ਤਾਜਾ ਖ਼ਬਰਾਂ


ਪਿੰਡ ਭੜੀ ਵਿਖੇ ਪਹੁੰਚੀ ਸਰਦੂਲ ਸਿਕੰਦਰ ਸਿੰਘ ਦੀ ਅੰਤਿਮ ਯਾਤਰਾ
. . .  1 minute ago
ਭੜੀ, 25 ਫਰਵਰੀ (ਭਰਪੂਰ ਸਿੰਘ ਹਵਾਰਾ)- ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਪਿੰਡ ਭੜੀ ਵਿਖੇ ਪਹੁੰਚ ਚੁੱਕੀ ਹੈ। ਇਸ ਮੌਕੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਕਿਸਾਨ ਯੂਨੀਅਨ ਰਾਜੇਵਾਲ ਦੇ ਅਹੁਦੇਦਾਰ...
ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਲਈ ਨਰਿੰਦਰ ਮੋਦੀ ਕੋਇੰਬਟੂਰ ਪਹੁੰਚੇ
. . .  24 minutes ago
ਕੋਇੰਬਟੂਰ, 25 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਲਈ ਤਾਮਿਲਨਾਡੂ ਦੇ ਕੋਇੰਬਟੂਰ ਪਹੁੰਚ ਗਏ...
ਸਰਦੂਲ ਸਿਕੰਦਰ ਦੀਆਂ ਅੰਤਿਮ ਰਸਮਾਂ 'ਚ ਸ਼ਾਮਲ ਹੋਏ ਗੁਰਦਾਸ ਮਾਨ ਅਤੇ ਭਗਵੰਤ ਮਾਨ
. . .  59 minutes ago
ਖੰਨਾ, 25 ਫਰਵਰੀ- ਸਰਦੂਲ ਸਿਕੰਦਰ ਦੀਆਂ ਸਪੁਰਦ-ਏ-ਖਾਕ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਲਈ ਗੁਰਦਾਸ ਮਾਨ ਪਿੰਡ ਖੇੜੀ ਨੌਧ ਸਿੰਘ ਪਹੁੰਚੇ ਹਨ। ਉਨ੍ਹਾਂ ਪਰਿਵਾਰ ਨਾਲ ਦੁੱਖ ਵੀ ਵੰਡਾਇਆ...
ਬਾਲ ਅਧਿਕਾਰ ਕਮਿਸ਼ਨ ਨੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਪੇਪਰ ਆਨਲਾਈਨ ਲੈਣ ਦੀ ਪੰਜਾਬ ਸਰਕਾਰ ਨੂੰ ਕੀਤੀ ਸਿਫ਼ਾਰਿਸ਼
. . .  about 1 hour ago
ਚੰਡੀਗੜ੍ਹ, 25 ਫਰਵਰੀ- ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਅੱਜ ਪੰਜਾਬ ਸਰਕਾਰ ਨੂੰ ਸਿਫ਼ਾਰਿਸ਼ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸੂਬੇ 'ਚ ਪ੍ਰੀ ਨਰਸਰੀ ਤੋਂ ਲੈ ਕੇ 8ਵੀਂ ਜਮਾਤ ਤੱਕ...
ਸੋਸ਼ਲ ਮੀਡੀਆ ਅਤੇ ਓ. ਟੀ. ਟੀ. ਪਲੇਟਫ਼ਾਰਮ ਲਈ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼
. . .  about 1 hour ago
ਨਵੀਂ ਦਿੱਲੀ, 25 ਫਰਵਰੀ- ਭਾਰਤ ਸਰਕਾਰ ਨੇ ਅੱਜ ਸੋਸ਼ਲ ਮੀਡੀਆ ਓ. ਟੀ. ਟੀ. ਪਲੇਟਫ਼ਾਰਮਾਂ ਅਤੇ ਨਿਊਜ਼ ਪੋਰਟਲਾਂ ਲਈ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ। ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਅਤੇ ਪ੍ਰਕਾਸ਼ ਜਾਵੜੇਕਰ...
ਤੇਲ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ 'ਚ 'ਆਪ' ਵਲੋਂ ਕੋਟਕਪੂਰਾ 'ਚ ਰੋਸ ਪ੍ਰਦਰਸ਼ਨ
. . .  about 1 hour ago
ਕੋਟਕਪੂਰਾ, 25 ਫਰਵਰੀ (ਮੋਹਰ ਗਿੱਲ)- ਦਿਨ-ਬ-ਦਿਨ ਵਧ ਰਹੀਆਂ ਤੇਲ, ਰਸੋਈ ਗੈਸ ਦੀਆਂ ਕੀਮਤਾਂ ਦੇ ਵਿਰੋਧ 'ਚ ਕੋਟਕਪੂਰਾ 'ਚ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਕੇਂਦਰ ਅਤੇ ਸੂਬਾ ਸਰਕਾਰਾਂ...
ਡਿਜੀਟਲ ਮੀਡੀਆ 'ਚ ਕੋਈ ਬੰਧਨ ਨਹੀਂ ਹੈ- ਪ੍ਰਕਾਸ਼ ਜਾਵੜੇਕਰ
. . .  about 1 hour ago
ਉਮਰ ਦੇ ਹਿਸਾਬ ਨਾਲ ਕੰਟੈਂਟ ਦਾ ਵਰਗੀਕਰਨ ਹੋਵੇਗਾ- ਪ੍ਰਕਾਸ਼ ਜਾਵੜੇਕਰ
. . .  about 1 hour ago
ਪੈਰੇਂਟਲ ਲਾਕ ਦੀ ਸਹੂਲਤ ਦੇਣੀ ਪਏਗੀ- ਪ੍ਰਕਾਸ਼ ਜਾਵੜੇਕਰ
. . .  about 1 hour ago
3 ਮਹੀਨਿਆਂ 'ਚ ਕਾਨੂੰਨ ਲਾਗੂ ਕਰਾਂਗੇ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਸਭ ਤੋਂ ਪਹਿਲਾਂ ਪੋਸਟ ਪਾਉਣ ਦੀ ਜਾਣਕਾਰੀ ਦੇਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਇਤਰਾਜ਼ਯੋਗ ਪੋਸਟ 24 ਘੰਟਿਆਂ 'ਚ ਹਟਾਉਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਹਰ ਮਹੀਨੇ ਸ਼ਿਕਾਇਤ ਅਤੇ ਕਾਰਵਾਈ ਦੀ ਰਿਪੋਰਟ ਦੇਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਨੋਡਲ ਅਧਿਕਾਰੀ ਦੀ ਨਿਯੁਕਤੀ ਕਰਨੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਯੂ., ਯੂ. ਏ. 7 ਅਤੇ ਯੂ. ਏ. 13 ਵਰਗੀਆਂ ਸ਼੍ਰੇਣੀਆਂ ਬਣਨਗੀਆਂ- ਰਵੀ ਸ਼ੰਕਰ ਪ੍ਰਸਾਦ
. . .  1 minute ago
ਤਿੰਨ ਪੱਧਰ 'ਤੇ ਨਿਗਰਾਨੀ ਮੈਕੇਨਿਜ਼ਮ ਬਣੇਗਾ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸੋਸ਼ਲ ਮੀਡੀਆ ਲਈ ਗਾਈਡਲਾਈਨਜ਼ ਤੈਅ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸੋਸ਼ਲ ਮੀਡੀਆ ਦੀ ਵਰਤੋਂ ਅੱਤਵਾਦੀ ਵੀ ਕਰ ਰਹੇ ਹਨ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਅਸੀਂ ਸੋਸ਼ਲ ਮੀਡੀਆ ਦੀ ਗਲਤ ਵਰਤੋਂ ਦੇ ਵਿਰੁੱਧ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਨਫ਼ਰਤ ਫੈਲਾਉਣ ਲਈ ਹੋ ਰਹੀ ਹੈ ਸੋਸ਼ਲ ਮੀਡੀਆ ਵਰਤੋਂ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਭਾਰਤ 'ਚ ਵਪਾਰ ਲਈ ਸੋਸ਼ਲ ਮੀਡੀਆ ਦਾ ਸਵਾਗਤ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸੋਸ਼ਲ ਮੀਡੀਆ. ਓ. ਟੀ. ਟੀ., ਨਿਊਜ਼ ਪੋਰਟਲਾਂ ਲਈ ਸਰਕਾਰ ਵਲੋਂ ਨਵੇਂ ਨਿਯਮ ਜਾਰੀ
. . .  about 2 hours ago
ਤਰਨਤਾਰਨ 'ਚ ਕਿਸਾਨ ਜਥੇਬੰਦੀਆਂ ਨੇ ਦਿੱਲੀ ਦੇ ਸ਼ਹੀਦਾਂ ਨੂੰ ਸਮਰਪਿਤ ਮਹਾ ਰੈਲੀ ਦਾ ਕੀਤਾ ਆਯੋਜਨ
. . .  about 2 hours ago
ਤਰਨਤਾਰਨ, 25 ਫਰਵਰੀ (ਹਰਿੰਦਰ ਸਿੰਘ/ਵਿਕਾਸ ਮਰਵਾਹਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਦਿੱਲੀ ਦੇ ਸ਼ਹੀਦਾਂ ਨੂੰ ਸਮਰਪਿਤ ਇਕ ਮਹਾ ਰੈਲੀ ਦਾ ਆਯੋਜਨ ਤਰਨਤਾਰਨ ਦੀ ਸਥਾਨਕ ਦਾਣਾ ਮੰਡੀ ਵਿਖੇ ਕੀਤਾ...
ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ 'ਚ ਵੱਡੀ ਗਿਣਤੀ 'ਚ ਪਹੁੰਚੇ ਪੰਜਾਬੀ ਕਲਾਕਾਰ
. . .  about 2 hours ago
ਖੰਨਾ, 25 ਫਰਵਰੀ (ਹਰਜਿੰਦਰ ਲਾਲ)- ਮਰਹੂਮ ਜਨਾਬ ਸਰਦੂਲ ਸਿਕੰਦਰ ਦੀ ਅਲਵਿਦਾ ਯਾਤਰਾ 'ਚ ਹਰਭਜਨ ਮਾਨ, ਬੱਬੂ ਮਾਨ, ਜਸਬੀਰ ਜੱਸੀ, ਪੰਮੀ ਬਾਈ, ਸਰਦਾਰ ਅਲੀ, ਕਮਲ ਖਾਨ, ਬਾਈ ਜੀ ਕੁਟੀਆ ਵਾਲੇ...
ਬਜਟ ਇਜਲਾਸ ਵਿਚਾਲੇ ਪੰਜਾਬ ਸਰਕਾਰ ਨੇ 1 ਮਾਰਚ ਨੂੰ ਸੱਦੀ ਕੈਬਨਿਟ ਦੀ ਬੈਠਕ
. . .  about 2 hours ago
ਚੰਡੀਗੜ੍ਹ, 25 ਫਰਵਰੀ- ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਮਾਰਚ ਤੋਂ ਸ਼ੁਰੂ ਹੋਵੇਗਾ। ਇਸ ਵਿਚਾਲੇ ਪੰਜਾਬ ਸਰਕਾਰ ਵਲੋਂ 1 ਮਾਰਚ ਨੂੰ ਪੰਜਾਬ ਕੈਬਨਿਟ ਦੀ ਬੈਠਕ ਵੀ ਸੱਦੀ ਗਈ ਹੈ। ਇਹ ਬੈਠਕ ਦੁਪਹਿਰ ਇਕ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 16 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਨਫ਼ਰਤ ਪ੍ਰੇਮ ਨਾਲ ਅਤੇ ਗ਼ਲਤਫਹਿਮੀ ਦੂਸਰੇ ਦੇ ਦ੍ਰਿਸ਼ਟੀਕੋਣ ਨੂੰ ਸਮਝਣ ਨਾਲ ਹੀ ਦੂਰ ਹੁੰਦੀ ਹੈ। -ਮਹਾਤਮਾ ਬੁੱਧ

ਸੰਪਾਦਕੀ

ਗੁਰੂ ਸਾਹਿਬ ਦੇ ਫਲਸਫ਼ੇ ਦੀ ਪ੍ਰਸੰਗਿਕਤਾ

ਸਮਾਜਾਂ ਨੂੰ ਜਿਊਂਦੇ-ਜਾਗਦੇ ਰੱਖਣ ਅਤੇ ਸਮੇਂ ਦੇ ਹਾਣੀ ਬਣਾਈ ਰੱਖਣ ਲਈ ਲਗਾਤਾਰ ਇਨਕਲਾਬਾਂ ਦੀ ਲੋੜ ਹੁੰਦੀ ਹੈ। ਜਿਨ੍ਹਾਂ ਸਮਾਜਾਂ ਵਿਚ ਅਜਿਹਾ ਅਮਲ ਰੁਕ ਜਾਂਦਾ ਹੈ ਉਨ੍ਹਾਂ ਵਿਚ ਖੜੋਤ ਆ ਜਾਂਦੀ ਹੈ। ਸਮਾਜਿਕ ਬੁਰਾਈਆਂ ਲੋਕਾਂ 'ਤੇ ਭਾਰੂ ਹੋ ਜਾਂਦੀਆਂ ਹਨ। ਉਨ੍ਹਾਂ ਦੇ ਜੀਵਨ ਦੀ ਦਿਸ਼ਾ ਨਰੋਈ ਅਤੇ ਸੰਤੁਲਤ ਨਹੀਂ ਰਹਿੰਦੀ। ਇਸ ਸੰਦਰਭ ਵਿਚ ਹੀ ਅੱਜ ਤੋਂ 550 ਸਾਲ ਪਹਿਲਾਂ ਇਸ ਧਰਤੀ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਨੂੰ ਸਮਝਿਆ ਅਤੇ ਵਿਚਾਰਿਆ ਜਾ ਸਕਦਾ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਮੇਂ ਦਾ ਭਾਰਤੀ ਸਮਾਜ ਜਾਤਾਂ-ਪਾਤਾਂ ਵਿਚ ਵੰਡਿਆ ਹੋਇਆ ਸੀ। ਹੁਕਮਰਾਨ ਵਰਗ ਵਲੋਂ ਆਮ ਲੋਕਾਂ ਦਾ ਸ਼ੋਸ਼ਣ ਹੁੰਦਾ ਸੀ। ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੁੰਦੀ ਸੀ। ਦੇਸ਼ੀ-ਵਿਦੇਸ਼ੀ ਹਾਕਮ ਆਪਣੀਆਂ ਸਲਤਨਤਾਂ ਕਾਇਮ ਕਰਨ ਜਾਂ ਉਨ੍ਹਾਂ ਵਿਚ ਵਾਧਾ ਕਰਨ ਲਈ ਇਕ-ਦੂਜੇ ਨਾਲ ਨਾ ਮੁੱਕਣ ਵਾਲੇ ਯੁੱਧਾਂ ਵਿਚ ਰੁੱਝੇ ਹੋਏ ਸਨ। ਇਸ ਅਮਲ ਵਿਚ ਵੀ ਸਾਧਾਰਨ ਲੋੋਕਾਈ 'ਤੇ ਬਹੁਤ ਜ਼ੁਲਮ ਅਤੇ ਤਸ਼ੱਦਦ ਹੁੰਦੇ ਸਨ ਅਤੇ ਉਨ੍ਹਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੁੰਦਾ ਸੀ। ਸਮਾਜ ਦੇ ਵੱਡੇ ਹਿੱਸਿਆਂ ਵਿਚ ਅਨਪੜ੍ਹਤਾ ਅਤੇ ਜਹਾਲਤ ਫੈਲੀ ਹੋਈ ਸੀ। ਔਰਤ ਨਾਲ ਬੇਹੱਦ ਵਿਤਕਰੇ ਭਰਿਆ ਵਰਤਾਓ ਕੀਤਾ ਜਾਂਦਾ ਸੀ। ਜਾਤਾਂ ਦੀਆਂ ਵੰਡੀਆਂ ਦੇ ਨਾਲ-ਨਾਲ ਸਮਾਜ ਵਿਚ ਵੱਡੀ ਪੱਧਰ 'ਤੇ ਧਾਰਮਿਕ ਕੱਟੜਤਾ ਵੀ ਫੈਲੀ ਹੋਈ ਸੀ। ਇਸਲਾਮ ਧਰਮ ਨੂੰ ਮੰਨਣ ਵਾਲੇ ਹਾਕਮ, ਮੌਲਵੀ ਅਤੇ ਮੌਲਾਣੇ ਆਪਣੇ ਧਰਮ ਨੂੰ ਸ੍ਰੇਸ਼ਟ ਸਮਝਦੇ ਸਨ ਅਤੇ ਜ਼ੁਲਮ ਤੇ ਤਸ਼ੱਦਦ ਨਾਲ ਆਪਣੇ ਧਰਮ ਦਾ ਪ੍ਰਚਾਰ ਕਰਨ ਜਾਂ ਦੂਜੇ ਧਰਮਾਂ ਦੇ ਲੋਕਾਂ ਨੂੰ ਆਪਣੇ ਧਰਮ ਵਿਚ ਲਿਆਉਣ ਦਾ ਵੀ ਉਨ੍ਹਾਂ ਵਲੋਂ ਸਮਰਥਨ ਕੀਤਾ ਜਾਂਦਾ ਸੀ। ਲੋਧੀ ਵੰਸ਼ ਦੇ ਹੁਕਮਰਾਨਾਂ ਵਲੋਂ ਗੁਰੂ ਸਾਹਿਬ ਦੇ ਸਮੇਂ ਹਿੰਦੂ ਧਰਮ ਦੇ ਧਾਰਮਿਕ ਸਥਾਨਾਂ ਨੂੰ ਤੋੜ ਕੇ ਉਨ੍ਹਾਂ ਦੀ ਥਾਂ 'ਤੇ ਮਸਜਿਦਾਂ ਜਾਂ ਹੋਰ ਇਸਲਾਮਿਕ ਅਦਾਰੇ ਬਣਾਉਣ ਦਾ ਸਿਲਸਿਲਾ ਵੀ ਚਲਦਾ ਰਿਹਾ ਸੀ। ਗੁਰੂ ਸਾਹਿਬ ਦੇ ਸਮੇਂ ਹੀ ਬਾਬਰ ਵਲੋਂ ਭਾਰਤ 'ਤੇ ਕਈ ਹਮਲੇ ਕੀਤੇ ਗਏ ਅਤੇ ਇਥੇ ਆਪਣੀ ਸਲਤਨਤ ਕਾਇਮ ਕਰਦਿਆਂ ਉਸ ਵਲੋਂ ਵੱਡੀ ਪੱਧਰ 'ਤੇ ਲੋਕਾਂ 'ਤੇ ਤਸ਼ੱਦਦ ਵੀ ਕੀਤਾ ਗਿਆ। ਗੁਰੂ ਸਾਹਿਬ ਨੇ ਬਾਬਰ ਦੇ ਜ਼ੁਲਮ ਦਾ ਜ਼ਿਕਰ 'ਬਾਬਰ ਬਾਣੀ' ਵਿਚ ਭਲੀ-ਭਾਂਤ ਕੀਤਾ ਹੈ। ਸਾਡੇ ਵਲੋਂ ਇਥੇ ਇਹ ਸਾਰਾ ਵੇਰਵਾ ਇਸ ਕਰਕੇ ਦਿੱਤਾ ਗਿਆ ਹੈ ਤਾਂ ਜੋ ਗੁਰੂ ਸਾਹਿਬ ਦੀ ਫਿਲਾਸਫ਼ੀ ਅਤੇ ਇਕ ਬਿਹਤਰ ਸਮਾਜ ਸਿਰਜਣ ਲਈ ਉਨ੍ਹਾਂ ਵਲੋਂ ਕੀਤੇ ਗਏ ਵਿਆਪਕ ਯਤਨਾਂ ਨੂੰ ਸਹੀ ਸੰਦਰਭ ਵਿਚ ਸਮਝਿਆ ਜਾ ਸਕੇ ਅਤੇ ਅਜੋਕੀ ਸਥਿਤੀਆਂ ਵਿਚ ਉਨ੍ਹਾਂ ਦੀ ਪ੍ਰਸੰਗਕਿਤਾ ਦੇ ਮਹੱਤਵ 'ਤੇ ਵੀ ਵਿਚਾਰ ਕੀਤਾ ਜਾ ਸਕੇ।
ਆਪਣੇ ਸਮੇਂ ਦੀਆਂ ਉਪਰੋਕਤ ਸਾਰੀਆਂ ਸਥਿਤੀਆਂ ਨੂੰ ਸਮਝਦਿਆਂ ਗੁਰੂ ਨਾਨਕ ਦੇਵ ਜੀ ਨੇ ਜਦੋਂ ਸੁਲਤਾਨਪੁਰ ਲੋਧੀ ਤੋਂ ਉਦਾਸੀਆਂ ਦਾ ਸਿਲਸਿਲਾ ਸ਼ੁਰੂ ਕੀਤਾ ਤਾਂ ਉਨ੍ਹਾਂ ਦਾ ਨਿਸ਼ਾਨਾ ਬੜਾ ਸਪੱਸ਼ਟ ਸੀ। ਉਨ੍ਹਾਂ ਨੇ ਸਪੱਸ਼ਟ ਤੈਅ ਕਰ ਲਿਆ ਸੀ ਕਿ ਉਨ੍ਹਾਂ ਦਾ ਮਿਸ਼ਨ ਕੀ ਹੈ। ਉਹ ਇਕ ਨਵੇਂ ਸਮਾਜ ਦੀ ਸਿਰਜਣਾ ਕਰਨੇ ਚਾਹੁੰਦੇ ਸਨ, ਜਿਸ ਵਿਚ ਧਾਰਮਿਕ ਕੱਟੜਤਾ ਨਾ ਹੋਵੇ ਸਗੋਂ ਮਨੁੱਖ ਨੂੰ ਉਸ ਦੇ ਕਰਮਾਂ ਅਤੇ ਅਮਲਾਂ ਦੇ ਆਧਾਰ 'ਤੇ ਹੀ ਮਾਣ-ਸਨਮਾਨ ਮਿਲੇ। ਇਸ ਸਬੰਧੀ ਇਹ ਸਾਖੀ ਬੜਾ ਮਹੱਤਵ ਰੱਖਦੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਜਦੋਂ ਵੇਈਂ ਨਦੀ ਤੋਂ ਇਸ਼ਨਾਨ ਕਰ ਕੇ ਬਾਹਰ ਆਏ ਤਾਂ ਉਨ੍ਹਾਂ ਨੇ 'ਨਾ ਕੋਈ ਹਿੰਦੂ ਨਾ ਮੁਸਲਮਾਨ' ਦਾ ਕਥਨ ਉਚਾਰਿਆ ਸੀ। ਆਪਣੀ ਮੱਕੇ ਦੀ ਯਾਤਰਾ ਸਮੇਂ ਵੀ ਜਦੋਂ ਮੁਸਲਮਾਨ ਵਿਦਵਾਨਾਂ ਅਤੇ ਹਾਜੀਆਂ ਨਾਲ ਉਨ੍ਹਾਂ ਦੀ ਵਿਚਾਰ-ਚਰਚਾ ਹੋਈ ਤਾਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ 'ਹਿੰਦੂ ਵੱਡਾ ਹੈ ਜਾਂ ਮੁਸਲਮਾਨ' ਤਾਂ ਉਸ ਸਮੇਂ ਵੀ ਉਨ੍ਹਾਂ ਨੇ ਇਹ ਹੀ ਆਖਿਆ ਸੀ ਕਿ ਸ਼ੁਭ ਅਮਲਾਂ ਤੋਂ ਬਿਨਾਂ ਦੋਵੇਂ ਹੀ ਦੁੱਖ ਉਠਾਉਂਦੇ ਹਨ। ਉਨ੍ਹਾਂ ਦੇ ਇਸ ਜਵਾਬ ਦਾ ਸਪੱਸ਼ਟ ਅਰਥ ਇਹ ਹੀ ਸੀ ਕਿ ਮਨੁੱਖ ਦੀ ਮਹੱਤਤਾ ਉਸ ਦੇ ਧਰਮ ਦੇ ਆਧਾਰ 'ਤੇ ਨਹੀਂ ਹੁੰਦੀ ਸਗੋਂ ਉਸ ਦੇ ਸ਼ੁੱਭ ਅਮਲਾਂ ਦੇ ਆਧਾਰ 'ਤੇ ਹੁੰਦੀ ਹੈ। ਆਪਣੀਆਂ ਚਾਰੇ ਉਦਾਸੀਆਂ ਦੌਰਾਨ ਗੁਰੂ ਸਾਹਿਬ ਨੇ ਦੱਖਣੀ ਏਸ਼ੀਆ ਅਤੇ ਮੱਧ ਏਸ਼ੀਆ ਵਿਚ ਲੋਕਾਂ ਨੂੰ ਧਾਰਮਿਕ ਕੱਟੜਤਾ ਤੋਂ ਉਪਰ ਉੱਠ ਕੇ ਪਿਆਰ ਅਤੇ ਸਦਭਾਵਨਾ ਨਾਲ ਰਹਿਣ ਦਾ ਉਪਦੇਸ਼ ਦਿੱਤਾ ਸੀ। ਗੁਰੂ ਸਾਹਿਬ ਨੇ ਆਪਣੇ ਸਮੇਂ ਵਿਚ ਜਾਤ-ਪਾਤ ਦੇ ਆਧਾਰਿਤ ਵਿਤਕਰਿਆਂ ਦਾ ਵੀ ਤਿੱਖਾ ਵਿਰੋਧ ਕੀਤਾ। ਜਾਤ ਦੇ ਹੰਕਾਰ ਨੂੰ ਇਕ ਤਰ੍ਹਾਂ ਦਾ ਜ਼ਹਿਰ ਕਰਾਰ ਦਿੰਦਿਆਂ ਉਨ੍ਹਾਂ ਨੇ ਆਖਿਆ ਹੈ:
'ਜਾਤੀ ਦੈ ਕਿਆ ਹਥਿ ਸਚੁ ਪਰਖੀਐ,
ਮਹੁਰਾ ਹੋਵੈ ਹਥਿ ਮਰੀਐ ਚਖੀਐ॥ (ਅੰਗ : 142)
ਉਨ੍ਹਾਂ ਨੇ ਜਾਤ-ਪਾਤ ਦੇ ਸਬੰਧ ਵਿਚ ਇਹ ਵੀ ਸਪੱਸ਼ਟ ਕੀਤਾ ਸੀ ਕਿ ਮਨੁੱਖ ਦੀ ਜਾਤ-ਪਾਤ ਉਸ ਦੇ ਜਨਮ ਤੋਂ ਨਹੀਂ ਹੁੰਦੀ ਸਗੋਂ ਉਸ ਦੇ ਕਰਮਾਂ ਤੋਂ ਨਿਰਧਾਰਿਤ ਹੁੰਦੀ ਹੈ:
ਜਾਤਿ ਜਨਮੁ ਨਹ ਪੂਛੀਐ ਸਚ ਘਰੁ ਲੇਹੁ ਬਤਾਇ॥
ਸਾ ਜਾਤਿ ਸਾ ਪਤਿ ਹੈ ਜੇਹੇ ਕਰਮ ਕਮਾਇ॥ (ਅੰਗ : 1330)
ਗੁਰੂ ਸਾਹਿਬ ਸਮਾਜ ਵਿਚ ਇਸਤਰੀ ਜਾਤੀ ਦਾ ਵੀ ਬਰਾਬਰਤਾ ਵਾਲਾ ਦਰਜਾ ਚਾਹੁੰਦੇ ਸਨ। ਜ਼ਿੰਦਗੀ ਦੇ ਹਰ ਖੇਤਰ ਵਿਚ ਉਸ ਦੇ ਬਰਾਬਰ ਹੱਕ ਚਾਹੁੰਦੇ ਸਨ। ਇਸੇ ਕਰਕੇ ਉਨ੍ਹਾਂ ਨੇ ਫੁਰਮਾਇਆ ਸੀ, 'ਸੋ ਕਿਉ ਮੰਦਾ ਆਖੀਐ ਜਿਤੁ ਜੰਮੈ ਰਾਜਾਨ॥'
ਆਪਣੇ ਸਮੇਂ ਵਿਚ ਗੁਰੂ ਸਾਹਿਬਾਨ ਸਿਰਫ਼ ਸਮਾਜਿਕ ਬਰਾਬਰਤਾ ਨਹੀਂ ਚਾਹੁੰਦੇ ਸਨ, ਸਗੋਂ ਆਰਥਿਕ ਬਰਾਬਰੀ ਵੀ ਚਾਹੁੰਦੇ ਸਨ ਅਤੇ ਹੁਕਮਰਾਨ ਵਰਗਾਂ ਵਲੋਂ ਲੋਕਾਂ ਦੇ ਕੀਤੇ ਜਾ ਰਹੇ ਆਰਥਿਕ ਸ਼ੋਸ਼ਣ ਦੇ ਵੀ ਉਹ ਸਖ਼ਤ ਖਿਲਾਫ਼ ਸਨ, ਇਸੇ ਕਰਕੇ ਉਨ੍ਹਾਂ ਨੇ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦਾ ਸੰਦੇਸ਼ ਦਿੱਤਾ ਸੀ। ਆਮ ਲੋਕਾਈ ਦੇ ਹੁਕਮਰਾਨਾਂ ਜਾਂ ਧਨਵਾਨਾਂ ਵਲੋਂ ਕੀਤੇ ਜਾ ਰਹੇ ਸ਼ੋਸ਼ਣ ਬਾਰੇ ਉਨ੍ਹਾਂ ਨੇ ਕਿਹਾ ਸੀ:
ਜੇ ਰਤੁ ਲਗੈ ਕਪੜੈ ਜਾਮਾ ਹੋਇ ਪਲੀਤੁ॥
ਜੋ ਰਤੁ ਪੀਵਹਿ ਮਾਣਸਾ ਤਿਨ ਕਿਉ ਨਿਰਮਲੁ ਚੀਤੁ॥ (ਅੰਗ : 140)
ਗੁਰੂ ਨਾਨਕ ਸਾਹਿਬ ਦੇ ਉਪਰੋਕਤ ਜੀਵਨ ਦਰਸ਼ਨ 'ਤੇ ਇਕ ਝਾਤ ਮਾਰਦਿਆਂ ਜਦੋਂ ਅਸੀਂ ਅਜੋਕੇ ਭਾਰਤੀ ਸਮਾਜ ਵੱਲ ਵੇਖਦੇ ਹਾਂ ਤਾਂ ਭਾਵੇਂ ਗੁਰੂ ਸਾਹਿਬ ਦੇ ਪ੍ਰਕਾਸ਼ ਨੂੰ 550 ਸਾਲ ਹੋ ਚੁੱਕੇ ਹਨ, ਪਰ ਗੁਰੂ ਸਾਹਿਬ ਦੇ ਸਮੇਂ ਵਿਚ ਜਿਸ ਤਰ੍ਹਾਂ ਦੀਆਂ ਸਮਾਜਿਕ ਬੁਰਾਈਆਂ, ਕਮਜ਼ੋਰੀਆਂ, ਆਰਥਿਕ ਨਾਬਰਾਬਰੀਆਂ ਅਤੇ ਆਮ ਲੋਕਾਈ 'ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੀਆਂ ਸਥਿਤੀਆਂ ਸਮਾਜ ਵਿਚ ਬਣੀਆਂ ਹੋਈਆਂ ਸਨ, ਉਸੇ ਤਰ੍ਹਾਂ ਦੀਆਂ ਸਥਿਤੀਆਂ ਅੱਜ ਵੀ ਸਾਡੇ ਸਮਾਜ ਵਿਚ ਵੇਖਣ ਨੂੰ ਮਿਲ ਰਹੀਆਂ ਹਨ। ਜੇਕਰ ਅਸੀਂ ਰਾਜਨੀਤਕ, ਸਮਾਜਿਕ ਅਤੇ ਆਰਥਿਕ ਪੱਖ ਤੋਂ ਬਿਹਤਰ ਸਮਾਜ ਦੀ ਸਿਰਜਣਾ ਕਰਨਾ ਚਾਹੁੰਦੇ ਹਨ ਤਾਂ ਸਾਨੂੰ ਅੱਜ ਵੀ ਗੁਰੂ ਨਾਨਕ ਦੇਵ ਜੀ ਦੀ ਫਿਲਾਸਫ਼ੀ ਦੀ ਗਹਿਰੀ ਲੋੜ ਹੈ। ਖ਼ਾਸ ਕਰਕੇ ਇਸ ਸਮੇਂ ਜਦੋਂ ਫ਼ਿਰਕੂ ਤੇ ਫਾਸ਼ੀਵਾਦੀ ਤਾਕਤਾਂ ਵਲੋਂ ਦੇਸ਼ ਦੀ ਰਾਜਨੀਤਕ, ਧਾਰਮਿਕ ਤੇ ਸੱਭਿਆਚਾਰਕ ਪਛਾਣ ਨੂੰ ਖ਼ਤਮ ਕਰਨ ਦੇ ਕੀਤੇ ਜਾ ਰਹੇ ਯਤਨਾਂ ਦੇ ਪ੍ਰਸੰਗ ਵਿਚ ਗੁਰੂ ਸਾਹਿਬ ਦੇ ਫਲਸਫ਼ੇ ਤੋਂ ਰੌਸ਼ਨੀ ਲੈਣ ਦੀ ਬੇਹੱਦ ਲੋੜ ਹੈ। ਇਸ ਲਈ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਇਕ ਰਸਮ ਵਜੋਂ ਹੀ ਨਹੀਂ ਮਨਾਉਣਾ ਚਾਹੀਦਾ ਸਗੋਂ ਉਨ੍ਹਾਂ ਦੀ ਇਸ ਫਿਲਾਸਫ਼ੀ ਨੂੰ ਆਪਣੇ ਹਿਰਦੇ ਵਿਚ ਵਸਾ ਕੇ ਆਪਣੇ ਜੀਵਨ ਨੂੰ ਇਕ ਨਵੀਂ ਅਤੇ ਨਰੋਈ ਦਿਸ਼ਾ ਦੇਣੀ ਚਾਹੀਦੀ ਹੈ। ਇਕ ਨਵੇਂ ਬਰਾਬਰਤਾ ਆਧਾਰਿਤ ਸਮਾਜ ਦੀ ਸਿਰਜਣਾ ਲਈ ਗੁਰੂ ਸਾਹਿਬ ਵਲੋਂ ਆਰੰਭੇ ਇਨਕਲਾਬ ਨੂੰ ਹੋਰ ਅੱਗੇ ਵਧਾਉਣ ਦੀ ਲੋੜ ਹੈ। ਇਹ ਹੀ ਸਾਡੀ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ 'ਤੇ ਵਿਸ਼ੇਸ਼

ਗੁਰੂ ਨਾਨਕ ਦੇਵ ਜੀ ਦਾ ਸਾਂਝੀਵਾਲਤਾ ਦਾ ਪੈਗ਼ਾਮ

ਭਾਈ ਗੁਰਦਾਸ ਜੀ ਨੇ ਆਪਣੀ ਇਕ ਖ਼ੂਬਸੂਰਤ ਰਚਨਾ ਵਿਚ ਗੁਰੂ ਨਾਨਕ ਪਾਤਸ਼ਾਹ ਦੇ ਪ੍ਰਕਾਸ਼ ਦੇ ਬਿਰਤਾਂਤ ਨੂੰ ਬੜੇ ਨਿਵੇਕਲੇ ਢੰਗ ਨਾਲ ਕਲਮਬੰਦ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਗੁਰੂ ਨਾਨਕ ਦੇਵ ਜੀ ਕਲਜੁਗੀ ਜੀਵਾਂ ਦੇ ਸਮੂਹਿਕ ਕਲਿਆਣ ਲਈ ਧਰਤੀ 'ਤੇ ਆਏ ਸਨ। ਸ਼ਬਦ ਦੀ ...

ਪੂਰੀ ਖ਼ਬਰ »

ਸਮੁੱਚੀ ਮਨੁੱਖਤਾ ਦੇ ਮਾਰਗ ਦਰਸ਼ਕ : ਸ੍ਰੀ ਗੁਰੂ ਨਾਨਕ ਦੇਵ ਜੀ

ਅੱਜ ਤੋਂ ਸਾਢੇ ਪੰਜ ਸਦੀਆਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਦੀ ਪਾਵਨ ਧਰਤੀ 'ਤੇ ਹੋਇਆ। ਉਸ ਸਮੇਂ ਇਹ ਨਗਰ ਰਾਇ ਭੋਇ ਦੀ ਤਲਵੰਡੀ ਵਜੋਂ ਜਾਣਿਆ ਜਾਂਦਾ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਮਗਰੋਂ ਹੀ ਇਸ ਨਗਰ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੀ ਕਿਰਤ ਤੇ ਕੀਰਤ ਨਾਲ ਜੁੜੀ ਸਿੱਖੀ

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਹੱਥ ਦੀਆਂ ਲਕੀਰਾਂ ਦੇ ਆਸਰੇ ਜਿਊਣ ਵਾਲੇ ਸਮਾਜ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਕੇ ਛਕੋ ਦਾ ਜੋ ਸਦਾਬਹਾਰ 'ਦੋ ਹਰਫੀ' ਸਿਧਾਂਤ ਦਿੱਤਾ ਹੈ ਉਸ ਦੀ ਅੱਜ ਕੋਰੋਨਾ ਮਹਾਂਮਾਰੀ ਵਿਚ ਵਿਸ਼ਵ ਪੱਧਰ 'ਤੇ ਚਰਚਾ ਹੋ ਰਹੀ ਹੈ। ਪਹਿਲੇ ਪਾਤਸ਼ਾਹ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX