ਸੁਲਤਾਨਪੁਰ ਲੋਧੀ, 30 ਨਵੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਣ ਸਿੰਘ ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਆਗਮਨ ਪੁਰਬ 'ਤੇ ਗੁਰੂ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਂਦਿਆਂ ਸਾਨੂੰ ਸ਼ਬਦ ਗੁਰੂ ਨਾਲ ਜੁੜਣ, ਬਾਣੀ ਤੇ ਬਾਣੇ ਦੇ ਧਾਰਨੀ ਬਣ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ | ਇਹ ਗੱਲ ਬੀਬੀ ਜਗੀਰ ਕੌਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਭਾਈ ਮਰਦਾਨਾ ਹਾਲ ਵਿਚ ਆਗਮਨ ਪੁਰਬ ਦੇ ਸਬੰਧ ਵਿਚ ਸਜਾਏ ਧਾਰਮਿਕ ਦੀਵਾਨ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੇ ਚੰਗੇ ਜੀਵਨ ਦੀ ਕਾਮਨਾ ਕਰਦੇ ਹਾਂ ਤਾਂ ਸਾਨੂੰ ਗੁਰੂ ਜੀ ਵਲੋਂ ਦਿੱਤੇ ਸਰਬਪੱਖੀ ਮਾਡਲ ਨੂੰ ਅਪਣਾਉਣਾ ਚਾਹੀਦਾ ਹੈ | ਬੀਬੀ ਜਗੀਰ ਕੌਰ ਨੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੇਵਾ ਨਿਭਾਉਣ 'ਤੇ 150 ਦੇ ਕਰੀਬ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਖੇਤਰ ਨਾਲ ਸਬੰਧਿਤ ਸ਼ਖ਼ਸੀਅਤਾਂ, ਵੱਖ-ਵੱਖ ਧਾਰਮਿਕ ਸੰਸਥਾਵਾਂ, ਜਿਨ੍ਹਾਂ ਵਿਚ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਦੇ ਪ੍ਰਤੀਨਿਧਾਂ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਦਲ ਪੰਥ ਬਾਬਾ ਬਿਧੀ ਚੰਦ ਸੰਪ੍ਰਦਾਇ ਦੇ ਮੁਖੀ ਬਾਬਾ ਅਵਤਾਰ ਸਿੰਘ, ਬਾਬਾ ਜਗਤਾਰ ਸਿੰਘ ਕਾਰ ਸੇਵਾ ਤਰਨ ਤਾਰਨ ਵਾਲੇ, ਬਾਬਾ ਗੱਜਣ ਸਿੰਘ ਬਾਬਾ ਬਕਾਲਾ ਵਾਲੇ, ਸਾਬਕਾ ਵਿੱਤ ਮੰਤਰੀ ਡਾ: ਉਪਿੰਦਰਜੀਤ ਕੌਰ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਵਲੋਂ ਬਾਬਾ ਗੁਰਪ੍ਰੀਤ ਸਿੰਘ, ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲੇ, ਬਾਬਾ ਬਲਬੀਰ ਸਿੰਘ ਸੀਚੇਵਾਲ ਦੇ ਨੁਮਾਇੰਦਿਆਂ, ਬਾਬਾ ਤੇਜਾ ਸਿੰਘ ਖੁੱਡਾ ਕੁਰਾਲਾ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਜੀਤ ਸਿੰਘ ਜੌਹਲਾ ਵਾਲੇ, ਬਾਬਾ ਅਮਰੀਕ ਸਿੰਘ ਪਟਿਆਲੇ ਵਾਲੇ, ਬਾਬਾ ਪ੍ਰਦੀਪ ਸਿੰਘ ਬਧਣੀ ਕਲਾਂ ਵਾਲੇ, ਬਾਬਾ ਸਤਨਾਮ ਸਿੰਘ ਕਿਲ੍ਹਾ ਆਨੰਦਪੁਰ ਵਾਲੇ, ਬਾਬਾ ਨੰਦ ਸਿੰਘ ਮੁੰਡਾ ਪਿੰਡ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਰਘਬੀਰ ਸਿੰਘ ਤਰਨਾਦਲ, ਬਾਬਾ ਹਰਦੇਵ ਸਿੰਘ ਬੜੂ ਸਾਹਿਬ, ਸਵਾਮੀ ਜੀ ਹੁਸ਼ਿਆਰਪੁਰ ਵਾਲੇ, ਬਾਬਾ ਬਲਵੰਤ ਸਿੰਘ ਆਦਿ ਨੂੰ ਗੁਰੂ ਬਖਸ਼ਿਸ਼ ਸਿਰੋਪਾਓ, ਲੋਈ ਤੇ ਸਨਮਾਨ ਚਿੰਨ੍ਹ ਦੇ ਕੇ ਨਿਵਾਜਿਆ | ਸਮਾਗਮ ਵਿਚ ਸ਼ੋ੍ਰਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇ ਵਿੰਡ, ਜਨਰਲ ਸਕੱਤਰ ਭਗਵੰਤ ਸਿੰਘ ਸਿਆਲਕਾ ਐਡਵੋਕੇਟ, ਭਾਈ ਰਜਿੰਦਰ ਸਿੰਘ ਮਹਿਤਾ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਸਰਵਣ ਸਿੰਘ ਕੁਲਾਰ, ਬੀਬੀ ਗੁਰਪ੍ਰੀਤ ਕੌਰ, ਬਲਜੀਤ ਸਿੰਘ ਜਲਾਲ ਉਸਮਾ, ਸਤਪਾਲ ਸਿੰਘ ਤਲਵੰਡੀ ਭਾਈ, ਮਘਵਿੰਦਰ ਸਿੰਘ ਖਾਪੜ ਖੇੜੀ, ਸੁਖਹਰਪ੍ਰੀਤ ਸਿੰਘ (ਸਾਰੇ ਮੈਂਬਰ ਸ਼ੋ੍ਰਮਣੀ ਕਮੇਟੀ), ਸਕੱਤਰ ਮਹਿੰਦਰ ਸਿੰਘ ਆਹਲੀ, ਪੀ.ਏ.ਸੀ. ਦੇ ਮੈਂਬਰ ਇੰਜ: ਸਵਰਨ ਸਿੰਘ, ਸੁਰਜੀਤ ਸਿੰਘ ਢਿੱਲੋਂ, ਸੁਖਦੇਵ ਸਿੰਘ ਭੂਰਾ ਕੋਹਨਾ, ਪ੍ਰਤਾਪ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਹਰਜੀਤ ਸਿੰਘ ਲਾਲੂ ਘੁੰਮਣ, ਬਲਵਿੰਦਰ ਸਿੰਘ ਕਾਹਲਵਾਂ, ਸਿਮਰਜੀਤ ਸਿੰਘ ਕੰਗ, ਰਾਮ ਸਿੰਘ ਭਿੰਡਰ, ਦਲਜੀਤ ਸਿੰਘ ਬੇਦੀ, ਮੈਨੇਜਰ ਜਰਨੈਲ ਸਿੰਘ, ਸਰਬਜੀਤ ਸਿੰਘ, ਸਰਵਣ ਸਿੰਘ ਐਮ.ਡੀ., ਜਥੇ: ਗੁਰਦਿਆਲ ਸਿੰਘ ਖ਼ਾਲਸਾ ਤੋਂ ਇਲਾਵਾ ਹੋਰ ਕਈ ਸ਼ਖ਼ਸੀਅਤਾਂ ਹਾਜ਼ਰ ਸਨ | ਇਸ ਤੋਂ ਪਹਿਲਾਂ ਬੀਬੀ ਜਗੀਰ ਕੌਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਚ ਨਤਮਸਤਕ ਹੋਏ |
ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ, ਵਿਪਿਨ ਪਾਲੀਵਾਲ
ਟਿਕਰੀ ਸਰਹੱਦ ਤੋਂ, 30 ਨਵੰਬਰ -ਹਰਿਆਣਾ ਸਰਕਾਰ ਵਲੋਂ ਖਨੌਰੀ ਬਾਰਡਰ 'ਤੇ ਲਗਾਈਆਂ ਰੋਕਾਂ ਨੰੂ ਤੋੜ ਕੇ ਜੀਂਦ-ਰੋਹਤਕ ਅਤੇ ਬਹਾਦਰਗੜ੍ਹ ਹੁੰਦੇ ਹੋਏ ਦਿੱਲੀ ਵੱਲ ਨੰੂ ਵਧੇ ਕਿਸਾਨਾਂ ਦਾ ਪ੍ਰਦਰਸ਼ਨ ਅੱਜ ...
ਨਵੀਂ ਦਿੱਲੀ, 30 ਨਵੰਬਰ (ਅਜੀਤ ਬਿਊਰੋ)-ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਜੋ ਕਿ ਅੱਜ ਗੁਰਦੁਆਰਾ ਸ੍ਰੀ ਗੁਰੂ ਪੰਜੋਖਰਾ ਸਾਹਿਬ ਮੱਥਾ ਟੇਕਣ ਆਏ ਸਨ, ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ | ਕਿਸਾਨ ਅੰਦੋਲਨ ਖ਼ਿਲਾਫ਼ ਹਰਿਆਣਾ ਪੁਲਿਸ ਦੀ ਕਾਰਵਾਈ ਤੋਂ ਕਿਸਾਨ ...
ਚੰਡੀਗੜ੍ਹ, 30 ਨਵੰਬਰ (ਬਿਊਰੋ ਚੀਫ਼)-ਪੰਜਾਬ ਮੰਤਰੀ ਮੰਡਲ ਦੀ ਪਹਿਲੀ ਦਸੰਬਰ ਨੂੰ ਇੱਥੇ ਹੋਣ ਵਾਲੀ ਬੈਠਕ ਰਾਜ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੇ ਹੁਕਮਾਂ ਨਾਲ ਮੁਲਤਵੀ ਕਰ ਦਿੱਤੀ ਗਈ | ਅੱਜ ਰਾਤ ਜਾਰੀ ਕੀਤੇ ਹੁਕਮਾਂ ਅਨੁਸਾਰ ਹੁਣ ਇਹ ਮੀਟਿੰਗ 2 ਦਸੰਬਰ ...
ਰਾਮਪੁਰਾ ਫੂਲ, 30 ਨਵੰਬਰ (ਨਰਪਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਸਜ਼ਾ ਜਾਫਤਾ /ਦਾਗੀ ਮੁਲਾਜ਼ਮ ਆਪਣੀਆਂ ਸੇਵਾਵਾਂ ਬਿਨਾਂ ਰੋਕ ਟੋਕ ਨਿਭਾਅ ਰਹੇ ਹਨ | ਪੰਜਾਬ ਪੁਲਿਸ ਵਿਚ 822 ਦਾਗ਼ੀ ਮੁਲਾਜ਼ਮਾਂ ਦੇ ਸੇਵਾ ਵਿਚ ਹੋਣ ਦਾ ਮਾਮਲਾ ...
ਚੰਡੀਗੜ੍ਹ, 30 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 27 ਹੋਰ ਮੌਤਾਂ ਹੋ ਗਈਆਂ, ਉੱਥੇ 572 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ ਸੂਬੇ ਵਿਚ ਵੱਖ-ਵੱਖ ਥਾਵਾਂ ਤੋਂ 554 ਨਵੇਂ ਮਾਮਲੇ ਸਾਹਮਣੇ ਆਏ ਹਨ | ਅੱਜ ਹੋਈਆਂ 27 ...
ਪਿੰਡ ਤਰਮਾਲਾ ਦੇ ਕਿਸਾਨਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਹਰਿਆਣਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਣਬੀਰ ਸਿੰਘ ਗੰਗਵਾ ਦਾ ਘਿਰਾਓ ਕਰਨਾ ਸੀ ਪਰ ਸਮੇਂ ਦੇ ਹੇਰ-ਫੇਰ ਕਰਕੇ ਅਬੋਹਰ ਹਲਕੇ ਤੋਂ ਭਾਜਪਾ ਵਿਧਾਇਕ ਅਰੁਣ ਨਾਰੰਗ ਘਿਰ ਗਏ | ਵਿਧਾਇਕ ਘੇਰਨ ਮਗਰੋਂ ਕਿਸਾਨ ...
ਚੰਡੀਗੜ੍ਹ, 30 ਨਵੰਬਰ (ਅਜੀਤ ਬਿਊਰੋ)-ਕੋਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਪੰਜਾਬ ਵਾਸੀਆਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਕੋਲ ਇਸ ਨਾਲ ਨਜਿੱਠਣ ਲਈ ਸਭ ਤਰ੍ਹਾਂ ਦੇ ਪ੍ਰਬੰਧ ਕੀਤੇ ਹੋਏ ਹਨ | ਉਨ੍ਹਾਂ ਨਾਲ ਹੀ ...
ਸਮਰਾਲਾ, 30 ਨਵੰਬਰ (ਗੋਪਾਲ ਸੋਫਤ)-ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਸ਼ਾਮਿਲ ਸਮਰਾਲਾ ਨੇੜਲੇ ਪਿੰਡ ਖੱਟਰਾਂ ਦੇ ਇਕ 45 ਸਾਲਾ ਕਿਸਾਨ ਗੱਜਣ ਸਿੰਘ ਭੰਗੂ ਦੀ ਮੌਤ ਹੋ ਗਈ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦਾ ਮੈਂਬਰ ਇਹ ਕਿਸਾਨ 24 ਨਵੰਬਰ ਨੂੰ ...
ਸੁਲਤਾਨਪੁਰ ਲੋਧੀ, 30 ਨਵੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਣ ਸਿੰਘ ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ 'ਤੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਨੂੰ ...
ਮੰਡੀ ਕਿੱਲਿਆਂਵਾਲੀ, ਬੱਲੂਆਣਾ 30 ਨਵੰਬਰ (ਇਕਬਾਲ ਸਿੰਘ ਸ਼ਾਂਤ, ਸੁਖਜੀਤ ਸਿੰਘ ਬਰਾੜ)-ਪੰਜਾਬ ਦੇ ਪਿੰਡਾਂ 'ਚ ਬੈਠੇ ਕਿਸਾਨ ਯੋਧੇ ਪੇਂਡੂ ਬਰੂਹਾਂ ਤੋਂ ਦਿੱਲੀ ਦੇ ਸੰਘਰਸ਼ ਨੂੰ ਬਲ ਦੇ ਰਹੇ ਹਨ | ਅੱਜ ਤਰਮਾਲਾ 'ਚ ਕਿਸਾਨਾਂ ਨੇ ਅਬੋਹਰ ਹਲਕੇ ਤੋਂ ਭਾਜਪਾ ਵਿਧਾਇਕ ...
ਸੰਗਰੂਰ:- ਅਫਰੀਕਾ ਦੇ ਟਾਪੂ ਹੈਤੀ ਤੋਂ ਸ਼ੁਰੂ ਹੋਈ ਏਡਜ਼ ਦੀ ਬਿਮਾਰੀ ਅੱਜ ਪੂਰੇ ਵਿਸ਼ਵ ਵਿਚ ਫੈਲ ਚੁੱਕੀ ਹੈ | ਜਾਣਕਾਰੀ ਅਨੁਸਾਰ ਵਿਸ਼ਵ ਭਰ ਵਿਚ 4 ਕਰੋੜ ਦੇ ਕਰੀਬ ਵਿਅਕਤੀ ਏਡਜ਼ ਤੋਂ ਪੀੜਤ ਹਨ ਅਤੇ ਭਾਰਤ ਵਿਚ 25 ਲੱਖ ਦੇ ਕਰੀਬ ਰੋਗੀ ਦੱਸੇ ਗਏ ਹਨ | ਗੱਲ ਜੇ ਪੰਜਾਬ ...
ਰਾੜਾ ਸਾਹਿਬ, ਭਾਦਸੋਂ 30 ਨਵੰਬਰ (ਸਰਬਜੀਤ ਸਿੰਘ ਬੋਪਾਰਾਏ, ਗੁਰਬਖ਼ਸ਼ ਸਿੰਘ ਵੜੈਚ) - ਰਾੜਾ ਸਾਹਿਬ ਸੰਪਰਦਾਇ ਤੇ ਗੁਰਦੁਆਰਾ ਕਰਮਸਰ (ਰਾੜਾ ਸਾਹਿਬ) ਦੇ ਮੁਖੀ ਸੰਤ ਬਲਜਿੰਦਰ ਸਿੰਘ ਦੇ ਮਾਤਾ ਗੁਰਦੇਵ ਕੌਰ ਦਾ ਦੋ ਦਿਨ ਪਹਿਲਾ ਦਿਹਾਂਤ ਹੋ ਗਿਆ ਸੀ | ਮਾਤਾ ਗੁਰਦੇਵ ਕੌਰ ...
ਪਟਿਆਲਾ, 30 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਸੁਖਬੀਰ ਸਿੰਘ ਬਾਦਲ ਅੱਜ ਇੱਥੇ ਪਨਗ੍ਰੇਨ ਪੰਜਾਬ ਦੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ ਦੇ ਸਪੁੱਤਰ ਐਡਵੋਕੇਟ ਮਨਬੀਰ ਸਿੰਘ ਵਿਰਕ ਦੇ ਵਿਆਹ ਸਮਾਰੋਹ ਮੌਕੇ ਨਵੀਂ ਜੋੜੀ ਨੂੰ ਅਸ਼ੀਰਵਾਦ ਦੇਣ ਉਪਰੰਤ ਗੱਲਬਾਤ ...
ਜਲੰਧਰ, 30 ਨਵੰਬਰ (ਸ਼ਿਵ ਸ਼ਰਮਾ)-ਡਰਾਈਵਿੰਗ ਲਾਇਸੈਂਸ, ਰਜਿਸਟ੍ਰੇਸ਼ਨਾਂ, ਲਾਇਸੈਂਸਾਂ ਰੀਨਿਊ ਕਰਵਾਉਣ ਸਮੇਤ ਹੋਰ ਦਸਤਾਵੇਜ਼ ਚੰਡੀਗੜ੍ਹ ਪੱਧਰ 'ਤੇ ਤਿਆਰ ਕਰਨ ਦੀ ਯੋਜਨਾ ਲਾਗੂ ਕਰਨ ਲਈ ਅੰਦਰਖਾਤੇ ਚੱਲ ਰਹੀਆਂ ਤਿਆਰੀਆਂ ਨਾਲ ਇਕ ਪਾਸੇ ਜਿੱਥੇ ਰਾਜ ਭਰ ਦੇ ...
ਚੰਡੀਗੜ, 30 ਨਵੰਬਰ (ਐਨ.ਐਸ. ਪਰਵਾਨਾ)-ਦਿੱਲੀ 'ਚ ਪੰਜਾਬ ਤੋਂ ਕਿਸਾਨਾਂ ਨੇ ਆਪਣੀਆਂ ਮੰਗਾਂ ਮਨਾਉਣ ਲਈ ਜੋ ਧਰਨਾ ਲਾ ਰੱਖਿਆ ਹੈ ਉਨ੍ਹਾਂ ਦੀ ਸੇਵਾ ਪੰਜਾਬ ਦੇ ਇਕ ਦਰਜਨ 'ਆਪ' ਵਿਧਾਇਕ ਸਿੰਘੂ ਬਾਰਡਰ 'ਤੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਟਹਿਲ ਸੇਵਾ ਕਰ ਰਹੇ ਹਨ | ਇਹ ...
ਸ਼ਾਹਬਾਦ ਮਾਰਕੰਡਾ, 30 ਨਵੰਬਰ (ਅਵਤਾਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੀ ਨਵ-ਨਿਯੁਕਤ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਦੀ ...
ਚੰਡੀਗੜ੍ਹ, 30 ਨਵੰਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਨੇ ਕੇਂਦਰ ਸਰਕਾਰ ਨੂੰ ਆਖਿਆ ਹੈ ਕਿ ਉਹ ਦੇਸ਼ ਦੇ ਸੰਘਰਸ਼ ਕਰ ਰਹੇ ਅੰਨਦਾਤੇ ਦੀਆਂ ਵਾਜਬ ਮੰਗਾਂ ਪਹਿਲ ਦੇ ਅਧਾਰ 'ਤੇ ਮੰਨ ਕੇ ਮਸਲੇ ਦਾ ਨਿਪਟਾਰਾ ਕਰੇ | ਪਾਰਟੀ ਪ੍ਰਧਾਨ ਅਤੇ ਰਾਜ ਸਭਾ ...
ਮੁਹਾਜ਼ ਤੋਂ 30 ਨਵੰਬਰ (ਜਸਪਾਲ ਸਿੰਘ)-ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਾਗੋਵਾਲ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਿੰਘੂ ਬਾਰਡਰ ਤੋਂ ਅਪੀਲ ਕਰਦਿਆਂ ਕਿਹਾ ਕਿ ਅੱਜ ਇਹ ਅੰਦੋਲਨ ਕੇਂਦਰ ਸਰਕਾਰ ਦੇ ਗਲੇ ਦੀ ਹੱਡੀ ਬਣ ਚੁੱਕਿਆ ...
ਨਵੀਂ ਦਿੱਲੀ, 30 ਨਵੰਬਰ (ਏਜੰਸੀ)-ਭਾਰਤ ਦੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਸੋਮਵਾਰ ਨੂੰ 19ਵੇਂ ਐਸ. ਸੀ. ਓ. ਸਿਖਰ ਸੰਮੇਲਨ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਸਾਡੇ ਖੇਤਰ 'ਚ ਅੱਤਵਾਦ ਸਭ ਤੋਂ ਵੱਡੀ ਚੁਣੌਤੀ ਹੈ, ਵਿਸ਼ੇਸ਼ ਤੌਰ 'ਤੇ ਸਰਹੱਦ ਪਾਰੋਂ ਆਉਣ ਵਾਲਾ ...
ਨਵੀਂ ਦਿੱਲੀ, 30 ਨਵੰਬਰ (ਏਜੰਸੀ)-ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਤੇ ਆਵਾਸ ਤੇ ਸ਼ਹਿਰੀ ਮਾਮਲੇ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਪੁਸਤਿਕਾ 'ਪ੍ਰਧਾਨ ਮੰਤਰੀ ਤੇ ਉਨ੍ਹਾਂ ਦੀ ਸਰਕਾਰ ਦਾ ਸਿੱਖਾਂ ਨਾਲ ...
ਨਵੀਂ ਦਿੱਲੀ, 30 ਨਵੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਗੁਰੂ ਸਾਹਿਬ ਦੇ ਵਿਚਾਰ ਸਾਨੂੰ ਸਮਾਜ ਦੀ ਸੇਵਾ ਕਰਨ ਤੇ ਵਿਸ਼ਵ ਨੂੰ ਯਕੀਨੀ ਤੌਰ ...
ਸ੍ਰੀਨਗਰ, 30 ਨਵੰਬਰ (ਮਨਜੀਤ ਸਿੰਘ)-ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਸ੍ਰੀਨਗਰ ਤੇ ਕਸ਼ਮੀਰ ਵਾਦੀ 'ਚ ਪੂਰੀ ਸ਼ਰਧਾ ਤੇ ਉਤਸ਼ਾਹ ਦੇ ਨਾਲ ਮਨਾਇਆ ਗਿਆ ਹੈ, ਕੋਵਿਡ-19 ਮਹਾਂਮਾਰੀ ਦੇ ਚੱਲਦੇ ਪੂਰਾ ਸਾਲ ਬੰਦ ਰਹੇ ਸਮਾਗਮਾਂ ਦੀ ਲੜੀ ਦਾ ਆਰੰਭ ਵੀ ਅੱਜ ਜਗਤ ...
ਨਵੀਂ ਦਿੱਲੀ, 30 ਨਵੰਬਰ (ਏਜੰਸੀ)-ਕੌਮੀ ਗ੍ਰੀਨ ਟਿ੍ਬਿਊਨਲ (ਐਨ.ਜੀ.ਟੀ.) ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਸੰਗਰੂਰ ਦੇ ਅਹਿਮਦਗੜ੍ਹ ਸ਼ਹਿਰ 'ਚ ਇਕ ਸਨਅਤੀ (ਆਟੋਮੋਬਾਈਲ) ਇਕਾਈ ਦੇ ਗ਼ੈਰ-ਕਾਨੂੰਨੀ ਸੰਚਾਲਨ ਖ਼ਿਲਾਫ਼ ਦਾਇਰ ਪਟੀਸ਼ਨ ਸਬੰਧੀ ਰਿਪੋਰਟ ਦਾਖ਼ਲ ਕਰਨ ...
ਸੁਲਤਾਨਪੁਰ ਲੋਧੀ, 30 ਨਵੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਮੌਕੇ ਸਵਰਗੀ ਗੁਰਮੇਲ ਸਿੰਘ ਚੀਮਾ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵਲੋਂ ਕਰਵਾਏ ਕਬੱਡੀ ਮਹਾਂਕੁੰਭ 'ਚ ਮਾਤਾ ਬਲਵੀਰ ਕੌਰ ਕਬੱਡੀ ਕਲੱਬ ਸੁਰਖਪੁਰ ਨੇ ਸ਼ੇਰੇ ਪੰਜਾਬ ...
ਮੁਹਾਲੀ-ਚੰਡੀਗੜ੍ਹ ਤੋਂ ਆਉਂਦਿਆਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮੁੱਖ ਮਾਰਗ 'ਤੇ ਸਥਿਤ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ (ਮੁਹਾਲੀ) ਇਹ ਅਸਥਾਨ ਬੁੱਢਾ ਦਲ ਦੇ 7ਵੇਂ ਜਥੇਦਾਰ ਸ਼ਹੀਦ ਬਾਬਾ ਹਨੂੰਮਾਨ ਸਿੰਘ (ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ) ਦਾ ...
ਸੰਗਰੂਰ, 30 ਨਵੰਬਰ (ਧੀਰਜ ਪਸ਼ੌਰੀਆ)-ਕੇਂਦਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਪੰਜਾਬ ਦੇ ਅਧਿਆਪਕ ਵੀ ਪੂਰੀ ਤਰ੍ਹਾਂ ਨਾਲ ਖੜ੍ਹੇ ਹਨ | ਇਹ ਪ੍ਰਗਟਾਵਾ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਦੇ ਪ੍ਰਧਾਨ ...
ਅੰਮਿ੍ਤਸਰ, 30 ਨਵੰਬਰ (ਸੁਰਿੰਦਰ ਕੋਛੜ)-ਪਹਿਲੀ ਪਾਤਸ਼ਾਹੀ ਦਾ 551ਵਾਂ ਆਗਮਨ ਪੁਰਬ ਮਨਾ ਕੇ ਕੱਲ੍ਹ ਪਹਿਲੀ ਦਸੰਬਰ ਨੂੰ ਅਟਾਰੀ ਸਰਹੱਦ ਰਾਹੀਂ ਭਾਰਤ ਪਰਤਣ ਵਾਲੇ ਯਾਤਰੂਆਂ ਦਾ ਅਟਾਰੀ ਪਹੁੰਚਣ 'ਤੇ ਸਿਹਤ ਕਰਮਚਾਰੀਆਂ ਵਲੋਂ ਕੋਰੋਨਾ ਟੈਸਟ ਕੀਤਾ ਜਾਵੇਗਾ | ਜਾਣਕਾਰੀ ...
ਜੰਮੂ, 30 ਨਵੰਬਰ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਕੰਟਰੋਲ ਰੇਖਾ ਨੇੜੇ ਸੋਮਵਾਰ ਸਵੇਰੇ ਪਾਕਿਸਤਾਨ ਦੇ ਇਕ 'ਲੜਾਕੂ ਜੈਟ' ਦੀ ਸ਼ੱਕੀ ਹਰਕਤ ਨੋਟ ਕੀਤੀ ਗਈ ਹੈ | ਇਕ ਅਧਿਕਾਰੀ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਕ 'ਲੜਾਕੂ ਜੈਟ' ਨੂੰ ਪੁਣਛ ...
ਨਵੀਂ ਦਿੱਲੀ, 30 ਨਵੰਬਰ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ 4 ਦਸੰਬਰ ਸ਼ੁੱਕਰਵਾਰ ਨੂੰ ਦੇਸ਼ 'ਚ ਕੋਰੋਨਾ ਦੇ ਹਾਲਾਤ 'ਤੇ ਚਰਚਾ ਕਰਨ ਲਈ ਸਰਬ ਪਾਰਟੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ | ਕੋਰੋਨਾ ਵਾਇਰਸ ਦੇ ਫੈਲਣ ਤੋਂ ਬਾਅਦ ਪ੍ਰਧਾਨ ਮੰਤਰੀ ਵਲੋਂ ਦੂਜੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX