ਜਗਰਾਉਂ, 30 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)-ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਇਲਾਕੇ ਅੰਦਰ ਸੰਗਤਾਂ ਵਲੋਂ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਸਵੇਰ ਤੋਂ ਹੀ ਸੰਗਤਾਂ ਗੁਰਦੁਆਰਾ ਸਾਹਿਬਾਨਾਂ ਵਿਖੇ ਨਤਮਸਤਕ ਹੋਣ ਲਈ ਪਹੁੰਚਣੀਆਂ ਸ਼ੁਰੂ ਹੋਈਆਂ | ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਰਖਵਾਏ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਗਏ | ਰਾਗੀ, ਢਾਡੀ, ਕਵੀਸ਼ਰੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਅਤੇ ਵਾਰਾਂ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਪ੍ਰਤੀ ਚਾਨਣ ਪਾਇਆ | ਵੱਖ-ਵੱਖ ਬੁਲਾਰਿਆਂ ਨੇ ਮੌਜੂਦਾ ਮਾਹੌਲ ਵਿਚ ਸਮਾਜ ਦੇ ਉਲਝੇ ਅਤੇ ਡਗਮਗਾਉਂਦੇ ਤਾਣੇ-ਬਾਣੇ ਨੂੰ ਲੀਹ 'ਤੇ ਲਿਆਉਣ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਹੋਣ ਦੀ ਵੱਡੀ ਲੋੜ ਦੱਸਿਆ | ਇਲਾਕੇ ਦੇ ਗੁਰਦੁਆਰਾ ਸਿੰਘ ਸਭਾ, ਗੁਰਦੁਆਰਾ ਮਾਤਾ ਸਾਹਿਬ ਕੌਰ, ਹੀਰਾ ਬਾਗ਼, ਗੁਰਦੁਆਰਾ ਗੁਰੂ ਨਾਨਕਪੁਰਾ ਮੋਰੀਗੇਟ, ਗੁਰਦੁਆਰਾ ਭਜਨਗੜ੍ਹ, ਗੁਰਦੁਆਰਾ ਗੁਰੂ ਰਾਮ ਦਾਸ, ਗੁਰਦੁਆਰਾ ਭਹੋਈ ਸਾਹਿਬ, ਗੁਰਦੁਆਰਾ ਅਗਵਾੜ ਡਾਲਾ, ਗੁਰਦੁਆਰਾ ਭਗਤ ਰਵਿਦਾਸ, ਗੁਰਦੁਆਰਾ ਭਗਤ ਨਾਮਦੇਵ, ਗੁਰਦੁਆਰਾ ਕੱਚਾ ਮਲਕ ਰੋਡ, ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ, ਗੁਰਦੁਆਰਾ ਕੱਚਾ ਕਿਲਾ, ਗੁਰਦੁਆਰਾ ਰਾਮਗੜ੍ਹੀਆ, ਗੁਰਦੁਆਰਾ ਮਾਈ ਦਾ, ਗੁਰਦੁਆਰਾ ਭਜਨਗੜ੍ਹ ਸਾਹਿਬ, ਗੁਰਦੁਆਰਾ ਦੂਖ ਨਿਵਾਰਣ ਆਦਿ ਵਿਖੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਗਏ | ਵੱਖ-ਵੱਖ ਬੁਲਾਰਿਆਂ ਨੇ ਆਪਣੇ ਸੰਬੋਧਨ ਵਿਚ ਸੰਗਤਾਂ ਨੂੰ ਕਿਹਾ ਕਿ ਅੱਜ ਭਾਰਤ ਅੰਦਰ ਨਿਰਾਸ਼ਤਾ ਦੇ ਬੱਦਲ ਛਾਏ ਹੋਏ ਹਨ | ਸਮਾਜ ਦਾ ਧਰਮ, ਜਾਤੀ, ਇਲਾਕਾਵਾਦ ਆਦਿ ਨੂੰ ਲੈ ਕੇ ਵੰਡੇ ਹੋਣ ਕਾਰਨ ਹੀ ਅੱਜ ਤਾਨਾਸ਼ਾਹੀ ਸੋਚ ਕਿਰਤੀਆਂ ਨੂੰ ਉਸ ਤਰ੍ਹਾਂ ਹੀ ਦਬਾਅ ਰਹੀ ਹੈ, ਜਿਸ ਤਰ੍ਹਾਂ ਗੁਰੂ ਕਾਲ ਮੌਕੇ ਹੋਇਆ ਕਰਦਾ ਸੀ | ਸ੍ਰੀ ਗੁਰੂ ਨਾਨਕ ਦੇਵ ਜੀ ਨੇ ਚਾਰ ਉਦਾਸੀਆਂ ਕਰਕੇ ਲੋਕਾਈ ਨੂੰ ਹਰ ਤਰ੍ਹਾਂ ਦੀ ਨਫ਼ਰਤ ਨੂੰ ਖ਼ਤਮ ਕਰਕੇ ਇਕ ਅਕਾਲਪੁਰਖ ਨਾਲ ਜੁੜਨ ਲਈ ਆਖਿਆ ਸੀ | ਉਨ੍ਹਾਂ ਸੰਗਤ ਨੂੰ ਸ਼ਬਦ ਗੁਰੂ ਨਾਲ ਜੋੜਿਆ ਸੀ | ਉਨ੍ਹਾਂ ਕਿਹਾ ਸਮਾਜ ਅੰਦਰ ਪਏ ਬੇਗਾਨਾਪਣ ਨੂੰ ਖ਼ਤਮ ਕਰਨ ਅਤੇ ਚੰਗੇ ਸਮਾਜ ਦੇ ਸਿਰਜਣ ਲਈ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਦਾ ਪ੍ਰਚਾਰ ਕਰਨਾ ਹੋਵੇਗਾ | ਇਸ ਤੋਂ ਇਲਾਵਾ ਕਿਸਾਨਾਂ ਮਜ਼ਦੂਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੇਲਵੇ ਸਟੇਸ਼ਨ ਜਗਰਾਉਂ ਵਿਖੇ ਲਗਾਏ ਧਰਨੇ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਦਿਹਾੜਾ ਮਨਾਇਆ ਅਤੇ ਮਨੁੱਖਤਾ ਦੀ ਭਲਾਈ ਲਈ ਜਦੋ-ਜ਼ਹਿਦ ਜਾਰੀ ਰੱਖਣ ਦਾ ਆਇਦ ਕੀਤਾ | ਇਸ ਦੌਰਾਨ ਚੇਅਰਮੈਨ ਮਲਕੀਤ ਸਿੰਘ ਦਾਖਾ, ਵਿਧਾਇਕਾ ਸਰਵਜੀਤ ਕੌਰ ਮਾਣੰੂਕੇ, ਕੈਪਟਨ ਸੰਦੀਪ ਸਿੰਘ ਸੰਧੂ, ਐੱਸ.ਆਰ. ਕਲੇਰ, ਭਾਗ ਸਿੰਘ ਮੱਲਾ, ਗੁਰਦੀਪ ਸਿੰਘ ਭੈਣੀ (ਤਿੰਨੇ ਸਾਬਕਾ ਵਿਧਾਇਕ), ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਮਾਤਾ ਹਰਜੀਤ ਕੌਰ, ਐਡਵੋਕੇਟ ਮਹਿੰਦਰ ਸਿੰਘ ਸਿੱਧਵਾਂ, ਪ੍ਰਧਾਨ ਸੁਰਜੀਤ ਸਿੰਘ ਕਲੇਰ, ਭਾਈ ਕਰਮ ਸਿੰਘ, ਗੁਰਿੰਦਰ ਸਿੰਘ ਸਿੱਧੂ, ਮਾ: ਅਵਤਾਰ ਸਿੰਘ, ਕਾਮਰੇਡ ਕੰਵਲਜੀਤ ਖੰਨਾ, ਐਡਵੋਕੇਟ ਅਮਰਜੀਤ ਸਿੰਘ ਲਾਂਬਾ, ਐਡਵੋਕੇਟ ਜਰਨੈਲ ਸਿੰਘ ਖਹਿਰਾ, ਐਡਵੋਕੇਟ ਰਘਬੀਰ ਸਿੰਘ ਤੂਰ, ਜਗਜੀਤ ਸਿੰਘ ਸਿੱਧੂ, ਕੈਪਟਨ ਨਰੇਸ਼ ਵਰਮਾ, ਰਾਜੇਸ਼ ਕੁਮਾਰ ਗੋਗੀ, ਅਜੀਤ ਸਿੰਘ ਠੁਕਰਾਲ, ਅਮਰ ਨਾਥ ਕਲਿਆਣ, ਪ੍ਰਤਾਪ ਸਿੰਘ, ਗੁਰਪ੍ਰੀਤ ਸਿੰਘ, ਦੀਪਇੰਦਰ ਭੰਡਾਰੀ, ਐਡਵੋਕੇਟ ਕਰਮ ਸਿੰਘ ਸਿੱਧੂ, ਅਨਮੋਲ ਗੁਪਤਾ, ਅਪਾਰ ਸਿੰਘ, ਸੁਖਵਿੰਦਰ ਸਿੰਘ ਭਸੀਣ, ਹਰਵਿੰਦਰ ਸਿੰਘ ਚਾਵਲਾ ਆਦਿ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ |
ਗੁਰਦੁਆਰਾ ਕਰੀਰ ਸਾਹਿਬ ਪਾਤਸ਼ਾਹੀ 6ਵੀਂ ਪਿੰਡ ਲਿੱਤਰ ਵਿਖੇ ਪ੍ਰਕਾਸ਼ ਦਿਹਾੜਾ ਮਨਾਇਆ
ਰਾਏਕੋਟ, (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਕਰੀਰ ਸਾਹਿਬ ਪਾਤਸ਼ਾਹੀ 6ਵੀਂ ਪਿੰਡ ਲਿੱਤਰ ਵਿਖੇ ਪਹਿਲੇ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਅੰਮਿ੍ਤ ਵੇਲੇ ਗੁਰਦੁਆਰਾ ਸਾਹਿਬ ਵਿਖੇ ਦੀਪਮਾਲਾ ਅਤੇ ਆਤਿਸ਼ਬਾਜ਼ੀ ਕੀਤੀ ਗਈ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਸ਼੍ਰੀ ਅਖੰਡ ਪਾਠ ਦਾ ਭੋਗ ਪਾਇਆ ਗਿਆ ਅਤੇ ਕੀਰਤਨ ਦਰਬਾਰ ਹੋਇਆ | ਇਸ ਮੌਕੇ ਸ਼੍ਰੀ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੀ ਸੇਵਾ ਗੁਰਦੁਆਰਾ ਕਮੇਟੀ ਵੱਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਕੀਤੀ ਗਈ | ਇਸ ਮੌਕੇ ਗੁਰਦੁਆਰਾ ਕਮੇਟੀ ਪ੍ਰਧਾਨ ਹਰਨੇਕ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਆਖਿਆ ਕਿ ਸਾਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸਾਏ ਮਾਰਗ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੇ ਸਿਧਾਂਤ 'ਤੇ ਪਹਿਰਾ ਦੇਣਾ ਚਾਹੀਦਾ ਹੈ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗਿਆਨੀ ਅਵਤਾਰ ਸਿੰਘ ਛੰਨਾਂ, ਜਗਤਾਰ ਸਿੰਘ ਗਰੇਵਾਲ, ਗੁਰਮੇਲ ਸਿੰਘ ਹੇਅਰ, ਸਤਵਿੰਦਰ ਸਿੰਘ ਹੇਅਰ, ਗੁਰਪ੍ਰੀਤ ਸਿੰਘ ਗੋਪੀ, ਮਨਦੀਪ ਸਿੰਘ, ਧਲਵਿੰਦਰ ਸਿੰਘ, ਅਕਾਸ਼ਦੀਪ ਸਿੰਘ, ਦਲਵੀਰ ਸਿੰਘ, ਨੀਟਾ ਸਿੰਘ, ਏਮਨਦੀਪ ਸਿੰਘ, ਗਗਨਦੀਪ ਸਿੰਘ, ਬਾਬਾ ਬੇਅੰਤ ਸਿੰਘ ਬੰਟੀ, ਭਾਈ ਗੁਰਮੇਲ ਸਿੰਘ ਨੂਰਪੁਰਾ, ਬਾਬਾ ਕਿ੍ਪਾਲ ਸਿੰਘ ਪੰਜਗਰਾਈ ਆਦਿ ਹਾਜ਼ਰ ਸਨ |
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ ਸ਼ਰਧਾ ਨਾਲ ਮਨਾਇਆ
ਸਿੱਧਵਾਂ ਬੇਟ, 30 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਸਥਾਨਿਕ ਕਸਬੇ ਦੀ ਗੁਰੂ ਗੋਬਿੰਦ ਸਿੰਘ ਮਾਰਕੀਟ ਦੇ ਦੁਕਾਨਦਾਰਾਂ ਵੱਲੋਂ ਦਾਨੀ ਸੱਜਨਾਂ ਦੇ ਸਹਿਯੋਗ ਨਾਲ 'ਨਾਮ ਜਪੋ, ਵੰਡ ਛਕੋ ਅਤੇ ਕਿਰਤ ਕਰੋ' ਦਾ ਸੁਨੇਹਾ ਦੇਣ ਵਾਲੇ ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਆਗਮਨ ਪੁਰਬ ਪੂਰੀ ਸਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸੰਗਤਾਂ ਲਈ ਖੀਰ ਅਤੇ ਛੋਲਿਆਂ ਦਾ ਲੰਗਰ ਵੀ ਅਤੁੱਟ ਵਰਤਿਆ | ਇਸ ਮੌਕੇ ਮਾਰਕਿਟ ਕਮੇਟੀ ਸਿੱਧਵਾਂ ਬੇਟ ਦੇ ਚੇਅਰਮੈਨ ਸੁਰਿੰਦਰ ਸਿੰਘ ਸਿੱਧਵਾਂ, ਪ੍ਰਵਾਸੀ ਭਾਰਤੀ ਜੱਥੇਦਾਰ ਗੁਰਮੀਤ ਸਿੰਘ ਹਾਂਸ, ਨੰਬਰਦਾਰ ਬਲਜੀਤ ਸਿੰਘ ਸਿੱਧੂ, ਨੰਬਰਦਾਰ ਹਰਿੰਦਰ ਸਿੰਘ ਕਾਕਾ, ਸਾਬਕਾ ਸੰਮਤੀ ਮੈਂਬਰ ਬਲਕਾਰ ਸਿੰਘ ਬਿੱਲਾ, ਅਵਤਾਰ ਸਿੰਘ ਬਿੱਲੂ, ਸਰਪੰਚ ਪਰਮਜੀਤ ਸਿੰਘ ਪੱਪੀ, ਪ੍ਰਧਾਨ ਮਨਜੀਤ ਸਿੰਘ ਪੁਰਬਾ, ਬਲਦੇਵ ਸਿੰਘ ਪੰਮਾ, ਜਗਜੀਤ ਸਿੰਘ ਲੱਕੀ, ਮਹਿੰਦਰਪਾਲ ਸਿੰਘ ਮਾਨ, ਈਸ਼ਰ ਸਿੰਘ ਖ਼ਾਲਸਾ, ਹਰਦੀਪ ਸਿੰਘ ਸਿੱਧੂ, ਦੀਦਾਰ ਸਿੰਘ, ਕੁਲਵਿੰਦਰ ਸਿੰਘ ਆਦਿ ਤੋਂ ਇਲਾਵਾ ਕਈ ਹੋਰ ਦੁਕਾਨਦਾਰ ਵੀਰਾਂ ਨੇ ਲੰਗਰ ਦੀ ਸੇਵਾ ਵਿਚ ਆਪਣਾ ਬਣਦਾ ਯੋਗਦਾਨ ਪਾਇਆ |
ਰੱਤੋਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ
ਮੁੱਲਾਂਪੁਰ-ਦਾਖਾ, (ਨਿਰਮਲ ਸਿੰਘ ਧਾਲੀਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪਹਿਲੇ ਪਾਤਸਾਹਿ ਨੂੰ ਸ਼ਰਧਾਪੂਰਵਕ ਸਤਿਕਾਰ ਭੇਟ ਕਰਨ ਲਈ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਰੱਤੋਵਾਲ ਵਿਖੇ ਕਈ ਰੋਜ਼ ਤੋਂ ਆਰੰਭ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਸੇਵਾ ਮੁਕਤ ਪ੍ਰਬੰਧਕੀ ਪ੍ਰਧਾਨ, ਸਾਬਕਾ ਸਰਪੰਚ ਗੁਰਬਚਨ ਸਿੰਘ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਇਕ ਰਸਮ ਵਜੋਂ ਨਹੀਂ ਮਨਾਉਣਾ ਚਾਹੀਦਾ, ਸਗੋਂ ਉਨ੍ਹਾਂ ਦੀ ਇਸ ਫਿਲਾਸਫੀ ਨੂੰ ਆਪਣੇ ਹਿਰਦੇ ਵਿਚ ਵਸਾ ਕੇ ਆਪਣੇ ਜੀਵਨ ਨੂੰ ਇਕ ਨਵੀਂ ਤੇ ਨਰੋਈ ਦਿਸ਼ਾ ਦੇਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਜਦੋਂ ਮੁਸਲਮਾਨ ਵਿਦਵਾਨਾਂ ਅਤੇ ਹਾਜ਼ੀਆਂ ਨਾਲ ਗੁਰੂ ਨਾਨਕ ਦੇਵ ਜੀ ਦੀ ਵਿਚਾਰ ਹੋਈ ਤਾਂ ਪੁੱਛਿਆ ਗਿਆ ਕਿ 'ਹਿੰਦੂ ਵੱਡਾ ਹੈ ਜਾਂ ਮੁਸਲਮਾਨ' ਤਾਂ ਉਸ ਸਮੇਂ ਇਹ ਹੀ ਆਖਿਆ ਗਿਆ ਕਿ ਸ਼ੁਭ ਅਮਲਾਂ ਤੋਂ ਬਿਨਾਂ ਦੋਵੇਂ ਹੀ ਦੁੱਖ ਉਠਾਉਂਦੇ ਹਨ | ਗੁਰਦੁਆਰਾ ਸਾਹਿਬ ਦੇ ਹਜ਼ੂਰੀ ਗ੍ਰੰਥੀ-ਰਾਗੀ ਭਾਈ ਗੁਰਦੀਪ ਸਿੰਘ ਰਾਏਕੋਟ ਦੇ ਜੱਥੇ ਵਲੋਂ ਰਸਭਿੰਨਾ ਕੀਰਤਨਾ ਕੀਤਾ ਗਿਆ | ਗੁਰਦੁਆਰਾ ਸਾਹਿਬ ਦੇ ਪ੍ਰਬੰਧਕੀ ਪ੍ਰਧਾਨ ਅਜਮੇਲ ਸਿੰਘ ਦਿੱਲੀ ਵਾਲੇ, ਨੰਬਰਦਾਰ ਹਰਬੰਸ ਸਿੰਘ, ਮਾ: ਭਾਗ ਸਿੰਘ ਧਾਲੀਵਾਲ, ਗੁਰਚਰਨ ਸਿੰਘ ਮੱਲ੍ਹੀ, ਜਸਪਾਲ ਸਿੰਘ ਭੋਲਾ, ਮੁਖਤਿਆਰ ਸਿੰਘ, ਮਨਜੀਤ ਸਿੰਘ, ਹੋਰ ਪ੍ਰਬੰਧਕਾਂ ਦੇ ਸਹਿਯੋਗ ਨਾਲ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਤੋਂ ਬਾਅਦ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |
ਗੁਰਦੁਆਰਾ ਚੜ੍ਹਦੀ ਕਲਾ ਹੰਬੜਾਂ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ
ਹੰਬੜਾਂ, (ਜਗਦੀਸ਼ ਸਿੰਘ ਗਿੱਲ)-ਕਸਬਾ ਹੰਬੜਾਂ ਦੇ ਗੁਰਦੁਆਰਾ ਸਾਹਿਬ ਚੜਦੀ ਕਲਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਕੀਰਤਨ ਦਰਬਾਰ ਹੋਇਆ ਜਿਸ ਵਿਚ ਗੁਰਦੁਆਰਾ ਸਾਹਿਬ ਦੇ ਮੁੱਖ ਰਾਗੀ ਭਾਈ ਪਰਮਿੰਦਰ ਸੰਘ ਗੌਾਸਪੁਰ ਕੈਨੇਡਾ ਵਾਲੇ ਦੇ ਜੱਥੇ ਵੱਲੋਂ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸੰਗਤਾਂ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਏ ਪੂਰਨਿਆ 'ਤੇ ਚੱਲਣ ਦੀ ਅਪੀਲ ਕੀਤੀ | ਕਾਂਗਰਸ ਦੇ ਸੁਬਾਈ ਆਗੂ ਮਨਜੀਤ ਸਿੰਘ ਹੰਬੜਾਂ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਤੇਜਾ ਸਿੰਘ ਗਿੱਲ, ਸਰਪੰਚ ਰਣਜੋਧ ਸਿੰਘ ਜੱਗਾ ਨੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਸ਼ ਦਿਹਾੜੇ ਦੀ ਵਧਾਈ ਦਿੱਤੇ ਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਨੂੰ ਛੱਡ ਕੇ ਬਾਬਾ ਨਾਨਕ ਦੇ ਦਰਸਾਏ ਮਾਰਗ ਤੇ ਚੱਲਣ | ਇਸ ਮੌਕੇ 'ਤੇ ਪੁਲਿਸ ਚੌਾਕੀ ਹੰਬੜਾਂ ਦੇ ਮੁੱਖ ਅਫ਼ਸਰ ਹਰਪਾਲ ਸਿੰਘ ਗਿੱਲ, ਰਮਨੀਕ ਪਲਾਈਵੁੱਡ ਫੈਕਟਰੀ ਦੇ ਮਾਲਕ ਬਲਦੇਵ ਸਿੰਘ ਅਤੇ ਏ.ਐਸ.ਆਈ ਸੁਖਜੀਤ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸੰਗਤਾਂ ਲਈ ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਹੰਬੜਾਂ ਵਿੱਚ ਬਲਦੇਵ ਸਿੰਘ ਰਮਨੀਕ ਵੱਲੋਂ ਲੰਗਰ ਲਗਾਏ ਗਏ | ਇਸ ਮੌਕੇ 'ਤੇ ਨੰਬਰਦਾਰ ਹਰਨੇਕ ਸਿੰਘ ਧਾਲੀਵਾਲ, ਕੇਹਰ ਸਿੰਘ ਰਾਉਵਾਲ ਵਾਲੇ, ਅਵਤਾਰ ਸਿੰਘ ਤਾਰੀ ਚੀਮਾਂ, ਪੰਚ ਰਣਜੀਤ ਸਿੰਘ ਚੀਮਾ, ਮਨਜੀਤ ਸਿੰਘ ਭੇਰੋਮੁੰਨਾਂ, ਸਾਬਕਾ ਸਰਪੰਚ ਬਲਵੰਤ ਸਿੰਘ ਭੰਦੋਹਲ, ਜਥੇ: ਸ਼ਰਨਜੀਤ ਸਿੰਘ ਸਾਹਨੀ, ਸੁਖਵਿੰਦਰ ਸਿੰਘ ਮਠਾੜੂ, ਮਾਸਟਰ ਅਵਤਾਰ ਸਿੰਘ ਗਰੇਵਾਲ, ਅਮਨਦੀਪ ਸਿੰਘ ਤੂਰ, ਅਵਤਾਰ ਸਿੰਘ ਦੋਲੋਂ, ਸ਼ਿੰਗਾਰਾ ਸਿੰਘ ਤੂਰ, ਭੁਪਿੰਦਰ ਸਿੰਘ ਕਾਲਾ, ਨੰਬਰਦਾਰ ਬਲਵੀਰ ਸਿੰਘ ਕਲੇਰ, ਮਨਦੀਪ ਸਿੰਘ ਵਿਰਕ, ਜਸਵੰਤ ਸ਼ਿੰਘ ਧਾਲੀਵਾਲ, ਮੇਜਰ ਸਿੰਘ ਚੀਮਾ, ਸੁਖਜੀਤ ਸਿੰਘ ਬਾਠ, ਗੁਰਚਰਨ ਸਿੰਘ ਬਾਠ, ਅਵਤਾਰ ਸਿੰਘ ਹੰਬੜਾਂ, ਸਾਬਕਾ ਪੰਚ ਗੁਰਚਰਨ ਸਿੰਘ ਬਿੱਟੂ, ਗੁਰਚਰਨ ਸਿੰਘ ਬਾਠ, ਰਣਬੀਰ ਸਿੰਘ ਹੰਬੜਾਂ ਤੇ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਮੌਜੂਦ ਸਨ |
ਰਾਏਕੋਟ, 30 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਕਲਗੀਧਰ ਸਾਹਿਬ ਪਿੰਡ ਗੋਬਿੰਦਗੜ੍ਹ ਦੀ ਪ੍ਰਬੰਧਕੀ ਕਮੇਟੀ, ਸੇਵਾ ਸਿਮਰਨ ਚੈਰੀਟੇਬਲ ਟਰੱਸਟ, ਕਲਗੀਧਰ ਸਪੋਰਟਸ ਕਲੱਬ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ...
ਗੁਰੂਸਰ ਸੁਧਾਰ, (ਬਲਵਿੰਦਰ ਸਿੰਘ ਧਾਲੀਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਅੱਬੂਵਾਲ ਦੇ ਗੁਰਦੁਆਰਾ ਸੰਗਤਪੁਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ਾਨਦਾਰ ...
ਜਗਰਾਉਂ, 30 ਨਵੰਬਰ (ਜੋਗਿੰਦਰ ਸਿੰਘ)-ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਅਵਤਾਰ ਦਿਹਾੜੇ ਸਬੰਧੀ ਪਿੰਡ ਰਾਮਗੜ੍ਹ ਭੁੱਲਰ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ...
ਜਗਰਾਉਂ, 30 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)-ਕਿਸਾਨ ਸਮਾਜ ਦੀ ਰੀੜ੍ਹ ਦੀ ਹੱਡੀ ਹਨ | ਇਨ੍ਹਾਂ ਦੀ ਖੁਸ਼ਹਾਲੀ ਵਿਚ ਹੀ ਪੂਰੀ ਕਾਇਨਾਤ ਦੀ ਕਿਸਮਤ ਛੁਪੀ ਹੋਈ ਹੈ | ਦੁੱਖ ਹੈ ਕਿ ਅੱਜ ਭਾਰਤ ਦਾ ਕਿਸਾਨ ਨੂੰ ਆਪਣੀ ਅਤੇ ਆਉਣ ਵਾਲੀਆਂ ਪੀੜ੍ਹੀ ਦੀ ਹੋਂਦ ਨੂੰ ਬਚਾਉਣ ਲਈ ...
ਚੌਾਕੀਮਾਨ, 30 ਨਵੰਬਰ (ਤੇਜਿੰਦਰ ਸਿੰਘ ਚੱਢਾ)-ਗੁਰੂੁ ਹਰਗੋਬਿੰਦ ਪਬਲਿਕ ਸਕੂਲ ਸਿੱਧਵਾਂ ਖੁਰਦ ਵਿਖੇ ਪਿ੍ੰਸੀਪਲ ਪਵਨ ਸੂਦ ਦੀ ਸੁਹਿਰਦ ਅਗਵਾਈ ਹੇਠ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਉਦਮ ਸਦਕਾ ਦੁਨੀਆਂ ਦੇ ਰਹਿਬਰ, ਜਗਤ ਗੁਰੂ, ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ...
ਜਗਰਾਉਂ, 30 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮਰਪਿਤ ਹੈ | ਦਸ ਗੁਰੂ ਸਾਹਿਬਾਨਾਂ ਨੇ ਸਾਨੂੰ ਜ਼ੁਲਮ ਵਿਰੁੱਧ ਖੜਨ ਲਈ ਆਖਿਆ ਹੈ | ਅੱਜ ਭਾਰਤ ਦਾ ਕਿਸਾਨ ਭਾਰਤੀ ਹਕੂਮਤ ਦੇ ਤਸ਼ੱਦਦ ਦਾ ਸ਼ਿਕਾਰ ਹੋ ਰਿਹਾ ਹੈ | ...
ਅੱਜ ਹੋਵੇਗਾ ਵਿਸ਼ਾਲ ਨਗਰ ਕੀਰਤਨ ਹਠੂਰ, 30 ਨਵੰਬਰ (ਜਸਵਿੰਦਰ ਸਿੰਘ ਛਿੰਦਾ)-ਪਿੰਡ ਦੇਹੜਕਾ ਦੇ ਗੁਰਦੁਆਰਾ ਬਾਬਾ ਮੱਘਰ ਸਿੰਘ ਵਿਖੇ ਬਾਬਾ ਮੱਘਰ ਸਿੰਘ ਰਾਮਗੜ੍ਹ ਵਾਲਿਆਂ ਦੀ 96ਵੀਂ ਬਰਸੀ ਨੂੰ ਸਮਰਪਿਤ ਚੱਲ ਰਹੇ 7 ਰੋਜ਼ਾ ਧਾਰਮਿਕ ਸਮਾਗਮ ਦੇ ਅੱਜ ਤੀਜੇ ਦਿਨ ਸ੍ਰੀ ...
ਸਿੱਧਵਾਂ ਬੇਟ, 30 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਵਿਧਾਨ ਸਭਾ ਹਲਕਾ ਜਗਰਾਉਂ ਦੇ ਇੰਚਾਰਜ ਮਲਕੀਤ ਸਿੰਘ ਦਾਖਾ ਸਾਬਕਾ ਮੰਤਰੀ ਪੰਜਾਬ ਨੇ ਅੱਜ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਨਗਰ ...
ਭੂੰਦੜੀ, 30 ਨਵੰਬਰ (ਕੁਲਦੀਪ ਸਿੰਘ ਮਾਨ)-ਉੱਘੇ ਸਮਾਜ ਸੇਵਕ ਤੇ ਸੁਖਵਿੰਦਰ ਸਿੰਘ ਆੜ੍ਹਤੀ ਦੀ ਧਰਮਪਤਨੀ ਅਤੇ ਜਗਮੋਹਣ ਸਿੰਘ ਬੀਰਮੀ ਦੀ ਪੂਜਨੀਕ ਮਾਤਾ ਬਲਜੀਤ ਕੌਰ (59) ਜੋ ਬੀਤੇ ਦਿਨ੍ਹੀਂ ਅਕਾਲ ਚਲਾਣਾ ਕਰ ਗਏ | ਇਸ ਮੌਕੇ ਪਰਿਵਾਰ ਨਾਲ ਦੁੱਖ ਸ਼ਾਂਝਾ ਕਰਨ ਲਈ ਟਰੱਕ ...
ਰਾਏਕੋਟ, 30 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਕਿਸਾਨ, ਮਜ਼ਦੂਰ ਵਿਰੋਧੀ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਸਿੰਘੂ ਬਾਰਡਰ ਸਮੇਤ ਹੋਰਨਾਂ ਬਾਰਡਰਾਂ ਉੱਪਰ ਸੰਘਰਸ਼ ਕਰ ਰਹੇ ਕਿਸਾਨ, ਮਜ਼ਦੂਰ ਸਾਥੀਆਂ ਦੇ ਹੌਾਸਲੇ ਬੁਲੰਦ ਹਨ | ਇਸ ਮੌਕੇ ਕੁੱਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX