ਜਲਾਲਾਬਾਦ, 29 ਨਵੰਬਰ (ਕਰਨ ਚੁਚਰਾ)- ਸ਼ਹਿਰ ਦੀ ਦਸਮੇਸ਼ ਨਗਰੀ 'ਚ ਮੀਟਰ ਨੂੰ ਟੈਂਪਰ ਦੱਸਣ ਤੋਂ ਬਾਅਦ ਭਾਰੀ ਜੁਰਮਾਨੇ ਦਾ ਹਵਾਲਾ ਦੇ ਕੇ ਮੋਟੀ ਰਿਸ਼ਵਤ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਦੋ ਮੁਲਾਜ਼ਮਾਂ ਨੂੰ 26 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਲੋਕਾਂ ਨੇ ਕਾਬੂ ਕੀਤਾ ਅਤੇ ਬਾਅਦ 'ਚ ਉਕਤ ਮੁਲਾਜ਼ਮਾਂ ਨੂੰ ਮੁਹੱਲਾ ਵਾਸੀਆਂ ਨੇ ਥਾਣਾ ਸਿਟੀ ਪੁਲਿਸ ਹਵਾਲੇ ਕਰ ਦਿੱਤਾ | ਇਸ ਸਬੰਧੀ ਮੁਹੱਲਾ ਵਾਸੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਸ਼ਾਮ ਵੇਲੇ ਜਲਾਲਾਬਾਦ ਪਹੁੰਚਣ 'ਤੇ ਉਹ ਬਿਜਲੀ ਮੁਲਾਜ਼ਮ ਅਮਰਜੀਤ ਸਿੰਘ ਤੇ ਪ੍ਰਦੀਪ ਸਿੰਘ ਨੂੰ ਮਿਲੇ ਤੇ ਉਨ੍ਹਾਂ ਨੇ ਸੀਨੀਅਰ ਅਫ਼ਸਰਾਂ ਨਾਲ ਗੱਲਬਾਤ ਕਰ ਕੇ ਮਾਮਲਾ ਰਫ਼ਾ-ਦਫ਼ਾ ਕਰਨ ਦੀ ਗੱਲ ਕਹੀ, ਉਕਤ ਦੋਵੇਂ ਮੁਲਾਜ਼ਮਾਂ ਵਲੋਂ 32 ਹਜ਼ਾਰ ਰੁਪਏ 'ਚ ਨਵਾਂ ਮੀਟਰ ਲਗਾਉਣ ਦੀ ਗੱਲ ਕਹੀ | ਇਸ ਤੋਂ ਬਾਅਦ ਪੇਸ਼ਗੀ ਵਜੋਂ ਉਨ੍ਹਾਂ ਨੇ ਬੀ.ਡੀ.ਈ.ਓ. ਦਫ਼ਤਰ ਨਜ਼ਦੀਕ ਬੁਲਾਇਆ ਅਤੇ ਉੱਥੇ ਉਸ ਨੇ 26 ਹਜ਼ਾਰ ਰੁਪਏ ਮੁਲਾਜ਼ਮਾਂ ਨੂੰ ਦਿੱਤੇ ਅਤੇ ਇਨ੍ਹਾਂ ਦਿੱਤੇ ਗਏ ਨੋਟਾਂ ਦੀ ਫ਼ੋਟੋ ਕਾਪੀਆਂ ਵੀ ਅਸੀਂ ਕਰਵਾ ਲਈਆਂ ਸੀ | ਜਿਸ ਤੋ ਕੁੱਝ ਸਮੇਂ ਬਾਅਦ ਕਰੀਬ 8.30 ਵਜੇ ਮੁਲਾਜ਼ਮ ਘਰ ਆਏ ਉਨ੍ਹਾਂ ਨੇ ਨਵਾਂ ਮੀਟਰ ਲਗਾ ਦਿੱਤਾ | ਉਸ ਨੇ ਦੱਸਿਆ ਕਿ ਮੈਂ ਗੁਰਦੀਪ ਸਿੰਘ ਕੋਲੋਂ ਮਕਾਨ ਖ਼ਰੀਦਿਆ ਸੀ ਤੇ ਮੀਟਰ ਗੁਰਦੀਪ ਸਿੰਘ ਦੇ ਨਾਂਅ 'ਤੇ ਹੈ ਜਿਸ ਦਾ ਨੰਬਰ-3000503044 ਹੈ | ਉਸ ਨੇ ਦੱਸਿਆ ਕਿ ਜਿਵੇਂ ਹੀ ਮੁਲਾਜ਼ਮਾਂ ਨੇ ਮੀਟਰ ਲਗਾਇਆ ਤੇ ਬਾਅਦ 'ਚ ਉਨ੍ਹਾਂ ਨੇ ਮੁਹੱਲਾ ਵਾਸੀਆਂ ਦੀ ਮਦਦ ਦੋਹਾਂ ਨੂੰ ਫੜ੍ਹ ਲਿਆ | ਇਸ ਤੋਂ ਬਾਅਦ ਮੁਹੱਲਾ ਵਾਸੀ ਇਕੱਠੇ ਹੋਏ ਅਤੇ ਇਨ੍ਹਾਂ 'ਚ ਦੋ ਹੋਰ ਵਿਅਕਤੀਆਂ ਨੇ ਵੀ ਜਾਣਕਾਰੀ ਦਿੱਤੀ ਕਿ ਮੁਲਾਜ਼ਮ ਉਨ੍ਹਾਂ ਤੋਂ ਵੀ ਰਿਸ਼ਵਤ ਲੈ ਗਏ ਹਨ | ਇਨ੍ਹਾਂ 'ਚ ਗੌਰਵ ਕੁਮਾਰ ਪੁੱਤਰ ਸੁਖਦੇਵ ਸਿੰਘ ਜਿਸ ਨੇ 16 ਹਜ਼ਾਰ ਰੁਪਏ ਅਤੇ ਕੇਵਲ ਕ੍ਰਿਸ਼ਨ ਨੇ 15 ਹਜ਼ਾਰ ਰੁਪਏ ਰਿਸ਼ਵਤ ਦੇਣ ਦੀ ਗੱਲ ਕਹੀ | ਮੁਹੱਲਾ ਵਾਸੀਆਂ ਦੇ ਸਾਹਮਣੇ ਅਮਰਜੀਤ ਸਿੰਘ ਨੇ 26 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਰਾਸ਼ੀ ਬਾਹਰ ਜੇਬ 'ਚ ਕੱਢੀ ਅਤੇ ਇਸ ਤੋਂ ਬਾਅਦ ਥਾਣਾ ਸਿਟੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਪੁਲਿਸ ਦੇ ਦੋ ਮੁਲਾਜ਼ਮ ਉਕਤ ਬਿਜਲੀ ਮੁਲਾਜ਼ਮਾਂ ਨੂੰ ਹਿਰਾਸਤ 'ਚ ਲੈ ਕੇ ਥਾਣੇ ਲੈ ਗਏ | ਇਸ ਸਬੰਧੀ ਜਦੋਂ ਥਾਣਾ ਸਿਟੀ ਮੁਖੀ ਅਮਰਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਰਾਤ ਦਸਮੇਸ਼ ਨਗਰੀ ਮੁਹੱਲੇ 'ਚ ਦੋ ਮੁਲਾਜ਼ਮਾਂ ਨੂੰ ਮੁਹੱਲਾ ਵਾਸੀਆਂ ਸਮੇਤ ਪੈਸਿਆਂ ਹਵਾਲੇ ਕੀਤਾ ਸੀ ਅਤੇ ਜੋ ਮੁੱਦਈ ਸ਼ਿਕਾਇਤ ਦਰਜ ਕਰਵਾਉਣਗੇ ਉਸ ਮੁਤਾਬਿਕ ਕੇਸ ਰਜਿਸਟਰਡ ਕੀਤਾ ਜਾਵੇਗਾ |
ਜਲਾਲਾਬਾਦ, 29ਨਵੰਬਰ (ਜਤਿੰਦਰ ਪਾਲ ਸਿੰਘ)-ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਪੂਰੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵਲ਼ੋਂ ਦਿੱਲੀ ਨੂੰ ਘੇਰਾ ਪਾਇਆ ਹੋਇਆ ਹੈ | ਇਸ ਸਮੇਂ ਜਿੱਥੇ ਕਿਸਾਨ ਆਪਣੇ ਨਾਲ 6 ਮਹੀਨੇ ਦਾ ਰਾਸ਼ਨ ਨਾਲ ਲੈ ਕੇ ਗਏ ਹਨ ਅਤੇ ਦਿਲੀ ਦੀਆਂ ...
ਮੰਡੀ ਅਰਨੀਵਾਲਾ, 29 ਨਵੰਬਰ (ਨਿਸ਼ਾਨ ਸਿੰਘ ਸੰਧੂ)- ਸੀਨੀਅਰ ਕਾਂਗਰਸੀ ਆਗੂ ਹੰਸ ਰਾਜ ਨੰਬਰਦਾਰ ਡੱਬਵਾਲਾ ਕਲਾਂ ਨੇ ਸਰਕਾਰ ਵਲੋਂ ਕਿਸਾਨਾਂ 'ਤੇ ਦਿੱਲੀ ਜਾਣ ਲਈ ਲਾਈਆਂ ਰੋਕਾਂ ਅਤੇ ਕਿਸਾਨਾਂ 'ਤੇ ਪਾਣੀ ਦੀਆਂ ਬੁਛਾੜਾਂ ਕਰ ਕੇ ਸੰਘਰਸ਼ ਨੂੰ ਤਾਰਪੀਡੋ ਕਰਨ ਨੂੰ ...
ਜਲਾਲਾਬਾਦ, 29ਨਵੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਸ਼੍ਰੀ ਮੁਕਤਸਰ ਸਾਹਿਬ ਸੜਕ ਪੁਲ ਦੇ ਥੱਲੇ ਸਥਿਤ ਲਾਰਡ ਰਾਮਾ ਇੰਸਟੀਚਿਊਟ ਦੀ ਵਿਦਿਆਰਥਣ ਪਿ੍ਆ ਕੰਬੋਜ ਪੁੱਤਰੀ ਬਲਵਿੰਦਰ ਚੰਦ ਨੇ ਆਈਲਟਸ ਵਿਚੋਂ 7.5 ਬੈਂਡ ਲੈ ਕੇ ਆਪਣੇ ਅਦਾਰੇ ਦੇ ਨਾਂਅ ਉੱਚਾ ਕੀਤਾ ਹੈ | ...
ਮੰਡੀ ਲਾਧੂਕਾ, 29 ਨਵੰਬਰ (ਰਾਕੇਸ਼ ਛਾਬੜਾ)-ਭਾਰਤ ਸਰਕਾਰ ਵਲੋਂ ਲਾਗੂ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਦੇ ਚੱਲਦੇ ਪਿੰਡ ਥੇਹਕਲੰਦਰ ਦੇ ਮੋਰਚੇ 'ਤੇ ਕਿਸਾਨਾਂ ਵਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ...
ਜਲਾਲਾਬਾਦ, 29 ਨਵੰਬਰ (ਕਰਨ ਚੁਚਰਾ)- ਈ.ਟੀ.ਟੀ. ਦੀ ਪ੍ਰਵੇਸ਼ ਪਰੀਖਿਆ ਲਈ ਜਲਾਲਾਬਾਦ ਦੇ 4 ਸੈਂਟਰਾਂ 'ਚ ਵਿਦਿਆਰਥੀਆਂ ਵਲੋਂ ਟੈੱਸਟ ਦਿੱਤਾ ਗਿਆ | ਇੱਥੇ ਦੱਸਣਯੋਗ ਹੈ ਕਿ ਜਲਾਲਾਬਾਦ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ, ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ ...
ਫ਼ਾਜ਼ਿਲਕਾ, 29 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਮੀਨ 'ਤੇ ਕਬਜ਼ਾ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਵਿਚ ਸਦਰ ਥਾਣਾ ਪੁਲਿਸ ਨੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਲੇਖ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ...
ਫ਼ਾਜ਼ਿਲਕਾ 29 ਨਵੰਬਰ(ਦਵਿੰਦਰ ਪਾਲ ਸਿੰਘ)-ਐੱਸ. ਡੀ. ਐਮ. ਫ਼ਾਜ਼ਿਲਕਾ ਕੇਸ਼ਵ ਗੋਇਲ ਦੀ ਅਗਵਾਈ ਹੇਠ ਸਵੱਛਤਾ ਸਰਵੇਖਣ 2021 ਨੂੰ ਮੁੱਖ ਰੱਖਦੇ ਹੋਏ ਨਗਰ ਕੌਾਸਲ ਫ਼ਾਜ਼ਿਲਕਾ ਵਲੋਂ ਸ਼ਹਿਰ ਦੀ ਸਾਫ਼-ਸਫ਼ਾਈ ਨੂੰ ਹੋਰ ਬਿਹਤਰ ਬਣਾਉਣ ਲਈ ਸਰਕਾਰ ਵਲੋਂ ਸ਼ੁਰੂ ਕੀਤੇ ਗਏ ...
ਜਲਾਲਾਬਾਦ, 29 ਨਵੰਬਰ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਸ਼ਹਿਰ ਅੰਦਰ ਮੋਟਰਸਾਈਕਲ ਚੋਰੀ ਦੀਆਂ ਘਟਨਾਵਾਂ ਵਿਚ ਕੋਈ ਗਿਰਾਵਟ ਨਹੀਂ ਆ ਰਹੀ ਅਤੇ ਲਗਾਤਾਰ ਹੀ ਕਿਸੇ ਨਾ ਕਿਸੇ ਪਾਸੇ ਮੋਟਰਸਾਈਕਲ ਚੋਰੀ ਦੀ ਘਟਨਾ ਸਾਹਮਣੇ ਆ ਰਹੀ ਹੈ | ਹੁਣ ਸ਼ਹਿਰ ਦੇ ਪੰਜਾਬ ਨੈਸ਼ਨਲ ...
ਫ਼ਾਜ਼ਿਲਕਾ 29 ਨਵੰਬਰ(ਦਵਿੰਦਰ ਪਾਲ ਸਿੰਘ)-ਐੱਸ. ਡੀ. ਐਮ. ਫ਼ਾਜ਼ਿਲਕਾ ਕੇਸ਼ਵ ਗੋਇਲ ਦੀ ਅਗਵਾਈ ਹੇਠ ਸਵੱਛਤਾ ਸਰਵੇਖਣ 2021 ਨੂੰ ਮੁੱਖ ਰੱਖਦੇ ਹੋਏ ਨਗਰ ਕੌਾਸਲ ਫ਼ਾਜ਼ਿਲਕਾ ਵਲੋਂ ਸ਼ਹਿਰ ਦੀ ਸਾਫ਼-ਸਫ਼ਾਈ ਨੂੰ ਹੋਰ ਬਿਹਤਰ ਬਣਾਉਣ ਲਈ ਸਰਕਾਰ ਵਲੋਂ ਸ਼ੁਰੂ ਕੀਤੇ ਗਏ ...
ਫ਼ਾਜ਼ਿਲਕਾ, 29 ਨਵੰਬਰ(ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦੇ ਅੱਜ 26 ਕੇਸ ਸਾਹਮਣੇ ਆਏ ਹਨ, ਜਿਸ ਨਾਲ ਐਕਟਿਵ ਕੇਸਾਂ ਦੀ ਗਿਣਤੀ 204 ਹੋ ਗਈ ਹੈ | ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਭਰ ਵਿਚ ਕੋਰੋਨਾ ਦੇ ਅੱਜ ਤੱਕ ...
ਫ਼ਾਜ਼ਿਲਕਾ 29 ਨਵੰਬਰ(ਅਮਰਜੀਤ ਸ਼ਰਮਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਈ.ਟੀ.ਟੀ. ਦੀਆਂ 2364 ਪੋਸਟਾਂ ਲਈ ਕਰਵਾਈ ਗਈ ਭਰਤੀ ਪ੍ਰੀਖਿਆ ਸਫਲਤਾ ਪੂਰਵਕ ਸੰਪੰਨ ਹੋਈ | ਜ਼ਿਲ੍ਹਾ ਫ਼ਾਜ਼ਿਲਕਾ ਵਿਚ ਇਸ ਪ੍ਰੀਖਿਆ ਲਈ ਜ਼ਿਲ੍ਹਾ ਦੇ 5327 ਉਮੀਦਵਾਰਾਂ ਨੇ ਅਪਲਾਈ ਕੀਤਾ ਸੀ | ...
ਫ਼ਾਜ਼ਿਲਕਾ, 29 ਨਵੰਬਰ(ਦਵਿੰਦਰ ਪਾਲ ਸਿੰਘ)-ਸਿਟੀ ਥਾਣਾ ਪੁਲਿਸ ਨੇ ਬੀਤੇ ਦਿਨ ਹੋਈ ਚੋਰੀ ਦੇ ਮਾਮਲੇ ਵਿਚ ਨਾਮਾਲੂਮ ਵਿਅਕਤੀ ਵਿਰੁੱਧ ਮੁਕੱਦਮਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਡਾ. ਵਿਜੇ ਠੱਕਰ ਪੁੱਤਰ ਸੋਹਣ ਲਾਲ ਠੱਕਰ ਵਾਸੀ ਸ਼ਕਤੀ ਨਗਰ ...
ਫ਼ਾਜ਼ਿਲਕਾ, 29 ਨਵੰਬਰ (ਦਵਿੰਦਰ ਪਾਲ ਸਿੰਘ)-ਪਤਨੀ ਨੂੰ ਤੰਗ ਪਰੇਸ਼ਾਨ ਕਰਨ ਅਤੇ ਉਸ ਨੂੰ ਵਸਾਉਣ ਤੋਂ ਇਨਕਾਰ ਕਰਨ ਦੇ ਦੋਸ਼ ਤਹਿਤ ਸਿਟੀ ਥਾਣਾ ਪੁਲਿਸ ਫ਼ਾਜ਼ਿਲਕਾ ਨੇ ਪਤੀ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | 24 ਮਈ 2020 ਨੂੰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਨੀਤੂ ...
ਮੰਡੀ ਘੁਬਾਇਆ,29 ਨਵੰਬਰ (ਅਮਨ ਬਵੇਜਾ)-ਜਲਾਲਾਬਾਦ ਦੇ ਵਿਧਾਇਕ ਰਮਿੰਦਰ ਸਿੰਘ ਆਵਲਾ ਵਲੋਂ ਮੰਡੀ ਘੁਬਾਇਆ ਦੇ ਪ੍ਰਾਇਮਰੀ ਹੈਲਥ ਸੈਂਟਰ ਨੂੰ ਇਕ ਹੋਰ ਐਾਬੂਲੈਂਸ ਮੁਹੱਈਆ ਕਰਵਾਈ ਗਈ ਕਿਉਂਕਿ ਪੁਰਾਣੀ ਐਾਬੂਲੈਂਸ ਦੀ ਹਾਲਤ ਖ਼ਸਤਾ ਹੋਣ ਕਰ ਕੇ ਇਲਾਜ ਲਈ ਸਥਾਨਕ ...
ਅਬੋਹਰ,29 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸ੍ਰੀ ਗੁਰੂ ਜੰਬੇਸਵਰ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਹਰੀਪੁਰਾ ਵਿਚ ਗੁਰੂ ਨਾਨਕ ਦੇਵ ਜੀ ਦਾ 551ਵਾਂ ਜਨਮ ਦਿਹਾੜਾ ਮਨਾਇਆ ਗਿਆ | ਮੈਡਮ ਹਰਦੀਪ ਕੌਰ ਨੇ ਮੰਚ ਦਾ ਸੰਚਾਲਨ ਕੀਤਾ ਅਤੇ ਜਪੁਜੀ ਸਾਹਿਬ ਦੀ ਵਿਆਖਿਆ ...
ਫ਼ਾਜ਼ਿਲਕਾ, 29 ਨਵੰਬਰ(ਦਵਿੰਦਰ ਪਾਲ ਸਿੰਘ)-ਕੁੱਟਮਾਰ ਅਤੇ ਫਾਇਰ ਕਰਨ ਦੇ ਦੋਸ਼ ਵਿਚ ਖੂਈਖੇੜਾ ਥਾਣਾ ਪੁਲਿਸ ਨੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਅਮਿੱਤ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਚੂਹੜੀ ਵਾਲਾ ਧੰਨਾ ਨੇ ...
ਫ਼ਾਜ਼ਿਲਕਾ, 29 ਨਵੰਬਰ (ਅਮਰਜੀਤ ਸ਼ਰਮਾ)-ਬੇਰੁਜ਼ਗਾਰ ਸਾਂਝੇ ਮੋਰਚੇ ਵਲੋਂ ਸਿੱਖਿਆ ਅਤੇ ਸਿਹਤ ਵਿਭਾਗ ਵਿਚ ਭਰਤੀ ਦੀ ਮੰਗ ਨੂੰ ਲੈ ਕੇ ਵਿੱਢੇ ਸੰਘਰਸ਼ ਤਹਿਤ ਇਕ ਦਸੰਬਰ ਨੂੰ ਪਟਿਆਲਾ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਮੋਤੀ ਮਹਿਲ ਦੇ ਘਿਰਾਓ ਲਈ ਤਿਆਰੀਆਂ ਜ਼ੋਰਾਂ ...
ਮੰਡੀ ਲਾਧੂਕਾ, 29 ਨਵੰਬਰ (ਰਾਕੇਸ਼ ਛਾਬੜਾ)-ਪੰਜਾਬ ਸਰਕਾਰ ਵਲੋਂ ਪਹਿਲੀ ਦਸੰਬਰ ਤੋਂ ਸੂਬੇ ਵਿਚ ਰਾਤ ਦਾ ਕਰਫ਼ਿਊ ਲਗਾਉਣ ਦੇ ਕੀਤੇ ਹੁਕਮਾਂ ਨੇ ਦਸੰਬਰ ਵਿਚ ਵਿਆਹ ਸਮਾਗਮ ਕਰਨ ਵਾਲੇ ਪਰਿਵਾਰਾਂ ਅਤੇ ਇਨ੍ਹਾਂ ਨਾਲ ਸਬੰਧਿਤ ਕਾਰੋਬਾਰੀਆਂ ਨੂੰ ਵਖਤ ਵਿਚ ਪਾ ਦਿੱਤਾ ...
ਬੱਲੂਆਣਾ, 29 ਨਵੰਬਰ(ਸੁਖਜੀਤ ਸਿੰਘ ਬਰਾੜ)-ਇਲਾਕੇ ਦੇ ਪਿੰਡ ਖੁੱਭਣ ਵਿਖੇ ਵਿਆਹ ਸਮਾਗਮ ਦੌਰਾਨ ਸਟੇਜ 'ਤੇ ਗੋਲੀ ਚਲਾਉਣ ਦੇ ਸਬੰਧ ਵਿਚ 3 ਵਿਅਕਤੀਆਂ ਖ਼ਿਲਾਫ਼ ਥਾਣਾ ਬਹਾਵਵਾਲਾ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਧਲਵਿੰਦਰ ਸਿੰਘ ...
ਫ਼ਾਜ਼ਿਲਕਾ, 29 ਨਵੰਬਰ (ਦਵਿੰਦਰ ਪਾਲ ਸਿੰਘ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਦਿਹਾੜਾ ਅੱਜ 30 ਨਵੰਬਰ ਸੋਮਵਾਰ ਨੂੰ ਫ਼ਾਜ਼ਿਲਕਾ ਅੰਦਰ ਬੜੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ | ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ.) ...
ਜਲਾਲਾਬਾਦ, 29 ਨਵੰਬਰ (ਕਰਨ ਚੁਚਰਾ)-ਥਾਣਾ ਸਦਰ ਅਤੇ ਥਾਣਾ ਵੈਰੋਕਾ ਪੁਲਿਸ ਨੇ ਸਵਾ 16 ਬੋਤਲਾਂ ਨਾਜਾਇਜ਼ ਸ਼ਰਾਬ, 55 ਲੀਟਰ ਲਾਹਣ ਅਤੇ ਚਾਲੂ ਭੱਠੀ ਦੇ ਸਾਮਾਨ ਸਮੇਤ 2 ਦੋਸ਼ੀਆਂ ਨੂੰ ਕਾਬੂ ਕੀਤਾ ਹੈ¢ ਜਾਂਚ ਅਧਿਕਾਰੀ ਗੁਰਚਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ...
ਜਲਾਲਾਬਾਦ, 29 ਨਵੰਬਰ (ਕਰਨ ਚੁਚਰਾ)- ਪਿੰਡ ਪ੍ਰਭਾਤ ਸਿੰਘ ਵਾਲਾ ਉਤਾੜ 'ਚ ਇਕ ਵਿਅਕਤੀ ਨੇ ਪਹਿਲੀ ਪਤਨੀ ਨੂੰ ਤਲਾਕ ਦਿੱਤੇ ਬਿਨਾਂ ਦੂਜਾ ਵਿਆਹ ਕਰ ਲਿਆ¢ ਥਾਣਾ ਸਦਰ ਪੁਲਿਸ ਨੇ ਇਸ ਸਬੰਧੀ ਦੋਸ਼ੀ ਤੇ ਧਾਰਾ 406, 494 ਦੇ ਅਧੀਨ ਪਰਚਾ ਦਰਜ ਕਰ ਲਿਆ ਹੈ¢ ਜਾਂਚ ਅਧਿਕਾਰੀ ...
ਅਬੋਹਰ, 29 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਡੀ.ਏ.ਵੀ ਕਾਲਜ ਵਲੋਂ ਵਿਦਿਆਰਥੀਆਂ ਅੰਦਰਲੀ ਪ੍ਰਤਿਭਾ ਨੂੰ ਨਿਖਾਰਨ ਲਈ ਲਗਾਤਾਰ ਉਪਰਾਲੇ ਕੀਤੇ ਜਾਂਦੇ ਹਨ | ਇਸ ਤਹਿਤ ਕੋਰੋਨਾ ਦੇ ਲਾਕ ਡਾਊਨ ਦੌਰਾਨ ਆਨਲਾਈਨ ਮੰਚ ਰਾਹੀਂ ਵੱਖ-ਵੱਖ ਗਤੀਵਿਧੀਆਂ ਕਾਲਜ ਵਲੋਂ ...
ਕੁੱਲਗੜ੍ਹੀ, 29 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ-ਮੋਗਾ ਮਾਰਗ 'ਤੇ ਪਿੰਡ ਆਲੇ ਵਾਲਾ ਦੇ ਨਜ਼ਦੀਕ ਹਰਿਆਲੀ ਪੈਟਰੋਲ ਪੰਪ 'ਤੇ ਕੰਮ ਕਰਦੇ ਚਾਰ ਮੁਲਾਜ਼ਮਾਂ ਨੂੰ ਬਿਜਲੀ ਦਾ ਕਰੰਟ ਲੱਗ ਗਿਆ | ਇਹ ਪੰਪ ਦੇ ਮੁਲਾਜ਼ਮ ਪੰਪ 'ਤੇ ਲੋਹੇ ਦੀ ਪੌੜੀ ਨਾਲ ਕੋਈ ਕੰਮ ਕਰ ...
ਫ਼ਾਜ਼ਿਲਕਾ, 29 ਨਵੰਬਰ(ਦਵਿੰਦਰ ਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਮੰਡਲ ਫ਼ਾਜ਼ਿਲਕਾ ਦੀ ਇਕ ਮੀਟਿੰਗ ਪਾਰਟੀ ਉਪ ਪ੍ਰਧਾਨ ਨਰਿੰਦਰ ਅਗਰਵਾਲ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਰਕੇਸ਼ ਧੂੜੀਆ ਅਤੇ ਜਨਰਲ ਸਕੱਤਰ ਅਸ਼ਵਨੀ ਫੁਟੇਲਾ ਵਿਸ਼ੇਸ਼ ਰੂਪ ਵਿਚ ...
ਖੂਈਆਂ ਸਰਵਰ, 29 ਨਵੰਬਰ (ਵਿਵੇਕ ਹੂੜੀਆ)-ਸਰਕਾਰੀ ਹਾਈ ਸਕੂਲ ਗੁੰਮਜਾਲ ਵਲੋਂ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੇ ਆਦੇਸ਼ਾਂ 'ਤੇ ਸਕੂਲ ਤਿੰਨ ਰੋਜ਼ਾ ਮਾਪੇ-ਅਧਿਆਪਕ ਮਿਲਣੀ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ਮੌਕੇ 'ਤੇ ਮੁੱਖ ਅਧਿਆਪਕ ਦਵਿੰਦਰ ਸਿੰਘ ਚੌਹਾਨ ...
ਫ਼ਾਜ਼ਿਲਕਾ, 29 ਨਵੰਬਰ (ਦਵਿੰਦਰ ਪਾਲ ਸਿੰਘ)-ਜੀ. ਏ. ਵੀ. ਸਕੂਲ ਚੂਹਾੜਿਆਂਵਾਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾਪੂਰਵਕ ਮਨਾਉਂਦੇ ਹੋਏ ਵਿਦਿਆਰਥੀਆਂ ਵਿਚ ਵੱਖ-ਵੱਖ ਪ੍ਰਕਾਰ ਦੀਆਂ ਆਨਲਾਈਨ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ...
ਅਬੋਹਰ, 29 ਨਵੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਸਰਕਾਰੀ ਕੰਨਿਆ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਵਿਚ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਦਿਵਿਆਂਗਾਂ ਦੀ ਚੋਣ ਪ੍ਰਤੀਕ੍ਰਿਆ ਵਿਚ ਭਾਗੀਦਾਰੀ ਅਤੇ ਮਜ਼ਬੂਤ ਲੋਕਤੰਤਰ ਵਿਚ ਹਿੱਸੇਦਾਰੀ ਦੇ ...
ਅਬੋਹਰ, ਬੱਲੂਆਣਾ 29 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ, ਸੁਖਜੀਤ ਸਿੰਘ ਬਰਾੜ)-ਉਪਮੰਡਲ ਦੇ ਪਿੰਡ ਭਾਗਸਰ ਨਿਵਾਸੀ ਇਕ ਨੌਜਵਾਨ ਨਾਲ ਕਈ ਜਣਿਆਂ ਵਲੋਂ ਕੁੱਟਮਾਰ ਕਰਨ ਤੇ ਉਸ ਦਾ ਦੁੱਧ ਡੋਲ੍ਹ ਦੇਣ ਦੇ ਮਾਮਲੇ ਵਿਚ ਪੁਲਸ ਨੇ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ...
ਜਲਾਲਾਬਾਦ, 29 ਨਵੰਬਰ (ਸਤਿੰਦਰ ਸਿੰਘ ਸੋਢੀ )-ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਵ. ਮਹੰਤ ਸੁਰਿੰਦਰ ਸਿੰਘ (ਮਿਰਚੂ) ਦੇ ਪਰਿਵਾਰਿਕ ਮੈਂਬਰਾਂ ਨਾਲ ਹਲਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੇ ਭਰਾ ਜਸਬੀਰ ਸਿੰਘ ਆਵਲਾ (ਸਵੀਟੀ) ਨੇ ਦੁੱਖ ਸਾਂਝਾ ਕੀਤਾ | ਇਸ ਦੌਰਾਨ ਜਸਬੀਰ ...
ਮੰਡੀ ਰੋੜਾਂਵਾਲੀ, 29 ਨਵੰਬਰ (ਮਨਜੀਤ ਸਿੰਘ ਬਰਾੜ)-ਪਹਿਲੇ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਦੇਵ ਦੀ ਦੇ 551ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਗੁਰਦੁਆਰਾ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਜੰਡਵਾਲਾ ਭੀਮੇਸ਼ਾਹ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ...
ਮੰਡੀ ਰੋੜਾਂਵਾਲੀ, 29 ਨਵੰਬਰ (ਮਨਜੀਤ ਸਿੰਘ ਬਰਾੜ)-ਪਹਿਲੇ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਦੇਵ ਦੀ ਦੇ 551ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਗੁਰਦੁਆਰਾ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਜੰਡਵਾਲਾ ਭੀਮੇਸ਼ਾਹ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX