ਲੁਧਿਆਣਾ, 30 ਨਵੰਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਸਿੱਖ ਧਰਮ ਦੇ ਬਾਨੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਆਗਮਨ ਪੁਰਬ ਨੂੰ ਸਮਰਪਿਤ ਸ਼ਹਿਰ ਦੇ ਗੁਰਦੁਆਰਿਆਂ 'ਚ ਗੁਰਮਤਿ ਸਮਾਗਮ ਸ਼ਰਧਾ ਅਤੇ ਸਤਿਕਾਰ ਸਹਿਤ ਕਰਾਏ ਗਏ | ਲੱਖਾਂ ਸ਼ਰਧਾਲੂ ਗੁਰੂ ਘਰਾਂ ਵਿਚ ਨਮਤਮਸਤਕ ਹੋਏ ਅਤੇ ਗੁਰਬਾਣੀ ਦੇ ਮਨੋਹਰ ਕੀਰਤਨ, ਕਥਾ ਸਰਵਨ ਕੀਤੀ | ਗੁਰੂਧਾਮਾਂ ਨੂੰ ਖੂਬਸੂਰਤ ਢੰਗ ਨਾਲ ਸਜਾਕੇ ਦੀਪ ਮਾਲਾ ਕੀਤੀ ਹੋਈ ਸੀ | ਗੁਰੂਘਰਾਂ 'ਚ ਗੁਰੂ ਕੇ ਲੰਗਰ ਅਤੁਟ ਵਰਤਾਏ ਗਏ | ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਆਗਮਨ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਾਏ ਗਏ | ਟਰੱਸਟੀ ਅਮਰਜੀਤ ਸਿੰਘ ਟਿੱਕਾ, ਸੁਰਿੰਦਰਪਾਲ ਸਿੰਘ ਬਿੰਦਰਾ, ਸੁਖਵਿੰਦਰਪਾਲ ਸਿੰਘ ਲਾਲੀ, ਬਾਬਾ ਅਜੀਤ ਸਿੰਘ ਨੇ ਦੱਸਿਆ ਕਿ ਆਸਾ ਦੀ ਵਾਰ ਦੇ ਕੀਰਤਨ ਭਾਈ ਸੁਖਦੀਪ ਸਿੰਘ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅਮਿ੍ਤਸਰ, ਉਪਰੰਤ ਭਾਈ ਲਖਵਿੰਦਰ ਸਿੰਘ, ਭਾਈ ਕ੍ਰਿਪਾਲ ਸਿੰਘ, ਭਾਈ ਬਿਕਰਮ ਸਿੰਘ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅਮਿ੍ਤਸਰ, ਭਾਈ ਗੁਰਮਿੰਦਰ ਸਿੰਘ ਲਾਲ ਜੀ ਦੇ ਜੱਤਿਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਟਰੱਸਟੀ ਜਥੇ: ਹਰਭਜਲ ਸਿੰਘ ਡੰਗ, ਹਰਮੋਹਿੰਦਰ ਸਿੰਘ ਚਾਵਲਾ, ਅਮਰਪਾਲ ਸਿੰਘ ਸਰਨਾ, ਕਮਲਜੀਤ ਸਿੰਘ ਬਿੰਦਰਾ, ਜਸਵਿੰਦਰ ਸਿੰਘ ਸੇਠੀ, ਚਰਨਜੀਤ ਸਿੰਘ ਵੀ ਸੰਗਤਾਂ ਵਿਚ ਸ਼ਾਮਿਲ ਸਨ |
ਸ਼ਹਿਰ ਦੇ ਕੇਂਦਰੀ ਅਸਕਾਨ ਗੁਰਦੁਆਰਾ ਸ਼੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ 28 ਤੋਂ 30 ਨਵੰਬਰ ਤੱਕ ਕਰਾਏ ਗੁਰਮਤਿ ਸਮਾਗਮਾਂ ਦੌਰਾਨ ਭਾਈ ਸੁਖਵੀਰ ਸਿੰਘ, ਭਾਈ ਕਾਰਜ ਸਿੰਘ, ਭਾਈ ਕਿਰਪਾਲ ਸਿੰਘ, ਭਾਈ ਗੁਰਜੀਤ ਸਿੰਘ, ਭਾਈ ਕੁਲਵਿੰਦਰ ਸਿੰਘ, ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਸਮੇਤ ਪੰਥ ਪ੍ਰਸਿੱਧ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਆਗਮਨ ਪੁਰਬ ਦੀ ਕਥਾ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਵਲੋਂ ਸੰਗਤਾਂ ਨੂੰ ਸਰਵਨ ਕਰਾਈ ਗਈ | ਸਮਾਗਮ ਦੌਰਾਨ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ, ਹਲਕਾ ਪੂਰਬੀ ਦੇ ਵਿਧਾਇਕ ਸੰਜੇ ਤਲਵਾੜ, ਪ੍ਰਧਾਨ ਗੁਰਮੀਤ ਸਿੰਘ, ਜਨਰਲ ਸਕੱਤਰ ਜਰਨੈਲ ਸਿੰਘ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰਪਾਲ ਸਿੰਘ ਧਵਨ, ਦਰਸ਼ਨ ਸਿੰਘ ਰਾਜੂ, ਗੁਰਦੀਪ ਸਿੰਘ ਸ਼ੇਰਾ, ਗੁਰਚਰਨ ਸਿੰਘ ਚੰਨ, ਸੰਤੋਖ ਸਿੰਘ ਖੁਰਾਨਾ, ਗੁਰਮਿੰਦਰ ਸਿੰਘ ਬੱਤਰਾ, ਦਰਸ਼ਨ ਸਿੰਘ, ਤਰਨਜੀਤ ਸਿੰਘ, ਦਸ਼ਮੇਸ਼, ਹਰਮਿੰਦਰ ਸਿੰਘ ਹੈਪੀ, ਤੇਜਿੰਦਰਪਾਲ ਸਿੰਘ, ਚਰਨਜੀਤ ਸਿੰਘ ਵੀ ਸੰਗਤਾਂ ਵਿਚ ਸ਼ਾਮਿਲ ਸਨ |
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਲੁਧਿਆਣਾ ਵਿਖੇ ਹਜ਼ਾਰਾਂ ਦੀ ਗਿਣਤੀ ਸੰਗਤਾਂ ਨੇ ਨਤਮਸਤਕ ਹੁੰਦਿਆਂ ਹੋਇਆਂ ਹਾਜ਼ਰੀ ਭਰੀ | ਆਸਾ ਦੀ ਵਾਰ ਦਾ ਕੀਰਤਨ ਭਾਈ ਸੇਵਕ ਸਿੰਘ ਦੇ ਜੱਥੇ ਨੇ ਕਰਦਿਆਂ ਹੋਇਆ ਸੰਗਤਾਂ ਨੂੰ ਨਿਹਾਲ ਕੀਤਾ | ਗਿਆਨੀ ਕੁਲਵਿੰਦਰ ਸਿੰਘ ਨੇ ਕਥਾ ਕਰਕੇ ਸੰਗਤਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਸਿੱਖ ਇਤਿਹਾਸ ਅਤੇ ਵਿਰਾਸਤ ਤੋਂ ਜਾਣੂ ਕਰਵਾਉਣ | ਭਾਈ ਨਰਿੰਦਰ ਸਿੰਘ, ਭਾਈ ਸਤਿੰਦਰ ਸਿੰਘ ਸਾਰੰਗ, ਭਾਈ ਗੁਰਜੀਤ ਸਿੰਘ, ਭਾਈ ਦਵਿੰਦਰ ਸਿੰਘ ਬਟਾਲਾ, ਭਾਈ ਸਿਮਰਨਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸੁਖਵੰਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸਾਹਿਬ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਗੁਰਪਾਲ ਸਿੰਘ ਤਰਨਤਾਰਨ, ਭਾਈ ਬਲਜੀਤ ਸਿੰਘ, ਭਾਈ ਜਗਦੀਪ ਸਿੰਘ, ਭਾਈ ਕਾਰਜ ਸਿੰਘ ਸ੍ਰੀ ਦਰਬਾਰ ਸਾਹਿਬ, ਭਾਈ ਗੁਰਚਰਨ ਸਿੰਘ ਸ੍ਰੀ ਦਰਬਾਰ, ਭਾਈ ਸਿਮਰਨਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਕੁਲਵਿੰਦਰ ਸਿੰਘ ਅਤੇ ਭਾਈ ਸੁਖਵੰਤ ਸਿੰਘ ਨੇ ਗੁਰਬਾਣੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਐਸ.ਜੀ.ਪੀ.ਸੀ. ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਪਿ੍ਤਪਾਲ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪ੍ਰਕਾਸ਼ ਦਿਹਾੜੇ ਤੇ ਮੁਬਾਰਕਬਾਦ ਦਿੱਤੀ | ਸਮਾਗਮ 'ਚ ਐਸ.ਜੀ.ਪੀ.ਸੀ. ਮੈਂਬਰ ਬੀਬੀ ਰਜਿੰਦਰ ਕੌਰ, ਜਨਰਲ ਸਕੱਤਰ ਅਵਤਾਰ ਸਿੰਘ, ਕੁਲਦੀਪ ਸਿੰਘ ਦੂਆ, ਰਣਦੀਪ ਸਿੰਘ ਡਿੰਪਲ, ਜਤਿੰਦਰ ਸਿੰਘ ਰੋਬਿਨ, ਕੰਵਲਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਵਿੰਕਲ ,ਅਮਰਜੀਤ ਸਿੰਘ ਹੈਪੀ, ਗੁਰਿੰਦਰਪਾਲ ਸਿੰਘ ਪੱਪੂ, ਮਨਪ੍ਰੀਤ ਸਿੰਘ ਬੰਟੀ,ਜਸਬੀਰ ਸਿੰਘ ਦੂਆ, ਸਤਨਾਮ ਸਿੰਘ, ਜਗਜੀਤ ਸਿੰਘ, ਅਰਵਿੰਦਰ ਸਿੰਘ ਧੰਜਲ, ਹਰਜੋਤ ਸਿੰਘ ਹੈਰੀ ਸਮੇਤ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰਦਿਆਂ ਹੋਇਆਂ ਸਰਬੱਤ ਦਾ ਭਲਾ ਮੰਗਿਆ |
ਜਵੱਦੀ ਟਕਸਾਲ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਪ੍ਰਕਾਸ਼ ਪੁਰਬ
ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਮਨੁੱਖਤਾ ਦੇ ਰਹਿਬਰ ਅਤੇ ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ ਬੜੀ ਸ਼ਰਧਾ ਤੇ ਸਤਿਕਾਰ ਦੇ ਨਾਲ ਕੀਤਾ ਗਿਆ, ਜਿਸ ਅੰਦਰ ਵੱਡੀ ਗਿਣਤੀ ਵਿਚ ਗੁਰੂ ਨਾਨਕ ਨਾਮ ਲੇਵਾ ਸੰਗਤ ਨੇ ਆਪਣੀ ਹਾਜਰੀ ਭਰੀ | ਗੁਰਮਤਿ ਸਮਾਗਮ ਅੰਦਰ ਵਿਸ਼ੇਸ਼ ਤੌਰ 'ਤੇ ਆਪਣੀ ਹਾਜ਼ਰੀ ਭਰਕੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਜਵੱਦੀ ਟਕਸਾਲ ਦੇ ਮੁਖੀ ਸੰਤ ਬਾਬਾ ਅਮੀਰ ਸਿੰਘ ਨੇ ਕਿਹਾ ਕਿ ਪਹਿਲੇ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਸਮੁੱਚੇ ਵਿਸ਼ਵ ਦੇ ਮਹਾਨ ਕ੍ਰਾਂਤੀਕਾਰੀ ਦਾਰਸਨਿਕ 'ਤੇ ਮਨੁੱਖਤਾ ਦੇ ਰਹਿਬਰ ਸਨ, ਜਿਨ੍ਹਾਂ ਨੇ ਆਪਣੀ ਵਿਚਾਰਧਾਰਾ ਨਾਲ ਸਮਾਜ ਅੰਦਰ ਮੁਕੰਮਲ ਤਬਦੀਲੀ ਲਿਆਂਦੀ | ਸਦੀਆਂ ਪਹਿਲਾ ਮਨੁੱਖੀ ਅਧਿਕਾਰਾਂ ਦੀ ਗੱਲ ਕੀਤੀ, ਇਸਤਰੀ ਜਾਤੀ ਨੂੰ ਸਮਾਨਤਾ ਤੇ ਸਤਿਕਾਰ ਦਿੱਤਾ ਅਤੇ ਮਾਨਵਤਾ ਨੂੰ ਕਰਮ-ਕਾਂਡਾਂ, ਜਾਤਾਂ-ਪਾਤਾਂ ਤੇ ਵਹਿਮਾਂ-ਭਰਮਾ ਵਿਚੋਂ ਕੱਢਕੇ ਇਕ ਪਰਮਾਤਮਾ ਦੇ ਉਪਾਸਿਕ ਬਣਨ ਅਤੇ ਨਾਮ ਜੱਪੋ, ਕਿਰਤ ਕਰੋ ਤੇ ਵੰਡ ਛਕੋ ਦੇ ਸਿਧਾਂਤ ਨਾਲ ਜੋੜਨ ਦਾ ਸਾਰਥਿਕ ਉਪਦੇਸ਼ ਵੀ ਦਿੱਤਾ | ਇਸ ਤੋਂ ਪਹਿਲਾ ਸਵੇਰੇ ਜਵੱਦੀ ਟਕਸਾਲ ਵਿਖੇ ਨਵੇਂ ਉਸਾਰੇ ਗਏ ਬੇਸਮੈਟ ਹਾਲ ਅੰਦਰ ਪਹਿਲੀ ਵਾਰ ਕਰਵਾਏ ਗਏ ਗੁਰਮਤਿ ਸਮਾਗਮ ਅੰਦਰ ਸ਼ਬਦ ਗੁਰੂ ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਪਵਿੱਤਰ ਸਰੂਪ ਨੂੰ ਫੁੱਲਾਂ ਦੀ ਵਰਖਾ ਕਰਕੇ ਬਿਰਾਜਮਾਨ ਕੀਤਾ ਗਿਆ | ਇਸ ਉਪਰੰਤ ਗੁਰ ਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ ਦੇ ਵਿਦਿਆਰਥੀਆਂ ਵਲੋਂ ਗੁਰੂ ਸਾਹਿਬ ਵਲੋਂ ਉਚਾਰੀ ਇਲਾਹੀ ਬਾਣੀ ਦੇ ਸ਼ਬਦਾਂ ਦਾ ਗਾਇਨ ਨਿਰਧਾਰਿਤ ਰਾਗਾਂ ਵਿਚ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਗੁਰਮਤਿ ਸਮਾਗਮ ਦੀ ਸਮਾਪਤੀ ਉਪਰੰਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਪਵਿੱਤਰ ਸਰੂਪ ਨੂੰ ਜੈਕਾਰਿਆਂ ਦੀ ਗੂੰਜ ਵਿੱਚ ਸੁੰਦਰ ਪਾਲਕੀ ਸਾਹਿਬ ਵਿਚ ਸ਼ੁਸ਼ੋਭਿਤ ਕਰਕੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਦੇ ਰੂਪ ਵਿਚ ਵਾਪਿਸ ਨਿੱਜ ਗੁਰੂ ਅਸਥਾਨ 'ਤੇ ਬਿਰਜਮਾਨ ਕੀਤਾ ਗਿਆ |
ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ ਪੁਰਬ ਸਿੱਖ ਸ਼ਹੀਦਾਂ ਦੀ ਯਾਦਗਾਰ ਗੁਰਦੁਆਰਾ ਸ਼ਹੀਦਾਂ (ਫ਼ੇਰੂਮਾਨ) ਢੋਲੇਵਾਲ ਚੌਕ ਵਿਖੇ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜੱਥਿਆਂ ਭਾਈ ਲਵਪ੍ਰੀਤ ਸਿੰਘ ਭੰਗੂ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਜਸਬੀਰ ਸਿੰਘ ਖਾਲਸਾ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜੱਥੇ ਵੱਲੋਂ ਗੁਰੂ ਘਰ ਨਸਮਸਤ ਹੋਈਆ ਸੰਗਤਾਂ ਨੂੰ ਮਨੋਹਰ ਗੁਰਬਾਣੀ ਸ਼ਬਦ ਕੀਰਤਨ ਰਾਹੀ ਨਿਹਾਲ ਕੀਤਾ ਗਿਆ | ਪਰਮਜੀਤ ਸਿੰਘ ਲਾਇਲਪੁਰੀ, ਤੇਜਿੰਦਰ ਸਿੰਘ ਡੰਗ ਵੱਲੋਂ ਰਾਗੀ ਜੱਥਿਆਂ ਨੂੰ ਸੰਗਤੀ ਰੂਪ 'ਚ ਸਿਰਪਾਉ ਭੇਟ ਕੀਤੇ ਗਏ | ਮਾਤਾ ਅੰਮਿ੍ਤ ਕੌਰ ਲਾਇਲਪੁਰੀ, ਸਤਪਾਲ ਸਿੰਘ ਪਾਲ, ਅਵਤਾਰ ਸਿੰਘ, ਗੁਰਚਰਨ ਸਿੰਘ ਚੰਨਾ, ਗੁਰਮੀਤ ਸਿੰਘ ਨਿੱਝਰ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਮੱਕੜ, ਗੁਰਚਰਨ ਸਿੰਘ ਗੁਰੁ, ਪਰਮਿੰਦਰ ਸਿੰਘ, ਦਵਿੰਦਰ ਸਿੰਘ ਸਿੱਬਲ, ਸੰਤੋਖ ਸਿੰਘ ਕਟਾਰੀਆ, ਪ੍ਰੀਤਮ ਸਿੰਘ ਮਣਕੂ, ਹਰਪ੍ਰੀਤ ਸਿੰਘ, ਗੁਰਬਖਸ਼ ਸਿੰਘ ਵੀ ਗੁਰੂ ਘਰ ਨਸਮਸਤਕ ਹੋਏ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖੁੱਲ ਮੁਹੱਲਾ ਵਿਖੇ ਕਰਾਏ ਗਏ ਗੁਰਮਤਿ ਸਮਾਗਮ ਦੌਰਾਨ ਭਾਈ ਮਨਜੀਤ ਸਿੰਘ, ਭਾਈ ਰਣਜੀਤ ਸਿੰਘ, ਭਾਈ ਗੁਰਦੇਵ ਸਿੰਘ ਜਵੱਦੀ ਵਾਲੇ, ਭਾਈ ਸੁਖਵਿੰਦਰ ਸਿੰਘ ਅਤੇ ਇਸਤਰੀ ਸਤਿਸੰਗ ਸਭਾ ਦੇ ਜਥਿਆਂ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਦੌਰਾਨ ਵਿਧਾਇਕ ਸੁਰਿੰਦਰ ਡਾਬਰ, ਜਥੇ: ਹੀਰਾ ਸਿੰਘ ਗਾਬੜੀਆ, ਮੁੱਖ ਸੇਵਾਦਾਰ ਬਲਜੀਤ ਸਿੰਘ ਬਿੰਦਰਾ, ਜਗਜੀਤ ਸਿੰਘ ਸਹਿਗਲ, ਹਰਜੀਤ ਸਿੰਘ ਮਲਹੋਤਰਾ, ਸੁਰਿੰਦਰਪਾਲ ਸਿੰਘ ਭਾਨ, ਕਰਨੈਲ ਸਿੰਘ ਕਪੂਰ, ਬਲਵਿੰਦਰ ਸਿੰਘ ਲਾਇਲਪੁਰੀ, ਤਜਿੰਦਰ ਸਿੰਘ ਡੰਗ, ਸਤਪਾਲ ਸਿੰਘ, ਪ੍ਰਵੀਨ ਬਾਂਸਲ, ਕੌਾਸਲਰ ਓਮ ਪ੍ਰਕਾਸ਼ ਰੱਤੜਾ, ਵਰਿੰਦਰਪਾਲ ਸਿੰਘ, ਹਰਵਿੰਦਰਪਾਲ ਸਿੰਘ ਬਿਟਲਾ ਵੀ ਸੰਗਤਾਂ ਵਿਚ ਸ਼ਾਮਿਲ ਸਨ |
ਗੁਰਦੁਆਰਾ ਚੌਥੀ ਪਾਤਸ਼ਾਹੀ ਸ਼ਿਵਾਜੀ ਨਗਰ ਵਿਖੇ ਕਰਾਏ ਗੁਰਮਤਿ ਸਮਾਗਮਾਂ ਦੌਰਾਨ ਰਾਗੀ ਸਿੰਘਾਂ, ਕਥਾ ਵਾਚਕਾਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ, ਕਥਾ ਸਰਵਨ ਕਰਾਹੀ ਅਤੇ ਨੌਜਵਾਨਾਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਲਈ ਸਿੱਖ ਜੱਥੇਬੰਦੀਆਂ ਨੂੰ ਸਾਂਝੇ ਉਪਰਾਲੇ ਕਰਨ ਦੀ ਅਪੀਲ ਕੀਤ | ਇਸ ਮੌਕੇ ਰਵਿੰਦਰ ਸਿੰਘ ਗੁਲਾਟੀ, ਅਜੀਤ ਸਿੰਘ, ਸੁਖਵਿੰਦਰ ਸਿੰਘ, ਰਛਪਾਲ ਸਿੰਘ, ਬਲਬੀਰ ਸਿੰਘ, ਜੋਗਿੰਦਰ ਸਿੰਘ, ਕੁਲਦੀਪ ਸਿੰਘ, ਪਰਮਜੀਤ ਸਿੰਘ, ਦਲਜੀਤ ਸਿੰਘ, ਸਤਪਾਲ ਸਿੰਘ, ਜਗਦੀਸ਼ ਸਿੰਘ, ਚਰਨਜੀਤ ਸਿੰਘ, ਕਵਲਪ੍ਰੀਤ ਸਿੰਘ ਆਦਿ ਮੌਜੂਦ ਸਨ |
ਗੁਰਦੁਆਰਾ ਛੇਵੀਂ ਪਾਤਸ਼ਾਹੀ ਸੀ.ਐਮ.ਸੀ. ਚੌਕ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਮੌਕੇ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਦੌਰਾਨ ਭਾਈ ਸੁਰਿੰਦਰ ਸਿੰਘ ਜੋਧਪੁਰੀ, ਭਾਈ ਕਿਰਪਾਲ ਸਿੰਘ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅਮਿ੍ਤਸਰ, ਭਾਈ ਹਰਪ੍ਰੀਤ ਸਿੰਘ, ਭਾਈ ਮਨਜੀਤ ਸਿੰਘ, ਭਾਈ ਭੁਪਿੰਦਰ ਸਿੰਘ, ਭਾਈ ਨਵਦੀਪ ਸਿੰਘ ਪਟਿਆਲਾ ਅਤੇ ਗਿਆਨੀ ਜਸਵਿੰਦਰ ਸਿੰਘ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ, ਕਥਾ ਸਰਵਨ ਕਰਾਈ ਅਤੇ ਗੁਰ ਇਤਿਹਾਸ ਨਾਲ ਜੋੜਿਆ | ਸਮਾਗਮ ਦੌਰਾਨ ਮੁੱਖ ਸੇਵਾਦਾਰ ਹਰਮਿੰਦਰ ਸਿੰਘ ਸੇਠੀ, ਇੰਦਰਜੀਤ ਸਿੰਘ ਰੇਖੀ, ਗੁਰਚਰਨ ਸਿੰਘ, ਬਲਜੀਤ ਸਿੰਘ ਬੱਲੀ, ਸਤਿੰਦਰ ਸਿੰਘ ਵੀ ਸੰਗਤਾਂ ਵਿਚ ਸ਼ਾਮਿਲ ਸਨ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹਾਊਸਿੰਗ ਬੋਰਡ ਕਾਲੋਨੀ (ਐਚ.ਆਈ.ਜੀ.) ਦੁਗਰੀ ਫੇਸ ਇਕ ਵਿਖੇ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ਰਧਾ ਅਤੇ ਸਤਿਕਾਰ ਸਹਿਤ ਕਰਾਇਆ ਗਿਆ | ਇਸ ਮੌਕੇ ਮੁੱਖ ਸੇਦਾਵਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਰਾਗੀ ਭਾਈ ਕਮਲਜੀਤ ਸਿੰਘ ਦੇ ਜੱਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਦੌਰਾਨ ਮਹਿੰਦਰ ਸਿੰਘ ਸਚਦੇਵਾ, ਰਜਿੰਦਰ ਸਿੰਘ, ਦੰਗਾ ਪੀੜ੍ਹਤ ਸੁਸਾਇਟੀ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਗੁਰਦੀਪ ਕੌਰ ਵੀ ਸੰਗਤਾਂ ਵਿਚ ਸ਼ਾਮਿਲ ਸਨ |
ਗੁਰਦੁਆਰਾ ਅਕਾਲ ਮੰਡਲ ਸੰਧੂ ਨਗਰ ਵਿਖੇ ਮੁੱਖ ਪ੍ਰਬੰਧਕ ਸਤਨਾਮ ਸਿੰਘ ਦੀ ਅਗਵਾਈ ਹੇਠ ਕਰਾਏ ਗੁਰਮਤਿ ਸਮਾਗਮ ਦੌਰਾਨ ਸਾਬਕਾ ਰਾਜ ਮੰਤਰੀ ਚੌਧਰੀ ਮਦਨ ਲਾਲ ਬੱਗਾ, ਕੌਾਸਲਰ ਬਲਜਿੰਦਰ ਸਿੰਘ ਸੰਧੂ, ਰਾਜੂ ਚਾਵਲਾ, ਭਾਈ ਹਰਦੀਪ ਸਿੰਘ, ਤਜਿੰਦਰ ਸਿੰਘ ਰਾਜਾ, ਦਵਿੰਦਰ ਸਿੰਘ ਕਾਕਾ, ਨਰਿੰਦਰ ਮਨਚੰਦਾ, ਦਿਲਬਾਗ ਸਿੰਘ, ਸੂਬਾ ਸਿੰਘ, ਗੁਰਮੀਤ ਸਿੰਘ ਵੀ ਸੰਗਤਾਂ ਵਿਚ ਸ਼ਾਮਿਲ ਸਨ |
ਸਿਖ ਜਗਤ ਦੇ ਬਾਨੀ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਪੰਜ ਰੋਜ਼ਾ ਗੁਰਮਤਿ ਸਮਾਗਮ ਸਜਾਏ ਗਏ | 30 ਨਵੰਬਰ ਸੋਮਵਾਰ ਨੂੰ ਅੰਮਿ੍ਤ ਵੇਲੇ ਤੋਂ ਦੁਪਹਿਰ 3.30 ਵਜੇ ਤੱਕ ਵਿਸ਼ੇਸ਼ ਦੀਵਾਨ ਸਜਾਏ ਗਏ ਜਿਸ ਵਿਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਤੋਂ ਇਲਾਵਾ ਇਸਤਰੀ ਸਤਿਸੰਗ ਸਭਾ ਬੀ. ਬਲਾਕ ਮਾਡਲ ਟਾਊਨ ਐਕਸਟੈਨਸ਼ਨ, ਇਸਤਰੀ ਸਤਿਸੰਗ ਸਭਾ ਗੁਰਦੁਆਰਾ ਮਾਡਲ ਟਾਊਨ ਐਕਸਟੈਨਸ਼ਨ, ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਦਾਦ) ਦੇ ਬੱਚੇ ਅਤੇ ਪੰਥ ਪ੍ਰਸਿੱਧ ਰਾਗੀ ਜੱਥੇ ਭਾਈ ਬਿਕਰਮਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਸਾਹਿਬ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਗਗਨਦੀਪ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲੇ ਸੰਗਤਾਂ ਨੂੰ ਗੁਰਬਾਣੀ ਹਰ-ਜਸ ਸਰਵਣ ਕਰਵਾ ਕੇ ਗੁਰੂ ਚਰਨਾ ਨਾਲ ਜੋੜਿਆ | ਰਾਤ ਵੇਲੇ ਦੇ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਗੁਰਮਤਿ ਵਿਚਾਰਾਂ ਗਿਆਨੀ ਜਸਵਿੰਦਰ ਸਿੰਘ ਸ਼ਹੂਰ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਕਮੇਟੀ, ਕੀਰਤਨ ਦੀ ਸੇਵਾ ਭਾਈ ਸਾਹਿਬ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਅਤੇ ਭਾਈ ਗਗਨਦੀਪ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਹਰ-ਜਸ ਸਰਵਣ ਕਰਵਾ ਕੇ ਗੁਰੂ ਚਰਨਾਂ ਨਾਲ ਜੋੜਿਆ | ਇਸ ਸਮੇਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ, ਜਗਦੇਵ ਸਿੰਘ ਕਲਸੀ, ਮਹਿੰਦਰ ਸਿੰਘ ਡੰਗ, ਅਤਰ ਸਿੰਘ ਮੱਕੜ, ਜਗਜੀਤ ਸਿੰਘ ਅਹੂਜਾ, ਬਲਜੀਤ ਸਿੰਘ ਬਾਵਾ, ਅਵਤਾਰ ਸਿੰਘ ਬੀ.ਕੇ., ਰਜਿੰਦਰ ਸਿੰਘ ਡੰਗ ਅਤੇ ਹਰਪਾਲ ਸਿੰਘ ਖਾਲਸਾ ਨੇ ਸੰਗਤ ਵਿਚ ਬੈਠ ਕੇ ਇਲਾਹੀ ਬਾਣੀ ਦੇ ਕੀਰਤਨ ਸਰਵਣ ਕੀਤੇ |
ਗੁਰਦੁਆਰਾ ਮਸਤੂਆਣਾ ਸਾਹਿਬ ਦੁਗਰੀ ਰੋਡ ਵਿਖੇ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ਰਧਾ ਅਤੇ ਸਤਿਕਾਰ ਸਹਿਤ ਕਰਾਇਆ ਗਿਆ | ਮੁੱਖ ਸੇਵਾਦਾਰ ਸੰਤ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਦੀ ਦੇਖ ਰੇਖ ਹੇਠ ਕਰਾਏ ਸਮਾਗਮ ਦੌਰਾਨ ਅਖੰਡ ਪਾਠਾਂ ਦੀ ਚੱਲ ਰਹੀ ਲੜੀ ਦੇ ਭੋਗ ਪਾਏ ਗਏ | ਬਾਬਾ ਜੀ ਨੇ ਸੰਗਤਾਂ ਨੂੰ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਨੂੰ ਅਪਣਾਕੇ ਜੀਵਨ ਸਫ਼ਲਾ ਕਰਨ ਦੀ ਪ੍ਰੇਰਣਾ ਦਿੱਤੀ | ਸੇਵਾਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਰਾਗੀ ਸਿੰਘਾਂ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਉਨ੍ਹਾਂ ਦੱਸਿਆ ਕਿ ਲੰਗਰ ਦੀ ਸੇਵਾ ਯੂਨਾਈਟਿਡ ਵੈਲਫੇਅਰ ਸੁਸਾਇਟੀ ਵਲੋਂ ਚੇਅਰਮੈਨ ਦਲੀਪ ਸਿੰਘ ਟਿੱਕਾ, ਦੀ ਅਗਵਾਈ ਹੇਠ ਨਿਭਾਈ ਗਈ | ਸੁਸਾਇਟੀ ਦੇ ਆਗੂ ਅਮਰਨਾਥ ਸ਼ਰਮਾ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ |
ਹਾਉਸਿੰਗ ਬੋਰਡ ਕਾਲੋਨੀ 'ਚ ਪ੍ਰਕਾਸ਼ ਗੁਰਪੁਰਬ ਬੜੀ ਸ਼ਰਧਾ ਸਹਿਤ ਮਨਾਇਆ
ਗਰਦਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਹਾਉਸਿੰਗ ਬੋਰਡ ਕਾਲੋਨੀ ਭਾਈ ਰਣਧੀਰ ਸਿੰਘ ਨਗਰ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵਸਾਹਿਬ ਜੀ ਦਾਪ੍ਰਕਾਸ਼ ਗੁਰਪੁਰਬ ਸ਼ਰਧਾ ਸਹਿਤ ਮਨਾਇਆ ਗਿਆ | ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਭੋਗ ਉਪਰੰਤ ਹਜ਼ੂਰੀਕਥਾ ਵਾਚਕ ਭਾਈ ਮਨਦੀਪ ਸਿੰਘ ਅਤੇ ਭਾਈ ਦਵਿੰਦਰਪਾਲ ਸਿੰਘ ਨੇ ਕਥਾ ਵਿਚਾਰੀ | ਜਦਕਿ ਰਾਗੀ ਸਿੰਘ ਭਾਈ ਜ਼ੋਰਾ ਸਿੰਘ ਪ੍ਰੀਤ, ਭਾਈ ਭੁਪਿੰਦਰ ਸਿੰਘ ਬੇਦੀ, ਭਾਈ ਸਤਿੰਦਰ ਸਿੰਘ, ਭਾਈ ਮੇਜਰ ਸਿੰਘ ਸ਼ਬਦੀ ਜੱਥਾ ਅਤੇ ਸੁਖਮਨੀ ਜੱਥੇ ਦੀਆਂ ਬੀਬੀਆਂ ਨੇ ਸੰਗਤਾਂ ਨੂੰਗੁਰ ਸ਼ਬਦ ਨਾਲ ਜੋੜਿਆ ਤੇ ਸਿੱਖ ਇਤਿਹਾਸ 'ਤੇ ਚਾਨਣਾ ਪਾਇਆ | ਅਰਦਾਸ ਉਪਰੰਤ ਭਾਈ ਜਸਵੰਤ ਸਿੰਘ ਨੇ ਸੰਗਤਾਂ ਨੂੰ ਹੁਕਮਨਾਮਾ ਸਰਬਣ ਕਰਾਇਆ | ਗੁਰਦਆਰਾ ਸਾਹਿਬ ਦੇਪ੍ਰਧਾਨ ਜਥੇਦਾਰਨਛੱਤਰ ਸਿੰਘ ਸਿੱਧੂ, ਜਨਰਲ ਸਕੱਤਰਕੁਲਵੰਤ ਸਿੰਘ ਨੇਸੰਗਤਾਂ ਨੂੰ ਜੀ ਆਇਆ ਕਿਹਾ ਤੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੱਤੀ | ਇਸ ਸਮੇਂਗੁਰਦੀਪ ਸਿੰਘ ਲੀਲ, ਸੁਖਦੇਵ ਸਿੰਘ ਐਲ.ਏ., ਬਲਜੀਤ ਸਿੰਘ ਬਬਲੂ, ਗੁਰਿੰਦਰਪਾਲ ਸਿੰਘ ਪੱਪੂ,ਮਾਸਟਰ ਬਲਰਾਜ ਸਿੰਘ,ਸਰਪੰਚ ਨਰੈਣ ਸਿੰਘ ਦੋਲੋ, ਡਾਕਟਰ ਮਹਿੰਦਰ ਸਿੰਘ, ਜਥੇਦਾਰ ਚਰਨ ਸਿੰਘ, ਜਥੇਦਾਰ ਜ਼ੋਰਾ ਸਿੰਘ, ਜਗਦੀਸ ਸਿੰਘ ਬਿੱਟੂ,ਭਗਤ ਸਿੰਘ,ਰਤਨ ਚੋਪੜਾ, ਕੁਲਜੀਤ ਸਿੰਘ ਕਾਕਾ, ਐਚ.ਐਸ. ਸੇਠੀ, ਬੂਟਾ ਸਿੰਘ, ਗੁਰਮੀਤ ਸਿੰਘ, ਹਰਪ੍ਰੀਤ ਸਿੰਘ ਗੁਰੀ ਮੁਝੈਲ,ਗੁਰਦੀਪ ਸਿੰਘ ਘੁਮਾਣ, ਬਾਬਾ ਤੇਜਾ ਸਿੰਘ, ਦਵਿੰਦਰ ਸਿੰਘ,ਮਨਜਿੰਦਰ ਸਿੰਘ ਕਾਕਾ, ਤਰਨਜੋਤ ਸਿੰਘ, ਰਾਮ ਸ਼ਰਨ ਸਿੰਘ, ਬਾਬਾ ਬਲਵੰਤ ਸਿੰਘ, ਸੰਦੀਪ ਸਿੰਘ, ਜਥੇਦਾਰ ਚਰਨ ਸਿੰਘ, ਗੁਰਵਿੰਦਰਪਾਲ ਸਿੰਘ ਵਿਸਕੀ,ਜਸਵਿੰਦਰ ਸਿੰਘ ਖੱਟੜ, ਕੁਲਦੀਪ ਸਿੰਘ ਖਾਲਸਾ, ਕੰਵਲਜੀਤ ਸਿੰਘ, ਝਿਲਮਣ ਸਿੰਘ ਡੀਜੇ, ਅਮਰਜੀਤ ਸਿੰਘ, ਕੁਲਵਿੰਦਰ ਸਿੰਘ ਰਿੰਪੀ ਖਾਲਸਾ, ਜਸਦੀਪ ਸਿੰਘ ਲੀਲ , ਨਾਹਰ ਸਿੰਘ, ਵਰੁਣ ਕੁਮਾਰ, ਨੀਰਜ ਕੁਮਾਰ, ਮਨੀ ਵੀਰ,ਮਨਿੰਦਰ ਸਿੰਘ ਮੋਨੂੰ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਨੇ ਗੁਰਦਆਰਾ ਸਾਹਿਬ 'ਚ ਹਾਜ਼ਰੀ ਭਰੀ |
ਗੁਰਦੁਆਰਾ ਸ਼ੀ੍ਰ ਗੁਰੂ ਸਿੰਘ ਸਭਾ ਸੈਕਟਰ 32 ਵਿਖੇ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਾਏ ਗਏ | ਮੁੱਖ ਸੇਵਾਦਾਰ ਤਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਭਾਹੀ ਸਤਨਾਮ ਸਿੰਘ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅਮਿ੍ਤਸਰ, ਭਾਈ ਸੁਖਜਿੰਦਰ ਸਿੰਘ ਅਮਿ੍ਤਸਰ, ਬੀਬੀ ਜਸਪ੍ਰੀਤ ਕੌਰ ਲਖਨਊ, ਭਾਈ ਸੁਖਵਿੰਦਰ ਸਿੰਘ ਜਮਾਲਪੁਰ, ਭਾਈ ਤੀਰਥ ਸਿੰਘ, ਬੀਬੀ ਜਸਪ੍ਰੀਤ ਸਿੰਘ ਕੌਰ ਲੁਧਿਆਣਾ ਵਾਲੇ, ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਬਦੀ ਜੱਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਦੌਰਾਨ ਕਰਨੈਲ ਸਿੰਘ, ਤਜਿੰਦਰ ਸਿੰਘ, ਤਰਲੋਚਨ ਸਿੰਘ, ਪਰਮਿੰਦਰ ਸਿੰਘ, ਗੁਰਵਿੰਦਰਪਾਲ ਸਿੰਘ, ਹਰਜੀਤ ਸਿੰਘ, ਸੁਦਰਸ਼ਨ ਸਿੰਘ, ਗੁਰਚਰਨ ਸਿੰਘ, ਚਰਨਜੀਤ ਸਿੰਘ, ਕਸ਼ਮੀਰ ਸਿੰਘ, ਮਨਪ੍ਰੀਤ ਸਿੰਘ, ਨਿਰਭੈ ਸਿੰਘ, ਆਸਾ ਨੰਦ ਵੀ ਸੰਗਤਾਂ ਵਿਚ ਸ਼ਾਮਿਲ ਸਨ |
ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ ਪੁਰਬ ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਅਕਾਲ ਸਾਹਿਬ, ਪ੍ਰਤਾਪ ਨਗਰ ਗਲੀ ਨੰ: 1 ਵਿਖੇ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ | ਅੰਮਿ੍ਤ ਵੇਲੇ ਪਿਛਲੇ ਦਿਨ੍ਹੀ ਆਰੰਭ ਕਰਵਾਏ ਗਏ ਸ੍ਰੀ ਆਖੰਡ ਪਾਠ ਸਾਹਿਬ ਜੀ ਦੀ ਸੰਪੁਰਨਤਾ ਦੇ ਭੋਗ ਪਾਏ ਗਏ ਉਪਰੰਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ, ਸਕੂਲੀ ਸ਼ਬਦੀ ਜੱਥਿਆਂ ਅਤੇ ਭਾਈ ਹਰਸਿਮਰਨ ਜੀਤ ਸਿੰਘ ਖਾਲਸਾ ਦੇ ਜੱਥੇ ਵੱਲੋਂ ਆਲਾਹੀ ਬਾਣੀ ਦੇ ਗੁਰਬਾਣੀ ਸ਼ਬਦ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁੰਦਨ ਸਿੰਘ ਨਾਗੀ, ਚੇਅਰਮੈਨ ਹਰਜਿੰਦਰ ਸਿੰਘ ਸੰਧੂ ਵਲੋਂ ਸੰਗਤੀ ਰੂਪ'ਚ ਰਾਗੀ ਜੱਥਿਆਂ ਨੂੰ ਸਿਰਪਾਉ ਭੇਟ ਕੀਤੇ ਗਏ | ਜੱਥੇਦਾਰ ਬਲਵੰਤ ਸਿੰਘ, ਗੁਰਮੀਤ ਸਿੰਘ ਕੁਲਾਰ, ਕਮਲਜੀਤ ਸਿੰਘ ਕੜਵਲ, ਇਕਬਾਲ ਸਿੰਘ ਰਿਐਤ, ਸੁਖਵਿੰਦਰ ਸਿੰਘ ਦਹੇਲਾ, ਜੋਗਾ ਸਿੰਘ, ਨਰਿੰਦਰ ਸਿੰਘ ਉੱਭੀ, ਗੁਰਵਿੰਦਰ ਸਿੰਘ ਗਿੰਦਾ, ਹਰਪਾਲ ਸਿੰਘ, ਸੋਹਣ ਸਿੰਘ ਗੋਗਾ, ਪ੍ਰਕਾਸ਼ ਸਿੰਘ, ਸਤਵੰਤ ਸਿੰਘ ਸੰਧੂ, ਗੁਰਮੀਤ ਸਿੰਘ ਨਿੱਝਰ,ਤੇਜਿੰਦਰ ਸਿੰਘ ਸੈਣੀ ਵੀ ਗੁਰੂ ਘਰ ਨਸਮਸਤਕ ਹੋਏ |
ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਦਿਵਸ ਗੁਰਦੁਆਰਾ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਦੁਰਗਾਪੁਰੀ ਹੈਬੋਵਾਲ ਕਲਾਂ ਲੁਧਿਆਣਾ ਵਿਖੇ ਸੰਗਤਾਂ ਦੇ ਭਰਪੂਰ ਸਹਿਯੋਗ ਸਦਕਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਤੋਂ ਬਾਅਦ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਨੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕੀਤੇ ਅਤੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਲੁਧਿਆਣਾ ਦੇ ਹਜ਼ੂਰੀ ਰਾਗੀ ਭਾਈ ਨਰਿੰਦਰ ਸਿੰਘ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਗੁਰੂ ਸ਼ਬਦ ਨਾਲ ਜੋੜਿਆ | ਕਥਾ ਵਾਚਕ ਗਿਆਨੀ ਕੁਲਵਿੰਦਰ ਸਿੰਘ ਨੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦਾ ਸੱਦਾ ਦਿੱਤਾ | ਗੁਰਦੁਆਰਾ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਦੀ ਪ੍ਰਬੰਧਕ ਕਮੇਟੀ ਦੇ ਜਰਨਲ ਸਕੱਤਰ ਗੁਰਪ੍ਰੀਤ ਸਿੰਘ ਭਿੰਡਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤ ਕਰੋ ਨਾਮ ਜਪੋ ਤੇ ਵੰਡ ਛਕੋ ਦੇ ਸਿਧਾਂਤ ਤੇ ਸੰਗਤਾਂ ਨੂੰ ਸੰਗਤਾਂ ਨੂੰ ਪਿਆਰਾ ਦੇਣ ਦੀ ਅਪੀਲ ਕੀਤੀ | ਰਾਗੀ ਜਥੇ ਤੇ ਕਥਾ ਵਾਚਕ ਨੂੰ ਗੁਰਦੁਆਰਾ ਸਾਹਿਬ ਨੂੰ ਕਮੇਟੀ ਵੱਲੋਂ ਸਿਰੋਪਾਓ ਭੇਟ ਕਰਕੇ ਸਨਮਾਨਤ ਕੀਤਾ ਗਿਆ | ਇਸ ਸਮਾਗਮ ਵਿੱਚ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਭੁਪਿੰਦਰ ਸਿੰਘ, ਵਿਕਰਮ ਸਿੰਘ, ਸੰਤੋਖ ਸਿੰਘ ਸੈਣੀ, ਗੁਰਮੁੱਖ ਸਿੰਘ, ਬਲਬੀਰ ਸਿੰਘ, ਗੁਰਮੀਤ ਸਿੰਘ, ਬਲਵੰਤ ਸਿੰਘ, ਸੁਰਪਾਲ ਸਿੰਘ ਕੋਹਲੀ, ਗੁਰਦੇਵ ਸਿੰਘ ਠੇਕੇਦਾਰ, ਸੁਖਬੀਰ ਸਿੰਘ, ਜਗਰੂਪ ਸਿੰਘ, ਰਾਜ ਕੁਮਾਰ, ਬਲਵਿੰਦਰ ਸਿੰਘ, ਐਸ.ਪੀ.ਐਸ. ਖੁਰਾਨਾ, ਅਵਤਾਰ ਸਿੰਘ, ਰਣਜੀਤ ਸਿੰਘ ਸੈਣੀ, ਕਰਨਵੀਰ ਸਿੰਘ, ਹਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਭਜਨ ਸਿੰਘ, ਅਜੈਬ ਸਿੰਘ, ਹਰਮਿੰਦਰ ਸਿੰਘ, ਅਰਸ਼ਦੀਪ ਸਿੰਘ, ਗੁਰਚਰਨ ਸਿੰਘ, ਅਵਤਾਰ ਕੌਰ, ਗੁਰਮੀਤ ਕੌਰ, ਮਨਜੀਤ ਕੌਰ ਭੋਲਾ,ਸੰਤੋਸ਼ ਕੌਰ, ਰੁਪਿੰਦਰ ਕੌਰ, ਚਰਨਜੀਤ ਕੌਰ, ਪਰਮਜੀਤ ਕੌਰ ਭਾਟੀਅ, ਨਰਿੰਦਰ ਕੌਰ, ਹਰਪ੍ਰੀਤ ਕੌਰ, ਜਸਪ੍ਰੀਤ ਕੌਰ, ਸੁਖਵਿੰਦਰ ਕੌਰ, ਬਲਜਿੰਦਰ ਕੌਰ ਸਮੇਤ ਵੱਡੀ ਗਿਣਤੀ ਚ ਸੰਗਤਾਂ ਨੇ ਹਾਜ਼ਰੀ ਭਰੀ |
ਰਣਜੀਤ ਅਕੈਡਮੀ ਵਿਖੇ ਕੇਕ ਕੱਟਕੇ ਮਨਾਈ ਗੁਰਪੁਰਬ ਦੀ ਖੁਸ਼ੀ
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੀ ਖੁਸ਼ੀ ਮਨਾਉਂਦੇ ਹੋਏ ਰਣਜੀਤ ਅਕੈਡਮੀ ਦੇ ਡਾਇਰੈਕਟਰ ਜਗਜੀਤ ਸਿੰਘ ਅਰੋੜਾ ਵਲੋਂ ਆਪਣੇ ਦਫ਼ਤਰ ਵਿਖੇ ਸਮਾਗਮ ਰੱਖਿਆ ਗਿਆ | ਇਸ ਦੌਰਾਨ ਪੰਜਾਬ ਅਤੇ ਪੰਜਾਬੀਅਤ ਨੂੰ ਬਚਾਉਣ ਲਈ ਵਿੱਢੇ ਗਏ ਸੰਘਰਸ਼ ਨੂੰ ਸਫਲ ਕਰਨ ਲਈ ਗੁਰੂ ਸਾਹਿਬ ਕੋਲ ਅਰਦਾਸ ਬੇਨਤੀ ਵੀ ਕੀਤੀ | ਇਸ ਮੌਕੇ ਕੇਕ ਕੱਟਕੇ ਗੁਰਪੁਰਬ ਦੀ ਖੁਸ਼ੀ ਮਨਾਉਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਢਿੱਲੋਂ, ਸਾਬਕਾ ਰਾਜ ਮੰਤਰੀ ਚੌਧਰੀ ਮਦਨ ਲਾਲ ਬੱਗਾ, ਕੌਮੀ ਮੀਤ ਪ੍ਰਧਾਨ ਵਿਜੇ ਦਾਨਵ, ਬੀਬੀ ਸੁਰਿੰਦਰ ਕੌਰ ਦਿਆਲ ਨੇ ਕਿਹਾ ਕਿ ਜਗਜੀਤ ਸਿੰਘ ਅਰੋੜਾ ਵੱਲੋਂ ਅਕੈਡਮੀ ਵਿਖੇ ਗੁਰੂ ਸਾਹਿਬ ਦਾ ਅਵਤਾਰ ਪੁਰਬ ਮਨਾਉਣਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ | ਇਸ ਮੌਕੇ ਜਗਜੀਤ ਸਿੰਘ ਅਰੋੜਾ ਨੇ ਵੀ ਕਿਹਾ ਕਿ ਗੁਰੂ ਸਾਹਿਬ ਦੇ ਦਿਖਾਏ ਮਾਰਗ 'ਤੇ ਚੱਲਕੇ ਹੀ ਇਸ ਦੁਨਿਆਵੀ ਭਵ ਸਾਗਰ ਨੂੰ ਪਾਰ ਕੀਤਾ ਜਾ ਸਕਦਾ ਹੈ | ਇਸ ਮੌਕੇ ਨੇਕ ਸਿੰਘ ਸੇਖੇਵਾਲ, ਸਾਬਕਾ ਕੋਂਸਲਰ ਮਿੰਟੂ ਸ਼ਰਮਾ, ਕਨੋਜ ਦਾਨਵ, ਬੀਬੀ ਅਵਨੀਤ ਕੌਰ ਖਾਲਸਾ, ਸੁਖਜਿੰਦਰ ਬਾਜਵਾ, ਕੁਲਜਿੰਦਰ ਸਿੰਘ ਬਾਜਵਾ, ਹਰਨੇਕ ਸਿੰਘ ਗਿੱਲ, ਅਮਰਜੋਤ ਸਿੰਘ, ਸੁਰਿੰਦਰ ਸਿੰਘ ਕਾਲੜਾ, ਬੀਬੀ ਰਜਿੰਦਰ ਕੌਰ ਅਰੋੜਾ, ਸਿਮਰਨਜੀਤ ਕੌਰ, ਰਾਜੂ ਚਾਵਲਾ, ਸਰਬਜੀਤ ਸਿੰਘ ਸੈਬੀ, ਰੀਨਾ ਕੌਰ, ਤਨਮੇ ਪ੍ਰੀਤ ਕੌਰ, ਨੀਰਜ ਲਿਖੀ, ਸੁਮਨ ਲਿਖੀ, ਅੰਮਿ੍ਤ ਅਰੋੜਾ, ਸ਼ਾਮ ਚਿਤਕਾਰਾ, ਅਨੂ ਅਰੋੜਾ, ਭਗਵੰਤ ਸਿੰਘ ਅਹੂਜਾ, ਰਤਨ ਸਿੰਘ, ਗੁਰਪ੍ਰੀਤ ਸਿੰਘ, ਅਮਿਤ ਸਿੰਘ ਆਦਿ ਹਾਜ਼ਰ ਸ਼ਨ |
ਸੰਸਥਾ ਨੇ ਪ੍ਰਕਾਸ਼ ਪੁਰਬ ਨੂੰ ਸਮ੍ਰਪਿਤ ਕੀਤਾ ਰਾਸ਼ਨ ਵੰਡ ਸਮਾਰੋਹ
ਨਾਰੀ ਏਕਤਾ ਆਸਰਾ ਸੰਸਥਾ ਵਲੋਂ ਇਸ ਵਾਰ ਦਾ ਰਾਸ਼ਨ ਵੰਡ ਸਮਾਰੋਹ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ ਪੁਰਬ ਨੂੰ ਸਮ੍ਰਪਿਤ ਕੀਤਾ | ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਲੋੜਬੰਦ ਪਿ੍ਵਾਰਾਂ ਨੂੰ ਰਾਸ਼ਨ ਵੰਡਣ ਲਈ ਵਿਸ਼ੇਸ ਤੌਰ 'ਤੇ ਡਾਕਟਰ ਪਰਮਿੰਦਰ ਕੌਰ ਪੁੱਜੇ | ਰਾਸ਼ਨ ਵੰਡਣ ਉਪਰੰਤ ਮੈਡਮ ਡਾਕਟਰ. ਪਰਮਿੰਦਰ ਕੌਰ ਨੇ ਕਿਹਾ ਕਿ ਸੰਸਥਾ ਵੱਲੋਂ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਨਾਮ ਜਪੋ-ਵੰਡ ਛਕੋ ਦੇ ਸਿਧਾਂਤ ਨੂੰ ਅਪਣਾਇਆ ਹੈ, ਜਿਸ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਥੋੜੀ ਹੈ | ਸੰਸਥਾ ਦੀ ਚੇਅਰਪਰਸ਼ਨ ਕੁਲਵਿੰਦਰ ਕੌਰ, ਸੰਸਥਾ ਦੇ ਮੁੱਖ ਸਲਾਹਕਾਰ ਸੋਹਣ ਸਿੰਘ ਗੋਗਾ ਨੇ ਸੇਸ਼ ਵਿਦੇਸ਼ ਵਿੱਚ ਵੱਸਦੀਆਂ ਗੁਰੁ ਨਾਨਕ ਨਾਮ ਲੇਵਾ ਸੰਗਤਾਂ ਨੂੰ ਪ੍ਰਕਾਸ ਪੁਰਬ ਦੀ ਵਧਾਈ ਦਿੱਤੀ | ਸਰੂਪ ਸਿੰਘ ਮਠਾੜੂ,ਸਤਵੰਤ ਸਿੰਘ ਮਠਾੜੂ, ਸੁਰਜੀਤ ਸਿੰਘ ਸੰਤ, ਭੁਪਿੰਦਰ ਸਿੰਘ ਹੁੰਝਣ, ਬੀਬੀ ਗੁਰਜੀਤ ਕੌਰ, ਕਰਨੈਲ ਕੌਰ, ਰਮਾ ਰਾਣੀ, ਕਮਲਜੀਤ ਕੌਰ, ਨੀਲਮ ਸ਼ਰਮਾ, ਸੁਨੀਤ ਮਹਾਜਨ, ਰੰਜਣਾ ਰਾਣੀ, ਸਿੰਮੀ, ਕਾਜ਼ਲ ਬਾਂਸਲ, ਰੁਪਿੰਦਰ ਕੌਰ, ਹਰਜੀਤ ਕੌਰ ਭੱਟੀ ਵੀ ਹਾਜ਼ਰ ਸਨ |
ਲੁਧਿਆਣਾ, 30 ਨਵੰਬਰ (ਪੁਨੀਤ ਬਾਵਾ)-ਕੋਰੋਨਾ ਪਾਜ਼ੀਟਿਵ ਮਾਮਲਿਆਂ 'ਚ ਵਾਧਾ ਹੋਣ ਤੋਂ ਬਾਅਦ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ 1 ਦਸੰਬਰ 2020 ਤੋਂ ਜ਼ਿਲ੍ਹਾ ਲੁਧਿਆਣਾ ਅੰਦਰ ਰਾਤ 10 ਵਜੇ ਤੋਂ ...
ਲੁਧਿਆਣਾ, 30 ਨਵੰਬਰ (ਸਲੇਮਪੁਰੀ)-ਪਿੰਡ ਸਰਾਭਾ ਨਜ਼ਦੀਕ ਬਣੇ ਗੁਰੂ ਅਮਰ ਦਾਸ ਅਪਾਹਜ ਆਸ਼ਰਮ 'ਚ ਰਹਿਣ ਵਾਲੀ ਜਸਮੀਤ ਕੌਰ ਉਰਫ਼ ਸਿਮਰਨ ਕੌਰ ਜਿਸ ਨੂੰ ਪ੍ਰਬੰਧਕਾਂ ਨੇ ਉਸ ਦੇ ਮਾਪਿਆਂ ਦੇ ਹਵਾਲੇ ਕੀਤਾ ਹੈ, ਦਾ ਅਸਲੀ ਨਾਉਂ ਆਸ਼ਾ ਰਾਣੀ ਹੈ | ਦਿਮਾਗੀ ਸੰਤੁਲਨ ਵਿਗੜ ...
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਲਲਤੋਂ ਕਲਾਂ ਵਿਚ ਪੁਲਿਸ ਨੇ ਚਾਰ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ...
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਭਾਈ ਰਣਧੀਰ ਸਿੰਘ ਨਗਰ ਵਿਚ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਹੈ | ਉਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ | ਪੁਲਿਸ ਵਲੋਂ ਇਸ ਮਾਮਲੇ ਵਿਚ 16 ਨੌਜਵਾਨਾਂ ...
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਔਰਤ ਨੂੰ ਭੁੱਕੀ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ਕੀਤੀ ਗਈ ਔਰਤ ਦੀ ਸ਼ਨਾਖਤ ਚਰਨ ਕੌਰ ਪਤਨੀ ਬਲਵਿੰਦਰ ਸਿੰਘ ...
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਨੇ ਕਿਹਾ ਹੈ ਕਿ ਸਰਕਾਰ ਵਲੋਂ ਇਕ ਦਸੰਬਰ ਤੋਂ ਲਗਾਏ ਜਾ ਰਹੇ ਰਾਤ ਦੇ ਕਰਫਿਊ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ...
ਲਾਢੂਵਾਲ, 30 ਨਵੰਬਰ (ਬਲਬੀਰ ਸਿੰਘ ਰਾਣਾ)- ਨੇੜਲੇ ਪਿੰਡ ਬਾੜੇਵਾਲ ਡੋਗਰਾਂ ਵਿਖੇ ਇਕ ਦਰਦਨਾਕ ਹਾਦਸਾ ਹੋਣ ਤੋਂ ਉਸ ਵਕਤ ਟਲ ਗਿਆ ਜਿਸ ਵਕਤ ਇਕ ਸਵਿੱਫਟ ਕਾਰ ਜੋ ਲਾਢੂਵਾਲ ਵਲੋਂ ਤੋਂ ਲੁਧਿਆਣਾ ਨੂੰ ਜਾ ਰਹੀ ਸੀ, ਜੋ ਦੂਜੀ ਸਾਈਡ ਸੜਕ 'ਤੇ ਲੱਗੇ ਹਾਈ ਪਾਵਰ ਬਿਜਲੀ ਦੇ ...
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਕਾਸਾਬਾਦ ਵਿਚ ਇਕ ਨੌਜਵਾਨ ਵੱਲੋਂ ਸ਼ੱਕੀ ਹਾਲਾਤ 'ਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਪੱਪੂ ...
ਆਲਮਗੀਰ, 30 ਨਵੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੁ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਇਤਹਾਸਿਕ ਅਸਥਾਨ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਸਰਧਾ ਅਤੇ ...
ਲੁਧਿਆਣਾ, 30 ਨਵੰਬਰ (ਸਲੇਮਪੁਰੀ)-ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ਼ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਰੁਕਣ ਦੀ ਬਜਾਏ ...
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਜਲੰਧਰ ਬਾਈਪਾਸ ਨੇੜੇ ਗੋਲੀ ਚੱਲਣ ਨਾਲ ਉੱਥੇ ਦਹਿਸ਼ਤ ਦਾ ਮਾਹੌਲ ਬਣ ਗਿਆ | ਜਾਣਕਾਰੀ ਅਨੁਸਾਰ ਘਟਨਾ ਵਾਪਰੀ ਜਦੋਂ ਲਾਲੀ ਦੇ ਢਾਬੇ ਨੇੜੇ ਨੌਜਵਾਨਾਂ ਵਲੋਂ ਹਵਾ 'ਚ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ | ...
ਫੁੱਲਾਂਵਾਲ, 30 ਨਵੰਬਰ (ਮਨਜੀਤ ਸਿੰਘ ਦੁੱਗਰੀ)-ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਭਰ ਚੋਂ ਕਿਸਾਨਾਂ ਨੇ ਏਕੇ ਦਾ ਸਬੂਤ ਦਿੰਦਿਆਂ ਰਸਤੇ ਵਿਚ ਕੇਂਦਰ ਸਰਕਾਰ ਦੀ ਸ਼ਹਿ ਤੇ ਰਾਜ ਸਰਕਾਰਾਂ ...
ਲੁਧਿਆਣਾ, 30 ਨਵੰਬਰ (ਸਲੇਮਪੁਰੀ)-ਪੰਜਾਬ ਰੋਡਵੇਜ/ਪਨਬੱਸ ਅਤੇ ਪੀ.ਆਰ.ਟੀ.ਸੀ. ਦੀ ਸਾਂਝੀ ਐਕਸ਼ਨ ਕਮੇਟੀ ਦੇ ਆਗੂਆਂ ਨੇ ਦੱਸਿਆ ਹੈ ਕਿ ਪਿਛਲੇ ਇਕ ਮਹੀਨੇ ਤੋਂ ਸਮੂਹ ਜਥੇਬੰਦੀਆਂ ਨਿੱਜੀ ਟ੍ਰਾਂਸਪੋਰਟ ਮਾਫੀਏ ਵਿਰੁੱਧ ਪ੍ਰਦਰਸ਼ਨ ਕਰਦੀਆਂ ਆ ਰਹੀਆਂ ਹਨ ਅਤੇ ਇਸ ਦੇ ...
ਆਲਮਗੀਰ, 30 ਨਵੰਬਰ (ਜਰਨੈਲ ਸਿੰਘ ਪੱਟੀ)-ਖੇਤੀ ਸੋਧ ਕਾਨੂੰਨ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆ ਅਤੇ ਕਿਸਾਨ ਭਰਾਵਾਂ ਵਲੋਂ ਅਰੰਭੀ ਆਰਪਾਰ ਦੀ ਲੜਾਈ ਦੌਰਾਨ ਜਿੱਥੇ ਹਰੇਕ ਵਰਗ ਤਨ, ਮਨ ਨਾਲ ਇਸ ਸੰਘਰਸ਼ ਵਿਚ ਆਪਣਾ ਯੋਗਦਾਨ ਪਾ ਕੇ ਕਿਸਾਨ ਭਰਾਵਾਂ ਨੂੰ ਇਹ ...
ਆਲਮਗੀਰ, 30 ਨਵੰਬਰ (ਜਰਨੈਲ ਸਿੰਘ ਪੱਟੀ)-ਸੈਕਰਡ ਹਾਰਟ ਕਾਨਵੈਂਟ ਸਕੂਲ ਸਰਾਭਾ ਨਗਰ ਵਲੋਂ ਕਰਵਾਏ ਗਏ ਵੱਖ-ਵੱਖ 18 ਸਕੂਲਾਂ ਦੇ ਆਨਲਾਈਨ ਕੰਪਿਉਟਰ ਕਾਰਨੀਵਾਲ 2020 ਵਿਚ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਲੁਧਿਆਣਾ ਨੇ ਜਿੱਤ ਦਰਜ ਕਰਕੇ ਮਹਾਂਨਗਰ ਦੇ ਵਿਦਿਅਕ ਅਦਾਰਿਆ ...
ਲੁਧਿਆਣਾ, 30 ਨਵੰਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਸਤਿਗੁਰੂ ਜਗਜੀਤ ਸਿੰਘ ਦੀ ਪਹਿਲੀ ਪ੍ਰਕਾਸ਼ ਸ਼ਤਾਬਦੀ ਨੂੰ ਸਮਰਪਿਤ ਨਾਮਧਾਰੀ ਮੁਖੀ ਸਤਿਗੁਰੂ ਉਦੇ ਸਿੰਘ ਦੀ ਰਹਿਨਮਾਈ ਹੇਠ 25 ਨਵੰਬਰ ਤੋਂ ਸ਼੍ਰੀ ਭੈਣੀ ਸਾਹਿਬ ਵਿਖੇ ਚੱਲ ਰਹੇ ਸ਼ਤਾਬਦੀ ਮੇਲੇ ਦੀ ...
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਰਾਭਾ ਨਗਰ ਨੇੜੇ ਜਾਂਦੇ ਫਲਾਈਓਵਰ 'ਤੇ ਬੀਤੀ ਦੇਰ ਰਾਤ ਕੈਂਟਰ ਅਤੇ ਟਰੱਕ ਵਿਚਾਲੇ ਹੋਏ ਇਕ ਹਾਦਸੇ ਵਿਚ ਕੈਂਟਰ ਚਾਲਕ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਸੁਰਜੀਤ ਸਿੰਘ (49) ਵਾਸੀ ...
ਆਲਮਗੀਰ, 30 ਨਵੰਬਰ (ਜਰਨੈਲ ਸਿੰਘ ਪੱਟੀ)-ਕੇਂਦਰ ਸਰਕਾਰ ਵਲੋਂ ਹਾਲ ਹੀ ਨਵੇਂ ਬਣਾਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਜੱਦੋ ਜਹਿਦ ਕਰ ਰਹੇ ਕਿਸਾਨਾਂ ਨੂੰ ਲੰਬਾ ਸਮਾਂ ਹੋ ਗਿਆ ਹੈ, ਪਰ ਕੇਂਦਰ ਸਰਕਾਰ ਦੇ ਕੰਨਾਂ 'ਤੇ ਜੂੰ ਨਹੀਂ ਸਰਕੀ, ਜਿਸ ਦੇ ਨਤੀਜੇ ਵਜੋਂ ਦੇਸ਼ ਭਰ ਦੇ ...
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੰਦੀਆਂ ਅਤੇ ਅਧਿਕਾਰੀਆਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ | ਕੇਂਦਰੀ ਜੇਲ੍ਹ 'ਚ ਸਥਿਤ ਗੁਰਦੁਆਰਾ ਸਾਹਿਬ ਵਿਚ ਸਵੇਰੇ ਪ੍ਰਭਾਤ ਫੇਰੀ ਕੱਢੀ ਗਈ ...
ਫੁੱਲਾਂਵਾਲ, 30 ਨਵੰਬਰ (ਮਨਜੀਤ ਸਿੰਘ ਦੁੱਗਰੀ)-ਕੋਰੋਨਾ ਦੇ ਦੂਜੇ ਗੇੜ 'ਚ ਮਹਾਂਨਗਰ ਅੰਦਰ ਵਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਜਿਥੇ ਸਰਕਾਰ ਤੇ ਸਿਹਤ ਵਿਭਾਗ ਵਲੋਂ ਆਮ ਲੋਕਾਂ ਨੂੰ ਮਾਸਕ ਪਾ ਕੇ ਰੱਖਣ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤੇ ਪੁਲਸ ...
ਆਲਮਗੀਰ, 30 ਨਵੰਬਰ (ਜਰਨੈਲ ਸਿੰਘ ਪੱਟੀ)-ਸਿੱਖ ਪੰਥ ਦੇ ਪਹਿਲੇ ਗੁਰੁ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ ਪੁੱਰਬ ਮੌਕੇ ਇਤਹਾਸਿਕ ਅਸਥਾਨ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ 69 ਪ੍ਰਾਣੀਆ ਨੇ ਗੁਰੁ ਲੜ ਲੱਗਦਿਆ ਦਸਮ ਪਿੱਤਾ ...
ਡਾਬਾ/ਲੁਹਾਰਾ, 30 ਨਵੰਬਰ (ਕੁਲਵੰਤ ਸਿੰਘ ਸੱਪਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਸਬੰਧੀ ਗੁਰਦੁਆਰਾ ਸਤਿਗੁਰੂ ਰਵਿਦਾਸ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਪੁਰਬ ਦਾ ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ | ਇਸ ਮੌਕੇ ਰੱਖੇ ਗਏ ਸ੍ਰੀ ਅਖੰਡ ਪਾਠ ...
ਡਾਬਾ/ਲੁਹਾਰਾ, 30 ਨਵੰਬਰ (ਕੁਲਵੰਤ ਸਿੰਘ ਸੱਪਲ)-ਸ਼੍ਰੀ ਗੁਰੁ ਨਾਨਗ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁੱਰਬ ਨੂੰ ਸਮਰਪਿਤ ਗੁਰਦੁਆਰਾ ਗੁਰੁ ਨਾਨਕ ਦਰਬਾਰ ਪਿੰਡ ਡਾਬਾ ਦੀ ਪ੍ਰਬੰਧਕ ਕਮੇਟੀ ਵਲੋਂ ਸਬਦ ਗੁਰੁ ਸ਼੍ਰੀ ਗੁਰੁ ਗਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ...
ਹੰਬੜਾਂ,30 ਨਵੰਬਰ (ਹਰਵਿੰਦਰ ਸਿੰਘ ਮੱਕੜ)-ਪੰਜਾਬੀ ਚੇਤਨਾ ਸੱਥ ਦੇ ਸੰਸਥਾਪਕ ਤੇ ਸਮਾਜ ਸੇਵਕ ਡਾ. ਜਸਵੀਰ ਸਿੰਘ ਗਰੇਵਾਲ ਤੇ ਜਨਰਲ ਸਕੱਤਰ ਹਰਵਿੰਦਰ ਸਿੰਘ ਹੈਬੀ ਸਰਾਂ (ਕਨੇਡਾ) ਨੇ ਸਿੱਖ ਧਰਮ ਦੇ ਮੋਢੀ ਤੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ...
ਲੁਧਿਆਣਾ, 30 ਨਵੰਬਰ (ਕਵਿਤਾ ਖੁੱਲਰ)-ਸਨਾਤਨ ਧਰਮ ਦੇ ਪ੍ਰਚਾਰ ਅਤੇ ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਮਜਬੂਤ ਕਰਨ ਦੇ ਉੱਦੇਸ਼ ਨਾਲ ਹਿੰਦੂ ਨਿਆਂ ਪੀਠ ਵਲੋਂ ਕਿਦਵਈ ਨਗਰ, ਸ਼ਿਵ ਸ਼ਕਤੀ ਮੰਦਿਰ ਧਰਮਸ਼ਾਲਾ ਵਿਖੇ ਮੀਟਿੰਗ ਕੀਤੀ ਗਈ ਜਿਸ ਵਿਚ ਵਿਸ਼ੇਸ਼ ਤੌਰ 'ਤੇ ਗਊ ...
ਲੁਧਿਆਣਾ, 30 ਨਵੰਬਰ (ਕਵਿਤਾ ਖੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸਮੁੱਚੇ ਵਿਸ਼ਵ ਅੰਦਰ ਗੁਰੂ ਨਾਨਕ ਨਾਮਲੇਵਾ ਸੰਗਤਾਂ ਵਲੋਂ ਪੂਰਨ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਹਰ ਸਾਲ ਦੀ ਤਰ੍ਹਾਂ ਰਣਜੋਧ ਸਿੰਘ ਦੀ ਅਗਵਾਈ 'ਚ ਨਗਰ ਕੀਰਤਨ ਦੌਰਾਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX