ਮਾਨਸਾ, 28 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਵੇਂ ਬਹੁ-ਗਿਣਤੀ ਕਿਸਾਨ ਦਿੱਲੀ ਮੋਰਚੇ 'ਚ ਸ਼ਾਮਿਲ ਹੋਣ ਲਈ ਚਲੇ ਗਏ ਹਨ ਪਰ ਜ਼ਿਲ੍ਹੇ 'ਚ ਪਹਿਲਾਂ ਲਗਾਏ ਧਰਨੇ ਵੀ ਲਗਾਤਾਰ ਜਾਰੀ ਹਨ। ਵੱਖ-ਵੱਖ ਜਥੇਬੰਦੀਆਂ ਵਲੋਂ ਰੇਲਵੇ ਸਟੇਸ਼ਨ ਮਾਨਸਾ ਕੋਲ ਅਤੇ ਬਣਾਂਵਾਲੀ ਤਾਪ ਘਰ ਅੱਗੇ ਧਰਨੇ ਲਗਾਏ ਹੋਏ ਹਨ। ਇਨ੍ਹਾਂ 'ਚ ਸ਼ਾਮਿਲ ਆਗੂਆਂ ਤੇ ਵਰਕਰਾਂ ਨੇ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ, ਧਰਨੇ ਜਾਰੀ ਰਹਿਣਗੇ। ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਏ ਧਰਨਿਆਂ ਦੇ ਅੱਜ 2 ਮਹੀਨੇ ਪੂਰੇ ਹੋ ਗਏ ਹਨ। ਇਸੇ ਦੌਰਾਨ ਵੱਖ-ਵੱਖ ਜਥੇਬੰਦੀਆਂ ਨੇ ਜਿੱਥੇ ਹਰਿਆਣਾ ਦੀ ਖੱਟਰ ਸਰਕਾਰ ਵਲੋਂ ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕਣ ਲਈ ਲਗਾਏ ਅੜਿੱਕਿਆਂ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ, ਉੱਥੇ ਸੀ. ਪੀ. ਆਈ. (ਐੱਮ. ਐੱਲ.) ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਸਥਾਨਕ ਬੱਸ ਸਟੈਂਡ ਵਿਖੇ ਕੇਂਦਰ ਤੇ ਹਰਿਆਣਾ ਸਰਕਾਰ ਦੀ ਅਰਥੀ ਸਾੜ ਕੇ ਰੋਸ ਪ੍ਰਗਟ ਕੀਤਾ। ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਉਂ ਅਤੇ ਸੀ. ਪੀ. ਆਈ. (ਐੱਮ. ਐੱਲ.) ਲਿਬਰੇਸ਼ਨ ਦੇ ਸ਼ਹਿਰੀ ਸਕੱਤਰ ਵਿੰਦਰ ਸਿੰਘ ਅਲਖ ਨੇ ਕਿਹਾ ਕਿ ਸੱਤਾ 'ਚ ਆਉਣ ਤੋਂ ਪਹਿਲਾਂ ਕਿਸਾਨਾਂ ਦੀ ਆਮਦਨੀ ਦੁੱਗਣੀ ਕਰਨ ਦੇ ਵਾਅਦੇ ਕਰਨ ਵਾਲੀ ਮੋਦੀ ਸਰਕਾਰ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਤੋਂ ਹੀ ਵਾਂਝੇ ਕਰ ਦੇਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਮੋਦੀ ਦੀ ਬਦਲਾ ਲਊ ਨੀਤੀ 'ਤੇ ਚੱਲਦਿਆਂ ਖੱਟਰ ਸਰਕਾਰ ਨੇ ਵੀ ਕਿਸਾਨਾਂ ਖ਼ਿਲਾਫ਼ ਉਨ੍ਹਾਂ ਦਾ ਰਾਹ ਰੋਕਣ ਲਈ ਨੈਸ਼ਨਲ ਹਾਈਵੇ ਪੁੱਟ ਦਿੱਤੇ, ਵਾਟਰ ਟੈਂਕ ਅਤੇ ਅੱਥਰੂ ਗੈਸ ਦੀ ਵਰਤੋ ਤੱਕ ਕੀਤੀ ਗਈ ਪਰ ਸਾਰੀਆਂ ਰੋਕਾਂ ਤੋੜਦੇ ਹੋਏ ਕਿਸਾਨ ਵੱਡੀ ਗਿਣਤੀ ਦਿੱਲੀ ਪਹੁੰਚ ਗਏ ਹਨ। ਉਨ੍ਹਾਂ ਸੰਘਰਸ਼ ਦੀ ਹਮਾਇਤ ਕਰਦਿਆਂ ਮੰਗ ਕੀਤੀ ਕਿ ਮੋਦੀ ਸਰਕਾਰ ਕੌਮਾਂਤਰੀ ਆਰਥਿਕ ਮੰਦਵਾੜੇ ਦੇ ਇਸ ਦੌਰ 'ਚ ਸਭ ਤੋਂ ਵੱਧ ਲੋਕਾਂ ਨੂੰ ਰੋਜ਼ੀ ਰੁਜ਼ਗਾਰ ਪ੍ਰਦਾਨ ਕਰ ਰਹੇ ਦੇਸ਼ ਦੇ ਖੇਤੀ ਖੇਤਰ ਨੂੰ ਤਬਾਹ ਕਰਨ ਤੋਂ ਬਾਜ ਆਵੇ ਅਤੇ ਆਪਣੇ ਇਨ੍ਹਾਂ ਕਾਰਪੋਰੇਟ ਪ੍ਰਸਤ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ। ਇਸ ਮੌਕੇ ਜਰਨੈਲ ਸਿੰਘ, ਮੇਲਾ ਸਿੰਘ, ਕ੍ਰਿਸ਼ਨਾ ਕੌਰ, ਗੁਰਮੀਤ ਕੌਰ, ਸੋਨੀਆ ਆਦਿ ਨੇ ਵੀ ਸੰਬੋਧਨ ਕੀਤਾ।
ਬਰੇਟਾ ਦੇ ਰੇਲਵੇ ਪਾਰਕਿੰਗ ਅੱਗੇ ਧਰਨੇ ਜਾਰੀ
ਬਰੇਟਾ ਤੋਂ ਜੀਵਨ ਸ਼ਰਮਾ/ਰਵਿੰਦਰ ਕੌਰ ਮੰਡੇਰ ਅਨੁਸਾਰ- ਖੇਤੀ ਕਾਨੂੰਨਾਂ ਖ਼ਿਲਾਫ਼ ਸਥਾਨਕ ਰੇਲਵੇ ਸਟੇਸ਼ਨ ਨੇੜੇ ਪਾਰਕਿੰਗ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਧਰਨਾ ਜਾਰੀ ਹੈ। ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਅਤੇ ਖੱਟਰ ਸਰਕਾਰ ਵਲੋਂ ਕਿਸਾਨਾਂ ਨੂੰ ਰੋਕਣ ਦੀਆਂ ਲੱਖ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਕਿਸਾਨ ਆਪਣੀ ਮੰਜ਼ਿਲ 'ਤੇ ਪਹੁੰਚ ਗਏ ਹਨ। ਉਨ੍ਹਾਂ ਕਿਹਾ ਕਿ ਕਾਨੂੰਨ ਰੱਦ ਹੋਣ ਤੱਕ ਕਿਸਾਨ ਦਿੱਲੀ 'ਚ ਆਪਣਾ ਸੰਘਰਸ਼ ਜਾਰੀ ਰੱਖਣਗੇ। ਆਗੂਆਂ ਨੇ ਕਿਹਾ ਕਿ ਆਉਣ ਵਾਲ਼ੇ ਦਿਨਾਂ ਵਿਚ ਮੋਦੀ ਸਰਕਾਰ ਦੇ ਨੱਕ ਵਿਚ ਦਮ ਕਰ ਦਿੱਤਾ ਜਾਵੇਗਾ। ਇਸ ਮੌਕੇ ਕਿਸਾਨ ਆਗੂ ਛੱਜੂ ਸਿੰਘ ਦਿਆਲਪੁਰਾ, ਜਗਰੂਪ ਸਿੰਘ ਮੰਘਾਣੀਆਂ, ਹਰਦੀਪ ਕੌਰ ਬਹਾਦਰਪੁਰ, ਤਾਰਾ ਚੰਦ ਬਰੇਟਾ, ਦਰਸ਼ਨ ਸਿੰਘ ਮੰਘਾਣੀਆਂ, ਦੇਵ ਸਿੰਘ ਬਹਾਦਰਪੁਰ, ਦਰਸ਼ਨ ਸਿੰਘ ਬਰੇਟਾ, ਗੁਰਦੇਵ ਸਿੰਘ ਬਹਾਦਰਪੁਰ, ਜੀਵਨ ਸਿੰਘ ਧਰਮਪੁਰਾ ਨੇ ਸੰਬੋਧਨ ਕੀਤਾ।
ਰਿਲਾਇੰਸ ਪੰਪ ਦਾ ਘਿਰਾਓ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਰਿਲਾਇੰਸ ਪੈਟਰੋਲ ਪੰਪ ਦਾ ਘਿਰਾਓ ਜਾਰੀ ਹੈ। ਆਗੂਆਂ ਨੇ ਕਿਹਾ ਕਿ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਪਹੁੰਚ ਗਏ ਹਨ ਅਤੇ ਲੜਾਈ ਆਰ-ਪਾਰ ਦੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਵੀ ਜਥੇਬੰਦੀ ਵਲੋਂ ਕਾਰਪੋਰੇਟ ਘਰਾਣਿਆਂ ਦੇ ਵਪਾਰਕ ਸਥਾਨਾਂ ਦਾ ਘਿਰਾਓ ਜਾਰੀ ਰਹੇਗਾ ਤੇ ਆਉਣ ਵਾਲ਼ੇ ਦਿਨਾਂ 'ਚ ਸੰਘਰਸ਼ ਹੋਰ ਵੀ ਤੇਜ਼ ਹੋਵੇਗਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਕਾਲ਼ੇ ਕਾਨੂੰਨ ਵਾਪਸ ਲੈਣ ਲਈ ਮਜਬੂਰ ਕਰ ਦਿੱਤਾ ਜਾਵੇਗਾ। ਇਸ ਮੌਕੇ ਭੋਲਾ ਸਿੰਘ ਬਹਾਦਰਪੁਰ, ਚਰਨਜੀਤ ਸਿੰਘ ਬਹਾਦਰਪੁਰ, ਬਲਦੇਵ ਕੌਰ ਬਹਾਦਰਪੁਰ, ਅਮਰੀਕ ਸਿੰਘ ਗੋਰਖਨਾਥ, ਸੁਖਪਾਲ ਸਿੰਘ ਗੋਰਖਨਾਥ, ਕਰਮਜੀਤ ਸਿੰਘ ਸੰਘਰੇੜੀ ਆਦਿ ਨੇ ਸੰਬੋਧਨ ਕੀਤਾ।
ਮਾਨਸਾ, 28 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਮਾਨਸਾ ਪੁਲਿਸ ਨੇ ਲੁਟੇਰਾ ਗਰੋਹ ਨੂੰ ਕਾਬੂ ਕਰ ਕੇ ਵੱਡੀ ਮਾਤਰਾ 'ਚ ਹਥਿਆਰਾਂ ਤੋਂ ਇਲਾਵਾ 4 ਮੋਟਰਸਾਈਕਲ, 8 ਮੋਬਾਈਲ ਫ਼ੋਨ ਤੇ 8100 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਸਥਾਨਕ ਬੱਚਤ ਭਵਨ ਵਿਖੇ ਪੈੱ੍ਰਸ ਕਾਨਫ਼ਰੰਸ ...
ਮਾਨਸਾ, 28 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਸ਼ਹੀਦ ਭਗਤ ਸਿੰਘ ਸਪੋਰਟਸ ਐਾਡ ਵੈੱਲਫੇਅਰ ਯੂਥ ਕਲੱਬ ਹੀਰੋ ਕਲਾਂ ਦੇ ਸਹਿਯੋਗ ਨਾਲ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 150ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਸੰਤ ਬਾਬਾ ਬੱਗਾ ਸਿੰਘ ...
ਮਾਨਸਾ, 28 ਨਵੰਬਰ (ਸ. ਰਿ.)- ਸਿੱਖੀ ਅਵੇਅਰਨੈੱਸ ਫਾਊਾਡੇਸ਼ਨ ਇੰਟਰਨੈਸ਼ਨਲ ਵਲੋਂ ਸ. ਹਰਜਿੰਦਰ ਸਿੰਘ ਅਤੇ ਸ. ਅਮਰ ਸਿੰਘ ਲੁਧਿਆਣਾ ਵਲੋਂ ਪਿੰਡ ਖ਼ਿਆਲੀ ਚਹਿਲਾਂਵਾਲੀ ਵਿਖੇ ਪਹੁੰਚ ਕੇ ਦਿੱਲੀ ਕਿਸਾਨ ਰੈਲੀ ਦੌਰਾਨ ਹਾਦਸੇ ਦਾ ਸ਼ਿਕਾਰ ਹੋਏ ਭਾਈ ਧੰਨਾ ਸਿੰਘ ਖ਼ਾਲਸਾ ...
ਭੀਖੀ, 28 ਨਵੰਬਰ (ਨਿ. ਪ. ਪ.)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਲਾਨਾ ਚੋਣ 'ਚ ਮਾ. ਮਿੱਠੂ ਸਿੰਘ ਕਾਹਨੇਕੇ ਨੰੂ ਕਾਰਜਕਾਰੀ ਮੈਂਬਰ ਬਣਾਉਣ 'ਤੇ ਪਾਰਟੀ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ (ਡੀ.) ਦੇ ਵਰਕਰਾਂ ਨੇ ਇਕੱਠੇ ਹੋ ...
ਭੀਖੀ, 28 ਨਵੰਬਰ (ਗੁਰਿੰਦਰ ਸਿੰਘ ਔਲਖ)-ਦੀਸ਼ਾ ਇਮੀਗ੍ਰੇਸ਼ਨ ਸਰਵਿਸਜ ਤੇ ਆਈਲੈਟਸ ਸੈਂਟਰ ਭੀਖੀ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਪੁੱਤਰੀ ਸੁਖਚੈਨ ਸਿੰਘ ਵਾਸੀ ਭੀਖੀ ਨੇ 6.5 ਬੈਂਡ ਹਾਸਲ ਕਰ ਕੇ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਪੂਰਾ ਕਰ ਲਿਆ ਹੈ | ਸੰਸਥਾ ਦੇ ...
ਸੁਨੀਲ ਮਨਚੰਦਾ ਬੁਢਲਾਡਾ, 28 ਨਵੰਬਰ- ਬੀਤੇ ਦਿਨੀਂ ਚੋਣ ਕਮਿਸ਼ਨ ਪੰਜਾਬ ਨੂੰ 13 ਫਰਵਰੀ 2021 ਤੋਂ ਪਹਿਲਾਂ 9 ਨਗਰ ਨਿਗਮਾਂ ਅਤੇ 109 ਨਗਰ ਕੌਾਸਲਾਂ ਤੇ ਨਗਰ ਪੰਚਾਇਤਾਂ ਦੀਆਂ ਸੂਬੇ 'ਚ ਚੋਣਾਂ ਦਾ ਕੰਮ ਮੁਕੰਮਲ ਕਰਨ ਲਈ ਅਰਧ ਸੂਚਨਾ ਜਾਰੀ ਕਰ ਦਿੱਤੀ, ਜਿਸ ਕਾਰਨ ਸ਼ਹਿਰ ਦੇ ...
ਮਾਨਸਾ, 28 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਵੇਂ ਬਹੁ-ਗਿਣਤੀ ਕਿਸਾਨ ਦਿੱਲੀ ਮੋਰਚੇ 'ਚ ਸ਼ਾਮਿਲ ਹੋਣ ਲਈ ਚਲੇ ਗਏ ਹਨ ਪਰ ਜ਼ਿਲ੍ਹੇ 'ਚ ਪਹਿਲਾਂ ਲਗਾਏ ਧਰਨੇ ਵੀ ਲਗਾਤਾਰ ਜਾਰੀ ਹਨ | ਵੱਖ-ਵੱਖ ਜਥੇਬੰਦੀਆਂ ਵਲੋਂ ਰੇਲਵੇ ...
ਮਾਨਸਾ, 28 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਵੇਂ ਬਹੁ-ਗਿਣਤੀ ਕਿਸਾਨ ਦਿੱਲੀ ਮੋਰਚੇ 'ਚ ਸ਼ਾਮਿਲ ਹੋਣ ਲਈ ਚਲੇ ਗਏ ਹਨ ਪਰ ਜ਼ਿਲ੍ਹੇ 'ਚ ਪਹਿਲਾਂ ਲਗਾਏ ਧਰਨੇ ਵੀ ਲਗਾਤਾਰ ਜਾਰੀ ਹਨ | ਵੱਖ-ਵੱਖ ਜਥੇਬੰਦੀਆਂ ਵਲੋਂ ਰੇਲਵੇ ...
ਲਹਿਰਾ ਮੁਹੱਬਤ, 28 ਨਵੰਬਰ (ਭੀਮ ਸੈਨ ਹਦਵਾਰੀਆ)-ਭਾਈ ਜੈਤਾ ਜੀ ਫਾਊਾਡੇਸ਼ਨ ਇੰਡੀਆ ਦੇ ਵਿਸ਼ੇਸ਼ ਉਪਰਾਲੇ ਸਦਕਾ ਸਾਲ 2021-23 ਦੇ ਵਿੱਦਿਅਕ ਸੈਸ਼ਨ ਦੀ 11ਵੀਂ ਜਮਾਤ ਦੇ ਮੈਡੀਕਲ/ਨਾਨ-ਮੈਡੀਕਲ ਵਿਸ਼ਿਆਂ ਦੀਆਂ ਜਮਾਤਾਂ 'ਚ ਦਾਖ਼ਲੇ ਹਿੱਤ ਪ੍ਰੀਖਿਆ ਫਰਵਰੀ 2021 ਦੇ ਪਹਿਲੇ ...
ਲਹਿਰਾ ਮੁਹੱਬਤ, 28 ਨਵੰਬਰ (ਸੁਖਪਾਲ ਸਿੰਘ ਸੁੱਖੀ)- ਸਥਾਨਕ ਨਗਰ ਪੰਚਾਇਤ ਦੇ ਸਫ਼ਾਈ ਸੇਵਕਾਂ ਵਲੋਂ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਬੈਨਰ ਹੇਠ ਦੋ ਰੋਜ਼ਾ ਧਰਨੇ ਉਪਰੰਤ ਪਿੰਡ 'ਚ ਰੋਸ ਮਾਰਚ ਕਰਕੇ ਆਪਣੀਆਂ ਮੰਗਾਂ ਸਬੰਧੀ ਬ੍ਰਹਮ ਮਹਿੰਦਰਾ ਮੰਤਰੀ ਸਥਾਨਕ ਸਰਕਾਰਾਂ ...
ਰਾਮਾਂ ਮੰਡੀ, 28 ਨਵੰਬਰ (ਤਰਸੇਮ ਸਿੰਗਲਾ)-ਬੀਤੇ ਦਿਨੀ ਦਾਨਵੀਰਾਂ ਵਲੋਂ ਸਮਾਜਿਕ ਸੰਸਥਾ ਲੋਕ ਭਲਾਈ ਸੇਵਾ ਸਮਿਤੀ ਨੂੰ ਦਾਨ ਦਿੱਤੇ ਗਏ ਗਰਮ ਕੰਬਲ ਸਮਿਤੀ ਦੇ ਅਹੁਦੇਦਾਰਾਂ ਵਲੋਂ ਰਾਤ ਸਮੇਂ ਰੇਲਵੇ ਸਟੇਸ਼ਨ, ਬੱਸ ਅੱਡੇ ਅਤੇ ਹੋਰ ਜਨਤਕ ਥਾਵਾਂ 'ਤੇ ਠੰਢ 'ਚ ਸੁੱਤੇ ਪਏ ...
ਬਠਿੰਡਾ, 28 ਨਵੰਬਰ (ਸ. ਰਿ.)- ਇਸਤਰੀ ਅਕਾਲੀ ਦਲ ਪੰਜਾਬ ਦੀ ਪ੍ਰਧਾਨ ਬੀਬੀ ਜੰਗੀਰ ਕੌਰ ਵਲੋਂ ਵਿੰਗ ਦੇ ਜਥੇਬੰਦਕ ਢਾਂਚੇ 'ਚ ਵਾਧਾ ਕਰਦਿਆਂ ਕਈ ਨਵੀਆਂ ਨਿਯੁਕਤੀਆਂ ਕੀਤੀਆਂ ਹਨ, ਜਿਸ 'ਚੋਂ ਬਠਿੰਡਾ ਜ਼ਿਲ੍ਹੇ ਨੂੰ ਨੁਮਾਇੰਦਗੀ ਦਿੰਦਿਆਂ ਹਲਕਾ ਬਠਿੰਡਾ ਸ਼ਹਿਰੀ ...
ਲਹਿਰਾ ਮੁਹੱਬਤ, 28 ਨਵੰਬਰ (ਸੁਖਪਾਲ ਸਿੰਘ ਸੁੱਖੀ)- ਬਠਿੰਡਾ-ਚੰਡੀਗੜ੍ਹ ਕੌਮੀ ਸ਼ਾਹ ਮਾਰਗ-7 'ਤੇ ਸਥਾਨਕ ਪੁਰਾਣੇ ਬੱਸ ਅੱਡੇ ਕੋਲ ਬਾਠ ਪਿੰਡ ਵੱਲ ਮੁੜ ਰਹੇ ਟਰੱਕ ਨਾਲ ਮੋਟਰਸਾਈਕਲ ਦੀ ਟੱਕਰ ਹੋਣ ਨਾਲ ਇਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸ਼ਾਮ ...
ਰਾਮਾਂ ਮੰਡੀ, 28 ਨਵੰਬਰ (ਤਰਸੇਮ ਸਿੰਗਲਾ)-ਇਲਾਕੇ ਦੀ ਨਾਮੀ ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਵਲੋਂ ਸਮਾਜ ਸੇਵੀ ਕੰਮਾਂ 'ਚ ਵਪਾਰੀਆਂ ਦਾ ਯੋਗਦਾਨ ਪਾਉਣ ਲਈ ਵਪਾਰੀਆਂ ਦੀ ਮੰਗ 'ਤੇ ਡੇਲੀ ਦਾਨ ਸਕੀਮ ਦੇ ਤਹਿਤ ਡੋਰ ਟੂ ਡੋਰ ਦੁਕਾਨਦਾਰਾਂ ਨੂੰ ਦਾਨ ਪਾਤਰ ਵੰਡੇ ਗਏ | ਇਸ ...
ਚਾਉਕੇ, 28 ਨਵੰਬਰ (ਮਨਜੀਤ ਸਿੰਘ ਘੜੈਲੀ)-ਨੌਜਵਾਨ ਆਗੂ ਐਡਵੋਕੇਟ ਕਰਮਜੀਤ ਸਿੰਘ ਸਿੱਧੂ ਜਿਉਂਦ ਨੂੰ ਲੋਕ ਗਾਇਕ ਕਲਾ ਮੰਚ ਪੰਜਾਬ ਦਾ ਕਾਨੂੰਨੀ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਨਿਯੁਕਤੀ ਲੋਕ ਗਾਇਕ ਕਲਾ ਮੰਚ ਪੰਜਾਬ ...
ਬਠਿੰਡਾ, 28 ਨਵੰਬਰ (ਸ. ਰਿ.)- ਪੰਜਾਬ ਨਰਸਿੰਗ ਰਜਿਸਟਰੇਸ਼ਨ ਕੌਾਸਲ ਵਲੋਂ ਐਲਾਨੇ ਗਏ ਜੀ.ਐੱਨ.ਐੱਮ. ਭਾਗ ਦੂਜੇ ਦੇ ਨਤੀਜੇ 'ਚ ਡਾ. ਨਾਗਪਾਲ ਪੰਜਾਬ ਕਾਲਜ ਆਫ਼ ਨਰਸਿੰਗ ਕਟਾਰ ਸਿੰਘ ਵਾਲਾ ਮਾਨਸਾ ਰੋਡ ਬਠਿੰਡਾ ਦੀਆਂ ਵਿਦਿਆਰਥਣਾਂ ਨੇ ਪਹਿਲੀਆਂ ਚਾਰ ਪੁਜ਼ੀਸ਼ਨਾਂ 'ਤੇ ...
ਗੋਨਿਆਣਾ, 28 ਨਵੰਬਰ (ਲਛਮਣ ਦਾਸ ਗਰਗ)- ਯੂਨਾਈਟਿਡ ਹਿਊਮਨ ਰਾਈਟਸ ਜ਼ਿਲ੍ਹਾ ਬਠਿੰਡਾ ਦੀ ਇਕਾਈ ਗੋਨਿਆਣਾ ਦੀ ਮੀਟਿੰਗ ਲਖਵੰਤ ਸਿੰਘ ਗੰਗਾਂ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਕਤ ਨੇ ਕਿਹਾ ਕਿ ਕਿਸਾਨਾਂ ਦੇ ਬਣਦੇ ਹੱਕ ਖੋਹਣ ਲਈ ਦੇਸ਼ ਦੇ ...
ਰਾਮਾਂ ਮੰਡੀ, 28 ਨਵੰਬਰ (ਅਮਰਜੀਤ ਸਿੰਘ ਲਹਿਰੀ)-ਆਉਣ ਵਾਲੀਆਂ ਨਗਰ ਕੌਾਸਲ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਵੱਡੀ ਜਿੱਤ ਪ੍ਰਾਪਤ ਕਰਨਗੇ | ਇਹ ਪ੍ਰਗਟਾਵਾ ਹਲਕਾ ਪ੍ਰਧਾਨ ਭਾਗ ਸਿੰਘ ਕਾਕਾ, ਲਵੇਲ ਸਿੰਘ ਸਿੱਧੂ, ਰਾਜਵਿੰਦਰ ਰਾਜੂ ਸਾਬਕਾ ...
ਰਾਮਪੁਰਾ ਫੂਲ, 28 ਨਵੰਬਰ (ਗੁਰਮੇਲ ਸਿੰਘ ਵਿਰਦੀ)-ਹਜ਼ਾਰਾਂ ਕਿਸਾਨ ਦਿੱਲੀ ਜਾਣ ਦੇ ਬਾਵਜੂਦ ਰਾਮਪੁਰਾ ਫੂਲ ਦਾ ਰੇਲ ਮੋਰਚਾ ਪਹਿਲਾਂ ਨਾਲੋਂ ਵੀ ਮਘਣ ਲੱਗਾ ਹੈ, ਜਿਸ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਵਲੋਂ ਕੀਤੀ ਜਾ ਰਹੀ ਹੈ | ਇਕੱਠ ਨੇ ਜੋਸ਼ੀਲੇ ...
ਚਾਉਕੇ, 28 ਨਵੰਬਰ (ਮਨਜੀਤ ਸਿੰਘ ਘੜੈਲੀ)-ਸ੍ਰੀ ਗੁਰੂ ਤੇਗ ਬਹਾਦਰ ਗਰੁੱਪ ਆਫ਼ ਇੰਸਟੀਚਿਊਟ ਬੱਲ੍ਹੋ ਵਿਖੇ ਚੱਲ ਰਹੇ ਫ਼ਿਜਿਕਲ ਟ੍ਰੇਨਿੰਗ ਕੈਂਪ ਦੌਰਾਨ ਵਿਦਿਆਰਥਣਾਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ ¢ ਫ਼ਿਜੀਕਲ ਐਜ਼ੂਕੇਸ਼ਨ ਵਿਭਾਗ ਦੇ ਮੁਖੀ ਅਸਿ. ...
ਤਲਵੰਡੀ ਸਾਬੋ, 28 ਨਵੰਬਰ (ਰਵਜੋਤ ਸਿੰਘ ਰਾਹੀ)-ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੌਰਾਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX