ਰੂਪਨਗਰ, 30 ਨਵੰਬਰ (ਸਤਨਾਮ ਸਿੰਘ ਸੱਤੀ)-ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ 'ਤੇ ਅੱਜ ਵੱਖ-ਵੱਖ ਗੁਰੂ ਘਰਾਂ 'ਚ ਕਰਵਾਏ ਸਮਾਗਮਾਂ 'ਚ ਹਜ਼ਾਰਾਂ ਸੰਗਤਾਂ ਨਤਮਸਤਕ ਹੋਈਆਂ | ਪਿੰਡਾਂ ਤੇ ਸ਼ਹਿਰਾਂ ਦੇ ਗੁਰੂ ਘਰਾਂ 'ਚ ਸਰਬੱਤ ਦੇ ਭਲੇ ਦੀਆਂ ਅਰਦਾਸਾਂ ਹੋਈਆਂ ਅਤੇ ਦਿੱਲੀ 'ਚ ਠੰਢ ਦੌਰਾਨ ਹੱਕੀ ਮੰਗਾਂ ਲਈ ਸੰਘਰਸ਼ 'ਤੇ ਬੈਠੇ ਬੱਚੇ ਤੋਂ ਲੈ ਕੇ ਬਜ਼ੁਰਗ ਕਿਸਾਨਾਂ ਦੀ ਚੜ੍ਹਦੀ ਕਲਾਂ ਲਈ ਵੀ ਅਰਦਾਸਾਂ ਕੀਤੀਆਂ ਗਈਆਂ | ਧਾਰਮਿਕ ਸ਼ਖ਼ਸੀਅਤਾਂ ਅਤੇ ਰਾਗੀ ਜਥਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚਾਨਣਾ ਪਾਇਆ ਅਤੇ ਗੁਰਬਾਣੀ ਗਾਇਨ ਕੀਤਾ | ਕਈ ਥਾਵਾਂ 'ਤੇ ਖ਼ੂਨਦਾਨ ਕੈਂਪ ਲਗਾਏ ਗਏ ਅਤੇ ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਦੀ ਰੂਪਨਗਰ ਪੈਡਲਰ ਅਤੇ ਰਨਰਜ਼ ਐਸੋ: ਵਲੋਂ 551 ਕਿੱਲੋ. ਮੀ. ਸਾਈਕਲ ਅਤੇ ਦੌੜ ਦੀ ਸੰਪੂਰਨਤਾ ਕੀਤੀ ਗਈ | ਗੁਰਦੁਆਰਾ ਸ੍ਰੀ ਸਿੰਘ ਸਭਾ, ਗੁਰਦੁਆਰਾ ਸ੍ਰੀ ਭੱਠਾ ਸਾਹਿਬ, ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ, ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ ਸੋਲਖੀਆਂ, ਗੁਰਦੁਆਰਾ ਕਲਗ਼ੀਧਰ ਕੰਨਿਆ ਪਾਠਸ਼ਾਲਾ, ਗੁਰਦੁਆਰਾ ਰਵਿਦਾਸ ਜੀ ਮੁਹੱਲਾ ਚੰਦਰਗੜ੍ਹ ਅਤੇ ਬਾਬਾ ਸਤਨਾਮ ਸਮੇਤ ਪਿੰਡਾਂ ਦੇ ਗੁਰੂ ਘਰਾਂ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ |
ਗੁਰਦੁਆਰਾ ਸਿੰਘ ਸਭਾ:- ਗੁਰਦੁਆਰਾ ਸਿੰਘ ਸਭਾ ਵਿਖੇ ਹੋਏ ਧਾਰਮਿਕ ਸਮਾਗਮ 'ਚ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਭਾਗਾਂ ਵਾਲੇ ਹਾਂ ਜਿਨ੍ਹਾਂ ਨੂੰ ਜੀਵਨ 'ਚ 551 ਸਾਲਾਂ ਦਿਹਾੜਾ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ ਉਨ੍ਹਾਂ ਕਿਹਾ ਕਿ ਅੱਜ ਗੁਰੂ ਨੂੰ ਪੂਜਣ ਨਾਲੋਂ ਗੁਰੂ ਦੇ ਉਪਦੇਸ਼ਾਂ ਨੂੰ ਮੰਨਣ ਦੀ ਵਧੇਰੇ ਲੋੜ ਹੈ | ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ 'ਨਾਮ ਜਪੋ ਵੰਡ ਛਕੋ', ਕਿਰਤ ਕਰੋ, ਵਾਤਾਵਰਨ ਦੀ ਸੰਭਾਲ ਸਮੇਤ ਸਰਬੱਤ ਦੇ ਭਲੇ ਦੀ ਪ੍ਰੇਰਨਾ ਦਿੱਤੀ ਸੀ | ਇਸ ਮੌਕੇ ਧਾਰਮਿਕ ਦੀਵਾਨ 'ਚ ਪਿ੍ੰਸੀਪਲ ਹਰਭਜਨ ਸਿੰਘ, ਭਾਈ ਮਹਿੰਦਰ ਸਿੰਘ ਪਟਿਆਲਾ ਵਾਲੇ, ਭਾਈ ਸ਼ੇਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੋਪੜ ਤੇ ਭਾਈ ਕੁਲਵਿੰਦਰ ਸਿੰਘ, ਭਾਈ ਲਖਵਿੰਦਰ ਸਿੰਘ ਕਥਾਵਾਚਕ ਗੁਰਦੁਆਰਾ ਸਿੰਘ ਸਭਾ ਅਤੇ ਭਾਈ ਗੁਰਪ੍ਰੀਤ ਸਿੰਘ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਚੌਾਤਾ ਵਲੋਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਕੀਤੀਆਂ ਅਤੇ ਗੁਰਬਾਣੀ ਨਾਲ ਜੋੜਿਆ | ਇਸ ਦੌਰਾਨ ਰਾਗੀ ਜਥਿਆਂ ਵਲੋਂ ਸਤਿਗੁਰੂ ਨਾਨਕ ਪ੍ਰਗਟਿਆ ਮਿੱਟੀ ਧੁੰਧ ਜਗਿ ਚਾਨਣ ਹੋਆ, ਕਲਿ ਤਾਰਣ ਗੁਰੂ ਨਾਨਕ ਆਇਆ, ਸਭ ਤੋਂ ਵੱਡਾ ਸਤਿਗੁਰੂ ਨਾਨਕ ਜਿਨ ਕਲਿ ਰਾਖੀ ਮੇਰੀ ਆਦਿ ਸ਼ਬਦਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਮਰਜੀਤ ਸਿੰਘ ਸਤਿਆਲ, ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਢੀਂਗਰਾ, ਖ਼ਜ਼ਾਨਚੀ ਤੀਰਥ ਸਿੰਘ ਖ਼ਾਲਸਾ, ਜਨਰਲ ਸਕੱਤਰ ਚਰਨ ਸਿੰਘ ਭਾਟੀਆ, ਆਡੀਟਰ ਅਮਰਜੀਤ ਸਿੰਘ, ਪਰਮਜੀਤ ਸਿੰਘ ਮੱਕੜ, ਇੰਦਰਜੀਤ ਸਿੰਘ, ਹਰਜੀਤ ਸਿੰਘ ਸੇਠੀ, ਰਾਣਾ ਪ੍ਰਤਾਪ ਸਿੰਘ, ਬਲਵੰਤ ਸਿੰਘ, ਤਜਿੰਦਰਪਾਲ ਸਿੰਘ ਭਾਟੀਆ, ਇੰਦਰਪਾਲ ਸਿੰਘ ਚੱਢਾ, ਕੁਲਵੰਤ ਸਿੰਘ, ਸੰਤੋਖ ਸਿੰਘ ਵਾਲੀਆ, ਗੁਰਮੁੱਖ ਸਿੰਘ ਸੈਣੀ, ਐਡਵੋਕੇਟ ਚਰਨਜੀਤ ਸਿੰਘ ਘਈ, ਗਿੰਨੀ ਜੌਲੀ, ਜੇ. ਕੇ ਜੱਗੀ ਆਦਿ ਮੌਜੂਦ ਸਨ | ਗੁਰਦੁਆਰਾ ਬਾਬਾ ਸਤਨਾਮ ਜੀ ਦੇ ਮੁੱਖ ਸੇਵਾਦਾਰ ਬਾਬਾ ਹਰਦੀਪ ਸਿੰਘ ਨੇ ਸੰਗਤਾਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ ਅਤੇ ਗੁਰਪੁਰਬ ਦੀ ਵਧਾਈ ਦਿੱਤੀ
ਗੁਰਦੁਆਰਾ ਸੋਲਖੀਆ 'ਚ ਸਮਾਗਮ
ਗੁਰਦੁਆਰਾ ਯਾਦਗਾਰ ਬਾਬਾ ਦੀਪ ਸਿੰਘ ਸ਼ਹੀਦ ਪਿੰਡ ਸੋਲਖੀਆਂ, ਰੋਪੜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਵੇਰੇ 5 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਦੀਵਾਨ ਸਜਾਏ ਗਏ ਜਿਸ ਵਿਚ ਸੰਤ ਬਾਬਾ ਬਲਵਿੰਦਰ ਸਿੰਘ ਨਾਨਕਸਰ ਕੁਰਾਲੀ ਵਾਲਿਆਂ ਨੇ ਸੰਗਤਾਂ ਨੂੰ ਹਰੀ ਜਸ ਦੁਆਰਾ ਨਿਹਾਲ ਕੀਤਾ ਗਿਆ | ਇਸ ਤੋਂ ਬਾਅਦ ਹਜ਼ੂਰੀ ਰਾਗੀ ਜਥਾ ਹਜੂਰੀ ਕਥਾ ਵਾਚਕ ਅਤੇ ਭਾਈ ਗੁਰਸੇਵਕ ਸਿੰਘ ਕੁਰਾਲੀ ਵਾਲਿਆਂ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ ਗਿਆ | ਸੰਗਤਾਂ ਲਈ ਚਾਹ ਪਕੌੜੇ ਅਤੇ ਪ੍ਰਸ਼ਾਦੇ ਦਾ ਲੰਗਰ ਚਲਾਇਆ ਗਿਆ | ਇਸ ਮੌਕੇ ਮੁੱਖ ਪ੍ਰਬੰਧ ਬੀਬਾ ਕਮਲਜੀਤ ਕੌਰ ਸਪੁੱਤਰੀ ਸੱਚਖੰਡ ਵਾਸੀ ਬਾਬਾ ਸਰੂਪ ਸਿੰਘ ਸੋਲਖੀਆ ਸਮੇਤ ਸੰਤ ਬਾਬਾ ਨਿਰਭੈ ਸਿੰਘ ਤਪਾ ਦਰਾਜ ਮੁਹਾਲੀ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਨਾਨਕ ਸਾਹਿਬ ਜੀ ਦੇ ਪਵਿੱਤਰ ਉਪਦੇਸ਼ ਨਾਮ ਜਪੋ, ਕੀਰਤ ਕਰੋ, ਵੰਡ ਛਕੋ ਦੇ ਧਾਰਨੀ ਬਣਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਸੱਚਖੰਡ ਵਾਸੀ ਸੰਤ ਬਾਬਾ ਸਰੂਪ ਸਿੰਘ ਦੀ ਬਰਸੀ ਸਮਾਗਮ 1 ਜਨਵਰੀ 2021 ਨੂੰ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਜਥੇ. ਗੁਰਮੀਤ ਸਿੰਘ ਜੀ ਸੋਲਖੀਆ ਵਾਲੇ ਵੀ ਹਾਜ਼ਰ ਸਨ |
ਥਾਂ-ਥਾਂ ਸੰਗਤਾਂ ਵਲੋਂ ਲਗਾਏ ਲੰਗਰ
ਆਗਮਨ ਪੁਰਬ ਸਬੰਧੀ ਖੇਤਰ ਵਾਸੀਆਂ ਵਲੋਂ ਅਨੇਕਾਂ ਥਾਵਾਂ 'ਤੇ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਹੋਏ ਸਨ | ਜਿਸ ਵਿਚ ਸੇਵਾਦਾਰ ਸੰਗਤਾਂ ਨੂੰ ਰੋਕ ਕੇ ਲੰਗਰ ਛਕਾ ਰਹੇ ਸਨ | ਬੜਾ ਪਿੰਡ 'ਚ 551ਵੇਂ ਆਗਮਨ ਪੁਰਬ ਮੌਕੇ ਧਾਰਮਿਕ ਸਮਾਗਮ
ਭਰਤਗੜ੍ਹ ਤੋਂ ਜਸਬੀਰ ਸਿੰਘ ਬਾਵਾ ਅਨੁਸਾਰ-ਬੜਾ ਪਿੰਡ ਸਥਿਤ ਗੁ: ਸਿੰਘ ਸਭਾ ਵਿਖੇ ਅੱਜ ਸਥਾਨਕ ਪ੍ਰਬੰਧਕਾਂ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਿੱਖ ਧਰਮ ਦੇ ਬਾਨੀ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਆਗਮਨ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਇਆ | ਇਸ ਸਬੰਧ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਤੇ ਧਾਰਮਿਕ ਸਮਾਗਮ ਦੌਰਾਨ ਭਾਈ ਬਾਦਲ ਸਿੰਘ ਗੁਰਦਾਸਪੁਰ ਨੇ ਗੁਰਮਤਿ ਵਿਚਾਰਾਂ ਨਾਲ ਜੁੜੀ ਸੰਗਤ ਨੂੰ ਗੁਰਇਤਹਾਸ ਨਾਲ ਜੋੜਿਆ | ਅੰਤ 'ਚ ਪ੍ਰਬੰਧਕਾਂ 'ਚ ਗਿ. ਹਰਦਿੱਤ ਸਿੰਘ ਨੇ ਸਹਿਯੋਗੀਆਂ ਨੂੰ ਗੁਰੂ ਘਰ ਦੀ ਰਹਿਤ ਮਰਿਆਦਾ ਅਨੁਸਾਰ ਸਿਰੋਪਾਓ ਦੀ ਬਖਸ਼ਿਸ਼ ਕੀਤੀ | ਇਸ ਮੌਕੇ ਬਾਬਾ ਤਰਲੋਚਨ ਸਿੰਘ ਬੜਾ ਪਿੰਡ, ਗੁਰਨਾਮ ਸਿੰਘ ਝੱਜ, ਸਰਪੰਚ ਪਰਮਜੀਤ ਕੌਰ, ਹਰਪਾਲ ਸਿੰਘ ਗਿੱਲ, ਨੰਬਰਦਾਰ ਮਨਜੀਤ ਸਿੰਘ ਬੜਾ ਪਿੰਡ, ਇੰ. ਬਲਜੀਤ ਸਿੰਘ, ਜਸਵੰਤ ਸਿੰਘ ਰੰਧਾਵਾ, ਬਾਬਾ ਮੋਹਣ ਸਿੰਘ, ਫ਼ੌਜੀ ਮੇਹਰ ਸਿੰਘ, ਫ਼ੌਜੀ ਉਜਾਗਰ ਸਿੰਘ, ਫ਼ੌਜੀ ਗੁਰਦੇਵ ਸਿੰਘ, ਗੁਰਦਾਸ ਸਿੰਘ ਸੈਣੀ, ਹਰਮਿੰਦਰ ਸਿੰਘ, ਜਗਤਾਰ ਸਿੰਘ, ਗੁਰਦੇਵ ਸਿੰਘ ਖ਼ਾਲਸਾ, ਬੀਬੀ ਕਸ਼ਮੀਰ ਕੌਰ, ਚੈਂਚਲ ਕੌਰ, ਮਨਜੀਤ ਕੌਰ, ਰਾਜਵੀਰ ਕੌਰ, ਪਿਆਰਾ ਸਿੰਘ ਆਦਿ ਸ਼ਾਮਿਲ ਸਨ |
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
ਘਨੌਲੀ ਤੋਂ ਜਸਵੀਰ ਸਿੰਘ ਅਨੁਸਾਰ-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ: ਪਾਤਸ਼ਾਹੀ ਨੌਵੀਂ ਘਨੌਲੀ ਵਿਖੇ ਗੁ: ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਖਾਏ ਹੋਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਗੁਰੂ ਘਰ ਦੇ ਕੀਰਤਨੀਏ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆਂ ਗਿਆ, ਇਨ੍ਹਾਂ ਤੋ ਉਪਰੰਤ ਗੁ: ਮਹਦਿਆਣਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਅਤੇ ਅਲੌਕਿਕ ਦਸ਼ਮੇਸ ਪੈਦਲ ਮਾਰਚ ਦੌਰਾਨ ਕੀਰਤਨ ਦੀ ਸੇਵਾ ਨਿਭਾਉਣ ਵਾਲੇ ਰਾਗੀ ਭਾਈ ਹਰਜਿੰਦਰ ਸਿੰਘ ਰਾਜਾ ਦੇ ਕੀਰਤਨੀਏ ਜੱਥੇ ਵਲੋਂ ਸੰਗਤਾਂ ਨੂੰ ਗੁਰੂਨਾਨਕ ਦੇਵ ਜੀ ਦੇ ਦਰਸਾਏ ਸਿਧਾਂਤਾਂ 'ਤੇ ਪਹਿਰਾ ਦਿੰਦੇ ਹੋਏ ਉਨ੍ਹਾਂ ਦੇ ਉਪਦੇਸ਼ਾਂ ਨੂੰ ਆਪਣੀ ਜ਼ਿੰਦਗੀ ਵਿਚ ਗ੍ਰਹਿਣ ਕਰਦੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਆਪਣੀ ਕਿਰਤ ਕਮਾਈਆਂ ਨੂੰ ਸਫਲਾ ਕਰਨ ਦੇ ਲਈ ਲੰਗਰਾਂ ਅਤੇ ਗੁਰੂ ਘਰ ਲਈ ਆਪਣਾ ਯੋਗਦਾਨ ਪਾਉਣ ਵਾਲੇ ਸੇਵਾਦਾਰਾਂ ਨੰੂ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ਦੌਰਾਨ ਵੱਡੀ ਗਿਣਤੀ 'ਚ ਜਿੱਥੇ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਗੁਰੂ ਜੱਸ ਸਰਵਣ ਕੀਤਾ, ਉੱਥੇ ਹੀ ਵੱਡੀ ਗਿਣਤੀ 'ਚ ਪਹੁੰਚੇ ਨੌਜਵਾਨਾਂ ਨੇ ਸੇਵਾ ਕਰ ਆਪਣੇ ਜੀਵਨ ਨੂੰ ਸਫਲਾ ਕੀਤਾ | ਸਮਾਗਮ ਦੇ ਉਪਰੰਤ ਗੁਰੂ ਦੇ ਲੰਗਰ ਦੇ ਗੁ: ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਅਤੇ ਦਸਮੇਸ਼ ਨਗਰ ਵਾਸੀਆਂ ਵਲੋਂ ਜਲੇਬੀਆਂ ਦੇ ਲੰਗਰ ਸੰਗਤਾਂ ਲਈ ਲਗਾਏ ਗਏ |
ਸ੍ਰੀ ਚਮਕੌਰ ਸਾਹਿਬ ਖੇਤਰ ਪਹਿਲੀ ਪਾਤਸ਼ਾਹੀ ਦਾ ਆਗਮਨ ਪੁਰਬ ਮਨਾਇਆ ਸ਼ਰਧਾ ਨਾਲ
ਸ੍ਰੀ ਚਮਕੌਰ ਸਾਹਿਬ ਤੋਂ ਜਗਮੋਹਣ ਸਿੰਘ ਨਾਰੰਗ ਅਨੁਸਾਰ-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ ਖੇਤਰ ਵਿਚ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਤੇ ਸਜੇ ਦੀਵਾਨ ਵਿਚ ਸੰਗਤਾਂ ਨੇ ਬਾਣੀ ਦਾ ਅਨੰਦ ਮਾਣਿਆ | ਇੱਥੋਂ ਦੇ ਇਤਿਹਾਸਕ ਗੁ ਸ੍ਰੀ ਕਤਲਗੜ੍ਹ ਸਾਹਿਬ ਅਤੇ ਗੁ: ਸ੍ਰੀ ਗੜ੍ਹੀ ਸਾਹਿਬ ਵਿਖੇ ਸੰਗਤਾਂ ਅੰਮਿ੍ਤ ਵੇਲੇ ਤੋਂ ਹੀ ਨਤਮਸਤਕ ਹੋਣ ਲਈ ਪੁੱਜਣੀਆਂ ਸ਼ੁਰੂ ਹੋ ਗਈਆਂ ਸਨ | ਜਿੱਥੇ ਰਾਗੀ ਸਿੰਘ ਅਤੇ ਕਥਾ ਵਾਚਕ ਸੰਗਤਾਂ ਨੂੰ ਬਾਣੀ ਨਾਲ ਜੋੜ ਰਹੇ ਸਨ | ਇਸ ਮੌਕੇ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਮੈਨੇਜਰ ਭਾਈ ਨੱਥਾ ਸਿੰਘ, ਰਾਜਿੰਦਰ ਸਿੰਘ, ਮਨਜੀਤ ਸਿੰਘ, ਹੈੱਡ ਗ੍ਰੰਥੀ ਗਿਆਨੀ ਮੇਜਰ ਸਿੰਘ, ਭਾਈ ਨਰਿੰਦਰ ਸਿੰਘ ਸੋਲਖੀਆਂ ਆਦਿ ਮੌਜੂਦ ਸਨ |
ਏਕਨੂਰ ਚੈਰੀਟੇਬਲ ਸੁਸਾਇਟੀ ਵਲੋਂ ਲਗਾਏ ਕੈਂਪ 'ਚ 57 ਜਣਿਆਂ ਨੇ ਕੀਤਾ ਖ਼ੂਨ ਦਾਨ
ਰੂਪਨਗਰ ਤੋਂ ਸਤਨਾਮ ਸਿੰਘ ਸੱਤੀ ਅਨੁਸਾਰ-ਏਕ ਨੂਰ ਚੈਰੀਟੇਬਲ ਸੁਸਾਇਟੀ ਰੋਪੜ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਪ੍ਰਕਾਸ਼ ਗੁਰਪੁਰਬ 'ਤੇ ਖ਼ੂਨਦਾਨ ਕੈਂਪ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਚ ਲਗਾਇਆ ਗਿਆ | ਕੈਂਪ ਦਾ ਉਦਘਾਟਨ ਕਰਨੈਲ ਸਿੰਘ ਪ੍ਰਧਾਨ ਸੀਨੀਅਰ ਸਿਟੀਜ਼ਨ ਕੌਾਸਲ ਵਲੋਂ ਕੀਤਾ ਗਿਆ | ਇਸ ਕੈਂਪ ਦੀ ਜਾਣਕਾਰੀ ਦਿੰਦਿਆਂ ਪ੍ਰਧਾਨ ਰੂਬੀ ਨੇ ਦੱਸਿਆ ਕਿ ਅੱਜ 57 ਖ਼ੂਨਦਾਨੀਆਂ ਵਲੋਂ ਖ਼ੂਨਦਾਨ ਕੀਤਾ ਗਿਆ | ਕੈਂਪ ਵਿਚ ਵਿਸ਼ੇਸ਼ ਤੌਰ ਡਾ. ਦਲਜੀਤ ਸਿੰਘ ਚੀਮਾ ਸਾਬਕਾ ਸਿੱਖਿਆ ਮੰਤਰੀ ਵਿਸ਼ੇਸ਼ ਤੌਰ 'ਤੇ ਪਹੰੁਚੇ ਅਤੇ ਉਨ੍ਹਾਂ ਖ਼ੂਨਦਾਨੀਆਂ ਨੂੰ ਸਨਮਾਨਿਤ ਕੀਤਾ | ਰੂਬੀ ਨੇ ਬਲੱਡ ਬੈਂਕ ਸਿਵਲ ਹਸਪਤਾਲ ਦਾ ਧੰਨਵਾਦ ਕੀਤਾ | ਕੈਂਪ ਵਿਚ ਅਮਰਜੀਤ ਸਿੰਘ ਸਤਿਆਲ, ਧਰਮਪਾਲ ਐਡਵੋਕੇਟ, ਹਰੀ ਪ੍ਰਸ਼ਾਦ ਕਪੂਰ , ਪਰਮਜੀਤ ਸਿੰਘ ਮੱਕੜ, ਸੁਰਿੰਦਰ ਸੈਣੀ, ਰਾਮ ਪ੍ਰਕਾਸ਼ ਰੁੜਕਾ, ਅਮਰਜੀਤ ਸਿੰਘ ਜੋਲੀ ਸਾਬਕਾਐਮ. ਸੀ. ਸਰਬਜੀਤ ਸਿੰਘ ਚਰਨ ਸਿੰਘ ਭਾਟੀਆ, ਜਸਵੀਰ ਸਿੰਘ ਸ਼ਾਮਪੁਰਾ, ਅਮਿੱਤ ਅਰੋੜਾ, ਰਣਜੀਤ ਸਿੰਘ ਸੰਧੂ, ਗਗਨਦੀਪ ਉਭਰਾਏ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਸੁਸਾਇਟੀ 2015 ਤੋਂ ਲਗਾਤਾਰ ਖ਼ੂਨਦਾਨ ਕੈਂਪ ਲਗਾ ਰਹੀ ਹੈ |
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਕੱਢਿਆ ਨਗਰ ਕੀਰਤਨ
ਸ੍ਰੀ ਅਨੰਦਪੁਰ ਸਾਹਿਬ ਤੋਂ ਜੇ ਐੱਸ ਨਿੱਕੂਵਾਲ ਅਨੁਸਾਰ-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਲੈ ਕੇ ਇੱਕ ਵਿਸ਼ਾਲ ਨਗਰ ਕੀਰਤਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਕੱਢਿਆ ਗਿਆ ਇਹ ਨਗਰ ਕੀਰਤਨ ਪੁਰਾਤਨ ਐੱਸ ਜੀ ਐੱਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਕਿਲ੍ਹਾ ਫ਼ਤਿਹਗੜ੍ਹ ਸਾਹਿਬ , ਵੀ ਆਈ ਪੀ ਪਾਰਕਿੰਗ , ਚੋਈ ਬਜ਼ਾਰ , ਭਗਤ ਰਵਿਦਾਸ ਚੋਕ ਤੋਂ ਪੜਾਅ ਦਰ ਪੜਾਅ ਹੁੰਦਾ ਹੋਇਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੰਪੂਰਨ ਹੋਇਆ ਇਸ ਮੌਕੇ ਹੈੱਡ ਗ੍ਰੰਥੀ ਫੂਲਾ ਸਿੰਘ, ਮੈਂਬਰ ਸ਼੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ , ਪਿ੍ੰਸੀਪਲ ਸੁਖਪਲ ਕੌਰ ਵਾਲੀਆ , ਡਾਇਰੈਕਟਰ ਗੁਰਮਿੰਦਰ ਸਿੰਘ ਭੁੱਲਰ , ਠੇਕੇਦਾਰ ਗੁਰਨਾਮ ਸਿੰਘ, ਜਥੇਦਾਰ ਸੰਤੋਖ ਸਿੰਘ , ਹਰਜੀਤ ਸਿੰਘ ਅਚਿੰਤ , ਬੀਬੀ ਭਾਨੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਪ੍ਰਧਾਨ ਰਾਜਿੰਦਰ ਕੌਰ, ਇਸਤਰੀ ਸਤਸੰਗ ਸਭਾ ਦੀ ਪ੍ਰਧਾਨ ਮਾਤਾ ਗੁਰਚਰਨ ਕੌਰ , ਸੁਰਿੰਦਰ ਸਿੰਘ ਮਟੌਰ, ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ, ਬੀਬੀ ਕੁਲਵਿੰਦਰ ਕੌਰ, ਮਨਜਿੰਦਰ ਸਿੰਘ ਬਰਾੜ, ਮੈਨੇਜਰ ਗੁਰਦੀਪ ਸਿੰਘ ਕੰਗ, ਰਣਜੀਤ ਸਿੰਘ ਸੈਣੀ, ਵਧੀਕ ਮੈਨੇਜਰ ਹਰਦੇਵ ਸਿੰਘ ਹੈਪੀ, ਪ੍ਰਚਾਰਕ ਲਵਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ |
ਇਲਾਕੇ ਅੰਦਰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
ਨੰਗਲ ਤੋਂ ਪ੍ਰੀਤਮ ਸਿੰਘ ਬਰਾਰੀ ਅਨੁਸਾਰ-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਪ੍ਰਕਾਸ਼ ਪੁਰਬ ਮੌਕੇ ਅੱਜ ਇਲਾਕੇ ਅੰਦਰ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਵਲੋਂ ਪੂਰਨ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਅੱਜ ਗੁ. ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਬਰਾਰੀ, ਗੁ. ਘਾਟ ਸਾਹਿਬ ਪਾਤਸ਼ਾਹੀ ਦਸਵੀਂ ਨੰਗਲ ਅਤੇ ਗੁ. ਸਿੰਘ ਸਭਾ ਸੈਕਟਰ ਦੋ ਨਵਾਂ ਨੰਗਲ ਵਿਖੇ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਵਲੋਂ ਕੋਵਿਡ-19 ਮਹਾਂਮਾਰੀ ਸੰਬੰਧੀ ਜਾਰੀ ਹਦਾਇਤਾਂ ਦਾ ਪਾਲਣ ਕਰਕੇ ਗੁਰੂ ਘਰਾਂ ਵਿਚ ਨਤਮਸਤਕ ਹੋਈਆਂ ਉਪਰੰਤ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਸੰਗਤਾਂ ਲਈ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ ਸੀ | ਸੈਕਟਰ ਦੋ ਨਵਾਂ ਨੰਗਲ ਵਿਖੇ ਅੱਜ ਪੰਥ ਪ੍ਰਸਿੱਧ ਕੀਰਤਨੀ ਜਥਾ ਭਾਈ ਸਾਹਿਬ ਭਾਈ ਧੰਨਾਂ ਸਿੰਘ ਦੇ ਕੀਰਤਨੀ ਜਥੇ ਵਲੋਂ ਅਤੇ ਮਾਤਾ ਗੁਜ਼ਰੀ ਇਸਤਰੀ ਸਤਿਸੰਗ ਸਭਾ ਵਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਹਰਜੀਤ ਸਿੰਘ, ਠੇਕੇਦਾਰ ਰਜਿੰਦਰ ਸਿੰਘ, ਤਰਲੋਚਨ ਸਿੰਘ, ਕਰਨੈਲ ਸਿੰਘ, ਭਾਈ ਸਾਹਿਬ ਭਾਈ ਨਿਰਮਲ ਸਿੰਘ, ਨਰਿੰਦਰ ਸਿੰਘ ਚੰਗਿਆੜਾ, ਅਮਰਜੀਤ ਸਿੰਘ , ਕਪੂਰ ਸਿੰਘ, ਖੁਸ਼ਹਾਲ ਸਿੰਘ, ਸੰਤੋਖ ਸਿੰਘ ਸੋਢੀ, ਸ਼ਮਸ਼ੇਰ ਸਿੰਘ, ਹਰਮਿੰਦਰ ਸਿੰਘ, ਸੁਪਿੰਦਰ ਸਿੰਘ, ਹਰਜੀਤ ਸਿੰਘ ਆਦਿ ਹਾਜ਼ਰ ਸਨ |
ਮੋਰਿੰਡਾ, 30 ਨਵੰਬਰ (ਪਿ੍ਤਪਾਲ ਸਿੰਘ)- ਸਥਾਨਕ ਸ਼ਹੀਦ ਭਗਤ ਸਿੰਘ ਨਗਰ ਨਿਵਾਸੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਦੇ ਸਬੰਧ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲਾਂ ਕਾਂਗਰਸ ਦੇ ਜਰਨਲ ਸਕੱਤਰ ਮਨਿੰਦਰ ਸਿੰਘ ਮਨੀ ਨੇ ਦੱਸਿਆ ਕਿ ਇਸ ਮੌਕੇ ਸਵੇਰੇ 5 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਪਾਠ ਦੇ ਭੋਗ ਪਾਏ ਗਏ ਉਪਰੰਤ ਸੰਤ ਬਾਬਾ ਪਰਮਿੰਦਰ ਸਿੰਘ ਸੰਧੂਆਂ ਵਾਲਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਕੋਤਵਾਲੀ ਸਾਹਿਬ ਤੋ ਮੁਹੱਲੇ ਵਿਚ ਪਹੁੰਚੀ ਪ੍ਰਭਾਤ ਫੇਰੀ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ | ਪ੍ਰਬੰਧਕਾ ਵਲੋਂ ਆਏ ਪਤਵੰਤੇ ਸੱਜਣਾਂ ਦਾ ਸਨਮਾਨ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਗੁਰਦੁਆਰਾ ਕੋਤਵਾਲੀ ਸਾਹਿਬ ਦੇ ਹੈੱਡਗ੍ਰੰਥੀ ਗਿਆਨੀ ਹਰਿੰਦਰ ਸਿੰਘ, ਸਾਬਕਾ ਕੌਾਸਲਰ ਮਹਿੰਦਰ ਸਿੰਘ ਢਿੱਲੋਂ, ਸਤਨਾਮ ਸਿੰਘ ਬਾਲੀ, ਮਾ ਦਵਿੰਦਰ ਸਿੰਘ, ਗੁਰਦੀਪ ਸਿੰਘ, ਠੇਕੇਦਾਰ ਰਾਮ ਪ੍ਰਸ਼ਾਦ, ਮੋਹਣ ਸਿੰਘ ਸਿੱਧੂਪੁਰ, ਸੁਖਦੇਵ ਸਿੰਘ, ਹਰਚੰਦ ਸਿੰਘ, ਬੇਅੰਤ ਸਿੰਘ, ਸੁਰਿੰਦਰ ਸਿੰਘ, ਹਰਮੀਤ ਸਿੰਘ, ਹਰਜੀਤ ਸਿੰਘ ਘੋਲਾ ਅਤੇ ਕਰਨਜੀਤ ਸਿੰਘ ਆਦਿ ਹਾਜ਼ਰ ਸਨ |
ਮੋਰਿੰਡਾ, 30 ਨਵੰਬਰ (ਕੰਗ)-ਮੋਦੀ ਸਰਕਾਰ ਖ਼ਿਲਾਫ਼ ਖੇਤੀ ਬਿੱਲਾਂ ਨੂੰ ਲੈ ਕੇ ਦਿੱਲੀ ਵਿਚ ਧਰਨਾ ਦੇ ਰਹੇ ਮੋਰਿੰਡਾ ਇਲਾਕੇ ਦੇ ਕਿਸਾਨ ਆਗੂ ਪਰਮਿੰਦਰ ਸਿੰਘ ਚਲਾਕੀ, ਦਲਜੀਤ ਸਿੰਘ ਚਲਾਕੀ, ਮੇਹਰ ਸਿੰਘ ਥੇੜੀ, ਹਰਬੰਸ ਸਿੰਘ ਦਤਾਰਪੁਰ ਅਤੇ ਕਰਨੈਲ ਸਿੰਘ ਡੂੰਮਛੇੜੀ ਨੇ ...
ਰੂਪਨਗਰ, 30 ਨਵੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਦੇ ਅੱਜ 9 ਨਵੇਂ ਕੇਸ ਸਾਹਮਣੇ ਆਏ ਹਨ ਜਦੋਂ ਕਿ 15 ਪੀੜਤਾਂ ਨੂੰ ਛੁੱਟੀ ਵੀ ਮਿਲ ਗਈ ਹੈ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਹੁਣ ਨੈਗੇਟਿਵ ਆਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ...
ਰੂਪਨਗਰ, 30 ਨਵੰਬਰ (ਸਤਨਾਮ ਸਿੰਘ ਸੱਤੀ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਇੰਡੀਅਨ ਪੀਪਲਜ਼ ਥੀਏਟਰ ਐਸੋਸੀਏਸ਼ਨ (ਇਪਟਾ) ਰੋਪੜ ਬਰਾਂਚ ਵਲੋਂ ਚਰਚਿਤ ਲੇਖਿਕਾ ਮਨਦੀਪ ਰਿੰਪੀ ਦੀ ਪਲੇਠੀ ਕਾਵਿ-ਪੁਸਤਕ ਜਦੋਂ ਤੂੰ ਚੁੱਪ ਸੀ ਲੋਕ ਅਰਪਣ ਕੀਤੀ ਗਈ | ਇਸ ...
ਘਨੌਲੀ, 30 ਨਵੰਬਰ (ਜਸਵੀਰ ਸਿੰਘ ਸੈਣੀ)- ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਖੇਤੀ ਬਿੱਲਾਂ ਦੇ ਵਿਰੋਧ 'ਚ ਜਿੱਥੇ ਇਲਾਕੇ ਦੇ ਵੱਡੀ ਗਿਣਤੀ 'ਚ ਕਿਸਾਨਾਂ ਨੇ ਦਿੱਲੀ ਵਿਖੇ ਕਿਸਾਨ ਸੰਘਰਸ਼ 'ਚ ਆਪਣਾ ਯੋਗਦਾਨ ਪਾਉਂਦਿਆਂ ਕੂਚ ਕੀਤਾ ਹੈ ਉੱਥੇ ਹੀ ਕਿਸਾਨਾਂ ਨਾਲ ਇਲਾਕੇ ਦੇ ...
ਸ੍ਰੀ ਚਮਕੌਰ ਸਾਹਿਬ,30 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਖੇਤਰ ਦੇ ਪਿੰਡਾਂ ਚੋਂ ਕਿਸਾਨ ਲਗਾਤਾਰ ਟਰਾਲੀਆਂ 'ਚ ਜਿੱਥੇ ਕਿਸਾਨਾਂ ਨੂੰ ਦਿੱਲੀ ਲਿਜਾਇਆ ਜਾ ਰਿਹਾ ਹੈ,ਉੱਥੇ ਵੱਡੀ ਤਾਦਾਦ ਵਿਚ ਰਾਸ਼ਨ ਵੀ ਨਾਲ ਲਿਜਾਇਆ ਜਾ ਰਿਹਾ ਹੈ | ਅੱਜ ਵੀ ਨੇੜਲੇ ...
ਸ੍ਰੀ ਚਮਕੌਰ ਸਾਹਿਬ, 30 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ-ਰੂਪਨਗਰ ਮਾਰਗ ਤੇ ਪਿੰਡ ਕਮਾਲਪੁਰ ਦੇ ਟੋਲ ਪਲਾਜ਼ੇ ਤੇ ਅੱਜ 48ਵੇਂ ਦਿਨ ਵੀ ਧਰਨਾ ਜਾਰੀ ਰਿਹਾ ਤੇ ਕਿਸਾਨਾਂ ਵੱਲੋਂ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕੇਂਦਰ ਸਰਕਾਰ ਨੂੰ ਚਿਤਾਵਨੀ ...
ਬੇਲਾ, 30 ਨਵੰਬਰ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਜਟਾਣਾ ਦੇ ਕਿਸਾਨਾਂ ਵਲੋਂ ਬੀਤੀ 26 ਨਵੰਬਰ ਤੋਂ ਦਿੱਲੀ ਵਿਚ ਕੇਂਦਰ ਸਰਕਾਰ ਵਲੋਂ ਜਾਰੀ ਕਿਸਾਨਾਂ ਦੇ ਮੌਤ ਦੇ ਵਰੰਟਾਂ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਦਾ ਹਿੱਸਾ ਬਣਨ ਲਈ ਜਥਿਆਂ ਦੇ ...
ਰੂਪਨਗਰ, 30 ਨਵੰਬਰ (ਸਤਨਾਮ ਸਿੰਘ ਸੱਤੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਪਿਛਲੇ ਦਿਨੀਂ ਕਰਵਾਏ 48ਵੇਂ ਸਾਲਾਨਾ ਕੇਂਦਰੀ ਸਮਾਗਮ ਮੌਕੇ ਸਾਲ 2020-22 ਲਈ ਕੇਂਦਰੀ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ, ਜਿਸ ਅਨੁਸਾਰ ਚੇਅਰਮੈਨ ਦੀ ਸੇਵਾ ਜਤਿੰਦਰਪਾਲ ਸਿੰਘ ...
ਢੇਰ, 30 ਨਵੰਬਰ (ਸ਼ਿਵ ਕੁਮਾਰ ਕਾਲੀਆ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਿਚ ਲਗਾਤਾਰ ਰੋਸ ਵਧਦਾ ਜਾ ਰਿਹਾ ਹੈ | ਦਿੱਲੀ ਬਾਡਰ ਤੇ ਲੱਗਿਆ ਮੋਰਚਾ ਅੱਜ ਪੰਜਵੇਂ ਦਿਨ ਵਿਚ ਪ੍ਰਵੇਸ਼ ਕਰ ਗਿਆ ਹੈ | ਇਸ ਮੋਰਚੇ ਵਿਚ ਇਲਾਕੇ ਦੀਆਂ ਵੱਖ ...
ਨੂਰਪੁਰ ਬੇਦੀ, 30 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)- ਪਿਛਲੇ ਕਈ ਦਿਨਾਂ ਤੋਂ ਬੈਂਸ-ਤਖਤਗੜ ਸੜਕ ਤੋਂ ਲੰਘ ਰਹੀ ਪੀਣ ਵਾਲੇ ਪਾਣੀ ਦੀ ਪਾਈਪ ਫਟਣ ਕਾਰਨ ਜਿੱਥੇ ਪਾਣੀ 'ਚ ਗੰਦਗੀ ਮਿਲ ਰਹੀ ਹੈ ਉੱਥੇ ਹੀ ਕਰੋੜਾਂ ਦੀ ਲਾਗਤ ਨਾਲ ਬਣੀ ਸੜਕ ਵੀ ਟੁੱਟ ਰਹੀ ਹੈ | ਜਾਣਕਾਰੀ ...
ਪੁਰਖਾਲੀ,30 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)- ਇੱਥੋਂ ਨੇੜਲੇ ਪਿੰਡ ਪੰਜੋਲੀ ਵਿਖੇ ਇਕ ਘਰ 'ਚ ਹੋਏ ਸ਼ਾਰਟ ਸਰਕਟ ਨਾਲ ਘਰ ਦਾ ਕਾਫ਼ੀ ਸਾਮਾਨ ਸੜ ਕੇ ਸੁਆਹ ਹੋ ਗਿਆ | ਇਸ ਸਬੰਧੀ ਗਗਨਦੀਪ ਸਿੰਘ ਪੁੱਤਰ ਸਵ. ਜਰਨੈਲ ਸਿੰਘ ਨੇ ਦੱਸਿਆ ਕਿ ਉਹ ਸਵੇਰ ਸਮੇਂ ਪ੍ਰਭਾਤ ਫੇਰੀ ਚ ...
ਢੇਰ, 30 ਨਵੰਬਰ (ਸ਼ਿਵ ਕੁਮਾਰ ਕਾਲੀਆ)- ਦਿੱਲੀ ਵਿਖੇ ਅੰਦੋਲਨ ਕਰ ਰਹੇ ਕਿਸਾਨਾਂ ਦੇ ਲਈ ਵੱਖ-ਵੱਖ ਧਾਰਮਿਕ ਤੇ ਸਮਾਜ ਸੇਵੀ ਜਥੇਬੰਦੀਆਂ ਵਲੋਂ ਲੰਗਰਾਂ ਦੀਆਂ ਵਿਸ਼ੇਸ਼ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਇਕਬਾਲ ਸਿੰਘ ਪਿੰਡ ...
ਨੂਰਪੁਰ ਬੇਦੀ, 30 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਬਾਪੂ ਕੁੰਭ ਦਾਸ ਦਾ ਜਨਮ ਦਿਹਾੜਾ ਡੇਰਾ ਬਾਪੂ ਕੁੰਭ ਦਾਸ ਬਰਾਰੀ (ਬਾਲੇਵਾਲ) ਵਿਖੇ ਬਾਪੂ ਕੁੰਭ ਦਾਸ ਸੇਵਾ ਮਿਸ਼ਨ ਵਲੋਂ ਮੁੱਖ ਗੱਦੀ ਨਸ਼ੀਨ ਮਹੰਤ ਬੰਤੋ ਦਾਸ ਦੀ ਅਗਵਾਈ ਵਿਚ ਸ਼ਰਧਾ ਪੂਰਵਕ ਸੰਪੰਨ ਹੋਇਆ | ਇਸ ...
ਮੋਰਿੰਡਾ, 30 ਨਵੰਬਰ (ਕੰਗ)-ਮੋਰਿੰਡਾ ਪੁਲਿਸ ਵਲੋਂ ਦੜਾ-ਸੱਟਾ ਲਗਾਉਂਦੇ ਦੋ ਵਿਅਕਤੀਆਂ ਨੂੰ ਦੜੇ-ਸੱਟੇ ਦੀ ਰਕਮ ਸਮੇਤ ਕਾਬੂ ਕਰਕੇ ਮੁਕੱਦਮਾ ਦਰਜ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਮੋਰਿੰਡਾ ਵਿਜੇ ਕੁਮਾਰ ਨੇ ਦੱਸਿਆ ਕਿ ਪਹਿਲਾ ਮੁਕੱਦਮਾ ...
ਰੂਪਨਗਰ 30 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਐੱਸ. ਸੀ/ਬੀ. ਸੀ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਜੀਤ ਸਿੰਘ ਸਲਾਣਾ ਨੇ ਜਥੇਬੰਦੀ ਦੀ ਜ਼ੂਮ ਮੀਟਿੰਗ ਵਿਚ ਮੌਜੂਦ ਸਭ ਜ਼ਿਲ੍ਹਾ ਪ੍ਰਧਾਨਾਂ ਅਤੇ ਸਟੇਟ ਕਮੇਟੀ ਦੇ ਸਨਮੁੱਖ ਗੱਲ ਕਰਦੇ ਹੋਏ ਕਿਹਾ ਕਿ ਕਰੋਨਾ ...
ਨੂਰਪੁਰ ਬੇਦੀ, 30 ਨਵੰਬਰ (ਹਰਦੀਪ ਸਿੰਘ ਢੀਂਡਸਾ)-ਐੱਸ. ਸੀ/ਬੀ. ਸੀ ਅਧਿਆਪਕ ਜਥੇਬੰਦੀ ਵਲੋਂ ਬਲਾਕ ਤਖ਼ਤਗੜ੍ਹ ਦੀ ਮੀਟਿੰਗ ਬਲਾਕ ਪ੍ਰਧਾਨ ਦੀ ਪ੍ਰਧਾਨਗੀ ਵਿਚ ਕੀਤੀ ਗਈ | ਬਲਾਕ ਪ੍ਰਧਾਨ ਬਲਜੀਤ ਸਿੰਘ ਵਲੋਂ ਆਖਿਆ ਗਿਆ ਕਿ ਕੋਵਿਡ-19 ਦੇ ਕਾਰਨ ਆਰਥਿਕ ਤੋਰ ਤੇ ਗ਼ਰੀਬ ...
ਨੰਗਲ, 30 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਸੂਬਾ ਸਰਕਾਰ ਵਲੋਂ ਨਗਰ ਕੌਾਸਲ ਚੋਣਾਂ ਕਰਵਾਉਣ ਦੇ ਫ਼ੈਸਲੇ ਦਾ ਭਰਪੂਰ ਸੁਆਗਤ ਕਰਦਿਆਂ ਬਲਾਕ ਕਾਂਗਰਸ ਕਮੇਟੀ ਨੰਗਲ ਦੇ ਪ੍ਰਧਾਨ ਸੰਜੈ ਸਾਹਨੀ ਨੇ ਕਿਹਾ ਕਿ ਕਾਂਗਰਸ ਨਗਰ ਕੌਾਸਲ ਨੰਗਲ ਦੀ ਚੋਣ ਸਪੀਕਰ ਪੰਜਾਬ ਰਾਣਾ ਕੇ. ਪੀ. ...
ਨੰਗਲ, 30 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਬ੍ਰਹਮਪੁਰ ਅੱਪਰ ਤੋਂ ਸੰਗਤਾਂ ਵੱਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜੁੱਗੋ ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ...
ਸ੍ਰੀ ਅਨੰਦਪੁਰ ਸਾਹਿਬ, 30 ਨਵੰਬਰ (ਜੇ ਐੱਸ ਨਿੱਕੂਵਾਲ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਵਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪਿੰਡ ਬਾਸੋਵਾਲ ਦੇ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਜੀ ਪਾਤਸ਼ਾਹੀ ...
ਸ੍ਰੀ ਅਨੰਦਪੁਰ ਸਾਹਿਬ, 30 ਨਵੰਬਰ (ਜੇ ਐਸ ਨਿੱਕੂਵਾਲ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਹਲਕੇ ਅੰਦਰ ਪਿੰਡਾਂ ਅਤੇ ਸ਼ਹਿਰਾਂ ਵਿਚ ਅਰੰਭ ਕੀਤੀਆਂ ਪ੍ਰਭਾਤ ਫੇਰੀਆਂ ਅੱਜ ਅਨੰਦਪੁਰ ...
ਨੂਰਪੁਰ ਬੇਦੀ, 30 ਨਵੰਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਆਪਸੀ ਬਿਆਨਬਾਜ਼ੀ ਅਤੇ ਤਕਰਾਰਬਾਜ਼ੀ ਨੂੰ ਛੱਡ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਿਸਾਨ ਮੁੱਦੇ ਨੂੰ ਹੱਲ ...
ਨੂਰਪੁਰ ਬੇਦੀ, 30 ਨਵੰਬਰ (ਹਰਦੀਪ ਸਿੰਘ ਢੀਂਡਸਾ)- ਦਿੱਲੀ ਵਿਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਸ਼ਾਮਲ ਕਿਸਾਨਾਂ ਨੂੰ ਦੁੱਧ ਦੀ ਸਪਲਾਈ ਦੇਣ ਲਈ ਅੱਜ ਨੂਰਪੁਰ ਬੇਦੀ ਵਿਖੇ ਇਲਾਕੇ ਦੇ ਲੋਕਾਂ ਵੱਲੋਂ ਦੋ ਲੱਖ ਕੀਮਤ ਦੇ ਕਰੀਬ ...
ਭਰਤਗੜ੍ਹ, 30 ਨਵੰਬਰ (ਜਸਬੀਰ ਸਿੰਘ ਬਾਵਾ)-ਵਿਸ਼ਵ ਵਿਆਪੀ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਵਿਭਾਗ, ਪ੍ਰਸ਼ਾਸਨ ਦੇ ਨਿਯਮਾਂ ਨੂੰ ਲਾਗੂ ਕਰਵਾਉਣ ਦੇ ਮੰਤਵ ਨਾਲ ਸਥਾਨਕ ਪੁਲਿਸ ਨੇ ਇੰ: ਰਣਜੀਤ ਸਿੰਘ ਦੀ ਅਗਵਾਈ 'ਚ ਕੌਮੀ ...
ਸ੍ਰੀ ਚਮਕੌਰ ਸਾਹਿਬ, 30 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਅੱਜ ਕੋਰੋਨਾ ਫ਼ਤਿਹ ਮੁਹਿੰਮ ਤਹਿਤ ਜਾਗਰੂਕਤਾ ਵੈਨ ਰਾਹੀਂ ਸਥਾਨਕ ਮੁਹੱਲਾ ਅਰਾਂਈਵਾੜਾ,ਸਟੇਡੀਅਮ ਕਾਲੋਨੀ ਅਤੇ ਸੱਲ੍ਹੋਮਾਜਰਾ ਵਿਖੇ ਲੋਕਾਂ ਨੂੰ ਜਾਗਰੂਕ ...
ਮੋਰਿੰਡਾ, 30 ਨਵੰਬਰ (ਪਿ੍ਤਪਾਲ ਸਿੰਘ)-ਦਰਪਨ ਇਨਕਲੇਵ ਮਾਰਕੀਟ ਮੋਰਿੰਡਾ ਵਿਖੇ ਦੁਕਾਨਦਾਰਾਂ ਅਤੇ ਬਾਜਵਾ ਲੈਂਡ ਪ੍ਰਮੋਟਰ ਵਲੋਂ ਸੰਗਤਾਂ ਲਈ ਚਾਹ ਬਰੈੱਡ ਪਕੌੜਾ ਅਤੇ ਜਲੇਬੀਆਂ ਦਾ ਅਤੁੱਟ ਲੰਗਰ ਚਲਾਇਆ ਗਿਆ | ਇਸ ਸਬੰਧੀ ਸੰਗਤਾਂ ਲਈ ਲਗਾਏ ਲੰਗਰ ਤੇ ਸੈਂਕੜੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX