ਼ਾਮਿਲ ਹੋਏ |
ਨਗਰ ਕੀਰਤਨ ਦਾ ਗੁਰਦੁਆਰਾ ਬਾਉਲੀ ਸਾਹਿਬ ਪੁੱਜਣ 'ਤੇ ਭਰਵਾਂ ਸਵਾਗਤ
ਗੋਇੰਦਵਾਲ ਸਾਹਿਬ, (ਸਕੱਤਰ ਸਿੰਘ ਅਟਵਾਲ)- ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਡੇਹਰਾ ਸਾਹਿਬ ਤੋਂ ਹਰ ਸਾਲ ਦੀ ਤਰ੍ਹਾਂ ਸੁਲਤਾਨਪੁਰ ਲੋਧੀ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਨਗਰ ਕੀਰਤਨ ਦਾ ਵੱਖ-ਵੱਖ ਪਿੰਡਾਂ ਵਿੱਚ ਪਹੁੰਚਣ 'ਤੇ ਸੰਗਤਾਂ ਵਲੋਂ ਭਾਰੀ ਸੁਆਗਤ ਕੀਤਾ ਗਿਆ | ਨਗਰ ਕੀਰਤਨ ਦੇ ਪ੍ਰਬੰਧਾਂ ਦੀ ਸੇਵਾ ਨਿਭਾਅ ਰਹੇ ਗੁਰਿੰਦਰ ਸਿੰਘ ਟੋਨੀ, ਬਾਬਾ ਨੰਦ ਸਿੰਘ ਮੁੰਡਾ ਪਿੰਡ ਵਾਲਿਆਂ ਨੂੰ ਗੁਰਦੁਆਰਾ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਪਹੁੰਚਣ 'ਤੇ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ, ਕੁਲਦੀਪ ਸਿੰਘ ਔਲਖ, ਜਥੇਦਾਰ ਪ੍ਰੇਮ ਸਿੰਘ ਪੰਨੂ, ਹੈੈੱਡ ਗ੍ਰੰਥੀ ਭਾਈ ਕੁਲਵੰਤ ਸਿੰਘ ਅਤੇ ਪ੍ਰਚਾਰਕ ਸਰਬਜੀਤ ਸਿੰਘ ਢੋਟੀਆਂ ਵਲੋਂ ਨਗਰ ਕੀਰਤਨ ਦਾ ਸਵਾਗਤ ਕਰਦੇ ਹੋਏ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਜੈਕਾਰਿਆਂ ਦੀ ਗੂੰਜ ਵਿਚ ਸਵਾਗਤ ਕਰਦੇ ਹੋਏ ਫੁੱਲਾਂ ਦੀ ਵਰਖਾ ਕੀਤੀ ਗਈ | ਇਸ ਉਪਰੰਤ ਸੰਗਤਾਂ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸੁਲਤਾਨਪੁਰ ਲੋਧੀ ਲਈ ਰਵਾਨਾ ਹੋਈਆਂ |
ਪੱਟੀ, (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)-ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂੁ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਗੁਰਦਆਰਾ ਭੱਠ ਸਾਹਿਬ ਤੋਂ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਇਆ ਜੋ ਗੁਰਦਆਰਾ ਭਾਈ ਮਤੀ ਦਾਸ ਭਾਈ ਸਤੀ ਦਾਸ, ਗੁਰਦੁਆਰਾ ਭਾਈ ਸਤੀ ਦਾਸ, ਗੁਰਦੁਆਰਾ ਛਾਉਣੀ ਸਾਹਿਬ, ਗੁਰਦੁਆਰਾ ਬੀਬੀ ਰਜਨੀ ਜੀ ਅਤੇ ਸ਼ਹਿਰ ਦੇ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਭੱਠ ਸਾਹਿਬ ਵਿਖੇ ਸਮਾਪਤ ਹੋਇਆ | ਇਸ ਦੌਰਾਨ ਸਹਿਰ ਦੇ ਬਾਜ਼ਾਰਾਂ ਦੀਆਂ ਦੁਕਾਨਾ 'ਤੇ ਸ਼ਹਿਰ ਨਿਵਾਸੀਆਂ ਨੇ ਵੱਖ-ਵੱਖ ਪ੍ਰਕਾਰ ਦੇ ਲੰਗਰ ਸੰਗਤ ਲਈ ਲਗਾਏ 'ਤੇ ਫੁੱਲਾਂ ਦੀ ਵਰਖਾ ਕਰ ਕੇ ਨਗਰ ਕੀਰਤਨ ਦਾ ਸਵਾਗਤ ਕੀਤਾ | ਨਗਰ ਕੀਰਤਨ ਦੌਰਾਨ ਨਿਹੰਗ ਸਿੰਘਾਂ ਵਲੋਂ ਗਤਕੇ ਦੇ ਜੋਹਰ ਦਿਖਾਏ ਗਏ ਜਿਨ੍ਹਾਂ ਦਾ ਸੰਪ੍ਰਦਾਇ ਬਾਬਾ ਬਿਧੀ ਚੰਦ ਜੀ ਦੇ ਜਾਨਸ਼ੀਨ ਸੰਤ ਬਾਬਾ ਗੁਰਬਚਨ ਸਿੰਘ ਜੋ ਨਗਰ ਕੀਰਤਨ ਦੇ ਨਾਲ-ਨਾਲ ਚੱਲ ਰਹੇ ਸਨ , ਨੇ ਸਿਰਪਾਓ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਸ਼੍ਰੰੋਮਣੀ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ, ਭਪਿੰਦਰ ਸਿੰਘ ਮਿੰਟੂ ਮਾਹੀ, ਪਿ੍ੰਸ ਭਾਟੀਆ, ਮਨਦੀਪ ਸਿੰਘ, ਭਾਈ ਸੰਤੋਖ ਸਿੰਘ ਬਲਵਿੰਦਰ ਸਿੰਘ ਭੁੱਲਰ, ਡਾ.ਪ੍ਰਗਟ ਸਿੰਘ, ਗੁਰਦੀਪ ਸਿੰਘ ਮੱਲਾ, ਗਿਆਨੀ ਪ੍ਰਗਟ ਸਿੰਘ, ਭਾਈ ਬਾਜ ਸਿੰਘ, ਨਰਬੀਰ ਸਿੰਘ, ਸੋਢਾ ਸਿੰਘ, ਅਮਰ ਸਿੰਘ, ਗੁਰਦੇਵ ਸਿੰਘ, ਬਾਬਾ ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ, ਬਾਬਾ ਜਸਬੀਰ ਸਿੰਘ, ਅਮਰਜੀਤ ਸਿੰਘ, ਰਣਜੀਤ ਸਿੰਘ, ਗੁਰਜੰਟ ਸਿੰਘ ਆਦਿ ਮੌਜੂਦ ਸਨ |
ਪੱਟੀ, 28 ਨਵੰਬਰ (ਅਵਤਾਰ ਸਿੰਘ ਖਹਿਰਾ)-ਪੱਟੀ ਦੇ ਸ਼ਰਾਬ ਤਸਕਰਾਂ ਅਤੇ ਵਿਧਾਇਕ ਗਿੱਲ ਦੀ ਇਸ ਕੇਸ 'ਚ ਸ਼ਮੂਲੀਅਤ ਦੀ ਨਿਰਪੱਖ ਜਾਂਚ ਸੀ.ਬੀ.ਆਈ. ਤੋਂ ਕਰਵਾ ਕੇ ਕਾਰਵਾਈ ਕੀਤੀ ਜਾਵੇ ਤਾਂ ਕਿ ਨਕਲੀ ਸ਼ਰਾਬ ਨਾਲ ਹੋ ਰਹੀਆਂ ਮੌਤਾਂ ਨੂੰ ਠੱਲ ਪਾਈ ਜਾ ਸਕੇ | ਉਪਰੋਕਤ ਸਬਦਾਂ ...
ਚੋਹਲਾ ਸਾਹਿਬ, 28 ਨਵੰਬਰ (ਬਲਵਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸਥਾਨਿਕ ਡੇਰਾ ਸ੍ਰੀ ਨਿਰੰਕਾਰਪੁਰ ਸਾਹਿਬ ਨੇੜੇ ਬਿਜਲੀ ਘਰ ਵਿਖੇ ਜਥੇਦਾਰ ਬਲਕਾਰ ਸਿੰਘ ਯੂ.ਐੱਸ.ਏ. ਵਾਲਿਆਂ ਦੀ ਅਗਵਾਈ ਹੇਠ ਸੰਗਤਾਂ ਦੇ ਸਹਿਯੋਗ ...
ਤਰਨ ਤਾਰਨ, 28 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਵੱਖ-ਵੱਖ ਹਸਪਤਾਲਾਂ ਵਿਚ ਦਾਖਲ 2 ਵਿਅਕਤੀਆਂ ਦੀ ਮੌਤ ਹੋ ਗਈ | ਕੋਵਿਡ-19 ਤੋਂ ਪੀੜਤ ਮਾਰੇ ਗਏ ਇਨ੍ਹਾਂ ਦੋਵੇ ਵਿਅਕਤੀਆਂ ਦਾ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ...
ਸੁਰ ਸਿੰਘ, 28 ਨਵੰਬਰ (ਧਰਮਜੀਤ ਸਿੰਘ)-ਕਸਬਾ ਸੁਰ ਸਿੰਘ 'ਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ | ਸਥਾਨਿਕ ਮੇਨ ਬਾਜ਼ਾਰ ਵਾਸੀ ਪ੍ਰਦੀਪ ਕੁਮਾਰ ਸੋਨੂੰ ਪੁੱਤਰ ਰੌਸ਼ਨ ਲਾਲ ਦੀ ਐਕਟਿਵਾ ਸਕੂਟਰੀ ਚੋਰੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪੀੜਤ ...
ਤਰਨ ਤਾਰਨ, 28 ਨਵੰਬਰ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਅਤੇ ਉਸ ਨੂੰ ਧਮਕੀਆਂ ਦੇਣ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਤੋਂ ਇਲਾਵਾ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ...
ਤਰਨ ਤਾਰਨ, 28 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਰੇਤ ਚੋਰੀ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖ਼ਿਲਾਫ਼ ਮਾਈਨਿੰਗ ਐਕਟ ਤਹਿਤ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ...
ਖਾਲੜਾ, 28 ਨਵੰਬਰ (ਜੱਜਪਾਲ ਸਿੰਘ ਜੱਜ)- ਪੰਜਾਬ ਰਾਜ ਊਰਜਾ ਨਿਗਮ ਦੇ ਉਪ ਮੰਡਲ ਖਾਲੜਾ ਅਧੀਨ ਆਉਂਦੇ ਪਿੰਡ ਮਾੜੀ ਉਧੋਕੇ ਵਿਖੇ ਚੈਕਿੰਗ 'ਤੇ ਗਈ ਬਿਜਲੀ ਵਿਭਾਗ ਦੀ ਟੀਮ 'ਤੇ ਖਪਤਕਾਰਾਂ ਵਲੋਂ ਪੱਥਰਬਾਜੀ 'ਤੇ ਗਾਲੀ ਗਲੋਚ ਕਰਦਿਆਂ ਮੋਬਾਈਲ ਫੋਨ 'ਤੇ ਪਲਾਸ ਖੋਹ ਲੈਣ ਦੀ ...
ਤਰਨ ਤਾਰਨ, 28 ਨਵੰਬਰ (ਪਰਮਜੀਤ ਜੋਸ਼ੀ)-ਸੀ.ਆਈ.ਏ. ਸਟਾਫ਼-2 ਪੱਟੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਅਲਟੋ ਕਾਰ ਚਾਲਕ ਨੂੰ ਕਾਬੂ ਕਰ ਕੇ ਉਸ ਪਾਸੋਂ ਇਕ ਕਿਲੋ ਅਫ਼ੀਮ ਬਰਾਮਦ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. ...
ਤਰਨ ਤਾਰਨ, 28 ਨਵੰਬਰ (ਵਿਕਾਸ ਮਰਵਾਹਾ)-ਪਿਛਲੇ ਲਗਪਗ 28 ਸਾਲਾਂ ਤੋਂ ਕੀਤੇ ਜਾ ਰਹੇ ਸਮਾਜਿਕ ਕਾਰਜ ਜਿਥੇ ਚੰਗੇਰੇ ਸਮਾਜ ਦੀ ਸਿਰਜਨਾ ਕਰਨ ਲਈ ਵਧੀਆ ਉਪਰਾਲਾ ਹੈ ਉਥੇ ਇਹ ਸੰਸਥਾ ਆਮ ਲੋਕਾਂ ਲਈ ਚਾਨਣ ਮੁਨਾਰੇ ਸਮਾਨ ਵੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ...
ਖਡੂਰ ਸਾਹਿਬ, 28 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਸਥਾਨਕ ਸਰਕਾਰੀ ਹਸਪਤਾਲ ਵਿਖੇ ਅੰਗਹੀਣ ਵਿਅਕਤੀਆਂ ਦੇ ਯੂ.ਡੀ. ਆਈ. ਡੀ. ਕਾਰਡ ਬਣਵਾਉਣ ਲਈ ਲਗਾਏ ਕੈਂਪ ਦੌਰਾਨ ਜੀ.ਓ.ਜੀ. ਤਹਿਸੀਲ ਹੈੱਡ ਕੈਪਟਨ ਬਿਕਰਮਜੀਤ ਸਿੰਘ, ਸੁਪਰਵਾਈਜ਼ਰ ਕੈਪਟਨ ਗੁਲਜਾਰ ਸਿੰਘ ਤੇ ...
ਖਡੂਰ ਸਾਹਿਬ, 28 ਨਵੰਬਰ (ਰਸ਼ਪਾਲ ਸਿੰਘ ਕੁਲਾਰ)- ਅੰਗਹੀਣ ਵਿਅਕਤੀਆਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਸਬ-ਡਵੀਜਨਲ ਹਸਪਤਾਲ ਖਡੂਰ ਸਾਹਿਬ ਵਿਖੇ ਐੱਸ.ਡੀ.ਐੱਮ ਖਡੂਰ ਸਾਹਿਬ ਰੋਹਿਤ ਗੁਪਤਾ ਦੀ ਅਗਵਾਈ ਹੇਠ ਲਗਾਏ ਵਿਸ਼ੇਸ਼ ਕੈਂਪ ਦਾ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ...
ਤਰਨ ਤਾਰਨ, 28 ਨਵੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਫ਼ਰਵਰੀ 2021 ਵਿਚ ਨਗਰ ਕੌਾਸਲ ਚੋਣਾਂ ਕਰਵਾਉਣ ਸੰਬੰਧੀ ਚੋਣ ਕਮਿਸ਼ਨ ਨੂੰ ਲਿਖਣ ਤੋਂ ਬਾਅਦ ਨਗਰ ਕੌਾਸਲ ਚੋਣਾਂ ਸੰਬੰਧੀ ਵੱਖ-ਵੱਖ ਪਾਰਟੀਆਂ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਜਿਸ ਤਹਿਤ ...
ਫਤਿਆਬਾਦ, 28 ਨਵੰਬਰ ( ਹਰਵਿੰਦਰ ਸਿੰਘ ਧੂੰਦਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਫਿਰ ਤੋਂ ਪ੍ਰਧਾਨ ਬਣਨ 'ਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਕੌਰ ਬ੍ਰਹਮਪੁਰਾ ਨੇ ਵਧਾਈ ਦਿੰਦੇ ...
ਸਰਹਾਲੀ ਕਲਾਂ, 28 ਨਵੰਬਰ (ਅਜੇ ਸਿੰਘ ਹੁੰਦਲ)-ਪਿੰਡ ਦਦੇਹਰ ਸਾਹਿਬ ਵਿਖੇ 6 ਦਸੰਬਰ ਨੂੰ ਦੇਸ਼ ਭਗਤ ਬਾਬਾ ਵਿਸਾਖਾ ਸਿੰਘ ਤੇ ਬਾਕੀ ਗਦਰੀਆਂ ਦੀ ਯਾਦ ਵਿਚ ਵਿਸ਼ਾਲ ਸਿਆਸੀ ਕਾਨਫ਼ਰੰਸ ਅਤੇ ਇਨਕਲਾਬੀ ਸੱਭਿਆਚਾਰਕ ਪ੍ਰੋਗਰਾਮ ਕੀਤਾ ਜਾਵੇਗਾ | ਕਾਨਫ਼ਰੰਸ ਦੀਆਂ ...
ਫਤਿਆਬਾਦ, 28 ਨਵੰਬਰ (ਧੂੰਦਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਿਤਾ ਪੁਰਖੀ ਨਗਰ ਗੁ.ਡੇਹਰਾ ਸਾਹਿਬ ਲੁਹਾਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ 29 ਨਵੰਬਰ ਰਾਤ ਨੂੰ ਗੁਰਮਤਿ ਸਮਾਗਮ ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਦੀ ਅਗਵਾਈ ...
ਝਬਾਲ, 28 ਨਵੰਬਰ (ਸਰਬਜੀਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਬਣੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਨਿਯੁਕਤੀ ਨਾਲ ਸਿੱਖੀ ਦਾ ਪ੍ਰਚਾਰ ਵਧੇਰੇ ਹੋਵੇਗਾ ਅਤੇ ਨੌਜਵਾਨ ਪੀੜ੍ਹੀ ਸਿੱਖੀ ਨਾਲ ਜੁੜਨ ਲਈ ਪ੍ਰਭਾਵਿਤ ਹੋਵੇਗੀ | ਇਹ ਵਿਚਾਰ ਸ਼੍ਰੋਮਣੀ ...
ਸ਼ਾਹਬਾਜ਼ਪੁਰ, 28 ਨਵੰਬਰ (ਬੇਗੇਪੁਰ)-ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਹਿਲਾ ਕਬੱਡੀ ਕੱਪ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸੁੱਗਾ ਵਿਖੇ 30 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...
ਸ਼ਾਹਬਾਜ਼ਪੁਰ, 28 ਨਵੰਬਰ (ਪਰਦੀਪ ਬੇਗੇਪੁਰ)-ਸਥਾਨਕ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਜੋਨ ਬਾਬਾ ਸੁਰਜਨ ਜੀ ਦਾ ਜਥਾ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਨਿਸ਼ਾਨ ਸਿੰਘ ਕੁਹਾੜਕਾ, ਦਿਲਬਾਗ ਸਿੰਘ ਗੁਲਾਲੀਪੁਰ, ਸੁਖਵਿੰਦਰ ਸਿੰਘ ...
ਖਡੂਰ ਸਾਹਿਬ, 28 ਨਵੰਬਰ ( ਰਸ਼ਪਾਲ ਸਿੰਘ ਕੁਲਾਰ)-ਸਾਬਕਾ ਸੰਸਦੀ ਸਕੱਤਰ ਤੇ ਹਲਕਾ ਇੰਚਾਰਜ਼ ਮਨਜੀਤ ਸਿੰਘ ਮੰਨਾ ਦੇ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ ਜਬਰਦਸਤ ਝਟਕਾ ਦਿੰਦੇ ਹੋਏ ਪਿੰਡ ਗਗੜੇਵਾਲ ਦੇ 20 ਪਰਿਵਾਰਾਂ ਨੇ ਕਾਂਗਰਸ ਨੂੰ ਛੱਡ ਕੇ ਸ. ...
ਝਬਾਲ, 28 ਨਵੰਬਰ (ਸਰਬਜੀਤ ਸਿੰਘ)-ਝਬਾਲ ਇਲਾਕੇ 'ਚ ਨਸ਼ਿਆਂ ਦੇ ਵੱਧਦੇ ਜਾ ਰਹੇ ਰੁਝਾਨ ਦੇ ਨਾਲ ਦਿਨੋ ਦਿਨ ਵਧ ਰਹੀਆਂ ਚੋਰੀਆਂ, ਲੁੱਟ-ਖੋਹ ਦੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਦਾ ਜਾ ਰਿਹਾ ਹੈ ਜਦੋਂਕਿ ਪੁਲਿਸ ਪ੍ਰਸ਼ਾਸਨ ਅਜੇ ਤੱਕ ਨਸ਼ਿਆਂ ਤੇ ...
ਝਬਾਲ, 28 ਨਵੰਬਰ (ਸਰਬਜੀਤ ਸਿੰਘ)- ਸ੍ਰੀ ਗੁਰੂ ਹਕਿਕਿ੍ਸ਼ਨ ਸੀ. ਸੈਕੰ. ਪਬਲਿਕ ਸਕੂਲ (ਚੀ.ਖਾ.ਦੀ.ਚੈ.ਸੁ) ਅੰਮਿ੍ਤਸਰ ਦੇ ਅੰਤਰਗਤ ਚੱਲ ਰਹੀਆਂ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਵਲੋ ਾਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ...
ਝਬਾਲ, 28 ਨਵੰਬਰ (ਸੁਖਦੇਵ ਸਿੰਘ)-ਖੇਤੀ ਕਾਨੂੰਨਾਂ ਨੂੰ ਲੈ ਕੇ ਸ਼ਾਂਤਮਈ ਤਰੀਕੇ ਨਾਲ ਦਿੱਲੀ ਕੂਚ ਕਰਨ ਵਾਲੇ ਕਿਸਾਨਾਂ 'ਤੇ ਹਰਿਆਣਾ ਦੀ ਖੱਟਰ ਸਰਕਾਰ ਵਲੋਂ ਢਾਹੇ ਅਣਮਨੁੱਖੀ ਤਸ਼ੱਦਦ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ 'ਤੇ ਸਟਾਰ ...
ਚੋਹਲਾ ਸਾਹਿਬ, 28 ਨਵੰਬਰ (ਬਲਵਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਚੋਹਲਾ ਸਾਹਿਬ ਵਲੋਂ ਸੰਗਤਾਂ ਦੇ ਸਹਿਯੋਗ ਨਾਲ 10 ਦਿਨ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ ਜਿਸ ਵਿਚ ਭਾਈ ਗੁਰਮੁਖ ਸਿੰਘ ...
ਖਡੂਰ ਸਾਹਿਬ, 28 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਦੀ ਬੀਬੀ ਜਗੀਰ ਕੌਰ ਦੇ ਪ੍ਰਧਾਨ ਬਣਨ 'ਤੇ ਬੀਬੀ ਕੁਲਦੀਪ ਕੌਰ ਜਹਾਂਗੀਰ ਮੀਤ ਪ੍ਰਧਾਨ ਅਕਾਲੀ ਦਲ (ਇਸਤਰੀ ਵਿੰਗ) ਨੇ ਵਧਾਈ ਦਿੰਦੇ ਹੋਏ ਕਿਹਾ ਕਿ ਬੀਬੀ ਜਗੀਰ ਕੌਰ ਦੇ ਪ੍ਰਧਾਨ ...
ਪੱਟੀ, 28 ਨਵੰਬਰ (ਖਹਿਰਾ, ਕਾਲੇਕੇ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਖੁਸਵਿੰਦਰ ਸਿੰਘ ਭਾਟੀਆ ਦੇ ਉਦਮਾ ਸਦਕਾ ਸੁੱਕਾ ਰਾਸ਼ਨ ਜਿਸ ਵਿਚ ਖੰਡ, ਦੇਸੀ ਘਿਓ, ...
ਲੁਧਿਆਣਾ, 28 ਨਵੰਬਰ (ਸਲੇਮਪੁਰੀ) - ਸਮਾਜ ਦੇ ਹਰ ਵਰਗ ਦੇ ਉਨਾਂ ਲੋਕਾਂ ਲਈ ਜਿਨ੍ਹਾਂ ਨੂੰ ਘੱਟ ਸੁਣਾਈ ਦਿੰਦਾ ਹੈ, ਦੇ ਲਈ ਗੋਇੰਦਵਾਲ ਸਥਿਤ ਗੁਰੂ ਅਮਰਦਾਸ ਹਸਪਤਾਲ ਮਿਸ਼ਨ ਟਰੱਸਟ, ਤਰਨਤਾਰਨ ਰੋਡ, ਨੇੜੇ ਕੈਨੇਡੀਅਨ ਸਕੂਲ ਵਿਖੇ ਪਹਿਲੀ ਦਸੰਬਰ ਨੂੰ ਮੈਕਸ ...
ਤਰਨ ਤਾਰਨ, 28 ਨਵੰਬਰ (ਹਰਿੰਦਰ ਸਿੰਘ)- ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਤੇ ਪੰਜਾਬ ਮਨੁੱਖੀ ਅਧਿਕਾਰ ਇਨਸਾਫ਼ ਸੰਘਰਸ਼ ਕਮੇਟੀ ਦੇ ਐਡਵੋਕੇਟ ਜਗਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਭਾਵੇਂ ਕਿ ਮੰਨੂੰਵਾਦੀਆ 'ਤੇ ਉਨ੍ਹਾਂ ਦੇ ਜੋਟੀਦਾਰਾਂ ਨੇ ਪੰਜਾਬ ਦੀ ਜਵਾਨੀ ਨੂੰ ...
ਪੱਟੀ, 28 ਨਵੰਬਰ (ਕਾਲੇਕੇ, ਖਹਿਰਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਦਿਵਸ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚਲੇ 'ਚੇਤਨਾ ਸਦਨ' (ਸ਼੍ਰੀ ਗੁਰੂ ਨਾਨਕ ਦੇਵ ਜੀ) ਨਾਲ ਸੰਬੰਧਿਤ ਅਧਿਆਪਕ ...
ਤਰਨ ਤਾਰਨ, 28 ਨਵੰਬਰ (ਹਰਿੰਦਰ ਸਿੰਘ)-ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਤੇ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਦੀ ਦੇਖ-ਰੇਖ 'ਚ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਰਾਜ ਭਰ ਦੇ ਸਰਕਾਰੀ ਮਿਡਲ, ਹਾਈ ਤੇ ਸੈਕੰਡਰੀ ...
ਤਰਨ ਤਾਰਨ, 28 ਨਵੰਬਰ (ਹਰਿੰਦਰ ਸਿੰਘ)-ਸੀ.ਪੀ.ਆਈ. ਪੰਜਾਬ ਦੇ ਮੀਤ ਸਕੱਤਰ ਪਿ੍ਥੀਪਾਲ ਸਿੰਘ ਮਾੜੀਮੇਘਾ ਨੇ ਕਿਹਾ ਕਿ ਪੰਜਾਬ ਦੀਆਂ ਅੱਠ ਕਮਿਊਨਿਸਟ ਪਾਰਟੀਆਂ ਦੇ ਆਧਾਰਿਤ ਬਣੇ ਫਾਸ਼ੀਵਾਦੀ ਹਮਲਿਆਂ ਵਿਰੋਧੀ ਫ਼ਰੰਟ ਵਲੋਂ ਅੱਜ ਜਲੰਧਰ ਵਿਖੇ ਰੋਹ ਭਰਪੂਰ ਪ੍ਰਦਰਸ਼ਨ ...
ਤਰਨ ਤਾਰਨ, 28 ਨਵੰਬਰ (ਪਰਮਜੀਤ ਜੋਸ਼ੀ)-ਥਾਣਾ ਸਿਟੀ ਪੱਟੀ ਦੀ ਪੁਲਿਸ ਨੇ 2 ਲੜਕੀਆਂ ਨੂੰ ਭਜਾਉਣ ਦੇ ਦੋਸ਼ ਹੇਠ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਏ.ਐੱਸ.ਆਈ. ਚਰਨ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਪੱਟੀ ਅਧੀਨ ਪੈਂਦੇ ਵਾਰਡ ...
ਤਰਨ ਤਾਰਨ, 28 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫ਼ਸਰ ਤਰਨ ਤਾਰਨ ਲੈਫਟੀਨੈਂਟ ਕਰਨਲ ਸਤਬੀਰ ਸਿੰਘ ਵੜੈਚ (ਸੇਵਾਮੁਕਤ) ਨੇ ਦੱਸਿਆ ਹੈ ਕਿ ਆਰਮੀ, ਪੰਜਾਬ ਪੁਲਿਸ, ਨੇਵੀ, ਏਅਰ ਫੋਰਸ, ਬੀ.ਐੱਸ.ਐੱਫ., ਆਈ.ਟੀ.ਬੀ.ਪੀ, ਸੀ.ਆਰ.ਪੀ.ਐੱਫ.., ...
ਤਰਨ ਤਾਰਨ, 28 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪ੍ਰਧਾਨ ਖਪਤਕਾਰ ਫੋਰਮ ਅਤੇ ਕੌਾਸਲਰ ਡਾ. ਸੁਖਦੇਵ ਸਿੰਘ ਲੌਹੁਕਾ ਨੇ ਕਿਹਾ ਕਿ ਕਿਸਾਨ ਸੰਘਰਸ਼ ਪਿਛਲੇ ਦੋ ਮਹੀਨਿਆਂ ਤੋਂ ਪੰਜਾਬ ਵਿਚ ਸਾਂਤਮਈ ਤਰੀਕੇ ਨਾਲ ਚੱਲ ਰਿਹਾ ਹੈ ਜਿਸ ਵਿਚ ਕਿਸਾਨਾਂ ਦੀਆਂ 31 ਜਥੇਬੰਦੀਆਂ ਨੇ ...
ਖੇਮਕਰਨ, 28 ਨਵੰਬਰ (ਰਾਕੇਸ਼ ਬਿੱਲਾ)-ਸਰਕਾਰੀ ਹਾਈ ਸਕੂਲ ਪਿੰਡ ਭੂਰਾ ਕੋਹਨਾਂ ਦੇ ਵਿਦਿਆਰਥੀਆਂ ਨੂੰ ਸਰਕਾਰ ਤਰਫੋਂ ਰਾਸ਼ਨ ਵੰਡਿਆ ਗਿਆ | ਇਹ ਰਾਸ਼ਨ ਵੰਡਦਿਆਂ ਪਿੰਡ ਦੇ ਸਰਪੰਚ ਸ਼ੇਰ ਸਿੰਘ ਮੋਦਾ ਨੇ ਸਮੂਹ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਸਰਕਾਰ ਦੀਆਂ ...
ਤਰਨ ਤਾਰਨ, 28 ਨਵੰਬਰ (ਹਰਿੰਦਰ ਸਿੰਘ)-ਸਿੱਖਿਆ ਦੇ ਪ੍ਰਚਾਰ ਅਤੇ ਵਿਸਥਾਰ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸੁਸ਼ੀਲ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ ਨੌਸ਼ਹਿਰਾ ਪੰਨੂੰਆਂ ਦੀ ਅਗਵਾਈ ਸਦਕਾ ਸਰਕਾਰੀ ...
ਖਾਲੜਾ, 28 ਨਵੰਬਰ (ਜੱਜਪਾਲ ਸਿੰਘ)¸ਥਾਣਾ ਸਿਟੀ ਤਰਨ ਤਾਰਨ ਤੋਂ ਬਦਲ ਕੇ ਆਏ ਐੱਸ.ਆਈ. ਜਸਵੰਤ ਸਿੰਘ ਨੇ ਥਾਣਾ ਖਾਲੜਾ ਦੇ ਐੱਸ.ਐੱਚ.ਓ. ਦਾ ਅਹੁਦਾ ਸੰਭਾਲ ਲਿਆ ਹੈ | 'ਅਜੀਤ' ਨਾਲ ਗੱਲਬਾਤ ਕਰਦਿਆਂ ਐੱਸ.ਐੱਚ.ਓ. ਜਸਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਕਾਨੂੰਨ ਦਾ ...
ਤਰਨ ਤਾਰਨ, 28 ਨਵੰਬਰ (ਵਿਕਾਸ ਮਰਵਾਹਾ)-ਟੈ੍ਰਫ਼ਿਕ ਪੁਲਿਸ ਵਲੋਂ ਜਗ੍ਹਾ ਜਗ੍ਹਾ ਵਿਸ਼ੇਸ਼ ਨਾਕਾਬੰਦੀ ਕਰ ਕੇ ਗੱਡੀਆਂ 'ਤੇ ਕਾਲੇ ਸ਼ੀਸੇ ਲਗਾਉਣ ਵਾਲੇ ਲੋਕਾਂ ਦੇ ਚਲਾਨ ਕੱਟੇ ਅਤੇ ਉਨ੍ਹਾਂ ਨੂੰ ਭਾਰੀ ਜੁਰਮਾਨੇ ਕੀਤੇ ਗਏ | ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ...
ਫਤਿਆਬਾਦ, 28 ਨਵੰਬਰ (ਹਰਵਿੰਦਰ ਸਿੰਘ ਧੂੰਦਾ)ਬੀਤੇ ਕੱਲ੍ਹ ਜੰਮੂ-ਕਸ਼ਮੀਰ ਦੇ ਰਾਜੌਰੀ ਬਾਰਡਰ 'ਤੇ ਪਾਕਿਸਤਾਨ ਵਲੋਂ ਕੀਤੀ ਗਈ ਫ਼ਾਇਰਿੰਗ ਨਾਲ ਸ਼ਹੀਦ ਹੋਏ ਭਾਰਤੀ ਫੌਜ ਦੇ ਰਾਈਫਲ ਮੈਨ ਸੁਖਬੀਰ ਸਿੰਘ ਪੁੱਤਰ ਕੁਲਵੰਤ ਸਿੰਘ ਦਾ ਉਸ ਦੇ ਜੱਦੀ ਪਿੰਡ ਖੁਵਾਸਪੁਰ ਦੇ ...
ਖੇਮਕਰਨ, 28 ਨਵੰਬਰ (ਰਾਕੇਸ਼ ਬਿੱਲਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਹੋਈ ਚੋਣ 'ਚ ਸੁਰਜੀਤ ਸਿੰਘ ਭਿੱਟੇਵਿੰਡ ਨੂੰ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਬਣਨ 'ਤੇ ਵਧਾਈ ਦਿਦਿੰਆ ਨਗਰ ਪੰਚਾਇਤ ਖੇਮਕਰਨ ਦੇ ਸਾਬਕਾ ਪ੍ਰਧਾਨ ਪ੍ਰਮਜੀਤ ਸਿੰਘ ਸੰਧੂ ਨੇ ...
ਤਰਨ ਤਾਰਨ, 28 ਨਵੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀਮਤੀ ਪਰਮਜੀਤ ਕੌਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ. ਈ. ਓ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ...
ਖੇਮਕਰਨ, 28 ਨਵੰਬਰ (ਰਾਕੇਸ਼ ਬਿੱਲਾ)¸ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ ਸਰਗਰਮ ਵਰਕਰਾਂ ਦੀ ਮੀਟਿੰਗ ਸਾਬਕਾ ਪ੍ਰਧਾਨ ਨਗਰ ਪੰਚਾਇਤ ਪ੍ਰਮਜੀਤ ਸਿੰਘ ਸੰਧੂ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਭਾਰੀ ਗਿਣਤੀ 'ਚ ਵਰਕਰਾਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਨੂੰ ਸੰਬੋਧਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX