ਫ਼ਤਹਿਗੜ੍ਹ ਸਾਹਿਬ, 30 ਨਵੰਬਰ (ਬਲਜਿੰਦਰ ਸਿੰਘ, ਰਾਜਿੰਦਰ ਸਿੰਘ, ਮਨਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਤਿਹਾਸਿਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਰਸਭਿੰਨਾ ਕੀਰਤਨ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਕਰਮ ਸਿੰਘ, ਮੀਤ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਸੁਰਿੰਦਰ ਸਿੰਘ ਸਮਾਣਾ ਤੇ ਗੁਰਮੁਖ ਸਿੰਘ ਨੇ ਰਾਗੀ ਜਥਿਆਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਸਮਾਗਮ ਵਿਚ ਜਗਦੀਪ ਸਿੰਘ ਚੀਮਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਕਰਨੈਲ ਸਿੰਘ, ਭਾਈ ਅਵਤਾਰ ਸਿੰਘ ਰਿਆ, ਭਾਈ ਰਵਿੰਦਰ ਸਿੰਘ ਖ਼ਾਲਸਾ, ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਮਠਾੜੂ, ਪਿ੍ਤਪਾਲ ਸਿੰਘ ਚੱਢਾ, ਜਸਵਿੰਦਰ ਸਿੰਘ, ਹਰਜੀਤ ਸਿੰਘ ਰਿਕਾਰਡ ਕੀਪਰ, ਗੁਰਿੰਦਰ ਸਿੰਘ, ਅੰਮਿ੍ਤਪਾਲ ਸਿੰਘ, ਬਲਵੀਰ ਸਿੰਘ ਸਰੂਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕੇ ਦੀ ਸੰਗਤ ਨੇ ਹਾਜ਼ਰੀ ਲਵਾਈ | ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬ ਬਾਬਾ ਫ਼ਤਹਿ ਸਿੰਘ ਤੇ ਪ੍ਰੀਤ ਨਗਰ 'ਚ ਹਜ਼ੂਰੀ ਰਾਗੀ ਲਵਪ੍ਰੀਤ ਸਿੰਘ ਦੇ ਜਥੇ ਨੇ ਕੀਰਤਨ ਕੀਤਾ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਗਜੀਤ ਸਿੰਘ ਨੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਸਮਾਗਮ ਵਿਚ ਪਿ੍ਤਪਾਲ ਸਿੰਘ ਜੱਸੀ, ਅਜੀਤ ਸਿੰਘ, ਮੁਖ਼ਤਿਆਰ ਸਿੰਘ, ਹਰਵਿੰਦਰ ਸਿੰਘ ਬੱਬਲ, ਪਰਵਿੰਦਰ ਸਿੰਘ ਦਿਓਲ, ਬਲਵਿੰਦਰ ਸਿੰਘ ਸੋਹੀ, ਦਵਿੰਦਰ ਸਿੰਘ ਚੀਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀ ਸੰਗਤ ਸ਼ਾਮਿਲ ਹੋਈ | ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬ ਮੁਹੱਲਾ ਜੱਟਪੁਰਾ ਵਿਖੇ ਗੁਰਦੁਆਰਾ ਕਮੇਟੀ ਵਲੋਂ ਕੀਰਤਨ ਦਰਬਾਰ ਕਰਵਾਇਆ ਗਿਆ | ਸਮਾਗਮ ਦੌਰਾਨ ਭਾਈ ਰਵਿੰਦਰ ਸਿੰਘ, ਭਾਈ ਭਰਪੂਰ ਸਿੰਘ ਕੀਰਤਨੀ ਜਥਾ ਤੇ ਭਾਈ ਗੁਰਮੀਤ ਸਿੰਘ ਹਰੀਆਂ ਵੇਲਾਂ ਵਾਲਿਆਂ ਦੇ ਜਿੱਥੇ ਨੇ ਕੀਰਤਨ ਤੇ ਪੰਥ ਪ੍ਰਚਾਰਕ ਭਾਈ ਹਰਜਿੰਦਰ ਸਿੰਘ ਮਾਝੀ ਨੇ ਕਥਾ ਕੀਤੀ | ਸਮਾਗਮ ਵਿਚ ਨਿਰਮਲ ਸਿੰਘ, ਗੁਰਮੁਖ ਸਿੰਘ, ਹਰਸ਼ਪ੍ਰੀਤ ਸਿੰਘ, ਗਗਨਦੀਪ ਸਿੰਘ, ਲਖਵਿੰਦਰ ਸਿੰਘ ਲੱਕੀ, ਅਭੈ ਸਿੰਘ, ਜਸਪਾਲ ਸਿੰਘ, ਸੁਖਜੀਤ ਸਿੰਘ, ਸੁਖਵਿੰਦਰ ਸਿੰਘ ਤੇ ਅਮਰਜੀਤ ਸਿੰਘ ਸਮੇਤ ਵੱਡੀ ਗਿਣਤੀ 'ਚ ਇਲਾਕੇ ਦੀ ਸੰਗਤ ਸ਼ਾਮਿਲ ਸੀ | ਇਸੇ ਤਰ੍ਹਾਂ ਗੁਰੂ ਰਵਿਦਾਸ ਭਵਨ ਪ੍ਰਬੰਧਕ ਕਮੇਟੀ ਬ੍ਰਾਹਮਣ ਮਾਜਰਾ ਵਲੋਂ ਪ੍ਰਕਾਸ਼ ਦਿਹਾੜੇ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ | ਸਾਬਕਾ ਕੌਾਸਲਰ ਜਗਜੀਤ ਸਿੰਘ ਕੋਕੀ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਰਵਿਦਾਸ ਭਵਨ ਦੇ ਸੁੰਦਰ ਨਿਰਮਾਣ ਕਾਰਜਾਂ 'ਚ ਮਾਲੀ ਸਹਾਇਤਾ ਵਜੋਂ ਯੋਗਦਾਨ ਪਾਉਣ ਲਈ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਸਮਾਗਮ ਵਿਚ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਲਾਭ ਸਿੰਘ, ਸੈਕਟਰੀ ਭਗਵਾਨ ਸਿੰਘ, ਸ਼ਮਸ਼ੇਰ ਸਿੰਘ, ਇੰਦਰਜੀਤ ਸਿੰਘ ਕਾਲਾ, ਸਵਰਨ ਸਿੰਘ, ਸਾਧੂ ਸਿੰਘ, ਗੁਰਦਾਸ ਸਿੰਘ ਵੀ ਸ਼ਾਮਿਲ ਸਨ | ਪੰਚਾਇਤੀ ਗੁਰਦੁਆਰਾ ਸਾਹਿਬ ਰੇਲਵੇ ਰੋਡ ਹਮਾਯੂੰਪੁਰ 'ਚੋਂ ਪ੍ਰਬੰਧਕ ਕਮੇਟੀ ਵਲੋਂ ਪ੍ਰਕਾਸ਼ ਗੁਰਪੁਰਬ ਦੀ ਖ਼ੁਸ਼ੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਪੰਜ ਪਿਆਰਿਆਂ ਦੀ ਸਮੁੱਚੀ ਅਗਵਾਈ ਹੇਠ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਪੰਜ ਪਿਆਰਿਆਂ ਨੂੰ ਸਿਰੋਪਾਉ ਦੇ ਕੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ | ਨਗਰ ਕੀਰਤਨ ਵਿਚ ਜਗਦਰਸ਼ਨ ਸਿੰਘ, ਅਵਤਾਰ ਸਿੰਘ, ਰਵਿੰਦਰ ਸਿੰਘ, ਹਨੀ ਓਬਰਾਏ, ਨਰਿੰਦਰ ਸਿੰਘ, ਮਲਕੀਤ ਸਿੰਘ, ਗੁਰਵਿੰਦਰ ਸਿੰਘ, ਰਮਨਦੀਪ ਸਿੰਘ, ਸੁਖਚੈਨ ਸਿੰਘ ਆਦਿ ਹਾਜ਼ਰ ਸਨ |
ਮੰਡੀ ਗੋਬਿੰਦਗੜ੍ਹ 'ਚ ਕਰਵਾਏ ਗਏ ਸਮਾਗਮ
ਮੰਡੀ ਗੋਬਿੰਦਗੜ੍ਹ, (ਬਲਜਿੰਦਰ ਸਿੰਘ, ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮੁਹੱਲਾ ਗੁਰੂ ਕੀ ਨਗਰੀ ਵਿਚ ਪ੍ਰਕਾਸ਼ ਪੁਰਬ ਮੌਕੇ ਕਰਵਾਏ ਗਏ ਤਿੰਨ ਰੋਜ਼ਾ ਗੁਰਮਤਿ ਸਮਾਗਮ ਦੇ ਆਖ਼ਰੀ ਦਿਨ ਭਾਈ ਗੁਰਚਰਨ ਸਿੰਘ ਰਸੀਆ ਦੇ ਕੀਰਤਨ ਜਥੇ ਨੇ ਹਾਜ਼ਰੀ ਲਵਾਈ | ਅਖੰਡ ਪਾਠ ਦੇ ਭੋਗ ਉਪਰੰਤ ਬੀਬੀ ਮੁਖ਼ਤਿਆਰ ਕੌਰ ਤੇ ਭਾਈ ਕੁਲਵੰਤ ਸਿੰਘ ਦੇ ਢਾਡੀ ਜਥਿਆਂ ਤੋਂ ਇਲਾਵਾ ਭਾਈ ਮਨਜਿੰਦਰ ਸਿੰਘ ਹਜ਼ੂਰੀ ਰਾਗੀ ਜਥੇ ਵਲੋਂ ਸ਼ਬਦ ਕੀਰਤਨ, ਢਾਡੀ ਵਾਰਾਂ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ | ਸਮਾਗਮ ਵਿਚ ਭਾਈ ਰਵਿੰਦਰ ਸਿੰਘ ਖ਼ਾਲਸਾ, ਸੁਖਵਿੰਦਰ ਸਿੰਘ ਮੈਨੇਜਰ, ਚੰਚਲਦੀਪ ਸਿੰਘ ਗੁਰਦੁਆਰਾ ਇੰਸਪੈਕਟਰ, ਮਲਕੀਤ ਸਿੰਘ ਟੌਹੜਾ, ਭਾਈ ਕੁਲਵਿੰਦਰ ਸਿੰਘ ਹੈੱਡ ਗ੍ਰੰਥੀ, ਮਹਿੰਦਰ ਸਿੰਘ, ਰਾਜਿੰਦਰ ਸਿੰਘ, ਗੁਰਚਰਨ ਸਿੰਘ, ਭਿੰਦਰ ਸਿੰਘ ਮੰਡੀ ਜ਼ਿਲ੍ਹਾ ਬੀ.ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ, ਜਗਜੀਵਨ ਸਿੰਘ ਊਬੀ, ਹਰਬੰਸ ਸਿੰਘ ਹੁੰਝਣ, ਸੁਰਿੰਦਰਪਾਲ ਸਿੰਘ ਭਾਟੀਆ, ਭਾਈ ਰਵਿੰਦਰਜੀਤ ਸਿੰਘ ਭੰਗੂ, ਕੇਸਰ ਸਿੰਘ, ਗੁਰਸੇਵਕ ਸਿੰਘ, ਫੋਰਮੈਨ ਰੂਪ ਸਿੰਘ, ਮੱਘਰ ਸਿੰਘ ਆਦਿ ਨੇ ਹਾਜ਼ਰੀ ਭਰੀ | ਇਸੇ ਤਰ੍ਹਾਂ ਸਥਾਨਕ ਮੁਹੱਲਾ ਨਸਰਾਲੀ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਚ ਹੈੱਡ ਗ੍ਰੰਥੀ ਭਾਈ ਸੁਖਦੇਵ ਸਿੰਘ, ਭਾਈ ਰਾਜਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸਿੰਘ ਸਭਾ ਸਾਹਿਬ ਵਲੋਂ ਕੀਰਤਨ ਕੀਤਾ ਗਿਆ | ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਹਰਪਾਲ ਸਿੰਘ ਨੰਬਰਦਾਰ ਤੇ ਸਾਬਕਾ ਕੌਾਸਲਰ ਹਰਚੰਦ ਸਿੰਘ ਨਸਰਾਲੀ ਨੇ ਸੰਗਤ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ | ਸਮਾਗਮ ਵਿਚ ਮਾਸਟਰ ਸੁਖਵਿੰਦਰ ਸਿੰਘ, ਡਾ. ਬਚਿੱਤਰ ਸਿੰਘ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਸੰਤ, ਬਾਰਾ ਸਿੰਘ ਠੇਕੇਦਾਰ, ਰਾਜਿੰਦਰ ਸਿੰਘ ਮੀਤ ਪ੍ਰਧਾਨ, ਹਰਪ੍ਰੀਤ ਸਿੰਘ ਗੋਲਡੀ, ਮਾਸਟਰ ਸੋਹਣ ਸਿੰਘ, ਹਰਜਿੰਦਰ ਸਿੰਘ, ਗੁਰਮੀਤ ਸਿੰਘ ਬਿੱਲੂ, ਜਗਤਾਰ ਸਿੰਘ ਬਿੱਟੂ, ਅਵਤਾਰ ਸਿੰਘ, ਹਰਪ੍ਰੀਤ ਸਿੰਘ ਗੋਲਡੀ ਸਮੇਤ ਵੱਡੀ ਗਿਣਤੀ ਵਿਚ ਸੰਗਤ ਸ਼ਾਮਿਲ ਸੀ | ਸਥਾਨਕ ਮੁਹੱਲਾ ਦਲੀਪ ਨਗਰ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਵਿਚ ਵੀ ਪ੍ਰਕਾਸ਼ ਦਿਹਾੜੇ ਦੀ ਖ਼ੁਸ਼ੀ ਵਿਚ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਜਥੇ ਨੇ ਸੰਗਤ ਨੂੰ ਸ਼ਬਦ ਕੀਰਤਨ ਰਾਹੀਂ ਨਿਹਾਲ ਕੀਤਾ | ਸਮਾਗਮ ਦੌਰਾਨ ਹਰਪ੍ਰੀਤ ਸਿੰਘ ਵਿੱਕੀ ਪ੍ਰਧਾਨ ਯੂਥ ਅਕਾਲੀ ਦਲ ਹਲਕਾ ਅਮਲੋਹ ਨੇ ਸੰਗਤ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ | ਇਸ ਮੌਕੇ ਸੁਰਿੰਦਰਪਾਲ ਸਿੰਘ, ਗੁਰਮੇਲ ਸਿੰਘ, ਸ਼ਿਵ ਦੱਤ, ਗਿਆਨ ਸਿੰਘ, ਜਸਵੀਰ ਸਿੰਘ, ਸ਼ਿੰਗਾਰਾ ਸਿੰਘ, ਦਾਰਾ ਸਿੰਘ, ਬੀਬੀ ਮਨਜੀਤ ਕੌਰ, ਬਲਵੀਰ ਕੌਰ ਚਾਹਲ, ਕੈਲਾਸ਼ ਰਾਣੀ ਵੀ ਹਾਜ਼ਰ ਸਨ | ਸਥਾਨਕ ਮੁਹੱਲਾ ਗਾਂਧੀ ਨਗਰ ਸਥਿਤ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਵਿਚ ਪ੍ਰਕਾਸ਼ ਦਿਹਾੜੇ ਦੀ ਖ਼ੁਸ਼ੀ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਭਾਈ ਗੁਰਮੀਤ ਸਿੰਘ ਕੋਮਲ ਹੈੱਡ ਗ੍ਰੰਥੀ ਨੇ ਸੰਗਤ ਨੂੰ ਕੀਰਤਨ ਅਤੇ ਗੁਰਮਤਿ ਵਿਚਾਰਾਂ ਸੁਣਾ ਕੇ ਨਿਹਾਲ ਕੀਤਾ | ਸਮਾਗਮ ਵਿਚ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਸੇਖੋਂ, ਜੋਗਿੰਦਰ ਸਿੰਘ ਫੋਰਮੈਨ, ਅਵਤਾਰ ਸਿੰਘ, ਹਰਭਜਨ ਸਿੰਘ, ਜਸਵਿੰਦਰ ਸਿੰਘ, ਤਾਰਾ ਸਿੰਘ ਫੋਰਮੈਨ, ਗੁਰਮੀਤ ਸਿੰਘ, ਪਰਮਜੀਤ ਸਿੰਘ, ਬਚਿੱਤਰ ਸਿੰਘ, ਗੁਰਸਾਹਿਬ ਸਿੰਘ ਸੇਖੋਂ, ਸਿਮਰਨਜੀਤ ਸਿੰਘ, ਦਮਨਪ੍ਰੀਤ ਸਿੰਘ, ਰਾਮ ਬਿਲਾਸ ਧਿੰਗੜਾ, ਗੁਰਕੀਰਤ ਸਿੰਘ, ਨਰਿੰਦਰ ਭਾਟੀਆ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਲਵਾਈ | ਦੇਸ਼ ਭਗਤ ਗਲੋਬਲ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਵਿਦਿਆਰਥੀਆਂ ਨੇ ਪ੍ਰਕਾਸ਼ ਪੁਰਬ ਸਬੰਧੀ ਬਾਣੀ ਦਾ ਪਾਠ, ਪੋਸਟਰ ਮੇਕਿੰਗ ਅਤੇ ਲੇਖ ਮੁਕਾਬਲਿਆਂ 'ਚ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਯੂਨੀਵਰਸਿਟੀ ਦੇ ਕੁਲਪਤੀ ਡਾ. ਜ਼ੋਰਾ ਸਿੰਘ ਤੇ ਡਾ. ਤੇਜਿੰਦਰ ਕੌਰ ਚੇਅਰਪਰਸਨ ਨੇ ਸਮੁੱਚੇ ਜਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ |
ਗੋਬਿੰਦਗੜ੍ਹ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਕੂਲ ਦੇ ਵਿਦਿਆਰਥੀਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਉੱਪਰ ਚੱਲਦਿਆਂ ਸਮਾਜ ਭਲਾਈ ਦੇ ਕੰਮ ਕਰਨ ਤੇ ਉਸ ਦੀ ਵੀਡੀਓ ਹੋਰਨਾਂ ਨੂੰ ਪ੍ਰੇਰਨਾ ਹਿਤ ਸਕੂਲ ਗਰੁੱਪ ਵਿਚ ਸ਼ੇਅਰ ਕਰਨ ਲਈ ਕਿਹਾ ਗਿਆ | ਵਿਦਿਆਰਥੀਆਂ ਨੇ ਗ਼ਰੀਬਾਂ ਨੂੰ ਭੋਜਨ ਵੰਡਦੇ, ਗਾਵਾਂ ਨੂੰ ਚਾਰਾ ਪਾਉਂਦੇ, ਬੂਟੇ ਲਗਾਉਂਦਿਆਂ ਆਦਿ ਦੀਆਂ ਵੀਡੀਓ ਸਾਂਝੀਆਂ ਕੀਤੀਆਂ | ਸਕੂਲ ਦੀ ਕਾਰਜਕਾਰੀ ਪਿ੍ੰਸੀਪਲ ਸਾਧਨਾ ਸ਼ਰਮਾ ਨੇ ਸਾਰਿਆਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ |
ਗੁਰੂ ਅਮਰਦਾਸ ਸਕੂਲ ਫਰੌਰ 'ਚ ਪ੍ਰਕਾਸ਼ ਪੁਰਬ ਮਨਾਇਆ
ਖਮਾਣੋਂ, (ਜੋਗਿੰਦਰ ਪਾਲ)-ਗੁਰੂ ਅਮਰਦਾਸ ਪਬਲਿਕ ਹਾਈ ਸਕੂਲ ਫਰੌਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਸਕੂਲ ਦੇ ਬਾਨੀ ਬਾਬਾ ਸਰਬਜੀਤ ਸਿੰਘ ਭੱਲਾ ਬਰਵਾਲੀ ਵਾਲਿਆਂ ਦੀ ਅਗਵਾਈ 'ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਭਾਈ ਦਲਜੀਤ ਸਿੰਘ ਅਤੇ ਭਾਈ ਤੇਜਿੰਦਰ ਸਿੰਘ ਫਰੌਰ ਵਾਲਿਆਂ ਦੇ ਕੀਰਤਨੀ ਜਥੇ ਵਲੋਂ ਕੀਰਤਨ ਕੀਤਾ ਗਿਆ | ਸਮਾਗਮ ਦੇ ਅਖੀਰ 'ਚ ਬਾਬਾ ਭੱਲਾ ਵਲੋਂ ਬੱਚਿਆਂ ਨੂੰ ਸਾਈਕਲ ਵੀ ਵੰਡੇ ਗਏ ਤੇ ਮਾਰਕੀਟ ਕਮੇਟੀ ਖਮਾਣੋਂ ਦੇ ਚੇਅਰਮੈਨ ਸੁਰਿੰਦਰ ਸਿੰਘ ਰਾਮਗੜ੍ਹ ਵਲੋਂ ਬਾਬਾ ਜੀ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ | ਇਸ ਮੌਕੇ ਭਾਈ ਦਿਵਜੋਤ ਸਿੰਘ ਫਰੌਰ, ਅਵਤਾਰ ਸਿੰਘ ਖੰਨਾ, ਹਰਿੰਦਰ ਸਿੰਘ ਲੁਧਿਆਣਾ, ਤੇਜਿੰਦਰ ਸਿੰਘ ਯਮੁਨਾਨਗਰ ਅਤੇ ਹਰਜੀਤ ਸਿੰਘ ਪਟਿਆਲਾ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ |
ਗੁਰਦੁਆਰਾ ਸਿੰਘ ਸਭਾ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਇਸੇ ਤਰ੍ਹਾਂ ਗੁਰਦੁਆਰਾ ਸਿੰਘ ਸਭਾ ਬਿਲਾਸਪੁਰ ਰੋਡ ਖਮਾਣੋਂ ਵਿਖੇ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਭਾਈ ਗੁਰਨਾਮ ਸਿੰਘ ਦੇ ਜਥੇ ਨੇ ਕੀਰਤਨ ਜੱਸ ਕਰਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਚਾਨਣਾ ਪਾਇਆ | ਸਮਾਗਮ ਦੌਰਾਨ ਦਿਲਬਾਰਾ ਸਿੰਘ ਮੁੱਖ ਸਲਾਹਕਾਰ, ਸੁਰਿੰਦਰ ਸਿੰਘ ਰਾਮਗੜ੍ਹ ਚੇਅਰਮੈਨ ਮਾਰਕੀਟ ਕਮੇਟੀ ਖਮਾਣੋਂ, ਮਦਨ ਸਿੰਘ ਪ੍ਰਧਾਨ, ਸ਼ੇਰ ਸਿੰਘ ਖ਼ਜ਼ਾਨਚੀ, ਨਸੀਬ ਸਿੰਘ ਮੀਤ ਸਕੱਤਰ, ਆੜ੍ਹਤੀ ਗੁਰਦੇਵ ਸਿੰਘ, ਗਿਆਨੀ ਗੁਰਮੇਲ ਸਿੰਘ, ਦਿਲਪ੍ਰੀਤ ਸਿੰਘ ਸਕੱਤਰ, ਕਮਾਡੈਂਟ ਪ੍ਰੀਤਮ ਸਿੰਘ ਬਾਜਵਾ, ਸੁਰਜੀਤ ਸਿੰਘ, ਲਛਮਣ ਸਿੰਘ, ਅਮਰੀਕ ਸਿੰਘ, ਮਨਦੀਪ ਸਿੰਘ ਘੁਮਾਣ ਉਪ ਪ੍ਰਧਾਨ, ਮੇਵਾ ਸਿੰਘ, ਜਸਪਾਲ ਸਿੰਘ, ਦਰਸ਼ਨ ਸਿੰਘ, ਜਗੀਰ ਸਿੰਘ, ਪਰਮਿੰਦਰ ਸਿੰਘ ਹੈਪੀ ਤੋਂ ਇਲਾਵਾ ਹੋਰ ਸੰਗਤ ਹਾਜ਼ਰ ਸੀ |
ਬਸੀ ਪਠਾਣਾਂ 'ਚ ਥਾਂ-ਥਾਂ 'ਤੇ ਸਜਾਏ ਧਾਰਮਿਕ ਦੀਵਾਨ
ਬਸੀ ਪਠਾਣਾਂ, (ਗੁਰਬਚਨ ਸਿੰਘ ਰੁਪਾਲ)- ਮੁੱਖ ਸਮਾਗਮ ਮੁਹੱਲਾ ਸਿੰਘਾਂਪੁਰਾ ਦੇ ਪੁਰਾਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਕੋਰੋਨਾ ਪਾਬੰਦੀਆਂ ਦੇ ਚੱਲਦੇ ਇਸ ਵਾਰ ਜ਼ਿਆਦਾ ਇਕੱਠ ਕਰਨ ਤੋਂ ਗੁਰੇਜ਼ ਕੀਤਾ ਗਿਆ | ਸੰਗਤ ਨੂੰ ਸੰਬੋਧਨ ਕਰਦੇ ਹੋਏ ਗਿਆਨੀ ਚਰਨਜੀਤ ਸਿੰਘ ਅਤੇ ਡਾ: ਕੁਲਦੀਪ ਸਿੰਘ ਨੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੱਤੀ | ਅਮਰਜੀਤ ਸਿੰਘ ਕੰਵਲ ਤੇ ਬੀਬਾ ਸਤਿੰਦਰ ਨੂਰੀ ਨੇ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ | ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਗੁਰਪੁਰਬ ਮੌਕੇ ਭਾਈ ਭਰਪੂਰ ਸਿੰਘ ਦੇ ਹਜ਼ੂਰੀ ਜਥੇ ਤੇ ਬੀਬੀ ਜਸਲੀਨ ਕੌਰ ਵਲੋਂ ਕੀਰਤਨ ਕੀਤਾ ਗਿਆ | ਗੁਰਦੁਆਰਾ ਪ੍ਰਬੰਧ ਕਮੇਟੀ ਦੇ ਸਰਪ੍ਰਸਤ ਡਾ: ਐਨ.ਐਸ. ਬਾਵਾ ਤੇ ਸਕੱਤਰ ਭਗਵੰਤ ਸਿੰਘ ਆਨੰਦ ਨੇ ਸੰਗਤ ਨੂੰ ਗੁਰਪੁਰਬ ਦੀ ਵਧਾਈ ਦਿੱਤੀ | ਮੁਹੱਲਾ ਗੁਰੂ ਨਾਨਕ ਪੁਰਾ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਸਿੱਖ ਮਿਸ਼ਨਰੀ ਗਿਆਨੀ ਸੰਤੋਖ ਸਿੰਘ ਵਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਗੁਰੂ ਘਰ ਦੇ ਅਨਿਨ ਸੇਵਕ ਸਵ: ਲਾਲਾ ਹਰੀ ਚੰਦ ਗੁਪਤਾ ਦੇ ਪਰਿਵਾਰ ਵਲੋਂ ਗੁਰੂ ਘਰ ਲਈ ਜ਼ਮੀਨ ਦਾਨ ਕਰਨ ਬਦਲੇ ਪ੍ਰਬੰਧਕ ਕਮੇਟੀ ਵਲੋਂ ਪਰਿਵਾਰ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਸੁਰਜੀਤ ਸਿੰਘ ਰਾਮਗੜ੍ਹੀਆ ਤੇ ਕਿ੍ਪਾਲ ਸਿੰਘ ਬਮਰਾ ਵਲੋਂ ਸੰਗਤ ਦਾ ਧੰਨਵਾਦ ਕੀਤਾ ਗਿਆ |
ਪਿੰਡ ਚੌਰਵਾਲਾ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਜਖਵਾਲੀ, (ਨਿਰਭੈ ਸਿੰਘ)- ਪਿੰਡ ਚੌਰਵਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਸੰਤ ਬਾਬਾ ਹਰੀ ਸਿੰਘ ਰੰਧਾਵੇ ਵਾਲਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਭਾਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਚੌਰਵਾਲਾ ਵਿਖੇ ਪਿਛਲੇ ਸਮਿਆਂ ਤੋਂ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਬਣਾਉਣ ਲਈ ਕਾਰ ਸੇਵਾ ਆਰੰਭ ਕੀਤੀ ਹੋਈ ਸੀ ਜਿਸ ਦੀ ਸੰਪੂਰਨਤਾ ਦੀ ਅਰਦਾਸ ਸੰਤ ਬਾਬਾ ਹਰੀ ਸਿੰਘ ਰੰਧਾਵਾ ਅਤੇ ਬਾਬਾ ਬੇਅੰਤ ਦਾਸ ਨੇ ਕੀਤੀ |
ਗੁਰਪੁਰਬ ਨੂੰ ਸਮਰਪਿਤ ਨੂਰਪੁਰਾ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ
ਅਮਲੋਹ, (ਰਿਸ਼ੂ ਗੋਇਲ)- ਪ੍ਰਕਾਸ਼ ਪੁਰਬ ਮੌਕੇ ਬਲਾਕ ਅਮਲੋਹ ਅਧੀਨ ਆਉਂਦੇ ਪਿੰਡ ਨੂਰਪੁਰਾ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜਿਸ ਵਿਚ ਹਲਕਾ ਵਿਧਾਇਕ ਰਣਦੀਪ ਸਿੰਘ ਦੇ ਨਿੱਜੀ ਸਕੱਤਰ ਰਾਮ ਕਿ੍ਸ਼ਨ ਭੱਲਾ, ਵਿਧਾਇਕ ਦੇ ਕਾਨੂੰਨੀ ਸਲਾਹਕਾਰ ਬਲਜਿੰਦਰ ਸਿੰਘ ਭੱਟੋਂ, ਹੈਪੀ ਸੂਦ ਤੇ ਹੋਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਬਲਾਕ ਸੰਮਤੀ ਮੈਂਬਰ ਬਲਬੀਰ ਸਿੰਘ ਮਿੰਟੂ, ਸਰਪੰਚ ਅਮਨਜੋਤ ਕੌਰ, ਗੁਰਦੁਆਰਾ ਦੇ ਪ੍ਰਧਾਨ ਜਸਬੀਰ ਸਿੰਘ, ਪ੍ਰਧਾਨ ਗੁਰਪ੍ਰੀਤ ਭੰਗੂ, ਮਾਸਟਰ ਰਣਧੀਰ ਸਿੰਘ, ਗਗਨਦੀਪ ਸਿੰਘ, ਪ੍ਰਤਾਪ ਸਿੰਘ ਤੇ ਹੋਰ ਹਾਜ਼ਰ ਸਨ |
ਪ੍ਰਕਾਸ਼ ਪੁਰਬ ਮੌਕੇ ਨੂਰਪੁਰਾ 'ਚ ਸਜਾਇਆ ਨਗਰ ਕੀਰਤਨ
ਇਸੇ ਤਰ੍ਹਾਂ ਹਲਕਾ ਅਮਲੋਹ ਦੇ ਪਿੰਡ ਨੂਰਪੁਰਾ ਦੀ ਸੰਗਤ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਲੋਹ ਤੋਂ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਤੇ ਪੰਜ ਪਿਆਰਿਆਂ ਨੂੰ ਸਿਰੋਪਾਉ ਸਾਹਿਬ ਭੇਟ ਕੀਤੇ | ਇਸ ਮੌਕੇ ਪ੍ਰਧਾਨ ਗੁਰਪ੍ਰੀਤ ਸਿੰਘ ਭੰਗੂ, ਸਾਬਕਾ ਸਰਪੰਚ ਇੰਦਰਜੀਤ ਸਿੰਘ, ਜਥੇਦਾਰ ਜਸਵੀਰ ਸਿੰਘ, ਲੱਖੀ ਨੂਰਪੁਰਾ, ਸਰਪੰਚ ਅਮਨਜੋਤ ਕੌਰ, ਨੰਬਰਦਾਰ ਹਰਵਿੰਦਰ ਸਿੰਘ, ਸੂਬੇਦਾਰ ਵਿਰਸਾ ਸਿੰਘ, ਕਰਨੈਲ ਸਿੰਘ, ਜਸਵੀਰ ਸਿੰਘ, ਧਰਮਪਾਲ ਭੜੀ ਪੀ.ਏ. ਰਾਜੂ ਖੰਨਾ ਤੇ ਹੋਰ ਹਾਜ਼ਰ ਸਨ |
ਗੁਰਦੁਆਰਾ ਪਾਤਸ਼ਾਹੀ ਨੌਵੀਂ ਪਿੰਡ ਸ੍ਰੀ ਨੌਲੱਖਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਜਖਵਾਲੀ, (ਨਿਰਭੈ ਸਿੰਘ)-ਪਾਤਸ਼ਾਹੀ ਨੌਵੀਂ ਲੋਕਲ ਗੁਰਦੁਆਰਾ ਕਮੇਟੀ ਪਿੰਡ ਨੌਲੱਖਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਹਿਜ ਪਾਠ ਦਾ ਭੋਗ ਪਾਇਆ ਗਿਆ | ਉਪਰੰਤ ਢਾਡੀ ਮਲਕੀਤ ਸਿੰਘ ਲੌਾਗੋਵਾਲ ਦੇ ਜਥੇ ਨੇ ਵਾਰਾਂ ਗਾਈਆਂ | ਇਸ ਮੌਕੇ ਪ੍ਰਧਾਨ ਹਰਿੰਦਰਪਾਲ ਸਿੰਘ ਰੁੜਕੀ, ਮੀਤ ਪ੍ਰਧਾਨ ਦਾਸ ਸਿੰਘ, ਮੈਨੇਜਰ ਹਰਭਜਨ ਸਿੰਘ ਰਾੜਾ, ਪ੍ਰਚਾਰਕ ਅਵਤਾਰ ਸਿੰਘ ਹੱਲੋਤਾਲੀ, ਹਰਦੇਵ ਸਿੰਘ, ਮਲਕੀਤ ਸਿੰਘ ਆਦਿ ਨੇ ਹਾਜ਼ਰੀ ਲਗਵਾਈ ਅਤੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ |
ਫ਼ਤਹਿਗੜ੍ਹ ਸਾਹਿਬ, 30 ਨਵੰਬਰ (ਬਲਜਿੰਦਰ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਪਿ੍ੰਸੀਪਲ ਅਤੇ ਸਮੂਹ ਸਟਾਫ਼ ਵਲੋਂ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਗਈ | ...
ਅਮਲੋਹ, 30 ਨਵੰਬਰ (ਰਿਸ਼ੂ ਗੋਇਲ)- ਪੰਜਾਬ ਦੇ ਸਰਕਾਰੀ ਕਾਲਜਾਂ ਵਿਚ ਐਮ.ਬੀ.ਬੀ.ਐਸ. ਦੀ ਸੀਟ ਲੈਣ ਲਈ ਇਕ ਘੋਸ਼ਣਾ ਪੱਤਰ ਜ਼ਰੂਰੀ ਹੈ ਜਿਸ ਵਿਚ ਕੋਈ ਵੀ ਵਿਦਿਆਰਥੀ ਪੰਜਾਬ ਸੂਬੇ ਤੋਂ ਇਲਾਵਾ ਹੋਰ ਕਿਸੇ ਰਾਜ ਵਿਚ ਅਪਲਾਈ ਨਹੀਂ ਕਰ ਸਕੇਗਾ ਪਰ ਇਸ ਸਾਲ ਬਾਬਾ ਫ਼ਰੀਦ ...
ਫ਼ਤਹਿਗੜ੍ਹ ਸਾਹਿਬ, 30 ਨਵੰਬਰ (ਬਲਜਿੰਦਰ ਸਿੰਘ)- ਆਮ ਆਦਮੀ ਪਾਰਟੀ ਦੇ ਸਰਗਰਮ ਵਲੰਟੀਅਰ ਸੇਵਾਦਾਰਾਂ ਦੇ ਰੂਪ ਵਿਚ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਭਲਾਈ ਸਕੀਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ 'ਚ ਆਪਣੀ ਜ਼ਿੰਮੇਵਾਰੀ ਨਿਭਾਉਣਗੇ ਤਾਂ ਜੋ ਲੋਕ ਭਲਾਈ ...
ਫ਼ਤਹਿਗੜ੍ਹ ਸਾਹਿਬ, 30 ਨਵੰਬਰ (ਬਲਜਿੰਦਰ ਸਿੰਘ) ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹੇ 'ਚ 4 ਨਵੇਂ ਕੋਰੋਨਾ ਮਰੀਜ਼ਾਂ ਦੀ ਪਛਾਣ ਹੋਈ ਹੈ | ਹੁਣ ਤੱਕ 60,290 ਵਿਅਕਤੀਆਂ ਦੇ ਕੋਰੋਨਾ ਟੈੱਸਟ ਲਈ ਨਮੂਨੇ ਲਏ ਜਾ ਚੁੁੱਕੇ ਹਨ ...
ਫ਼ਤਹਿਗੜ੍ਹ ਸਾਹਿਬ, 30 ਨਵੰਬਰ (ਬਲਜਿੰਦਰ ਸਿੰਘ, ਰਾਜਿੰਦਰ ਸਿੰਘ)- ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ | ਅਖੰਡ ਪਾਠ ਦੇ ਭੋਗ ...
ਫ਼ਤਹਿਗੜ੍ਹ ਸਾਹਿਬ, 30 ਨਵੰਬਰ (ਬਲਜਿੰਦਰ ਸਿੰਘ) ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਨਵ ਨਿਯੁਕਤ ਪ੍ਰਧਾਨ ਜਥੇਦਾਰ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਜ਼ਿਲ੍ਹਾ ਜਥੇਬੰਦੀ ਹਰੇਕ ਸੰਗਰਾਂਦ ਅਤੇ ਗੁਰਪੁਰਬ ਮੌਕੇ ਸ਼ਹੀਦਾਂ ਦੀ ਪਾਵਨ ਧਰਤੀ ਸ੍ਰੀ ...
ਕੁਰਾਲੀ, 30 ਨਵੰਬਰ (ਹਰਪ੍ਰੀਤ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਦਿਹਾੜਾ ਅੱਜ ਸਥਾਨਕ ਸ਼ਹਿਰ ਅਤੇ ਇਲਾਕੇ ਦੇ ਪਿੰਡਾਂ ਵਿਚ ਪੂਰਨ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧੀ ਮੁੱਖ ਸਮਾਗਮ ਸਥਾਨਕ ਗੁਰਦੁਆਰਾ ਸ੍ਰੀ ਹਰਗੋਬਿੰਦਗੜ੍ਹ ...
ਖਰੜ, 30 ਨਵੰਬਰ (ਤਰਸੇਮ ਸਿੰਘ ਜੰਡਪੁਰੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਖਰੜ ਸ਼ਹਿਰ ਅਤੇ ਪਿੰਡਾਂ ਦੇ ਗੁਰਦੁਆਰਾ ਸਾਹਿਬਾਨਾਂ ਵਿਚ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਤੋਂ ਇਲਾਵਾ ...
ਚੰਡੀਗੜ੍ਹ, 30 ਨਵੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਵਲੋਂ ਕਿਸਾਨ ਅੰਦੋਲਨ ਦਾ ਸਮਰਥਨ ਕਰਦਿਆਂ ਸਟੂਡੈਂਟ ਸੈਂਟਰ ਵਿਖੇ ਮੋਮਬੱਤੀ ਮਾਰਚ ਕੱਢਿਆ ਗਿਆ | ਐਨ.ਐਸ.ਯੂ.ਆਈ.ਆਗੂ ਮਨੋਜ ਲੁਬਾਣਾ ਦੀ ਅਗਵਾਈ ਵਿਚ ਵਿਦਿਆਰਥੀਆਂ ਨੇ ਹੱਥਾਂ ...
ਐੱਸ. ਏ. ਐੱਸ. ਨਗਰ, 30 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)- ਬੁੱਢਾ ਦਲ ਦੇ 7ਵੇਂ ਜਥੇਦਾਰ ਬਾਬਾ ਹਨੂੰਮਾਨ ਸਿੰਘ ਅਤੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀ ...
ਬਸੀ ਪਠਾਣਾਂ, 30 ਨਵੰਬਰ (ਗੁਰਬਚਨ ਸਿੰਘ ਰੁਪਾਲ)- ਬਸੀ ਪਠਾਣਾਂ ਬਲਾਕ ਦੇ ਪਿੰਡ ਕਲੌਾਦੀ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਬਣਾਏ ਗਏ ਜ਼ਿਲ੍ਹਾ ਪ੍ਰਧਾਨ ਜਥੇ. ਜਗਦੀਪ ਸਿੰਘ ਚੀਮਾ ਦਾ ਸੰਗਤ ਵਲੋਂ ਸਨਮਾਨ ਕੀਤਾ ਗਿਆ | ਉਨ੍ਹਾਂ ਨਾਲ ਹੀ ਸ਼੍ਰੋਮਣੀ ਕਮੇਟੀ ਦੇ ...
ਖਮਾਣੋਂ, 30 ਨਵੰਬਰ (ਜੋਗਿੰਦਰ ਪਾਲ)- ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਦੀਪ ਸਿੰਘ ਜਟਾਣਾ ਉਚਾ ਨੇ ਪੰਜਾਬ ਭਰ ਦੇ ਖੇਡ ਕਲੱਬਾਂ ਅਤੇ ਹੋਰ ਖੇਡ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਦਿੱਲੀ ਵਿਖੇ ਪੰਜਾਬ ਅਤੇ ਦੇਸ਼ ਭਰ ਦੇ ਕਿਸਾਨਾਂ ਵਲੋਂ ਕੇਂਦਰ ਖ਼ਿਲਾਫ਼ ਚੱਲ ਰਹੇ ...
ਖਮਾਣੋਂ, 30 ਨਵੰਬਰ (ਮਨਮੋਹਣ ਸਿੰਘ ਕਲੇਰ)-ਖਮਾਣੋਂ ਵਾਰਡ ਨੰਬਰ 1 ਠੇਕੇ ਵਾਲੀ ਗਲੀ 'ਚ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਵਾਰਡ ਵਾਸੀ ਅਤੇ ਹੋਰ ਉੱਥੋਂ ਦੀ ਲੰਘਣ ਵਾਲੇ ਵਿਅਕਤੀਆਂ ਨੂੰ ਬਹੁਤ ਹੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ | ਸਮੱਸਿਆਵਾਂ ਸਬੰਧੀ ...
ਮੰਡੀ ਗੋਬਿੰਦਗੜ੍ਹ, 30 ਨਵੰਬਰ (ਮੁਕੇਸ਼ ਘਈ)-ਲਾਈਨਜ਼ ਕਲੱਬ ਮੰਡੀ ਗੋਬਿੰਦਗੜ੍ਹ ਗ੍ਰੇਟਰ ਦੀ ਬੋਰਡ ਆਫ਼ ਡਾਇਰੈਕਟਰ ਦੀ ਮੀਟਿੰਗ ਕਲੱਬ ਦੇ ਮੀਤ ਪ੍ਰਧਾਨ ਇਕਬਾਲਦੀਪ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਨਵੇਂ ਮੈਂਬਰਾਂ ਨੂੰ ਜੀ ਆਇਆਂ ਆਖਿਆ ਗਿਆ ਜਦਕਿ ਅਗਲੇ ...
ਫ਼ਤਹਿਗੜ੍ਹ ਸਾਹਿਬ, 30 ਨਵੰਬਰ (ਬਲਜਿੰਦਰ ਸਿੰਘ)ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਰ-ਵਾਰ ਟੀ.ਵੀ. ਚੈਨਲਾਂ ਰਾਹੀਂ ਇਹ ਕਹਿ ਰਹੇ ਹਨ ਕਿ ਖੇਤੀ ਕਾਨੂੰਨ ਕਿਸਾਨਾਂ ਦੇ ਹੱਕ ਵਿਚ ਹਨ ਤਾਂ ਪ੍ਰਧਾਨ ਮੰਤਰੀ ਇਹ ਵੀ ਦੱਸਣ ਕਿ ਫਿਰ ਕਿਸਾਨ ਆਪਣਾ ਹੱਕ ਲੈਣ ਲਈ ਸੜਕਾਂ 'ਤੇ ਉਤਰ ...
ਬਸੀ ਪਠਾਣਾਂ, 30 ਨਵੰਬਰ (ਰਵਿੰਦਰ ਮੌਦਗਿਲ)- ਕਨਫੈਡਰੇਸ਼ਨ ਫ਼ਾਰ ਚੈਲੇਂਜਡ ਦੀ ਗਵਰਨਿੰਗ ਬਾਡੀ (ਨੈਸ਼ਨਲ ਯੂਨਿਟ) ਦੀ ਇਕ ਵਿਸ਼ੇਸ਼ ਬੈਠਕ, ਸੀ.ਐਫ.ਸੀ. ਭਵਨ ਫ਼ਤਹਿਪੁਰ ਅਰਾਈਆਂ ਵਿਖੇ ਹੋਈ | ਬੈਠਕ ਵਿਚ ਵੱਖ-ਵੱਖ ਵਰਗਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਦੇ ਹੱਲ ਲਈ ...
ਫ਼ਤਹਿਗੜ੍ਹ ਸਾਹਿਬ, 30 ਨਵੰਬਰ (ਮਨਪ੍ਰੀਤ ਸਿੰਘ)- ਮਸ਼ਹੂਰ ਪੰਜਾਬੀ ਗਾਇਕ ਜੱਸ ਬਾਜਵਾ ਨੇ ਅੱਜ ਹੰਸਾਲੀ ਸਾਹਿਬ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਸਮੂਹਿਕ ਵਿਆਹਾਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ 'ਚ ਆਨੰਦ ਕਾਰਜ ਕਰਵਾਏ | ਜਾਣਕਾਰੀ ਦਿੰਦਿਆਂ ਸੇਵਾਦਾਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX