ਤਾਜਾ ਖ਼ਬਰਾਂ


ਅੱਜ ਮੇਰਠ 'ਚ ਕਿਸਾਨ ਮਹਾਪੰਚਾਇਤ ਨੂੰ ਸੰਬੋਧਿਤ ਕਰੇਗੀ ਪ੍ਰਿਯੰਕਾ ਗਾਂਧੀ
. . .  3 minutes ago
ਨਵੀਂ ਦਿੱਲੀ, 7 ਮਾਰਚ- ਕੇਂਦਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦਾ ਦਿੱਲੀ ਦੇ ਬਾਰਡਰਾਂ 'ਤੇ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਕਾਂਗਰਸ ਵਲੋਂ ਵੀ ਖੇਤੀ ਕਾਨੂੰਨਾਂ ਦੇ ਵਿਰੋਧ 'ਚ...
ਟਰੱਕ ਅਤੇ ਟਰੈਕਟਰ-ਟਰਾਲੀ ਵਿਚਾਲੇ ਹੋਈ ਭਿਆਨਕ ਟੱਕਰ 'ਚ 3 ਲੋਕਾਂ ਦੀ ਮੌਤ, 17 ਜ਼ਖ਼ਮੀ
. . .  18 minutes ago
ਪੱਛਮੀ ਗੋਦਾਵਰੀ, 7 ਮਾਰਚ- ਆਂਧਰਾ ਪ੍ਰਦੇਸ਼ ਦੇ ਪੱਛਮੀ ਗੋਦਾਵਰੀ ਦੇ ਜ਼ਿਲ੍ਹੇ ਦੇ ਬੁੱਟਾਯੇਗੁਡੇਮ ਨੇੜੇ ਅੱਜ ਸਵੇਰੇ ਇਕ ਟਰੱਕ ਖੜ੍ਹੀ ਟਰੈਕਟਰ-ਟਰਾਲੀ ਨਾਲ ਟਕਰਾਅ ਗਿਆ। ਇਸ ਹਾਦਸੇ 'ਚ ਤਿੰਨ ਲੋਕਾਂ...
13 ਮਾਰਚ ਨੂੰ ਪੱਛਮੀ ਬੰਗਾਲ ਜਾਵਾਂਗਾ- ਰਾਕੇਸ਼ ਟਿਕੈਤ
. . .  31 minutes ago
ਨਵੀਂ ਦਿੱਲੀ, 7 ਮਾਰਚ- ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਅੱਜ ਕਿਹਾ ਕਿ ਉਹ 13 ਮਾਰਚ ਨੂੰ ਪੱਛਮੀ ਬੰਗਾਲ ਜਾਣਗੇ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ 'ਚ ਵੱਡੀ...
ਸਿੱਖਾਂ ਨੇ ਖੋਲ੍ਹਿਆ ਭਾਰਤ ਦਾ ਸਭ ਤੋਂ ਵੱਡਾ ਕਿਡਨੀ ਡਾਇਲੈਸਿਸ ਹਸਪਤਾਲ, ਹੋਵੇਗਾ ਮੁਫ਼ਤ ਇਲਾਜ
. . .  55 minutes ago
ਨਵੀਂ ਦਿੱਲੀ, 7 ਮਾਰਚ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ 'ਚ ਅੱਜ ਭਾਰਤ ਦਾ ਸਭ ਤੋਂ ਵੱਡਾ ਕਿਡਨੀ ਡਾਇਲੈਸਿਸ ਹਸਪਤਾਲ ਖੋਲ੍ਹਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ...
ਪ੍ਰਧਾਨ ਮੰਤਰੀ ਮੋਦੀ ਨੇ ਸ਼ਿਲਾਂਗ 'ਚ ਬਣੇ 7500ਵੇਂ ਜਨ ਔਸ਼ਧੀ ਕੇਂਦਰ ਦਾ ਕੀਤਾ ਉਦਘਾਟਨ
. . .  about 1 hour ago
ਨਵੀਂ ਦਿੱਲੀ, 7 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜਨ ਔਸ਼ਧੀ ਸਮਾਰੋਹ 'ਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਸ਼ਿਲਾਂਗ 'ਚ ਬਣੇ 7500ਵੇਂ ਜਨ ਔਸ਼ਧੀ ਕੇਂਦਰ ਦਾ ਉਦਘਾਟਨ...
ਲਦਾਖ਼ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਲੇਹ, 7 ਮਾਰਚ- ਲਦਾਖ਼ 'ਚ ਅੱਜ ਸਵੇਰੇ 9.57 ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.7 ਮਾਪੀ ਗਈ। ਇਸ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੇ ਜਾਨੀ...
11 ਮਾਰਚ ਨੂੰ ਜਲੰਧਰ 'ਚ ਮਨਾਏ ਜਾ ਰਹੇ ਵੈਟਨਰੀ ਇੰਸਪੈਕਟਰ ਦਿਵਸ ਦੀਆਂ ਤਿਆਰੀਆਂ ਮੁਕੰਮਲ -- ਸੱਚਰ,ਮਹਾਜ਼ਨ
. . .  about 2 hours ago
ਪਠਾਨਕੋਟ,7 ਮਾਰਚ (ਚੌਹਾਨ ) ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਵੱਲੋਂ 11 ਮਾਰਚ 2021 ਨੂੰ ਦੇਸ਼ ਭਗਤ ਯਾਦਗਾਰ ਹਾਲ ...
ਪ੍ਰਧਾਨ ਮੰਤਰੀ ਅੱਜ ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਉਂਡ ਵਿਖੇ ਜਨਤਕ ਰੈਲੀ ਨੂੰ ਕਰਨਗੇ ਸੰਬੋਧਨ
. . .  about 3 hours ago
ਨਵੀਂ ਦਿੱਲੀ,07 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਉਂਡ ਵਿਖੇ...
ਜੰਮੂ-ਕਸ਼ਮੀਰ 'ਚ ਲੱਗੇ ਭੁਚਾਲ ਦੇ ਝਟਕੇ
. . .  about 3 hours ago
ਜੰਮੂ-ਕਸ਼ਮੀਰ,07 ਮਾਰਚ- ਜੰਮੂ-ਕਸ਼ਮੀਰ ਦੇ ਡੋਡਾ ਵਿਖੇ ਲੱਗੇ ਭੂਚਾਲ ਦੇ ਝਟਕੇ...
ਬਰਨਾਲਾ : ਇਕ ਸ਼ਰਾਰਤੀ ਨੌਜਵਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ
. . .  about 4 hours ago
ਹੰਡਿਆਇਆ /ਬਰਨਾਲਾ ,7 ਮਾਰਚ (ਗੁਰਜੀਤ ਸਿੰਘ ਖੁੱਡੀ )- ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਖੁਰਦ ਵਿਖੇ ਬੀਤੀ ਸ਼ਾਮ ਨੂੰ ਇਕ ਸ਼ਰਾਰਤੀ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ....
ਅੱਜ ਦਾ ਵਿਚਾਰ
. . .  about 4 hours ago
ਅੱਜ ਦਾ ਵਿਚਾਰ
ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਜ਼ਿਲ੍ਹੇ ’ਚ ਨਾਈਟ ਕਰਫਿਊ ਲਗਾਉਣ ਦੇ ਹੁਕਮ
. . .  1 day ago
ਟਿਕਰੀ ਬਾਰਡਰ ਤੇ ਰੋਸ ਧਰਨੇ ਤੇ ਬੈਠੇ ਪਿੰਡ ਗੰਢੂਆ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਮਾਰਚ (ਰੁਪਿੰਦਰ ਸਿੰਘ ਸੱਗੂ) - ਟਿਕਰੀ ਬਾਰਡਰ ਤੇ ਕਿਸਾਨੀ ਸੰਘਰਸ਼ ਦੇ ਵਿਚ ਗਏ ਪਿੰਡ ਗੰਢੂਆ ਦੇ ਕਿਸਾਨ ਜਨਕ ਸਿੰਘ ਦੀ ਅੱਜ ਦਿਲ ਦਾ ਦੌਰਾ ਪੈਣ ਕਾਰਨ ਮੌਤ...
ਭਾਜਪਾ ਨੇ ਪੱਛਮੀ ਬੰਗਾਲ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਨੰਦੀਗ੍ਰਾਮ 'ਤੇ ਟਿੱਕੀਆਂ ਹੁਣ ਤੋਂ ਹੀ ਨਜ਼ਰਾਂ
. . .  1 day ago
ਨਵੀਂ ਦਿੱਲੀ, 6 ਮਾਰਚ - ਭਾਜਪਾ ਨੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੀਆਂ 57 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਸਭ ਤੋਂ ਅਹਿਮ ਨਾਮ ਸ਼ੁਭੇਂਦੂ ਅਧਿਕਾਰੀ ਦਾ ਹੈ, ਜੋ ਨੰਦੀਗ੍ਰਾਮ ਤੋਂ ਚੋਣ ਲੜੇਗਾ...
ਮਾਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਫਾਟਕ ਮੈਨ ਦੀ ਮੌਤ
. . .  1 day ago
ਬਹਿਰਾਮ, 6 ਮਾਰਚ {ਨਛੱਤਰ ਸਿੰਘ ਬਹਿਰਾਮ} ਮਾਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਰੇਲਵੇ ਫਾਟਕ ਮੈਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ।ਰੇਲਵੇ ਪੁਲਿਸ ਮਲਾਜਮਾਂ ਅਤੇ ਏ.ਐਸ.ਆਈ...
ਭਾਜਪਾ ਨੇਤਾ ਅਤੇ ਬਾਲੀਵੁੱਡ ਅਦਾਕਾਰਾ ਹੇਮਾ ਮਾਲਿਨੀ ਨੇ ਲਵਾਇਆ ਕੋਰੋਨਾ ਦਾ ਟੀਕਾ
. . .  1 day ago
ਮੁੰਬਈ, 6 ਮਾਰਚ- ਭਾਜਪਾ ਨੇਤਾ ਅਤੇ ਬਾਲੀਵੁੱਡ ਅਦਾਕਾਰਾ ਹੇਮਾ ਮਾਲਿਨੀ ਨੇ ਅੱਜ ਮੁੰਬਈ ਦੇ ਕੂਪਰ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਪਹਿਲੀ...
ਲੰਬੇ ਅਨੁਭਵਾਂ 'ਚੋਂ ਨਿਕਲਿਆ ਸੀ ਪੰਜਾਬੀ ਪੱਤਰਕਾਰ ਮੇਜਰ ਸਿੰਘ- ਛੋਟੇਪੁਰ
. . .  1 day ago
ਕਲਾਨੌਰ, 6 ਮਾਰਚ (ਪੁਰੇਵਾਲ)-ਪੰਜਾਬੀ ਪੱਤਰਕਾਰੀ 'ਚ ਅਹਿਮ ਨਾਂ ਨਾਲ ਜਾਣੇ ਜਾਂਦੇ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦਾ ਇਸ ਤਰ੍ਹਾਂ ਬੇਵਕਤ ਚਲੇ ਜਾਣ ਨਾਲ ਸਮਾਜ ਸਮੇਤ ਪੱਤਰਕਾਰੀ ਖੇਤਰ 'ਚ ਵੱਡਾ ਘਾਟਾ...
ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
. . .  1 day ago
ਪਠਾਨਕੋਟ, 6 ਮਾਰਚ (ਸੰਧੂ)- ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ 'ਰੋਜ਼ਾਨਾ ਅਜੀਤ' ਦੇ ਸੀਨੀਅਰ ਸਟਾਫ਼ ਰਿਪੋਰਟਰ ਮੇਜਰ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ...
ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਇਲਾਕਾ ਲੌਂਗੋਵਾਲ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 6 ਮਾਰਚ (ਸ. ਸ. ਖੰਨਾ, ਵਿਨੋਦ)- 'ਰੋਜ਼ਾਨਾ ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ, ਜਿਨ੍ਹਾਂ ਦੀ ਬੇਵਕਤੀ ਮੌਤ ਹੋ ਜਾਣ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ, ਜਿਨ੍ਹਾਂ 'ਚ...
ਕੋਰੋਨਾ ਕਾਰਨ 6 ਮਾਰਚ ਤੋਂ ਨਵਾਂਸ਼ਹਿਰ 'ਚ ਵੀ ਲੱਗੇਗਾ ਨਾਈਟ ਕਰਫ਼ਿਊ, ਰਾਤੀਂ 11 ਵਜੇ ਤੋਂ ਸਵੇਰੇ 5 ਵਜੇ ਤੱਕ ਦਾ ਹੋਵੇਗਾ ਸਮਾਂ
. . .  1 day ago
ਨਵਾਂਸ਼ਹਿਰ, 6 ਮਾਰਚ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਨਵਾਂਸ਼ਹਿਰ ਜ਼ਿਲ੍ਹੇ 'ਚ ਕੋਵਿਡ-19 (ਕੋਰੋਨਾ ਵਾਇਰਸ) ਦੇ ਕੇਸਾਂ 'ਚ ਮੁੜ ਤੋਂ ਦਿਨ-ਪ੍ਰਤੀ-ਦਿਨ ਹੋ ਰਹੇ ਵਾਧੇ ਦੇ ਮੱਦੇਨਜ਼ਰ ਲੋਕ ਹਿੱਤ...
ਕਿਸਾਨ ਜੀਤ ਸਿੰਘ ਨੱਥੂਵਾਲਾ ਦੇ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਿਆ ਤਾਂ ਪ੍ਰਸ਼ਾਸਨਿਕ ਦਫ਼ਤਰਾਂ ਮੂਹਰੇ ਲਾਸ਼ ਰੱਖ ਕੇ ਕਰਾਂਗੇ ਸੰਘਰਸ਼- ਕਿਸਾਨ ਆਗੂ
. . .  1 day ago
ਨੱਥੂਵਾਲਾ ਗਰਬੀ, 6 ਮਾਰਚ (ਸਾਧੂ ਰਾਮ ਲੰਗੇਆਣਾ)- ਕਿਸਾਨ ਜੀਤ ਸਿੰਘ ਪੁੱਤਰ ਲਾਲ ਸਿੰਘ ਮਿਸਤਰੀ ਵਾਸੀ ਨੱਥੂਵਾਲਾ ਗਰਬੀ, ਜੋ ਬੀਤੀ 1 ਮਾਰਚ ਨੂੰ ਕੁੰਡਲੀ ਬਾਰਡਰ ਦਿੱਲੀ ਵਿਖੇ ਕਿਸਾਨੀ ਹੱਕਾਂ ਲਈ ਲੜਾਈ ਲੜਦਿਆਂ ਸੜਕ...
ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਬਟਾਲਾ, 6 ਮਾਰਚ (ਕਾਹਲੋਂ)- ਅਦਾਰਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ...
ਕੋਰੋਨਾ ਖ਼ਤਮ ਨਹੀਂ ਹੋਇਆ ਅਤੇ ਹੁਣ ਡੇਂਗੂ ਨੇ ਦਿੱਤੀ ਸਰਹੱਦੀ ਖੇਤਰ 'ਚ ਦਸਤਕ
. . .  1 day ago
ਅਜਨਾਲਾ, 6 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਚੀਨ ਦੇ ਵੂਹਾਨ ਸ਼ਹਿਰ ਤੋਂ ਸ਼ੁਰੂ ਹੋ ਕੇ ਵਿਸ਼ਵ ਭਰ 'ਚ ਫੈਲੇ ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦਾ ਕਹਿਰ ਅਜੇ ਖ਼ਤਮ ਨਹੀਂ ਹੋਇਆ ਸੀ ਕਿ ਠੰਢ ਦਾ ਸੀਜ਼ਨ ਖ਼ਤਮ ਹੁੰਦਿਆਂ...
ਬੀਬੀ ਜਗੀਰ ਕੌਰ ਨੇ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਚਲਾਣੇ 'ਤੇ ਪ੍ਰਗਟਾਇਆ ਦੁੱਖ
. . .  1 day ago
ਅੰਮ੍ਰਿਤਸਰ, 6 ਮਾਰਚ (ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਰੋਜ਼ਾਨਾ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ...
ਪੰਜ ਤੱਤਾਂ 'ਚ ਵਿਲੀਨ ਹੋਏ ਸੀਨੀਅਰ ਪੱਤਰਕਾਰ ਮੇਜਰ ਸਿੰਘ
. . .  1 day ago
ਜਲੰਧਰ, 6 ਮਾਰਚ (ਚਿਰਾਗ਼ ਸ਼ਰਮਾ)- 'ਅਜੀਤ' ਦੇ ਸੀਨੀਅਰ ਪੱਤਰਕਾਰ ਸਵ. ਮੇਜਰ ਸਿੰਘ ਜੀ ਦਾ ਅੰਤਿਮ ਸਸਕਾਰ ਜਲੰਧਰ ਦੇ ਮਾਡਲ ਟਾਊਨ ਸ਼ਮਸ਼ਾਨਘਾਟ 'ਚ ਕਰ ਦਿੱਤਾ ਗਿਆ। ਇਸ ਮੌਕੇ 'ਅਜੀਤ ਪ੍ਰਕਾਸ਼ਨ ਸਮੂਹ' ਦੇ ਮੁੱਖ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ਮ ਕਮੇਟੀ ਮੈਂਬਰ ਜਥੇਦਾਰ ਦਰਸ਼ਨ ਸਿੰਘ ਸ਼ੇਰਖਾਂ ਹੋਏ ਗੁਰਦੁਆਰਾ ਜ਼ਾਮਨੀ ਸਾਹਿਬ ਵਿਖੇ ਨਤਮਸਤਕ

ਫ਼ਿਰੋਜ਼ਪੁਰ, 28 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਹੋਈ ਚੋਣ ਵਿਚ ਜਥੇਦਾਰ ਦਰਸ਼ਨ ਸਿੰਘ ਸ਼ੇਰਖਾਂ ਮੈਂਬਰ ਸ਼੍ਰੋਮਣੀ ਕਮੇਟੀ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਮ ਕਮੇਟੀ ਮੈਂਬਰ ਨਿਯੁਕਤ ਕੀਤੇ ਜਾਣ 'ਤੇ ਇਲਾਕੇ ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਜਥੇਦਾਰ ਦਰਸ਼ਨ ਸਿੰਘ ਸ਼ੇਰਖਾਂ ਮਾਣ ਸਨਮਾਨ ਮਿਲਣ 'ਤੇ ਅੱਜ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਆਪਣੇ ਪਰਿਵਾਰ ਅਤੇ ਸਮਰਥਕਾਂ ਸਮੇਤ ਗੁਰਦੁਆਰਾ ਜ਼ਾਮਨੀ ਸਾਹਿਬ ਬਾਜੀਦਪੁਰ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਨੇ ਅਰਦਾਸ ਬੇਨਤੀ ਕਰਦਿਆਂ ਪ੍ਰਮਾਤਮਾ ਪਾਸੋਂ ਪੰਥ ਦੀ ਚੜ੍ਹਦੀ ਕਲਾ, ਪਸਾਰ ਅਤੇ ਵਿਸਥਾਰ ਵਾਸਤੇ ਸਮਰਪਿਤ ਭਾਵਨਾ ਨਾਲ ਸੇਵਾਵਾਂ ਨਿਭਾਉਣ ਲਈ ਅਸ਼ੀਰਵਾਦ ਮੰਗਿਆ | ਗੁਰਦੁਆਰਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਅਤੇ ਗੁਰਦੁਆਰਾ ਜ਼ਾਮਨੀ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਨੇਜਰ ਸਾਰਜ ਸਿੰਘ ਆਦਿ ਇਕੱਤਰ ਸੰਗਤ ਨੇ ਜਥੇਦਾਰ ਦਰਸ਼ਨ ਸਿੰਘ ਸ਼ੇਰਖਾਂ ਨੂੰ ਸਿਰਪਾਓ ਅਤੇ ਸ਼ਮਸ਼ੀਰ ਨਾਲ ਸਨਮਾਨਿਤ ਕੀਤਾ | ਜਥੇਦਾਰ ਦਰਸ਼ਨ ਸਿੰਘ ਸ਼ੇਰਖਾਂ ਨੇ ਅੰਤਿ੍ਮ ਕਮੇਟੀ ਮੈਂਬਰ ਵਜੋਂ ਮਾਣ ਸਨਮਾਨ ਮਿਲਣ 'ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਆਦਿ ਉੱਚ ਆਗੂਆਂ ਦਾ ਧੰਨਵਾਦ ਕਰਦੇ ਹੋਏ ਵਿਸ਼ਵਾਸ ਦਵਾਇਆ ਕਿ ਉਹ ਪੰਥ ਵਲੋਂ ਸੌਾਪੀਆਂ ਗਈਆਂ ਸੇਵਾਵਾਂ ਨੂੰ ਸਮਰਪਿਤ ਭਾਵਨਾ ਨਾਲ ਨਿਭਾਉਂਦੇ ਹੋਏ ਸਿੱਖ ਧਰਮ ਦੇ ਪ੍ਰਚਾਰ ਅਤੇ ਪਸਾਰ ਲਈ ਵੱਧ ਤੋਂ ਵੱਧ ਯਤਨ ਕਰਨਗੇ | ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬੁਲਾਰੇ ਚਰਨਜੀਤ ਸਿੰਘ ਬਰਾੜ ਸਿਆਸੀ ਸਕੱਤਰ ਟੂ ਸੁਖਬੀਰ ਸਿੰਘ ਬਾਦਲ, ਦਿਲਬਾਗ ਸਿੰਘ ਵਿਰਕ ਕੌਮੀ ਜਨਰਲ ਸਕੱਤਰ ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ, ਜੋਗਾ ਸਿੰਘ ਮੁਰਕ ਵਾਲਾ ਸਾਬਕਾ ਚੇਅਰਮੈਨ, ਚਮਕੌਰ ਸਿੰਘ ਟਿੱਬੀ ਪ੍ਰਧਾਨ ਸਰਕਲ ਅਕਾਲੀ ਦਲ ਬਾਦਲ, ਜਗੀਰ ਸਿੰਘ ਕਮੱਗਰ, ਮਲਕੀਤ ਸਿੰਘ ਲੋਹਗੜ੍ਹ, ਗੁਰਪ੍ਰੀਤ ਸਿੰਘ ਮੱਲਵਾਲ, ਲਖਬੀਰ ਸਿੰਘ ਝੋਕ, ਸੇਵਾ ਸਿੰਘ ਢੇਰੂ, ਕੁਲਵੰਤ ਸਿੰਘ ਢੇਰੂ, ਕਸ਼ਮੀਰ ਸਿੰਘ ਕਮੱਗਰ, ਚੰਚਲ ਸਿੰਘ ਬਸਤੀ ਭਾਈ ਕੀ, ਬਲਜੀਤ ਸਿੰਘ ਗਡੋਡੂ, ਰੁਪਿੰਦਰ ਸਿੰਘ ਕੁਤਬੇਵਾਲਾ, ਮਹਿਲ ਸਿੰਘ ਦੁਬਈ ਕੇ, ਮੋਹਨਜੀਤ ਸਿੰਘ ਸਰਪੰਚ ਚੰਗਾਲੀ, ਬੇਅੰਤ ਸਿੰਘ ਉੱਪਲ ਝੋਕ ਹਰੀ ਹਰ, ਅਮਰੀਕ ਸਿੰਘ ਸੰਧੂ ਸਾਬਕਾ ਚੇਅਰਮੈਨ ਡੀ.ਸੀ.ਯੂ., ਲਖਬੀਰ ਸਿੰਘ ਉੱਪਲ, ਬਲਵਿੰਦਰ ਸਿੰਘ ਬਸਤੀ ਰਾਮ ਲਾਲ, ਜਸਬੀਰ ਸਿੰਘ ਜੱਸਾ ਉਸਮਾਨ ਵਾਲਾ ਪ੍ਰਧਾਨ ਅਕਾਲੀ ਦਲ ਸਰਕਲ, ਭਗਵਾਨ ਸਿੰਘ ਸਾਬਕਾ ਸਰਪੰਚ, ਪਰਮਜੀਤ ਸਿੰਘ ਪੰਮਾ ਉਸਮਾਨ ਵਾਲਾ, ਬੇਅੰਤ ਸਿੰਘ ਕੌਾਸਲਰ ਫ਼ਿਰੋਜ਼ਪੁਰ ਸ਼ਹਿਰ, ਉਪਕਾਰ ਸਿੰਘ ਸਿੱਧੂ ਪ੍ਰਧਾਨ ਸਰਕਲ ਅਕਾਲੀ ਦਲ, ਜਸਪਾਲ ਸਿੰਘ ਮੀਤ ਮੈਨੇਜਰ, ਸਰੂਪ ਸਿੰਘ ਨੇ ਜਥੇਦਾਰ ਦਰਸ਼ਨ ਸਿੰਘ ਸ਼ੇਰਖਾਂ ਨੂੰ ਵਧਾਈਆਂ ਦਿੰਦੇ ਹੋਏ ਅਕਾਲੀ ਦਲ ਉੱਚ ਲੀਡਰਸ਼ਿਪ ਦਾ ਧੰਨਵਾਦ ਕੀਤਾ |

ਪੰਜਾਬ 'ਚ ਮੁੜ ਰੇਲ ਗੱਡੀਆਂ ਚੱਲਣ ਨਾਲ ਸੂਬੇ ਦੀ ਆਰਥਿਕਤਾ ਮੁੜ ਲੀਹ 'ਤੇ ਆਵੇਗੀ

ਫ਼ਿਰੋਜ਼ਪੁਰ, 28 ਨਵੰਬਰ (ਤਪਿੰਦਰ ਸਿੰਘ)- ਪੰਜਾਬ ਵਿਚ ਰੇਲ ਗੱਡੀਆਂ ਦੇ ਮੁੜ ਚੱਲਣ ਦਾ ਜਿੱਥੇ ਵੱਖ-ਵੱਖ ਵਰਗਾਂ ਵਲੋਂ ਸਵਾਗਤ ਕੀਤਾ ਜਾ ਰਿਹਾ ਹੈ, ਉਥੇ ਹੀ ਪੰਜਾਬ ਦੇ ਆੜ੍ਹਤੀਆ ਭਾਈਚਾਰੇ ਨੇ ਵੀ ਇਸ ਕਦਮ ਦੀ ਸ਼ਲਾਘਾ ਕੀਤੀ ਹੈ | ਆੜ੍ਹਤੀਆ ਭਾਈਚਾਰੇ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

ਸੈਨਿਕ ਸੇਵਾ ਸੁਸਾਇਟੀ ਵਲੋਂ ਗ਼ਰੀਬ ਪਰਿਵਾਰ ਨੂੰ ਰਾਸ਼ਨ ਭੇਟ

ਮਮਦੋਟ, 28 ਨਵੰਬਰ (ਸੁਖਦੇਵ ਸਿੰਘ ਸੰਗਮ)- ਸਮਾਜਿਕ ਕਾਰਜਾਂ ਲਈ ਮੋਹਰੀ ਰੋਲ ਨਿਭਾਅ ਰਹੀ ਸੈਨਿਕ ਸੇਵਾ ਸੁਸਾਇਟੀ (ਰਜਿ) ਦੇ ਪੰਜਾਬ ਪ੍ਰਧਾਨ ਮੱਸਾ ਸਿੰਘ (ਤਰਸੇਮ ਸਿੰਘ) ਦੀ ਅਗਵਾਈ ਹੇਠ ਸੁਸਾਇਟੀ ਦੇ ਮੈਂਬਰ ਦੀਪਕ ਕੁਮਾਰ ਮਮਦੋਟ, ਡਾ: ਸ਼ਿੰਦਰਪਾਲ ਸਿੰਘ, ਕਸ਼ਮੀਰ ਸਿੰਘ ...

ਪੂਰੀ ਖ਼ਬਰ »

ਦੁਕਾਨ ਦੇ ਤਾਲੇ ਤੋੜਨ 'ਤੇ ਫਾਇਰ ਕਰਨ ਦੇ ਦੋਸ਼ ਹੇਠ 307 ਦਾ ਮਾਮਲਾ ਦਰਜ

ਮਮਦੋਟ, 28 ਨਵੰਬਰ (ਸੁਖਦੇਵ ਸਿੰਘ ਸੰਗਮ)- 26 ਅਤੇ 27 ਨਵੰਬਰ ਦੀ ਦਰਮਿਆਨੀ ਰਾਤ ਨੂੰ ਮਮਦੋਟ ਦੇ ਬਾਜ਼ਾਰ ਵਿਚ ਕੁਝ ਵਿਅਕਤੀਆਂ ਵਲੋਂ ਇਕ ਦੁਕਾਨ ਦੇ ਤਾਲੇ ਤੋੜਨ ਅਤੇ ਸ਼ੋਰ ਸੁਣ ਕੇ ਇਕੱਠੇ ਹੋਏ ਆਸ-ਪਾਸ ਦੇ ਲੋਕਾਂ 'ਤੇ ਫਾਇਰ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਨਾਮਜ਼ਦ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਕੀਰਤਨ ਤੇ ਦਸਤਾਰ ਸਜਾਓ ਮੁਕਾਬਲੇ ਕਰਵਾਏ

ਜ਼ੀਰਾ, 28 ਨਵੰਬਰ (ਮਨਜੀਤ ਸਿੰਘ ਢਿੱਲੋਂ)- ਬੱਚਿਆਂ ਅੰਦਰ ਧਾਰਮਿਕ ਗਿਆਨ ਵਿਚ ਵਾਧਾ ਕਰਨ ਅਤੇ ਚੇਤਨਾ ਪੈਦਾ ਕਰਨ ਲਈ ਸਥਾਨਿਕ ਦੂਨ ਵੈਲੀ ਕੈਂਬਿ੍ਜ਼ ਸਕੂਲ ਵਿਖੇ ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਣੀ ...

ਪੂਰੀ ਖ਼ਬਰ »

ਚੋਣਾਂ 'ਚ ਲੋਕ ਕਾਂਗਰਸ ਦੀਆਂ ਲੋਟੂ ਤੇ ਧੱਕੇਸ਼ਾਹੀ ਨੀਤੀਆਂ ਦਾ ਮੂੰਹ ਤੋੜ ਜਵਾਬ ਦੇਣਗੇ- ਚਰਨਜੀਤ ਸਿੰਘ

ਫ਼ਿਰੋਜ਼ਪੁਰ, 28 ਨਵੰਬਰ (ਤਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ 13 ਫਰਵਰੀ 2021 ਨੂੰ ਨਗਰ ਨਿਗਮ, ਨਗਰ ਕੌਾਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਕਰਵਾਉਣ ਵਾਸਤੇ ਜਾਰੀ ਕੀਤੇ ਨੋਟੀਫ਼ਿਕੇਸ਼ਨ ਦੇ ਸਬੰਧ ਵਿਚ ਚਰਨਜੀਤ ਸਿੰਘ ਬਰਾੜ ਬੁਲਾਰਾ ਸ਼੍ਰੋਮਣੀ ਅਕਾਲੀ ਦਲ ਅਤੇ ਸਿਆਸੀ ...

ਪੂਰੀ ਖ਼ਬਰ »

ਕੋਵਿਡ-19 ਦੇ ਟੈਸਟ ਲਈ 50 ਲੋਕਾਂ ਦੇ ਸੈਂਪਲ ਲਏ

ਮਮਦੋਟ, 28 ਨਵੰਬਰ (ਸੁਖਦੇਵ ਸਿੰਘ ਸੰਗਮ)- ਸਿਹਤ ਵਿਭਾਗ ਵਲੋਂ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਮੁੱਖ ਰੱਖਦਿਆਂ ਰਾਜੀਵ ਕੁਮਾਰ ਬੈਂਸ ਐੱਸ.ਐਮ.ਓ. ਮਮਦੋਟ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਿੰਡ ਰਾਓ ਕੇ ਹਿਠਾੜ ਵਿਖੇ ਕੋਵਿਡ-19 ਦੀ ਸੈਂਪਲਿੰਗ ਕਰਦਿਆਂ 50 ਲੋਕਾਂ ਦੇ ਸੈਂਪਲ ...

ਪੂਰੀ ਖ਼ਬਰ »

ਡਾ: ਬਾਠ ਨੇ ਦੋ ਲੋੜਵੰਦ ਬੱਚੀਆਂ ਦੀ ਫ਼ੀਸ ਭਰ ਕੇ ਕੀਤਾ ਨੇਕ ਕਾਰਜ

ਮੁੱਦਕੀ, 28 ਨਵੰਬਰ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਸਮਾਜ ਸੇਵੀ ਡਾ: ਹਰਕੀਰਤ ਸਿੰਘ ਬਾਠ ਵਲੋਂ ਸਰਕਾਰੀ ਕੰਨਿਆ ਸਕੂਲ ਦੀਆਂ ਦੋ ਹੋਣਹਾਰ ਲੋੜਵੰਦ ਵਿਦਿਆਰਥਣਾਂ ਦੀ ਸਾਲਾਨਾ ਫ਼ੀਸ ਭਰ ਕੇ ਦਾਨ ਕਰਨ ਦੀ ਦਿਸ਼ਾ ਬਦਲ ਕੇ ਨਵੀਂ ਪਿਰਤ ਪਾਈ ਹੈ | ਡਾ: ਬਾਠ ਨੇ ਜਾਣਕਾਰੀ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਤੇ ਜਥੇ ਦਰਸ਼ਨ ਸਿੰਘ ਸ਼ੇਰਖਾਂ ਦੀ ਚੋਣ 'ਤੇ ਅਕਾਲੀਆਂ 'ਚ ਖੁਸ਼ੀ ਦੀ ਲਹਿਰ

ਤਲਵੰਡੀ ਭਾਈ, 28 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਹੋਏ ਚੋਣ ਇਜਲਾਸ ਦੌਰਾਨ ਬੀਬੀ ਜਗੀਰ ਕੌਰ ਦੇ ਪ੍ਰਧਾਨ ਅਤੇ ਜਥੇ ਦਰਸ਼ਨ ਸਿੰਘ ਸ਼ੇਰਖਾਂ ਦੇ ਐਗਜੈਟਿਵ ਮੈਂਬਰ ਚੁਣੇ ਜਾਣ ਨਾਲ ਇਸ ਖੇਤਰ ਦੇ ਅਕਾਲੀ ...

ਪੂਰੀ ਖ਼ਬਰ »

ਪੰਜਾਬ ਬੀ. ਜੇ. ਪੀ. ਪੰਜਾਬੀ ਕਿਸਾਨਾਂ ਨਾਲ ਕਿਉਂ ਨਹੀਂ ਖੜਦੀ- ਢਿੱਲੋਂ

ਗੁਰੂਹਰਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਸੋਧ ਬਿੱਲ ਪਾਸ ਕਰ ਕੇ ਜਿੱਥੇ ਦੇਸ਼ ਦੇ ਕਿਸਾਨਾਂ ਨੂੰ ਅੰਦੋਲਨ ਕਰਨ ਲਈ ਮਜਬੂਰ ਕਰ ਦਿੱਤਾ ਹੈ, ਉੱਥੇ ਪੰਜਾਬ ਦੀ ਬੇ.ਜੀ.ਪੀ. ਇਕਾਈ ਨੇ ਕਿਸਾਨਾਂ ਦੀ ਸਾਰ ਨਹੀਂ ਲਈ | ਇਹ ਵਿਚਾਰ ...

ਪੂਰੀ ਖ਼ਬਰ »

ਬੈਡਮਿੰਟਨ ਲਵਰਜ਼ ਵਲੋਂ ਚਾਰ ਰੋਜ਼ਾ ਬੈਡਮਿੰਟਨ ਟੂਰਨਾਮੈਂਟ

ਫ਼ਿਰੋਜ਼ਪੁਰ, 28 ਨਵੰਬਰ (ਗੁਰਿੰਦਰ ਸਿੰਘ)- ਬੈਡਮਿੰਟਨ ਲਵਰਜ਼ ਵਲੋਂ ਪਹਿਲਾ 4 ਰੋਜ਼ਾ ਬੈਡਮਿੰਟਨ ਟੂਰਨਾਮੈਂਟ ਸਥਾਨਕ ਮੋਗਾ ਰੋਡ ਸਥਿਤ ਕਿ੍ਸ਼ਨਾ ਇਨਕਲੇਵ ਵਿਖੇ ਕਰਵਾਇਆ ਗਿਆ, ਜਿਸ ਦਾ ਉਦਘਾਟਨ ਜਸਵੰਤ ਸਿੰਘ ਅਤੇ ਬਲਜੀਤ ਸਿੰਘ ਮੁੱਤੀ ਵਲੋਂ ਸਾਂਝੇ ਰੂਪ ਵਿਚ ਕੀਤਾ ...

ਪੂਰੀ ਖ਼ਬਰ »

ਕੋਰੋਨਾ ਦੇ ਆਏ 3 ਹੋਰ ਨਵੇਂ ਕੇਸ

ਫ਼ਿਰੋਜ਼ਪੁਰ, 28 ਨਵੰਬਰ (ਤਪਿੰਦਰ ਸਿੰਘ)- ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਅੱਜ ਕੋਰੋਨਾ ਦੇ 3 ਹੋਰ ਨਵੇਂ ਕੇਸ ਸਾਹਮਣੇ ਆਏ ਹਨ | ਸਿਹਤ ਵਿਭਾਗ ਵਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਅੰਦਰ ਕੁਲ 60470 ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ ਗਏ, ਜਿਨ੍ਹਾਂ ਵਿਚੋਂ ਕੁਲ 56105 ...

ਪੂਰੀ ਖ਼ਬਰ »

ਸਮਰਬੀਰ ਸਿੱਧੂ ਦਿੱਲੀ 'ਚ ਸਾਥੀਆਂ ਸਮੇਤ ਗਿ੍ਫ਼ਤਾਰ

ਫ਼ਾਜ਼ਿਲਕਾ, 28 ਨਵੰਬਰ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਸਾਬਕਾ ਹਲਕਾ ਇੰਚਾਰਜ ਸਮਰਬੀਰ ਸਿੰਘ ਅਤੇ ਆਪ ਵਰਕਰ ਕਿਸਾਨ ਅੰਦੋਲਨ ਵਿਚ ਸ਼ਾਮਿਲ ਹੋਏ | ਇਸ ਦੌਰਾਨ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਜੰਤਰ-ਮੰਤਰ ਤੱਕ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅਤੇ ਵਰਕਰਾਂ ...

ਪੂਰੀ ਖ਼ਬਰ »

ਸਾਬਕਾ ਕੌਾਸਲਰ ਜਸਵੰਤ ਸਿੰਘ ਬਰਾੜ ਦਾ ਦਿਹਾਂਤ

ਤਲਵੰਡੀ ਭਾਈ, 28 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਦੇ ਸਾਬਕਾ ਕੌਾਸਲਰ ਅਤੇ ਕਾਂਗਰਸੀ ਆਗੂ ਜਸਵੰਤ ਸਿੰਘ ਬਰਾੜ ਸਦੀਵੀਂ ਵਿਛੋੜਾ ਦੇ ਗਏ | ਉਨ੍ਹਾਂ ਦੇ ਬੇਵਕਤ ਦਿਹਾਂਤ 'ਤੇ ਸਤਿਕਾਰ ਕੌਰ ਗਹਿਰੀ ਵਿਧਾਇਕਾ ਫ਼ਿਰੋਜ਼ਪੁਰ ਦਿਹਾਤੀ, ਜਸਮੇਲ ਸਿੰਘ ਲਾਡੀ ...

ਪੂਰੀ ਖ਼ਬਰ »

ਕਾਰ ਖੋਹਣ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ

ਫ਼ਿਰੋਜ਼ਪੁਰ, 28 ਨਵੰਬਰ (ਅਜੀਤ ਬਿਉਰੋ)- ਨਜ਼ਦੀਕੀ ਪਿੰਡ ਨੂਰਪੁਰ ਸੇਠਾਂ ਦੇ ਵਸਨੀਕ ਕੁਲਦੀਪ ਕੁਮਾਰ ਪੁੱਤਰ ਰਾਮ ਚੰਦ ਨੇ ਐੱਸ. ਐੱਸ. ਪੀ. ਫ਼ਿਰੋਜ਼ਪੁਰ ਨੂੰ ਦਿੱਤੀ ਦਰਖ਼ਾਸਤ ਵਿਚ ਦੋਸ਼ ਲਗਾਇਆ ਕਿ ਲਲਿਤ ਕੁਮਾਰ ਅਤੇ ਉਸ ਦੇ ਸਾਥੀਆਂ ਵਲੋਂ ਉਸ ਕੋਲੋਂ ਕਾਰ ਖੋਹਣ, ...

ਪੂਰੀ ਖ਼ਬਰ »

ਦਰਸ਼ਨ ਸਿੰਘ ਸ਼ੇਰਖਾਂ ਨੂੰ ਹਲਕੇ ਦੇ ਵਰਕਰਾਂ ਵਲੋਂ ਵਧਾਈਆਂ

ਫ਼ਿਰੋਜ਼ਸ਼ਾਹ, 28 ਨਵੰਬਰ (ਸਰਬਜੀਤ ਸਿੰਘ ਧਾਲੀਵਾਲ)- 2004 ਤੋਂ ਸ਼ੋ੍ਰਮਣੀ ਕਮੇਟੀ ਦੇ ਮੈਂਬਰ ਵਜੋਂ ਸੇਵਾਵਾਂ ਨਿਭਾ ਰਹੇ ਦਰਸ਼ਨ ਸਿੰਘ ਸ਼ੇਰਖਾਂ ਨੂੰ ਸ਼ੋ੍ਰਮਣੀ ਕਮੇਟੀ ਦੀ ਹੋਈ ਨਵੀਂ ਸਾਲਾਨਾ ਚੋਣ 'ਚ 11 ਮੈਂਬਰੀ ਐਗਜ਼ੈਕਟਿਵ ਟੀਮ 'ਚ ਸ਼ਾਮਿਲ ਕਰਨ 'ਤੇ ਹਲਕੇ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਸਾਹਿਬ 'ਚ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਦਾ ਭੋਗ ਕੱਲ੍ਹ- ਬਾਸੀ ਪ੍ਰਧਾਨ

ਮੁੱਦਕੀ, 28 ਨਵੰਬਰ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਲੋਹਾਮ ਰੋਡ 'ਤੇ ਸਥਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਇਕ ਮੀਟਿੰਗ ਪ੍ਰਧਾਨ ਸਤਨਾਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਮੂਹ ਕਮੇਟੀ ਮੈਂਬਰਾਂ ਨੇ ਭਾਗ ਲਿਆ | ਕਮੇਟੀ ਪ੍ਰਧਾਨ ...

ਪੂਰੀ ਖ਼ਬਰ »

ਕੋਰੋਨਾ ਫ਼ਤਹਿ ਮੁਹਿੰਮ ਤਹਿਤ ਜਾਗਰੂਕਤਾ ਵੈਨ ਰਵਾਨਾ

ਫ਼ਿਰੋਜ਼ਪੁਰ, 28 ਨਵੰਬਰ (ਤਪਿੰਦਰ ਸਿੰਘ)- ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਵਿਨੋਦ ਸਰੀਨ ਦੀ ਅਗਵਾਈ ਹੇਠ ਵੱਖ-ਵੱਖ ਸਿਹਤ ਵਿਸ਼ਿਆਂ ਸਬੰਧੀ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਹਨ | ਇਸੇ ਸਿਲਸਿਲੇ ਵਿਚ ਕੋਰੋਨਾ ਫ਼ਤਹਿ ਵੈਨ ਨੂੰ ਸਿਹਤ ਵਿਭਾਗ ਦੇ ਸੀਨੀਅਰ ...

ਪੂਰੀ ਖ਼ਬਰ »

ਬਾਬਾ ਗੁਰਪ੍ਰਤਾਪ ਸਿੰਘ ਸਿੱਧੂ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ

ਮਮਦੋਟ, 28 ਨਵੰਬਰ (ਸੁਖਦੇਵ ਸਿੰਘ ਸੰਗਮ)- ਬਾਬਾ ਸ੍ਰੀ ਚੰਦ ਸਿਹਤ ਸੰਭਾਲ ਕੇਂਦਰ ਨੇੜੇ ਗੁਰਦੁਆਰਾ ਪ੍ਰਗਟ ਸਾਹਿਬ ਦੇ ਸੰਚਾਲਕ ਬਾਬਾ ਗੁਰਪ੍ਰਤਾਪ ਸਿੰਘ ਸਿੱਧੂ ਹਾਮਦ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਪ੍ਰਗਟ ਸਾਹਿਬ ਵਿਖੇ ਹੋਇਆ, ਜਿਸ ਦੌਰਾਨ ...

ਪੂਰੀ ਖ਼ਬਰ »

ਭਾਜਪਾ ਜ਼ਿਲ੍ਹਾ ਪ੍ਰਭਾਰੀ ਮਿੱਤਲ ਵਲੋਂ ਜ਼ਿਲ੍ਹਾ ਅਹੁਦੇਦਾਰਾਂ ਨਾਲ ਬੈਠਕ

ਫ਼ਿਰੋਜ਼ਪੁਰ, 28 ਨਵੰਬਰ (ਰਾਕੇਸ਼ ਚਾਵਲਾ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਸੁਰਿੰਦਰ ਸਿੰਘ ਬੱਗੇ ਕੇ ਪਿੱਪਲ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਅਹੁਦੇਦਾਰ ਦੀ ਬੈਠਕ ਹੋਈ, ਜਿਸ ਵਿਚ ਨਵ-ਨਿਯੁਕਤ ਜ਼ਿਲ੍ਹਾ ਪ੍ਰਭਾਰੀ ਭਾਜਪਾ ਆਰ.ਪੀ. ਮਿੱਤਲ 'ਤੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਨਗਰ ਕੀਰਤਨ

ਫ਼ਿਰੋਜ਼ਪੁਰ, 28 ਨਵੰਬਰ (ਤਪਿੰਦਰ ਸਿੰਘ)- ਸਿੱਖ ਕੌਮ ਦੇ ਮੋਢੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਫ਼ਿਰੋਜ਼ਪੁਰ ਛਾਉਣੀ ਵਿਖੇ ਨਗਰ ਕੀਰਤਨ ਪੂਰੀ ਸ਼ਰਧਾ ਭਾਵਨਾ ਨਾਲ ਸਜਾਏ ਗਏ | ਖਾਲਸਾ ਗੁਰਦੁਆਰਾ ...

ਪੂਰੀ ਖ਼ਬਰ »

ਪੰਜਾਬ ਰਾਜ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੇ ਗੁਰਦੇਵ ਸਿੰਘ ਸੂਬਾ ਪ੍ਰਧਾਨ ਬਣੇ

ਮੰਡੀ ਅਰਨੀਵਾਲਾ, 28 ਨਵੰਬਰ (ਨਿਸ਼ਾਨ ਸਿੰਘ ਸੰਧੂ)-ਪੰਜਾਬ ਰਾਜ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੀ ਸੂਬਾ ਪੱਧਰੀ ਚੋਣ ਅੱਜ ਲੁਧਿਆਣਾ ਵਿਖੇ ਕੀਤੀ ਗਈ | ਜਿਸ ਵਿਚ ਗੁਰਦੇਵ ਸਿੰਘ ਫ਼ਿਰੋਜਪੁਰ ਨੂੰ ਪੰਜਾਬ ਪ੍ਰਧਾਨ ਚੁਣਿਆ ਗਿਆ | ਗੁਰਦੇਵ ਸਿੰਘ ਫ਼ਿਰੋਜਪੁਰ ਦੇ ...

ਪੂਰੀ ਖ਼ਬਰ »

ਬੱਚੇ ਨੂੰ ਟਰੈਕਟਰ-ਟਰਾਲੀ ਥੱਲੇ ਦੇਣ ਵਾਲੇ ਡਰਾਈਵਰ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 28 ਨਵੰਬਰ (ਦਵਿੰਦਰ ਪਾਲ ਸਿੰਘ)-ਸਰਹੱਦੀ ਪਿੰਡ ਪੱਕਾ ਚਿਸ਼ਤੀ ਵਿਖੇ ਟਰੈਕਟਰ ਥੱਲੇ ਆਉਣ ਨਾਲ ਹੋਈ ਬੱਚੇ ਦੀ ਮੌਤ ਦੇ ਮਾਮਲੇ ਵਿਚ ਸਦਰ ਥਾਣਾ ਪੁਲਿਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਮਨਮੋਹਨ ਸਿੰਘ ਪੁੱਤਰ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ 'ਚ ਇਕ ਨੌਜਵਾਨ ਜ਼ਖ਼ਮੀ

ਬੱਲੂਆਣਾ, 28 ਨਵੰਬਰ (ਸੁਖਜੀਤ ਸਿੰਘ ਬਰਾੜ)-ਇਲਾਕੇ ਦੇ ਪਿੰਡ ਚੂਹੜੀਵਾਲਾ ਧੰਨਾ ਵਿਖੇ ਅੱਜ ਦੁਪਹਿਰ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ | ਜੇਰੇ ਇਲਾਜ ਤੇ ਪਿੰਡ ਵਾਸੀ ਅਮਿਤ ਮਲੇਠੀਆ ਪੁੱਤਰ ਓਮ ਪ੍ਰਕਾਸ਼ ਮਲੇਠੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਫ਼ਾਜ਼ਿਲਕਾ 'ਚ ਸਜਾਇਆ ਵਿਸ਼ਾਲ ਨਗਰ ਕੀਰਤਨ

ਫ਼ਾਜ਼ਿਲਕਾ, 28 ਨਵੰਬਰ (ਦਵਿੰਦਰ ਪਾਲ ਸਿੰਘ)-ਸਮੁੱਚੀ ਮਨੱੁਖਤਾ ਦੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਲੋਂ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ...

ਪੂਰੀ ਖ਼ਬਰ »

ਟਿਊਸ਼ਨ ਪੜ੍ਹ ਕੇ ਆ ਰਹੇ ਵਿਦਿਆਰਥੀ ਨੂੰ ਗੋਲੀ ਮਾਰ ਕੇ ਮੋਟਰਸਾਈਕਲ ਖੋਹਿਆ

ਅਬੋਹਰ 28 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੀ ਕਿ੍ਸ਼ਨਾ ਨਗਰੀ ਵਿਚ ਟਿਊਸ਼ਨ ਪੜ੍ਹ ਕੇ ਘਰ ਵੱਲ ਆ ਰਹੇ ਇਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਦੋ ਲੁਟੇਰੇ ਉਸ ਦਾ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ¢ ਸੂਚਨਾ ਮਿਲਦੇ ਮੁਹੱਲੇ ਦੇ ਲੋਕ ਇਕੱਠੇ ਹੋ ਗਏ ਤੇ ਮਾਮਲੇ ਦੀ ...

ਪੂਰੀ ਖ਼ਬਰ »

ਪੰਜਾਬ ਇਸਤਰੀ ਸਭਾ ਦਾ ਜਥਾ ਦਿੱਲੀ 'ਚ ਗਿ੍ਫ਼ਤਾਰ ਤੇ ਰਿਹਾਅ

ਫ਼ਾਜ਼ਿਲਕਾ, 28 ਨਵੰਬਰ (ਅਮਰਜੀਤ ਸ਼ਰਮਾ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਗਏ ਪੰਜਾਬ ਇਸਤਰੀ ਸਭਾ ਦੇ ਫ਼ਾਜ਼ਿਲਕਾ ਦੇ ਆਗੂਆਂ ਨੂੰ ਦਿੱਲੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ, ਪਰ ਇਕ ਰਾਤ ਆਰਜ਼ੀ ਜੇਲ੍ਹ ਵਿਚ ਰੱਖਣ ਤੋਂ ਬਾਅਦ ...

ਪੂਰੀ ਖ਼ਬਰ »

ਗੰਨਾ ਪਿੜਾਈ ਸੀਜ਼ਨ ਦੀ ਸ਼ੁਰੂਆਤ 2 ਨੂੰ

ਫ਼ਾਜ਼ਿਲਕਾ, 28 ਨਵੰਬਰ (ਅਮਰਜੀਤ ਸ਼ਰਮਾ)-ਦੀ ਫ਼ਾਜ਼ਿਲਕਾ ਸਹਿਕਾਰੀ ਖੰਡ ਮਿਲ ਲਿਮਟਿਡ ਬੋਦੀਵਾਲਾ ਪੀਥਾ ਦਾ 2020-21 ਦੇ ਗੰਨਾ ਪਿੜਾਈ ਸੀਜ਼ਨ ਦੀ ਸ਼ੁਰੂਆਤ 2 ਦਸੰਬਰ ਦੀ ਸਵੇਰ ਸਵਾ 11 ਵਜੇ ਕੀਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਿਲ ਦੇ ਜਨਰਲ ਮੈਨੇਜਰ ਗਰੀਸ਼ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਦੇ 13 ਨਵੇਂ ਕੇਸ ਆਏ

ਫ਼ਾਜ਼ਿਲਕਾ, 28 ਨਵੰਬਰ(ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਵਾਇਰਸ ਨਾਲ ਪੀੜਤ 13 ਵਿਅਕਤੀ ਆਏ ਹਨ, ਜਿਸ ਨਾਲ ਜ਼ਿਲ੍ਹੇ ਵਿਚ 190 ਐਕਟਿਵ ਕੇਸ ਹੋ ਗਏ ਹਨ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਤੱਕ 3585 ਕੋਰੋਨਾ ਵਾਇਰਸ ਨਾਲ ਪੀੜਤ ਵਿਅਕਤੀ ...

ਪੂਰੀ ਖ਼ਬਰ »

ਨਕਲੀ ਨੰਬਰਦਾਰ 'ਤੇ ਅਸਲੀ ਨੰਬਰਦਾਰ ਦੀ ਤਨਖ਼ਾਹ ਕੱਢਣ ਸਬੰਧੀ ਪਰਚਾ ਦਰਜ

ਜਲਾਲਾਬਾਦ, 28 ਨਵੰਬਰ (ਕਰਨ ਚੁਚਰਾ)-ਜਲਾਲਾਬਾਦ ਥਾਣਾ ਸਿਟੀ ਪੁਲਿਸ ਨੇ ਨਕਲੀ ਨੰਬਰਦਾਰ ਵਲੋਂ ਅਸਲੀ ਨੰਬਰਦਾਰ ਦੀ ਤਨਖ਼ਾਹ ਕਢਾਉਣ ਦੇ ਦੋਸ਼ 'ਚ ਪਰਚਾ ਦਰਜ ਕੀਤਾ ਹੈ ¢ ਜਾਂਚ ਅਧਿਕਾਰੀ ਪਿ੍ਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਲਾਲਾਬਾਦ ਤੋਂ ਰਹਿ ਚੁੱਕੇ ...

ਪੂਰੀ ਖ਼ਬਰ »

ਜੈਸਰਤ ਸਿੰਘ ਸੰਧੂ ਨੇ ਕੀਤਾ ਸਾਬਕਾ ਪ੍ਰੋਫੈਸਰ ਹਰਬੰਸ ਮਦਾਨ ਦੇ ਨਾਲ ਦੁੱਖ ਸਾਂਝਾ

ਜਲਾਲਾਬਾਦ, 28 ਨਵੰਬਰ (ਜਤਿੰਦਰ ਪਾਲ ਸਿੰਘ)-ਹਲਕਾ ਜਲਾਲਾਬਾਦ ਤੋਂ ਉੱਘੇ ਅਕਾਲੀ ਆਗੂ ਜੈਸਰਤ ਸਿੰਘ ਸੰਧੂ ਖੜੂੰਜ ਜੋ ਕਿ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ ਚੰਡੀਗੜ੍ਹ ਦੇ ਮੀਤ ਚੇਅਰਮੈਨ ਵੀ ਹਨ, ਅੱਜ ਮੰਨੇ ਵਾਲਾ ਸੜਕ 'ਤੇ ਸਾਬਕਾ ਪ੍ਰੋਫੈਸਰ ਹਰਬੰਸ ਸਿੰਘ ਮਦਾਨ ...

ਪੂਰੀ ਖ਼ਬਰ »

ਲੜਾਈ ਝਗੜੇ ਵਿਚ ਤਿੰਨ ਜ਼ਖ਼ਮੀ

ਬੱਲੂਆਣਾ, 28 ਨਵੰਬਰ (ਸੁਖਜੀਤ ਸਿੰਘ ਬਰਾੜ)-ਇਲਾਕੇ ਦੇ ਪਿੰਡ ਬਹਾਦਰ ਖੇੜਾ ਵਿਚ ਪੁਰਾਣੀ ਰੰਜਿਸ਼ ਦੇ ਚੱਲਦੇ ਆਪਸੀ ਲੜਾਈ ਝਗੜੇ ਵਿਚ ਤਿੰਨ ਜਣਿਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਸਰਕਾਰੀ ਹਸਪਤਾਲ ਵਿਚ ਜੇਰੇ ਇਲਾਜ ਸੁੱਖਾ ਸਿੰਘ ਪੁੱਤਰ ਪੁੱਤਰ ਨਾਇਬ ...

ਪੂਰੀ ਖ਼ਬਰ »

ਟੀ. ਐਸ. ਯੂ. ਵਲੋਂ ਕਿਸਾਨਾਂ 'ਤੇ ਲਾਠੀਚਾਰਜ ਦੀ ਨਿੰਦਾ

ਅਬੋਹਰ, 28 ਨਵੰਬਰ (ਕੁਲਦੀਪ ਸਿੰਘ ਸੰਧੂ)-ਦਿੱਲੀ ਵੱਲ ਜਾ ਰਹੇ ਕਿਸਾਨਾਂ 'ਤੇ ਬੀਤੇ ਦਿਨੀਂ ਹਰਿਆਣਾ ਸਰਕਾਰ ਵਲੋਂ ਰਸਤੇ ਵਿਚ ਰੋਕ ਕੇ ਲਾਠੀਚਾਰਜ ਕਰਨ ਦੀ ਜਿੱਥੇ ਸ਼ਹਿਰ ਵਿਚ ਅਨੇਕ ਸੰਸਥਾਵਾਂ ਅਤੇ ਇਨਸਾਫ਼ ਪਸੰਦ ਲੋਕਾਂ ਨੇ ਕੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ ਉੱਥੇ ...

ਪੂਰੀ ਖ਼ਬਰ »

'ਆਪਣਾ ਅਬੋਹਰ ਆਪਣੀ ਆਭਾ' ਮੁਹਿੰਮ ਤਹਿਤ ਪੁਰਾਣੀ ਸਬਜ਼ੀ ਮੰਡੀ ਦੀ ਜਾਖੜ ਦੀ ਅਗਵਾਈ 'ਚ ਸਫ਼ਾਈ

ਅਬੋਹਰ, 28 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-'ਆਪਣਾ ਅਬੋਹਰ ਆਪਣੀ ਆਭਾ' ਮੁਹਿੰਮ ਤਹਿਤ ਸੰਦੀਪ ਜਾਖੜ ਦੀ ਅਗਵਾਈ ਵਿਚ ਲਗਾਤਾਰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਸਫ਼ਾਈ ਅਭਿਆਨ ਚਲਾਏ ਜਾ ਰਹੇ ਹਨ | ਇਸੇ ਤਹਿਤ ਅੱਜ ਪੁਰਾਣੀ ਸਬਜ਼ੀ ਮੰਡੀ ਦੀ ਸਫ਼ਾਈ ਦਾ ਕੰਮ ਨੇਪਰੇ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਤਿੰਨ ਕਾਬੂ

ਅਬੋਹਰ, 28 ਨਵੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-2 ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਵਿਨੋਦ ਕੁਮਾਰ ਨੂੰ ਗੁਪਤ ਸੂਚਨਾ ਮਿਲੀ ਕਿ ਤਿੰਨ ਵਿਅਕਤੀ ਮੋਟਰਸਾਈਕਲ ਚੋਰੀ ...

ਪੂਰੀ ਖ਼ਬਰ »

ਅੰਜੂ ਸੇਠੀ ਨੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਦਾ ਅਹੁਦਾ ਸੰਭਾਲਿਆ

ਫ਼ਾਜ਼ਿਲਕਾ 28 ਨਵੰਬਰ(ਦਵਿੰਦਰ ਪਾਲ ਸਿੰਘ)-ਮੈਡਮ ਅੰਜੂ ਸੇਠੀ ਵੱਲੋਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਾਜ਼ਿਲਕਾ ਦਾ ਅਹੁਦਾ ਸੰਭਾਲਿਆ ਗਿਆ | ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਸੈਕੰਡਰੀ ਡਾ. ਸੁਖਵੀਰ ਸਿੰਘ ਬਲ ਨੈਸ਼ਨਲ ਅਵਾਰਡੀ ਨੇ ...

ਪੂਰੀ ਖ਼ਬਰ »

ਰੇਲ ਗੱਡੀਆਂ ਬਹਾਲ ਹੋਣ ਨਾਲ ਮੁੜ ਮਿਲੇਗਾ ਆਟੋ ਚਾਲਕਾਂ ਨੂੰ ਰੁਜ਼ਗਾਰ

ਫ਼ਾਜ਼ਿਲਕਾ, 28 ਨਵੰਬਰ(ਦਵਿੰਦਰ ਪਾਲ ਸਿੰਘ)-ਕਿਸਾਨਾਂ ਵਲੋਂ ਦਿੱਤੀ ਸਹਿਮਤੀ ਤੋਂ ਬਾਅਦ ਰੇਲ ਗੱਡੀਆਂ ਚਾਲੂ ਹੋਣ ਬਾਅਦ ਹੁਣ ਜਦ ਗੱਡੀਆਂ ਚੱਲਣ ਲਈ ਪਟੜੀਆਂ ਖ਼ਾਲੀ ਹੋਈਆਂ ਹਨ ਤਾਂ ਇਸ ਨਾਲ ਆਟੋ ਚਾਲਕਾਂ ਨੂੰ ਮੁੜ ਰੁਜ਼ਗਾਰ ਮਿਲਣ ਦੀ ਆਸ ਬੱਝੀ ਹੈ | ਪਹਿਲਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX