ਡੇਹਲੋਂ, 29 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਪਿੰਡ ਖੇੜਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਅਤੇ ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜਾਇਆ ਗਿਆ | ਨਗਰ ਕੀਰਤਨ ਦੌਰਾਨ ਜਿੱਥੇ ਮੀਰੀ-ਪੀਰੀ ਗਤਕਾ ਦਲ ਲਸੋਈ ਵਲੋਂ ਸੰਗਤਾਂ ਨੂੰ ਗਤਕੇ ਦੇ ਜੌਹਰ ਦਿਖਾਏ ਗਏ, ਉੱਥੇ ਕਵੀਸ਼ਰ ਤਾਰਾ ਸਿੰਘ ਘਵੱਦੀ ਅਤੇ ਗਿਆਨੀ ਮਲਕੀਤ ਸਿੰਘ ਪਪਰਾਲੀ ਦੇ ਇੰਟਰਨੈਸ਼ਨਲ ਢਾਡੀ ਜਥੇ ਵਲੋਂ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਕਥਾ ਕਹਾਣੀਆਂ ਨੂੰ ਆਪਣੀਆਂ ਵਾਰਾਂ ਰਾਹੀਂ ਗਾਇਨ ਕਰਕੇ ਸੰਗਤਾਂ ਨਿਹਾਲ ਕੀਤਾ | ਇਸ ਮੌਕੇ ਕਮੇਟੀ ਦੇ ਮੁੱਖ ਸੇਵਾਦਾਰ ਗੁਰਜੀਤ ਸਿੰਘ, ਗ੍ਰੰਥੀ ਸਿੰਘ ਭਾਈ ਨਿਰਮਲ ਸਿੰਘ ਸੰਦੌੜ, ਸੈਕਟਰੀ ਮਾਸਟਰ ਮੇਹਰ ਸਿੰਘ, ਮਹਿੰਦਰ ਸਿੰਘ, ਗੁਰਮੀਤ ਸਿੰਘ, ਘਨਸ਼ਿਆਮ ਸਿੰਘ, ਸੁਰਿੰਦਰ ਸਿੰਘ, ਲਾਭ ਸਿੰਘ, ਸਰਪੰਚ ਸੂਬੇਦਾਰ ਚਰਨ ਸਿੰਘ, ਪੰਚ ਜਗਮੇਲ ਸਿੰਘ, ਪੰਚ ਰਾਜਵਿੰਦਰ ਸਿੰਘ, ਜਸਵਿੰਦਰ ਸਿੰਘ, ਨੰਬਰਦਾਰ ਜਗਰੂਪ ਸਿੰਘ, ਹਰਸ਼ਰਨਜੀਤ ਸਿੰਘ, ਲੱਕੀ ਪੰਚ, ਆਤਮਾ ਸਿੰਘ ਪੰਚ, ਟਹਿਲ ਸਿੰਘ ਕੈਨੇਡਾ, ਨੰਬਰਦਾਰ ਹਰਦੀਪ ਸਿੰਘ, ਬੇਅੰਤ ਸਿੰਘ ਕੈਨੇਡਾ, ਨਿਰਮਲ ਸਿੰਘ ਸਿਆੜ, ਇੰਦਰਪ੍ਰੀਤ ਸਿੰਘ, ਹਰਪਿੰਦਰ ਸਿੰਘ, ਤਰਨਜੋਤ ਸਿੰਘ, ਗੁਰਦਾਸ ਸਿੰਘ, ਮਾਸਟਰ ਹਰਜੀਤ ਸਿੰਘ, ਬੇਅੰਤ ਸਿੰਘ ਆਦਿ ਹਾਜ਼ਰ ਸਨ |
ਬੀਜਾ, 29 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)-ਪਿੰਡ ਬਗ਼ਲੀ ਕਲਾਂ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਆਗਮਨ ਦਿਵਸ ਨੂੰ ਮੁੱਖ ਰੱਖਦਿਆਂ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕਾਂ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ...
ਕੁਹਾੜਾ, 29 ਨਵੰਬਰ (ਸੰਦੀਪ ਸਿੰਘ ਕੁਹਾੜਾ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੁੱਢੇਵਾਲ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਕੇ ਬਹੁਤ ਹੀ ਸ਼ਰਧਾ ਪੂਰਵਕ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ...
ਮਾਛੀਵਾੜਾ ਸਾਹਿਬ, 29 ਨਵੰਬਰ (ਸੁਖਵੰਤ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ 'ਤੇ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ | ਇਹ ...
ਖੰਨਾ, 29 ਨਵੰਬਰ (ਮਨਜੀਤ ਸਿੰਘ ਧੀਮਾਨ)- ਅੱਜ ਦੇਰ ਸ਼ਾਮ ਜੀ. ਟੀ. ਰੋਡ 'ਤੇ ਨੇੜੇ ਰੇਲਵੇ ਚੌਾਕ ਕੋਲ ਬੰਦ ਪਈ ਇਕ ਕਰਿਆਨੇ ਦੀ ਦੁਕਾਨ ਵਿਚ ਅਚਾਨਕ ਅੱਗ ਲੱਗ ਗਈ | ਅੱਗ ਲੱਗਣ ਦੀ ਸੂਚਨਾ ਤੁਰੰਤ ਖੰਨਾ ਦੇ ਫਾਇਰ ਬਿ੍ਗੇਡ ਦੇ ਅਧਿਕਾਰੀਆਂ ਨੂੰ ਦਿੱਤੀ ਗਈ | ਜਿੱਥੇ ਫਾਇਰ ...
ਖੰਨਾ, 29 ਨਵੰਬਰ (ਹਰਜਿੰਦਰ ਸਿੰਘ ਲਾਲ)- ਇਲਾਕੇ ਦੇ ਪ੍ਰਸਿੱਧ ਉਦਯੋਗਪਤੀ ਪ੍ਰਵੀਨ ਅਗਰਵਾਲ ਤੇ ਵਿਨੋਦ ਅਗਰਵਾਲ ਦੇ ਪਿਤਾ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਕੌਾਸਲਰ ਚਮਨ ਲਾਲ ਅਗਰਵਾਲ ਦਾ ਅੱਜ ਦਿਹਾਂਤ ਹੋ ਗਿਆ¢ ਜਿਨਾਂ ਦਾ ਅੰਤਿਮ ਸੰਸਕਾਰ ਸਥਾਨਕ ਸ਼ਮਸ਼ਾਨ ...
ਖੰਨਾ, 29 ਨਵੰਬਰ (ਮਨਜੀਤ ਸਿੰਘ ਧੀਮਾਨ)- ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਵਲੋਂ 2 ਵਿਅਕਤੀਆਂ ਤੇ 5-6 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ | ਏ. ਐੱਸ. ਆਈ. ਸਰਜੰਗਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸੁਖਵਿੰਦਰ ਸਿੰਘ ...
ਖੰਨਾ, 29 ਨਵੰਬਰ (ਮਨਜੀਤ ਸਿੰਘ ਧੀਮਾਨ)-ਖੰਨਾ ਦੇ ਸ਼ੈਲਰ ਮਾਲਕ ਤੇ ਕਿਸਾਨ ਦੀ ਸ਼ਿਕਾਇਤ 'ਤੇ ਖੰਨਾ ਸਿਟੀ 1 ਪੁਲਿਸ ਨੇ ਖੰਨਾ ਅਨਾਜ ਮੰਡੀ ਦੇ ਦੋ ਆੜ੍ਹਤੀਆਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਮੁਲਜ਼ਮਾਂ 'ਚ ਪਿੰਡ ਇਕੋਲਾਹੀ ਵਾਸੀ ਹਰਦੇਵ ਸਿੰਘ ਤੇ ਪਿੰਡ ...
ਖੰਨਾ, 29 ਨਵੰਬਰ (ਹਰਜਿੰਦਰ ਸਿੰਘ ਲਾਲ)-ਆਨਲਾਈਨ ਪ੍ਰਾਰਥਨਾ ਸਭਾ ਕਰਕੇ ਦਿੱਲੀ ਪਬਲਿਕ ਸਕੂਲ ਖੰਨਾ ਨੇ ਪਹਿਲੇ ਗੁਰੂ ਅਤੇ ਸਿੱਖ ਧਰਮ ਦੇ ਬਾਨੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਬਹੁਤ ਉਤਸ਼ਾਹਪੂਰਵਕ ਮਨਾਇਆ ¢ ਵਿਦਿਆਰਥੀਆਂ ਵਲੋਂ ਸ਼੍ਰੀ ਗੁਰੂ ...
ਸਾਹਨੇਵਾਲ, 29 ਨਵੰਬਰ (ਹਰਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ. ਐੱਚ. ਸੀ. ਸਾਹਨੇਵਾਲ ਵਿਖੇ ਐੱਸ. ਐੱਮ. ਓ. ਡਾ. ਪੂਨਮ ਗੋਇਲ ਦੀ ਅਗਵਾਈ ਵਿਚ ਗੈਰ ਸੰਚਾਰੀ ਰੋਗਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਹਿਤ ਜਾਗਰੂਕਤਾ ਵੈਨ ਨੂੰ ...
ਗੁਰਦਾਸਪੁਰ, 29 ਨਵੰਬਰ (ਆਰਿਫ਼) -ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਖੰਨਾ ਤੇ ਸਕੱਤਰ ਪੰਜਾਬ ਰਮੇਸ਼ ਸ਼ਰਮਾ ਨੇ ਦੱਸਿਆ ਕਿ ਪਾਵਰਕਾਮ ਦੀ ਮੈਨੇਜਮੈਂਟ ਲੰਬੇ ਸਮੇਂ ਤੋਂ ਮੰਨੀਆਂ ਮੰਗਾਂ ਜੋ ਜਾਇੰਟ ਫੋਰਮ ਪੰਜਾਬ ਨਾਲ ਸਮਝੌਤਾ ਕਰਕੇ ...
ਖੰਨਾ, 29 ਨਵੰਬਰ (ਹਰਜਿੰਦਰ ਸਿੰਘ ਲਾਲ)- ਅੱਜ ਜੀ. ਟੀ. ਰੋਡ 'ਤੇ ਫਲਾਈਓਵਰ ਦੀ ਮੁਰੰਮਤ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਵਿਧਾਇਕ ਗੁਰਕੀਰਤ ਸਿੰਘ ਮੌਕੇ ਤੇ ਪੁੱਜੇ¢ ਇਸ ਮੌਕੇ ਉਨ੍ਹਾਂ ਨਾਲ ਸਾਬਕਾ ਨਗਰ ਕੌਾਸਲ ਪ੍ਰਧਾਨ ਵਿਕਾਸ ਮਹਿਤਾ, ਬਲਾਕ ਕਾਂਗਰਸ ਪ੍ਰਧਾਨ ...
ਬੀਜਾ, 29 ਨਵੰਬਰ (ਅਵਤਾਰ ਸਿੰਘ ਜੰਟੀ ਮਾਨ)-ਇੱਥੋਂ ਦੇ ਨੇੜਲੇ ਪਿੰਡ ਕੋਟ ਸੇਖੋਂ ਦੇ ਜੰਮਪਲ ਤੇ ਪੰਜਾਬ ਦੇ ਲੋਕ ਗਾਇਕ ਗੁਰੀ ਸੇਖੋਂ ਕੰਪਨੀ ਸਿਰਾ ਰਿਕਾਰਡਜ਼ ਕੰਪਨੀ ਵਲੋਂ ਰਿਲੀਜ਼ ਕੀਤਾ ਗਿਆ¢ ਕੰਪਨੀ ਸਿਰਾ ਰਿਕਾਰਡਜ਼ ਦੇ ਮਾਲਕ ਜੱਸ ਸੇਖੋਂ ਨੇ ਅਜੀਤ ਦੇ ਪੱਤਰਕਾਰ ...
ਬੀਜਾ, 29 ਨਵੰਬਰ (ਅਵਤਾਰ ਸਿੰਘ ਜੰਟੀ ਮਾਨ)- ਮੋਦੀ ਦੀ ਕੇਂਦਰ ਸਰਕਾਰ ਵਲੋਂ ਕਿਸਾਨ ਅਤੇ ਮਜ਼ਦੂਰ ਮਜ਼ਦੂਰ ਵਿਰੋਧੀ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਵੱਖ-ਵੱਖ ਭਾਰਤੀ ਕਿਸਾਨ ਯੂਨੀਅਨ ਅਤੇ ਮਜ਼ਦੂਰ ਜਥੇਬੰਦੀਆਂ ਵਲੋਂ ਲੱਖਾਂ ਕਿਸਾਨ ਆਗੂਆਂ ਨੂੰ ...
ਪਾਇਲ, 29 ਨਵੰਬਰ (ਰਜਿੰਦਰ ਸਿੰਘ, ਨਿਜ਼ਾਮਪੁਰ)- ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ ਐਸੋਸੀਏਸ਼ਨ ਦੇ ਸੀਨੀਅਰ ਆਗੂ ਸੁਰਿੰਦਰ ਸਿੰਘ ਸ਼ਾਹਪੁਰ ਅਤੇ ਉੱਘੇ ਕਿਸਾਨ ਸਰਪੰਚ ਮਲਦੀਪ ਸਿੰਘ ਸ਼ਾਹਪੁਰ ਨੇ ਕੇਂਦਰ ਸਰਕਾਰ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਕੇਂਦਰ ...
ਮਲੌਦ, 29 ਨਵੰਬਰ (ਸਹਾਰਨ ਮਾਜਰਾ)-ਸਮਾਜ ਦੇ ਹਰ ਵਰਗ ਵਿਚ ਇਹ ਖ਼ਬਰ ਬਹੁਤ ਹੀ ਭਰੇ ਮਨ ਨਾਲ ਪੜ੍ਹੀ ਜਾਵੇਗੀ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸਿਰਲੱਥ ਯੋਧੇ ਬਲਾਕ ਡੇਹਲੋਂ ਦੇ ਪ੍ਰਧਾਨ ਤੇ ਪਿੰਡ ਸਹਾਰਨ ਮਾਜਰਾ ਦੇ ਸਾਬਕਾ ਸਰਪੰਚ, ਉੱਘੇ ਕਾਲਮ ਨਵੀਸ ...
ਖੰਨਾ, 29 ਨਵੰਬਰ (ਹਰਜਿੰਦਰ ਸਿੰਘ ਲਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਖੇਤੀ ਖੇਤਰ ਨੂੰ ਤਬਾਹ ਕਰਨ ਵਾਲੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰ ਨੇੜੇ ਟਰੈਕਟਰਾਂ, ਟਰਾਲੀਆਂ ਵਿਚ 35-35 ਕਿੱਲੋਮੀਟਰ ਦੂਰੀ ਤੱਕ ਕਿਸਾਨ ਆਪਣੇ ...
ਮਲੌਦ, 29 ਨਵੰਬਰ (ਨਿਜ਼ਾਮਪੁਰ/ਚਾਪੜਾ)- ਕਿਸਾਨ ਯੂਨੀਅਨਾਂ ਨਾਲ ਧਰਨੇ 'ਤੇ ਸੰਘਰਸ਼ ਲਈ ਗਏ ਬਾਬਰਪੁਰ ਦੇ ਲਾਗਲੇ ਪਿੰਡਾਂ ਦੇ ਕਿਸਾਨਾਂ ਦੇ ਪਸ਼ੂਆਂ ਨੂੰ ਕਿਸੇ ਬਿਮਾਰੀ ਦੀ ਸੂਰਤ ਵਿਚ ਮੁਫ਼ਤ ਇਲਾਜ ਦੀ ਸੁਵਿਧਾ ਡਾ. ਬਲਵਿੰਦਰ ਸਿੰਘ ਵੈਟ. ਇੰਸਪੈਕਟਰ ਵਲੋਂ ਦਿੱਤੀ ਜਾ ...
ਮਾਛੀਵਾੜਾ ਸਾਹਿਬ, 29 ਨਵੰਬਰ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਸਾਹਿਬ ਦੇ ਡਾਕਘਰ 'ਚ ਬਤੌਰ ਡਾਕੀਆ ਵਜੋਂ ਸੇਵਾਵਾਂ ਦੇ ਰਹੇ ਦਰਸ਼ਨ ਕੁਮਾਰ ਚਾਂਦਲੇ ਨੂੰ ਵਿਭਾਗ ਵਲੋਂ ਸੇਵਾਮੁਕਤੀ 'ਤੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਸੁਰਿੰਦਰ ਕੌਰ ਮੁੱਖ ਡਾਕ ਅਧਿਕਾਰੀ ਨੇ ...
ਕੁਹਾੜਾ, 29 ਨਵੰਬਰ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਸੀਨੀਅਰ ਆਗੂ ਸੁਰਿੰਦਰ ਸਿੰਘ ਸ਼ਾਹਪੁਰ, ਰਵਿੰਦਰ ਸਿੰਘ ਕੁਹਾੜਾ ਅਤੇ ਸੁਰਿੰਦਰ ਸਿੰਘ ਪੰਜੇਟਾ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਦਿੱਲੀ ਅਤੇ ਹਰਿਆਣਾ ਪੁਲਿਸ ...
ਡੇਹਲੋਂ, 29 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਕੇਂਦਰ ਵਲੋਂ ਖੇਤੀ ਸਬੰਧੀ ਪਾਸ ਕੀਤੇ ਮਾਰੂ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ 'ਚ ਦਿੱਤੇ ਜਾ ਰੋਸ ਧਰਨੇ ਵਿਚ ਹਿੱਸਾ ਲੈਣ ਲਈ ਪਿੰਡ ਬੁਟਾਹਰੀ ਤੋਂ ਨੌਜਵਾਨ ਕਿਸਾਨਾਂ ਦਾ ਦੂਸਰਾ ਭਾਰੀ ਜਥਾ ...
ਕੁਹਾੜਾ, 29 ਨਵੰਬਰ (ਸੰਦੀਪ ਸਿੰਘ ਕੁਹਾੜਾ)- ਸੰਤ ਸ਼ਮਸ਼ੇਰ ਸਿੰਘ ਜਗੇੜਾ, ਪ੍ਰਧਾਨ ਇੰਟਰਨੈਸ਼ਨਲ ਸੰਤ ਸਮਾਜ ਨੇ ਜਾਣਕਾਰੀ ਦਿੰਦੇ ਦੱਸਿਆ ਕਿਹਾ ਕਿ ਪੰਜਾਬ ਅਤੇ ਹੋਰ ਸੂਬਿਆਂ ਦੇ ਕਿਸਾਨ ਮੋਦੀ ਵਲੋਂ ਬਣਾਏ ਕਾਲੇ ਕਿਸਾਨੀ ਕਾਨੰੂਨਾਂ ਦੇ ਖ਼ਿਲਾਫ਼ ਦਿੱਲੀ ਸਰਕਾਰ ਨੂੰ ...
ਰਾੜਾ ਸਾਹਿਬ, 29 ਨਵੰਬਰ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਸਿਆੜ੍ਹ ਵਿਖੇ 2 ਦਸੰਬਰ ਨੂੰ ਹੋਣ ਵਾਲੇ ਕਬੱਡੀ ਕੱਪ ਤੇ ਸਮੂਹ ਨਗਰ ਪੰਚਾਇਤ, ਐੱਨ. ਆਰ. ਆਈ. ਵੀਰ, ਸਪੋਰਟਸ ਕਲੱਬ ਅਤੇ ਨਗਰ ਨਿਵਾਸੀਆਂ ਵਲੋਂ ਡੀ. ਪੀ. ਜਸਵੰਤ ਸਿੰਘ ਪੰਨੂ (ਮੁਕੰਦਪੁਰ) ਵਲੋਂ ਬੱਚਿਆਂ ਨੂੰ ਪਿਛਲੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX