ਤਾਜਾ ਖ਼ਬਰਾਂ


ਸਰਦੂਲ ਸਿਕੰਦਰ ਦੀਆਂ ਅੰਤਿਮ ਰਸਮਾਂ 'ਚ ਸ਼ਾਮਲ ਹੋਏ ਗੁਰਦਾਸ ਮਾਨ ਅਤੇ ਭਗਵੰਤ ਮਾਨ
. . .  3 minutes ago
ਖੰਨਾ, 25 ਫਰਵਰੀ- ਸਰਦੂਲ ਸਿਕੰਦਰ ਦੀਆਂ ਸਪੁਰਦ-ਏ-ਖਾਕ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਲਈ ਗੁਰਦਾਸ ਮਾਨ ਪਿੰਡ ਖੇੜੀ ਨੌਧ ਸਿੰਘ ਪਹੁੰਚੇ ਹਨ। ਉਨ੍ਹਾਂ ਪਰਿਵਾਰ ਨਾਲ ਦੁੱਖ ਵੀ ਵੰਡਾਇਆ...
ਬਾਲ ਅਧਿਕਾਰ ਕਮਿਸ਼ਨ ਨੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਪੇਪਰ ਆਨਲਾਈਨ ਲੈਣ ਦੀ ਪੰਜਾਬ ਸਰਕਾਰ ਨੂੰ ਕੀਤੀ ਸਿਫ਼ਾਰਿਸ਼
. . .  8 minutes ago
ਚੰਡੀਗੜ੍ਹ, 25 ਫਰਵਰੀ- ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਅੱਜ ਪੰਜਾਬ ਸਰਕਾਰ ਨੂੰ ਸਿਫ਼ਾਰਿਸ਼ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸੂਬੇ 'ਚ ਪ੍ਰੀ ਨਰਸਰੀ ਤੋਂ ਲੈ ਕੇ 8ਵੀਂ ਜਮਾਤ ਤੱਕ...
ਸੋਸ਼ਲ ਮੀਡੀਆ ਅਤੇ ਓ. ਟੀ. ਟੀ. ਪਲੇਟਫ਼ਾਰਮ ਲਈ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼
. . .  18 minutes ago
ਨਵੀਂ ਦਿੱਲੀ, 25 ਫਰਵਰੀ- ਭਾਰਤ ਸਰਕਾਰ ਨੇ ਅੱਜ ਸੋਸ਼ਲ ਮੀਡੀਆ ਓ. ਟੀ. ਟੀ. ਪਲੇਟਫ਼ਾਰਮਾਂ ਅਤੇ ਨਿਊਜ਼ ਪੋਰਟਲਾਂ ਲਈ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ। ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਅਤੇ ਪ੍ਰਕਾਸ਼ ਜਾਵੜੇਕਰ...
ਤੇਲ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ 'ਚ 'ਆਪ' ਵਲੋਂ ਕੋਟਕਪੂਰਾ 'ਚ ਰੋਸ ਪ੍ਰਦਰਸ਼ਨ
. . .  35 minutes ago
ਕੋਟਕਪੂਰਾ, 25 ਫਰਵਰੀ (ਮੋਹਰ ਗਿੱਲ)- ਦਿਨ-ਬ-ਦਿਨ ਵਧ ਰਹੀਆਂ ਤੇਲ, ਰਸੋਈ ਗੈਸ ਦੀਆਂ ਕੀਮਤਾਂ ਦੇ ਵਿਰੋਧ 'ਚ ਕੋਟਕਪੂਰਾ 'ਚ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਕੇਂਦਰ ਅਤੇ ਸੂਬਾ ਸਰਕਾਰਾਂ...
ਡਿਜੀਟਲ ਮੀਡੀਆ 'ਚ ਕੋਈ ਬੰਧਨ ਨਹੀਂ ਹੈ- ਪ੍ਰਕਾਸ਼ ਜਾਵੜੇਕਰ
. . .  55 minutes ago
ਉਮਰ ਦੇ ਹਿਸਾਬ ਨਾਲ ਕੰਟੈਂਟ ਦਾ ਵਰਗੀਕਰਨ ਹੋਵੇਗਾ- ਪ੍ਰਕਾਸ਼ ਜਾਵੜੇਕਰ
. . .  57 minutes ago
ਪੈਰੇਂਟਲ ਲਾਕ ਦੀ ਸਹੂਲਤ ਦੇਣੀ ਪਏਗੀ- ਪ੍ਰਕਾਸ਼ ਜਾਵੜੇਕਰ
. . .  58 minutes ago
3 ਮਹੀਨਿਆਂ 'ਚ ਕਾਨੂੰਨ ਲਾਗੂ ਕਰਾਂਗੇ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਸਭ ਤੋਂ ਪਹਿਲਾਂ ਪੋਸਟ ਪਾਉਣ ਦੀ ਜਾਣਕਾਰੀ ਦੇਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਇਤਰਾਜ਼ਯੋਗ ਪੋਸਟ 24 ਘੰਟਿਆਂ 'ਚ ਹਟਾਉਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਹਰ ਮਹੀਨੇ ਸ਼ਿਕਾਇਤ ਅਤੇ ਕਾਰਵਾਈ ਦੀ ਰਿਪੋਰਟ ਦੇਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਨੋਡਲ ਅਧਿਕਾਰੀ ਦੀ ਨਿਯੁਕਤੀ ਕਰਨੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਯੂ., ਯੂ. ਏ. 7 ਅਤੇ ਯੂ. ਏ. 13 ਵਰਗੀਆਂ ਸ਼੍ਰੇਣੀਆਂ ਬਣਨਗੀਆਂ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਤਿੰਨ ਪੱਧਰ 'ਤੇ ਨਿਗਰਾਨੀ ਮੈਕੇਨਿਜ਼ਮ ਬਣੇਗਾ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਸੋਸ਼ਲ ਮੀਡੀਆ ਲਈ ਗਾਈਡਲਾਈਨਜ਼ ਤੈਅ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਸੋਸ਼ਲ ਮੀਡੀਆ ਦੀ ਵਰਤੋਂ ਅੱਤਵਾਦੀ ਵੀ ਕਰ ਰਹੇ ਹਨ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਅਸੀਂ ਸੋਸ਼ਲ ਮੀਡੀਆ ਦੀ ਗਲਤ ਵਰਤੋਂ ਦੇ ਵਿਰੁੱਧ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਨਫ਼ਰਤ ਫੈਲਾਉਣ ਲਈ ਹੋ ਰਹੀ ਹੈ ਸੋਸ਼ਲ ਮੀਡੀਆ ਵਰਤੋਂ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਭਾਰਤ 'ਚ ਵਪਾਰ ਲਈ ਸੋਸ਼ਲ ਮੀਡੀਆ ਦਾ ਸਵਾਗਤ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਸੋਸ਼ਲ ਮੀਡੀਆ. ਓ. ਟੀ. ਟੀ., ਨਿਊਜ਼ ਪੋਰਟਲਾਂ ਲਈ ਸਰਕਾਰ ਵਲੋਂ ਨਵੇਂ ਨਿਯਮ ਜਾਰੀ
. . .  about 1 hour ago
ਤਰਨਤਾਰਨ 'ਚ ਕਿਸਾਨ ਜਥੇਬੰਦੀਆਂ ਨੇ ਦਿੱਲੀ ਦੇ ਸ਼ਹੀਦਾਂ ਨੂੰ ਸਮਰਪਿਤ ਮਹਾ ਰੈਲੀ ਦਾ ਕੀਤਾ ਆਯੋਜਨ
. . .  about 1 hour ago
ਤਰਨਤਾਰਨ, 25 ਫਰਵਰੀ (ਹਰਿੰਦਰ ਸਿੰਘ/ਵਿਕਾਸ ਮਰਵਾਹਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਦਿੱਲੀ ਦੇ ਸ਼ਹੀਦਾਂ ਨੂੰ ਸਮਰਪਿਤ ਇਕ ਮਹਾ ਰੈਲੀ ਦਾ ਆਯੋਜਨ ਤਰਨਤਾਰਨ ਦੀ ਸਥਾਨਕ ਦਾਣਾ ਮੰਡੀ ਵਿਖੇ ਕੀਤਾ...
ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ 'ਚ ਵੱਡੀ ਗਿਣਤੀ 'ਚ ਪਹੁੰਚੇ ਪੰਜਾਬੀ ਕਲਾਕਾਰ
. . .  about 1 hour ago
ਖੰਨਾ, 25 ਫਰਵਰੀ (ਹਰਜਿੰਦਰ ਲਾਲ)- ਮਰਹੂਮ ਜਨਾਬ ਸਰਦੂਲ ਸਿਕੰਦਰ ਦੀ ਅਲਵਿਦਾ ਯਾਤਰਾ 'ਚ ਹਰਭਜਨ ਮਾਨ, ਬੱਬੂ ਮਾਨ, ਜਸਬੀਰ ਜੱਸੀ, ਪੰਮੀ ਬਾਈ, ਸਰਦਾਰ ਅਲੀ, ਕਮਲ ਖਾਨ, ਬਾਈ ਜੀ ਕੁਟੀਆ ਵਾਲੇ...
ਬਜਟ ਇਜਲਾਸ ਵਿਚਾਲੇ ਪੰਜਾਬ ਸਰਕਾਰ ਨੇ 1 ਮਾਰਚ ਨੂੰ ਸੱਦੀ ਕੈਬਨਿਟ ਦੀ ਬੈਠਕ
. . .  about 1 hour ago
ਚੰਡੀਗੜ੍ਹ, 25 ਫਰਵਰੀ- ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਮਾਰਚ ਤੋਂ ਸ਼ੁਰੂ ਹੋਵੇਗਾ। ਇਸ ਵਿਚਾਲੇ ਪੰਜਾਬ ਸਰਕਾਰ ਵਲੋਂ 1 ਮਾਰਚ ਨੂੰ ਪੰਜਾਬ ਕੈਬਨਿਟ ਦੀ ਬੈਠਕ ਵੀ ਸੱਦੀ ਗਈ ਹੈ। ਇਹ ਬੈਠਕ ਦੁਪਹਿਰ ਇਕ...
ਖੰਨਾ ਵਾਸੀਆਂ ਵਲੋਂ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਸਮੇਂ ਕੀਤੀ ਜਾ ਰਹੀ ਹੈ ਫੁੱਲਾਂ ਦੀ ਵਰਖਾ
. . .  about 1 hour ago
ਖੰਨਾ, 25 ਫਰਵਰੀ- ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਸਮੇਂ ਤਾਂ-ਤਾਂ ਖੰਨਾ ਵਾਸੀਆਂ ਵਲੋਂ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਸਰਦੂਲ ਸਿਕੰਦਰ ਨੂੰ...
ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਬੂਲੇਪੁਰ ਤੋਂ ਖੰਨੇ ਵਲ ਚੱਲੀ
. . .  about 1 hour ago
ਖੰਨਾ, 25 ਫਰਵਰੀ (ਹਰਜਿੰਦਰ ਸਿੰਘ ਲਾਲ)- ਜਨਾਬ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਬੂਲੇਪੁਰ ਤੋਂ ਖੰਨੇ ਵੱਲ ਨੂੰ ਚੱਲ ਚੁੱਕੀ ਹੈ। ਇਸ ਸਮੇਂ ਉਹ ਐਸਐਸਪੀ ਦਫ਼ਤਰ ਖੰਨਾ ਦੇ ਅੱਗੇ ਤੋਂ ਬੱਸ ਸਟੈਂਡ ਵੱਲ ਨੂੰ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 16 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਨਫ਼ਰਤ ਪ੍ਰੇਮ ਨਾਲ ਅਤੇ ਗ਼ਲਤਫਹਿਮੀ ਦੂਸਰੇ ਦੇ ਦ੍ਰਿਸ਼ਟੀਕੋਣ ਨੂੰ ਸਮਝਣ ਨਾਲ ਹੀ ਦੂਰ ਹੁੰਦੀ ਹੈ। -ਮਹਾਤਮਾ ਬੁੱਧ

ਬਠਿੰਡਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਲੌਕਿਕ ਨਗਰ ਕੀਰਤਨ ਸਜਾਇਆ

ਤਲਵੰਡੀ ਸਾਬੋ, 29 ਨਵੰਬਰ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜਿਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਇਲਾਕੇ ਦੀ ਸੰਗਤ ਨੇ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ, ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਵਲੋਂ ਕੀਤੀ ਗਈ | ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਤੇ ਹੋਰਨਾਂ ਮੁਹਤਬਰਾਂ ਨੂੰ ਸਿਰੋਪਾਓ ਭੇਟ ਕੀਤੇ ਗਏ | ਨਗਰ ਕੀਰਤਨ ਦੇ ਅੱਗੇ ਇੰਟਰਨੈਸ਼ਨਲ ਗਤਕਾ ਅਕੈਡਮੀ ਦੇ ਸਿੰਘਾਂ ਵਲੋਂ ਗਤਕੇ ਦੇ ਜੰਗਜੂ ਜੌਹਰ ਦਿਖਾਏ ਜਾ ਰਹੇ ਹਨ ਤੇ ਬੈਂਡ ਪਾਰਟੀ ਦਾ ਬੈਂਡ ਨਗਰ ਕੀਰਤਨ ਦੀ ਰੌਣਕ ਨੂੰ ਹੋਰ ਵਧਾ ਰਿਹਾ ਸੀ | ਨਗਰ ਕੀਰਤਨ ਦੌਰਾਨ ਸੰਗਤਾਂ ਗੁਰੂ ਜੱਸ ਗਾਇਨ ਕਰਦੀਆਂ ਹੋਈਆਂ ਪਾਲਕੀ ਸਾਹਿਬ ਦੇ ਪਿੱਛੇ ਚੱਲ ਰਹੀਆਂ ਸਨ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੂਹ ਸਿੱਖ ਜਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਅਸਲ ਜ਼ਿੰਦਗੀ 'ਚ ਅਪਣਾਉਣ ਲਈ ਪ੍ਰੇਰਿਤ ਕੀਤਾ | ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ 'ਤੇ ਇਲਾਕੇ ਦੀ ਸੰਗਤ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਤੇ ਲੰਗਰ ਲਗਾਏ ਗਏ | ਇਸ ਮੌਕੇ ਭਾਈ ਮੋਹਣ ਸਿੰਘ ਬੰਗੀ ਤੇ ਜਗਸੀਰ ਸਿੰਘ ਮਾਂਗੇਆਣਾ ਦੋਵੇਂ ਸ਼੍ਰੋਮਣੀ ਕਮੇਟੀ ਮੈਂਬਰ, ਭਾਈ ਮੇਜਰ ਸਿੰਘ ਮੀਤ ਮੈਨੇਜਰ ਤਖ਼ਤ ਸ੍ਰੀ ਦਮਦਮਾ ਸਾਹਿਬ, ਗੁਰਤਿੰਦਰ ਸਿੰਘ ਰਿੰਪੀ ਮਾਨ ਪ੍ਰਧਾਨ ਨਗਰ ਪੰਚਾਇਤ ਤਲਵੰਡੀ ਸਾਬੋ, ਅਜ਼ੀਜ਼ ਖ਼ਾਨ ਉੱਪ ਪ੍ਰਧਾਨ ਨਗਰ ਪੰਚਾਇਤ, ਕੌਾਸਲਰ ਹਰਬੰਸ ਸਿੰਘ, ਕੁਲਵਿੰਦਰ ਸਿੰਘ ਬੰਗੀ ਰਿਕਾਰਡ-ਕੀਪਰ, ਹਰਜਿੰਦਰ ਸਿੰਘ ਕਿਲੀ, ਮੰਗਲ ਸਿੰਘ ਮਰਗਿੰਦਪੁਰਾ, ਸੁਰਿੰਦਰ ਸਿੰਘ ਮੰਡੇਰ, ਜਗਰੂਪ ਸਿੰਘ ਢੱਡੇ, ਸੁਰਜੀਤ ਸਿੰਘ ਬੰਗੀ, ਜਗਦੀਪ ਸਿੰਘ ਬੰਗੀ, ਬਲਕਾਰ ਸਿੰਘ ਖ਼ਜ਼ਾਨਚੀ, ਮਨਦੀਪ ਸਿੰਘ ਮਾਖਾ ਸਟੋਰਕੀਪਰ, ਵਰਿੰਦਰ ਸਿੰਘ ਇੰਚਾਰਜ ਪਾਠਾਂ, ਗੁਰਚਰਨ ਸਿੰਘ, ਸੁਖਦੇਵ ਸਿੰਘ ਪ੍ਰਧਾਨ ਸਹਾਰਾ ਕਲੱਬ ਤਲਵੰਡੀ ਸਾਬੋ, ਅਮਰੀਕ ਸਿੰਘ ਡਸਕਾ ਤੇ ਪਰਮਜੀਤ ਪੰਮਾ ਤੋਂ ਇਲਾਵਾ ਇਲਾਕੇ ਦੀ ਸੰਗਤ ਸੀ |
ਰਾਮਾਂ ਮੰਡੀ, (ਗੁਰਪ੍ਰੀਤ ਸਿੰਘ ਅਰੋੜਾ/ਤਰਸੇਮ ਸਿੰਗਲਾ/ਅਮਰਜੀਤ ਸਿੰਘ ਲਹਿਰੀ)- ਸ਼ਹਿਰ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਸਾਹਿਬ ਰਾਮਾਂ ਮੰਡੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਖੂਹ ਵਾਲਾ ਚੌਕ, ਗਾਂਧੀ ਚੌਕ, ਰੇਲਵੇ ਚੌਾਕ ਅਤੇ ਗਲੀਆ-ਮਹੁੱਲਿਆ ਵਿਚ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਪਹੁੰਚਿਆ | ਇਸ ਵਿਸ਼ਾਲ ਨਗਰ ਕੀਰਤਨ ਦੌਰਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਫੁੱਲਾਂ ਨਾਲ ਸਜਾਇਆ ਹੋਇਆ ਸੀ | ਪੰਜ ਪਿਆਰੇ ਇਸ ਵਿਸ਼ਾਲ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਸਨ ਅਤੇ ਰਾਗੀ ਜੱਥਿਆ ਦੁਆਰਾ ਕੀਰਤਨ ਦਰਬਾਰ ਲਗਾ ਕੇ ਗੁਰਬਾਣੀ ਦਾ ਜਸ ਸੁਣਾ ਕੇ ਮੌਜੂਦ ਸੰਗਤਾਂ ਨੂੰ ਨਿਹਾਲ ਕੀਤਾ ਜਾ ਰਿਹਾ ਸੀ | ਨਗਰ ਕੀਰਤਨ ਦੀ ਫ਼ੌਜੀ ਬੈਂਡ ਸ਼ੋਭਾ ਵਧਾ ਰਹੇ ਸਨ | ਇਸ ਵਿਸ਼ਾਲ ਨਗਰ ਕੀਰਤਨ ਦੌਰਾਨ ਵੱਖ-ਵੱਖ ਸਵਾਗਤੀ ਗੇਟ ਲਗਾਏ ਗਏ ਸਨ ਅਤੇ ਸ਼ਰਧਾਲੂਆਂ ਵਲੋਂ ਥਾਂ-ਥਾਂ 'ਤੇ ਚਾਹ, ਮਠਿਆਈਆਂ ਅਤੇ ਬਰੈੱਡ-ਪਕੌੜਿਆਂ ਦੇ ਲੰਗਰ ਵੀ ਲਗਾਏ ਤੇ ਸਵਾਗਤ ਕੀਤਾ ਗਿਆ | ਇਸ ਨਗਰ ਕੀਰਤਨ 'ਚ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦੀਦਾਰ ਸਿੰਘ ਮੱਕੜ, ਉੱਘੇ ਸਮਾਜ ਸੇਵੀ ਸੱਤਵੀਰ ਸਿੰਘ ਅਸੀਜਾ, ਬਲਵੀਰ ਸਿੰਘ ਮੱਕੜ, ਜਨਰਲ ਸਕੱਤਰ ਅਮਰੀਕ ਸਿੰਘ ਘੁਲਿਆਣੀ, ਅਮਰਜੀਤ ਸਿੰਘ ਅਸੀਜਾ, ਗੁਰਿੰਦਰ ਸਿੰਘ ਮੱਕੜ, ਇਵਨੀਤ ਸਿੰਘ ਮਿੰਕੂ ਅਸੀਜਾ, ਲਵਲੀ ਖ਼ਾਲਸਾ, ਇੰਦਰ ਸਿੰਘ ਡੰਗ, ਧਰਮ ਸਿੰਘ ਪੁਨਿਆਣੀ, ਬਲਜੀਤ ਸਿੰਘ ਬਰਾੜ, ਸੁਰਿੰਦਰ ਸਿੰਘ ਪੁਨਿਆਣੀ, ਭਰਪੂਰ ਸਿੰਘ ਸਿੱਧੂ, ਹਰਨੇਕ ਸਿੰਘ ਮੱਕੜ, ਦਰਸ਼ਨ ਸਿੰਘ ਸਿੱਧੂ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਅੱਜ ਗੁਰਦੁਆਰਾ ਸਿੰਘ ਸਭਾ ਵਲੋਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਬਾਜ਼ਾਰਾਂ 'ਚੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦੀ ਖ਼ੁਸ਼ੀ 'ਚ ਕੀਰਤਨ ਵਿਚ ਸ਼ਾਮਿਲ ਸੰਗਤਾਂ ਲਈ ਮੇਨ ਬਾਜ਼ਾਰ ਵਲੋਂ ਬਰੈੱਡਾਂ, ਰੇਲਵੇ ਚੌਕ ਵਿਚ ਡਾ. ਬੀ. ਆਰ. ਅੰਬੇਡਕਰ ਸੰਗਠਨ ਰਾਮਾਂ ਨੇ ਗੁਰਪੁਰਬ ਦੀ ਖ਼ੁਸ਼ੀ ਵਿਚ ਸੰਗਤਾਂ ਨੂੰ ਲੱਡੂਆਂ, ਖ਼ਾਲਸਾ ਵੈਸ਼ਨੂੰ ਹੋਟਲ ਵਲੋਂ ਚਾਹ ਅਤੇ ਮੱਠੀਆਂ ਦਾ ਅਤੇ ਭੈਣਾਂ ਵਲੋਂ ਕੇਲਿਆਂ ਦਾ ਲੰਗਰ ਵਰਤਾਇਆ ਗਿਆ ਤੇ ਗੁਰਦੁਆਰਾ ਕਮੇਟੀ ਦੇ ਮੁੱਖ ਸੇਵਾਦਾਰ ਦੀਦਾਰ ਸਿੰਘ ਮੱਕੜ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ ਗਈ | ਉਨ੍ਹਾਂ ਲੰਗਰ ਵਰਤਾਉਣ ਦੇ ਨਾਲ-ਨਾਲ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਵੀ ਦਿੱਤੀ | ਇਸ ਮੌਕੇ ਸੰਗਠਨ ਦੇ ਬਲਾਕ ਰਾਮਾਂ ਦੇ ਪ੍ਰਧਾਨ ਹੰਸ ਰਾਜ ਨੇ ਕਿਹਾ ਕਿ ਸਮੂਹ ਦੇਸ਼ ਵਾਸੀਆਂ ਨੂੰ ਸਮੂਹ ਗੁਰੂਆਂ ਦੇ ਤਿਉਹਾਰ ਜਾਤੀ ਅਤੇ ਧਰਮਾਂ ਤੋਂ ਉੱਪਰ ਉੱਠ ਕੇ ਸਾਂਝੇ ਤੌਰ 'ਤੇ ਮਨਾਉਣੇ ਚਾਹੀਦੇ ਹਨ | ਇਸ ਮੌਕੇ ਸੰਗਠਨ ਦੇ ਤਰਸੇਮ ਕੁਮਾਰ ਜਨਰਲ ਸਕੱਤਰ, ਕਿਸ਼ੋਰੀ ਲਾਲ, ਯਾਦਵ ਰਾਏ ਮੀਤ ਪ੍ਰਧਾਨ, ਰਜਿੰਦਰ ਕੁਮਾਰ ਕੈਸ਼ੀਅਰ, ਬਿ੍ਜ ਲਾਲ ਸਾਬਕਾ ਮੈਨੇਜਰ ਪੀਐਨਬੀ, ਮਹੇਸ਼ ਕੁਮਾਰ, ਸੀਤਾ ਰਾਮ, ਡਾ.ਸੋਹਨ ਲਾਲ ਕਲਿਆਣੀ ਅਤੇ ਵਿਜੈਪਾਲ ਸਾਬਕਾ ਮੀਤ ਪ੍ਰਧਾਨ ਨਗਰ ਕੌਾਸਲ ਆਦਿ ਹਾਜ਼ਰ ਸਨ |
ਤਲਵੰਡੀ ਸਾਬੋ, (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਧੰਨ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਅਤੇ ਸਿਧਾਂਤਾਂ ਨੂੰ ਘਰ-ਘਰ ਪਹੁੰਚਾਉਣ ਦੇ ਮੰਤਵ ਨਾਲ ਸ਼ਾਮ ਸਮੇਂ ਸੰਗਤਾਂ ਦੇ ਘਰਾਂ ਵਿਚ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ, ਜਿਨ੍ਹਾਂ 'ਚ ਵੱਡੀ ਗਿਣਤੀ 'ਚ ਸੰਗਤਾਂ ਵੀ ਹਾਜ਼ਰੀ ਲਵਾ ਰਹੀਆਂ ਹਨ | ਤਖ਼ਤ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸ਼ਾਮ ਦੇ ਸਮਾਗਮ ਨਗਰ ਅੰਦਰ ਵੱਖ-ਵੱਖ ਘਰਾਂ 'ਚ 24 ਨਵੰਬਰ ਤੋਂ ਕੀਤੇ ਜਾ ਰਹੇ ਹਨ | ਇਸੇ ਲੜੀ 'ਚ ਬੀਤੀ ਰਾਤ ਮਾਰਕੀਟ ਕਮੇਟੀ ਤਲਵੰਡੀ ਸਾਬੋ ਦੇ ਉੱਪ ਚੇਅਰਮੈਨ ਬਚਿੱਤਰ ਸਿੰਘ ਦੇ ਘਰ ਵਿਚ ਸਮਾਗਮ ਕੀਤਾ ਗਿਆ, ਜਿਸ ਦੌਰਾਨ ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਭੈਅ ਸਿੰਘ ਦੇ ਜਥੇ ਵਲੋਂ ਰਸਮਈ ਕੀਰਤਨ ਕੀਤਾ ਗਿਆ ਜਦਕਿ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਅਤੇ ਜੀਵਨ ਤੇ ਚਾਨਣਾ ਪਾਉਂਦੇ ਹੋਏ ਗੁਰ ਇਤਿਹਾਸ ਨਾਲ ਜੋੜਿਆ | ਅੰਤ 'ਚ ਉੱਪ ਚੇਅਰਮੈਨ ਬਚਿੱਤਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਨਵਇੰਦਰ ਸਿੰਘ ਨਵੀ, ਸੀ.ਕਾਂਗਰਸੀ ਆਗੂ ਜਗਜੀਤ ਸਿੰਘ ਸਿੱਧੂ, ਠਾਣਾ ਸਿੰਘ ਚੱਠਾ, ਜਗਸੀਰ ਸਿੰਘ ਫ਼ੌਜੀ, ਸੰਤੋਖ ਸਿੰਘ ਫ਼ੌਜੀ, ਪ੍ਰਕਾਸ਼ ਸਿੰਘ, ਰੂਬੀ ਸ਼ਰਮਾ, ਵਿਪਨ ਕੁਮਾਰ ਨੰਬਰਦਾਰ ਮੈਂਬਰ ਮਾਰਕੀਟ ਕਮੇਟੀ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਪਿਛਲੇ ਸਮੇਂ ਤੋਂ ਮਹਾਂਮਾਰੀ ਦੇ ਤੌਰ 'ਤੇ ਫੈਲੇ ਕੋੋਰੋਨਾ ਵਾਇਰਸ ਦਾ ਪਰਛਾਵਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ 'ਤੇ ਵੀ ਪਿਆ ਦਿਖਾਈ ਦਿੱਤਾ ਅਤੇ ਇਸੇ ਦੇ ਚੱਲਦਿਆਂ ਪ੍ਰਸ਼ਾਸਨ ਦੀਆਂ ਹਦਾਇਤਾਂ ਨੂੰ ਧਿਆਨ ਵਿਚ ਰੱਖਦਿਆਂ ਸਿਰਫ਼ ਰਸਮੀ ਨਗਰ ਕੀਰਤਨ ਹੀ ਸਜਾਇਆ ਗਿਆ | ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਹਰ ਗੁਰਪੁਰਬ ਮੌਕੇ ਤਖ਼ਤ ਸਾਹਿਬ ਤੋਂ ਸਜਾਇਆ ਜਾਣ ਵਾਲਾ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ, ਬਾਜ਼ਾਰਾਂ ਤੇ ਗਲੀਆਂ-ਮਹੱਲਿਆਂ 'ਚੋਂ ਹੁੰਦਾ ਹੋਇਆ ਵਾਪਸ ਤਖ਼ਤ ਸਾਹਿਬ ਪੁੱਜ ਕੇ ਸੰਪੰਨ ਹੁੰਦਾ ਰਿਹਾ ਹੈ ਪਰ ਇਸ ਵਾਰ ਕੋਰੋਨਾ ਪ੍ਰਕੋਪ ਕਾਰਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਰਦਾਸ ਉਪਰੰਤ ਆਰੰਭ ਹੋਏ ਨਗਰ ਕੀਰਤਨ ਦੇ ਰਾਸਤੇ 'ਚ ਬਦਲਾਅ ਕੀਤਾ ਗਿਆ ਅਤੇ ਨਗਰ ਕੀਰਤਨ ਨਿਸ਼ਾਨ ਏ ਖ਼ਾਲਸਾ ਚੌਕ ਤੋਂ ਗਿੱਲਾਂਵਾਲਾ ਖੂਹ ਹੋ ਕੇ ਹੀ ਵਾਪਸ ਤਖ਼ਤ ਸਾਹਿਬ ਪੁੱਜ ਕੇ ਹੀ ਸੰਪੂਰਨ ਹੋ ਗਿਆ | ਇਸ ਵਾਰ ਨਗਰ ਕੀਰਤਨ ਵਿਚ ਕੋਰੋਨਾ ਪ੍ਰਕੋਪ ਕਾਰਨ ਹੀ ਸਕੂਲੀ ਬੱਚੇ ਵੀ ਸ਼ਿਰਕਤ ਨਹੀਂ ਕਰ ਸਕੇ | ਨਗਰ ਕੀਰਤਨ ਤੋਂ ਇਕ ਦਿਨ ਪਹਿਲਾਂ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਨੇ ਵੀ ਨਗਰ ਕੀਰਤਨ ਵਿਚ ਸ਼ਾਮਿਲ ਹੋਣ ਵਾਲੀਆਂ ਸੰਗਤਾਂ ਨੂੰ ਕੋਰੋਨਾ ਤੋਂ ਬਚਾਅ ਲਈ ਮਾਸਕ ਲਾ ਕੇ ਪੁੱਜਣ ਦੀ ਅਪੀਲ ਕੀਤੀ ਸੀ, ਹਾਲਾਂਕਿ ਵੱਡੀ ਗਿਣਤੀ ਲੋਕਾਂ ਦੇ ਮਾਸਕ ਲੱਗੇ ਦਿਖਾਈ ਨਹੀਂ ਦਿੱਤੇ | ਮਹਾਂਮਾਰੀ ਕਾਰਨ ਨਗਰ ਕੀਰਤਨ ਦੇ ਰਾਸਤਿਆਂ ਵਿਚ ਬਹੁਤੇ ਲੰਗਰ ਲੱਗੇ ਵੀ ਦਿਖਾਈ ਨਹੀਂ ਦਿੱਤੇ | ਨਗਰ ਕੀਰਤਨ 'ਚ ਸ਼ਾਮਿਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾ. ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵਾਹਿਗੁਰੂ ਅੱਗੇ ਨਿੱਤ ਦਿਨ ਸਰਬੱਤ ਦੇ ਭਲੇ ਦੀ ਅਰਦਾਸ ਸਿੱਖ ਕਰਦੇ ਹਨ ਅਤੇ ਜਲਦ ਹੀ ਅਕਾਲ ਪੁਰਖ ਸਮੁੱਚੀ ਲੋਕਾਈ ਨੂੰ ਇਸ ਬਿਮਾਰੀ ਤੋਂ ਨਿਜਾਤ ਦਿਵਾਏੇਗਾ |
ਗੋਨਿਆਣਾ, (ਲਛਮਣ ਦਾਸ ਗਰਗ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਭਾਈ ਸੁਹੇਲ ਸਿੰਘ ਵਾਲਾ, ਸੁਹੇਲ ਸਿੰਘ ਨਗਰ ਤੋਂ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਨਗਰ ਕੀਰਤਨ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਵਿਚੋਂ ਦੀ ਹੋ ਕੇ ਮੁੱਖ ਬੱਸ ਅੱਡੇ ਤੋਂ ਪਰਿਕਰਮਾ ਕਰਦਾ ਹੋਇਆ ਉਕਤ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਪਾਲਕੀ ਸਾਹਿਬ ਦੇ ਦਰਸ਼ਨਾਂ ਲਈ ਸੰਗਤਾਂ ਵੱਡੀ ਗਿਣਤੀ 'ਚ ਉਮੜੀਆਂ | ਨਗਰ ਕੀਰਤਨ ਦੌਰਾਨ ਸੰਗਤਾਂ ਨੇ ਝਾੜੂ ਲਗਾ ਕੇ ਸੜਕ ਨੂੰ ਸਾਫ਼ ਸੁਥਰਾ ਕੀਤਾ | ਨਗਰ ਕੀਰਤਨ ਦੌਰਾਨ ਗਤਕਾ ਪਾਰਟੀਆਂ ਨੇ ਆਪਣੇ ਜੌਹਰ ਦਿਖਾਏ | ਇਸ ਮੌਕੇ ਸੰਗਤਾਂ ਵੱਲੋਂ ਲੰਗਰ ਸੇਵਾ ਦੌਰਾਨ ਚਾਹ, ਬਰੈੱਡ, ਪਕੌੜੇ ਵੀ ਵਰਤਾਏ ਗਏ |
ਮਹਿਰਾਜ, (ਸੁਖਪਾਲ ਮਹਿਰਾਜ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਮਹਿਰਾਜ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਧ ਬਾਬਾ ਪ੍ਰੀਤਮ ਸਿੰਘ ਅਤੇ ਗੁਰੂ ਘਰ ਦੇ ਹੈੱਡ ਗ੍ਰੰਥੀ ਭਾਈ ਭੋਲਾ ਸਿੰਘ ਦੇ ਯਤਨਾਂ ਸਦਕਾ ਇਤਿਹਾਸਕ ਗੁਰਦੁਆਰਾ ਬਾਬਾ ਰਾਮਸਰਾ ਮੋੜੀਗੱਡ ਸਾਹਿਬ ਮਹਿਰਾਜ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਫੁੱਲਾਂ ਨਾਲ ਸਜੀ ਇਕ ਸੁੰਦਰ ਪਾਲਕੀ 'ਚ ਸਜਾਇਆ ਹੋਇਆ ਸੀ, ਜਿਸ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ | ਭਾਰੀ ਗਿਣਤੀ 'ਚ ਸੰਗਤਾਂ ਇਸ ਨਗਰ ਕੀਰਤਨ ਵਿਚ ਸ਼ਾਮਿਲ ਹੋਈਆਂ | ਇਹ ਨਗਰ ਕੀਰਤਨ ਉਕਤ ਪਿੰਡ ਦੀ ਪਰਿਕਰਮਾ ਕਰਕੇ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚਿਆ | ਪਿੰਡ ਵਾਸੀਆਂ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਤੇ ਸੰਗਤਾਂ ਲਈ ਥਾਂ-ਥਾਂ ਲੰਗਰ ਲਗਾਏ ਗਏ | ਕੀਰਤਨੀ ਜੱਥਾ ਭਾਈ ਭੋਲਾ ਅਤੇ ਢਾਡੀ ਜੱਥਾ ਭਾਈ ਮੋਹਤਮ ਸਿੰਘ ਕਲਿਆਣ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਰਾਂ ਅਤੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸਾਬਕਾ ਚੇਅਰਮੈਨ ਗੁਰਜੀਤ ਸਿੰਘ, ਸਾਬਕਾ ਮੀਤ ਪ੍ਰਧਾਨ ਬਲਵੀਰ ਸਿੰਘ, ਕਰਮ ਸਿੰਘ ਮੱਲੂਆਣਾ, ਭੋਲਾ ਸਿੰਘ ਢਵਾਲ, ਦਰਸ਼ਨ ਸਿੰਘ ਅਟਾਰੀ ਵਾਲੇ, ਮੇਜਰ ਸਿੰਘ, ਸਾਗਰ ਸਿੰਘ, ਰਾਜ ਸਿੰਘ ਚਮਕੌਰ ਸਿੰਘ, ਲੱਖਾ ਸਿੰਘ ਤੇ ਗੁਰੂਘਰ ਦੇ ਸਮੂਹ ਸੇਵਾਦਾਰ ਹਾਜ਼ਰ ਸਨ |

ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਸੰਘਰਸ਼ੀ ਆਗੂਆਂ ਦੇ ਘਰ ਜਬਰੀ ਪੁਲਿਸ ਫੇਰੀਆਂ ਖ਼ਿਲਾਫ਼ ਰੋਸ ਮੁਜ਼ਾਹਰਾ

ਬਠਿੰਡਾ, 29 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜਮਹੂਰੀ ਅਧਿਕਾਰ ਸਭਾ ਇਕਾਈ ਬਠਿੰਡਾ ਦੇ ਸੱਦੇ 'ਤੇ ਅੱਜ ਜਨਤਕ ਜਮਹੂਰੀ ਜਥੇਬੰਦੀਆਂ ਨੇ ਸੰਘਰਸ਼ੀ ਆਗੂਆਂ ਦੇ ਘਰ ਜਬਰੀ ਪਾਈਆਂ ਪੁਲਿਸ ਫੇਰੀਆਂ ਵਿਰੁੱਧ ਬਠਿੰਡਾ ਸ਼ਹਿਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਜੋ ...

ਪੂਰੀ ਖ਼ਬਰ »

ਦਿੱਲੀ ਬਾਰਡਰ 'ਤੇ ਸੰਘਰਸ਼ਾਂ 'ਚ ਡਟੇ ਕਿਸਾਨਾਂ ਲਈ ਸੰਜੀਵਨੀ ਬਣ ਬਹੁੜ ਰਿਹਾ ਸਥਾਨਕ ਲੋਕਾਂ ਦਾ ਸਮਰਥਨ

ਬਠਿੰਡਾ, 29 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਨੂੰ ਸੰਘਰਸ਼ਾਂ ਦੇ ਰਾਹ 'ਤੇ ਤੁਰੇ ਹੋਏ ਕਿਸਾਨਾਂ ਦੇ ਕਾਫ਼ਲਿਆਂ 'ਚ ਸ਼ਾਮਿਲ ਕਿਸਾਨਾਂ ਵਲੋਂ ਟਿਕਰੀ ਸਮੇਤ ਹੋਰ ਦਿੱਲੀ ਬਾਰਡਰ ਤੇ ਜਰਨੈਲੀ ਸੜਕਾਂ 'ਤੇ ...

ਪੂਰੀ ਖ਼ਬਰ »

ਪੰਜਾਬ ਟੈਕਨੀਕਲ ਯੂਨੀਵਰਸਿਟੀ 'ਚ ਕੋਰੋਨਾ ਦੀ ਦਸਤਕ

ਬਠਿੰਡਾ, 29 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪਿਛਲੇ ਕਈ ਦਿਨਾਂ ਤੋਂ ਸਿੱਖਿਆ ਸੰਸਥਾਵਾਂ ਵਿਚ ਲਗਾਤਾਰ ਕੋਰੋਨਾ ਦੇ ਪਾਜ਼ੀਟਿਵ ਮਾਮਲੇ ਸਾਹਮਣੇ ਆ ਰਹੇ ਹਨ | ਅੱਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਚ ਵੀ ਕੋਰੋਨਾ ਦੇ ਦਸਤਕ ਦਿੱਤੀ, ਜਿਸ ...

ਪੂਰੀ ਖ਼ਬਰ »

ਸਹਿਕਾਰੀ ਸਭਾ ਪਿੰਡ ਲਹਿਰੀ ਦੀ ਸਰਬਸੰਮਤੀ ਨਾਲ ਚੋਣ

ਸੀਂਗੋ ਮੰਡੀ, 29 ਨਵੰਬਰ (ਪਿ੍ੰਸ ਗਰਗ)- ਕਾਂਗਰਸ ਪਾਰਟੀ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਪਿੰਡ ਲਹਿਰੀ ਦੇ ਸਰਪੰਚ ਗੁਰਮੀਤ ਸਿੰਘ ਮੀਤਾ ਦੀ ਯੋਗ ਅਗਵਾਈ ਹੇਠ ਦੀ ਬਹੁਮੰਤਵੀ ਸਹਿਕਾਰੀ ਸਭਾ ਲਹਿਰੀ ਦੀ ਸਰਬਸੰਮਤੀ ਨਾਲ ਚੋਣ ਕੀਤੀ ...

ਪੂਰੀ ਖ਼ਬਰ »

ਨਗਰ ਪੰਚਾਇਤ ਦੇ ਉੱਪ ਪ੍ਰਧਾਨ ਅਜ਼ੀਜ਼ ਖ਼ਾਨ ਦੇ ਯਤਨਾਂ ਸਦਕਾ ਲੇਲੇਵਾਲਾ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ

ਤਲਵੰਡੀ ਸਾਬੋ, 29 ਨਵੰਬਰ (ਰਵਜੋਤ ਸਿੰਘ ਰਾਹੀ)- ਨਗਰ ਪੰਚਾਇਤ ਤਲਵੰਡੀ ਸਾਬੋ ਦੇ ਉੱਪ ਪ੍ਰਧਾਨ ਅਜ਼ੀਜ਼ ਖ਼ਾਨ ਦੇ ਯਤਨਾਂ ਸਦਕਾ ਅੱਜ ਵਾਰਡ ਨੰਬਰ-4 ਅਧੀਨ ਆਉਂਦੀ ਲੇਲੇਵਾਲਾ ਪਿੰਡ ਨੂੰ ਜਾਂਦੀ ਸੜਕ ਦੀ ਮੁਰੰਮਤ ਦਾ ਕਾਰਜ ਸ਼ੁਰੂ ਹੋ ਗਿਆ ਹੈ | ਸੜਕ ਦੀ ਮੁਰੰਮਤ ਦਾ ਕੰਮ ...

ਪੂਰੀ ਖ਼ਬਰ »

ਵਿਅਕਤੀ ਵਲੋਂ ਘਰ 'ਚ ਫਾਹਾ ਲੈ ਕੇ ਖੁਦਕੁਸ਼ੀ

ਗੋਨਿਆਣਾ, 29 ਨਵੰਬਰ (ਲਛਮਣ ਦਾਸ ਗਰਗ)- ਸਥਾਨਕ ਸ਼ਹਿਰ 'ਚ ਅੱਜ ਬਾਅਦ ਦੁਪਹਿਰ ਇਕ ਅੱਧਖੜ ਉਮਰ ਦੇ ਵਿਅਕਤੀ ਨੇ ਆਪਣੇ ਘਰ 'ਚ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਪਰਿਵਾਰਕ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ (ਬਿੱਲਾ) 50 ਸਾਲ ਪੁੱਤਰ ਸ਼ੇਰ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਵਿਕਾਸ 'ਚ ਨਹੀਂ ਰਹਿਣ ਦਿੱਤੀ ਜਾਵੇਗੀ ਕੋਈ ਕਮੀ ਬਾਕੀ- ਖੁਸ਼ਬਾਜ਼ ਜਟਾਣਾ

ਤਲਵੰਡੀ ਸਾਬੋ, 29 ਨਵੰਬਰ (ਰਵਜੋਤ ਸਿੰਘ ਰਾਹੀ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀ ਇੰਚਾਰਜ ਖੁਸ਼ਬਾਜ਼ ਸਿੰਘ ਜਟਾਣਾ ਨੇ ਇੱਕ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਹਲਕਾ ਤਲਵੰਡੀ ਸਾਬੋ ਅਤੇ ਇਸ ਦੇ ਅਧੀਨ ਆਉਂਦੇ ਪਿੰਡਾਂ ਦੇ ਵਿਕਾਸ 'ਚ ਕਿਸੇ ਵੀ ਕਿਸਮ ਦੀ ...

ਪੂਰੀ ਖ਼ਬਰ »

ਭਾਜਪਾ ਸਰਕਾਰ ਪੂਰੀ ਤਰ੍ਹਾਂ ਕਿਸਾਨ ਵਿਰੋਧੀ-ਕਾਂਗਰਸੀ ਆਗੂ

ਰਾਮਾਂ ਮੰਡੀ, 29 ਨਵੰਬਰ (ਅਮਰਜੀਤ ਸਿੰਘ ਲਹਿਰੀ)- ਸ਼ਾਂਤੀਪੂਰਵਕ ਰੋਸ ਪ੍ਰਦਰਸ਼ਨ ਕਰਨਾ ਲੋਕਤੰਤਰ 'ਚ ਹਰ ਇਕ ਦਾ ਹੱਕ ਹੈ ਪਰ ਜਿਸ ਤਰ੍ਹਾਂ ਹਰਿਆਣਾ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਦੇ ਦਿੱਲੀ ਜਾਂਦੇ ਹੋਏ ਹਰ ਜਗ੍ਹਾ 'ਤੇ ਰੋਕਾਂ ਲਾਈਆਂ, ਉਸ ਤੋਂ ਸਾਬਿਤ ਹੰੁਦਾ ਹੈ ਕਿ ...

ਪੂਰੀ ਖ਼ਬਰ »

ਕਿਸਾਨ ਸੰਗਠਨਾਂ ਨੇ ਕੇਂਦਰੀ ਤਾਲਮੇਲ ਕਮੇਟੀ ਦੇ 2 ਮੋਦੀ ਭਗਤ ਮੈਂਬਰਾਂ ਨੂੰ ਦਿਖਾਇਆ ਬਾਹਰ ਦਾ ਰਸਤਾ

ਰਾਮਪੁਰਾ ਫੂਲ, 29 ਨਵੰਬਰ (ਨਰਪਿੰਦਰ ਸਿੰਘ ਧਾਲੀਵਾਲ)- ਦੇਸ਼ ਪੱਧਰ 'ਤੇ ਕਿਸਾਨ ਸੰਘਰਸ਼ ਦੀ ਅਗਵਾਈ ਕਰ ਰਹੀ ਸੰਯੁਕਤ ਤਾਲਮੇਲ ਸੰਘਰਸ਼ ਕਮੇਟੀ 'ਚੋਂ 2 ਮੈਂਬਰਾਂ ਨੂੰ ਲੀਡਰਸ਼ਿਪ ਨੇ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ ¢ ਦੋਸ਼ ਲੱਗੇ ਹਨ ਕਿ ਉਹ ਕਿਸਾਨ ਸੰਘਰਸ਼ ਨੂੰ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਸੱਦੇ 'ਤੇ ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਕੀਤੀ ਗੇਟ ਰੈਲੀ

ਲਹਿਰਾ ਮੁਹੱਬਤ, 29 ਨਵੰਬਰ (ਭੀਮ ਸੈਨ ਹਦਵਾਰੀਆ, ਸੁਖਪਾਲ ਸਿੰਘ ਸੁੱਖੀ)- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੱਦੇ 'ਤੇ ਸੂਬਾਈ ਆਗੂਆਂ ਜਗਰੂਪ ਸਿੰਘ ਤੇ ਜਗਸੀਰ ਸਿੰਘ ਭੰਗੂ ਦੀ ਅਗਵਾਈ 'ਚ ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਪਲਾਂਟ ਦੇ ਮੁੱਖ ਗੇਟ ਸਾਹਮਣੇ ...

ਪੂਰੀ ਖ਼ਬਰ »

ਹਰ ਸੰਘਰਸ਼ 'ਚ ਯੋਗਦਾਨ ਪਾਉਣ ਵਾਲੇ ਯੋਧਿਆਂ ਦਾ ਪਿੰਡ ਹੈ ਜਗਾ ਰਾਮ ਤੀਰਥ

ਰਣਜੀਤ ਸਿੰਘ ਰਾਜੂ 94630-76326 ਤਲਵੰਡੀ ਸਾਬੋ- ਹਰ ਕੌਮੀ ਸੰਘਰਸ਼ 'ਚ ਵਧ ਚੜ ਕੇ ਯੋਗਦਾਨ ਪਾਉਣ ਵਾਲਿਆਂ ਦਾ ਪਿੰਡ ਜਗਾ ਰਾਮ ਤੀਰਥ ਇਤਿਹਾਸਿਕ ਨਗਰ ਤਲਵੰਡੀ ਸਾਬੋ ਤੋਂ 8 ਕਿ:ਮੀ: ਦੀ ਦੂਰੀ 'ਤੇ ਮਾਨਸਾ ਰੋਡ 'ਤੇ ਸਥਿਤ ਹੈ | ਪਿੰਡ ਦੇ ਬਜ਼ੁਰਗਾਂ ਅਨੁਸਾਰ ਕਰੀਬ 500 ਸਾਲ ਪਹਿਲਾਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਨਰਮਾ ਪੱਟੀ ਦੇ ਕਿਸਾਨਾਂ ਨੂੰ ਦਿੱਤਾ ਹੋਰ ਆਰਥਿਕ ਝਟਕਾ

ਬਠਿੰਡਾ, 29 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਦਾ ਕਿਸਾਨ ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀਬਾੜੀ ਕਾਨੂੰਨ, ਬਿਜਲੀ ਸੋਧ ਬਿੱਲ ਅਤੇ ਪਰਾਲੀ ਸਾੜਨ ਵਰਗੇ ਕਾਨੂੰਨਾਂ ਦੇ ਵਿਰੋਧ 'ਚ ਜਿੱਥੇ ਦਿੱਲੀ 'ਚ ਮੋਦੀ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜ ਰਿਹਾ ਹੈ, ...

ਪੂਰੀ ਖ਼ਬਰ »

36 ਬੋਤਲਾਂ ਸ਼ਰਾਬ ਸਮੇਤ ਇਕ ਗਿ੍ਫਤਾਰ

ਭਾਈਰੂਪਾ, 29 ਨਵੰਬਰ (ਵਰਿੰਦਰ ਲੱਕੀ)- ਥਾਣਾ ਫੂਲ ਪੁਲਿਸ ਨੇ ਨਾਕੇ ਦੌਰਾਨ ਇਕ ਕਾਰ ਸਵਾਰ ਤੋਂ 36 ਬੋਤਲਾਂ ਅੰਗਰੇਜ਼ੀ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ ਤਹਿਤ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਗੋਨਿਆਣਾ, 29 ਨਵੰਬਰ (ਲਛਮਣ ਦਾਸ ਗਰਗ)- ਪਿੰਡ ਭੋਖੜਾ ਵਿਖੇ ਕਿਸੇ ਪੁਰਾਣੀ ਰੰਜ਼ਿਸ ਨੂੰ ਲੈ ਕੇ ਇਕ ਵਿਅਕਤੀ ਦੀ ਹੋਈ ਕੁੱਟਮਾਰ ਦੇ ਮਾਮਲੇ 'ਚ ਪੁਲਿਸ ਨੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਗੁਰਮੇਲ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਹਰਰਾਏਪੁਰ ਨੇ ਪੁਲਿਸ ...

ਪੂਰੀ ਖ਼ਬਰ »

ਦਿੱਲੀ ਬੈਠੇ ਕਿਸਾਨਾਂ ਨਾਲ ਬਿਨਾਂ ਸ਼ਰਤ ਗੱਲਬਾਤ ਸ਼ੁਰੂ ਕਰੇ ਕੇਂਦਰ ਸਰਕਾਰ-ਅਕਾਲੀ ਆਗੂ

ਤਲਵੰਡੀ ਸਾਬੋ, 29 ਨਵੰਬਰ (ਰਣਜੀਤ ਸਿੰਘ ਰਾਜੂ)- ਆਪਣੇ ਹੱਕਾਂ ਲਈ ਹਰਿਆਣਾ ਸਰਕਾਰ ਵਲੋਂ ਖੜ੍ਹੀਆਂ ਕੀਤੀਆਂ ਰੋਕਾਂ ਨੂੰ ਤੋੜ ਕੇ ਦਿੱਲੀ ਪੁੱਜੇ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਹੁਣ ਕੇਂਦਰ ਸਰਕਾਰ ਉਨ੍ਹਾਂ ਨਾਲ ਬਿਨਾਂ ਕਿਸੇ ਸ਼ਰਤ ਦੇ ਗੱਲਬਾਤ ਸ਼ੁਰੂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਨੌਜਵਾਨ ਦੀ ਹੋਈ ਮੌਤ

ਤਲਵੰਡੀ ਸਾਬੋ/ਸੀਂਗੋ ਮੰਡੀ, 29 ਨਵੰਬਰ (ਰਣਜੀਤ ਸਿੰਘ ਰਾਜੂ/ਲਕਵਿੰਦਰ ਸ਼ਰਮਾ)- ਬੀਤੇ ਦਿਨ ਸੜਕ 'ਤੇ ਆ ਰਹੀ ਇਕ ਗਾਂ ਨੂੰ ਬਚਾਉਣ ਸਮੇਂ ਹਾਦਸੇ ਦਾ ਸ਼ਿਕਾਰ ਹੋ ਜ਼ਖ਼ਮੀ ਹੋਏ ਨੇੜਲੇ ਪਿੰਡ ਸ਼ੇਖਪੁਰਾ ਦੇ ਨੌਜਵਾਨ ਦੀ ਬੀਤੀ ਦੇਰ ਰਾਤ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ...

ਪੂਰੀ ਖ਼ਬਰ »

ਰਾਖ ਦੇ ਖੱਡਿਆਂ 'ਤੇ ਕਬਜ਼ਾ ਕਰਨ ਦੇ ਦੋਸ਼ 'ਚ 2 ਵਿਅਕਤੀਆਂ ਸਮੇਤ 15 ਨਾਮਾਲੂਮ 'ਤੇ ਪਰਚਾ

ਬਠਿੰਡਾ, 29 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਦੇ ਥਾਣਾ ਥਰਮਲ ਦੀ ਪੁਲਿਸ ਨੇ ਥਰਮਲ ਪਲਾਂਟ ਦੀ ਰਾਖ ਵਾਲੇ ਖੱਡਿਆਂ 'ਤੇ ਕਬਜ਼ਾ ਕਰਨ ਦੇ ਦੋਸ਼ 'ਚ 2 ਵਿਅਕਤੀਆਂ ਅਤੇ 15 ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਕਾਂਗਰਸ ਨਗਰ ਕੌ ਾਸਲ ਤੇ ਨਗਰ ਪੰਚਾਇਤ ਚੋਣਾਂ 'ਚ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ-ਵਿਧਾਇਕ ਕੋਟਭਾਈ

ਲਹਿਰਾ ਮੁਹੱਬਤ, 29 ਨਵੰਬਰ (ਸੁਖਪਾਲ ਸਿੰਘ ਸੁੱਖੀ) -ਵਿਧਾਨ ਸਭਾ ਹਲਕਾ ਭੁੱਚੋ ਦੇ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੇ ਸਥਾਨਕ ਸਰਕਾਰਾਂ ਅਧੀਨ ਨਗਰ ਨਿਗਮ, ਨਗਰ ਕੌਾਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੀ ਤਿਆਰੀ ਸਬੰਧੀ ਹਲਕੇ ਦੇ ਸਬੰਧਿਤ ਕਾਂਗਰਸੀ ਆਗੂਆਂ ਤੇ ...

ਪੂਰੀ ਖ਼ਬਰ »

ਸੈਲੂਨ 'ਚ ਲੱਗੀ ਅੱਗ ਕਾਰਨ ਸਾਮਾਨ ਤੇ ਫ਼ਰਨੀਚਰ ਸੜਿਆ

ਬਠਿੰਡਾ, 29 ਨਵੰਬਰ (ਨਿ.ਪ.ਪ.)- ਅੱਜ ਸਥਾਨਕ ਸ਼ਹਿਰ ਦੀ ਗੋਨਿਆਣਾ ਰੋਡ ਸਥਿਤ ਮਿੱਤਲ ਮਾਲ ਕੋਲ ਇਕ ਪੀਜ਼ਾ ਹੱਟ ਦੇ ਉੱਪਰ ਬਣੇ ਸੈਲੂਨ 'ਚ ਅੱਗ ਲੱਗ ਗਈ, ਜਿਸ ਕਾਰਨ ਸੈਲੂਨ ਅੰਦਰ ਪਿਆ ਸਾਮਾਨ ਤੇ ਫ਼ਰਨੀਚਰ ਅੱਗ ਦੀ ਭੇਟ ਚੜ੍ਹ ਗਿਆ | ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ...

ਪੂਰੀ ਖ਼ਬਰ »

ਟਵੇਰਾ ਤੇ ਟਰਾਲੇ ਦੀ ਟੱਕਰ 'ਚ ਵਿਦਿਆਰਥਣ ਦੀ ਮੌਤ

ਭੀਖੀ, 29 ਨਵੰਬਰ (ਬਲਦੇਵ ਸਿੰਘ ਸਿੱਧੂ)- ਭੀਖੀ-ਮਾਨਸਾ ਸੜਕ 'ਤੇ ਅੱਜ ਸਵੇਰੇ ਹਾਦਸੇ 'ਚ ਵਿਦਿਆਰਥਣ ਦੀ ਮੌਤ ਅਤੇ ਕੁਝ ਲੜਕੀਆਂ ਜ਼ਖ਼ਮੀ ਹੋ ਗਈਆਂ | ਜਾਣਕਾਰੀ ਅਨੁਸਾਰ ਟਵੇਰਾ ਗੱਡੀ 'ਚ 7 ਲੜਕੀਆਂ ਈ. ਟੀ. ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਸਕਰੀਨਿੰਗ ਟੈੱਸਟ ਦੇਣ ਮੋਹਾਲੀ ...

ਪੂਰੀ ਖ਼ਬਰ »

ਬੇਰੁਜ਼ਗਾਰ ਵਰਕਰ ਭਲਕੇ ਪਟਿਆਲੇ ਕਰਨਗੇ ਪ੍ਰਦਰਸ਼ਨ

ਮਾਨਸਾ, 29 ਨਵੰਬਰ (ਵਿ. ਪ੍ਰਤੀ. )- ਬੇਰੁਜ਼ਗਾਰ ਸਾਂਝੇ ਮੋਰਚੇ ਵਲੋਂ ਸਿੱਖਿਆ ਅਤੇ ਸਿਹਤ ਵਿਭਾਗ ਵਿਚ ਭਰਤੀ ਤੇ ਦੀ ਮੰਗ ਨੂੰ ਲੈ ਕੇ 1 ਦਸੰਬਰ ਨੂੰ ਪਟਿਆਲਾ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਮੋਤੀ ਮਹਿਲ ਅੱਗੇ ਪ੍ਰਦਰਸ਼ਨ ਕੀਤਾ ਜਾਵੇਗਾ | ਬੇਰੁਜ਼ਗਾਰ ਮਲਟੀਪਰਪਜ਼ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਢੀਂਡਸਾ ਭਲਕੇ ਗੋਬਿੰਦਪੁਰਾ 'ਚ

ਬਰੇਟਾ, 29 ਨਵੰਬਰ (ਵਿ. ਪ੍ਰਤੀ.)- ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਆਗੂ ਅਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਪਹਿਲੀ ਦਸੰਬਰ ਨੂੰ ਗੋਬਿੰਦਪੁਰਾ ਵਿਖੇ ਸਵ. ਸਾਬਕਾ ਸਰਪੰਚ ਨਿਰੰਜਨ ਸਿੰਘ ਦੇ ਘਰ ਪੁੱਜ ਰਹੇ ਹਨ ਜਿੱਥੇ ਉਹ ਪਰਿਵਾਰ ਅਤੇ ਹੋਰ ਵਰਕਰਾਂ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX