ਨਵੀਂ ਦਿੱਲੀ, 28 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਬੁਰਾੜੀ ਮੈਦਾਨ ਵਿਚ ਕਿਸਾਨਾਂ ਨੇ ਜੋ ਡੇਰਾ ਲਗਾਇਆ ਹੈ, ਉਸ 'ਚ ਪੰਜਾਬ ਦੇ ਮਾਨਸਾ, ਬਠਿੰਡਾ, ਫ਼ਰੀਦਕੋਟ, ਲੁਧਿਆਣਾ, ਮੋਗਾ ਤੇ ਕੁਝ ਹੋਰ ਜ਼ਿਲਿ੍ਹਆਂ ਦੇ ਕਿਸਾਨ ਸ਼ਾਮਿਲ ਹਨ | ਇਹ ਕਾਫ਼ਲਾ ਬਹੁਤ ਜ਼ਿਆਦਾ ਗਿਣਤੀ ਵਿਚ ਨਹੀਂ ਹੈ | ਕਿਸਾਨਾਂ ਦਾ ਕਹਿਣਾ ਹੈ ਕਿ ਉਹ ਬਹੁਤੀ ਦੇਰ ਇੱਥੇ ਨਹੀਂ ਟਿਕਣਗੇ ਕਿਉਂਕਿ ਇੱਥੇ ਪ੍ਰਦਰਸ਼ਨ ਕਰ ਕੇ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਵੇਗੀ ਅਤੇ ਉਹ ਤਾਂ ਜੰਤਰ-ਮੰਤਰ ਜਾ ਦਿੱਲੀ ਦੀ ਰਾਮਲ੍ਹੀਲਾ ਗਰਾਊਾਡ ਵਿਚ ਜਾਣਾ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਇੱਥੇ ਲਾਰਾ ਜਾਂ ਸਾਜਿਸ਼ ਦੇ ਅਧੀਨ ਭੇਜਿਆ ਗਿਆ ਹੈ ਕਿਉਂਕਿ ਉਨ੍ਹਾਂ ਨੂੰ ਪਤਾ ਲੱਗ ਗਿਆ ਹੈ ਕਿ ਸਰਕਾਰ ਉਨ੍ਹਾਂ ਦੇ ਅੰਦੋਲਨ ਨੂੰ ਢਿੱਲਾ ਕਰਨਾ ਚਾਹੁੰਦੀ ਹੈ, ਜਿਸ ਕਰਕੇ ਹੋਰ ਕਿਸਾਨ ਇੱਥੇ ਨਹੀਂ ਆਉਣਗੇ | ਮਾਨਸਾ ਜ਼ਿਲ੍ਹੇ ਵਿਚੋਂ ਆਏ ਕਿਸਾਨ ਵਕੀਲ ਸਿੰਘ ਨੇ ਦੱਸਿਆ ਕਿ ਟੀਕਰੀ ਬਾਰਡਰ ਤੋਂ ਪੁਲਿਸ ਨੇ ਜਬਰਦਸਤੀ ਧੋਖੇ ਨਾਲ ਧਕੇਲ ਦਿੱਤਾ ਹੈ ਅਤੇ ਉਨ੍ਹਾਂ ਨੇ ਇਸ ਪ੍ਰਤੀ ਆਪਣੇ ਆਗੂਆਂ ਨੂੰ ਸੂਚਿਤ ਕੀਤਾ ਹੈ ਅਤੇ ਹੁਣ ਹਰ ਸੂਚਨਾ ਆਦਾਨ-ਪ੍ਰਦਾਨ ਹੋ ਰਹੀ ਹੈ | ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਉਨ੍ਹਾਂ ਸ਼ਾਂਤੀ ਦੇ ਪ੍ਰਦਰਸ਼ਨ ਕਰਨਾ ਚਾਹੁੰਦੇ ਹਨ ਪਰ ਉਨ੍ਹਾਂ ਦੇ ਨਾਲ ਜੋ ਵਿਵਹਾਰ ਕੀਤਾ ਜਾ ਰਿਹਾ ਹੈ ਉਹ ਗ਼ਲਤ ਹੈ | ਫ਼ਰੀਦਕੋਟ ਜ਼ਿਲ੍ਹੇ ਦੇ ਆਏ ਪਿੰਡਾਂ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਮੰਗਾਂ ਨੂੰ ਮੰਨਵਾ ਕੇ ਹੀ ਦਿੱਲੀ ਤੋਂ ਜਾਣਗੇ ਅਤੇ ਉਹ ਆਪਣਾ ਪੂਰੀ ਪ੍ਰਬੰਧ ਕਰਕੇ ਆਏ ਹਨ ਕਿਉਂਕਿ ਉਨ੍ਹਾਂ ਕੋਲ ਖਾਣ-ਪੀਣ, ਰਹਿਣ-ਸਹਿਣ ਆਦਿ ਦਾ ਸਾਰਾ ਪ੍ਰਬੰਧ ਹੈ | ਇੱਥੇ ਕੁਝ ਕਿਸਾਨ ਜੋ ਦਰਭੰਗਾ ਬਿਹਾਰ ਤੋਂ ਆਏ ਹਨ ਉਨ੍ਹਾਂ ਨੇ ਗੱਲਬਾਤ 'ਚ ਦੱਸਿਆ ਕਿ ਸਰਕਾਰ ਕਿਸਾਨਾਂ ਦੇ ਨਾਲ ਧੱਕਾ ਕਰ ਰਹੀ ਹੈ ਅਤੇ ਮੀਡੀਆ ਨੇ ਕਿਸਾਨਾਂ ਦਾ ਸਾਥ ਨਹੀਂ ਦਿੱਤਾ ਕਿਉਂਕਿ ਕਿਸਾਨਾਂ ਨੇ ਦੋ-ਢਾਈ ਮਹੀਨੇ ਪ੍ਰਦਰਸ਼ਨ ਕੀਤੇ ਅਤੇ ਮੀਡੀਆ ਨੇ ਦਿੱਲੀ ਦੇ ਕਿਸਾਨਾਂ ਦੀ ਕੋਈ ਸਾਰ ਨਹੀਂ ਲਈ | ਉਨ੍ਹਾਂ ਕਿਹਾ ਕਿ ਇਹ ਸਰਕਾਰ ਕਿਸਾਨ ਵਿਰੋਧੀ ਹੈ ਅਤੇ ਜੁਮਲਿਆਂ 'ਚ ਮਾਹਿਰ ਹੈ | ਇਸ ਗਰਾਊਾਡ 'ਚ ਕਿਸਾਨ ਇਕੱਠੇ ਹੋ ਕੇ ਆਪਣੇ ਹੱਥਾਂ ਵਿਚ ਝੰਡੇ ਲੈ ਕੇ ਸਰਕਾਰ ਦੇ ਵਿਰੁੱਧ ਲਗਾਤਾਰ ਨਾਅਰੇ ਲਗਾ ਕੇ ਸਰਕਾਰ ਦੀਆਂ ਮਾਰੂ ਨੀਤੀਆਂ ਦੱਸਦੇ ਹੋਏ ਆਪਣਾ ਰੋਸ ਪ੍ਰਗਟ ਕਰ ਰਹੇ ਹਨ | ਵੱਖ-ਵੱਖ ਜਥਿਆਂ ਵਿਚ ਕਿਸਾਨ ਘੁੰਮਦੇ ਫਿਰਦੇ ਪੂਰੇ ਜੋਸ਼ ਦੇ ਨਾਲ ਪ੍ਰਦਰਸ਼ਨ ਕਰਕੇ ਆਪਣਾ ਗੁੱਸਾ ਕੱਢ ਰਹੇ ਹਨ | ਉਨ੍ਹਾਂ ਦਾ ਕਹਿਣਾ ਹੈ ਕਿ ਇਹ ਲੜਾਈ ਹੁਣ ਆਰ-ਪਾਰ ਦੀ ਹੈ ਅਤੇ ਉਹ ਕਦੇ ਵੀ ਪਿੱਛੇ ਨਹੀਂ ਹਟਣਗੇ | ਕਿਸਾਨਾਂ ਨੇ ਆਪਣੇ ਜੋਸ਼ ਵਿਚ ਇਹ ਵੀ ਕਿਹਾ ਹੈ ਕਿ ਜਿੰਨੀ ਦੇਰ ਸਾਰੇ ਰਸਤੇ ਬੰਦ ਨਹੀਂ ਕੀਤੇ ਜਾਣਗੇ ਉਨੀ ਦੇਰ ਸਰਕਾਰ ਦੇ ਸਿਰ 'ਤੇ ਜੂੰ ਨਹੀਂ ਸਰਕੇਗੀ | ਇਸ ਕਰਕੇ ਉਨ੍ਹਾਂ ਦਾ ਅੰਦੋਲਨ ਬਰਕਰਾਰ ਰਹੇਗਾ | ਵਰਨਣਯੋਗ ਹੈ ਕਿ ਬੁਰਾੜੀ ਦੇ ਗਰਾਊਾਡ ਵਿਚ ਕਿਸਾਨ ਆਪਣੇ ਟਰੈਕਟਰਾਂ ਸਮੇਤ ਪੂਰੀ ਤਰ੍ਹਾਂ ਡਟੇ ਹੋ ੇਹਨ ਅਤੇ ਉਨ੍ਹਾਂ ਨੇ ਟਰੈਕਟਰਾਂ 'ਤੇ ਤਰਪਾਲਾਂ ਪਾ ਕੇ ਘਰ ਦੀ ਤਰ੍ਹਾਂ ਬਣਾ ਲਏ ਹਨ ਉਨ੍ਹਾਂ ਕੋਲ ਗੱਦੇ, ਰਜਾਈਆਂ ਤੇ ਹੋਰ ਸਾਰੇ ਪ੍ਰਬੰਧ ਹਨ | ਰਾਸ਼ਨ ਦੇ ਨਾਲ-ਨਾਲ ਲੱਕੜੀਆਂ, ਕੱਪੜਿਆਂ, ਗੈਸ ਸਿਲੰਡਰਾਂ ਤੇ ਚੁੱਲਿ੍ਹਆ ਦਾ ਪੂਰਾ ਪ੍ਰਬੰਧ ਹੈ | ਕਈ ਥਾਵਾਂ 'ਤੇ ਕਿਸਾਨਾਂ ਨੇ ਜ਼ਮੀਨ 'ਤੇ ਆਰਜ਼ੀ ਤੌਰ 'ਤੇ ਭੱਠੀਆਂ ਬਣਾ ਲਈਆਂ ਤੇ ਤਵੀ 'ਤੇ ਰੋਟੀਆਂ ਬਣਾਈਆਂ ਜਾ ਰਹੀਆਂ ਹਨ ਅਤੇ ਹਰ ਸਮੇਂ ਲੰਗਰ ਦੀ ਵਿਵਸਥਾ ਵੀ ਕੀਤੀ ਹੋਈ ਹੈ | ਹਰ ਪਿੰਡ ਦੇ ਲੋਕਾਂ ਨੇ ਇਕੱਠੇ ਹੋ ਕੇ ਆਪਣਾ ਲੰਗਰ ਤੇ ਰਹਿਣ-ਸਹਿਣ ਦਾ ਪ੍ਰਬੰਧ ਕੀਤਾ ਹੋਇਆ ਹੈ | ਕੁੱਝ ਸਮਾਜ ਸੇਵੀ ਵੀ ਆਪਣੇ ਵਲੋਂ ਬਰੈੱਡ ਪਕੌੜਾ, ਫਲ ਤੇ ਹੋਰ ਖਾਣ-ਪੀਣ ਦਾ ਸਾਮਾਨ ਵੰਡ ਰਹੇ ਹਨ | ਦਿੱਲੀ ਦੀ ਰਹਿਣ ਵਾਲੀ ਇਕ ਲੜਕੀ ਨੇਹਾ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਹ ਨਿੱਜੀ ਤੌਰ 'ਤੇ ਇੱਥੇ ਕਿਸਾਨਾਂ ਦੇ ਲਈ ਕੁਝ ਲੈ ਕੇ ਆਵੇਗੀ | ਕਿਸਾਨਾਂ ਦੀ ਸਹੂਲਤ ਲਈ ਇਸ ਗਰਾਊਾਡ ਵਿਚ ਦਵਾਈ ਦਾ ਛਿੜਕਾਓ ਕੀਤਾ ਜਾ ਰਿਹਾ ਹੈ | ਪਾਣੀ ਦੇ ਟੈਂਕਰ, ਪਖਾਨਿਆਂ ਦੀ ਵਿਵਸਥਾ, ਦਵਾਈਆਂ ਦੇ ਰਹੀ ਹੈ | ਇਸ ਦੇ ਨਾਲ ਹੀ ਯੁਨਾਈਟਿਡ ਸਿੱਖ ਆਰਗੇਨਾਈਜ਼ੇਸ਼ਨ ਵਲੋਂ ਕਿਸਾਨਾਂ ਨੂੰ ਮੁਫ਼ਤ ਦਵਾਈ, ਮਾਸਕ, ਪਾਣੀ ਤੇ ਹੋਰ ਲੋੜੀਂਦਾ ਸਾਮਾਨ ਵੀ ਦੇ ਰਹੇ ਹਨ | ਉੱਤਰੀ ਨਗਰ ਨਿਗਮ ਅਤੇ ਦਿੱਲੀ ਜਲ ਬੋਰਡ ਵਲੋਂ ਪਾਣੀ ਦਾ ਪ੍ਰਬੰਧ ਕੀਤਾ ਹੋਇਆ ਹੈ | ਕਿਸਾਨ ਆਪਣਾ ਲੰਗਰ ਆਪਣੇ ਹੱਥੀਂ ਤਿਆਰ ਕਰ ਰਹੇ ਹਨ ਅਤੇ ਉਨ੍ਹਾਂ ਦੇ ਚਿਹਰਿਆਂ 'ਤੇ ਕਿਸੇ ਵੀ ਉਦਾਸੀ ਦੇ ਚਿੰਨ੍ਹ ਨਜ਼ਰ ਨਹੀਂ ਆ ਰਹੇ | ਉਹ ਹਰ ਪੱਖ ਤੋਂ ਪੂਰੀ ਤਰ੍ਹਾਂ ਦੇ ਨਾਲ ਤਿਆਰ ਹਨ |
ਸ਼ਾਹਬਾਦ ਮਾਰਕੰਡਾ, 28 ਨਵੰਬਰ (ਅਵਤਾਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਿਚ ਬੀਬੀ ਜਗੀਰ ਕੌਰ ਨੂੰ ਇਕ ਵਾਰ ਫਿਰ ਪ੍ਰਧਾਨ ਚੁਣੇ ਜਾਣ ਨਾਲ ਹਰਿਆਣੇ ਦੇ ਸਿੱਖਾਂ ਵਿਚ ਖੁਸ਼ੀ ਦੀ ਲਹਿਰ ਹੈ | ਸ਼੍ਰੋਮਣੀ ਅਕਾਲੀ ਦਲ ਹਰਿਆਣਾ ਮਹਿਲਾ ...
ਯਮੁਨਾਨਗਰ, 28 ਨਵੰਬਰ (ਗੁਰਦਿਆਲ ਸਿੰਘ ਨਿਮਰ)-ਜ਼ਿਲ੍ਹੇ ਵਿਚ ਸੇਵਾ ਸੁਰੱਖਿਆ ਅਤੇ ਸਹਿਯੋਗ ਦਾ ਨਾਅਰਾ ਦੇਣ ਵਾਲੀ ਹਰਿਆਣਾ ਪੁਲਿਸ ਆਪਣੇ ਕਾਰਜ ਨੂੰ ਬਹੁਤ ਵਧੀਆ ਢੰਗ ਨਾਲ ਨਿਭਾ ਰਹੀ ਹੈ | ਅੱਜ ਉਨ੍ਹਾਂ ਭਗਤ ਸਿੰਘ ਪਾਰਕ ਦੇ ਲਾਗੇ ਬਿਨ੍ਹਾਂ ਹੈਲਮੇਟ ਤੋਂ ਚੱਲ ਰਹੀਆਂ ...
ਯਮੁਨਾਨਗਰ, 28 ਨਵੰਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖਾਲਸਾ ਕਾਲਜ ਨੇ ਲਰਨਿੰਗ ਮੈਨੇਜਮੈਂਟ ਸਿਸਟਮ (ਐੱਲ. ਐੱਮ. ਐੱਸ.) ਦੇ ਕੰਮਕਾਜ 'ਤੇ ਫੈਕਲਟੀ ਮੈਂਬਰਾਂ ਲਈ ਇਕ ਰੋਜ਼ਾ ਸਿਖਲਾਈ ਦਿੱਤੀ | ਚੱਲ ਰਹੇ ਹਾਲਾਤਾਂ ਕਾਰਨ ਵਰਚੂਅਲ ਪੜ੍ਹਾਈ ਦੀ ਵੱਧ ਰਹੀ ਮੰਗ ਨੂੰ ...
ਕੋਲਕਾਤਾ, 28 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਤਿ੍ਣਾਮੂਲ ਭਵਨ 'ਚ ਪਾਰਟੀ ਵਲੋਂ ਕੀਤੀ ਜਾ ਰਹੀ ਪ੍ਰੈਸ ਕਾਨਫਰੰਸ 'ਚ ਰਾਜ ਦੀ ਮੰਤਰੀ ਸ਼ਸ਼ੀ ਪਾਂਜਾ ਨੇ ਕਿਹਾ ਕਿ ਭਾਜਪਾ ਵਲੋਂ ਇਕ ਤੋਂ ਬਾਅਦ ਦੂਜਾ ਵੱਡਾ ਝੂਠ ਬੋਲਿਆ ਜਾ ਰਿਹਾ ਹੈ | ਚੋਣ ਕਮਿਸ਼ਨ ਨੂੰ ਹਲਫਨਾਮੇ 'ਚ ...
ਕੋਲਕਾਤਾ, 28 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਭਾਜਪਾ ਆਗੂ ਮਨੀਸ਼ ਸ਼ੁਕਲਾ ਦੀ ਹਤਿਆ ਲਈ 60 ਲੱਖ ਰੁਪਏ ਦੀ ਸੁਪਾਰੀ ਦਿੱਤੀ ਗਈ ਸੀ | ਇਹ ਰਕਮ ਇਕ ਵੱਡੇ ਬੰਦੇ ਨੇ ਨਕਦ ਦਿੱਤੀ ਸੀ | ਸੀ ਆਈ ਡੀ ਦੀ ਜਾਂਚ 'ਚ ਇਸ ਗੱਲ ਦਾ ਪਤਾ ਚਲਿਆ ਹੈ | ਸੂਤਰਾਂ ਨੇ ਦੱਸਿਆ ਕਿ ਪੈਸੇ ਦੇਣ ...
ਸ਼ਾਹਬਾਦ ਮਾਰਕੰਡਾ, 28 ਨਵੰਬਰ (ਅਵਤਾਰ ਸਿੰਘ)-ਜੀ. ਟੀ. ਰੋਡ ਮੋਹੜੀ ਸਥਿਤ ਆਦੇਸ਼ ਅਸਪਤਾਲ ਅਤੇ ਮੈਡੀਕਲ ਕਾਲਜ ਦੀ ਬਾਓਕੈਮਿਸਟਰੀ ਲੈਬ ਵਿਚ ਰੋਗੀਆਂ ਦੇ ਸੈਂਪਲਾਂ ਦੀ ਜਾਂਚ ਲਈ ਨਵੀਂ ਆਧੁਨਿਕ ਮਸ਼ੀਨ ਸਥਾਪਿਤ ਕੀਤੀ ਗਈ ਹੈ | ਜਿਸ ਦੀ ਸ਼ੁਰੂਆਤ ਆਦੇਸ਼ ਗਰੁੱਪ ਦੇ ...
ਨਵੀਂ ਦਿੱਲੀ, 28 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਹਾਫ਼ ਮੈਰਾਥਨ ਦੌੜ 29 ਨਵੰਬਰ ਨੂੰ ਕੀਤੀ ਜਾ ਰਹੀ ਹੈ ਜੋ ਕਿ ਜਵਾਹਰ ਲਾਲ ਸਟੇਡੀਅਮ ਤੋਂ ਸ਼ੁਰੂ ਹੋ ਕੇ ਇੱਥੇ ਹੀ ਸਮਾਪਤ ਹੋਵੇਗੀ | ਇਸ ਦੌੜ ਵਿਚ ਕੇਵਲ 80 ਅਥਲੀਟ ਹਿੱਸਾ ਲੈਣਗੇ | ਪੁਰਸ਼ ਅਥਲੀਟ ਦੌੜ 7 ਵਜੇ ...
ਨਵੀਂ ਦਿੱਲੀ,28 ਨਵੰਬਰ (ਜਗਤਾਰ ਸਿੰਘ)- ਦੇਸ਼ ਦੀ ਤਕਰੀਬਨ 86 ਸਾਲ ਪੁਰਾਣੀ ਸੰਸਥਾ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਵਲੋਂ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਗਿਆ ਹੈ | ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੇ ਪ੍ਰਧਾਨ ਕੁਲਤਾਰਨ ਸਿੰਘ ਅਟਵਾਲ ...
ਕੋਲਕਾਤਾ, 28 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਤਿ੍ਣਾਮੂਲ ਆਗੂ ਸੁਭੇਂਦੁ ਅਧਿਕਾਰੀ ਭਾਜਪਾ 'ਚ ਸਾਮਿਲ ਹੋਣਗੇ ਜਾਂ ਨਹੀਂ, ਉਨਾਂ ਦੇ ਪਾਰਟੀ 'ਚੋਂ ਜਾਣ ਤੋਂ 2021 ਵਿਧਾਨ ਸਭਾ ਚੋਣਾਂ 'ਚ ਕਿੰਨਾ ਅਸਰ ਪਵੇਗਾ, ਨੂੰ ਲੈ ਕੇ ਚਰਚਾ ਚੱਲ ਰਹੀ ਹੈ | ਪਰ ਤਿ੍ਣਾਮੂਲ ਕਾਂਗਰਸ ਨੇ ...
ਨਵੀਂ ਦਿੱਲੀ,28 ਨਵੰਬਰ (ਜਗਤਾਰ ਸਿੰਘ)- ਯੂਨਾਈਟਿਡ ਸਿੰਘ ਸਭਾ ਫੈਡਰੇਸ਼ਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸ਼ਾਂਤਮਈ ਤਰੀਕੇ ਨਾਲ ਰੋਸ ਜਤਾ ਰਹੇ ਕਿਸਾਨਾਂ ਨਾਲ ਵਧੀਕੀ ਨਾ ਕੀਤੀ ਜਾਵੇ ਬਲਕਿ ਉਨ੍ਹਾਂ ਦੇ ਜਾਇਜ ਮਸਲੇ ਹੱਲ ਕਰਵਾ ਕੇ ਉਨ੍ਹਾਂ ਦਾ ਅੰਦੋਲਨ ...
ਗੁਹਲਾ ਚੀਕਾ, 28 ਨਵੰਬਰ (ਓ.ਪੀ ਸੈਣੀ)-ਬੀਬੀ ਜਗੀਰ ਕੌਰ ਦੇ ਸ਼ੋ੍ਰਮਣੀ ਕਮੇਟੀ ਦਾ ਪ੍ਰਧਾਨ ਬਣਨ 'ਤੇ ਹਰਿਆਣਾ ਦੇ ਸਿੱਖਾਂ ਨੇ ਵਧਾਈ ਦਿੰਦਿਆਂ ਖ਼ੁਸ਼ੀ ਦਾ ਇਜ਼ਹਾਰ ਕੀਤਾ | ਵਧਾਈ ਦਿੰਦਿਆਂ ਸ਼ੋ੍ਰਮਣੀ ਅਕਾਲੀ ਦਲ ਹਰਿਆਣਾ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੌਖਾ ਨੇ ਕਿਹਾ ...
ਲੁਧਿਆਣਾ, 28 ਨਵੰਬਰ (ਕਵਿਤਾ ਖੁੱਲਰ)-ਵੀਰ ਏਕਲਵਯ ਯੂਥ ਫੈਡਰੇਸ਼ਨ ਦੇ ਪ੍ਰਧਾਲ ਰਾਹੁਲ ਡੁਲਗਚ ਦੀ ਅਗਵਾਈ ਵਿਚ ਇਕ ਵਫਦ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਕਾਂਗਰਸ ਭਵਨ ਵਿਖੇ ਮਿਲਿਆ ¢ ਇਸ ਮੌਕੇ ਰਾਹੁਲ ਡੁਲਗਚ ਵੱਲੋਂ ਸੁਨੀਲ ਜਾਖੜ ਨਾਲ ਪਾਰਟੀ ਦੀ ...
ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਹੌਜ਼ਰੀਆਂ ਵਿਚ ਧਾਗਾ ਚੋਰੀ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਪੁਲਿਸ ਨੇ ਉਸ ਦੇ ਦੋ ਮੈਂਬਰਾਂ ਖ਼ਿਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਇਹ ਕਾਰਵਾਈ ਹੌਜ਼ਰੀ ...
ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੰਤੋਖ ਨਗਰ ਵਿਚ ਇਕ ਨੌਜਵਾਨ ਵੱਲੋਂ ਸ਼ੱਕੀ ਹਾਲਾਤ 'ਚ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਨੂਰ ਆਲਮ ...
ਲੁਧਿਆਣਾ, 28 ਨਵੰਬਰ (ਕਵਿਤਾ ਖੁੱਲਰ)-ਬੀਬੀ ਜਗੀਰ ਕੌਰ ਨੂੰ ਸਿੱਖਾਂ ਦੀ ਮਿਨੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦਾ ਤੀਸਰੀ ਵਾਰ ਪ੍ਰਧਾਨ ਬਣਾਏ ਜਾਣ ਕਾਰਨ ਸਿੱਖ ਪੰਥ ਵਿਚ ਖੁਸ਼ੀ ਦੀ ਲਹਿਰ ਹੈ ਅਤੇ ਵੱਖ-ਵੱਖ ਆਗੂਆਂ ਵਲੋਂ ...
ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵੱਲੋਂ ਛਾਪਾਮਾਰੀ ਦੌਰਾਨ ਦੋ ਬੰਦੀਆਂ ਪਾਸੋਂ ਚਾਰ ਮੋਬਾਇਲ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀ ਜਗਪਾਲ ਸਿੰਘ ਵੱਲੋਂ ਇਸ ਸਬੰਧੀ ਪੁਲਿਸ ਪਾਸ ਵੀ ਇਨ੍ਹਾਂ ...
ਲੁਧਿਆਣਾ, 28 ਨਵੰਬਰ (ਕਵਿਤਾ ਖੁੱਲਰ/ਪੁਨੀਤ ਬਾਵਾ)-ਐਸ.ਸੀ.ਡੀ. ਸਰਕਾਰੀ ਕਾਲਜ ਵਿਖੇ ਪੰਜਾਬ ਕਾਮਰਸ ਐਾਡ ਮੈਨੇਜਮੈਂਟ ਐਸੋਸੀਏਸ਼ਨ ਵਲੋਂ ਅੱਜ ਨੌਜਵਾਨਾਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਂ ਤੇ ਹੋਰ ਮੌਕਿਆਂ ਬਾਰੇ ਜਾਗਰੂਕ ਕਰਨ ਲਈ ਇਕ ਸੂਬਾ ਪੱਧਰੀ ਵੈਬੀਨਾਰ ...
ਲੁਧਿਆਣਾ, 28 ਨਵੰਬਰ (ਕਵਿਤਾ ਖੁੱਲਰ)-ਸਹਿਯੋਗ ਸੰਸਥਾ ਦੇ ਮੈਂਬਰਾਂ ਦੁਆਰਾ 'ਕਿਸਾਨਾਂ ਨੂੰ ਮਾਰਨ ਵਾਲੇ ਖੇਤੀ ਬਿੱਲਾਂ ਦੇ ਵਿਰੋਧ' ਵਿਚ ਮੀਟਿੰਗ ਕੀਤੀ ਗਈ ਜਿਸ ਦੀ ਪ੍ਰਧਾਨਗੀ ਚੇਅਰਮੈਨ ਮਨਜੀਤ ਸਿੰਘ ਕੋਮਲ, ਸਰਪ੍ਰਸਤ ਅਮਰਜੀਤ ਸਿੰਘ ਰਾਣਾ ਅਤੇ ਦਵਿੰਦਰ ਸਿੰਘ ਰਾਣਾ ...
ਲੁਧਿਆਣਾ, 28 ਨਵੰਬਰ (ਪੁਨੀਤ ਬਾਵਾ)-ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਕਾਲਜ ਆਫ਼ ਐਨੀਮਲ ਬਾਇਓਤਕਨਾਲੌਜੀ ਦੇ ਡੀਨ ਵਜੋਂ ਸੇਵਾਵਾਂ ਨਿਭਾਅ ਰਹੇ ਡਾ. ਯਸ਼ਪਾਲ ਸਿੰਘ ਮਲਿਕ ਦੀ ਅਗਵਾਈ ਵਿਚ ਖੋਜਕਰਤਾਵਾਂ ਨੇ ਬੋਵਾਈਨ ਰੋਟਾਵਾਇਰਸ ਰੋਗ ...
ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਕਚਹਿਰੀਆਂ ਵਿਚ ਕੰਮ ਕਰਦੇ ਕਰਮਚਾਰੀਆਂ ਦੇ ਕੋਵਿਡ-19 ਦੇ ਟੈਸਟ ਕਰਵਾਏ ਜਾ ਰਹੇ ਹਨ ਜਿਸਦੇ ਤਹਿਤ ਸਿਵਲ ਸਰਜਨ ਲੁਧਿਆਣਾ ਵਲੋਂ ਭੇਜੀਆਂ ਗਈਆਂ ਡਾਕਟਰਾਂ ਦੀਆਂ ...
ਲੁਧਿਆਣਾ, 28 ਨਵੰਬਰ (ਸਲੇਮਪੁਰੀ)-ਅੱਜ ਪੰਜਾਬ ਰੋਡਵੇਜ਼/ਪਨਬੱਸ ਕ੍ਰੰਟਰੈਕਟ ਵਰਕਰਜ਼ ਯੂਨੀਅਨ ਲੁਧਿਆਣਾ ਡਿਪੂ ਦੀ ਚੋਣ ਹੋਈ ਜਿਸ ਵਿਚ ਸ਼ਮਸ਼ੇਰ ਸਿੰਘ ਢਿੱਲੋਂ ਨੂੰ ਸਰਬ ਸੰਮਤੀ ਨਾਲ ਲੁਧਿਆਣਾ ਡਿਪੂ ਦਾ ਪ੍ਰਧਾਨ ਚੁਣਿਆ ਗਿਆ, ਜਦੋਂਕਿ ਸਤਨਾਮ ਸਿੰਘ ਨੂੰ ਸੂਬਾ ...
ਨਵੀਂ ਦਿੱਲੀ, 28 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਆਬਾਦੀ ਦੇ ਅਨੁਸਾਰ ਇੱਥੇ ਬੱਸਾਂ ਦੀ ਕਾਫ਼ੀ ਘਾਟ ਹੈ ਜਿਸ ਕਰਕੇ ਸਰਕਾਰ ਨੂੰ ਸਮੇਂ-ਸਮੇਂ 'ਤੇ ਬੱਸਾਂ 'ਚ ਵਾਧਾ ਕਰਨਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜ ਕਲਿਆਣ ਤੇ ਵਿਕਾਸ ਮੰਚ ਦਿੱਲੀ ...
ਨਵੀਂ ਦਿੱਲੀ, 28 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕੋਰੋਨਾ ਦੀ ਮਹਾਂਮਾਰੀ ਵਧਣ ਦੇ ਨਾਲ ਮੌਤਾਂ ਦਾ ਅੰਕੜਾ ਪਿਛਲੇ ਦਿਨਾਂ ਦੇ ਮੁਕਾਬਲੇ ਜ਼ਿਆਦਾ ਵਧਿਆ ਹੈ | ਇਸ ਦੇ ਨਾਲ ਹੀ ਕੋਰੋੋਨਾ ਦੇ ਨਾਲ ਪੀੜਤ ਲੋਕਾਂ ਦੀ ਵਧ ਰਹੀ ਗਿਣਤੀ ਨੂੰ ਵੇਖਦੇ ਹੋਏ ਰੈੱਡ ...
ਏਲਨਾਬਾਦ, 28 ਨਵੰਬਰ (ਜਗਤਾਰ ਸਮਾਲਸਰ)- ਕੇਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਪਿਛਲੀ 20 ਨਵੰਬਰ ਤੋਂ ਏਲਨਾਬਾਦ ਬਲਾਕ ਦੇ ਪਿੰਡ ਤਲਵਾੜਾ ਖੁਰਦ ਵਿਖੇ ਮਰਨ ਵਰਤ 'ਤੇ ਬੈਠੇ ਐਡਵੋਕੇਟ ਜਰਨੈਲ ਸਿੰਘ ਬਰਾੜ ਦੇ ਹੱਕ ਵਿੱਚ ਆਮ ...
ਨਵੀਂ ਦਿੱਲੀ, 28 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ 3 ਹਥਿਆਰਬੰਦ ਤਸਕਰਾਂ ਨੂੰ ਕਾਬੂ ਕੀਤਾ ਹੈ | ਇਨ੍ਹਾਂ ਕੋਲੋਂ ਪੁਲਿਸ ਨੇ 8 ਪਿਸਤੌਲ ਅਤੇ 7 ਰਾਈਫ਼ਲਾਂ ਬਰਾਮਦ ਕੀਤੀਆਂ ਹਨ | ਇਹ ਲੋਕ ਪਿਛਲੇ 7 ਸਾਲਾਂ ਤੋਂ ਹਥਿਆਰਾਂ ਦੀ ਤਸਕਰੀ ਕਰ ...
ਨਵੀਂ ਦਿੱਲੀ, 28 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ.) ਦੀ 10ਵੀਂ ਅਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਲਈ ਪ੍ਰੀਖਿਆ ਪ੍ਰਤੀ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਵਿਚ ਪਿਛਲੇ ਦਿਨਾਂ ਤੋਂ ਚਰਚਾ ਹੋ ਰਹੀ ਹੈ ਪਰ ...
ਨਵੀਂ ਦਿੱਲੀ, 28 ਨਵੰਬਰ (ਬਲਵਿੰਦਰ ਸਿੰਘ ਸੋਢੀ)-ਫੈੱਡਰੇਸ਼ਨ ਆਫ਼ ਸਦਰ ਬਾਜ਼ਾਰ ਟਰੇਡਰਸ ਐਸੋਸੀਏਸ਼ਨ ਦੇ ਉਪ ਚੇਅਰਮੈਨ ਪਰਮਜੀਤ ਸਿੰਘ ਪੰਮਾ ਦਾ ਕਹਿਣਾ ਹੈ ਕਿ ਫੈੱਡਰੇਸ਼ਨ ਵਲੋਂ ਇਕ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ 'ਚ ਹਰ ਥਾਂ 'ਤੇ ਸਟਿੱਕਰ ਚਿਪਕਾਏ ਗਏ ਹਨ, ...
ਨਵੀਂ ਦਿੱਲੀ, 28 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਕੀਰਤੀ ਨਗਰ ਵਿਖੇ ਝੁੱਗੀਆਂ ਨੂੰ ਅੱਗ ਲੱਗਣ 'ਤੇ ਲੋਕਾਂ ਦਾ ਸਭ ਕੁਝ ਸੜ ਗਿਆ ਹੈ ਅਤੇ ਉਨ੍ਹਾਂ ਨੂੰ ਖਾਣ ਲਈ ਕੁੱਝ ਵੀ ਨਹੀਂ ਬਚਿਆ | ਝੁੱਗੀ ਵਾਲਿਆਂ ਨੇ ਇਨ੍ਹਾਂ ਹਾਲਾਤਾਂ ਨੂੰ ਵੇਖਦੇ ਹੋਏ ਆਮ ਆਦਮੀ ...
ਲੁਧਿਆਣਾ, 28 ਨਵੰਬਰ (ਕਵਿਤਾ ਖੁੱਲਰ)-ਸਾਬਕਾ ਵਿਧਾਇਕ ਅਤੇ ਨਿਧੜਕ ਆਗੂ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦਾ ਤੀਸਰੀ ਵਾਰ ਪ੍ਰਧਾਨ ਚੁਣੇ ਜਾਣ ਦਾ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਕੌਮੀ ਮੀਤ ਪ੍ਰਧਾਨ ਬੀਬੀ ...
ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਵੇਰਕਾ ਪਲਾਂਟ ਨੇੜੇ ਜਾਂਦੀ ਸਿੱਧਵਾਂ ਨਹਿਰ 'ਚ ਅੱਜ ਸ਼ਾਮ ਪੁਲਿਸ ਵੱਲੋਂ ਇਕ ਨੌਜਵਾਨ ਲੜਕੀ ਦੀ ਲਾਸ਼ ਬਰਾਮਦ ਕੀਤੀ ਗਈ ਹੈ | ਜਾਂਚ ਕਰ ਰਹੀ ਐਸ.ਐਚ.ਓ. ਮਧੂਬਾਲਾ ਨੇ ਦੱਸਿਆ ਕਿ ਅੱਜ ਸ਼ਾਮ ਕੁਝ ਲੋਕਾਂ ਨੇ ਜਦੋਂ ...
ਲੁਧਿਆਣਾ, 28 ਨਵੰਬਰ (ਕਵਿਤਾ ਖੁੱਲਰ)-ਪਾਰਟੀ ਪੱਧਰ ਤੋਂ ਉੱਪਰ ਉੱਠਕੇ ਯੂਥ ਅਕਾਲੀ ਦਲ ਦੇ ਵੱਡੀ ਗਿਣਤੀ 'ਚ ਆਗੂ ਅਤੇ ਵਰਕਰ ਵੀ ਦਿੱਲੀ ਵਿਚ ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਿਲ ਹੋਏ ¢ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਕੇਂਦਰ ...
ਲੁਧਿਆਣਾ, 28 ਨਵੰਬਰ (ਕਵਿਤਾ ਖੁੱਲਰ)-ਕੇਂਦਰ ਸਰਕਾਰ ਦਾ ਕਿਸਾਨਾਂ ਅਤੇ ਪੰਜਾਬ ਪ੍ਰਤੀ ਰਵੱਈਆ ਨਿਰਾਸ਼ਾਜਨਕ ਹੈ, ਜਦੋਂ ਕਿਸਾਨ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੜਕਾਂ 'ਤੇ ਸਨ ਤਾਂ ਕੇਂਦਰ ਸਰਕਾਰ ਨੇ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਅੜੀਅਲ ਰਵੱਈਆ ਅਪਨਾ ਕੇ ...
ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੇ ਘੇਰੇ ਅੰਦਰ ਪੈਂਦੇ ਇਲਾਕੇ ਮਿਊਰ ਵਿਹਾਰ ਵਿਚ ਪਤਨੀ ਪੁੱਤਰ ਨੂੰਹ ਅਤੇ ਪੋਤੇ ਨੂੰ ਕਤਲ ਕਰਨ ਉਪਰੰਤ ਪ੍ਰਾਪਰਟੀ ਕਾਰੋਬਾਰੀ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਵਿਚ ਪੁਲਿਸ ਵੱਲੋਂ ਮਿ੍ਤਕ ...
ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਰੋਟਾ ਰੋਡ 'ਤੇ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ ਹੈ, ਜਦਕਿ ਹਮਲਾਵਰਾਂ ਵਲੋਂ ਹਮਲੇ ਦੌਰਾਨ ਘਰ ਦੀ ਬੁਰੀ ਤਰ੍ਹਾਂ ਨਾਲ ...
ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਖ਼ਤਰਨਾਕ ਚੋਰ ਗਿਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਆਸਿਫ਼ ਪੁੱਤਰ ਮੁਹੰਮਦ ਵਾਸੀ ਪੰਜਾਬੀ ...
ਲੁਧਿਆਣਾ, 28 ਨਵੰਬਰ (ਕਵਿਤਾ ਖੁੱਲਰ)-ਪੰਜਾਬ ਤੋਂ ਦਿੱਲੀ ਨੂੰ ਕੂਚ ਕਰ ਚੁੱਕੇ ਹਜ਼ਾਰਾਂ ਕਿਸਾਨਾਂ ਦੇ ਭਾਰੀ ਰੁਕਾਵਟਾਂ, ਜਲ ਤੋਪਾਂ, ਹੰਝੂ ਗੈਸ ਤੇ ਗੋਲੇ ਹੌਾਸਲੇ ਨਹੀ ਤੋੜ ਸਕੇ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਆਗੂ ਤੇਜਿੰਦਰ ਸਿੰਘ ਡੰਗ ਨੇ ਮੀਟਿੰਗ ...
ਚੰਡੀਗੜ੍ਹ, 28 ਨਵੰਬਰ (ਮਨਜੋਤ ਸਿੰਘ ਜੋਤ)- ਵਿਰੋਧੀ ਧਿਰ ਦੇ ਸਾਬਕਾ ਨੇਤਾ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਥੇ ਬਿਆਨ ਜਾਰੀ ਕਰਦੇ ਹੋਏ ਬੀਬੀ ਜਗੀਰ ਕੌਰ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਬਾਦਲਾਂ ਦੀ ਸਖ਼ਤ ...
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)-ਢਕੌਲੀ ਪੁਲਿਸ ਨੇ 10 ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਮੁਲਜ਼ਮ ਦੀ ਪਛਾਣ ਰਣਜੀਤ ਸਿੰਘ (34) ਮੂਲ ਵਾਸੀ ਸੰਗਰੂਰ ਅਤੇ ਹਾਲ ਵਾਸੀ ਸਰਕਾਰੀ ਕੁਆਰਟਰ ਕੇ ਏਰੀਆ (ਆਰਮੀ ...
ਜਲੰਧਰ, 28 ਨਵੰਬਰ (ਅ.ਬ)-ਪੰਜਾਬ ਸਰਕਾਰ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਦੇ ਹੱਕ ਦੀ ਗੱਲ ਕਰਦੀ ਸੀ ਪਰ ਹੁਣ ਪੰਜਾਬ ਸਰਕਾਰ ਦੇ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ 'ਤੇ ਭਾਰੀ ਦਾਖ਼ਲਾ ਫੀਸ ਲਗਾ ਦਿੱਤੀ ...
ਨਵੀਂ ਦਿੱਲੀ, 28 ਨਵੰਬਰ (ਏਜੰਸੀ)- ਭਾਰਤ ਦੀ ਅਰਥ ਵਿਵਸਥਾ ਜੁਲਾਈ-ਸਤੰਬਰ ਦੀ ਤਿਮਾਹੀ (ਕਿਊ 2) ਦੌਰਾਨ ਉਮੀਦ ਤੋਂ ਤੇਜ਼ੀ ਨਾਲ ਮੁੜ ਬਹਾਲ ਹੋਈ ਹੈ ਕਿਉਂਕਿ ਨਿਰਮਾਣ ਕਾਰਜਾਂ 'ਚ ਵਾਧਾ ਹੋਣ ਨਾਲ ਜੀ.ਡੀ.ਪੀ. ਕਲਾਕ 'ਚ 7.5 ਫ਼ੀਸਦੀ ਦੀ ਗਿਰਾਵਟ ਘੱਟ ਹੋ ਗਈ ਹੈ ਅਤੇ ਖਪਤਕਾਰਾਂ ...
ਲੁਧਿਆਣਾ, 28 ਨਵੰਬਰ (ਕਵਿਤਾ ਖੁੱਲਰ)- ਨਾਮਧਾਰੀ ਸਤਿਗੁਰੂ ਜਗਜੀਤ ਸਿੰਘ ਦੇ 100ਵੇਂ ਪ੍ਰਕਾਸ਼ ਵਰੇ ਨੂੰ ਸਮਰਪਿਤ ਚੱਲ ਰਹੇ ਸ਼ਤਾਬਦੀ ਸਮਾਗਮਾਂ ਦੇ ਤੀਸਰੇ ਦਿਨ ਦਰਸ਼ਨ ਕਰਨ ਲਈ ਪੁੱਜੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਕੌਮੀ ਪ੍ਰਧਾਨ ਅਲੋਕ ਕੁਮਾਰ ਨੂੰ ਸੰਬੋਧਨ ...
ਚੰਡੀਗੜ੍ਹ, 28 ਨਵੰਬਰ (ਹਰਕਵਲਜੀਤ ਸਿੰਘ)- ਪੰਜਾਬ ਤੋਂ ਦਿੱਲੀ ਵੱਲ ਕੂਚ ਕਰਨ ਵਾਲੇ ਕਿਸਾਨਾਂ ਨੂੰ ਹਰਿਆਣਾ ਵਿਚ ਰੋਕਣ ਲਈ ਨੈਸ਼ਨਲ ਹਾਈਵੇਅ ਤੇ ਦੂਜੀਆਂ ਸੜਕਾਂ 'ਤੇ ਜਿਵੇਂ ਰੋਕਾਂ ਖੜ੍ਹੀਆਂ ਕੀਤੀਆਂ ਗਈਆਂ, ਕੰਡਿਆਲੀ ਤਾਰ ਲਗਾਈ ਗਈ ਤੇ ਕਰੇਨਾਂ ਨਾਲ ਕੰਕਰੀਟ ਦੇ ...
ਲੁਧਿਆਣਾ, 28 ਨਵੰਬਰ (ਕਵਿਤਾ ਖੁੱਲਰ)- ਗੁਰਦੁਆਰਾ ਨਾਨਕਸਰ ਸਾਹਿਬ ਦੇ ਮੁੱਖ ਸੇਵਾਦਾਰ ਸੱਚਖੰਡ ਵਾਸੀ ਬਾਬਾ ਜਸਵੰਤ ਸਿੰਘ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਨਾਨਕਸਰ ਸਮਰਾਲਾ ਚੌਕ ਵਿਖੇ ਹੋਈ, ਜਿਸ ਵਿਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਸੰਗਤਾਂ ਨੇ ...
ਚੰਡੀਗੜ੍ਹ, 28 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਵਾਇਰਸ ਕਾਰਨ ਜਿਥੇ ਅੱਜ 28 ਹੋਰ ਮੌਤਾਂ ਹੋ ਗਈਆਂ, ਉਥੇ 812 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ | ਅਜ ਹੋਈਆਂ ਮੌਤਾਂ 'ਚੋਂ 4 ਜਲੰਧਰ, 3 ਲੁਧਿਆਣਾ, 4 ਪਟਿਆਲਾ, 3 ਹਿੁਸ਼ਆਰਪੁਰ, 1 ...
ਜਲੰਧਰ, 28 ਨਵੰਬਰ (ਜਸਪਾਲ ਸਿੰਘ)-ਫਾਸੀ ਹਮਲਿਆਂ ਵਿਰੋਧੀ ਫਰੰਟ 'ਚ ਸ਼ਾਮਿਲ ਪਾਰਟੀਆਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਲਿਆਂਦੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਖ਼ਿਲਾਫ਼ ਲੋਕ ਯੁੱਧ ਦਾ ਰੂਪ ਅਖਤਿਆਰ ਕਰ ਗਏ ਦੇਸ਼ ਵਿਆਪੀ ...
ਸਮਾਣਾ, 28 ਨਵੰਬਰ (ਹਰਵਿੰਦਰ ਸਿੰਘ ਟੋਨੀ)- 36 ਸਾਲਾ ਇਕ ਔਰਤ ਨਾਲ ਚਾਰ ਵਿਅਕਤੀਆਂ ਵਲੋਂ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਘੱਗਾ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਂਦਿਆਂ ਪੀੜਤਾ ਨੇ ਦੱਸਿਆ ਕਿ ਉਹ ਰੈਡੀਮੇਡ ਕੱਪੜਾ ਵੇਚਣ ਦਾ ਕੰਮ ਕਰਦੀ ਹੈ, ਜਿਸ ਕਾਰਨ ਉਸ ...
ਫ਼ਰੀਦਕੋਟ, 28 ਜਨਵਰੀ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਵਿਖੇ ਅਕਤੂਬਰ 2015 ਨੂੰ ਵਾਪਰੇ ਗੋਲੀਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਇਸ ਮਾਮਲੇ 'ਚ ਜ਼ਮਾਨਤ ਲੈਣ ਵਾਲੇ ਪੁਲਿਸ ਅਧਿਕਾਰੀਆਂ ਤੇ ਸਿਆਸੀ ਆਗੂਆਂ 'ਤੇ ਇਸ ਮਾਮਲੇ ਦੇ ਗਵਾਹਾਂ ...
ਮਮਦੋਟ, 28 ਨਵੰਬਰ (ਸੁਖਦੇਵ ਸਿੰਘ ਸੰਗਮ)- ਮਮਦੋਟ ਸਥਿਤ ਬੀ.ਐੱਸ.ਐਫ. ਵਲੋਂ ਸਰਹੱਦੀ ਖੇਤਰ ਵਿਚੋਂ 7 ਪੈਕਟ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਹਿੰਦ-ਪਾਕਿ ਸਰਹੱਦੀ ਜਗਦੀਸ਼ ਚੌਕੀ 'ਤੇ ਤਾਇਨਾਤ 29 ਬਟਾਲੀਅਨ ਦੇ ਜਵਾਨਾਂ ਵਲੋਂ ਹੈਰੋਇਨ ਤਸਕਰਾਂ ਦੇ ...
ਪੋਜੇਵਾਲ ਸਰਾਂ, 28 ਨਵੰਬਰ (ਨਵਾਂਗਰਾਈਾ)- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ 'ਚ ਤੇ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਦੀ ...
ਅੰਮਿ੍ਤਸਰ, 28 ਨਵੰਬਰ (ਸੁਰਿੰਦਰ ਕੋਛੜ)- ਸ੍ਰੀ ਨਨਕਾਣਾ ਸਾਹਿਬ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ 'ਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥਾ ਲੀਡਰ ਅਮਰਜੀਤ ਸਿੰਘ ਭਲਾਈਪੁਰ, ਡਿਪਟੀ ਲੀਡਰ ...
ਚੰਡੀਗੜ੍ਹ, 28 ਨਵੰਬਰ (ਅਜੀਤ ਬਿਊਰੋ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਮਿਸ਼ਨ ਫ਼ਤਿਹ ਤਹਿਤ 22 ਆਈ.ਈ.ਸੀ. ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਇਹ ਵੈਨਾਂ ...
ਐੱਸ.ਏ.ਐੱਸ. ਨਗਰ, 28 ਨਵੰਬਰ (ਕੇ.ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਵਾਇਰਸ ਦੇ 156 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ 1 ਮਰੀਜ਼ ਦੀ ਮੌਤ ਹੋ ਗਈ ਹੈ ਅਤੇ 7 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਹ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ...
ਚੰਡੀਗੜ੍ਹ, 28 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਸਕੱਤਰ ਵਿਜੈ ਵਰਧਨ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਵੱਖ-ਵੱਖ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਪ੍ਰੀਖਿਆਰਥੀਆਂ ਲਈ ਜ਼ਿਲ੍ਹਾ ਤੇ ਬਲਾਕ ਪੱਧਰ ਦੀ ਲਾਇਬ੍ਰੇਰੀ ਵਿਚ ਪੜ੍ਹਾਈ ...
ਖਰੜ, 28 ਨਵੰਬਰ (ਜੰਡਪੁਰੀ)-ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਸਵਰਨਜੀਤ ਕੌਰ ਵਲੋਂ ਅੱਜ ਸੰਜੀਵਨੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਸਵਰਨਜੀਤ ਕੌਰ ਨੇ ਇਸ ਹੰਭਲੇ ਬਦਲੇ ਕਲੀਨਿਕ ਦੇ ਪ੍ਰਬੰਧਕਾਂ ਦੀ ਸ਼ਲਾਘਾ ਵੀ ਕੀਤੀ | ਇਸੇ ਦੌਰਾਨ ਕਲੀਨਿਕ ...
ਚੰਡੀਗੜ੍ਹ, 28 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪੁਲਿਸ ਸਟੇਸ਼ਨ ਮਲੋਆ ਦੀ ਟੀਮ ਨੇ ਇਕ ਵਿਅਕਤੀ ਨੂੰ 7 ਗਰਾਮ ਸਮੈਕ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਵੈਭਵ ਸ਼ਰਮਾ ਵਜੋਂ ਹੋਈ ਹੈ ਜੋ ਸਮਾਣਾ ਪਟਿਆਲਾ ਦਾ ਰਹਿਣ ਵਾਲਾ ਹੈ | ਪੁਲਿਸ ਟੀਮ ਨੇ ...
ਐੱਸ.ਏ.ਐੱਸ. ਨਗਰ, 28 ਨਵੰਬਰ (ਕੇ.ਐੱਸ. ਰਾਣਾ)- ਸਿੱਖਾਂ ਦੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬਣਨ 'ਤੇ ਬੀਬੀ ਜਗੀਰ ਕੌਰ ਨੂੰ ਵਧਾਈ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਕਰਮਬੀਰ ਸਿੰਘ ਗੁਲੂ ਗੋਰਾਇਆ ਨੇ ਕਿਹਾ ਕਿ ਉਹ ਆਸ ਕਰਦੇ ...
ਐੱਸ. ਏ. ਐੱਸ. ਨਗਰ, 28 ਨਵੰਬਰ (ਜਸਬੀਰ ਸਿੰਘ ਜੱਸੀ)-ਸਥਾਨਕ ਸੈਕਟਰ-78/79 ਦੇ ਨਜ਼ਦੀਕ ਕਾਰ ਦੀ ਰਫਤਾਰ ਤੇਜ਼ ਹੋਣ ਕਾਰਨ ਕਾਰ ਡਿਵਾਈਡਰ ਨਾਲ ਜਾ ਟਕਰਾਈ ਇਸ ਹਾਦਸੇ 'ਚ ਕਾਰ ਸਵਾਰ ਨੌਜਵਾਨ ਹਰਜਿੰਦਰ ਸਿੰਘ ਵਾਸੀ ਪਿੰਡ ਭਾਗੋਮਾਜਰਾ ਦੀ ਮੌਤ ਹੋ ਗਈ, ਜਦਕਿ ਉਸ ਦੇ ਨਾਲ ਦਾ ਸਾਥੀ ...
ਐੱਸ. ਏ. ਐੱਸ. ਨਗਰ, 28 ਨਵੰਬਰ (ਕੇ. ਐੱਸ. ਰਾਣਾ)-ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਸ਼ਹਿਰ ਅੰਦਰ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ | ਇਸੇ ਲੜੀ ਤਹਿਤ ਅੱਜ ਸ਼ਹਿਰ ਦੇ ਵਾਰਡ ਨੰ. 21 ਅੰਦਰ ਸੀਨੀਅਰ ਕਾਂਗਰਸੀ ਆਗੂ ...
ਲਾਲੜੂ, 28 ਨਵੰਬਰ (ਰਾਜਬੀਰ ਸਿੰਘ)-ਦਿੱਲੀ-ਚੰਡੀਗੜ੍ਹ ਕੌਮੀ ਮਾਰਗ ਨੂੰ ਝਾਰਮੜੀ ਬੈਰੀਅਰ 'ਤੇ ਹਰਿਆਣਾ ਪੁਲਿਸ ਨੇ ਸ਼ੁੱਕਰਵਾਰ ਨੂੰ ਮੁੜ ਬੈਰੀਕੇਡਿੰਗ ਕਰਕੇ ਪੂਰੀ ਤਰ੍ਹਾਂ ਬੰਦ ਕਰ ਦਿੱਤਾ, ਜਿਸ ਨੂੰ ਦੇਰ ਸ਼ਾਮ ਖੋਲਿ੍ਹਆ ਗਿਆ | ਉਕਤ ਮਾਰਗ ਰਾਹੀਂ ਕਿਸੇ ਵੀ ਵਾਹਨ ...
ਐੱਸ.ਏ.ਐੱਸ. ਨਗਰ, 28 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)-ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਨੂੰ ਸਮਰਪਿਤ ਗਾਇਕਾ ਅਸੀਸ ਕੌਰ ਦੇ ਦੋ ਧਾਰਮਿਕ ਗੀਤ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਵਲੋਂ ਰਿਲੀਜ਼ ਕੀਤੇ ਗਏ | ਇਨ੍ਹਾਂ ਗੀਤਾਂ ਦੀ ਧੁੰਨ, ਲੇਖਣ ਅਤੇ ਗਾਇਨ ਅਸੀਸ ...
ਐੱਸ.ਏ.ਐੱਸ. ਨਗਰ, 28 ਨਵੰਬਰ (ਜਸਬੀਰ ਸਿੰਘ ਜੱਸੀ)- ਥਾਣਾ ਸੋਹਾਣਾ ਅਧੀਨ ਪੈਂਦੇ ਸੈਕਟਰ-82 'ਚ ਇਕ ਵਿਅਕਤੀ ਵਲੋਂ ਮਸਾਜ ਸੈਂਟਰ ਦੀ ਆੜ 'ਚ ਚਲਾਏ ਜਾ ਰਹੇ ਦੇਹ-ਵਪਾਰ ਦੇ ਧੰਦੇ ਦਾ ਪਰਦਾਫਾਸ਼ ਕਰਦਿਆਂ ਪੁਲਿਸ ਨੇ 1 ਵਿਅਕਤੀ ਸਮੇਤ 7 ਲੜਕੀਆਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ...
ਖਰੜ, 28 ਨਵੰਬਰ (ਜੰਡਪੁਰੀ)-ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਸਵਰਨਜੀਤ ਕੌਰ ਵਲੋਂ ਅੱਜ ਸੰਜੀਵਨੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਸਵਰਨਜੀਤ ਕੌਰ ਨੇ ਇਸ ਹੰਭਲੇ ਬਦਲੇ ਕਲੀਨਿਕ ਦੇ ਪ੍ਰਬੰਧਕਾਂ ਦੀ ਸ਼ਲਾਘਾ ਵੀ ਕੀਤੀ | ਇਸੇ ਦੌਰਾਨ ਕਲੀਨਿਕ ...
ਖਰੜ, 28 ਨਵੰਬਰ (ਗੁਰਮੁੱਖ ਸਿੰਘ ਮਾਨ)- ਕਿਸਾਨਾਂ ਵਲੋਂ ਅੱਜ ਭਾਗੋਮਾਜਰਾ ਟੋਲ ਪਲਾਜ਼ਾ ਤੋਂ ਦਿੱਲੀ ਲਈ ਰਵਾਨਾ ਹੋਣ ਮੌਕੇ ਕਿਸਾਨ ਆਗੂਆਂ ਨੂੰ ਕਿਸਾਨੀ ਸੰਘਰਸ਼ ਲਈ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਖਰੜ ਤੋਂ ਮੁੱਖ ਸੇਵਾਦਾਰ ਰਣਜੀਤ ਸਿੰਘ ਗਿੱਲ ਵਲੋਂ 1 ...
ਐੱਸ.ਏ.ਐੱਸ. ਨਗਰ, 28 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਕੋਵਿਡ-19 ਕਾਰਨ ਬੰਦ ਪਏ ਪ੍ਰਾਈਵੇਟ ਸਕੂਲਾਂ ਤੇ ਉਨ੍ਹਾਂ ਦੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਤੋਂ ਆਰਥਿਕ ਪੈਕੇਜ਼ ਦੇਣ ਦੀ ਮੰਗ ਕਰਦਿਆਂ ਮਾਨਤਾ ਪ੍ਰਾਪਤ ਐਫੀਲੀਏਟਿਡ ਸਕੂਲ ਐਸੋਸੀਏਸ਼ਨ ਯੂ. ਕੇ. ਪੰਜਾਬ ਦੇ ...
ਐੱਸ. ਏ. ਐੱਸ. ਨਗਰ, 28 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਵਿਵਾਦਤ ਸ਼ਖਸੀਅਤ ਬੀਬੀ ਜਗੀਰ ਕੌਰ ਭੁਲੱਥ ਨੂੰ ਤੀਜੀ ਵਾਰ ਸਿੱਖਾਂ ਦੀ ਵਕਾਰੀ ਤੇ ਮਹਾਨ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬਣਨ 'ਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਯੂਥ ...
ਐੱਸ.ਏ.ਐੱਸ. ਨਗਰ, 28 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)-ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੀ ਚਰਨ-ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ਼-8 ਮੁਹਾਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਇਕੱਤਰਤਾ ਸਮਾਗਮ ਭਲਕੇ ...
ਐੱਸ.ਏ.ਐੱਸ. ਨਗਰ, 28 ਨਵੰਬਰ (ਕੇ.ਐੱਸ. ਰਾਣਾ)- ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਲਾਅ ਵਲੋਂ ਸੰਵਿਧਾਨ ਦਿਵਸ ਮਨਾਇਆ ਗਿਆ, ਜਿਸ ਦੌਰਾਨ ਇਕ ਐਕਸਪਰਟ ਟਾਕ ਦਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਯੂਨੀਵਰਸਟੀ ਸਕੂਲ ਆਫ਼ ਲਾਅ ਦੀ ਸਹਾਇਕ ਪ੍ਰੋ. ਜੋਤੀ ਮੰਗਲ ਨੇ ਜਿਥੇ ਆਏ ...
ਲਾਂਬੜਾ, 28 ਨਵੰਬਰ (ਪਰਮੀਤ ਗੁਪਤਾ)- ਸਿਹਤ ਵਿਭਾਗ ਪੰਜਾਬ ਵਲੋਂ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੱਖ-ਵੱਖ ਥਾਈਾ ਫਰੀ ਕੋਰੋਨਾ ਟੈਸਟ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ 'ਚ ਆਮ ਪਬਲਿਕ ਅਤੇ ਸਰਕਾਰੀ ਮੁਲਾਜ਼ਮਾਂ ਦੇ ਕਰੋਨਾ ਟੈਸਟ ਕੀਤੇ ਜਾ ਰਹੇ ਹਨ¢ ਇਸੇ ਕੜੀ ...
ਕਪੂਰਥਲਾ/ਸੁਲਤਾਨਪੁਰ ਲੋਧੀ, 28 ਨਵੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਣ ਸਿੰਘ ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ 'ਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪੰਜਾਬ ਸਰਕਾਰ ...
ਚੁਗਿੱਟੀ/ਜੰਡੂਸਿੰਘਾ, 28 ਨਵੰਬਰ (ਨਰਿੰਦਰ ਲਾਗੂ)-ਕੇਂਦਰ ਸਰਕਾਰ ਵਲੋਂ ਸਮੁੱਚੇ ਕਿਸਾਨ ਭਾਈਚਾਰੇ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕਿਸੇ ਵੀ ਹਾਲ 'ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਇਸ ਦੇ ਵਿਰੋਧ 'ਚ ਆਖ਼ਰੀ ਸਾਹਾਂ ਤੱਕ ...
ਜਲੰਧਰ, 28 ਨਵੰਬਰ (ਸ਼ਿਵ)-ਸ਼ੇਖ਼ਾਂ ਬਾਜ਼ਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਅਕਾਲੀ ਦਲ ਦੇ ਆਗੂ ਹਰਪ੍ਰੀਤ ਸਿੰਘ ਕੀਵੀ ਨੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਾਗੀਰ ਕੌਰ ਦੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ 'ਤੇ ਸਵਾਗਤ ਕੀਤਾ ਹੈ | ਸ. ...
ਜਲੰਧਰ, 28 ਨਵੰਬਰ (ਜਸਪਾਲ ਸਿੰਘ)- ਕੈਂਟ ਬੋਰਡ ਸੀਨੀਅਰ ਸੈਕੰਡਰੀ ਸਕੂਲ ਜਲੰਧਰ ਛਾਉਣੀ (ਲੜਕੇ) ਵਿਖੇ ਪਿ੍ੰਸੀਪਲ ਰਾਜੀਵ ਸੇਖੜੀ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਟੇਟ ਬੈਂਕ ਆਫ ਇੰਡੀਆ ਜਲੰਧਰ ਛਾਉਣੀ ਸ਼ਾਖਾ ਦੀ ਮੁੱਖ ...
ਜਲੰਧਰ, 28 ਨਵੰਬਰ (ਸ਼ਿਵ)- ਕੇਂਦਰੀ ਹਲਕੇ ਦੇ ਵਿਧਾਇਕ ਰਜਿੰਦਰ ਬੇਰੀ ਵਲੋਂ ਆਪਣੇ ਹਲਕੇ 'ਚ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਹਦਾਇਤ ਤੋਂ ਬਾਅਦ ਨਿਗਮ ਪ੍ਰਸ਼ਾਸਨ ਅਤੇ ਟ੍ਰੈਫ਼ਿਕ ਪੁਲਿਸ ਵਲੋਂ ਸਨਿੱਚਰਵਾਰ ਨੂੰ ਬੀ.ਐਸ.ਐਫ. ਚੌਕ ਤੋਂ ਲੈ ਕੇ ਅਜੀਤ ਚੌਕ ਤੱਕ ...
ਜਲੰਧਰ, 28 ਨਵੰਬਰ (ਰਣਜੀਤ ਸਿੰਘ ਸੋਢੀ)- ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਦੇ ਵਿਦਿਆਰਥੀ, ਹੈਂਸੀ ਅਰੋੜਾ ਨੂੰ ਇੰਗਲੈਂਡ ਦੀ ਸਰਵੋਤਮ ਵਿੱਦਿਅਕ ਸੰਸਥਾ 'ਹੇਰਿਅਟ-ਵਾਟ ਯੂਨੀਵਰਸਿਟੀ' 'ਚ ਅੰਤਰਰਾਸ਼ਟਰੀ ਕ੍ਰੈਡਿਟ ਟਰਾਂਸਫ਼ਰ ਪ੍ਰੋਗਰਾਮ ਤਹਿਤ ਦਾਖ਼ਲਾ ਪ੍ਰਾਪਤ ...
ਜਲੰਧਰ, 28 ਨਵੰਬਰ (ਰਣਜੀਤ ਸਿੰਘ ਸੋਢੀ)- ਇਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਦਾ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਰਿਹਾ | ਆਈ. ਟੀ. ਮੈਨੇਜਮੈਂਟ, ਹੋਟਲ ਮੈਨੇਜਮੈਂਟ, ਖੇਤੀਬਾੜੀ ਅਤੇ ...
ਜਲੰਧਰ, 28 ਨਵੰਬਰ (ਰਣਜੀਤ ਸਿੰਘ ਸੋਢੀ)- ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਦੇ ਵਿਦਿਆਰਥੀ, ਹੈਂਸੀ ਅਰੋੜਾ ਨੂੰ ਇੰਗਲੈਂਡ ਦੀ ਸਰਵੋਤਮ ਵਿੱਦਿਅਕ ਸੰਸਥਾ 'ਹੇਰਿਅਟ-ਵਾਟ ਯੂਨੀਵਰਸਿਟੀ' 'ਚ ਅੰਤਰਰਾਸ਼ਟਰੀ ਕ੍ਰੈਡਿਟ ਟਰਾਂਸਫ਼ਰ ਪ੍ਰੋਗਰਾਮ ਤਹਿਤ ਦਾਖ਼ਲਾ ਪ੍ਰਾਪਤ ...
ਜਲੰਧਰ, 28 ਨਵੰਬਰ (ਚੰਦੀਪ ਭੱਲਾ)- ਅੰਬੇਡਕਰਾਈਟ ਲੀਗਲ ਫੋਰਮ ਜਲੰਧਰ ਵਲੋਂ ਅੱਜ ਤਹਿਸੀਲ ਕੰਪਲੈਕਸ ਵਿਖੇ ਸਥਿਤ ਅੰਬੇਡਕਰ ਭਵਨ ਵਿਖੇ ਸੰਵਿਧਾਨ ਦਿਵਸ 'ਤੇ ਇਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਪ੍ਰੋਫੈਸਰ ਡਾ. ਰਤਨ ਸਿੰਘ, ਪੰਜਾਬ ਯੂਨੀਵਰਸਿਟੀ ...
ਜਲੰਧਰ, 28 ਨਵੰਬਰ (ਜਤਿੰਦਰ ਸਾਬੀ)-ਸਥਾਨਕ ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿਖੇ ਚੱਲ ਰਹੇ ਸੁਰਜੀਤ ਹਾਕੀ ਕੋਚਿੰਗ ਕੈਂਪ ਦੇ 65ਵੇਂ ਦਿਨ ਹੁਸ਼ਿਆਰਪੁਰ ਦੇ ਹਾਕੀ ਖਿਡਾਰੀ ਸੁਖਚੈਨ ਸਿੰਘ ਨੂੰ ਹੁਣ ਤੱਕ ਦੇ ਪ੍ਰਦਰਸ਼ਨ ਦੇ ਆਧਾਰ ਉਪਰ ਸੁਰਜੀਤ ਹਾਕੀ ਕੋਚਿੰਗ ਕੈਂਪ ਦਾ ...
ਜਲੰਧਰ, 28 ਨਵੰਬਰ (ਹਰਵਿੰਦਰ ਸਿੰਘ ਫੁੱਲ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਦੇ ਪ੍ਰਧਾਨ ਅਜੀਤ ਸਿੰਘ ਸੇਠੀ ਅਤੇ ਸਮੂਹ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵੇਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ...
ਆਦਮਪੁਰ, 28 ਨਵੰਬਰ (ਰਮਨ ਦਵੇਸਰ)- ਆਦਮਪੁਰ ਪੁਲਿਸ ਨੂੰ ਇੱਕ ਬਜੁਰਗ ਦੀ ਲਾਸ਼ ਪਿੰਡ ਬਹੁਦੀਨਪੁਰ ਵਿਚ ਮਿਲੀ ਹੈ ¢ ਏ.ਐਸ.ਆਈ ਭੁਪਿੰਦਰ ਸਿੰਘ ਨੇ ਦੱਸਿਆ ਕਿ ਇਕ ਸਰਦਾਰ ਵਿਅਕਤੀ ਜਿਸ ਨੇ ਦਾੜੀ ਤੇ ਕੇਸ ਰੱਖੇ ਹਨ, ਉਮਰ ਤਕਰੀਬਨ 60/62 ਸਾਲ ਹੈ ਜਿਸ ਨੇ ਚੈੱਕਦਾਰ ਕਮੀਜ ਤੇ ਪੀਲੀ ...
ਜਲੰਧਰ, 28 ਨਵੰਬਰ (ਹਰਵਿੰਦਰ ਸਿੰਘ ਫੁੱਲ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਪਾਰਲੀਮੈਂਟ ਦੇ ਪ੍ਰਧਾਨ ਦੀ ਚੋਣ ਲਈ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਵਿਸ਼ੇਸ਼ ਇਜਲਾਸ ਹੋਇਆ, ਜਿਸ ਵਿਚ ਸਿੱਖ ਕੌਮ ਤੇ ਪੰਥ ਦੀ ਲੰਮੇ ਸਮੇਂ ਤੋਂ ਸੇਵਾ ਕਰਦੇ ਆ ਰਹੇ ਬੀਬੀ ...
ਜਲੰਧਰ, 28 ਨਵੰਬਰ (ਸ਼ਿਵ)- ਟ੍ਰੈਫ਼ਿਕ ਪੁਲਿਸ ਨੇ ਕੌਮੀ ਰਾਜ ਮਾਰਗ ਅਤੇ ਨਿਗਮ ਦੀ ਹੱਦ 'ਚ ਕਰੀਬ 21 ਬਲੈਕ ਸਪਾਟਾਂ 'ਤੇ ਹਾਦਸੇ ਹੋ ਰਹੇ ਹਨ ਤੇ ਇਸ ਬਾਰੇ ਟ੍ਰੈਫ਼ਿਕ ਪੁਲਿਸ ਵਲੋਂ ਪਹਿਲਾਂ ਹੀ ਨਿਗਮ ਪ੍ਰਸ਼ਾਸਨ ਨੂੰ ਹਾਦਸਿਆਂ ਤੋਂ ਬਚਾਅ ਲਈ ਨਿਯਮ ਲਾਗੂ ਕਰਨ ਦੀ ਹਦਾਇਤ ...
-ਸ਼ਿਵ ਸ਼ਰਮਾ- ਜਲੰਧਰ, 28 ਨਵੰਬਰ- ਤਿੰਨ ਸਾਲ ਤੋਂ ਜ਼ਿਆਦਾ ਸਮੇਂ ਤੱਕ ਪੰਜਾਬ ਸਰਕਾਰ ਵਲੋਂ ਨਾਜਾਇਜ਼ ਇਮਾਰਤਾਂ ਨੂੰ ਰੈਗੂਲਰ ਕਰਨ ਲਈ ਸੋਧੀ ਓ. ਟੀ. ਐਸ. ਸਕੀਮ ਦੇ ਨਾ ਆਉਣ ਕਰਕੇ ਨਗਰ ਨਿਗਮ ਪ੍ਰਸ਼ਾਸਨ ਨੇ ਕਿਹਾ ਹੈ ਕਿ ਨੀਤੀ ਵਿਚ ਦੇਰੀ ਹੋਣ ਕਰਕੇ ਉਸ ਦਾ ਵਿੱਤੀ ...
ਜਲੰਧਰ, 28 ਨਵੰਬਰ (ਹਰਵਿੰਦਰ ਸਿੰਘ ਫੁੱਲ)- ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕੈਂਸਲ ਕੀਤੇ ਗਏ ਬੂਥਾਂ ਦੀ ਨਿਲਾਮੀ ਵਧੀਕ ਡਿਪਟੀ ਕਮਿਸ਼ਨਰ ਜਸਵੀਰ ਸਿੰਘ ਦੀ ਨਿਗਰਾਨੀ ਹੇਠ ਐਸ.ਡੀ.ਐਮ.-1 ਜੈ ਇੰਦਰ ਸਿੰਘ ਅਤੇ ਨਾਇਬ ਤਹਿਸੀਲਦਾਰ ਵਿਜੇ ਕੁਮਾਰ ਵਲੋਂ ...
ਜਲੰਧਰ, 28 ਨਵੰਬਰ (ਐੱਮ. ਐੱਸ. ਲੋਹੀਆ)- ਸਕੂਲ ਅਧਿਆਪਕਾ ਸਮੇਤ ਅੱਜ ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤ 4 ਮਰੀਜ਼ਾਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 559 ਪਹੁੰਚ ਗਈ ਹੈ | ਇਸ ਤੋਂ ਇਲਾਵਾ ਜ਼ਿਲ੍ਹੇ 'ਚ ਅੱਜ 157 ਹੋਰ ਕੋਰੋਨਾ ਪ੍ਰਭਾਵਿਤ ਮਿਲਣ ਨਾਲ ਮਰੀਜ਼ਾਂ ਦੀ ਕੁੱਲ ...
ਭੋਗਪੁਰ, 28 ਨਵੰਬਰ (ਕਮਲਜੀਤ ਸਿੰਘ ਡੱਲੀ)- ਦੇਸ਼ ਦੀ ਪਹਿਲੀ ਸਹਿਕਾਰੀ ਤੇ ਪੰਜਾਬ ਦੀ ਪਹਿਲੀ ਸਥਾਨਕ ਖੰਡ ਮਿੱਲ ਦਾ ਨਵਾਂ ਪਲਾਂਟ ਚੱਲਣ ਦੇ ਆਪਣੇ ਨਿਰਧਾਰਿਤ ਸਮੇਂ ਤੋਂ ਕਰੀਬ 2 ਸਾਲ ਬਾਅਦ ਜਦੋਂ 23 ਨਵੰਬਰ ਨੂੰ ਚਲਾਉਣ ਦਾ ਐਲਾਨ ਹੋਇਆ ਤਾਂ ਕਿਸਾਨਾਂ 'ਚ ਖੁਸ਼ੀ ਦੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX